ਸੁਰਖੀਆਂ

ਸਮੀਖਿ

ਖਾਸ ਰਿਪੋਰਟ

ਵਿਸ਼ੇਸ਼ ਲੇਖ

ਵਿਸ਼ੇਸ਼ ਕਲਮ

ਕਹਾਣੀ

ਕਵਿਤਾ

ਪੱਤਰ

ਸੰਪਰਕ

    WWW 5abi.com  ਸ਼ਬਦ ਭਾਲ

 
‘ਕਾਲ਼ੀ ਮਿੱਟੀ ਲਾਲ ਲਹੂ’ ਕਹਾਣੀ ਸੰਗ੍ਰਹਿ: ਰੁਮਾਂਸਵਾਦ ਅਤੇ ਸਮਾਜਿਕਤਾ ਦਾ ਸੁਮੇਲ
ਉਜਾਗਰ ਸਿੰਘ, ਪਟਿਆਲਾ        (05/11/2021)

119'ਤੇਜਿੰਦਰ ਸਿੰਘ ਫਰਵਾਹੀ' ਦਾ ਕਹਾਣੀ ਸੰਗ੍ਰਹਿ ‘‘ਕਾਲ਼ੀ ਮਿੱਟੀ ਲਾਲ ਲਹੂ’’ ਕਲਪਨਾ, ਰੁਮਾਂਸਵਾਦ ਅਤੇ ਸਮਾਜਿਕਤਾ ਦਾ ਸੁਮੇਲ ਹੈ। ਇਸ ਕਹਾਣੀ ਸੰਗ੍ਰਹਿ ਦੀਆਂ ਕਹਾਣੀਆਂ ਪੁਰਾਤਨ ਅਤੇ ਆਧੁਨਿਕ ਵਿਚਾਰਾਂ ਦੇ ਟਕਰਾਓ ਦੀ ਬਾਖ਼ੂਬੀ ਜਾਣਕਾਰੀ ਦਿੰਦੀਆਂ ਹਨ। ਕਾਲ਼ੀ ਮਿੱਟੀ ਲਾਲ ਲਹੂ ਕਹਾਣੀ ਸੰਗ੍ਰਹਿ ਵਿੱਚ 11 ਕਹਾਣੀਆਂ ਹਨ। ਜਿਨ੍ਹਾਂ ਵਿਚੋਂ 3 ਕਹਾਣੀਆਂ ਕਾਲ਼ੀ ਮਿੱਟੀ ਲਾਲ ਲਹੂ, ਅਸਲੀ ਗਰੀਨ ਕਾਰਡ ਅਤੇ ਬੇਗਾਨੀ ਧਰਤ ਦਾ ਦਰਦ ਪਰਵਾਸ ਦੀ ਜਦੋਜਹਿਦ ਵਾਲੀ ਜ਼ਿੰਦਗੀ ਬਾਰੇ ਹਨ। ਇਨ੍ਹਾਂ ਕਹਾਣੀਆਂ ਵਿਚ ਪਰਵਾਸ ਵਿਚ ਲੜਕੀਆਂ ਨਾਲ ਕੀਤੇ ਜਾਂਦੇ ਦੁਰਵਿਵਹਾਰ ਅਤੇ ਅਣਜੋੜ ਵਿਆਹਾਂ ਅਤੇ ਪਰਵਾਸ ਵਿਚ ਪੱਕੇ ਹੋਣ ਲਈ ਮਰਦ ਪਹਿਲਾਂ ਪੰਜਾਬ ਵਿਚ ਵਿਆਹੇ ਹੋਣ ਦੇ ਬਾਵਜੂਦ ਪਰਵਾਸ ਵਿਚ ਦੂਜਾ ਵਿਆਹ ਕਰਵਾਕੇ ਵਸ ਜਾਂਦੇ ਹਨ।

3 ਕਹਾਣੀਆਂ 'ਮਲਕਾ', 'ਰੈਗਿੰਗ' ਅਤੇ 'ਆਡੀਸ਼ਨ' ਰੁਮਾਂਟਿਕ ਕਹਾਣੀਆਂ ਹਨ ਪ੍ਰੰਤੂ ਇਨ੍ਹਾਂ ਕਹਾਣੀਆਂ ਵਿੱਚ ਫਿਲਮਾ ਦੇ ਡਾਇਰੈਕਟਰਾਂ ਵੱਲੋਂ ਬਲੈਕ ਮੇਲਿੰਗ, ਰੈਗਿੰਗ ਦੀ ਸਮਾਜਿਕ ਬਿਮਾਰੀ ਅਤੇ ਮਲਕਾ ਵਿੱਚ ਨੌਜਵਾਨ ਲੜਕੇ ਅਤੇ ਲੜਕੀਆਂ ਦਾ ਭਾਵਨਾਵਾਂ ਵਿਚ ਵਹਿ ਜਾਣ ਕਰਕੇ ਪਿਆਰ ਦੇ ਬੰਧਨ ਵਿਚ ਬੱਝ ਜਾਣ ਬਾਰੇ ਹਨ।

ਇਸੇ ਤਰ੍ਹਾਂ 4 ਕਹਾਣੀਆਂ ਹਨ੍ਹੇਰਾ ਕਦ ਤੱਕ, ਬੇਵਸ ਮਿੱਟੀ ਦੀ ਹੂਕ, ਕੂਕਦੀ ਲਾਚਾਰੀ ਅਤੇ ਪਰੀਆਂ ਵਾਲਾ ਖ਼ੂਹ ਸਮਾਜਿਕ ਵਿਸ਼ਿਆਂ, ਜਿਨ੍ਹਾਂ ਵਿਚ ਦਾਜ, ਵਹਿਮਾ ਭਰਮਾ, ਕਿਸਾਨੀ ਕਰਜ਼ੇ, ਨਸ਼ੇ, ਭਰੂਣ ਹੱਤਿਆ ਅਤੇ ਲੜਕੀਆਂ ਦੇ ਪੈਦਾ ਹੋਣ ਨੂੰ ਬੁਰਾ ਮਨਾਉਣ ਬਾਰੇ ਹਨ। ਇਕ ਕਹਾਣੀ ਬੱਦਲਾਂ ਨਾਲ ਇਸ਼ਕ ਪਹਾੜੀ ਜੀਵਨ ਦੀ ਸਖ਼ਤ ਜ਼ਿੰਦਗੀ ਬਾਰੇ ਹੈ, ਜਿਥੇ ਮਰਦ ਅਤੇ ਇਸਤਰੀਆਂ ਸਖ਼ਤ ਮਿਹਨਤ ਕਰਕੇ ਆਨੰਦਮਈ ਜੀਵਨ ਬਤੀਤ ਕਰਦੇ ਹੋਏ ਖ਼ੁਸ਼ ਰਹਿੰਦੇ ਹਨ। ਪਹਾੜਾਂ ਵਿੱਚ ਲੜਕੀਆਂ ਦੇ ਜੰਮਣ ਨੂੰ ਸ਼ੁਭ ਸ਼ਗਨ ਮੰਨਿਆਂ ਜਾਂਦਾ ਹੈ।  ਸਮੁੱਚੇ ਤੌਰ ਤੇ ਕਿਹਾ ਜਾ ਸਕਦਾ ਹੈ ਕਿ ਕਹਾਣੀਕਾਰ ਨੇ ਲੋਕ ਹਿਤਾਂ ਨਾਲ ਸੰਬੰਧ ਕਹਾਣੀਆਂ ਲਿਖੀਆਂ ਹਨ।

ਜਿਹੜੀ ਕਹਾਣੀਆਂ ਰੋਮਾਂਟਿਕ ਹਨ, ਉਨ੍ਹਾਂ ਵਿਚ ਵੀ ਪਾਤਰਾਂ ਦੀ ਸੋਚ ਸਮਾਜਿਕਤਾ ਨਾਲ ਜੁੜੀ ਹੋਈ ਵਿਖਾਈ ਗਈ ਹੈ। ਕਹਾਣੀਕਾਰ ਆਪਣੀਆਂ ਕਹਾਣੀਆਂ ਵਿਚ ਰੌਚਿਕਤਾ ਪੈਦਾ ਕਰਨ ਵਿਚ ਵੀ ਸਫਲ ਰਿਹਾ ਹੈ। ਪਾਠਕ ਦੀ ਕਹਾਣੀ ਨੂੰ ਲਗਾਤਾਰ ਪੜ੍ਹਨ ਲਈ ਅੱਗੇ ਕੀ ਹੋਵੇਗਾ ਦੀ ਚੇਸ਼ਟਾ ਬਣੀ ਰਹਿੰਦੀ ਹੈ।

ਇਸ ਕਹਾਣੀ ਸੰਗ੍ਰਹਿ ਦੀ ਪਹਿਲੀ ਕਹਾਣੀ ਪਰੀਆਂ ਵਾਲ਼ਾ ਖੂਹ ਨੂੰ ਓਪਰੀ ਨਿਗਾਹ ਨਾਲ ਪੜ੍ਹਦਿਆਂ ਵਹਿਮਾਂ ਭਰਮਾ ਵਿੱਚ ਪਾਉਣ ਵਾਲੀ ਲੱਗਦੀ ਹੈ, ਜਦੋਂ ਉਹ ਪਰੀਆਂ ਦੀ ਕਰਾਮਾਤ ਵਾਲੀ ਗੱਲ ਕਰਦਾ ਹੈ। ਪ੍ਰੰਤੂ ਅਸਲ ਵਿਚ ਕਹਾਣੀਕਾਰ ਲੋਕਾਂ ਨੂੰ ਵਹਿਮਾ ਭਰਮਾ ਵਿੱਚੋਂ ਨਿਕਲਕੇ ਸਖ਼ਤ ਮਿਹਨਤ ਕਰਨ ਦੀ ਪ੍ਰੇਰਨਾ ਦਿੰਦਾ ਹੈ। ਕਹਾਣੀ ਜ਼ਮੀਨੀ ਪਾਣੀ ਦੇ ਜੀਰੀ ਬੀਜਣ ਕਰਕੇ ਧਰਤੀ ਦੇ ਪਾਣੀ ਦਾ ਸਤਰ ਡੂੰਘਾ ਹੋਣ ਦੀ ਚਿੰਤਾ ਦਾ ਪ੍ਰਗਟਾਵਾ ਕਰਦੀ ਹੈ। ਕਿਸਾਨ ਬਜ਼ੁਰਗ ਵਿਰਾਸਤੀ ਪੁਰਾਤਨ ਖੂਹ ਨੂੰ ਆਪਣੇ ਪੁਰਖਿਆਂ ਦੀ ਆਖਰੀ ਨਿਸ਼ਾਨੀ ਦੇ ਤੌਰ ਤੇ ਬਰਕਰਾਰ ਰੱਖਣਾ ਚਾਹੁੰਦਾ ਹੈ। ਪ੍ਰੰਤੂ ਕਿਸਾਨ ਦੇ ਦੋਵੇਂ ਸਪੁੱਤਰ ਤਰਿੰਦਰ ਸਿੰਘ ਅਤੇ ਅਮਰਦੀਪ ਸਿੰਘ ਖੂਹ ਦੇ ਵਿੱਚ ਹੀ ਸਬਮਰਸੀਬਲ ਬੋਰ ਕਰਕੇ ਜੀਰੀ ਲਈ ਪਾਣੀ ਦਾ ਪ੍ਰਬੰਧ ਕਰਨ ਲਈ ਬਜਿਦ ਹਨ।

ਤਿੰਨ ਕਹਾਣੀਆਂ ਆਡੀਸ਼ਨ, ਰੈਗਿੰਗ ਅਤੇ ਮਲਕਾ ਵਿਚ ਬੇਸ਼ਕ ਦੋ ਪ੍ਰੇਮੀਆਂ ਦੇ ਪ੍ਰੇਮ ਦੀ ਗੱਲ ਵੀ ਕਰਦਾ ਹੈ ਪ੍ਰੰਤੂ ਪ੍ਰੇਮ ਦੀ ਗੱਲ ਕਰਨ ਦਾ ਭਾਵ ਸਿਰਫ ਕਹਾਣੀ ਵਿਚ ਪਾਠਕ ਦੀ ਰੌਚਕਤਾ ਪੈਦਾ ਕਰਨਾ ਹੈ। ਅਸਲ ਵਿਚ ਤਿੰਨਾ ਕਹਾਣੀਆਂ ਵਿਚ ਉਹ ਸਮਾਜਿਕਤਾ ਦਾ ਸੰਦੇਸ਼ ਦੇਣਾ ਚਾਹੁੰਦਾ ਹੈ। ਆਡੀਸ਼ਨ ਕਹਾਣੀ ਵਿਚ ਫਿਲਮ ਜਗਤ ਵਿਚ ਫ਼ਿਲਮਾਂ ਦੇ ਡਾਇਰੈਕਟਰਾਂ ਵੱਲੋਂ ਐਕਟਰੈਸਾਂ ਦੀ ਬਲੈਕ ਮੇਲਿੰਗ ਕਰਨ ਦਾ ਪਰਦਾ ਫ਼ਾਸ਼ ਕਰਦਾ ਹੈ। ਫਿਲਮ ਦਾ ਡਾਇਰੈਕਟਰ ਗੁਰਨੂਰ ਕੌਰ ਨੂੰ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਪਾ ਕੇ ਬਲੈਕ ਮੇਲ ਕਰਨਾ ਚਾਹੁੰਦਾ ਸੀ ਪ੍ਰੰਤੂ ਜਸ਼ਨ ਨੇ ਚੁਸਤੀ ਨਾਲ ਕੋਲਡ ਡਰਿੰਕ ਵਾਲਾ ਗਲਾਸ ਬਦਲਕੇ ਡਾਇਰੈਕਟਰ ਅੱਗੇ ਰੱਖ ਦਿੱਤਾ, ਜਿਸ ਦੇ ਪੀਣ ਨਾਲ ਗੁਰਨੂਰ ਕੌਰ ਦੀ ਥਾਂ ਉਹ ਬੇਹੋਸ਼ ਹੋ ਗਿਆ। ਡਾਇਰੈਕਟਰ ਨੂੰ ਪੁਲਿਸ ਨੇ ਗਿ੍ਰਫਤਾਰ ਕਰ ਲਿਆ।

ਇਹ ਕਹਾਣੀ ਉਭਰਦੀਆਂ ਅਦਾਕਾਰਾਂ ਨੂੰ ਫਿਲਮਾ ਵਿਚ ਜਾਣ ਦੇ ਸਪਨੇ ਵੇਖਣ ਵਾਲੀਆਂ ਲੜਕੀਆਂ ਨੂੰ ਆਗਾਹ ਕਰਨ ਦੀ ਪ੍ਰੇਰਨਾ ਦਿੰਦੀ ਹੈ। ਇਸੇ ਤਰ੍ਹਾਂ ਰੈਗਿੰਗ ਵਿਚ ਭਾਵੇਂ ਕਹਾਣੀਕਾਰ ਰਾਜ ਉਰਫ ਰਾਜਿੰਦਰ ਸਿੰਘ ਅਤੇ ਅਵਨੀਤ ਕੌਰ ਦੇ ਪ੍ਰੇਮ ਦੀ ਬਾਤ ਪਾਉਂਦਾ ਹੈ ਪ੍ਰੰਤੂ ਇਹ ਕਹਾਣੀ ਰੈਗਿੰਗ ਵਰਗੀ ਸਮਾਜਿਕ ਬੁਰਾਈ ਰੋਕਣ ਦੀ ਪ੍ਰੇਰਨਾ ਕਰਦੀ ਹੈ। ਜਦੋਂ ਰਾਜ ਕਾਲਜ ਵਿਚ ਦਾਖ਼ਲਾ ਲੈਣ ਜਾਂਦਾ ਹੈ ਤਾਂ ਅਵਨੀਤ ਕੌਰ ਹੀ ਉਸਦੀ ਰੈਗਿੰਗ ਕਰਨ ਵਾਲੀਆਂ ਲੜਕੀਆਂ ਦੀ ਅਗਵਾਈ ਕਰਦੀ ਹੈ ਪ੍ਰੰਤੂ ਅਵਨੀਤ ਕੌਰ ਰਾਜ ਤੋਂ ਮੁਆਫੀ ਮੰਗਦੀ ਹੈ ਅਤੇ ਉਹ ਰੈਗਿੰਗ ਨਾਮ ਦਾ ਨਾਟਕ ਕਾਲਜ ਵਿੱਚ ਖੇਡਦੇ ਹਨ, ਜਿਦਾ ਨਾਇਕ ਰਾਜ ਅਤੇ ਨਾਇਕਾ ਅਵਨੀਤ ਬਣਦੇ ਹਨ। ਉਹ ਨਾਟਕ ਮੁਕਾਬਲਿਆਂ ਵਿਚ ਪਹਿਲੇ ਨੰਬਰ ਤੇ ਆਉਂਦਾ ਹੈ। ਕਾਲਜ ਦੀ ਸਟੂਡੈਂਟ ਯੂਨੀਅਨ ਦੇ ਪ੍ਰਧਾਨ ਨਵਜੋਤ ਸਿੰਘ ਨੇ ਐਲਾਨ ਕਰ ਦਿੰਦਾ ਹੈ ਕਿ ਹੁਣ ਕਾਲਜ ਵਿੱਚ ਨਾ ਰੈਗਿੰਗ ਹੋਵੇਗੀ ਅਤੇ ਨਾ ਹੀ ਰੈਗਿੰਗ ਦਾ ਸਮਰਥਨ ਹੋਵੇਗਾ।  ਕਾਲਜ ਵਿਚ ਐਂਟੀ ਰੈਗਿੰਗ ਫੈਡਰੇਸ਼ਨ ਦੀ ਸਥਾਪਨਾ ਕਰਕੇ ਰਾਜ ਉਰਫ ਰਾਜਿੰਦਰ ਸਿੰਘ ਨੂੰ ਇਸਦਾ ਪ੍ਰਧਾਨ ਬਣਾ ਦਿੱਤਾ ਜਾਂਦਾ ਹੈ।

ਬੇਵਸ ਮਿੱਟੀ ਦੀ ਹੂਕ ਵਿੱਚ ਗ਼ਰੀਬ ਕਿਸਾਨਾ ਦੀ ਤ੍ਰਾਸਦੀ ਭਰੀ ਜ਼ਿੰਦਗੀ ਬਾਰੇ ਦੱਸਿਆ ਗਿਆ ਹੈ ਕਿ ਜੱਗਾ ਕਿਸ ਪ੍ਰਕਾਰ ਆਪਣੀ ਲੜਕੀ ਪਾਲੀ ਦੇ ਵਿਆਹ ਲਈ ਕਰਜ਼ਾ ਲੈਂਦਾ ਹੈ ਕਿਉਂਕਿ ਮੌਕੇ ‘ਤੇ ਹੀ ਲੜਕੇ ਵਾਲੇ ਕਾਰ ਦੀ ਮੰਗ ਕਰ ਦਿੰਦੇ ਹਨ। ਜ਼ੈਲਦਾਰ ਹਮੇਸ਼ਾ ਭੋਲੇ ਭਾਲੇ ਕਿਸਾਨਾ ਨੂੰ ਕਰਜ਼ੇ ਲੈਣ ਲਈ ਉਤਸ਼ਾਹਤ ਕਰਕੇ ਉਨ੍ਹਾਂ ਦੀਆਂ ਜ਼ਮੀਨ ਗਹਿਣੇ ਲੈਣ ਲਈ ਜਾਲ ਬੁਣਦਾ ਰਹਿੰਦਾ ਹੈ। ਕਿਸਾਨ ਬਿਨਾ ਲੋੜ ਤੋਂ ਵਿਖਾਵੇ ਲਈ ਟਰੈਕਟਰ ਲੈਂਦੇ ਹਨ, ਫਿਰ ਕਿਸ਼ਤਾਂ ਨਹੀਂ ਮੁੜਦੀਆਂ। ਅੰਗਰੇਜ਼ੀ ਸਕੂਲਾਂ ਵਿਚ ਬੱਚਿਆਂ ਨੂੰ ਪੜ੍ਹਾਉਣ ਲਈ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਬਿਲਕੁਲ ਇਸੇ ਤਰ੍ਹਾਂ ਕੂਕ ਦੀ ਲਾਚਾਰੀ ਵਿਚ ਵੀ ਬੰਤਾ ਸਿੰਘ ਅਤੇ ਹਰਨਾਮ ਕੌਰ ਦੇ ਇਕਲੌਤੇ ਪੁਤਰ ਹਰਦੀਪ ਸਿੰਘ ਦੀ ਪਤਨੀ ਮਨਦੀਪ ਕੌਰ ਨੂੰ ਹਰਨਾਮ ਕੌਰ ਨੇ ਆਂਢਣਾ ਗੁਆਂਢਣਾ ਦੀ ਚੱਕ ਚਕਾਈ ਤੋਂ ਬਾਅਦ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। ਹਰਦੀਪ ਸਿੰਘ ਨੂੰ ਵੀ ਲੂਤੀਆਂ ਲਾ ਕੇ ਆਪਣੇ ਨਾਲ ਮਿਲਾ ਲਿਆ। ਅਖੀਰ ਕੁੱਟ ਮਾਰ ਕਰਕੇ ਦਾਜ ਵਿਚ ਕਾਰ ਲਿਆਉਣ ਲਈ ਘਰੋਂ ਕੱਢ ਦਿੱਤਾ। ਹਾਲਾਂ ਕਿ ਉਨ੍ਹਾਂ ਨੇ ਵੀ ਆਪਣੀਆਂ ਦੋ ਲੜਕੀਆਂ ਬਿਨਾ ਦਾਜ ਵਿਆਹੀਆਂ ਸਨ। ਕਹਾਣੀਕਾਰ ਨੇ ਬੜੇ ਵਧੀਆ ਢੰਗ ਨਾਲ ਕਹਾਣੀ ਨੂੰ ਸਿਖਰਤੇ ਪਹੁੰਚਾਉਂਦਿਆਂ ਹਰਨਾਮ ਕੌਰ ਦੇ ਜਵਾਈਆਂ ਤੋਂ ਦਾਜ ਦੀ ਮੰਗ ਕਰਵਾਕੇ ਬੰਤਾ ਸਿੰਘ ਅਤੇ ਹਰਨਾਮ ਕੌਰ ਨੂੰ ਸੋਚਣ ਲਈ ਮਜ਼ਬੂਰ ਕਰ ਦਿੱਤਾ। ਬੰਤਾ ਸਿੰਘ ਅਤੇ ਹਰਨਾਮ ਕੌਰ  ਨੇ ਮਾਫ਼ੀ ਮੰਗਕੇ ਖਹਿੜਾ ਛੁਡਵਾਇਆ। ਇਹ ਕਹਾਣੀ ਵੀ ਬਿਹਤਰ ਸਮਾਜ ਸਿਰਜਣ ਦਾ ਉਪਰਾਲਾ ਹੈ।

ਹਨ੍ਹੇਰਾ ਕਦ ਤੱਕ ਕਹਾਣੀ ਸਾਡੀ ਬਿਮਾਰ ਮਾਨਸਿਕਦਾ ਦਾ ਪ੍ਰਗਟਾਵਾ ਕਰਦੀ ਹੈ ਕਿਉਂਕਿ ਆਧੁਨਿਕਤਾ ਦੇ ਸਮੇਂ ਵਿਚ ਵੀ ਸਾਡਾ ਸਮਾਜ ਕੁੜੀਆਂ ਦਾ ਜੰਮਣਾ ਚੰਗਾ ਨਹੀਂ ਸਮਝਦਾ। ਲੜਕੇ ਦੀ ਚਾਹਤ ਲਈ ਪਰਿਵਾਰ ਵਧਾਈ ਜਾਂਦਾ ਹੈ। ਲੜਕੀਆਂ ਨੂੰ ਕੁੱਖ ਵਿਚ ਕਤਲ ਕਰਨ ਲਈ ਲਿੰਗ ਟੈਸਟ ਤੇ ਪਾਬੰਦੀ ਦੇ ਬਾਵਜੂਦ ਰਿਸ਼ਵਤਾਂ ਦੇ ਕੇ ਟੈਸਟ ਕਰਵਾਈ ਜਾਂਦਾ ਹੈ। ਇਸ ਕਹਾਣੀ ਵਿਚ ਵੀ ਨਵਕਿਰਨ ਸਿੰਘ ਆਪਣੀ ਪਤਨੀ ਦੇ ਗਰਭਵਤੀ ਹੋਣ ‘ਤੇ ਲਿੰਗ ਟੈਸਟ ਕਰਵਾਉਂਦਾ ਹੈ। ਲੜਕੇ ਦੇ ਚਕਰ ਵਿੱਚ ਦੋ ਲੜਕੀਆਂ ਪੈਦਾ ਹੋ ਜਾਂਦੀਆਂ ਹਨ। ਸ਼ਰੀਕਣਾ ਚੁਗਲੀਆਂ ਕਰਕੇ ਦਿਲਪ੍ਰੀਤ ਦੀ ਸੱਸ ਗੁਰਦੀਪ ਕੌਰ ਨੂੰ ਚੁੱਕੀ ਜਾਂਦੀਆਂ ਹਨ ਕਿ ਪਤਾ ਨਹੀਂ ਕਿਹੜੇ ਘਰ ਦੀ ਕਲਹਿਣੀ ਆ ਗਈ। ਨਵਕਿਰਨ ਸਿੰਘ ਇਸੇ ਗ਼ਮ ਵਿਚ ਸ਼ਰਾਬ ਪੀਣ ਲੱਗ ਜਾਂਦਾ ਹੈ। ਜਦੋਂ ਤੀਜੀ ਵਾਰ ਦਿਲਪ੍ਰੀਤ ਦੇ ਲੜਕਾ ਪੈਦਾ ਹੋ ਗਿਆ ਫਿਰ ਉਹੀ ਨੂੰਹ ਚੰਗੀ ਲੱਗਣ ਲੱਗ ਗਈ ਅਤੇ ਖ਼ੁਸ਼ੀਆਂ ਮਨਾਈਆਂ ਜਾਣ ਲੱਗ ਪਈਆਂ।

ਇਹ ਕਹਾਣੀ ਸਾਡੇ ਸਮਾਜ ਦੀ ਲੜਕੀਆਂ ਪ੍ਰਤੀ ਭੈੜੀ ਪ੍ਰਵਿਰਤੀ ਨੂੰ ਦਰਸਾਉਂਦੀ ਹੈ। ਕਹਾਣੀਕਾਰ ਦੀ ਕਮਾਲ ਇਸ ਗੱਲ ਵਿਚ ਹੈ ਕਿ ਉਹ ਜਿਸ ਵੀ ਵਿਸ਼ੇ ‘ਤੇ ਕਹਾਣੀ ਲਿਖ ਰਿਹਾ ਹੈ, ਉਸ ਬਾਰੇ ਉਨ੍ਹਾਂ ਦੀ ਜਾਣਕਾਰੀ ਮੁਕੰਮਲ ਹੈ, ਉਦਾਹਰਣ ਲਈ ਪਹਾੜੀ ਲੋਕਾਂ ਦੇ ਜੀਵਨ ਅਤੇ ਰੀਤੀ ਰਿਵਾਜਾਂ, ਹੈਲੀਕਾਪਟਰ , ਨਾਟਕਾਂ ਫਿਲਮਾਂ, ਪਰਵਾਸ ਦੀ ਜ਼ਿੰਦਗੀ, ਕਿਸਾਨੀ, ਇਸ਼ਕ ਮੁਸ਼ਕ ਅਤੇ ਪਿੰਡਾਂ ਦੀਆਂ ਇਸਤਰੀਆਂ ਦੇ ਸੁਭਾਅ ਬਾਰੇ ਵਿਆਖਿਆ ਨਾਲ ਲਿਖਿਆ ਗਿਆ ਹੈ। ਇਸ ਲਈ ਕਹਾਣੀਕਾਰ ਦੀ ਜੇਕਰ ਪ੍ਰਸੰਸਾ ਨਾ ਕੀਤੀ ਜਾਵੇ ਤਾਂ ਜ਼ਾਇਜ਼ ਨਹੀਂ ਹੋਵੇਗਾ। ਇਹ ਉਨ੍ਹਾਂ ਦੀ ਪਹਿਲੀ ਪੁਸਤਕ ਹੈ, ਭਵਿਖ ਵਿਚ ਹੋਰ ਚੰਗੀਆਂ ਕਹਾਣੀਆਂ ਲਿਖਣ ਦੀ ਆਸ ਕੀਤੀ ਜਾ ਸਕਦੀ ਹੈ। 

118 ਪੰਨਿਆਂ, 250 ਰੁਪਏ ਕੀਮਤ ਵਾਲੀ ਪੁਸਤਕ ਲੋਕ ਗੀਤ ਪ੍ਰਕਾਸ਼ਨ ਮੋਹਾਲੀ ਨੇ ਪ੍ਰਕਾਸ਼ਤ ਕੀਤੀ ਹੈ।
 

 
 

119‘ਕਾਲ਼ੀ ਮਿੱਟੀ ਲਾਲ ਲਹੂ’ ਕਹਾਣੀ ਸੰਗ੍ਰਹਿ : ਰੁਮਾਂਸਵਾਦ ਅਤੇ ਸਮਾਜਿਕਤਾ ਦਾ ਸੁਮੇਲ
ਉਜਾਗਰ ਸਿੰਘ, ਪਟਿਆਲਾ
118ਰਾਵਿੰਦਰ ਸਿੰਘ ਸੋਢੀ ਦਾ ਨਾਟਕ ਜਿਥੇ ਬਾਬਾ ਪੈਰ ਧਰੇ:ਲੋਕਾਈ ਨੂੰ ਸਿੱਧੇ ਰਸਤੇ ਪਾਉਣ ਦਾ ਉਦਮ
ਉਜਾਗਰ ਸਿੰਘ, ਪਟਿਆਲਾ
117ਗੁਰਭਜਨ ਗਿੱਲ ਦਾ ਕਾਵਿ ਸੰਗ੍ਰਹਿ ਚਰਖ਼ੜੀ : ਸਮਾਜਿਕ ਚਿੰਤਵਾਂ ਦਾ ਗਲੋਟਾ
ਉਜਾਗਰ ਸਿੰਘ, ਪਟਿਆਲਾ 
116‘ਪਟਿਆਲਾ ਦਾ ਸੰਖੇਪ ਇਤਿਹਾਸ ਅਤੇ ਉਘੇ ਵਸਨੀਕ’ ਅਵਤਾਰ ਸਿੰਘ ਦੀ ਖ਼ੋਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ
115ਡਾ ਰਤਨ ਸਿੰਘ ਜੱਗੀ ਦੀ ਪੁਸਤਕ ਗੁਰੂ ਨਾਨਕ ਬਾਣੀ ਪਾਠ ਤੇ ਵਿਆਖਿਆ ਸੱਚੀ ਸ਼ਰਧਾਂਜ਼ਲੀ
ਉਜਾਗਰ ਸਿੰਘ, ਪਟਿਆਲਾ 
114ਰਾਜ ਲਾਲੀ ਬਟਾਲਾ ਦਾ ਗ਼ਜ਼ਲ ਸੰਗ੍ਰਹਿ ‘‘ਲਾਲੀ’’ ਮਨੁੱਖਤਾ ਦੇ ਦਰਦ ਦੀ ਦਾਸਤਾਨ
ਉਜਾਗਰ ਸਿੰਘ, ਪਟਿਆਲਾ 
113ਸੁਭਾਸ਼ ਸ਼ਰਮਾ ਨੂਰ ਦਾ ਕਾਵਿ ਸੰਗ੍ਰਹਿ ਕਿਤਾਬ-ਏ-ਜ਼ਿੰਦਗੀ ਮੁਹੱਬਤੀ ਦਾਸਤਾਂ
ਉਜਾਗਰ ਸਿੰਘ, ਪਟਿਆਲਾ
112ਦਲੀਪ ਸਿੰਘ ਵਾਸਨ ਦੀ ਪੁਸਤਕ ਜੀਵਨ ਇਕ ਸਚਾਈ: ਜੀਵਨ ਦੀ ਜਾਚ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
111ਕੰਵਰ ਦੀਪ ਦਾ ਮਨ ਰੰਗੀਆਂ ਚਿੜੀਆਂ: ਵਿਸਮਾਦੀ ਕਵਿਤਾਵਾਂ ਦਾ ਕਾਵਿ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ  
110ਸੁਖਦੇਵ ਸਿੰਘ ਸ਼ਾਂਤ ਦਾ ਨਵਾਂ ਆਦਮੀ ਮਿੰਨੀ ਕਹਾਣੀ ਸੰਗ੍ਰਹਿ ਸਮਾਜਿਕ ਸਰੋਕਾਰਾਂ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ  
109ਗੁਰਭਜਨ ਗਿੱਲ ਦਾ ਗ਼ਜ਼ਲ ਸੰਗ੍ਰਹਿ ਸੁਰਤਾਲ: ਪੰਜਾਬੀ ਵਿਰਾਸਤ ਦਾ ਸ਼ੀਸ਼ਾ
ਉਜਾਗਰ ਸਿੰਘ, ਪਟਿਆਲਾ
108‘ਕਿਸਾਨ ਅੰਦੋਲਨ ਸਮੁੰਦਰੋਂ ਪਾਰ ਤੇਰੇ ਨਾਲ’ ਪੁਸਤਕ ਪ੍ਰਵਾਸੀਆਂ ਦੇ ਸਮਰਥਨ ਦੀ ਪ੍ਰਤੀਕ 
ਉਜਾਗਰ ਸਿੰਘ, ਪਟਿਆਲਾ  
107ਦਰਦ ਜਾਗਦਾ ਹੈ: ਭੁਪਿੰਦਰ ਸਿੰਘ ਸੱਗੂ 
ਡਾ. ਨਿਸ਼ਾਨ ਸਿੰਘ ਰਾਠੌਰ
106ਮਜਬੂਰੀ, ਲਾਚਾਰੀ, ਬੇਵੱਸੀ  ਅਤੇ ਔਰਤ ਦੀ ਤ੍ਰਾਸਦੀ ਦੀ ਬਾਤ ਪਾਉਂਦੀ ਹੈ "ਕੱਠਪੁਤਲੀਆਂ"
ਸਿ਼ਵਚਰਨ  ਜੱਗੀ ਕੁੱਸਾ
104ਸਮੀਖਿਆ: ਨਾਵਲ "ਦਰਦ ਕਹਿਣ ਦਰਵੇਸ਼"
ਮਨਦੀਪ ਕੌਰ ਭੰਮਰਾ
104ਸ਼ਿਵਚਰਨ ਜੱਗੀ ਕੁੱਸਾ ਦਾ ਨਵਾਂ ਨਾਵਲ "ਦਰਦ ਕਹਿਣ ਦਰਵੇਸ਼" ਮਾਰਕੀਟ 'ਚ
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ
binderਬਿੰਦਰ ਕੋਲੀਆਂ ਵਾਲ ਦੇ ਕਾਵਿ ਸੰਗ੍ਰਹਿ "ਅਧੂਰਾ ਸਫ਼ਰ" ਤੇ ਇਕ ਸਰਸਰੀ ਝਾਤ  
ਰਵੇਲ ਸਿੰਘ ਇਟਲੀ
shazadian1ਰਾਮ ਲਾਲ ਭਗਤ ਦਾ ਕਾਵਿ ਸੰਗ੍ਰਹਿ "ਸ਼ਹਿਜ਼ਾਦੀਆਂ" ਇਸਤਰੀ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
parinday'ਇਹ ਪਰਿੰਦੇ ਸਿਆਸਤ ਨਹੀਂ ਜਾਣਦੇ'
ਉਜਾਗਰ ਸਿੰਘ, ਪਟਿਆਲਾ 
uncleਅੰਕਲ ਟੌਮ ਦੀ ਝੌਪੜੀ
ਬਿੱਟੂ ਖੰਗੂੜਾ, ਲੰਡਨ 
gurmatਡਾ ਗੁਰਸ਼ਰਨ ਕੌਰ ਜੱਗੀ ਦੀ ਪੁਸਤਕ ਗੁਰਮਤਿ ਵਿਚਾਰਧਾਰਾ ਪਾਠਕਾਂ ਲਈ ਮਾਰਗ ਦਰਸ਼ਨ
ਉਜਾਗਰ ਸਿੰਘ, ਪਟਿਆਲਾ 
bhubbalਭੁੱਬਲ ਦੀ ਅੱਗ ਨਾਟਕ ਦਲਿਤ ਅਤੇ ਛੋਟੇ ਕਿਸਾਨਾਂ ਦੀ ਤ੍ਰਾਸਦੀ ਦਾ ਪ੍ਰਤੀਕ 
ਉਜਾਗਰ ਸਿੰਘ, ਪਟਿਆਲਾ 
nanakਨਾਨਕ ਸਿੰਘ ਇਕ ਪੁਨਰ-ਮੁਲਾਂਕਣ ਪੁਸਤਕ : ਨਾਨਕ ਸਿੰਘ ਦੇ ਸਾਹਿਤਕ ਵਿਅਕਤਿਵ ਦਾ ਸ਼ੀਸ਼ਾ 
ਉਜਾਗਰ ਸਿੰਘ, ਪਟਿਆਲਾ 
sonia1ਡਾ ਸੋਨੀਆਂ ਦੀ ਪੁਸਤਕ ‘ਧੁੰਦ’ ਸਿੱਖ ਧਰਮ ਵਿਚ ਆਈ ਗਿਰਾਵਟ ਤੇ ਚਿੰਤਾ ਦਾ ਪ੍ਰਗਟਾਵਾ 
ਉਜਾਗਰ ਸਿੰਘ, ਪਟਿਆਲਾ 
anmolਅਨਮੋਲ ਕੌਰ ਦਾ ਕਹਾਣੀ ਸੰਗ੍ਰਹਿ ‘‘ਜ਼ਮੀਰ’’ ਲੋਕ ਅਰਪਣ
ਸਮਨਦੀਪ ਖੀਵਾ, ਭੀਖੀ
ghesalਡਾਇਰੈਕਟਰ ਭਾਸ਼ਾ ਵਿਭਾਗ ਵਲੋਂ ਨਾਮਵਰ ਸ਼ਾਇਰ ਘੇਸਲ ਦੀ ਪੁਸਤਕ 'ਯਾਦਾਂ ਦੇ ਘੁੱਟ' ਲੋਕ-ਅਰਪਣ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ  
ranaਹਰਪ੍ਰੀਤ ਸਿੰਘ ਰਾਣਾ ਦੀ ਮਿੰਨੀ ਕਹਾਣੀਆਂ ਦੀ ਪੁਸਤਕ ਤਤਕਾਲ ਸਮਾਜਿਕ ਵਰਤਾਰੇ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ  
punjivaadਸੰਸਾਰ ਪੱਧਰ ਦੇ ਸਮਾਜਿਕ ਆਰਥਿਕ ਸਰੋਕਾਰਾਂ ਦੀ ਗੱਲ ਕਰਦੀ ਕਿਤਾਬ 'ਪੂੰਜੀਵਾਦ ਬਨਾਮ ਕੈਨੇਡੀਅਨ ਸਮਾਜ'
ਬਲਜਿੰਦਰ ਸੰਘਾ, ਕਨੇਡਾ
udipanਉਦੀਪਨ ਸਾਹਿਤਕ ਚਿੱਠੀਆਂ ਸਾਹਿਤਕ ਖ਼ਜਾਨੇ ਦੇ ਸੰਬਾਦ ਦਾ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ  
ziraਪਰਮਵੀਰ ਜ਼ੀਰਾ ਦਾ ਪੁਸਤਕ ਪਰਵਾਜ਼ ਮਾਂ ਦੇ ਪਿਆਰ ਤੋਂ ਵਿਹੂਣੀ ਬਹਾਦਰ ਲੜਕੀ ਦੀ ਕਹਾਣੀ
ਉਜਾਗਰ ਸਿੰਘ, ਪਟਿਆਲਾ
ਹਰੀਹਰੀ ਸਿੰਘ ਦੀ ਜੀਵਨ ਸ਼ੈਲੀ ਉਸਦੀ ਸੈ ਜੀਵਨੀ ਵਾਲੀ ਪੁਸਤਕ “ਲੁਕਿੰਗ ਬੈਕ ਵਿਦ ਡੀਲਾਈਟ” ਰਾਹੀਂ
ਡਾ.ਸਾਥੀ ਲੁਧਿਆਣਵੀ, ਲੰਦਨ  
kahani ਕਹਾਣੀ- ਸੰਗ੍ਰਹਿ ‘ਉਮਰੋਂ ਲੰਮੀ ਉਡੀਕ’ ਲੋਕ- ਅਰਪਣ
ਡਾ. ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ
panj

ਮੋਤੀ ਪੰਜ ਦਰਿਆਵਾਂ ਦਾ ਪੁਸਤਕ ਲਹਿੰਦੇ ਅਤੇ ਚੜ੍ਹਦੇ ਪੰਜਾਬ ਦਰਮਿਆਨ ਸਾਹਿਤਕ ਕੜੀ ਬਣੇਗੀ
ਉਜਾਗਰ ਸਿੰਘ, ਪਟਿਆਲਾ

ਕੁਲਵੰਤ ਖਨੌਰੀ ਦੀ ਪਿਆਰ ਪੰਘੂੜਾ ਪੁਸਤਕ ਬੱਚਿਆਂ ਲਈ ਪ੍ਰੇਰਨਾ ਸਰੋਤ
ਉਜਾਗਰ ਸਿੰਘ, ਪਟਿਆਲਾ
ਲੇਖ਼ਕ ਮੋਹਨ ਸਿੰਘ ਔਜਲਾ ਦੀ ਸਮੁੱਚੀ ਲਿਖ਼ਤ ਦਾ ਗੰਭੀਰ ਅਧਿਐਨ ਕਰਦੀ ਪੁਸਤਕ 'ਪ੍ਰੋ.ਮੋਹਨ ਸਿੰਘ ਔਜਲਾ ਦੀ ਸਾਹਿਤਕ ਪਰਵਾਜ਼'
ਬਲਜਿੰਦਰ ਸੰਘਾ, ਕਨੇਡਾ
ਗੁਰਿੰਦਪਾਲ ਸਿੰਘ ਜੋਸਨ ਦੀ ਪੁਸਤਕ ‘‘ਸਾਰਾਗੜੀ ਸਾਕਾ ਅਦੁੱਤੀ ਜੰਗੀ ਮਿਸਾਲ ’’ ਇਤਿਹਾਸਕ ਦਸਤਾਵੇਜ
ਉਜਾਗਰ ਸਿੰਘ, ਪਟਿਆਲਾ
ਸਮਾਜਿਕ ਸਰੋਕਾਰਾਂ, ਰੋਮਾਂਸਵਾਦ ਅਤੇ ਔਰਤਾਂ ਦੇ ਦਰਦਾਂ ਦੀ ਕਵਿਤਰੀ ਬੀਬੀ ਜੌਹਰੀ
ਉਜਾਗਰ ਸਿੰਘ, ਪਟਿਆਲਾ
ਪਰਵਾਸ ਤੇ ਢੌਂਗ ਦਾ ਸੱਚ ਨਾਵਲ ‘ਕੁੜੀ ਕੈਨੇਡਾ ਦੀ’
ਡਾ. ਪ੍ਰਿਥਵੀ ਰਾਜ ਥਾਪਰ,
ਰਾਮ ਲਾਲ ਭਗਤ ਦੀ ਪੁਸਤਕ ਨੂੰਹਾਂ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਸਿੱਖ ਫ਼ੌਜੀਆਂ ਦੀ ਬਹਾਦਰੀ ਦੀ ਦਸਤਾਵੇਜ:ਇਟਲੀ ਵਿੱਚ ਸਿੱਖ ਫ਼ੌਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ
ਪਰਮਜੀਤ ਪਰਮ ਦੇ ਚੰਡੀਗੜ ਦੇ ਬੇਸ਼ਕੀਮਤੀ ਹੀਰੇ: ਨੌਜਵਾਨਾ ਲਈ ਪ੍ਰੇਰਨਾਦਾਇਕ
ਉਜਾਗਰ ਸਿੰਘ, ਪਟਿਆਲਾ
ਹਰਜੋਤ ਸਿੰਘ ਹੈਪੀ ਦੀ ਨਿਕੰਮੀ ਔਲਾਦ: ਨੌਜਵਾਨਾ ਲਈ ਪ੍ਰੇਰਨਾਦਾਇਕ ਪੁਸਤਕ
ਉਜਾਗਰ ਸਿੰਘ, ਪਟਿਆਲਾ
ਬਲਜੀਤ ਕੌਰ ਸਵੀਟੀ ਦੀ ਪੁਸਤਕ ‘‘ਤਰੇਲਾਂ ਪ੍ਰੀਤ ਦੀਆਂ’’ ਰੁਮਾਂਸਵਾਦ ਅਤੇ ਬ੍ਰਿਹਾ ਦਾ ਸੁਮੇਲ
ਉਜਾਗਰ ਸਿੰਘ, ਪਟਿਆਲਾ
ਅਮਰਿੰਦਰ ਸਿੰਘ ਸੋਹਲ ਦੀ ਪੁਸਤਕ ਨੈਣਾਂ ਵਿਚਲਾ ਟਾਪੂ ਸਮਾਜਿਕ ਸਰੋਕਾਰਾਂ ਦੀ ਅਵਾਜ਼
ਉਜਾਗਰ ਸਿੰਘ, ਪਟਿਆਲਾ
ਪੰਜਾਬੀਆਂ ਦੇ ਰਾਜਦੂਤ ਨਰਪਾਲ ਸਿੰਘ ਸ਼ੇਰਗਿਲ ਦੀ ਸ਼੍ਰੀ ਗੁਰੂ ਗੋਬਿੰਦ ਸਿੰਘ ਨੂੰ ਸ਼ਰਧਾਂਜਲੀ
ਉਜਾਗਰ ਸਿੰਘ, ਪਟਿਆਲਾ
ਸਿਰਜਣਦੀਪ ਕੌਰ ਉਭਾ ਦੀ ਪੁਸਤਕ ‘‘ਜਿੱਤ’’ ਹਾਰ ਨੂੰ ਜਿੱਤ ਵਿਚ ਬਦਲਣ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਪਾਲੀ ਖ਼ਾਦਿਮ ਦੀ ਪੁਸਤਕ ਸਵੈ ਦੀ ਤਸਦੀਕ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਪੰਜਵਾਂ ਥੰਮ ਮਿੰਨੀ ਕਹਾਣੀ ਸੰਗ੍ਰਹਿ ਇੱਕ ਅਧਿਐਨ
ਉਜਾਗਰ ਸਿੰਘ, ਪਟਿਆਲਾ
ਡਾ. ਦਰਸ਼ਨ ਵੱਲੋਂ ਸੰਪਾਦਿਤ 'ਸਾਹਿਤ ਤੇ ਸੰਬਾਦ' ਪੁਸਤਕ ਨਵੇਂ ਲੇਖਕਾਂ ਲਈ ਪ੍ਰੇਰਨਾ ਸਰੋਤ
ਉਜਾਗਰ ਸਿੰਘ, ਪਟਿਆਲਾ
ਰਣਜੀਤ ਸਿੰਘ ਭਿੰਡਰ ਦੀ ਪੁਸਤਕ ‘‘ਸਮਾਂ ਤੇ ਸੁਪਨੇ’’ ਅਧੂਰੇ ਅਹਿਸਾਸਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਸੁਰਿੰਦਰ ਸੈਣੀ ਦੀ ਪੁਸਤਕ ‘‘ਮਿੱਤਰ ਪਿਆਰੇ ਨੂੰ’’ ਬਿਰਹਾ ਦੀਆਂ ਮਹਿਕਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਪੱਤਰਕਾਰੀ ਅਤੇ ਸਾਹਿਤ ਦਾ ਸੁਮੇਲ : ਸ਼ਰਨਜੀਤ ਬੈਂਸ
ਉਜਾਗਰ ਸਿੰਘ, ਪਟਿਆਲਾ
ਅਨਮੋਲ ਕੌਰ ਦਾ ਨਾਵਲ ‘‘ਕੁੜੀ ਕੈਨੇਡਾ ਦੀ’’ ਪੰਜਾਬੀ ਮਾਨਸਿਕਤਾ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ
ਬਿੰਦਰ “ਕੋਲੀਆਂ ਵਾਲ”ਦੇ ਪਲੇਠੇ ਨਾਵਲ” ਅਣ ਪਛਾਤੇ ਰਾਹਾਂ ਦੇ ਪਾਂਧੀ” ਤੇ ਇੱਕ ਪੇਤਲੀ ਜੇਹੀ ਝਾਤ
ਰਵੇਲ ਸਿੰਘ, ਇਟਲੀ
ਰਾਜਵਿੰਦਰ ਕੌਰ ਜਟਾਣਾ ਦੀ ਸਰਸਰਾਹਟ ਪੈਦਾ ਕਰਨ ਵਾਲੀ ਪੁਸਤਕ ‘‘ਆਹਟ’’
ਉਜਾਗਰ ਸਿੰਘ, ਪਟਿਆਲਾ
ਬਾਬੂ ਸਿੰਘ ਰੈਹਲ ਦਾ‘‘ਹਨੇਰਾ ਪੀਸਦੇ ਲੋਕ’’ਕਹਾਣੀ ਸੰਗ੍ਰਿਹ ਆਰਥਿਕ ਬਖੇੜੇ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਕਮਲਜੀਤ ਕੌਰ ਕਮਲ ਦੀ ਪੁਸਤਕ ‘‘ਫੁੱਲ ਤੇ ਕੁੜੀਆਂ’’ ਇੱਕ ਸਿੱਕੇ ਦੇ ਦੋ ਪਾਸੇ
ਉਜਾਗਰ ਸਿੰਘ, ਪਟਿਆਲਾ
ਸੁਖਰਾਜ ਸਿੰਘ “ਬਰਾੜ” ਦੇ ਪਲੇਠੇ ਕਾਵਿ ਸੰਗ੍ਰਿਹ “ਦਾਣੇ” ਤੋਂ ਝਲਕਦੀ ਹੈ ਉੱਸ ਦੀ ਕਾਵਿ ਚੇਤਨਾ
ਰਵੇਲ ਸਿੰਘ ਇਟਲੀ
ਬਲਜਿੰਦਰ ਸੰਘਾ ਦੀਆਂ ਲੰਮੀਆਂ ਸਾਹਿਤਕ ਪੁਲਾਂਘਾਂ
ਉਜਾਗਰ ਸਿੰਘ, ਪਟਿਆਲਾ
ਕੁੜੀ ਕੈਨੇਡਾ ਦੀ’ ਨਾਵਲ ਵੱਖਰੀ ਸੁਰ ਵਾਲਾ
ਜਸਵੀਰ ਰਾਣਾ, ਸੰਗਰੂਰ
ਦੇਸ ਭਗਤੀ ਅਤੇ ਸਮਾਜਿਕ ਸਰੋਕਾਰਾਂ ਦੇ ਗੀਤਾਂ ਦਾ ਰਚੇਤਾ ਸੁਖਪਾਲ ਪਰਮਾਰ
ਉਜਾਗਰ ਸਿੰਘ, ਪਟਿਆਲਾ
ਸੰਤ ਭਿੰਡਰਾਂਵਾਲੇ ਦੇ ਰੂ-ਬ-ਰੁ ਜੂਨ 84 ਦੀ ਪੱਤਰਕਾਰੀ ਪੁਸਤਕ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ
ਅਮਨਦੀਪ ਸਿੰਘ ਦਾ ਨਵਪ੍ਰਕਾਸ਼ਿਤ ਕਾਵਿ ਸੰਗ੍ਰਹਿ "ਕੰਕਰ ਪੱਥਰ"  - ਡਾ. ਡੀ. ਪੀ. ਸਿੰਘ ਕਣੀਆਂ' ਕਾਵਿ-ਸੰਗ੍ਰਹਿ ਦੀਆਂ ਨਜ਼ਮਾਂ ਨਾਲ ਸਾਂਝ – ਸੁਖਵਿੰਦਰ ਅੰਮ੍ਰਿਤ
ਡਾ.ਗੁਰਮਿੰਦਰ ਸਿੱਧੂ ਦੀ ਕਿਤਾਬ ' ਕਹਿ ਦਿਓ ਉਸ ਕੁੜੀ ਨੂੰ ' ਰਿਲੀਜ਼ ਕੋਮਲ ਕਲਾ ਅਤੇ ਕਵਿਤਾ ਦਾ ਸੁਮੇਲ- ਸੈਂਡੀ ਗਿੱਲ ਦੀ ਪੁਸਤਕ "ਨੀ ਮਾਂ"
ਉਜਾਗਰ ਸਿੰਘ, ਪਟਿਆਲਾ
ਪਰਵਾਸੀ ਜੀਵਨ ਅਤੇ ਸਾਹਿਤ ਦਾ ਮਾਰਮਿਕ ਮੁਲਾਂਕਣ
ਡਾ.ਲਕਸ਼ਮੀ ਨਰਾਇਣ ਭੀਖੀ, ਪਟਿਆਲਾ
ਸੜਕਛਾਪ ਸ਼ਾਇਰੀ ਪ੍ਰਕ੍ਰਿਤੀ ਅਤੇ ਇਨਸਾਨੀਅਤ ਦੀ ਕਵਿਤਾ
ਉਜਾਗਰ ਸਿੰਘ, ਪਟਿਆਲਾ
ਡਾ ਗੁਰਮਿੰਦਰ ਸਿੱਧੂ ਦੀ ਕਿਤਾਬ ' ਧੀਆਂ ਨਾਲ ਜੱਗ ਵਸੇਂਦਾ ' ਲੋਕ-ਅਰਪਣ "ਨਿੱਕੀਆਂ ਪੰਜਾਬੀ ਮੁਹੱਬਤੀ ਬੋਲੀਆਂ" - ਸੰਗ੍ਹਿ ਕਰਤਾ- ਜਨਮੇਜਾ ਸਿੰਘ ਜੌਹਲ
ਡਾ. ਜਗੀਰ ਸਿੰਘ ਨੂਰ, ਫਗਵਾੜਾ
ਮਿੱਟੀ ਦਾ ਮੋਹ - ਗੁਰਚਰਨ ਸਿੰਘ ਦਿਲਬਰ
ਬਿਕਰਮਜੀਤ ਨੂਰ, ਬਰਨਾਲਾ
ਅੱਥਰੀ ਪੀੜ ਦੀ ਲੇਖਿਕਾ ਅਤੇ ਮੁਹੱਬਤਾਂ ਦੀ ਵਣਜਾਰਨ ਸੁਰਿੰਦਰ ਸੈਣੀ
ਉਜਾਗਰ ਸਿੰਘ, ਪਟਿਆਲਾ
ਸਮਾਜ ਸੇਵਿਕਾ ਕਵਿਤਰੀ: ਲਵੀਨ ਕੌਰ ਗਿੱਲ
ਉਜਾਗਰ ਸਿੰਘ, ਪਟਿਆਲਾ
ਅਨਮੋਲ ਕੌਰ ਦੀ ‘ਕੈਨੇਡਾ ਦੀ ਕੁੜੀ’ ਨੂੰ ਖੁਸ਼ਆਮਦੀਦ
ਡਾ. ਹਰਜਿੰਦਰ ਸਿੰਘ ਵਾਲੀਆਂ
ਸਤਨਾਮ ਚੌਹਾਨ ਦੀ ਪੁਸਤਕ ‘ਕਹੋ ਤਿਤਲੀਆਂ ਨੂੰ’ ਇਸਤਰੀ ਦੀ ਮਾਨਸਿਕਤਾ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਸ਼ਬਦਾਂ ਦੇ ਸ਼ਗਨਾਂ ਦੀ ਤਾਕਤ - ਡਾ.ਗੁਰਮਿੰਦਰ ਸਿੱਧੂ ਦੀਆਂ 'ਚੌਮੁਖੀਆ ਇਬਾਰਤਾਂ ’
ਕਮਲ ਦੁਸਾਂਝ, ਮੋਹਾਲੀ
ਚਰਨਹ ਗੋਬਿੰਦ ਮਾਰਗੁ ਸੁਹਾਵਾ ਪੁਸਤਕ ਵਰਤਮਾਨ ਪਰਿਪੇਖ ਵਿਚ
ਉਜਾਗਰ ਸਿੰਘ, ਪਟਿਆਲਾ
ਮਿਊਰੀਅਲ ਆਰਨਾਸਨ ਲਾਇਬ੍ਰੇਰੀ ਵੱਲੋਂ ਐਸ. ਪੀ. ਬਲਰਾਜ ਸਿੰਘ ਸਿੱਧੂ ਦੀ ਕਿਤਾਬ ‘ਅਸਲੀ ਸਰਦਾਰ’ ਲੋਕ ਅਰਪਿਤ
ਡਾ ਸਰਵਣ ਸਿੰਘ ਰੰਧਾਵਾ, ਕੈਲੇਫੋਰਨੀਆ
ਪਿਆਰਾ ਸਿੰਘ ਕੁੱਦੋਵਾਲ ਦੀ ਸਾਹਿਤਕ ਸੋਚ ਦਾ ਕੱਚ ਸੱਚ
ਉਜਾਗਰ ਸਿੰਘ, ਪਟਿਆਲਾ
ਸਾਂਝੇ ਪ੍ਰਤੀਕ ਵਿਧਾਨ ਦੀ ਪੇਸ਼ਕਾਰੀ : ਸ਼ਬਦਾ ਦੇ ਹਾਰ
ਪਰਵਿੰਦਰ ਜੀਤ ਸਿੰਘ, ਜਲੰਧਰ
ਰੂਪ ਢਿੱਲੋਂ ਦਾ ਨਵਾ ਨਾਵਲ "ਸਮੁਰਾਈ" ਰੀਲੀਸ ਪ੍ਰੀਤ ਪਰੁਚੀ ਬਿਰਹਾ ਦੀ ਕਵਿਤਰੀ-ਸੁਰਿੰਦਰ ਕੌਰ ਬਿੰਨਰ
ਉਜਾਗਰ ਸਿੰਘ, ਪਟਿਆਲਾ
ਮੈਂ, ‘ਇੱਦਾਂ ਨਾ ਸੋਚਿਆ ਸੀ’ - ਸੰਤੋਖ ਸਿੰਘ ਹੇਅਰ
ਨਦੀਮ ਪਰਮਾਰ,  ਕੈਨੇਡਾ
ਕਿਰਪਾਲ ਪੂਨੀ ਦਾ ਕਵਿ-ਸੰਸਾਰ ਸਹਿਜ, ਸੁਹਜ ਅਤੇ ਸੰਤੁਲਨ ਦੀ ਕਵਿਤਾ
ਡਾ ਰਤਨ ਰੀਹਨ, ਯੂ ਕੇ
ਪਰਨੀਤ ਕੌਰ ਸੰਧੂ ਦੀ ਬਿਰਹਾ ਦੇ ਦਰਦਾਂ ਦੀ ਦਾਸਤਾਨ
ਉਜਾਗਰ ਸਿੰਘ, ਪਟਿਆਲਾ
ਪੰਜਾਬੀ ਹਾਇਕੂ ਅਤੇ ਹਾਇਬਨ ਦਾ ਮੋਢੀ ਗੁਰਮੀਤ ਸੰਧੂ
ਉਜਾਗਰ ਸਿੰਘ, ਪਟਿਆਲਾ
ਡਾ: ਸਾਥੀ ਲੁਧਿਆਣਵੀ ਦੇ ਮੁਲਾਕਾਤਾਂ ਦੇ ਸੰਗ੍ਰਹਿ
“ਨਿੱਘੇ ਮਿੱਤਰ ਮੁਲਾਕਾਤਾਂ” ‘ਤੇ ਵਿਮਰਸ਼ ਪੱਤਰ
ਡਾ: ਬਲਦੇਵ ਸਿੰਘ ਕੰਦੋਲਾ, ਯੂ ਕੇ
'ਦ ਸੈਕੰਡ ਸੈਕਸ'
ਡਾ. ਕਰਾਂਤੀ ਪਾਲ, ਅਲੀਗੜ
ਕਾਲੇ ਦਿਨ: 1984 ਤੋਂ ਬਾਅਦ ਸਿੱਖ
ਦਲਵੀਰ ਸਿੰਘ ਲੁਧਿਆਣਵੀ
ਦਵਿੰਦਰ ਪਟਿਆਲਵੀ ਦਾ ਛੋਟੇ ਲੋਕ-ਵੱਡੇ ਵਿਚਾਰ
ਉਜਾਗਰ ਸਿੰਘ, ਪਟਿਆਲਾ
ਨਾਵਲਕਾਰ ਸ੍ਰ ਬਲਦੇਵ ਸਿੰਘ ਬੁੱਧ ਸਿੰਘ ਵਾਲਾ ਦਾ ਨਾਵਲ ਉਜੱੜੇ ਬਾਗਾਂ ਦਾ ਮਾਲੀ ਨਾਰਵੇ ਚ ਰਿਲੀਜ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਪੰਜਾਬੀ ਮਾਂ-ਬੋਲੀ ਦਾ ਝਿਲਮਿਲਾਉਂਦਾ ਸਿਤਾਰਾ -'ਰਵੀ ਸੱਚਦੇਵਾ'
ਸ਼ਿਵਚਰਨ ਜੱਗੀ ਕੁੱਸਾ - ਲੰਡਨ
ਰੂਪ ਢਿੱਲੋ ਦਾ ਨਵਾਂ ਨਾਵਲ "ਓ"
ਅਮਰਜੀਤ ਬੋਲਾ, ਦਰਬੀ ਯੂਕੇ
'ਮਾਲਵੇ ਦੀਆਂ ਬਾਤਾਂ' ਦਾ ਦੂਜਾ ਐਡੀਸ਼ਨ ਰਿਲੀਜ਼
ਹਰਪ੍ਰੀਤ ਸੇਖਾ, ਸਰੀ, ਕਨੇਡਾ
ਲਾਡੀ ਭੁੱਲਰ ਦਾ ਨਵਾਂ ਨਾਵਲ ‘ਖ਼ੂਨ ਦੇ ਹੰਝੂ’ ਰਿਲੀਜ਼
ਸੁਨੀਲ ਦੱਤ ਧੀਰ, ਸੁਲਤਾਨਪੁਰ ਲੋਧ
ਬੰਦ ਘਰਾਂ ਦੇ ਵਾਸੀ
ਬਲਜਿੰਦਰ ਸੰਘਾ, ਕਨੇਡਾ
ਹਰਦਮ ਸਿੰਘ ਮਾਨ ਦਾ ਗ਼ਜ਼ਲ ਸੰਗ੍ਰਿਹ 'ਅੰਬਰਾਂ ਦੀ ਭਾਲ ਵਿੱਚ' ਰਲੀਜ਼
ਬਿੱਕਰ ਸਿੰਘ ਖੋਸਾ, ਕਨੇਡਾ
ਮਨੁੱਖੀ ਮਨ ਦੇ ਸੁਪਨਿਆਂ ਦੀ ਗੱਲ ਕਰਦਾ ਕਹਾਣੀ ਸੰਗ੍ਰਹਿ ‘ਸੁਪਨੇ ਸੱਚ ਹੋਣਗੇ’
ਬਲਜਿੰਦਰ ਸੰਘਾ, ਕਨੇਡਾ
ਖੂਬਸੂਰਤ ਖ਼ਿਆਲਾਂ ਦੀ ਉਡਾਰੀ - ਅੰਬਰਾਂ ਦੀ ਭਾਲ ਵਿੱਚ
ਰਾਜਵੰਤ ਬਾਗੜੀ, ਪੰਜਾਬ
ਦਾਇਰਿਆਂ ਤੋਂ ਪਾਰ ਜਾਣ ਦੀ ਜੁਸਤਜੂ: ਬੱਦਲਾਂ ਤੋਂ ਪਾਰ
ਗੁਰਪਾਲ ਸਿਘ ਸੰਧੂ (ਡਾ.), ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ
ਚੁੱਪ ਵਿਚੋਂ ਬੋਲਦੇ ਸ਼ਬਦ ‘ਚੁੱਪ ਨਦੀ ਤੇ ਮੈਂ’/a>br> ਬਲਜਿੰਦਰ ਸੰਘਾ, ਕਨੇਡਾ ਗ਼ਦਰ ਲਹਿਰ ਦੀ ਕਹਾਣੀ
ਪੜਚੋਲਕਾਰ ਉਜਾਗਰ ਸਿੰਘ
ਲੇਖਕ ਮਨਦੀਪ ਖੁਰਮੀ ਦੁਆਰਾ ਸੰਪਾਦਿਤ ਪੁਸਤਕ “ਪੰਜਾਬੀਆਂ ਦੇ ਵਿਹੜੇ ਦਾ ਫੁੱਲ” ਲੋਕ ਅਰਪਣ
ਭਾਈ ਪ੍ਰਧਾਨ ਮੰਤਰੀ, ਨਰਿੰਦਰ ਮੋਦੀ ਬਾਰੇ ਕਿਤਾਬ ਪੰਜਾਬੀ ਭਾਸ਼ਾ ’ਚ ਤਿਆਰ
ਸਤੀਸ਼ ਗੁਲਾਟੀ, ਲੁਧਿਆਣਾ
ਗੁੰਡਾ
ਜਸਵਿੰਦਰ ਸੰਧੂ
ਪੰਜਾਬੀ ਲਿਖਰੀ ਸਭਾ ਵਲੋ ਹਰਿਮੰਦਰ ਕੋਰ ਢਿੱਲੋ ਦੀ ਕਿਤਾਬ ‘ਧਰਤ ਤੇ ਫੁੱਲ’ ਲੋਕ ਅਰਪਣ
ਸੁੱਖਪਾਲ ਪਰਮਾਰ, ਕੈਲਗਰੀ
ਨੌਜਵਾਨ ਸ਼ਾਇਰ ਹਰਮਨਦੀਪ ਚੜ੍ਹਿੱਕ ਦੀ ਪਲੇਠੀ ਕੋਸਿ਼ਸ਼ “ਨਵੀਂ ਦੁਨੀਆ ਦੇ ਬਾਸ਼ਿੰਦਿਓ”
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ
ਹਰਮਨਦੀਪ ਚੜਿੱਕ ਦੀ ਕਾਵਿ ਪੁਸਤਕ ਕਾਮਰੇਡ ਜਗਰੂਪ ਵੱਲੋਂ ਲੋਕ ਅਰਪਣ
ਮਿੰਟੂ ਖੁਰਮੀ ਹਿੰਮਤਪੁਰਾ
ਅਨਮੋਲ ਕੌਰ ਦਾ ਨਾਵਲ "ਹੱਕ ਲਈ ਲੜਿਆ ਸੱਚ"
ਜਸਵੀਰ ਸਿੰਘ ਰਾਣਾ, ਸੰਗਰੂਰ
ਵਿਪਸਾ ਵਲੋਂ ਸੁੱਖੀ ਧਾਲੀਵਾਲ ਦੀ ਪਲੇਠੀ ਪੁਸਤਕ ‘ਬੇਚੈਨੀ ਦਾ ਖੰਜਰ’ ਲੋਕ ਅਰਪਨ
ਹਰਜਿੰਦਰ ਕੰਗ, ਕੈਲੀਫੋਰਨੀਆ
‘ਮੁਕੇਸ਼ : ਸੁਨਹਿਰੇ ਸੁਰ ਅਤੇ ਸੁਨਹਿਰੇ ਦਿੱਲ ਦਾ ਮਾਲਕ’
ਸ਼੍ਰੀ ਅਮਰਜੀਤ ਸਿੰਘ ਕੋਹਲੀ, ਦਿੱਲੀ
ਮਾਨਵੀ ਵੇਦਨਾਂ ਤੇ ਸੰਵੇਦਨਾਂ ਦੀ ਉਦਾਸ ਪਰ ਚਿੰਤਨਸ਼ੀਲ ਇਬਾਰਤ: ਕੁੜੀਆਂ ਨੂੰ ਸੁਆਲ ਨਾ ਕਰੋ
ਨਿਰੰਜਣ ਬੋਹਾ, ਮਾਨਸਾ
ਗਰਮ ਮਸਾਲਿਆਂ ਰਾਹੀਂ ਰੋਗਾਂ ਦਾ ਇਲਾਜ
ਲੇਖਕ ਅਤੇ ਸੰਗ੍ਰਹਿ ਕਰਤਾ:
ਸਰਜੀਤ ਤਲਵਾਰ, ਸ਼ਿਖਾ ਸਿੰਗਲਾ,
ਮਾਂ ਬਣਨ ਤੋਂ ਪਹਿਲਾਂ ਅਤੇ ਬਾਅਦ ਦਾ ਸਫ਼ਰ
ਲੇਖਕ ਅਤੇ ਸੰਗ੍ਰਹਿ-ਕਰਤਾ: ਝ ਸਰਜੀਤ ਤਲਵਾਰ ਝ ਸ਼ਿਖਾ ਸਿੰਗਲਾ
ਜੀਵਨੀ ਸ਼ਹੀਦ ਭਗਤ ਸਿੰਘ
ਲੇਖਕ: ਮਲਵਿੰਦਰਜੀਤ ਸਿੰਘ ਵੜੈਚ
ਪੰਜਾਬੀ ਆਰਸੀ ਕਲੱਬ ਵੱਲੋਂ ਸ਼ਾਇਰਾ ਤਨਦੀਪ ਤਮੰਨਾ ਦਾ ਪਲੇਠਾ ਕਾਵਿ-ਸੰਗ੍ਰਹਿ ‘ਇਕ ਦੀਵਾ ਇਕ ਦਰਿਆ’ ਰਿਲੀਜ਼ ਅਤੇ ਰਵਿੰਦਰ ਰਵੀ, ਪਰਮਿੰਦਰ ਸੋਢੀ ਜੀਵਨ ਕਾਲ਼ ਪ੍ਰਾਪਤੀ ਪੁਰਸਕਾਰਾਂ ਨਾਲ਼ ਸਨਮਾਨਿਤ
- ਦਵਿੰਦਰ ਪੂਨੀਆ, ਸਰੀ, ਕੈਨੇਡਾ
ਪੰਜਾਬੀ ਲਿਖਾਰੀ ਸਭਾ ਵੱਲੋਂ ਪਰਸ਼ੋਤਮ ਲਾਲ ਸਰੋਏ ਦੀ ਪੁਸਤਕ ‘ਮਾਲਾ ਦੇ ਮਣਕੇ’ ਰਿਲੀਜ਼ ਪੰਜਾਬੀ ਫੋਰਮ ਕੈਨੇਡਾ ਵੱਲੋਂ ਬਲਬੀਰ ਸਿੰਘ ਮੋਮੀ ਦੀ ਸ਼ਾਹਮੁਖੀ ਵਿਚ ਛਪੀ ਸਵੈ-ਜੀਵਨੀ “ਕਿਹੋ ਜਿਹਾ ਸੀ ਜੀਵਨ” ਭਾਗ-1 ਭਰਵੇਂ ਇਕੱਠ ਵਿਚ ਲੋਕ ਅਰਪਣ
ਹਰਚੰਦ ਬਾਸੀ, ਟੋਰਾਂਟੋ 
ਬਾਬਾ ਨਿਧਾਨ ਸਿੰਘ ਜੀ ਦੇ ਜੀਵਨ ਅਤੇ ਯੋਗਦਾਨ ਸਬੰਧੀ ਪੁਸਤਕ ਹੋਈ ਰਿਲੀਜ਼
ਕੁਲਜੀਤ ਸਿੰਘ ਜੰਜੂਆ,ਟੋਰਾਂਟੋ

ਗੁਰਜਤਿੰਦਰ ਸਿੰਘ ਰੰਧਾਵਾ ਦੀ ਕਿਤਾਬ ‘ਸਮੇਂ ਦਾ ਸੱਚ’ ਅਮਰੀਕਾ ਵਿਚ ਹੋਈ ਰਲੀਜ਼

ਪੰਜਾਬੀ ਦਾ ਨਵਾਂ ਮਾਣ: ਰੂਪਿੰਦਰਪਾਲ (ਰੂਪ) ਸਿੰਘ ਢਿੱਲੋਂ
ਅਮਰ ਬੋਲਾ

ਪ੍ਰਵਾਸੀ ਲੇਖਕ ਪਿਆਰਾ ਸਿੰਘ ਕੁੱਦੋਵਾਲ ਦੀ ਪਲੇਠੀ ਪੁਸਤਕ `ਸਮਿਆਂ ਤੋ ਪਾਰ` ਦਾ ਲੋਕ ਅਰਪਣ
ਪੁਸਤਕ ਗੁਰਮੁੱਖੀ ਤੇ ਸ਼ਾਹਮੁੱਖੀ ਭਾਸ਼ਾਵਾਂ `ਚ ਉਪਲੱਭਧ

ਕੁਲਜੀਤ ਸਿੰਘ ਜੰਜੂਆ, ਟੋਰੋਂਟੋ

ਉਮੀਦ ਤੇ ਬਰਾਬਰਤਾ ਦੀ ਬਾਤ ਪਾਉਂਦੀ ਕਲਾਕਾਰ ਦੀ ਸ਼ਾਇਰੀ ਹੈ-ਸ਼ੁਸ਼ੀਲ ਦੁਸਾਂਝ - ਪੰਜਾਬੀ ਗ਼ਜ਼ਲ ਮੰਚ ਵੱਲੋਂ ਸੁਭਾਸ਼ ਕਲਾਕਾਰ ਦੀ ਪੁਸਤਕ ਲੋਕ ਅਰਪਣ ਕੀਤੀ
ਬੁੱਧ ਸਿੰਘ ਨੀਲੋਂ, ਲੁਧਿਆਣਾ
ਨਾਰਵੇ ਚ ਉਜਾਗਰ ਸਿੰਘ ਸਖੀ ਹੋਣਾ ਦੀ ਪੁਸਤਕ ਛਿਲਦਨ(ਸੋਮਾ ਜਾ ਸਾਧਨ) ਨੂੰ ੳਸਲੋ ਦੀਆਕੂਨ ਹਾਈ ਸਕੂਲ ਚ ਰਿਲੀਜ਼ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਸ਼ਿਵ ਚਰਨ ਜੱਗੀ ਕੁੱਸਾ ਵੱਲੋਂ ਟਿਸ਼ੂ ਰਾਣਾ ਦਾ ਕਾਵਿ ਸੰਗ੍ਰਹਿ " ਵਗਦੀ ਸੀ ਰਾਵੀ" ਰਿਲੀਜ਼
ਮਿੰਟੂ ਖੁਰਮੀਂ, ਨਿਹਾਲ ਸਿੰਘ ਵਾਲਾ
ਨਾਸਤਿਕ ਬਾਣੀ ਲੋਕ-ਅਰਪਣ
ਹਰਪ੍ਰੀਤ ਸੇਖਾ, ਕਨੇਡਾ
ਸਾਧੂ ਬਿਨਿੰਗ ਦੀ ਪੁਸਤਕ ਨਾਸਤਿਕ ਬਾਣੀ
ਪੰਜਾਬੀ ਸਾਹਿਤ ਕਲਾ ਕੇਂਦਰ, ਸਾਊਥਾਲ, ਯੂ ਕੇ ਵਲੋਂ
ਡਾ. ਸਾਥੀ ਲੁਧਿਆਣਵੀ ਦੀ ਨਵੀਂ ਕਾਵਿ ਪੁਸਤਕ “ਪੱਥਰ” ਰੀਲੀਜ਼
ਜ਼ਿੰਦਗੀ ਦਾ ਸੱਚ ਦਰਸਾਉਂਦੀਆਂ 'ਪੱਚਰਾਂ'
ਸੁਰਿੰਦਰ ਰਾਮਪੁਰੀ
ਸਤਵੰਤ ਸਿੰਘ : ਵਿਸ਼ਵ ਯਾਤਰਾਵਾਂ, ਧਾਰਮਿਕ ਅੰਧ-ਵਿਸ਼ਵਾਸ ਅਤੇ ਸਫ਼ਰਨਾਮਾ ਸਾਹਿਤ
ਸੁਖਿੰਦਰ
ਜੋਗਿੰਦਰ ਸਿੰਘ ਸੰਘੇੜਾ ਦੀ ਕਿਤਾਬ ਨੂਰਾਂ ਦਾ ਨਿੱਘਾ ਸਵਾਗਤ ਜਗਜੀਤ ਪਿਆਸਾ ਦਾ ਪਲੇਠਾ ਕਾਵਿ ਸੰਗ੍ਰਹਿ 'ਤੂੰ ਬੂਹਾ ਖੋਲ੍ਹ ਕੇ ਰੱਖੀਂ' ਲੋਕ ਅਰਪਿਤ
ਅੰਮ੍ਰਿਤ ਅਮੀ, ਕੋਟਕਪੂਰਾ
ਰਛਪਾਲ ਕੌਰ ਗਿੱਲ: ਮਨੁੱਖੀ ਮਾਨਸਿਕਤਾ ਦੀਆਂ ਤਹਿਆਂ ਫਰੋਲਦੀਆਂ ਕਹਾਣੀਆਂ
ਸੁਖਿੰਦਰ
ਬੁੱਢੇ ਦਰਿਆ ਦੀ ਜੂਹ
ਲੇਖਕ: ਸ਼ਿਵਚਰਨ ਜੱਗੀ ਕੁੱਸਾ
ਪੜਚੋਲ: ਡਾ: ਜਗਦੀਸ਼ ਕੌਰ ਵਾਡੀਆ  
ਪ੍ਰਸਿੱਧ ਪੰਜਾਬੀ ਲੇਖਿਕਾ ਪਰਮਜੀਤ ਕੋਰ ਸਰਹਿੰਦ ਵੱਲੋ ਨਵ ਲਿੱਖਤ ਪੰਜਾਬੀ ਸਾਕ-ਸਕੀਰੀਆਂ ਤੇ ਰੀਤਾ ਤੇ ਆਧਾਰਿਤ ਪੁਸਤਕ ਪਾਠਕ ਦੀ ਕਚਹਿਰੀ 'ਚ
ਰੁਪਿੰਦਰ ਢਿੱਲੋ ਮੋਗਾ
ਪ੍ਰਵਾਸੀ ਸਫ਼ਰਨਾਮਾਕਾਰ ਸਤਵੰਤ ਸਿੰਘ ਦੀ ਪਲੇਠੀ ਪੁਸਤਕ "ਮੇਰੀਆਂ ਅਭੁੱਲ ਵਿਸ਼ਵ ਯਾਤਰਾਵਾਂ" ਜਾਰੀ
ਕੁਲਜੀਤ ਸਿੰਘ ਜੰਜੂਆ
ਸਰਵਉੱਤਮ ਕਿਤਾਬ ਨੂੰ ਕਲਮ ਫਾਉਂਡੇਸ਼ਨ ਦੇਵੇਗੀ 100,000 ਰੁਪਏ ਦਾ ਇਨਾਮ
ਕੁਲਜੀਤ ਸਿੰਘ ਜੰਜੂਆ
ਭਰਿੰਡ - ਰੁਪਿੰਦਰਪਾਲ ਸਿੰਘ ਢਿੱਲੋਂ
ਰਾਣਾ ਬੋਲਾ
ਜੱਗੀ ਕੁੱਸਾ ਦਾ ਨਾਵਲ 'ਸਟਰਗਲ ਫ਼ਾਰ ਔਨਰ'
ਮਨਦੀਪ ਖ਼ੁਰਮੀ ਹਿੰਮਤਪੁਰਾ
ਖ਼ੁਦ 'ਸਰਘੀ ਦੇ ਤਾਰੇ ਦੀ ਚੁੱਪ' ਵਰਗੀ ਹੈ ਭਿੰਦਰ ਜਲਾਲਾਬਾਦੀ
ਸ਼ਿਵਚਰਨ ਜੱਗੀ ਕੁੱਸਾ
ਚਾਰੇ ਕੂਟਾਂ ਸੁੰਨੀਆਂ - ਸ਼ਿਵਚਰਨ ਜੱਗੀ ਕੁੱਸਾ
ਨਿਰਮਲ ਜੌੜਾ
ਸਰੀ ' ਕਹਾਣੀ-ਸੰਗ੍ਰਹਿ "ਬਣਵਾਸ ਬਾਕੀ ਹੈ" ਲੋਕ ਅਰਪਿਤ - ਗੁਰਵਿੰਦਰ ਸਿੰਘ ਧਾਲੀਵਾਲ
ਬਾਤਾਂ ਬੀਤੇ ਦੀਆਂ
ਲੇਖਕ: ਗਿਆਨੀ ਸੰਤੋਖ ਸਿੰਘ
ਪ੍ਰਕਾਸ਼ਕ: ਭਾਈ ਚਤਰ ਸਿੰਘ ਜੀਵਨ ਸਿੰਘ ਅੰਮ੍ਰਿਤਸਰ
ਬੱਚਿਆਂ ਲਈ ਪੁਸਤਕਾਂ
ਜਨਮੇਜਾ ਜੌਹਲ
"ਬਣਵਾਸ ਬਾਕੀ ਹੈ" ਭਿੰਦਰ ਜਲਾਲਾਬਾਦੀ ਦੀ ਪਲੇਠੀ, ਅਨੂਠੀ ਅਤੇ ਅਲੌਕਿਕ ਪੇਸ਼ਕਾਰੀ
ਸ਼ਿਵਚਰਨ ਜੱਗੀ ਕੁੱਸਾ
ਇਕ ਪੁਸਤਕ, ਦੋ ਦ੍ਰਿਸ਼ਟੀਕੋਨ
ਡਾ. ਜਸਪਾਲ ਕੌਰ
ਡਾ. ਸੁਤਿੰਦਰ ਸਿੰਘ ਨੂਰ
ਰੂਹ ਲੈ ਗਿਆ ਦਿਲਾਂ ਦਾ ਜਾਨੀ
ਸ਼ਿਵਚਰਨ ਜੱਗੀ ਕੁੱਸਾ
“ਪੈਰਾਂ ਅੰਦਰ ਵੱਸਦੇ ਪਰਵਾਸ ਦਾ ਉਦਾਸੀ ਰੂਪ ਹੈ ਇਹ ਸਵੈਜੀਵਨੀ”
ਡਾ. ਗੁਰਨਾਇਬ ਸਿੰਘ
ਅਕਾਲ ਤਖ਼ਤ ਸਾਹਿਬ (ਫ਼ਲਸਫ਼ਾ ਅਤੇ ਰੋਲ)
ਡਾ: ਹਰਜਿੰਦਰ ਸਿੰਘ ਦਿਲਗੀਰ
ਰਵਿੰਦਰ ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ
ਸ਼ਹੀਦ ਬੀਬੀ ਸੁੰਦਰੀ ਦੀ ਪੁਸਤਕ ਰੀਲੀਜ਼
ਜਨਮੇਜਾ ਜੌਹਲ ਦੀਆਂ ਚਾਰ ਬਾਲ ਕਿਤਾਬਾਂ ਜਾਰੀ ਰਵਿੰਦਰ ਰਵੀ ਦਾ ਕਾਵਿ-ਨਾਟਕ: “ਚੱਕ੍ਰਵਯੂਹ ਤੇ ਪਿਰਾਮਿਡ”
ਨਿਰੰਜਨ ਬੋਹਾ
ਰਵਿੰਦਰ ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ
“ਕਨੇਡੀਅਨ ਪੰਜਾਬੀ ਸਾਹਿਤ” - ਸੁਖਿੰਦਰ
ਪੂਰਨ ਸਿੰਘ ਪਾਂਧੀ
‘ਮਨ ਦੀ ਕਾਤਰ’ ਦੀ ਸ਼ਾਇਰੀ ਪੜ੍ਹਦਿਆਂ
ਡਾ. ਸ਼ਮਸ਼ੇਰ ਮੋਹੀ
ਸ਼ਿਵਚਰਨ ਜੱਗੀ ਕੁੱਸਾ ਦੇ 18ਵੇਂ ਨਾਵਲ 'ਸੱਜਰੀ ਪੈੜ ਦਾ ਰੇਤਾ' ਦੀ ਗੱਲ ਕਰਦਿਆਂ....!
ਮਨਦੀਪ ਖੁਰਮੀ ਹਿੰਮਤਪੁਰਾ (ਇੰਗਲੈਂਡ)
‘ਕਨੇਡਾ ਦੇ ਗਦਰੀ ਯੋਧੇ’ - ਪੁਸਤਕ ਰਿਲੀਜ਼ ਸਮਾਗਮ
ਸੋਹਣ ਸਿੰਘ ਪੂੰਨੀ
ਹਾਜੀ ਲੋਕ ਮੱਕੇ ਵੱਲ ਜਾਂਦੇ...ਤੇ ਮੇਰਾ ਰਾਂਝਣ ਮਾਹੀ ਮੱਕਾ...ਨੀ ਮੈਂ ਕਮਲ਼ੀ ਆਂ
ਤਨਦੀਪ ਤਮੰਨਾਂ, ਕੈਨੇਡਾ (ਸੰਪਾਦਕਾ 'ਆਰਸੀ')
ਸੇਵਾ ਸਿਮਰਨ ਦੀ ਮੂਰਤਿ: ਸੰਤ ਬਾਬਾ ਨਿਧਾਨ ਸਿੰਘ ਸੰਪਾਦਕ – ਸ. ਪਰਮਜੀਤ ਸਿੰਘ ਸਰੋਆ
ਤੱਲ੍ਹਣ – ਕਾਂਡ ਤੋਂ ਬਾਅਦ
ਜਸਵਿੰਦਰ ਸਿੰਘ ਸਹੋਤਾ
ਜਦੋਂ ਇਕ ਦਰੱਖ਼ਤ ਨੇ ਦਿੱਲੀ ਹਿਲਾਈ ਲੇਖਕ
ਮਨੋਜ ਮਿੱਟਾ ਤੇ ਹਰਵਿੰਦਰ ਸਿੰਘ ਫੂਲਕਾ
ਕਿਹੜੀ ਰੁੱਤੇ ਆਏ ਨਾਵਲਕਾਰ
ਨਛੱਤਰ ਸਿੰਘ ਬਰਾੜ
 
kav-ras2_140.jpg (5284 bytes)

vid-tit1_ratan_140v3.jpg (5679 bytes)

pal-banner1_142.jpg (14540 bytes)

sahyog1_150.jpg (4876 bytes)

Terms and Conditions
Privay Policy
© 1999-2021, 5abi.com

www.5abi.com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

banner1-150.gif (7792 bytes)