ਸੁਰਖੀਆਂ

ਸਮੀਖਿ

ਖਾਸ ਰਿਪੋਰਟ

ਵਿਸ਼ੇਸ਼ ਲੇਖ

ਵਿਸ਼ੇਸ਼ ਕਲਮ

ਕਹਾਣੀ

ਕਵਿਤਾ

ਪੱਤਰ

ਸੰਪਰਕ

    WWW 5abi.com  ਸ਼ਬਦ ਭਾਲ

 
ਰਾਜ ਲਾਲੀ ਬਟਾਲਾ ਦਾ ਗ਼ਜ਼ਲ ਸੰਗ੍ਰਹਿ ‘‘ਲਾਲੀ’’ ਮਨੁੱਖਤਾ ਦੇ ਦਰਦ ਦੀ ਦਾਸਤਾਨ
ਉਜਾਗਰ ਸਿੰਘ, ਪਟਿਆਲਾ        (25/07/2021)

114ਰਾਜ ਲਾਲੀ ਬਟਾਲਾ ਦਾ ਗ਼ਜ਼ਲ ਸੰਗ੍ਰਹਿ ‘‘ਲਾਲੀ’’ ਮਨੁੱਖਤਾ ਦੇ ਦਰਦਾਂ ਦੀ ਦਾਸਤਾਨ ਹੈ। ਭਾਵੇਂ 'ਰਾਜ ਲਾਲੀ ਬਟਾਲਾ' ਦਾ ਇਹ ਪਲੇਠਾ ਗ਼ਜ਼ਲ ਸੰਗ੍ਰਹਿ ਹੈ ਪ੍ਰੰਤੂ ਗ਼ਜ਼ਲਾਂ ਪੜ੍ਹਨ ਤੋਂ ਇਉਂ ਮਹਿਸੂਸ ਹੋ ਰਿਹਾ ਹੈ ਜਿਵੇਂ ਇਕ ਹੰਡੇ ਵਰਤੇ ਗ਼ਜ਼ਲ ਦੇ ਮਾਹਿਰ ਦੀਆਂ ਗ਼ਜ਼ਲਾਂ ਹਨ।

ਗ਼ਜ਼ਲਗੋ ਨੇ ਇਨਸਾਨੀਅਤ ਨੂੰ ਸਮਾਜ ਵਿਚ ਵਿਚਰਦਿਆਂ ਆ ਰਹੀਆਂ ਅੜਚਣਾਂ, ਮੁਸ਼ਕਲਾਂ, ਸਮੱਸਿਆਵਾਂ ਅਤੇ ਤਕਲੀਫ਼ਾਂ ਦਾ ਬੜੇ ਹੀ ਸੰਜੀਦਾ ਢੰਗ ਨਾਲ ਗ਼ਜ਼ਲ ਦੇ ਨਿਯਮਾ ਅਨੁਸਾਰ ਪ੍ਰਗਟਾਵਾ ਕਰਦਿਆਂ ਇਨਸਾਨੀਅਤ ਦੀਆਂ ਕਦਰਾਂ ਕੀਮਤਾਂ ‘ਤੇ ਪਹਿਰਾ ਦੇਣ ਦੀ ਕੋਸ਼ਿਸ਼ ਕੀਤੀ ਹੈ। ਆਮ ਤੌਰ ‘ਤੇ ਗ਼ਜ਼ਲਾਂ ਨੂੰ ਗ਼ਜ਼ਲਗੋ ਬਹੁਤੇ ਰੁਮਾਂਸਵਾਦ ਵਿਚ ਲਪੇਟਕੇ ਪੇਸ਼ ਕਰਦੇ ਹਨ। ਪ੍ਰੰਤੂ 'ਰਾਜ ਲਾਲੀ ਬਟਾਲਾ' ਦੀਆਂ ਬਹੁਤੀਆਂ ਗ਼ਜ਼ਲਾਂ ਸਮਾਜਿਕ ਸਰੋਕਾਰਾਂ ਦੀਆਂ ਬਾਤਾਂ ਪਾਉਂਦੀਆਂ ਹਨ। ਜੇਕਰ ਕਿਸੇ ਗ਼ਜ਼ਲ ਵਿਚ ਉਨ੍ਹਾਂ ਨੇ ਰੋਮਾਂਸਵਾਦ ਦੀ ਗੱਲ ਕੀਤੀ ਹੈ ਤਾਂ ਉਸਦੇ ਨਾਲ ਹੀ ਮਾਨਵਤਾ ਦੇ ਦਰਦ ਦੀ ਤਰਜਮਾਨੀ ਵੀ ਕੀਤੀ ਹੈ। ਪਰਿਵਾਰਾਂ ਦੇ ਆਪਸੀ ਸੰਬੰਧਾਂ ਵਿਚ ਆ ਰਹੀ ਖਟਾਸ ਅਤੇ ਉਸ ਤੋਂ ਉਤਪਨ ਹੋਣ ਵਾਲੇ ਦੁਖਾਂਤ ਦਾ ਵੀ ਜ਼ਿਕਰ ਕੀਤਾ ਹੈ। ਨੌਜਵਾਨਾ ਵੱਲੋਂ ਆਪਣੇ ਮਾਪਿਆਂ ਦੀ ਅਣਗਹਿਲੀ ਅਤੇ ਮਾਪਿਆਂ ਦੇ ਅਜਿਹੇ ਵਿਵਹਾਰ ਹੋਣ ਕਰਕੇ ਅਹਿਸਾਸਾਂ ਨੂੰ ਵੀ ਆਪਣੀਆਂ ਗ਼ਜ਼ਲਾਂ ਦੇ ਵਿਸ਼ੇ ਬਣਾਇਆ ਹੈ। ਗ਼ਜ਼ਲਗੋ ਨੇ ਆਪਣੀਆਂ ਗ਼ਜ਼ਲਾਂ ਵਿਚ  ਬੱਚਿਆਂ ਦੇ ਪਰਵਾਸ ਵਿਚ ਜਾਣ ਨਾਲ ਮਾਪਿਆਂ ਦੇ ਦਿਲਾਂ ਵਿਚ ਜੋ ਵਾਪਰਦੀ ਹੈ। ਉਸ ਦਾ ਪ੍ਰਗਟਾਵਾ ਕਰਦਿਆਂ ਲਿਖਿਆ ਹੈ ਕਿ ਮਾਵਾਂ ਪੁਤਰਾਂ ਦੇ ਵਿਛੋੜੇ ਦਾ ਸੰਤਾਪ ਹੰਢਾਉਂਦੀਆਂ ਝੋਰੇ ਵਿਚ ਹੀ ਰਹਿੰਦੀਆਂ ਹਨ। ਗ਼ਜ਼ਲਗੋ ਇਛਰਾਂ ਦਾ ਜ਼ਿਕਰ ਕਰਕੇ ਇਤਿਹਾਸ ਵਿਚ ਵਾਪਰੀਆਂ ਘਟਨਾਵਾਂ ਨੂੰ ਵੀ ਯਾਦ ਕਰਵਾਉਂਦਾ ਹੋਇਆ ਕਹਿੰਦਾ ਹੈ ਇਛਰਾਂ ਵਰਗੀਆਂ ਮਾਵਾਂ ਆਪਣੇ ਘਰ ਵਿਚ ਹੀ ਬਿਰਹਾ ਦੇ ਦੁੱਖ ਵਿਚ ਹੀ ਰੁਲ ਜਾਂਦੀਆਂ ਹਨ। ਨੌਜਵਾਨਾਂ ਦੀ ਬੇਰੋਜ਼ਗਾਰੀ ਦੇ ਸੰਤਾਪ ਦਾ ਜ਼ਿਕਰ ਵੀ ਅਸਿਧੇ ਤੌਰ ‘ਤੇ ਕਰਦਾ ਲਾਲੀ ਲਿਖਦਾ ਹੈ ਕਿ  ਉਹ ਆਪਣੇ ਦੇਸ਼ ਵਿਚ ਰੋਜ਼ੀ ਰੋਟੀ ਦਾ ਸਾਧਨ ਨਾ ਹੋਣ ਕਰਕੇ ਪ੍ਰਦੇਸਾਂ ਵਿਚ ਜਾਂਦੇ ਹਨ,

ਪਰਦੇਸਾਂ ਵਿਚ ਪੂਰਨ ਪੁੱਤ ਭਟਕਣ ਰੋਜ਼ੀ ਰੋਟੀ ਖ਼ਾਤਿਰ।
ਪਿੱਛੇ ਦੇਸ਼ ‘ਚ ਰੁਲ ਗਈਆਂ ਨੇ ਇਛਰਾ ਵਰਗੀਆਂ ਮਾਵਾਂ।
ਪੁੱਤ ਜਦੋਂ ਦੇ ਘਰ ਨੂੰ ਭੁੱਲੇ, ਮਾਵਾਂ ਜਾਵਣ ਹੰਝੂ ਕੇਰੀ।
ਦਿਲ ਪਰਦੇਸ਼ਾਂ ਦੇ ਵਿਚ ਬੇਸ਼ਕ ਲਗਦਾ ਹੈ, ਮੈਂ ਘਰ ਵਾਪਿਸ ਆਇਆ, ਤੇਰੇ ਕਰਕੇ।
ਜਿਸ ਘਰ ਅੰਦਰ ਹੋਰ ਬਣੇ ਘਰ, ਮੈਂ ਘਬਰਾਵਾਂ, ਓਥੇ ਅਕਸਰ।
ਪਿਆਰ ਮੁਹੱਬਤ ਮਮਤਾ ਮਿਲਦੀ, ਜਿੱਥੇ ਮਾਵਾਂ, ਓਥੇ ਅਕਸਰ।
ਪਿਤਾਵਾਂ ਤੋਂ ਨਾ ਇਹ ਪੁੱਛੋ ਕੇ ਮਮਤਾ ਚੀਜ਼ ਕੀ ਹੁੰਦੀ,
ਤੁਸੀਂ ਮਾਵਾਂ ਦੇ ਦਿਲ ਫੋਲੋ, ਗੁਜ਼ਾਰਿਸ਼ ਹੈ ਮੇਰੀ ਸਭ ਨੂੰ।
ਆਪਣੇ ਹੀ ਘਰ ਦੇ ਅੰਦਰ, ਮੈਨੂੰ ਨਕਾਰਦੇ ਹਨ,
ਨੁੱਕਰ ‘ਚ ਜੀਅ ਰਿਹਾ ਹਾਂ, ਨੁੱਕਰ ‘ਚ ਮਰ ਰਿਹਾ ਹਾਂ।
ਹੈ ਘਰਾਂ ਅੰਦਰ ਹਕੂਮਤ ਨੇਰ੍ਹ ਦੀ,
ਜਜ਼ਬਿਆਂ ਦਾ ਦੀਪ ਕੋਈ ਬਾਲ ਫਿਰ।


ਸਮਾਜ ਵਿਚ ਹਓਮੈ ਦੀ ਸਮਾਜਿਕ ਬੀਮਾਰੀ ਬਾਰੇ ਵੀ ਰਾਜ ਲਾਲੀ ਨੇ ਲਿਖਿਆ ਹੈ ਕਿ ਹਰ ਇਨਸਾਨ ਦੇ ਦਿਮਾਗ਼ ਵਿਚ ਹਓਮੈ ਦਾ ਭੂਤ ਸਵਾਰ ਹੋਇਆ ਪਿਆ ਹੈ, ਜਿਸਨੇ ਸਮਾਜਿਕਤਾ ਨੂੰ ਠੇਸ ਪਹੁੰਚਾਈ ਹੈ। ਦੂਜਿਆਂ ਤੋਂ ਜ਼ੋਰ ਜ਼ਬਰਦਸਤੀ ਖੋਹ ਲੈਣ ਨੂੰ ਇਨਸਾਨ ਆਪਣਾ ਹੱਕ ਸਮਝਦਾ ਹੈ। ਜਿਤਨੀ ਦੇਰ ਇਨਸਾਨ ਨਫ਼ਰਤ ਅਤੇ ਹਓਮੈ ਤੋਂ ਛੁਟਕਾਰਾ ਨਹੀਂ ਪਾ ਲੈਂਦਾ ਉਤਨੀ ਦੇਰ ਸਮਾਜ ਵਿਚ ਆਪਸੀ ਪਿਆਰ ਅਤੇ ਸਦਭਾਵਨਾ ਪੈਦਾ ਨਹੀਂ ਹੋ ਸਕਦੀ,

ਹੂਕ  ਨੂੰ ਜਦ ਤੋਂ ਮੇਰੇ ਵਿਚ ਵਾਸ ਲੱਭਾ, ਆਪਣੀ ਹਉਮੈ ਦਾ ਹੀ ਅਹਿਸਾਸ ਲੱਭਾ।
ਰਲ ਕੇ ਆਪਾਂ ਹੱਕ ਆਪਣਾ ਖੋਹ ਲਿਆ ਹੈ, ਇੱਲ ਦੇ ਇੱਕ ਆਲ੍ਹਣੇ ‘ਚੋਂ ਮਾਸ ਲੱਭਾ।
ਨਫ਼ਰਤ ਹਊਮੈ ਭੁੱਲ ਭੁਲਾ ਕੇ, ਪਿਆਰ ਦੀ ਹਾਮੀ ਭਰ ਦਿੱਤੀ,
ਸਿਮਟਣ ਦੇ ਨਾ ਬਿੰਦੂ ਵਾਂਗਰ, ਦਾਇਰੇ ਵਾਂਗਰ ਫੈਲਣ ਦੇ।
ਇਹ ਤਾਂ ਹਉਮੈ ਦੇ ਕੋਲੋਂ ਮੁਨਾਸਿਬ ਨਾ ਸੀ,
ਪਿਆਰ ਕੋਲੋਂ ਜੋ ਦੀਪਕ ਜਗਾ ਹੋ ਗਿਆ।
ਨਫ਼ਰਤਾਂ ਦੇ ਸੇਕ ਤੋਂ ਜੋ ਅੱਕ ਚੁੱਕਾ,
ਯੱਖ ਠੰਡਾ ਸ਼ੀਤ ਹੋਣਾ ਲੋਚਦਾ ਹੈ।


ਸਮਾਜ ਵਿਚ ਸਮਾਜਿਕ ਨਾਬਰਾਬਰੀ ਦਾ ਜ਼ਿਕਰ ਕਰਦਿਆਂ ਰਾਜ ਲਾਲੀ ਕਹਿੰਦਾ ਹੈ ਕਿ ਉਤਨੀ ਦੇਰ ਲੋਕਾਈ ਦਾ ਭਲਾ ਨਹੀਂ ਹੋ ਸਕਦਾ ਜਿਤਨੀ ਦੇਰ ਸਮਾਜ ਵਿਚ ਸਾਰੇ ਵਰਗਾਂ ਦੇ ਲੋਕਾਂ ਨੂੰ ਇਕੋ ਜਹੇ ਮੌਕੇ ਨਹੀਂ ਮਿਲਦੇ। ਕੋਈ ਵੀ ਇਨਸਾਨ ਭੁੱਖਾ ਨਾ ਰਹੇ, ਸਗੋਂ ਸਾਰੇ ਇਕ ਦੂਜੇ ਦੇ ਪੂਰਕ ਬਣਨ। ਆਪਣੇ ਹੀ ਆਪਣਿਆਂ ਦਾ ਨੁਕਸਾਨ ਕਰੀ ਜਾ ਰਹੇ ਹਨ। ਜਿਤਨੀ ਦੇਰ ਅਸੀਂ ਇਕ ਦੂਜੇ ਦੇ ਹੱਕਾਂ ‘ਤੇ ਕਾਬਜ਼ ਹੋਣ ਦੀ ਕੋਸ਼ਿਸ਼ ਕਰਦੇ ਰਹਾਂਗੇ, ਉਤਨੀ ਦੇਰ ਸਮਾਜ ਵਿਚ ਇਨਸਾਫ਼ ਨਹੀਂ ਮਿਲ ਸਕਦਾ। ਆਰਥਿਕ ਤੌਰ ਤੇ ਤਾਕਤਵਰ ਲੋਕ ਗ਼ਰੀਬ ਲੋਕਾਂ ਦਾ ਸ਼ੋਸ਼ਣ ਕਰਦੇ ਰਹਿਣਗੇ ਉਤਨੀ ਦੇਰ ਬਰਾਬਰਤਾ ਆ ਹੀ ਨਹੀਂ ਸਕਦੀ।  ਗ਼ਜ਼ਲਗੋ ਇਹ ਵੀ ਪ੍ਰੇਰਨਾ ਕਰਦਾ ਹੈ ਕਿ ਇਨਸਾਨ ਨੂੰ ਇਕ ਦੂਜੇ ਤੋਂ ਡਰਨ ਦੀ ਲੋੜ ਨਹੀਂ ਸਗੋਂ ਮੇਲ ਮਿਲਾਪ ਵਧਾਕੇ ਇਕਮੁੱਠ ਹੋ ਕੇ ਆਪੋ ਆਪਣੇ ਹੱਕਾਂ ਲਈ ਲੜਨਾ ਸਿਖਣਾ ਚਾਹੀਦਾ ਹੈ। ਅਮੀਰ ਲੋਕ ਗ਼ਰੀਬਾਂ ਦੀ ਮਦਦ ਨਹੀਂ ਕਰਦੇ ਸਗੋਂ ਬੈਂਕਾਂ ਨੂੰ ਭਰ ਦਿੰਦੇ ਹਨ ਗ਼ਰੀਬ ਭੁੱਖੇ ਢਿੱਡ ਸੌਂਦਾ ਹੈ,

ਉਹ ਖੀਸੇ ਵਿੱਚ ਪਾ ਤਾਲਾ ਸਦਾ ਲੱਭਦਾ ਰਿਹਾ ਚਾਬੀ,
 ਹੈ ਉਸਨੂੰ ਇਹ ਪਤਾ ਪੱਕਾ ਕਿ ਉਸਦਾ ਘਰ ਨਹੀਂ ਕੋਈ।
ਮਿਲੇ ਰੋਟੀ ਦੋ ਵੇਲੇ ਦੀ, ਕੋਈ ਭੁੱਖਾ ਨਹੀਂ ਸੌਂਵੇ,
ਸਿਵਾ ਇਸਦੇ ਮੇਰੀ ਚਾਹਤ, ਮੇਰੀ ਸੱਧਰ ਨਹੀਂ ਕੋਈ।
ਸ਼ਰੇ ਬਾਜ਼ਾਰ ‘ਲਾਲੀ’ ਮਾਰਿਆ ਰਲ ਕੇ ਖੁਦਾਵਾਂ ਨੇ,
ਕਿਤੋਂ ਇਨਸਾਫ਼ ਮਿਲ ਜਾਵੇ ਅਜੇਹਾ ਦਰ ਨਹੀਂ ਕੋਈ।
ਬਣ ਜਾਂਦਾ ਜੋ ਦਰਸ਼ਕ ਏਥੇ, ਨਾ ਜਿਤਦਾ ਨਾ ਹਰਦਾ ਬੰਦਾ।
ਮਾੜੇ ਦੀ ਇਹ ਬਾਤ ਨਾ ਪੁਛੇ, ਤਕੜੇ ਕੋਲੋਂ ਡਰਦਾ ਬੰਦਾ।
ਢਿੱਡ ਕਿਸੇ ਦਾ ਭਰ ਨਾ ਸਕਦਾ, ਬੈਂਕਾਂ ਨੂੰ ਹੈ ਭਰਦਾ ਬੰਦਾ।
ਮੇਰੇ ਨਾਲ ਦਗ਼ਾ ਜਿਸ ਕੀਤਾ, ਮੇਰਾ ਸੀ ਉਹ ਘਰ ਦਾ ਬੰਦਾ।


ਧਾਰਮਿਕ ਲੋਕਾਂ ਦੀ ਕਾਰਗੁਜ਼ਾਰੀ ‘ਤੇ ਕਿੰਤੂ ਪ੍ਰੰਤੂ ਕਰਦਾ ਰਾਜ ਲਿਖਦਾ ਹੈ ਕਿ ਉਨ੍ਹਾਂ ਤੋਂ ਵੀ ਸਮਾਜ ਦਾ ਵਿਸ਼ਵਾਸ਼ ਉਠ ਗਿਆ ਹੈ,

ਪੂਜਾ ਵੀ ‘ਤੇ ਲੁੱਟਾਂ ਖੋਹਾਂ, ਕੀ ਕੀ ਕਾਰੇ ਕਰਦਾ ਬੰਦਾ।
ਸਭ ਕੁਝ ਏਥੇ ਰਹਿ ਜਾਣਾ ਪਰ, ਮੇਰੀ ਮੇਰੀ ਕਰਦਾ ਬੰਦਾ।
ਧਰਮਾਂ ਵਾਲੇ ਪੱਲੜੇ ਵਿਚ ਮੈਂ ਊਣਾ ਹਾਂ,
ਭੇਜੇ ਕਿਹੜਾ ਪੀਰ ਪੈਗੰਬਰ, ਸੋਚ ਰਿਹਾਂ।
ਕਤਲ ਕਰੇ ਜੋ ਮਾਨਵਤਾ ਦਾ, ਇਕ ਦਿਨ ਖੁਦ ਵੀ ਮਰਦਾ ਬੰਦਾ।
ਮਾੜਾ ਸੀ ਬੰਦਾ ਹੁਣ ‘ਬਾਬਾ’ ਹੈ ਬਣਿਆਂ,
 ਮੰਦਿਰ, ਮਸਜਿਦ ਤੇ ਦਰਗਾਹਾਂ ਦੇ ਕਰਕੇ।
ਸ਼ਿਵਾਲੇ ਬਣ ਗਏ ਹਨ ਹਰ ਨਗਰ ਹਰ ਮੋੜ ਦੇ ਉਤੇ,
ਸਕੂਲਾਂ ਨੂੰ ਕਿਤੇ ਖੋਲ੍ਹੋ, ਗੁਜ਼ਾਰਿਸ਼ ਹੈ ਮੇਰੀ ਸਭ ਨੂੰ।

 
ਮਾਨਵਤਾ ਦੇ ਦਰਦਾਂ ਦੀ ਪੀੜ ਦਾ ਅਹਿਸਾਸ ਕਰਦਾ ਹੋਇਆ ਗ਼ਜ਼ਲਗੋ ਆਪਣੀਆਂ ਗ਼ਜ਼ਲਾਂ ਵਿਚ ਪੀੜ ਨੂੰ ਮੁੱਖ ਵਿਸ਼ਾ ਬਣਾਕੇ ਲਗਪਗ ਹਰ ਗ਼ਜ਼ਲ ਵਿਚ ਆਪਣੇ ਇਸ ਦੁੱਖ ਦਾ ਪ੍ਰਗਟਾਵਾ ਕਰਦਾ ਹੈ। ਇਸ ਕਰਕੇ ਇਨਸਾਨ ਦੀਆਂ ਇਛਾਵਾਂ ਪੂਰੀਆਂ ਨਹੀਂ ਹੁੰਦੀਆਂ ਪ੍ਰੰਤੂ ਜੇ ਮੁਕੰਮਲ ਹੋ ਜਾਣ ਤਾਂ ਪੀੜ ਹੋਰ ਵੱ ਜਾਂਦੀ ਹੈ। ਇਨਸਾਨ ਸੰਤੁਸ਼ਟ ਨਹੀਂ ਹੋ ਰਿਹਾ,

ਆਪਣੇ ਪੈਰੀਂ ਜਿੰਨੇ ਦੁੱਖ ਹੰਡਾਈ ਬੈਠੇ ਲੋਕ,
ਸੀਨੇ ਦੇ ਵਿਚ ਓਨੇ ਦਰਦ ਛੁਪਾਈ ਬੈਠੇ ਲੋਕ।
ਪੀੜ ਪਰਾਹੁਣੀ ਕਦ ਤਕ ਮੇਰੇ ਨਾਲ ਰਹੇ,
ਖੁਦ ਹੀ ਜਦ ਮੈਂ ਖੁਦ ਤੋਂ ਨਾਬਰ, ਸੋਚ ਰਿਹਾਂ।
ਪੀੜ ਦੀ ਮੁਨਿਆਦ ਨਾਪਣ ਵਾਸਤੇ,
ਫੱਟ ਦਿਲ ਦੇ ਖੋਲਦਾ ਦਿਨ ਰਾਤ ਉਹ।
ਉਹ ਨਹੀਂ ਹਟਿਆ ਕਦੇ ਵੀ ਦਿਲ ਦੁਖਾਉਣੋਂ,
ਫਿਰ ਕਿਵੇਂ ਮਨ-ਜੀਤ ਹੋਣਾ ਲੋਚਦਾ ਹੈ।
ਪੂਰਾ ਸਾਗਰ ਪੀ ਕੇ ਵੀ ਹਾਲੇ ਤਿਰਹਾਏ ਹਨ,
ਮਾਰੂਥਲ ਦੀ ਪਿਆਸ ਜੋ ਹੋਠੀਂ ਲਾਈ ਬੈਠੇ ਲੋਕ।
ਘਰ ਵੰਡੇ ਹਨ ਜ਼ਰ ਵੰਡੇ ਹਨ ਵੰਡ ਲਏ ਹਨ ਸਾਕ,
ਪਾਣੀ ਉਤੇ ਵੀ ਹੁਣ ਲੀਕਾਂ ਪਾਈ ਬੈਠੇ ਲੋਕ।

ਪਿਆਰ ਮੁਹੱਬਤ ਬਾਰੇ ਵੀ ਗ਼ਜ਼ਲਗੋ ਦੀਆਂ ਗ਼ਜ਼ਲਾਂ ਦੇ ਕੁਝ ਸ਼ੇਅਰ ਹਨ,

ਖ਼ਜ਼ਾਨਾ ਮੁਹੱਬਤ ਦਾ ਸੀ ਕੋਲ ਮੇਰੇ, ਮੈਂ ਹੱਥੋਂ ਗਵਾਇਆ ਤੇਰੇ ਜਾਣ ਮਗਰੋਂ।
ਮੈਂ ਕਰਦਾ ਸੀ ਪੂਜਾ ਤੇਰੀ ਵਸਲ ਵੇਲੇ, ਮੈਂ ਤੈਨੂੰ ਧਿਆਇਆ ਤੇਰੇ ਜਾਣ ਮਗਰੋਂ।
ਇਸ਼ਕ ਐਸਾ ਰੋਗ ਹੈ ਜਿਸ ਦੀ ਖੁਦਾ, ਆਖ਼ਿਰੀ ਦਮ ਤਕ ਦਵਾ ਕੋਈ ਨਹੀਂ।
ਜਿੱਤਣ ਦੇ ਲਈ ਖੇਡ ਰਿਹਾਂ, ਕਾਹਤੋਂ ਬਾਜ਼ੀ ਹਰ ਜਾਵਾਂ।
ਠਾਕੁਰ ਕਹਿ ਜਾਂ ਠੋਕਰ ਮਾਰ, ਪੱਥਰ ਵਾਂਗਰ ਜਰ ਜਾਵਾਂ।
ਇਸ਼ਕ ਉਸ ਦੇ ਨੂੰ ਮੈਂ ਜੇ ਸਿਜਦਾ ਕਰਾਂ ਤਾਂ ਗ਼ਲਤ ਹੈ,
ਆਪਣੀ ਧੀ ਨੂੰ ਜੋ ਖੁਦ ਬਦਨਾਮ ਲਿਖ ਕੇ ਰੋ ਪਿਆ।
ਹਰ ਕੋਈ ਮਿਲਦਾ ਹੈ ਜੀਕਣ ਆਪਣਾ, ਭੀੜ ਵੇਲੇ ਆਪਣਾ ਕੋਈ ਨਹੀਂ।


ਰਾਜ ਲਾਲੀ ਬਟਾਲਾ ਨੇ ਆਪਣੀਆਂ ਗ਼ਜ਼ਲਾਂ ਵਿਚ ਕੋਈ ਅਜਿਹਾ ਵਿਸ਼ਾ ਨਹੀਂ ਛੱਡਿਆ ਜਿਸਦਾ ਸੰੰਧ ਮਾਨਵਤਾ ਦੀ ਬਿਹਤਰੀ ਨਾਲ ਹੋਵੇ ਪ੍ਰੰਤੂ ਲਿਖਿਆ ਨਾ ਹੋਵੇ। ਗ਼ਰੀਬੀ ਅਮੀਰੀ ਦੇ ਪਾੜੇ ਤੋਂ ਲੈ ਕੇ ਭਰਿਸ਼ਟਾਚਾਰ, ਬੇ ਔਲਾਦ, ਯਤੀਮ, ਇਸਤਰੀਆਂ ਦੀ ਤ੍ਰਾਸਦੀ, ਕਚਹਿਰੀਆਂ ਵਿਚ ਗਵਾਹਾਂ ਦਾ ਮੁਕਰਨਾ, ਦੁਕਾਨਦਾਰਾਂ ਦਾ ਘਟ ਤੋਲਣਾ, ਜ਼ਮੀਨੀ ਵਿਚ ਪਾਣੀ ਦਾ ਸਤਰ ਘਟਣਾ ਅਤੇ ਇਨਸਾਨੀ ਰਿਸ਼ਤਿਆਂ ਵਿਚ ਗਿਰਾਵਟ ਗ਼ਜ਼ਲਾਂ ਵਿਚ ਮੌਜੂਦ ਹਨ,

ਸਿਰ ‘ਤੇ ਕਫਣ ਬੰਨ੍ਹ ਕੇ ਜਿਹੜਾ ਤੁਰਿਆ ਹੈ,
ਉਸਨੂੰ ਕਰ ਸਕਦਾ ਕੋਈ ਬਰਬਾਦ ਨਹੀਂ।
ਗੋਦ ਖਿਡਾ ਤੂੰ ਬਾਲਾਂ ਨੂੰ ਜੋ ਬੇਘਰ ਨੇ,
ਕੀ ਹੋਇਆ ਜੇ ਤੇਰੇ ਘਰ ਔਲਾਦ ਨਹੀਂ।
ਕੰਧਾਂ ਹੀ ਕੰਧਾਂ ਨੇ ਇਥੇ, ਦਮ ਘੁਟਦਾ ਹੈ ਘਰ ਅੰਦਰ।
ਦਿਲ ਕਰਦਾ ਹੈ ਕੰਧਾਂ ਦੇ ਅੰਦਰ ਰੋਸ਼ਨ ਦਾਨ ਬਣਾਵਾਂ।
ਲਾਲੀ ਤੇਰਾ ਸੱਚ ਅਦਾਲਤ ਦੇ ਅੰਦਰ,
ਹਰਿਆ ਝੂਠੇ ਚੰਦ ਗਵਾਹਾਂ ਦੇ ਕਰਕੇ।
ਸੱਚੇ ਵੀ ਹੁਣ ਝੂਠੇ ਲੱਗਣ, ਪਾਣੀ ਝੂਠ ਦਾ ਭਰਦੇ ਬੰਦੇ।
ਜਿਉਂਦੇ ਵੀ ਇਹ ਮਰਿਆਂ ਵਰਗੇ, ਬਰਫਾਂ ਜੀਕਣ ਖਰਦੇ ਬੰਦੇ।
ਚਾਂਦੀ ਦੀ ਜੁੱਤੀ ਖਾ ਕੇ ਹੀ, ਫ਼ਾਇਲ ਅੱਗੇ ਕਰਦੇ ਬੰਦੇ।
ਮਿਹਨਤ ਕਸ਼ ਲੋਕਾਂ ਦੇ ਹਿੱਸੇ, ਕੱਚੇ ਕੋਠੇ, ਢਾਰੇ ਵੇਖੇ।
ਅਗਰ ਜੀਵਨ ਦੇ ਵਿਚ ਇਕਸਾਰਤਾ ਹੋ ਦੇਖਣੀ ਚਾਹੁੰਦੇ,
ਖ਼ਰਾ ਤੋਲੋ, ਖ਼ਰਾ ਬੋਲੋ, ਗੁਜ਼ਾਰਿਸ ਹੈ ਮਰੀ ਸਭ ਨੂੰ।
ਖਾਲਾਂ ਦੇ ਵਿਚ ਥੋੜ੍ਹਾ ਪਾਣੀ ਰਹਿਣ ਦਿਓ,
ਧਰਤੀ ਜਾਇਆਂ ਨੂੰ ਵੀ ਕੁਝ ਧਰਵਾਸ ਰਹੇ।
ਨਦੀ ਦੀ ਪਿਆਸ ਅਣਮੁੱਕ ਹੈ, ਸਮੁੰਦਰ ਤਾਂ ਨਹੀਂ ਦੋਸ਼ੀ,
ਜੇ ਉਸਦੀ ਪੈੜ ਦੱਬੋ ਤਾਂ, ਨਿਕਲਦਾ ਹੋਰ ਹੀ ਕੁਝ ਹੈ।
ਜੀਣਾ ਹਰਾਮ ਕਰਨਾ ਤੇਰਾ ਹੈ ਵਾਰਸਾਂ ਨੇ, ਚੌਕਾਂ ‘ਚ ਹੱਕ ਮੰਗਦੇ, ਜਿੰਨੇ ਤੂੰ ਲੋਕ ਮਾਰੇ।


ਸਦੀਆਂ ਤੋਂ ਹੋ ਰਿਹਾ ਹੈ ਔਰਤ ਦੇ ਨਾਲ ਐਸਾ, ਜਦ ਰਾਮ ਡੋਬਦਾ ਹੈ, ਸੀਤਾ ਨੂੰ ਕੌਣ ਤਾਰੇ। ਲੋੜਾਂ ਨੇ ਰਿਸ਼ਤਿਆਂ ਦਾ ਕੀਤਾ ਹੈ ਸੇਕ ਮੱਠਾ, ਮੈਂ ਬਰਫ਼ ਬਣ ਨਾ ਜਾਵਾਂ ਏਦਾਂ ਨਾ ਠਾਰ ਮੈਨੂੰ।

ਕਿਸੇ ਦਾ ਘਰ ਦਾ ਸੂਰਜ ਅੱਜ, ਸਿਆਸਤ ਦੀ ਬਲੀ ਚੜ੍ਹਿਆ,
ਹਨ੍ਹੇਰਾ ਉਸ ਘਰ ਲੇਕਿਨ ਭੜਕਦਾ ਹੋਰ ਹੀ ਕੁਝ ਹੈ।
ਕਬਰਾਂ ਵਿਚ ਆਰਾਮ ਜਿਹਾ ਏ, ਜੀਵਨ ਵਿਚ ਜੋ ਨਾਮ ਜਿਹਾ ਏ।
ਮੈਨੂੰ ਤਾਂ ਹੁਣ ਮਾਰ ਮੁਕਾਓ, ਸਾਹਾਂ ਦਾ ਬਸ ਨਾਮ ਜਿਹਾ ਏ।
ਸ਼ੀਸ਼ਿਆਂ ਦੇ ਕਰਕੇ ਟੁਕੜੇ ਲਾ ਲਏ ਸਰਦਲ ਤੇ ਉਸ,
ਅਕਸ ਟੁਕੜੇ ਹੁਣ ਵੀ ਉਸਦਾ ਪੂਰਾ ਹੀ ਦਿਖਲਾਉਣ ਕਿਉਂ?


ਲਾਲੀ ਗ਼ਜ਼ਲ ਸੰਗ੍ਰਹਿ ਵਿਚ 60 ਗ਼ਜ਼ਲਾਂ, 86 ਪੰਨੇ, 125 ਰੁਪਏ ਕੀਮਤ ਅਤੇ ਚੇਤਨਾ ਪ੍ਰਕਾਸ਼ਨ ਲੁਧਿਆਣਾ ਨੇ ਪ੍ਰਕਾਸ਼ਤ ਕੀਤਾ ਹੈ। ਭਵਿਖ ਵਿਚ ਰਾਜ ਲਾਲੀ ਬਟਾਲਾ ਤੋਂ ਹੋਰ ਵਧੀਆ ਗ਼ਜ਼ਲ ਸੰਗ੍ਰਹਿ ਪ੍ਰਕਾਸ਼ਤ ਕਰਵਾਉਣ ਦੀ ਆਸ ਹੈ।

ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ
ਮੋਬਾਈਲ-94178 13072
ujagarsingh48@yahoo.com

 
 

  114ਰਾਜ ਲਾਲੀ ਬਟਾਲਾ ਦਾ ਗ਼ਜ਼ਲ ਸੰਗ੍ਰਹਿ ‘‘ਲਾਲੀ’’ ਮਨੁੱਖਤਾ ਦੇ ਦਰਦ ਦੀ ਦਾਸਤਾਨ
ਉਜਾਗਰ ਸਿੰਘ, ਪਟਿਆਲਾ 
113ਸੁਭਾਸ਼ ਸ਼ਰਮਾ ਨੂਰ ਦਾ ਕਾਵਿ ਸੰਗ੍ਰਹਿ ਕਿਤਾਬ-ਏ-ਜ਼ਿੰਦਗੀ ਮੁਹੱਬਤੀ ਦਾਸਤਾਂ
ਉਜਾਗਰ ਸਿੰਘ, ਪਟਿਆਲਾ
112ਦਲੀਪ ਸਿੰਘ ਵਾਸਨ ਦੀ ਪੁਸਤਕ ਜੀਵਨ ਇਕ ਸਚਾਈ: ਜੀਵਨ ਦੀ ਜਾਚ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
111ਕੰਵਰ ਦੀਪ ਦਾ ਮਨ ਰੰਗੀਆਂ ਚਿੜੀਆਂ: ਵਿਸਮਾਦੀ ਕਵਿਤਾਵਾਂ ਦਾ ਕਾਵਿ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ  
110ਸੁਖਦੇਵ ਸਿੰਘ ਸ਼ਾਂਤ ਦਾ ਨਵਾਂ ਆਦਮੀ ਮਿੰਨੀ ਕਹਾਣੀ ਸੰਗ੍ਰਹਿ ਸਮਾਜਿਕ ਸਰੋਕਾਰਾਂ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ  
109ਗੁਰਭਜਨ ਗਿੱਲ ਦਾ ਗ਼ਜ਼ਲ ਸੰਗ੍ਰਹਿ ਸੁਰਤਾਲ: ਪੰਜਾਬੀ ਵਿਰਾਸਤ ਦਾ ਸ਼ੀਸ਼ਾ
ਉਜਾਗਰ ਸਿੰਘ, ਪਟਿਆਲਾ
108‘ਕਿਸਾਨ ਅੰਦੋਲਨ ਸਮੁੰਦਰੋਂ ਪਾਰ ਤੇਰੇ ਨਾਲ’ ਪੁਸਤਕ ਪ੍ਰਵਾਸੀਆਂ ਦੇ ਸਮਰਥਨ ਦੀ ਪ੍ਰਤੀਕ 
ਉਜਾਗਰ ਸਿੰਘ, ਪਟਿਆਲਾ  
107ਦਰਦ ਜਾਗਦਾ ਹੈ: ਭੁਪਿੰਦਰ ਸਿੰਘ ਸੱਗੂ 
ਡਾ. ਨਿਸ਼ਾਨ ਸਿੰਘ ਰਾਠੌਰ
106ਮਜਬੂਰੀ, ਲਾਚਾਰੀ, ਬੇਵੱਸੀ  ਅਤੇ ਔਰਤ ਦੀ ਤ੍ਰਾਸਦੀ ਦੀ ਬਾਤ ਪਾਉਂਦੀ ਹੈ "ਕੱਠਪੁਤਲੀਆਂ"
ਸਿ਼ਵਚਰਨ  ਜੱਗੀ ਕੁੱਸਾ
104ਸਮੀਖਿਆ: ਨਾਵਲ "ਦਰਦ ਕਹਿਣ ਦਰਵੇਸ਼"
ਮਨਦੀਪ ਕੌਰ ਭੰਮਰਾ
104ਸ਼ਿਵਚਰਨ ਜੱਗੀ ਕੁੱਸਾ ਦਾ ਨਵਾਂ ਨਾਵਲ "ਦਰਦ ਕਹਿਣ ਦਰਵੇਸ਼" ਮਾਰਕੀਟ 'ਚ
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ
binderਬਿੰਦਰ ਕੋਲੀਆਂ ਵਾਲ ਦੇ ਕਾਵਿ ਸੰਗ੍ਰਹਿ "ਅਧੂਰਾ ਸਫ਼ਰ" ਤੇ ਇਕ ਸਰਸਰੀ ਝਾਤ  
ਰਵੇਲ ਸਿੰਘ ਇਟਲੀ
shazadian1ਰਾਮ ਲਾਲ ਭਗਤ ਦਾ ਕਾਵਿ ਸੰਗ੍ਰਹਿ "ਸ਼ਹਿਜ਼ਾਦੀਆਂ" ਇਸਤਰੀ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
parinday'ਇਹ ਪਰਿੰਦੇ ਸਿਆਸਤ ਨਹੀਂ ਜਾਣਦੇ'
ਉਜਾਗਰ ਸਿੰਘ, ਪਟਿਆਲਾ 
uncleਅੰਕਲ ਟੌਮ ਦੀ ਝੌਪੜੀ
ਬਿੱਟੂ ਖੰਗੂੜਾ, ਲੰਡਨ 
gurmatਡਾ ਗੁਰਸ਼ਰਨ ਕੌਰ ਜੱਗੀ ਦੀ ਪੁਸਤਕ ਗੁਰਮਤਿ ਵਿਚਾਰਧਾਰਾ ਪਾਠਕਾਂ ਲਈ ਮਾਰਗ ਦਰਸ਼ਨ
ਉਜਾਗਰ ਸਿੰਘ, ਪਟਿਆਲਾ 
bhubbalਭੁੱਬਲ ਦੀ ਅੱਗ ਨਾਟਕ ਦਲਿਤ ਅਤੇ ਛੋਟੇ ਕਿਸਾਨਾਂ ਦੀ ਤ੍ਰਾਸਦੀ ਦਾ ਪ੍ਰਤੀਕ 
ਉਜਾਗਰ ਸਿੰਘ, ਪਟਿਆਲਾ 
nanakਨਾਨਕ ਸਿੰਘ ਇਕ ਪੁਨਰ-ਮੁਲਾਂਕਣ ਪੁਸਤਕ : ਨਾਨਕ ਸਿੰਘ ਦੇ ਸਾਹਿਤਕ ਵਿਅਕਤਿਵ ਦਾ ਸ਼ੀਸ਼ਾ 
ਉਜਾਗਰ ਸਿੰਘ, ਪਟਿਆਲਾ 
sonia1ਡਾ ਸੋਨੀਆਂ ਦੀ ਪੁਸਤਕ ‘ਧੁੰਦ’ ਸਿੱਖ ਧਰਮ ਵਿਚ ਆਈ ਗਿਰਾਵਟ ਤੇ ਚਿੰਤਾ ਦਾ ਪ੍ਰਗਟਾਵਾ 
ਉਜਾਗਰ ਸਿੰਘ, ਪਟਿਆਲਾ 
anmolਅਨਮੋਲ ਕੌਰ ਦਾ ਕਹਾਣੀ ਸੰਗ੍ਰਹਿ ‘‘ਜ਼ਮੀਰ’’ ਲੋਕ ਅਰਪਣ
ਸਮਨਦੀਪ ਖੀਵਾ, ਭੀਖੀ
ghesalਡਾਇਰੈਕਟਰ ਭਾਸ਼ਾ ਵਿਭਾਗ ਵਲੋਂ ਨਾਮਵਰ ਸ਼ਾਇਰ ਘੇਸਲ ਦੀ ਪੁਸਤਕ 'ਯਾਦਾਂ ਦੇ ਘੁੱਟ' ਲੋਕ-ਅਰਪਣ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ  
ranaਹਰਪ੍ਰੀਤ ਸਿੰਘ ਰਾਣਾ ਦੀ ਮਿੰਨੀ ਕਹਾਣੀਆਂ ਦੀ ਪੁਸਤਕ ਤਤਕਾਲ ਸਮਾਜਿਕ ਵਰਤਾਰੇ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ  
punjivaadਸੰਸਾਰ ਪੱਧਰ ਦੇ ਸਮਾਜਿਕ ਆਰਥਿਕ ਸਰੋਕਾਰਾਂ ਦੀ ਗੱਲ ਕਰਦੀ ਕਿਤਾਬ 'ਪੂੰਜੀਵਾਦ ਬਨਾਮ ਕੈਨੇਡੀਅਨ ਸਮਾਜ'
ਬਲਜਿੰਦਰ ਸੰਘਾ, ਕਨੇਡਾ
udipanਉਦੀਪਨ ਸਾਹਿਤਕ ਚਿੱਠੀਆਂ ਸਾਹਿਤਕ ਖ਼ਜਾਨੇ ਦੇ ਸੰਬਾਦ ਦਾ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ  
ziraਪਰਮਵੀਰ ਜ਼ੀਰਾ ਦਾ ਪੁਸਤਕ ਪਰਵਾਜ਼ ਮਾਂ ਦੇ ਪਿਆਰ ਤੋਂ ਵਿਹੂਣੀ ਬਹਾਦਰ ਲੜਕੀ ਦੀ ਕਹਾਣੀ
ਉਜਾਗਰ ਸਿੰਘ, ਪਟਿਆਲਾ
ਹਰੀਹਰੀ ਸਿੰਘ ਦੀ ਜੀਵਨ ਸ਼ੈਲੀ ਉਸਦੀ ਸੈ ਜੀਵਨੀ ਵਾਲੀ ਪੁਸਤਕ “ਲੁਕਿੰਗ ਬੈਕ ਵਿਦ ਡੀਲਾਈਟ” ਰਾਹੀਂ
ਡਾ.ਸਾਥੀ ਲੁਧਿਆਣਵੀ, ਲੰਦਨ  
kahani ਕਹਾਣੀ- ਸੰਗ੍ਰਹਿ ‘ਉਮਰੋਂ ਲੰਮੀ ਉਡੀਕ’ ਲੋਕ- ਅਰਪਣ
ਡਾ. ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ
panj

ਮੋਤੀ ਪੰਜ ਦਰਿਆਵਾਂ ਦਾ ਪੁਸਤਕ ਲਹਿੰਦੇ ਅਤੇ ਚੜ੍ਹਦੇ ਪੰਜਾਬ ਦਰਮਿਆਨ ਸਾਹਿਤਕ ਕੜੀ ਬਣੇਗੀ
ਉਜਾਗਰ ਸਿੰਘ, ਪਟਿਆਲਾ

ਕੁਲਵੰਤ ਖਨੌਰੀ ਦੀ ਪਿਆਰ ਪੰਘੂੜਾ ਪੁਸਤਕ ਬੱਚਿਆਂ ਲਈ ਪ੍ਰੇਰਨਾ ਸਰੋਤ
ਉਜਾਗਰ ਸਿੰਘ, ਪਟਿਆਲਾ
ਲੇਖ਼ਕ ਮੋਹਨ ਸਿੰਘ ਔਜਲਾ ਦੀ ਸਮੁੱਚੀ ਲਿਖ਼ਤ ਦਾ ਗੰਭੀਰ ਅਧਿਐਨ ਕਰਦੀ ਪੁਸਤਕ 'ਪ੍ਰੋ.ਮੋਹਨ ਸਿੰਘ ਔਜਲਾ ਦੀ ਸਾਹਿਤਕ ਪਰਵਾਜ਼'
ਬਲਜਿੰਦਰ ਸੰਘਾ, ਕਨੇਡਾ
ਗੁਰਿੰਦਪਾਲ ਸਿੰਘ ਜੋਸਨ ਦੀ ਪੁਸਤਕ ‘‘ਸਾਰਾਗੜੀ ਸਾਕਾ ਅਦੁੱਤੀ ਜੰਗੀ ਮਿਸਾਲ ’’ ਇਤਿਹਾਸਕ ਦਸਤਾਵੇਜ
ਉਜਾਗਰ ਸਿੰਘ, ਪਟਿਆਲਾ
ਸਮਾਜਿਕ ਸਰੋਕਾਰਾਂ, ਰੋਮਾਂਸਵਾਦ ਅਤੇ ਔਰਤਾਂ ਦੇ ਦਰਦਾਂ ਦੀ ਕਵਿਤਰੀ ਬੀਬੀ ਜੌਹਰੀ
ਉਜਾਗਰ ਸਿੰਘ, ਪਟਿਆਲਾ
ਪਰਵਾਸ ਤੇ ਢੌਂਗ ਦਾ ਸੱਚ ਨਾਵਲ ‘ਕੁੜੀ ਕੈਨੇਡਾ ਦੀ’
ਡਾ. ਪ੍ਰਿਥਵੀ ਰਾਜ ਥਾਪਰ,
ਰਾਮ ਲਾਲ ਭਗਤ ਦੀ ਪੁਸਤਕ ਨੂੰਹਾਂ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਸਿੱਖ ਫ਼ੌਜੀਆਂ ਦੀ ਬਹਾਦਰੀ ਦੀ ਦਸਤਾਵੇਜ:ਇਟਲੀ ਵਿੱਚ ਸਿੱਖ ਫ਼ੌਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ
ਪਰਮਜੀਤ ਪਰਮ ਦੇ ਚੰਡੀਗੜ ਦੇ ਬੇਸ਼ਕੀਮਤੀ ਹੀਰੇ: ਨੌਜਵਾਨਾ ਲਈ ਪ੍ਰੇਰਨਾਦਾਇਕ
ਉਜਾਗਰ ਸਿੰਘ, ਪਟਿਆਲਾ
ਹਰਜੋਤ ਸਿੰਘ ਹੈਪੀ ਦੀ ਨਿਕੰਮੀ ਔਲਾਦ: ਨੌਜਵਾਨਾ ਲਈ ਪ੍ਰੇਰਨਾਦਾਇਕ ਪੁਸਤਕ
ਉਜਾਗਰ ਸਿੰਘ, ਪਟਿਆਲਾ
ਬਲਜੀਤ ਕੌਰ ਸਵੀਟੀ ਦੀ ਪੁਸਤਕ ‘‘ਤਰੇਲਾਂ ਪ੍ਰੀਤ ਦੀਆਂ’’ ਰੁਮਾਂਸਵਾਦ ਅਤੇ ਬ੍ਰਿਹਾ ਦਾ ਸੁਮੇਲ
ਉਜਾਗਰ ਸਿੰਘ, ਪਟਿਆਲਾ
ਅਮਰਿੰਦਰ ਸਿੰਘ ਸੋਹਲ ਦੀ ਪੁਸਤਕ ਨੈਣਾਂ ਵਿਚਲਾ ਟਾਪੂ ਸਮਾਜਿਕ ਸਰੋਕਾਰਾਂ ਦੀ ਅਵਾਜ਼
ਉਜਾਗਰ ਸਿੰਘ, ਪਟਿਆਲਾ
ਪੰਜਾਬੀਆਂ ਦੇ ਰਾਜਦੂਤ ਨਰਪਾਲ ਸਿੰਘ ਸ਼ੇਰਗਿਲ ਦੀ ਸ਼੍ਰੀ ਗੁਰੂ ਗੋਬਿੰਦ ਸਿੰਘ ਨੂੰ ਸ਼ਰਧਾਂਜਲੀ
ਉਜਾਗਰ ਸਿੰਘ, ਪਟਿਆਲਾ
ਸਿਰਜਣਦੀਪ ਕੌਰ ਉਭਾ ਦੀ ਪੁਸਤਕ ‘‘ਜਿੱਤ’’ ਹਾਰ ਨੂੰ ਜਿੱਤ ਵਿਚ ਬਦਲਣ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਪਾਲੀ ਖ਼ਾਦਿਮ ਦੀ ਪੁਸਤਕ ਸਵੈ ਦੀ ਤਸਦੀਕ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਪੰਜਵਾਂ ਥੰਮ ਮਿੰਨੀ ਕਹਾਣੀ ਸੰਗ੍ਰਹਿ ਇੱਕ ਅਧਿਐਨ
ਉਜਾਗਰ ਸਿੰਘ, ਪਟਿਆਲਾ
ਡਾ. ਦਰਸ਼ਨ ਵੱਲੋਂ ਸੰਪਾਦਿਤ 'ਸਾਹਿਤ ਤੇ ਸੰਬਾਦ' ਪੁਸਤਕ ਨਵੇਂ ਲੇਖਕਾਂ ਲਈ ਪ੍ਰੇਰਨਾ ਸਰੋਤ
ਉਜਾਗਰ ਸਿੰਘ, ਪਟਿਆਲਾ
ਰਣਜੀਤ ਸਿੰਘ ਭਿੰਡਰ ਦੀ ਪੁਸਤਕ ‘‘ਸਮਾਂ ਤੇ ਸੁਪਨੇ’’ ਅਧੂਰੇ ਅਹਿਸਾਸਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਸੁਰਿੰਦਰ ਸੈਣੀ ਦੀ ਪੁਸਤਕ ‘‘ਮਿੱਤਰ ਪਿਆਰੇ ਨੂੰ’’ ਬਿਰਹਾ ਦੀਆਂ ਮਹਿਕਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਪੱਤਰਕਾਰੀ ਅਤੇ ਸਾਹਿਤ ਦਾ ਸੁਮੇਲ : ਸ਼ਰਨਜੀਤ ਬੈਂਸ
ਉਜਾਗਰ ਸਿੰਘ, ਪਟਿਆਲਾ
ਅਨਮੋਲ ਕੌਰ ਦਾ ਨਾਵਲ ‘‘ਕੁੜੀ ਕੈਨੇਡਾ ਦੀ’’ ਪੰਜਾਬੀ ਮਾਨਸਿਕਤਾ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ
ਬਿੰਦਰ “ਕੋਲੀਆਂ ਵਾਲ”ਦੇ ਪਲੇਠੇ ਨਾਵਲ” ਅਣ ਪਛਾਤੇ ਰਾਹਾਂ ਦੇ ਪਾਂਧੀ” ਤੇ ਇੱਕ ਪੇਤਲੀ ਜੇਹੀ ਝਾਤ
ਰਵੇਲ ਸਿੰਘ, ਇਟਲੀ
ਰਾਜਵਿੰਦਰ ਕੌਰ ਜਟਾਣਾ ਦੀ ਸਰਸਰਾਹਟ ਪੈਦਾ ਕਰਨ ਵਾਲੀ ਪੁਸਤਕ ‘‘ਆਹਟ’’
ਉਜਾਗਰ ਸਿੰਘ, ਪਟਿਆਲਾ
ਬਾਬੂ ਸਿੰਘ ਰੈਹਲ ਦਾ‘‘ਹਨੇਰਾ ਪੀਸਦੇ ਲੋਕ’’ਕਹਾਣੀ ਸੰਗ੍ਰਿਹ ਆਰਥਿਕ ਬਖੇੜੇ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਕਮਲਜੀਤ ਕੌਰ ਕਮਲ ਦੀ ਪੁਸਤਕ ‘‘ਫੁੱਲ ਤੇ ਕੁੜੀਆਂ’’ ਇੱਕ ਸਿੱਕੇ ਦੇ ਦੋ ਪਾਸੇ
ਉਜਾਗਰ ਸਿੰਘ, ਪਟਿਆਲਾ
ਸੁਖਰਾਜ ਸਿੰਘ “ਬਰਾੜ” ਦੇ ਪਲੇਠੇ ਕਾਵਿ ਸੰਗ੍ਰਿਹ “ਦਾਣੇ” ਤੋਂ ਝਲਕਦੀ ਹੈ ਉੱਸ ਦੀ ਕਾਵਿ ਚੇਤਨਾ
ਰਵੇਲ ਸਿੰਘ ਇਟਲੀ
ਬਲਜਿੰਦਰ ਸੰਘਾ ਦੀਆਂ ਲੰਮੀਆਂ ਸਾਹਿਤਕ ਪੁਲਾਂਘਾਂ
ਉਜਾਗਰ ਸਿੰਘ, ਪਟਿਆਲਾ
ਕੁੜੀ ਕੈਨੇਡਾ ਦੀ’ ਨਾਵਲ ਵੱਖਰੀ ਸੁਰ ਵਾਲਾ
ਜਸਵੀਰ ਰਾਣਾ, ਸੰਗਰੂਰ
ਦੇਸ ਭਗਤੀ ਅਤੇ ਸਮਾਜਿਕ ਸਰੋਕਾਰਾਂ ਦੇ ਗੀਤਾਂ ਦਾ ਰਚੇਤਾ ਸੁਖਪਾਲ ਪਰਮਾਰ
ਉਜਾਗਰ ਸਿੰਘ, ਪਟਿਆਲਾ
ਸੰਤ ਭਿੰਡਰਾਂਵਾਲੇ ਦੇ ਰੂ-ਬ-ਰੁ ਜੂਨ 84 ਦੀ ਪੱਤਰਕਾਰੀ ਪੁਸਤਕ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ
ਅਮਨਦੀਪ ਸਿੰਘ ਦਾ ਨਵਪ੍ਰਕਾਸ਼ਿਤ ਕਾਵਿ ਸੰਗ੍ਰਹਿ "ਕੰਕਰ ਪੱਥਰ"  - ਡਾ. ਡੀ. ਪੀ. ਸਿੰਘ ਕਣੀਆਂ' ਕਾਵਿ-ਸੰਗ੍ਰਹਿ ਦੀਆਂ ਨਜ਼ਮਾਂ ਨਾਲ ਸਾਂਝ – ਸੁਖਵਿੰਦਰ ਅੰਮ੍ਰਿਤ
ਡਾ.ਗੁਰਮਿੰਦਰ ਸਿੱਧੂ ਦੀ ਕਿਤਾਬ ' ਕਹਿ ਦਿਓ ਉਸ ਕੁੜੀ ਨੂੰ ' ਰਿਲੀਜ਼ ਕੋਮਲ ਕਲਾ ਅਤੇ ਕਵਿਤਾ ਦਾ ਸੁਮੇਲ- ਸੈਂਡੀ ਗਿੱਲ ਦੀ ਪੁਸਤਕ "ਨੀ ਮਾਂ"
ਉਜਾਗਰ ਸਿੰਘ, ਪਟਿਆਲਾ
ਪਰਵਾਸੀ ਜੀਵਨ ਅਤੇ ਸਾਹਿਤ ਦਾ ਮਾਰਮਿਕ ਮੁਲਾਂਕਣ
ਡਾ.ਲਕਸ਼ਮੀ ਨਰਾਇਣ ਭੀਖੀ, ਪਟਿਆਲਾ
ਸੜਕਛਾਪ ਸ਼ਾਇਰੀ ਪ੍ਰਕ੍ਰਿਤੀ ਅਤੇ ਇਨਸਾਨੀਅਤ ਦੀ ਕਵਿਤਾ
ਉਜਾਗਰ ਸਿੰਘ, ਪਟਿਆਲਾ
ਡਾ ਗੁਰਮਿੰਦਰ ਸਿੱਧੂ ਦੀ ਕਿਤਾਬ ' ਧੀਆਂ ਨਾਲ ਜੱਗ ਵਸੇਂਦਾ ' ਲੋਕ-ਅਰਪਣ "ਨਿੱਕੀਆਂ ਪੰਜਾਬੀ ਮੁਹੱਬਤੀ ਬੋਲੀਆਂ" - ਸੰਗ੍ਹਿ ਕਰਤਾ- ਜਨਮੇਜਾ ਸਿੰਘ ਜੌਹਲ
ਡਾ. ਜਗੀਰ ਸਿੰਘ ਨੂਰ, ਫਗਵਾੜਾ
ਮਿੱਟੀ ਦਾ ਮੋਹ - ਗੁਰਚਰਨ ਸਿੰਘ ਦਿਲਬਰ
ਬਿਕਰਮਜੀਤ ਨੂਰ, ਬਰਨਾਲਾ
ਅੱਥਰੀ ਪੀੜ ਦੀ ਲੇਖਿਕਾ ਅਤੇ ਮੁਹੱਬਤਾਂ ਦੀ ਵਣਜਾਰਨ ਸੁਰਿੰਦਰ ਸੈਣੀ
ਉਜਾਗਰ ਸਿੰਘ, ਪਟਿਆਲਾ
ਸਮਾਜ ਸੇਵਿਕਾ ਕਵਿਤਰੀ: ਲਵੀਨ ਕੌਰ ਗਿੱਲ
ਉਜਾਗਰ ਸਿੰਘ, ਪਟਿਆਲਾ
ਅਨਮੋਲ ਕੌਰ ਦੀ ‘ਕੈਨੇਡਾ ਦੀ ਕੁੜੀ’ ਨੂੰ ਖੁਸ਼ਆਮਦੀਦ
ਡਾ. ਹਰਜਿੰਦਰ ਸਿੰਘ ਵਾਲੀਆਂ
ਸਤਨਾਮ ਚੌਹਾਨ ਦੀ ਪੁਸਤਕ ‘ਕਹੋ ਤਿਤਲੀਆਂ ਨੂੰ’ ਇਸਤਰੀ ਦੀ ਮਾਨਸਿਕਤਾ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਸ਼ਬਦਾਂ ਦੇ ਸ਼ਗਨਾਂ ਦੀ ਤਾਕਤ - ਡਾ.ਗੁਰਮਿੰਦਰ ਸਿੱਧੂ ਦੀਆਂ 'ਚੌਮੁਖੀਆ ਇਬਾਰਤਾਂ ’
ਕਮਲ ਦੁਸਾਂਝ, ਮੋਹਾਲੀ
ਚਰਨਹ ਗੋਬਿੰਦ ਮਾਰਗੁ ਸੁਹਾਵਾ ਪੁਸਤਕ ਵਰਤਮਾਨ ਪਰਿਪੇਖ ਵਿਚ
ਉਜਾਗਰ ਸਿੰਘ, ਪਟਿਆਲਾ
ਮਿਊਰੀਅਲ ਆਰਨਾਸਨ ਲਾਇਬ੍ਰੇਰੀ ਵੱਲੋਂ ਐਸ. ਪੀ. ਬਲਰਾਜ ਸਿੰਘ ਸਿੱਧੂ ਦੀ ਕਿਤਾਬ ‘ਅਸਲੀ ਸਰਦਾਰ’ ਲੋਕ ਅਰਪਿਤ
ਡਾ ਸਰਵਣ ਸਿੰਘ ਰੰਧਾਵਾ, ਕੈਲੇਫੋਰਨੀਆ
ਪਿਆਰਾ ਸਿੰਘ ਕੁੱਦੋਵਾਲ ਦੀ ਸਾਹਿਤਕ ਸੋਚ ਦਾ ਕੱਚ ਸੱਚ
ਉਜਾਗਰ ਸਿੰਘ, ਪਟਿਆਲਾ
ਸਾਂਝੇ ਪ੍ਰਤੀਕ ਵਿਧਾਨ ਦੀ ਪੇਸ਼ਕਾਰੀ : ਸ਼ਬਦਾ ਦੇ ਹਾਰ
ਪਰਵਿੰਦਰ ਜੀਤ ਸਿੰਘ, ਜਲੰਧਰ
ਰੂਪ ਢਿੱਲੋਂ ਦਾ ਨਵਾ ਨਾਵਲ "ਸਮੁਰਾਈ" ਰੀਲੀਸ ਪ੍ਰੀਤ ਪਰੁਚੀ ਬਿਰਹਾ ਦੀ ਕਵਿਤਰੀ-ਸੁਰਿੰਦਰ ਕੌਰ ਬਿੰਨਰ
ਉਜਾਗਰ ਸਿੰਘ, ਪਟਿਆਲਾ
ਮੈਂ, ‘ਇੱਦਾਂ ਨਾ ਸੋਚਿਆ ਸੀ’ - ਸੰਤੋਖ ਸਿੰਘ ਹੇਅਰ
ਨਦੀਮ ਪਰਮਾਰ,  ਕੈਨੇਡਾ
ਕਿਰਪਾਲ ਪੂਨੀ ਦਾ ਕਵਿ-ਸੰਸਾਰ ਸਹਿਜ, ਸੁਹਜ ਅਤੇ ਸੰਤੁਲਨ ਦੀ ਕਵਿਤਾ
ਡਾ ਰਤਨ ਰੀਹਨ, ਯੂ ਕੇ
ਪਰਨੀਤ ਕੌਰ ਸੰਧੂ ਦੀ ਬਿਰਹਾ ਦੇ ਦਰਦਾਂ ਦੀ ਦਾਸਤਾਨ
ਉਜਾਗਰ ਸਿੰਘ, ਪਟਿਆਲਾ
ਪੰਜਾਬੀ ਹਾਇਕੂ ਅਤੇ ਹਾਇਬਨ ਦਾ ਮੋਢੀ ਗੁਰਮੀਤ ਸੰਧੂ
ਉਜਾਗਰ ਸਿੰਘ, ਪਟਿਆਲਾ
ਡਾ: ਸਾਥੀ ਲੁਧਿਆਣਵੀ ਦੇ ਮੁਲਾਕਾਤਾਂ ਦੇ ਸੰਗ੍ਰਹਿ
“ਨਿੱਘੇ ਮਿੱਤਰ ਮੁਲਾਕਾਤਾਂ” ‘ਤੇ ਵਿਮਰਸ਼ ਪੱਤਰ
ਡਾ: ਬਲਦੇਵ ਸਿੰਘ ਕੰਦੋਲਾ, ਯੂ ਕੇ
'ਦ ਸੈਕੰਡ ਸੈਕਸ'
ਡਾ. ਕਰਾਂਤੀ ਪਾਲ, ਅਲੀਗੜ
ਕਾਲੇ ਦਿਨ: 1984 ਤੋਂ ਬਾਅਦ ਸਿੱਖ
ਦਲਵੀਰ ਸਿੰਘ ਲੁਧਿਆਣਵੀ
ਦਵਿੰਦਰ ਪਟਿਆਲਵੀ ਦਾ ਛੋਟੇ ਲੋਕ-ਵੱਡੇ ਵਿਚਾਰ
ਉਜਾਗਰ ਸਿੰਘ, ਪਟਿਆਲਾ
ਨਾਵਲਕਾਰ ਸ੍ਰ ਬਲਦੇਵ ਸਿੰਘ ਬੁੱਧ ਸਿੰਘ ਵਾਲਾ ਦਾ ਨਾਵਲ ਉਜੱੜੇ ਬਾਗਾਂ ਦਾ ਮਾਲੀ ਨਾਰਵੇ ਚ ਰਿਲੀਜ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਪੰਜਾਬੀ ਮਾਂ-ਬੋਲੀ ਦਾ ਝਿਲਮਿਲਾਉਂਦਾ ਸਿਤਾਰਾ -'ਰਵੀ ਸੱਚਦੇਵਾ'
ਸ਼ਿਵਚਰਨ ਜੱਗੀ ਕੁੱਸਾ - ਲੰਡਨ
ਰੂਪ ਢਿੱਲੋ ਦਾ ਨਵਾਂ ਨਾਵਲ "ਓ"
ਅਮਰਜੀਤ ਬੋਲਾ, ਦਰਬੀ ਯੂਕੇ
'ਮਾਲਵੇ ਦੀਆਂ ਬਾਤਾਂ' ਦਾ ਦੂਜਾ ਐਡੀਸ਼ਨ ਰਿਲੀਜ਼
ਹਰਪ੍ਰੀਤ ਸੇਖਾ, ਸਰੀ, ਕਨੇਡਾ
ਲਾਡੀ ਭੁੱਲਰ ਦਾ ਨਵਾਂ ਨਾਵਲ ‘ਖ਼ੂਨ ਦੇ ਹੰਝੂ’ ਰਿਲੀਜ਼
ਸੁਨੀਲ ਦੱਤ ਧੀਰ, ਸੁਲਤਾਨਪੁਰ ਲੋਧ
ਬੰਦ ਘਰਾਂ ਦੇ ਵਾਸੀ
ਬਲਜਿੰਦਰ ਸੰਘਾ, ਕਨੇਡਾ
ਹਰਦਮ ਸਿੰਘ ਮਾਨ ਦਾ ਗ਼ਜ਼ਲ ਸੰਗ੍ਰਿਹ 'ਅੰਬਰਾਂ ਦੀ ਭਾਲ ਵਿੱਚ' ਰਲੀਜ਼
ਬਿੱਕਰ ਸਿੰਘ ਖੋਸਾ, ਕਨੇਡਾ
ਮਨੁੱਖੀ ਮਨ ਦੇ ਸੁਪਨਿਆਂ ਦੀ ਗੱਲ ਕਰਦਾ ਕਹਾਣੀ ਸੰਗ੍ਰਹਿ ‘ਸੁਪਨੇ ਸੱਚ ਹੋਣਗੇ’
ਬਲਜਿੰਦਰ ਸੰਘਾ, ਕਨੇਡਾ
ਖੂਬਸੂਰਤ ਖ਼ਿਆਲਾਂ ਦੀ ਉਡਾਰੀ - ਅੰਬਰਾਂ ਦੀ ਭਾਲ ਵਿੱਚ
ਰਾਜਵੰਤ ਬਾਗੜੀ, ਪੰਜਾਬ
ਦਾਇਰਿਆਂ ਤੋਂ ਪਾਰ ਜਾਣ ਦੀ ਜੁਸਤਜੂ: ਬੱਦਲਾਂ ਤੋਂ ਪਾਰ
ਗੁਰਪਾਲ ਸਿਘ ਸੰਧੂ (ਡਾ.), ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ
ਚੁੱਪ ਵਿਚੋਂ ਬੋਲਦੇ ਸ਼ਬਦ ‘ਚੁੱਪ ਨਦੀ ਤੇ ਮੈਂ’/a>
ਬਲਜਿੰਦਰ ਸੰਘਾ, ਕਨੇਡਾ
ਗ਼ਦਰ ਲਹਿਰ ਦੀ ਕਹਾਣੀ
ਪੜਚੋਲਕਾਰ ਉਜਾਗਰ ਸਿੰਘ
ਲੇਖਕ ਮਨਦੀਪ ਖੁਰਮੀ ਦੁਆਰਾ ਸੰਪਾਦਿਤ ਪੁਸਤਕ “ਪੰਜਾਬੀਆਂ ਦੇ ਵਿਹੜੇ ਦਾ ਫੁੱਲ” ਲੋਕ ਅਰਪਣ
ਭਾਈ ਪ੍ਰਧਾਨ ਮੰਤਰੀ, ਨਰਿੰਦਰ ਮੋਦੀ ਬਾਰੇ ਕਿਤਾਬ ਪੰਜਾਬੀ ਭਾਸ਼ਾ ’ਚ ਤਿਆਰ
ਸਤੀਸ਼ ਗੁਲਾਟੀ, ਲੁਧਿਆਣਾ
ਗੁੰਡਾ
ਜਸਵਿੰਦਰ ਸੰਧੂ
ਪੰਜਾਬੀ ਲਿਖਰੀ ਸਭਾ ਵਲੋ ਹਰਿਮੰਦਰ ਕੋਰ ਢਿੱਲੋ ਦੀ ਕਿਤਾਬ ‘ਧਰਤ ਤੇ ਫੁੱਲ’ ਲੋਕ ਅਰਪਣ
ਸੁੱਖਪਾਲ ਪਰਮਾਰ, ਕੈਲਗਰੀ
ਨੌਜਵਾਨ ਸ਼ਾਇਰ ਹਰਮਨਦੀਪ ਚੜ੍ਹਿੱਕ ਦੀ ਪਲੇਠੀ ਕੋਸਿ਼ਸ਼ “ਨਵੀਂ ਦੁਨੀਆ ਦੇ ਬਾਸ਼ਿੰਦਿਓ”
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ
ਹਰਮਨਦੀਪ ਚੜਿੱਕ ਦੀ ਕਾਵਿ ਪੁਸਤਕ ਕਾਮਰੇਡ ਜਗਰੂਪ ਵੱਲੋਂ ਲੋਕ ਅਰਪਣ
ਮਿੰਟੂ ਖੁਰਮੀ ਹਿੰਮਤਪੁਰਾ
ਅਨਮੋਲ ਕੌਰ ਦਾ ਨਾਵਲ "ਹੱਕ ਲਈ ਲੜਿਆ ਸੱਚ"
ਜਸਵੀਰ ਸਿੰਘ ਰਾਣਾ, ਸੰਗਰੂਰ
ਵਿਪਸਾ ਵਲੋਂ ਸੁੱਖੀ ਧਾਲੀਵਾਲ ਦੀ ਪਲੇਠੀ ਪੁਸਤਕ ‘ਬੇਚੈਨੀ ਦਾ ਖੰਜਰ’ ਲੋਕ ਅਰਪਨ
ਹਰਜਿੰਦਰ ਕੰਗ, ਕੈਲੀਫੋਰਨੀਆ
‘ਮੁਕੇਸ਼ : ਸੁਨਹਿਰੇ ਸੁਰ ਅਤੇ ਸੁਨਹਿਰੇ ਦਿੱਲ ਦਾ ਮਾਲਕ’
ਸ਼੍ਰੀ ਅਮਰਜੀਤ ਸਿੰਘ ਕੋਹਲੀ, ਦਿੱਲੀ
ਮਾਨਵੀ ਵੇਦਨਾਂ ਤੇ ਸੰਵੇਦਨਾਂ ਦੀ ਉਦਾਸ ਪਰ ਚਿੰਤਨਸ਼ੀਲ ਇਬਾਰਤ: ਕੁੜੀਆਂ ਨੂੰ ਸੁਆਲ ਨਾ ਕਰੋ
ਨਿਰੰਜਣ ਬੋਹਾ, ਮਾਨਸਾ
ਗਰਮ ਮਸਾਲਿਆਂ ਰਾਹੀਂ ਰੋਗਾਂ ਦਾ ਇਲਾਜ
ਲੇਖਕ ਅਤੇ ਸੰਗ੍ਰਹਿ ਕਰਤਾ:
ਸਰਜੀਤ ਤਲਵਾਰ, ਸ਼ਿਖਾ ਸਿੰਗਲਾ,
ਮਾਂ ਬਣਨ ਤੋਂ ਪਹਿਲਾਂ ਅਤੇ ਬਾਅਦ ਦਾ ਸਫ਼ਰ
ਲੇਖਕ ਅਤੇ ਸੰਗ੍ਰਹਿ-ਕਰਤਾ: ਝ ਸਰਜੀਤ ਤਲਵਾਰ ਝ ਸ਼ਿਖਾ ਸਿੰਗਲਾ
ਜੀਵਨੀ ਸ਼ਹੀਦ ਭਗਤ ਸਿੰਘ
ਲੇਖਕ: ਮਲਵਿੰਦਰਜੀਤ ਸਿੰਘ ਵੜੈਚ
ਪੰਜਾਬੀ ਆਰਸੀ ਕਲੱਬ ਵੱਲੋਂ ਸ਼ਾਇਰਾ ਤਨਦੀਪ ਤਮੰਨਾ ਦਾ ਪਲੇਠਾ ਕਾਵਿ-ਸੰਗ੍ਰਹਿ ‘ਇਕ ਦੀਵਾ ਇਕ ਦਰਿਆ’ ਰਿਲੀਜ਼ ਅਤੇ ਰਵਿੰਦਰ ਰਵੀ, ਪਰਮਿੰਦਰ ਸੋਢੀ ਜੀਵਨ ਕਾਲ਼ ਪ੍ਰਾਪਤੀ ਪੁਰਸਕਾਰਾਂ ਨਾਲ਼ ਸਨਮਾਨਿਤ
- ਦਵਿੰਦਰ ਪੂਨੀਆ, ਸਰੀ, ਕੈਨੇਡਾ
ਪੰਜਾਬੀ ਲਿਖਾਰੀ ਸਭਾ ਵੱਲੋਂ ਪਰਸ਼ੋਤਮ ਲਾਲ ਸਰੋਏ ਦੀ ਪੁਸਤਕ ‘ਮਾਲਾ ਦੇ ਮਣਕੇ’ ਰਿਲੀਜ਼ ਪੰਜਾਬੀ ਫੋਰਮ ਕੈਨੇਡਾ ਵੱਲੋਂ ਬਲਬੀਰ ਸਿੰਘ ਮੋਮੀ ਦੀ ਸ਼ਾਹਮੁਖੀ ਵਿਚ ਛਪੀ ਸਵੈ-ਜੀਵਨੀ “ਕਿਹੋ ਜਿਹਾ ਸੀ ਜੀਵਨ” ਭਾਗ-1 ਭਰਵੇਂ ਇਕੱਠ ਵਿਚ ਲੋਕ ਅਰਪਣ
ਹਰਚੰਦ ਬਾਸੀ, ਟੋਰਾਂਟੋ 
ਬਾਬਾ ਨਿਧਾਨ ਸਿੰਘ ਜੀ ਦੇ ਜੀਵਨ ਅਤੇ ਯੋਗਦਾਨ ਸਬੰਧੀ ਪੁਸਤਕ ਹੋਈ ਰਿਲੀਜ਼
ਕੁਲਜੀਤ ਸਿੰਘ ਜੰਜੂਆ,ਟੋਰਾਂਟੋ

ਗੁਰਜਤਿੰਦਰ ਸਿੰਘ ਰੰਧਾਵਾ ਦੀ ਕਿਤਾਬ ‘ਸਮੇਂ ਦਾ ਸੱਚ’ ਅਮਰੀਕਾ ਵਿਚ ਹੋਈ ਰਲੀਜ਼

ਪੰਜਾਬੀ ਦਾ ਨਵਾਂ ਮਾਣ: ਰੂਪਿੰਦਰਪਾਲ (ਰੂਪ) ਸਿੰਘ ਢਿੱਲੋਂ
ਅਮਰ ਬੋਲਾ

ਪ੍ਰਵਾਸੀ ਲੇਖਕ ਪਿਆਰਾ ਸਿੰਘ ਕੁੱਦੋਵਾਲ ਦੀ ਪਲੇਠੀ ਪੁਸਤਕ `ਸਮਿਆਂ ਤੋ ਪਾਰ` ਦਾ ਲੋਕ ਅਰਪਣ
ਪੁਸਤਕ ਗੁਰਮੁੱਖੀ ਤੇ ਸ਼ਾਹਮੁੱਖੀ ਭਾਸ਼ਾਵਾਂ `ਚ ਉਪਲੱਭਧ

ਕੁਲਜੀਤ ਸਿੰਘ ਜੰਜੂਆ, ਟੋਰੋਂਟੋ

ਉਮੀਦ ਤੇ ਬਰਾਬਰਤਾ ਦੀ ਬਾਤ ਪਾਉਂਦੀ ਕਲਾਕਾਰ ਦੀ ਸ਼ਾਇਰੀ ਹੈ-ਸ਼ੁਸ਼ੀਲ ਦੁਸਾਂਝ - ਪੰਜਾਬੀ ਗ਼ਜ਼ਲ ਮੰਚ ਵੱਲੋਂ ਸੁਭਾਸ਼ ਕਲਾਕਾਰ ਦੀ ਪੁਸਤਕ ਲੋਕ ਅਰਪਣ ਕੀਤੀ
ਬੁੱਧ ਸਿੰਘ ਨੀਲੋਂ, ਲੁਧਿਆਣਾ
ਨਾਰਵੇ ਚ ਉਜਾਗਰ ਸਿੰਘ ਸਖੀ ਹੋਣਾ ਦੀ ਪੁਸਤਕ ਛਿਲਦਨ(ਸੋਮਾ ਜਾ ਸਾਧਨ) ਨੂੰ ੳਸਲੋ ਦੀਆਕੂਨ ਹਾਈ ਸਕੂਲ ਚ ਰਿਲੀਜ਼ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਸ਼ਿਵ ਚਰਨ ਜੱਗੀ ਕੁੱਸਾ ਵੱਲੋਂ ਟਿਸ਼ੂ ਰਾਣਾ ਦਾ ਕਾਵਿ ਸੰਗ੍ਰਹਿ " ਵਗਦੀ ਸੀ ਰਾਵੀ" ਰਿਲੀਜ਼
ਮਿੰਟੂ ਖੁਰਮੀਂ, ਨਿਹਾਲ ਸਿੰਘ ਵਾਲਾ
ਨਾਸਤਿਕ ਬਾਣੀ ਲੋਕ-ਅਰਪਣ
ਹਰਪ੍ਰੀਤ ਸੇਖਾ, ਕਨੇਡਾ
ਸਾਧੂ ਬਿਨਿੰਗ ਦੀ ਪੁਸਤਕ ਨਾਸਤਿਕ ਬਾਣੀ
ਪੰਜਾਬੀ ਸਾਹਿਤ ਕਲਾ ਕੇਂਦਰ, ਸਾਊਥਾਲ, ਯੂ ਕੇ ਵਲੋਂ
ਡਾ. ਸਾਥੀ ਲੁਧਿਆਣਵੀ ਦੀ ਨਵੀਂ ਕਾਵਿ ਪੁਸਤਕ “ਪੱਥਰ” ਰੀਲੀਜ਼
ਜ਼ਿੰਦਗੀ ਦਾ ਸੱਚ ਦਰਸਾਉਂਦੀਆਂ 'ਪੱਚਰਾਂ'
ਸੁਰਿੰਦਰ ਰਾਮਪੁਰੀ
ਸਤਵੰਤ ਸਿੰਘ : ਵਿਸ਼ਵ ਯਾਤਰਾਵਾਂ, ਧਾਰਮਿਕ ਅੰਧ-ਵਿਸ਼ਵਾਸ ਅਤੇ ਸਫ਼ਰਨਾਮਾ ਸਾਹਿਤ
ਸੁਖਿੰਦਰ
ਜੋਗਿੰਦਰ ਸਿੰਘ ਸੰਘੇੜਾ ਦੀ ਕਿਤਾਬ ਨੂਰਾਂ ਦਾ ਨਿੱਘਾ ਸਵਾਗਤ ਜਗਜੀਤ ਪਿਆਸਾ ਦਾ ਪਲੇਠਾ ਕਾਵਿ ਸੰਗ੍ਰਹਿ 'ਤੂੰ ਬੂਹਾ ਖੋਲ੍ਹ ਕੇ ਰੱਖੀਂ' ਲੋਕ ਅਰਪਿਤ
ਅੰਮ੍ਰਿਤ ਅਮੀ, ਕੋਟਕਪੂਰਾ
ਰਛਪਾਲ ਕੌਰ ਗਿੱਲ: ਮਨੁੱਖੀ ਮਾਨਸਿਕਤਾ ਦੀਆਂ ਤਹਿਆਂ ਫਰੋਲਦੀਆਂ ਕਹਾਣੀਆਂ
ਸੁਖਿੰਦਰ
ਬੁੱਢੇ ਦਰਿਆ ਦੀ ਜੂਹ
ਲੇਖਕ: ਸ਼ਿਵਚਰਨ ਜੱਗੀ ਕੁੱਸਾ
ਪੜਚੋਲ: ਡਾ: ਜਗਦੀਸ਼ ਕੌਰ ਵਾਡੀਆ  
ਪ੍ਰਸਿੱਧ ਪੰਜਾਬੀ ਲੇਖਿਕਾ ਪਰਮਜੀਤ ਕੋਰ ਸਰਹਿੰਦ ਵੱਲੋ ਨਵ ਲਿੱਖਤ ਪੰਜਾਬੀ ਸਾਕ-ਸਕੀਰੀਆਂ ਤੇ ਰੀਤਾ ਤੇ ਆਧਾਰਿਤ ਪੁਸਤਕ ਪਾਠਕ ਦੀ ਕਚਹਿਰੀ 'ਚ
ਰੁਪਿੰਦਰ ਢਿੱਲੋ ਮੋਗਾ
ਪ੍ਰਵਾਸੀ ਸਫ਼ਰਨਾਮਾਕਾਰ ਸਤਵੰਤ ਸਿੰਘ ਦੀ ਪਲੇਠੀ ਪੁਸਤਕ "ਮੇਰੀਆਂ ਅਭੁੱਲ ਵਿਸ਼ਵ ਯਾਤਰਾਵਾਂ" ਜਾਰੀ
ਕੁਲਜੀਤ ਸਿੰਘ ਜੰਜੂਆ
ਸਰਵਉੱਤਮ ਕਿਤਾਬ ਨੂੰ ਕਲਮ ਫਾਉਂਡੇਸ਼ਨ ਦੇਵੇਗੀ 100,000 ਰੁਪਏ ਦਾ ਇਨਾਮ
ਕੁਲਜੀਤ ਸਿੰਘ ਜੰਜੂਆ
ਭਰਿੰਡ - ਰੁਪਿੰਦਰਪਾਲ ਸਿੰਘ ਢਿੱਲੋਂ
ਰਾਣਾ ਬੋਲਾ
ਜੱਗੀ ਕੁੱਸਾ ਦਾ ਨਾਵਲ 'ਸਟਰਗਲ ਫ਼ਾਰ ਔਨਰ'
ਮਨਦੀਪ ਖ਼ੁਰਮੀ ਹਿੰਮਤਪੁਰਾ
ਖ਼ੁਦ 'ਸਰਘੀ ਦੇ ਤਾਰੇ ਦੀ ਚੁੱਪ' ਵਰਗੀ ਹੈ ਭਿੰਦਰ ਜਲਾਲਾਬਾਦੀ
ਸ਼ਿਵਚਰਨ ਜੱਗੀ ਕੁੱਸਾ
ਚਾਰੇ ਕੂਟਾਂ ਸੁੰਨੀਆਂ - ਸ਼ਿਵਚਰਨ ਜੱਗੀ ਕੁੱਸਾ
ਨਿਰਮਲ ਜੌੜਾ
ਸਰੀ ' ਕਹਾਣੀ-ਸੰਗ੍ਰਹਿ "ਬਣਵਾਸ ਬਾਕੀ ਹੈ" ਲੋਕ ਅਰਪਿਤ - ਗੁਰਵਿੰਦਰ ਸਿੰਘ ਧਾਲੀਵਾਲ
ਬਾਤਾਂ ਬੀਤੇ ਦੀਆਂ
ਲੇਖਕ: ਗਿਆਨੀ ਸੰਤੋਖ ਸਿੰਘ
ਪ੍ਰਕਾਸ਼ਕ: ਭਾਈ ਚਤਰ ਸਿੰਘ ਜੀਵਨ ਸਿੰਘ ਅੰਮ੍ਰਿਤਸਰ
ਬੱਚਿਆਂ ਲਈ ਪੁਸਤਕਾਂ
ਜਨਮੇਜਾ ਜੌਹਲ
"ਬਣਵਾਸ ਬਾਕੀ ਹੈ" ਭਿੰਦਰ ਜਲਾਲਾਬਾਦੀ ਦੀ ਪਲੇਠੀ, ਅਨੂਠੀ ਅਤੇ ਅਲੌਕਿਕ ਪੇਸ਼ਕਾਰੀ
ਸ਼ਿਵਚਰਨ ਜੱਗੀ ਕੁੱਸਾ
ਇਕ ਪੁਸਤਕ, ਦੋ ਦ੍ਰਿਸ਼ਟੀਕੋਨ
ਡਾ. ਜਸਪਾਲ ਕੌਰ
ਡਾ. ਸੁਤਿੰਦਰ ਸਿੰਘ ਨੂਰ
ਰੂਹ ਲੈ ਗਿਆ ਦਿਲਾਂ ਦਾ ਜਾਨੀ
ਸ਼ਿਵਚਰਨ ਜੱਗੀ ਕੁੱਸਾ
“ਪੈਰਾਂ ਅੰਦਰ ਵੱਸਦੇ ਪਰਵਾਸ ਦਾ ਉਦਾਸੀ ਰੂਪ ਹੈ ਇਹ ਸਵੈਜੀਵਨੀ”
ਡਾ. ਗੁਰਨਾਇਬ ਸਿੰਘ
ਅਕਾਲ ਤਖ਼ਤ ਸਾਹਿਬ (ਫ਼ਲਸਫ਼ਾ ਅਤੇ ਰੋਲ)
ਡਾ: ਹਰਜਿੰਦਰ ਸਿੰਘ ਦਿਲਗੀਰ
ਰਵਿੰਦਰ ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ
ਸ਼ਹੀਦ ਬੀਬੀ ਸੁੰਦਰੀ ਦੀ ਪੁਸਤਕ ਰੀਲੀਜ਼
ਜਨਮੇਜਾ ਜੌਹਲ ਦੀਆਂ ਚਾਰ ਬਾਲ ਕਿਤਾਬਾਂ ਜਾਰੀ ਰਵਿੰਦਰ ਰਵੀ ਦਾ ਕਾਵਿ-ਨਾਟਕ: “ਚੱਕ੍ਰਵਯੂਹ ਤੇ ਪਿਰਾਮਿਡ”
ਨਿਰੰਜਨ ਬੋਹਾ
ਰਵਿੰਦਰ ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ
“ਕਨੇਡੀਅਨ ਪੰਜਾਬੀ ਸਾਹਿਤ” - ਸੁਖਿੰਦਰ
ਪੂਰਨ ਸਿੰਘ ਪਾਂਧੀ
‘ਮਨ ਦੀ ਕਾਤਰ’ ਦੀ ਸ਼ਾਇਰੀ ਪੜ੍ਹਦਿਆਂ
ਡਾ. ਸ਼ਮਸ਼ੇਰ ਮੋਹੀ
ਸ਼ਿਵਚਰਨ ਜੱਗੀ ਕੁੱਸਾ ਦੇ 18ਵੇਂ ਨਾਵਲ 'ਸੱਜਰੀ ਪੈੜ ਦਾ ਰੇਤਾ' ਦੀ ਗੱਲ ਕਰਦਿਆਂ....!
ਮਨਦੀਪ ਖੁਰਮੀ ਹਿੰਮਤਪੁਰਾ (ਇੰਗਲੈਂਡ)
‘ਕਨੇਡਾ ਦੇ ਗਦਰੀ ਯੋਧੇ’ - ਪੁਸਤਕ ਰਿਲੀਜ਼ ਸਮਾਗਮ
ਸੋਹਣ ਸਿੰਘ ਪੂੰਨੀ
ਹਾਜੀ ਲੋਕ ਮੱਕੇ ਵੱਲ ਜਾਂਦੇ...ਤੇ ਮੇਰਾ ਰਾਂਝਣ ਮਾਹੀ ਮੱਕਾ...ਨੀ ਮੈਂ ਕਮਲ਼ੀ ਆਂ
ਤਨਦੀਪ ਤਮੰਨਾਂ, ਕੈਨੇਡਾ (ਸੰਪਾਦਕਾ 'ਆਰਸੀ')
ਸੇਵਾ ਸਿਮਰਨ ਦੀ ਮੂਰਤਿ: ਸੰਤ ਬਾਬਾ ਨਿਧਾਨ ਸਿੰਘ ਸੰਪਾਦਕ – ਸ. ਪਰਮਜੀਤ ਸਿੰਘ ਸਰੋਆ
ਤੱਲ੍ਹਣ – ਕਾਂਡ ਤੋਂ ਬਾਅਦ
ਜਸਵਿੰਦਰ ਸਿੰਘ ਸਹੋਤਾ
ਜਦੋਂ ਇਕ ਦਰੱਖ਼ਤ ਨੇ ਦਿੱਲੀ ਹਿਲਾਈ ਲੇਖਕ
ਮਨੋਜ ਮਿੱਟਾ ਤੇ ਹਰਵਿੰਦਰ ਸਿੰਘ ਫੂਲਕਾ
ਕਿਹੜੀ ਰੁੱਤੇ ਆਏ ਨਾਵਲਕਾਰ
ਨਛੱਤਰ ਸਿੰਘ ਬਰਾੜ
 
kav-ras2_140.jpg (5284 bytes)

vid-tit1_ratan_140v3.jpg (5679 bytes)

pal-banner1_142.jpg (14540 bytes)

sahyog1_150.jpg (4876 bytes)

Terms and Conditions
Privay Policy
© 1999-2021, 5abi.com

www.5abi.com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

banner1-150.gif (7792 bytes)