|
|
|
|
ਪਰਮਜੀਤ ਪਰਮ ਦੀ
ਸਵੈ ਜੀਵਨੀ ‘ਧੁੱਪਾਂ ਤੇ ਛਤਰੀਆਂ’ ਜਦੋਜਹਿਦ ਦੀ ਦਾਸਤਾਂ
ਉਜਾਗਰ ਸਿੰਘ, ਪਟਿਆਲਾ
(09/03/2022) |
|
|
|
ਪਰਮਜੀਤ
ਪਰਮ ਪੰਜਾਬੀ ਦੀ ਪ੍ਰੌੜ ਕਵਿਤਰੀ ਹੈ, ਜਿਨ੍ਹਾਂ ਦੀਆਂ ਹੁਣ ਤੱਕ 8
ਪੁਸਤਕਾਂ ਪ੍ਰਕਾਸ਼ਤ ਹੋ ਚੁੱਕੀਆਂ ਹਨ। ਇਨ੍ਹਾਂ ਪੁਸਤਕਾਂ ਵਿੱਚ ਕਵਿਤਾ
ਦੀਆਂ ਜੁਗਨੂੰਆਂ ਦੇ ਸਹਾਰੇ, ਅਹਿਸਾਸ ਦੇ ਪਲ ਅਤੇ ਬਿਨ ਦਸਤਕ 3 ਮੌਲਿਕ ,
ਰਾਹਨੁਮਾ ਪਿਤਾ ਅਤੇ ਮਾਂ ਬੋਲੀ ਦੇ ਸਿਰਨਾਵੇਂ 2 ਸੰਪਾਦਿਤ ਕਾਵਿ
ਸੰਗ੍ਰਹਿ, ਚੰਡੀਗੜ੍ਹ ਦੇ ਬੇਸ਼ਕੀਮਤੀ ਹੀਰੇ, ਬਾਜ਼ ਅੱਖ ਅਨੁਵਾਦਤ (ਬਾਲ
ਨਾਵਲ) ਅਤੇ ਧੁੱਪਾਂ ਤੇ ਛਤਰੀਆਂ ਸਵੈ ਜੀਵਨੀ (ਪੜਚੋਲ ਅਧੀਨ) 3 ਵਾਰਤਕ
ਦੀਆਂ ਪੁਸਤਕਾਂ ਹਨ।
ਪਰਮਜੀਤ ਪਰਮ ਦੀ ਪਰਿਵਾਰਿਕ ਵਿਰਾਸਤ ਸਾਹਿਤ
ਪ੍ਰੇਮੀ ਹੋਣ ਕਰਕੇ ਉਨ੍ਹਾਂ ਨੇ ਸਕੂਲ ਸਮੇਂ ਵਿੱਚ ਅੱਠਵੀਂ ਕਲਾਸ ਵਿੱਚ
ਪੜ੍ਹਦਿਆਂ ਹੀ ਕਹਾਣੀਆਂ ਅਤੇ ਕਵਿਤਾਵਾਂ ਲਿਖਣੀਆਂ ਸ਼ੁਰੂ ਕਰ ਦਿੱਤੀਆਂ ਸਨ।
ਉਨ੍ਹਾਂ ਦਾ ਸਾਰਾ ਪਰਿਵਾਰ ਹੀ ਸਾਹਿਤਕ ਸੀ। ਪਿਤਾ ਕਰਮ ਸਿੰਘ ਚੁਤਾਲਵੀ
ਅਤੇ ਭਰਾ ਚਤਰ ਸਿੰਘ ਬੀਰ ਪੰਜਾਬੀ ਦੇ ਕਵੀ ਅਤੇ ਭਰਾ ਮਹਿੰਦਰ ਸਿੰਘ
ਪੰਜਾਬੀ ਦੇ ਸਾਹਿਤਕ ਰਸਾਲੇ ਪ੍ਰੇਰਨਾ ਦੇ ਸੰਪਾਦਕ ਰਹੇ ਸਨ।
ਪਰਮਜੀਤ ਪਰਮ ਦੀ ਇਹ ਸਵੈ ਜੀਵਨੀ ਜ਼ਿੰਦਗੀ ਦੀਆਂ ਧੁੱਪਾਂ ਅਤੇ ਛਾਵਾਂ ਦੇ
ਸੁਮੇਲ ਦੀ ਬਚਪਨ ਤੋਂ ਬੁਢਾਪੇ ਤੱਕ ਦੇ ਸਫਰ ਦੀ ਦਾਸਤਾਂ ਹੈ। ਇਉਂ ਲਗਦਾ
ਹੈ ਕਿ ਪਰਮ ਨੇ ਸਵੈ ਜੀਵਨ ਦੇ ਧਰਮ ਨੂੰ ਨਿਭਾਉਂਦਿਆਂ ਕੁਝ ਵੀ ਛੁਪਾਇਆ
ਨਹੀਂ। ਆਮ ਤੌਰ ‘ਤੇ ਸਵੈ ਜੀਵਨੀ ਲਿਖਦਿਆਂ ਲੋਕ ਕੌੜੀਆਂ ਸਚਾਈਆਂ ਨੂੰ
ਲੁਕੋ ਲੈਂਦੇ ਹਨ। ਇਹ ਪਰਮਜੀਤ ਪਰਮ ਦੀ ਵਡਿਤਣ ਹੈ।
ਪਰਮਜੀਤ ਪਰਮ
ਸਾਂਝੇ ਪਰਿਵਾਰ ਦੀਆਂ ਪਰਿਵਾਰਿਕ ਮਜ਼ਬੂਰੀਆਂ ਨਾਲ ਬਾਖ਼ੂਬੀ ਨਿਪਟਦੀ ਹੋਈ ਨੇ
ਐਮ ਏ ਤੱਕ ਦੀ ਪੜ੍ਹਾਈ ਪ੍ਰਾਈਵੇਟਲੀ ਕਰਕੇ ਆਪਣਾ ਕੈਰੀਅਰ
ਖ਼ੁਦ ਬਣਾਇਆ ਹੈ। ਬਾਬਲ ਦੇ ਵਿਹੜੇ ਦੇ ਪਿਆਰ ਦੀਆਂ ਪੀਂਘਾਂ ਝੂਟਦੀ ਹੀ
ਜ਼ਿੰਦਗੀ ਦੀਆਂ ਅਟੱਲ ਸਚਾਈਆਂ ਨੂੰ ਸਮਝਣ ਦੇ ਸਮਰੱਥ ਹੋ ਗਈ ਸੀ। ਪ੍ਰੰਤੂ
ਜ਼ਿੰਦਗੀ ਦੀਆਂ ਕਠਨਾਈਆਂ ਦੀਆਂ ਤਪਦੀਆਂ ਤੇਜ਼ ਧੁੱਪਾਂ ਤੋਂ ਬਚਣ ਲਈ ਆਪਣੀ
ਹਿਫ਼ਜ਼ਤ ਕਰਨ ਲਈ ਖੁਦ ਇਕੱਲੀ ਇਕੱਹਿਰੀ ਹੀ ਛਤਰੀਆਂ ਤਾਣਕੇ ਉਨ੍ਹਾਂ ਦਾ
ਮੁਕਾਬਲਾ ਕਰਦੀ ਰਹੀ। ਧੁੱਪਾਂ ਤੇ ਛਤਰੀਆਂ ਸੰਕੇਤਕ ਸ਼ਬਦ ਹਨ, ਅਸਲ ਵਿੱਚ
ਧੁੱਪਾਂ ਜ਼ਿੰਦਗੀ ਵਿੱਚ ਆਉਣ ਵਾਲੀਆਂ ਮੁਸ਼ਕਲਾਂ, ਕਠਨਾਈਆਂ ਅਤੇ ਦੁਸ਼ਵਾਰੀਆਂ
ਲਈ ਸੰਕੇਤਕ ਸ਼ਬਦ ਦੇ ਤੌਰ ਤੇ ਵਰਤਿਆ ਗਿਆ ਹੈ। ਇਸੇ ਤਰ੍ਹਾਂ ਛਤਰੀਆਂ ਸ਼ਬਦ
ਆਪਣੀ ਹਿਫ਼ਾਜ਼ਤ ਅਤੇ ਸਫ਼ਲਤਾ ਖ਼ੁਦ ਛਤਰੀ ਦੇ ਰੂਪ ਵਿੱਚ ਕੀਤੀ ਜਦੋਜਹਿਦ ਦਾ
ਪ੍ਰਤੀਕ ਹੈ। ਜ਼ਿੰਦਗੀ ਦੇ ਸਫ਼ਰ ਵਿੱਚ ਉਨ੍ਹਾਂ ਨੂੰ ਦੋ ਘਟਨਾਵਾਂ ਨੇ ਸਭ
ਤੋਂ ਵੱਧ ਮਾਨਸਿਕ ਤੌਰ ‘ਤੇ ਤੜਪਾਇਆ, ਜਦੋਂ ਉਨ੍ਹਾਂ ਦੇ ਪਤੀ ਮੰਗਤ ਸਿੰਘ
ਉਰਫ ਜਗਜੀਤ ਸਿੰਘ 2008 ਵਿੱਚ ਅਤੇ ਸਪੁੱਤਰ ਜ਼ੰਗ ਬਹਾਦਰ ਸਿੰਘ ਭਰ ਜਵਾਨੀ
24 ਜਨਵਰੀ 2019 ਨੂੰ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ।
ਅਜਿਹੇ ਹਾਲਾਤ ਵਿੱਚ ਉਨ੍ਹਾਂ ਇਕੱਲਿਆਂ ਬਹਾਦਰੀ ਨਾਲ ਆਪਣੀ ਛਤਰੀ ਆਪ ਤਾਣ
ਕੇ ਮੁਕਾਬਲਾ ਕੀਤਾ। 30 ਸਤੰਬਰ 2017 ਤੋਂ 24 ਜਨਵਰੀ 2019 ਤੱਕ ਆਪਣੇ
ਸਪੁੱਤਰ ਜ਼ੰਗ ਬਹਾਦਰ ਦੇ ਭਿਆਨਕ ਬਿਮਾਰੀ ਦੇ 482 ਦਿਨਾਂ ਦੌਰਾਨ ਜਿਤਨੀ
ਦ੍ਰਿੜ੍ਹਤਾ, ਦਲੇਰੀ, ਸਿਰੜ੍ਹ ਅਤੇ ਸਹਿਜਤਾ ਨਾਲ ਉਸਦੀ ਤਾਮੀਰਦਾਰੀ ਕੀਤੀ,
ਉਹ ਇਸ ਉਮਰ ਵਿੱਚ ਆਪਣੇ ਆਪ ਵਿੱਚ ਕਾਬਲੇ ਤਾਰੀਫ਼ ਹੈ। ਸਾਧਾਰਣ ਇਨਸਾਨ
ਆਪਣੇ ਦਿਲ ਦੇ ਟੁਕੜੇ ਨੂੰ ਅਜਿਹੀ ਦਰਦਨਾਕ ਹਾਲਤ ਵਿੱਚ ਵੇਖਕੇ ਘਬਰਾ
ਜਾਂਦਾ ਹੈ ਪ੍ਰੰਤੂ ਪਰਮਜੀਤ ਪਰਮ ਨੇ ਦਿਲ ‘ਤੇ ਪੱਥਰ ਰੱਖਕੇ ਆਪਣੇ ਆਪਨੂੰ
ਡੋਲਣ ਨਹੀਂ ਦਿੱਤਾ, ਸਗੋਂ ਆਪਣੇ ਸਪੁੱਤਰ ਨੂੰ ਢਾਰਸ ਦਿੰਦੀ ਰਹੀ। ਸਪੁੱਤਰ
ਦੇ ਤੁਰ ਜਾਣ ਤੋਂ ਬਾਅਦ ਉਸਦੇ ਪਰਿਵਾਰ ‘ਤੇ ਸੁਰੱਖਿਆ ਦੀ ਛਤਰੀ ਉਨ੍ਹਾਂ
ਤਾਣ ਕੇ ਰੱਖੀ ਹੋਈ ਹੈ, ਜਦੋਂ ਕਿ ਬੁਢਾਪੇ ਵਿੱਚ ਸਪੁੱਤਰਾਂ ਨੇ ਛਤਰੀ
ਬਣਨਾ ਹੁੰਦਾ ਹੈ। ਪਰਮ ਦੀ ਸਵੈ ਜੀਵਨੀ ਨੂੰ ਪੜ੍ਹਦਿਆਂ ਉਸਦੀ ਅਣਕਿਆਸੇ
ਹਾਲਾਤ ਨਾਲ ਮੁਕਾਬਲਾ ਕਰਨ ਦੀ ਸਮਰੱਥਾ ਨੂੰ ਸਲਾਮ ਕਰਨ ਲਈ ਸਿਰ ਝੁਕਦਾ
ਹੈ।
ਉਸਦੀ ਸਮੱਸਿਆਵਾਂ ਨਾਲ ਨਿਪਟਣ ਦੀ ਬਹਾਦਰੀ, ਸ਼ਹਿਨਸ਼ੀਲਤਾ,
ਸਬਰ-ਸੰਤੋਖ਼, ਦਿ੍ਰੜ੍ਹਤਾ, ਲਗਨ ਅਤੇ ਮਾਨਸਿਕਤਾ ਦੀ ਜਿਤਨੀ ਦਾਦ ਦਿੱਤੀ
ਜਾਵੇ ਉਤਨੀ ਹੀ ਥੋੜ੍ਹੀ ਲਗਦੀ ਹੈ। ਇਕ ਅਜਿਹੇ ਫ਼ੌਜੀ ਪਤੀ ਨਾਲ ਜ਼ਿੰਦਗੀ ਦੇ
38 ਸਾਲ 3 ਮਹੀਨੇ 20 ਦਿਨ ਗੁਜ਼ਾਰੇ, ਜਿਸਦੇ ਸੁਭਾਆ ਦੀ ਕਲਪਨਾ ਕਰਕੇ ਵੀ
ਕੰਬਣੀ ਛਿੜ ਜਾਂਦੀ ਹੈ, ਫਿਰ ਵੀ ਉਸ ਸਮੇਂ ਦੌਰਾਨ ਪਰਮਜੀਤ ਪਰਮ ਨੇ ਆਪਣੀ
ਪੜ੍ਹਾਈ ਜ਼ਾਰੀ ਰੱਖੀ, ਦੂਰ ਦੁਰਾਡੇ ਨੌਕਰੀ ਵੀ ਕੀਤੀ ਅਤੇ ਬੱਚਿਆਂ ਦਾ
ਪਾਲਣ ਪੋਸ਼ਣ ਕੀਤਾ ਪ੍ਰੰਤੂ ਆਤਮ ਨਿਰਭਰ ਹੋਣ ਦੇ ਬਾਵਜੂਦ ਪਤੀ ਅੱਗੇ ਪੈਸੇ
ਧੇਲੇ ਲਈ ਹੱਥ ਅੱਡਦੇ ਰਹੇ। ਆਪਣੀ ਤਨਖ਼ਾਹ ਪਤੀ ਦੀ ਝੋਲੀ ਪਾਉਂਦੀ ਰਹੀ,
ਇਸਤੋਂ ਵੱਡੀ ਪਤੀ ਵਰਤਾ ਇਸਤਰੀ ਬਣਕੇ ਸਮਾਜ ਵਿੱਚ ਆਪਣਾ ਸਤਿਕਾਰਯੋਗ ਸਥਾਨ
ਬਣਾਉਂਦਿਆਂ ਸਫਲਤਾਵਾਂ ਦੀਆਂ ਬੁਲੰਦੀਆਂ ਨੂੰ ਛੂਹਿਆ। ਪੜ੍ਹੀ ਲਿਖੀ ਹੋਣ
ਦੇ ਬਾਵਜੂਦ ਸਮਾਜਿਕ ਟਕੋਰਾਂ ਤੋਂ ਬਚਣ ਅਤੇ ਬੱਚਿਆਂ ਦੇ ਸੁਨਹਿਰੇ ਭਵਿਖ
ਬਣਾਉਣ ਦੇ ਮੰਤਵ ਨਾਲ ਚੁੱਪ ਚੁਪੀਤੇ ਸਭ ਕੁਝ ਬਰਦਾਸ਼ਤ ਕਰਦੀ ਰਹੀ। ਇਹੋ
ਪਰਮ ਦੀ ਬਾਕੀ ਇਸਤਰੀਆਂ ਨਾਲੋਂ ਵਿਲੱਖਣਤਾ ਹੈ। ਉਨ੍ਹਾਂ ਦੀ ਸਵੈ ਜੀਵਨੀ
ਪੜ੍ਹਕੇ ਮਹਿਸੂਸ ਹੁੰਦਾ ਹੈ ਕਿ ਅਜੇ ਭਾਰਤ ਵਿੱਚ ਇਸਤਰੀ ਗ਼ੁਲਾਮੀ ਦੀਆਂ
ਸਮਾਜਿਕ ਜ਼ੰਜ਼ੀਰਾਂ ਵਿੱਚ ਬੁਰੀ ਤਰ੍ਹਾ ਜਕੜੀ ਹੋਈ ਹੈ। ਇਹ ਪੁਸਤਕ
ਪੜ੍ਹਦਿਆਂ ਰੌਚਿਕਤਾ ਬਰਕਰਾਰ ਰਹਿੰਦੀ ਹੈ ਕਿ ਪਰਮਜੀਤ ਨਾਲ ਅੱਗੇ ਕੀ ਹੋਇਆ
ਜਾਂ ਹੋਵੇਗਾ। ਸਵੈ ਜੀਵਨੀ ਨੇ ਨਾਵਲਟ ਦਾ ਰੂਪ ਧਰ ਲਿਆ।
ਪਰਮਜੀਤ
ਪਰਮ ਦਾ ਜਨਮ ਮਾਤਾ ਰਤਨ ਕੌਰ ਅਤੇ ਪਿਤਾ ਕਰਮ ਸਿੰਘ ਚੁਤਾਲਵੀ ਦੇ ਘਰ
ਹੋਇਆ। ਦਸਵੀਂ ਤੋਂ ਬਾਅਦ ਬੀ ਏ, ਐਮ ਏ ਅਤੇ ਬੀ ਐਡ ਤੱਕ ਸਾਰੀ ਪੜ੍ਹਾਈ
ਨੌਕਰੀ ਦੌਰਾਨ ਹੀ ਪ੍ਰਾਈਵੇਟਲੀ ਕੀਤੀ। 1962 ਵਿੱਚ ਦਸਵੀਂ ਅਤੇ
ਗਿਆਨੀ ਪਾਸ ਕੀਤੀ। ਬੀ ਏ 1970 ਵਿੱਚ ਪਾਸ ਕੀਤੀ। ਜਵਾਨੀ ਦੀਆਂ ਬਰੂਹਾਂ
‘ਤੇ ਪਹੁੰਚਦਿਆਂ ਹੀ 1970 ਵਿੱਚ ਫ਼ੌਜੀ ਪਰਿਵਾਰ ਵਿੱਚ ਮੰਗਤ ਸਿੰਘ ਨਾਲ
ਵਿਆਹ ਦੇ ਬੰਧਨ ਵਿੱਚ ਬੱਝ ਗਏ। ਇਸ ਦੌਰਾਨ ਦੋ ਸਪੁੱਤਰਾਂ ਜ਼ੰਗ ਬਹਾਦਰ
ਸਿੰਘ ਅਤੇ ਸਿਕੰਦਰ ਸਿੰਘ ਨੂੰ ਜਨਮ ਹੀ ਨਹੀਂ ਦਿੱਤਾ ਸਗੋਂ ਉਨ੍ਹਾਂ ਦੀ
ਬਿਹਤਰੀਨ ਪੜ੍ਹਾਈ ਕਰਵਾਈ, ਇਥੋਂ ਤੱਕ ਕਿ 77 ਸਾਲ ਦੀ ਉਮਰ ਵਿੱਚ ਵੀ
ਦੋਹਾਂ ਸਪੁੱਤਰਾਂ ਦੇ ਪਰਿਵਾਰਾਂ ਦੀਆਂ ਸਮਾਜਿਕ ਅਤੇ ਆਰਥਿਕ ਜ਼ਿੰਮੇਵਾਰੀਆਂ
ਨੂੰ ਬਾਖ਼ੂਬੀ ਨਿਭਾ ਰਹੇ ਹਨ। ਪਤੀ ਮੰਗਤ ਸਿੰਘ ਦੇ ਫ਼ੌਜ ਦੀ ਨੌਕਰੀ ਕਾਰਨ
ਬੱਚਿਆਂ ਦੀ ਸਾਰੀ ਜ਼ਿੰਮੇਵਾਰੀ ਖੁਦ ਹੀ ਨਿਭਾਈ। ਭਾਵੇਂ ਪਰਮਜੀਤ ਪਰਮ 1971
ਤੋਂ ਹੀ ਨੌਕਰੀ ਕਰਨ ਲੱਗ ਗਏ ਸਨ ਪ੍ਰੰਤੂ ਕੱਚੀ ਨੌਕਰੀ ਹੋਣ ਕਰਕੇ ਕਈ ਦੂਰ
ਦੁਰਾਡੇ ਥਾਵਾਂ ‘ਤੇ ਨੌਕਰੀ ਕਰਨੀ ਪਈ। ਥੋੜ੍ਹਾਂ ਸਮਾਂ ਬੱਚਿਆਂ ਤੋਂ ਦੂਰ
ਜਲੰਧਰ ਵੀ ਰਹਿਣਾ ਪਿਆ। 1975 ਵਿੱਚ ਉਨ੍ਹਾਂ ਨੂੰ ਪੱਕੀ ਸਰਕਾਰੀ ਨੌਕਰੀ
ਮਿਲੀ, ਉਹ ਵੀ ਦੂਰ ਦੁਰਾਡੇ ਦਿਹਾਤੀ ਇਲਾਕੇ ਵਿੱਚ। ਇਸ ਲਈ ਪਰਮਜੀਤ ਪਰਮ
ਨੂੰ ਨੌਕਰੀ ਕਰਦਿਆਂ ਵੀ ਬੜੀਆਂ ਦੁਸ਼ਾਵਰੀਆਂ ਦਾ ਸਾਹਮਣਾ ਕਰਨਾ ਪਿਆ। ਲਗਪਗ
14 ਸਾਲ ਪੰਜਾਬ ਦੇ ਵੱਖ-ਵੱਖ ਸਕੂਲਾਂ ਵਿੱਚ ਨੌਕਰੀ ਕਰਨ ਤੋਂ ਬਾਅਦ 1989
ਵਿੱਚ ਚੰਡੀਗੜ੍ਹ ਪ੍ਰਸ਼ਾਸ਼ਨ ਵਿੱਚ ਡੈਪੂਟੇਸ਼ਨ ‘ਤੇ ਆ ਗਏ। ਚੰਡੀਗੜ੍ਹ ਆ ਕੇ
ਕੋੜ੍ਹਾ ਸੁੱਖ ਦਾ ਸਾਹ ਮਿਲਿਆ। ਪਰਿਵਾਰਿਕ ਉਲਝਣਾ ਅਤੇ ਜ਼ਰੂਰਤਾਂ ਵਿੱਚ
ਰੁੱਝੇ ਰਹਿਣ ਕਰਕੇ ਪੜ੍ਹਾਈ ਲਗਾਤਾਰ ਜ਼ਾਰੀ ਨਹੀਂ ਰੱਖ ਸਕੇ। ਬੀ ਏ ਕਰਨ
ਤੋਂ 16 ਸਾਲ ਬਾਅਦ 1986 ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਐਮ ਏ
ਪੰਜਾਬੀ ਅਤੇ ਬਾਅਦ ਵਿੱਚ 1989 ਵਿਚ ਬੀ ਐਡ ਪੱਤਰ ਵਿਵਹਾਰ ਰਾਹੀਂ ਪਾਸ
ਕੀਤੀਆਂ।
ਚੰਡੀਗੜ੍ਹ ਡੈਪੂਟੇਸ਼ਨ ‘ਤੇ ਆਉਣ ਦਾ ਸਭ ਤੋਂ
ਵੱਧ ਲਾਭ ਇਹ ਹੋਇਆ ਕਿ ਪਰਮਜੀਤ ਪਰਮ ਨੂੰ ਆਪਣੇ ਸਾਹਿਤਕ ਚਸਕੇ ਨੂੰ
ਮੁਕੰਮਲ ਕਰਨ ਦਾ ਮੌਕਾ ਮਿਲ ਗਿਆ। ਚੰਡੀਗੜ੍ਹ ਵਿੱਚ ਬਹੁਤ ਸਾਰੀਆਂ ਸਾਹਿਤਕ
ਸੰਸਥਾਵਾਂ ਕੰਮ ਕਰ ਰਹੀਆਂ ਸਨ। ਪਰਮਜੀਤ ਪਰਮ ਨੇ ਇਨ੍ਹਾਂ ਸਾਹਿਤਕ ਸਭਾਵਾਂ
ਵਿੱਚ ਹਿੱਸਾ ਲੈਣਾ ਸ਼ੁਰੂ ਕਰ ਦਿੱਤਾ ਪ੍ਰੰਤੂ ਉਨ੍ਹਾਂ ਦੇ ਪਤੀ ਮੰਗਤ ਸਿੰਘ
ਅਜਿਹੀਆਂ ਸਰਗਰਮੀਆਂ ਨੂੰ ਬਹੁਤਾ ਉਤਸ਼ਾਹਤ ਨਹੀਂ ਕਰਦੇ ਸਨ। ਮੰਗਤ ਸਿੰਘ ਦਾ
ਫ਼ੌਜੀ ਸੁਭਾਆ ਅਜੀਬ ਕਿਸਮ ਦਾ ਹੋਣ ਕਰਕੇ ਪਰਮਜੀਤ ਪਰਮ ਨੂੰ ਸੁਖਾਵੇਂ
ਹਾਲਾਤ ਨਹੀਂ ਮਿਲੇ। ਪ੍ਰੰਤੂ ਉਨ੍ਹਾਂ ਦੀ ਸਭ ਵੱਡੀ ਪ੍ਰਾਪਤੀ ਇਹ ਰਹੀ ਕਿ
ਉਨ੍ਹਾਂ ਦੇ ਪਤੀ ਦੇ ਅਖੜ ਸੁਭਾਓ ਨੂੰ ਵੀ ਉਨ੍ਹਾਂ ਸਲੀਕੇ, ਸਹਿਜਤਾ ਅਤੇ
ਨਮਰਤਾ ਨਾਲ ਬਰਦਾਸ਼ਤ ਕਰਦਿਆਂ ਆਪਣੇ ਵਿਦਿਅਕ, ਪਰਿਵਾਰਿਕ, ਸਮਾਜਿਕ ਅਤੇ
ਸਾਹਿਤਕ ਖੇਤਰ ਵਿੱਚ ਸਫਲਤਾਵਾਂ ਪ੍ਰਾਪਤ ਕਰ ਲਈਆਂ। ਉਨ੍ਹਾਂ ਦੀ ਸਵੈਜੀਵਨੀ
ਪੜ੍ਹਕੇ ਇਹ ਵੀ ਮਹਿਸੂਸ ਹੋਇਆ ਕਿ ਦੋਸਤ ਮਿੱਤਰ ਬਣਾਉਣ ਅਤੇ ਦੋਸਤੀਆਂ
ਨਿਭਾਉਣ ਵੀ ਉਹ ਬਾਖ਼ੂਬੀ ਨਾਲ ਜਾਣਦੀ ਹੈ।
ਉਨ੍ਹਾਂ ਦੇ ਦੋਸਤਾਂ
ਮਿੱਤਰਾਂ ਵਿੱਚ ਨੌਜਵਾਨ ਅਤੇ ਬਜ਼ੁਰਗ ਦੋਵੇਂ ਸ਼ਾਮਲ ਹਨ, ਜਿਹੜੇ ਉਨ੍ਹਾਂ ਦੇ
ਹਰ ਦੁੱਖ ਸੁੱਖ ਦੇ ਸਾਥੀ ਬਣਦੇ ਰਹੇ ਹਨ। ਉਨ੍ਹਾਂ ਦੇ ਬੇਟੇ ਦੀ ਬਿਮਾਰੀ
ਵਿੱਚ ਭਾਵੇਂ ਰਿਸ਼ਤੇਦਾਰਾਂ ਨੇ ਵੀ ਸਾਥ ਦਿੱਤਾ ਪ੍ਰੰਤੂ ਜਿਤਨਾ ਸਹਿਯੋਗ
ਦੋਸਤਾਂ ਮਿਤਰਾਂ ਤੋਂ ਮਿਲਿਆ, ਉਸਦਾ ਕੋਈ ਮੁਕਾਬਲਾ ਨਹੀਂ। ਇਹ ਸਭ ਕੁਝ
ਪਰਮਜੀਤ ਪਰਮ ਦੇ ਮਿਲਣਸਾਰ ਸੁਭਾਆ ਦਾ ਨਤੀਜਾ ਹੈ ਕਿ ਉਨ੍ਹਾਂ ਨੂੰ ਸਮਾਜਿਕ
ਅਤੇ ਆਰਥਿਕ ਤੌਰ ‘ਤੇ ਪੂਰਾ ਸਹਿਯੋਗ ਮਿਲਿਆ ਹੈ। 200 ਰੁਪਏ ਕੀਮਤ ਅਤੇ
128 ਪੰਨਿਆਂ ਵਾਲੀ ਇਹ ਪੁਸਤਕ ਤਰਲੋਚਨ ਪਬਲਿਸ਼ਰ ਚੰਡੀਗੜ੍ਹ ਨੇ ਪ੍ਰਕਾਸ਼ਤ
ਕੀਤੀ ਹੈ। ਪੁਸਤਕ ਦਾ ਨਾਮ ਧੁੱਪਾਂ ਤੇ ਛਤਰੀਆਂ, ਰੰਗਦਾਰ ਅਤੇ ਦਿਲਖਿਚਵਾਂ
ਹੈ, ਜਿਸਤੋਂ ਪੁਸਤਕ ਦੀ ਭਾਵਨਾ ਦਾ ਪ੍ਰਗਟਾਵਾ ਹੋ ਜਾਂਦਾ ਹੈ। ਪਰਮਾਤਮਾ
ਪਰਮਜੀਤ ਪਰਮ ਨੂੰ ਹੋਰ ਲੰਬੀ ਅਤੇ ਸਿਹਤਮੰਦ ਉਮਰ ਬਖ਼ਸ਼ੇ ਤਾਂ ਜੋ ਉਹ
ਸਾਹਿਤਕ ਅਤੇ ਪਰਿਵਾਰਿਕ ਜ਼ਿੰਮੇਵਾਰੀ ਨਿਭਾਉਂਦਿਆਂ ਸਫਲਤਾ ਪ੍ਰਾਪਤ ਕਰ
ਸਕਣ।
ਸਾਬਕਾ ਜਿਲ੍ਹਾ ਲੋਕ ਸੰਪਰਕ
ਅਧਿਕਾਰੀ ਮੋਬਾਈਲ-94178 13072 ujagarsingh48@yahoo.com
|
|
|
|
ਪਰਮਜੀਤ
ਪਰਮ ਦੀ ਸਵੈ ਜੀਵਨੀ ‘ਧੁੱਪਾਂ ਤੇ ਛਤਰੀਆਂ’ ਜਦੋਜਹਿਦ ਦੀ ਦਾਸਤਾਂ
ਉਜਾਗਰ ਸਿੰਘ, ਪਟਿਆਲਾ |
ਡਾ
ਮਦਨ ਲਾਲ ਹਸੀਜਾ ਦੀ ਪੁਸਤਕ ‘ਉਦੀਯਮਾਨ ਬਹਾਵਲਪੁਰ ਸਮਾਜ’ ਇਤਿਹਾਸਕ
ਦਸਤਾਵੇਜ਼ ਉਜਾਗਰ ਸਿੰਘ, ਪਟਿਆਲਾ |
ਗੁਰਮੀਤ
ਸਿੰਘ ਪਲਾਹੀ ਦੀ ਪੰਜਾਬ ਡਾਇਰੀ - 2021 ਪੱਤਰਕਾਰੀ ਦਾ ਬਿਹਤਰੀਨ ਨਮੂਨਾ
ਉਜਾਗਰ ਸਿੰਘ, ਪਟਿਆਲਾ |
ਸੁਰਜੀਤ
ਦੀ ਪੁਸਤਕ ‘ਪਰਵਾਸੀ ਪੰਜਾਬੀ ਸਾਹਿਤ’ (ਸ਼ਬਦ ਤੇ ਸੰਬਾਦ) ਨਿਵੇਕਲਾ
ਉਪਰਾਲਾ ਉਜਾਗਰ ਸਿੰਘ, ਪਟਿਆਲਾ |
|
|
ਨਕਸਲਵਾਦ
ਅਤੇ ਪੰਜਾਬੀ ਨਾਵਲ ਸਿਆਸੀ ਅਵਚੇਤਨ : ਸਤਿੰਦਰ ਪਾਲ ਸਿੰਘ ਬਾਵਾ ਦੀ ਖੋਜੀ
ਪੁਸਤਕ ਉਜਾਗਰ ਸਿੰਘ, ਪਟਿਆਲਾ |
"ਚੰਨ
ਅਜੇ ਦੂਰ ਹੈ" ਗ਼ਜ਼ਲ ਸੰਗ੍ਰਹਿ ਮੁਹੱਬਤ ਅਤੇ ਸਮਾਜਿਕ ਸਰੋਕਾਰਾਂ ਦਾ ਸੁਮੇਲ
ਉਜਾਗਰ ਸਿੰਘ, ਪਟਿਆਲਾ |
ਸਤਵਿੰਦਰ
ਸਿੰਘ ਧੰਨੋਆ ਦਾ ਕਾਵਿ ਸੰਗ੍ਰਹਿ: ‘ਜਿੰਦ ਭੱਠੀ ਦੇ ਦਾਣੇ’ ਬਿਰਹਾ ਅਤੇ
ਮੁਹੱਬਤ ਦਾ ਸੁਮੇਲ ਉਜਾਗਰ ਸਿੰਘ,
ਪਟਿਆਲਾ |
ਮੈਂ
‘ਵਰਿਆਮ ਸਿੰਘ ਸੇਖ਼ੋਂ ਪੁਸ਼ਤਾਂ ਤੇ ਪਤਵੰਤੇ’ ਪੁਸਤਕ ਕਿਉਂ ਲਿਖੀ? /a>
ਉਜਾਗਰ ਸਿੰਘ, ਪਟਿਆਲਾ |
‘ਕਾਲ਼ੀ
ਮਿੱਟੀ ਲਾਲ ਲਹੂ’ ਕਹਾਣੀ ਸੰਗ੍ਰਹਿ : ਰੁਮਾਂਸਵਾਦ ਅਤੇ ਸਮਾਜਿਕਤਾ ਦਾ
ਸੁਮੇਲ ਉਜਾਗਰ ਸਿੰਘ, ਪਟਿਆਲਾ |
ਰਾਵਿੰਦਰ
ਸਿੰਘ ਸੋਢੀ ਦਾ ਨਾਟਕ ਜਿਥੇ ਬਾਬਾ ਪੈਰ ਧਰੇ:ਲੋਕਾਈ ਨੂੰ ਸਿੱਧੇ ਰਸਤੇ
ਪਾਉਣ ਦਾ ਉਦਮ ਉਜਾਗਰ ਸਿੰਘ,
ਪਟਿਆਲਾ |
ਗੁਰਭਜਨ
ਗਿੱਲ ਦਾ ਕਾਵਿ ਸੰਗ੍ਰਹਿ ਚਰਖ਼ੜੀ : ਸਮਾਜਿਕ ਚਿੰਤਵਾਂ ਦਾ ਗਲੋਟਾ
ਉਜਾਗਰ ਸਿੰਘ, ਪਟਿਆਲਾ |
‘ਪਟਿਆਲਾ
ਦਾ ਸੰਖੇਪ ਇਤਿਹਾਸ ਅਤੇ ਉਘੇ ਵਸਨੀਕ’ ਅਵਤਾਰ ਸਿੰਘ ਦੀ ਖ਼ੋਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ |
ਡਾ
ਰਤਨ ਸਿੰਘ ਜੱਗੀ ਦੀ ਪੁਸਤਕ ਗੁਰੂ ਨਾਨਕ ਬਾਣੀ ਪਾਠ ਤੇ ਵਿਆਖਿਆ ਸੱਚੀ
ਸ਼ਰਧਾਂਜ਼ਲੀ ਉਜਾਗਰ ਸਿੰਘ, ਪਟਿਆਲਾ |
ਰਾਜ
ਲਾਲੀ ਬਟਾਲਾ ਦਾ ਗ਼ਜ਼ਲ ਸੰਗ੍ਰਹਿ ‘‘ਲਾਲੀ’’ ਮਨੁੱਖਤਾ ਦੇ ਦਰਦ ਦੀ ਦਾਸਤਾਨ
ਉਜਾਗਰ ਸਿੰਘ, ਪਟਿਆਲਾ |
ਸੁਭਾਸ਼
ਸ਼ਰਮਾ ਨੂਰ ਦਾ ਕਾਵਿ ਸੰਗ੍ਰਹਿ ਕਿਤਾਬ-ਏ-ਜ਼ਿੰਦਗੀ ਮੁਹੱਬਤੀ ਦਾਸਤਾਂ
ਉਜਾਗਰ ਸਿੰਘ, ਪਟਿਆਲਾ |
ਦਲੀਪ
ਸਿੰਘ ਵਾਸਨ ਦੀ ਪੁਸਤਕ ਜੀਵਨ ਇਕ ਸਚਾਈ: ਜੀਵਨ ਦੀ ਜਾਚ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਕੰਵਰ
ਦੀਪ ਦਾ ਮਨ ਰੰਗੀਆਂ ਚਿੜੀਆਂ: ਵਿਸਮਾਦੀ ਕਵਿਤਾਵਾਂ ਦਾ ਕਾਵਿ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ |
ਸੁਖਦੇਵ
ਸਿੰਘ ਸ਼ਾਂਤ ਦਾ ਨਵਾਂ ਆਦਮੀ ਮਿੰਨੀ ਕਹਾਣੀ ਸੰਗ੍ਰਹਿ ਸਮਾਜਿਕ ਸਰੋਕਾਰਾਂ
ਦਾ ਪ੍ਰਤੀਕ ਉਜਾਗਰ ਸਿੰਘ, ਪਟਿਆਲਾ |
ਗੁਰਭਜਨ
ਗਿੱਲ ਦਾ ਗ਼ਜ਼ਲ ਸੰਗ੍ਰਹਿ ਸੁਰਤਾਲ: ਪੰਜਾਬੀ ਵਿਰਾਸਤ ਦਾ ਸ਼ੀਸ਼ਾ
ਉਜਾਗਰ ਸਿੰਘ, ਪਟਿਆਲਾ |
‘ਕਿਸਾਨ
ਅੰਦੋਲਨ ਸਮੁੰਦਰੋਂ ਪਾਰ ਤੇਰੇ ਨਾਲ’ ਪੁਸਤਕ ਪ੍ਰਵਾਸੀਆਂ ਦੇ ਸਮਰਥਨ ਦੀ
ਪ੍ਰਤੀਕ ਉਜਾਗਰ ਸਿੰਘ, ਪਟਿਆਲਾ
|
ਦਰਦ
ਜਾਗਦਾ ਹੈ: ਭੁਪਿੰਦਰ ਸਿੰਘ ਸੱਗੂ
ਡਾ. ਨਿਸ਼ਾਨ ਸਿੰਘ ਰਾਠੌਰ |
ਮਜਬੂਰੀ,
ਲਾਚਾਰੀ, ਬੇਵੱਸੀ ਅਤੇ ਔਰਤ ਦੀ ਤ੍ਰਾਸਦੀ ਦੀ ਬਾਤ ਪਾਉਂਦੀ ਹੈ
"ਕੱਠਪੁਤਲੀਆਂ" ਸਿ਼ਵਚਰਨ ਜੱਗੀ
ਕੁੱਸਾ |
ਸਮੀਖਿਆ:
ਨਾਵਲ "ਦਰਦ ਕਹਿਣ ਦਰਵੇਸ਼" ਮਨਦੀਪ
ਕੌਰ ਭੰਮਰਾ |
ਸ਼ਿਵਚਰਨ
ਜੱਗੀ ਕੁੱਸਾ ਦਾ ਨਵਾਂ ਨਾਵਲ "ਦਰਦ ਕਹਿਣ ਦਰਵੇਸ਼" ਮਾਰਕੀਟ 'ਚ
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ |
ਬਿੰਦਰ
ਕੋਲੀਆਂ ਵਾਲ ਦੇ ਕਾਵਿ ਸੰਗ੍ਰਹਿ "ਅਧੂਰਾ ਸਫ਼ਰ" ਤੇ ਇਕ ਸਰਸਰੀ ਝਾਤ
ਰਵੇਲ ਸਿੰਘ ਇਟਲੀ |
ਰਾਮ
ਲਾਲ ਭਗਤ ਦਾ ਕਾਵਿ ਸੰਗ੍ਰਹਿ "ਸ਼ਹਿਜ਼ਾਦੀਆਂ" ਇਸਤਰੀ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
'ਇਹ
ਪਰਿੰਦੇ ਸਿਆਸਤ ਨਹੀਂ ਜਾਣਦੇ' ਉਜਾਗਰ ਸਿੰਘ, ਪਟਿਆਲਾ |
ਅੰਕਲ
ਟੌਮ ਦੀ ਝੌਪੜੀ ਬਿੱਟੂ ਖੰਗੂੜਾ,
ਲੰਡਨ |
ਡਾ
ਗੁਰਸ਼ਰਨ ਕੌਰ ਜੱਗੀ ਦੀ ਪੁਸਤਕ ਗੁਰਮਤਿ ਵਿਚਾਰਧਾਰਾ ਪਾਠਕਾਂ ਲਈ ਮਾਰਗ
ਦਰਸ਼ਨ ਉਜਾਗਰ ਸਿੰਘ, ਪਟਿਆਲਾ
|
ਭੁੱਬਲ
ਦੀ ਅੱਗ ਨਾਟਕ ਦਲਿਤ ਅਤੇ ਛੋਟੇ ਕਿਸਾਨਾਂ ਦੀ ਤ੍ਰਾਸਦੀ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਨਾਨਕ
ਸਿੰਘ ਇਕ ਪੁਨਰ-ਮੁਲਾਂਕਣ ਪੁਸਤਕ : ਨਾਨਕ ਸਿੰਘ ਦੇ ਸਾਹਿਤਕ ਵਿਅਕਤਿਵ ਦਾ
ਸ਼ੀਸ਼ਾ ਉਜਾਗਰ ਸਿੰਘ, ਪਟਿਆਲਾ |
ਡਾ
ਸੋਨੀਆਂ ਦੀ ਪੁਸਤਕ ‘ਧੁੰਦ’ ਸਿੱਖ ਧਰਮ ਵਿਚ ਆਈ ਗਿਰਾਵਟ ਤੇ ਚਿੰਤਾ ਦਾ
ਪ੍ਰਗਟਾਵਾ ਉਜਾਗਰ ਸਿੰਘ, ਪਟਿਆਲਾ |
ਅਨਮੋਲ
ਕੌਰ ਦਾ ਕਹਾਣੀ ਸੰਗ੍ਰਹਿ ‘‘ਜ਼ਮੀਰ’’ ਲੋਕ ਅਰਪਣ
ਸਮਨਦੀਪ ਖੀਵਾ, ਭੀਖੀ |
ਡਾਇਰੈਕਟਰ
ਭਾਸ਼ਾ ਵਿਭਾਗ ਵਲੋਂ ਨਾਮਵਰ ਸ਼ਾਇਰ ਘੇਸਲ ਦੀ ਪੁਸਤਕ 'ਯਾਦਾਂ ਦੇ ਘੁੱਟ'
ਲੋਕ-ਅਰਪਣ ਪ੍ਰੀਤਮ ਲੁਧਿਆਣਵੀ,
ਚੰਡੀਗੜ੍ਹ |
ਹਰਪ੍ਰੀਤ
ਸਿੰਘ ਰਾਣਾ ਦੀ ਮਿੰਨੀ ਕਹਾਣੀਆਂ ਦੀ ਪੁਸਤਕ ਤਤਕਾਲ ਸਮਾਜਿਕ ਵਰਤਾਰੇ ਦਾ
ਪ੍ਰਤੀਕ ਉਜਾਗਰ ਸਿੰਘ, ਪਟਿਆਲਾ
|
ਸੰਸਾਰ
ਪੱਧਰ ਦੇ ਸਮਾਜਿਕ ਆਰਥਿਕ ਸਰੋਕਾਰਾਂ ਦੀ ਗੱਲ ਕਰਦੀ ਕਿਤਾਬ 'ਪੂੰਜੀਵਾਦ
ਬਨਾਮ ਕੈਨੇਡੀਅਨ ਸਮਾਜ' ਬਲਜਿੰਦਰ
ਸੰਘਾ, ਕਨੇਡਾ |
ਉਦੀਪਨ
ਸਾਹਿਤਕ ਚਿੱਠੀਆਂ ਸਾਹਿਤਕ ਖ਼ਜਾਨੇ ਦੇ ਸੰਬਾਦ ਦਾ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ |
ਪਰਮਵੀਰ
ਜ਼ੀਰਾ ਦਾ ਪੁਸਤਕ ਪਰਵਾਜ਼ ਮਾਂ ਦੇ ਪਿਆਰ ਤੋਂ ਵਿਹੂਣੀ ਬਹਾਦਰ ਲੜਕੀ ਦੀ
ਕਹਾਣੀ ਉਜਾਗਰ ਸਿੰਘ, ਪਟਿਆਲਾ
|
ਹਰੀ
ਸਿੰਘ ਦੀ ਜੀਵਨ ਸ਼ੈਲੀ ਉਸਦੀ ਸੈ ਜੀਵਨੀ ਵਾਲੀ ਪੁਸਤਕ “ਲੁਕਿੰਗ ਬੈਕ ਵਿਦ
ਡੀਲਾਈਟ” ਰਾਹੀਂ ਡਾ.ਸਾਥੀ
ਲੁਧਿਆਣਵੀ, ਲੰਦਨ |
ਕਹਾਣੀ-
ਸੰਗ੍ਰਹਿ ‘ਉਮਰੋਂ ਲੰਮੀ ਉਡੀਕ’ ਲੋਕ- ਅਰਪਣ
ਡਾ. ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ
|
ਮੋਤੀ ਪੰਜ ਦਰਿਆਵਾਂ
ਦਾ ਪੁਸਤਕ ਲਹਿੰਦੇ ਅਤੇ ਚੜ੍ਹਦੇ ਪੰਜਾਬ ਦਰਮਿਆਨ ਸਾਹਿਤਕ ਕੜੀ ਬਣੇਗੀ
ਉਜਾਗਰ ਸਿੰਘ, ਪਟਿਆਲਾ
|
ਕੁਲਵੰਤ
ਖਨੌਰੀ ਦੀ ਪਿਆਰ ਪੰਘੂੜਾ ਪੁਸਤਕ ਬੱਚਿਆਂ ਲਈ ਪ੍ਰੇਰਨਾ ਸਰੋਤ
ਉਜਾਗਰ ਸਿੰਘ, ਪਟਿਆਲਾ |
ਲੇਖ਼ਕ
ਮੋਹਨ ਸਿੰਘ ਔਜਲਾ ਦੀ ਸਮੁੱਚੀ ਲਿਖ਼ਤ ਦਾ ਗੰਭੀਰ ਅਧਿਐਨ ਕਰਦੀ ਪੁਸਤਕ
'ਪ੍ਰੋ.ਮੋਹਨ ਸਿੰਘ ਔਜਲਾ ਦੀ ਸਾਹਿਤਕ ਪਰਵਾਜ਼'
ਬਲਜਿੰਦਰ ਸੰਘਾ, ਕਨੇਡਾ |
ਗੁਰਿੰਦਪਾਲ
ਸਿੰਘ ਜੋਸਨ ਦੀ ਪੁਸਤਕ ‘‘ਸਾਰਾਗੜੀ ਸਾਕਾ ਅਦੁੱਤੀ ਜੰਗੀ ਮਿਸਾਲ ’’
ਇਤਿਹਾਸਕ ਦਸਤਾਵੇਜ
ਉਜਾਗਰ ਸਿੰਘ, ਪਟਿਆਲਾ |
ਸਮਾਜਿਕ
ਸਰੋਕਾਰਾਂ, ਰੋਮਾਂਸਵਾਦ ਅਤੇ ਔਰਤਾਂ ਦੇ ਦਰਦਾਂ ਦੀ ਕਵਿਤਰੀ ਬੀਬੀ ਜੌਹਰੀ
ਉਜਾਗਰ ਸਿੰਘ, ਪਟਿਆਲਾ |
ਪਰਵਾਸ
ਤੇ ਢੌਂਗ ਦਾ ਸੱਚ ਨਾਵਲ ‘ਕੁੜੀ ਕੈਨੇਡਾ ਦੀ’
ਡਾ. ਪ੍ਰਿਥਵੀ ਰਾਜ ਥਾਪਰ,
|
ਰਾਮ
ਲਾਲ ਭਗਤ ਦੀ ਪੁਸਤਕ ਨੂੰਹਾਂ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਸਿੱਖ
ਫ਼ੌਜੀਆਂ ਦੀ ਬਹਾਦਰੀ ਦੀ ਦਸਤਾਵੇਜ:ਇਟਲੀ ਵਿੱਚ ਸਿੱਖ ਫ਼ੌਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ |
ਪਰਮਜੀਤ
ਪਰਮ ਦੇ ਚੰਡੀਗੜ ਦੇ ਬੇਸ਼ਕੀਮਤੀ ਹੀਰੇ: ਨੌਜਵਾਨਾ ਲਈ ਪ੍ਰੇਰਨਾਦਾਇਕ
ਉਜਾਗਰ ਸਿੰਘ, ਪਟਿਆਲਾ |
ਹਰਜੋਤ
ਸਿੰਘ ਹੈਪੀ ਦੀ ਨਿਕੰਮੀ ਔਲਾਦ: ਨੌਜਵਾਨਾ ਲਈ ਪ੍ਰੇਰਨਾਦਾਇਕ ਪੁਸਤਕ
ਉਜਾਗਰ ਸਿੰਘ, ਪਟਿਆਲਾ |
ਬਲਜੀਤ
ਕੌਰ ਸਵੀਟੀ ਦੀ ਪੁਸਤਕ ‘‘ਤਰੇਲਾਂ ਪ੍ਰੀਤ ਦੀਆਂ’’ ਰੁਮਾਂਸਵਾਦ ਅਤੇ
ਬ੍ਰਿਹਾ ਦਾ ਸੁਮੇਲ
ਉਜਾਗਰ ਸਿੰਘ, ਪਟਿਆਲਾ |
ਅਮਰਿੰਦਰ
ਸਿੰਘ ਸੋਹਲ ਦੀ ਪੁਸਤਕ ਨੈਣਾਂ ਵਿਚਲਾ ਟਾਪੂ ਸਮਾਜਿਕ ਸਰੋਕਾਰਾਂ ਦੀ ਅਵਾਜ਼
ਉਜਾਗਰ ਸਿੰਘ, ਪਟਿਆਲਾ |
ਪੰਜਾਬੀਆਂ
ਦੇ ਰਾਜਦੂਤ ਨਰਪਾਲ ਸਿੰਘ ਸ਼ੇਰਗਿਲ ਦੀ ਸ਼੍ਰੀ ਗੁਰੂ ਗੋਬਿੰਦ ਸਿੰਘ ਨੂੰ
ਸ਼ਰਧਾਂਜਲੀ
ਉਜਾਗਰ ਸਿੰਘ, ਪਟਿਆਲਾ |
ਸਿਰਜਣਦੀਪ
ਕੌਰ ਉਭਾ ਦੀ ਪੁਸਤਕ ‘‘ਜਿੱਤ’’ ਹਾਰ ਨੂੰ ਜਿੱਤ ਵਿਚ ਬਦਲਣ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਪਾਲੀ
ਖ਼ਾਦਿਮ ਦੀ ਪੁਸਤਕ ਸਵੈ ਦੀ ਤਸਦੀਕ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਪੰਜਵਾਂ
ਥੰਮ ਮਿੰਨੀ ਕਹਾਣੀ ਸੰਗ੍ਰਹਿ ਇੱਕ ਅਧਿਐਨ
ਉਜਾਗਰ ਸਿੰਘ, ਪਟਿਆਲਾ |
ਡਾ.
ਦਰਸ਼ਨ ਵੱਲੋਂ ਸੰਪਾਦਿਤ 'ਸਾਹਿਤ ਤੇ ਸੰਬਾਦ' ਪੁਸਤਕ ਨਵੇਂ ਲੇਖਕਾਂ ਲਈ
ਪ੍ਰੇਰਨਾ ਸਰੋਤ
ਉਜਾਗਰ ਸਿੰਘ, ਪਟਿਆਲਾ |
ਰਣਜੀਤ
ਸਿੰਘ ਭਿੰਡਰ ਦੀ ਪੁਸਤਕ ‘‘ਸਮਾਂ ਤੇ ਸੁਪਨੇ’’ ਅਧੂਰੇ ਅਹਿਸਾਸਾਂ ਦੀ
ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਸੁਰਿੰਦਰ
ਸੈਣੀ ਦੀ ਪੁਸਤਕ ‘‘ਮਿੱਤਰ ਪਿਆਰੇ ਨੂੰ’’ ਬਿਰਹਾ ਦੀਆਂ ਮਹਿਕਾਂ ਦੀ
ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਪੱਤਰਕਾਰੀ
ਅਤੇ ਸਾਹਿਤ ਦਾ ਸੁਮੇਲ : ਸ਼ਰਨਜੀਤ ਬੈਂਸ
ਉਜਾਗਰ ਸਿੰਘ, ਪਟਿਆਲਾ |
ਅਨਮੋਲ
ਕੌਰ ਦਾ ਨਾਵਲ ‘‘ਕੁੜੀ ਕੈਨੇਡਾ ਦੀ’’ ਪੰਜਾਬੀ ਮਾਨਸਿਕਤਾ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ |
ਬਿੰਦਰ
“ਕੋਲੀਆਂ ਵਾਲ”ਦੇ ਪਲੇਠੇ ਨਾਵਲ” ਅਣ ਪਛਾਤੇ ਰਾਹਾਂ ਦੇ ਪਾਂਧੀ” ਤੇ ਇੱਕ
ਪੇਤਲੀ ਜੇਹੀ ਝਾਤ
ਰਵੇਲ ਸਿੰਘ, ਇਟਲੀ |
ਰਾਜਵਿੰਦਰ
ਕੌਰ ਜਟਾਣਾ ਦੀ ਸਰਸਰਾਹਟ ਪੈਦਾ ਕਰਨ ਵਾਲੀ ਪੁਸਤਕ ‘‘ਆਹਟ’’
ਉਜਾਗਰ ਸਿੰਘ, ਪਟਿਆਲਾ |
ਬਾਬੂ
ਸਿੰਘ ਰੈਹਲ ਦਾ‘‘ਹਨੇਰਾ ਪੀਸਦੇ ਲੋਕ’’ਕਹਾਣੀ ਸੰਗ੍ਰਿਹ ਆਰਥਿਕ ਬਖੇੜੇ ਦਾ
ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਕਮਲਜੀਤ
ਕੌਰ ਕਮਲ ਦੀ ਪੁਸਤਕ ‘‘ਫੁੱਲ ਤੇ ਕੁੜੀਆਂ’’ ਇੱਕ ਸਿੱਕੇ ਦੇ ਦੋ ਪਾਸੇ
ਉਜਾਗਰ ਸਿੰਘ, ਪਟਿਆਲਾ |
ਸੁਖਰਾਜ
ਸਿੰਘ “ਬਰਾੜ” ਦੇ ਪਲੇਠੇ ਕਾਵਿ ਸੰਗ੍ਰਿਹ “ਦਾਣੇ” ਤੋਂ ਝਲਕਦੀ ਹੈ ਉੱਸ ਦੀ
ਕਾਵਿ ਚੇਤਨਾ
ਰਵੇਲ ਸਿੰਘ ਇਟਲੀ |
ਬਲਜਿੰਦਰ
ਸੰਘਾ ਦੀਆਂ ਲੰਮੀਆਂ ਸਾਹਿਤਕ ਪੁਲਾਂਘਾਂ
ਉਜਾਗਰ ਸਿੰਘ, ਪਟਿਆਲਾ |
ਕੁੜੀ
ਕੈਨੇਡਾ ਦੀ’ ਨਾਵਲ ਵੱਖਰੀ ਸੁਰ ਵਾਲਾ
ਜਸਵੀਰ ਰਾਣਾ, ਸੰਗਰੂਰ |
ਦੇਸ
ਭਗਤੀ ਅਤੇ ਸਮਾਜਿਕ ਸਰੋਕਾਰਾਂ ਦੇ ਗੀਤਾਂ ਦਾ ਰਚੇਤਾ ਸੁਖਪਾਲ ਪਰਮਾਰ
ਉਜਾਗਰ ਸਿੰਘ, ਪਟਿਆਲਾ
|
ਸੰਤ
ਭਿੰਡਰਾਂਵਾਲੇ ਦੇ ਰੂ-ਬ-ਰੁ ਜੂਨ 84 ਦੀ ਪੱਤਰਕਾਰੀ ਪੁਸਤਕ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ |
ਅਮਨਦੀਪ
ਸਿੰਘ ਦਾ ਨਵਪ੍ਰਕਾਸ਼ਿਤ ਕਾਵਿ ਸੰਗ੍ਰਹਿ "ਕੰਕਰ ਪੱਥਰ"
- ਡਾ. ਡੀ. ਪੀ.
ਸਿੰਘ |
ਕਣੀਆਂ'
ਕਾਵਿ-ਸੰਗ੍ਰਹਿ ਦੀਆਂ ਨਜ਼ਮਾਂ ਨਾਲ ਸਾਂਝ – ਸੁਖਵਿੰਦਰ ਅੰਮ੍ਰਿਤ |
ਡਾ.ਗੁਰਮਿੰਦਰ
ਸਿੱਧੂ ਦੀ ਕਿਤਾਬ ' ਕਹਿ ਦਿਓ ਉਸ ਕੁੜੀ ਨੂੰ ' ਰਿਲੀਜ਼ |
ਕੋਮਲ
ਕਲਾ ਅਤੇ ਕਵਿਤਾ ਦਾ ਸੁਮੇਲ- ਸੈਂਡੀ ਗਿੱਲ ਦੀ ਪੁਸਤਕ "ਨੀ ਮਾਂ"
ਉਜਾਗਰ ਸਿੰਘ, ਪਟਿਆਲਾ |
ਪਰਵਾਸੀ
ਜੀਵਨ ਅਤੇ ਸਾਹਿਤ ਦਾ ਮਾਰਮਿਕ ਮੁਲਾਂਕਣ
ਡਾ.ਲਕਸ਼ਮੀ ਨਰਾਇਣ ਭੀਖੀ, ਪਟਿਆਲਾ |
ਸੜਕਛਾਪ
ਸ਼ਾਇਰੀ ਪ੍ਰਕ੍ਰਿਤੀ ਅਤੇ ਇਨਸਾਨੀਅਤ ਦੀ ਕਵਿਤਾ
ਉਜਾਗਰ ਸਿੰਘ, ਪਟਿਆਲਾ |
ਡਾ
ਗੁਰਮਿੰਦਰ ਸਿੱਧੂ ਦੀ ਕਿਤਾਬ ' ਧੀਆਂ ਨਾਲ ਜੱਗ ਵਸੇਂਦਾ ' ਲੋਕ-ਅਰਪਣ |
"ਨਿੱਕੀਆਂ
ਪੰਜਾਬੀ ਮੁਹੱਬਤੀ ਬੋਲੀਆਂ" - ਸੰਗ੍ਹਿ ਕਰਤਾ- ਜਨਮੇਜਾ ਸਿੰਘ ਜੌਹਲ
ਡਾ. ਜਗੀਰ ਸਿੰਘ ਨੂਰ, ਫਗਵਾੜਾ |
ਮਿੱਟੀ
ਦਾ ਮੋਹ - ਗੁਰਚਰਨ ਸਿੰਘ ਦਿਲਬਰ
ਬਿਕਰਮਜੀਤ ਨੂਰ, ਬਰਨਾਲਾ |
ਅੱਥਰੀ
ਪੀੜ ਦੀ ਲੇਖਿਕਾ ਅਤੇ ਮੁਹੱਬਤਾਂ ਦੀ ਵਣਜਾਰਨ ਸੁਰਿੰਦਰ ਸੈਣੀ
ਉਜਾਗਰ ਸਿੰਘ, ਪਟਿਆਲਾ |
ਸਮਾਜ
ਸੇਵਿਕਾ ਕਵਿਤਰੀ: ਲਵੀਨ ਕੌਰ ਗਿੱਲ
ਉਜਾਗਰ ਸਿੰਘ, ਪਟਿਆਲਾ |
ਅਨਮੋਲ
ਕੌਰ ਦੀ ‘ਕੈਨੇਡਾ ਦੀ ਕੁੜੀ’ ਨੂੰ ਖੁਸ਼ਆਮਦੀਦ
ਡਾ. ਹਰਜਿੰਦਰ ਸਿੰਘ ਵਾਲੀਆਂ |
ਸਤਨਾਮ
ਚੌਹਾਨ ਦੀ ਪੁਸਤਕ ‘ਕਹੋ ਤਿਤਲੀਆਂ ਨੂੰ’ ਇਸਤਰੀ ਦੀ ਮਾਨਸਿਕਤਾ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਸ਼ਬਦਾਂ
ਦੇ ਸ਼ਗਨਾਂ ਦੀ ਤਾਕਤ - ਡਾ.ਗੁਰਮਿੰਦਰ ਸਿੱਧੂ ਦੀਆਂ 'ਚੌਮੁਖੀਆ ਇਬਾਰਤਾਂ ’
ਕਮਲ ਦੁਸਾਂਝ, ਮੋਹਾਲੀ |
ਚਰਨਹ
ਗੋਬਿੰਦ ਮਾਰਗੁ ਸੁਹਾਵਾ ਪੁਸਤਕ ਵਰਤਮਾਨ ਪਰਿਪੇਖ ਵਿਚ
ਉਜਾਗਰ ਸਿੰਘ, ਪਟਿਆਲਾ |
ਮਿਊਰੀਅਲ
ਆਰਨਾਸਨ ਲਾਇਬ੍ਰੇਰੀ ਵੱਲੋਂ ਐਸ. ਪੀ. ਬਲਰਾਜ ਸਿੰਘ ਸਿੱਧੂ ਦੀ ਕਿਤਾਬ
‘ਅਸਲੀ ਸਰਦਾਰ’ ਲੋਕ ਅਰਪਿਤ
ਡਾ ਸਰਵਣ ਸਿੰਘ ਰੰਧਾਵਾ, ਕੈਲੇਫੋਰਨੀਆ |
ਪਿਆਰਾ
ਸਿੰਘ ਕੁੱਦੋਵਾਲ ਦੀ ਸਾਹਿਤਕ ਸੋਚ ਦਾ ਕੱਚ ਸੱਚ
ਉਜਾਗਰ ਸਿੰਘ, ਪਟਿਆਲਾ |
ਸਾਂਝੇ
ਪ੍ਰਤੀਕ ਵਿਧਾਨ ਦੀ ਪੇਸ਼ਕਾਰੀ : ਸ਼ਬਦਾ ਦੇ ਹਾਰ
ਪਰਵਿੰਦਰ ਜੀਤ ਸਿੰਘ, ਜਲੰਧਰ |
ਰੂਪ
ਢਿੱਲੋਂ ਦਾ ਨਵਾ ਨਾਵਲ "ਸਮੁਰਾਈ" ਰੀਲੀਸ |
ਪ੍ਰੀਤ
ਪਰੁਚੀ ਬਿਰਹਾ ਦੀ ਕਵਿਤਰੀ-ਸੁਰਿੰਦਰ ਕੌਰ ਬਿੰਨਰ
ਉਜਾਗਰ ਸਿੰਘ, ਪਟਿਆਲਾ |
ਮੈਂ, ‘ਇੱਦਾਂ ਨਾ
ਸੋਚਿਆ ਸੀ’ - ਸੰਤੋਖ ਸਿੰਘ ਹੇਅਰ
ਨਦੀਮ ਪਰਮਾਰ,
ਕੈਨੇਡਾ |
ਕਿਰਪਾਲ ਪੂਨੀ ਦਾ
ਕਵਿ-ਸੰਸਾਰ ਸਹਿਜ, ਸੁਹਜ ਅਤੇ ਸੰਤੁਲਨ ਦੀ ਕਵਿਤਾ
ਡਾ ਰਤਨ ਰੀਹਨ, ਯੂ ਕੇ |
ਪਰਨੀਤ
ਕੌਰ ਸੰਧੂ ਦੀ ਬਿਰਹਾ ਦੇ ਦਰਦਾਂ ਦੀ ਦਾਸਤਾਨ
ਉਜਾਗਰ ਸਿੰਘ, ਪਟਿਆਲਾ |
ਪੰਜਾਬੀ
ਹਾਇਕੂ ਅਤੇ ਹਾਇਬਨ ਦਾ ਮੋਢੀ ਗੁਰਮੀਤ ਸੰਧੂ
ਉਜਾਗਰ ਸਿੰਘ, ਪਟਿਆਲਾ |
ਡਾ:
ਸਾਥੀ ਲੁਧਿਆਣਵੀ ਦੇ ਮੁਲਾਕਾਤਾਂ ਦੇ ਸੰਗ੍ਰਹਿ
“ਨਿੱਘੇ
ਮਿੱਤਰ ਮੁਲਾਕਾਤਾਂ” ‘ਤੇ ਵਿਮਰਸ਼ ਪੱਤਰ
ਡਾ: ਬਲਦੇਵ ਸਿੰਘ ਕੰਦੋਲਾ, ਯੂ ਕੇ |
'ਦ
ਸੈਕੰਡ ਸੈਕਸ'
ਡਾ. ਕਰਾਂਤੀ ਪਾਲ, ਅਲੀਗੜ |
ਕਾਲੇ
ਦਿਨ: 1984 ਤੋਂ ਬਾਅਦ ਸਿੱਖ
ਦਲਵੀਰ ਸਿੰਘ ਲੁਧਿਆਣਵੀ |
ਦਵਿੰਦਰ
ਪਟਿਆਲਵੀ ਦਾ ਛੋਟੇ ਲੋਕ-ਵੱਡੇ ਵਿਚਾਰ
ਉਜਾਗਰ ਸਿੰਘ, ਪਟਿਆਲਾ |
ਨਾਵਲਕਾਰ
ਸ੍ਰ ਬਲਦੇਵ ਸਿੰਘ ਬੁੱਧ ਸਿੰਘ ਵਾਲਾ ਦਾ ਨਾਵਲ ਉਜੱੜੇ ਬਾਗਾਂ ਦਾ ਮਾਲੀ
ਨਾਰਵੇ ਚ ਰਿਲੀਜ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਪੰਜਾਬੀ
ਮਾਂ-ਬੋਲੀ ਦਾ ਝਿਲਮਿਲਾਉਂਦਾ ਸਿਤਾਰਾ -'ਰਵੀ ਸੱਚਦੇਵਾ'
ਸ਼ਿਵਚਰਨ ਜੱਗੀ ਕੁੱਸਾ - ਲੰਡਨ |
ਰੂਪ
ਢਿੱਲੋ ਦਾ ਨਵਾਂ ਨਾਵਲ "ਓ"
ਅਮਰਜੀਤ ਬੋਲਾ, ਦਰਬੀ ਯੂਕੇ
|
'ਮਾਲਵੇ
ਦੀਆਂ ਬਾਤਾਂ' ਦਾ ਦੂਜਾ ਐਡੀਸ਼ਨ ਰਿਲੀਜ਼
ਹਰਪ੍ਰੀਤ ਸੇਖਾ, ਸਰੀ, ਕਨੇਡਾ |
ਲਾਡੀ
ਭੁੱਲਰ ਦਾ ਨਵਾਂ ਨਾਵਲ ‘ਖ਼ੂਨ ਦੇ ਹੰਝੂ’ ਰਿਲੀਜ਼
ਸੁਨੀਲ ਦੱਤ ਧੀਰ, ਸੁਲਤਾਨਪੁਰ ਲੋਧ |
ਬੰਦ
ਘਰਾਂ ਦੇ ਵਾਸੀ
ਬਲਜਿੰਦਰ ਸੰਘਾ, ਕਨੇਡਾ |
ਹਰਦਮ
ਸਿੰਘ ਮਾਨ ਦਾ ਗ਼ਜ਼ਲ ਸੰਗ੍ਰਿਹ 'ਅੰਬਰਾਂ ਦੀ ਭਾਲ ਵਿੱਚ' ਰਲੀਜ਼
ਬਿੱਕਰ ਸਿੰਘ ਖੋਸਾ, ਕਨੇਡਾ |
ਮਨੁੱਖੀ
ਮਨ ਦੇ ਸੁਪਨਿਆਂ ਦੀ ਗੱਲ ਕਰਦਾ ਕਹਾਣੀ ਸੰਗ੍ਰਹਿ ‘ਸੁਪਨੇ ਸੱਚ ਹੋਣਗੇ’
ਬਲਜਿੰਦਰ ਸੰਘਾ, ਕਨੇਡਾ |
ਖੂਬਸੂਰਤ
ਖ਼ਿਆਲਾਂ ਦੀ ਉਡਾਰੀ - ਅੰਬਰਾਂ ਦੀ ਭਾਲ ਵਿੱਚ
ਰਾਜਵੰਤ ਬਾਗੜੀ, ਪੰਜਾਬ |
ਦਾਇਰਿਆਂ ਤੋਂ ਪਾਰ ਜਾਣ ਦੀ ਜੁਸਤਜੂ: ਬੱਦਲਾਂ ਤੋਂ ਪਾਰ
ਗੁਰਪਾਲ ਸਿਘ ਸੰਧੂ (ਡਾ.),
ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ |
|
ਚੁੱਪ ਵਿਚੋਂ ਬੋਲਦੇ
ਸ਼ਬਦ ‘ਚੁੱਪ ਨਦੀ ਤੇ ਮੈਂ’/a>br>
ਬਲਜਿੰਦਰ ਸੰਘਾ, ਕਨੇਡਾ |
ਗ਼ਦਰ ਲਹਿਰ ਦੀ
ਕਹਾਣੀ
ਪੜਚੋਲਕਾਰ ਉਜਾਗਰ ਸਿੰਘ |
ਲੇਖਕ ਮਨਦੀਪ
ਖੁਰਮੀ ਦੁਆਰਾ ਸੰਪਾਦਿਤ ਪੁਸਤਕ “ਪੰਜਾਬੀਆਂ ਦੇ ਵਿਹੜੇ ਦਾ ਫੁੱਲ” ਲੋਕ
ਅਰਪਣ |
ਭਾਈ ਪ੍ਰਧਾਨ ਮੰਤਰੀ,
ਨਰਿੰਦਰ ਮੋਦੀ ਬਾਰੇ ਕਿਤਾਬ ਪੰਜਾਬੀ ਭਾਸ਼ਾ ’ਚ ਤਿਆਰ
ਸਤੀਸ਼ ਗੁਲਾਟੀ, ਲੁਧਿਆਣਾ |
ਗੁੰਡਾ
ਜਸਵਿੰਦਰ ਸੰਧੂ |
ਪੰਜਾਬੀ ਲਿਖਰੀ
ਸਭਾ ਵਲੋ ਹਰਿਮੰਦਰ ਕੋਰ ਢਿੱਲੋ ਦੀ ਕਿਤਾਬ ‘ਧਰਤ ਤੇ ਫੁੱਲ’ ਲੋਕ ਅਰਪਣ
ਸੁੱਖਪਾਲ ਪਰਮਾਰ, ਕੈਲਗਰੀ |
ਨੌਜਵਾਨ ਸ਼ਾਇਰ
ਹਰਮਨਦੀਪ ਚੜ੍ਹਿੱਕ ਦੀ ਪਲੇਠੀ ਕੋਸਿ਼ਸ਼ “ਨਵੀਂ ਦੁਨੀਆ ਦੇ ਬਾਸ਼ਿੰਦਿਓ”
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ |
ਹਰਮਨਦੀਪ ਚੜਿੱਕ ਦੀ
ਕਾਵਿ ਪੁਸਤਕ ਕਾਮਰੇਡ ਜਗਰੂਪ ਵੱਲੋਂ ਲੋਕ ਅਰਪਣ
ਮਿੰਟੂ ਖੁਰਮੀ ਹਿੰਮਤਪੁਰਾ |
ਅਨਮੋਲ ਕੌਰ ਦਾ
ਨਾਵਲ "ਹੱਕ ਲਈ ਲੜਿਆ ਸੱਚ"
ਜਸਵੀਰ ਸਿੰਘ ਰਾਣਾ, ਸੰਗਰੂਰ |
ਵਿਪਸਾ ਵਲੋਂ ਸੁੱਖੀ
ਧਾਲੀਵਾਲ ਦੀ ਪਲੇਠੀ ਪੁਸਤਕ ‘ਬੇਚੈਨੀ ਦਾ ਖੰਜਰ’ ਲੋਕ ਅਰਪਨ
ਹਰਜਿੰਦਰ ਕੰਗ, ਕੈਲੀਫੋਰਨੀਆ |
‘ਮੁਕੇਸ਼ : ਸੁਨਹਿਰੇ ਸੁਰ
ਅਤੇ ਸੁਨਹਿਰੇ ਦਿੱਲ ਦਾ ਮਾਲਕ’
ਸ਼੍ਰੀ ਅਮਰਜੀਤ ਸਿੰਘ ਕੋਹਲੀ, ਦਿੱਲੀ |
ਮਾਨਵੀ ਵੇਦਨਾਂ ਤੇ
ਸੰਵੇਦਨਾਂ ਦੀ ਉਦਾਸ ਪਰ ਚਿੰਤਨਸ਼ੀਲ ਇਬਾਰਤ: ਕੁੜੀਆਂ ਨੂੰ ਸੁਆਲ ਨਾ ਕਰੋ
ਨਿਰੰਜਣ ਬੋਹਾ,
ਮਾਨਸਾ |
ਗਰਮ
ਮਸਾਲਿਆਂ ਰਾਹੀਂ ਰੋਗਾਂ ਦਾ ਇਲਾਜ
ਲੇਖਕ ਅਤੇ ਸੰਗ੍ਰਹਿ ਕਰਤਾ:
ਸਰਜੀਤ ਤਲਵਾਰ, ਸ਼ਿਖਾ ਸਿੰਗਲਾ, |
ਮਾਂ ਬਣਨ
ਤੋਂ ਪਹਿਲਾਂ ਅਤੇ ਬਾਅਦ ਦਾ ਸਫ਼ਰ
ਲੇਖਕ ਅਤੇ ਸੰਗ੍ਰਹਿ-ਕਰਤਾ: ਝ ਸਰਜੀਤ ਤਲਵਾਰ ਝ
ਸ਼ਿਖਾ ਸਿੰਗਲਾ |
ਜੀਵਨੀ
ਸ਼ਹੀਦ ਭਗਤ ਸਿੰਘ
ਲੇਖਕ: ਮਲਵਿੰਦਰਜੀਤ ਸਿੰਘ ਵੜੈਚ |
ਪੰਜਾਬੀ ਆਰਸੀ ਕਲੱਬ ਵੱਲੋਂ
ਸ਼ਾਇਰਾ ਤਨਦੀਪ ਤਮੰਨਾ ਦਾ ਪਲੇਠਾ ਕਾਵਿ-ਸੰਗ੍ਰਹਿ ‘ਇਕ ਦੀਵਾ ਇਕ ਦਰਿਆ’
ਰਿਲੀਜ਼ ਅਤੇ ਰਵਿੰਦਰ ਰਵੀ, ਪਰਮਿੰਦਰ ਸੋਢੀ ਜੀਵਨ ਕਾਲ਼ ਪ੍ਰਾਪਤੀ
ਪੁਰਸਕਾਰਾਂ ਨਾਲ਼ ਸਨਮਾਨਿਤ
- ਦਵਿੰਦਰ ਪੂਨੀਆ, ਸਰੀ, ਕੈਨੇਡਾ |
ਪੰਜਾਬੀ ਲਿਖਾਰੀ ਸਭਾ ਵੱਲੋਂ
ਪਰਸ਼ੋਤਮ ਲਾਲ ਸਰੋਏ ਦੀ ਪੁਸਤਕ ‘ਮਾਲਾ ਦੇ ਮਣਕੇ’ ਰਿਲੀਜ਼ |
ਪੰਜਾਬੀ ਫੋਰਮ
ਕੈਨੇਡਾ ਵੱਲੋਂ ਬਲਬੀਰ ਸਿੰਘ ਮੋਮੀ ਦੀ ਸ਼ਾਹਮੁਖੀ ਵਿਚ ਛਪੀ ਸਵੈ-ਜੀਵਨੀ
“ਕਿਹੋ ਜਿਹਾ ਸੀ ਜੀਵਨ” ਭਾਗ-1 ਭਰਵੇਂ ਇਕੱਠ ਵਿਚ ਲੋਕ ਅਰਪਣ
ਹਰਚੰਦ ਬਾਸੀ, ਟੋਰਾਂਟੋ
|
ਬਾਬਾ ਨਿਧਾਨ ਸਿੰਘ
ਜੀ ਦੇ ਜੀਵਨ ਅਤੇ ਯੋਗਦਾਨ ਸਬੰਧੀ ਪੁਸਤਕ ਹੋਈ ਰਿਲੀਜ਼
ਕੁਲਜੀਤ ਸਿੰਘ ਜੰਜੂਆ,ਟੋਰਾਂਟੋ |
ਗੁਰਜਤਿੰਦਰ ਸਿੰਘ
ਰੰਧਾਵਾ ਦੀ ਕਿਤਾਬ ‘ਸਮੇਂ ਦਾ ਸੱਚ’ ਅਮਰੀਕਾ ਵਿਚ ਹੋਈ ਰਲੀਜ਼
|
ਪੰਜਾਬੀ ਦਾ ਨਵਾਂ ਮਾਣ:
ਰੂਪਿੰਦਰਪਾਲ (ਰੂਪ) ਸਿੰਘ ਢਿੱਲੋਂ
ਅਮਰ ਬੋਲਾ
|
ਪ੍ਰਵਾਸੀ ਲੇਖਕ
ਪਿਆਰਾ ਸਿੰਘ ਕੁੱਦੋਵਾਲ ਦੀ ਪਲੇਠੀ ਪੁਸਤਕ `ਸਮਿਆਂ ਤੋ ਪਾਰ` ਦਾ ਲੋਕ
ਅਰਪਣ ਪੁਸਤਕ ਗੁਰਮੁੱਖੀ ਤੇ ਸ਼ਾਹਮੁੱਖੀ ਭਾਸ਼ਾਵਾਂ `ਚ ਉਪਲੱਭਧ
ਕੁਲਜੀਤ ਸਿੰਘ ਜੰਜੂਆ, ਟੋਰੋਂਟੋ
|
ਉਮੀਦ ਤੇ
ਬਰਾਬਰਤਾ ਦੀ ਬਾਤ ਪਾਉਂਦੀ ਕਲਾਕਾਰ ਦੀ ਸ਼ਾਇਰੀ ਹੈ-ਸ਼ੁਸ਼ੀਲ ਦੁਸਾਂਝ -
ਪੰਜਾਬੀ ਗ਼ਜ਼ਲ ਮੰਚ ਵੱਲੋਂ ਸੁਭਾਸ਼ ਕਲਾਕਾਰ ਦੀ ਪੁਸਤਕ
ਲੋਕ ਅਰਪਣ ਕੀਤੀ
ਬੁੱਧ ਸਿੰਘ ਨੀਲੋਂ, ਲੁਧਿਆਣਾ |
ਨਾਰਵੇ ਚ ਉਜਾਗਰ
ਸਿੰਘ ਸਖੀ ਹੋਣਾ ਦੀ ਪੁਸਤਕ ਛਿਲਦਨ(ਸੋਮਾ ਜਾ ਸਾਧਨ) ਨੂੰ ੳਸਲੋ ਦੀਆਕੂਨ
ਹਾਈ ਸਕੂਲ ਚ ਰਿਲੀਜ਼ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਸ਼ਿਵ ਚਰਨ ਜੱਗੀ ਕੁੱਸਾ
ਵੱਲੋਂ ਟਿਸ਼ੂ ਰਾਣਾ ਦਾ ਕਾਵਿ ਸੰਗ੍ਰਹਿ " ਵਗਦੀ ਸੀ ਰਾਵੀ" ਰਿਲੀਜ਼
ਮਿੰਟੂ ਖੁਰਮੀਂ, ਨਿਹਾਲ ਸਿੰਘ ਵਾਲਾ |
ਨਾਸਤਿਕ
ਬਾਣੀ ਲੋਕ-ਅਰਪਣ
ਹਰਪ੍ਰੀਤ ਸੇਖਾ, ਕਨੇਡਾ |
ਸਾਧੂ ਬਿਨਿੰਗ ਦੀ
ਪੁਸਤਕ ਨਾਸਤਿਕ ਬਾਣੀ |
ਪੰਜਾਬੀ ਸਾਹਿਤ ਕਲਾ ਕੇਂਦਰ, ਸਾਊਥਾਲ, ਯੂ ਕੇ ਵਲੋਂ
ਡਾ. ਸਾਥੀ ਲੁਧਿਆਣਵੀ ਦੀ ਨਵੀਂ
ਕਾਵਿ ਪੁਸਤਕ “ਪੱਥਰ” ਰੀਲੀਜ਼ |
ਜ਼ਿੰਦਗੀ ਦਾ ਸੱਚ
ਦਰਸਾਉਂਦੀਆਂ 'ਪੱਚਰਾਂ'
ਸੁਰਿੰਦਰ ਰਾਮਪੁਰੀ |
ਸਤਵੰਤ ਸਿੰਘ
: ਵਿਸ਼ਵ ਯਾਤਰਾਵਾਂ, ਧਾਰਮਿਕ ਅੰਧ-ਵਿਸ਼ਵਾਸ ਅਤੇ ਸਫ਼ਰਨਾਮਾ ਸਾਹਿਤ
ਸੁਖਿੰਦਰ |
ਜੋਗਿੰਦਰ ਸਿੰਘ ਸੰਘੇੜਾ ਦੀ
ਕਿਤਾਬ ਨੂਰਾਂ ਦਾ ਨਿੱਘਾ ਸਵਾਗਤ |
ਜਗਜੀਤ ਪਿਆਸਾ
ਦਾ ਪਲੇਠਾ ਕਾਵਿ ਸੰਗ੍ਰਹਿ 'ਤੂੰ ਬੂਹਾ ਖੋਲ੍ਹ ਕੇ ਰੱਖੀਂ' ਲੋਕ ਅਰਪਿਤ
ਅੰਮ੍ਰਿਤ ਅਮੀ,
ਕੋਟਕਪੂਰਾ |
ਰਛਪਾਲ ਕੌਰ
ਗਿੱਲ: ਮਨੁੱਖੀ ਮਾਨਸਿਕਤਾ ਦੀਆਂ ਤਹਿਆਂ ਫਰੋਲਦੀਆਂ ਕਹਾਣੀਆਂ
ਸੁਖਿੰਦਰ |
ਬੁੱਢੇ ਦਰਿਆ ਦੀ ਜੂਹ
ਲੇਖਕ: ਸ਼ਿਵਚਰਨ ਜੱਗੀ ਕੁੱਸਾ
ਪੜਚੋਲ:
ਡਾ:
ਜਗਦੀਸ਼ ਕੌਰ ਵਾਡੀਆ |
ਪ੍ਰਸਿੱਧ ਪੰਜਾਬੀ
ਲੇਖਿਕਾ ਪਰਮਜੀਤ ਕੋਰ ਸਰਹਿੰਦ ਵੱਲੋ ਨਵ ਲਿੱਖਤ ਪੰਜਾਬੀ ਸਾਕ-ਸਕੀਰੀਆਂ ਤੇ
ਰੀਤਾ ਤੇ ਆਧਾਰਿਤ ਪੁਸਤਕ ਪਾਠਕ ਦੀ ਕਚਹਿਰੀ 'ਚ
ਰੁਪਿੰਦਰ ਢਿੱਲੋ ਮੋਗਾ |
ਪ੍ਰਵਾਸੀ ਸਫ਼ਰਨਾਮਾਕਾਰ ਸਤਵੰਤ ਸਿੰਘ ਦੀ ਪਲੇਠੀ ਪੁਸਤਕ "ਮੇਰੀਆਂ ਅਭੁੱਲ
ਵਿਸ਼ਵ ਯਾਤਰਾਵਾਂ" ਜਾਰੀ
ਕੁਲਜੀਤ ਸਿੰਘ ਜੰਜੂਆ |
ਸਰਵਉੱਤਮ ਕਿਤਾਬ
ਨੂੰ ਕਲਮ ਫਾਉਂਡੇਸ਼ਨ ਦੇਵੇਗੀ 100,000 ਰੁਪਏ ਦਾ ਇਨਾਮ
ਕੁਲਜੀਤ ਸਿੰਘ ਜੰਜੂਆ |
ਭਰਿੰਡ - ਰੁਪਿੰਦਰਪਾਲ ਸਿੰਘ ਢਿੱਲੋਂ
ਰਾਣਾ ਬੋਲਾ |
ਜੱਗੀ ਕੁੱਸਾ
ਦਾ ਨਾਵਲ
'ਸਟਰਗਲ
ਫ਼ਾਰ ਔਨਰ'
ਮਨਦੀਪ ਖ਼ੁਰਮੀ ਹਿੰਮਤਪੁਰਾ |
ਖ਼ੁਦ
'ਸਰਘੀ ਦੇ ਤਾਰੇ ਦੀ ਚੁੱਪ' ਵਰਗੀ ਹੈ ਭਿੰਦਰ ਜਲਾਲਾਬਾਦੀ
ਸ਼ਿਵਚਰਨ ਜੱਗੀ ਕੁੱਸਾ |
ਚਾਰੇ
ਕੂਟਾਂ
ਸੁੰਨੀਆਂ
-
ਸ਼ਿਵਚਰਨ
ਜੱਗੀ
ਕੁੱਸਾ
ਨਿਰਮਲ
ਜੌੜਾ |
ਸਰੀ
'ਚ ਕਹਾਣੀ-ਸੰਗ੍ਰਹਿ
"ਬਣਵਾਸ ਬਾਕੀ
ਹੈ" ਲੋਕ
ਅਰਪਿਤ - ਗੁਰਵਿੰਦਰ
ਸਿੰਘ ਧਾਲੀਵਾਲ |
ਬਾਤਾਂ
ਬੀਤੇ ਦੀਆਂ
ਲੇਖਕ: ਗਿਆਨੀ ਸੰਤੋਖ
ਸਿੰਘ
ਪ੍ਰਕਾਸ਼ਕ: ਭਾਈ ਚਤਰ ਸਿੰਘ ਜੀਵਨ ਸਿੰਘ ਅੰਮ੍ਰਿਤਸਰ |
ਬੱਚਿਆਂ ਲਈ
ਪੁਸਤਕਾਂ
ਜਨਮੇਜਾ ਜੌਹਲ |
"ਬਣਵਾਸ
ਬਾਕੀ ਹੈ" ਭਿੰਦਰ ਜਲਾਲਾਬਾਦੀ ਦੀ ਪਲੇਠੀ, ਅਨੂਠੀ ਅਤੇ ਅਲੌਕਿਕ ਪੇਸ਼ਕਾਰੀ
ਸ਼ਿਵਚਰਨ ਜੱਗੀ ਕੁੱਸਾ |
ਇਕ
ਪੁਸਤਕ, ਦੋ ਦ੍ਰਿਸ਼ਟੀਕੋਨ
ਡਾ. ਜਸਪਾਲ ਕੌਰ
ਡਾ. ਸੁਤਿੰਦਰ ਸਿੰਘ ਨੂਰ |
ਰੂਹ ਲੈ
ਗਿਆ ਦਿਲਾਂ ਦਾ ਜਾਨੀ
ਸ਼ਿਵਚਰਨ ਜੱਗੀ ਕੁੱਸਾ |
“ਪੈਰਾਂ ਅੰਦਰ ਵੱਸਦੇ ਪਰਵਾਸ ਦਾ ਉਦਾਸੀ ਰੂਪ ਹੈ ਇਹ ਸਵੈਜੀਵਨੀ”
ਡਾ. ਗੁਰਨਾਇਬ ਸਿੰਘ |
ਅਕਾਲ ਤਖ਼ਤ ਸਾਹਿਬ
(ਫ਼ਲਸਫ਼ਾ ਅਤੇ ਰੋਲ)
ਡਾ: ਹਰਜਿੰਦਰ ਸਿੰਘ ਦਿਲਗੀਰ |
ਰਵਿੰਦਰ
ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ |
ਸ਼ਹੀਦ
ਬੀਬੀ ਸੁੰਦਰੀ ਦੀ ਪੁਸਤਕ ਰੀਲੀਜ਼ |
ਜਨਮੇਜਾ ਜੌਹਲ ਦੀਆਂ ਚਾਰ ਬਾਲ ਕਿਤਾਬਾਂ ਜਾਰੀ |
ਰਵਿੰਦਰ ਰਵੀ ਦਾ
ਕਾਵਿ-ਨਾਟਕ: “ਚੱਕ੍ਰਵਯੂਹ ਤੇ ਪਿਰਾਮਿਡ”
ਨਿਰੰਜਨ ਬੋਹਾ |
ਰਵਿੰਦਰ ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ |
“ਕਨੇਡੀਅਨ ਪੰਜਾਬੀ ਸਾਹਿਤ” - ਸੁਖਿੰਦਰ
ਪੂਰਨ ਸਿੰਘ ਪਾਂਧੀ |
‘ਮਨ ਦੀ
ਕਾਤਰ’ ਦੀ ਸ਼ਾਇਰੀ ਪੜ੍ਹਦਿਆਂ
ਡਾ. ਸ਼ਮਸ਼ੇਰ ਮੋਹੀ |
ਸ਼ਿਵਚਰਨ ਜੱਗੀ ਕੁੱਸਾ ਦੇ 18ਵੇਂ ਨਾਵਲ 'ਸੱਜਰੀ ਪੈੜ ਦਾ ਰੇਤਾ' ਦੀ ਗੱਲ
ਕਰਦਿਆਂ....!
ਮਨਦੀਪ ਖੁਰਮੀ ਹਿੰਮਤਪੁਰਾ (ਇੰਗਲੈਂਡ) |
‘ਕਨੇਡਾ ਦੇ ਗਦਰੀ ਯੋਧੇ’ - ਪੁਸਤਕ
ਰਿਲੀਜ਼ ਸਮਾਗਮ
ਸੋਹਣ ਸਿੰਘ ਪੂੰਨੀ |
ਹਾਜੀ ਲੋਕ
ਮੱਕੇ ਵੱਲ ਜਾਂਦੇ...ਤੇ ਮੇਰਾ ਰਾਂਝਣ ਮਾਹੀ ਮੱਕਾ...ਨੀ ਮੈਂ ਕਮਲ਼ੀ ਆਂ
ਤਨਦੀਪ ਤਮੰਨਾਂ, ਕੈਨੇਡਾ (ਸੰਪਾਦਕਾ 'ਆਰਸੀ') |
ਸੇਵਾ ਸਿਮਰਨ
ਦੀ ਮੂਰਤਿ: ਸੰਤ ਬਾਬਾ ਨਿਧਾਨ ਸਿੰਘ
ਸੰਪਾਦਕ – ਸ. ਪਰਮਜੀਤ ਸਿੰਘ ਸਰੋਆ |
ਤੱਲ੍ਹਣ – ਕਾਂਡ ਤੋਂ
ਬਾਅਦ
ਜਸਵਿੰਦਰ ਸਿੰਘ ਸਹੋਤਾ |
ਜਦੋਂ ਇਕ ਦਰੱਖ਼ਤ ਨੇ
ਦਿੱਲੀ ਹਿਲਾਈ ਲੇਖਕ
ਮਨੋਜ ਮਿੱਟਾ ਤੇ ਹਰਵਿੰਦਰ ਸਿੰਘ ਫੂਲਕਾ
|
ਕਿਹੜੀ ਰੁੱਤੇ
ਆਏ ਨਾਵਲਕਾਰ
ਨਛੱਤਰ ਸਿੰਘ ਬਰਾੜ |
|
|
|
|
|