ਪੰਜਾਬੀ
ਕਵਿਤਾ ਵਿੱਚ ਮੁਹੱਬਤ ਅਤੇ ਬਿਰਹਾ ਹਮੇਸ਼ਾ ਹੀ ਭਾਰੂ ਰਹੇ ਹਨ। ਬਹੁਤੇ ਕਵੀ
ਅਤੇ ਕਵਿਤਰੀਆਂ ਆਪਣਾ ਸਾਹਿਤਕ ਸਫਰ ਇਨ੍ਹਾਂ ਦੋਹਾਂ ਵਿਸ਼ਿਆਂ ‘ਤੇ
ਕਵਿਤਾਵਾਂ ਲਿਖਕੇ ਸ਼ੁਰੂ ਕਰਦੇ ਹਨ।
ਸ਼ਿਵ ਕੁਮਾਰ ਬਟਾਲਵੀ ਨੂੰ
ਬਿਰਹਾ ਅਤੇ ਮੁਹੱਬਤ ਦੀ ਕਵਿਤਾ ਦਾ ਪ੍ਰਤੀਕ ਕਿਹਾ ਜਾ ਸਕਦਾ ਹੈ। ਸਤਵਿੰਦਰ
ਸਿੰਘ ਧਨੋਆ ਵੀ ਸ਼ਿਵ ਕੁਮਾਰ ਬਟਾਲਵੀ ਦੀ ਲੂਣਾ ਤੋਂ ਪ੍ਰਭਾਵਤ ਹੋ ਕੇ
ਬਿਰਹਾ ਅਤੇ ਮੁਹੱਬਤ ਦੀ ਕਵਿਤਾ ਲਿਖਣ ਲੱਗੇ ਹਨ। ਇਸ ਤੋਂ ਪਹਿਲਾਂ ਉਹ ਗੀਤ
ਲਿਖਦੇ ਸਨ।
ਧਨੋਆ ਦੀਆਂ ਕਵਿਤਾਵਾਂ ਮੁਹੱਬਤ ਦੇ ਬਾਜ਼ਾਰੀਕਰਨ
ਬਾਰੇ ਵੀ ਕਿੰਤੂ ਪ੍ਰੰਤੂ ਕਰਦੀਆਂ ਹਨ। ਉਹ ਮੁਹੱਬਤ ਨੂੰ ਪਾਕਿ ਪਵਿਤਰ
ਸਮਝਦੇ ਹਨ। ਮੁਹੱਬਤ ਭਾਵੇਂ ਇਸ਼ਕ ਮਜ਼ਾਜ਼ੀ ਅਤੇ ਇਸ਼ਕ ਹਕੀਕੀ ਹੋਵੇ, ਪ੍ਰੰਤੂ
ਸੱਚੀ ਤੇ ਸੁੱਚੀ ਹੋਣੀ ਚਾਹੀਦੀ ਹੈ। ਕਵੀ ਅਨੁਸਾਰ ਬਹੁਤੇ ਲੋਕ ਮੁਹੱਬਤ ਦਾ
ਦੁਰਉਪਯੋਗ ਕਰਦੇ ਹਨ। ਮੁਹੱਬਤ ਨੂੰ ਸਿਰਫ ਸਰੀਰਕ ਖਿੱਚ ਤੱਕ ਸੀਮਤ ਰੱਖਦੇ
ਹਨ। ਜਦੋਂ ਕਿ ਅਸਲ ਵਿੱਚ ਮੁਹੱਬਤ ਦੋ ਰੂਹਾਂ ਦਾ ਆਤਮਕ ਮੇਲ ਮਿਲਾਪ ਹੁੰਦੀ
ਹੈ। ਮੁਹੱਬਤ ਕਰਨ ਵਾਲੇ ਇਕ ਮਿਕ ਹੁੰਦੇ ਹਨ।
ਕਵੀ ਮੁਹੱਬਤ ਵਿੱਚ
ਵਿਖਾਵੇ ਨੂੰ ਵੀ ਚੰਗਾ ਨਹੀਂ ਸਮਝਦੇ। ਮੁਹੱਬਤ ਦਿਲ ਤੋਂ ਦਿਲ ਤੱਕ ਪਹੁੰਚਣ
ਦਾ ਰਾਹ ਹੈ। ਮੁਹੱਬਤ ਅਤੇ ਬਿਰਹਾ ਨੂੰ ਵੀ ਸਤਵਿੰਦਰ ਸਿੰਘ ਧਨੋਆ ਇਕ
ਸਿੱਕੇ ਦੇ ਦੋ ਪਹਿਲੂ ਸਮਝਦੇ ਹਨ। ਜਿਥੇ ਮੁਹੱਬਤ ਹੋਵੇਗੀ, ਉਥੇ ਬਿਰਹਾ ਦਾ
ਹੋਣਾ ਕੁਦਰਤੀ ਹੈ ਕਿਉਂਕਿ ਮੁਹੱਬਤ ਸੁਮੇਲ ਭਾਲਦੀ ਹੈ। ਜਦੋਂ ਸੁਮੇਲ ਨਹੀਂ
ਹੁੰਦਾ, ਉਦੋਂ ਬਿਰਹਾ ਪੈਦਾ ਹੁੰਦਾ ਹੈ। ਫਿਰ ਪਿਆਰੇ ਬਿਰਹਾ ਦਾ ਸੰਤਾਪ
ਭੋਗਦੇ ਹਨ, ਤੜਪਦੇ, ਕੁਰਲਾਉਂਦੇ ਆਪਣੇ ਵਿਛੋੜੇ ਦੇ ਰੂਪ ਵਿੱਚ
ਪ੍ਰਗਟਾਉਂਦੇ ਹਨ। ਸੁਮੇਲ ਹੋਣ ਉਪਰੰਤ ਬਿਰਹਾ ਖ਼ੰਭ ਲਾ ਕੇ ਉਡ ਜਾਂਦਾ ਹੈ।
ਸਤਵਿੰਦਰ ਸਿੰਘ ਧਨੋਆ ਦੀ ਕਵਿਤਾ ਵਿੱਚ ਮੁਹੱਬਤ ਗੁਰਬਖ਼ਸ਼ ਸਿੰਘ
ਪ੍ਰੀਤਲੜੀ ਦੇ ਮੁਹੱਬਤ ਕਬਜ਼ਾ ਨਹੀਂ ਪਛਾਣ ਹੈ ‘ਤੇ ਅਧਾਰਤ ਹੈ। ਜਦੋਂ ਉਹ
ਇਹ ਗੱਲ ਕਰਦੇ ਹਨ ਕਿ ਮੁਹੱਬਤ ਕਬਜ਼ਾ ਨਹੀਂ ਪਛਾਣ ਹੈ ਤਾਂ ਉਹ ਇਸ਼ਕ ਹਕੀਕੀ
ਦੀ ਗੱਲ ਕਰਦੇ ਹਨ। ਕਵੀ ਦੀ ਖ਼ੂਬੀ ਇਹ ਹੈ ਕਿ ਉਹ ਮਾਲਵੇ ਦੇ ਦਿਹਾਤੀ
ਇਲਾਕੇ ਦਾ ਜੰਮਪਲ ਹੋਣ ਕਰਕੇ, ਉਨ੍ਹਾਂ ਨੇ ਸਾਰੀਆਂ ਕਵਿਤਾਵਾਂ ਆਮ ਘਰਾਂ
ਵਿਚ ਬਾਤ ਚੀਤ ਵਿੱਚ ਬੋਲੀ ਜਾਣ ਵਾਲੀ ਠੇਠ ਪੰਜਾਬੀ ਬੋਲੀ ਵਿੱਚ ਲਿਖੀਆਂ
ਹਨ।
ਸਹੀ ਅਰਥਾਂ ਵਿੱਚ ਉਨ੍ਹਾਂ ਨੇ ਆਪਣੀਆਂ ਕਵਿਤਾਵਾਂ ਵਿੱਚ
ਦ੍ਰਿਸ਼ਟਾਤਮਿਕ ਢੰਗ ਵਰਤਿਆ ਹੈ। ਕਵਿਤਾਵਾਂ ਪੜ੍ਹਕੇ ਇਉਂ ਲੱਗਣ ਲੱਗ ਜਾਂਦਾ
ਹੈ ਜਿਵੇਂ ਪਾਠਕ ਪਿੰਡਾਂ ਦੀਆਂ ਗਲੀਆਂ ਅਤੇ ਖੇਤਾਂ ਵਿੱਚ ਗੇੜੀ ਲਾ ਰਿਹਾ
ਹੋਵੇ। ਕਵਿਤਾਵਾਂ ਦੇ ਵਿਸ਼ੇ ਮੁੱਖ ਤੌਰ ਤੇ ਤਾਂ ਮੁਹੱਬਤ ਅਤੇ ਬਿਰਹਾ ਹਨ।
ਲੂਣਾ ਅਤੇ ਅੱਛਰਾਂ ਦੀ ਤ੍ਰਾਸਦੀ ਦਾ ਜ਼ਿਕਰ ਕਰਦੇ ਹੋਏ, ਕਵੀ ਦੋਹਾਂ ਦੇ
ਪਿਆਰ ਨੂੰ ਆਪੋ ਆਪਣੀ ਜਗ੍ਹਾ ਸਹੀ ਠਹਿਰਾਉਂਦੇ ਹਨ। ਮਜ਼ਬੂਰੀ, ਮੁਹੱਬਤ ਅਤੇ
ਬਿ੍ਰਹਾ ਦੀ ਚੀਸ ਇਨ੍ਹਾਂ ਕਵਿਤਾਵਾਂ ਦੇ ਸ਼ੇਅਰਾਂ ਤੋਂ ਜ਼ਾਹਰ ਹੁੰਦੀ
ਹੈ,
ਮੈਂ ਹਾਂ ਇੱਕ ਨਿਮਾਣਾ ਬੁੱਲਾ, ਝੱਖੜ ਬਣ ਕੇ ਝੁਲ ਨਹੀਂ
ਸਕਦਾ। ਦਿਲ ਵਿੱਚ
ਪੀੜਾਂ, ਚੀਸਾਂ, ਕਸਕਾਂ, ਫੇਰ ਵੀ ਖੋਲ੍ਹ ਮੈਂ ਬੁੱਲ੍ਹ ਨੀ ਸਕਦਾ।
ਇੱਛਰਾਂ ਤੋਂ ਮੁੱਖ ਮੋੜ ਨਹੀਂ ਸਕਦਾ, ਲੂਣਾ ਤਾਈਂ ਭੁੱਲ ਨਹੀਂ ਸਕਦਾ।
ਇੱਛਰਾਂ ਦੇ ਅਹਿਸਾਨ ਬੜੇ ਨੇ, ਮੋੜ ਵੀ ਉਹਦਾ ਮੁੱਲ ਨਹੀਂ ਸਕਦਾ। ਭੱਠ
ਹੈ ਮੇਰਾ ਬਿ੍ਰਹੜਾ, ਤੇ ਜਿੰਦ ਭੱਠੀ ਦੇ ਦਾਣੇ, ਖ਼ੁਸ਼ੀਆਂ ਚੁੰਗ ਵਿੱਚ
ਦੇਤੀਆਂ, ਮੇਰੇ ਪੱਲੇ ਗ਼ਮ ਅਣਜਾਣੇ। ਬਿ੍ਰਹਣ ਰੂਹ ਦੇ ਰੱਕੜ ਮੈਰੇ,
ਕਿੱਥੇ ਫ਼ਸਲ ਗੁਲਾਬਾਂ ਦੀ। ਜੀਹਨੇ ਹਿਜ਼ਰ ਹੰਢਾਈਆਂ ਪੀੜਾਂ, ਉਹੀਓ ਈ ਤਨ
ਜਾਣੇ। ਪੀੜਾਂ ਨੇ ਮਸ਼ੂਕਾਂ ਪੱਲੇ, ਹਉਕੇ ਹਾਅਵਾਂ ਕੂਕਾਂ ਪੱਲੇ। ਗ਼ਮ
ਗੂੜ੍ਹਾ ਯਾਰ ਏ, ਫੇਰ ਪਤਾ ਨਹੀਂ, ਮੈਨੂੰ ਕੀਹਦਾ ਇੰਤਜ਼ਾਰ ਏ। ਉਹ ਹੱਸ
ਕੇ ਜੇ ਬੋਲੀ, ਕੌਣ ਵਿਰਾਉਂਦਾ ਰੋਂਦੇ ਨੂੰ। ਮੈਂ ਕਹਿਤਾ ਹਿਜ਼ਰ
ਰਵਾਉਂਦਾ, ਰੋ ਰੋ ਵਿਰਦਾ ਹਾਂ।
ਸ਼ਾਇਰ ਬਿ੍ਰਹਾ, ਮੁਹੱਬਤ, ਪੀੜਾਂ
ਬਾਰੇ ਕਹਿੰਦੇ ਹਨ ਕਿ ਜਿਸ ਤਨ ਨੂੰ ਇਹ ਲਗਦੀਆਂ ਹਨ, ਉਨ੍ਹਾਂ ਦੀ ਪੀੜ ਉਹੀ
ਜਣ ਸਕਦਾ ਹੈ। ਖ਼ੁਸ਼ੀਆਂ ਤਾਂ ਬਹੁਤ ਘੱਟ ਇਕ ਚੰਗ ਦੀ ਤਰ੍ਹਾਂ ਹੀ ਮਿਲਦੀਆਂ
ਹਨ। ਕਵੀ ਦੀ ਦਿਹਾਤੀ ਅਤੇ ਆਮ ਜਨ ਜੀਵਨ ਵਿੱਚੋਂ ਲੈ ਕੇ ਵਰਤੀ ਗਈ
ਸ਼ਬਦਾਵਲੀ ਉਦਾਹਰਣ ਚੁੰਗ ਸ਼ਬਦ ਤੋਂ ਪਤਾ ਲਗਦੀ ਹੈ। ਕਵੀ ਦੀਆਂ ਕਵਿਤਾਵਾਂ
ਆਮ ਪਾਠਕ ਦੀ ਸਮਝ ਵਿੱਚ ਆਉਣ ਵਾਲੀਆਂ ਹਨ। ੲਨ੍ਹਾਂ ਦੀ ਭਾਸ਼ਾ ਸਰਲ ਅਤੇ
ਸ਼ਪਸ਼ਟ ਹੈ। ਸ਼ਾਇਰ ਆਪਣੀਆਂ ਕਵਿਤਾਵਾਂ ਵਿੱਚ ਬੁਝਾਰਤਾਂ ਨਹੀਂ ਪਾਉਂਦਾ ਸਗੋਂ
ਸਾਫਗੋਈ ਨਾਲ ਗੱਲ ਕਰਦਾ ਹੈ,
ਇਹ ਲਾਂਬੂ ਮੇਰੇ ਵੱਸੋਂ ਬਾਹਰਾ,
ਧੁਰ ਦਰਗਾਹੋਂ ਆਇਆ। ਇਸ ਅੱਗੇ ਮੇਰੀ ਵਾਹ ਨਹੀਂ ਚਲਦੀ, ਜਾਂਦਾ
ਨਹੀਂ ਬੁਝਾਇਆ। ਬਿਰਹਣ ਅੱਖ ਦਾ ਨੀਰ ਵੇ ਅੜਿਆ, ਜਦ ਬਲਦੀ ‘ਤੇ
ਪੈਂਦਾ। ਇਹ ਅੰਦਰ ਦੀ ਲਾਟ ‘ਤੇ ਅੜਿਆ, ਘੀ ਦਾ ਕੰਮ ਕਰੇਂਦਾ। ਤੇਰੇ
ਕਾਮਣ ਨੈਣਾਂ ਥਾਣੀਂ, ਜਦ ਆਪਣਾ ਮੈਂ ਕਿਰਦਾਰ ਤੱਕਿਆ। ਰੁਲਿਆ-ਖ਼ੁਲਿਆ
ਲੀਰਾਂ ਹੋਇਆ, ਆਪਣਾ ਸੁੱਚਾ ਪਿਆਰ ਮੈਂ ਤੱਕਿਆ। ਉਹ ਤਾਂ ਸੱਟਾਂ ਫੇਟਾਂ
ਖਾ ਕੇ ਸੰਭਲ ਗਈ, ਮੈਂ ਅੱਜ ਵੀ ਲੜਖੜਾਉਂਨਾ, ਉਠਦਾ ਗਿਰਦਾ ਹਾਂ।
ਸੱਚੇ ਸੁੱਚੇ ਪਿਆਰ ਕਰਨ ਵਾਲਿਆਂ ਨੂੰ ਮੁਹੱਬਤ ਦੇ ਨਾਂ ‘ਤੇ ਦਿੱਤੇ ਜਾਂਦੇ
ਧੋਖਿਆਂ ਬਾਰੇ ਕਵੀ ਲਿਖਦਾ ਹੈ ਕਿ ਪਿਆਰਿਆਂ ਦੇ ਧੋਖਿਆਂ ਗ੍ਰਸਿਆ ਇਨਸਾਨ
ਸਪ ਦੀ ਤਰ੍ਹਾਂ ਵਲ ਖਾਂਦਾ ਅਤੇ ਝੁਰਦਾ ਰਹਿੰਦਾ ਹੈ ਪ੍ਰੰਤੂ ਉਹ ਕਰ ਕੁਝ
ਨਹੀਂ ਸਕਦਾ। ਕਵੀ ਆਪਣੀ ਹਾਰ ਨੂੰ ਸਫਲਤਾ ਦਾ ਨਾਂ ਲੈ ਕੇ ਤਸੱਲੀ ਦਿੰਦਾ
ਹੈ। ਸਫ਼ਲਤਾ ਪ੍ਰਾਪਤ ਕਰਨ ਲਈ ਅਗਨੀ ਦੀ ਪ੍ਰੀਖਿਆ ਵਿਚੋਂ ਗੁਜਰਨਾ ਪੈਂਦਾ
ਹੈ। ਮੁਹੱਬਤ ਵਿੱਚ ਹੋਈ ਅਸਫਲਤਾ ਨੂੰ ਵੀ ਆਪਣੇ ਮਨ ਨੂੰ ਧਰਵਾਸ
ਦੇਣ ਲਈ ਆਪਣੇ ਆਪ ਵਿੱਚ ਹੀ ਖੋਟ ਮਹਿਸੂਸ ਕਰਦਾ ਹੈ,
ਹਰ ਹਾਰ ‘ਚ
ਜਿੱਤਾਂ ਛੁਪੀਆਂ ਨੇ, ਐਵੇਂ ਨਾ ਸੱਜਣਾ ਡੋਲ ਜਾਵੀਂ। ਸੋਨੇ
ਨੂੰ ਜੇਵਰ ਬਣਨ ਲਈ, ਅਗਨੀ ‘ਚੋਂ ਗੁਜ਼ਰਨਾ ਪੈਂਦਾ ਏ। ਸਾਡਾ ਜ਼ਿੰਦਗੀ
ਵਾਲਾ ਉਲਝ ਗਿਆ ਏ ਤਾਣਾ। ਸੀ ਕੋਈ ਕਸਰ ਮੁਹੱਬਤਾਂ ਵਿੱਚ ਜਾਂ ਸਾਡੇ
ਲੇਖਾਂ ‘ਚ।
ਪਿਆਰ ਦੇ ਨਾਂ ‘ਤੇ ਕੀਤੀਆਂ ਜਾਂਦੀਆਂ ਬੇਵਫ਼ਾਈ ਨੂੰ
ਧਨੋਆ ਬਾਖ਼ੂਬੀ ਚਿਤਰਦੇ ਹਨ। ਕਵੀ ਦੀ ਸ਼ਬਦਾਂ ਦੀ ਚੋਣ ਕਵਿਤਾ ਵਿੱਚ ਰਸ ਹੀ
ਪੈਦਾ ਨਹੀਂ ਕਰਦੀ ਸਗੋਂ ਪਿਆਰੇ ਨੂੰ ਗੁਮਰਾਹ ਹੋਣ ਤੋਂ ਵੀ ਪ੍ਰੇਰਦੀ ਹੋਈ
ਡੂੰਘੀ ਚੋਟ ਮਾਰਦੀ ਹੈ। ਉਹ ਇਹ ਵੀ ਮੰਨਦਾ ਹੈ ਕਿ ਧੋਖੇਬਾਜ਼ ਇਸ਼ਕ ਦੇ
ਵਿਪਾਰੀ ਆਪਣੀਆਂ ਆਦਤਾਂ ਤੋਂ ਬਾਜ਼ ਨਹੀਂ ਹੋਣਗੇ। ਜੁਗਾਂ ਜੁਗਾਂਤਰਾਂ ਤੋਂ
ਪਿਆਰ ਦੇ ਵਣਜ ਵਿੱਚ ਇਹ ਧੋਖਾਂ ਅਤੇ ਫ਼ਰੇਬ ਚਲਦਾ ਆ ਰਿਹਾ ਹੈ, ਜਦੋਂ ਉਹ
ਲਿਖਦੇ ਹਨ,
ਕਤਲ ਵਸਾਹ ਦੇ ਕੀਤੇ ਬੇਵਸਾਹੀਆਂ ਨੇ, ਗਲ ਪਿਆਰਾਂ ਦੇ ਘੋਟੇ ਬੇਵਫ਼ਾਈਆਂ ਨੇ। ਚਾਨਣ ਤਰਲੇ ਪਾਉਂਦਾ
ਕਾਲੀਆਂ ਰਾਤਾਂ ਦੇ, ਕਿਰਨਾ ਥੱਕ ਟੁੱਟ ਸੌਈਆਂ ਛਟਿਆ ਨੇ੍ਹਰਾ ਨਹੀਂ।
ਪਾਕਿ-ਪਵਿਤਰ ਰੂਹ ਤੇਰੀ, ਵੱਸ ਪਈ ਪਲੀਤਾਂ ਦੇ। ਕਿੱਥੇ ਵਿਸ਼ੇ
ਵਿਕਾਰਾਂ ਨੇ, ਇਸ ਰੂਹ ‘ਚੋਂ ਛਣ ਹੋਣਾ।
ਸਤਵਿੰਦਰ ਸਿੰਘ ਧੰਨੋਆ
ਇਹ ਵੀ ਕਹਿੰਦਾ ਹੈ ਕਿ ਅਜਿਹੀ ਕਵਿਤਾ ਲਿਖਣ ਦਾ ਕੋਈ ਅਰਥ ਨਹੀਂ ਜੇਕਰ
ਉਸਦੀ ਕਵਿਤਾ ਸਮਾਜ ਦੇ ਹਿਤਾਂ ਤੇ ਪਹਿਰਾ ਨਾ ਦੇਵੇ। ਇਸ ਲਈ ਕਵੀ ਨੇ ਕੁਝ
ਕਵਿਤਾਵਾਂ ਸਮਾਜਿਕ ਸਰੋਕਾਰਾਂ ਨਾਲ ਸੰਬੰਧਤ ਜਿਵੇਂ ਭਰੂਣ ਹੱਤਿਆ,
ਵਾਤਾਵਰਨ, ਦਹਿਸ਼ਤਗਰਦੀ ਅਤੇ ਸਮਾਜਿਕ ਰਿਸ਼ਤਿਆਂ ਬਾਰੇ ਵੀ ਲਿਖੀਆਂ ਹਨ ।
ਮੈਂ ਦੇਖੇ ਨੇ ਪੰਜਾਬ ਦੇ ਪੁੱਤਾਂ ਦੇ ਕਤਲ, ਬਹਾਰ ਰੁੱਤਾਂ ਦੇ ਕਤਲ। ਡੋਰੀਆਂ ਗੁੱਤਾਂ ਦੇ ਕਤਲ, ਹਰਿਆਂ ਰੁੱਖਾਂ ਦੇ ਕਤਲ।
ਕੁਆਰੀਆਂ ਕੁੱਖਾਂ ਦੇ ਕਤਲ, ਵਸਦੇ ਵਿਹੜਿਆਂ ਦੇ ਸੁੱਖਾਂ ਦੇ ਕਤਲ।
ਰਿਜ਼ਕਾਂ ਦੀ ਥੋੜ੍ਹ ਮੈਂ ਭੋਗੀ ਹੈ, ਭੁੱਖੇ ਢਿਡਾਂ ਦੀ ਲੋੜ ਮੈਂ ਭੋਗੀ ਹੈ।
ਕਿਰਤ ਦੀਆਂ ਲੁੱਟਾਂ ਦੀ ਹੋੜ ਮੈਂ ਭੋਗੀ ਹੈ, ਸੰਸਿਆਂ-ਸੰਤਾਪਾਂ ਦੀ ਤੋੜ
ਮੈਂ ਭੋਗੀ ਹੈ। ਜਿਸਮਾਂ ਦੇ ਵਿਓਪਾਰ ਦਾ ਜ਼ਿਕਰ ਕਰਦਿਆਂ ਕਵੀ
ਲਿਖਦਾ ਹੈ- ਤੈਨੂੰ ਤ੍ਰੇਹ ਅੜੀਏ ਜਿਸਮਾ ਦੀ, ਕਿਉਂ ਢੌਂਗ ਰਚੇਂਦੀ
ਪਿਆਰਾਂ ਦੇ। ਅਸੀਂ ਵੀ ਤੈਥੋਂ ਵੱਖਰੇ ਨਹੀਂ, ਬੜੇ ਸ਼ੌਕੀ ਮੌਜ ਬਹਾਰਾਂ
ਦੇ। ਬਸ ਫ਼ਰਕ ਏਨਾ ਕੁ ਹੈ ਅੜੀਏ, ਜੋ ਕਹਿੰਦੇ ਓਹੀ ਕਰਦੇ ਹਾਂ। ਨਾ
ਤੂੰ ਸਾਡੇ ਬਿਨ ਮਰਦੀ ਏਂ, ਨਾ ਬਿਨ ਤੇਰੇ ਅਸੀਂ ਮਰਦੇ ਹਾਂ। ਇਸ਼ਕ
ਕਮਾਉਦੇ, ਖ਼ੂਨ ਪਿਆਉਂਦੇ ਹਿਜ਼ਰਾਂ ਨੂੰ, ਮਾਸ ਪਕਾਉਣੇ ਤਨ ਦੇ, ਬਾਲਣ
ਹੱਡੀਆਂ ਦਾ। ਅੱਖ ਮਟੱਕੇ ਇਸ਼ਕ ਮਜ਼ਾਜ਼ੀ ਥਾਂ-ਥਾਂ ‘ਤੇ। ਦਿਲ ਵਟਾਉਣਾ
ਫ਼ੈਸ਼ਨ ਹੋ ਗਿਆ ਨੱਢੀਆਂ ਦਾ।
ਸਮੁੱਚੇ ਤੌਰ ਤੇ ਕਿਹਾ ਜਾ ਸਕਦਾ ਹੈ
ਸਤਵਿੰਦਰ ਧਨੋਆ ਦੀ ਸ਼ੁਰੂਆਤ ਚੰਗੀ ਹੈ ਪ੍ਰੰਤੂ ਅਜੇ ਹੋਰ ਮਿਹਨਤ ਕਰਕੇ
ਸਮਾਜਿਕ ਸਰੋਕਾਰਾਂ ਨੂੰ ਤਰਜ਼ੀਹ ਦੇਣੀ ਚਾਹੀਦੀ ਹੈ। 160 ਪੰਨਿਆਂ, 240
ਰੁਪਏ ਕੀਮਤ, 68 ਕਵਿਤਾਵਾਂ ਵਾਲੀ ਪੁਸਤਕ ਨੂੰ ਕੈਲੀਬਰ ਪਬਲੀਕੇਸ਼ਨ ਪਟਿਆਲਾ
ਨੇ ਪ੍ਰਕਾਸ਼ਤ ਕੀਤਾ ਹੈ।
ਸਾਬਕਾ
ਜਿਲ੍ਹਾ ਲੋਕ ਸੰਪਰਕ ਅਧਿਕਾਰੀ
ਮੋਬਾਈਲ-94178 13072 ujagarsingh48@yahoo.com
|
ਸਤਵਿੰਦਰ
ਸਿੰਘ ਧੰਨੋਆ ਦਾ ਕਾਵਿ ਸੰਗ੍ਰਹਿ: ‘ਜਿੰਦ ਭੱਠੀ ਦੇ ਦਾਣੇ’ ਬਿਰਹਾ ਅਤੇ
ਮੁਹੱਬਤ ਦਾ ਸੁਮੇਲ ਉਜਾਗਰ ਸਿੰਘ,
ਪਟਿਆਲਾ |
ਮੈਂ
‘ਵਰਿਆਮ ਸਿੰਘ ਸੇਖ਼ੋਂ ਪੁਸ਼ਤਾਂ ਤੇ ਪਤਵੰਤੇ’ ਪੁਸਤਕ ਕਿਉਂ ਲਿਖੀ? /a>
ਉਜਾਗਰ ਸਿੰਘ, ਪਟਿਆਲਾ |
‘ਕਾਲ਼ੀ
ਮਿੱਟੀ ਲਾਲ ਲਹੂ’ ਕਹਾਣੀ ਸੰਗ੍ਰਹਿ : ਰੁਮਾਂਸਵਾਦ ਅਤੇ ਸਮਾਜਿਕਤਾ ਦਾ
ਸੁਮੇਲ ਉਜਾਗਰ ਸਿੰਘ, ਪਟਿਆਲਾ |
ਰਾਵਿੰਦਰ
ਸਿੰਘ ਸੋਢੀ ਦਾ ਨਾਟਕ ਜਿਥੇ ਬਾਬਾ ਪੈਰ ਧਰੇ:ਲੋਕਾਈ ਨੂੰ ਸਿੱਧੇ ਰਸਤੇ
ਪਾਉਣ ਦਾ ਉਦਮ ਉਜਾਗਰ ਸਿੰਘ,
ਪਟਿਆਲਾ |
ਗੁਰਭਜਨ
ਗਿੱਲ ਦਾ ਕਾਵਿ ਸੰਗ੍ਰਹਿ ਚਰਖ਼ੜੀ : ਸਮਾਜਿਕ ਚਿੰਤਵਾਂ ਦਾ ਗਲੋਟਾ
ਉਜਾਗਰ ਸਿੰਘ, ਪਟਿਆਲਾ |
‘ਪਟਿਆਲਾ
ਦਾ ਸੰਖੇਪ ਇਤਿਹਾਸ ਅਤੇ ਉਘੇ ਵਸਨੀਕ’ ਅਵਤਾਰ ਸਿੰਘ ਦੀ ਖ਼ੋਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ |
ਡਾ
ਰਤਨ ਸਿੰਘ ਜੱਗੀ ਦੀ ਪੁਸਤਕ ਗੁਰੂ ਨਾਨਕ ਬਾਣੀ ਪਾਠ ਤੇ ਵਿਆਖਿਆ ਸੱਚੀ
ਸ਼ਰਧਾਂਜ਼ਲੀ ਉਜਾਗਰ ਸਿੰਘ, ਪਟਿਆਲਾ |
ਰਾਜ
ਲਾਲੀ ਬਟਾਲਾ ਦਾ ਗ਼ਜ਼ਲ ਸੰਗ੍ਰਹਿ ‘‘ਲਾਲੀ’’ ਮਨੁੱਖਤਾ ਦੇ ਦਰਦ ਦੀ ਦਾਸਤਾਨ
ਉਜਾਗਰ ਸਿੰਘ, ਪਟਿਆਲਾ |
ਸੁਭਾਸ਼
ਸ਼ਰਮਾ ਨੂਰ ਦਾ ਕਾਵਿ ਸੰਗ੍ਰਹਿ ਕਿਤਾਬ-ਏ-ਜ਼ਿੰਦਗੀ ਮੁਹੱਬਤੀ ਦਾਸਤਾਂ
ਉਜਾਗਰ ਸਿੰਘ, ਪਟਿਆਲਾ |
ਦਲੀਪ
ਸਿੰਘ ਵਾਸਨ ਦੀ ਪੁਸਤਕ ਜੀਵਨ ਇਕ ਸਚਾਈ: ਜੀਵਨ ਦੀ ਜਾਚ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਕੰਵਰ
ਦੀਪ ਦਾ ਮਨ ਰੰਗੀਆਂ ਚਿੜੀਆਂ: ਵਿਸਮਾਦੀ ਕਵਿਤਾਵਾਂ ਦਾ ਕਾਵਿ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ |
ਸੁਖਦੇਵ
ਸਿੰਘ ਸ਼ਾਂਤ ਦਾ ਨਵਾਂ ਆਦਮੀ ਮਿੰਨੀ ਕਹਾਣੀ ਸੰਗ੍ਰਹਿ ਸਮਾਜਿਕ ਸਰੋਕਾਰਾਂ
ਦਾ ਪ੍ਰਤੀਕ ਉਜਾਗਰ ਸਿੰਘ, ਪਟਿਆਲਾ |
ਗੁਰਭਜਨ
ਗਿੱਲ ਦਾ ਗ਼ਜ਼ਲ ਸੰਗ੍ਰਹਿ ਸੁਰਤਾਲ: ਪੰਜਾਬੀ ਵਿਰਾਸਤ ਦਾ ਸ਼ੀਸ਼ਾ
ਉਜਾਗਰ ਸਿੰਘ, ਪਟਿਆਲਾ |
‘ਕਿਸਾਨ
ਅੰਦੋਲਨ ਸਮੁੰਦਰੋਂ ਪਾਰ ਤੇਰੇ ਨਾਲ’ ਪੁਸਤਕ ਪ੍ਰਵਾਸੀਆਂ ਦੇ ਸਮਰਥਨ ਦੀ
ਪ੍ਰਤੀਕ ਉਜਾਗਰ ਸਿੰਘ, ਪਟਿਆਲਾ
|
ਦਰਦ
ਜਾਗਦਾ ਹੈ: ਭੁਪਿੰਦਰ ਸਿੰਘ ਸੱਗੂ
ਡਾ. ਨਿਸ਼ਾਨ ਸਿੰਘ ਰਾਠੌਰ |
ਮਜਬੂਰੀ,
ਲਾਚਾਰੀ, ਬੇਵੱਸੀ ਅਤੇ ਔਰਤ ਦੀ ਤ੍ਰਾਸਦੀ ਦੀ ਬਾਤ ਪਾਉਂਦੀ ਹੈ
"ਕੱਠਪੁਤਲੀਆਂ" ਸਿ਼ਵਚਰਨ ਜੱਗੀ
ਕੁੱਸਾ |
ਸਮੀਖਿਆ:
ਨਾਵਲ "ਦਰਦ ਕਹਿਣ ਦਰਵੇਸ਼" ਮਨਦੀਪ
ਕੌਰ ਭੰਮਰਾ |
ਸ਼ਿਵਚਰਨ
ਜੱਗੀ ਕੁੱਸਾ ਦਾ ਨਵਾਂ ਨਾਵਲ "ਦਰਦ ਕਹਿਣ ਦਰਵੇਸ਼" ਮਾਰਕੀਟ 'ਚ
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ |
ਬਿੰਦਰ
ਕੋਲੀਆਂ ਵਾਲ ਦੇ ਕਾਵਿ ਸੰਗ੍ਰਹਿ "ਅਧੂਰਾ ਸਫ਼ਰ" ਤੇ ਇਕ ਸਰਸਰੀ ਝਾਤ
ਰਵੇਲ ਸਿੰਘ ਇਟਲੀ |
ਰਾਮ
ਲਾਲ ਭਗਤ ਦਾ ਕਾਵਿ ਸੰਗ੍ਰਹਿ "ਸ਼ਹਿਜ਼ਾਦੀਆਂ" ਇਸਤਰੀ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
'ਇਹ
ਪਰਿੰਦੇ ਸਿਆਸਤ ਨਹੀਂ ਜਾਣਦੇ' ਉਜਾਗਰ ਸਿੰਘ, ਪਟਿਆਲਾ |
ਅੰਕਲ
ਟੌਮ ਦੀ ਝੌਪੜੀ ਬਿੱਟੂ ਖੰਗੂੜਾ,
ਲੰਡਨ |
ਡਾ
ਗੁਰਸ਼ਰਨ ਕੌਰ ਜੱਗੀ ਦੀ ਪੁਸਤਕ ਗੁਰਮਤਿ ਵਿਚਾਰਧਾਰਾ ਪਾਠਕਾਂ ਲਈ ਮਾਰਗ
ਦਰਸ਼ਨ ਉਜਾਗਰ ਸਿੰਘ, ਪਟਿਆਲਾ
|
ਭੁੱਬਲ
ਦੀ ਅੱਗ ਨਾਟਕ ਦਲਿਤ ਅਤੇ ਛੋਟੇ ਕਿਸਾਨਾਂ ਦੀ ਤ੍ਰਾਸਦੀ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਨਾਨਕ
ਸਿੰਘ ਇਕ ਪੁਨਰ-ਮੁਲਾਂਕਣ ਪੁਸਤਕ : ਨਾਨਕ ਸਿੰਘ ਦੇ ਸਾਹਿਤਕ ਵਿਅਕਤਿਵ ਦਾ
ਸ਼ੀਸ਼ਾ ਉਜਾਗਰ ਸਿੰਘ, ਪਟਿਆਲਾ |
ਡਾ
ਸੋਨੀਆਂ ਦੀ ਪੁਸਤਕ ‘ਧੁੰਦ’ ਸਿੱਖ ਧਰਮ ਵਿਚ ਆਈ ਗਿਰਾਵਟ ਤੇ ਚਿੰਤਾ ਦਾ
ਪ੍ਰਗਟਾਵਾ ਉਜਾਗਰ ਸਿੰਘ, ਪਟਿਆਲਾ |
ਅਨਮੋਲ
ਕੌਰ ਦਾ ਕਹਾਣੀ ਸੰਗ੍ਰਹਿ ‘‘ਜ਼ਮੀਰ’’ ਲੋਕ ਅਰਪਣ
ਸਮਨਦੀਪ ਖੀਵਾ, ਭੀਖੀ |
ਡਾਇਰੈਕਟਰ
ਭਾਸ਼ਾ ਵਿਭਾਗ ਵਲੋਂ ਨਾਮਵਰ ਸ਼ਾਇਰ ਘੇਸਲ ਦੀ ਪੁਸਤਕ 'ਯਾਦਾਂ ਦੇ ਘੁੱਟ'
ਲੋਕ-ਅਰਪਣ ਪ੍ਰੀਤਮ ਲੁਧਿਆਣਵੀ,
ਚੰਡੀਗੜ੍ਹ |
ਹਰਪ੍ਰੀਤ
ਸਿੰਘ ਰਾਣਾ ਦੀ ਮਿੰਨੀ ਕਹਾਣੀਆਂ ਦੀ ਪੁਸਤਕ ਤਤਕਾਲ ਸਮਾਜਿਕ ਵਰਤਾਰੇ ਦਾ
ਪ੍ਰਤੀਕ ਉਜਾਗਰ ਸਿੰਘ, ਪਟਿਆਲਾ
|
ਸੰਸਾਰ
ਪੱਧਰ ਦੇ ਸਮਾਜਿਕ ਆਰਥਿਕ ਸਰੋਕਾਰਾਂ ਦੀ ਗੱਲ ਕਰਦੀ ਕਿਤਾਬ 'ਪੂੰਜੀਵਾਦ
ਬਨਾਮ ਕੈਨੇਡੀਅਨ ਸਮਾਜ' ਬਲਜਿੰਦਰ
ਸੰਘਾ, ਕਨੇਡਾ |
ਉਦੀਪਨ
ਸਾਹਿਤਕ ਚਿੱਠੀਆਂ ਸਾਹਿਤਕ ਖ਼ਜਾਨੇ ਦੇ ਸੰਬਾਦ ਦਾ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ |
ਪਰਮਵੀਰ
ਜ਼ੀਰਾ ਦਾ ਪੁਸਤਕ ਪਰਵਾਜ਼ ਮਾਂ ਦੇ ਪਿਆਰ ਤੋਂ ਵਿਹੂਣੀ ਬਹਾਦਰ ਲੜਕੀ ਦੀ
ਕਹਾਣੀ ਉਜਾਗਰ ਸਿੰਘ, ਪਟਿਆਲਾ
|
ਹਰੀ
ਸਿੰਘ ਦੀ ਜੀਵਨ ਸ਼ੈਲੀ ਉਸਦੀ ਸੈ ਜੀਵਨੀ ਵਾਲੀ ਪੁਸਤਕ “ਲੁਕਿੰਗ ਬੈਕ ਵਿਦ
ਡੀਲਾਈਟ” ਰਾਹੀਂ ਡਾ.ਸਾਥੀ
ਲੁਧਿਆਣਵੀ, ਲੰਦਨ |
ਕਹਾਣੀ-
ਸੰਗ੍ਰਹਿ ‘ਉਮਰੋਂ ਲੰਮੀ ਉਡੀਕ’ ਲੋਕ- ਅਰਪਣ
ਡਾ. ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ
|
ਮੋਤੀ ਪੰਜ ਦਰਿਆਵਾਂ
ਦਾ ਪੁਸਤਕ ਲਹਿੰਦੇ ਅਤੇ ਚੜ੍ਹਦੇ ਪੰਜਾਬ ਦਰਮਿਆਨ ਸਾਹਿਤਕ ਕੜੀ ਬਣੇਗੀ
ਉਜਾਗਰ ਸਿੰਘ, ਪਟਿਆਲਾ
|
ਕੁਲਵੰਤ
ਖਨੌਰੀ ਦੀ ਪਿਆਰ ਪੰਘੂੜਾ ਪੁਸਤਕ ਬੱਚਿਆਂ ਲਈ ਪ੍ਰੇਰਨਾ ਸਰੋਤ
ਉਜਾਗਰ ਸਿੰਘ, ਪਟਿਆਲਾ |
ਲੇਖ਼ਕ
ਮੋਹਨ ਸਿੰਘ ਔਜਲਾ ਦੀ ਸਮੁੱਚੀ ਲਿਖ਼ਤ ਦਾ ਗੰਭੀਰ ਅਧਿਐਨ ਕਰਦੀ ਪੁਸਤਕ
'ਪ੍ਰੋ.ਮੋਹਨ ਸਿੰਘ ਔਜਲਾ ਦੀ ਸਾਹਿਤਕ ਪਰਵਾਜ਼'
ਬਲਜਿੰਦਰ ਸੰਘਾ, ਕਨੇਡਾ |
ਗੁਰਿੰਦਪਾਲ
ਸਿੰਘ ਜੋਸਨ ਦੀ ਪੁਸਤਕ ‘‘ਸਾਰਾਗੜੀ ਸਾਕਾ ਅਦੁੱਤੀ ਜੰਗੀ ਮਿਸਾਲ ’’
ਇਤਿਹਾਸਕ ਦਸਤਾਵੇਜ
ਉਜਾਗਰ ਸਿੰਘ, ਪਟਿਆਲਾ |
ਸਮਾਜਿਕ
ਸਰੋਕਾਰਾਂ, ਰੋਮਾਂਸਵਾਦ ਅਤੇ ਔਰਤਾਂ ਦੇ ਦਰਦਾਂ ਦੀ ਕਵਿਤਰੀ ਬੀਬੀ ਜੌਹਰੀ
ਉਜਾਗਰ ਸਿੰਘ, ਪਟਿਆਲਾ |
ਪਰਵਾਸ
ਤੇ ਢੌਂਗ ਦਾ ਸੱਚ ਨਾਵਲ ‘ਕੁੜੀ ਕੈਨੇਡਾ ਦੀ’
ਡਾ. ਪ੍ਰਿਥਵੀ ਰਾਜ ਥਾਪਰ,
|
ਰਾਮ
ਲਾਲ ਭਗਤ ਦੀ ਪੁਸਤਕ ਨੂੰਹਾਂ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਸਿੱਖ
ਫ਼ੌਜੀਆਂ ਦੀ ਬਹਾਦਰੀ ਦੀ ਦਸਤਾਵੇਜ:ਇਟਲੀ ਵਿੱਚ ਸਿੱਖ ਫ਼ੌਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ |
ਪਰਮਜੀਤ
ਪਰਮ ਦੇ ਚੰਡੀਗੜ ਦੇ ਬੇਸ਼ਕੀਮਤੀ ਹੀਰੇ: ਨੌਜਵਾਨਾ ਲਈ ਪ੍ਰੇਰਨਾਦਾਇਕ
ਉਜਾਗਰ ਸਿੰਘ, ਪਟਿਆਲਾ |
ਹਰਜੋਤ
ਸਿੰਘ ਹੈਪੀ ਦੀ ਨਿਕੰਮੀ ਔਲਾਦ: ਨੌਜਵਾਨਾ ਲਈ ਪ੍ਰੇਰਨਾਦਾਇਕ ਪੁਸਤਕ
ਉਜਾਗਰ ਸਿੰਘ, ਪਟਿਆਲਾ |
ਬਲਜੀਤ
ਕੌਰ ਸਵੀਟੀ ਦੀ ਪੁਸਤਕ ‘‘ਤਰੇਲਾਂ ਪ੍ਰੀਤ ਦੀਆਂ’’ ਰੁਮਾਂਸਵਾਦ ਅਤੇ
ਬ੍ਰਿਹਾ ਦਾ ਸੁਮੇਲ
ਉਜਾਗਰ ਸਿੰਘ, ਪਟਿਆਲਾ |
ਅਮਰਿੰਦਰ
ਸਿੰਘ ਸੋਹਲ ਦੀ ਪੁਸਤਕ ਨੈਣਾਂ ਵਿਚਲਾ ਟਾਪੂ ਸਮਾਜਿਕ ਸਰੋਕਾਰਾਂ ਦੀ ਅਵਾਜ਼
ਉਜਾਗਰ ਸਿੰਘ, ਪਟਿਆਲਾ |
ਪੰਜਾਬੀਆਂ
ਦੇ ਰਾਜਦੂਤ ਨਰਪਾਲ ਸਿੰਘ ਸ਼ੇਰਗਿਲ ਦੀ ਸ਼੍ਰੀ ਗੁਰੂ ਗੋਬਿੰਦ ਸਿੰਘ ਨੂੰ
ਸ਼ਰਧਾਂਜਲੀ
ਉਜਾਗਰ ਸਿੰਘ, ਪਟਿਆਲਾ |
ਸਿਰਜਣਦੀਪ
ਕੌਰ ਉਭਾ ਦੀ ਪੁਸਤਕ ‘‘ਜਿੱਤ’’ ਹਾਰ ਨੂੰ ਜਿੱਤ ਵਿਚ ਬਦਲਣ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਪਾਲੀ
ਖ਼ਾਦਿਮ ਦੀ ਪੁਸਤਕ ਸਵੈ ਦੀ ਤਸਦੀਕ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਪੰਜਵਾਂ
ਥੰਮ ਮਿੰਨੀ ਕਹਾਣੀ ਸੰਗ੍ਰਹਿ ਇੱਕ ਅਧਿਐਨ
ਉਜਾਗਰ ਸਿੰਘ, ਪਟਿਆਲਾ |
ਡਾ.
ਦਰਸ਼ਨ ਵੱਲੋਂ ਸੰਪਾਦਿਤ 'ਸਾਹਿਤ ਤੇ ਸੰਬਾਦ' ਪੁਸਤਕ ਨਵੇਂ ਲੇਖਕਾਂ ਲਈ
ਪ੍ਰੇਰਨਾ ਸਰੋਤ
ਉਜਾਗਰ ਸਿੰਘ, ਪਟਿਆਲਾ |
ਰਣਜੀਤ
ਸਿੰਘ ਭਿੰਡਰ ਦੀ ਪੁਸਤਕ ‘‘ਸਮਾਂ ਤੇ ਸੁਪਨੇ’’ ਅਧੂਰੇ ਅਹਿਸਾਸਾਂ ਦੀ
ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਸੁਰਿੰਦਰ
ਸੈਣੀ ਦੀ ਪੁਸਤਕ ‘‘ਮਿੱਤਰ ਪਿਆਰੇ ਨੂੰ’’ ਬਿਰਹਾ ਦੀਆਂ ਮਹਿਕਾਂ ਦੀ
ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਪੱਤਰਕਾਰੀ
ਅਤੇ ਸਾਹਿਤ ਦਾ ਸੁਮੇਲ : ਸ਼ਰਨਜੀਤ ਬੈਂਸ
ਉਜਾਗਰ ਸਿੰਘ, ਪਟਿਆਲਾ |
ਅਨਮੋਲ
ਕੌਰ ਦਾ ਨਾਵਲ ‘‘ਕੁੜੀ ਕੈਨੇਡਾ ਦੀ’’ ਪੰਜਾਬੀ ਮਾਨਸਿਕਤਾ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ |
ਬਿੰਦਰ
“ਕੋਲੀਆਂ ਵਾਲ”ਦੇ ਪਲੇਠੇ ਨਾਵਲ” ਅਣ ਪਛਾਤੇ ਰਾਹਾਂ ਦੇ ਪਾਂਧੀ” ਤੇ ਇੱਕ
ਪੇਤਲੀ ਜੇਹੀ ਝਾਤ
ਰਵੇਲ ਸਿੰਘ, ਇਟਲੀ |
ਰਾਜਵਿੰਦਰ
ਕੌਰ ਜਟਾਣਾ ਦੀ ਸਰਸਰਾਹਟ ਪੈਦਾ ਕਰਨ ਵਾਲੀ ਪੁਸਤਕ ‘‘ਆਹਟ’’
ਉਜਾਗਰ ਸਿੰਘ, ਪਟਿਆਲਾ |
ਬਾਬੂ
ਸਿੰਘ ਰੈਹਲ ਦਾ‘‘ਹਨੇਰਾ ਪੀਸਦੇ ਲੋਕ’’ਕਹਾਣੀ ਸੰਗ੍ਰਿਹ ਆਰਥਿਕ ਬਖੇੜੇ ਦਾ
ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਕਮਲਜੀਤ
ਕੌਰ ਕਮਲ ਦੀ ਪੁਸਤਕ ‘‘ਫੁੱਲ ਤੇ ਕੁੜੀਆਂ’’ ਇੱਕ ਸਿੱਕੇ ਦੇ ਦੋ ਪਾਸੇ
ਉਜਾਗਰ ਸਿੰਘ, ਪਟਿਆਲਾ |
ਸੁਖਰਾਜ
ਸਿੰਘ “ਬਰਾੜ” ਦੇ ਪਲੇਠੇ ਕਾਵਿ ਸੰਗ੍ਰਿਹ “ਦਾਣੇ” ਤੋਂ ਝਲਕਦੀ ਹੈ ਉੱਸ ਦੀ
ਕਾਵਿ ਚੇਤਨਾ
ਰਵੇਲ ਸਿੰਘ ਇਟਲੀ |
ਬਲਜਿੰਦਰ
ਸੰਘਾ ਦੀਆਂ ਲੰਮੀਆਂ ਸਾਹਿਤਕ ਪੁਲਾਂਘਾਂ
ਉਜਾਗਰ ਸਿੰਘ, ਪਟਿਆਲਾ |
ਕੁੜੀ
ਕੈਨੇਡਾ ਦੀ’ ਨਾਵਲ ਵੱਖਰੀ ਸੁਰ ਵਾਲਾ
ਜਸਵੀਰ ਰਾਣਾ, ਸੰਗਰੂਰ |
ਦੇਸ
ਭਗਤੀ ਅਤੇ ਸਮਾਜਿਕ ਸਰੋਕਾਰਾਂ ਦੇ ਗੀਤਾਂ ਦਾ ਰਚੇਤਾ ਸੁਖਪਾਲ ਪਰਮਾਰ
ਉਜਾਗਰ ਸਿੰਘ, ਪਟਿਆਲਾ
|
ਸੰਤ
ਭਿੰਡਰਾਂਵਾਲੇ ਦੇ ਰੂ-ਬ-ਰੁ ਜੂਨ 84 ਦੀ ਪੱਤਰਕਾਰੀ ਪੁਸਤਕ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ |
ਅਮਨਦੀਪ
ਸਿੰਘ ਦਾ ਨਵਪ੍ਰਕਾਸ਼ਿਤ ਕਾਵਿ ਸੰਗ੍ਰਹਿ "ਕੰਕਰ ਪੱਥਰ"
- ਡਾ. ਡੀ. ਪੀ.
ਸਿੰਘ |
ਕਣੀਆਂ'
ਕਾਵਿ-ਸੰਗ੍ਰਹਿ ਦੀਆਂ ਨਜ਼ਮਾਂ ਨਾਲ ਸਾਂਝ – ਸੁਖਵਿੰਦਰ ਅੰਮ੍ਰਿਤ |
ਡਾ.ਗੁਰਮਿੰਦਰ
ਸਿੱਧੂ ਦੀ ਕਿਤਾਬ ' ਕਹਿ ਦਿਓ ਉਸ ਕੁੜੀ ਨੂੰ ' ਰਿਲੀਜ਼ |
ਕੋਮਲ
ਕਲਾ ਅਤੇ ਕਵਿਤਾ ਦਾ ਸੁਮੇਲ- ਸੈਂਡੀ ਗਿੱਲ ਦੀ ਪੁਸਤਕ "ਨੀ ਮਾਂ"
ਉਜਾਗਰ ਸਿੰਘ, ਪਟਿਆਲਾ |
ਪਰਵਾਸੀ
ਜੀਵਨ ਅਤੇ ਸਾਹਿਤ ਦਾ ਮਾਰਮਿਕ ਮੁਲਾਂਕਣ
ਡਾ.ਲਕਸ਼ਮੀ ਨਰਾਇਣ ਭੀਖੀ, ਪਟਿਆਲਾ |
ਸੜਕਛਾਪ
ਸ਼ਾਇਰੀ ਪ੍ਰਕ੍ਰਿਤੀ ਅਤੇ ਇਨਸਾਨੀਅਤ ਦੀ ਕਵਿਤਾ
ਉਜਾਗਰ ਸਿੰਘ, ਪਟਿਆਲਾ |
ਡਾ
ਗੁਰਮਿੰਦਰ ਸਿੱਧੂ ਦੀ ਕਿਤਾਬ ' ਧੀਆਂ ਨਾਲ ਜੱਗ ਵਸੇਂਦਾ ' ਲੋਕ-ਅਰਪਣ |
"ਨਿੱਕੀਆਂ
ਪੰਜਾਬੀ ਮੁਹੱਬਤੀ ਬੋਲੀਆਂ" - ਸੰਗ੍ਹਿ ਕਰਤਾ- ਜਨਮੇਜਾ ਸਿੰਘ ਜੌਹਲ
ਡਾ. ਜਗੀਰ ਸਿੰਘ ਨੂਰ, ਫਗਵਾੜਾ |
ਮਿੱਟੀ
ਦਾ ਮੋਹ - ਗੁਰਚਰਨ ਸਿੰਘ ਦਿਲਬਰ
ਬਿਕਰਮਜੀਤ ਨੂਰ, ਬਰਨਾਲਾ |
ਅੱਥਰੀ
ਪੀੜ ਦੀ ਲੇਖਿਕਾ ਅਤੇ ਮੁਹੱਬਤਾਂ ਦੀ ਵਣਜਾਰਨ ਸੁਰਿੰਦਰ ਸੈਣੀ
ਉਜਾਗਰ ਸਿੰਘ, ਪਟਿਆਲਾ |
ਸਮਾਜ
ਸੇਵਿਕਾ ਕਵਿਤਰੀ: ਲਵੀਨ ਕੌਰ ਗਿੱਲ
ਉਜਾਗਰ ਸਿੰਘ, ਪਟਿਆਲਾ |
ਅਨਮੋਲ
ਕੌਰ ਦੀ ‘ਕੈਨੇਡਾ ਦੀ ਕੁੜੀ’ ਨੂੰ ਖੁਸ਼ਆਮਦੀਦ
ਡਾ. ਹਰਜਿੰਦਰ ਸਿੰਘ ਵਾਲੀਆਂ |
ਸਤਨਾਮ
ਚੌਹਾਨ ਦੀ ਪੁਸਤਕ ‘ਕਹੋ ਤਿਤਲੀਆਂ ਨੂੰ’ ਇਸਤਰੀ ਦੀ ਮਾਨਸਿਕਤਾ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਸ਼ਬਦਾਂ
ਦੇ ਸ਼ਗਨਾਂ ਦੀ ਤਾਕਤ - ਡਾ.ਗੁਰਮਿੰਦਰ ਸਿੱਧੂ ਦੀਆਂ 'ਚੌਮੁਖੀਆ ਇਬਾਰਤਾਂ ’
ਕਮਲ ਦੁਸਾਂਝ, ਮੋਹਾਲੀ |
ਚਰਨਹ
ਗੋਬਿੰਦ ਮਾਰਗੁ ਸੁਹਾਵਾ ਪੁਸਤਕ ਵਰਤਮਾਨ ਪਰਿਪੇਖ ਵਿਚ
ਉਜਾਗਰ ਸਿੰਘ, ਪਟਿਆਲਾ |
ਮਿਊਰੀਅਲ
ਆਰਨਾਸਨ ਲਾਇਬ੍ਰੇਰੀ ਵੱਲੋਂ ਐਸ. ਪੀ. ਬਲਰਾਜ ਸਿੰਘ ਸਿੱਧੂ ਦੀ ਕਿਤਾਬ
‘ਅਸਲੀ ਸਰਦਾਰ’ ਲੋਕ ਅਰਪਿਤ
ਡਾ ਸਰਵਣ ਸਿੰਘ ਰੰਧਾਵਾ, ਕੈਲੇਫੋਰਨੀਆ |
ਪਿਆਰਾ
ਸਿੰਘ ਕੁੱਦੋਵਾਲ ਦੀ ਸਾਹਿਤਕ ਸੋਚ ਦਾ ਕੱਚ ਸੱਚ
ਉਜਾਗਰ ਸਿੰਘ, ਪਟਿਆਲਾ |
ਸਾਂਝੇ
ਪ੍ਰਤੀਕ ਵਿਧਾਨ ਦੀ ਪੇਸ਼ਕਾਰੀ : ਸ਼ਬਦਾ ਦੇ ਹਾਰ
ਪਰਵਿੰਦਰ ਜੀਤ ਸਿੰਘ, ਜਲੰਧਰ |
ਰੂਪ
ਢਿੱਲੋਂ ਦਾ ਨਵਾ ਨਾਵਲ "ਸਮੁਰਾਈ" ਰੀਲੀਸ |
ਪ੍ਰੀਤ
ਪਰੁਚੀ ਬਿਰਹਾ ਦੀ ਕਵਿਤਰੀ-ਸੁਰਿੰਦਰ ਕੌਰ ਬਿੰਨਰ
ਉਜਾਗਰ ਸਿੰਘ, ਪਟਿਆਲਾ |
ਮੈਂ, ‘ਇੱਦਾਂ ਨਾ
ਸੋਚਿਆ ਸੀ’ - ਸੰਤੋਖ ਸਿੰਘ ਹੇਅਰ
ਨਦੀਮ ਪਰਮਾਰ,
ਕੈਨੇਡਾ |
ਕਿਰਪਾਲ ਪੂਨੀ ਦਾ
ਕਵਿ-ਸੰਸਾਰ ਸਹਿਜ, ਸੁਹਜ ਅਤੇ ਸੰਤੁਲਨ ਦੀ ਕਵਿਤਾ
ਡਾ ਰਤਨ ਰੀਹਨ, ਯੂ ਕੇ |
ਪਰਨੀਤ
ਕੌਰ ਸੰਧੂ ਦੀ ਬਿਰਹਾ ਦੇ ਦਰਦਾਂ ਦੀ ਦਾਸਤਾਨ
ਉਜਾਗਰ ਸਿੰਘ, ਪਟਿਆਲਾ |
ਪੰਜਾਬੀ
ਹਾਇਕੂ ਅਤੇ ਹਾਇਬਨ ਦਾ ਮੋਢੀ ਗੁਰਮੀਤ ਸੰਧੂ
ਉਜਾਗਰ ਸਿੰਘ, ਪਟਿਆਲਾ |
ਡਾ:
ਸਾਥੀ ਲੁਧਿਆਣਵੀ ਦੇ ਮੁਲਾਕਾਤਾਂ ਦੇ ਸੰਗ੍ਰਹਿ
“ਨਿੱਘੇ
ਮਿੱਤਰ ਮੁਲਾਕਾਤਾਂ” ‘ਤੇ ਵਿਮਰਸ਼ ਪੱਤਰ
ਡਾ: ਬਲਦੇਵ ਸਿੰਘ ਕੰਦੋਲਾ, ਯੂ ਕੇ |
'ਦ
ਸੈਕੰਡ ਸੈਕਸ'
ਡਾ. ਕਰਾਂਤੀ ਪਾਲ, ਅਲੀਗੜ |
ਕਾਲੇ
ਦਿਨ: 1984 ਤੋਂ ਬਾਅਦ ਸਿੱਖ
ਦਲਵੀਰ ਸਿੰਘ ਲੁਧਿਆਣਵੀ |
ਦਵਿੰਦਰ
ਪਟਿਆਲਵੀ ਦਾ ਛੋਟੇ ਲੋਕ-ਵੱਡੇ ਵਿਚਾਰ
ਉਜਾਗਰ ਸਿੰਘ, ਪਟਿਆਲਾ |
ਨਾਵਲਕਾਰ
ਸ੍ਰ ਬਲਦੇਵ ਸਿੰਘ ਬੁੱਧ ਸਿੰਘ ਵਾਲਾ ਦਾ ਨਾਵਲ ਉਜੱੜੇ ਬਾਗਾਂ ਦਾ ਮਾਲੀ
ਨਾਰਵੇ ਚ ਰਿਲੀਜ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਪੰਜਾਬੀ
ਮਾਂ-ਬੋਲੀ ਦਾ ਝਿਲਮਿਲਾਉਂਦਾ ਸਿਤਾਰਾ -'ਰਵੀ ਸੱਚਦੇਵਾ'
ਸ਼ਿਵਚਰਨ ਜੱਗੀ ਕੁੱਸਾ - ਲੰਡਨ |
ਰੂਪ
ਢਿੱਲੋ ਦਾ ਨਵਾਂ ਨਾਵਲ "ਓ"
ਅਮਰਜੀਤ ਬੋਲਾ, ਦਰਬੀ ਯੂਕੇ
|
'ਮਾਲਵੇ
ਦੀਆਂ ਬਾਤਾਂ' ਦਾ ਦੂਜਾ ਐਡੀਸ਼ਨ ਰਿਲੀਜ਼
ਹਰਪ੍ਰੀਤ ਸੇਖਾ, ਸਰੀ, ਕਨੇਡਾ |
ਲਾਡੀ
ਭੁੱਲਰ ਦਾ ਨਵਾਂ ਨਾਵਲ ‘ਖ਼ੂਨ ਦੇ ਹੰਝੂ’ ਰਿਲੀਜ਼
ਸੁਨੀਲ ਦੱਤ ਧੀਰ, ਸੁਲਤਾਨਪੁਰ ਲੋਧ |
ਬੰਦ
ਘਰਾਂ ਦੇ ਵਾਸੀ
ਬਲਜਿੰਦਰ ਸੰਘਾ, ਕਨੇਡਾ |
ਹਰਦਮ
ਸਿੰਘ ਮਾਨ ਦਾ ਗ਼ਜ਼ਲ ਸੰਗ੍ਰਿਹ 'ਅੰਬਰਾਂ ਦੀ ਭਾਲ ਵਿੱਚ' ਰਲੀਜ਼
ਬਿੱਕਰ ਸਿੰਘ ਖੋਸਾ, ਕਨੇਡਾ |
ਮਨੁੱਖੀ
ਮਨ ਦੇ ਸੁਪਨਿਆਂ ਦੀ ਗੱਲ ਕਰਦਾ ਕਹਾਣੀ ਸੰਗ੍ਰਹਿ ‘ਸੁਪਨੇ ਸੱਚ ਹੋਣਗੇ’
ਬਲਜਿੰਦਰ ਸੰਘਾ, ਕਨੇਡਾ |
ਖੂਬਸੂਰਤ
ਖ਼ਿਆਲਾਂ ਦੀ ਉਡਾਰੀ - ਅੰਬਰਾਂ ਦੀ ਭਾਲ ਵਿੱਚ
ਰਾਜਵੰਤ ਬਾਗੜੀ, ਪੰਜਾਬ |
ਦਾਇਰਿਆਂ ਤੋਂ ਪਾਰ ਜਾਣ ਦੀ ਜੁਸਤਜੂ: ਬੱਦਲਾਂ ਤੋਂ ਪਾਰ
ਗੁਰਪਾਲ ਸਿਘ ਸੰਧੂ (ਡਾ.),
ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ |
|