ਸੁਰਖੀਆਂ

ਸਮੀਖਿ

ਖਾਸ ਰਿਪੋਰਟ

ਵਿਸ਼ੇਸ਼ ਲੇਖ

ਵਿਸ਼ੇਸ਼ ਕਲਮ

ਕਹਾਣੀ

ਕਵਿਤਾ

ਪੱਤਰ

ਸੰਪਰਕ

    WWW 5abi.com  ਸ਼ਬਦ ਭਾਲ

 
ਸਰਬਜੀਤ ਸਿੰਘ ਵਿਰਕ ਦੀ ਪੁਸਤਕ ‘ਲਿਖਤੁਮ ਭਗਤ ਸਿੰਘ’ ਸ਼ਹੀਦ ਦੀ ਸੋਚ ਦੀ ਲਖਾਇਕ
ਉਜਾਗਰ ਸਿੰਘ, ਪਟਿਆਲਾ        (20/07/2022)

143ਸਰਬਜੀਤ ਸਿੰਘ ਵਿਰਕ ਦੀ ਪੁਸਤਕ ‘ਲਿਖਤੁਮ ਭਗਤ ਸਿੰਘ ਸ਼ਹੀਦ-ਏ-ਆਜ਼ਮ ਦੀ ਜੀਵਨ ਕਹਾਣੀ, ਚਿੱਠੀਆਂ ਦੀ ਜ਼ੁਬਾਨੀ’ ਵਰਤਮਾਨ ਸਮੇਂ ਵੀ ਨੌਜਵਾਨਾ ਲਈ ਮਾਰਗ ਦਰਸ਼ਕ ਸਾਬਤ ਹੋ ਸਕਦੀ ਹੈ। ਇਨ੍ਹਾਂ ਚਿੱਠੀਆਂ ਵਿੱਚ ਭਗਤ ਸਿੰਘ ਦੀ ਇਨਕਲਾਬੀ ਸੋਚ ਦੇ ਸਹੀ ਅਰਥਾਂ ਦੀ ਜਾਣਕਾਰੀ ਮਿਲਦੀ ਹੈ। ਇਨ੍ਹਾਂ ਚਿੱਠੀਆਂ ਤੋਂ ਭਗਤ ਸਿੰਘ ਦੀ ਸੋਚ ਸ਼ਾਂਤਮਈ ਢੰਗ ਨਾਲ ਇਨਕਲਾਬ ਲਿਆਉਣ ਦੀ ਸਾਬਤ ਹੁੰਦੀ ਹੈ।

ਹੁਣ ਤੱਕ ਭਗਤ ਸਿੰਘ ਦਾ ਅਕਸ ਕੁਝ ਲੋਕਾਂ ਵੱਲੋਂ ਸਹੀ ਢੰਗ ਨਾਲ ਦਰਸਾਇਆ ਨਹੀਂ ਗਿਆ। ਵਿਰਕ ਦੀ ਪੁਸਤਕ ਅਨੁਸਾਰ ਭਗਤ ਸਿੰਘ ਸਰਕਾਰ ਦੀ ਪ੍ਰਣਾਲੀ ਬਦਲਣ ਲਈ ਇਨਕਲਾਬ ਦੇ ਨਾਂ ਥੱਲੇ ਨੌਜਵਾਨਾ ਨੂੰ ਲਾਮਬੰਦ ਹੋਣਾ ਜ਼ਰੂਰੀ ਸਮਝਦੇ ਸਨ। ਆਜ਼ਾਦੀ ਦੀ ਲੜਾਈ ਦਾ ਮੰਤਵ ਵੀ ਇਹੋ ਸੀ ਕਿ ਵਿਦੇਸ਼ੀ ਸਰਕਾਰ ਨੂੰ ਬਦਲ ਕੇ ਭਾਰਤ ਦੇ ਨਾਗਰਿਕਾਂ ਦੀ ਆਪਣੀ ਸਰਕਾਰ ਹੋਵੇ। ਆਪਣੀ ਸਰਕਾਰ ਵੀ ਸਾਰੇ ਨਾਗਰਿਕਾਂ ਨੂੰ ਬਰਾਬਰ ਦੇ ਹੱਕ ਅਤੇ ਮੌਕੇ ਦੇ ਕੇ ਮਨੁੱਖੀ ਹੱਕਾਂ ਦੀ ਰਾਖੀ ਕਰੇ। ਉਨ੍ਹਾਂ ਦੀ ਸੋਚ ਗ਼ਰੀਬ ਅਮੀਰ ਦਾ ਪਾੜਾ ਖ਼ਤਮ ਕਰਨ ਵਿੱਚ ਯਕੀਨ ਰੱਖਦੀ ਸੀ।

ਭਗਤ ਸਿੰਘ ਦੀਆਂ ਚਿੱਠੀਆਂ ਤੋਂ ਪਤਾ ਲਗਦਾ ਹੈ ਕਿ ਉਹ ਹਰ ਵਿਅਕਤੀ ਦਾ ਇਕੋ ਜਿਹਾ ਸਤਿਕਾਰ ਕਰਦੇ ਸਨ। ਇਕ ਗੱਲ ਸਭ ਤੋਂ ਮਹੱਤਵਪੂਰਨ ਜਿਹੜੀ ਇਸ ਪੁਸਤਕ ਨੂੰ ਪੜ੍ਹਨ ਤੋਂ ਬਾਅਦ ਪਤਾ ਲਗਦੀ ਹੈ ਕਿ ਭਗਤ ਸਿੰਘ ਮਹਿਸੂਸ ਕਰਦੇ ਸਨ ਕਿ ਨੌਜਵਾਨਾ ਦੀ ਸੋਚ ਵਿੱਚ ਤਬਦੀਲੀ ਲਿਆਉਣ ਲਈ ਪੁਸਤਕਾਂ ਪੜ੍ਹਨਾ ਅਤਿਅੰਤ ਜ਼ਰੂਰੀ ਹੁੰਦਾ ਹੈ। ਅੱਜ ਦੇ ਜ਼ਮਾਨੇ ਵਿੱਚ ਜਦੋਂ ਨੌਜਵਾਨ ਦਿਸ਼ਾਹੀਣ ਹੋਏ ਹੋਣ ਤਾਂ ਇਹ ਪੁਸਤਕ ਹੋਰ ਵੀ ਸਾਰਥਿਕ ਹੋ ਸਕਦੀ ਹੈ।

ਭਗਤ ਸਿੰਘ ਨੇ ਇਤਨੀ ਛੋਟੀ ਉਮਰ ਵਿੱਚ ਹੀ ਸੰਸਾਰ ਦੇ ਉਚ ਕੋਟੀ ਦੇ ਵਿਦਵਾਨਾ ਦੀਆਂ ਪੁਸਤਕਾਂ ਦਾ ਅਧਿਐਨ ਕੀਤਾ ਹੋਇਆ ਸੀ। ਉਹ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਤਿੰਨ ਭਾਸ਼ਾਵਾਂ ਦੇ ਮਾਹਿਰ ਸਨ। ਹੈਰਾਨੀ ਦੀ ਗੱਲ ਹੈ ਕਿ ਉਨ੍ਹਾਂ ਸੰਸਾਰ ਦੇ ਚੋਟੀ ਦੇ ਵਿਦਵਾਨਾ ਦੀਆਂ ਪੁਸਤਕਾਂ ਪੜ੍ਹੀਆਂ ਹੋਈਆਂ ਸਨ। ਉਹ ਜੇਲ੍ਹ ਵਿੱਚ ਹਮੇਸ਼ਾ ਪੜ੍ਹਨ ਲਈ ਪੁਸਤਕਾਂ ਦੀ ਮੰਗ ਕਰਦੇ ਰਹਿੰਦੇ ਅਤੇ ਆਪਣੇ ਸਾਥੀਆਂ ਨਾਲ ਗੰਭੀਰ ਵਿਚਾਰ ਵਟਾਂਦਰਾ ਕਰਦੇ ਸਨ ਜਿਸ ਕਰਕੇ ਭਗਤ ਸਿੰਘ ਦੇ ਵਿਚਾਰ ਸਾਰਥਿਕ ਬਣ ਗਏ ਸਨ।

ਸੁਖਦੇਵ ਨੂੰ ਇਕ ਚਿੱਠੀ ਵਿੱਚ ਲਿਖਦੇ ਹਨ ‘ਮਨੁੱਖ ਅੰਦਰ ਪਿਆਰ ਦਾ ਮਜ਼ਬੂਤ ਜ਼ਜ਼ਬਾ ਹੋਣਾ  ਚਾਹੀਦਾ ਹੈ, ਜਿਸ ਨੂੰ ਉਹ ਸਿਰਫ ਇਕ ਬੰਦੇ ਤੱਕ ਸੀਮਤ ਨਾ ਰੱਖੇ ਸਗੋਂ ਇਸ ਨੂੰ ਸਰਵਵਿਆਪੀ ਬਣਾਵੇ।’

ਇੱਕ ਹੋਰ ਚਿੱਠੀ ਵਿੱਚ ਲਿਖਦੇ ਹਨ ‘ਜਿਥੋਂ ਤੱਕ ਪਿਆਰ ਦੇ ਨੈਤਿਕ ਪੱਧਰ ਦਾ ਸੰਬੰਧ ਹੈ,  ਮੈਂ ਇਹ ਆਖ ਸਕਦਾ ਹਾਂ ਕਿ ਇਹ ਆਪਣੇ ਆਪ ਵਿੱਚ ਕੁਝ ਨਹੀਂ ਬਲਕਿ ਇਕ ਉਤਸ਼ਾਹ ਜ਼ਜਬਾ ਹੈ, ਇਹ ਪਸ਼ੂ-ਬਿ੍ਰਤੀ ਵੀ ਨਹੀਂ ਸਗੋਂ ਬਹੁਤ ਮਿੱਠੀ ਮਨੁੱਖੀ ਭਾਵਨਾ ਹੈ। ਪਿਆਰ ਹਮੇਸ਼ਾ ਬੰਦੇ ਦੇ ਚਰਿਤਰ ਨੂੰ ਉਚਾ ਚੁੱਕਦਾ ਹੈ, ਕਦੇ ਵੀ ਹੇਠਾਂ ਨਹੀਂ ਸੁੱਟਦਾ ਬਸ਼ਰਤੇ ਕਿ ਪਿਆਰ ਪਿਆਰ ਹੋਵੇ’ 

ਭਗਤ ਸਿੰਘ ਅਤੇ ਬੱਟੂਕੇਸ਼ਵਰ ਦੱਤ 6 ਜੂਨ 1929 ਨੂੰ 'ਸੈਸ਼ਨਜ਼ ਜੱਜ' ਦਿੱਲੀ ਨੂੰ ਇਕ ਬਿਆਨ ਵਿੱਚ ਕਹਿੰਦੇ ਹਨ ‘‘ ਇਨਸਾਨੀਅਤ ਨਾਲ ਪੇਸ਼ ਆਉਣ ਦੇ ਨਾਲ ਨਾਲ ਅਸੀਂ ਪਿਆਰ-ਮੁਹੱਬਤ ਬਣਾ ਕੇ ਰੱਖਣ ਵਿੱਚ ਵੀ ਕਿਸੇ ਗੱਲੋਂ ਘੱਟ ਨਹੀਂ ਹਾਂ। ਸਾਡੇ ਦਿਲਾਂ ਵਿੱਚ ਕਿਸੇ ਲਈ ਵੀ ਮੰਦਭਾਵਨਾ ਨਹੀਂ ਹੈ ਬਲਕਿ ਸਾਰੇ ਇਨਸਾਨਾ ਲਈ ਇਕੋ ਜਿਹਾ ਪਿਆਰ ਹੈ। ਅਸੀਂ ਵਹਿਸ਼ੀ ਵਾਰਦਾਤਾਂ ਦੇ ਸਮਰਥਕ ਬਣਕੇ ਆਪਣੇ ਦੇਸ਼ ਨੂੰ ਨੁਕਸਾਨ ਨਹੀਂ ਪਹੁੰਚਾਉਣਾ ਚਾਹੁੰਦੇ।’’  ਅੱਗੋਂ ਕਹਿੰਦੇ ਹਨ ਕਿ "ਅਸੀਂ ਦੱਸਣਾ ਚਾਹੁੰਦੇ ਹਾਂ ਕਿ ਇਨਕਲਾਬ ਲਿਆਉਣ ਲਈ ਖ਼ੂਨੀ ਲੜਾਈਆਂ ਕਰਨੀਆਂ ਜ਼ਰੂਰੀ ਨਹੀਂ ਹਨ ਅਤੇ ਨਾ ਹੀ ਇਸ ਵਿੱਚ ਨਿੱਜੀ ਕਤਲਾਂ ਦੀ ਕੋਈ ਗੁੰਜਾਇਸ਼ ਹੈ। ਇਨਕਲਾਬ ਤੋਂ ਸਾਡਾ ਭਾਵ ਹੈ- ਬੇਇਨਸਾਫ਼ੀ ਉਤੇ ਅਧਾਰਿਤ ਮੌਜੂਦਾ ਨਿਜ਼ਾਮ ਨੂੰ ਬਦਲ ਦਿੱਤਾ ਜਾਵੇ ਅਤੇ ਕਾਸ਼ਤਕਾਰਾਂ ਤੇ ਮਜ਼ਦੂਰਾਂ ਨੂੰ ਭੁੱਖਿਆਂ ਨਾ ਮਰਨਾ ਪਵੇ।"

ਹਾਈ ਕੋਰਟ ਵਿੱਚ ਦਿੱਤੇ ਬਿਆਨ ਵਿੱਚ ਭਗਤ ਸਿੰਘ ਕਹਿੰਦੇ ਹਨ, ‘ਪਿਸਤੌਲ ਤੇ ਬੰਬ ਇਨਕਲਾਬ ਨਹੀਂ ਲਿਆਉਂਦੇ ਬਲਕਿ ਇਨਕਲਾਬ ਦੀ ਤਲਵਾਰ ਵਿਚਾਰਾਂ ਦੀ ਸਾਣ ਉਤੇ ਤਿੱਖੀ ਕੀਤੀ ਜਾਂਦੀ ਹੈ ਤੇ ਇਹੋ ਗੱਲ ਸੀ ਜਿਹੜੀ ਅਸੀਂ ਦੱਸਣਾ ਚਾਹੁੰਦੇ ਸਾਂ। ਮੁੱਖ ਉਦੇਸ਼ ਅਤੇ ਇਸ ਨੂੰ ਪ੍ਰਾਪਤ ਕਰਨ ਦਾ ਢੰਗ ਤਰੀਕਾ ਸਮਝੇ ਬਿਨਾ ਕਿਸੇ ਸੰਬੰਧੀ ਨਿਰਣਾ ਕਰਨਾ ਚੰਗੀ ਗੱਲ ਨਹੀਂ।’

'ਨੌਜਵਾਨ ਭਾਰਤ ਸਭਾ' ਦੇ ਮਨੋਰਥ ਪੱਤਰ ਵਿੱਚ ਭਗਤ ਸਿੰਘ ਲਿਖਦੇ ਹਨ "ਲੋਕਾਂ ਨੂੰ ਇਹ ਗੱਲ ਮਹਿਸੂਸ ਕਰਵਾਉਣ ਦੀ ਲੋੜ ਹੈ ਕਿ ਆਉਣ ਵਾਲੇ ਇਨਕਲਾਬ ਦਾ ਅਰਥ ਸਿਰਫ ‘ਹਾਕਮਾਂ ਦੀ ਤਬਦੀਲੀ ਨਹੀਂ ਹੋਵੇਗਾ ਬਲਕਿ ਇਸ ਦਾ ਅਰਥ ਹੋਵੇਗਾ ਕਿ ਇਕ ਬਿਲਕੁਲ ਨਵੇਂ ਨਰੋਏ ਢਾਂਚੇ ਅਤੇ ਨਵੇਂ ਰਾਜ ਪ੍ਰਬੰਧ ਦੀ ਸਥਾਪਨਾ ਕਰਨਾ।"
 
'ਭਗਤ ਸਿੰਘ ਔਰ ਉਨਕੇ ਸਾਥੀਉਂ ਕੇ ਦਸਤਾਵੇਜ਼' ਵਿੱਚੋਂ ਉਨ੍ਹਾਂ ਵੱਲੋਂ  'ਮਾਡਰਨ ਰੀਵਿਊ ਕਲਕੱਤਾ' ਦੇ ਸੰਪਾਦਕ ਨੂੰ ਲਿਖਿਆ ਮਿਲਦਾ ਹੈ, "ਇਨਕਲਾਬ-ਪਸੰਦਾਂ ਦੀਆਂ ਨਜ਼ਰਾਂ ਵਿੱਚ ‘ਇਨਕਲਾਬ ਇਕ ਪਵਿਤਰ ਸ਼ਬਦ ਹੈ। ਅਸੀਂ ਇਸ ਗੱਲ ਨੂੰ ਅਦਾਲਤ ਦੇ ਸਾਹਮਣੇ ਦਿੱਤੇ ਬਿਆਨ ਵਿੱਚ ਸ਼ਪਸ਼ਟ ਕਰਨ ਦੀ ਕੋਸ਼ਿਸ਼ ਕੀਤੀ ਸੀ। ਆਪਣੇ ਬਿਆਨ ਵਿੱਚ ਅਸੀਂ ਆਖਿਆ ਸੀ ਕਿ ਇਨਕਲਾਬ ਦਾ ਅਰਥ ਹਮੇਸ਼ਾ ਹਥਿਆਰਬੰਦ ਅੰਦੋਲਨ ਨਹੀਂ ਹੁੰਦਾ ਬਲਕਿ ਇਹ ਬੰਬ ਤੇ ਪਿਸਤੌਲ ਤਾਂ ਕਦੀਂ ਕਦਾਈਂ ਇਸ ਇਨਕਲਾਬ ਨੂੰ ਸਫਲ ਬਣਾਉਣ ਲਈ ਇਕ ਸਾਧਨ ਮਾਤਰ ਹੁੰਦੇ ਹਨ।"

ਭਗਤ ਸਿੰਘ ਦੇ ਅਕਸ ਨੂੰ ਖ਼ਰਾਬ ਕਰਨ ਲਈ ਉਨ੍ਹਾਂ ਨੂੰ ਦਹਿਸ਼ਤ ਫੈਲਾਉਣ ਅਤੇ ਕਤਲੋਗਾਰਤ ਕਰਨ ਵਾਲਾ ਕੁਝ ਲੋਕਾਂ ਅਤੇ ਖਾਸ ਤੌਰ ਤੇ ਅੰਗਰੇਜ਼ ਹਕੂਮਤ ਵੱਲੋਂ ਦਰਸਇਆ ਗਿਆ ਸੀ। ਸਰਬਜੀਤ ਸਿੰਘ ਵਿਰਕ ਦੀ ਪੁਸਤਕ ਵਿੱਚ ਭਗਤ ਸਿੰਘ ਦੀਆਂ ਦਿੱਤੀਆਂ ਚਿੱਠੀਆਂ ਨਾਲ ਉਨ੍ਹਾਂ ਦੇ ਅਸਲੀ ਵਿਚਾਰਾਂ ਦਾ ਪ੍ਰਗਟਾਵਾ ਹੁੰਦਾ ਹੈ। ਉਹ ਕਹਿੰਦੇ ਹਨ, "ਜਿਸ ਭਾਰਤ ਦੇਸ਼ ਵਿੱਚ ਕਿਸੇ ਸਮੇਂ ਇਕ 'ਦਰੋਪਦੀ' ਦੇ ਸਨਮਾਨ ਦੀ ਰੱਖਿਆ ਲਈ ਮਹਾਂ ਭਾਰਤ ਵਰਗਾ ਯੁੱਧ ਹੋਇਆ, ਉਸ ਦੇ ਵਿੱਚ 1919 ਵੇਲੇ ਅਨੇਕਾਂ ਦਰੋਪਦੀਆਂ ਦੀ ਇਜ਼ਤ ਲੁੱਟੀ ਗਈ, ਉਨ੍ਹਾਂ ਦੇ ਨੰਗੇ ਮੂੰਹਾਂ ਉਤੇ ਥੁੱਕਿਆ ਗਿਆ। ਕੀ ਅਸੀਂ ਇਹ ਸਾਰਾ ਕੁਝ ਆਪਣੀਆਂ ਅੱਖਾਂ ਨਾਲ ਨਹੀਂ ਤੱਕਿਆ? ਏਨਾ ਕੁਝ ਹੋਣ ਦੇ ਬਾਵਜੂਦ ਅਸੀਂ ਇਨ੍ਹਾਂ ਹਾਲਾਤਾਂ ਨੂੰ ਆਰਾਮ ਨਾਲ ਵੇਖਦੇ ਰਹੇ। ਕੀ ਅਜਿਹਾ ਜੀਵਨ ਜੀਉਣ ਲਾਇਕ ਹੈ?"

ਸਵਾਲ ਉਠਦਾ ਹੈ ਕਿ ਰੱਬ ਨੇ ਇਹ ਦੁੱਖਾਂ ਭਰੀ ਦੁਨੀਆਂ ਕਿਉਂ ਸਾਜੀ? ਕੀ ਉਸਨੇ ਇਹ ਤਮਾਸ਼ਾ ਵੇਖਣ ਲਈ ਸਾਜੀ? ਫਿਰ ਤਾਂ ਉਹ ਰੋਮ ਦੇ ਜ਼ਾਲਮ ਬਾਦਸ਼ਾਹ ਨੀਰੋ ਤੋਂ ਵੀ ਵੱਧ ਜ਼ੁਲਮੀ ਹੋਇਆ। ਪੈਸੇ ਵਾਲਿਆਂ ਨੇ ਹਮੇਸ਼ਾ ਧਰਮ ਨੂੰ ਆਪਣੇ ਸਵਾਰਥ ਲਈ ਵਰਤਿਆ ਹੈ। ਇਤਿਹਾਸ ਇਸਦਾ ਗਵਾਹ ਹੈ। ਸਬਰ ਬਣਾਈ ਰੱਖੋ! ਆਪਣੇ ਕਰਮਾ ਤੇ ਵਿਸ਼ਵਾਸ਼ ਕਰੋ। ਇਹੋ ਜਹੇ ਦਰਸ਼ਨ ਨੇ ਮਨੁੱਖਤਾ ਨੂੰ ਜੋ ਤਸੀਹੇ ਸਹਿਣ ਲਈ ਦਿੱਤੇ, ਉਨ੍ਹਾਂ ਬਾਰੇ ਸਭ ਨੂੰ ਪਤਾ ਹੈ।’

ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ 5 ਮਈ 1930 ਨੂੰ ਸਪੈਸ਼ਲ ਟਰਿਬਿਊਨਲ ਦੇ ਕਮਿਸ਼ਨਰ ਨੂੰ  ਲਾਹੌਰ ਸ਼ਾਜ਼ਸ਼ ਕੇਸ ਸੰਬੰਧੀ ਲਿਖੀ ਗਈ ਚਿੱਠੀ "ਅਸੀਂ ਇਸ ਗੱਲ ਵਿੱਚ ਯਕੀਨ ਰੱਖਦੇ ਹਾਂ ਕਿ ਆਜ਼ਾਦੀ ਹਰ ਮਨੁੱਖ ਦਾ ਸਦੀਵੀ ਅਧਿਕਾਰ ਹੈ। ਹਰ ਮਨੁੱਖ ਨੂੰ ਆਪਣੀ ਮਿਹਨਤ ਦਾ ਫ਼ਲ ਪ੍ਰਾਪਤ ਕਰਨ ਦਾ ਅਧਿਕਾਰ ਹੈ। ਹਰ ਰਾਸ਼ਟਰ ਆਪਣੇ ਕੁਦਰਤੀ ਸਾਧਨਾਂ ਦਾ ਸੰਪੂਰਨ ਮਾਲਕ ਹੈ। ਜੇ ਕੋਈ ਹਕੂਮਤ ਲੋਕਾਂ ਨੂੰ ਉਨ੍ਹਾਂ ਦ ਇਨ੍ਹਾਂ ਅਧਿਕਾਰਾਂ ਤੋਂ ਵੰਚਿਤ ਕਰਦੀ ਹੈ ਤਾਂ ਲੋਕਾਂ ਦਾ ਆਪਣੇ ਹੱਕ ਦੇ ਨਾਲ ਨਾਲ ਜ਼ਰੂਰੀ ਫ਼ਰਜ਼ ਵੀ ਹੈ ਕਿ ਇਹੋ ਜਹੀ ਹਕੂਮਤ ਨੂੰ ਖ਼ਤਮ ਕਰ ਦੇਣ।"

'ਕੁਲਦੀਪ ਨਈਅਰ' ਦੀ ਪੁਸਤਕ ‘ਦਾ ਲਾਈਫ਼ ਐਂਡ ਟਰਾਇਲ ਆਫ਼ ਭਗਤ ਸਿੰਘ’ ਵਿੱਚ ਉਨ੍ਹਾਂ ਲਿਖਿਆ ਹੈ ਕਿ ਸੈਂਟਰਲ ਅਸੈਂਬਲੀ ਦਿੱਲੀ ਵਿੱਚ ਬੰਬ ਸੁੱਟਣ ਤੋਂ ਬਾਅਦ ਜਿਹੜੇ ਪੋਸਟਰ ਸੈਂਟਰਲ ਅਸੈਂਬਲੀ ਵਿੱਚ ਸੁੱਟੇ ਗਏ ਉਨ੍ਹਾਂ ਵਿੱਚ ਲਿਖਿਆ ਸੀ ‘ਸਰਕਾਰ ਵੀ ਸਮਝ ਲਵੇ ਕਿ ਨਿਹੱਥੀ ਭਾਰਤੀ ਜਨਤਾ ਵਲੋਂ ਪਬਲਿਕ ਸੇਫਟੀ ਬਿਲ, ਟਰੇਡ ਡਿਸਪਿਊਟਸ ਬਿਲ, ਲਾਲਾ ਲਾਜਪੱਤ ਰਾਏ ਦੀ ਬੇਰਹਿਮੀ ਨਾਲ ਹੱਤਿਆ ਵਿਰੁੱਧ ਰੋਸ ਪ੍ਰਗਟ ਕਰਦੇ ਹੋਏ ਅਸੀਂ ਉਸ ਸਬਕ ਉਤੇ ਜ਼ੋਰ ਦੇਣਾ ਚਾਹੁੰਦੇ ਹਾਂ ਕਿ ਵਿਅਕਤੀਆਂ ਨੂੰ ਕਤਲ ਕਰਨਾ ਸੌਖਾ ਹੈ, ਪਰ ਤੁਸੀਂ ਵਿਚਾਰਾਂ ਨੂੰ ਕਤਲ ਨਹੀਂ ਕਰ ਸਕਦੇ।’

ਤੁਸੀਂ ਕੁਝ ਵਿਅਕਤੀਆਂ ਨੂੰ ਕੁਚਲ ਸਕਦੇ ਹੋ, ਪਰ ਤੁਸੀਂ ਇਸ ਰਾਸ਼ਟਰ ਨੂੰ ਕੁਚਲ ਨਹੀਂ ਸਕਦੇ। ਅਸੀਂ ਸ਼ੁਰੂ ਤੋਂ ਹੀ ਇਹ ਦੱਸਣ ਦੀ ਕੋਸ਼ਿਸ਼ ਕਰਦੇ ਰਹੇ ਹਾਂ ਕਿ ਤੁਹਾਡਾ ਇਹ ਕਾਨੂੰਨ ਇਕ ਖ਼ੂਬਸੂਰਤ ਫ਼ਰੇਬ ਹੈ। ਇਹ ਇਨਸਾਫ਼ ਨਹੀਂ ਦੇ ਸਕਦਾ।’ ‘‘ਹਰ ਰਾਸ਼ਟਰ ਨੂੰ ਆਪਣਾ ਪੱਧਰ ਉਚਾ ਚੁੱਕਣ ਲਈ ਉਚ ਪਾਏ ਦੇ ਸਾਹਿਤ ਦੀ ਲੋੜ ਹੁੰਦੀ ਹੈ। ਜਿਵੇਂ ਜਿਵੇਂ ਦੇਸ਼ ਦਾ ਸਾਹਿਤ ਉਚਾਣਾ ਛੂੰਹਦਾ ਹੈ ਉਵੇਂ ਉਵੇਂ ਉਸ ਦੇਸ਼ ਵਿੱਚ ਵਿਕਾਸ ਦੀ ਗੱਡੀ ਅੱਗੇ ਤੁਰਦੀ ਹੈ। ਇਹ ਸਚਾਈ ਹੈ ਕਿ ਕੋਈ ਵੀ ਦੇਸ਼ ਜਾਂ ਫ਼ਿਰਕਾ ਆਪਣੇ ਸਾਹਿਤ ਤੋਂ ਬਿਨਾ ਤਰੱਕੀ ਨਹੀਂ ਕਰ ਸਕਦਾ।’’ ‘ਕੀ ਇਹ ਸੱਚਮੁੱਚ ਹੀ ਸਾਡੀ ਬੇਇਜ਼ਤੀ ਨਹੀਂ ਕਿ ਗੁਰੂ ਗੋਬਿੰਦ ਸਿੰਘ, ਸ਼ਿਵਾ ਜੀ ਅਤੇ ਹਰੀ ਸਿੰਘ ਨਲੂਆ ਵਰਗੇ ਸੂਰਮਿਆਂ ਦੇ ਵਾਰਸ ਹੁੰਦਿਆਂ ਹੋਇਆਂ ਵੀ ਸਾਨੂੰ ਕਿਹਾ ਜਾਵੇ ਕਿ ਤੁਸੀਂ ਆਪਣੀ ਰੱਖਿਆ ਕਰਨ ਦੇ ਲਾਇਕ ਨਹੀਂ। ਅਫਸੋਸ, ਕਿ ਅਸੀਂ ਇਸ ਕਥਨ ਨੂੰ ਝੂਠਾ ਸਾਬਤ ਕਰਨ ਲਈ ਅਜੇ ਕੁਝ ਨਹੀਂ ਕਰ ਸਕੇ।’

143ਸਪੈਸ਼ਲ ਮੈਜਿਸਟਰੇਟ ਲਾਹੌਰ ਦੇ ਨਾਮ ਖਤ ‘ਇਹ ਪੇਸ਼ ਕਰਕੇ ਕਿ ਮੁਕੱਦਮਾ ਕਾਨੂੰਨ ਦੇ ਅਨੁਸਾਰ ਚਲਾਇਆ ਜਾ ਰਿਹਾ ਹੈ, ਲੋਕਾਂ ਦੀਆਂ ਅੱਖਾਂ ਵਿੱਚ ਘੱਟਾ ਨਹੀਂ ਪਾਇਆ ਜਾ ਰਿਹਾ। ਆਪਣੇ ਬਚਾਅ ਦਾ ਇੰਤਜ਼ਾਮ ਕਰਨ ਲਈ ਬੰਦੀਆਂ ਨੂੰ ਬਿਲਕੁਲ ਕੋਈ ਮੌਕਾ ਹੀ ਨਹੀਂ ਦਿੱਤਾ ਗਿਆ। ਅਜਿਹੀ ਕਾਰਵਾਈ ਦੇ ਵਿਰੁੱਧ ਅਸੀਂ ਰੋਸ ਪ੍ਰਗਟਾਉਂਦੇ ਹਾਂ। ਜੇਕਰ ਸਾਰੀ ਕਾਰਵਾਈ ਠੀਕ ਢੰਗ ਨਾਲ ਨਹੀਂ ਕੀਤੀ ਜਾਂਦੀ ਤਾਂ ਅਜਿਹਾ ਤਮਾਸ਼ਾ ਕਰਨ ਦੀ ਕੋਈ ਲੋੜ ਨਹੀਂ। ਨਿਆਂ ਦੇ ਨਾਂ ਉਤੇ ਅਨਿਆਂ ਹੁੰਦਾ ਨਹੀਂ ਵੇਖ ਸਕਦੇ।’

ਭਗਤ ਸਿੰਘ ਆਪਣੇ ਦੋਸਤ ਬੱਟੂਕੇਸ਼ਵਰ ਦੱਤ ਨੂੰ ਚਿੱਠੀ ਵਿਚ ਲਿਖਦੇ ਹਨ, "ਬੜੀ ਬੇਤਾਬੀ ਨਾਲ ਉਸ ਦਿਨ ਦੀ ਉਡੀਕ ਕਰ ਰਿਹਾ ਹਾਂ, ਜਦੋਂ ਮੈਨੂੰ ਆਪਣੇ ਆਦਰਸ਼ ਲਈ ਫਾਂਸੀ ਦੇ ਰੱਸੇ ਉਤੇ ਝੂਲਣ ਦਾ ਸੁਭਾਗ ਪ੍ਰਾਪਤ ਹੋਵੇਗਾ। ਮੈਂ ਖ਼ੁਸ਼ੀ ਖ਼ੁਸ਼ੀ ਫਾਂਸੀ ਦੇ ਤਖ਼ਤੇ ਉਤੇ ਚੜ੍ਹਕੇ ਦੁਨੀਆਂ ਨੂੰ ਇਹ ਵਿਖਾ ਦਿਆਂਗਾ ਕਿ ਇਨਕਲਾਬੀ ਆਪਣੇ ਆਦਰਸ਼ਾਂ ਲਈ ਕਿੰਨੀ ਬਹਾਦਰੀ ਨਾਲ ਕੁਰਬਾਨੀਆਂ ਦੇ ਸਕਦੇ ਹਨ।"

ਫਾਂਸੀ ਲੱਗਣ ਤੋਂ ਪਹਿਲਾਂ ਭਗਤ ਸਿੰਘ ਨੇ ਕਿਹਾ "ਜਦ ਤੱਕ ਸਮਾਜਵਾਦੀ ਲੋਕਰਾਜ ਸਥਾਪਤ ਨਹੀਂ ਹੋ ਜਾਂਦਾ ਤੇ ਸਮਾਜ ਦਾ ਵਰਤਮਾਨ ਢਾਂਚਾ ਸਮਾਪਤ ਕਰਕੇ ਉਸਦੀ ਥਾਂ ਸਮਾਜ ਦੀ ਖ਼ੁਸ਼ਹਾਲੀ ਤੇ ਅਧਾਰਤ ਨਵਾਂ ਸਮਾਜਿਕ ਢਾਂਚਾ ਨਹੀਂ ਉਸਰ ਜਾਂਦਾ, ਜਦ ਤੱਕ ਹਰ ਕਿਸਮ ਦੀ ਲੁੱਟ ਘਸੁੱਟ ਅਸੰਭਵ ਬਣਾ ਕੇ ਮਨੁੱਖਤਾ ਉਤੇ ਸਥਾਈ ਅਮਨ ਦੀ ਛਾਂ ਨਹੀਂ ਹੁੰਦੀ, ਤਦ ਤੱਕ ਇਹ ਜੰਗ ਹੋਰ ਨਵੇਂ ਜੋਸ਼, ਹੋਰ ਵਧੇਰੀ ਨਿਡਰਤਾ, ਬਹਾਦਰੀ ਤੇ ਅਟੱਲ ਇਰਾਦੇ ਨਾਲ ਲੜੀ ਜਾਂਦੀ ਰਹੇਗੀ।"

ਫਰਾਂਸ ਨੂੰ ਅਜ਼ਾਦ ਕਰਵਾਉਣ ਲਈ ਵਰਤੀ ਗਈ ਪ੍ਰਣਾਲੀ ਦਾ ਉਹ ਹਰ ਵਾਰ ਜ਼ਿਕਰ ਕਰਦੇ ਸਨ। ਇਕ ਕਿਸਮ ਨਾਲ ਉਹ ਉਸਨੂੰ ਆਪਣੀ ਲਹਿਰ ਦਾ ਮਾਰਗ ਦਰਸ਼ਕ ਸਮਝਦੇ ਸਨ। ਉਹ ਹਰ ਗੱਲ ਦਲੀਲ ਨਾਲ ਕਰਦੇ ਸਨ, ਜਿਸ ਕਰਕੇ ਅੰਗਰੇਜ਼ ਸਰਕਾਰ ਨੂੰ ਮਜ਼ਬੂਰ ਹੋ ਕੇ ਕਈ ਵਾਰ ਝੁਕਣਾ ਪੈਂਦਾ ਸੀ।

ਸਰਬਜੀਤ ਸਿੰਘ ਵਿਰਕ ਨੇ ਬਹੁਤ ਖੋਜ ਅਤੇ ਮਿਹਨਤ ਕਰਨ ਤੋਂ ਬਾਅਦ ਭਗਤ ਸਿੰਘ ਦੇ ਜੀਵਨ ਦੀਆਂ ਝਲਕੀਆਂ ਅਤੇ ਉਨ੍ਹਾਂ ਦੀਆਂ ਚਿੱਠੀਆਂ ਪਾਠਕਾਂ ਨੂੰ ਪੁਰਾਤਤਵ ਦੇ ਰਿਕਾਰਡ ਅਤੇ ਸਮਰੱਥ ਵਿਦਵਾਨਾ ਦੀਆਂ ਪੁਸਤਕਾਂ ਦੇ ਅਧਿਐਨ ਕਰਨ ਤੋਂ ਬਾਅਦ ਲਿਖੀ ਹੈ। ਉਹ ਨੌਜਵਾਨਾ ਨੂੰ ਸ਼ਹੀਦ ਭਗਤ ਸਿੰਘ ਦੇ ਅਸਲੀ ਰੂਪ ਦੇ ਦਰਸ਼ਨ ਕਰਵਾਉਣ ਵਿੱਚ ਸਫਲ ਅਤੇ ਵਧਾਈ ਦੇ ਪਾਤਰ ਹਨ।

ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ 
ਮੋਬਾਈਲ-94178 13072
ujagarsingh48@yahoo.com

 
 

143ਸਰਬਜੀਤ ਸਿੰਘ ਵਿਰਕ ਦੀ ਪੁਸਤਕ ‘ਲਿਖਤੁਮ ਭਗਤ ਸਿੰਘ’ ਸ਼ਹੀਦ ਦੀ ਸੋਚ ਦੀ ਲਖਾਇਕ
ਉਜਾਗਰ ਸਿੰਘ, ਪਟਿਆਲਾ
142ਸਹਿਜਪ੍ਰੀਤ ਸਿੰਘ ਮਾਂਗਟ ਦਾ ਕਾਵਿ ਸੰਗ੍ਰਹਿ ‘ਸਹਿਜਮਤੀਆਂ’ ਸਮਾਜਿਕ ਸਰੋਕਾਰਾਂ ਦਾ ਪ੍ਰਤੀਕ 
ਉਜਾਗਰ ਸਿੰਘ, ਪਟਿਆਲਾ
141ਸਤਿੰਦਰ ਸਿੰਘ ਨੰਦਾ ਦੀ ਪੁਸਤਕ ‘ਰੰਗ ਤਮਾਸ਼ੇ’ ਅਨੇਕਾਂ ਰੰਗਾਂ ਦੀ ਖ਼ੁਸ਼ਬੂ  
ਉਜਾਗਰ ਸਿੰਘ, ਪਟਿਆਲਾ
140ਗੁਰਭਜਨ ਗਿੱਲ ਦੀ ਪੁਸਤਕ ‘ਪਿੱਪਲ ਪੱਤੀਆਂ’ ਦੇ ਗੀਤ ਸਮਾਜਿਕਤਾ ਦੀ ਤਰਜ਼ਮਾਨੀ  
ਉਜਾਗਰ ਸਿੰਘ, ਪਟਿਆਲਾ
139ਅਰਜ਼ਪ੍ਰੀਤ ਦਾ ਕਾਵਿ ਸੰਗ੍ਰਹਿ ‘ਸੁਰਮੇ ਦੇ ਦਾਗ਼’ ਮੁਹੱਬਤ ਤੇ ਸਮਾਜਿਕ ਸਰੋਕਾਰਾਂ ਦਾ ਸੁਮੇਲ 
ਉਜਾਗਰ ਸਿੰਘ, ਪਟਿਆਲਾ
138ਸੁਖਦੇਵ ਸਿੰਘ ਸ਼ਾਂਤ ਦੀ ‘ਗੁਰਮਤਿ  ਦ੍ਰਿਸ਼ਟੀ’ ਖੋਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ 
137ਸ਼ਬਦ ਸਿਰਜਣਹਾਰੇ-2 ਸਮਾਜਿਕ ਸਰੋਕਾਰਾਂ ਦਾ ਪ੍ਰਤੀਨਿਧ ਕਵਿ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ 
136ਹਰੀ ਸਿੰਘ ਵਿਰਕ ਦੀ ਪੁਸਤਕ ‘ਸਹਾਰੀ ਦੇ ਵਿਰਕਾਂ ਦਾ ਇਤਿਹਾਸ' ਚੰਗਾ ਉਦਮ
ਉਜਾਗਰ ਸਿੰਘ, ਪਟਿਆਲਾ 
plahiਗੁਰਮੀਤ ਸਿੰਘ ਪਲਾਹੀ ਦਾ ਕਾਵਿ ਸੰਗ੍ਰਹਿ ‘ਕੁੱਝ ਤਾਂ ਬੋਲ’ ਬਗ਼ਾਬਤੀ ਸੁਰਾਂ ਦਾ ਪੁਲੰਦਾ 
ਉਜਾਗਰ ਸਿੰਘ, ਪਟਿਆਲਾ 
134ਪ੍ਰੋ ਜਸਵੰਤ ਸਿੰਘ ਗੰਡਮ ਦੀ ਪੁਸਤਕ ‘ਸੁੱਤੇ ਸ਼ਹਿਰ ਦਾ ਸਫ਼ਰ’ ਜ਼ਿੰਦਗੀ ਦੇ ਤਜਰਬੇ ਦਾ ਚਿੰਤਨ/a>   
ਉਜਾਗਰ ਸਿੰਘ, ਪਟਿਆਲਾ 
133ਸੁਰਿੰਦਰ ਸਿੰਘ ਜੱਬਲ ਦੀ ਪੁਸਤਕ ‘ਚਾਚਾ ਵੈਨਕੂਵਰੀਆ’ ਸਿੱਖ ਮਸਲਿਆਂ ‘ਤੇ ਤਿੱਖੀ ਚੋਭ 
ਉਜਾਗਰ ਸਿੰਘ, ਪਟਿਆਲਾ 
132ਨਰਿੰਦਰਪਾਲ ਕੌਰ ਦਾ ਕਾਵਿ ਸੰਗ੍ਰਹਿ ‘ਕਸ਼ੀਦ’ ਰਹੱਸਵਾਦ ਅਤੇ ਵਿਸਮਾਦ ਦਾ ਗੋਹੜਾ
ਉਜਾਗਰ ਸਿੰਘ, ਪਟਿਆਲਾ 
131ਪੰਜਾਬੀ ਪੱਤਰਕਾਰੀ ਦਾ ਰੌਸ਼ਨ ਮੀਨਾਰ : ਕੌਮਾਂਤਰੀ ਪੱਤਰਕਾਰ ਨਰਪਾਲ ਸਿੰਘ ਸ਼ੇਰਗਿੱਲ
ਉਜਾਗਰ ਸਿੰਘ, ਪਟਿਆਲਾ 
130400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ
‘ਲੋਕ-ਨਾਇਕ ਗੁਰੂ ਤੇਗ ਬਹਾਦਰ’ ਡਾ ਰਤਨ ਸਿੰਘ ਜੱਗੀ ਦੀ ਵਿਲੱਖਣ ਪੁਸਤਕ - ਉਜਾਗਰ ਸਿੰਘ, ਪਟਿਆਲਾ 
129‘ਕਵਿਤਾ ਦੇ ਵਿਹੜੇ’ ਪੁਸਤਕ ਪੰਜਾਬੀ ਪਾਠਕਾਂ ਲਈ ਵਰਦਾਨ ਸਾਬਤ ਹੋਵੇਗੀ 
ਉਜਾਗਰ ਸਿੰਘ, ਪਟਿਆਲਾ 
128-1ਡਾ ਹਰਕੇਸ਼ ਸਿੰਘ ਸਿੱਧੂ ਦੀ ਮੇਰੇ ਸੁਪਨੇ ਮੇਰੇ ਗੀਤ ਪੁਸਤਕ: ਨਵਾਂ ਸਮਾਜ ਸਿਰਜਣ ਦੀ ਹੂਕ 
ਉਜਾਗਰ ਸਿੰਘ, ਪਟਿਆਲਾ 
127ਪਰਮਜੀਤ ਪਰਮ ਦੀ ਸਵੈ ਜੀਵਨੀ ‘ਧੁੱਪਾਂ ਤੇ ਛਤਰੀਆਂ’ ਜਦੋਜਹਿਦ ਦੀ ਦਾਸਤਾਂ 
ਉਜਾਗਰ ਸਿੰਘ, ਪਟਿਆਲਾ 
126ਡਾ ਮਦਨ ਲਾਲ ਹਸੀਜਾ ਦੀ ਪੁਸਤਕ ‘ਉਦੀਯਮਾਨ ਬਹਾਵਲਪੁਰ ਸਮਾਜ’ ਇਤਿਹਾਸਕ ਦਸਤਾਵੇਜ਼
ਉਜਾਗਰ ਸਿੰਘ, ਪਟਿਆਲਾ 
plahiਗੁਰਮੀਤ ਸਿੰਘ ਪਲਾਹੀ ਦੀ ਪੰਜਾਬ ਡਾਇਰੀ - 2021 ਪੱਤਰਕਾਰੀ ਦਾ ਬਿਹਤਰੀਨ ਨਮੂਨਾ
ਉਜਾਗਰ ਸਿੰਘ, ਪਟਿਆਲਾ 
124ਸੁਰਜੀਤ ਦੀ ਪੁਸਤਕ ‘ਪਰਵਾਸੀ ਪੰਜਾਬੀ ਸਾਹਿਤ’ (ਸ਼ਬਦ ਤੇ ਸੰਬਾਦ) ਨਿਵੇਕਲਾ ਉਪਰਾਲਾ   
ਉਜਾਗਰ ਸਿੰਘ, ਪਟਿਆਲਾ 
   
123ਨਕਸਲਵਾਦ ਅਤੇ ਪੰਜਾਬੀ ਨਾਵਲ ਸਿਆਸੀ ਅਵਚੇਤਨ : ਸਤਿੰਦਰ ਪਾਲ ਸਿੰਘ ਬਾਵਾ ਦੀ ਖੋਜੀ ਪੁਸਤਕ 
ਉਜਾਗਰ ਸਿੰਘ, ਪਟਿਆਲਾ
122"ਚੰਨ ਅਜੇ ਦੂਰ ਹੈ" ਗ਼ਜ਼ਲ ਸੰਗ੍ਰਹਿ ਮੁਹੱਬਤ ਅਤੇ ਸਮਾਜਿਕ ਸਰੋਕਾਰਾਂ ਦਾ ਸੁਮੇਲ
ਉਜਾਗਰ ਸਿੰਘ, ਪਟਿਆਲਾ 
121ਸਤਵਿੰਦਰ ਸਿੰਘ ਧੰਨੋਆ ਦਾ ਕਾਵਿ ਸੰਗ੍ਰਹਿ: ‘ਜਿੰਦ ਭੱਠੀ ਦੇ ਦਾਣੇ’ ਬਿਰਹਾ ਅਤੇ ਮੁਹੱਬਤ ਦਾ ਸੁਮੇਲ 
ਉਜਾਗਰ ਸਿੰਘ, ਪਟਿਆਲਾ
120ਮੈਂ ‘ਵਰਿਆਮ ਸਿੰਘ ਸੇਖ਼ੋਂ ਪੁਸ਼ਤਾਂ ਤੇ ਪਤਵੰਤੇ’ ਪੁਸਤਕ ਕਿਉਂ ਲਿਖੀ? /a>
ਉਜਾਗਰ ਸਿੰਘ, ਪਟਿਆਲਾ
119‘ਕਾਲ਼ੀ ਮਿੱਟੀ ਲਾਲ ਲਹੂ’ ਕਹਾਣੀ ਸੰਗ੍ਰਹਿ : ਰੁਮਾਂਸਵਾਦ ਅਤੇ ਸਮਾਜਿਕਤਾ ਦਾ ਸੁਮੇਲ
ਉਜਾਗਰ ਸਿੰਘ, ਪਟਿਆਲਾ
118ਰਾਵਿੰਦਰ ਸਿੰਘ ਸੋਢੀ ਦਾ ਨਾਟਕ ਜਿਥੇ ਬਾਬਾ ਪੈਰ ਧਰੇ:ਲੋਕਾਈ ਨੂੰ ਸਿੱਧੇ ਰਸਤੇ ਪਾਉਣ ਦਾ ਉਦਮ
ਉਜਾਗਰ ਸਿੰਘ, ਪਟਿਆਲਾ
117ਗੁਰਭਜਨ ਗਿੱਲ ਦਾ ਕਾਵਿ ਸੰਗ੍ਰਹਿ ਚਰਖ਼ੜੀ : ਸਮਾਜਿਕ ਚਿੰਤਵਾਂ ਦਾ ਗਲੋਟਾ
ਉਜਾਗਰ ਸਿੰਘ, ਪਟਿਆਲਾ 
116‘ਪਟਿਆਲਾ ਦਾ ਸੰਖੇਪ ਇਤਿਹਾਸ ਅਤੇ ਉਘੇ ਵਸਨੀਕ’ ਅਵਤਾਰ ਸਿੰਘ ਦੀ ਖ਼ੋਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ
115ਡਾ ਰਤਨ ਸਿੰਘ ਜੱਗੀ ਦੀ ਪੁਸਤਕ ਗੁਰੂ ਨਾਨਕ ਬਾਣੀ ਪਾਠ ਤੇ ਵਿਆਖਿਆ ਸੱਚੀ ਸ਼ਰਧਾਂਜ਼ਲੀ
ਉਜਾਗਰ ਸਿੰਘ, ਪਟਿਆਲਾ 
114ਰਾਜ ਲਾਲੀ ਬਟਾਲਾ ਦਾ ਗ਼ਜ਼ਲ ਸੰਗ੍ਰਹਿ ‘‘ਲਾਲੀ’’ ਮਨੁੱਖਤਾ ਦੇ ਦਰਦ ਦੀ ਦਾਸਤਾਨ
ਉਜਾਗਰ ਸਿੰਘ, ਪਟਿਆਲਾ 
113ਸੁਭਾਸ਼ ਸ਼ਰਮਾ ਨੂਰ ਦਾ ਕਾਵਿ ਸੰਗ੍ਰਹਿ ਕਿਤਾਬ-ਏ-ਜ਼ਿੰਦਗੀ ਮੁਹੱਬਤੀ ਦਾਸਤਾਂ
ਉਜਾਗਰ ਸਿੰਘ, ਪਟਿਆਲਾ
112ਦਲੀਪ ਸਿੰਘ ਵਾਸਨ ਦੀ ਪੁਸਤਕ ਜੀਵਨ ਇਕ ਸਚਾਈ: ਜੀਵਨ ਦੀ ਜਾਚ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
111ਕੰਵਰ ਦੀਪ ਦਾ ਮਨ ਰੰਗੀਆਂ ਚਿੜੀਆਂ: ਵਿਸਮਾਦੀ ਕਵਿਤਾਵਾਂ ਦਾ ਕਾਵਿ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ  
110ਸੁਖਦੇਵ ਸਿੰਘ ਸ਼ਾਂਤ ਦਾ ਨਵਾਂ ਆਦਮੀ ਮਿੰਨੀ ਕਹਾਣੀ ਸੰਗ੍ਰਹਿ ਸਮਾਜਿਕ ਸਰੋਕਾਰਾਂ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ  
109ਗੁਰਭਜਨ ਗਿੱਲ ਦਾ ਗ਼ਜ਼ਲ ਸੰਗ੍ਰਹਿ ਸੁਰਤਾਲ: ਪੰਜਾਬੀ ਵਿਰਾਸਤ ਦਾ ਸ਼ੀਸ਼ਾ
ਉਜਾਗਰ ਸਿੰਘ, ਪਟਿਆਲਾ
108‘ਕਿਸਾਨ ਅੰਦੋਲਨ ਸਮੁੰਦਰੋਂ ਪਾਰ ਤੇਰੇ ਨਾਲ’ ਪੁਸਤਕ ਪ੍ਰਵਾਸੀਆਂ ਦੇ ਸਮਰਥਨ ਦੀ ਪ੍ਰਤੀਕ 
ਉਜਾਗਰ ਸਿੰਘ, ਪਟਿਆਲਾ  
107ਦਰਦ ਜਾਗਦਾ ਹੈ: ਭੁਪਿੰਦਰ ਸਿੰਘ ਸੱਗੂ 
ਡਾ. ਨਿਸ਼ਾਨ ਸਿੰਘ ਰਾਠੌਰ
106ਮਜਬੂਰੀ, ਲਾਚਾਰੀ, ਬੇਵੱਸੀ  ਅਤੇ ਔਰਤ ਦੀ ਤ੍ਰਾਸਦੀ ਦੀ ਬਾਤ ਪਾਉਂਦੀ ਹੈ "ਕੱਠਪੁਤਲੀਆਂ"
ਸਿ਼ਵਚਰਨ  ਜੱਗੀ ਕੁੱਸਾ
104ਸਮੀਖਿਆ: ਨਾਵਲ "ਦਰਦ ਕਹਿਣ ਦਰਵੇਸ਼"
ਮਨਦੀਪ ਕੌਰ ਭੰਮਰਾ
104ਸ਼ਿਵਚਰਨ ਜੱਗੀ ਕੁੱਸਾ ਦਾ ਨਵਾਂ ਨਾਵਲ "ਦਰਦ ਕਹਿਣ ਦਰਵੇਸ਼" ਮਾਰਕੀਟ 'ਚ
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ
binderਬਿੰਦਰ ਕੋਲੀਆਂ ਵਾਲ ਦੇ ਕਾਵਿ ਸੰਗ੍ਰਹਿ "ਅਧੂਰਾ ਸਫ਼ਰ" ਤੇ ਇਕ ਸਰਸਰੀ ਝਾਤ  
ਰਵੇਲ ਸਿੰਘ ਇਟਲੀ
shazadian1ਰਾਮ ਲਾਲ ਭਗਤ ਦਾ ਕਾਵਿ ਸੰਗ੍ਰਹਿ "ਸ਼ਹਿਜ਼ਾਦੀਆਂ" ਇਸਤਰੀ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
parinday'ਇਹ ਪਰਿੰਦੇ ਸਿਆਸਤ ਨਹੀਂ ਜਾਣਦੇ'
ਉਜਾਗਰ ਸਿੰਘ, ਪਟਿਆਲਾ 
uncleਅੰਕਲ ਟੌਮ ਦੀ ਝੌਪੜੀ
ਬਿੱਟੂ ਖੰਗੂੜਾ, ਲੰਡਨ 
gurmatਡਾ ਗੁਰਸ਼ਰਨ ਕੌਰ ਜੱਗੀ ਦੀ ਪੁਸਤਕ ਗੁਰਮਤਿ ਵਿਚਾਰਧਾਰਾ ਪਾਠਕਾਂ ਲਈ ਮਾਰਗ ਦਰਸ਼ਨ
ਉਜਾਗਰ ਸਿੰਘ, ਪਟਿਆਲਾ 
bhubbalਭੁੱਬਲ ਦੀ ਅੱਗ ਨਾਟਕ ਦਲਿਤ ਅਤੇ ਛੋਟੇ ਕਿਸਾਨਾਂ ਦੀ ਤ੍ਰਾਸਦੀ ਦਾ ਪ੍ਰਤੀਕ 
ਉਜਾਗਰ ਸਿੰਘ, ਪਟਿਆਲਾ 
nanakਨਾਨਕ ਸਿੰਘ ਇਕ ਪੁਨਰ-ਮੁਲਾਂਕਣ ਪੁਸਤਕ : ਨਾਨਕ ਸਿੰਘ ਦੇ ਸਾਹਿਤਕ ਵਿਅਕਤਿਵ ਦਾ ਸ਼ੀਸ਼ਾ 
ਉਜਾਗਰ ਸਿੰਘ, ਪਟਿਆਲਾ 
sonia1ਡਾ ਸੋਨੀਆਂ ਦੀ ਪੁਸਤਕ ‘ਧੁੰਦ’ ਸਿੱਖ ਧਰਮ ਵਿਚ ਆਈ ਗਿਰਾਵਟ ਤੇ ਚਿੰਤਾ ਦਾ ਪ੍ਰਗਟਾਵਾ 
ਉਜਾਗਰ ਸਿੰਘ, ਪਟਿਆਲਾ 
anmolਅਨਮੋਲ ਕੌਰ ਦਾ ਕਹਾਣੀ ਸੰਗ੍ਰਹਿ ‘‘ਜ਼ਮੀਰ’’ ਲੋਕ ਅਰਪਣ
ਸਮਨਦੀਪ ਖੀਵਾ, ਭੀਖੀ
ghesalਡਾਇਰੈਕਟਰ ਭਾਸ਼ਾ ਵਿਭਾਗ ਵਲੋਂ ਨਾਮਵਰ ਸ਼ਾਇਰ ਘੇਸਲ ਦੀ ਪੁਸਤਕ 'ਯਾਦਾਂ ਦੇ ਘੁੱਟ' ਲੋਕ-ਅਰਪਣ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ  
ranaਹਰਪ੍ਰੀਤ ਸਿੰਘ ਰਾਣਾ ਦੀ ਮਿੰਨੀ ਕਹਾਣੀਆਂ ਦੀ ਪੁਸਤਕ ਤਤਕਾਲ ਸਮਾਜਿਕ ਵਰਤਾਰੇ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ  
punjivaadਸੰਸਾਰ ਪੱਧਰ ਦੇ ਸਮਾਜਿਕ ਆਰਥਿਕ ਸਰੋਕਾਰਾਂ ਦੀ ਗੱਲ ਕਰਦੀ ਕਿਤਾਬ 'ਪੂੰਜੀਵਾਦ ਬਨਾਮ ਕੈਨੇਡੀਅਨ ਸਮਾਜ'
ਬਲਜਿੰਦਰ ਸੰਘਾ, ਕਨੇਡਾ
udipanਉਦੀਪਨ ਸਾਹਿਤਕ ਚਿੱਠੀਆਂ ਸਾਹਿਤਕ ਖ਼ਜਾਨੇ ਦੇ ਸੰਬਾਦ ਦਾ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ  
ziraਪਰਮਵੀਰ ਜ਼ੀਰਾ ਦਾ ਪੁਸਤਕ ਪਰਵਾਜ਼ ਮਾਂ ਦੇ ਪਿਆਰ ਤੋਂ ਵਿਹੂਣੀ ਬਹਾਦਰ ਲੜਕੀ ਦੀ ਕਹਾਣੀ
ਉਜਾਗਰ ਸਿੰਘ, ਪਟਿਆਲਾ
ਹਰੀਹਰੀ ਸਿੰਘ ਦੀ ਜੀਵਨ ਸ਼ੈਲੀ ਉਸਦੀ ਸੈ ਜੀਵਨੀ ਵਾਲੀ ਪੁਸਤਕ “ਲੁਕਿੰਗ ਬੈਕ ਵਿਦ ਡੀਲਾਈਟ” ਰਾਹੀਂ
ਡਾ.ਸਾਥੀ ਲੁਧਿਆਣਵੀ, ਲੰਦਨ  
kahani ਕਹਾਣੀ- ਸੰਗ੍ਰਹਿ ‘ਉਮਰੋਂ ਲੰਮੀ ਉਡੀਕ’ ਲੋਕ- ਅਰਪਣ
ਡਾ. ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ
panj

ਮੋਤੀ ਪੰਜ ਦਰਿਆਵਾਂ ਦਾ ਪੁਸਤਕ ਲਹਿੰਦੇ ਅਤੇ ਚੜ੍ਹਦੇ ਪੰਜਾਬ ਦਰਮਿਆਨ ਸਾਹਿਤਕ ਕੜੀ ਬਣੇਗੀ
ਉਜਾਗਰ ਸਿੰਘ, ਪਟਿਆਲਾ

ਕੁਲਵੰਤ ਖਨੌਰੀ ਦੀ ਪਿਆਰ ਪੰਘੂੜਾ ਪੁਸਤਕ ਬੱਚਿਆਂ ਲਈ ਪ੍ਰੇਰਨਾ ਸਰੋਤ
ਉਜਾਗਰ ਸਿੰਘ, ਪਟਿਆਲਾ
ਲੇਖ਼ਕ ਮੋਹਨ ਸਿੰਘ ਔਜਲਾ ਦੀ ਸਮੁੱਚੀ ਲਿਖ਼ਤ ਦਾ ਗੰਭੀਰ ਅਧਿਐਨ ਕਰਦੀ ਪੁਸਤਕ 'ਪ੍ਰੋ.ਮੋਹਨ ਸਿੰਘ ਔਜਲਾ ਦੀ ਸਾਹਿਤਕ ਪਰਵਾਜ਼'
ਬਲਜਿੰਦਰ ਸੰਘਾ, ਕਨੇਡਾ
ਗੁਰਿੰਦਪਾਲ ਸਿੰਘ ਜੋਸਨ ਦੀ ਪੁਸਤਕ ‘‘ਸਾਰਾਗੜੀ ਸਾਕਾ ਅਦੁੱਤੀ ਜੰਗੀ ਮਿਸਾਲ ’’ ਇਤਿਹਾਸਕ ਦਸਤਾਵੇਜ
ਉਜਾਗਰ ਸਿੰਘ, ਪਟਿਆਲਾ
ਸਮਾਜਿਕ ਸਰੋਕਾਰਾਂ, ਰੋਮਾਂਸਵਾਦ ਅਤੇ ਔਰਤਾਂ ਦੇ ਦਰਦਾਂ ਦੀ ਕਵਿਤਰੀ ਬੀਬੀ ਜੌਹਰੀ
ਉਜਾਗਰ ਸਿੰਘ, ਪਟਿਆਲਾ
ਪਰਵਾਸ ਤੇ ਢੌਂਗ ਦਾ ਸੱਚ ਨਾਵਲ ‘ਕੁੜੀ ਕੈਨੇਡਾ ਦੀ’
ਡਾ. ਪ੍ਰਿਥਵੀ ਰਾਜ ਥਾਪਰ,
ਰਾਮ ਲਾਲ ਭਗਤ ਦੀ ਪੁਸਤਕ ਨੂੰਹਾਂ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਸਿੱਖ ਫ਼ੌਜੀਆਂ ਦੀ ਬਹਾਦਰੀ ਦੀ ਦਸਤਾਵੇਜ:ਇਟਲੀ ਵਿੱਚ ਸਿੱਖ ਫ਼ੌਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ
ਪਰਮਜੀਤ ਪਰਮ ਦੇ ਚੰਡੀਗੜ ਦੇ ਬੇਸ਼ਕੀਮਤੀ ਹੀਰੇ: ਨੌਜਵਾਨਾ ਲਈ ਪ੍ਰੇਰਨਾਦਾਇਕ
ਉਜਾਗਰ ਸਿੰਘ, ਪਟਿਆਲਾ
ਹਰਜੋਤ ਸਿੰਘ ਹੈਪੀ ਦੀ ਨਿਕੰਮੀ ਔਲਾਦ: ਨੌਜਵਾਨਾ ਲਈ ਪ੍ਰੇਰਨਾਦਾਇਕ ਪੁਸਤਕ
ਉਜਾਗਰ ਸਿੰਘ, ਪਟਿਆਲਾ
ਬਲਜੀਤ ਕੌਰ ਸਵੀਟੀ ਦੀ ਪੁਸਤਕ ‘‘ਤਰੇਲਾਂ ਪ੍ਰੀਤ ਦੀਆਂ’’ ਰੁਮਾਂਸਵਾਦ ਅਤੇ ਬ੍ਰਿਹਾ ਦਾ ਸੁਮੇਲ
ਉਜਾਗਰ ਸਿੰਘ, ਪਟਿਆਲਾ
ਅਮਰਿੰਦਰ ਸਿੰਘ ਸੋਹਲ ਦੀ ਪੁਸਤਕ ਨੈਣਾਂ ਵਿਚਲਾ ਟਾਪੂ ਸਮਾਜਿਕ ਸਰੋਕਾਰਾਂ ਦੀ ਅਵਾਜ਼
ਉਜਾਗਰ ਸਿੰਘ, ਪਟਿਆਲਾ
ਪੰਜਾਬੀਆਂ ਦੇ ਰਾਜਦੂਤ ਨਰਪਾਲ ਸਿੰਘ ਸ਼ੇਰਗਿਲ ਦੀ ਸ਼੍ਰੀ ਗੁਰੂ ਗੋਬਿੰਦ ਸਿੰਘ ਨੂੰ ਸ਼ਰਧਾਂਜਲੀ
ਉਜਾਗਰ ਸਿੰਘ, ਪਟਿਆਲਾ
ਸਿਰਜਣਦੀਪ ਕੌਰ ਉਭਾ ਦੀ ਪੁਸਤਕ ‘‘ਜਿੱਤ’’ ਹਾਰ ਨੂੰ ਜਿੱਤ ਵਿਚ ਬਦਲਣ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਪਾਲੀ ਖ਼ਾਦਿਮ ਦੀ ਪੁਸਤਕ ਸਵੈ ਦੀ ਤਸਦੀਕ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਪੰਜਵਾਂ ਥੰਮ ਮਿੰਨੀ ਕਹਾਣੀ ਸੰਗ੍ਰਹਿ ਇੱਕ ਅਧਿਐਨ
ਉਜਾਗਰ ਸਿੰਘ, ਪਟਿਆਲਾ
ਡਾ. ਦਰਸ਼ਨ ਵੱਲੋਂ ਸੰਪਾਦਿਤ 'ਸਾਹਿਤ ਤੇ ਸੰਬਾਦ' ਪੁਸਤਕ ਨਵੇਂ ਲੇਖਕਾਂ ਲਈ ਪ੍ਰੇਰਨਾ ਸਰੋਤ
ਉਜਾਗਰ ਸਿੰਘ, ਪਟਿਆਲਾ
ਰਣਜੀਤ ਸਿੰਘ ਭਿੰਡਰ ਦੀ ਪੁਸਤਕ ‘‘ਸਮਾਂ ਤੇ ਸੁਪਨੇ’’ ਅਧੂਰੇ ਅਹਿਸਾਸਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਸੁਰਿੰਦਰ ਸੈਣੀ ਦੀ ਪੁਸਤਕ ‘‘ਮਿੱਤਰ ਪਿਆਰੇ ਨੂੰ’’ ਬਿਰਹਾ ਦੀਆਂ ਮਹਿਕਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਪੱਤਰਕਾਰੀ ਅਤੇ ਸਾਹਿਤ ਦਾ ਸੁਮੇਲ : ਸ਼ਰਨਜੀਤ ਬੈਂਸ
ਉਜਾਗਰ ਸਿੰਘ, ਪਟਿਆਲਾ
ਅਨਮੋਲ ਕੌਰ ਦਾ ਨਾਵਲ ‘‘ਕੁੜੀ ਕੈਨੇਡਾ ਦੀ’’ ਪੰਜਾਬੀ ਮਾਨਸਿਕਤਾ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ
ਬਿੰਦਰ “ਕੋਲੀਆਂ ਵਾਲ”ਦੇ ਪਲੇਠੇ ਨਾਵਲ” ਅਣ ਪਛਾਤੇ ਰਾਹਾਂ ਦੇ ਪਾਂਧੀ” ਤੇ ਇੱਕ ਪੇਤਲੀ ਜੇਹੀ ਝਾਤ
ਰਵੇਲ ਸਿੰਘ, ਇਟਲੀ
ਰਾਜਵਿੰਦਰ ਕੌਰ ਜਟਾਣਾ ਦੀ ਸਰਸਰਾਹਟ ਪੈਦਾ ਕਰਨ ਵਾਲੀ ਪੁਸਤਕ ‘‘ਆਹਟ’’
ਉਜਾਗਰ ਸਿੰਘ, ਪਟਿਆਲਾ
ਬਾਬੂ ਸਿੰਘ ਰੈਹਲ ਦਾ‘‘ਹਨੇਰਾ ਪੀਸਦੇ ਲੋਕ’’ਕਹਾਣੀ ਸੰਗ੍ਰਿਹ ਆਰਥਿਕ ਬਖੇੜੇ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਕਮਲਜੀਤ ਕੌਰ ਕਮਲ ਦੀ ਪੁਸਤਕ ‘‘ਫੁੱਲ ਤੇ ਕੁੜੀਆਂ’’ ਇੱਕ ਸਿੱਕੇ ਦੇ ਦੋ ਪਾਸੇ
ਉਜਾਗਰ ਸਿੰਘ, ਪਟਿਆਲਾ
ਸੁਖਰਾਜ ਸਿੰਘ “ਬਰਾੜ” ਦੇ ਪਲੇਠੇ ਕਾਵਿ ਸੰਗ੍ਰਿਹ “ਦਾਣੇ” ਤੋਂ ਝਲਕਦੀ ਹੈ ਉੱਸ ਦੀ ਕਾਵਿ ਚੇਤਨਾ
ਰਵੇਲ ਸਿੰਘ ਇਟਲੀ
ਬਲਜਿੰਦਰ ਸੰਘਾ ਦੀਆਂ ਲੰਮੀਆਂ ਸਾਹਿਤਕ ਪੁਲਾਂਘਾਂ
ਉਜਾਗਰ ਸਿੰਘ, ਪਟਿਆਲਾ
ਕੁੜੀ ਕੈਨੇਡਾ ਦੀ’ ਨਾਵਲ ਵੱਖਰੀ ਸੁਰ ਵਾਲਾ
ਜਸਵੀਰ ਰਾਣਾ, ਸੰਗਰੂਰ
ਦੇਸ ਭਗਤੀ ਅਤੇ ਸਮਾਜਿਕ ਸਰੋਕਾਰਾਂ ਦੇ ਗੀਤਾਂ ਦਾ ਰਚੇਤਾ ਸੁਖਪਾਲ ਪਰਮਾਰ
ਉਜਾਗਰ ਸਿੰਘ, ਪਟਿਆਲਾ
ਸੰਤ ਭਿੰਡਰਾਂਵਾਲੇ ਦੇ ਰੂ-ਬ-ਰੁ ਜੂਨ 84 ਦੀ ਪੱਤਰਕਾਰੀ ਪੁਸਤਕ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ
ਅਮਨਦੀਪ ਸਿੰਘ ਦਾ ਨਵਪ੍ਰਕਾਸ਼ਿਤ ਕਾਵਿ ਸੰਗ੍ਰਹਿ "ਕੰਕਰ ਪੱਥਰ"  - ਡਾ. ਡੀ. ਪੀ. ਸਿੰਘ ਕਣੀਆਂ' ਕਾਵਿ-ਸੰਗ੍ਰਹਿ ਦੀਆਂ ਨਜ਼ਮਾਂ ਨਾਲ ਸਾਂਝ – ਸੁਖਵਿੰਦਰ ਅੰਮ੍ਰਿਤ
ਡਾ.ਗੁਰਮਿੰਦਰ ਸਿੱਧੂ ਦੀ ਕਿਤਾਬ ' ਕਹਿ ਦਿਓ ਉਸ ਕੁੜੀ ਨੂੰ ' ਰਿਲੀਜ਼ ਕੋਮਲ ਕਲਾ ਅਤੇ ਕਵਿਤਾ ਦਾ ਸੁਮੇਲ- ਸੈਂਡੀ ਗਿੱਲ ਦੀ ਪੁਸਤਕ "ਨੀ ਮਾਂ"
ਉਜਾਗਰ ਸਿੰਘ, ਪਟਿਆਲਾ
ਪਰਵਾਸੀ ਜੀਵਨ ਅਤੇ ਸਾਹਿਤ ਦਾ ਮਾਰਮਿਕ ਮੁਲਾਂਕਣ
ਡਾ.ਲਕਸ਼ਮੀ ਨਰਾਇਣ ਭੀਖੀ, ਪਟਿਆਲਾ
ਸੜਕਛਾਪ ਸ਼ਾਇਰੀ ਪ੍ਰਕ੍ਰਿਤੀ ਅਤੇ ਇਨਸਾਨੀਅਤ ਦੀ ਕਵਿਤਾ
ਉਜਾਗਰ ਸਿੰਘ, ਪਟਿਆਲਾ
ਡਾ ਗੁਰਮਿੰਦਰ ਸਿੱਧੂ ਦੀ ਕਿਤਾਬ ' ਧੀਆਂ ਨਾਲ ਜੱਗ ਵਸੇਂਦਾ ' ਲੋਕ-ਅਰਪਣ "ਨਿੱਕੀਆਂ ਪੰਜਾਬੀ ਮੁਹੱਬਤੀ ਬੋਲੀਆਂ" - ਸੰਗ੍ਹਿ ਕਰਤਾ- ਜਨਮੇਜਾ ਸਿੰਘ ਜੌਹਲ
ਡਾ. ਜਗੀਰ ਸਿੰਘ ਨੂਰ, ਫਗਵਾੜਾ
ਮਿੱਟੀ ਦਾ ਮੋਹ - ਗੁਰਚਰਨ ਸਿੰਘ ਦਿਲਬਰ
ਬਿਕਰਮਜੀਤ ਨੂਰ, ਬਰਨਾਲਾ
ਅੱਥਰੀ ਪੀੜ ਦੀ ਲੇਖਿਕਾ ਅਤੇ ਮੁਹੱਬਤਾਂ ਦੀ ਵਣਜਾਰਨ ਸੁਰਿੰਦਰ ਸੈਣੀ
ਉਜਾਗਰ ਸਿੰਘ, ਪਟਿਆਲਾ
ਸਮਾਜ ਸੇਵਿਕਾ ਕਵਿਤਰੀ: ਲਵੀਨ ਕੌਰ ਗਿੱਲ
ਉਜਾਗਰ ਸਿੰਘ, ਪਟਿਆਲਾ
ਅਨਮੋਲ ਕੌਰ ਦੀ ‘ਕੈਨੇਡਾ ਦੀ ਕੁੜੀ’ ਨੂੰ ਖੁਸ਼ਆਮਦੀਦ
ਡਾ. ਹਰਜਿੰਦਰ ਸਿੰਘ ਵਾਲੀਆਂ
ਸਤਨਾਮ ਚੌਹਾਨ ਦੀ ਪੁਸਤਕ ‘ਕਹੋ ਤਿਤਲੀਆਂ ਨੂੰ’ ਇਸਤਰੀ ਦੀ ਮਾਨਸਿਕਤਾ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਸ਼ਬਦਾਂ ਦੇ ਸ਼ਗਨਾਂ ਦੀ ਤਾਕਤ - ਡਾ.ਗੁਰਮਿੰਦਰ ਸਿੱਧੂ ਦੀਆਂ 'ਚੌਮੁਖੀਆ ਇਬਾਰਤਾਂ ’
ਕਮਲ ਦੁਸਾਂਝ, ਮੋਹਾਲੀ
ਚਰਨਹ ਗੋਬਿੰਦ ਮਾਰਗੁ ਸੁਹਾਵਾ ਪੁਸਤਕ ਵਰਤਮਾਨ ਪਰਿਪੇਖ ਵਿਚ
ਉਜਾਗਰ ਸਿੰਘ, ਪਟਿਆਲਾ
ਮਿਊਰੀਅਲ ਆਰਨਾਸਨ ਲਾਇਬ੍ਰੇਰੀ ਵੱਲੋਂ ਐਸ. ਪੀ. ਬਲਰਾਜ ਸਿੰਘ ਸਿੱਧੂ ਦੀ ਕਿਤਾਬ ‘ਅਸਲੀ ਸਰਦਾਰ’ ਲੋਕ ਅਰਪਿਤ
ਡਾ ਸਰਵਣ ਸਿੰਘ ਰੰਧਾਵਾ, ਕੈਲੇਫੋਰਨੀਆ
ਪਿਆਰਾ ਸਿੰਘ ਕੁੱਦੋਵਾਲ ਦੀ ਸਾਹਿਤਕ ਸੋਚ ਦਾ ਕੱਚ ਸੱਚ
ਉਜਾਗਰ ਸਿੰਘ, ਪਟਿਆਲਾ
ਸਾਂਝੇ ਪ੍ਰਤੀਕ ਵਿਧਾਨ ਦੀ ਪੇਸ਼ਕਾਰੀ : ਸ਼ਬਦਾ ਦੇ ਹਾਰ
ਪਰਵਿੰਦਰ ਜੀਤ ਸਿੰਘ, ਜਲੰਧਰ
ਰੂਪ ਢਿੱਲੋਂ ਦਾ ਨਵਾ ਨਾਵਲ "ਸਮੁਰਾਈ" ਰੀਲੀਸ ਪ੍ਰੀਤ ਪਰੁਚੀ ਬਿਰਹਾ ਦੀ ਕਵਿਤਰੀ-ਸੁਰਿੰਦਰ ਕੌਰ ਬਿੰਨਰ
ਉਜਾਗਰ ਸਿੰਘ, ਪਟਿਆਲਾ
ਮੈਂ, ‘ਇੱਦਾਂ ਨਾ ਸੋਚਿਆ ਸੀ’ - ਸੰਤੋਖ ਸਿੰਘ ਹੇਅਰ
ਨਦੀਮ ਪਰਮਾਰ,  ਕੈਨੇਡਾ
ਕਿਰਪਾਲ ਪੂਨੀ ਦਾ ਕਵਿ-ਸੰਸਾਰ ਸਹਿਜ, ਸੁਹਜ ਅਤੇ ਸੰਤੁਲਨ ਦੀ ਕਵਿਤਾ
ਡਾ ਰਤਨ ਰੀਹਨ, ਯੂ ਕੇ
ਪਰਨੀਤ ਕੌਰ ਸੰਧੂ ਦੀ ਬਿਰਹਾ ਦੇ ਦਰਦਾਂ ਦੀ ਦਾਸਤਾਨ
ਉਜਾਗਰ ਸਿੰਘ, ਪਟਿਆਲਾ
ਪੰਜਾਬੀ ਹਾਇਕੂ ਅਤੇ ਹਾਇਬਨ ਦਾ ਮੋਢੀ ਗੁਰਮੀਤ ਸੰਧੂ
ਉਜਾਗਰ ਸਿੰਘ, ਪਟਿਆਲਾ
ਡਾ: ਸਾਥੀ ਲੁਧਿਆਣਵੀ ਦੇ ਮੁਲਾਕਾਤਾਂ ਦੇ ਸੰਗ੍ਰਹਿ
“ਨਿੱਘੇ ਮਿੱਤਰ ਮੁਲਾਕਾਤਾਂ” ‘ਤੇ ਵਿਮਰਸ਼ ਪੱਤਰ
ਡਾ: ਬਲਦੇਵ ਸਿੰਘ ਕੰਦੋਲਾ, ਯੂ ਕੇ
'ਦ ਸੈਕੰਡ ਸੈਕਸ'
ਡਾ. ਕਰਾਂਤੀ ਪਾਲ, ਅਲੀਗੜ
ਕਾਲੇ ਦਿਨ: 1984 ਤੋਂ ਬਾਅਦ ਸਿੱਖ
ਦਲਵੀਰ ਸਿੰਘ ਲੁਧਿਆਣਵੀ
ਦਵਿੰਦਰ ਪਟਿਆਲਵੀ ਦਾ ਛੋਟੇ ਲੋਕ-ਵੱਡੇ ਵਿਚਾਰ
ਉਜਾਗਰ ਸਿੰਘ, ਪਟਿਆਲਾ
ਨਾਵਲਕਾਰ ਸ੍ਰ ਬਲਦੇਵ ਸਿੰਘ ਬੁੱਧ ਸਿੰਘ ਵਾਲਾ ਦਾ ਨਾਵਲ ਉਜੱੜੇ ਬਾਗਾਂ ਦਾ ਮਾਲੀ ਨਾਰਵੇ ਚ ਰਿਲੀਜ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਪੰਜਾਬੀ ਮਾਂ-ਬੋਲੀ ਦਾ ਝਿਲਮਿਲਾਉਂਦਾ ਸਿਤਾਰਾ -'ਰਵੀ ਸੱਚਦੇਵਾ'
ਸ਼ਿਵਚਰਨ ਜੱਗੀ ਕੁੱਸਾ - ਲੰਡਨ
ਰੂਪ ਢਿੱਲੋ ਦਾ ਨਵਾਂ ਨਾਵਲ "ਓ"
ਅਮਰਜੀਤ ਬੋਲਾ, ਦਰਬੀ ਯੂਕੇ
'ਮਾਲਵੇ ਦੀਆਂ ਬਾਤਾਂ' ਦਾ ਦੂਜਾ ਐਡੀਸ਼ਨ ਰਿਲੀਜ਼
ਹਰਪ੍ਰੀਤ ਸੇਖਾ, ਸਰੀ, ਕਨੇਡਾ
ਲਾਡੀ ਭੁੱਲਰ ਦਾ ਨਵਾਂ ਨਾਵਲ ‘ਖ਼ੂਨ ਦੇ ਹੰਝੂ’ ਰਿਲੀਜ਼
ਸੁਨੀਲ ਦੱਤ ਧੀਰ, ਸੁਲਤਾਨਪੁਰ ਲੋਧ
ਬੰਦ ਘਰਾਂ ਦੇ ਵਾਸੀ
ਬਲਜਿੰਦਰ ਸੰਘਾ, ਕਨੇਡਾ
ਹਰਦਮ ਸਿੰਘ ਮਾਨ ਦਾ ਗ਼ਜ਼ਲ ਸੰਗ੍ਰਿਹ 'ਅੰਬਰਾਂ ਦੀ ਭਾਲ ਵਿੱਚ' ਰਲੀਜ਼
ਬਿੱਕਰ ਸਿੰਘ ਖੋਸਾ, ਕਨੇਡਾ
ਮਨੁੱਖੀ ਮਨ ਦੇ ਸੁਪਨਿਆਂ ਦੀ ਗੱਲ ਕਰਦਾ ਕਹਾਣੀ ਸੰਗ੍ਰਹਿ ‘ਸੁਪਨੇ ਸੱਚ ਹੋਣਗੇ’
ਬਲਜਿੰਦਰ ਸੰਘਾ, ਕਨੇਡਾ
ਖੂਬਸੂਰਤ ਖ਼ਿਆਲਾਂ ਦੀ ਉਡਾਰੀ - ਅੰਬਰਾਂ ਦੀ ਭਾਲ ਵਿੱਚ
ਰਾਜਵੰਤ ਬਾਗੜੀ, ਪੰਜਾਬ
ਦਾਇਰਿਆਂ ਤੋਂ ਪਾਰ ਜਾਣ ਦੀ ਜੁਸਤਜੂ: ਬੱਦਲਾਂ ਤੋਂ ਪਾਰ
ਗੁਰਪਾਲ ਸਿਘ ਸੰਧੂ (ਡਾ.), ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ
ਚੁੱਪ ਵਿਚੋਂ ਬੋਲਦੇ ਸ਼ਬਦ ‘ਚੁੱਪ ਨਦੀ ਤੇ ਮੈਂ’/a>br> i>ਬਲਜਿੰਦਰ ਸੰਘਾ, ਕਨੇਡਾ ਗ਼ਦਰ ਲਹਿਰ ਦੀ ਕਹਾਣੀ
ਪੜਚੋਲਕਾਰ ਉਜਾਗਰ ਸਿੰਘ
ਲੇਖਕ ਮਨਦੀਪ ਖੁਰਮੀ ਦੁਆਰਾ ਸੰਪਾਦਿਤ ਪੁਸਤਕ “ਪੰਜਾਬੀਆਂ ਦੇ ਵਿਹੜੇ ਦਾ ਫੁੱਲ” ਲੋਕ ਅਰਪਣ
ਭਾਈ ਪ੍ਰਧਾਨ ਮੰਤਰੀ, ਨਰਿੰਦਰ ਮੋਦੀ ਬਾਰੇ ਕਿਤਾਬ ਪੰਜਾਬੀ ਭਾਸ਼ਾ ’ਚ ਤਿਆਰ
ਸਤੀਸ਼ ਗੁਲਾਟੀ, ਲੁਧਿਆਣਾ
ਗੁੰਡਾ
ਜਸਵਿੰਦਰ ਸੰਧੂ
ਪੰਜਾਬੀ ਲਿਖਰੀ ਸਭਾ ਵਲੋ ਹਰਿਮੰਦਰ ਕੋਰ ਢਿੱਲੋ ਦੀ ਕਿਤਾਬ ‘ਧਰਤ ਤੇ ਫੁੱਲ’ ਲੋਕ ਅਰਪਣ
ਸੁੱਖਪਾਲ ਪਰਮਾਰ, ਕੈਲਗਰੀ
ਨੌਜਵਾਨ ਸ਼ਾਇਰ ਹਰਮਨਦੀਪ ਚੜ੍ਹਿੱਕ ਦੀ ਪਲੇਠੀ ਕੋਸਿ਼ਸ਼ “ਨਵੀਂ ਦੁਨੀਆ ਦੇ ਬਾਸ਼ਿੰਦਿਓ”
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ
ਹਰਮਨਦੀਪ ਚੜਿੱਕ ਦੀ ਕਾਵਿ ਪੁਸਤਕ ਕਾਮਰੇਡ ਜਗਰੂਪ ਵੱਲੋਂ ਲੋਕ ਅਰਪਣ
ਮਿੰਟੂ ਖੁਰਮੀ ਹਿੰਮਤਪੁਰਾ
ਅਨਮੋਲ ਕੌਰ ਦਾ ਨਾਵਲ "ਹੱਕ ਲਈ ਲੜਿਆ ਸੱਚ"
ਜਸਵੀਰ ਸਿੰਘ ਰਾਣਾ, ਸੰਗਰੂਰ
ਵਿਪਸਾ ਵਲੋਂ ਸੁੱਖੀ ਧਾਲੀਵਾਲ ਦੀ ਪਲੇਠੀ ਪੁਸਤਕ ‘ਬੇਚੈਨੀ ਦਾ ਖੰਜਰ’ ਲੋਕ ਅਰਪਨ
ਹਰਜਿੰਦਰ ਕੰਗ, ਕੈਲੀਫੋਰਨੀਆ
‘ਮੁਕੇਸ਼ : ਸੁਨਹਿਰੇ ਸੁਰ ਅਤੇ ਸੁਨਹਿਰੇ ਦਿੱਲ ਦਾ ਮਾਲਕ’
ਸ਼੍ਰੀ ਅਮਰਜੀਤ ਸਿੰਘ ਕੋਹਲੀ, ਦਿੱਲੀ
ਮਾਨਵੀ ਵੇਦਨਾਂ ਤੇ ਸੰਵੇਦਨਾਂ ਦੀ ਉਦਾਸ ਪਰ ਚਿੰਤਨਸ਼ੀਲ ਇਬਾਰਤ: ਕੁੜੀਆਂ ਨੂੰ ਸੁਆਲ ਨਾ ਕਰੋ
ਨਿਰੰਜਣ ਬੋਹਾ, ਮਾਨਸਾ
ਗਰਮ ਮਸਾਲਿਆਂ ਰਾਹੀਂ ਰੋਗਾਂ ਦਾ ਇਲਾਜ
ਲੇਖਕ ਅਤੇ ਸੰਗ੍ਰਹਿ ਕਰਤਾ:
ਸਰਜੀਤ ਤਲਵਾਰ, ਸ਼ਿਖਾ ਸਿੰਗਲਾ,
ਮਾਂ ਬਣਨ ਤੋਂ ਪਹਿਲਾਂ ਅਤੇ ਬਾਅਦ ਦਾ ਸਫ਼ਰ
ਲੇਖਕ ਅਤੇ ਸੰਗ੍ਰਹਿ-ਕਰਤਾ: ਝ ਸਰਜੀਤ ਤਲਵਾਰ ਝ ਸ਼ਿਖਾ ਸਿੰਗਲਾ
ਜੀਵਨੀ ਸ਼ਹੀਦ ਭਗਤ ਸਿੰਘ
ਲੇਖਕ: ਮਲਵਿੰਦਰਜੀਤ ਸਿੰਘ ਵੜੈਚ
ਪੰਜਾਬੀ ਆਰਸੀ ਕਲੱਬ ਵੱਲੋਂ ਸ਼ਾਇਰਾ ਤਨਦੀਪ ਤਮੰਨਾ ਦਾ ਪਲੇਠਾ ਕਾਵਿ-ਸੰਗ੍ਰਹਿ ‘ਇਕ ਦੀਵਾ ਇਕ ਦਰਿਆ’ ਰਿਲੀਜ਼ ਅਤੇ ਰਵਿੰਦਰ ਰਵੀ, ਪਰਮਿੰਦਰ ਸੋਢੀ ਜੀਵਨ ਕਾਲ਼ ਪ੍ਰਾਪਤੀ ਪੁਰਸਕਾਰਾਂ ਨਾਲ਼ ਸਨਮਾਨਿਤ
- ਦਵਿੰਦਰ ਪੂਨੀਆ, ਸਰੀ, ਕੈਨੇਡਾ
ਪੰਜਾਬੀ ਲਿਖਾਰੀ ਸਭਾ ਵੱਲੋਂ ਪਰਸ਼ੋਤਮ ਲਾਲ ਸਰੋਏ ਦੀ ਪੁਸਤਕ ‘ਮਾਲਾ ਦੇ ਮਣਕੇ’ ਰਿਲੀਜ਼ ਪੰਜਾਬੀ ਫੋਰਮ ਕੈਨੇਡਾ ਵੱਲੋਂ ਬਲਬੀਰ ਸਿੰਘ ਮੋਮੀ ਦੀ ਸ਼ਾਹਮੁਖੀ ਵਿਚ ਛਪੀ ਸਵੈ-ਜੀਵਨੀ “ਕਿਹੋ ਜਿਹਾ ਸੀ ਜੀਵਨ” ਭਾਗ-1 ਭਰਵੇਂ ਇਕੱਠ ਵਿਚ ਲੋਕ ਅਰਪਣ
ਹਰਚੰਦ ਬਾਸੀ, ਟੋਰਾਂਟੋ 
ਬਾਬਾ ਨਿਧਾਨ ਸਿੰਘ ਜੀ ਦੇ ਜੀਵਨ ਅਤੇ ਯੋਗਦਾਨ ਸਬੰਧੀ ਪੁਸਤਕ ਹੋਈ ਰਿਲੀਜ਼
ਕੁਲਜੀਤ ਸਿੰਘ ਜੰਜੂਆ,ਟੋਰਾਂਟੋ

ਗੁਰਜਤਿੰਦਰ ਸਿੰਘ ਰੰਧਾਵਾ ਦੀ ਕਿਤਾਬ ‘ਸਮੇਂ ਦਾ ਸੱਚ’ ਅਮਰੀਕਾ ਵਿਚ ਹੋਈ ਰਲੀਜ਼

ਪੰਜਾਬੀ ਦਾ ਨਵਾਂ ਮਾਣ: ਰੂਪਿੰਦਰਪਾਲ (ਰੂਪ) ਸਿੰਘ ਢਿੱਲੋਂ
ਅਮਰ ਬੋਲਾ

ਪ੍ਰਵਾਸੀ ਲੇਖਕ ਪਿਆਰਾ ਸਿੰਘ ਕੁੱਦੋਵਾਲ ਦੀ ਪਲੇਠੀ ਪੁਸਤਕ `ਸਮਿਆਂ ਤੋ ਪਾਰ` ਦਾ ਲੋਕ ਅਰਪਣ
ਪੁਸਤਕ ਗੁਰਮੁੱਖੀ ਤੇ ਸ਼ਾਹਮੁੱਖੀ ਭਾਸ਼ਾਵਾਂ `ਚ ਉਪਲੱਭਧ

ਕੁਲਜੀਤ ਸਿੰਘ ਜੰਜੂਆ, ਟੋਰੋਂਟੋ

ਉਮੀਦ ਤੇ ਬਰਾਬਰਤਾ ਦੀ ਬਾਤ ਪਾਉਂਦੀ ਕਲਾਕਾਰ ਦੀ ਸ਼ਾਇਰੀ ਹੈ-ਸ਼ੁਸ਼ੀਲ ਦੁਸਾਂਝ - ਪੰਜਾਬੀ ਗ਼ਜ਼ਲ ਮੰਚ ਵੱਲੋਂ ਸੁਭਾਸ਼ ਕਲਾਕਾਰ ਦੀ ਪੁਸਤਕ ਲੋਕ ਅਰਪਣ ਕੀਤੀ
ਬੁੱਧ ਸਿੰਘ ਨੀਲੋਂ, ਲੁਧਿਆਣਾ
ਨਾਰਵੇ ਚ ਉਜਾਗਰ ਸਿੰਘ ਸਖੀ ਹੋਣਾ ਦੀ ਪੁਸਤਕ ਛਿਲਦਨ(ਸੋਮਾ ਜਾ ਸਾਧਨ) ਨੂੰ ੳਸਲੋ ਦੀਆਕੂਨ ਹਾਈ ਸਕੂਲ ਚ ਰਿਲੀਜ਼ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਸ਼ਿਵ ਚਰਨ ਜੱਗੀ ਕੁੱਸਾ ਵੱਲੋਂ ਟਿਸ਼ੂ ਰਾਣਾ ਦਾ ਕਾਵਿ ਸੰਗ੍ਰਹਿ " ਵਗਦੀ ਸੀ ਰਾਵੀ" ਰਿਲੀਜ਼
ਮਿੰਟੂ ਖੁਰਮੀਂ, ਨਿਹਾਲ ਸਿੰਘ ਵਾਲਾ
ਨਾਸਤਿਕ ਬਾਣੀ ਲੋਕ-ਅਰਪਣ
ਹਰਪ੍ਰੀਤ ਸੇਖਾ, ਕਨੇਡਾ
ਸਾਧੂ ਬਿਨਿੰਗ ਦੀ ਪੁਸਤਕ ਨਾਸਤਿਕ ਬਾਣੀ
ਪੰਜਾਬੀ ਸਾਹਿਤ ਕਲਾ ਕੇਂਦਰ, ਸਾਊਥਾਲ, ਯੂ ਕੇ ਵਲੋਂ
ਡਾ. ਸਾਥੀ ਲੁਧਿਆਣਵੀ ਦੀ ਨਵੀਂ ਕਾਵਿ ਪੁਸਤਕ “ਪੱਥਰ” ਰੀਲੀਜ਼
ਜ਼ਿੰਦਗੀ ਦਾ ਸੱਚ ਦਰਸਾਉਂਦੀਆਂ 'ਪੱਚਰਾਂ'
ਸੁਰਿੰਦਰ ਰਾਮਪੁਰੀ
ਸਤਵੰਤ ਸਿੰਘ : ਵਿਸ਼ਵ ਯਾਤਰਾਵਾਂ, ਧਾਰਮਿਕ ਅੰਧ-ਵਿਸ਼ਵਾਸ ਅਤੇ ਸਫ਼ਰਨਾਮਾ ਸਾਹਿਤ
ਸੁਖਿੰਦਰ
ਜੋਗਿੰਦਰ ਸਿੰਘ ਸੰਘੇੜਾ ਦੀ ਕਿਤਾਬ ਨੂਰਾਂ ਦਾ ਨਿੱਘਾ ਸਵਾਗਤ ਜਗਜੀਤ ਪਿਆਸਾ ਦਾ ਪਲੇਠਾ ਕਾਵਿ ਸੰਗ੍ਰਹਿ 'ਤੂੰ ਬੂਹਾ ਖੋਲ੍ਹ ਕੇ ਰੱਖੀਂ' ਲੋਕ ਅਰਪਿਤ
ਅੰਮ੍ਰਿਤ ਅਮੀ, ਕੋਟਕਪੂਰਾ
ਰਛਪਾਲ ਕੌਰ ਗਿੱਲ: ਮਨੁੱਖੀ ਮਾਨਸਿਕਤਾ ਦੀਆਂ ਤਹਿਆਂ ਫਰੋਲਦੀਆਂ ਕਹਾਣੀਆਂ
ਸੁਖਿੰਦਰ
ਬੁੱਢੇ ਦਰਿਆ ਦੀ ਜੂਹ
ਲੇਖਕ: ਸ਼ਿਵਚਰਨ ਜੱਗੀ ਕੁੱਸਾ
ਪੜਚੋਲ: ਡਾ: ਜਗਦੀਸ਼ ਕੌਰ ਵਾਡੀਆ  
ਪ੍ਰਸਿੱਧ ਪੰਜਾਬੀ ਲੇਖਿਕਾ ਪਰਮਜੀਤ ਕੋਰ ਸਰਹਿੰਦ ਵੱਲੋ ਨਵ ਲਿੱਖਤ ਪੰਜਾਬੀ ਸਾਕ-ਸਕੀਰੀਆਂ ਤੇ ਰੀਤਾ ਤੇ ਆਧਾਰਿਤ ਪੁਸਤਕ ਪਾਠਕ ਦੀ ਕਚਹਿਰੀ 'ਚ
ਰੁਪਿੰਦਰ ਢਿੱਲੋ ਮੋਗਾ
ਪ੍ਰਵਾਸੀ ਸਫ਼ਰਨਾਮਾਕਾਰ ਸਤਵੰਤ ਸਿੰਘ ਦੀ ਪਲੇਠੀ ਪੁਸਤਕ "ਮੇਰੀਆਂ ਅਭੁੱਲ ਵਿਸ਼ਵ ਯਾਤਰਾਵਾਂ" ਜਾਰੀ
ਕੁਲਜੀਤ ਸਿੰਘ ਜੰਜੂਆ
ਸਰਵਉੱਤਮ ਕਿਤਾਬ ਨੂੰ ਕਲਮ ਫਾਉਂਡੇਸ਼ਨ ਦੇਵੇਗੀ 100,000 ਰੁਪਏ ਦਾ ਇਨਾਮ
ਕੁਲਜੀਤ ਸਿੰਘ ਜੰਜੂਆ
ਭਰਿੰਡ - ਰੁਪਿੰਦਰਪਾਲ ਸਿੰਘ ਢਿੱਲੋਂ
ਰਾਣਾ ਬੋਲਾ
ਜੱਗੀ ਕੁੱਸਾ ਦਾ ਨਾਵਲ 'ਸਟਰਗਲ ਫ਼ਾਰ ਔਨਰ'
ਮਨਦੀਪ ਖ਼ੁਰਮੀ ਹਿੰਮਤਪੁਰਾ
ਖ਼ੁਦ 'ਸਰਘੀ ਦੇ ਤਾਰੇ ਦੀ ਚੁੱਪ' ਵਰਗੀ ਹੈ ਭਿੰਦਰ ਜਲਾਲਾਬਾਦੀ
ਸ਼ਿਵਚਰਨ ਜੱਗੀ ਕੁੱਸਾ
ਚਾਰੇ ਕੂਟਾਂ ਸੁੰਨੀਆਂ - ਸ਼ਿਵਚਰਨ ਜੱਗੀ ਕੁੱਸਾ
ਨਿਰਮਲ ਜੌੜਾ
ਸਰੀ ' ਕਹਾਣੀ-ਸੰਗ੍ਰਹਿ "ਬਣਵਾਸ ਬਾਕੀ ਹੈ" ਲੋਕ ਅਰਪਿਤ - ਗੁਰਵਿੰਦਰ ਸਿੰਘ ਧਾਲੀਵਾਲ
ਬਾਤਾਂ ਬੀਤੇ ਦੀਆਂ
ਲੇਖਕ: ਗਿਆਨੀ ਸੰਤੋਖ ਸਿੰਘ
ਪ੍ਰਕਾਸ਼ਕ: ਭਾਈ ਚਤਰ ਸਿੰਘ ਜੀਵਨ ਸਿੰਘ ਅੰਮ੍ਰਿਤਸਰ
ਬੱਚਿਆਂ ਲਈ ਪੁਸਤਕਾਂ
ਜਨਮੇਜਾ ਜੌਹਲ
"ਬਣਵਾਸ ਬਾਕੀ ਹੈ" ਭਿੰਦਰ ਜਲਾਲਾਬਾਦੀ ਦੀ ਪਲੇਠੀ, ਅਨੂਠੀ ਅਤੇ ਅਲੌਕਿਕ ਪੇਸ਼ਕਾਰੀ
ਸ਼ਿਵਚਰਨ ਜੱਗੀ ਕੁੱਸਾ
ਇਕ ਪੁਸਤਕ, ਦੋ ਦ੍ਰਿਸ਼ਟੀਕੋਨ
ਡਾ. ਜਸਪਾਲ ਕੌਰ
ਡਾ. ਸੁਤਿੰਦਰ ਸਿੰਘ ਨੂਰ
ਰੂਹ ਲੈ ਗਿਆ ਦਿਲਾਂ ਦਾ ਜਾਨੀ
ਸ਼ਿਵਚਰਨ ਜੱਗੀ ਕੁੱਸਾ
“ਪੈਰਾਂ ਅੰਦਰ ਵੱਸਦੇ ਪਰਵਾਸ ਦਾ ਉਦਾਸੀ ਰੂਪ ਹੈ ਇਹ ਸਵੈਜੀਵਨੀ”
ਡਾ. ਗੁਰਨਾਇਬ ਸਿੰਘ
ਅਕਾਲ ਤਖ਼ਤ ਸਾਹਿਬ (ਫ਼ਲਸਫ਼ਾ ਅਤੇ ਰੋਲ)
ਡਾ: ਹਰਜਿੰਦਰ ਸਿੰਘ ਦਿਲਗੀਰ
ਰਵਿੰਦਰ ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ
ਸ਼ਹੀਦ ਬੀਬੀ ਸੁੰਦਰੀ ਦੀ ਪੁਸਤਕ ਰੀਲੀਜ਼
ਜਨਮੇਜਾ ਜੌਹਲ ਦੀਆਂ ਚਾਰ ਬਾਲ ਕਿਤਾਬਾਂ ਜਾਰੀ ਰਵਿੰਦਰ ਰਵੀ ਦਾ ਕਾਵਿ-ਨਾਟਕ: “ਚੱਕ੍ਰਵਯੂਹ ਤੇ ਪਿਰਾਮਿਡ”
ਨਿਰੰਜਨ ਬੋਹਾ
ਰਵਿੰਦਰ ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ
“ਕਨੇਡੀਅਨ ਪੰਜਾਬੀ ਸਾਹਿਤ” - ਸੁਖਿੰਦਰ
ਪੂਰਨ ਸਿੰਘ ਪਾਂਧੀ
‘ਮਨ ਦੀ ਕਾਤਰ’ ਦੀ ਸ਼ਾਇਰੀ ਪੜ੍ਹਦਿਆਂ
ਡਾ. ਸ਼ਮਸ਼ੇਰ ਮੋਹੀ
ਸ਼ਿਵਚਰਨ ਜੱਗੀ ਕੁੱਸਾ ਦੇ 18ਵੇਂ ਨਾਵਲ 'ਸੱਜਰੀ ਪੈੜ ਦਾ ਰੇਤਾ' ਦੀ ਗੱਲ ਕਰਦਿਆਂ....!
ਮਨਦੀਪ ਖੁਰਮੀ ਹਿੰਮਤਪੁਰਾ (ਇੰਗਲੈਂਡ)
‘ਕਨੇਡਾ ਦੇ ਗਦਰੀ ਯੋਧੇ’ - ਪੁਸਤਕ ਰਿਲੀਜ਼ ਸਮਾਗਮ
ਸੋਹਣ ਸਿੰਘ ਪੂੰਨੀ
ਹਾਜੀ ਲੋਕ ਮੱਕੇ ਵੱਲ ਜਾਂਦੇ...ਤੇ ਮੇਰਾ ਰਾਂਝਣ ਮਾਹੀ ਮੱਕਾ...ਨੀ ਮੈਂ ਕਮਲ਼ੀ ਆਂ
ਤਨਦੀਪ ਤਮੰਨਾਂ, ਕੈਨੇਡਾ (ਸੰਪਾਦਕਾ 'ਆਰਸੀ')
ਸੇਵਾ ਸਿਮਰਨ ਦੀ ਮੂਰਤਿ: ਸੰਤ ਬਾਬਾ ਨਿਧਾਨ ਸਿੰਘ ਸੰਪਾਦਕ – ਸ. ਪਰਮਜੀਤ ਸਿੰਘ ਸਰੋਆ
ਤੱਲ੍ਹਣ – ਕਾਂਡ ਤੋਂ ਬਾਅਦ
ਜਸਵਿੰਦਰ ਸਿੰਘ ਸਹੋਤਾ
ਜਦੋਂ ਇਕ ਦਰੱਖ਼ਤ ਨੇ ਦਿੱਲੀ ਹਿਲਾਈ ਲੇਖਕ
ਮਨੋਜ ਮਿੱਟਾ ਤੇ ਹਰਵਿੰਦਰ ਸਿੰਘ ਫੂਲਕਾ
ਕਿਹੜੀ ਰੁੱਤੇ ਆਏ ਨਾਵਲਕਾਰ
ਨਛੱਤਰ ਸਿੰਘ ਬਰਾੜ
 
kav-ras2_140.jpg (5284 bytes)

vid-tit1_ratan_140v3.jpg (5679 bytes)

pal-banner1_142.jpg (14540 bytes)

sahyog1_150.jpg (4876 bytes)

Terms and Conditions
Privay Policy
© 1999-2021, 5abi.com

www.5abi.com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

banner1-150.gif (7792 bytes)