ਸੁਰਖੀਆਂ

ਸਮੀਖਿ

ਖਾਸ ਰਿਪੋਰਟ

ਵਿਸ਼ੇਸ਼ ਲੇਖ

ਵਿਸ਼ੇਸ਼ ਕਲਮ

ਕਹਾਣੀ

ਕਵਿਤਾ

ਪੱਤਰ

ਸੰਪਰਕ

    WWW 5abi.com  ਸ਼ਬਦ ਭਾਲ

 
ਗੁਰਭਜਨ ਗਿੱਲ ਦੀ ਪੁਸਤਕ ‘ਪਿੱਪਲ ਪੱਤੀਆਂ’ ਦੇ ਗੀਤ ਸਮਾਜਿਕਤਾ ਦੀ ਤਰਜ਼ਮਾਨੀ  
ਉਜਾਗਰ ਸਿੰਘ, ਪਟਿਆਲਾ        (12/07/2022)

 140ਪੰਜਾਬੀ ਲੋਕ ਬੋਲੀ ‘ ਲੈ ਜਾ ਨੱਤੀਆਂ ਕਰਾ ਲੈ ਪਿੱਪਲ ਪੱਤੀਆਂ, ਕਿਸੇ ਕੋਲ ਗੱਲ ਨਾ ਕਰੀਂ’ ਮਰਦ ਅਤੇ ਔਰਤ ਦੀਆਂ ਭਾਵਨਾਵਾਂ ਨਾਲ ਜੁੜੀ ਹੋਈ ਹੈ। ਦਿਹਾਤੀ ਔਰਤਾਂ ਦਾ ਸਰਵੋਤਮ ਗਹਿਣਾ ਪਿੱਪਲ ਪੱਤੀਆਂ ਰਿਹਾ ਹੈ।

ਪਿੱਪਲ ਪੱਤੀਆਂ ਸਿਰਫ ਪਿੱਪਲ ਦੇ ਰੁੱਖ ਦੇ ਪੱਤਿਆਂ ਤੱਕ ਹੀ ਸੀਮਤ ਨਹੀਂ ਸਗੋਂ ਪਿੱਪਲ ਪੱਤੀਆਂ ਸਾਡੇ ਦਿਹਾਤੀ ਸਭਿਅਚਾਰ ਦਾ ਅੰਗ ਅਤੇ ਗਹਿਣਿਆਂ ਦਾ ਪ੍ਰਤੀਕ ਵੀ ਹਨ। ਗੁਰਭਜਨ ਸਿੰਘ ਗਿੱਲ ਦਾ ‘ਪਿੱਪਲ ਪੱਤੀਆਂ’ ਗੀਤ ਸੰਗ੍ਰਹਿ ਲੋਕ ਬੋਲੀ ਦੀ ਤਰ੍ਹਾਂ ਕਿਸੇ ਕੋਲ ਗੱਲ ਕਰਨ ਤੋਂ ਰੋਕਦਾ ਨਹੀਂ ਸਗੋਂ ਇਹ ਗੀਤ ਸੰਗ੍ਰਹਿ ਪੰਜਾਬੀਆਂ ਨੂੰ ਖੁਲ੍ਹ ਕੇ ਆਪਣੇ ਹੱਕਾਂ ਪ੍ਰਤੀ ਸੁਚੇਤ ਹੋਣ ਦੀ ਪ੍ਰੇਰਨਾ ਦਿੰਦਾ ਹੈ। ਸਾਹਿਤਕ ਤੁਣਕਿਆਂ ਨਾਲ ਆਰਾਂ ਮਾਰਕੇ ਉਨ੍ਹਾਂ ਨੂੰ ਸੁਜੱਗ ਹੋਣ ਲਈ ਕਮਰਕੱਸੇ ਕਸਣ ਲਈ ਉਤਸ਼ਾਹਤ ਕਰਦਾ ਹੈ।

ਗੀਤ ਸੰਗ੍ਰਹਿ ਦੇ ਨਾਮ ‘ਪਿੱਪਲ ਪੱਤੀਆਂ’ ਤੋਂ ਹੀ ਗੀਤਕਾਰ ਦੀ ਭਾਵਨਾ ਦਾ ਪਤਾ ਲੱਗਦਾ ਹੈ ਕਿ ਉਹ ਪੰਜਾਬੀ ਵਿਰਾਸਤ ਅਤੇ ਪੇਂਡੂ ਸਭਿਅਚਾਰ ਨਾਲ ਕਿਤਨਾ ਗੜੂੰਦ ਹੈ। ਪਿੱਪਲ ਦੇ ਪੱਤਿਆਂ ਦੀ ਖੜ ਖੜ ਮਨੁੱਖੀ ਮਾਨਸਿਕਤਾ ਨੂੰ ਸਰੋਦੀ ਸੁਰਾਂ ਵਿੱਚ ਤਬਦੀਲ ਕਰ ਦਿੰਦੀ ਹੈ ਕਿਉਂਕਿ ਸੰਗੀਤ ਮਾਨਵਤਾ ਦੀ ਰੂਹ ਦਾ ਖੁਰਾਕ ਹੁੰਦੀ ਹੋਈ ਸਕੂਨ ਦਿੰਦੀ ਹੈ। ਮਰਦ, ਔਰਤ ਦੀ ਗਹਿਣਿਆਂ ਦੀ ਕਮਜ਼ੋਰੀ ਨੂੰ ਸਮਝਦਾ ਹੋਇਆ ਉਸਦੀ ਮਾਨਸਿਕ ਭੁੱਖ ਪੂਰੀ ਕਰਨ ਦੀ ਕੋਸ਼ਿਸ਼ ਕਰਦਾ ਹੈ। ਗਹਿਣੇ ਸਾਡੇ ਵਿਰਾਸਤੀ ਸਭਿਅਚਾਰ ਦਾ ਅਟੁੱਟ ਅੰਗ ਹਨ। ਭਾਵ ਇਹ ਗੀਤ  ਸਾਡੇ ਵਿਰਾਸਤੀ ਗਹਿਣੇ ਹਨ।

ਗੁਰਭਜਨ ਗਿੱਲ ਪੰਜਾਬੀ ਦਾ ਸੰਗੀਤਕ ਤੇ ਸਰੋਦੀ ਲੋਕ ਕਵੀ ਹੈ। ਉਹ ਬਹੁਪਰਤੀ ਅਤੇ ਬਹੁਰੰਗੀ ਕਵੀ ਹੈ। ਕਵਿਤਾ ਅਤੇ ਗੀਤ ਉਸਦੀ ਰੂਹ ਦੀ ਖੁਰਾਕ ਹਨ। ਗੀਤ ਇਨਸਾਨੀ ਭਾਵਨਾਵਾਂ ਨੂੰ ਲੋਕ ਬੋਲੀ ਵਿੱਚ ਲਿਖਣ ਦਾ ਸਾਹਿਤਕ ਰੂਪ ਹੁੰਦਾ ਹੈ।

ਗੁਰਭਜਨ ਗਿੱਲ ਮੁਢਲੇ ਤੌਰ ‘ਤੇ ਸਮਾਜਿਕ ਸਰੋਕਾਰਾਂ ਦਾ ਲੋਕ ਕਵੀ ਹੈ। ਉਨ੍ਹਾਂ ਦੀਆਂ ਲਗਪਗ ਦੋ ਦਰਜਨ ਕਵਿਤਾ ਅਤੇ ਗ਼ਜ਼ਲਾਂ ਦੀਆਂ ਪੁਸਤਕਾਂ ਪ੍ਰਕਾਸ਼ਤ ਹੋ ਚੁੱਕੀਆਂ ਹਨ। ਉਨ੍ਹਾਂ ਦਾ ਇੱਕ ਗੀਤ ਸੰਗ੍ਰਹਿ ‘ਫੁੱਲਾਂ ਦੀ ਝਾਂਜਰ’ ਪਹਿਲਾਂ ਹੀ ਪ੍ਰਕਾਸ਼ਤ ਹੋ ਚੁੱਕਾ ਹੈ।  ‘ਪਿੱਪਲ ਪੱਤੀਆਂ’ ਉਨ੍ਹਾਂ ਦਾ ਦੂਜਾ ਗੀਤ ਸੰਗ੍ਰਹਿ ਹੈ। ਇਸ ਗੀਤ ਸੰਗ੍ਰਹਿ ਵਿੱਚ 81 ਗੀਤਾਂ ਅਤੇ ਦੋ ਟੱਪਿਆਂ ਦੇ ਪੰਨੇ ਹਨ। ਪਿੱਪਲ ਪੱਤੀਆਂ ਦੇ ਗੀਤਾਂ ਦੀਆਂ ਰੰਗ ਬਿਰੰਗੀਆਂ ਵੰਨਗੀਆਂ ਇਨਸਾਨੀ ਮਨਾਂ ਵਿੱਚ ਅਨੇਕਾਂ ਰੌਸ਼ਨੀਆਂ ਪੈਦਾ ਕਰਦੀਆਂ ਹਨ, ਜਿਹੜੀਆਂ ਮਨੁੱਖੀ ਮਾਨਸਿਕਤਾ ਨੂੰ ਚੁੰਧਿਆਉਂਦੀਆਂ ਹੀ  ਨਹੀਂ ਸਗੋਂ ਦਿਲ ਅਤੇ ਦਿਮਾਗ ਨੂੰ ਰੌਸ਼ਨ ਵੀ ਕਰਦੀਆਂ ਹਨ। ਇਹ ਰੌਸ਼ਨੀ ਗੀਤਕਾਰ ਦੀ ਮਾਨਸਿਕਤਾ ਦਾ ਪ੍ਰਗਟਾਵਾ ਕਰਦੀ ਹੈ। ਪਿੱਪਲ ਪੱਤੀਆਂ ਵਿਚਲੇ ਗੀਤ, ਗੀਤਕਾਰ ਦੇ ਸੁੱਤੇ ਪਏ ਆਲਸੀ ਸਮਾਜ ਨੂੰ ਜਾਗ੍ਰਤ ਕਰਨ ਦਾ ਯੋਗਦਾਨ ਪਾਉਂਦੇ ਹਨ। ਗੀਤਕਾਰ ਦੇ ਹਰ ਗੀਤ ਵਿੱਚ ਸਿੱਧੇ ਜਾਂ ਅਸਿਧੇ ਢੰਗ ਨਾਲ ਸਮਾਜ ਵਿੱਚ ਵਾਪਰ ਰਹੀਆਂ ਘਿਨਾਉਣੀਆਂ ਘਟਨਾਵਾਂ ਨੂੰ ਟਕੋਰਾਂ ਲਾਈਆਂ ਹੁੰਦੀਆਂ ਹਨ ਤਾਂ ਜੋ ਲੋਕਾਈ ਨੂੰ ਆਪਣੇ ਹੱਕਾਂ ਬਾਰੇ ਜਾਗਰੂਕ ਕੀਤਾ ਜਾ ਸਕੇ। ਪੰਜਾਬ ਵਿੱਚ ਰਾਜਨੀਤਕ, ਸਮਾਜਿਕ, ਸਭਿਆਚਾਰਿਕ, ਆਰਥਿਕ ਅਤੇ ਪਰਿਵਾਰਿਕ ਵਾਪਰ ਰਹੀਆਂ ਵਿਸੰਗਤੀਆਂ ਕੋਮਲ ਦਿਲ ਸਾਹਿਤਕ ਪ੍ਰਵਿਰਤੀ ਵਾਲੇ ਗੀਤਕਾਰ ਗੁਰਭਜਨ ਗਿੱਲ ‘ਤੇ ਗਹਿਰਾ ਪ੍ਰਭਾਵ ਛੱਡਦੀਆਂ ਹੋਈਆਂ, ਉਨ੍ਹਾਂ ਦੀ ਅੰਤਹਕਰਨ ਨੂੰ ਲੋਕਾਈ ਦੇ ਹੱਕ ਵਿੱਚ ਕੁੱਦਣ ਲਈ ਕੁਰੇਦਦੀਆਂ ਰਹਿੰਦੀਆਂ ਹਨ।

ਫਿਰ ਗੀਤਕਾਰ ਸੁਤੇ ਸਿੱਧ ਹੀ ਖਾਂਦਿਆਂ, ਪੀਂਦਿਆਂ, ਉਠਦਿਆਂ, ਬੈਠਦਿਆਂ ਅਤੇ ਸਮਾਜ ਵਿੱਚ ਵਿਚਰਦਿਆਂ ਆਪਣੀ ਕਲਮ ਨਾਲ ਕੋਰੇ ਕਾਗ਼ਜ਼ ਨੂੰ ਸੁਰ, ਤਾਲ, ਲੈ ਵਿੱਚ ਬਦਲਕੇ ਮਾਨਵੀ ਹਿੱਤਾਂ ‘ਤੇ ਪਹਿਰਾ ਦੇਣ ਲਈ ਪ੍ਰੇਰਿਤ ਕਰ ਦਿੰਦਾ ਹੈ। ਗੁਰਭਜਨ ਗਿੱਲ ਦੀ ਸੋਚ ਦਾ ਘੇਰਾ ਵਿਸ਼ਾਲ ਹੈ, ਜਿਸ ਕਰਕੇ ਉਸ ਦੇ ਵਿਸ਼ੇ ਵੀ ਅਨੇਕ ਹਨ। ਉਹ ਪੰਜਾਬੀ ਭਾਸ਼ਾ ਨੂੰ ਅੰਗਰੇਜ਼ੀ ਸਿੱਖਣ ਦੇ ਬਹਾਨੇ ਅਣਡਿਠ ਕਰਨ ਤੋਂ ਸ਼ੁਰੂ ਕਰਕੇ ਕਿਸਾਨੀ ਸੰਘਰਸ਼, ਇਸਤਰੀ ਜਾਤੀ ਨਾਲ ਹੋ ਰਹੇ ਦੁੱਖਦਾਈ ਤੇ ਘਿਨਾਉਣੇ ਅਤਿਆਚਾਰ, ਬਲਾਤਕਾਰ, ਪ੍ਰਕਿ੍ਰਤੀ ਨਾਲ ਛੇੜ ਛਾੜ, ਵਾਤਾਵਰਨ, ਹਵਾ, ਪਾਣੀ, ਧਰਤੀ ਅਤੇ ਸਾਹਿਤਕ ਪ੍ਰਦੂਸ਼ਣ, ਮੁਹੱਬਤ, ਦੇਸ਼ ਦੀ ਵੰਡ, ਭਾਈਚਾਰਕ ਸੰਬੰਧ, ਨਸ਼ਿਆਂ, ਧਾਰਮਿਕ, ਰਾਜਨੀਤਕ, ਸਭਿਅਚਾਰਿਕ, ਗ਼ਰੀਬੀ, ਮਜ਼ਦੂਰੀ, ਲੁੱਟ ਘਸੁੱਟ, ਦਗ਼ਾ, ਫ਼ਰੇਬ ਅਤੇ ਦੇਸ਼ ਭਗਤੀ ਤੋਂ ਬਾਅਦ ਅਖ਼ੀਰ ਵਿਸਮਾਦੀ ਅਵਸਥਾ ਤੱਕ ਪਹੁੰਚ ਜਾਂਦਾ ਹੈ। ਇਹੋ ਉਨ੍ਹਾਂ ਦਾ ਵਿਲੱਖਣ ਗੁਣ ਹੈ।

ਉਨ੍ਹਾਂ ਦੇ ਗੀਤਾਂ ਦਾ ਮੁੱਖ ਵਿਸ਼ਾ ਸਮਾਜਿਕ ਸਰੋਕਾਰ ਹੀ ਹਨ ਕਿਉਂਕਿ ਉਹ ਸਮਾਜ ਦੀ ਚੜ੍ਹਦੀ ਕਲਾ ਅਤੇ ਬਿਹਤਰੀ ਲਈ ਵਚਨਬੱਧ ਹੈ। ‘ਤੋੜ ਦਿਉ ਜੰਜ਼ੀਰਾਂ’ ਸਿਰਲੇਖ ਵਾਲੇ ਗੀਤ ਵਿੱਚ ਉਹ ਮਨੁੱਖਤਾ ਦੇ ਹੱਕਾਂ ਦੇ ਹੋ ਰਹੇ ਘਾਣ ਦੀ ਚੀਸ ਨੂੰ ਮਹਿਸੂਸ ਕਰਦੇ ਹੋਏ ਬਗ਼ਾਬਤ ਤੁਣਕਾ ਲਗਾਉਂਦੇ ਹੋਏ ਲਿਖਦੇ ਹਨ,

 ਤੋੜ ਦਿਉ ਜੰਜ਼ੀਰਾਂ ਪੈਰੋਂ ਤੋੜ ਦਿਉ,
ਸਾਨੂੰ ਸਾਡਾ ਬਾਲ ਬਚਪਨਾ ਮੋੜ ਦਿਉ।
ਕੀ ਕਰਨਾ ਹੈ ਲਾਗੂ ਤੁਸੀਂ ਅਸੂਲਾਂ ਨੂੰ।
 ਸਾਡੇ ਵਰਗੇ ਤਰਸਣ ਪੜ੍ਹਨ ਸਕੂਲਾਂ ਨੂੰ।
ਰੱਦੀ ਚੁਗਦਿਆਂ ਸਾਨੂੰ ਰੱਦੀ ਗਿਣਦੇ ਹੋ।
ਸਾਨੂੰ ਕਿਹੜੇ ਫੀਤੇ ਦੇ ਸੰਗ ਮਿਣਦੇ ਹੋ।


ਗੀਤਕਾਰ ਨੇ ਸਿਆਸਤਦਾਨਾ ‘ਤੇ ਕਿਤਨੀ ਵੱਡੀ ਚੋਟ ਲਗਾਈ ਹੈ। ਉਹ ਵਿਰਾਸਤੀ ਵਸਤਾਂ ਦੀ ਸ਼ਬਦਾਵਲੀ ਦੀ ਵਰਤੋਂ ਕਰਦੇ ਹੋਏ, ਇਸਤਰੀ ਜਾਤੀ ਨਾਲ ਹੋ ਰਹੇ ਦੁਰਵਿਵਹਾਰ ਅਤੇ ਮਰਦ ਪ੍ਰਧਾਨ ਸਮਾਜ ਦੀ ਸੋਚ ਤੇ ਕਟਾਖ਼ਸ਼ ਕਰਦੇ ਹਨ। ਉਨ੍ਹਾਂ ਦੇ ਗੀਤਾਂ ਦੇ ਸ਼ਬਦਾਂ ਦਾ ਵਹਿਣ ਦਰਿਆ ਦੀਆਂ ਲਹਿਰਾਂ ਦੀ ਤਰ੍ਹਾਂ ਇਨਸਾਨੀ ਭਾਵਨਾਵਾਂ ਦਾ ਪ੍ਰਗਟਾਵਾ ਕਰਦਾ ਹੈ। ‘ਵੇ ਵੀਰੋ ਵੇ ਅੰਮੜੀ ਜਾਇਓ’ ਵਾਲੇ ਗੀਤ ਵਿੱਚ ਇਸਤਰੀਆਂ ਦੀ ਤ੍ਰਾਸਦੀ ਬਾਰੇ ਲਿਖਦੇ ਹਨ,

ਪੜ੍ਹਨ ਸਕੂਲ ਜਦ ਵੀ ਜਾਈਏ, ਡਰੀਏ ਜ਼ਾਲਮ ਡਾਰਾਂ ਤੋਂ।
ਇੱਜ਼ਤ ਪੱਤ ਦੀ ਰਾਖੀ ਵਾਲੀ, ਆਸ ਨਹੀਂ ਸਰਕਾਰਾਂ ਤੋਂ।


ਪ੍ਰਦੂਸ਼ਣ ਦੀ ਸਮੱਸਿਆ ਨੂੰ ਅਤੀ ਗੰਭੀਰ ਸਮਝਦੇ ਹੋਏ ਉਨ੍ਹਾਂ ਆਪਣੇ ‘ਮੇਰੀ ਬਾਤ ਸੁਣੋ ਚਿੱਤ ਲਾ ਕੇ’ ਸਿਰਲੇਖ ਵਾਲੇ ਗੀਤ ਵਿੱਚ ਕਿਸਾਨਾ ਨੂੰ ਤਾਕੀਦ ਕੀਤੀ ਹੈ ਕਿ ਉਹ ਆਪਣੇ ਭਵਿਖ ਨੌਜਵਾਨ ਪੀੜ੍ਹੀ ਦੀ ਸਿਹਤ ਦਾ ਧਿਆਨ ਰੱਖਦੇ ਹੋਏ ਪਰਾਲੀ ਨੂੰ ਸਾੜਨ ਤੋਂ ਪ੍ਰਹੇਜ਼ ਕਰਨ ਦੀ ਤਾਕੀਦ ਕਰਦੇ ਹੋਏ ਕਹਿੰਦੇ ਹਨ ਕਿ ਜੇਕਰ ਲਾਪਰਵਾਹੀ ਵਰਤੀ ਗਈ ਤਾਂ ਪਛਤਾਉਣਾ ਪਵੇਗਾ। ਸਿਆਣਪ ਤੋਂ ਕੰਮ ਲਓ, ਸਾਹ ਘੁੱਟ ਕੇ ਨਾ ਮਰੋ।

ਮੇਰੀ ਬਾਤ ਸੁਣੋ ਚਿੱਤ ਲਾ ਕੇ, ਖੇਤਾਂ ਦੇ ਸਰਦਾਰੋ, ਬਰਖ਼ੁਰਦਾਰੋ।
ਸਾੜ ਪਰਾਲੀ, ਕਰਕੇ ਧੂੰਆਂ, ਸਾਹ ਘੁੱਟ ਮਰੋ ਨਾ ਮਾਰੋ, ਪਹਿਰੇਦਾਰੋ।

ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਬਿਮਾਰੀ ਨੇ ਆਪਣੇ ਕਲਾਵੇ ਵਿੱਚ ਬੁਰੀ ਤਰ੍ਹਾਂ ਲੈ ਲਿਆ ਹੈ। ਇਸ ਲਾਹਨਤ ਨੂੰ ਗਲੋਂ ਲਾਹੁਣ ਲਈ ਉਨ੍ਹਾਂ ਆਪਣੇ ‘ਰੰਗ ਦਿਆ ਚਿੱਟਿਆ’ ਗੀਤ ਵਿੱਚ ਨੌਜਵਾਨਾ ਨੂੰ ਖ਼ਬਰਦਾਰ ਕਰਦਿਆਂ ਲਿਖਿਆ ਹੈ,

ਰੰਗ ਦਿਆ ਚਿੱਟਿਆ ਤੇ ਦਿਲ ਦਿਆ ਕਾਲ਼ਿਆ।
ਮੇਰਾ ਤੂੰ ਪੰਜਾਬ ਬਿਨਾ ਦੰਦਾਂ ਤੋਂ ਹੀ ਖਾ ਲਿਆ।
ਕਿੱਦਾਂ ਹੁਣ ਪੈਲਾਂ ਪਾਉਣ, ਪੱਟਾਂ ਉੱਤੇ ਮੋਰ ਵੀ।
ਫਿਰਦੀ ਗੁਆਚੀ ਇਹ ਜਵਾਨੀ ਭੁੱਲੀ ਤੋਰ ਵੀ।
ਸਾਡੇ ਪੁੱਤਾਂ ਧੀਆਂ ਨੂੰ ਤੂੰ ਚਾਟ ਉੱਤੇ ਲਾ ਲਿਆ।


ਇਨ੍ਹਾਂ ਗੀਤਾਂ ਨੂੰ ਪੜ੍ਹਕੇ ਗੀਤਕਾਰ ਦੇ ਦਿਲ ਦੀ ਚੀਸ ਸੁਣਾਈ ਦਿੰਦੀ ਹੈ। ਪੰਜਾਬ ਦਾ ਸਮਾਜਿਕਤਾ, ਆਪਸੀ ਪਿਆਰ, ਸਦਭਾਵਨਾ ਅਤੇ ਸਾਂਝੀਵਾਲਤਾ ਦਾ ਸਭਿਅਚਾਰ ਖੇਰੂੰ ਖੇਰੂੰ ਹੋਇਆ ਵਿਖਾਈ ਦਿੰਦਾ ਹੈ। ਗੀਤਕਾਰ ਆਪਣੇ ਇਨ੍ਹਾਂ ਗੀਤਾਂ ਰਾਹੀਂ ਪੰਜਾਬੀਆਂ ਨੂੰ ਆਪਣੇ ਭਵਿਖ ਨੂੰ ਸੁਨਹਿਰਾ ਬਣਾਉਣ ਲਈ ਪ੍ਰੇਰਿਤ ਕਰਦਾ ਨਜ਼ਰ ਆ ਰਿਹਾ ਹੈ। ਪੰਜਾਬੀ ਆਪਣੇ ਸਭਿਅਚਾਰ ਅਤੇ ਸਭਿਅਤਾ ਤੋਂ ਦੂਰ ਹੋ ਰਹੇ ਹਨ। ਗੁਰਭਜਨ ਗਿੱਲ ਆਪਣੇ ਇੱਕ ‘ ਆ ਜਾ ਮੇਰੇ ਪਿੰਡ ਦੀ ਨੁਹਾਰ ਵੇਖ ਲੈ’ ਸਿਰਲੇਖ ਵਾਲੇ ਗੀਤ ਵਿੱਚ ਲਿਖਦਾ ਹੈ,

ਆ ਜਾ ਮੇਰੇ ਪਿੰਡ ਦੀ ਨੁਹਾਰ ਵੇਖ ਲੈ।
ਥੁੜ੍ਹਾਂ ਮਾਰੀ ਓਦਰੀ ਬਹਾਰ ਵੇਖ ਲੈ।
ਬਲ਼ਦਾਂ ਦੇ ਗਲ਼ਾਂ ਵਿੱਚ ਗੁੰਮ ਟੱਲੀਆਂ।
ਲਗਦੈ ਬਹਾਰਾਂ ਏਥੋਂ ਉੱਡ ਚੱਲੀਆਂ।
ਫਸਲਾਂ ਤੇ ਕਰਜ਼ੇ ਦਾ ਭਾਰ ਵੇਖ ਲੈ।

 
ਗੀਤਕਾਰ ਸਿਆਸਤਦਾਨਾ ਦੀਆਂ ਕਾਲੀਆਂ ਕਰਤੂਤਾਂ ਤੇ ਆਪਣੇ ਗੀਤਾਂ ਵਿੱਚ ਕਟਾਖ਼ਸ਼ ਕਰਦੇ ਹਨ। ਨੌਜਵਾਨਾ ਨੂੰ ਆਪਣੇ ਪੈਰੀਂ ਆਪ ਕੁਹਾੜੀਆਂ ਮਾਰਨ ਤੋਂ ਵਰਜਦੇ ਹਨ। ਕੁਦਰਤ ਦੇ ਕਾਦਰ ਦੀ ਪ੍ਰਸੰਸਾ ਕਰਦਿਆਂ ਵਾਤਾਵਰਨ ਸਾਫ ਤੇ ਸੁੰਦਰ ਬਣਾਈ ਰੱਖਣ ਲਈ ਦਰਖਤਾਂ ਦੀ ਅਹਿਮੀਅਤ ਬਾਰੇ ਵਿਅੰਗਾਤਮਕ ਢੰਗ ਨਾਲ ਦਸਦੇ ਹਨ। ਕੁਝ ਕੁ ਗੀਤ ਪਿਆਰ ਪਰੁਚੇ ਵੀ ਹਨ। ਮੁਹੱਬਤ ਤੋਂ ਬਿਨਾ ਜੀਵਨ ਅਧੂਰਾ ਹੈ। ਇਸ ਲਈ ਉਹ ਆਪਣੇ ਗੀਤਾਂ ਵਿੱਚ ਹਰ ਇਨਸਾਨ ਨੂੰ ਮੁਹੱਬਤ ਕਰਨ ਤੇ ਜ਼ੋਰ ਦਿੰਦੇ ਹਨ ਤਾਂ ਜੋ ਭਾਈਚਾਰਕ ਸੰਬੰਧ ਬਰਕਰਾਰ ਰਹਿ ਸਕਣ। ਪੰਜਾਬੀਆਂ ਦਾ ਆਪਣੀ ਵਿਰਾਸਤ ਨਾਲੋਂ ਟੁੱਟਣ ਦਾ ਦਰਦ ਗੁਰਭਜਨ ਗਿੱਲ ਦੇ ਬਹੁਤੇ ਗੀਤਾਂ ਵਿੱਚੋਂ ਝਲਕ ਰਿਹਾ ਹੈ। ਭਰੂਣ ਹੱਤਿਆ ਬਾਰੇ ਬਹੁਤ ਹੀ ਸੰਵੇਦਨਾ ‘ਸਮਝੇਂ ਤੂੰ ਪੁੱਤਾਂ ਨਾਲ ਸ਼ਾਨ ਮਾਏ ਮੇਰੀਏ’ ਵਾਲੇ ਗੀਤ ਵਿਚ ਲਿਖੇ ਸ਼ਬਦ ਹਰ ਇਨਸਾਨ ਦੇ ਮਨ ‘ਤੇ ਗਹਿਰਾ ਪ੍ਰਭਾਵ ਪਾਉਂਦੇ ਹਨ ਜਦੋਂ ਗੀਤਕਾਰ ਲਿਖਦੇ ਹਨ,

ਏਨੀ ਤੂੰ ਬੇਰਹਿਮੀ ਨਾਲ ਕੁੱਖ ਵਿੱਚੋਂ ਤੋਰ ਨਾ।
ਡੋਡੀ ਤੂੰ ਗੁਲਾਬ ਵਾਲੀ, ਅੱਗ ਉੱਤੇ ਭੋਰ ਨਾ।
ਦਾਜ ਤੇ ਦਹੇਜ ਵਾਲੇ ਲੋਭੀਆਂ ਤੋਂ ਡਰ ਨਾ।
ਹੰਝੂਆਂ ਨੂੰ ਪੂੰਝ, ਐਵੇਂ ਰੋਜ਼ ਰੋਜ਼ ਮਰ ਨਾ।


ਇਸੇ ਤਰ੍ਹਾਂ ਧੀ ਦੇ ਘਰ ਬੈਠੀਏ ਮਾਏ ਵਾਲੇ ਗੀਤ ਦੇ ਬੋਲ ਧੁਰ ਅੰਦਰ ਤੱਕ ਲਹਿ ਜਾਂਦੇ ਹਨ ਜਦੋਂ ਗੀਤਕਾਰ ਲਿਖਦਾ ਹੈ,

ਜੇ ਨੂੰਹ ਦੀ ਕੁੱਖ ਅੰਦਰ ਧੀ ਏ।
ਇਸ ਵਿੱਚ ਉਸਦਾ ਦੋਸ਼ ਕੀਹ ਏ।
ਇਹ ਵੀ ਉਸੇ ਰੱਬ ਦਾ ਜੀਅ ਏ।
ਜੇ ਤੈਨੂੰ ਨਾਨੀ ਨਾ ਜਣਦੀ।
ਤੂੰ ਮੇਰੀ ਮਾਂ ਕਿੱਦਾਂ ਬਣਦੀ।


ਅੁਧੁਨਿਕਤਾ ਨੇ ਪੰਜਾਬ ਦੇ ਪ੍ਰਚੂਨ ਦੇ ਕਾਰੋਬਾਰ ਅਤੇ ਸੰਗੀਤਕ ਵਾਤਾਵਰਨ ਨੂੰ ਤਬਾਹ ਕਰ ਦਿੱਤਾ ਹੈ, ਜਿਸਦਾ ਝਲਕਾਰਾ ਗੀਤਕਾਰ ਦੇ ‘ਦੱਸੋ ਗੁਰੂ ਵਾਲਿਓ’ ਵਾਲੇ ਗੀਤ ਵਿੱਚੋਂ ਆਉਂਦਾ ਹੈ,

ਦੱਸੋ ਗੁਰੂ ਵਾਲਿਓ ਪੰਜਾਬ ਕਿੱਥੇ ਹੈ?
ਬਾਣੀ ਨਾਲ ਵਜਦੀ ਰਬਾਬ ਕਿੱਥੇ ਹੈ?
ਹੱਟੀ ਦੀ ਥਾਂ
ਮਾਲ ਤੇ ਪਲਾਜ਼ੇ ਆ ਗਏ।
ਪੱਕੇ ਤੇ ਪਕਾਏ ਬਾਹਰੋਂ ਖਾਜੇ ਆ ਗਏ।
ਤੂੰਬੀ ਅਲਗੋਜ਼ੇ ਦੀ ਥਾਂ ਵਾਜੇ ਆ ਗਏ।
ਮਹਿਕਦਾ ਉਹ ਸੁੱਚੜਾ ਗੁਲਾਬ ਕਿੱਥੇ ਹੈ?


ਸੰਸਾਰ ਵਿੱਚ ਦੋਖੀ, ਲੋਭੀ ਤੇ ਫਰੇਬੀ ਲੋਕ ਮੁਖੌਟੇ ਪਹਿਨੀ ਫਿਰਦੇ ਹਨ। ਗੀਤਕਾਰ ਉਨ੍ਹਾਂ ਦਾ ਪਰਦਾ ਫਾਸ਼ ਕਰਦਾ ਲਿਖਦਾ ਹੈ,

ਵੇਖਣ ਨੂੰ ਸਾਊ ਬੰਦਾ, ਠੱਗੀ ਹੈ ਮੇਰਾ ਧੰਦਾ।
ਆਖ਼ਰ ਨੂੰ ਪੈਂਦਾ ਭਾਵੇਂ, ਮੇਰੇ ਹੀ ਗਲ ਵਿੱਚ ਫੰਦਾ।
ਫਿਰ ਵੀ ਨਾ ਟਲ਼ਦਾ ਹਾਂ ਮੈਂ ਮੇਰੇ ਭਰਾਉ।


ਗੀਤਕਾਰ ਦੇ ਗੀਤਾਂ ਵਿੱਚੋਂ ਮਾਪਿਆਂ ਦੇ ਪ੍ਰਦੇਸ ਗਏ ਪੁੱਤਰਾਂ ਦੇ ਦਰਦ ਨੂੰ ਬਹੁਤ ਹੀ ਖ਼ੂਬਸੂਰਤ ਢੰਗ ਨਾਲ ਲਿਖਿਐ,

ਦੱਸ ਵੇ ਪੁੱਤਰਾ ਦੱਸ ਤੂੰ ਮੇਰਾ ਘਰ ਕਿੱਥੇ ਹੈ?
ਜਿੱਥੇ ਬੈਠ ਆਰਾਮ ਕਰਾਂ ਉਹ ਦਰ ਕਿਥੇ ਹੈ?
ਦੂਰ ਦੇਸ ਪਰਦੇਸ ਗੁਆਚੀ ਛਾਂ ਪੁਛਦੀ ਹੈ।
ਪੁੱਤਰ ਦੇ ਘਰ ਬੇਘਰ ਹੋਈ ਮਾਂ ਪੁੱਛਦੀ ਹੈ।


ਰੁੱਖਾਂ ਅਤੇ ਕੁੱਖਾਂ ਦੀ ਅਹਿਮੀਅਤ ਬਾਰੇ ਗੀਤਕਾਰ ਲਿਖਦੇ ਹਨ,

ਵਿਹੜੇ ਅੰਦਰ ਧੀ ਤੇ ਛਾਂ ਲਈ ਬਿਰਖ਼ ਜ਼ਰੂਰੀ ਹੈ।
ਖ਼ੁਸ਼ਬੂ ਤੇ ਹਰਿਆਵਲ ਤੋਂ ਬਿਨ ਧਰਤ ਅਧੂਰੀ ਹੈ।


ਸਚਿਤਰ ਰੰਗਦਾਰ ਦਿਲਕਸ਼ ਮੁੱਖ ਕਵਰ, 112 ਪੰਨਿਆਂ, 200 ਰੁਪਏ ਕੀਮਤ ਵਾਲਾ ਪਿੱਪਲ ਪੱਤੀਆਂ ਗੀਤ ਸੰਗ੍ਰਹਿ ਪੰਜਾਬੀ ਲੋਕ ਵਿਰਾਸਤ ਅਕਾਦਮੀ ਲੁਧਿਆਣਾ ਅਤੇ ਸਵੀਨਾ ਪ੍ਰਕਾਸ਼ਨ ਕੈਲੇਫ਼ੋਰਨੀਆਂ ਯੂ ਐਸ ਏ ਨੇ ਪ੍ਰਕਾਸ਼ਤ ਕੀਤਾ ਹੈ। ਇਹ ਗੀਤ ਸੰਗ੍ਰਹਿ ਸਿੰਘ ਬ੍ਰਦਰਜ਼ ਅੰਮਿ੍ਰਤਸਰ ਤੋਂ ਪ੍ਰਾਪਤ ਕੀਤਾ ਜਾ ਸਕਦਾ ਹੈ।

ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ
ਮੋਬਾਈਲ-94178 13072
ujagarsingh48@yahoo.com

 

  140ਗੁਰਭਜਨ ਗਿੱਲ ਦੀ ਪੁਸਤਕ ‘ਪਿੱਪਲ ਪੱਤੀਆਂ’ ਦੇ ਗੀਤ ਸਮਾਜਿਕਤਾ ਦੀ ਤਰਜ਼ਮਾਨੀ  
ਉਜਾਗਰ ਸਿੰਘ, ਪਟਿਆਲਾ
139ਅਰਜ਼ਪ੍ਰੀਤ ਦਾ ਕਾਵਿ ਸੰਗ੍ਰਹਿ ‘ਸੁਰਮੇ ਦੇ ਦਾਗ਼’ ਮੁਹੱਬਤ ਤੇ ਸਮਾਜਿਕ ਸਰੋਕਾਰਾਂ ਦਾ ਸੁਮੇਲ 
ਉਜਾਗਰ ਸਿੰਘ, ਪਟਿਆਲਾ
138ਸੁਖਦੇਵ ਸਿੰਘ ਸ਼ਾਂਤ ਦੀ ‘ਗੁਰਮਤਿ  ਦ੍ਰਿਸ਼ਟੀ’ ਖੋਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ 
137ਸ਼ਬਦ ਸਿਰਜਣਹਾਰੇ-2 ਸਮਾਜਿਕ ਸਰੋਕਾਰਾਂ ਦਾ ਪ੍ਰਤੀਨਿਧ ਕਵਿ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ 
136ਹਰੀ ਸਿੰਘ ਵਿਰਕ ਦੀ ਪੁਸਤਕ ‘ਸਹਾਰੀ ਦੇ ਵਿਰਕਾਂ ਦਾ ਇਤਿਹਾਸ' ਚੰਗਾ ਉਦਮ
ਉਜਾਗਰ ਸਿੰਘ, ਪਟਿਆਲਾ 
plahiਗੁਰਮੀਤ ਸਿੰਘ ਪਲਾਹੀ ਦਾ ਕਾਵਿ ਸੰਗ੍ਰਹਿ ‘ਕੁੱਝ ਤਾਂ ਬੋਲ’ ਬਗ਼ਾਬਤੀ ਸੁਰਾਂ ਦਾ ਪੁਲੰਦਾ 
ਉਜਾਗਰ ਸਿੰਘ, ਪਟਿਆਲਾ 
134ਪ੍ਰੋ ਜਸਵੰਤ ਸਿੰਘ ਗੰਡਮ ਦੀ ਪੁਸਤਕ ‘ਸੁੱਤੇ ਸ਼ਹਿਰ ਦਾ ਸਫ਼ਰ’ ਜ਼ਿੰਦਗੀ ਦੇ ਤਜਰਬੇ ਦਾ ਚਿੰਤਨ/a>   
ਉਜਾਗਰ ਸਿੰਘ, ਪਟਿਆਲਾ 
133ਸੁਰਿੰਦਰ ਸਿੰਘ ਜੱਬਲ ਦੀ ਪੁਸਤਕ ‘ਚਾਚਾ ਵੈਨਕੂਵਰੀਆ’ ਸਿੱਖ ਮਸਲਿਆਂ ‘ਤੇ ਤਿੱਖੀ ਚੋਭ 
ਉਜਾਗਰ ਸਿੰਘ, ਪਟਿਆਲਾ 
132ਨਰਿੰਦਰਪਾਲ ਕੌਰ ਦਾ ਕਾਵਿ ਸੰਗ੍ਰਹਿ ‘ਕਸ਼ੀਦ’ ਰਹੱਸਵਾਦ ਅਤੇ ਵਿਸਮਾਦ ਦਾ ਗੋਹੜਾ
ਉਜਾਗਰ ਸਿੰਘ, ਪਟਿਆਲਾ 
131ਪੰਜਾਬੀ ਪੱਤਰਕਾਰੀ ਦਾ ਰੌਸ਼ਨ ਮੀਨਾਰ : ਕੌਮਾਂਤਰੀ ਪੱਤਰਕਾਰ ਨਰਪਾਲ ਸਿੰਘ ਸ਼ੇਰਗਿੱਲ
ਉਜਾਗਰ ਸਿੰਘ, ਪਟਿਆਲਾ 
130400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ
‘ਲੋਕ-ਨਾਇਕ ਗੁਰੂ ਤੇਗ ਬਹਾਦਰ’ ਡਾ ਰਤਨ ਸਿੰਘ ਜੱਗੀ ਦੀ ਵਿਲੱਖਣ ਪੁਸਤਕ - ਉਜਾਗਰ ਸਿੰਘ, ਪਟਿਆਲਾ 
129‘ਕਵਿਤਾ ਦੇ ਵਿਹੜੇ’ ਪੁਸਤਕ ਪੰਜਾਬੀ ਪਾਠਕਾਂ ਲਈ ਵਰਦਾਨ ਸਾਬਤ ਹੋਵੇਗੀ 
ਉਜਾਗਰ ਸਿੰਘ, ਪਟਿਆਲਾ 
128-1ਡਾ ਹਰਕੇਸ਼ ਸਿੰਘ ਸਿੱਧੂ ਦੀ ਮੇਰੇ ਸੁਪਨੇ ਮੇਰੇ ਗੀਤ ਪੁਸਤਕ: ਨਵਾਂ ਸਮਾਜ ਸਿਰਜਣ ਦੀ ਹੂਕ 
ਉਜਾਗਰ ਸਿੰਘ, ਪਟਿਆਲਾ 
127ਪਰਮਜੀਤ ਪਰਮ ਦੀ ਸਵੈ ਜੀਵਨੀ ‘ਧੁੱਪਾਂ ਤੇ ਛਤਰੀਆਂ’ ਜਦੋਜਹਿਦ ਦੀ ਦਾਸਤਾਂ 
ਉਜਾਗਰ ਸਿੰਘ, ਪਟਿਆਲਾ 
126ਡਾ ਮਦਨ ਲਾਲ ਹਸੀਜਾ ਦੀ ਪੁਸਤਕ ‘ਉਦੀਯਮਾਨ ਬਹਾਵਲਪੁਰ ਸਮਾਜ’ ਇਤਿਹਾਸਕ ਦਸਤਾਵੇਜ਼
ਉਜਾਗਰ ਸਿੰਘ, ਪਟਿਆਲਾ 
plahiਗੁਰਮੀਤ ਸਿੰਘ ਪਲਾਹੀ ਦੀ ਪੰਜਾਬ ਡਾਇਰੀ - 2021 ਪੱਤਰਕਾਰੀ ਦਾ ਬਿਹਤਰੀਨ ਨਮੂਨਾ
ਉਜਾਗਰ ਸਿੰਘ, ਪਟਿਆਲਾ 
124ਸੁਰਜੀਤ ਦੀ ਪੁਸਤਕ ‘ਪਰਵਾਸੀ ਪੰਜਾਬੀ ਸਾਹਿਤ’ (ਸ਼ਬਦ ਤੇ ਸੰਬਾਦ) ਨਿਵੇਕਲਾ ਉਪਰਾਲਾ   
ਉਜਾਗਰ ਸਿੰਘ, ਪਟਿਆਲਾ 
   
123ਨਕਸਲਵਾਦ ਅਤੇ ਪੰਜਾਬੀ ਨਾਵਲ ਸਿਆਸੀ ਅਵਚੇਤਨ : ਸਤਿੰਦਰ ਪਾਲ ਸਿੰਘ ਬਾਵਾ ਦੀ ਖੋਜੀ ਪੁਸਤਕ 
ਉਜਾਗਰ ਸਿੰਘ, ਪਟਿਆਲਾ
122"ਚੰਨ ਅਜੇ ਦੂਰ ਹੈ" ਗ਼ਜ਼ਲ ਸੰਗ੍ਰਹਿ ਮੁਹੱਬਤ ਅਤੇ ਸਮਾਜਿਕ ਸਰੋਕਾਰਾਂ ਦਾ ਸੁਮੇਲ
ਉਜਾਗਰ ਸਿੰਘ, ਪਟਿਆਲਾ 
121ਸਤਵਿੰਦਰ ਸਿੰਘ ਧੰਨੋਆ ਦਾ ਕਾਵਿ ਸੰਗ੍ਰਹਿ: ‘ਜਿੰਦ ਭੱਠੀ ਦੇ ਦਾਣੇ’ ਬਿਰਹਾ ਅਤੇ ਮੁਹੱਬਤ ਦਾ ਸੁਮੇਲ 
ਉਜਾਗਰ ਸਿੰਘ, ਪਟਿਆਲਾ
120ਮੈਂ ‘ਵਰਿਆਮ ਸਿੰਘ ਸੇਖ਼ੋਂ ਪੁਸ਼ਤਾਂ ਤੇ ਪਤਵੰਤੇ’ ਪੁਸਤਕ ਕਿਉਂ ਲਿਖੀ? /a>
ਉਜਾਗਰ ਸਿੰਘ, ਪਟਿਆਲਾ
119‘ਕਾਲ਼ੀ ਮਿੱਟੀ ਲਾਲ ਲਹੂ’ ਕਹਾਣੀ ਸੰਗ੍ਰਹਿ : ਰੁਮਾਂਸਵਾਦ ਅਤੇ ਸਮਾਜਿਕਤਾ ਦਾ ਸੁਮੇਲ
ਉਜਾਗਰ ਸਿੰਘ, ਪਟਿਆਲਾ
118ਰਾਵਿੰਦਰ ਸਿੰਘ ਸੋਢੀ ਦਾ ਨਾਟਕ ਜਿਥੇ ਬਾਬਾ ਪੈਰ ਧਰੇ:ਲੋਕਾਈ ਨੂੰ ਸਿੱਧੇ ਰਸਤੇ ਪਾਉਣ ਦਾ ਉਦਮ
ਉਜਾਗਰ ਸਿੰਘ, ਪਟਿਆਲਾ
117ਗੁਰਭਜਨ ਗਿੱਲ ਦਾ ਕਾਵਿ ਸੰਗ੍ਰਹਿ ਚਰਖ਼ੜੀ : ਸਮਾਜਿਕ ਚਿੰਤਵਾਂ ਦਾ ਗਲੋਟਾ
ਉਜਾਗਰ ਸਿੰਘ, ਪਟਿਆਲਾ 
116‘ਪਟਿਆਲਾ ਦਾ ਸੰਖੇਪ ਇਤਿਹਾਸ ਅਤੇ ਉਘੇ ਵਸਨੀਕ’ ਅਵਤਾਰ ਸਿੰਘ ਦੀ ਖ਼ੋਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ
115ਡਾ ਰਤਨ ਸਿੰਘ ਜੱਗੀ ਦੀ ਪੁਸਤਕ ਗੁਰੂ ਨਾਨਕ ਬਾਣੀ ਪਾਠ ਤੇ ਵਿਆਖਿਆ ਸੱਚੀ ਸ਼ਰਧਾਂਜ਼ਲੀ
ਉਜਾਗਰ ਸਿੰਘ, ਪਟਿਆਲਾ 
114ਰਾਜ ਲਾਲੀ ਬਟਾਲਾ ਦਾ ਗ਼ਜ਼ਲ ਸੰਗ੍ਰਹਿ ‘‘ਲਾਲੀ’’ ਮਨੁੱਖਤਾ ਦੇ ਦਰਦ ਦੀ ਦਾਸਤਾਨ
ਉਜਾਗਰ ਸਿੰਘ, ਪਟਿਆਲਾ 
113ਸੁਭਾਸ਼ ਸ਼ਰਮਾ ਨੂਰ ਦਾ ਕਾਵਿ ਸੰਗ੍ਰਹਿ ਕਿਤਾਬ-ਏ-ਜ਼ਿੰਦਗੀ ਮੁਹੱਬਤੀ ਦਾਸਤਾਂ
ਉਜਾਗਰ ਸਿੰਘ, ਪਟਿਆਲਾ
112ਦਲੀਪ ਸਿੰਘ ਵਾਸਨ ਦੀ ਪੁਸਤਕ ਜੀਵਨ ਇਕ ਸਚਾਈ: ਜੀਵਨ ਦੀ ਜਾਚ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
111ਕੰਵਰ ਦੀਪ ਦਾ ਮਨ ਰੰਗੀਆਂ ਚਿੜੀਆਂ: ਵਿਸਮਾਦੀ ਕਵਿਤਾਵਾਂ ਦਾ ਕਾਵਿ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ  
110ਸੁਖਦੇਵ ਸਿੰਘ ਸ਼ਾਂਤ ਦਾ ਨਵਾਂ ਆਦਮੀ ਮਿੰਨੀ ਕਹਾਣੀ ਸੰਗ੍ਰਹਿ ਸਮਾਜਿਕ ਸਰੋਕਾਰਾਂ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ  
109ਗੁਰਭਜਨ ਗਿੱਲ ਦਾ ਗ਼ਜ਼ਲ ਸੰਗ੍ਰਹਿ ਸੁਰਤਾਲ: ਪੰਜਾਬੀ ਵਿਰਾਸਤ ਦਾ ਸ਼ੀਸ਼ਾ
ਉਜਾਗਰ ਸਿੰਘ, ਪਟਿਆਲਾ
108‘ਕਿਸਾਨ ਅੰਦੋਲਨ ਸਮੁੰਦਰੋਂ ਪਾਰ ਤੇਰੇ ਨਾਲ’ ਪੁਸਤਕ ਪ੍ਰਵਾਸੀਆਂ ਦੇ ਸਮਰਥਨ ਦੀ ਪ੍ਰਤੀਕ 
ਉਜਾਗਰ ਸਿੰਘ, ਪਟਿਆਲਾ  
107ਦਰਦ ਜਾਗਦਾ ਹੈ: ਭੁਪਿੰਦਰ ਸਿੰਘ ਸੱਗੂ 
ਡਾ. ਨਿਸ਼ਾਨ ਸਿੰਘ ਰਾਠੌਰ
106ਮਜਬੂਰੀ, ਲਾਚਾਰੀ, ਬੇਵੱਸੀ  ਅਤੇ ਔਰਤ ਦੀ ਤ੍ਰਾਸਦੀ ਦੀ ਬਾਤ ਪਾਉਂਦੀ ਹੈ "ਕੱਠਪੁਤਲੀਆਂ"
ਸਿ਼ਵਚਰਨ  ਜੱਗੀ ਕੁੱਸਾ
104ਸਮੀਖਿਆ: ਨਾਵਲ "ਦਰਦ ਕਹਿਣ ਦਰਵੇਸ਼"
ਮਨਦੀਪ ਕੌਰ ਭੰਮਰਾ
104ਸ਼ਿਵਚਰਨ ਜੱਗੀ ਕੁੱਸਾ ਦਾ ਨਵਾਂ ਨਾਵਲ "ਦਰਦ ਕਹਿਣ ਦਰਵੇਸ਼" ਮਾਰਕੀਟ 'ਚ
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ
binderਬਿੰਦਰ ਕੋਲੀਆਂ ਵਾਲ ਦੇ ਕਾਵਿ ਸੰਗ੍ਰਹਿ "ਅਧੂਰਾ ਸਫ਼ਰ" ਤੇ ਇਕ ਸਰਸਰੀ ਝਾਤ  
ਰਵੇਲ ਸਿੰਘ ਇਟਲੀ
shazadian1ਰਾਮ ਲਾਲ ਭਗਤ ਦਾ ਕਾਵਿ ਸੰਗ੍ਰਹਿ "ਸ਼ਹਿਜ਼ਾਦੀਆਂ" ਇਸਤਰੀ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
parinday'ਇਹ ਪਰਿੰਦੇ ਸਿਆਸਤ ਨਹੀਂ ਜਾਣਦੇ'
ਉਜਾਗਰ ਸਿੰਘ, ਪਟਿਆਲਾ 
uncleਅੰਕਲ ਟੌਮ ਦੀ ਝੌਪੜੀ
ਬਿੱਟੂ ਖੰਗੂੜਾ, ਲੰਡਨ 
gurmatਡਾ ਗੁਰਸ਼ਰਨ ਕੌਰ ਜੱਗੀ ਦੀ ਪੁਸਤਕ ਗੁਰਮਤਿ ਵਿਚਾਰਧਾਰਾ ਪਾਠਕਾਂ ਲਈ ਮਾਰਗ ਦਰਸ਼ਨ
ਉਜਾਗਰ ਸਿੰਘ, ਪਟਿਆਲਾ 
bhubbalਭੁੱਬਲ ਦੀ ਅੱਗ ਨਾਟਕ ਦਲਿਤ ਅਤੇ ਛੋਟੇ ਕਿਸਾਨਾਂ ਦੀ ਤ੍ਰਾਸਦੀ ਦਾ ਪ੍ਰਤੀਕ 
ਉਜਾਗਰ ਸਿੰਘ, ਪਟਿਆਲਾ 
nanakਨਾਨਕ ਸਿੰਘ ਇਕ ਪੁਨਰ-ਮੁਲਾਂਕਣ ਪੁਸਤਕ : ਨਾਨਕ ਸਿੰਘ ਦੇ ਸਾਹਿਤਕ ਵਿਅਕਤਿਵ ਦਾ ਸ਼ੀਸ਼ਾ 
ਉਜਾਗਰ ਸਿੰਘ, ਪਟਿਆਲਾ 
sonia1ਡਾ ਸੋਨੀਆਂ ਦੀ ਪੁਸਤਕ ‘ਧੁੰਦ’ ਸਿੱਖ ਧਰਮ ਵਿਚ ਆਈ ਗਿਰਾਵਟ ਤੇ ਚਿੰਤਾ ਦਾ ਪ੍ਰਗਟਾਵਾ 
ਉਜਾਗਰ ਸਿੰਘ, ਪਟਿਆਲਾ 
anmolਅਨਮੋਲ ਕੌਰ ਦਾ ਕਹਾਣੀ ਸੰਗ੍ਰਹਿ ‘‘ਜ਼ਮੀਰ’’ ਲੋਕ ਅਰਪਣ
ਸਮਨਦੀਪ ਖੀਵਾ, ਭੀਖੀ
ghesalਡਾਇਰੈਕਟਰ ਭਾਸ਼ਾ ਵਿਭਾਗ ਵਲੋਂ ਨਾਮਵਰ ਸ਼ਾਇਰ ਘੇਸਲ ਦੀ ਪੁਸਤਕ 'ਯਾਦਾਂ ਦੇ ਘੁੱਟ' ਲੋਕ-ਅਰਪਣ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ  
ranaਹਰਪ੍ਰੀਤ ਸਿੰਘ ਰਾਣਾ ਦੀ ਮਿੰਨੀ ਕਹਾਣੀਆਂ ਦੀ ਪੁਸਤਕ ਤਤਕਾਲ ਸਮਾਜਿਕ ਵਰਤਾਰੇ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ  
punjivaadਸੰਸਾਰ ਪੱਧਰ ਦੇ ਸਮਾਜਿਕ ਆਰਥਿਕ ਸਰੋਕਾਰਾਂ ਦੀ ਗੱਲ ਕਰਦੀ ਕਿਤਾਬ 'ਪੂੰਜੀਵਾਦ ਬਨਾਮ ਕੈਨੇਡੀਅਨ ਸਮਾਜ'
ਬਲਜਿੰਦਰ ਸੰਘਾ, ਕਨੇਡਾ
udipanਉਦੀਪਨ ਸਾਹਿਤਕ ਚਿੱਠੀਆਂ ਸਾਹਿਤਕ ਖ਼ਜਾਨੇ ਦੇ ਸੰਬਾਦ ਦਾ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ  
ziraਪਰਮਵੀਰ ਜ਼ੀਰਾ ਦਾ ਪੁਸਤਕ ਪਰਵਾਜ਼ ਮਾਂ ਦੇ ਪਿਆਰ ਤੋਂ ਵਿਹੂਣੀ ਬਹਾਦਰ ਲੜਕੀ ਦੀ ਕਹਾਣੀ
ਉਜਾਗਰ ਸਿੰਘ, ਪਟਿਆਲਾ
ਹਰੀਹਰੀ ਸਿੰਘ ਦੀ ਜੀਵਨ ਸ਼ੈਲੀ ਉਸਦੀ ਸੈ ਜੀਵਨੀ ਵਾਲੀ ਪੁਸਤਕ “ਲੁਕਿੰਗ ਬੈਕ ਵਿਦ ਡੀਲਾਈਟ” ਰਾਹੀਂ
ਡਾ.ਸਾਥੀ ਲੁਧਿਆਣਵੀ, ਲੰਦਨ  
kahani ਕਹਾਣੀ- ਸੰਗ੍ਰਹਿ ‘ਉਮਰੋਂ ਲੰਮੀ ਉਡੀਕ’ ਲੋਕ- ਅਰਪਣ
ਡਾ. ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ
panj

ਮੋਤੀ ਪੰਜ ਦਰਿਆਵਾਂ ਦਾ ਪੁਸਤਕ ਲਹਿੰਦੇ ਅਤੇ ਚੜ੍ਹਦੇ ਪੰਜਾਬ ਦਰਮਿਆਨ ਸਾਹਿਤਕ ਕੜੀ ਬਣੇਗੀ
ਉਜਾਗਰ ਸਿੰਘ, ਪਟਿਆਲਾ

ਕੁਲਵੰਤ ਖਨੌਰੀ ਦੀ ਪਿਆਰ ਪੰਘੂੜਾ ਪੁਸਤਕ ਬੱਚਿਆਂ ਲਈ ਪ੍ਰੇਰਨਾ ਸਰੋਤ
ਉਜਾਗਰ ਸਿੰਘ, ਪਟਿਆਲਾ
ਲੇਖ਼ਕ ਮੋਹਨ ਸਿੰਘ ਔਜਲਾ ਦੀ ਸਮੁੱਚੀ ਲਿਖ਼ਤ ਦਾ ਗੰਭੀਰ ਅਧਿਐਨ ਕਰਦੀ ਪੁਸਤਕ 'ਪ੍ਰੋ.ਮੋਹਨ ਸਿੰਘ ਔਜਲਾ ਦੀ ਸਾਹਿਤਕ ਪਰਵਾਜ਼'
ਬਲਜਿੰਦਰ ਸੰਘਾ, ਕਨੇਡਾ
ਗੁਰਿੰਦਪਾਲ ਸਿੰਘ ਜੋਸਨ ਦੀ ਪੁਸਤਕ ‘‘ਸਾਰਾਗੜੀ ਸਾਕਾ ਅਦੁੱਤੀ ਜੰਗੀ ਮਿਸਾਲ ’’ ਇਤਿਹਾਸਕ ਦਸਤਾਵੇਜ
ਉਜਾਗਰ ਸਿੰਘ, ਪਟਿਆਲਾ
ਸਮਾਜਿਕ ਸਰੋਕਾਰਾਂ, ਰੋਮਾਂਸਵਾਦ ਅਤੇ ਔਰਤਾਂ ਦੇ ਦਰਦਾਂ ਦੀ ਕਵਿਤਰੀ ਬੀਬੀ ਜੌਹਰੀ
ਉਜਾਗਰ ਸਿੰਘ, ਪਟਿਆਲਾ
ਪਰਵਾਸ ਤੇ ਢੌਂਗ ਦਾ ਸੱਚ ਨਾਵਲ ‘ਕੁੜੀ ਕੈਨੇਡਾ ਦੀ’
ਡਾ. ਪ੍ਰਿਥਵੀ ਰਾਜ ਥਾਪਰ,
ਰਾਮ ਲਾਲ ਭਗਤ ਦੀ ਪੁਸਤਕ ਨੂੰਹਾਂ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਸਿੱਖ ਫ਼ੌਜੀਆਂ ਦੀ ਬਹਾਦਰੀ ਦੀ ਦਸਤਾਵੇਜ:ਇਟਲੀ ਵਿੱਚ ਸਿੱਖ ਫ਼ੌਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ
ਪਰਮਜੀਤ ਪਰਮ ਦੇ ਚੰਡੀਗੜ ਦੇ ਬੇਸ਼ਕੀਮਤੀ ਹੀਰੇ: ਨੌਜਵਾਨਾ ਲਈ ਪ੍ਰੇਰਨਾਦਾਇਕ
ਉਜਾਗਰ ਸਿੰਘ, ਪਟਿਆਲਾ
ਹਰਜੋਤ ਸਿੰਘ ਹੈਪੀ ਦੀ ਨਿਕੰਮੀ ਔਲਾਦ: ਨੌਜਵਾਨਾ ਲਈ ਪ੍ਰੇਰਨਾਦਾਇਕ ਪੁਸਤਕ
ਉਜਾਗਰ ਸਿੰਘ, ਪਟਿਆਲਾ
ਬਲਜੀਤ ਕੌਰ ਸਵੀਟੀ ਦੀ ਪੁਸਤਕ ‘‘ਤਰੇਲਾਂ ਪ੍ਰੀਤ ਦੀਆਂ’’ ਰੁਮਾਂਸਵਾਦ ਅਤੇ ਬ੍ਰਿਹਾ ਦਾ ਸੁਮੇਲ
ਉਜਾਗਰ ਸਿੰਘ, ਪਟਿਆਲਾ
ਅਮਰਿੰਦਰ ਸਿੰਘ ਸੋਹਲ ਦੀ ਪੁਸਤਕ ਨੈਣਾਂ ਵਿਚਲਾ ਟਾਪੂ ਸਮਾਜਿਕ ਸਰੋਕਾਰਾਂ ਦੀ ਅਵਾਜ਼
ਉਜਾਗਰ ਸਿੰਘ, ਪਟਿਆਲਾ
ਪੰਜਾਬੀਆਂ ਦੇ ਰਾਜਦੂਤ ਨਰਪਾਲ ਸਿੰਘ ਸ਼ੇਰਗਿਲ ਦੀ ਸ਼੍ਰੀ ਗੁਰੂ ਗੋਬਿੰਦ ਸਿੰਘ ਨੂੰ ਸ਼ਰਧਾਂਜਲੀ
ਉਜਾਗਰ ਸਿੰਘ, ਪਟਿਆਲਾ
ਸਿਰਜਣਦੀਪ ਕੌਰ ਉਭਾ ਦੀ ਪੁਸਤਕ ‘‘ਜਿੱਤ’’ ਹਾਰ ਨੂੰ ਜਿੱਤ ਵਿਚ ਬਦਲਣ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਪਾਲੀ ਖ਼ਾਦਿਮ ਦੀ ਪੁਸਤਕ ਸਵੈ ਦੀ ਤਸਦੀਕ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਪੰਜਵਾਂ ਥੰਮ ਮਿੰਨੀ ਕਹਾਣੀ ਸੰਗ੍ਰਹਿ ਇੱਕ ਅਧਿਐਨ
ਉਜਾਗਰ ਸਿੰਘ, ਪਟਿਆਲਾ
ਡਾ. ਦਰਸ਼ਨ ਵੱਲੋਂ ਸੰਪਾਦਿਤ 'ਸਾਹਿਤ ਤੇ ਸੰਬਾਦ' ਪੁਸਤਕ ਨਵੇਂ ਲੇਖਕਾਂ ਲਈ ਪ੍ਰੇਰਨਾ ਸਰੋਤ
ਉਜਾਗਰ ਸਿੰਘ, ਪਟਿਆਲਾ
ਰਣਜੀਤ ਸਿੰਘ ਭਿੰਡਰ ਦੀ ਪੁਸਤਕ ‘‘ਸਮਾਂ ਤੇ ਸੁਪਨੇ’’ ਅਧੂਰੇ ਅਹਿਸਾਸਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਸੁਰਿੰਦਰ ਸੈਣੀ ਦੀ ਪੁਸਤਕ ‘‘ਮਿੱਤਰ ਪਿਆਰੇ ਨੂੰ’’ ਬਿਰਹਾ ਦੀਆਂ ਮਹਿਕਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਪੱਤਰਕਾਰੀ ਅਤੇ ਸਾਹਿਤ ਦਾ ਸੁਮੇਲ : ਸ਼ਰਨਜੀਤ ਬੈਂਸ
ਉਜਾਗਰ ਸਿੰਘ, ਪਟਿਆਲਾ
ਅਨਮੋਲ ਕੌਰ ਦਾ ਨਾਵਲ ‘‘ਕੁੜੀ ਕੈਨੇਡਾ ਦੀ’’ ਪੰਜਾਬੀ ਮਾਨਸਿਕਤਾ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ
ਬਿੰਦਰ “ਕੋਲੀਆਂ ਵਾਲ”ਦੇ ਪਲੇਠੇ ਨਾਵਲ” ਅਣ ਪਛਾਤੇ ਰਾਹਾਂ ਦੇ ਪਾਂਧੀ” ਤੇ ਇੱਕ ਪੇਤਲੀ ਜੇਹੀ ਝਾਤ
ਰਵੇਲ ਸਿੰਘ, ਇਟਲੀ
ਰਾਜਵਿੰਦਰ ਕੌਰ ਜਟਾਣਾ ਦੀ ਸਰਸਰਾਹਟ ਪੈਦਾ ਕਰਨ ਵਾਲੀ ਪੁਸਤਕ ‘‘ਆਹਟ’’
ਉਜਾਗਰ ਸਿੰਘ, ਪਟਿਆਲਾ
ਬਾਬੂ ਸਿੰਘ ਰੈਹਲ ਦਾ‘‘ਹਨੇਰਾ ਪੀਸਦੇ ਲੋਕ’’ਕਹਾਣੀ ਸੰਗ੍ਰਿਹ ਆਰਥਿਕ ਬਖੇੜੇ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਕਮਲਜੀਤ ਕੌਰ ਕਮਲ ਦੀ ਪੁਸਤਕ ‘‘ਫੁੱਲ ਤੇ ਕੁੜੀਆਂ’’ ਇੱਕ ਸਿੱਕੇ ਦੇ ਦੋ ਪਾਸੇ
ਉਜਾਗਰ ਸਿੰਘ, ਪਟਿਆਲਾ
ਸੁਖਰਾਜ ਸਿੰਘ “ਬਰਾੜ” ਦੇ ਪਲੇਠੇ ਕਾਵਿ ਸੰਗ੍ਰਿਹ “ਦਾਣੇ” ਤੋਂ ਝਲਕਦੀ ਹੈ ਉੱਸ ਦੀ ਕਾਵਿ ਚੇਤਨਾ
ਰਵੇਲ ਸਿੰਘ ਇਟਲੀ
ਬਲਜਿੰਦਰ ਸੰਘਾ ਦੀਆਂ ਲੰਮੀਆਂ ਸਾਹਿਤਕ ਪੁਲਾਂਘਾਂ
ਉਜਾਗਰ ਸਿੰਘ, ਪਟਿਆਲਾ
ਕੁੜੀ ਕੈਨੇਡਾ ਦੀ’ ਨਾਵਲ ਵੱਖਰੀ ਸੁਰ ਵਾਲਾ
ਜਸਵੀਰ ਰਾਣਾ, ਸੰਗਰੂਰ
ਦੇਸ ਭਗਤੀ ਅਤੇ ਸਮਾਜਿਕ ਸਰੋਕਾਰਾਂ ਦੇ ਗੀਤਾਂ ਦਾ ਰਚੇਤਾ ਸੁਖਪਾਲ ਪਰਮਾਰ
ਉਜਾਗਰ ਸਿੰਘ, ਪਟਿਆਲਾ
ਸੰਤ ਭਿੰਡਰਾਂਵਾਲੇ ਦੇ ਰੂ-ਬ-ਰੁ ਜੂਨ 84 ਦੀ ਪੱਤਰਕਾਰੀ ਪੁਸਤਕ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ
ਅਮਨਦੀਪ ਸਿੰਘ ਦਾ ਨਵਪ੍ਰਕਾਸ਼ਿਤ ਕਾਵਿ ਸੰਗ੍ਰਹਿ "ਕੰਕਰ ਪੱਥਰ"  - ਡਾ. ਡੀ. ਪੀ. ਸਿੰਘ ਕਣੀਆਂ' ਕਾਵਿ-ਸੰਗ੍ਰਹਿ ਦੀਆਂ ਨਜ਼ਮਾਂ ਨਾਲ ਸਾਂਝ – ਸੁਖਵਿੰਦਰ ਅੰਮ੍ਰਿਤ
ਡਾ.ਗੁਰਮਿੰਦਰ ਸਿੱਧੂ ਦੀ ਕਿਤਾਬ ' ਕਹਿ ਦਿਓ ਉਸ ਕੁੜੀ ਨੂੰ ' ਰਿਲੀਜ਼ ਕੋਮਲ ਕਲਾ ਅਤੇ ਕਵਿਤਾ ਦਾ ਸੁਮੇਲ- ਸੈਂਡੀ ਗਿੱਲ ਦੀ ਪੁਸਤਕ "ਨੀ ਮਾਂ"
ਉਜਾਗਰ ਸਿੰਘ, ਪਟਿਆਲਾ
ਪਰਵਾਸੀ ਜੀਵਨ ਅਤੇ ਸਾਹਿਤ ਦਾ ਮਾਰਮਿਕ ਮੁਲਾਂਕਣ
ਡਾ.ਲਕਸ਼ਮੀ ਨਰਾਇਣ ਭੀਖੀ, ਪਟਿਆਲਾ
ਸੜਕਛਾਪ ਸ਼ਾਇਰੀ ਪ੍ਰਕ੍ਰਿਤੀ ਅਤੇ ਇਨਸਾਨੀਅਤ ਦੀ ਕਵਿਤਾ
ਉਜਾਗਰ ਸਿੰਘ, ਪਟਿਆਲਾ
ਡਾ ਗੁਰਮਿੰਦਰ ਸਿੱਧੂ ਦੀ ਕਿਤਾਬ ' ਧੀਆਂ ਨਾਲ ਜੱਗ ਵਸੇਂਦਾ ' ਲੋਕ-ਅਰਪਣ "ਨਿੱਕੀਆਂ ਪੰਜਾਬੀ ਮੁਹੱਬਤੀ ਬੋਲੀਆਂ" - ਸੰਗ੍ਹਿ ਕਰਤਾ- ਜਨਮੇਜਾ ਸਿੰਘ ਜੌਹਲ
ਡਾ. ਜਗੀਰ ਸਿੰਘ ਨੂਰ, ਫਗਵਾੜਾ
ਮਿੱਟੀ ਦਾ ਮੋਹ - ਗੁਰਚਰਨ ਸਿੰਘ ਦਿਲਬਰ
ਬਿਕਰਮਜੀਤ ਨੂਰ, ਬਰਨਾਲਾ
ਅੱਥਰੀ ਪੀੜ ਦੀ ਲੇਖਿਕਾ ਅਤੇ ਮੁਹੱਬਤਾਂ ਦੀ ਵਣਜਾਰਨ ਸੁਰਿੰਦਰ ਸੈਣੀ
ਉਜਾਗਰ ਸਿੰਘ, ਪਟਿਆਲਾ
ਸਮਾਜ ਸੇਵਿਕਾ ਕਵਿਤਰੀ: ਲਵੀਨ ਕੌਰ ਗਿੱਲ
ਉਜਾਗਰ ਸਿੰਘ, ਪਟਿਆਲਾ
ਅਨਮੋਲ ਕੌਰ ਦੀ ‘ਕੈਨੇਡਾ ਦੀ ਕੁੜੀ’ ਨੂੰ ਖੁਸ਼ਆਮਦੀਦ
ਡਾ. ਹਰਜਿੰਦਰ ਸਿੰਘ ਵਾਲੀਆਂ
ਸਤਨਾਮ ਚੌਹਾਨ ਦੀ ਪੁਸਤਕ ‘ਕਹੋ ਤਿਤਲੀਆਂ ਨੂੰ’ ਇਸਤਰੀ ਦੀ ਮਾਨਸਿਕਤਾ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਸ਼ਬਦਾਂ ਦੇ ਸ਼ਗਨਾਂ ਦੀ ਤਾਕਤ - ਡਾ.ਗੁਰਮਿੰਦਰ ਸਿੱਧੂ ਦੀਆਂ 'ਚੌਮੁਖੀਆ ਇਬਾਰਤਾਂ ’
ਕਮਲ ਦੁਸਾਂਝ, ਮੋਹਾਲੀ
ਚਰਨਹ ਗੋਬਿੰਦ ਮਾਰਗੁ ਸੁਹਾਵਾ ਪੁਸਤਕ ਵਰਤਮਾਨ ਪਰਿਪੇਖ ਵਿਚ
ਉਜਾਗਰ ਸਿੰਘ, ਪਟਿਆਲਾ
ਮਿਊਰੀਅਲ ਆਰਨਾਸਨ ਲਾਇਬ੍ਰੇਰੀ ਵੱਲੋਂ ਐਸ. ਪੀ. ਬਲਰਾਜ ਸਿੰਘ ਸਿੱਧੂ ਦੀ ਕਿਤਾਬ ‘ਅਸਲੀ ਸਰਦਾਰ’ ਲੋਕ ਅਰਪਿਤ
ਡਾ ਸਰਵਣ ਸਿੰਘ ਰੰਧਾਵਾ, ਕੈਲੇਫੋਰਨੀਆ
ਪਿਆਰਾ ਸਿੰਘ ਕੁੱਦੋਵਾਲ ਦੀ ਸਾਹਿਤਕ ਸੋਚ ਦਾ ਕੱਚ ਸੱਚ
ਉਜਾਗਰ ਸਿੰਘ, ਪਟਿਆਲਾ
ਸਾਂਝੇ ਪ੍ਰਤੀਕ ਵਿਧਾਨ ਦੀ ਪੇਸ਼ਕਾਰੀ : ਸ਼ਬਦਾ ਦੇ ਹਾਰ
ਪਰਵਿੰਦਰ ਜੀਤ ਸਿੰਘ, ਜਲੰਧਰ
ਰੂਪ ਢਿੱਲੋਂ ਦਾ ਨਵਾ ਨਾਵਲ "ਸਮੁਰਾਈ" ਰੀਲੀਸ ਪ੍ਰੀਤ ਪਰੁਚੀ ਬਿਰਹਾ ਦੀ ਕਵਿਤਰੀ-ਸੁਰਿੰਦਰ ਕੌਰ ਬਿੰਨਰ
ਉਜਾਗਰ ਸਿੰਘ, ਪਟਿਆਲਾ
ਮੈਂ, ‘ਇੱਦਾਂ ਨਾ ਸੋਚਿਆ ਸੀ’ - ਸੰਤੋਖ ਸਿੰਘ ਹੇਅਰ
ਨਦੀਮ ਪਰਮਾਰ,  ਕੈਨੇਡਾ
ਕਿਰਪਾਲ ਪੂਨੀ ਦਾ ਕਵਿ-ਸੰਸਾਰ ਸਹਿਜ, ਸੁਹਜ ਅਤੇ ਸੰਤੁਲਨ ਦੀ ਕਵਿਤਾ
ਡਾ ਰਤਨ ਰੀਹਨ, ਯੂ ਕੇ
ਪਰਨੀਤ ਕੌਰ ਸੰਧੂ ਦੀ ਬਿਰਹਾ ਦੇ ਦਰਦਾਂ ਦੀ ਦਾਸਤਾਨ
ਉਜਾਗਰ ਸਿੰਘ, ਪਟਿਆਲਾ
ਪੰਜਾਬੀ ਹਾਇਕੂ ਅਤੇ ਹਾਇਬਨ ਦਾ ਮੋਢੀ ਗੁਰਮੀਤ ਸੰਧੂ
ਉਜਾਗਰ ਸਿੰਘ, ਪਟਿਆਲਾ
ਡਾ: ਸਾਥੀ ਲੁਧਿਆਣਵੀ ਦੇ ਮੁਲਾਕਾਤਾਂ ਦੇ ਸੰਗ੍ਰਹਿ
“ਨਿੱਘੇ ਮਿੱਤਰ ਮੁਲਾਕਾਤਾਂ” ‘ਤੇ ਵਿਮਰਸ਼ ਪੱਤਰ
ਡਾ: ਬਲਦੇਵ ਸਿੰਘ ਕੰਦੋਲਾ, ਯੂ ਕੇ
'ਦ ਸੈਕੰਡ ਸੈਕਸ'
ਡਾ. ਕਰਾਂਤੀ ਪਾਲ, ਅਲੀਗੜ
ਕਾਲੇ ਦਿਨ: 1984 ਤੋਂ ਬਾਅਦ ਸਿੱਖ
ਦਲਵੀਰ ਸਿੰਘ ਲੁਧਿਆਣਵੀ
ਦਵਿੰਦਰ ਪਟਿਆਲਵੀ ਦਾ ਛੋਟੇ ਲੋਕ-ਵੱਡੇ ਵਿਚਾਰ
ਉਜਾਗਰ ਸਿੰਘ, ਪਟਿਆਲਾ
ਨਾਵਲਕਾਰ ਸ੍ਰ ਬਲਦੇਵ ਸਿੰਘ ਬੁੱਧ ਸਿੰਘ ਵਾਲਾ ਦਾ ਨਾਵਲ ਉਜੱੜੇ ਬਾਗਾਂ ਦਾ ਮਾਲੀ ਨਾਰਵੇ ਚ ਰਿਲੀਜ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਪੰਜਾਬੀ ਮਾਂ-ਬੋਲੀ ਦਾ ਝਿਲਮਿਲਾਉਂਦਾ ਸਿਤਾਰਾ -'ਰਵੀ ਸੱਚਦੇਵਾ'
ਸ਼ਿਵਚਰਨ ਜੱਗੀ ਕੁੱਸਾ - ਲੰਡਨ
ਰੂਪ ਢਿੱਲੋ ਦਾ ਨਵਾਂ ਨਾਵਲ "ਓ"
ਅਮਰਜੀਤ ਬੋਲਾ, ਦਰਬੀ ਯੂਕੇ
'ਮਾਲਵੇ ਦੀਆਂ ਬਾਤਾਂ' ਦਾ ਦੂਜਾ ਐਡੀਸ਼ਨ ਰਿਲੀਜ਼
ਹਰਪ੍ਰੀਤ ਸੇਖਾ, ਸਰੀ, ਕਨੇਡਾ
ਲਾਡੀ ਭੁੱਲਰ ਦਾ ਨਵਾਂ ਨਾਵਲ ‘ਖ਼ੂਨ ਦੇ ਹੰਝੂ’ ਰਿਲੀਜ਼
ਸੁਨੀਲ ਦੱਤ ਧੀਰ, ਸੁਲਤਾਨਪੁਰ ਲੋਧ
ਬੰਦ ਘਰਾਂ ਦੇ ਵਾਸੀ
ਬਲਜਿੰਦਰ ਸੰਘਾ, ਕਨੇਡਾ
ਹਰਦਮ ਸਿੰਘ ਮਾਨ ਦਾ ਗ਼ਜ਼ਲ ਸੰਗ੍ਰਿਹ 'ਅੰਬਰਾਂ ਦੀ ਭਾਲ ਵਿੱਚ' ਰਲੀਜ਼
ਬਿੱਕਰ ਸਿੰਘ ਖੋਸਾ, ਕਨੇਡਾ
ਮਨੁੱਖੀ ਮਨ ਦੇ ਸੁਪਨਿਆਂ ਦੀ ਗੱਲ ਕਰਦਾ ਕਹਾਣੀ ਸੰਗ੍ਰਹਿ ‘ਸੁਪਨੇ ਸੱਚ ਹੋਣਗੇ’
ਬਲਜਿੰਦਰ ਸੰਘਾ, ਕਨੇਡਾ
ਖੂਬਸੂਰਤ ਖ਼ਿਆਲਾਂ ਦੀ ਉਡਾਰੀ - ਅੰਬਰਾਂ ਦੀ ਭਾਲ ਵਿੱਚ
ਰਾਜਵੰਤ ਬਾਗੜੀ, ਪੰਜਾਬ
ਦਾਇਰਿਆਂ ਤੋਂ ਪਾਰ ਜਾਣ ਦੀ ਜੁਸਤਜੂ: ਬੱਦਲਾਂ ਤੋਂ ਪਾਰ
ਗੁਰਪਾਲ ਸਿਘ ਸੰਧੂ (ਡਾ.), ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ
ਚੁੱਪ ਵਿਚੋਂ ਬੋਲਦੇ ਸ਼ਬਦ ‘ਚੁੱਪ ਨਦੀ ਤੇ ਮੈਂ’/a>br> i>ਬਲਜਿੰਦਰ ਸੰਘਾ, ਕਨੇਡਾ ਗ਼ਦਰ ਲਹਿਰ ਦੀ ਕਹਾਣੀ
ਪੜਚੋਲਕਾਰ ਉਜਾਗਰ ਸਿੰਘ
ਲੇਖਕ ਮਨਦੀਪ ਖੁਰਮੀ ਦੁਆਰਾ ਸੰਪਾਦਿਤ ਪੁਸਤਕ “ਪੰਜਾਬੀਆਂ ਦੇ ਵਿਹੜੇ ਦਾ ਫੁੱਲ” ਲੋਕ ਅਰਪਣ
ਭਾਈ ਪ੍ਰਧਾਨ ਮੰਤਰੀ, ਨਰਿੰਦਰ ਮੋਦੀ ਬਾਰੇ ਕਿਤਾਬ ਪੰਜਾਬੀ ਭਾਸ਼ਾ ’ਚ ਤਿਆਰ
ਸਤੀਸ਼ ਗੁਲਾਟੀ, ਲੁਧਿਆਣਾ
ਗੁੰਡਾ
ਜਸਵਿੰਦਰ ਸੰਧੂ
ਪੰਜਾਬੀ ਲਿਖਰੀ ਸਭਾ ਵਲੋ ਹਰਿਮੰਦਰ ਕੋਰ ਢਿੱਲੋ ਦੀ ਕਿਤਾਬ ‘ਧਰਤ ਤੇ ਫੁੱਲ’ ਲੋਕ ਅਰਪਣ
ਸੁੱਖਪਾਲ ਪਰਮਾਰ, ਕੈਲਗਰੀ
ਨੌਜਵਾਨ ਸ਼ਾਇਰ ਹਰਮਨਦੀਪ ਚੜ੍ਹਿੱਕ ਦੀ ਪਲੇਠੀ ਕੋਸਿ਼ਸ਼ “ਨਵੀਂ ਦੁਨੀਆ ਦੇ ਬਾਸ਼ਿੰਦਿਓ”
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ
ਹਰਮਨਦੀਪ ਚੜਿੱਕ ਦੀ ਕਾਵਿ ਪੁਸਤਕ ਕਾਮਰੇਡ ਜਗਰੂਪ ਵੱਲੋਂ ਲੋਕ ਅਰਪਣ
ਮਿੰਟੂ ਖੁਰਮੀ ਹਿੰਮਤਪੁਰਾ
ਅਨਮੋਲ ਕੌਰ ਦਾ ਨਾਵਲ "ਹੱਕ ਲਈ ਲੜਿਆ ਸੱਚ"
ਜਸਵੀਰ ਸਿੰਘ ਰਾਣਾ, ਸੰਗਰੂਰ
ਵਿਪਸਾ ਵਲੋਂ ਸੁੱਖੀ ਧਾਲੀਵਾਲ ਦੀ ਪਲੇਠੀ ਪੁਸਤਕ ‘ਬੇਚੈਨੀ ਦਾ ਖੰਜਰ’ ਲੋਕ ਅਰਪਨ
ਹਰਜਿੰਦਰ ਕੰਗ, ਕੈਲੀਫੋਰਨੀਆ
‘ਮੁਕੇਸ਼ : ਸੁਨਹਿਰੇ ਸੁਰ ਅਤੇ ਸੁਨਹਿਰੇ ਦਿੱਲ ਦਾ ਮਾਲਕ’
ਸ਼੍ਰੀ ਅਮਰਜੀਤ ਸਿੰਘ ਕੋਹਲੀ, ਦਿੱਲੀ
ਮਾਨਵੀ ਵੇਦਨਾਂ ਤੇ ਸੰਵੇਦਨਾਂ ਦੀ ਉਦਾਸ ਪਰ ਚਿੰਤਨਸ਼ੀਲ ਇਬਾਰਤ: ਕੁੜੀਆਂ ਨੂੰ ਸੁਆਲ ਨਾ ਕਰੋ
ਨਿਰੰਜਣ ਬੋਹਾ, ਮਾਨਸਾ
ਗਰਮ ਮਸਾਲਿਆਂ ਰਾਹੀਂ ਰੋਗਾਂ ਦਾ ਇਲਾਜ
ਲੇਖਕ ਅਤੇ ਸੰਗ੍ਰਹਿ ਕਰਤਾ:
ਸਰਜੀਤ ਤਲਵਾਰ, ਸ਼ਿਖਾ ਸਿੰਗਲਾ,
ਮਾਂ ਬਣਨ ਤੋਂ ਪਹਿਲਾਂ ਅਤੇ ਬਾਅਦ ਦਾ ਸਫ਼ਰ
ਲੇਖਕ ਅਤੇ ਸੰਗ੍ਰਹਿ-ਕਰਤਾ: ਝ ਸਰਜੀਤ ਤਲਵਾਰ ਝ ਸ਼ਿਖਾ ਸਿੰਗਲਾ
ਜੀਵਨੀ ਸ਼ਹੀਦ ਭਗਤ ਸਿੰਘ
ਲੇਖਕ: ਮਲਵਿੰਦਰਜੀਤ ਸਿੰਘ ਵੜੈਚ
ਪੰਜਾਬੀ ਆਰਸੀ ਕਲੱਬ ਵੱਲੋਂ ਸ਼ਾਇਰਾ ਤਨਦੀਪ ਤਮੰਨਾ ਦਾ ਪਲੇਠਾ ਕਾਵਿ-ਸੰਗ੍ਰਹਿ ‘ਇਕ ਦੀਵਾ ਇਕ ਦਰਿਆ’ ਰਿਲੀਜ਼ ਅਤੇ ਰਵਿੰਦਰ ਰਵੀ, ਪਰਮਿੰਦਰ ਸੋਢੀ ਜੀਵਨ ਕਾਲ਼ ਪ੍ਰਾਪਤੀ ਪੁਰਸਕਾਰਾਂ ਨਾਲ਼ ਸਨਮਾਨਿਤ
- ਦਵਿੰਦਰ ਪੂਨੀਆ, ਸਰੀ, ਕੈਨੇਡਾ
ਪੰਜਾਬੀ ਲਿਖਾਰੀ ਸਭਾ ਵੱਲੋਂ ਪਰਸ਼ੋਤਮ ਲਾਲ ਸਰੋਏ ਦੀ ਪੁਸਤਕ ‘ਮਾਲਾ ਦੇ ਮਣਕੇ’ ਰਿਲੀਜ਼ ਪੰਜਾਬੀ ਫੋਰਮ ਕੈਨੇਡਾ ਵੱਲੋਂ ਬਲਬੀਰ ਸਿੰਘ ਮੋਮੀ ਦੀ ਸ਼ਾਹਮੁਖੀ ਵਿਚ ਛਪੀ ਸਵੈ-ਜੀਵਨੀ “ਕਿਹੋ ਜਿਹਾ ਸੀ ਜੀਵਨ” ਭਾਗ-1 ਭਰਵੇਂ ਇਕੱਠ ਵਿਚ ਲੋਕ ਅਰਪਣ
ਹਰਚੰਦ ਬਾਸੀ, ਟੋਰਾਂਟੋ 
ਬਾਬਾ ਨਿਧਾਨ ਸਿੰਘ ਜੀ ਦੇ ਜੀਵਨ ਅਤੇ ਯੋਗਦਾਨ ਸਬੰਧੀ ਪੁਸਤਕ ਹੋਈ ਰਿਲੀਜ਼
ਕੁਲਜੀਤ ਸਿੰਘ ਜੰਜੂਆ,ਟੋਰਾਂਟੋ

ਗੁਰਜਤਿੰਦਰ ਸਿੰਘ ਰੰਧਾਵਾ ਦੀ ਕਿਤਾਬ ‘ਸਮੇਂ ਦਾ ਸੱਚ’ ਅਮਰੀਕਾ ਵਿਚ ਹੋਈ ਰਲੀਜ਼

ਪੰਜਾਬੀ ਦਾ ਨਵਾਂ ਮਾਣ: ਰੂਪਿੰਦਰਪਾਲ (ਰੂਪ) ਸਿੰਘ ਢਿੱਲੋਂ
ਅਮਰ ਬੋਲਾ

ਪ੍ਰਵਾਸੀ ਲੇਖਕ ਪਿਆਰਾ ਸਿੰਘ ਕੁੱਦੋਵਾਲ ਦੀ ਪਲੇਠੀ ਪੁਸਤਕ `ਸਮਿਆਂ ਤੋ ਪਾਰ` ਦਾ ਲੋਕ ਅਰਪਣ
ਪੁਸਤਕ ਗੁਰਮੁੱਖੀ ਤੇ ਸ਼ਾਹਮੁੱਖੀ ਭਾਸ਼ਾਵਾਂ `ਚ ਉਪਲੱਭਧ

ਕੁਲਜੀਤ ਸਿੰਘ ਜੰਜੂਆ, ਟੋਰੋਂਟੋ

ਉਮੀਦ ਤੇ ਬਰਾਬਰਤਾ ਦੀ ਬਾਤ ਪਾਉਂਦੀ ਕਲਾਕਾਰ ਦੀ ਸ਼ਾਇਰੀ ਹੈ-ਸ਼ੁਸ਼ੀਲ ਦੁਸਾਂਝ - ਪੰਜਾਬੀ ਗ਼ਜ਼ਲ ਮੰਚ ਵੱਲੋਂ ਸੁਭਾਸ਼ ਕਲਾਕਾਰ ਦੀ ਪੁਸਤਕ ਲੋਕ ਅਰਪਣ ਕੀਤੀ
ਬੁੱਧ ਸਿੰਘ ਨੀਲੋਂ, ਲੁਧਿਆਣਾ
ਨਾਰਵੇ ਚ ਉਜਾਗਰ ਸਿੰਘ ਸਖੀ ਹੋਣਾ ਦੀ ਪੁਸਤਕ ਛਿਲਦਨ(ਸੋਮਾ ਜਾ ਸਾਧਨ) ਨੂੰ ੳਸਲੋ ਦੀਆਕੂਨ ਹਾਈ ਸਕੂਲ ਚ ਰਿਲੀਜ਼ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਸ਼ਿਵ ਚਰਨ ਜੱਗੀ ਕੁੱਸਾ ਵੱਲੋਂ ਟਿਸ਼ੂ ਰਾਣਾ ਦਾ ਕਾਵਿ ਸੰਗ੍ਰਹਿ " ਵਗਦੀ ਸੀ ਰਾਵੀ" ਰਿਲੀਜ਼
ਮਿੰਟੂ ਖੁਰਮੀਂ, ਨਿਹਾਲ ਸਿੰਘ ਵਾਲਾ
ਨਾਸਤਿਕ ਬਾਣੀ ਲੋਕ-ਅਰਪਣ
ਹਰਪ੍ਰੀਤ ਸੇਖਾ, ਕਨੇਡਾ
ਸਾਧੂ ਬਿਨਿੰਗ ਦੀ ਪੁਸਤਕ ਨਾਸਤਿਕ ਬਾਣੀ
ਪੰਜਾਬੀ ਸਾਹਿਤ ਕਲਾ ਕੇਂਦਰ, ਸਾਊਥਾਲ, ਯੂ ਕੇ ਵਲੋਂ
ਡਾ. ਸਾਥੀ ਲੁਧਿਆਣਵੀ ਦੀ ਨਵੀਂ ਕਾਵਿ ਪੁਸਤਕ “ਪੱਥਰ” ਰੀਲੀਜ਼
ਜ਼ਿੰਦਗੀ ਦਾ ਸੱਚ ਦਰਸਾਉਂਦੀਆਂ 'ਪੱਚਰਾਂ'
ਸੁਰਿੰਦਰ ਰਾਮਪੁਰੀ
ਸਤਵੰਤ ਸਿੰਘ : ਵਿਸ਼ਵ ਯਾਤਰਾਵਾਂ, ਧਾਰਮਿਕ ਅੰਧ-ਵਿਸ਼ਵਾਸ ਅਤੇ ਸਫ਼ਰਨਾਮਾ ਸਾਹਿਤ
ਸੁਖਿੰਦਰ
ਜੋਗਿੰਦਰ ਸਿੰਘ ਸੰਘੇੜਾ ਦੀ ਕਿਤਾਬ ਨੂਰਾਂ ਦਾ ਨਿੱਘਾ ਸਵਾਗਤ ਜਗਜੀਤ ਪਿਆਸਾ ਦਾ ਪਲੇਠਾ ਕਾਵਿ ਸੰਗ੍ਰਹਿ 'ਤੂੰ ਬੂਹਾ ਖੋਲ੍ਹ ਕੇ ਰੱਖੀਂ' ਲੋਕ ਅਰਪਿਤ
ਅੰਮ੍ਰਿਤ ਅਮੀ, ਕੋਟਕਪੂਰਾ
ਰਛਪਾਲ ਕੌਰ ਗਿੱਲ: ਮਨੁੱਖੀ ਮਾਨਸਿਕਤਾ ਦੀਆਂ ਤਹਿਆਂ ਫਰੋਲਦੀਆਂ ਕਹਾਣੀਆਂ
ਸੁਖਿੰਦਰ
ਬੁੱਢੇ ਦਰਿਆ ਦੀ ਜੂਹ
ਲੇਖਕ: ਸ਼ਿਵਚਰਨ ਜੱਗੀ ਕੁੱਸਾ
ਪੜਚੋਲ: ਡਾ: ਜਗਦੀਸ਼ ਕੌਰ ਵਾਡੀਆ  
ਪ੍ਰਸਿੱਧ ਪੰਜਾਬੀ ਲੇਖਿਕਾ ਪਰਮਜੀਤ ਕੋਰ ਸਰਹਿੰਦ ਵੱਲੋ ਨਵ ਲਿੱਖਤ ਪੰਜਾਬੀ ਸਾਕ-ਸਕੀਰੀਆਂ ਤੇ ਰੀਤਾ ਤੇ ਆਧਾਰਿਤ ਪੁਸਤਕ ਪਾਠਕ ਦੀ ਕਚਹਿਰੀ 'ਚ
ਰੁਪਿੰਦਰ ਢਿੱਲੋ ਮੋਗਾ
ਪ੍ਰਵਾਸੀ ਸਫ਼ਰਨਾਮਾਕਾਰ ਸਤਵੰਤ ਸਿੰਘ ਦੀ ਪਲੇਠੀ ਪੁਸਤਕ "ਮੇਰੀਆਂ ਅਭੁੱਲ ਵਿਸ਼ਵ ਯਾਤਰਾਵਾਂ" ਜਾਰੀ
ਕੁਲਜੀਤ ਸਿੰਘ ਜੰਜੂਆ
ਸਰਵਉੱਤਮ ਕਿਤਾਬ ਨੂੰ ਕਲਮ ਫਾਉਂਡੇਸ਼ਨ ਦੇਵੇਗੀ 100,000 ਰੁਪਏ ਦਾ ਇਨਾਮ
ਕੁਲਜੀਤ ਸਿੰਘ ਜੰਜੂਆ
ਭਰਿੰਡ - ਰੁਪਿੰਦਰਪਾਲ ਸਿੰਘ ਢਿੱਲੋਂ
ਰਾਣਾ ਬੋਲਾ
ਜੱਗੀ ਕੁੱਸਾ ਦਾ ਨਾਵਲ 'ਸਟਰਗਲ ਫ਼ਾਰ ਔਨਰ'
ਮਨਦੀਪ ਖ਼ੁਰਮੀ ਹਿੰਮਤਪੁਰਾ
ਖ਼ੁਦ 'ਸਰਘੀ ਦੇ ਤਾਰੇ ਦੀ ਚੁੱਪ' ਵਰਗੀ ਹੈ ਭਿੰਦਰ ਜਲਾਲਾਬਾਦੀ
ਸ਼ਿਵਚਰਨ ਜੱਗੀ ਕੁੱਸਾ
ਚਾਰੇ ਕੂਟਾਂ ਸੁੰਨੀਆਂ - ਸ਼ਿਵਚਰਨ ਜੱਗੀ ਕੁੱਸਾ
ਨਿਰਮਲ ਜੌੜਾ
ਸਰੀ ' ਕਹਾਣੀ-ਸੰਗ੍ਰਹਿ "ਬਣਵਾਸ ਬਾਕੀ ਹੈ" ਲੋਕ ਅਰਪਿਤ - ਗੁਰਵਿੰਦਰ ਸਿੰਘ ਧਾਲੀਵਾਲ
ਬਾਤਾਂ ਬੀਤੇ ਦੀਆਂ
ਲੇਖਕ: ਗਿਆਨੀ ਸੰਤੋਖ ਸਿੰਘ
ਪ੍ਰਕਾਸ਼ਕ: ਭਾਈ ਚਤਰ ਸਿੰਘ ਜੀਵਨ ਸਿੰਘ ਅੰਮ੍ਰਿਤਸਰ
ਬੱਚਿਆਂ ਲਈ ਪੁਸਤਕਾਂ
ਜਨਮੇਜਾ ਜੌਹਲ
"ਬਣਵਾਸ ਬਾਕੀ ਹੈ" ਭਿੰਦਰ ਜਲਾਲਾਬਾਦੀ ਦੀ ਪਲੇਠੀ, ਅਨੂਠੀ ਅਤੇ ਅਲੌਕਿਕ ਪੇਸ਼ਕਾਰੀ
ਸ਼ਿਵਚਰਨ ਜੱਗੀ ਕੁੱਸਾ
ਇਕ ਪੁਸਤਕ, ਦੋ ਦ੍ਰਿਸ਼ਟੀਕੋਨ
ਡਾ. ਜਸਪਾਲ ਕੌਰ
ਡਾ. ਸੁਤਿੰਦਰ ਸਿੰਘ ਨੂਰ
ਰੂਹ ਲੈ ਗਿਆ ਦਿਲਾਂ ਦਾ ਜਾਨੀ
ਸ਼ਿਵਚਰਨ ਜੱਗੀ ਕੁੱਸਾ
“ਪੈਰਾਂ ਅੰਦਰ ਵੱਸਦੇ ਪਰਵਾਸ ਦਾ ਉਦਾਸੀ ਰੂਪ ਹੈ ਇਹ ਸਵੈਜੀਵਨੀ”
ਡਾ. ਗੁਰਨਾਇਬ ਸਿੰਘ
ਅਕਾਲ ਤਖ਼ਤ ਸਾਹਿਬ (ਫ਼ਲਸਫ਼ਾ ਅਤੇ ਰੋਲ)
ਡਾ: ਹਰਜਿੰਦਰ ਸਿੰਘ ਦਿਲਗੀਰ
ਰਵਿੰਦਰ ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ
ਸ਼ਹੀਦ ਬੀਬੀ ਸੁੰਦਰੀ ਦੀ ਪੁਸਤਕ ਰੀਲੀਜ਼
ਜਨਮੇਜਾ ਜੌਹਲ ਦੀਆਂ ਚਾਰ ਬਾਲ ਕਿਤਾਬਾਂ ਜਾਰੀ ਰਵਿੰਦਰ ਰਵੀ ਦਾ ਕਾਵਿ-ਨਾਟਕ: “ਚੱਕ੍ਰਵਯੂਹ ਤੇ ਪਿਰਾਮਿਡ”
ਨਿਰੰਜਨ ਬੋਹਾ
ਰਵਿੰਦਰ ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ
“ਕਨੇਡੀਅਨ ਪੰਜਾਬੀ ਸਾਹਿਤ” - ਸੁਖਿੰਦਰ
ਪੂਰਨ ਸਿੰਘ ਪਾਂਧੀ
‘ਮਨ ਦੀ ਕਾਤਰ’ ਦੀ ਸ਼ਾਇਰੀ ਪੜ੍ਹਦਿਆਂ
ਡਾ. ਸ਼ਮਸ਼ੇਰ ਮੋਹੀ
ਸ਼ਿਵਚਰਨ ਜੱਗੀ ਕੁੱਸਾ ਦੇ 18ਵੇਂ ਨਾਵਲ 'ਸੱਜਰੀ ਪੈੜ ਦਾ ਰੇਤਾ' ਦੀ ਗੱਲ ਕਰਦਿਆਂ....!
ਮਨਦੀਪ ਖੁਰਮੀ ਹਿੰਮਤਪੁਰਾ (ਇੰਗਲੈਂਡ)
‘ਕਨੇਡਾ ਦੇ ਗਦਰੀ ਯੋਧੇ’ - ਪੁਸਤਕ ਰਿਲੀਜ਼ ਸਮਾਗਮ
ਸੋਹਣ ਸਿੰਘ ਪੂੰਨੀ
ਹਾਜੀ ਲੋਕ ਮੱਕੇ ਵੱਲ ਜਾਂਦੇ...ਤੇ ਮੇਰਾ ਰਾਂਝਣ ਮਾਹੀ ਮੱਕਾ...ਨੀ ਮੈਂ ਕਮਲ਼ੀ ਆਂ
ਤਨਦੀਪ ਤਮੰਨਾਂ, ਕੈਨੇਡਾ (ਸੰਪਾਦਕਾ 'ਆਰਸੀ')
ਸੇਵਾ ਸਿਮਰਨ ਦੀ ਮੂਰਤਿ: ਸੰਤ ਬਾਬਾ ਨਿਧਾਨ ਸਿੰਘ ਸੰਪਾਦਕ – ਸ. ਪਰਮਜੀਤ ਸਿੰਘ ਸਰੋਆ
ਤੱਲ੍ਹਣ – ਕਾਂਡ ਤੋਂ ਬਾਅਦ
ਜਸਵਿੰਦਰ ਸਿੰਘ ਸਹੋਤਾ
ਜਦੋਂ ਇਕ ਦਰੱਖ਼ਤ ਨੇ ਦਿੱਲੀ ਹਿਲਾਈ ਲੇਖਕ
ਮਨੋਜ ਮਿੱਟਾ ਤੇ ਹਰਵਿੰਦਰ ਸਿੰਘ ਫੂਲਕਾ
ਕਿਹੜੀ ਰੁੱਤੇ ਆਏ ਨਾਵਲਕਾਰ
ਨਛੱਤਰ ਸਿੰਘ ਬਰਾੜ
 
kav-ras2_140.jpg (5284 bytes)

vid-tit1_ratan_140v3.jpg (5679 bytes)

pal-banner1_142.jpg (14540 bytes)

sahyog1_150.jpg (4876 bytes)

Terms and Conditions
Privay Policy
© 1999-2021, 5abi.com

www.5abi.com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

banner1-150.gif (7792 bytes)