|
|
|
|
ਜਸਮੇਰ ਸਿੰਘ
ਹੋਠੀ ਦੀ ‘ਸਤ ਵਾਰ’ ਸਤ ਦਿਨਾਂ ਦੀ ਗੁਰਮਤਿ ਵਿਆਖਿਆ
ਨਿਵੇਕਲੀ ਪੁਸਤਕ
ਉਜਾਗਰ ਸਿੰਘ, ਪਟਿਆਲਾ
(06/09/2022) |
|
|
|
ਜਸਮੇਰ
ਸਿੰਘ ਸੇਠੀ ਬਰਤਾਨੀਆਂ ਦੇ ਬਰਮਿੰਘਮ ਸ਼ਹਿਰ ਵਿੱਚ ਵਸੇ ਹੋਏ ਪੰਜਾਬੀ ਦੇ
ਸਿਰਮੌਰ ਲੇਖਕ ਹਨ, ਜਿਹੜੇ 'ਪੰਜਾਬ, ਪੰਜਾਬੀ ਅਤੇ ਪੰਜਾਬੀਅਤ' ਨਾਲ ਪਿਆਰ
ਕਰਨ ਵਾਲੇ ਇਨਸਾਨ ਹਨ। ਹੁਣ ਤੱਕ ਉਨ੍ਹਾਂ ਦੀਆਂ 6 ਪੰਜਾਬੀ ਅਤੇ 3 ਹਿੰਦੀ
ਵਿੱਚ ਨਿਵੇਕਲੀਆਂ ਪੁਸਤਕਾਂ ਪ੍ਰਕਾਸ਼ਤ ਹੋ ਚੁੱਕੀਆਂ ਹਨ।
ਚਰਚਾ
ਅਧੀਨ ‘ਸਤ ਵਾਰ’ ਪੁਸਤਕ ਭਾਰਤੀਆਂ, ਪੰਜਾਬੀਆਂ ਅਤੇ ਖਾਸ ਤੌਰ ‘ਤੇ ਨਾਨਕ
ਨਾਮ ਲੇਵਾ ਸੰਗਤ ਲਈ ਅਦਭੁਤ ਜਾਣਕਾਰੀ ਪ੍ਰਦਾਨ ਕਰਦੀ ਹੈ। ਇਸ ਪੁਸਤਕ ਵਿੱਚ
7 ਦਿਨ ਐਤਵਾਰ ਤੋਂ ਸਨਿਚਰਵਾਰ ਅਤੇ 7 ਗ੍ਰਹਿਾਂ ਸੂਰਜ, ਚੰਦਰਮਾ,
ਮੰਗਲ, ਬੁਧ, ਬ੍ਰਸਪਤੀ ਗੁਰੂ, ਸ਼ੁਕਰ ਅਤੇ ਸ਼ਨੀ ਬਾਰੇ ਵਿਸਤਾਰ ਪੂਰਬਕ
ਜਾਣਕਾਰੀ ਦਿੱਤੀ ਹੋਈ ਹੈ ਜੋ ਕਿ ਸਿੱਖ ਧਰਮ ਦੇ ਮੁੱਦਈਆਂ ਨੂੰ ਵਹਿਮਾ
ਭਰਮਾ ਤੋਂ ਦੂਰ ਰਹਿਣ ਸੰਬੰਧੀ ਵਿਲੱਖਣ ਜਾਣਕਾਰੀ ਦਿੰਦੀ ਹੈ।
ਇਹ ਪੁਸਤਕ ਮੈਨੂੰ ‘ਪੰਜਾਬੀ ਯੂਰਪੀ ਸੱਥ ਵਾਲਸਾਲ ਦੇ
ਸੰਚਾਲਕ’ ਮੋਤਾ ਸਿੰਘ ਸਰਾਏ ਦੇ ਉਦਮ ਰਾਹੀਂ ਪ੍ਰਾਪਤ ਹੋਈ ਹੈ। ਸਿੱਖ ਧਰਮ
ਵਿੱਚ ਜਿਹੜੀ ਗ੍ਰਹਿਾਂ ਵਾਲੀ ਗੱਲ ਹੈ, ਇਹ ਆਮ ਸਿੱਖ ਸੰਗਤ ਨੂੰ ਵਹਿਮਾ
ਭਰਮਾ ਵਿੱਚ ਪੈਣ ਦਾ ਸ਼ੱਕ ਪ੍ਰਗਟ ਕਰਦੀ ਸੀ। ਇਸ ਪੁਸਤਕ ਨੂੰ ਪੜ੍ਹਨ ਤੋਂ
ਪਤਾ ਲੱਗਿਆ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਸਤ ਵਾਰ ਅਤੇ ਦੋ
ਬਾਰਹ ਮਾਹਾ ਹਨ, ਜੋ ਸੂਰਜ ਦੇ ਚਲਣ ਨਾਲ ਤਬਦੀਲੀ ਆਉਂਦੀ ਹੈ, ਮਹੀਨੇ
ਬਦਲਦੇ ਹਨ, ਸਾਂਕਰਾਂਤੀ ਆਉਂਦੀ ਹੈ, ਜਿਸ ਨੂੰ ਅਸੀਂ ਸੰਗ੍ਰਾਂਦ ਕਹਿੰਦੇ
ਹਾਂ। ਰੁੱਤਾਂ ਬਦਲਦੀਆਂ ਹਨ, ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਰੁੱਤਾਂ
ਬਾਰੇ ਵੀ ਵਖਿਆਨ ਹੈ। ਚੰਦਰਮਾ ਅਨੁਸਾਰ ਤਿੱਥਾਂ ਦੇ ਬਦਲਣ ਨਾਲ, ਚੰਦਰਮਾ
ਦੇ ਚਲਣ ਨਾਲ ਮਹੀਨਾ ਪੂਰਾ ਪੂਰਨਮਾਸ਼ੀ ਤੇ ਮੱਸਿਆ ਆਦਿ ਆਉਂਦੀਆਂ ਹਨ।
ਜਸਮੇਰ ਸਿੰਘ ਸੇਠੀ ਨੇ ਇਹ ਪੁਸਤਕ ਪੂਰੀ ਖੋਜ ਤੋਂ ਬਾਅਦ ਲਿਖੀ ਲਗਦੀ
ਹੈ। ਉਨ੍ਹਾਂ ਪਾਠਕਾਂ ਨੂੰ ਵਿਸਤਾਰ ਪੂਰਬਕ ਦਿਨਾ ਅਤੇ ਗ੍ਰਹਿਾਂ ਬਾਰੇ
ਧਾਰਮਿਕ, ਸਮਾਜਿਕ ਅਤੇ ਵਿਗਿਆਨਿਕ ਜਾਣਕਾਰੀ ਦੇ ਕੇ ਸਾਰੇ ਭਰਮ ਭੁਲੇਖੇ
ਦੂਰ ਕੀਤੇ ਹਨ। ਇਸ ਦੇ ਨਾਲ ਉਨ੍ਹਾਂ ਨੇ ਇਨ੍ਹਾਂ ਪੱਖਾਂ ਦੇ ਮੁਕਾਬਲੇ
ਗੁਰਮਤਿ ਦੀਆਂ ਉਦਾਹਰਨਾ ਦੇ ਕੇ ਇਹ ਸਿੱਧ ਕਰਨ ਦੀ ਕੋਸ਼ਿਸ਼ ਕੀਤੀ ਹੈ ਕਿ
ਸਿੱਖ ਧਰਮ ਵਿੱਚ ਇਨ੍ਹਾਂ ਬਾਰੇ ਵੀ ਸਹੀ ਜਾਣਕਾਰੀ ਉਪਲਭਧ ਹੈ। ਭਾਵ
ਇਨ੍ਹਾਂ ਦਿਨਾਂ ਅਤੇ ਗ੍ਰਹਿਾਂ ਬਾਰੇ ਸਿੱਖ ਧਰਮ ਦਾ ਦਿ੍ਰਸ਼ਟੀਕੋਣ ਦਰਸਾਇਆ
ਗਿਆ ਹੈ। ਪੰਜਾਬੀ ਵਿੱਚ ਇਹ ਅਜਿਹੀ ਪਹਿਲੀ ਪੁਸਤਕ ਹੈ, ਜਿਸ ਵਿੱਚ ਇਤਨੀ
ਵਿਆਖਿਆ ਨਾਲ ਦੱਸਿਆ ਗਿਆ ਹੈ।
ਸਿੱਖ ਧਰਮ ਨਵਾਂ ਹੈ ਪ੍ਰੰਤੂ ਇਹ
ਮਜ਼ਮੂਨ ਪੁਰਾਣਾ ਹੈ, ਅਰਥਾਤ ਕਰੋੜਾਂ ਅਰਬਾਂ ਸਾਲ ਦਾ ਹੈ। ਸਦੀਆਂ ਤੋਂ ਚਲੇ
ਆ ਰਹੇ ਭਰਮ ਭੁੱਲੇਖੇ ਦੂਰ ਕਰਨ ਲਈ ਸਤਿਗੁਰਾਂ ਨੇ ਥਿੱਤੀ ਬਾਣੀਆਂ ਤੇ ਸਤ
ਵਾਰਾਂ ਦੇ ਉਪਦੇਸ਼ ਬਖ਼ਸ਼ਿਸ਼ ਕੀਤੇ ਹਨ। ਪੁਰਾਤਨ ਪ੍ਰਚਲਿਤ ਰੀਤਾਂ ਦਾ ਵਰਣਨ
ਕਰਕੇ ਸਿੱਖਾਂ ਨੂੰ ਨਿਆਰੇ ਰਹਿਣ ਲਈ ਪ੍ਰਭੂ ਭਗਤੀ ਦੀ ਰੀਤ ਨੂੰ ਦਿ੍ਰੜ੍ਹ
ਰੱਖਣ ਲਈ ਪ੍ਰੇਰਿਆ ਹੈ। ਜੇ ਸਤਿਗੁਰੂ ਜੀ ਗੁਰਬਾਣੀ ਵਿੱਚ ਚੰਦਰਮਾ ਦੀਆਂ
ਤਿੱਥਾਂ ਬਾਰੇ ਤਿੰਨ ਬਾਣੀਆਂ ਅੰਕਿਤ ਕਰਦੇ ਹਨ ਤਾਂ ਖਾਸ ਹੀ ਸਮਝੋ।
ਸਤ ਵਾਰ ਵਿੱਚ ਗ੍ਰਹਿਾਂ ਦੀ ਦੂਰੀ, ਉਨ੍ਹਾਂ ਦੀ ਰਫ਼ਤਾਰ ਤੇ ਹੋਰ
ਨਿਧੀਆਂ, ਸਿਧੀਆਂ ਬਾਰੇ ਬਹੁਤ ਥਾਵਾਂ ‘ਤੇ ਹਿੰਦੂਇਜ਼ਮ ਦੀਆਂ
ਉਦਾਹਰਣਾਂ ਦੇ ਕੇ ਕਮਾਲ ਕੀਤੀ ਹੈ। ਇਨ੍ਹਾਂ 9 ਗ੍ਰਹਿਾਂ ਨੂੰ
ਦੇਵਤੇ ਵੀ ਕਿਹਾ ਜਾਂਦਾ ਹੈ। ਕਈ ਸਾਇੰਸਦਾਨ 8 ਗ੍ਰਹਿ ਮੰਨਦੇ ਹਨ। ਕੁਝ
ਖਾਸ ਦਿਨ ਅਸੀਂ ਮਨਾਉਂਦੇ ਹਾਂ ਜਿਵੇਂ ਜਨਮ ਦਿਨ, ਵਿਆਹ ਦੀ ਵਰ੍ਹੇ ਗੰਢ,
ਮਦਰਜ਼, ਫਾਦਰਜ਼ ਦਿਨ, ਆਦਿ ਪ੍ਰੰਤੂ ਸਾਰੇ ਦਿਨ ਇਕੋ
ਜਹੇ ਹੁੰਦੇ ਹਨ, ਕੋਈ ਚੰਗਾ ਜਾਂ ਬੁਰਾ ਨਹੀਂ ਹੁੰਦਾ।
ਸਿ੍ਰਸ਼ਟੀ
ਦੀ ਸਿਰਜਣਾ ਬਾਰੇ ਵਿਗਿਆਨੀਆਂ ਦੀਆਂ ਦੋ ਧਾਰਾਵਾਂ ਹਨ ਪ੍ਰੰਤੂ ਬਹੁਮਤ ਇਹ
ਮੰਨਦੇ ਹਨ ਕਿ ਸ਼ਾਇਦ ਪਹਿਲਾਂ ਮੱਛੀਆਂ ਸਨ, ਫਿਰ ਰੀਂਗਣ ਵਾਲੇ ਜੀਵ ਬਣੇ,
ਫਿਰ ਥਣਧਾਰੀ ਤੇ ਫਿਰ ਵਿਕਾਸ ਕਰਕੇ ਬਾਂਦਰ ਤੋਂ ਮਨੁੱਖ ਬਣੇ।
ਬਹੁਤੇ ਧਰਮਾ ਦੀਆਂ ਥੀਓਰੀਆਂ ਵੱਖਰੀਆਂ ਹਨ।
ਇਸ
ਪੁਸਤਕ ਦੇ 8 ਚੈਪਟਰ ‘ਆਦਿਤ ਕਰੈ ਭਗਤਿ ਆਰੰਭ’, ‘ਸੋਮਵਾਰਿ ਸਸਿ
ਅੰਮਿ੍ਰਤੁ ਝਰੈ॥’, ‘ਚੰਦਰਮਾ ਦੀਆਂ ਥਿੱਤਾਂ’, ‘ਮੰਗਲਿ ਮਾਇਆ ਮੋਹੁ
ਉਪਾਇਆ’॥, ‘ਬੁਧਵਾਰਿ ਆਪੇ ਬੁਧਿ ਸਾਰੁ॥’, ਵੀਰਵਾਰਿ ਵੀਰ ਭਰਮਿ ਭੁਲਾਏ॥’,
‘ਸੁਕ੍ਰਵਾਰਿ ਪ੍ਰਭੁ ਰਹਿਆ ਸਮਾਈ॥’ ਛਨਿਛਰਵਾਰਿ ਸਉਣ ਸਾਸਤ ਬੀਚਾਰੁ॥’ ਅਤੇ
‘ਰਾਹੂ ਕੇਤੂ ਤੇ ਨੌਂ ਗ੍ਰਹਿ’ ਹਨ। ਸਿਰਫ ਸਿੱਖ ਧਰਮ ਦੀ ਵਿਚਾਰਧਾਰਾ
ਵਿਗਿਆਨੀਆਂ ਦੇ ਨਾਲ ਮਿਲਦੀ ਜੁਲਦੀ ਹੈ, ਜਿਵੇਂ ਗੁਰੂ ਸਾਹਿਬ ਲਿਖਦੇ ਹਨ-
ਆਪੇ ਸਿ੍ਰਸਟ ਉਪਾਇਦਾ ਪਿਆਰ ਕਰਿ ਸੂਰਜੁ ਚੰਦੁ ਚਾਨਾਣੁ॥ (ਅੰਗ 606)
ਸ੍ਰੀ ਗੁਰੂ ਅਮਰ ਦਾਸ ਜੀ ਉਚਾਰਦੇ ਹਨ-
ਸੂਰਜੁ ਚੰਦੁ ਕਰਹਿ
ਉਜੀਆਰਾ॥ ਸਭ ਮਹਿ ਪਸਰਿਆ ਬ੍ਰਹਮ ਪਸਾਰਾ॥ (ਅੰਗ 329)
ਸ੍ਰੀ
ਗੁਰੂ ਨਾਨਕ ਦੇਵ ਜੀ ਜਪੁਜੀ ਸਾਹਿਬ ਵਿੱਚ ਲਿਖਦੇ ਹਨ-
ਕੇਤੇ ਇੰਦ
ਚੰਦ ਸੂਰਜ ਕੇਤੇ ਕੇਤੇ ਮੰਡਲ ਦੇਸ॥
ਇਹੋ ਗੱਲ ਸਾਇੰਸਦਾਨ ਕਹਿੰਦੇ
ਹਨ। ਇਕ ਹੈਰਾਨੀ ਦੀ ਗੱਲ ਹੈ ਕਿ ਸਾਇੰਸਦਾਨਾ ਨੇ ਆਕਾਸ਼ ਨੂੰ ਤਾਂ ਬਹੁਤ
ਖੋਜਿਆ ਹੈ, ਪ੍ਰੰਤੂ ਗੁਰੂ ਸਾਹਿਬ ਨੇ ਪਹਿਲਾਂ ਹੀ ਕਹਿ ਦਿੱਤਾ ਹੈ-
ਗੁਣ ਗਾਵੈ ਬਲਿ ਰਾਉ ਸਪਤ ਪਾਤਾਲਿ ਬਸੰਤੋ॥ (ਅੰਗ 1390) ਪਾਤਾਲਾ
ਪਾਤਾਲ ਲਖ ਆਗਾਸਾ ਅਗਾਸ॥ (ਅੰਗ 5) ਅਨਿਕ ਅਕਾਸ ਅਨਿਕ ਪਾਤਾਲ॥ (ਅੰਗ
1236)
ਸਾਇੰਸਦਾਨ ਅਜੇ ਵੀ ਖੋਜ ਕਰਨ ‘ਤੇ ਲੱਗੇ ਹੋਏ ਹਨ ਪ੍ਰੰਤੂ
ਗੁਰੂ ਸਾਹਿਬ ਨੇ ਕਹਿ ਦਿੱਤਾ ਹੈ ਕਿ-
ਏਹੁ ਅੰਤੁ ਨ ਜਾਣੈ ਕੋਇ॥
ਬਹੁਤਾ ਕਹੀਐ ਬਹੁਤਾ ਹੋਇ॥ (ਅੰਗ 5) ਆਦਿਤ ਕਰੈ ਭਗਤਿ ਆਰੰਭ॥
ਆਦਿਤ ਐਤਵਾਰ ਨੂੰ ਕਿਹਾ ਜਾਂਦਾ ਹੈ। ਸਾਡੀ ਬਾਣੀ ਵਿਗਿਆਨਕ ਅਸੂਲਾਂ ‘ਤੇ
ਖੜ੍ਹੀ ਹੈ। ਸੂਰਜ ਸਾਰੀ ਸੂਰਜੀ ਪ੍ਰਣਾਲੀ ਦੇ ਵਿਚਕਾਰ ਹੈ। ਸਾਇੰਸਦਾਨ
ਇਸਨੂੰ 46 ਖਰਬ ਸਾਲ ਪਹਿਲਾਂ ਹੋਂਦ ਵਿੱਚ ਆਇਆ ਮੰਨਦੇ ਹਨ। ਸੂਰਜ ਦਾ ਆਕਾਰ
ਧਰਤੀ ਤੋਂ 13 ਲੱਖ ਗੁਣਾ ਵੱਧ ਹੈ। ਧਰਤੀ ਕਿਸ ਦਿਸ਼ਾ ਤੇ ਸੂਰਜ ਦੁਆਲੇ
ਘੁੰਮਦੀ ਮੋੜ ਕੱਟਦੀ ਹੈ ਤਾਂ ਰਾਤ ਹੁੰਦੀ ਹੈ। ਗੁਰਬਾਣੀ ਦਾ ਫਰਮਾਨ ਹੈ-
ਜਿਨਿ ਦਿਨੁ ਕਰਿ ਕੀਤੀ ਰਾਤਿ॥ ਦਿਵਸੁ ਰਾਤਿ ਦੁਇ ਦਾਈ ਖਲੈ ਸਗਲ
ਜਗਤੁ॥ (ਅੰਗ 8)
ਦਿਨ ਅਤੇ ਰਾਤ ਜੀਵਾਂ ਵਾਸਤੇ ਦੋਵੇਂ ਖਿਡਾਵੀ ਤੇ
ਖਿਡਾਵਾ ਹਨ ਤੇ ਇਨ੍ਹਾਂ ਦੇ ਪ੍ਰਭਾਵ ਹੇਠ ਜਗਤ ਖੇਡ ਰਿਹਾ ਹੈ। ਐਤਵਾਰ
ਵਾਲਾ ਦਿਨ ਜ਼ਿਆਦਾਤਰ ਜਗਤ ਵਿੱਚ ਛੁੱਟੀ ਵਾਲਾ ਦਿਨ ਹੈ। ਇਸ ਲਈ ਜ਼ਿਆਦਾ
ਸਮਾਗਮ ਇਸੇ ਦਿਨ ਹੁੰਦੇ ਹਨ। ਗੁਰਬਾਣੀ ਅਨੁਸਾਰ ਸਿੱਧ ਹੋ ਚੁੱਕਾ ਹੈ ਕਿ
ਸੂਰਜ, ਚੰਦ ਤੇ ਹੋ ਤਾਰੇ ਸਿਤਾਰੇ ਨੌਂ ਗ੍ਰਹਿ ਸਭ ਪ੍ਰਮਾਤਮਾ ਨੇ
ਸਿ੍ਰਸ਼ਿਟੀ ਦੀ ਰਚਨਾ ਕੀਤੀ ਹੈ। –
ਕਈ ਕੋਟਿ ਸਸੀਆਰ ਸੂਰ
ਨਖ੍ਹਤ੍ਰ॥ (ਅੰਗ 275)
ਐਤਵਾਰ ਦੀ ਧਾਤ ਸੋਨੇ ਨੂੰ ਮੰਨਦੇ ਹਨ।
ਐਤਵਾਰ ਨੂੰ ਗਹਿਣੇ ਪਾਉਣੇ ਸ਼ੁੱਭ ਸ਼ਗਨ ਗਿਣਿਆ ਜਾਂਦਾ ਹੈ। ਅਖਾਣ ਹੈ-
ਬੁਧਿ ਛਨਿਛਰ ਕਪੜਾ ਗਹਿਣਾ ਐਤਵਾਰ। ਸੋਮਵਾਰਿ ਸਸਿ ਅੰਮਿ੍ਰਤੁ
ਝਰੈ॥
ਸੋਮਵਾਰ ਨੂੰ ਚੰਦਰਾਮਾ ਦਾ ਦਿਨ ਮੰਨਦੇ ਹਨ। ਅੰਗਰੇਜ਼ੀ ਵਿੱਚ
ਚੰਦਰਮਾ ਨੂੰ ਮੂਨ ਆਖਦੇ ਹਨ ਤੇ ਮੂਨ ਤੋਂ ਹੀ ਮੰਡੇ
ਸੋਮਵਾਰ ਭਾਵ ਚੰਦਰਮਾ ਦਾ ਦਿਨ ਮਿਥਿਆ ਗਿਆ ਹੈ। ਚੰਦਰਮਾ ਨੂੰ ਧਰਤੀ ਦਾ
ਭਰਾ ਵੀ ਮੰਨਦੇ ਹਨ। ਧਰਤੀ ਦੇ ਆਕਾਰ ਸਾਮ੍ਹਣੇ ਚੌਥੇ ਹਿੱਸੇ ਦੇ ਕਰੀਬ ਹੈ।
ਚੰਦਰਮਾ ਦੀਆਂ ਥਿੱਤਾਂ ਬਾਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਤਿੰਨ
ਬਾਣੀਆਂ ਹਨ। ਜਿਵੇਂ ਸੂਰਜ ਦੇ ਦਿਨਾ ਨੂੰ ਵਾਰ ਆਖਿਆ ਜਾਂਦਾ ਹੈ, ਇਸ
ਤਰ੍ਹਾਂ ਚੰਦਰਮਾ ਦੇ ਦਿਨਾ ਨੂੰ ਥਿੱਤਾਂ ਆਖਿਆ ਜਾਂਦਾ ਹੈ। ਬਹੁਤ ਸਾਰੇ
ਭਾਰਤੀ ਤਿਉਹਾਰ, ਉਤਸਵ ਤੇ ਗੁਰਪੁਰਵ ਥਿੱਤਾਂ ਅਨੁਸਾਰ ਮਨਾਏ ਜਾਂਦੇ ਹਨ।
ਜਿਵੇਂ ਦੀਵਾਲੀ, ਮੱਸਿਆ ਅਤੇ ਪੂਰਨਮਾਸ਼ੀ। ਦੁਸਹਿਰਾ, ਹੋਲੀ ਤੇ ਹੋਲਾ
ਮਹੱਲਾ ਆਦਿ ਦੇਸੀ ਤਰੀਕਾਂ ਅਨੁਸਾਰ ਹਨ। ਐਤਵਾਰ ਤੋਂ ਬਾਅਦ ਸੋਮਵਾਰ ਆਉਂਦਾ
ਹੈ। ਦੁਨੀਆਂ ਵਿੱਚ ਹਫਤੇ ਦਾ ਪਹਿਲਾ ਕਾਰੋਬਾਰੀ ਦਿਨ ਹੈ। ਪੁਰਾਤਨ
ਸਭਿਆਤਾਵਾਂ ਵਿੱਚ ਚੰਦਰਮਾ ਤੇ ਸੋਮਵਾਰ ਬਾਰੇ ਲਿਖਿਆ ਮਿਲਦਾ ਹੈ।
ਵੱਖਰੇ-ਵੱਖਰੇ ਪ੍ਰਾਂਤਾਂ ਵਿੱਚ ਸੋਮਵਾਰ ਦੀ ਖਾਸ ਮਹਾਨਤਾ ਹੈ। ਸੋਮਵਾਰ ਦੀ
ਧਾਤੂ ਚਾਂਦੀ ਮੰਨੀ ਜਾਂਦੀ ਹੈ।
ਮੰਗਲਿ ਮਾਇਆ ਮੋਹੁ ਉਪਾਇਆ॥
ਮੰਗਲਵਾਰ
ਨੂੰ ਮੰਗਲ ਗ੍ਰਹਿ ਦਾ ਦਿਨ ਮੰਨਦੇ ਹਨ। ਸੋਮਵਾਰ ਤੋਂ ਬਾਅਦ ਮੰਗਲਵਾਰ
ਆਉਂਦਾ ਹੈ। ਮੰਗਲ ਗ੍ਰਹਿ ਨੂੰ ਲੜਾਕਾ ਗ੍ਰਹਿ ਮੰਨਦੇ ਹਨ। ਹਿੰਦੂ
ਧਰਮ ਵਿੱਚ ਲਾੜਾ ਆਪਣੀ ਦੁਲਹਨ ਨੂੰ ਮੰਗਲ ਸੂਤਰ ਪਹਿਨਾਉਂਦਾ ਹੈ। ਸ੍ਰੀ
ਗੁਰੂ ਗ੍ਰੰਥ ਸਾਹਿਬ ਵਿੱਚ ਫੁਰਮਾਨ ਹੈ-
ਮੰਗਲ ਸਾਜੁ ਭਇਆ
ਪ੍ਰਭੁ ਅਪਨਾ ਗਾਇਆ ਰਾਮ॥
ਸ੍ਰੀ ਗੁਰੂ ਅਮਰ ਦਾਸ ਜੀ ਆਨੰਦ
ਸਾਹਿਬ ਵਿੱਚ ਫੁਰਮਾਉਂਦੇ ਹਨ-
ਹਰਿ ਮੰਗਲੁ ਗਾਉ ਸਖੀ ਗਿ੍ਰਹ
ਮੰਦਰੁ ਬਣਿਆ॥ ਹਰਿ ਗਾਉ ਮੰਗੁਲ ਨਿਤ ਸਖੀਏ ਸੋਗੁ ਦੁਖੁ ਨ ਵਿਆਪਏ॥
ਮੰਗਲ ਗ੍ਰਹਿ ਦੀ ਧਾਤੂ ਲੋਹੇ ਨੂੰ ਮੰਨਦੇ ਹਨ।
ਬੁਧਵਾਰਿ ਆਪੇ
ਬੁਧਿ ਸਾਰੁ॥
ਬੁੱਧਵਾਰ ਨੂੰ ਬੁਧ ਗ੍ਰਹਿ ਦਾ ਦਿਨ ਮੰਨਦੇ ਹਨ।
ਸਾਰੇ ਦੇਸਾਂ ਵਿੱਚ ਇਸ ਨੂੰ ਸ਼ੁਭ ਗ੍ਰਹਿ ਮੰਨਦੇ ਹਨ। ਸ੍ਰੀ ਗੁਰੂ
ਅਮਰ ਦਾਸ ਜੀ ਬਿਲਾਵਲ ਰਾਗ ਵਿੱਚ ਫੁਰਮਾਉਂਦੇ ਹਨ-
ਥਿਤੀ ਵਾਰ ਸਭਿ
ਸਬਦਿ ਸੁਹਾਏ॥ ਸਤਿਗੁਰੁ ਸੇਵੇ ਤਾ ਫਲ ਪਾਏ॥ ਥਿਤੀ ਵਾਰ ਸਭਿ ਆਵਹਿ
ਜਾਹਿ॥ ਗੁਰ ਸਬਦੁ ਨਿਹਚਲੁ ਸਦਾ ਸਚਿ ਸਮਾਹਿ॥ ਥਿਤੀ ਵਾਰ ਤਾ ਜਾ
ਸਚਿ ਰਾਤੇ॥ ਬਿਨੁ ਨਾਵੈ ਸਭਿ ਭਰਮਹਿ ਕਾਚੇ॥ (ਅੰਗ 842)
ਵੀਰਵਾਰਿ
ਵੀਰ ਭਰਮਿ ਭੁਲਾਏ॥
ਵੀਰਵਾਰ ਨੂੰ ਗ੍ਰਹਿ ਬ੍ਰਹਿਸਪਤੀ ਦਾ
ਦਿਨ ਮੰਨਦੇ ਹਨ। ਬ੍ਰਹਿਸਪਤੀ ਦੀ ਧਾਤ ਕਲੀ ਟੀਨ ਦਾ ਡੱਬਾ ਮੰਨੀ ਜਾਂਦੀ
ਹੈ। ਜਗਤ ਵਹਿਮਾਂ-ਭਰਮਾ ਕਰਕੇ ਵੀਰਵਾਰ ਅਤੇ ਮੰਗਲਵਾਰ ਨੂੰ ਚੰਗਾ ਨਹੀਂ
ਸਮਝਦੇ। ਗੁਰਮਤਿ ਅਨੁਸਾਰ ਸਾਰੇ ਦਿਨ ਇਕ ਬਰਾਬਰ ਹੁੰਦੇ ਹਨ। ਸ੍ਰੀ ਗੁਰੂ
ਅਰਜਨ ਦੇਵ ਜੀ ਫੁਰਮਾਉਂਦੇ ਹਨ-
ਨਾਨਕ ਸਈ ਦਿਨਸੁ ਸੁਹਾਵੜਾ ਜਿਤੁ
ਪ੍ਰਭੁ ਚਿਤਿ॥ ਜਿਤੁ ਦਿਨਿ ਵਿਸਰੈ ਪਾਰਬ੍ਰਹਮੁ ਫਿਟੁ ਭਲੇਰੀ ਰੁਤਿ॥
ਸੁਕ੍ਰਵਾਰਿ ਪ੍ਰਭੁ ਰਹਿਆ ਸਮਾਈ॥
ਸ਼ੁਕਰਵਾਰ ਨੂੰ ਵੀਨਸ
ਗ੍ਰਹਿ ਦਾ ਦਿਨ ਮੰਨਦੇ ਹਨ। ਵੀਨਸ ਗ੍ਰਹਿ ਸੂਰਜ ਤੋਂ ਦੂਜਾ
ਗ੍ਰਹਿ ਹੈ। ਵੀਨਸ ਗ੍ਰਹਿ ਸਾਰੇ ਸੂਰਜੀ ਮੰਡਲ ਵਿੱਚ ਸਭ ਤੋਂ
ਜ਼ਿਆਦਾ ਗਰਮ ਹੈ। ਵੀਨਸ ਬਾਕੀ ਗ੍ਰਹਿਆਂ ਨਾਲੋਂ ਕੁਝ ਵੱਖਰੀ ਹੈ।
ਭਾਵੇਂ ਇਹ ਵੀ ਸੂਰਜ ਦੁਆਲੇ ਘੁੰਮਦੀ ਹੈ। ਸ਼ੁਕਰ ਸੰਸਕਿ੍ਰਤ ਦਾ ਸ਼ਬਦ ਹੈ,
ਜਿਸ ਦਾ ਮਤਲਬ ਸਾਫ਼, ਸਪਸ਼ਟ, ਚਮਕੀਲਾ, ਲਿਸ਼ਕਦਾ ਚਮਕਦਾਰ ਹੈ। ਸ਼ੁਕਰ ਗ੍ਰਹਿ
ਦੀ ਧਾਤ ਤਾਂਬਾ ਹੈ।
ਛਨਿਛਰਵਾਰਿ ਸਉਣ ਸਾਸਤ ਬੀਚਾਰੁ॥
ਸਾਰੇ ਗ੍ਰਹਿ ਮੰਡਲ ਵਿੱਚ ਸ਼ਨੀ ਨੂੰ ਸਭ ਤੋਂ ਸੁੰਦਰ ਮੰਨਦੇ ਹਨ। ਇਹ ਬਹੁਤ
ਹੌਲੀ-ਹੌਲੀ ਸੂਰਜ ਦੇ ਦੁਆਲੇ ਘੁੰਮਦਾ ਹੈ। ਹਿੰਦੂ ਧਰਮ ਵਾਲੇ ਇਸ ਨੂੰ ਸ਼ਨੀ
ਦੇਵਤੇ ਨਾਲ ਜੋੜਦੇ ਹਨ। ਕਹਿਣ ਨੂੰ ਦੇਵਤਾ ਆਖਦੇ ਹਨ ਪ੍ਰੰਤੂ ਇਸ ਤੋਂ
ਡਰਦੇ ਬਹੁਤ ਹਨ ਕਿਉਂਕਿ ਜਿਥੇ ਸ਼ਨੀ ਹੁੰਦਾ ਹੈ ਉਥੋਂ ਸੁੱਖ ਨੱਸ ਜਾਂਦੇ
ਸਮਝੇ ਜਾਂਦੇ ਹਨ।
ਰਾਹੂ ਕੇਤੂ ਤੇ ਨੌਂ ਗ੍ਰਹਿ
ਜੋਤਿਸ਼
ਸ਼ਾਸਤ੍ਰ ਦੇ ਅਨੁਸਾਰ ਸੱਤ ਦਿਨ ਅਤੇ ਰਾਹੂ ਕੇਤੂ ਨੌਂ ਗ੍ਰਹਿ ਹਨ। ਆਧੁਨਿਕ
ਵਿਗਿਆਨੀਆਂ ਅਨੁਸਾਰ ਕਿਸੇ ਗ੍ਰਹਿ ਦੀ ਆਕਾਸ਼ੀ ਮੰਡਲ ਸੌਰ ਪ੍ਰਵਾਰ ਵਿੱਚ
ਕੋਈ ਹਸਤੀ ਨਹੀਂ ਹੈ। ਇਨ੍ਹਾਂ ਨੂੰ ਉਤਰੀ ਤੇ ਦੱਖਣੀ ਧ੍ਰੁਵਾਂ ਦੀ ਛਾਇਆ
ਮਾਤਰ ਮੰਨਦੇ ਹਨ। ਰਾਹੂ ਇਕ ਤਾਕਤਵਰ ਕਪਟੀ, ਦੋਖੀ ਗ੍ਰਹਿ ਹੈ ਜੋ ਸੂਰਜ,
ਚੰਦਰਮਾ ਤੇ ਮੰਗਲ ਨੂੰ ਆਪਣੇ ਦੁਸ਼ਮਣ ਜਾਣਦਾ ਹੈ। ਬੁੱਧ, ਸ਼ੁਕਰ ਤੇ ਛਨਿਛਰ
ਨੂੰ ਮਿਤਰ ਸਮਝਦਾ। ਬ੍ਰਹਸਪਤੀ ਨਿਰਪੱਖ ਹੈ। ਕੇਤੂ ਨੂੰ ਸਾਊਥ ਲੂਨਰ ਨੋਡ
ਆਖਦੇ ਹਨ। ਕੇਤੂ ਨੂੰ ਸਭ ਤਰ੍ਹਾਂ ਦੇ ਦੁੱਖਾਂ ਤੇ ਸੁੱਖਾਂ ਨਾਲ ਵੀ ਜੋੜਦੇ
ਹਨ। ਧਨ ਦੌਲਤ ਤੇ ਅਧਿਆਮਿਕ ਤਰੱਕੀ ਲਈ ਵੀ ਸਹਾਇਕ ਮੰਨਦੇ ਹਨ।
200 ਰੁਪਏ ਕੀਮਤ, 247 ਪੰਨਿਆਂ , ਰੰਗਦਾਰ ਸਰਵਰਕ ਵਾਲੀ ਇਹ ਪੁਸਤਕ
'ਯੂਰਪੀ ਪੰਜਾਬੀ ਸੱਥ ਵਾਲਸਾਲ' ਨੇ ਪ੍ਰਕਾਸ਼ਤ ਕੀਤੀ ਹੈ। ਪਾਠਕਾਂ ਲਈ ਬਹੁਤ
ਹੀ ਲਾਭਕਾਰੀ ਹੈ।
ਸਾਬਕਾ ਜਿਲ੍ਹਾ
ਲੋਕ ਸੰਪਰਕ ਅਧਿਕਾਰੀ ਮੋਬਾਈਲ-94178 13072
ujagarsingh48@yahoo.com
|
|
|
|
|
ਜਸਮੇਰ
ਸਿੰਘ ਹੋਠੀ ਦੀ ‘ਸਤ ਵਾਰ’ ਸਤ ਦਿਨਾਂ ਦੀ ਗੁਰਮਤਿ ਵਿਆਖਿਆ ਨਿਵੇਕਲੀ
ਪੁਸਤਕ ਉਜਾਗਰ ਸਿੰਘ, ਪਟਿਆਲਾ |
ਡਾ
ਰਤਨ ਸਿੰਘ ਜੱਗੀ ਦੀ ਪੁਸਤਕ ‘ਗੁਰੂ ਨਾਨਕ ਜੋਤਿ ਵਿਕਾਸ’ ਇਤਿਹਾਸਕ
ਦਸਤਾਵੇਜ਼ ਉਜਾਗਰ ਸਿੰਘ, ਪਟਿਆਲਾ
|
ਹਰਦਮ
ਮਾਨ ਦਾ ਗ਼ਜ਼ਲ ਸੰਗ੍ਰਹਿ ‘ਸ਼ੀਸ਼ੇ ਦੇ ਅੱਖਰ’ ਲੋਕਾਈ ਦੇ ਦਰਦ ਦੀ ਦਾਸਤਾਂ
ਉਜਾਗਰ ਸਿੰਘ, ਪਟਿਆਲਾ |
ਕਰਮਵੀਰ
ਸਿੰਘ ਸੂਰੀ ਦਾ ਕਬਜ਼ਾ ਨਾਵਲੇੱਟ ਪਿਆਰ ਤੇ ਸਮਾਜਿਕਤਾ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਕੁਦਰਤ
ਦੇ ਰੰਗਾਂ ਵਿੱਚ ਰੰਗਿਆ ਜਸ ਪ੍ਰੀਤ ਦਾ ਕਾਵਿ ਸੰਗ੍ਰਹਿ : ‘ਪੌਣਾ ਦੀ
ਸਰਗਮ’ ਉਜਾਗਰ ਸਿੰਘ, ਪਟਿਆਲਾ |
ਪਰਵਾਸੀ
ਪੰਜਾਬੀ: ਜਿਨ੍ਹਾ ‘ਤੇ ਮਾਣ ਪੰਜਾਬੀਆਂ ਨੂੰ ਪੁਸਤਕ, ਇੱਕ ਇਤਿਹਾਸਿਕ
ਦਸਤਾਵੇਜ਼ ਉਜਾਗਰ ਸਿੰਘ, ਪਟਿਆਲਾ |
ਡਾ
ਸਤਿੰਦਰ ਪਾਲ ਸਿੰਘ ਦੀ ਪੁਸਤਕ ‘ਸਿੱਖੀ ਸੁੱਖ ਸਾਗਰ’ ਸਹਿਜਤਾ ਤੇ ਵਿਸਮਾਦ
ਦਾ ਸੁਮੇਲ ਉਜਾਗਰ ਸਿੰਘ, ਪਟਿਆਲਾ |
ਸਰਬਜੀਤ
ਸਿੰਘ ਵਿਰਕ ਦੀ ਪੁਸਤਕ ‘ਲਿਖਤੁਮ ਭਗਤ ਸਿੰਘ’ ਸ਼ਹੀਦ ਦੀ ਸੋਚ ਦੀ ਲਖਾਇਕ
ਉਜਾਗਰ ਸਿੰਘ, ਪਟਿਆਲਾ |
ਸਹਿਜਪ੍ਰੀਤ
ਸਿੰਘ ਮਾਂਗਟ ਦਾ ਕਾਵਿ ਸੰਗ੍ਰਹਿ ‘ਸਹਿਜਮਤੀਆਂ’ ਸਮਾਜਿਕ ਸਰੋਕਾਰਾਂ ਦਾ
ਪ੍ਰਤੀਕ ਉਜਾਗਰ ਸਿੰਘ, ਪਟਿਆਲਾ |
ਸਤਿੰਦਰ
ਸਿੰਘ ਨੰਦਾ ਦੀ ਪੁਸਤਕ ‘ਰੰਗ ਤਮਾਸ਼ੇ’ ਅਨੇਕਾਂ ਰੰਗਾਂ ਦੀ ਖ਼ੁਸ਼ਬੂ
ਉਜਾਗਰ ਸਿੰਘ, ਪਟਿਆਲਾ |
ਗੁਰਭਜਨ
ਗਿੱਲ ਦੀ ਪੁਸਤਕ ‘ਪਿੱਪਲ ਪੱਤੀਆਂ’ ਦੇ ਗੀਤ ਸਮਾਜਿਕਤਾ ਦੀ ਤਰਜ਼ਮਾਨੀ
ਉਜਾਗਰ ਸਿੰਘ, ਪਟਿਆਲਾ |
ਅਰਜ਼ਪ੍ਰੀਤ
ਦਾ ਕਾਵਿ ਸੰਗ੍ਰਹਿ ‘ਸੁਰਮੇ ਦੇ ਦਾਗ਼’ ਮੁਹੱਬਤ ਤੇ ਸਮਾਜਿਕ ਸਰੋਕਾਰਾਂ ਦਾ
ਸੁਮੇਲ ਉਜਾਗਰ ਸਿੰਘ, ਪਟਿਆਲਾ |
ਸੁਖਦੇਵ
ਸਿੰਘ ਸ਼ਾਂਤ ਦੀ ‘ਗੁਰਮਤਿ ਦ੍ਰਿਸ਼ਟੀ’ ਖੋਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ |
ਸ਼ਬਦ
ਸਿਰਜਣਹਾਰੇ-2 ਸਮਾਜਿਕ ਸਰੋਕਾਰਾਂ ਦਾ ਪ੍ਰਤੀਨਿਧ ਕਵਿ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ |
ਹਰੀ ਸਿੰਘ ਵਿਰਕ ਦੀ ਪੁਸਤਕ ‘ਸਹਾਰੀ ਦੇ ਵਿਰਕਾਂ ਦਾ ਇਤਿਹਾਸ' ਚੰਗਾ ਉਦਮ
ਉਜਾਗਰ ਸਿੰਘ, ਪਟਿਆਲਾ |
ਗੁਰਮੀਤ
ਸਿੰਘ ਪਲਾਹੀ ਦਾ ਕਾਵਿ ਸੰਗ੍ਰਹਿ ‘ਕੁੱਝ ਤਾਂ ਬੋਲ’ ਬਗ਼ਾਬਤੀ ਸੁਰਾਂ ਦਾ
ਪੁਲੰਦਾ ਉਜਾਗਰ ਸਿੰਘ, ਪਟਿਆਲਾ |
ਪ੍ਰੋ
ਜਸਵੰਤ ਸਿੰਘ ਗੰਡਮ ਦੀ ਪੁਸਤਕ ‘ਸੁੱਤੇ ਸ਼ਹਿਰ ਦਾ ਸਫ਼ਰ’ ਜ਼ਿੰਦਗੀ ਦੇ ਤਜਰਬੇ
ਦਾ ਚਿੰਤਨ/a> ਉਜਾਗਰ ਸਿੰਘ,
ਪਟਿਆਲਾ |
ਸੁਰਿੰਦਰ
ਸਿੰਘ ਜੱਬਲ ਦੀ ਪੁਸਤਕ ‘ਚਾਚਾ ਵੈਨਕੂਵਰੀਆ’ ਸਿੱਖ ਮਸਲਿਆਂ ‘ਤੇ ਤਿੱਖੀ
ਚੋਭ ਉਜਾਗਰ ਸਿੰਘ, ਪਟਿਆਲਾ |
ਨਰਿੰਦਰਪਾਲ
ਕੌਰ ਦਾ ਕਾਵਿ ਸੰਗ੍ਰਹਿ ‘ਕਸ਼ੀਦ’ ਰਹੱਸਵਾਦ ਅਤੇ ਵਿਸਮਾਦ ਦਾ ਗੋਹੜਾ
ਉਜਾਗਰ ਸਿੰਘ, ਪਟਿਆਲਾ |
ਪੰਜਾਬੀ
ਪੱਤਰਕਾਰੀ ਦਾ ਰੌਸ਼ਨ ਮੀਨਾਰ : ਕੌਮਾਂਤਰੀ ਪੱਤਰਕਾਰ ਨਰਪਾਲ ਸਿੰਘ ਸ਼ੇਰਗਿੱਲ
ਉਜਾਗਰ ਸਿੰਘ, ਪਟਿਆਲਾ |
400
ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ
‘ਲੋਕ-ਨਾਇਕ ਗੁਰੂ ਤੇਗ
ਬਹਾਦਰ’ ਡਾ ਰਤਨ ਸਿੰਘ ਜੱਗੀ ਦੀ ਵਿਲੱਖਣ ਪੁਸਤਕ -
ਉਜਾਗਰ ਸਿੰਘ, ਪਟਿਆਲਾ |
‘ਕਵਿਤਾ
ਦੇ ਵਿਹੜੇ’ ਪੁਸਤਕ ਪੰਜਾਬੀ ਪਾਠਕਾਂ ਲਈ ਵਰਦਾਨ ਸਾਬਤ ਹੋਵੇਗੀ
ਉਜਾਗਰ ਸਿੰਘ, ਪਟਿਆਲਾ |
ਡਾ
ਹਰਕੇਸ਼ ਸਿੰਘ ਸਿੱਧੂ ਦੀ ਮੇਰੇ ਸੁਪਨੇ ਮੇਰੇ ਗੀਤ ਪੁਸਤਕ: ਨਵਾਂ ਸਮਾਜ
ਸਿਰਜਣ ਦੀ ਹੂਕ ਉਜਾਗਰ ਸਿੰਘ,
ਪਟਿਆਲਾ |
ਪਰਮਜੀਤ
ਪਰਮ ਦੀ ਸਵੈ ਜੀਵਨੀ ‘ਧੁੱਪਾਂ ਤੇ ਛਤਰੀਆਂ’ ਜਦੋਜਹਿਦ ਦੀ ਦਾਸਤਾਂ
ਉਜਾਗਰ ਸਿੰਘ, ਪਟਿਆਲਾ |
ਡਾ
ਮਦਨ ਲਾਲ ਹਸੀਜਾ ਦੀ ਪੁਸਤਕ ‘ਉਦੀਯਮਾਨ ਬਹਾਵਲਪੁਰ ਸਮਾਜ’ ਇਤਿਹਾਸਕ
ਦਸਤਾਵੇਜ਼ ਉਜਾਗਰ ਸਿੰਘ, ਪਟਿਆਲਾ |
ਗੁਰਮੀਤ
ਸਿੰਘ ਪਲਾਹੀ ਦੀ ਪੰਜਾਬ ਡਾਇਰੀ - 2021 ਪੱਤਰਕਾਰੀ ਦਾ ਬਿਹਤਰੀਨ ਨਮੂਨਾ
ਉਜਾਗਰ ਸਿੰਘ, ਪਟਿਆਲਾ |
ਸੁਰਜੀਤ
ਦੀ ਪੁਸਤਕ ‘ਪਰਵਾਸੀ ਪੰਜਾਬੀ ਸਾਹਿਤ’ (ਸ਼ਬਦ ਤੇ ਸੰਬਾਦ) ਨਿਵੇਕਲਾ
ਉਪਰਾਲਾ ਉਜਾਗਰ ਸਿੰਘ, ਪਟਿਆਲਾ |
|
|
ਨਕਸਲਵਾਦ
ਅਤੇ ਪੰਜਾਬੀ ਨਾਵਲ ਸਿਆਸੀ ਅਵਚੇਤਨ : ਸਤਿੰਦਰ ਪਾਲ ਸਿੰਘ ਬਾਵਾ ਦੀ ਖੋਜੀ
ਪੁਸਤਕ ਉਜਾਗਰ ਸਿੰਘ, ਪਟਿਆਲਾ |
"ਚੰਨ
ਅਜੇ ਦੂਰ ਹੈ" ਗ਼ਜ਼ਲ ਸੰਗ੍ਰਹਿ ਮੁਹੱਬਤ ਅਤੇ ਸਮਾਜਿਕ ਸਰੋਕਾਰਾਂ ਦਾ ਸੁਮੇਲ
ਉਜਾਗਰ ਸਿੰਘ, ਪਟਿਆਲਾ |
ਸਤਵਿੰਦਰ
ਸਿੰਘ ਧੰਨੋਆ ਦਾ ਕਾਵਿ ਸੰਗ੍ਰਹਿ: ‘ਜਿੰਦ ਭੱਠੀ ਦੇ ਦਾਣੇ’ ਬਿਰਹਾ ਅਤੇ
ਮੁਹੱਬਤ ਦਾ ਸੁਮੇਲ ਉਜਾਗਰ ਸਿੰਘ,
ਪਟਿਆਲਾ |
ਮੈਂ
‘ਵਰਿਆਮ ਸਿੰਘ ਸੇਖ਼ੋਂ ਪੁਸ਼ਤਾਂ ਤੇ ਪਤਵੰਤੇ’ ਪੁਸਤਕ ਕਿਉਂ ਲਿਖੀ? /a>
ਉਜਾਗਰ ਸਿੰਘ, ਪਟਿਆਲਾ |
‘ਕਾਲ਼ੀ
ਮਿੱਟੀ ਲਾਲ ਲਹੂ’ ਕਹਾਣੀ ਸੰਗ੍ਰਹਿ : ਰੁਮਾਂਸਵਾਦ ਅਤੇ ਸਮਾਜਿਕਤਾ ਦਾ
ਸੁਮੇਲ ਉਜਾਗਰ ਸਿੰਘ, ਪਟਿਆਲਾ |
ਰਾਵਿੰਦਰ
ਸਿੰਘ ਸੋਢੀ ਦਾ ਨਾਟਕ ਜਿਥੇ ਬਾਬਾ ਪੈਰ ਧਰੇ:ਲੋਕਾਈ ਨੂੰ ਸਿੱਧੇ ਰਸਤੇ
ਪਾਉਣ ਦਾ ਉਦਮ ਉਜਾਗਰ ਸਿੰਘ,
ਪਟਿਆਲਾ |
ਗੁਰਭਜਨ
ਗਿੱਲ ਦਾ ਕਾਵਿ ਸੰਗ੍ਰਹਿ ਚਰਖ਼ੜੀ : ਸਮਾਜਿਕ ਚਿੰਤਵਾਂ ਦਾ ਗਲੋਟਾ
ਉਜਾਗਰ ਸਿੰਘ, ਪਟਿਆਲਾ |
‘ਪਟਿਆਲਾ
ਦਾ ਸੰਖੇਪ ਇਤਿਹਾਸ ਅਤੇ ਉਘੇ ਵਸਨੀਕ’ ਅਵਤਾਰ ਸਿੰਘ ਦੀ ਖ਼ੋਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ |
ਡਾ
ਰਤਨ ਸਿੰਘ ਜੱਗੀ ਦੀ ਪੁਸਤਕ ਗੁਰੂ ਨਾਨਕ ਬਾਣੀ ਪਾਠ ਤੇ ਵਿਆਖਿਆ ਸੱਚੀ
ਸ਼ਰਧਾਂਜ਼ਲੀ ਉਜਾਗਰ ਸਿੰਘ, ਪਟਿਆਲਾ |
ਰਾਜ
ਲਾਲੀ ਬਟਾਲਾ ਦਾ ਗ਼ਜ਼ਲ ਸੰਗ੍ਰਹਿ ‘‘ਲਾਲੀ’’ ਮਨੁੱਖਤਾ ਦੇ ਦਰਦ ਦੀ ਦਾਸਤਾਨ
ਉਜਾਗਰ ਸਿੰਘ, ਪਟਿਆਲਾ |
ਸੁਭਾਸ਼
ਸ਼ਰਮਾ ਨੂਰ ਦਾ ਕਾਵਿ ਸੰਗ੍ਰਹਿ ਕਿਤਾਬ-ਏ-ਜ਼ਿੰਦਗੀ ਮੁਹੱਬਤੀ ਦਾਸਤਾਂ
ਉਜਾਗਰ ਸਿੰਘ, ਪਟਿਆਲਾ |
ਦਲੀਪ
ਸਿੰਘ ਵਾਸਨ ਦੀ ਪੁਸਤਕ ਜੀਵਨ ਇਕ ਸਚਾਈ: ਜੀਵਨ ਦੀ ਜਾਚ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਕੰਵਰ
ਦੀਪ ਦਾ ਮਨ ਰੰਗੀਆਂ ਚਿੜੀਆਂ: ਵਿਸਮਾਦੀ ਕਵਿਤਾਵਾਂ ਦਾ ਕਾਵਿ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ |
ਸੁਖਦੇਵ
ਸਿੰਘ ਸ਼ਾਂਤ ਦਾ ਨਵਾਂ ਆਦਮੀ ਮਿੰਨੀ ਕਹਾਣੀ ਸੰਗ੍ਰਹਿ ਸਮਾਜਿਕ ਸਰੋਕਾਰਾਂ
ਦਾ ਪ੍ਰਤੀਕ ਉਜਾਗਰ ਸਿੰਘ, ਪਟਿਆਲਾ |
ਗੁਰਭਜਨ
ਗਿੱਲ ਦਾ ਗ਼ਜ਼ਲ ਸੰਗ੍ਰਹਿ ਸੁਰਤਾਲ: ਪੰਜਾਬੀ ਵਿਰਾਸਤ ਦਾ ਸ਼ੀਸ਼ਾ
ਉਜਾਗਰ ਸਿੰਘ, ਪਟਿਆਲਾ |
‘ਕਿਸਾਨ
ਅੰਦੋਲਨ ਸਮੁੰਦਰੋਂ ਪਾਰ ਤੇਰੇ ਨਾਲ’ ਪੁਸਤਕ ਪ੍ਰਵਾਸੀਆਂ ਦੇ ਸਮਰਥਨ ਦੀ
ਪ੍ਰਤੀਕ ਉਜਾਗਰ ਸਿੰਘ, ਪਟਿਆਲਾ
|
ਦਰਦ
ਜਾਗਦਾ ਹੈ: ਭੁਪਿੰਦਰ ਸਿੰਘ ਸੱਗੂ
ਡਾ. ਨਿਸ਼ਾਨ ਸਿੰਘ ਰਾਠੌਰ |
ਮਜਬੂਰੀ,
ਲਾਚਾਰੀ, ਬੇਵੱਸੀ ਅਤੇ ਔਰਤ ਦੀ ਤ੍ਰਾਸਦੀ ਦੀ ਬਾਤ ਪਾਉਂਦੀ ਹੈ
"ਕੱਠਪੁਤਲੀਆਂ" ਸਿ਼ਵਚਰਨ ਜੱਗੀ
ਕੁੱਸਾ |
ਸਮੀਖਿਆ:
ਨਾਵਲ "ਦਰਦ ਕਹਿਣ ਦਰਵੇਸ਼" ਮਨਦੀਪ
ਕੌਰ ਭੰਮਰਾ |
ਸ਼ਿਵਚਰਨ
ਜੱਗੀ ਕੁੱਸਾ ਦਾ ਨਵਾਂ ਨਾਵਲ "ਦਰਦ ਕਹਿਣ ਦਰਵੇਸ਼" ਮਾਰਕੀਟ 'ਚ
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ |
ਬਿੰਦਰ
ਕੋਲੀਆਂ ਵਾਲ ਦੇ ਕਾਵਿ ਸੰਗ੍ਰਹਿ "ਅਧੂਰਾ ਸਫ਼ਰ" ਤੇ ਇਕ ਸਰਸਰੀ ਝਾਤ
ਰਵੇਲ ਸਿੰਘ ਇਟਲੀ |
ਰਾਮ
ਲਾਲ ਭਗਤ ਦਾ ਕਾਵਿ ਸੰਗ੍ਰਹਿ "ਸ਼ਹਿਜ਼ਾਦੀਆਂ" ਇਸਤਰੀ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
'ਇਹ
ਪਰਿੰਦੇ ਸਿਆਸਤ ਨਹੀਂ ਜਾਣਦੇ' ਉਜਾਗਰ ਸਿੰਘ, ਪਟਿਆਲਾ |
ਅੰਕਲ
ਟੌਮ ਦੀ ਝੌਪੜੀ ਬਿੱਟੂ ਖੰਗੂੜਾ,
ਲੰਡਨ |
ਡਾ
ਗੁਰਸ਼ਰਨ ਕੌਰ ਜੱਗੀ ਦੀ ਪੁਸਤਕ ਗੁਰਮਤਿ ਵਿਚਾਰਧਾਰਾ ਪਾਠਕਾਂ ਲਈ ਮਾਰਗ
ਦਰਸ਼ਨ ਉਜਾਗਰ ਸਿੰਘ, ਪਟਿਆਲਾ
|
ਭੁੱਬਲ
ਦੀ ਅੱਗ ਨਾਟਕ ਦਲਿਤ ਅਤੇ ਛੋਟੇ ਕਿਸਾਨਾਂ ਦੀ ਤ੍ਰਾਸਦੀ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਨਾਨਕ
ਸਿੰਘ ਇਕ ਪੁਨਰ-ਮੁਲਾਂਕਣ ਪੁਸਤਕ : ਨਾਨਕ ਸਿੰਘ ਦੇ ਸਾਹਿਤਕ ਵਿਅਕਤਿਵ ਦਾ
ਸ਼ੀਸ਼ਾ ਉਜਾਗਰ ਸਿੰਘ, ਪਟਿਆਲਾ |
ਡਾ
ਸੋਨੀਆਂ ਦੀ ਪੁਸਤਕ ‘ਧੁੰਦ’ ਸਿੱਖ ਧਰਮ ਵਿਚ ਆਈ ਗਿਰਾਵਟ ਤੇ ਚਿੰਤਾ ਦਾ
ਪ੍ਰਗਟਾਵਾ ਉਜਾਗਰ ਸਿੰਘ, ਪਟਿਆਲਾ |
ਅਨਮੋਲ
ਕੌਰ ਦਾ ਕਹਾਣੀ ਸੰਗ੍ਰਹਿ ‘‘ਜ਼ਮੀਰ’’ ਲੋਕ ਅਰਪਣ
ਸਮਨਦੀਪ ਖੀਵਾ, ਭੀਖੀ |
ਡਾਇਰੈਕਟਰ
ਭਾਸ਼ਾ ਵਿਭਾਗ ਵਲੋਂ ਨਾਮਵਰ ਸ਼ਾਇਰ ਘੇਸਲ ਦੀ ਪੁਸਤਕ 'ਯਾਦਾਂ ਦੇ ਘੁੱਟ'
ਲੋਕ-ਅਰਪਣ ਪ੍ਰੀਤਮ ਲੁਧਿਆਣਵੀ,
ਚੰਡੀਗੜ੍ਹ |
ਹਰਪ੍ਰੀਤ
ਸਿੰਘ ਰਾਣਾ ਦੀ ਮਿੰਨੀ ਕਹਾਣੀਆਂ ਦੀ ਪੁਸਤਕ ਤਤਕਾਲ ਸਮਾਜਿਕ ਵਰਤਾਰੇ ਦਾ
ਪ੍ਰਤੀਕ ਉਜਾਗਰ ਸਿੰਘ, ਪਟਿਆਲਾ
|
ਸੰਸਾਰ
ਪੱਧਰ ਦੇ ਸਮਾਜਿਕ ਆਰਥਿਕ ਸਰੋਕਾਰਾਂ ਦੀ ਗੱਲ ਕਰਦੀ ਕਿਤਾਬ 'ਪੂੰਜੀਵਾਦ
ਬਨਾਮ ਕੈਨੇਡੀਅਨ ਸਮਾਜ' ਬਲਜਿੰਦਰ
ਸੰਘਾ, ਕਨੇਡਾ |
ਉਦੀਪਨ
ਸਾਹਿਤਕ ਚਿੱਠੀਆਂ ਸਾਹਿਤਕ ਖ਼ਜਾਨੇ ਦੇ ਸੰਬਾਦ ਦਾ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ |
ਪਰਮਵੀਰ
ਜ਼ੀਰਾ ਦਾ ਪੁਸਤਕ ਪਰਵਾਜ਼ ਮਾਂ ਦੇ ਪਿਆਰ ਤੋਂ ਵਿਹੂਣੀ ਬਹਾਦਰ ਲੜਕੀ ਦੀ
ਕਹਾਣੀ ਉਜਾਗਰ ਸਿੰਘ, ਪਟਿਆਲਾ
|
ਹਰੀ
ਸਿੰਘ ਦੀ ਜੀਵਨ ਸ਼ੈਲੀ ਉਸਦੀ ਸੈ ਜੀਵਨੀ ਵਾਲੀ ਪੁਸਤਕ “ਲੁਕਿੰਗ ਬੈਕ ਵਿਦ
ਡੀਲਾਈਟ” ਰਾਹੀਂ ਡਾ.ਸਾਥੀ
ਲੁਧਿਆਣਵੀ, ਲੰਦਨ |
ਕਹਾਣੀ-
ਸੰਗ੍ਰਹਿ ‘ਉਮਰੋਂ ਲੰਮੀ ਉਡੀਕ’ ਲੋਕ- ਅਰਪਣ
ਡਾ. ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ
|
ਮੋਤੀ ਪੰਜ ਦਰਿਆਵਾਂ
ਦਾ ਪੁਸਤਕ ਲਹਿੰਦੇ ਅਤੇ ਚੜ੍ਹਦੇ ਪੰਜਾਬ ਦਰਮਿਆਨ ਸਾਹਿਤਕ ਕੜੀ ਬਣੇਗੀ
ਉਜਾਗਰ ਸਿੰਘ, ਪਟਿਆਲਾ
|
ਕੁਲਵੰਤ
ਖਨੌਰੀ ਦੀ ਪਿਆਰ ਪੰਘੂੜਾ ਪੁਸਤਕ ਬੱਚਿਆਂ ਲਈ ਪ੍ਰੇਰਨਾ ਸਰੋਤ
ਉਜਾਗਰ ਸਿੰਘ, ਪਟਿਆਲਾ |
ਲੇਖ਼ਕ
ਮੋਹਨ ਸਿੰਘ ਔਜਲਾ ਦੀ ਸਮੁੱਚੀ ਲਿਖ਼ਤ ਦਾ ਗੰਭੀਰ ਅਧਿਐਨ ਕਰਦੀ ਪੁਸਤਕ
'ਪ੍ਰੋ.ਮੋਹਨ ਸਿੰਘ ਔਜਲਾ ਦੀ ਸਾਹਿਤਕ ਪਰਵਾਜ਼'
ਬਲਜਿੰਦਰ ਸੰਘਾ, ਕਨੇਡਾ |
ਗੁਰਿੰਦਪਾਲ
ਸਿੰਘ ਜੋਸਨ ਦੀ ਪੁਸਤਕ ‘‘ਸਾਰਾਗੜੀ ਸਾਕਾ ਅਦੁੱਤੀ ਜੰਗੀ ਮਿਸਾਲ ’’
ਇਤਿਹਾਸਕ ਦਸਤਾਵੇਜ
ਉਜਾਗਰ ਸਿੰਘ, ਪਟਿਆਲਾ |
ਸਮਾਜਿਕ
ਸਰੋਕਾਰਾਂ, ਰੋਮਾਂਸਵਾਦ ਅਤੇ ਔਰਤਾਂ ਦੇ ਦਰਦਾਂ ਦੀ ਕਵਿਤਰੀ ਬੀਬੀ ਜੌਹਰੀ
ਉਜਾਗਰ ਸਿੰਘ, ਪਟਿਆਲਾ |
ਪਰਵਾਸ
ਤੇ ਢੌਂਗ ਦਾ ਸੱਚ ਨਾਵਲ ‘ਕੁੜੀ ਕੈਨੇਡਾ ਦੀ’
ਡਾ. ਪ੍ਰਿਥਵੀ ਰਾਜ ਥਾਪਰ,
|
ਰਾਮ
ਲਾਲ ਭਗਤ ਦੀ ਪੁਸਤਕ ਨੂੰਹਾਂ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਸਿੱਖ
ਫ਼ੌਜੀਆਂ ਦੀ ਬਹਾਦਰੀ ਦੀ ਦਸਤਾਵੇਜ:ਇਟਲੀ ਵਿੱਚ ਸਿੱਖ ਫ਼ੌਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ |
ਪਰਮਜੀਤ
ਪਰਮ ਦੇ ਚੰਡੀਗੜ ਦੇ ਬੇਸ਼ਕੀਮਤੀ ਹੀਰੇ: ਨੌਜਵਾਨਾ ਲਈ ਪ੍ਰੇਰਨਾਦਾਇਕ
ਉਜਾਗਰ ਸਿੰਘ, ਪਟਿਆਲਾ |
ਹਰਜੋਤ
ਸਿੰਘ ਹੈਪੀ ਦੀ ਨਿਕੰਮੀ ਔਲਾਦ: ਨੌਜਵਾਨਾ ਲਈ ਪ੍ਰੇਰਨਾਦਾਇਕ ਪੁਸਤਕ
ਉਜਾਗਰ ਸਿੰਘ, ਪਟਿਆਲਾ |
ਬਲਜੀਤ
ਕੌਰ ਸਵੀਟੀ ਦੀ ਪੁਸਤਕ ‘‘ਤਰੇਲਾਂ ਪ੍ਰੀਤ ਦੀਆਂ’’ ਰੁਮਾਂਸਵਾਦ ਅਤੇ
ਬ੍ਰਿਹਾ ਦਾ ਸੁਮੇਲ
ਉਜਾਗਰ ਸਿੰਘ, ਪਟਿਆਲਾ |
ਅਮਰਿੰਦਰ
ਸਿੰਘ ਸੋਹਲ ਦੀ ਪੁਸਤਕ ਨੈਣਾਂ ਵਿਚਲਾ ਟਾਪੂ ਸਮਾਜਿਕ ਸਰੋਕਾਰਾਂ ਦੀ ਅਵਾਜ਼
ਉਜਾਗਰ ਸਿੰਘ, ਪਟਿਆਲਾ |
ਪੰਜਾਬੀਆਂ
ਦੇ ਰਾਜਦੂਤ ਨਰਪਾਲ ਸਿੰਘ ਸ਼ੇਰਗਿਲ ਦੀ ਸ਼੍ਰੀ ਗੁਰੂ ਗੋਬਿੰਦ ਸਿੰਘ ਨੂੰ
ਸ਼ਰਧਾਂਜਲੀ
ਉਜਾਗਰ ਸਿੰਘ, ਪਟਿਆਲਾ |
ਸਿਰਜਣਦੀਪ
ਕੌਰ ਉਭਾ ਦੀ ਪੁਸਤਕ ‘‘ਜਿੱਤ’’ ਹਾਰ ਨੂੰ ਜਿੱਤ ਵਿਚ ਬਦਲਣ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਪਾਲੀ
ਖ਼ਾਦਿਮ ਦੀ ਪੁਸਤਕ ਸਵੈ ਦੀ ਤਸਦੀਕ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਪੰਜਵਾਂ
ਥੰਮ ਮਿੰਨੀ ਕਹਾਣੀ ਸੰਗ੍ਰਹਿ ਇੱਕ ਅਧਿਐਨ
ਉਜਾਗਰ ਸਿੰਘ, ਪਟਿਆਲਾ |
ਡਾ.
ਦਰਸ਼ਨ ਵੱਲੋਂ ਸੰਪਾਦਿਤ 'ਸਾਹਿਤ ਤੇ ਸੰਬਾਦ' ਪੁਸਤਕ ਨਵੇਂ ਲੇਖਕਾਂ ਲਈ
ਪ੍ਰੇਰਨਾ ਸਰੋਤ
ਉਜਾਗਰ ਸਿੰਘ, ਪਟਿਆਲਾ |
ਰਣਜੀਤ
ਸਿੰਘ ਭਿੰਡਰ ਦੀ ਪੁਸਤਕ ‘‘ਸਮਾਂ ਤੇ ਸੁਪਨੇ’’ ਅਧੂਰੇ ਅਹਿਸਾਸਾਂ ਦੀ
ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਸੁਰਿੰਦਰ
ਸੈਣੀ ਦੀ ਪੁਸਤਕ ‘‘ਮਿੱਤਰ ਪਿਆਰੇ ਨੂੰ’’ ਬਿਰਹਾ ਦੀਆਂ ਮਹਿਕਾਂ ਦੀ
ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਪੱਤਰਕਾਰੀ
ਅਤੇ ਸਾਹਿਤ ਦਾ ਸੁਮੇਲ : ਸ਼ਰਨਜੀਤ ਬੈਂਸ
ਉਜਾਗਰ ਸਿੰਘ, ਪਟਿਆਲਾ |
ਅਨਮੋਲ
ਕੌਰ ਦਾ ਨਾਵਲ ‘‘ਕੁੜੀ ਕੈਨੇਡਾ ਦੀ’’ ਪੰਜਾਬੀ ਮਾਨਸਿਕਤਾ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ |
ਬਿੰਦਰ
“ਕੋਲੀਆਂ ਵਾਲ”ਦੇ ਪਲੇਠੇ ਨਾਵਲ” ਅਣ ਪਛਾਤੇ ਰਾਹਾਂ ਦੇ ਪਾਂਧੀ” ਤੇ ਇੱਕ
ਪੇਤਲੀ ਜੇਹੀ ਝਾਤ
ਰਵੇਲ ਸਿੰਘ, ਇਟਲੀ |
ਰਾਜਵਿੰਦਰ
ਕੌਰ ਜਟਾਣਾ ਦੀ ਸਰਸਰਾਹਟ ਪੈਦਾ ਕਰਨ ਵਾਲੀ ਪੁਸਤਕ ‘‘ਆਹਟ’’
ਉਜਾਗਰ ਸਿੰਘ, ਪਟਿਆਲਾ |
ਬਾਬੂ
ਸਿੰਘ ਰੈਹਲ ਦਾ‘‘ਹਨੇਰਾ ਪੀਸਦੇ ਲੋਕ’’ਕਹਾਣੀ ਸੰਗ੍ਰਿਹ ਆਰਥਿਕ ਬਖੇੜੇ ਦਾ
ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਕਮਲਜੀਤ
ਕੌਰ ਕਮਲ ਦੀ ਪੁਸਤਕ ‘‘ਫੁੱਲ ਤੇ ਕੁੜੀਆਂ’’ ਇੱਕ ਸਿੱਕੇ ਦੇ ਦੋ ਪਾਸੇ
ਉਜਾਗਰ ਸਿੰਘ, ਪਟਿਆਲਾ |
ਸੁਖਰਾਜ
ਸਿੰਘ “ਬਰਾੜ” ਦੇ ਪਲੇਠੇ ਕਾਵਿ ਸੰਗ੍ਰਿਹ “ਦਾਣੇ” ਤੋਂ ਝਲਕਦੀ ਹੈ ਉੱਸ ਦੀ
ਕਾਵਿ ਚੇਤਨਾ
ਰਵੇਲ ਸਿੰਘ ਇਟਲੀ |
ਬਲਜਿੰਦਰ
ਸੰਘਾ ਦੀਆਂ ਲੰਮੀਆਂ ਸਾਹਿਤਕ ਪੁਲਾਂਘਾਂ
ਉਜਾਗਰ ਸਿੰਘ, ਪਟਿਆਲਾ |
ਕੁੜੀ
ਕੈਨੇਡਾ ਦੀ’ ਨਾਵਲ ਵੱਖਰੀ ਸੁਰ ਵਾਲਾ
ਜਸਵੀਰ ਰਾਣਾ, ਸੰਗਰੂਰ |
ਦੇਸ
ਭਗਤੀ ਅਤੇ ਸਮਾਜਿਕ ਸਰੋਕਾਰਾਂ ਦੇ ਗੀਤਾਂ ਦਾ ਰਚੇਤਾ ਸੁਖਪਾਲ ਪਰਮਾਰ
ਉਜਾਗਰ ਸਿੰਘ, ਪਟਿਆਲਾ
|
ਸੰਤ
ਭਿੰਡਰਾਂਵਾਲੇ ਦੇ ਰੂ-ਬ-ਰੁ ਜੂਨ 84 ਦੀ ਪੱਤਰਕਾਰੀ ਪੁਸਤਕ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ |
ਅਮਨਦੀਪ
ਸਿੰਘ ਦਾ ਨਵਪ੍ਰਕਾਸ਼ਿਤ ਕਾਵਿ ਸੰਗ੍ਰਹਿ "ਕੰਕਰ ਪੱਥਰ"
- ਡਾ. ਡੀ. ਪੀ.
ਸਿੰਘ |
ਕਣੀਆਂ'
ਕਾਵਿ-ਸੰਗ੍ਰਹਿ ਦੀਆਂ ਨਜ਼ਮਾਂ ਨਾਲ ਸਾਂਝ – ਸੁਖਵਿੰਦਰ ਅੰਮ੍ਰਿਤ |
ਡਾ.ਗੁਰਮਿੰਦਰ
ਸਿੱਧੂ ਦੀ ਕਿਤਾਬ ' ਕਹਿ ਦਿਓ ਉਸ ਕੁੜੀ ਨੂੰ ' ਰਿਲੀਜ਼ |
ਕੋਮਲ
ਕਲਾ ਅਤੇ ਕਵਿਤਾ ਦਾ ਸੁਮੇਲ- ਸੈਂਡੀ ਗਿੱਲ ਦੀ ਪੁਸਤਕ "ਨੀ ਮਾਂ"
ਉਜਾਗਰ ਸਿੰਘ, ਪਟਿਆਲਾ |
ਪਰਵਾਸੀ
ਜੀਵਨ ਅਤੇ ਸਾਹਿਤ ਦਾ ਮਾਰਮਿਕ ਮੁਲਾਂਕਣ
ਡਾ.ਲਕਸ਼ਮੀ ਨਰਾਇਣ ਭੀਖੀ, ਪਟਿਆਲਾ |
ਸੜਕਛਾਪ
ਸ਼ਾਇਰੀ ਪ੍ਰਕ੍ਰਿਤੀ ਅਤੇ ਇਨਸਾਨੀਅਤ ਦੀ ਕਵਿਤਾ
ਉਜਾਗਰ ਸਿੰਘ, ਪਟਿਆਲਾ |
ਡਾ
ਗੁਰਮਿੰਦਰ ਸਿੱਧੂ ਦੀ ਕਿਤਾਬ ' ਧੀਆਂ ਨਾਲ ਜੱਗ ਵਸੇਂਦਾ ' ਲੋਕ-ਅਰਪਣ |
"ਨਿੱਕੀਆਂ
ਪੰਜਾਬੀ ਮੁਹੱਬਤੀ ਬੋਲੀਆਂ" - ਸੰਗ੍ਹਿ ਕਰਤਾ- ਜਨਮੇਜਾ ਸਿੰਘ ਜੌਹਲ
ਡਾ. ਜਗੀਰ ਸਿੰਘ ਨੂਰ, ਫਗਵਾੜਾ |
ਮਿੱਟੀ
ਦਾ ਮੋਹ - ਗੁਰਚਰਨ ਸਿੰਘ ਦਿਲਬਰ
ਬਿਕਰਮਜੀਤ ਨੂਰ, ਬਰਨਾਲਾ |
ਅੱਥਰੀ
ਪੀੜ ਦੀ ਲੇਖਿਕਾ ਅਤੇ ਮੁਹੱਬਤਾਂ ਦੀ ਵਣਜਾਰਨ ਸੁਰਿੰਦਰ ਸੈਣੀ
ਉਜਾਗਰ ਸਿੰਘ, ਪਟਿਆਲਾ |
ਸਮਾਜ
ਸੇਵਿਕਾ ਕਵਿਤਰੀ: ਲਵੀਨ ਕੌਰ ਗਿੱਲ
ਉਜਾਗਰ ਸਿੰਘ, ਪਟਿਆਲਾ |
ਅਨਮੋਲ
ਕੌਰ ਦੀ ‘ਕੈਨੇਡਾ ਦੀ ਕੁੜੀ’ ਨੂੰ ਖੁਸ਼ਆਮਦੀਦ
ਡਾ. ਹਰਜਿੰਦਰ ਸਿੰਘ ਵਾਲੀਆਂ |
ਸਤਨਾਮ
ਚੌਹਾਨ ਦੀ ਪੁਸਤਕ ‘ਕਹੋ ਤਿਤਲੀਆਂ ਨੂੰ’ ਇਸਤਰੀ ਦੀ ਮਾਨਸਿਕਤਾ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਸ਼ਬਦਾਂ
ਦੇ ਸ਼ਗਨਾਂ ਦੀ ਤਾਕਤ - ਡਾ.ਗੁਰਮਿੰਦਰ ਸਿੱਧੂ ਦੀਆਂ 'ਚੌਮੁਖੀਆ ਇਬਾਰਤਾਂ ’
ਕਮਲ ਦੁਸਾਂਝ, ਮੋਹਾਲੀ |
ਚਰਨਹ
ਗੋਬਿੰਦ ਮਾਰਗੁ ਸੁਹਾਵਾ ਪੁਸਤਕ ਵਰਤਮਾਨ ਪਰਿਪੇਖ ਵਿਚ
ਉਜਾਗਰ ਸਿੰਘ, ਪਟਿਆਲਾ |
ਮਿਊਰੀਅਲ
ਆਰਨਾਸਨ ਲਾਇਬ੍ਰੇਰੀ ਵੱਲੋਂ ਐਸ. ਪੀ. ਬਲਰਾਜ ਸਿੰਘ ਸਿੱਧੂ ਦੀ ਕਿਤਾਬ
‘ਅਸਲੀ ਸਰਦਾਰ’ ਲੋਕ ਅਰਪਿਤ
ਡਾ ਸਰਵਣ ਸਿੰਘ ਰੰਧਾਵਾ, ਕੈਲੇਫੋਰਨੀਆ |
ਪਿਆਰਾ
ਸਿੰਘ ਕੁੱਦੋਵਾਲ ਦੀ ਸਾਹਿਤਕ ਸੋਚ ਦਾ ਕੱਚ ਸੱਚ
ਉਜਾਗਰ ਸਿੰਘ, ਪਟਿਆਲਾ |
ਸਾਂਝੇ
ਪ੍ਰਤੀਕ ਵਿਧਾਨ ਦੀ ਪੇਸ਼ਕਾਰੀ : ਸ਼ਬਦਾ ਦੇ ਹਾਰ
ਪਰਵਿੰਦਰ ਜੀਤ ਸਿੰਘ, ਜਲੰਧਰ |
ਰੂਪ
ਢਿੱਲੋਂ ਦਾ ਨਵਾ ਨਾਵਲ "ਸਮੁਰਾਈ" ਰੀਲੀਸ |
ਪ੍ਰੀਤ
ਪਰੁਚੀ ਬਿਰਹਾ ਦੀ ਕਵਿਤਰੀ-ਸੁਰਿੰਦਰ ਕੌਰ ਬਿੰਨਰ
ਉਜਾਗਰ ਸਿੰਘ, ਪਟਿਆਲਾ |
ਮੈਂ, ‘ਇੱਦਾਂ ਨਾ
ਸੋਚਿਆ ਸੀ’ - ਸੰਤੋਖ ਸਿੰਘ ਹੇਅਰ
ਨਦੀਮ ਪਰਮਾਰ,
ਕੈਨੇਡਾ |
ਕਿਰਪਾਲ ਪੂਨੀ ਦਾ
ਕਵਿ-ਸੰਸਾਰ ਸਹਿਜ, ਸੁਹਜ ਅਤੇ ਸੰਤੁਲਨ ਦੀ ਕਵਿਤਾ
ਡਾ ਰਤਨ ਰੀਹਨ, ਯੂ ਕੇ |
ਪਰਨੀਤ
ਕੌਰ ਸੰਧੂ ਦੀ ਬਿਰਹਾ ਦੇ ਦਰਦਾਂ ਦੀ ਦਾਸਤਾਨ
ਉਜਾਗਰ ਸਿੰਘ, ਪਟਿਆਲਾ |
ਪੰਜਾਬੀ
ਹਾਇਕੂ ਅਤੇ ਹਾਇਬਨ ਦਾ ਮੋਢੀ ਗੁਰਮੀਤ ਸੰਧੂ
ਉਜਾਗਰ ਸਿੰਘ, ਪਟਿਆਲਾ |
ਡਾ:
ਸਾਥੀ ਲੁਧਿਆਣਵੀ ਦੇ ਮੁਲਾਕਾਤਾਂ ਦੇ ਸੰਗ੍ਰਹਿ
“ਨਿੱਘੇ
ਮਿੱਤਰ ਮੁਲਾਕਾਤਾਂ” ‘ਤੇ ਵਿਮਰਸ਼ ਪੱਤਰ
ਡਾ: ਬਲਦੇਵ ਸਿੰਘ ਕੰਦੋਲਾ, ਯੂ ਕੇ |
'ਦ
ਸੈਕੰਡ ਸੈਕਸ'
ਡਾ. ਕਰਾਂਤੀ ਪਾਲ, ਅਲੀਗੜ |
ਕਾਲੇ
ਦਿਨ: 1984 ਤੋਂ ਬਾਅਦ ਸਿੱਖ
ਦਲਵੀਰ ਸਿੰਘ ਲੁਧਿਆਣਵੀ |
ਦਵਿੰਦਰ
ਪਟਿਆਲਵੀ ਦਾ ਛੋਟੇ ਲੋਕ-ਵੱਡੇ ਵਿਚਾਰ
ਉਜਾਗਰ ਸਿੰਘ, ਪਟਿਆਲਾ |
ਨਾਵਲਕਾਰ
ਸ੍ਰ ਬਲਦੇਵ ਸਿੰਘ ਬੁੱਧ ਸਿੰਘ ਵਾਲਾ ਦਾ ਨਾਵਲ ਉਜੱੜੇ ਬਾਗਾਂ ਦਾ ਮਾਲੀ
ਨਾਰਵੇ ਚ ਰਿਲੀਜ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਪੰਜਾਬੀ
ਮਾਂ-ਬੋਲੀ ਦਾ ਝਿਲਮਿਲਾਉਂਦਾ ਸਿਤਾਰਾ -'ਰਵੀ ਸੱਚਦੇਵਾ'
ਸ਼ਿਵਚਰਨ ਜੱਗੀ ਕੁੱਸਾ - ਲੰਡਨ |
ਰੂਪ
ਢਿੱਲੋ ਦਾ ਨਵਾਂ ਨਾਵਲ "ਓ"
ਅਮਰਜੀਤ ਬੋਲਾ, ਦਰਬੀ ਯੂਕੇ
|
'ਮਾਲਵੇ
ਦੀਆਂ ਬਾਤਾਂ' ਦਾ ਦੂਜਾ ਐਡੀਸ਼ਨ ਰਿਲੀਜ਼
ਹਰਪ੍ਰੀਤ ਸੇਖਾ, ਸਰੀ, ਕਨੇਡਾ |
ਲਾਡੀ
ਭੁੱਲਰ ਦਾ ਨਵਾਂ ਨਾਵਲ ‘ਖ਼ੂਨ ਦੇ ਹੰਝੂ’ ਰਿਲੀਜ਼
ਸੁਨੀਲ ਦੱਤ ਧੀਰ, ਸੁਲਤਾਨਪੁਰ ਲੋਧ |
ਬੰਦ
ਘਰਾਂ ਦੇ ਵਾਸੀ
ਬਲਜਿੰਦਰ ਸੰਘਾ, ਕਨੇਡਾ |
ਹਰਦਮ
ਸਿੰਘ ਮਾਨ ਦਾ ਗ਼ਜ਼ਲ ਸੰਗ੍ਰਿਹ 'ਅੰਬਰਾਂ ਦੀ ਭਾਲ ਵਿੱਚ' ਰਲੀਜ਼
ਬਿੱਕਰ ਸਿੰਘ ਖੋਸਾ, ਕਨੇਡਾ |
ਮਨੁੱਖੀ
ਮਨ ਦੇ ਸੁਪਨਿਆਂ ਦੀ ਗੱਲ ਕਰਦਾ ਕਹਾਣੀ ਸੰਗ੍ਰਹਿ ‘ਸੁਪਨੇ ਸੱਚ ਹੋਣਗੇ’
ਬਲਜਿੰਦਰ ਸੰਘਾ, ਕਨੇਡਾ |
ਖੂਬਸੂਰਤ
ਖ਼ਿਆਲਾਂ ਦੀ ਉਡਾਰੀ - ਅੰਬਰਾਂ ਦੀ ਭਾਲ ਵਿੱਚ
ਰਾਜਵੰਤ ਬਾਗੜੀ, ਪੰਜਾਬ |
ਦਾਇਰਿਆਂ ਤੋਂ ਪਾਰ ਜਾਣ ਦੀ ਜੁਸਤਜੂ: ਬੱਦਲਾਂ ਤੋਂ ਪਾਰ
ਗੁਰਪਾਲ ਸਿਘ ਸੰਧੂ (ਡਾ.),
ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ |
|
ਚੁੱਪ ਵਿਚੋਂ ਬੋਲਦੇ
ਸ਼ਬਦ ‘ਚੁੱਪ ਨਦੀ ਤੇ ਮੈਂ’/a>br>
i>ਬਲਜਿੰਦਰ ਸੰਘਾ, ਕਨੇਡਾ |
ਗ਼ਦਰ ਲਹਿਰ ਦੀ
ਕਹਾਣੀ
ਪੜਚੋਲਕਾਰ ਉਜਾਗਰ ਸਿੰਘ |
ਲੇਖਕ ਮਨਦੀਪ
ਖੁਰਮੀ ਦੁਆਰਾ ਸੰਪਾਦਿਤ ਪੁਸਤਕ “ਪੰਜਾਬੀਆਂ ਦੇ ਵਿਹੜੇ ਦਾ ਫੁੱਲ” ਲੋਕ
ਅਰਪਣ |
ਭਾਈ ਪ੍ਰਧਾਨ ਮੰਤਰੀ,
ਨਰਿੰਦਰ ਮੋਦੀ ਬਾਰੇ ਕਿਤਾਬ ਪੰਜਾਬੀ ਭਾਸ਼ਾ ’ਚ ਤਿਆਰ
ਸਤੀਸ਼ ਗੁਲਾਟੀ, ਲੁਧਿਆਣਾ |
ਗੁੰਡਾ
ਜਸਵਿੰਦਰ ਸੰਧੂ |
ਪੰਜਾਬੀ ਲਿਖਰੀ
ਸਭਾ ਵਲੋ ਹਰਿਮੰਦਰ ਕੋਰ ਢਿੱਲੋ ਦੀ ਕਿਤਾਬ ‘ਧਰਤ ਤੇ ਫੁੱਲ’ ਲੋਕ ਅਰਪਣ
ਸੁੱਖਪਾਲ ਪਰਮਾਰ, ਕੈਲਗਰੀ |
ਨੌਜਵਾਨ ਸ਼ਾਇਰ
ਹਰਮਨਦੀਪ ਚੜ੍ਹਿੱਕ ਦੀ ਪਲੇਠੀ ਕੋਸਿ਼ਸ਼ “ਨਵੀਂ ਦੁਨੀਆ ਦੇ ਬਾਸ਼ਿੰਦਿਓ”
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ |
ਹਰਮਨਦੀਪ ਚੜਿੱਕ ਦੀ
ਕਾਵਿ ਪੁਸਤਕ ਕਾਮਰੇਡ ਜਗਰੂਪ ਵੱਲੋਂ ਲੋਕ ਅਰਪਣ
ਮਿੰਟੂ ਖੁਰਮੀ ਹਿੰਮਤਪੁਰਾ |
ਅਨਮੋਲ ਕੌਰ ਦਾ
ਨਾਵਲ "ਹੱਕ ਲਈ ਲੜਿਆ ਸੱਚ"
ਜਸਵੀਰ ਸਿੰਘ ਰਾਣਾ, ਸੰਗਰੂਰ |
ਵਿਪਸਾ ਵਲੋਂ ਸੁੱਖੀ
ਧਾਲੀਵਾਲ ਦੀ ਪਲੇਠੀ ਪੁਸਤਕ ‘ਬੇਚੈਨੀ ਦਾ ਖੰਜਰ’ ਲੋਕ ਅਰਪਨ
ਹਰਜਿੰਦਰ ਕੰਗ, ਕੈਲੀਫੋਰਨੀਆ |
‘ਮੁਕੇਸ਼ : ਸੁਨਹਿਰੇ ਸੁਰ
ਅਤੇ ਸੁਨਹਿਰੇ ਦਿੱਲ ਦਾ ਮਾਲਕ’
ਸ਼੍ਰੀ ਅਮਰਜੀਤ ਸਿੰਘ ਕੋਹਲੀ, ਦਿੱਲੀ |
ਮਾਨਵੀ ਵੇਦਨਾਂ ਤੇ
ਸੰਵੇਦਨਾਂ ਦੀ ਉਦਾਸ ਪਰ ਚਿੰਤਨਸ਼ੀਲ ਇਬਾਰਤ: ਕੁੜੀਆਂ ਨੂੰ ਸੁਆਲ ਨਾ ਕਰੋ
ਨਿਰੰਜਣ ਬੋਹਾ,
ਮਾਨਸਾ |
ਗਰਮ
ਮਸਾਲਿਆਂ ਰਾਹੀਂ ਰੋਗਾਂ ਦਾ ਇਲਾਜ
ਲੇਖਕ ਅਤੇ ਸੰਗ੍ਰਹਿ ਕਰਤਾ:
ਸਰਜੀਤ ਤਲਵਾਰ, ਸ਼ਿਖਾ ਸਿੰਗਲਾ, |
ਮਾਂ ਬਣਨ
ਤੋਂ ਪਹਿਲਾਂ ਅਤੇ ਬਾਅਦ ਦਾ ਸਫ਼ਰ
ਲੇਖਕ ਅਤੇ ਸੰਗ੍ਰਹਿ-ਕਰਤਾ: ਝ ਸਰਜੀਤ ਤਲਵਾਰ ਝ
ਸ਼ਿਖਾ ਸਿੰਗਲਾ |
ਜੀਵਨੀ
ਸ਼ਹੀਦ ਭਗਤ ਸਿੰਘ
ਲੇਖਕ: ਮਲਵਿੰਦਰਜੀਤ ਸਿੰਘ ਵੜੈਚ |
ਪੰਜਾਬੀ ਆਰਸੀ ਕਲੱਬ ਵੱਲੋਂ
ਸ਼ਾਇਰਾ ਤਨਦੀਪ ਤਮੰਨਾ ਦਾ ਪਲੇਠਾ ਕਾਵਿ-ਸੰਗ੍ਰਹਿ ‘ਇਕ ਦੀਵਾ ਇਕ ਦਰਿਆ’
ਰਿਲੀਜ਼ ਅਤੇ ਰਵਿੰਦਰ ਰਵੀ, ਪਰਮਿੰਦਰ ਸੋਢੀ ਜੀਵਨ ਕਾਲ਼ ਪ੍ਰਾਪਤੀ
ਪੁਰਸਕਾਰਾਂ ਨਾਲ਼ ਸਨਮਾਨਿਤ
- ਦਵਿੰਦਰ ਪੂਨੀਆ, ਸਰੀ, ਕੈਨੇਡਾ |
ਪੰਜਾਬੀ ਲਿਖਾਰੀ ਸਭਾ ਵੱਲੋਂ
ਪਰਸ਼ੋਤਮ ਲਾਲ ਸਰੋਏ ਦੀ ਪੁਸਤਕ ‘ਮਾਲਾ ਦੇ ਮਣਕੇ’ ਰਿਲੀਜ਼ |
ਪੰਜਾਬੀ ਫੋਰਮ
ਕੈਨੇਡਾ ਵੱਲੋਂ ਬਲਬੀਰ ਸਿੰਘ ਮੋਮੀ ਦੀ ਸ਼ਾਹਮੁਖੀ ਵਿਚ ਛਪੀ ਸਵੈ-ਜੀਵਨੀ
“ਕਿਹੋ ਜਿਹਾ ਸੀ ਜੀਵਨ” ਭਾਗ-1 ਭਰਵੇਂ ਇਕੱਠ ਵਿਚ ਲੋਕ ਅਰਪਣ
ਹਰਚੰਦ ਬਾਸੀ, ਟੋਰਾਂਟੋ
|
ਬਾਬਾ ਨਿਧਾਨ ਸਿੰਘ
ਜੀ ਦੇ ਜੀਵਨ ਅਤੇ ਯੋਗਦਾਨ ਸਬੰਧੀ ਪੁਸਤਕ ਹੋਈ ਰਿਲੀਜ਼
ਕੁਲਜੀਤ ਸਿੰਘ ਜੰਜੂਆ,ਟੋਰਾਂਟੋ |
ਗੁਰਜਤਿੰਦਰ ਸਿੰਘ
ਰੰਧਾਵਾ ਦੀ ਕਿਤਾਬ ‘ਸਮੇਂ ਦਾ ਸੱਚ’ ਅਮਰੀਕਾ ਵਿਚ ਹੋਈ ਰਲੀਜ਼
|
ਪੰਜਾਬੀ ਦਾ ਨਵਾਂ ਮਾਣ:
ਰੂਪਿੰਦਰਪਾਲ (ਰੂਪ) ਸਿੰਘ ਢਿੱਲੋਂ
ਅਮਰ ਬੋਲਾ
|
ਪ੍ਰਵਾਸੀ ਲੇਖਕ
ਪਿਆਰਾ ਸਿੰਘ ਕੁੱਦੋਵਾਲ ਦੀ ਪਲੇਠੀ ਪੁਸਤਕ `ਸਮਿਆਂ ਤੋ ਪਾਰ` ਦਾ ਲੋਕ
ਅਰਪਣ ਪੁਸਤਕ ਗੁਰਮੁੱਖੀ ਤੇ ਸ਼ਾਹਮੁੱਖੀ ਭਾਸ਼ਾਵਾਂ `ਚ ਉਪਲੱਭਧ
ਕੁਲਜੀਤ ਸਿੰਘ ਜੰਜੂਆ, ਟੋਰੋਂਟੋ
|
ਉਮੀਦ ਤੇ
ਬਰਾਬਰਤਾ ਦੀ ਬਾਤ ਪਾਉਂਦੀ ਕਲਾਕਾਰ ਦੀ ਸ਼ਾਇਰੀ ਹੈ-ਸ਼ੁਸ਼ੀਲ ਦੁਸਾਂਝ -
ਪੰਜਾਬੀ ਗ਼ਜ਼ਲ ਮੰਚ ਵੱਲੋਂ ਸੁਭਾਸ਼ ਕਲਾਕਾਰ ਦੀ ਪੁਸਤਕ
ਲੋਕ ਅਰਪਣ ਕੀਤੀ
ਬੁੱਧ ਸਿੰਘ ਨੀਲੋਂ, ਲੁਧਿਆਣਾ |
ਨਾਰਵੇ ਚ ਉਜਾਗਰ
ਸਿੰਘ ਸਖੀ ਹੋਣਾ ਦੀ ਪੁਸਤਕ ਛਿਲਦਨ(ਸੋਮਾ ਜਾ ਸਾਧਨ) ਨੂੰ ੳਸਲੋ ਦੀਆਕੂਨ
ਹਾਈ ਸਕੂਲ ਚ ਰਿਲੀਜ਼ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਸ਼ਿਵ ਚਰਨ ਜੱਗੀ ਕੁੱਸਾ
ਵੱਲੋਂ ਟਿਸ਼ੂ ਰਾਣਾ ਦਾ ਕਾਵਿ ਸੰਗ੍ਰਹਿ " ਵਗਦੀ ਸੀ ਰਾਵੀ" ਰਿਲੀਜ਼
ਮਿੰਟੂ ਖੁਰਮੀਂ, ਨਿਹਾਲ ਸਿੰਘ ਵਾਲਾ |
ਨਾਸਤਿਕ
ਬਾਣੀ ਲੋਕ-ਅਰਪਣ
ਹਰਪ੍ਰੀਤ ਸੇਖਾ, ਕਨੇਡਾ |
ਸਾਧੂ ਬਿਨਿੰਗ ਦੀ
ਪੁਸਤਕ ਨਾਸਤਿਕ ਬਾਣੀ |
ਪੰਜਾਬੀ ਸਾਹਿਤ ਕਲਾ ਕੇਂਦਰ, ਸਾਊਥਾਲ, ਯੂ ਕੇ ਵਲੋਂ
ਡਾ. ਸਾਥੀ ਲੁਧਿਆਣਵੀ ਦੀ ਨਵੀਂ
ਕਾਵਿ ਪੁਸਤਕ “ਪੱਥਰ” ਰੀਲੀਜ਼ |
ਜ਼ਿੰਦਗੀ ਦਾ ਸੱਚ
ਦਰਸਾਉਂਦੀਆਂ 'ਪੱਚਰਾਂ'
ਸੁਰਿੰਦਰ ਰਾਮਪੁਰੀ |
ਸਤਵੰਤ ਸਿੰਘ
: ਵਿਸ਼ਵ ਯਾਤਰਾਵਾਂ, ਧਾਰਮਿਕ ਅੰਧ-ਵਿਸ਼ਵਾਸ ਅਤੇ ਸਫ਼ਰਨਾਮਾ ਸਾਹਿਤ
ਸੁਖਿੰਦਰ |
ਜੋਗਿੰਦਰ ਸਿੰਘ ਸੰਘੇੜਾ ਦੀ
ਕਿਤਾਬ ਨੂਰਾਂ ਦਾ ਨਿੱਘਾ ਸਵਾਗਤ |
ਜਗਜੀਤ ਪਿਆਸਾ
ਦਾ ਪਲੇਠਾ ਕਾਵਿ ਸੰਗ੍ਰਹਿ 'ਤੂੰ ਬੂਹਾ ਖੋਲ੍ਹ ਕੇ ਰੱਖੀਂ' ਲੋਕ ਅਰਪਿਤ
ਅੰਮ੍ਰਿਤ ਅਮੀ,
ਕੋਟਕਪੂਰਾ |
ਰਛਪਾਲ ਕੌਰ
ਗਿੱਲ: ਮਨੁੱਖੀ ਮਾਨਸਿਕਤਾ ਦੀਆਂ ਤਹਿਆਂ ਫਰੋਲਦੀਆਂ ਕਹਾਣੀਆਂ
ਸੁਖਿੰਦਰ |
ਬੁੱਢੇ ਦਰਿਆ ਦੀ ਜੂਹ
ਲੇਖਕ: ਸ਼ਿਵਚਰਨ ਜੱਗੀ ਕੁੱਸਾ
ਪੜਚੋਲ:
ਡਾ:
ਜਗਦੀਸ਼ ਕੌਰ ਵਾਡੀਆ |
ਪ੍ਰਸਿੱਧ ਪੰਜਾਬੀ
ਲੇਖਿਕਾ ਪਰਮਜੀਤ ਕੋਰ ਸਰਹਿੰਦ ਵੱਲੋ ਨਵ ਲਿੱਖਤ ਪੰਜਾਬੀ ਸਾਕ-ਸਕੀਰੀਆਂ ਤੇ
ਰੀਤਾ ਤੇ ਆਧਾਰਿਤ ਪੁਸਤਕ ਪਾਠਕ ਦੀ ਕਚਹਿਰੀ 'ਚ
ਰੁਪਿੰਦਰ ਢਿੱਲੋ ਮੋਗਾ |
ਪ੍ਰਵਾਸੀ ਸਫ਼ਰਨਾਮਾਕਾਰ ਸਤਵੰਤ ਸਿੰਘ ਦੀ ਪਲੇਠੀ ਪੁਸਤਕ "ਮੇਰੀਆਂ ਅਭੁੱਲ
ਵਿਸ਼ਵ ਯਾਤਰਾਵਾਂ" ਜਾਰੀ
ਕੁਲਜੀਤ ਸਿੰਘ ਜੰਜੂਆ |
ਸਰਵਉੱਤਮ ਕਿਤਾਬ
ਨੂੰ ਕਲਮ ਫਾਉਂਡੇਸ਼ਨ ਦੇਵੇਗੀ 100,000 ਰੁਪਏ ਦਾ ਇਨਾਮ
ਕੁਲਜੀਤ ਸਿੰਘ ਜੰਜੂਆ |
ਭਰਿੰਡ - ਰੁਪਿੰਦਰਪਾਲ ਸਿੰਘ ਢਿੱਲੋਂ
ਰਾਣਾ ਬੋਲਾ |
ਜੱਗੀ ਕੁੱਸਾ
ਦਾ ਨਾਵਲ
'ਸਟਰਗਲ
ਫ਼ਾਰ ਔਨਰ'
ਮਨਦੀਪ ਖ਼ੁਰਮੀ ਹਿੰਮਤਪੁਰਾ |
ਖ਼ੁਦ
'ਸਰਘੀ ਦੇ ਤਾਰੇ ਦੀ ਚੁੱਪ' ਵਰਗੀ ਹੈ ਭਿੰਦਰ ਜਲਾਲਾਬਾਦੀ
ਸ਼ਿਵਚਰਨ ਜੱਗੀ ਕੁੱਸਾ |
ਚਾਰੇ
ਕੂਟਾਂ
ਸੁੰਨੀਆਂ
-
ਸ਼ਿਵਚਰਨ
ਜੱਗੀ
ਕੁੱਸਾ
ਨਿਰਮਲ
ਜੌੜਾ |
ਸਰੀ
'ਚ ਕਹਾਣੀ-ਸੰਗ੍ਰਹਿ
"ਬਣਵਾਸ ਬਾਕੀ
ਹੈ" ਲੋਕ
ਅਰਪਿਤ - ਗੁਰਵਿੰਦਰ
ਸਿੰਘ ਧਾਲੀਵਾਲ |
ਬਾਤਾਂ
ਬੀਤੇ ਦੀਆਂ
ਲੇਖਕ: ਗਿਆਨੀ ਸੰਤੋਖ
ਸਿੰਘ
ਪ੍ਰਕਾਸ਼ਕ: ਭਾਈ ਚਤਰ ਸਿੰਘ ਜੀਵਨ ਸਿੰਘ ਅੰਮ੍ਰਿਤਸਰ |
ਬੱਚਿਆਂ ਲਈ
ਪੁਸਤਕਾਂ
ਜਨਮੇਜਾ ਜੌਹਲ |
"ਬਣਵਾਸ
ਬਾਕੀ ਹੈ" ਭਿੰਦਰ ਜਲਾਲਾਬਾਦੀ ਦੀ ਪਲੇਠੀ, ਅਨੂਠੀ ਅਤੇ ਅਲੌਕਿਕ ਪੇਸ਼ਕਾਰੀ
ਸ਼ਿਵਚਰਨ ਜੱਗੀ ਕੁੱਸਾ |
ਇਕ
ਪੁਸਤਕ, ਦੋ ਦ੍ਰਿਸ਼ਟੀਕੋਨ
ਡਾ. ਜਸਪਾਲ ਕੌਰ
ਡਾ. ਸੁਤਿੰਦਰ ਸਿੰਘ ਨੂਰ |
ਰੂਹ ਲੈ
ਗਿਆ ਦਿਲਾਂ ਦਾ ਜਾਨੀ
ਸ਼ਿਵਚਰਨ ਜੱਗੀ ਕੁੱਸਾ |
“ਪੈਰਾਂ ਅੰਦਰ ਵੱਸਦੇ ਪਰਵਾਸ ਦਾ ਉਦਾਸੀ ਰੂਪ ਹੈ ਇਹ ਸਵੈਜੀਵਨੀ”
ਡਾ. ਗੁਰਨਾਇਬ ਸਿੰਘ |
ਅਕਾਲ ਤਖ਼ਤ ਸਾਹਿਬ
(ਫ਼ਲਸਫ਼ਾ ਅਤੇ ਰੋਲ)
ਡਾ: ਹਰਜਿੰਦਰ ਸਿੰਘ ਦਿਲਗੀਰ |
ਰਵਿੰਦਰ
ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ |
ਸ਼ਹੀਦ
ਬੀਬੀ ਸੁੰਦਰੀ ਦੀ ਪੁਸਤਕ ਰੀਲੀਜ਼ |
ਜਨਮੇਜਾ ਜੌਹਲ ਦੀਆਂ ਚਾਰ ਬਾਲ ਕਿਤਾਬਾਂ ਜਾਰੀ |
ਰਵਿੰਦਰ ਰਵੀ ਦਾ
ਕਾਵਿ-ਨਾਟਕ: “ਚੱਕ੍ਰਵਯੂਹ ਤੇ ਪਿਰਾਮਿਡ”
ਨਿਰੰਜਨ ਬੋਹਾ |
ਰਵਿੰਦਰ ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ |
“ਕਨੇਡੀਅਨ ਪੰਜਾਬੀ ਸਾਹਿਤ” - ਸੁਖਿੰਦਰ
ਪੂਰਨ ਸਿੰਘ ਪਾਂਧੀ |
‘ਮਨ ਦੀ
ਕਾਤਰ’ ਦੀ ਸ਼ਾਇਰੀ ਪੜ੍ਹਦਿਆਂ
ਡਾ. ਸ਼ਮਸ਼ੇਰ ਮੋਹੀ |
ਸ਼ਿਵਚਰਨ ਜੱਗੀ ਕੁੱਸਾ ਦੇ 18ਵੇਂ ਨਾਵਲ 'ਸੱਜਰੀ ਪੈੜ ਦਾ ਰੇਤਾ' ਦੀ ਗੱਲ
ਕਰਦਿਆਂ....!
ਮਨਦੀਪ ਖੁਰਮੀ ਹਿੰਮਤਪੁਰਾ (ਇੰਗਲੈਂਡ) |
‘ਕਨੇਡਾ ਦੇ ਗਦਰੀ ਯੋਧੇ’ - ਪੁਸਤਕ
ਰਿਲੀਜ਼ ਸਮਾਗਮ
ਸੋਹਣ ਸਿੰਘ ਪੂੰਨੀ |
ਹਾਜੀ ਲੋਕ
ਮੱਕੇ ਵੱਲ ਜਾਂਦੇ...ਤੇ ਮੇਰਾ ਰਾਂਝਣ ਮਾਹੀ ਮੱਕਾ...ਨੀ ਮੈਂ ਕਮਲ਼ੀ ਆਂ
ਤਨਦੀਪ ਤਮੰਨਾਂ, ਕੈਨੇਡਾ (ਸੰਪਾਦਕਾ 'ਆਰਸੀ') |
ਸੇਵਾ ਸਿਮਰਨ
ਦੀ ਮੂਰਤਿ: ਸੰਤ ਬਾਬਾ ਨਿਧਾਨ ਸਿੰਘ
ਸੰਪਾਦਕ – ਸ. ਪਰਮਜੀਤ ਸਿੰਘ ਸਰੋਆ |
ਤੱਲ੍ਹਣ – ਕਾਂਡ ਤੋਂ
ਬਾਅਦ
ਜਸਵਿੰਦਰ ਸਿੰਘ ਸਹੋਤਾ |
ਜਦੋਂ ਇਕ ਦਰੱਖ਼ਤ ਨੇ
ਦਿੱਲੀ ਹਿਲਾਈ ਲੇਖਕ
ਮਨੋਜ ਮਿੱਟਾ ਤੇ ਹਰਵਿੰਦਰ ਸਿੰਘ ਫੂਲਕਾ
|
ਕਿਹੜੀ ਰੁੱਤੇ
ਆਏ ਨਾਵਲਕਾਰ
ਨਛੱਤਰ ਸਿੰਘ ਬਰਾੜ |
|
|
|
|
|