ਸੁਰਖੀਆਂ

ਸਮੀਖਿ

ਖਾਸ ਰਿਪੋਰਟ

ਵਿਸ਼ੇਸ਼ ਲੇਖ

ਵਿਸ਼ੇਸ਼ ਕਲਮ

ਕਹਾਣੀ

ਕਵਿਤਾ

ਪੱਤਰ

ਸੰਪਰਕ

    WWW 5abi.com  ਸ਼ਬਦ ਭਾਲ

 
ਹਰਦਮ ਮਾਨ ਦਾ ਗ਼ਜ਼ਲ ਸੰਗ੍ਰਹਿ ‘ਸ਼ੀਸ਼ੇ ਦੇ ਅੱਖਰ’ ਲੋਕਾਈ ਦੇ ਦਰਦ ਦੀ ਦਾਸਤਾਂ
ਉਜਾਗਰ ਸਿੰਘ, ਪਟਿਆਲਾ        (16/08/2022)

148ਹਰਦਮ ਮਾਨ ਦਾ ‘ਸ਼ੀਸ਼ੇ ਦੇ ਅੱਖਰ’ ਦੂਜਾ ਗ਼ਜ਼ਲ ਸੰਗ੍ਰਹਿ ਅਤੇ ਤੀਜੀ ਪੁਸਤਕ ਹੈ। ਮੁੱਢਲੇ ਤੌਰ ‘ਤੇ ਹਰਦਮ ਮਾਨ ਗ਼ਜ਼ਲਕਾਰ ਹੈ। ਉਸ ਦਾ ਪਹਿਲਾ ਗ਼ਜ਼ਲ ਸੰਗ੍ਰਹਿ ‘ਅੰਬਰਾਂ ਦੀ ਭਾਲ ਵਿੱਚ’ 2013 ਵਿੱਚ ਪ੍ਰਕਾਸ਼ਤ ਹੋਇਆ ਸੀ। ਉਸ ਦੀ ਵਾਰਤਕ ਦੀ ਸੰਪਾਦਿਤ  ‘ਪ੍ਰੋ.ਰੁਪਿੰਦਰ ਮਾਨ : ਜੀਵਨ ਅਤੇ ਚੋਣਵੀਂ ਰਚਨਾ’ ਪੁਸਤਕ ਹੈ। ਪਹਿਲਾ ਗ਼ਜ਼ਲ ਸੰਗ੍ਰਹਿ ਪੰਜਾਬ ਵਿੱਚ ਰਹਿੰਦਿਆਂ ਪੰਜਾਬੀਆਂ ਦੀਆਂ ਮੁਸ਼ਕਲਾਂ ਅਤੇ ਸਮੱਸਿਆਵਾਂ ਦੀ ਤਰਜਮਾਨੀ ਕਰਦਾ ਸੀ।

‘ਸ਼ੀਸ਼ੇ ਦੇ ਅੱਖਰ’ ਗ਼ਜ਼ਲ ਸੰਗ੍ਰਹਿ ਉਸਦੇ ਕੈਨੇਡਾ ਦੇ ਸਰੀ ਸ਼ਹਿਰ ਵਿੱਚ 9 ਸਾਲ ਦੇ ਪ੍ਰਵਾਸ ਦੇ ਤਜ਼ਰਬਿਆਂ ਅਤੇ ਪੰਜਾਬ ਦੀ ਤ੍ਰਾਸਦੀ ਦਾ ਪੁਲੰਦਾ ਹੈ। ਇਹ ਗ਼ਜ਼ਲ ਸੰਗ੍ਰਹਿ ਪ੍ਰਵਾਸ ਵਿੱਚ ਵਸ ਰਹੇ ਪੰਜਾਬੀਆਂ ਦੇ ਮਨਾਂ ਦੀ ਮਾਨਸਿਕਤਾ ਦਾ ਪ੍ਰਗਟਾਵਾ ਅਤੇ ਪੰਜਾਬ ਦੇ ਹੇਰਵੇ ਦੀ ਦਾਸਤਾਂ ਹੈ। ਗ਼ਜ਼ਲਕਾਰ ਭਾਵੇਂ ਕੈਨੇਡਾ ਵਿੱਚ ਆਪਣਾ ਜੀਵਨ ਬਸਰ ਕਰ ਰਿਹਾ ਹੈ ਪ੍ਰੰਤੂ ਪੰਜਾਬ ਨਾਲ ਉਹ ਬਾਵਾਸਤਾ ਹੈ ਕਿਉਂਕਿ ਉਸ ਦੀਆਂ ਪ੍ਰਵਾਸ ਦੀ ਬਾਤ ਪਾਉਂਦੀਆਂ ਗ਼ਜ਼ਲਾਂ ਵਿੱਚ ਪੰਜਾਬ ਦੀ ਮਹਿਕ ਬਰਕਰਾਰ ਹੈ। ਬਹੁਤੀਆਂ ਗ਼ਜ਼ਲਾਂ ਪੰਜਾਬ ਦੀ ਦੁਖਦੀ ਰਗ ਦੀ ਤਰਜਮਾਨੀ ਕਰਦੀਆਂ ਹਨ।

ਗ਼ਜ਼ਲਾਂ ਦੇ ਹਰ ਸ਼ੇਅਰ ਵਿੱਚ ਇਕ ਮੁਕੰਮਲ ਵਿਸ਼ਾ ਹੁੰਦਾ ਹੈ। ਬਿਲਕੁਲ ਇਸੇ ਤਰ੍ਹਾਂ ਹਰਦਮ ਮਾਨ ਦੀ ਹਰੇਕ ਗ਼ਜ਼ਲ ਵਿੱਚ ਵੀ ਜਿਤਨੇ ਸ਼ਿਅਰ ਉਤਨੇ ਹੀ ਵਿਸ਼ੇ ਹੁੰਦੇ ਹਨ। ਉਸ ਦੀਆਂ ਗ਼ਜ਼ਲਾਂ ਵਿੱਚ ਪ੍ਰਵਾਸੀ ਜੀਵਨ ਦੇ ਝਮੇਲੇ, ਮਸਲੇ, ਸਮੱਸਿਆਵਾਂ ਅਤੇ ਪ੍ਰਾਪਤੀਆਂ ਨੂੰ ਵਿਸ਼ੇ ਬਣਾਇਆ ਗਿਆ ਹੈ। ਇਨ੍ਹਾਂ ਗ਼ਜ਼ਲਾਂ ਵਿੱਚ ਲੋਕਾਈ ਦੇ ਦਰਦ ਦੀ ਚੀਸ ਵਿਖਾਈ ਦਿੰਦੀ ਹੈ। ਮਾਨਵਤਾ ਦੇ ਰਾਹ ਵਿੱਚ ਆ ਰਹੀਆਂ ਔਕੜਾਂ, ਦੁੱਖ-ਦਰਦ ਅਤੇ ਉਨ੍ਹਾਂ ਦੇ ਮਨਾਂ ਵਿੱਚ ਉਠਦੇ ਵਲਵਲਿਆਂ ਦੀ ਉਥਲ ਪੁਥਲ ਥਾਂ-ਪਰ-ਥਾਂ ਵਿਖਾਈ ਦਿੰਦੀ ਹੈ। ਪ੍ਰਵਾਸ ਦੀ ਜ਼ਿੰਦਗੀ ਦੀਆਂ ਤਸਵੀਰਾਂ ਸ਼ਬਦਾਂ ਰਾਹੀਂ ਖਿਚਕੇ ਮਨੁੱਖੀ ਮਨਾ ਦੇ ਚਿਤਰਪੱਟ ਤੇ ਪਹੁੰਚਾ ਕੇ ਪ੍ਰਵਾਸ ਦੀ ਜ਼ਿੰਦਗੀ ਦੇ ਦਰਸ਼ਨ ਕਰਵਾ ਦਿੱਤੇ ਹਨ। ਪ੍ਰਵਾਸ ਵਿਚ ਹਰ ਇਨਸਾਨ ਆਪੋ ਆਪਣੇ ਕੰਮਾ ਕਾਰਾਂ ਵਿੱਚ ਰੁਝਿਆ ਰਹਿਣ ਕਰਕੇ ਸੁੰਨ ਸਾਨ ਚੁਰੱਸਤੇ ਖ਼ੌਫ ਦਾ ਮਾਹੌਲ ਪੈਦਾ ਕਰਦੇ ਹਨ। ਇਨਸਾਨ ਦਾ ਆਪਣੇ ਕਾਰੋਬਾਰ ਵਿੱਚ ਮਸ਼ਰੂਫ਼ ਰਹਿਣ ਬਾਰੇ ਵੀ ਦਰਸਾਇਆ ਗਿਆ ਹੈ। ਬਾਜ਼ਾਰਾਂ ਦੀ ਭੀੜ ਦੀ ਚੁੱਪ ਦੀ ਚੀਸ, ਪੰਜਾਬ ਦੀ ਯਾਦ ਦੇ ਤੂਫ਼ਾਨ, ਧੀਆਂ ਦੇ ਦੁਖੜੇ ਅਤੇ ਥੱਕ ਟੁੱਟ ਕੇ ਰੋਜ਼ੀ ਰੋਟੀ ਕਮਾਉਣ ਤੋਂ ਬਾਅਦ ਘਰ ਮੁੜਨ ਦੀ ਤ੍ਰਾਸਦੀ ਗ਼ਜ਼ਲਾਂ ਨੂੰ ਰਹੱਸਮਈ ਬਣਾਉਂਦੀ ਹੈ। ਪੱਥਰਾਂ ਦੇ ਉਕਰੇ ਸ਼ਬਦਾਂ ਦੀ ਥਾਂ ਹੁਣ ਇਨਸਾਨ ਆਪਣੇ ਅੰਦਰ ਝਾਤੀ ਮਾਰਕੇ ਆਪਣੀ ਹੋਂਦ ਦੇ ਝਉਲੇ ਨੂੰ ਵੇਖਣ ਜੋਗਾ ਰਹਿ ਗਿਆ ਹੈ। ਸਾਰੀ ਦਿਹਾੜੀ ਮਿਹਨਤ ਮੁਸ਼ੱਕਤ ਕਰਨ ਤੋਂ ਬਾਅਦ ਵੀ ਘਰ ਬਣਾਉਣ ਦੇ ਲਾਲੇ ਪਏ ਰਹਿੰਦੇ ਹਨ। ਏਥੇ ਮਾਨਸਿਕ ਪਿਆਸ ਅਧੂਰੀ ਰਹਿੰਦੀ ਹੈ। ਸਾਰਾ ਸਮਾਂ ਕੰਮ ਹੀ ਕੰਮ ਕਰੋ ਅਤੇ ਪੈਸੇ ਕਮਾਓ ਪ੍ਰੰਤੂ ਹੋਰ ਕਮਾਉਣ ਅਤੇ ਕਾਰੋਬਾਰ ਵਧਾਉਣ ਤੇ ਹੋਰ ਵਸੀਲੇ ਪੈਦਾ ਕਰਨ ਦੀ ਤਮਾ ਫਿਰ ਵੀ ਬਰਕਰਾਰ ਰਹਿੰਦੀ ਹੈ, ਜਿਸ ਕਰਕੇ ਇਨਸਾਨ ਰੁਝਿਆ ਰਹਿੰਦਾ ਹੈ।

ਪੰਜਾਬ ਵਿੱਚ ਤੂਫ਼ਾਨਾ ਦਾ ਮੁਕਾਬਲਾ ਕਰਨਾ ਸੌਖਾ ਹੈ ਪ੍ਰੰਤੂ ਘਰਾਂ ਦਾ ਕਲੇਸ਼ ਇਨਸਾਨ ਨੂੰ ਝੰਬ ਕੇ ਰੱਖ ਦਿੰਦਾ ਹੈ। ਘੁਮੰਡ ਕਰਕੇ ਇਨਸਾਨ ਆਪਣੇ ਭਾਰ ਨਾਲ ਹੀ ਗਿਰ ਜਾਂਦਾ ਹੈ। ਇਸ ਮੰਤਵ ਲਈ ਹਿੰਮਤ, ਮਿਹਨਤ ਅਤੇ ਦਿ੍ਰੜ੍ਹਤਾ ਦੀ ਲੋੜ ਹੁੰਦੀ ਹੈ। ਮਨ ਸਥਿਰ ਨਹੀਂ ਰਹਿੰਦਾ ਕਿਉਂਕਿ ਹੇਰਾ ਫੇਰੀ ਵਾਲਾ ਇਨਸਾਨ ਹੀ ਸਫਲਤਾ ਪ੍ਰਾਪਤ ਕਰਦਾ ਹੈ। ਇਨਸਾਨ ਦੀਆਂ ਪ੍ਰਾਪਤੀਆਂ ਦੇ ਮਹਿਲ ਮੁਨਾਰੇ ਤਾਂ ਵਿਖਾਈ ਦਿੰਦੇ ਹਨ ਪ੍ਰੰਤੂ ਜਿਹੜਾ ਅੰਦਰੋਂ ਟੁੱਟਦਾ ਹੈ, ਉਹ ਬਾਹਰ ਨਹੀਂ ਵਿਖਾਈ ਦਿੰਦਾ। ਹਾਸਿਆਂ ਨਾਲ ਦਰਦਾਂ ਨੂੰ ਲੁਕੋਣ ਦੀ ਕੋਸ਼ਿਸ਼ ਕਰਦਾ ਹੈ। ਨਰਤਕੀਆਂ ਦੀ ਬੇਬਸੀ ਘੁੰਗਰੂਆਂ ਦੇ ਸ਼ੋਰ ਵਿੱਚ ਸੁਣਾਈ ਨਹੀਂ ਦਿੰਦੀ। ਇਨਸਾਨ ਅੰਦਰੋ ਅੰਦਰੀ ਧੁਖੀ ਜਾਂਦਾ ਹੈ। ਇਨਸਾਨ ਦਾ ਸਫਲਤਾ ਪ੍ਰਾਪਤੀ ਲਈ ਚੇਤੰਨ ਹੋਣਾ ਜ਼ਰੂਰੀ ਹੈ। ਜਦੋਂ ਜ਼ੁਲਮ ਹੱਦਾਂ ਟੱਪ ਜਾਂਦਾ ਹੈ ਤਾਂ ਉਸਦਾ ਮੁਕਾਬਲਾ ਕਰਨਾ ਜ਼ਰੂਰੀ ਹੈ। ਬਦਲਾਖ਼ੋਰੀ ਅਤੇ ਘਿਰਣਾ ਹਰ ਘਰ ਵਿੱਚ ਪਹੁੰਚ ਗਈ ਹੈ। ਮਾਨਵਤਾ ਦਾ ਕਲਿਆਣ ਹੋਣਾ ਅਸੰਭਵ ਜਾਪਦਾ ਹੈ। ਆਦਮੀ ਨੂੰ ਸਮਾਜ ਵਿੱਚ ਰੁਤਬਾ ਵੱਧਣ ਨਾਲ ਤਸੱਲੀ ਹੁੰਦੀ ਹੈ ਪ੍ਰੰਤੂ ਜਦੋਂ ਆਪਣੀਆਂ ਨਜ਼ਰਾਂ ਵਿੱਚੋਂ ਗਿਰ ਗਿਆ ਫਿਰ ਉਹ ਖ਼ਤਮ ਹੋ ਜਾਵੇਗਾ। ਇਨਸਾਨੀਅਤ ਦਾ ਮਦਦਗਾਰ ਬਣਨਾ ਸਮੇਂ ਦੀ ਲੋੜ ਹੈ। ਉਸ ਦੀਆਂ ਗ਼ਜ਼ਲਾਂ ਵਿੱਚ ਭਾਵੇਂ ਵਿਸ਼ੇ ਦਾ ਦੁਹਰਾਓ ਹੈ ਪ੍ਰੰਤੂ ਇਹ ਦੁਹਰਾਓ ਗ਼ਜ਼ਲਗੋ ਦੀ ਲੋਕਾਈ ਪ੍ਰਤੀ ਸੰਜੀਦਗੀ ਦਾ ਪ੍ਰਤੀਕ ਹੈ। ਮੁਸ਼ਕਲਾਂ ਦਾ ਅਧਮੋਇਆ ਮਨੁੱਖ ਆਸ ਦੀ ਕਿਰਨ ਦੇ ਕੰਧਾੜੇ ਚੜ੍ਹਿਆ ਹੋਇਆ ਹੈ। ਜ਼ਿੰਦਗੀ ਵਿੱਚ ਆਉਣ ਵਾਲੇ ਉਤਰਾਅ ਚੜ੍ਹਾਅ ਤਬਦੀਲੀ ਦਾ ਸੰਕੇਤ ਹੁੰਦੇ ਹਨ। ਪ੍ਰੰਤੂ ਹਓਮੈ ਦਾ ਕਿਲਾ ਇਕ ਨਾ ਇਕ ਦਿਨ ਢਹਿ ਹੀ ਜਾਂਦਾ ਹੈ।  ਲੋਕ ਬੇਸਬਰੇ ਹੋ ਕੇ ਜ਼ਿਆਦਤੀਆਂ ਕਰ ਰਹੇ ਹਨ। ਮਰਿਆਦਾ ਵਿੱਚ ਰਹਿਣ ਨਾਲ ਹੀ ਸਮਾਜ ਵਿੱਚ ਸਹਿਚਾਰ ਵਧੇਗਾ। ਸੱਚੇ ਸੁੱਚੇ ਲੋਕ ਅਖ਼ੀਰ ਜਿੱਤ ਪ੍ਰਾਪਤ ਕਰਦੇ ਹਨ। ਸਮਾਜ ਵਿੱਚ ਹੋ ਰਹੀ ਧੱਕੇਸ਼ਾਹੀ ਅਤੇ ਬੇਗੁਨਾਹਾਂ ਨੂੰ ਮਿਲਦੀ ਸਜਾ ਦਾ ਖ਼ਾਤਮਾ ਕਰਨ ਲਈ ਸਮਾਜ ਨੂੰ ਏਕੇ ਦਾ ਸਬੂਤ ਦਿੰਦਿਆਂ ਲਾਮਬੰਦ ਹੋਣਾ ਪਵੇਗਾ। ਇਹ ਸਾਰਾ ਕੁਝ ਹਰਦਮ ਮਾਨ ਦੀਆਂ ਗ਼ਜ਼ਲਾਂ ਕਹਿ ਰਹੀਆਂ ਹਨ। ਗ਼ਜ਼ਲਗੋ ਆਪਣੀਆਂ ਗ਼ਜ਼ਲਾਂ ਵਿੱਚ ਆਪਸੀ ਪਿਆਰ, ਸਹਿਯੋਗ, ਸ਼ਹਿਨਸ਼ੀਲਤਾ ਦਾ ਪੱਲਾ ਫੜਨ, ਗਿਆਨ ਲੈਣ, ਕੁਦਰਤ ਦੇ ਕਹਿਰ ਸਮੇਂ ਹਿੰਮਤ ਨਾ ਹਾਰਨ ਦੀ ਤਾਕੀਦ ਕਰਦਾ ਹੈ। ਕਿਸੇ ਵੀ ਸਮੱਸਿਆ ਸਮੇਂ ਤੁਰੰਤ ਫ਼ੈਸਲਾ ਕਰਕੇ ਉਸ ‘ਤੇ ਕਾਬੂ ਪਾ ਸਕਦੇ ਹੋ। ਮਨੁੱਖ ਨੂੰ ਸਮਾਜ ਦੀ ਪਛਾਣ ਕਰਕੇ ਵਿਚਰਨਾ ਚਾਹੀਦਾ ਹੈ। ਹਰਦਮ ਮਾਨ ਇਨਸਾਨ ਨੂੰ ਆਪਣੀ ਸਫਲਤਾ ਲਈ ਆਪਣੀ ਸੋਚ ਦੀ ਵਰਤੋਂ ਕਰਕੇ ਰਸਤਾ ਅਪਨਾਉਣਾ ਦੀ ਤਾਕੀਦਾ ਹੈ। ਉਹ ਲਿਖਦਾ ਹੈ,

ਬੇਸ਼ਕ ਹੁਣ ਤੱਕ ਪੂਰੇ ਚੰਨ ਦੇ ਨਾਲ ਰਿਹਾ ਹਾਂ।
ਫਿਰ ਵੀ ਆਪਣਾ ਵੱਖਰਾ ਦੀਵਾ ਬਾਲ ਰਿਹਾ ਹਾਂ।

ਫ਼ਸਲੀ ਬਟੇਰਿਆਂ ਅਤੇ ਸਿਆਸਤਦਾਨਾ ਨੂੰ ਵੀ ਆੜੇ ਹੱਥੀਂ ਲੈਂਦਾ ਹੈ। ਚਾਲਾਕ ਸਿਆਸਤਦਾਨ ਸਾਧਾਰਨ ਲੋਕਾਂ ਨੂੰ ਰਿਸ਼ਤਿਆਂ, ਧਰਮਾਂ, ਜ਼ਾਤ ਪਾਤ, ਰੋਜ਼ਗਾਰ ਅਤੇ ਕੁੱਲੀ ਗੁੱਲੀ ਦੇ ਮਕੜਜਾਲ ਵਿੱਚ ਫਸਾਕੇ ਵੋਟਾਂ ਵਟੋਰਦਾ ਹੈ। ਲੋਕ ਭੋਲੇ ਭਾਲੇ ਹਨ ਜੋ ਵਾਅਦਿਆਂ ਦੇ ਚੱਕਰ ਵਿੱਚ ਫਸ ਜਾਂਦੇ ਹਨ। ਲੋਕਾਈ ਰੂਹਾਂ ਦੀ ਥਾਂ ਜਿਸਮਾ ਦੀ ਖਿੱਚ ਕਰਕੇ ਗ਼ਲਤ ਰਸਤੇ ਪੈ ਰਹੀ ਹੈ। ਸਿਆਸਤਦਾਨਾ ਤੋਂ ਆਸ ਸੀ ਕਿ ਕੁਝ ਸੰਵਾਰਨਗੇ ਪ੍ਰੰਤੂ ਅਜੇ ਤਾਂ ਸੂਰਜ ਕਲ੍ਹ ਵਰਗਾ ਹੀ ਹੈ, ਭਾਵ ਕੋਈ ਤਬਦੀਲੀ ਆਉਣ ਦੀ ਉਮੀਦ ਨਹੀਂ ਹੈ। ਅਜੇ ਵੀ ਚਾਰੇ ਪਾਸੇ ਹਨ੍ਹੇਰਾ ਹੈ। ਆਪਣਾ ਬਣਾਕੇ ਲੋਕ ਮਾਰਦੇ ਹਨ। ਦੋਹਰੇ ਕਿਰਦਾਰ ਵਾਲੇ ਲੋਕਾਂ ਤੋਂ ਬਚਕੇ ਰਹੋ। ਦੋਸਤਾਂ ਨਾਲ ਵਿਸ਼ਵਾਸਘਾਤ ਨਾ ਕਰੋ। ਕਦੇ ਸੋਚਿਆ ਹੀ ਨਹੀਂ ਸੀ ਕਿ ਮੇਰਾ ਦੋਸਤ ਮੇਰੀ ਮੁਖ਼ਾਲਫ਼ਤ ਕਰੇਗਾ।  ਇਨਸਾਨ ਆਪਣੀ ਵਿਰਾਸਤ ਨਾਲੋਂ ਟੁੱਟ ਰਿਹਾ ਹੈ। ਫਿਰ ਬਚਣਾ ਹੀ ਕੀ ਹੈ?

ਸਾਡੇ ਦਿਲ ਵਿੱਚ ਦਰਦ ਬੜੇ ਨੇ, ਲੋਕੀਂ ਪਰ ਬੇ-ਦਰਦ ਬੜੇ ਨੇ।
ਪਿਆਰ-ਮੁਹੱਬਤ ਦਾ ਨਿੱਘ ਕਿੱਥੇ, ਹਉਕੇ ਸਾਡੇ ਸਰਦ ਬੜੇ ਨੇ।
ਲੂਣ ਲਗਾ ਕੇ ਜ਼ਖ਼ਮ ਪਲੋਸਣ, ਸਾਡੇ ਤਾਂ ਹਮਦਰਦ ਬੜੇ ਨੇ।
ਹਾਸਿਆਂ ਨੂੰ ਹੌਕਿਆਂ ਦੀ ਹਿੱਕ ਉੱਤੇ ਧਰ ਲਿਆ,
ਮੈਂ ਵੀ ਹੁਣ ਜ਼ਿੰਦਗੀ ਨੂੰ ਜਿਓਣ ਜੋਗੀ ਕਰ ਲਿਆ।
ਮੈਂ ਤਾਂ ਇਹਦੇ ਨਾਲ ਵੀ ਕਰਦਾ ਰਿਹਾਂ ਹਰਦਮ ਕਲੋਲ,
ਦਰਦ ਦੇ ਕੇ ਤੂੰ ਵੀ ਆਪਣਾ ਰਾਂਝਾ ਰਾਜੀ ਕਰ ਲਿਆ।

   ਗ਼ਜ਼ਲਗੋ ਦੀਆਂ ਗ਼ਜ਼ਲਾਂ ਸਮਾਜਿਕ ਸਰੋਕਾਰਾਂ ਦੀ ਬਾਤ ਪਾਉਂਦੀਆਂ ਹਨ ਪ੍ਰੰਤੂ ਕੁਝ ਗ਼ਜ਼ਲਾਂ ਪਿਆਰ ਮੁਹੱਬਤ ਨਾਲ ਸੰਬੰਧਤ ਵੀ ਹਨ।  ਵੈਸੇ ਸਮਾਜ ਵਿੱਚ ਗ਼ਰੀਬ ਅਮੀਰ ਦਾ ਪਾੜਾ, ਜ਼ਿੰਦਗੀ ਦੇ ਰਾਹ ਵਿੱਚ ਆ ਰਹੀਆਂ ਔਕੜਾਂ, ਫ਼ਰੇਬ, ਧੋਖ਼ੇ ਅਤੇ ਸਮਾਜਿਕ  ਬਰਾਬਰਤਾ ਦੀ ਅਣਹੋਂਦ ਦੀ ਝਲਕ ਆਉਂਦੀ ਹੈ। ਜ਼ਿੰਦਗੀ ਨੂੰ ਕੰਡਿਆਂ ਦੀ ਸੇਜ ਕਿਹਾ ਗਿਆ ਹੈ। ਇਸ ਦੇ ਨਾਲ ਹੀ ਲੋਕਾਈ ਨੂੰ ਸੰਦੇਸ਼ ਦਿੱਤਾ ਗਿਆ ਹੈ ਕਿ ਇਨਸਾਨ ਨੂੰ ਸੁਪਨੇ ਵੀ ਵੇਖਣੇ ਚਾਹੀਦੇ ਹਨ। ਅਰਥਾਤ ਨਿਸ਼ਾਨੇ ਨਿਸਚਤ ਕਰਕੇ ਹੀ ਤਰੱਕੀ ਕੀਤੀ ਜਾ ਸਕਦੀ ਹੈ। ਇਨਸਾਨ ਵਿੱਚੋਂ ਮੁਹੱਬਤ ਪੰਖ ਲਾ ਕੇ ਉਡ ਗਈ ਹੈ। ਲੋਕ ਖ਼ੁਦਗਰਜ਼ ਹੋ ਗਏ ਹਨ। ਚਾਰੇ ਪਾਸੇ ਅੰਧਕਾਰ ਹੈ। ਧੋਖੇਬਾਜਾਂ ਨੇ ਆਪਣੇ ਢੰਗ ਤਰੀਕੇ ਬਦਲ ਲਏ ਹਨ। ਵਾਤਾਵਰਨ ਨੂੰ ਸਾਫ ਸੁਥਰਾ ਰੱਖਣ ਲਈ ਜੰਗਲ ਜ਼ਰੂਰੀ ਹਨ। ਜੰਗਲਾਂ ਨੂੰ ਵੱਢ ਕੇ ਖ਼ਤਮ ਕੀਤਾ ਜਾ ਰਿਹਾ ਹੈ। ਅੱਗਾਂ ਲਗਾ ਕੇ ਪੌਣਾਂ ਦੂਸ਼ਿਤ ਕੀਤੀਆਂ ਜਾ ਰਹੀਆਂ ਹਨ। ਇਕ ਗ਼ਜ਼ਲ ਵਿੱਚ ਗ਼ਜ਼ਲਗੋ ਲਿਖਦੈ,

ਵਗਦੀਆਂ ਪੌਣਾਂ ਨੂੰ ਹੋਈ ਕੈਦ ਤੇ ਅੱਗਾਂ ਬਰੀ,
ਫ਼ੈਸਲੇ ਹੁਣ ਇਸ ਤਰ੍ਹਾਂ ਏਥੇ ਸੁਣਾਏ ਜਾਣਗੇ।
ਕੀ ਪਤਾ ਕਿੰਨੇ ਵਸੇਬੇ ਜਾਣਗੇ ਉੱਜੜ ਉਦੋਂ,
ਬਸਤੀਆਂ ਖ਼ਾਤਰ ਜਦੋਂ ਜੰਗਲ ਕਟਾਏ ਜਾਣਗੇ।

ਸਮਾਜ ਨੇ ਵੰਡੀਆਂ ਪਾ ਲਈਆਂ ਹਨ, ਉਹ ਪੰਛੀਆਂ ਤੋਂ ਵੀ ਸਿੱਖਣ ਨੂੰ ਤਿਆਰ ਨਹੀਂ। ਇਨਸਾਨ ਮਸ਼ੀਨ ਬਣ ਗਿਆ ਹੈ, ਇਥੋਂ ਤੱਕ ਕਿ ਉਸਦਾ ਵਿਵਹਾਰ ਵੀ ਮਸ਼ੀਨੀ ਹੀ ਹੋ ਗਿਆ ਹੈ। ਪ੍ਰਵਾਸ ਵਿੱਚ ਗਏ ਪੰਜਾਬੀਆਂ ਦੇ ਪੰਜਾਬ ਨਾਲ ਲਗਾਓ ਬਾਰੇ ਹਰਦਮ ਮਾਨ ਲਿਖਦਾ ਹੈ ਕਿ,

ਯਾਦਾਂ ਦੀ ਧਰਤੀ ਨੇ ਤਾਂ ਹੁਣ ਸੜਦੇ ਹੀ ਰਹਿਣਾ,
ਡਾਲਰ ਦੇ ਜੰਗਲ ‘ਚੋਂ ਕਿੱਥੋਂ ਛਾਵਾਂ ਲੱਭਦੇ ਨੇ।
ਸੜਕਾਂ ਉਤੇ ਤੁਰਦੇ ਤੁਰਦੇ ਪੈਰ ਗੁਆਚ ਗਏ,
ਮਖ਼ਮਲ ਵਰਗੀ ਰੇਤ ਵਾਲੀਆਂ ਰਾਹਵਾਂ ਲੱਭਦੇ ਨੇ।
ਹਾਲੇ ਵੀ ਇਸ ਸ਼ਹਿਰ ‘ਚ ਵਸਦੇ ਭੋਲੇ ਲੋਕ ਬੜੇ।
ਜੋ ਗਲਵੱਕੜੀ ਪਾਉਣ ਵਾਸਤੇ ਬਾਹਵਾਂ ਲੱਭਦੇ ਨੇ।
ਯਾਦ ਰੱਖ ਓਨੇ ਹੀ ਕੰਡੇ ਪੈਣਗੇ ਚੁਗਣੇ ਕਦੇ,
ਤੇਰਿਆਂ ਰਾਹਾਂ ‘ਚ ਜਿੰਨੇ ਫੁੱਲ ਵਿਛਾਏ ਜਾਣਗੇ।

148ਪ੍ਰਦੇਸਾਂ ਵਿੱਚ ਵਸ ਰਹੇ ਪੰਜਾਬੀ ਭਾਵੇਂ ਸਰੀਰਕ ਤੌਰ ‘ਤੇ ਉਥੇ ਵਸ ਰਹੇ ਹਨ ਪ੍ਰੰਤੂ ਉਨ੍ਹਾਂ ਦੀਆਂ ਰੂਹਾਂ ਅਜੇ ਵੀ ਪੰਜਾਬ ਵਿੱਚ ਹੀ ਘੁੰਮਦੀਆਂ ਰਹਿੰਦੀਆਂ ਹਨ, ਜਿਸ ਬਾਰੇ ਇਕ ਹੋਰ ਗ਼ਜ਼ਲ ਵਿੱਚ ਹਰਦਮ ਮਾਨ ਲਿਖਦਾ ਹੈ,

ਮਹਿਲ ਵਿੱਚ ਸੁੱਤਾ ਪਿਆ ਸੀ, ਡਾਲਰਾਂ ਦੇ ਦੇਸ਼ ਵਿੱਚ,
ਹੋ ਰਿਹਾ ਸੁਪਨੇ ‘ਚ ਸੀ ਕੱਚੇ ਘਰਾਂ ਦੇ ਰੂਬਰੂ।
ਡਾਲਰ ਦੇ ਸਾਗਰਾਂ ਵਿੱਚ ਰੂਹਾਂ ਪਿਆਸੀਆਂ ਨੇ,
ਯਾਦਾਂ ਦੇ ਟਿੱਬਿਆਂ ‘ਚੋਂ ਲੱਭਦੀ ਨਾ ਢਾਬ ਯਾਰੋ।
ਰੱਖਦੇ ਨੇ ਪੌਂਡ, ਡਾਲਰ ਜੁੱਤੀ ਦੀ ਨੋਕ ਉੱਤੇ,
ਵਿਰਲੇ ਨੇ ‘ਮਾਨ’ ਵਰਗੇ ਦਿਲ ਦੇ ਨਵਾਬ ਯਾਰੋ।

  ਜਦੋਂ ਬੱਚੇ ਪ੍ਰਵਾਸ ਵਿੱਚ ਚਲੇ ਜਾਂਦੇ ਹਨ ਤਾਂ ਮਾਪੇ ਬੱਚਿਆਂ ਨੂੰ ਮਿਲਣ ਨੂੰ ਤਰਸਦੇ ਸੰਸਾਰ ਨੂੰ ਅਲਵਿਦਾ ਕਹਿ ਜਾਂਦੇ ਹਨ। ਮਾਪਿਆਂ ਦੇ ਵਿਛੋੜੇ ਬਾਰੇ ਸ਼ਾਇਰ ਲਿਖਦਾ ਹੈ,

ਪਿਆਰ-ਮੁਹੱਬਤ, ਰਿਸ਼ਤੇ-ਨਾਤੇ, ਪੈਸਾ ਧੇਲਾ ‘ਮਾਨ’,
ਸਿਵਿਆਂ ਦੇ ਵਿੱਚ ਲੱਭਦੇ ਲੋਕੀਂ, ਰਾਖ ਫਰੋਲ ਰਹੇ।

ਵਿਰਾਸਤ ਦੀ ਹੂਕ ਦਿਲ ਵਿੱਚ ਕਹਿਰ ਮਚਾ ਦਿੰਦੀ ਹੈ। ਪ੍ਰਦੇਸਾਂ ਵਿੱਚ ਬੇੈਠੇ ਆਪਣੇ ਪਿੰਡ ਦੀ ਸੈਰ ਕਰ ਆਉਂਦੇ ਲੋਕਾਂ ਬਾਰੇ ਹਰਦਮ ਮਾਨ ਲਿਖਦੇ ਹਨ,

 ਮਹਾਂਦੀਪਾਂ ਤੋਂ ਹੋ ਕੇ ਪਾਰ ਵਿੱਛੜ ਕੇ ਜੜ੍ਹਾਂ ਨਾਲੋਂ,
ਸਫ਼ਰ ਅੰਦਰ ਉਹ ਪਹਿਲੇ ਮੀਲ-ਪੱਥਰ ਯਾਦ ਆਉਂਦੇ ਨੇ।
ਨਹਾਉਣਾ ਛੱਪੜਾਂ ਵਿੱਚ ਗਾਰ ਮਲਣੀ ਪਿੰਡਿਆਂ ਉੱਤੇ,
ਚਰਾਂਦਾਂ ਖੁੱਲ੍ਹੀਆਂ ਵਿੱਚ ਮਾਲ ਡੰਗਰ ਯਾਦ ਆਉਂਦੇ ਨੇ।
ਕਦੇ ਗੰਨੇ, ਕਦੇ ਛੱਲੀਆਂ, ਕਦੇ ਤਰਬੂਜ ਚੋਰੀ ਦੇ,
ਕਦੇ ਪੈਂਦੇ ਸੀ ਜੋ ਬਾਪੂ ਦੇ ਛਿੱਤਰ ਯਾਦ ਆਉਂਦੇ ਨੇ।

ਹਰਦਮ ਮਾਨ ਦੀਆਂ ਗ਼ਜ਼ਲਾਂ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਵਿਰਾਸਤ ਨੂੰ ਬਰਕਰਾਰ ਰੱਖਣ ਵਾਲੀਆਂ ਹਨ। ਭਵਿਖ ਵਿੱਚ ਇਸ ਸ਼ਾਇਰ ਤੋਂ ਹੋਰ ਬਿਹਤਰੀਨ ਗ਼ਜ਼ਲਾਂ ਲਿਖਣ ਦੀ ਉਮੀਦ ਕੀਤੀ ਜਾ ਸਕਦੀ ਹੈ। 76 ਪੰਨਿਆਂ, 59 ਗ਼ਜ਼ਲਾਂ ਅਤੇ 200 ਰੁਪਏ ਕੀਮਤ ਵਾਲਾ ਇਹ ਗ਼ਜ਼ਲ ਸੰਗ੍ਰਹਿ ਚੇਤਨਾ ਪ੍ਰਕਾਸ਼ਨ ਪੰਜਾਬੀ ਭਵਨ ਲੁਧਿਆਣਾ ਨੇ ਪ੍ਰਕਾਸ਼ਤ ਕੀਤਾ ਹੈ।

ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ    
ਮੋਬਾਈਲ-94178 13072     
ujagarsingh48@yahoo.com

 
 

  148ਹਰਦਮ ਮਾਨ ਦਾ ਗ਼ਜ਼ਲ ਸੰਗ੍ਰਹਿ ‘ਸ਼ੀਸ਼ੇ ਦੇ ਅੱਖਰ’ ਲੋਕਾਈ ਦੇ ਦਰਦ ਦੀ ਦਾਸਤਾਂ
ਉਜਾਗਰ ਸਿੰਘ, ਪਟਿਆਲਾ 
147ਕਰਮਵੀਰ ਸਿੰਘ ਸੂਰੀ ਦਾ ਕਬਜ਼ਾ ਨਾਵਲੇੱਟ ਪਿਆਰ ਤੇ ਸਮਾਜਿਕਤਾ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ 
146ਕੁਦਰਤ ਦੇ ਰੰਗਾਂ ਵਿੱਚ ਰੰਗਿਆ ਜਸ ਪ੍ਰੀਤ ਦਾ ਕਾਵਿ ਸੰਗ੍ਰਹਿ : ‘ਪੌਣਾ ਦੀ ਸਰਗਮ’
ਉਜਾਗਰ ਸਿੰਘ, ਪਟਿਆਲਾ 
145ਪਰਵਾਸੀ ਪੰਜਾਬੀ: ਜਿਨ੍ਹਾ ‘ਤੇ ਮਾਣ ਪੰਜਾਬੀਆਂ ਨੂੰ ਪੁਸਤਕ, ਇੱਕ ਇਤਿਹਾਸਿਕ ਦਸਤਾਵੇਜ਼
ਉਜਾਗਰ ਸਿੰਘ, ਪਟਿਆਲਾ 
144ਡਾ ਸਤਿੰਦਰ ਪਾਲ ਸਿੰਘ ਦੀ ਪੁਸਤਕ ‘ਸਿੱਖੀ ਸੁੱਖ ਸਾਗਰ’ ਸਹਿਜਤਾ ਤੇ ਵਿਸਮਾਦ ਦਾ ਸੁਮੇਲ
ਉਜਾਗਰ ਸਿੰਘ, ਪਟਿਆਲਾ
143ਸਰਬਜੀਤ ਸਿੰਘ ਵਿਰਕ ਦੀ ਪੁਸਤਕ ‘ਲਿਖਤੁਮ ਭਗਤ ਸਿੰਘ’ ਸ਼ਹੀਦ ਦੀ ਸੋਚ ਦੀ ਲਖਾਇਕ
ਉਜਾਗਰ ਸਿੰਘ, ਪਟਿਆਲਾ
142ਸਹਿਜਪ੍ਰੀਤ ਸਿੰਘ ਮਾਂਗਟ ਦਾ ਕਾਵਿ ਸੰਗ੍ਰਹਿ ‘ਸਹਿਜਮਤੀਆਂ’ ਸਮਾਜਿਕ ਸਰੋਕਾਰਾਂ ਦਾ ਪ੍ਰਤੀਕ 
ਉਜਾਗਰ ਸਿੰਘ, ਪਟਿਆਲਾ
141ਸਤਿੰਦਰ ਸਿੰਘ ਨੰਦਾ ਦੀ ਪੁਸਤਕ ‘ਰੰਗ ਤਮਾਸ਼ੇ’ ਅਨੇਕਾਂ ਰੰਗਾਂ ਦੀ ਖ਼ੁਸ਼ਬੂ  
ਉਜਾਗਰ ਸਿੰਘ, ਪਟਿਆਲਾ
140ਗੁਰਭਜਨ ਗਿੱਲ ਦੀ ਪੁਸਤਕ ‘ਪਿੱਪਲ ਪੱਤੀਆਂ’ ਦੇ ਗੀਤ ਸਮਾਜਿਕਤਾ ਦੀ ਤਰਜ਼ਮਾਨੀ  
ਉਜਾਗਰ ਸਿੰਘ, ਪਟਿਆਲਾ
139ਅਰਜ਼ਪ੍ਰੀਤ ਦਾ ਕਾਵਿ ਸੰਗ੍ਰਹਿ ‘ਸੁਰਮੇ ਦੇ ਦਾਗ਼’ ਮੁਹੱਬਤ ਤੇ ਸਮਾਜਿਕ ਸਰੋਕਾਰਾਂ ਦਾ ਸੁਮੇਲ 
ਉਜਾਗਰ ਸਿੰਘ, ਪਟਿਆਲਾ
138ਸੁਖਦੇਵ ਸਿੰਘ ਸ਼ਾਂਤ ਦੀ ‘ਗੁਰਮਤਿ  ਦ੍ਰਿਸ਼ਟੀ’ ਖੋਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ 
137ਸ਼ਬਦ ਸਿਰਜਣਹਾਰੇ-2 ਸਮਾਜਿਕ ਸਰੋਕਾਰਾਂ ਦਾ ਪ੍ਰਤੀਨਿਧ ਕਵਿ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ 
136ਹਰੀ ਸਿੰਘ ਵਿਰਕ ਦੀ ਪੁਸਤਕ ‘ਸਹਾਰੀ ਦੇ ਵਿਰਕਾਂ ਦਾ ਇਤਿਹਾਸ' ਚੰਗਾ ਉਦਮ
ਉਜਾਗਰ ਸਿੰਘ, ਪਟਿਆਲਾ 
plahiਗੁਰਮੀਤ ਸਿੰਘ ਪਲਾਹੀ ਦਾ ਕਾਵਿ ਸੰਗ੍ਰਹਿ ‘ਕੁੱਝ ਤਾਂ ਬੋਲ’ ਬਗ਼ਾਬਤੀ ਸੁਰਾਂ ਦਾ ਪੁਲੰਦਾ 
ਉਜਾਗਰ ਸਿੰਘ, ਪਟਿਆਲਾ 
134ਪ੍ਰੋ ਜਸਵੰਤ ਸਿੰਘ ਗੰਡਮ ਦੀ ਪੁਸਤਕ ‘ਸੁੱਤੇ ਸ਼ਹਿਰ ਦਾ ਸਫ਼ਰ’ ਜ਼ਿੰਦਗੀ ਦੇ ਤਜਰਬੇ ਦਾ ਚਿੰਤਨ/a>   
ਉਜਾਗਰ ਸਿੰਘ, ਪਟਿਆਲਾ 
133ਸੁਰਿੰਦਰ ਸਿੰਘ ਜੱਬਲ ਦੀ ਪੁਸਤਕ ‘ਚਾਚਾ ਵੈਨਕੂਵਰੀਆ’ ਸਿੱਖ ਮਸਲਿਆਂ ‘ਤੇ ਤਿੱਖੀ ਚੋਭ 
ਉਜਾਗਰ ਸਿੰਘ, ਪਟਿਆਲਾ 
132ਨਰਿੰਦਰਪਾਲ ਕੌਰ ਦਾ ਕਾਵਿ ਸੰਗ੍ਰਹਿ ‘ਕਸ਼ੀਦ’ ਰਹੱਸਵਾਦ ਅਤੇ ਵਿਸਮਾਦ ਦਾ ਗੋਹੜਾ
ਉਜਾਗਰ ਸਿੰਘ, ਪਟਿਆਲਾ 
131ਪੰਜਾਬੀ ਪੱਤਰਕਾਰੀ ਦਾ ਰੌਸ਼ਨ ਮੀਨਾਰ : ਕੌਮਾਂਤਰੀ ਪੱਤਰਕਾਰ ਨਰਪਾਲ ਸਿੰਘ ਸ਼ੇਰਗਿੱਲ
ਉਜਾਗਰ ਸਿੰਘ, ਪਟਿਆਲਾ 
130400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ
‘ਲੋਕ-ਨਾਇਕ ਗੁਰੂ ਤੇਗ ਬਹਾਦਰ’ ਡਾ ਰਤਨ ਸਿੰਘ ਜੱਗੀ ਦੀ ਵਿਲੱਖਣ ਪੁਸਤਕ - ਉਜਾਗਰ ਸਿੰਘ, ਪਟਿਆਲਾ 
129‘ਕਵਿਤਾ ਦੇ ਵਿਹੜੇ’ ਪੁਸਤਕ ਪੰਜਾਬੀ ਪਾਠਕਾਂ ਲਈ ਵਰਦਾਨ ਸਾਬਤ ਹੋਵੇਗੀ 
ਉਜਾਗਰ ਸਿੰਘ, ਪਟਿਆਲਾ 
128-1ਡਾ ਹਰਕੇਸ਼ ਸਿੰਘ ਸਿੱਧੂ ਦੀ ਮੇਰੇ ਸੁਪਨੇ ਮੇਰੇ ਗੀਤ ਪੁਸਤਕ: ਨਵਾਂ ਸਮਾਜ ਸਿਰਜਣ ਦੀ ਹੂਕ 
ਉਜਾਗਰ ਸਿੰਘ, ਪਟਿਆਲਾ 
127ਪਰਮਜੀਤ ਪਰਮ ਦੀ ਸਵੈ ਜੀਵਨੀ ‘ਧੁੱਪਾਂ ਤੇ ਛਤਰੀਆਂ’ ਜਦੋਜਹਿਦ ਦੀ ਦਾਸਤਾਂ 
ਉਜਾਗਰ ਸਿੰਘ, ਪਟਿਆਲਾ 
126ਡਾ ਮਦਨ ਲਾਲ ਹਸੀਜਾ ਦੀ ਪੁਸਤਕ ‘ਉਦੀਯਮਾਨ ਬਹਾਵਲਪੁਰ ਸਮਾਜ’ ਇਤਿਹਾਸਕ ਦਸਤਾਵੇਜ਼
ਉਜਾਗਰ ਸਿੰਘ, ਪਟਿਆਲਾ 
plahiਗੁਰਮੀਤ ਸਿੰਘ ਪਲਾਹੀ ਦੀ ਪੰਜਾਬ ਡਾਇਰੀ - 2021 ਪੱਤਰਕਾਰੀ ਦਾ ਬਿਹਤਰੀਨ ਨਮੂਨਾ
ਉਜਾਗਰ ਸਿੰਘ, ਪਟਿਆਲਾ 
124ਸੁਰਜੀਤ ਦੀ ਪੁਸਤਕ ‘ਪਰਵਾਸੀ ਪੰਜਾਬੀ ਸਾਹਿਤ’ (ਸ਼ਬਦ ਤੇ ਸੰਬਾਦ) ਨਿਵੇਕਲਾ ਉਪਰਾਲਾ   
ਉਜਾਗਰ ਸਿੰਘ, ਪਟਿਆਲਾ 
   
123ਨਕਸਲਵਾਦ ਅਤੇ ਪੰਜਾਬੀ ਨਾਵਲ ਸਿਆਸੀ ਅਵਚੇਤਨ : ਸਤਿੰਦਰ ਪਾਲ ਸਿੰਘ ਬਾਵਾ ਦੀ ਖੋਜੀ ਪੁਸਤਕ 
ਉਜਾਗਰ ਸਿੰਘ, ਪਟਿਆਲਾ
122"ਚੰਨ ਅਜੇ ਦੂਰ ਹੈ" ਗ਼ਜ਼ਲ ਸੰਗ੍ਰਹਿ ਮੁਹੱਬਤ ਅਤੇ ਸਮਾਜਿਕ ਸਰੋਕਾਰਾਂ ਦਾ ਸੁਮੇਲ
ਉਜਾਗਰ ਸਿੰਘ, ਪਟਿਆਲਾ 
121ਸਤਵਿੰਦਰ ਸਿੰਘ ਧੰਨੋਆ ਦਾ ਕਾਵਿ ਸੰਗ੍ਰਹਿ: ‘ਜਿੰਦ ਭੱਠੀ ਦੇ ਦਾਣੇ’ ਬਿਰਹਾ ਅਤੇ ਮੁਹੱਬਤ ਦਾ ਸੁਮੇਲ 
ਉਜਾਗਰ ਸਿੰਘ, ਪਟਿਆਲਾ
120ਮੈਂ ‘ਵਰਿਆਮ ਸਿੰਘ ਸੇਖ਼ੋਂ ਪੁਸ਼ਤਾਂ ਤੇ ਪਤਵੰਤੇ’ ਪੁਸਤਕ ਕਿਉਂ ਲਿਖੀ? /a>
ਉਜਾਗਰ ਸਿੰਘ, ਪਟਿਆਲਾ
119‘ਕਾਲ਼ੀ ਮਿੱਟੀ ਲਾਲ ਲਹੂ’ ਕਹਾਣੀ ਸੰਗ੍ਰਹਿ : ਰੁਮਾਂਸਵਾਦ ਅਤੇ ਸਮਾਜਿਕਤਾ ਦਾ ਸੁਮੇਲ
ਉਜਾਗਰ ਸਿੰਘ, ਪਟਿਆਲਾ
118ਰਾਵਿੰਦਰ ਸਿੰਘ ਸੋਢੀ ਦਾ ਨਾਟਕ ਜਿਥੇ ਬਾਬਾ ਪੈਰ ਧਰੇ:ਲੋਕਾਈ ਨੂੰ ਸਿੱਧੇ ਰਸਤੇ ਪਾਉਣ ਦਾ ਉਦਮ
ਉਜਾਗਰ ਸਿੰਘ, ਪਟਿਆਲਾ
117ਗੁਰਭਜਨ ਗਿੱਲ ਦਾ ਕਾਵਿ ਸੰਗ੍ਰਹਿ ਚਰਖ਼ੜੀ : ਸਮਾਜਿਕ ਚਿੰਤਵਾਂ ਦਾ ਗਲੋਟਾ
ਉਜਾਗਰ ਸਿੰਘ, ਪਟਿਆਲਾ 
116‘ਪਟਿਆਲਾ ਦਾ ਸੰਖੇਪ ਇਤਿਹਾਸ ਅਤੇ ਉਘੇ ਵਸਨੀਕ’ ਅਵਤਾਰ ਸਿੰਘ ਦੀ ਖ਼ੋਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ
115ਡਾ ਰਤਨ ਸਿੰਘ ਜੱਗੀ ਦੀ ਪੁਸਤਕ ਗੁਰੂ ਨਾਨਕ ਬਾਣੀ ਪਾਠ ਤੇ ਵਿਆਖਿਆ ਸੱਚੀ ਸ਼ਰਧਾਂਜ਼ਲੀ
ਉਜਾਗਰ ਸਿੰਘ, ਪਟਿਆਲਾ 
114ਰਾਜ ਲਾਲੀ ਬਟਾਲਾ ਦਾ ਗ਼ਜ਼ਲ ਸੰਗ੍ਰਹਿ ‘‘ਲਾਲੀ’’ ਮਨੁੱਖਤਾ ਦੇ ਦਰਦ ਦੀ ਦਾਸਤਾਨ
ਉਜਾਗਰ ਸਿੰਘ, ਪਟਿਆਲਾ 
113ਸੁਭਾਸ਼ ਸ਼ਰਮਾ ਨੂਰ ਦਾ ਕਾਵਿ ਸੰਗ੍ਰਹਿ ਕਿਤਾਬ-ਏ-ਜ਼ਿੰਦਗੀ ਮੁਹੱਬਤੀ ਦਾਸਤਾਂ
ਉਜਾਗਰ ਸਿੰਘ, ਪਟਿਆਲਾ
112ਦਲੀਪ ਸਿੰਘ ਵਾਸਨ ਦੀ ਪੁਸਤਕ ਜੀਵਨ ਇਕ ਸਚਾਈ: ਜੀਵਨ ਦੀ ਜਾਚ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
111ਕੰਵਰ ਦੀਪ ਦਾ ਮਨ ਰੰਗੀਆਂ ਚਿੜੀਆਂ: ਵਿਸਮਾਦੀ ਕਵਿਤਾਵਾਂ ਦਾ ਕਾਵਿ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ  
110ਸੁਖਦੇਵ ਸਿੰਘ ਸ਼ਾਂਤ ਦਾ ਨਵਾਂ ਆਦਮੀ ਮਿੰਨੀ ਕਹਾਣੀ ਸੰਗ੍ਰਹਿ ਸਮਾਜਿਕ ਸਰੋਕਾਰਾਂ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ  
109ਗੁਰਭਜਨ ਗਿੱਲ ਦਾ ਗ਼ਜ਼ਲ ਸੰਗ੍ਰਹਿ ਸੁਰਤਾਲ: ਪੰਜਾਬੀ ਵਿਰਾਸਤ ਦਾ ਸ਼ੀਸ਼ਾ
ਉਜਾਗਰ ਸਿੰਘ, ਪਟਿਆਲਾ
108‘ਕਿਸਾਨ ਅੰਦੋਲਨ ਸਮੁੰਦਰੋਂ ਪਾਰ ਤੇਰੇ ਨਾਲ’ ਪੁਸਤਕ ਪ੍ਰਵਾਸੀਆਂ ਦੇ ਸਮਰਥਨ ਦੀ ਪ੍ਰਤੀਕ 
ਉਜਾਗਰ ਸਿੰਘ, ਪਟਿਆਲਾ  
107ਦਰਦ ਜਾਗਦਾ ਹੈ: ਭੁਪਿੰਦਰ ਸਿੰਘ ਸੱਗੂ 
ਡਾ. ਨਿਸ਼ਾਨ ਸਿੰਘ ਰਾਠੌਰ
106ਮਜਬੂਰੀ, ਲਾਚਾਰੀ, ਬੇਵੱਸੀ  ਅਤੇ ਔਰਤ ਦੀ ਤ੍ਰਾਸਦੀ ਦੀ ਬਾਤ ਪਾਉਂਦੀ ਹੈ "ਕੱਠਪੁਤਲੀਆਂ"
ਸਿ਼ਵਚਰਨ  ਜੱਗੀ ਕੁੱਸਾ
104ਸਮੀਖਿਆ: ਨਾਵਲ "ਦਰਦ ਕਹਿਣ ਦਰਵੇਸ਼"
ਮਨਦੀਪ ਕੌਰ ਭੰਮਰਾ
104ਸ਼ਿਵਚਰਨ ਜੱਗੀ ਕੁੱਸਾ ਦਾ ਨਵਾਂ ਨਾਵਲ "ਦਰਦ ਕਹਿਣ ਦਰਵੇਸ਼" ਮਾਰਕੀਟ 'ਚ
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ
binderਬਿੰਦਰ ਕੋਲੀਆਂ ਵਾਲ ਦੇ ਕਾਵਿ ਸੰਗ੍ਰਹਿ "ਅਧੂਰਾ ਸਫ਼ਰ" ਤੇ ਇਕ ਸਰਸਰੀ ਝਾਤ  
ਰਵੇਲ ਸਿੰਘ ਇਟਲੀ
shazadian1ਰਾਮ ਲਾਲ ਭਗਤ ਦਾ ਕਾਵਿ ਸੰਗ੍ਰਹਿ "ਸ਼ਹਿਜ਼ਾਦੀਆਂ" ਇਸਤਰੀ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
parinday'ਇਹ ਪਰਿੰਦੇ ਸਿਆਸਤ ਨਹੀਂ ਜਾਣਦੇ'
ਉਜਾਗਰ ਸਿੰਘ, ਪਟਿਆਲਾ 
uncleਅੰਕਲ ਟੌਮ ਦੀ ਝੌਪੜੀ
ਬਿੱਟੂ ਖੰਗੂੜਾ, ਲੰਡਨ 
gurmatਡਾ ਗੁਰਸ਼ਰਨ ਕੌਰ ਜੱਗੀ ਦੀ ਪੁਸਤਕ ਗੁਰਮਤਿ ਵਿਚਾਰਧਾਰਾ ਪਾਠਕਾਂ ਲਈ ਮਾਰਗ ਦਰਸ਼ਨ
ਉਜਾਗਰ ਸਿੰਘ, ਪਟਿਆਲਾ 
bhubbalਭੁੱਬਲ ਦੀ ਅੱਗ ਨਾਟਕ ਦਲਿਤ ਅਤੇ ਛੋਟੇ ਕਿਸਾਨਾਂ ਦੀ ਤ੍ਰਾਸਦੀ ਦਾ ਪ੍ਰਤੀਕ 
ਉਜਾਗਰ ਸਿੰਘ, ਪਟਿਆਲਾ 
nanakਨਾਨਕ ਸਿੰਘ ਇਕ ਪੁਨਰ-ਮੁਲਾਂਕਣ ਪੁਸਤਕ : ਨਾਨਕ ਸਿੰਘ ਦੇ ਸਾਹਿਤਕ ਵਿਅਕਤਿਵ ਦਾ ਸ਼ੀਸ਼ਾ 
ਉਜਾਗਰ ਸਿੰਘ, ਪਟਿਆਲਾ 
sonia1ਡਾ ਸੋਨੀਆਂ ਦੀ ਪੁਸਤਕ ‘ਧੁੰਦ’ ਸਿੱਖ ਧਰਮ ਵਿਚ ਆਈ ਗਿਰਾਵਟ ਤੇ ਚਿੰਤਾ ਦਾ ਪ੍ਰਗਟਾਵਾ 
ਉਜਾਗਰ ਸਿੰਘ, ਪਟਿਆਲਾ 
anmolਅਨਮੋਲ ਕੌਰ ਦਾ ਕਹਾਣੀ ਸੰਗ੍ਰਹਿ ‘‘ਜ਼ਮੀਰ’’ ਲੋਕ ਅਰਪਣ
ਸਮਨਦੀਪ ਖੀਵਾ, ਭੀਖੀ
ghesalਡਾਇਰੈਕਟਰ ਭਾਸ਼ਾ ਵਿਭਾਗ ਵਲੋਂ ਨਾਮਵਰ ਸ਼ਾਇਰ ਘੇਸਲ ਦੀ ਪੁਸਤਕ 'ਯਾਦਾਂ ਦੇ ਘੁੱਟ' ਲੋਕ-ਅਰਪਣ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ  
ranaਹਰਪ੍ਰੀਤ ਸਿੰਘ ਰਾਣਾ ਦੀ ਮਿੰਨੀ ਕਹਾਣੀਆਂ ਦੀ ਪੁਸਤਕ ਤਤਕਾਲ ਸਮਾਜਿਕ ਵਰਤਾਰੇ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ  
punjivaadਸੰਸਾਰ ਪੱਧਰ ਦੇ ਸਮਾਜਿਕ ਆਰਥਿਕ ਸਰੋਕਾਰਾਂ ਦੀ ਗੱਲ ਕਰਦੀ ਕਿਤਾਬ 'ਪੂੰਜੀਵਾਦ ਬਨਾਮ ਕੈਨੇਡੀਅਨ ਸਮਾਜ'
ਬਲਜਿੰਦਰ ਸੰਘਾ, ਕਨੇਡਾ
udipanਉਦੀਪਨ ਸਾਹਿਤਕ ਚਿੱਠੀਆਂ ਸਾਹਿਤਕ ਖ਼ਜਾਨੇ ਦੇ ਸੰਬਾਦ ਦਾ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ  
ziraਪਰਮਵੀਰ ਜ਼ੀਰਾ ਦਾ ਪੁਸਤਕ ਪਰਵਾਜ਼ ਮਾਂ ਦੇ ਪਿਆਰ ਤੋਂ ਵਿਹੂਣੀ ਬਹਾਦਰ ਲੜਕੀ ਦੀ ਕਹਾਣੀ
ਉਜਾਗਰ ਸਿੰਘ, ਪਟਿਆਲਾ
ਹਰੀਹਰੀ ਸਿੰਘ ਦੀ ਜੀਵਨ ਸ਼ੈਲੀ ਉਸਦੀ ਸੈ ਜੀਵਨੀ ਵਾਲੀ ਪੁਸਤਕ “ਲੁਕਿੰਗ ਬੈਕ ਵਿਦ ਡੀਲਾਈਟ” ਰਾਹੀਂ
ਡਾ.ਸਾਥੀ ਲੁਧਿਆਣਵੀ, ਲੰਦਨ  
kahani ਕਹਾਣੀ- ਸੰਗ੍ਰਹਿ ‘ਉਮਰੋਂ ਲੰਮੀ ਉਡੀਕ’ ਲੋਕ- ਅਰਪਣ
ਡਾ. ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ
panj

ਮੋਤੀ ਪੰਜ ਦਰਿਆਵਾਂ ਦਾ ਪੁਸਤਕ ਲਹਿੰਦੇ ਅਤੇ ਚੜ੍ਹਦੇ ਪੰਜਾਬ ਦਰਮਿਆਨ ਸਾਹਿਤਕ ਕੜੀ ਬਣੇਗੀ
ਉਜਾਗਰ ਸਿੰਘ, ਪਟਿਆਲਾ

ਕੁਲਵੰਤ ਖਨੌਰੀ ਦੀ ਪਿਆਰ ਪੰਘੂੜਾ ਪੁਸਤਕ ਬੱਚਿਆਂ ਲਈ ਪ੍ਰੇਰਨਾ ਸਰੋਤ
ਉਜਾਗਰ ਸਿੰਘ, ਪਟਿਆਲਾ
ਲੇਖ਼ਕ ਮੋਹਨ ਸਿੰਘ ਔਜਲਾ ਦੀ ਸਮੁੱਚੀ ਲਿਖ਼ਤ ਦਾ ਗੰਭੀਰ ਅਧਿਐਨ ਕਰਦੀ ਪੁਸਤਕ 'ਪ੍ਰੋ.ਮੋਹਨ ਸਿੰਘ ਔਜਲਾ ਦੀ ਸਾਹਿਤਕ ਪਰਵਾਜ਼'
ਬਲਜਿੰਦਰ ਸੰਘਾ, ਕਨੇਡਾ
ਗੁਰਿੰਦਪਾਲ ਸਿੰਘ ਜੋਸਨ ਦੀ ਪੁਸਤਕ ‘‘ਸਾਰਾਗੜੀ ਸਾਕਾ ਅਦੁੱਤੀ ਜੰਗੀ ਮਿਸਾਲ ’’ ਇਤਿਹਾਸਕ ਦਸਤਾਵੇਜ
ਉਜਾਗਰ ਸਿੰਘ, ਪਟਿਆਲਾ
ਸਮਾਜਿਕ ਸਰੋਕਾਰਾਂ, ਰੋਮਾਂਸਵਾਦ ਅਤੇ ਔਰਤਾਂ ਦੇ ਦਰਦਾਂ ਦੀ ਕਵਿਤਰੀ ਬੀਬੀ ਜੌਹਰੀ
ਉਜਾਗਰ ਸਿੰਘ, ਪਟਿਆਲਾ
ਪਰਵਾਸ ਤੇ ਢੌਂਗ ਦਾ ਸੱਚ ਨਾਵਲ ‘ਕੁੜੀ ਕੈਨੇਡਾ ਦੀ’
ਡਾ. ਪ੍ਰਿਥਵੀ ਰਾਜ ਥਾਪਰ,
ਰਾਮ ਲਾਲ ਭਗਤ ਦੀ ਪੁਸਤਕ ਨੂੰਹਾਂ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਸਿੱਖ ਫ਼ੌਜੀਆਂ ਦੀ ਬਹਾਦਰੀ ਦੀ ਦਸਤਾਵੇਜ:ਇਟਲੀ ਵਿੱਚ ਸਿੱਖ ਫ਼ੌਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ
ਪਰਮਜੀਤ ਪਰਮ ਦੇ ਚੰਡੀਗੜ ਦੇ ਬੇਸ਼ਕੀਮਤੀ ਹੀਰੇ: ਨੌਜਵਾਨਾ ਲਈ ਪ੍ਰੇਰਨਾਦਾਇਕ
ਉਜਾਗਰ ਸਿੰਘ, ਪਟਿਆਲਾ
ਹਰਜੋਤ ਸਿੰਘ ਹੈਪੀ ਦੀ ਨਿਕੰਮੀ ਔਲਾਦ: ਨੌਜਵਾਨਾ ਲਈ ਪ੍ਰੇਰਨਾਦਾਇਕ ਪੁਸਤਕ
ਉਜਾਗਰ ਸਿੰਘ, ਪਟਿਆਲਾ
ਬਲਜੀਤ ਕੌਰ ਸਵੀਟੀ ਦੀ ਪੁਸਤਕ ‘‘ਤਰੇਲਾਂ ਪ੍ਰੀਤ ਦੀਆਂ’’ ਰੁਮਾਂਸਵਾਦ ਅਤੇ ਬ੍ਰਿਹਾ ਦਾ ਸੁਮੇਲ
ਉਜਾਗਰ ਸਿੰਘ, ਪਟਿਆਲਾ
ਅਮਰਿੰਦਰ ਸਿੰਘ ਸੋਹਲ ਦੀ ਪੁਸਤਕ ਨੈਣਾਂ ਵਿਚਲਾ ਟਾਪੂ ਸਮਾਜਿਕ ਸਰੋਕਾਰਾਂ ਦੀ ਅਵਾਜ਼
ਉਜਾਗਰ ਸਿੰਘ, ਪਟਿਆਲਾ
ਪੰਜਾਬੀਆਂ ਦੇ ਰਾਜਦੂਤ ਨਰਪਾਲ ਸਿੰਘ ਸ਼ੇਰਗਿਲ ਦੀ ਸ਼੍ਰੀ ਗੁਰੂ ਗੋਬਿੰਦ ਸਿੰਘ ਨੂੰ ਸ਼ਰਧਾਂਜਲੀ
ਉਜਾਗਰ ਸਿੰਘ, ਪਟਿਆਲਾ
ਸਿਰਜਣਦੀਪ ਕੌਰ ਉਭਾ ਦੀ ਪੁਸਤਕ ‘‘ਜਿੱਤ’’ ਹਾਰ ਨੂੰ ਜਿੱਤ ਵਿਚ ਬਦਲਣ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਪਾਲੀ ਖ਼ਾਦਿਮ ਦੀ ਪੁਸਤਕ ਸਵੈ ਦੀ ਤਸਦੀਕ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਪੰਜਵਾਂ ਥੰਮ ਮਿੰਨੀ ਕਹਾਣੀ ਸੰਗ੍ਰਹਿ ਇੱਕ ਅਧਿਐਨ
ਉਜਾਗਰ ਸਿੰਘ, ਪਟਿਆਲਾ
ਡਾ. ਦਰਸ਼ਨ ਵੱਲੋਂ ਸੰਪਾਦਿਤ 'ਸਾਹਿਤ ਤੇ ਸੰਬਾਦ' ਪੁਸਤਕ ਨਵੇਂ ਲੇਖਕਾਂ ਲਈ ਪ੍ਰੇਰਨਾ ਸਰੋਤ
ਉਜਾਗਰ ਸਿੰਘ, ਪਟਿਆਲਾ
ਰਣਜੀਤ ਸਿੰਘ ਭਿੰਡਰ ਦੀ ਪੁਸਤਕ ‘‘ਸਮਾਂ ਤੇ ਸੁਪਨੇ’’ ਅਧੂਰੇ ਅਹਿਸਾਸਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਸੁਰਿੰਦਰ ਸੈਣੀ ਦੀ ਪੁਸਤਕ ‘‘ਮਿੱਤਰ ਪਿਆਰੇ ਨੂੰ’’ ਬਿਰਹਾ ਦੀਆਂ ਮਹਿਕਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਪੱਤਰਕਾਰੀ ਅਤੇ ਸਾਹਿਤ ਦਾ ਸੁਮੇਲ : ਸ਼ਰਨਜੀਤ ਬੈਂਸ
ਉਜਾਗਰ ਸਿੰਘ, ਪਟਿਆਲਾ
ਅਨਮੋਲ ਕੌਰ ਦਾ ਨਾਵਲ ‘‘ਕੁੜੀ ਕੈਨੇਡਾ ਦੀ’’ ਪੰਜਾਬੀ ਮਾਨਸਿਕਤਾ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ
ਬਿੰਦਰ “ਕੋਲੀਆਂ ਵਾਲ”ਦੇ ਪਲੇਠੇ ਨਾਵਲ” ਅਣ ਪਛਾਤੇ ਰਾਹਾਂ ਦੇ ਪਾਂਧੀ” ਤੇ ਇੱਕ ਪੇਤਲੀ ਜੇਹੀ ਝਾਤ
ਰਵੇਲ ਸਿੰਘ, ਇਟਲੀ
ਰਾਜਵਿੰਦਰ ਕੌਰ ਜਟਾਣਾ ਦੀ ਸਰਸਰਾਹਟ ਪੈਦਾ ਕਰਨ ਵਾਲੀ ਪੁਸਤਕ ‘‘ਆਹਟ’’
ਉਜਾਗਰ ਸਿੰਘ, ਪਟਿਆਲਾ
ਬਾਬੂ ਸਿੰਘ ਰੈਹਲ ਦਾ‘‘ਹਨੇਰਾ ਪੀਸਦੇ ਲੋਕ’’ਕਹਾਣੀ ਸੰਗ੍ਰਿਹ ਆਰਥਿਕ ਬਖੇੜੇ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਕਮਲਜੀਤ ਕੌਰ ਕਮਲ ਦੀ ਪੁਸਤਕ ‘‘ਫੁੱਲ ਤੇ ਕੁੜੀਆਂ’’ ਇੱਕ ਸਿੱਕੇ ਦੇ ਦੋ ਪਾਸੇ
ਉਜਾਗਰ ਸਿੰਘ, ਪਟਿਆਲਾ
ਸੁਖਰਾਜ ਸਿੰਘ “ਬਰਾੜ” ਦੇ ਪਲੇਠੇ ਕਾਵਿ ਸੰਗ੍ਰਿਹ “ਦਾਣੇ” ਤੋਂ ਝਲਕਦੀ ਹੈ ਉੱਸ ਦੀ ਕਾਵਿ ਚੇਤਨਾ
ਰਵੇਲ ਸਿੰਘ ਇਟਲੀ
ਬਲਜਿੰਦਰ ਸੰਘਾ ਦੀਆਂ ਲੰਮੀਆਂ ਸਾਹਿਤਕ ਪੁਲਾਂਘਾਂ
ਉਜਾਗਰ ਸਿੰਘ, ਪਟਿਆਲਾ
ਕੁੜੀ ਕੈਨੇਡਾ ਦੀ’ ਨਾਵਲ ਵੱਖਰੀ ਸੁਰ ਵਾਲਾ
ਜਸਵੀਰ ਰਾਣਾ, ਸੰਗਰੂਰ
ਦੇਸ ਭਗਤੀ ਅਤੇ ਸਮਾਜਿਕ ਸਰੋਕਾਰਾਂ ਦੇ ਗੀਤਾਂ ਦਾ ਰਚੇਤਾ ਸੁਖਪਾਲ ਪਰਮਾਰ
ਉਜਾਗਰ ਸਿੰਘ, ਪਟਿਆਲਾ
ਸੰਤ ਭਿੰਡਰਾਂਵਾਲੇ ਦੇ ਰੂ-ਬ-ਰੁ ਜੂਨ 84 ਦੀ ਪੱਤਰਕਾਰੀ ਪੁਸਤਕ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ
ਅਮਨਦੀਪ ਸਿੰਘ ਦਾ ਨਵਪ੍ਰਕਾਸ਼ਿਤ ਕਾਵਿ ਸੰਗ੍ਰਹਿ "ਕੰਕਰ ਪੱਥਰ"  - ਡਾ. ਡੀ. ਪੀ. ਸਿੰਘ ਕਣੀਆਂ' ਕਾਵਿ-ਸੰਗ੍ਰਹਿ ਦੀਆਂ ਨਜ਼ਮਾਂ ਨਾਲ ਸਾਂਝ – ਸੁਖਵਿੰਦਰ ਅੰਮ੍ਰਿਤ
ਡਾ.ਗੁਰਮਿੰਦਰ ਸਿੱਧੂ ਦੀ ਕਿਤਾਬ ' ਕਹਿ ਦਿਓ ਉਸ ਕੁੜੀ ਨੂੰ ' ਰਿਲੀਜ਼ ਕੋਮਲ ਕਲਾ ਅਤੇ ਕਵਿਤਾ ਦਾ ਸੁਮੇਲ- ਸੈਂਡੀ ਗਿੱਲ ਦੀ ਪੁਸਤਕ "ਨੀ ਮਾਂ"
ਉਜਾਗਰ ਸਿੰਘ, ਪਟਿਆਲਾ
ਪਰਵਾਸੀ ਜੀਵਨ ਅਤੇ ਸਾਹਿਤ ਦਾ ਮਾਰਮਿਕ ਮੁਲਾਂਕਣ
ਡਾ.ਲਕਸ਼ਮੀ ਨਰਾਇਣ ਭੀਖੀ, ਪਟਿਆਲਾ
ਸੜਕਛਾਪ ਸ਼ਾਇਰੀ ਪ੍ਰਕ੍ਰਿਤੀ ਅਤੇ ਇਨਸਾਨੀਅਤ ਦੀ ਕਵਿਤਾ
ਉਜਾਗਰ ਸਿੰਘ, ਪਟਿਆਲਾ
ਡਾ ਗੁਰਮਿੰਦਰ ਸਿੱਧੂ ਦੀ ਕਿਤਾਬ ' ਧੀਆਂ ਨਾਲ ਜੱਗ ਵਸੇਂਦਾ ' ਲੋਕ-ਅਰਪਣ "ਨਿੱਕੀਆਂ ਪੰਜਾਬੀ ਮੁਹੱਬਤੀ ਬੋਲੀਆਂ" - ਸੰਗ੍ਹਿ ਕਰਤਾ- ਜਨਮੇਜਾ ਸਿੰਘ ਜੌਹਲ
ਡਾ. ਜਗੀਰ ਸਿੰਘ ਨੂਰ, ਫਗਵਾੜਾ
ਮਿੱਟੀ ਦਾ ਮੋਹ - ਗੁਰਚਰਨ ਸਿੰਘ ਦਿਲਬਰ
ਬਿਕਰਮਜੀਤ ਨੂਰ, ਬਰਨਾਲਾ
ਅੱਥਰੀ ਪੀੜ ਦੀ ਲੇਖਿਕਾ ਅਤੇ ਮੁਹੱਬਤਾਂ ਦੀ ਵਣਜਾਰਨ ਸੁਰਿੰਦਰ ਸੈਣੀ
ਉਜਾਗਰ ਸਿੰਘ, ਪਟਿਆਲਾ
ਸਮਾਜ ਸੇਵਿਕਾ ਕਵਿਤਰੀ: ਲਵੀਨ ਕੌਰ ਗਿੱਲ
ਉਜਾਗਰ ਸਿੰਘ, ਪਟਿਆਲਾ
ਅਨਮੋਲ ਕੌਰ ਦੀ ‘ਕੈਨੇਡਾ ਦੀ ਕੁੜੀ’ ਨੂੰ ਖੁਸ਼ਆਮਦੀਦ
ਡਾ. ਹਰਜਿੰਦਰ ਸਿੰਘ ਵਾਲੀਆਂ
ਸਤਨਾਮ ਚੌਹਾਨ ਦੀ ਪੁਸਤਕ ‘ਕਹੋ ਤਿਤਲੀਆਂ ਨੂੰ’ ਇਸਤਰੀ ਦੀ ਮਾਨਸਿਕਤਾ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਸ਼ਬਦਾਂ ਦੇ ਸ਼ਗਨਾਂ ਦੀ ਤਾਕਤ - ਡਾ.ਗੁਰਮਿੰਦਰ ਸਿੱਧੂ ਦੀਆਂ 'ਚੌਮੁਖੀਆ ਇਬਾਰਤਾਂ ’
ਕਮਲ ਦੁਸਾਂਝ, ਮੋਹਾਲੀ
ਚਰਨਹ ਗੋਬਿੰਦ ਮਾਰਗੁ ਸੁਹਾਵਾ ਪੁਸਤਕ ਵਰਤਮਾਨ ਪਰਿਪੇਖ ਵਿਚ
ਉਜਾਗਰ ਸਿੰਘ, ਪਟਿਆਲਾ
ਮਿਊਰੀਅਲ ਆਰਨਾਸਨ ਲਾਇਬ੍ਰੇਰੀ ਵੱਲੋਂ ਐਸ. ਪੀ. ਬਲਰਾਜ ਸਿੰਘ ਸਿੱਧੂ ਦੀ ਕਿਤਾਬ ‘ਅਸਲੀ ਸਰਦਾਰ’ ਲੋਕ ਅਰਪਿਤ
ਡਾ ਸਰਵਣ ਸਿੰਘ ਰੰਧਾਵਾ, ਕੈਲੇਫੋਰਨੀਆ
ਪਿਆਰਾ ਸਿੰਘ ਕੁੱਦੋਵਾਲ ਦੀ ਸਾਹਿਤਕ ਸੋਚ ਦਾ ਕੱਚ ਸੱਚ
ਉਜਾਗਰ ਸਿੰਘ, ਪਟਿਆਲਾ
ਸਾਂਝੇ ਪ੍ਰਤੀਕ ਵਿਧਾਨ ਦੀ ਪੇਸ਼ਕਾਰੀ : ਸ਼ਬਦਾ ਦੇ ਹਾਰ
ਪਰਵਿੰਦਰ ਜੀਤ ਸਿੰਘ, ਜਲੰਧਰ
ਰੂਪ ਢਿੱਲੋਂ ਦਾ ਨਵਾ ਨਾਵਲ "ਸਮੁਰਾਈ" ਰੀਲੀਸ ਪ੍ਰੀਤ ਪਰੁਚੀ ਬਿਰਹਾ ਦੀ ਕਵਿਤਰੀ-ਸੁਰਿੰਦਰ ਕੌਰ ਬਿੰਨਰ
ਉਜਾਗਰ ਸਿੰਘ, ਪਟਿਆਲਾ
ਮੈਂ, ‘ਇੱਦਾਂ ਨਾ ਸੋਚਿਆ ਸੀ’ - ਸੰਤੋਖ ਸਿੰਘ ਹੇਅਰ
ਨਦੀਮ ਪਰਮਾਰ,  ਕੈਨੇਡਾ
ਕਿਰਪਾਲ ਪੂਨੀ ਦਾ ਕਵਿ-ਸੰਸਾਰ ਸਹਿਜ, ਸੁਹਜ ਅਤੇ ਸੰਤੁਲਨ ਦੀ ਕਵਿਤਾ
ਡਾ ਰਤਨ ਰੀਹਨ, ਯੂ ਕੇ
ਪਰਨੀਤ ਕੌਰ ਸੰਧੂ ਦੀ ਬਿਰਹਾ ਦੇ ਦਰਦਾਂ ਦੀ ਦਾਸਤਾਨ
ਉਜਾਗਰ ਸਿੰਘ, ਪਟਿਆਲਾ
ਪੰਜਾਬੀ ਹਾਇਕੂ ਅਤੇ ਹਾਇਬਨ ਦਾ ਮੋਢੀ ਗੁਰਮੀਤ ਸੰਧੂ
ਉਜਾਗਰ ਸਿੰਘ, ਪਟਿਆਲਾ
ਡਾ: ਸਾਥੀ ਲੁਧਿਆਣਵੀ ਦੇ ਮੁਲਾਕਾਤਾਂ ਦੇ ਸੰਗ੍ਰਹਿ
“ਨਿੱਘੇ ਮਿੱਤਰ ਮੁਲਾਕਾਤਾਂ” ‘ਤੇ ਵਿਮਰਸ਼ ਪੱਤਰ
ਡਾ: ਬਲਦੇਵ ਸਿੰਘ ਕੰਦੋਲਾ, ਯੂ ਕੇ
'ਦ ਸੈਕੰਡ ਸੈਕਸ'
ਡਾ. ਕਰਾਂਤੀ ਪਾਲ, ਅਲੀਗੜ
ਕਾਲੇ ਦਿਨ: 1984 ਤੋਂ ਬਾਅਦ ਸਿੱਖ
ਦਲਵੀਰ ਸਿੰਘ ਲੁਧਿਆਣਵੀ
ਦਵਿੰਦਰ ਪਟਿਆਲਵੀ ਦਾ ਛੋਟੇ ਲੋਕ-ਵੱਡੇ ਵਿਚਾਰ
ਉਜਾਗਰ ਸਿੰਘ, ਪਟਿਆਲਾ
ਨਾਵਲਕਾਰ ਸ੍ਰ ਬਲਦੇਵ ਸਿੰਘ ਬੁੱਧ ਸਿੰਘ ਵਾਲਾ ਦਾ ਨਾਵਲ ਉਜੱੜੇ ਬਾਗਾਂ ਦਾ ਮਾਲੀ ਨਾਰਵੇ ਚ ਰਿਲੀਜ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਪੰਜਾਬੀ ਮਾਂ-ਬੋਲੀ ਦਾ ਝਿਲਮਿਲਾਉਂਦਾ ਸਿਤਾਰਾ -'ਰਵੀ ਸੱਚਦੇਵਾ'
ਸ਼ਿਵਚਰਨ ਜੱਗੀ ਕੁੱਸਾ - ਲੰਡਨ
ਰੂਪ ਢਿੱਲੋ ਦਾ ਨਵਾਂ ਨਾਵਲ "ਓ"
ਅਮਰਜੀਤ ਬੋਲਾ, ਦਰਬੀ ਯੂਕੇ
'ਮਾਲਵੇ ਦੀਆਂ ਬਾਤਾਂ' ਦਾ ਦੂਜਾ ਐਡੀਸ਼ਨ ਰਿਲੀਜ਼
ਹਰਪ੍ਰੀਤ ਸੇਖਾ, ਸਰੀ, ਕਨੇਡਾ
ਲਾਡੀ ਭੁੱਲਰ ਦਾ ਨਵਾਂ ਨਾਵਲ ‘ਖ਼ੂਨ ਦੇ ਹੰਝੂ’ ਰਿਲੀਜ਼
ਸੁਨੀਲ ਦੱਤ ਧੀਰ, ਸੁਲਤਾਨਪੁਰ ਲੋਧ
ਬੰਦ ਘਰਾਂ ਦੇ ਵਾਸੀ
ਬਲਜਿੰਦਰ ਸੰਘਾ, ਕਨੇਡਾ
ਹਰਦਮ ਸਿੰਘ ਮਾਨ ਦਾ ਗ਼ਜ਼ਲ ਸੰਗ੍ਰਿਹ 'ਅੰਬਰਾਂ ਦੀ ਭਾਲ ਵਿੱਚ' ਰਲੀਜ਼
ਬਿੱਕਰ ਸਿੰਘ ਖੋਸਾ, ਕਨੇਡਾ
ਮਨੁੱਖੀ ਮਨ ਦੇ ਸੁਪਨਿਆਂ ਦੀ ਗੱਲ ਕਰਦਾ ਕਹਾਣੀ ਸੰਗ੍ਰਹਿ ‘ਸੁਪਨੇ ਸੱਚ ਹੋਣਗੇ’
ਬਲਜਿੰਦਰ ਸੰਘਾ, ਕਨੇਡਾ
ਖੂਬਸੂਰਤ ਖ਼ਿਆਲਾਂ ਦੀ ਉਡਾਰੀ - ਅੰਬਰਾਂ ਦੀ ਭਾਲ ਵਿੱਚ
ਰਾਜਵੰਤ ਬਾਗੜੀ, ਪੰਜਾਬ
ਦਾਇਰਿਆਂ ਤੋਂ ਪਾਰ ਜਾਣ ਦੀ ਜੁਸਤਜੂ: ਬੱਦਲਾਂ ਤੋਂ ਪਾਰ
ਗੁਰਪਾਲ ਸਿਘ ਸੰਧੂ (ਡਾ.), ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ
ਚੁੱਪ ਵਿਚੋਂ ਬੋਲਦੇ ਸ਼ਬਦ ‘ਚੁੱਪ ਨਦੀ ਤੇ ਮੈਂ’/a>br> i>ਬਲਜਿੰਦਰ ਸੰਘਾ, ਕਨੇਡਾ ਗ਼ਦਰ ਲਹਿਰ ਦੀ ਕਹਾਣੀ
ਪੜਚੋਲਕਾਰ ਉਜਾਗਰ ਸਿੰਘ
ਲੇਖਕ ਮਨਦੀਪ ਖੁਰਮੀ ਦੁਆਰਾ ਸੰਪਾਦਿਤ ਪੁਸਤਕ “ਪੰਜਾਬੀਆਂ ਦੇ ਵਿਹੜੇ ਦਾ ਫੁੱਲ” ਲੋਕ ਅਰਪਣ
ਭਾਈ ਪ੍ਰਧਾਨ ਮੰਤਰੀ, ਨਰਿੰਦਰ ਮੋਦੀ ਬਾਰੇ ਕਿਤਾਬ ਪੰਜਾਬੀ ਭਾਸ਼ਾ ’ਚ ਤਿਆਰ
ਸਤੀਸ਼ ਗੁਲਾਟੀ, ਲੁਧਿਆਣਾ
ਗੁੰਡਾ
ਜਸਵਿੰਦਰ ਸੰਧੂ
ਪੰਜਾਬੀ ਲਿਖਰੀ ਸਭਾ ਵਲੋ ਹਰਿਮੰਦਰ ਕੋਰ ਢਿੱਲੋ ਦੀ ਕਿਤਾਬ ‘ਧਰਤ ਤੇ ਫੁੱਲ’ ਲੋਕ ਅਰਪਣ
ਸੁੱਖਪਾਲ ਪਰਮਾਰ, ਕੈਲਗਰੀ
ਨੌਜਵਾਨ ਸ਼ਾਇਰ ਹਰਮਨਦੀਪ ਚੜ੍ਹਿੱਕ ਦੀ ਪਲੇਠੀ ਕੋਸਿ਼ਸ਼ “ਨਵੀਂ ਦੁਨੀਆ ਦੇ ਬਾਸ਼ਿੰਦਿਓ”
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ
ਹਰਮਨਦੀਪ ਚੜਿੱਕ ਦੀ ਕਾਵਿ ਪੁਸਤਕ ਕਾਮਰੇਡ ਜਗਰੂਪ ਵੱਲੋਂ ਲੋਕ ਅਰਪਣ
ਮਿੰਟੂ ਖੁਰਮੀ ਹਿੰਮਤਪੁਰਾ
ਅਨਮੋਲ ਕੌਰ ਦਾ ਨਾਵਲ "ਹੱਕ ਲਈ ਲੜਿਆ ਸੱਚ"
ਜਸਵੀਰ ਸਿੰਘ ਰਾਣਾ, ਸੰਗਰੂਰ
ਵਿਪਸਾ ਵਲੋਂ ਸੁੱਖੀ ਧਾਲੀਵਾਲ ਦੀ ਪਲੇਠੀ ਪੁਸਤਕ ‘ਬੇਚੈਨੀ ਦਾ ਖੰਜਰ’ ਲੋਕ ਅਰਪਨ
ਹਰਜਿੰਦਰ ਕੰਗ, ਕੈਲੀਫੋਰਨੀਆ
‘ਮੁਕੇਸ਼ : ਸੁਨਹਿਰੇ ਸੁਰ ਅਤੇ ਸੁਨਹਿਰੇ ਦਿੱਲ ਦਾ ਮਾਲਕ’
ਸ਼੍ਰੀ ਅਮਰਜੀਤ ਸਿੰਘ ਕੋਹਲੀ, ਦਿੱਲੀ
ਮਾਨਵੀ ਵੇਦਨਾਂ ਤੇ ਸੰਵੇਦਨਾਂ ਦੀ ਉਦਾਸ ਪਰ ਚਿੰਤਨਸ਼ੀਲ ਇਬਾਰਤ: ਕੁੜੀਆਂ ਨੂੰ ਸੁਆਲ ਨਾ ਕਰੋ
ਨਿਰੰਜਣ ਬੋਹਾ, ਮਾਨਸਾ
ਗਰਮ ਮਸਾਲਿਆਂ ਰਾਹੀਂ ਰੋਗਾਂ ਦਾ ਇਲਾਜ
ਲੇਖਕ ਅਤੇ ਸੰਗ੍ਰਹਿ ਕਰਤਾ:
ਸਰਜੀਤ ਤਲਵਾਰ, ਸ਼ਿਖਾ ਸਿੰਗਲਾ,
ਮਾਂ ਬਣਨ ਤੋਂ ਪਹਿਲਾਂ ਅਤੇ ਬਾਅਦ ਦਾ ਸਫ਼ਰ
ਲੇਖਕ ਅਤੇ ਸੰਗ੍ਰਹਿ-ਕਰਤਾ: ਝ ਸਰਜੀਤ ਤਲਵਾਰ ਝ ਸ਼ਿਖਾ ਸਿੰਗਲਾ
ਜੀਵਨੀ ਸ਼ਹੀਦ ਭਗਤ ਸਿੰਘ
ਲੇਖਕ: ਮਲਵਿੰਦਰਜੀਤ ਸਿੰਘ ਵੜੈਚ
ਪੰਜਾਬੀ ਆਰਸੀ ਕਲੱਬ ਵੱਲੋਂ ਸ਼ਾਇਰਾ ਤਨਦੀਪ ਤਮੰਨਾ ਦਾ ਪਲੇਠਾ ਕਾਵਿ-ਸੰਗ੍ਰਹਿ ‘ਇਕ ਦੀਵਾ ਇਕ ਦਰਿਆ’ ਰਿਲੀਜ਼ ਅਤੇ ਰਵਿੰਦਰ ਰਵੀ, ਪਰਮਿੰਦਰ ਸੋਢੀ ਜੀਵਨ ਕਾਲ਼ ਪ੍ਰਾਪਤੀ ਪੁਰਸਕਾਰਾਂ ਨਾਲ਼ ਸਨਮਾਨਿਤ
- ਦਵਿੰਦਰ ਪੂਨੀਆ, ਸਰੀ, ਕੈਨੇਡਾ
ਪੰਜਾਬੀ ਲਿਖਾਰੀ ਸਭਾ ਵੱਲੋਂ ਪਰਸ਼ੋਤਮ ਲਾਲ ਸਰੋਏ ਦੀ ਪੁਸਤਕ ‘ਮਾਲਾ ਦੇ ਮਣਕੇ’ ਰਿਲੀਜ਼ ਪੰਜਾਬੀ ਫੋਰਮ ਕੈਨੇਡਾ ਵੱਲੋਂ ਬਲਬੀਰ ਸਿੰਘ ਮੋਮੀ ਦੀ ਸ਼ਾਹਮੁਖੀ ਵਿਚ ਛਪੀ ਸਵੈ-ਜੀਵਨੀ “ਕਿਹੋ ਜਿਹਾ ਸੀ ਜੀਵਨ” ਭਾਗ-1 ਭਰਵੇਂ ਇਕੱਠ ਵਿਚ ਲੋਕ ਅਰਪਣ
ਹਰਚੰਦ ਬਾਸੀ, ਟੋਰਾਂਟੋ 
ਬਾਬਾ ਨਿਧਾਨ ਸਿੰਘ ਜੀ ਦੇ ਜੀਵਨ ਅਤੇ ਯੋਗਦਾਨ ਸਬੰਧੀ ਪੁਸਤਕ ਹੋਈ ਰਿਲੀਜ਼
ਕੁਲਜੀਤ ਸਿੰਘ ਜੰਜੂਆ,ਟੋਰਾਂਟੋ

ਗੁਰਜਤਿੰਦਰ ਸਿੰਘ ਰੰਧਾਵਾ ਦੀ ਕਿਤਾਬ ‘ਸਮੇਂ ਦਾ ਸੱਚ’ ਅਮਰੀਕਾ ਵਿਚ ਹੋਈ ਰਲੀਜ਼

ਪੰਜਾਬੀ ਦਾ ਨਵਾਂ ਮਾਣ: ਰੂਪਿੰਦਰਪਾਲ (ਰੂਪ) ਸਿੰਘ ਢਿੱਲੋਂ
ਅਮਰ ਬੋਲਾ

ਪ੍ਰਵਾਸੀ ਲੇਖਕ ਪਿਆਰਾ ਸਿੰਘ ਕੁੱਦੋਵਾਲ ਦੀ ਪਲੇਠੀ ਪੁਸਤਕ `ਸਮਿਆਂ ਤੋ ਪਾਰ` ਦਾ ਲੋਕ ਅਰਪਣ
ਪੁਸਤਕ ਗੁਰਮੁੱਖੀ ਤੇ ਸ਼ਾਹਮੁੱਖੀ ਭਾਸ਼ਾਵਾਂ `ਚ ਉਪਲੱਭਧ

ਕੁਲਜੀਤ ਸਿੰਘ ਜੰਜੂਆ, ਟੋਰੋਂਟੋ

ਉਮੀਦ ਤੇ ਬਰਾਬਰਤਾ ਦੀ ਬਾਤ ਪਾਉਂਦੀ ਕਲਾਕਾਰ ਦੀ ਸ਼ਾਇਰੀ ਹੈ-ਸ਼ੁਸ਼ੀਲ ਦੁਸਾਂਝ - ਪੰਜਾਬੀ ਗ਼ਜ਼ਲ ਮੰਚ ਵੱਲੋਂ ਸੁਭਾਸ਼ ਕਲਾਕਾਰ ਦੀ ਪੁਸਤਕ ਲੋਕ ਅਰਪਣ ਕੀਤੀ
ਬੁੱਧ ਸਿੰਘ ਨੀਲੋਂ, ਲੁਧਿਆਣਾ
ਨਾਰਵੇ ਚ ਉਜਾਗਰ ਸਿੰਘ ਸਖੀ ਹੋਣਾ ਦੀ ਪੁਸਤਕ ਛਿਲਦਨ(ਸੋਮਾ ਜਾ ਸਾਧਨ) ਨੂੰ ੳਸਲੋ ਦੀਆਕੂਨ ਹਾਈ ਸਕੂਲ ਚ ਰਿਲੀਜ਼ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਸ਼ਿਵ ਚਰਨ ਜੱਗੀ ਕੁੱਸਾ ਵੱਲੋਂ ਟਿਸ਼ੂ ਰਾਣਾ ਦਾ ਕਾਵਿ ਸੰਗ੍ਰਹਿ " ਵਗਦੀ ਸੀ ਰਾਵੀ" ਰਿਲੀਜ਼
ਮਿੰਟੂ ਖੁਰਮੀਂ, ਨਿਹਾਲ ਸਿੰਘ ਵਾਲਾ
ਨਾਸਤਿਕ ਬਾਣੀ ਲੋਕ-ਅਰਪਣ
ਹਰਪ੍ਰੀਤ ਸੇਖਾ, ਕਨੇਡਾ
ਸਾਧੂ ਬਿਨਿੰਗ ਦੀ ਪੁਸਤਕ ਨਾਸਤਿਕ ਬਾਣੀ
ਪੰਜਾਬੀ ਸਾਹਿਤ ਕਲਾ ਕੇਂਦਰ, ਸਾਊਥਾਲ, ਯੂ ਕੇ ਵਲੋਂ
ਡਾ. ਸਾਥੀ ਲੁਧਿਆਣਵੀ ਦੀ ਨਵੀਂ ਕਾਵਿ ਪੁਸਤਕ “ਪੱਥਰ” ਰੀਲੀਜ਼
ਜ਼ਿੰਦਗੀ ਦਾ ਸੱਚ ਦਰਸਾਉਂਦੀਆਂ 'ਪੱਚਰਾਂ'
ਸੁਰਿੰਦਰ ਰਾਮਪੁਰੀ
ਸਤਵੰਤ ਸਿੰਘ : ਵਿਸ਼ਵ ਯਾਤਰਾਵਾਂ, ਧਾਰਮਿਕ ਅੰਧ-ਵਿਸ਼ਵਾਸ ਅਤੇ ਸਫ਼ਰਨਾਮਾ ਸਾਹਿਤ
ਸੁਖਿੰਦਰ
ਜੋਗਿੰਦਰ ਸਿੰਘ ਸੰਘੇੜਾ ਦੀ ਕਿਤਾਬ ਨੂਰਾਂ ਦਾ ਨਿੱਘਾ ਸਵਾਗਤ ਜਗਜੀਤ ਪਿਆਸਾ ਦਾ ਪਲੇਠਾ ਕਾਵਿ ਸੰਗ੍ਰਹਿ 'ਤੂੰ ਬੂਹਾ ਖੋਲ੍ਹ ਕੇ ਰੱਖੀਂ' ਲੋਕ ਅਰਪਿਤ
ਅੰਮ੍ਰਿਤ ਅਮੀ, ਕੋਟਕਪੂਰਾ
ਰਛਪਾਲ ਕੌਰ ਗਿੱਲ: ਮਨੁੱਖੀ ਮਾਨਸਿਕਤਾ ਦੀਆਂ ਤਹਿਆਂ ਫਰੋਲਦੀਆਂ ਕਹਾਣੀਆਂ
ਸੁਖਿੰਦਰ
ਬੁੱਢੇ ਦਰਿਆ ਦੀ ਜੂਹ
ਲੇਖਕ: ਸ਼ਿਵਚਰਨ ਜੱਗੀ ਕੁੱਸਾ
ਪੜਚੋਲ: ਡਾ: ਜਗਦੀਸ਼ ਕੌਰ ਵਾਡੀਆ  
ਪ੍ਰਸਿੱਧ ਪੰਜਾਬੀ ਲੇਖਿਕਾ ਪਰਮਜੀਤ ਕੋਰ ਸਰਹਿੰਦ ਵੱਲੋ ਨਵ ਲਿੱਖਤ ਪੰਜਾਬੀ ਸਾਕ-ਸਕੀਰੀਆਂ ਤੇ ਰੀਤਾ ਤੇ ਆਧਾਰਿਤ ਪੁਸਤਕ ਪਾਠਕ ਦੀ ਕਚਹਿਰੀ 'ਚ
ਰੁਪਿੰਦਰ ਢਿੱਲੋ ਮੋਗਾ
ਪ੍ਰਵਾਸੀ ਸਫ਼ਰਨਾਮਾਕਾਰ ਸਤਵੰਤ ਸਿੰਘ ਦੀ ਪਲੇਠੀ ਪੁਸਤਕ "ਮੇਰੀਆਂ ਅਭੁੱਲ ਵਿਸ਼ਵ ਯਾਤਰਾਵਾਂ" ਜਾਰੀ
ਕੁਲਜੀਤ ਸਿੰਘ ਜੰਜੂਆ
ਸਰਵਉੱਤਮ ਕਿਤਾਬ ਨੂੰ ਕਲਮ ਫਾਉਂਡੇਸ਼ਨ ਦੇਵੇਗੀ 100,000 ਰੁਪਏ ਦਾ ਇਨਾਮ
ਕੁਲਜੀਤ ਸਿੰਘ ਜੰਜੂਆ
ਭਰਿੰਡ - ਰੁਪਿੰਦਰਪਾਲ ਸਿੰਘ ਢਿੱਲੋਂ
ਰਾਣਾ ਬੋਲਾ
ਜੱਗੀ ਕੁੱਸਾ ਦਾ ਨਾਵਲ 'ਸਟਰਗਲ ਫ਼ਾਰ ਔਨਰ'
ਮਨਦੀਪ ਖ਼ੁਰਮੀ ਹਿੰਮਤਪੁਰਾ
ਖ਼ੁਦ 'ਸਰਘੀ ਦੇ ਤਾਰੇ ਦੀ ਚੁੱਪ' ਵਰਗੀ ਹੈ ਭਿੰਦਰ ਜਲਾਲਾਬਾਦੀ
ਸ਼ਿਵਚਰਨ ਜੱਗੀ ਕੁੱਸਾ
ਚਾਰੇ ਕੂਟਾਂ ਸੁੰਨੀਆਂ - ਸ਼ਿਵਚਰਨ ਜੱਗੀ ਕੁੱਸਾ
ਨਿਰਮਲ ਜੌੜਾ
ਸਰੀ ' ਕਹਾਣੀ-ਸੰਗ੍ਰਹਿ "ਬਣਵਾਸ ਬਾਕੀ ਹੈ" ਲੋਕ ਅਰਪਿਤ - ਗੁਰਵਿੰਦਰ ਸਿੰਘ ਧਾਲੀਵਾਲ
ਬਾਤਾਂ ਬੀਤੇ ਦੀਆਂ
ਲੇਖਕ: ਗਿਆਨੀ ਸੰਤੋਖ ਸਿੰਘ
ਪ੍ਰਕਾਸ਼ਕ: ਭਾਈ ਚਤਰ ਸਿੰਘ ਜੀਵਨ ਸਿੰਘ ਅੰਮ੍ਰਿਤਸਰ
ਬੱਚਿਆਂ ਲਈ ਪੁਸਤਕਾਂ
ਜਨਮੇਜਾ ਜੌਹਲ
"ਬਣਵਾਸ ਬਾਕੀ ਹੈ" ਭਿੰਦਰ ਜਲਾਲਾਬਾਦੀ ਦੀ ਪਲੇਠੀ, ਅਨੂਠੀ ਅਤੇ ਅਲੌਕਿਕ ਪੇਸ਼ਕਾਰੀ
ਸ਼ਿਵਚਰਨ ਜੱਗੀ ਕੁੱਸਾ
ਇਕ ਪੁਸਤਕ, ਦੋ ਦ੍ਰਿਸ਼ਟੀਕੋਨ
ਡਾ. ਜਸਪਾਲ ਕੌਰ
ਡਾ. ਸੁਤਿੰਦਰ ਸਿੰਘ ਨੂਰ
ਰੂਹ ਲੈ ਗਿਆ ਦਿਲਾਂ ਦਾ ਜਾਨੀ
ਸ਼ਿਵਚਰਨ ਜੱਗੀ ਕੁੱਸਾ
“ਪੈਰਾਂ ਅੰਦਰ ਵੱਸਦੇ ਪਰਵਾਸ ਦਾ ਉਦਾਸੀ ਰੂਪ ਹੈ ਇਹ ਸਵੈਜੀਵਨੀ”
ਡਾ. ਗੁਰਨਾਇਬ ਸਿੰਘ
ਅਕਾਲ ਤਖ਼ਤ ਸਾਹਿਬ (ਫ਼ਲਸਫ਼ਾ ਅਤੇ ਰੋਲ)
ਡਾ: ਹਰਜਿੰਦਰ ਸਿੰਘ ਦਿਲਗੀਰ
ਰਵਿੰਦਰ ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ
ਸ਼ਹੀਦ ਬੀਬੀ ਸੁੰਦਰੀ ਦੀ ਪੁਸਤਕ ਰੀਲੀਜ਼
ਜਨਮੇਜਾ ਜੌਹਲ ਦੀਆਂ ਚਾਰ ਬਾਲ ਕਿਤਾਬਾਂ ਜਾਰੀ ਰਵਿੰਦਰ ਰਵੀ ਦਾ ਕਾਵਿ-ਨਾਟਕ: “ਚੱਕ੍ਰਵਯੂਹ ਤੇ ਪਿਰਾਮਿਡ”
ਨਿਰੰਜਨ ਬੋਹਾ
ਰਵਿੰਦਰ ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ
“ਕਨੇਡੀਅਨ ਪੰਜਾਬੀ ਸਾਹਿਤ” - ਸੁਖਿੰਦਰ
ਪੂਰਨ ਸਿੰਘ ਪਾਂਧੀ
‘ਮਨ ਦੀ ਕਾਤਰ’ ਦੀ ਸ਼ਾਇਰੀ ਪੜ੍ਹਦਿਆਂ
ਡਾ. ਸ਼ਮਸ਼ੇਰ ਮੋਹੀ
ਸ਼ਿਵਚਰਨ ਜੱਗੀ ਕੁੱਸਾ ਦੇ 18ਵੇਂ ਨਾਵਲ 'ਸੱਜਰੀ ਪੈੜ ਦਾ ਰੇਤਾ' ਦੀ ਗੱਲ ਕਰਦਿਆਂ....!
ਮਨਦੀਪ ਖੁਰਮੀ ਹਿੰਮਤਪੁਰਾ (ਇੰਗਲੈਂਡ)
‘ਕਨੇਡਾ ਦੇ ਗਦਰੀ ਯੋਧੇ’ - ਪੁਸਤਕ ਰਿਲੀਜ਼ ਸਮਾਗਮ
ਸੋਹਣ ਸਿੰਘ ਪੂੰਨੀ
ਹਾਜੀ ਲੋਕ ਮੱਕੇ ਵੱਲ ਜਾਂਦੇ...ਤੇ ਮੇਰਾ ਰਾਂਝਣ ਮਾਹੀ ਮੱਕਾ...ਨੀ ਮੈਂ ਕਮਲ਼ੀ ਆਂ
ਤਨਦੀਪ ਤਮੰਨਾਂ, ਕੈਨੇਡਾ (ਸੰਪਾਦਕਾ 'ਆਰਸੀ')
ਸੇਵਾ ਸਿਮਰਨ ਦੀ ਮੂਰਤਿ: ਸੰਤ ਬਾਬਾ ਨਿਧਾਨ ਸਿੰਘ ਸੰਪਾਦਕ – ਸ. ਪਰਮਜੀਤ ਸਿੰਘ ਸਰੋਆ
ਤੱਲ੍ਹਣ – ਕਾਂਡ ਤੋਂ ਬਾਅਦ
ਜਸਵਿੰਦਰ ਸਿੰਘ ਸਹੋਤਾ
ਜਦੋਂ ਇਕ ਦਰੱਖ਼ਤ ਨੇ ਦਿੱਲੀ ਹਿਲਾਈ ਲੇਖਕ
ਮਨੋਜ ਮਿੱਟਾ ਤੇ ਹਰਵਿੰਦਰ ਸਿੰਘ ਫੂਲਕਾ
ਕਿਹੜੀ ਰੁੱਤੇ ਆਏ ਨਾਵਲਕਾਰ
ਨਛੱਤਰ ਸਿੰਘ ਬਰਾੜ
 
kav-ras2_140.jpg (5284 bytes)

vid-tit1_ratan_140v3.jpg (5679 bytes)

pal-banner1_142.jpg (14540 bytes)

sahyog1_150.jpg (4876 bytes)

Terms and Conditions
Privay Policy
© 1999-2021, 5abi.com

www.5abi.com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

banner1-150.gif (7792 bytes)