|
|
|
|
ਸੁਖਦੇਵ ਸਿੰਘ
ਸ਼ਾਂਤ ਦੀ ‘ਗੁਰਮਤਿ ਦ੍ਰਿਸ਼ਟੀ’ ਖੋਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ
(28/06/2022) |
|
|
|
ਸੁਖਦੇਵ
ਸਿੰਘ ਸ਼ਾਂਤ ਸਰਬਾਂਗੀ ਲੇਖਕ ਹੈ। ਉਨ੍ਹਾਂ ਦੀਆਂ ਹੁਣ ਤੱਕ ਗੁਰਮਤਿ ਸਾਹਿਤ,
ਬਾਲ ਸਾਹਿਤ, ਕਵਿਤਾ ਅਤੇ ਮਿੰਨੀ ਕਹਾਣੀ ਦੀਆਂ ਲਗਪਗ ਇਕ ਦਰਜਨ ਪੁਸਤਕਾਂ
ਪ੍ਰਕਾਸ਼ਤ ਹੋ ਚੁੱਕੀਆਂ ਹਨ। ਉਨ੍ਹਾਂ ਦੀ 'ਗੁਰਮਤਿ ਦ੍ਰਿਸ਼ਟੀ' ਚਰਚਾ ਅਧੀਨ
ਪੁਸਤਕ ਸਿੱਖ ਧਰਮ ਦੀ ਵਿਚਾਰਧਾਰਾ ਦੇ ਪੰਜ ਰੰਗਾਂ ਨੂੰ ਦਰਸਾਉਂਦੀ ਹੈ।
ਭਾਵ ਇਸ ਪੁਸਤਕ ਵਿੱਚ 5 ਖੋਜ ਪੱਤਰ ‘ਗੁਰਮਤਿ-ਸੰਪੂਰਨ ਜੀਵਨ ਮਾਰਗ,
ਗੁਰਮਤਿ ਵਿੱਚ ਅਧਿਆਤਮਿਕ ਅਤੇ ਦੁਨਿਆਵੀ ਖੇਤਰ ਵਿੱਚ ਕਾਰਜ ਦੀ ਸੁਤੰਤਰਤਾ,
ਮਨਿ ਜੀਤੈ ਜਗੁ ਜੀਤੁ (ਗੁਰਮਤਿ ਵਿੱਚ ਮਨ ਦਾ ਸੰਕਲਪ), 1699 ਦੀ ਵਿਸਾਖੀ
(ਗੁਰਮਤਿ ਦੇ ਨਿਰਮਲ ਪੰਥ ਤੋਂ ਖਾਲਸਾ ਪੰਥ ਤੱਕ) ਅਤੇ ਗੁਰਦੁਆਰਾ ਇਕ
ਸੰਸਥਾ (ਗੁਰਮਤਿ ਦੀ ਸਤਿਸੰਗਤ ਅਤੇ ਸੇਵਾ ਦਾ ਕੇਂਦਰ) ਸ਼ਾਮਲ ਹਨ।
ਲੇਖਕ ਨੇ ਮਨੁੱਖ ਦੀ ਹੋਂਦ ਸੰਬੰਧੀ, ਮਨੁੱਖ ਦੀ ਉਮਰ ਸੰਬੰਧੀ ਅਤੇ
ਮਨੁੱਖ ਦੇ ਵਿਹਾਰਿਕ ਜੀਵਨ ਸੰਬੰਧੀ ਲਿਖਦੇ ਹੋਏ ਗੁਰਮਤਿ-ਸੰਪੂਰਨ ਜੀਵਨ
ਮਾਰਗ ਖੋਜ ਪੱਤਰ ਵਿੱਚ ਦੱਸਿਆ ਹੈ ਕਿ ਤਨ, ਮਨ ਵਿੱਚ ਵਸਦਾ ਹੈ। ਮਨ ਵਿੱਚ
ਜੀਵਨ ਹੈ। ਜਦੋਂ ਸਰੀਰ ਵਿੱਚ ਜੀਵਾਤਮਾ ਮਿਲ ਜਾਂਦੀ ਹੈ ਤਾਂ ਉਹ ਇਕਮਿਕ ਹੋ
ਜਾਂਦੀ ਹੈ। ਗੁਰਮਤਿ ਰਾਹੀਂ ਹੀ ਸੰਪੂਰਨ ਜੀਵਨ ਮਾਰਗ ਬਣਦਾ ਹੈ।
ਇਨਸਾਨ ਦੀਆਂ ਸਰੀਰਕ ਅਤੇ ਮਾਨਸਿਕ ਲੋੜਾਂ
ਹੁੰਦੀਆਂ ਹਨ। ਨੈਤਿਕ ਕਦਰਾਂ ਕੀਮਤਾਂ ਦਾ ਸਿੱਧਾ ਸੰਬੰਧ ਮਨ ਨਾਲ ਹੈ।
ਮਨੁੱਖੀ ਜੀਵਨ ਦੇ ਅਨੇਕ ਪੱਖ ਹਨ। ਵਿਅਕਤੀਗਤ, ਪਰਿਵਾਰਿਕ, ਸਮਾਜਿਕ,
ਆਰਥਿਕ, ਧਾਰਮਿਕ ਅਤੇ ਰਾਜਨੀਤਕ ਆਦਿ।
ਸੁਖਦੇਵ ਸਿੰਘ ਸ਼ਾਂਤ ਨੇ
ਅੱਗੇ ਇਸ ਲੇਖ ਨੂੰ 7 ਭਾਗਾਂ ਵਿੱਚ ਵੰਡਿਆ ਹੈ। ਇਨਸਾਨ ਦਾ ਵਿਅਕਤੀਗਤ
ਜੀਵਨ ਕਿਹੋ ਜਿਹਾ ਹੋਣਾ ਚਾਹੀਦਾ ਹੈ, ਜਿਸ ਵਿੱਚ ਇਕੱਲ, ਇਕਾਂਤ ਅਤੇ
ਇਕਾਗਰਤ ਦਾ ਗੂੜ੍ਹਾ ਸੰਬੰਧ ਕਿਹਾ ਹੈ। ਪਰਿਵਾਰਿਕ ਜੀਵਨ ਗ੍ਰਹਿਸਤ ਦਾ
ਜੀਵਨ ਹੈ। ਇਸ ਵਿੱਚ ਇਨਸਾਨ ਨੂੰ ਆਪਣੇ ਸਾਰੇ ਰਿਸ਼ਤੇ ਸਹੀ ਢੰਗ ਨਾਲ
ਨਿਭਾਉਣੇ ਚਾਹੀਦੇ ਹਨ। ਸਮਾਜਿਕ ਜੀਵਨ ਵਿੱਚ ਦੱਸਿਆ ਹੈ ਕਿ ਮਨੁੱਖ ਕੇਵਲ
ਆਪਣੇ ਅਤੇ ਆਪਣੇ ਪਰਿਵਾਰ ਤੱਕ ਸੀਮਤ ਨਹੀਂ, ਸਗੋਂ ਉਸ ਦੀਆਂ ਸਮਾਜਿਕ
ਜ਼ਿੰਮੇਵਾਰੀਆਂ ਵੀ ਹਨ, ਜਿਨ੍ਹਾਂ ਨੂੰ ਨਿਭਾਉਣਾ ਵੀ ਜ਼ਰੂਰੀ ਹੁੰਦਾ ਹੈ।
ਆਰਥਿਕ ਜੀਵਨ ਵਿੱਚ ਦੱਸਿਆ ਗਿਆ ਹੈ ਕਿ ਜੇਕਰ ਮਨੁੱਖ ਆਰਥਿਕ ਤੌਰ ਤੇ
ਆਜ਼ਾਦ ਨਹੀਂ ਤਾਂ ਉਸ ਦੀਆਂ ਬਾਕੀ ਆਜ਼ਾਦੀਆਂ ਵੀ ਖ਼ਤਰੇ ਵਿੱਚ ਪੈ ਜਾਂਦੀਆਂ
ਹਨ। ਭਾਵ ਆਪਣੀ ਰੋਜ਼ੀ ਰੋਟੀ ਲਈ ਦਸਾਂ ਨੂਹਾਂ ਦੀ ਕਿਰਤ ਕਰਨੀ ਚਾਹੀਦੀ ਹੈ।
ਧਾਰਮਿਕ ਜੀਵਨ ਨੂੰ ਗੁਰਮਤਿ ਵਿੱਚ ਅਸਲ ਜੀਵਨ ਮੰਨਿਆਂ ਹੈ। ਇਸ ਲਈ ਮਨੁੱਖ
ਨੂੰ ਗੁਰਬਾਣੀ ਅਨੁਸਾਰ ਪਰਮਾਤਮਾ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ।
ਗੁਰਮਤਿ ਵਾਲੇ ਸਮਾਜ ਵਿੱਚ ਰਾਜਸੀ ਸ਼ਕਤੀ ਵੀ ਅਧਿਆਤਮਿਕ ਸ਼ਕਤੀ ਦਾ ਹੀ
ਪ੍ਰਗਟਾਵਾ ਹੁੰਦੀ ਹੈ। ਇਸ ਵਿੱਚ ਬਰਾਬਰਤਾ ਦਾ ਸੰਦੇਸ਼ ਹੈ। ਰੋਜ਼ਾਨਾ ਜੀਵਨ
ਨਾਲ ਸੰਬੰਧਤ ਕਿਰਿਆਵਾਂ ਖਾਣਾ, ਪੀਣਾ, ਪਹਿਨਣਾ, ਖੇਡਣਾ, ਪੜ੍ਹਨਾ ਆਦਿ
ਬਾਰੇ ਬਾਕਾਇਦਾ ਗੁਰਬਾਣੀ ਵਿੱਚ ਸਿਖਿਆ ਦਿੱਤੀ ਗਈ ਹੈ।
ਗੁਰਮਤਿ
ਵਿੱਚ ਅਧਿਆਤਮਿਕ ਅਤੇ ਦੁਨਿਆਵੀ ਖੇਤਰ ਵਿੱਚ ਕਾਰਜ ਦੀ ਸੁਤੰਤਰਤਾ ਬਾਰੇ
ਲਿਖਦੇ ਹਨ ਕਿ ਪਸ਼ੂ-ਪੰਛੀ ਵੀ ਆਪਣੇ ਜੀਵਨ ਵਿੱਚ ਕਾਰਜ ਕਰਦੇ ਹਨ। ਪ੍ਰੰਤੂ
ਸਮਾਜਿਕ ਰੂਪ ਵਿੱਚ ਉਨ੍ਹਾਂ ਦੇ ਕਾਰਜਾਂ ਦਾ ਕੋਈ ਪ੍ਰਭਾਵ ਨਜ਼ਰ ਨਹੀਂ
ਆਉਂਦਾ। ਗੁਰਮਤਿ ਅਨੁਸਾਰ ਮਨੁੱਖ ਦੇ ਕਰਮ-ਕਾਂਡ ਜਾਂ ਕਰੜੀ ਤਪੱਸਿਆ ਦੇ
ਬੰਧਨਾ ਤੋਂ ਮੁਕਤ ਹਨ। ਗ੍ਰਹਿਸਤ ਮਾਣਨ ਦੀ ਸੁਤੰਤਰਤਾ ਨੇ ਮਨੁੱਖ
ਦੇ ਜੀਵਨ ਵਿੱਚ ਉਤਸ਼ਾਹ-ਜਨਕ ਵਾਧਾ ਕੀਤਾ ਹੈ। ਗੁਰਮਤਿ ਅਨੁਸਾਰ ਸਵਰਗ-ਨਰਕ
ਜਾਂ ਜਨਤ-ਦੋਜਖ਼ ਦੇ ਵਿਚਾਰ ਨਾਲੋਂ ਵਧੇਰੇ ਜ਼ੋਰ ਵਰਤਮਾਨ ਜੀਵਨ ਦੇ ਕਾਰਜਾਂ
ਨੂੰ ਚੰਗਾ ਬਣਾਉਣ ਵਲ ਦਿੱਤਾ ਗਿਆ ਹੈ।
ਅਧਿਆਤਮਿਕ ਖੇਤਰ ਵਿੱਚ
ਸੁਤੰਤਰਤਾ ਪਰਮਾਤਮਾ ਦੀ ਭਗਤੀ ਅਤੇ ਉਸਦੀ ਮਿਹਰ ਰਾਹੀਂ ਜਨਮਾ-ਜਨਮਾਂਤਰਾਂ
ਦੇ ਪਾਪ ਕੱਟੇ ਜਾਂਦੇ ਹਨ। ਇਸ ਲਈ ਭਗਤੀ ਕਰਨੀ ਤੇ ਚੰਗੇ ਕਾਰਜ ਕਰਨੇ
ਜ਼ਰੂਰੀ ਹਨ। ਦੁਨਿਆਵੀ ਖੇਤਰ ਵਿੱਚ ਸੁਤੰਤਰਤਾ ਗੁਰਬਾਣੀ ਵਿੱਚ ਦੁਨਿਆਵੀ
ਕਾਰ-ਵਿਹਾਰ ਕਰਦਿਆਂ ਹੀ ਮਨੁੱਖ ਨੂੰ ਅਧਿਆਤਮਿਕ ਜੀਵਨ ਜੀਣ ਦੀ ਸਿਖਿਆ
ਦਿੱਤੀ ਗਈ ਹੈ। ਲੇਖਕ ਨੇ ਬਾਕੀ ਧਰਮਾ ਦੀਆਂ ਉਦਾਹਰਨਾ ਦੇ ਕੇ ਸਾਰੀ
ਜਾਣਕਾਰੀ ਦਿੱਤੀ ਹੈ। ਮਨਿ ਜੀਤੈ ਜਗੁ ਜੀਤੁ (ਗੁਰਮਤਿ ਵਿੱਚ ਮਨ ਦਾ
ਸੰਕਲਪ) ਵਿੱਚ ਮਨ ਆਤਮਾ ਨਾਲ ਇੱਕਮਿਕ ਤਾਂ ਹੀ ਹੋ ਸਕਦਾ ਹੈ ਜੇਕਰ ਉਸਦਾ
ਰੂਪ ਵੀ ਆਤਮਾ ਵਾਂਗ ਸੂਖ਼ਮ ਹੋਵੇ। ਜਦੋਂ ਇਹ ਸੂਖ਼ਮ ਵਸਤਾਂ ਮਿਲ ਜਾਂਦੀਆਂ
ਹਨ ਤਾਂ ਸ਼ਾਂਤੀ ਮਿਲ ਜਾਂਦੀ ਹੈ। ਮਨ ‘ਤੇ ਕਾਬੂ ਪਾ ਕੇ ਗਿਆਨ ਇੰਦਰੀਆਂ
‘ਤੇ ਕਾਬੂ ਪੈ ਜਾਂਦਾ ਹੈ। ਜਦੋਂ ਇਨ੍ਹਾਂ ਤੇ ਕਾਬੂ ਹੋ ਗਿਆ ਤਾਂ ਮਨ
ਜਿੱਤਿਆ ਜਾਂਦਾ ਹੈ। ਮਨ ਜਿੱਤਕੇ ਸੰਸਾਰ ਜਿੱਤਿਆ ਜਾ ਸਕਦਾ ਹੈ। ਮਨ ਨੂੰ
ਜਿੱਤਣ ਨਾਲ ਸਬਰ, ਸੰਤੋਖ ਪ੍ਰਾਪਤ ਹੋ ਜਾਂਦਾ ਹੈ। ਮਨ ਨੂੰ ਜਿੱਤ ਲੈਣਾ ਹੀ
ਇਨਸਾਨ ਦੀ ਸਭ ਤੋਂ ਵੱਡੀ ਉਪਲਭਦੀ ਹੈ। ਫਿਰ ਜਨਮ-ਜਨਮਾਂਤਰਾਂ ਦੀ ਭੁੱਖ
ਖ਼ਤਮ ਹੋ ਜਾਂਦੀ ਹੈ। ਭਟਕਣਾ ਦੂਰ ਹੋ ਜਾਂਦੀ ਹੈ। ਇਹੋ ਗੁਰਬਾਣੀ ਸਿਖਿਆ
ਦਿੰਦੀ ਹੈ।
ਇਨਸਾਨ ਗਿਆਨੀ ਹੋ ਜਾਂਦਾ ਹੈ। ਉਸ ਨੂੰ ਆਪਣੇ ਆਪੇ ਦੀ
ਪਛਾਣ ਹੋ ਜਾਂਦੀ ਹੈ। ਉਸ ਨੂੰ ਅਹਿਸਾਸ ਹੋ ਜਾਂਦਾ ਹੈ ਕਿ ਉਹ ਖੁਦ ਕੀ ਹੈ
ਅਤੇ ਉਸਦੇ ਜੀਵਨ ਦਾ ਮਨੋਰਥ ਕੀ ਹੈ। ਇਹ ਕਿਹਾ ਜਾ ਸਕਦਾ ਹੈ ਕਿ ਪਰਮਾਤਮਾ
ਦੇ ਨਾਮ ਦੀ ਬਖ਼ਸ਼ਿਸ਼ ਨਾਲ ਹੀ ਮਨ ਪਵਿਤਰ ਹੋ ਕੇ ਜਿੱਤਿਆ ਜਾ ਸਕਦਾ ਹੈ। ਮਨ
ਜਿੱਤਣ ਨਾਲ ਇਨਸਾਨ ਅਧਿਆਤਮਿਕ ਜਿੱਤ ਪ੍ਰਾਪਤ ਕਰਦਾ ਹੈ।
1699 ਦੀ
ਵਿਸਾਖੀ (ਗੁਰਮਤਿ ਦੇ ਨਿਰਮਲ ਪੰਥ ਤੋਂ ਖਾਲਸਾ ਪੰਥ ਤੱਕ) ਅਤੇ ਗੁਰਦੁਆਰਾ
ਇਕ ਸੰਸਥਾ (ਗੁਰਮਤਿ ਦੀ ਸਤਿਸੰਗਤ ਅਤੇ ਸੇਵਾ ਦਾ ਕੇਂਦਰ) ਵੈਸਾਖ ਮਹੀਨੇ
ਵਿੱਚ ਫਸਲ ਦੇ ਪੱਕਣ ਦੀ ਖ਼ੁਸ਼ੀ ਵਿੱਚ ਵਿਸਾਖੀ ਦਾ ਦਿਨ ਧੂਮ ਧਾਮ ਨਾਲ
ਮਨਾਇਆ ਜਾਂਦਾ ਹੈ। ਇਸ ਪ੍ਰਕਾਰ ਵਿਸਾਖੀ ਦਾ ਦਿਨ ਧਾਰਮਿਕ ਅਤੇ
ਆਰਥਿਕ ਤੌਰ ‘ਤੇ ਪਵਿਤਰ ਅਤੇ ਮਹੱਤਵਪੂਰਨ ਹੈ। ਸ੍ਰੀ ਗੁਰੂ ਗੋਬਿੰਦ ਸਿੰਘ
ਜੀ ਨੇ 1699 ਦੀ ਵਿਸਾਖੀ ਦੇ ਦਿਨ ਪੰਜ ਪਿਆਰਿਆਂ ਨੂੰ ਅੰਮ੍ਰਿਤ ਛਕਾਇਆ
ਅਤੇ ਆਪ ਉਨ੍ਹਾਂ ਤੋਂ ਅੰਮ੍ਰਿਤ ਛਕਿਆ ਸੀ। ਉਨ੍ਹਾਂ ਖਾਲਸਾ ਪੰਥ ਸਾਜਕੇ
ਖਾਲਸੇ ਦੀ ਰਹਿਤ ਮਰਿਆਦਾ ਸੰਬੰਧੀ ਫੁਰਮਾਨ ਜਾਰੀ ਕੀਤਾ ਸੀ। ਗੁਰ-ਦੀਖਿਆ
ਪ੍ਰਾਪਤ ਕਰਕੇ ਹੀ ਇਨਸਾਨ ਗੁਰੂ ਵਾਲਾ ਬਣ ਕੇ ਗਿਆਨ ਪ੍ਰਾਪਤ ਕਰਦਾ ਹੈ।
ਗੁਰੂ ਗੋਬਿੰਦ ਸਿੰਘ ਜੀ ਨੇ ‘ਖੰਡੇ ਦੀ ਪਾਹੁਲ’ ਦੇਣ ਦਾ ਜਿਹੜਾ
ਫੈਸਲਾ ਕੀਤਾ, ਉਹ ਗੁਰਬਾਣੀ ਵਿੱਚ ਦਰਸਾਏ ‘ਅੰਮਿ੍ਰਤ’ ਸ਼ਬਦ ਦੀ ਪਾਲਣਾ ਹੀ
ਸੀ। ਗੁਰੂ ਜੀ ਨੇ ਪੰਜ ਸਿੱਖਾਂ ਦੁਆਰਾ ਗੁਰ-ਦੀਖਿਆ ਦੇਣ ਦਾ ਨਿਵੇਕਲਾ
ਵਿਚਾਰ ਸੰਸਾਰ ਸਾਹਮਣੇ ਪੇਸ਼ ਕੀਤਾ। 1699 ਦੀ ਵਿਸਾਖੀ ਨੇ ਕੁਝ ਸਿਧਾਂਤਾਂ
ਦੀ ਸਥਾਪਨਾ ਕੀਤੀ, ਜਿਨ੍ਹਾਂ ਵਿੱਚ ਸ਼ਕਤੀ ਦਾ ਵਿਕੇਂਦਰੀਕਰਨ, ਲੋਕ-ਤੰਤਰੀ
ਢਾਂਚੇ ਦੀ ਸਥਾਪਨਾ, ਭਗਤੀ ਅਤੇ ਸ਼ਕਤੀ ਦਾ ਸੁਮੇਲ, ਸਭਿਆਚਾਰਿਕ ਸੁਤੰਤਰਤਾ
ਦਾ ਆਦਰਸ਼ ਅਤੇ ਨੈਤਿਕਤਾ ‘ਤੇ ਜ਼ੋਰ ਸ਼ਾਮਲ ਹਨ।
ਲੇਖਕ ਨੇ ਵਿਸਾਖੀ
ਦੇ ਪ੍ਰਸੰਗ ਵਿੱਚ ਸਿਰਲੇਖ ਹੇਠ ਕੁਝ ਚਿੰਤਾਵਾਂ ਵੀ ਕੀਤੀਆਂ ਹਨ।
ਡ੍ਰਗਜ਼ ਅਤੇ ਨਸ਼ੇ ਪੰਜਾਬ ਵਿੱਚ ਆਮ ਹੋ ਗਏ ਹਨ, ਜਦੋਂ ਕਿ ਗੁਰੂ
ਸਾਹਿਬਾਨ ਨੇ ਨਸ਼ਿਆਂ ਤੋਂ ਦੂਰ ਰਹਿਣ ਦੀ ਪ੍ਰੇਰਨਾ ਦਿੱਤੀ ਸੀ। ਇਸੇ
ਤਰ੍ਹਾਂ ਗੁਰੂ ਜੀ ਨੇ ‘ਏਕਾ ਨਾਰੀ ਜਤੀ’ ਦਾ ਸੰਦੇਸ਼ ਦਿੱਤਾ ਸੀ ਪ੍ਰੰਤੂ
ਏਡਜ਼ ਦੀ ਬਿਮਾਰੀ ਇਸਦੀ ਉਲੰਘਣਾ ਦਾ ਸਬੂਤ ਹੈ। ਸ੍ਰੀ ਗੁਰੂ
ਨਾਨਕ ਦੇਵ ਜੀ ਨੇ ਇਸਤਰੀ ਨੂੰ ਸਰਵੋਤਮ ਮੰਨਿਆਂ ਪ੍ਰੰਤੂ ਸਾਡੇ ਸਮਾਜ ਵਿੱਚ
ਕੁੜੀਆਂ ਨੂੰ ਮਾਰਿਆ ਜਾ ਰਿਹਾ ਹੈ।
ਨੈਤਿਕ ਗਿਰਾਵਟ ਤੇ ਵੀ ਲੇਖਕ
ਨੇ ਚਿੰਤਾ ਪ੍ਰਗਟ ਕੀਤੀ ਹੈ ਕਿਉਂਕਿ ਫੈਸ਼ਨ, ਮਾਡਲਿੰਗ
ਦੇ ਨਾਂ ਤੇ ਅਸ਼ਲੀਲਤਾ ਪੇਸ਼ ਕੀਤੀ ਜਾਂਦੀ ਹੈ। ਇਹ ਵੀ ਸਿੱਖ ਵਿਚਾਰਧਾਰਾ ਦੇ
ਵਿਰੁੱਧ ਹੈ। ਏਸੇ ਤਰ੍ਹਾਂ ਭਿ੍ਰਸ਼ਟਾਚਾਰ ਗੁਰੂ ਨਾਨਕ ਦੇਵ ਜੀ ਨੇ ਹਕ
ਪਰਾਇਆ ਨਾਨਕਾ ਉਸੁ ਸੂਅਰ ਉਸੁ ਗਾਇ॥ ਕਿਹਾ ਸੀ ਪ੍ਰੰਤੂ ਇਸ ਸਮੇਂ ਸਮਾਜ
ਵਿੱਚ ਭਰਿਸ਼ਟਾਚਾਰ ਭਾਰੂ ਹੈ। ਗੁਰਬਾਣੀ ਦਾ ਫਰਮਾਨ ਹੈ ਨਾ ਕੋ ਬੈਰੀ ਨਹੀ
ਬਿਗਾਨਾ ਸਗਲ ਸੰਗਿ ਹਮ ਕਉ ਬਨਿ ਆਈ॥ ਭਾਵ ਵਿਸ਼ਵ ਸ਼ਾਂਤੀ ਦੀ ਲੋੜ ਤੇ ਜ਼ੋਰ
ਦਿੱਤਾ ਸੀ ਪ੍ਰੰਤੂ ਵਰਮਾਨ ਸਥਿਤੀ ਵਿੱਚ ਇਸਦੇ ਉਲਟ ਕੰਮ ਹੋ ਰਿਹਾ ਹੈ।
ਪ੍ਰਦੂਸ਼ਣ ‘ਤੇ ਵੀ ਚਿੰਤਾ ਪ੍ਰਗਟ ਕੀਤੀ ਗਈ ਹੈ। ਗੁਰਦੁਆਰਾ-ਇਕ
ਸੰਸਥਾ (ਗੁਰਮਤਿ ਦੀ ਸਤਿਸੰਗਤ ਅਤੇ ਸੇਵਾ ਦਾ ਕੇਂਦਰ) ਖੋਜ ਪੱਤਰ
ਵਿੱਚ ਲੇਖਕ ਨੇ ਦੱਸਿਆ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਮੇਂ ਤੋਂ
ਹੀ ਧਰਮਸਾਲ ਦੇ ਰੂਪ ਵਿੱਚ ਗੁਰਦੁਆਰਾ ਦਾ ਜ਼ਿਕਰ ਆਉਂਦਾ ਹੈ। ਇਸ ਤੋਂ ਬਾਅਦ
ਸ੍ਰੀ ਗੁਰੂ ਅਮਰਦਾਸ ਜੀ ਨੇ ਵੀ ਪ੍ਰਚਾਰ ਹਿੱਤ 22 ਮੰਜੀਆਂ ਸਥਾਪਤ ਕਰਨ
ਬਾਰੇ ਬਚਨ ਕੀਤੇ ਸਨ। ਪ੍ਰੰਤੂ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸ੍ਰੀ
ਹਰਿੰਦਰ ਸਾਹਿਬ ਦੀ ਉਸਾਰੀ ਕਰਵਾ ਕੇ ਬਾਬਾ ਬੁੱਢਾ ਜੀ ਨੂੰ ਗ੍ਰੰਥੀ ਨਾਮਜਦ
ਕਰਕੇ ਗੁਰਦੁਆਰਾ ਸਹਿਬ ਦਾ ਮੁੱਢ ਬੰਨਿਆਂ ਸੀ। ਭਾਵੇਂ ਗੁਰਬਾਣੀ ਵਿੱਚ
ਧਰਮਸਾਲਾ ਜਾਂ ਗੁਰਦੁਆਰੇ ਦੀ ਨਿਸ਼ਚਿਤ ਸਥਾਨ ਵਜੋਂ ਅਹਿਮੀਅਤ ਨੂੰ ਪ੍ਰਵਾਨ
ਕੀਤਾ ਗਿਆ ਸੀ ਅਤੇ ਸੰਸਥਾਗਤ ਪੱਖ ਤੋਂ ਗੁਰਦੁਆਰੇ ਨੂੰ ਇਕ ਸੰਸਥਾ ਵਜੋਂ
ਮਾਣਤਾ ਦਿੱਤੀ ਗਈ ਸੀ। ਗੁਰਦੁਆਰੇ ਦੀ ਸੰਸਥਾ ਵਜੋਂ ਲੋੜ ਵਾਲੇ ਭਾਗ ਵਿੱਚ
ਲੇਖਕ ਨੇ ਲਿਖਿਆ ਹੈ ਕਿ ਸਤਿਗੁਰੂ ਦੇ ਦਰਸ਼ਨ, ਸਤਿਸੰਗਤ ਅਤੇ ਸੇਵਾ ਤਿੰਨ
ਅਜਿਹੇ ਸੰਕਲਪ ਹਨ, ਜਿਨ੍ਹਾਂ ਦੀ ਪੂਰਤੀ ਲਈ ਸੰਸਥਾ ਵਜੋਂ ਗੁਰਦੁਆਰੇ ਦੀ
ਹੋਂਦ ਜ਼ਰੂਰੀ ਹੈ।
ਘਰ ਵਿੱਚ ਇਨਸਾਨ ਅੰਮਿ੍ਰਤ ਵੇਲੇ ਉਠ ਕੇ
ਨਿਤਨੇਮ ਤਾਂ ਕਰ ਸਕਦਾ ਹੈ ਪ੍ਰੰਤੂ ਉਥੇ ਸਤਿਗੁਰ ਦੇ ਦਰਸ਼ਨ, ਸੰਤਿਸੰਗਤ ਦਾ
ਮਿਲਾਪ ਅਤੇ ਗੁਰਸਿੱਖਾਂ ਦੀ ਸੇਵਾ ਨਸੀਬ ਨਹੀਂ ਹੋ ਸਕਦੀ। ਇਸ ਲਈ
ਗੁਰਦੁਆਰੇ ਦੀ ਲੋੜ ਹੈ। ਗੁਰਦੁਆਰੇ ਦੀ ਸੰਸਥਾ ਵਜੋਂ ਮਰਿਯਾਦਾ: ਸਿੱਖ ਧਰਮ
ਵਿੱਚ ‘ਸਿੱਖ ਰਹਿਤ ਮਰਯਾਦਾ’ ਗੁਰਦੁਆਰੇ ਵਿੱਚ ਹੋਣੀ ਜ਼ਰੂਰੀ ਹੈ।
ਗੁਰਦੁਆਰਾ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼, ਨਿਸ਼ਾਨ
ਸਾਹਿਬ ਅਤੇ ਨਗਾਰਾ ਤਿੰਨ ਗੱਲਾਂ ਜ਼ਰੂਰੀ ਹਨ। ਜਿਥੇ ਸ੍ਰੀ ਗੁਰੂ ਗ੍ਰੰਥ
ਸਾਹਿਬ ਹੋਣਗੇ ਉਥੇ ਸ਼ਰਧਾਲੂ ਅਨੁਸ਼ਾਸ਼ਨ ਵਿੱਚ ਰਹਿਣਗੇ।
ਨੈਤਿਕ
ਜ਼ਿੰਮੇਵਾਰੀ ਮਹਿਸੂਸ ਕਰਨਗੇ। ਸਿਰ ਢੱਕੇ ਹੋਣਗੇ, ਪਾਠ, ਕੀਰਤਨ ਹੁੰਦਾ
ਹੋਵੇਗਾ। ਕੁਦਰਤੀ ਹੈ ਕਿ ਸੰਗਤ ਗੁਰਦੁਆਰੇ ਦੀ ਸਿੱਖ ਰਹਿਤ ਮਰਿਯਾਦਾ ਵਿੱਚ
ਰਹਿੰਦੇ ਹੋਏ ਵਿਚਰਣਗੇ। ਗੁਰਦੁਆਰੇ ਦੀ ਸੰਸਥਾ ਵਜੋਂ ਪ੍ਰਬੰਧ: ਹਰ
ਗੁਰਦੁਆਰਾ ਸਾਹਿਬ ਦੇ ਪ੍ਰਬੰਧ ਨੂੰ ਚਲਾਉਣ ਲਈ ਪ੍ਰਬੰਧਕ, ਕਰਮਚਾਰੀ,
ਪਾਠੀ, ਰਾਗੀ ਅਤੇ ਕੀਰਤਨੀਏ ਹੋਣਗੇ। ਇਨ੍ਹਾਂ ਸਾਰਿਆਂ ਦਾ ਨਿਗਰਾਨ ਮੈਨੇਜਰ
ਹੋਵੇਗਾ। ਇਹ ਸਾਰੇ ਕਰਮਚਾਰੀ ਅਧਆਤਮਿਕ ਸੋਚ ਅਨੁਸਾਰ ਕੰਮ ਕਰਨਗੇ। ਇਹ
ਪੁਸਤਕ ਖੋਜ ਕਰਨ ਵਾਲੇ ਵਿਦਿਆਰਥੀਆਂ ਲਈ ਰਾਹ ਦਸੇਰਾ ਸਾਬਤ ਹੋਵੇਗੀ
ਕਿਉਂਕਿ ਇਸ ਵਿੱਚ ਦਿੱਤੇ ਵਿਚਾਰ ਵੱਖ-ਵੱਖ ਵਿਦਵਾਨਾ ਦੇ ਵਿਚਾਰਾਂ ਦਾ
ਨਿਚੋੜ ਹੈ। ਅਖ਼ੀਰ ਵਿੱਚ ਲੇਖਕ ਨੇ ਸਾਰੇ ਗੁਰਦੁਆਰਿਆਂ ਵਿੱਚ ਇਕਸੁਰਤਾ ਦੀ
ਲੋੜ ਤੇ ਜ਼ੋਰ ਦਿੰਦੇ ਹੋਏ 10 ਸੁਝਾਆ ਦਿੱਤੇ ਹਨ। 135 ਪੰਨਿਆਂ, 200 ਰੁਪਏ
ਕੀਮਤ ਵਾਲੀ ਇਹ ਪੁਸਤਕ ਸੰਗਮ ਪਬਲੀਕੇਸ਼ਨਜ਼ ਸਮਾਣਾ ਜਿਲ੍ਹਾ ਪਟਿਆਲਾ ਨੇ
ਪ੍ਰਕਾਸ਼ਤ ਕੀਤੀ ਹੈ।
ਸਾਬਕਾ ਜਿਲ੍ਹਾ
ਲੋਕ ਸੰਪਰਕ ਅਧਿਕਾਰੀ ਮੋਬਾਈਲ-94178 13072
ujagarsingh48@yahoo.com
|
|
|
|
|
ਸੁਖਦੇਵ
ਸਿੰਘ ਸ਼ਾਂਤ ਦੀ ‘ਗੁਰਮਤਿ ਦ੍ਰਿਸ਼ਟੀ’ ਖੋਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ |
ਸ਼ਬਦ
ਸਿਰਜਣਹਾਰੇ-2 ਸਮਾਜਿਕ ਸਰੋਕਾਰਾਂ ਦਾ ਪ੍ਰਤੀਨਿਧ ਕਵਿ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ |
ਹਰੀ ਸਿੰਘ ਵਿਰਕ ਦੀ ਪੁਸਤਕ ‘ਸਹਾਰੀ ਦੇ ਵਿਰਕਾਂ ਦਾ ਇਤਿਹਾਸ' ਚੰਗਾ ਉਦਮ
ਉਜਾਗਰ ਸਿੰਘ, ਪਟਿਆਲਾ |
ਗੁਰਮੀਤ
ਸਿੰਘ ਪਲਾਹੀ ਦਾ ਕਾਵਿ ਸੰਗ੍ਰਹਿ ‘ਕੁੱਝ ਤਾਂ ਬੋਲ’ ਬਗ਼ਾਬਤੀ ਸੁਰਾਂ ਦਾ
ਪੁਲੰਦਾ ਉਜਾਗਰ ਸਿੰਘ, ਪਟਿਆਲਾ |
ਪ੍ਰੋ
ਜਸਵੰਤ ਸਿੰਘ ਗੰਡਮ ਦੀ ਪੁਸਤਕ ‘ਸੁੱਤੇ ਸ਼ਹਿਰ ਦਾ ਸਫ਼ਰ’ ਜ਼ਿੰਦਗੀ ਦੇ ਤਜਰਬੇ
ਦਾ ਚਿੰਤਨ/a> ਉਜਾਗਰ ਸਿੰਘ,
ਪਟਿਆਲਾ |
ਸੁਰਿੰਦਰ
ਸਿੰਘ ਜੱਬਲ ਦੀ ਪੁਸਤਕ ‘ਚਾਚਾ ਵੈਨਕੂਵਰੀਆ’ ਸਿੱਖ ਮਸਲਿਆਂ ‘ਤੇ ਤਿੱਖੀ
ਚੋਭ ਉਜਾਗਰ ਸਿੰਘ, ਪਟਿਆਲਾ |
ਨਰਿੰਦਰਪਾਲ
ਕੌਰ ਦਾ ਕਾਵਿ ਸੰਗ੍ਰਹਿ ‘ਕਸ਼ੀਦ’ ਰਹੱਸਵਾਦ ਅਤੇ ਵਿਸਮਾਦ ਦਾ ਗੋਹੜਾ
ਉਜਾਗਰ ਸਿੰਘ, ਪਟਿਆਲਾ |
ਪੰਜਾਬੀ
ਪੱਤਰਕਾਰੀ ਦਾ ਰੌਸ਼ਨ ਮੀਨਾਰ : ਕੌਮਾਂਤਰੀ ਪੱਤਰਕਾਰ ਨਰਪਾਲ ਸਿੰਘ ਸ਼ੇਰਗਿੱਲ
ਉਜਾਗਰ ਸਿੰਘ, ਪਟਿਆਲਾ |
400
ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ
‘ਲੋਕ-ਨਾਇਕ ਗੁਰੂ ਤੇਗ
ਬਹਾਦਰ’ ਡਾ ਰਤਨ ਸਿੰਘ ਜੱਗੀ ਦੀ ਵਿਲੱਖਣ ਪੁਸਤਕ -
ਉਜਾਗਰ ਸਿੰਘ, ਪਟਿਆਲਾ |
‘ਕਵਿਤਾ
ਦੇ ਵਿਹੜੇ’ ਪੁਸਤਕ ਪੰਜਾਬੀ ਪਾਠਕਾਂ ਲਈ ਵਰਦਾਨ ਸਾਬਤ ਹੋਵੇਗੀ
ਉਜਾਗਰ ਸਿੰਘ, ਪਟਿਆਲਾ |
ਡਾ
ਹਰਕੇਸ਼ ਸਿੰਘ ਸਿੱਧੂ ਦੀ ਮੇਰੇ ਸੁਪਨੇ ਮੇਰੇ ਗੀਤ ਪੁਸਤਕ: ਨਵਾਂ ਸਮਾਜ
ਸਿਰਜਣ ਦੀ ਹੂਕ ਉਜਾਗਰ ਸਿੰਘ,
ਪਟਿਆਲਾ |
ਪਰਮਜੀਤ
ਪਰਮ ਦੀ ਸਵੈ ਜੀਵਨੀ ‘ਧੁੱਪਾਂ ਤੇ ਛਤਰੀਆਂ’ ਜਦੋਜਹਿਦ ਦੀ ਦਾਸਤਾਂ
ਉਜਾਗਰ ਸਿੰਘ, ਪਟਿਆਲਾ |
ਡਾ
ਮਦਨ ਲਾਲ ਹਸੀਜਾ ਦੀ ਪੁਸਤਕ ‘ਉਦੀਯਮਾਨ ਬਹਾਵਲਪੁਰ ਸਮਾਜ’ ਇਤਿਹਾਸਕ
ਦਸਤਾਵੇਜ਼ ਉਜਾਗਰ ਸਿੰਘ, ਪਟਿਆਲਾ |
ਗੁਰਮੀਤ
ਸਿੰਘ ਪਲਾਹੀ ਦੀ ਪੰਜਾਬ ਡਾਇਰੀ - 2021 ਪੱਤਰਕਾਰੀ ਦਾ ਬਿਹਤਰੀਨ ਨਮੂਨਾ
ਉਜਾਗਰ ਸਿੰਘ, ਪਟਿਆਲਾ |
ਸੁਰਜੀਤ
ਦੀ ਪੁਸਤਕ ‘ਪਰਵਾਸੀ ਪੰਜਾਬੀ ਸਾਹਿਤ’ (ਸ਼ਬਦ ਤੇ ਸੰਬਾਦ) ਨਿਵੇਕਲਾ
ਉਪਰਾਲਾ ਉਜਾਗਰ ਸਿੰਘ, ਪਟਿਆਲਾ |
|
|
ਨਕਸਲਵਾਦ
ਅਤੇ ਪੰਜਾਬੀ ਨਾਵਲ ਸਿਆਸੀ ਅਵਚੇਤਨ : ਸਤਿੰਦਰ ਪਾਲ ਸਿੰਘ ਬਾਵਾ ਦੀ ਖੋਜੀ
ਪੁਸਤਕ ਉਜਾਗਰ ਸਿੰਘ, ਪਟਿਆਲਾ |
"ਚੰਨ
ਅਜੇ ਦੂਰ ਹੈ" ਗ਼ਜ਼ਲ ਸੰਗ੍ਰਹਿ ਮੁਹੱਬਤ ਅਤੇ ਸਮਾਜਿਕ ਸਰੋਕਾਰਾਂ ਦਾ ਸੁਮੇਲ
ਉਜਾਗਰ ਸਿੰਘ, ਪਟਿਆਲਾ |
ਸਤਵਿੰਦਰ
ਸਿੰਘ ਧੰਨੋਆ ਦਾ ਕਾਵਿ ਸੰਗ੍ਰਹਿ: ‘ਜਿੰਦ ਭੱਠੀ ਦੇ ਦਾਣੇ’ ਬਿਰਹਾ ਅਤੇ
ਮੁਹੱਬਤ ਦਾ ਸੁਮੇਲ ਉਜਾਗਰ ਸਿੰਘ,
ਪਟਿਆਲਾ |
ਮੈਂ
‘ਵਰਿਆਮ ਸਿੰਘ ਸੇਖ਼ੋਂ ਪੁਸ਼ਤਾਂ ਤੇ ਪਤਵੰਤੇ’ ਪੁਸਤਕ ਕਿਉਂ ਲਿਖੀ? /a>
ਉਜਾਗਰ ਸਿੰਘ, ਪਟਿਆਲਾ |
‘ਕਾਲ਼ੀ
ਮਿੱਟੀ ਲਾਲ ਲਹੂ’ ਕਹਾਣੀ ਸੰਗ੍ਰਹਿ : ਰੁਮਾਂਸਵਾਦ ਅਤੇ ਸਮਾਜਿਕਤਾ ਦਾ
ਸੁਮੇਲ ਉਜਾਗਰ ਸਿੰਘ, ਪਟਿਆਲਾ |
ਰਾਵਿੰਦਰ
ਸਿੰਘ ਸੋਢੀ ਦਾ ਨਾਟਕ ਜਿਥੇ ਬਾਬਾ ਪੈਰ ਧਰੇ:ਲੋਕਾਈ ਨੂੰ ਸਿੱਧੇ ਰਸਤੇ
ਪਾਉਣ ਦਾ ਉਦਮ ਉਜਾਗਰ ਸਿੰਘ,
ਪਟਿਆਲਾ |
ਗੁਰਭਜਨ
ਗਿੱਲ ਦਾ ਕਾਵਿ ਸੰਗ੍ਰਹਿ ਚਰਖ਼ੜੀ : ਸਮਾਜਿਕ ਚਿੰਤਵਾਂ ਦਾ ਗਲੋਟਾ
ਉਜਾਗਰ ਸਿੰਘ, ਪਟਿਆਲਾ |
‘ਪਟਿਆਲਾ
ਦਾ ਸੰਖੇਪ ਇਤਿਹਾਸ ਅਤੇ ਉਘੇ ਵਸਨੀਕ’ ਅਵਤਾਰ ਸਿੰਘ ਦੀ ਖ਼ੋਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ |
ਡਾ
ਰਤਨ ਸਿੰਘ ਜੱਗੀ ਦੀ ਪੁਸਤਕ ਗੁਰੂ ਨਾਨਕ ਬਾਣੀ ਪਾਠ ਤੇ ਵਿਆਖਿਆ ਸੱਚੀ
ਸ਼ਰਧਾਂਜ਼ਲੀ ਉਜਾਗਰ ਸਿੰਘ, ਪਟਿਆਲਾ |
ਰਾਜ
ਲਾਲੀ ਬਟਾਲਾ ਦਾ ਗ਼ਜ਼ਲ ਸੰਗ੍ਰਹਿ ‘‘ਲਾਲੀ’’ ਮਨੁੱਖਤਾ ਦੇ ਦਰਦ ਦੀ ਦਾਸਤਾਨ
ਉਜਾਗਰ ਸਿੰਘ, ਪਟਿਆਲਾ |
ਸੁਭਾਸ਼
ਸ਼ਰਮਾ ਨੂਰ ਦਾ ਕਾਵਿ ਸੰਗ੍ਰਹਿ ਕਿਤਾਬ-ਏ-ਜ਼ਿੰਦਗੀ ਮੁਹੱਬਤੀ ਦਾਸਤਾਂ
ਉਜਾਗਰ ਸਿੰਘ, ਪਟਿਆਲਾ |
ਦਲੀਪ
ਸਿੰਘ ਵਾਸਨ ਦੀ ਪੁਸਤਕ ਜੀਵਨ ਇਕ ਸਚਾਈ: ਜੀਵਨ ਦੀ ਜਾਚ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਕੰਵਰ
ਦੀਪ ਦਾ ਮਨ ਰੰਗੀਆਂ ਚਿੜੀਆਂ: ਵਿਸਮਾਦੀ ਕਵਿਤਾਵਾਂ ਦਾ ਕਾਵਿ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ |
ਸੁਖਦੇਵ
ਸਿੰਘ ਸ਼ਾਂਤ ਦਾ ਨਵਾਂ ਆਦਮੀ ਮਿੰਨੀ ਕਹਾਣੀ ਸੰਗ੍ਰਹਿ ਸਮਾਜਿਕ ਸਰੋਕਾਰਾਂ
ਦਾ ਪ੍ਰਤੀਕ ਉਜਾਗਰ ਸਿੰਘ, ਪਟਿਆਲਾ |
ਗੁਰਭਜਨ
ਗਿੱਲ ਦਾ ਗ਼ਜ਼ਲ ਸੰਗ੍ਰਹਿ ਸੁਰਤਾਲ: ਪੰਜਾਬੀ ਵਿਰਾਸਤ ਦਾ ਸ਼ੀਸ਼ਾ
ਉਜਾਗਰ ਸਿੰਘ, ਪਟਿਆਲਾ |
‘ਕਿਸਾਨ
ਅੰਦੋਲਨ ਸਮੁੰਦਰੋਂ ਪਾਰ ਤੇਰੇ ਨਾਲ’ ਪੁਸਤਕ ਪ੍ਰਵਾਸੀਆਂ ਦੇ ਸਮਰਥਨ ਦੀ
ਪ੍ਰਤੀਕ ਉਜਾਗਰ ਸਿੰਘ, ਪਟਿਆਲਾ
|
ਦਰਦ
ਜਾਗਦਾ ਹੈ: ਭੁਪਿੰਦਰ ਸਿੰਘ ਸੱਗੂ
ਡਾ. ਨਿਸ਼ਾਨ ਸਿੰਘ ਰਾਠੌਰ |
ਮਜਬੂਰੀ,
ਲਾਚਾਰੀ, ਬੇਵੱਸੀ ਅਤੇ ਔਰਤ ਦੀ ਤ੍ਰਾਸਦੀ ਦੀ ਬਾਤ ਪਾਉਂਦੀ ਹੈ
"ਕੱਠਪੁਤਲੀਆਂ" ਸਿ਼ਵਚਰਨ ਜੱਗੀ
ਕੁੱਸਾ |
ਸਮੀਖਿਆ:
ਨਾਵਲ "ਦਰਦ ਕਹਿਣ ਦਰਵੇਸ਼" ਮਨਦੀਪ
ਕੌਰ ਭੰਮਰਾ |
ਸ਼ਿਵਚਰਨ
ਜੱਗੀ ਕੁੱਸਾ ਦਾ ਨਵਾਂ ਨਾਵਲ "ਦਰਦ ਕਹਿਣ ਦਰਵੇਸ਼" ਮਾਰਕੀਟ 'ਚ
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ |
ਬਿੰਦਰ
ਕੋਲੀਆਂ ਵਾਲ ਦੇ ਕਾਵਿ ਸੰਗ੍ਰਹਿ "ਅਧੂਰਾ ਸਫ਼ਰ" ਤੇ ਇਕ ਸਰਸਰੀ ਝਾਤ
ਰਵੇਲ ਸਿੰਘ ਇਟਲੀ |
ਰਾਮ
ਲਾਲ ਭਗਤ ਦਾ ਕਾਵਿ ਸੰਗ੍ਰਹਿ "ਸ਼ਹਿਜ਼ਾਦੀਆਂ" ਇਸਤਰੀ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
'ਇਹ
ਪਰਿੰਦੇ ਸਿਆਸਤ ਨਹੀਂ ਜਾਣਦੇ' ਉਜਾਗਰ ਸਿੰਘ, ਪਟਿਆਲਾ |
ਅੰਕਲ
ਟੌਮ ਦੀ ਝੌਪੜੀ ਬਿੱਟੂ ਖੰਗੂੜਾ,
ਲੰਡਨ |
ਡਾ
ਗੁਰਸ਼ਰਨ ਕੌਰ ਜੱਗੀ ਦੀ ਪੁਸਤਕ ਗੁਰਮਤਿ ਵਿਚਾਰਧਾਰਾ ਪਾਠਕਾਂ ਲਈ ਮਾਰਗ
ਦਰਸ਼ਨ ਉਜਾਗਰ ਸਿੰਘ, ਪਟਿਆਲਾ
|
ਭੁੱਬਲ
ਦੀ ਅੱਗ ਨਾਟਕ ਦਲਿਤ ਅਤੇ ਛੋਟੇ ਕਿਸਾਨਾਂ ਦੀ ਤ੍ਰਾਸਦੀ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਨਾਨਕ
ਸਿੰਘ ਇਕ ਪੁਨਰ-ਮੁਲਾਂਕਣ ਪੁਸਤਕ : ਨਾਨਕ ਸਿੰਘ ਦੇ ਸਾਹਿਤਕ ਵਿਅਕਤਿਵ ਦਾ
ਸ਼ੀਸ਼ਾ ਉਜਾਗਰ ਸਿੰਘ, ਪਟਿਆਲਾ |
ਡਾ
ਸੋਨੀਆਂ ਦੀ ਪੁਸਤਕ ‘ਧੁੰਦ’ ਸਿੱਖ ਧਰਮ ਵਿਚ ਆਈ ਗਿਰਾਵਟ ਤੇ ਚਿੰਤਾ ਦਾ
ਪ੍ਰਗਟਾਵਾ ਉਜਾਗਰ ਸਿੰਘ, ਪਟਿਆਲਾ |
ਅਨਮੋਲ
ਕੌਰ ਦਾ ਕਹਾਣੀ ਸੰਗ੍ਰਹਿ ‘‘ਜ਼ਮੀਰ’’ ਲੋਕ ਅਰਪਣ
ਸਮਨਦੀਪ ਖੀਵਾ, ਭੀਖੀ |
ਡਾਇਰੈਕਟਰ
ਭਾਸ਼ਾ ਵਿਭਾਗ ਵਲੋਂ ਨਾਮਵਰ ਸ਼ਾਇਰ ਘੇਸਲ ਦੀ ਪੁਸਤਕ 'ਯਾਦਾਂ ਦੇ ਘੁੱਟ'
ਲੋਕ-ਅਰਪਣ ਪ੍ਰੀਤਮ ਲੁਧਿਆਣਵੀ,
ਚੰਡੀਗੜ੍ਹ |
ਹਰਪ੍ਰੀਤ
ਸਿੰਘ ਰਾਣਾ ਦੀ ਮਿੰਨੀ ਕਹਾਣੀਆਂ ਦੀ ਪੁਸਤਕ ਤਤਕਾਲ ਸਮਾਜਿਕ ਵਰਤਾਰੇ ਦਾ
ਪ੍ਰਤੀਕ ਉਜਾਗਰ ਸਿੰਘ, ਪਟਿਆਲਾ
|
ਸੰਸਾਰ
ਪੱਧਰ ਦੇ ਸਮਾਜਿਕ ਆਰਥਿਕ ਸਰੋਕਾਰਾਂ ਦੀ ਗੱਲ ਕਰਦੀ ਕਿਤਾਬ 'ਪੂੰਜੀਵਾਦ
ਬਨਾਮ ਕੈਨੇਡੀਅਨ ਸਮਾਜ' ਬਲਜਿੰਦਰ
ਸੰਘਾ, ਕਨੇਡਾ |
ਉਦੀਪਨ
ਸਾਹਿਤਕ ਚਿੱਠੀਆਂ ਸਾਹਿਤਕ ਖ਼ਜਾਨੇ ਦੇ ਸੰਬਾਦ ਦਾ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ |
ਪਰਮਵੀਰ
ਜ਼ੀਰਾ ਦਾ ਪੁਸਤਕ ਪਰਵਾਜ਼ ਮਾਂ ਦੇ ਪਿਆਰ ਤੋਂ ਵਿਹੂਣੀ ਬਹਾਦਰ ਲੜਕੀ ਦੀ
ਕਹਾਣੀ ਉਜਾਗਰ ਸਿੰਘ, ਪਟਿਆਲਾ
|
ਹਰੀ
ਸਿੰਘ ਦੀ ਜੀਵਨ ਸ਼ੈਲੀ ਉਸਦੀ ਸੈ ਜੀਵਨੀ ਵਾਲੀ ਪੁਸਤਕ “ਲੁਕਿੰਗ ਬੈਕ ਵਿਦ
ਡੀਲਾਈਟ” ਰਾਹੀਂ ਡਾ.ਸਾਥੀ
ਲੁਧਿਆਣਵੀ, ਲੰਦਨ |
ਕਹਾਣੀ-
ਸੰਗ੍ਰਹਿ ‘ਉਮਰੋਂ ਲੰਮੀ ਉਡੀਕ’ ਲੋਕ- ਅਰਪਣ
ਡਾ. ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ
|
ਮੋਤੀ ਪੰਜ ਦਰਿਆਵਾਂ
ਦਾ ਪੁਸਤਕ ਲਹਿੰਦੇ ਅਤੇ ਚੜ੍ਹਦੇ ਪੰਜਾਬ ਦਰਮਿਆਨ ਸਾਹਿਤਕ ਕੜੀ ਬਣੇਗੀ
ਉਜਾਗਰ ਸਿੰਘ, ਪਟਿਆਲਾ
|
ਕੁਲਵੰਤ
ਖਨੌਰੀ ਦੀ ਪਿਆਰ ਪੰਘੂੜਾ ਪੁਸਤਕ ਬੱਚਿਆਂ ਲਈ ਪ੍ਰੇਰਨਾ ਸਰੋਤ
ਉਜਾਗਰ ਸਿੰਘ, ਪਟਿਆਲਾ |
ਲੇਖ਼ਕ
ਮੋਹਨ ਸਿੰਘ ਔਜਲਾ ਦੀ ਸਮੁੱਚੀ ਲਿਖ਼ਤ ਦਾ ਗੰਭੀਰ ਅਧਿਐਨ ਕਰਦੀ ਪੁਸਤਕ
'ਪ੍ਰੋ.ਮੋਹਨ ਸਿੰਘ ਔਜਲਾ ਦੀ ਸਾਹਿਤਕ ਪਰਵਾਜ਼'
ਬਲਜਿੰਦਰ ਸੰਘਾ, ਕਨੇਡਾ |
ਗੁਰਿੰਦਪਾਲ
ਸਿੰਘ ਜੋਸਨ ਦੀ ਪੁਸਤਕ ‘‘ਸਾਰਾਗੜੀ ਸਾਕਾ ਅਦੁੱਤੀ ਜੰਗੀ ਮਿਸਾਲ ’’
ਇਤਿਹਾਸਕ ਦਸਤਾਵੇਜ
ਉਜਾਗਰ ਸਿੰਘ, ਪਟਿਆਲਾ |
ਸਮਾਜਿਕ
ਸਰੋਕਾਰਾਂ, ਰੋਮਾਂਸਵਾਦ ਅਤੇ ਔਰਤਾਂ ਦੇ ਦਰਦਾਂ ਦੀ ਕਵਿਤਰੀ ਬੀਬੀ ਜੌਹਰੀ
ਉਜਾਗਰ ਸਿੰਘ, ਪਟਿਆਲਾ |
ਪਰਵਾਸ
ਤੇ ਢੌਂਗ ਦਾ ਸੱਚ ਨਾਵਲ ‘ਕੁੜੀ ਕੈਨੇਡਾ ਦੀ’
ਡਾ. ਪ੍ਰਿਥਵੀ ਰਾਜ ਥਾਪਰ,
|
ਰਾਮ
ਲਾਲ ਭਗਤ ਦੀ ਪੁਸਤਕ ਨੂੰਹਾਂ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਸਿੱਖ
ਫ਼ੌਜੀਆਂ ਦੀ ਬਹਾਦਰੀ ਦੀ ਦਸਤਾਵੇਜ:ਇਟਲੀ ਵਿੱਚ ਸਿੱਖ ਫ਼ੌਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ |
ਪਰਮਜੀਤ
ਪਰਮ ਦੇ ਚੰਡੀਗੜ ਦੇ ਬੇਸ਼ਕੀਮਤੀ ਹੀਰੇ: ਨੌਜਵਾਨਾ ਲਈ ਪ੍ਰੇਰਨਾਦਾਇਕ
ਉਜਾਗਰ ਸਿੰਘ, ਪਟਿਆਲਾ |
ਹਰਜੋਤ
ਸਿੰਘ ਹੈਪੀ ਦੀ ਨਿਕੰਮੀ ਔਲਾਦ: ਨੌਜਵਾਨਾ ਲਈ ਪ੍ਰੇਰਨਾਦਾਇਕ ਪੁਸਤਕ
ਉਜਾਗਰ ਸਿੰਘ, ਪਟਿਆਲਾ |
ਬਲਜੀਤ
ਕੌਰ ਸਵੀਟੀ ਦੀ ਪੁਸਤਕ ‘‘ਤਰੇਲਾਂ ਪ੍ਰੀਤ ਦੀਆਂ’’ ਰੁਮਾਂਸਵਾਦ ਅਤੇ
ਬ੍ਰਿਹਾ ਦਾ ਸੁਮੇਲ
ਉਜਾਗਰ ਸਿੰਘ, ਪਟਿਆਲਾ |
ਅਮਰਿੰਦਰ
ਸਿੰਘ ਸੋਹਲ ਦੀ ਪੁਸਤਕ ਨੈਣਾਂ ਵਿਚਲਾ ਟਾਪੂ ਸਮਾਜਿਕ ਸਰੋਕਾਰਾਂ ਦੀ ਅਵਾਜ਼
ਉਜਾਗਰ ਸਿੰਘ, ਪਟਿਆਲਾ |
ਪੰਜਾਬੀਆਂ
ਦੇ ਰਾਜਦੂਤ ਨਰਪਾਲ ਸਿੰਘ ਸ਼ੇਰਗਿਲ ਦੀ ਸ਼੍ਰੀ ਗੁਰੂ ਗੋਬਿੰਦ ਸਿੰਘ ਨੂੰ
ਸ਼ਰਧਾਂਜਲੀ
ਉਜਾਗਰ ਸਿੰਘ, ਪਟਿਆਲਾ |
ਸਿਰਜਣਦੀਪ
ਕੌਰ ਉਭਾ ਦੀ ਪੁਸਤਕ ‘‘ਜਿੱਤ’’ ਹਾਰ ਨੂੰ ਜਿੱਤ ਵਿਚ ਬਦਲਣ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਪਾਲੀ
ਖ਼ਾਦਿਮ ਦੀ ਪੁਸਤਕ ਸਵੈ ਦੀ ਤਸਦੀਕ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਪੰਜਵਾਂ
ਥੰਮ ਮਿੰਨੀ ਕਹਾਣੀ ਸੰਗ੍ਰਹਿ ਇੱਕ ਅਧਿਐਨ
ਉਜਾਗਰ ਸਿੰਘ, ਪਟਿਆਲਾ |
ਡਾ.
ਦਰਸ਼ਨ ਵੱਲੋਂ ਸੰਪਾਦਿਤ 'ਸਾਹਿਤ ਤੇ ਸੰਬਾਦ' ਪੁਸਤਕ ਨਵੇਂ ਲੇਖਕਾਂ ਲਈ
ਪ੍ਰੇਰਨਾ ਸਰੋਤ
ਉਜਾਗਰ ਸਿੰਘ, ਪਟਿਆਲਾ |
ਰਣਜੀਤ
ਸਿੰਘ ਭਿੰਡਰ ਦੀ ਪੁਸਤਕ ‘‘ਸਮਾਂ ਤੇ ਸੁਪਨੇ’’ ਅਧੂਰੇ ਅਹਿਸਾਸਾਂ ਦੀ
ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਸੁਰਿੰਦਰ
ਸੈਣੀ ਦੀ ਪੁਸਤਕ ‘‘ਮਿੱਤਰ ਪਿਆਰੇ ਨੂੰ’’ ਬਿਰਹਾ ਦੀਆਂ ਮਹਿਕਾਂ ਦੀ
ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਪੱਤਰਕਾਰੀ
ਅਤੇ ਸਾਹਿਤ ਦਾ ਸੁਮੇਲ : ਸ਼ਰਨਜੀਤ ਬੈਂਸ
ਉਜਾਗਰ ਸਿੰਘ, ਪਟਿਆਲਾ |
ਅਨਮੋਲ
ਕੌਰ ਦਾ ਨਾਵਲ ‘‘ਕੁੜੀ ਕੈਨੇਡਾ ਦੀ’’ ਪੰਜਾਬੀ ਮਾਨਸਿਕਤਾ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ |
ਬਿੰਦਰ
“ਕੋਲੀਆਂ ਵਾਲ”ਦੇ ਪਲੇਠੇ ਨਾਵਲ” ਅਣ ਪਛਾਤੇ ਰਾਹਾਂ ਦੇ ਪਾਂਧੀ” ਤੇ ਇੱਕ
ਪੇਤਲੀ ਜੇਹੀ ਝਾਤ
ਰਵੇਲ ਸਿੰਘ, ਇਟਲੀ |
ਰਾਜਵਿੰਦਰ
ਕੌਰ ਜਟਾਣਾ ਦੀ ਸਰਸਰਾਹਟ ਪੈਦਾ ਕਰਨ ਵਾਲੀ ਪੁਸਤਕ ‘‘ਆਹਟ’’
ਉਜਾਗਰ ਸਿੰਘ, ਪਟਿਆਲਾ |
ਬਾਬੂ
ਸਿੰਘ ਰੈਹਲ ਦਾ‘‘ਹਨੇਰਾ ਪੀਸਦੇ ਲੋਕ’’ਕਹਾਣੀ ਸੰਗ੍ਰਿਹ ਆਰਥਿਕ ਬਖੇੜੇ ਦਾ
ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਕਮਲਜੀਤ
ਕੌਰ ਕਮਲ ਦੀ ਪੁਸਤਕ ‘‘ਫੁੱਲ ਤੇ ਕੁੜੀਆਂ’’ ਇੱਕ ਸਿੱਕੇ ਦੇ ਦੋ ਪਾਸੇ
ਉਜਾਗਰ ਸਿੰਘ, ਪਟਿਆਲਾ |
ਸੁਖਰਾਜ
ਸਿੰਘ “ਬਰਾੜ” ਦੇ ਪਲੇਠੇ ਕਾਵਿ ਸੰਗ੍ਰਿਹ “ਦਾਣੇ” ਤੋਂ ਝਲਕਦੀ ਹੈ ਉੱਸ ਦੀ
ਕਾਵਿ ਚੇਤਨਾ
ਰਵੇਲ ਸਿੰਘ ਇਟਲੀ |
ਬਲਜਿੰਦਰ
ਸੰਘਾ ਦੀਆਂ ਲੰਮੀਆਂ ਸਾਹਿਤਕ ਪੁਲਾਂਘਾਂ
ਉਜਾਗਰ ਸਿੰਘ, ਪਟਿਆਲਾ |
ਕੁੜੀ
ਕੈਨੇਡਾ ਦੀ’ ਨਾਵਲ ਵੱਖਰੀ ਸੁਰ ਵਾਲਾ
ਜਸਵੀਰ ਰਾਣਾ, ਸੰਗਰੂਰ |
ਦੇਸ
ਭਗਤੀ ਅਤੇ ਸਮਾਜਿਕ ਸਰੋਕਾਰਾਂ ਦੇ ਗੀਤਾਂ ਦਾ ਰਚੇਤਾ ਸੁਖਪਾਲ ਪਰਮਾਰ
ਉਜਾਗਰ ਸਿੰਘ, ਪਟਿਆਲਾ
|
ਸੰਤ
ਭਿੰਡਰਾਂਵਾਲੇ ਦੇ ਰੂ-ਬ-ਰੁ ਜੂਨ 84 ਦੀ ਪੱਤਰਕਾਰੀ ਪੁਸਤਕ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ |
ਅਮਨਦੀਪ
ਸਿੰਘ ਦਾ ਨਵਪ੍ਰਕਾਸ਼ਿਤ ਕਾਵਿ ਸੰਗ੍ਰਹਿ "ਕੰਕਰ ਪੱਥਰ"
- ਡਾ. ਡੀ. ਪੀ.
ਸਿੰਘ |
ਕਣੀਆਂ'
ਕਾਵਿ-ਸੰਗ੍ਰਹਿ ਦੀਆਂ ਨਜ਼ਮਾਂ ਨਾਲ ਸਾਂਝ – ਸੁਖਵਿੰਦਰ ਅੰਮ੍ਰਿਤ |
ਡਾ.ਗੁਰਮਿੰਦਰ
ਸਿੱਧੂ ਦੀ ਕਿਤਾਬ ' ਕਹਿ ਦਿਓ ਉਸ ਕੁੜੀ ਨੂੰ ' ਰਿਲੀਜ਼ |
ਕੋਮਲ
ਕਲਾ ਅਤੇ ਕਵਿਤਾ ਦਾ ਸੁਮੇਲ- ਸੈਂਡੀ ਗਿੱਲ ਦੀ ਪੁਸਤਕ "ਨੀ ਮਾਂ"
ਉਜਾਗਰ ਸਿੰਘ, ਪਟਿਆਲਾ |
ਪਰਵਾਸੀ
ਜੀਵਨ ਅਤੇ ਸਾਹਿਤ ਦਾ ਮਾਰਮਿਕ ਮੁਲਾਂਕਣ
ਡਾ.ਲਕਸ਼ਮੀ ਨਰਾਇਣ ਭੀਖੀ, ਪਟਿਆਲਾ |
ਸੜਕਛਾਪ
ਸ਼ਾਇਰੀ ਪ੍ਰਕ੍ਰਿਤੀ ਅਤੇ ਇਨਸਾਨੀਅਤ ਦੀ ਕਵਿਤਾ
ਉਜਾਗਰ ਸਿੰਘ, ਪਟਿਆਲਾ |
ਡਾ
ਗੁਰਮਿੰਦਰ ਸਿੱਧੂ ਦੀ ਕਿਤਾਬ ' ਧੀਆਂ ਨਾਲ ਜੱਗ ਵਸੇਂਦਾ ' ਲੋਕ-ਅਰਪਣ |
"ਨਿੱਕੀਆਂ
ਪੰਜਾਬੀ ਮੁਹੱਬਤੀ ਬੋਲੀਆਂ" - ਸੰਗ੍ਹਿ ਕਰਤਾ- ਜਨਮੇਜਾ ਸਿੰਘ ਜੌਹਲ
ਡਾ. ਜਗੀਰ ਸਿੰਘ ਨੂਰ, ਫਗਵਾੜਾ |
ਮਿੱਟੀ
ਦਾ ਮੋਹ - ਗੁਰਚਰਨ ਸਿੰਘ ਦਿਲਬਰ
ਬਿਕਰਮਜੀਤ ਨੂਰ, ਬਰਨਾਲਾ |
ਅੱਥਰੀ
ਪੀੜ ਦੀ ਲੇਖਿਕਾ ਅਤੇ ਮੁਹੱਬਤਾਂ ਦੀ ਵਣਜਾਰਨ ਸੁਰਿੰਦਰ ਸੈਣੀ
ਉਜਾਗਰ ਸਿੰਘ, ਪਟਿਆਲਾ |
ਸਮਾਜ
ਸੇਵਿਕਾ ਕਵਿਤਰੀ: ਲਵੀਨ ਕੌਰ ਗਿੱਲ
ਉਜਾਗਰ ਸਿੰਘ, ਪਟਿਆਲਾ |
ਅਨਮੋਲ
ਕੌਰ ਦੀ ‘ਕੈਨੇਡਾ ਦੀ ਕੁੜੀ’ ਨੂੰ ਖੁਸ਼ਆਮਦੀਦ
ਡਾ. ਹਰਜਿੰਦਰ ਸਿੰਘ ਵਾਲੀਆਂ |
ਸਤਨਾਮ
ਚੌਹਾਨ ਦੀ ਪੁਸਤਕ ‘ਕਹੋ ਤਿਤਲੀਆਂ ਨੂੰ’ ਇਸਤਰੀ ਦੀ ਮਾਨਸਿਕਤਾ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਸ਼ਬਦਾਂ
ਦੇ ਸ਼ਗਨਾਂ ਦੀ ਤਾਕਤ - ਡਾ.ਗੁਰਮਿੰਦਰ ਸਿੱਧੂ ਦੀਆਂ 'ਚੌਮੁਖੀਆ ਇਬਾਰਤਾਂ ’
ਕਮਲ ਦੁਸਾਂਝ, ਮੋਹਾਲੀ |
ਚਰਨਹ
ਗੋਬਿੰਦ ਮਾਰਗੁ ਸੁਹਾਵਾ ਪੁਸਤਕ ਵਰਤਮਾਨ ਪਰਿਪੇਖ ਵਿਚ
ਉਜਾਗਰ ਸਿੰਘ, ਪਟਿਆਲਾ |
ਮਿਊਰੀਅਲ
ਆਰਨਾਸਨ ਲਾਇਬ੍ਰੇਰੀ ਵੱਲੋਂ ਐਸ. ਪੀ. ਬਲਰਾਜ ਸਿੰਘ ਸਿੱਧੂ ਦੀ ਕਿਤਾਬ
‘ਅਸਲੀ ਸਰਦਾਰ’ ਲੋਕ ਅਰਪਿਤ
ਡਾ ਸਰਵਣ ਸਿੰਘ ਰੰਧਾਵਾ, ਕੈਲੇਫੋਰਨੀਆ |
ਪਿਆਰਾ
ਸਿੰਘ ਕੁੱਦੋਵਾਲ ਦੀ ਸਾਹਿਤਕ ਸੋਚ ਦਾ ਕੱਚ ਸੱਚ
ਉਜਾਗਰ ਸਿੰਘ, ਪਟਿਆਲਾ |
ਸਾਂਝੇ
ਪ੍ਰਤੀਕ ਵਿਧਾਨ ਦੀ ਪੇਸ਼ਕਾਰੀ : ਸ਼ਬਦਾ ਦੇ ਹਾਰ
ਪਰਵਿੰਦਰ ਜੀਤ ਸਿੰਘ, ਜਲੰਧਰ |
ਰੂਪ
ਢਿੱਲੋਂ ਦਾ ਨਵਾ ਨਾਵਲ "ਸਮੁਰਾਈ" ਰੀਲੀਸ |
ਪ੍ਰੀਤ
ਪਰੁਚੀ ਬਿਰਹਾ ਦੀ ਕਵਿਤਰੀ-ਸੁਰਿੰਦਰ ਕੌਰ ਬਿੰਨਰ
ਉਜਾਗਰ ਸਿੰਘ, ਪਟਿਆਲਾ |
ਮੈਂ, ‘ਇੱਦਾਂ ਨਾ
ਸੋਚਿਆ ਸੀ’ - ਸੰਤੋਖ ਸਿੰਘ ਹੇਅਰ
ਨਦੀਮ ਪਰਮਾਰ,
ਕੈਨੇਡਾ |
ਕਿਰਪਾਲ ਪੂਨੀ ਦਾ
ਕਵਿ-ਸੰਸਾਰ ਸਹਿਜ, ਸੁਹਜ ਅਤੇ ਸੰਤੁਲਨ ਦੀ ਕਵਿਤਾ
ਡਾ ਰਤਨ ਰੀਹਨ, ਯੂ ਕੇ |
ਪਰਨੀਤ
ਕੌਰ ਸੰਧੂ ਦੀ ਬਿਰਹਾ ਦੇ ਦਰਦਾਂ ਦੀ ਦਾਸਤਾਨ
ਉਜਾਗਰ ਸਿੰਘ, ਪਟਿਆਲਾ |
ਪੰਜਾਬੀ
ਹਾਇਕੂ ਅਤੇ ਹਾਇਬਨ ਦਾ ਮੋਢੀ ਗੁਰਮੀਤ ਸੰਧੂ
ਉਜਾਗਰ ਸਿੰਘ, ਪਟਿਆਲਾ |
ਡਾ:
ਸਾਥੀ ਲੁਧਿਆਣਵੀ ਦੇ ਮੁਲਾਕਾਤਾਂ ਦੇ ਸੰਗ੍ਰਹਿ
“ਨਿੱਘੇ
ਮਿੱਤਰ ਮੁਲਾਕਾਤਾਂ” ‘ਤੇ ਵਿਮਰਸ਼ ਪੱਤਰ
ਡਾ: ਬਲਦੇਵ ਸਿੰਘ ਕੰਦੋਲਾ, ਯੂ ਕੇ |
'ਦ
ਸੈਕੰਡ ਸੈਕਸ'
ਡਾ. ਕਰਾਂਤੀ ਪਾਲ, ਅਲੀਗੜ |
ਕਾਲੇ
ਦਿਨ: 1984 ਤੋਂ ਬਾਅਦ ਸਿੱਖ
ਦਲਵੀਰ ਸਿੰਘ ਲੁਧਿਆਣਵੀ |
ਦਵਿੰਦਰ
ਪਟਿਆਲਵੀ ਦਾ ਛੋਟੇ ਲੋਕ-ਵੱਡੇ ਵਿਚਾਰ
ਉਜਾਗਰ ਸਿੰਘ, ਪਟਿਆਲਾ |
ਨਾਵਲਕਾਰ
ਸ੍ਰ ਬਲਦੇਵ ਸਿੰਘ ਬੁੱਧ ਸਿੰਘ ਵਾਲਾ ਦਾ ਨਾਵਲ ਉਜੱੜੇ ਬਾਗਾਂ ਦਾ ਮਾਲੀ
ਨਾਰਵੇ ਚ ਰਿਲੀਜ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਪੰਜਾਬੀ
ਮਾਂ-ਬੋਲੀ ਦਾ ਝਿਲਮਿਲਾਉਂਦਾ ਸਿਤਾਰਾ -'ਰਵੀ ਸੱਚਦੇਵਾ'
ਸ਼ਿਵਚਰਨ ਜੱਗੀ ਕੁੱਸਾ - ਲੰਡਨ |
ਰੂਪ
ਢਿੱਲੋ ਦਾ ਨਵਾਂ ਨਾਵਲ "ਓ"
ਅਮਰਜੀਤ ਬੋਲਾ, ਦਰਬੀ ਯੂਕੇ
|
'ਮਾਲਵੇ
ਦੀਆਂ ਬਾਤਾਂ' ਦਾ ਦੂਜਾ ਐਡੀਸ਼ਨ ਰਿਲੀਜ਼
ਹਰਪ੍ਰੀਤ ਸੇਖਾ, ਸਰੀ, ਕਨੇਡਾ |
ਲਾਡੀ
ਭੁੱਲਰ ਦਾ ਨਵਾਂ ਨਾਵਲ ‘ਖ਼ੂਨ ਦੇ ਹੰਝੂ’ ਰਿਲੀਜ਼
ਸੁਨੀਲ ਦੱਤ ਧੀਰ, ਸੁਲਤਾਨਪੁਰ ਲੋਧ |
ਬੰਦ
ਘਰਾਂ ਦੇ ਵਾਸੀ
ਬਲਜਿੰਦਰ ਸੰਘਾ, ਕਨੇਡਾ |
ਹਰਦਮ
ਸਿੰਘ ਮਾਨ ਦਾ ਗ਼ਜ਼ਲ ਸੰਗ੍ਰਿਹ 'ਅੰਬਰਾਂ ਦੀ ਭਾਲ ਵਿੱਚ' ਰਲੀਜ਼
ਬਿੱਕਰ ਸਿੰਘ ਖੋਸਾ, ਕਨੇਡਾ |
ਮਨੁੱਖੀ
ਮਨ ਦੇ ਸੁਪਨਿਆਂ ਦੀ ਗੱਲ ਕਰਦਾ ਕਹਾਣੀ ਸੰਗ੍ਰਹਿ ‘ਸੁਪਨੇ ਸੱਚ ਹੋਣਗੇ’
ਬਲਜਿੰਦਰ ਸੰਘਾ, ਕਨੇਡਾ |
ਖੂਬਸੂਰਤ
ਖ਼ਿਆਲਾਂ ਦੀ ਉਡਾਰੀ - ਅੰਬਰਾਂ ਦੀ ਭਾਲ ਵਿੱਚ
ਰਾਜਵੰਤ ਬਾਗੜੀ, ਪੰਜਾਬ |
ਦਾਇਰਿਆਂ ਤੋਂ ਪਾਰ ਜਾਣ ਦੀ ਜੁਸਤਜੂ: ਬੱਦਲਾਂ ਤੋਂ ਪਾਰ
ਗੁਰਪਾਲ ਸਿਘ ਸੰਧੂ (ਡਾ.),
ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ |
|
ਚੁੱਪ ਵਿਚੋਂ ਬੋਲਦੇ
ਸ਼ਬਦ ‘ਚੁੱਪ ਨਦੀ ਤੇ ਮੈਂ’/a>br>
ਬਲਜਿੰਦਰ ਸੰਘਾ, ਕਨੇਡਾ |
ਗ਼ਦਰ ਲਹਿਰ ਦੀ
ਕਹਾਣੀ
ਪੜਚੋਲਕਾਰ ਉਜਾਗਰ ਸਿੰਘ |
ਲੇਖਕ ਮਨਦੀਪ
ਖੁਰਮੀ ਦੁਆਰਾ ਸੰਪਾਦਿਤ ਪੁਸਤਕ “ਪੰਜਾਬੀਆਂ ਦੇ ਵਿਹੜੇ ਦਾ ਫੁੱਲ” ਲੋਕ
ਅਰਪਣ |
ਭਾਈ ਪ੍ਰਧਾਨ ਮੰਤਰੀ,
ਨਰਿੰਦਰ ਮੋਦੀ ਬਾਰੇ ਕਿਤਾਬ ਪੰਜਾਬੀ ਭਾਸ਼ਾ ’ਚ ਤਿਆਰ
ਸਤੀਸ਼ ਗੁਲਾਟੀ, ਲੁਧਿਆਣਾ |
ਗੁੰਡਾ
ਜਸਵਿੰਦਰ ਸੰਧੂ |
ਪੰਜਾਬੀ ਲਿਖਰੀ
ਸਭਾ ਵਲੋ ਹਰਿਮੰਦਰ ਕੋਰ ਢਿੱਲੋ ਦੀ ਕਿਤਾਬ ‘ਧਰਤ ਤੇ ਫੁੱਲ’ ਲੋਕ ਅਰਪਣ
ਸੁੱਖਪਾਲ ਪਰਮਾਰ, ਕੈਲਗਰੀ |
ਨੌਜਵਾਨ ਸ਼ਾਇਰ
ਹਰਮਨਦੀਪ ਚੜ੍ਹਿੱਕ ਦੀ ਪਲੇਠੀ ਕੋਸਿ਼ਸ਼ “ਨਵੀਂ ਦੁਨੀਆ ਦੇ ਬਾਸ਼ਿੰਦਿਓ”
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ |
ਹਰਮਨਦੀਪ ਚੜਿੱਕ ਦੀ
ਕਾਵਿ ਪੁਸਤਕ ਕਾਮਰੇਡ ਜਗਰੂਪ ਵੱਲੋਂ ਲੋਕ ਅਰਪਣ
ਮਿੰਟੂ ਖੁਰਮੀ ਹਿੰਮਤਪੁਰਾ |
ਅਨਮੋਲ ਕੌਰ ਦਾ
ਨਾਵਲ "ਹੱਕ ਲਈ ਲੜਿਆ ਸੱਚ"
ਜਸਵੀਰ ਸਿੰਘ ਰਾਣਾ, ਸੰਗਰੂਰ |
ਵਿਪਸਾ ਵਲੋਂ ਸੁੱਖੀ
ਧਾਲੀਵਾਲ ਦੀ ਪਲੇਠੀ ਪੁਸਤਕ ‘ਬੇਚੈਨੀ ਦਾ ਖੰਜਰ’ ਲੋਕ ਅਰਪਨ
ਹਰਜਿੰਦਰ ਕੰਗ, ਕੈਲੀਫੋਰਨੀਆ |
‘ਮੁਕੇਸ਼ : ਸੁਨਹਿਰੇ ਸੁਰ
ਅਤੇ ਸੁਨਹਿਰੇ ਦਿੱਲ ਦਾ ਮਾਲਕ’
ਸ਼੍ਰੀ ਅਮਰਜੀਤ ਸਿੰਘ ਕੋਹਲੀ, ਦਿੱਲੀ |
ਮਾਨਵੀ ਵੇਦਨਾਂ ਤੇ
ਸੰਵੇਦਨਾਂ ਦੀ ਉਦਾਸ ਪਰ ਚਿੰਤਨਸ਼ੀਲ ਇਬਾਰਤ: ਕੁੜੀਆਂ ਨੂੰ ਸੁਆਲ ਨਾ ਕਰੋ
ਨਿਰੰਜਣ ਬੋਹਾ,
ਮਾਨਸਾ |
ਗਰਮ
ਮਸਾਲਿਆਂ ਰਾਹੀਂ ਰੋਗਾਂ ਦਾ ਇਲਾਜ
ਲੇਖਕ ਅਤੇ ਸੰਗ੍ਰਹਿ ਕਰਤਾ:
ਸਰਜੀਤ ਤਲਵਾਰ, ਸ਼ਿਖਾ ਸਿੰਗਲਾ, |
ਮਾਂ ਬਣਨ
ਤੋਂ ਪਹਿਲਾਂ ਅਤੇ ਬਾਅਦ ਦਾ ਸਫ਼ਰ
ਲੇਖਕ ਅਤੇ ਸੰਗ੍ਰਹਿ-ਕਰਤਾ: ਝ ਸਰਜੀਤ ਤਲਵਾਰ ਝ
ਸ਼ਿਖਾ ਸਿੰਗਲਾ |
ਜੀਵਨੀ
ਸ਼ਹੀਦ ਭਗਤ ਸਿੰਘ
ਲੇਖਕ: ਮਲਵਿੰਦਰਜੀਤ ਸਿੰਘ ਵੜੈਚ |
ਪੰਜਾਬੀ ਆਰਸੀ ਕਲੱਬ ਵੱਲੋਂ
ਸ਼ਾਇਰਾ ਤਨਦੀਪ ਤਮੰਨਾ ਦਾ ਪਲੇਠਾ ਕਾਵਿ-ਸੰਗ੍ਰਹਿ ‘ਇਕ ਦੀਵਾ ਇਕ ਦਰਿਆ’
ਰਿਲੀਜ਼ ਅਤੇ ਰਵਿੰਦਰ ਰਵੀ, ਪਰਮਿੰਦਰ ਸੋਢੀ ਜੀਵਨ ਕਾਲ਼ ਪ੍ਰਾਪਤੀ
ਪੁਰਸਕਾਰਾਂ ਨਾਲ਼ ਸਨਮਾਨਿਤ
- ਦਵਿੰਦਰ ਪੂਨੀਆ, ਸਰੀ, ਕੈਨੇਡਾ |
ਪੰਜਾਬੀ ਲਿਖਾਰੀ ਸਭਾ ਵੱਲੋਂ
ਪਰਸ਼ੋਤਮ ਲਾਲ ਸਰੋਏ ਦੀ ਪੁਸਤਕ ‘ਮਾਲਾ ਦੇ ਮਣਕੇ’ ਰਿਲੀਜ਼ |
ਪੰਜਾਬੀ ਫੋਰਮ
ਕੈਨੇਡਾ ਵੱਲੋਂ ਬਲਬੀਰ ਸਿੰਘ ਮੋਮੀ ਦੀ ਸ਼ਾਹਮੁਖੀ ਵਿਚ ਛਪੀ ਸਵੈ-ਜੀਵਨੀ
“ਕਿਹੋ ਜਿਹਾ ਸੀ ਜੀਵਨ” ਭਾਗ-1 ਭਰਵੇਂ ਇਕੱਠ ਵਿਚ ਲੋਕ ਅਰਪਣ
ਹਰਚੰਦ ਬਾਸੀ, ਟੋਰਾਂਟੋ
|
ਬਾਬਾ ਨਿਧਾਨ ਸਿੰਘ
ਜੀ ਦੇ ਜੀਵਨ ਅਤੇ ਯੋਗਦਾਨ ਸਬੰਧੀ ਪੁਸਤਕ ਹੋਈ ਰਿਲੀਜ਼
ਕੁਲਜੀਤ ਸਿੰਘ ਜੰਜੂਆ,ਟੋਰਾਂਟੋ |
ਗੁਰਜਤਿੰਦਰ ਸਿੰਘ
ਰੰਧਾਵਾ ਦੀ ਕਿਤਾਬ ‘ਸਮੇਂ ਦਾ ਸੱਚ’ ਅਮਰੀਕਾ ਵਿਚ ਹੋਈ ਰਲੀਜ਼
|
ਪੰਜਾਬੀ ਦਾ ਨਵਾਂ ਮਾਣ:
ਰੂਪਿੰਦਰਪਾਲ (ਰੂਪ) ਸਿੰਘ ਢਿੱਲੋਂ
ਅਮਰ ਬੋਲਾ
|
ਪ੍ਰਵਾਸੀ ਲੇਖਕ
ਪਿਆਰਾ ਸਿੰਘ ਕੁੱਦੋਵਾਲ ਦੀ ਪਲੇਠੀ ਪੁਸਤਕ `ਸਮਿਆਂ ਤੋ ਪਾਰ` ਦਾ ਲੋਕ
ਅਰਪਣ ਪੁਸਤਕ ਗੁਰਮੁੱਖੀ ਤੇ ਸ਼ਾਹਮੁੱਖੀ ਭਾਸ਼ਾਵਾਂ `ਚ ਉਪਲੱਭਧ
ਕੁਲਜੀਤ ਸਿੰਘ ਜੰਜੂਆ, ਟੋਰੋਂਟੋ
|
ਉਮੀਦ ਤੇ
ਬਰਾਬਰਤਾ ਦੀ ਬਾਤ ਪਾਉਂਦੀ ਕਲਾਕਾਰ ਦੀ ਸ਼ਾਇਰੀ ਹੈ-ਸ਼ੁਸ਼ੀਲ ਦੁਸਾਂਝ -
ਪੰਜਾਬੀ ਗ਼ਜ਼ਲ ਮੰਚ ਵੱਲੋਂ ਸੁਭਾਸ਼ ਕਲਾਕਾਰ ਦੀ ਪੁਸਤਕ
ਲੋਕ ਅਰਪਣ ਕੀਤੀ
ਬੁੱਧ ਸਿੰਘ ਨੀਲੋਂ, ਲੁਧਿਆਣਾ |
ਨਾਰਵੇ ਚ ਉਜਾਗਰ
ਸਿੰਘ ਸਖੀ ਹੋਣਾ ਦੀ ਪੁਸਤਕ ਛਿਲਦਨ(ਸੋਮਾ ਜਾ ਸਾਧਨ) ਨੂੰ ੳਸਲੋ ਦੀਆਕੂਨ
ਹਾਈ ਸਕੂਲ ਚ ਰਿਲੀਜ਼ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਸ਼ਿਵ ਚਰਨ ਜੱਗੀ ਕੁੱਸਾ
ਵੱਲੋਂ ਟਿਸ਼ੂ ਰਾਣਾ ਦਾ ਕਾਵਿ ਸੰਗ੍ਰਹਿ " ਵਗਦੀ ਸੀ ਰਾਵੀ" ਰਿਲੀਜ਼
ਮਿੰਟੂ ਖੁਰਮੀਂ, ਨਿਹਾਲ ਸਿੰਘ ਵਾਲਾ |
ਨਾਸਤਿਕ
ਬਾਣੀ ਲੋਕ-ਅਰਪਣ
ਹਰਪ੍ਰੀਤ ਸੇਖਾ, ਕਨੇਡਾ |
ਸਾਧੂ ਬਿਨਿੰਗ ਦੀ
ਪੁਸਤਕ ਨਾਸਤਿਕ ਬਾਣੀ |
ਪੰਜਾਬੀ ਸਾਹਿਤ ਕਲਾ ਕੇਂਦਰ, ਸਾਊਥਾਲ, ਯੂ ਕੇ ਵਲੋਂ
ਡਾ. ਸਾਥੀ ਲੁਧਿਆਣਵੀ ਦੀ ਨਵੀਂ
ਕਾਵਿ ਪੁਸਤਕ “ਪੱਥਰ” ਰੀਲੀਜ਼ |
ਜ਼ਿੰਦਗੀ ਦਾ ਸੱਚ
ਦਰਸਾਉਂਦੀਆਂ 'ਪੱਚਰਾਂ'
ਸੁਰਿੰਦਰ ਰਾਮਪੁਰੀ |
ਸਤਵੰਤ ਸਿੰਘ
: ਵਿਸ਼ਵ ਯਾਤਰਾਵਾਂ, ਧਾਰਮਿਕ ਅੰਧ-ਵਿਸ਼ਵਾਸ ਅਤੇ ਸਫ਼ਰਨਾਮਾ ਸਾਹਿਤ
ਸੁਖਿੰਦਰ |
ਜੋਗਿੰਦਰ ਸਿੰਘ ਸੰਘੇੜਾ ਦੀ
ਕਿਤਾਬ ਨੂਰਾਂ ਦਾ ਨਿੱਘਾ ਸਵਾਗਤ |
ਜਗਜੀਤ ਪਿਆਸਾ
ਦਾ ਪਲੇਠਾ ਕਾਵਿ ਸੰਗ੍ਰਹਿ 'ਤੂੰ ਬੂਹਾ ਖੋਲ੍ਹ ਕੇ ਰੱਖੀਂ' ਲੋਕ ਅਰਪਿਤ
ਅੰਮ੍ਰਿਤ ਅਮੀ,
ਕੋਟਕਪੂਰਾ |
ਰਛਪਾਲ ਕੌਰ
ਗਿੱਲ: ਮਨੁੱਖੀ ਮਾਨਸਿਕਤਾ ਦੀਆਂ ਤਹਿਆਂ ਫਰੋਲਦੀਆਂ ਕਹਾਣੀਆਂ
ਸੁਖਿੰਦਰ |
ਬੁੱਢੇ ਦਰਿਆ ਦੀ ਜੂਹ
ਲੇਖਕ: ਸ਼ਿਵਚਰਨ ਜੱਗੀ ਕੁੱਸਾ
ਪੜਚੋਲ:
ਡਾ:
ਜਗਦੀਸ਼ ਕੌਰ ਵਾਡੀਆ |
ਪ੍ਰਸਿੱਧ ਪੰਜਾਬੀ
ਲੇਖਿਕਾ ਪਰਮਜੀਤ ਕੋਰ ਸਰਹਿੰਦ ਵੱਲੋ ਨਵ ਲਿੱਖਤ ਪੰਜਾਬੀ ਸਾਕ-ਸਕੀਰੀਆਂ ਤੇ
ਰੀਤਾ ਤੇ ਆਧਾਰਿਤ ਪੁਸਤਕ ਪਾਠਕ ਦੀ ਕਚਹਿਰੀ 'ਚ
ਰੁਪਿੰਦਰ ਢਿੱਲੋ ਮੋਗਾ |
ਪ੍ਰਵਾਸੀ ਸਫ਼ਰਨਾਮਾਕਾਰ ਸਤਵੰਤ ਸਿੰਘ ਦੀ ਪਲੇਠੀ ਪੁਸਤਕ "ਮੇਰੀਆਂ ਅਭੁੱਲ
ਵਿਸ਼ਵ ਯਾਤਰਾਵਾਂ" ਜਾਰੀ
ਕੁਲਜੀਤ ਸਿੰਘ ਜੰਜੂਆ |
ਸਰਵਉੱਤਮ ਕਿਤਾਬ
ਨੂੰ ਕਲਮ ਫਾਉਂਡੇਸ਼ਨ ਦੇਵੇਗੀ 100,000 ਰੁਪਏ ਦਾ ਇਨਾਮ
ਕੁਲਜੀਤ ਸਿੰਘ ਜੰਜੂਆ |
ਭਰਿੰਡ - ਰੁਪਿੰਦਰਪਾਲ ਸਿੰਘ ਢਿੱਲੋਂ
ਰਾਣਾ ਬੋਲਾ |
ਜੱਗੀ ਕੁੱਸਾ
ਦਾ ਨਾਵਲ
'ਸਟਰਗਲ
ਫ਼ਾਰ ਔਨਰ'
ਮਨਦੀਪ ਖ਼ੁਰਮੀ ਹਿੰਮਤਪੁਰਾ |
ਖ਼ੁਦ
'ਸਰਘੀ ਦੇ ਤਾਰੇ ਦੀ ਚੁੱਪ' ਵਰਗੀ ਹੈ ਭਿੰਦਰ ਜਲਾਲਾਬਾਦੀ
ਸ਼ਿਵਚਰਨ ਜੱਗੀ ਕੁੱਸਾ |
ਚਾਰੇ
ਕੂਟਾਂ
ਸੁੰਨੀਆਂ
-
ਸ਼ਿਵਚਰਨ
ਜੱਗੀ
ਕੁੱਸਾ
ਨਿਰਮਲ
ਜੌੜਾ |
ਸਰੀ
'ਚ ਕਹਾਣੀ-ਸੰਗ੍ਰਹਿ
"ਬਣਵਾਸ ਬਾਕੀ
ਹੈ" ਲੋਕ
ਅਰਪਿਤ - ਗੁਰਵਿੰਦਰ
ਸਿੰਘ ਧਾਲੀਵਾਲ |
ਬਾਤਾਂ
ਬੀਤੇ ਦੀਆਂ
ਲੇਖਕ: ਗਿਆਨੀ ਸੰਤੋਖ
ਸਿੰਘ
ਪ੍ਰਕਾਸ਼ਕ: ਭਾਈ ਚਤਰ ਸਿੰਘ ਜੀਵਨ ਸਿੰਘ ਅੰਮ੍ਰਿਤਸਰ |
ਬੱਚਿਆਂ ਲਈ
ਪੁਸਤਕਾਂ
ਜਨਮੇਜਾ ਜੌਹਲ |
"ਬਣਵਾਸ
ਬਾਕੀ ਹੈ" ਭਿੰਦਰ ਜਲਾਲਾਬਾਦੀ ਦੀ ਪਲੇਠੀ, ਅਨੂਠੀ ਅਤੇ ਅਲੌਕਿਕ ਪੇਸ਼ਕਾਰੀ
ਸ਼ਿਵਚਰਨ ਜੱਗੀ ਕੁੱਸਾ |
ਇਕ
ਪੁਸਤਕ, ਦੋ ਦ੍ਰਿਸ਼ਟੀਕੋਨ
ਡਾ. ਜਸਪਾਲ ਕੌਰ
ਡਾ. ਸੁਤਿੰਦਰ ਸਿੰਘ ਨੂਰ |
ਰੂਹ ਲੈ
ਗਿਆ ਦਿਲਾਂ ਦਾ ਜਾਨੀ
ਸ਼ਿਵਚਰਨ ਜੱਗੀ ਕੁੱਸਾ |
“ਪੈਰਾਂ ਅੰਦਰ ਵੱਸਦੇ ਪਰਵਾਸ ਦਾ ਉਦਾਸੀ ਰੂਪ ਹੈ ਇਹ ਸਵੈਜੀਵਨੀ”
ਡਾ. ਗੁਰਨਾਇਬ ਸਿੰਘ |
ਅਕਾਲ ਤਖ਼ਤ ਸਾਹਿਬ
(ਫ਼ਲਸਫ਼ਾ ਅਤੇ ਰੋਲ)
ਡਾ: ਹਰਜਿੰਦਰ ਸਿੰਘ ਦਿਲਗੀਰ |
ਰਵਿੰਦਰ
ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ |
ਸ਼ਹੀਦ
ਬੀਬੀ ਸੁੰਦਰੀ ਦੀ ਪੁਸਤਕ ਰੀਲੀਜ਼ |
ਜਨਮੇਜਾ ਜੌਹਲ ਦੀਆਂ ਚਾਰ ਬਾਲ ਕਿਤਾਬਾਂ ਜਾਰੀ |
ਰਵਿੰਦਰ ਰਵੀ ਦਾ
ਕਾਵਿ-ਨਾਟਕ: “ਚੱਕ੍ਰਵਯੂਹ ਤੇ ਪਿਰਾਮਿਡ”
ਨਿਰੰਜਨ ਬੋਹਾ |
ਰਵਿੰਦਰ ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ |
“ਕਨੇਡੀਅਨ ਪੰਜਾਬੀ ਸਾਹਿਤ” - ਸੁਖਿੰਦਰ
ਪੂਰਨ ਸਿੰਘ ਪਾਂਧੀ |
‘ਮਨ ਦੀ
ਕਾਤਰ’ ਦੀ ਸ਼ਾਇਰੀ ਪੜ੍ਹਦਿਆਂ
ਡਾ. ਸ਼ਮਸ਼ੇਰ ਮੋਹੀ |
ਸ਼ਿਵਚਰਨ ਜੱਗੀ ਕੁੱਸਾ ਦੇ 18ਵੇਂ ਨਾਵਲ 'ਸੱਜਰੀ ਪੈੜ ਦਾ ਰੇਤਾ' ਦੀ ਗੱਲ
ਕਰਦਿਆਂ....!
ਮਨਦੀਪ ਖੁਰਮੀ ਹਿੰਮਤਪੁਰਾ (ਇੰਗਲੈਂਡ) |
‘ਕਨੇਡਾ ਦੇ ਗਦਰੀ ਯੋਧੇ’ - ਪੁਸਤਕ
ਰਿਲੀਜ਼ ਸਮਾਗਮ
ਸੋਹਣ ਸਿੰਘ ਪੂੰਨੀ |
ਹਾਜੀ ਲੋਕ
ਮੱਕੇ ਵੱਲ ਜਾਂਦੇ...ਤੇ ਮੇਰਾ ਰਾਂਝਣ ਮਾਹੀ ਮੱਕਾ...ਨੀ ਮੈਂ ਕਮਲ਼ੀ ਆਂ
ਤਨਦੀਪ ਤਮੰਨਾਂ, ਕੈਨੇਡਾ (ਸੰਪਾਦਕਾ 'ਆਰਸੀ') |
ਸੇਵਾ ਸਿਮਰਨ
ਦੀ ਮੂਰਤਿ: ਸੰਤ ਬਾਬਾ ਨਿਧਾਨ ਸਿੰਘ
ਸੰਪਾਦਕ – ਸ. ਪਰਮਜੀਤ ਸਿੰਘ ਸਰੋਆ |
ਤੱਲ੍ਹਣ – ਕਾਂਡ ਤੋਂ
ਬਾਅਦ
ਜਸਵਿੰਦਰ ਸਿੰਘ ਸਹੋਤਾ |
ਜਦੋਂ ਇਕ ਦਰੱਖ਼ਤ ਨੇ
ਦਿੱਲੀ ਹਿਲਾਈ ਲੇਖਕ
ਮਨੋਜ ਮਿੱਟਾ ਤੇ ਹਰਵਿੰਦਰ ਸਿੰਘ ਫੂਲਕਾ
|
ਕਿਹੜੀ ਰੁੱਤੇ
ਆਏ ਨਾਵਲਕਾਰ
ਨਛੱਤਰ ਸਿੰਘ ਬਰਾੜ |
|
|
|
|
|