ਗ਼ਜ਼ਲ
ਨੂੰ ਹੁਣ ਤੱਕ ਰੁਮਾਂਸਵਾਦ ਵਿੱਚ ਪਰੁਚੀ ਇਸਤਰੀ
ਲਿੰਗ ਮਹਿਸੂਸ ਕੀਤਾ ਜਾਂਦਾ ਰਿਹਾ ਹੈ। ਪੰਜਾਬੀ ਗ਼ਜ਼ਲ ਵਿੱਚ ਵੀ ਬਹੁਤੀਆਂ
ਗ਼ਜ਼ਲਾਂ ਇਸਤਰੀ ਅਤੇ ਰੁਮਾਂਸਵਾਦ ਦੇ ਆਲੇ ਦੁਆਲੇ ਹੀ
ਘੁੰਮਦੀਆਂ ਰਹੀਆਂ ਹਨ। ਸਮੇਂ ਦੀ ਤਬਦੀਲੀ ਨਾਲ ਗ਼ਜ਼ਲ ਦਾ ਵਿਸ਼ਾ ਵਸਤੂ ਅਤੇ
ਰੂਪ ਰੇਖਾ ਬਦਲ ਗਈ ਹੈ, ਭਾਵੇਂ ਰੁਮਾਂਸਵਾਦ ਦੀ ਪ੍ਰਵਿਰਤੀ ਅਜੇ
ਵੀ ਅੰਸ਼ਕ ਰੂਪ ਵਿੱਚ ਬਰਕਰਾਰ ਹੈ।
ਡਾ.ਹਰਬੰਸ ਕੌਰ ਗਿੱਲ ਨੇ
ਵਾਰਤਕ ਦੀਆਂ ਡੇਢ ਦਰਜਨ ਪੁਸਤਕਾਂ ਪ੍ਰਕਾਸ਼ਤ ਕਰਵਾਈਆਂ ਹੋਈਆਂ ਹਨ ਪਰੰਤੂ
‘ਰੂਹ ਦੇ ਰੰਗ’ ਉਨ੍ਹਾਂ ਦਾ ਪਲੇਠਾ ਗ਼ਜ਼ਲ ਸੰਗ੍ਰਹਿ ਹੈ। ‘ਰੂਹ ਦੇ ਰੰਗ’
ਦੀਆਂ ਗ਼ਜ਼ਲਾਂ ਸਮਾਜਿਕਤਾ, ਰੁਮਾਂਸਵਾਦ ਅਤੇ ਅਧਿਆਮਿਕਤਾ ਦੇ ਰੰਗ ਵਿੱਚ
ਰੰਗੀਆਂ ਹੋਈਆਂ ਹਨ। ਸ਼ਾਇਰਾ ਦੀਆਂ ਗ਼ਜ਼ਲਾਂ ਵਿੱਚ ਪੰਜਾਬ ਦੀ ਮਿੱਟੀ ਦੀ
ਮਹਿਕ ਆ ਰਹੀ ਹੈ ਕਿਉਂਕਿ ਡਾ.ਹਰਬੰਸ ਕੌਰ ਗਿੱਲ ਅਤੇ ਉਨ੍ਹਾਂ ਦੀਆਂ ਗ਼ਜ਼ਲਾਂ
ਦੀ ਪਿੱਠਭੂਮੀ ਪੰਜਾਬੀ ਵਿਰਾਸਤ ਹੈ। ਉਨ੍ਹਾਂ ਦੀਆਂ ਗ਼ਜ਼ਲਾਂ ਦੇ ਸ਼ਿਅਰ ਵਗਦੇ
ਦਰਿਆ ਦੇ ਪਾਣੀ ਦੇ ਵਹਿਣ ਦੀ ਤਰ੍ਹਾਂ ਵਹਿੰਦੇ ਹੋਏ ਪਾਠਕ ਦੇ ਮਨ ਵਿੱਚ
ਅਜਿਹੀਆਂ ਛੱਲਾਂ ਉਛਾਲਦੇ ਹਨ, ਜਿਹੜੀਆਂ ਸੰਗੀਤ ਦੀਆਂ ਸੁਰਾਂ ਪੈਦਾ
ਕਰਦੀਆਂ ਹਨ। ਸਮਾਜਿਕ ਤਾਣੇ ਬਾਣੇ ਵਿੱਚ ਰੋਜ ਮਰਰ੍ਹਾ ਦੇ ਜੀਵਨ ਵਿੱਚ ਜੋ
ਕੁਝ ਵਾਪਰਦਾ ਹੈ, ਉਸਦੇ ਪ੍ਰਭਾਵ ਦਾ ਪ੍ਰਤੱਖ ਪ੍ਰਮਾਣ ਡਾ.ਗਿੱਲ ਦੀਆਂ
ਗ਼ਜ਼ਲਾਂ ਵਿੱਚੋਂ ਮਿਲਦਾ ਹੈ। ਖਾਸ ਤੌਰ ‘ਤੇ ਜੋ ਘਟਨਾਵਾਂ ਸਮਾਜ ਵਿੱਚ
ਵਾਪਰਦੀਆਂ ਹਨ, ਜਿਨ੍ਹਾਂ ਦਾ ਪ੍ਰਭਾਵ ਸਮੁੱਚੀ ਮਾਨਵਤਾ ਦੇ ਜੀਵਨ ‘ਤੇ
ਗਹਿਰਾ ਅਸਰ ਪਾਉਂਦਾ ਹੈ, ਉਹ ਸ਼ਾਇਰਾ ਦੇ ਸ਼ਿਅਰਾਂ ਦਾ ਪਹਿਰਾਵਾ ਪਹਿਨ ਕੇ
ਸਮਾਜ ਨੂੰ ਝੰਜੋੜਦੀਆਂ ਹਨ। ਉਹ ਪੰਜਾਬੀ ਜੀਵਨ ਵਿੱਚ ਵਰਤੀ ਜਾਂਦੀ
ਲੋਕਧਾਰਾ ਵਾਲੀ ਵਿਰਾਸਤੀ ਸ਼ਬਦਾਵਲੀ ਦੀ ਵਰਤੋਂ ਕਰਦੀ ਹੈ।
ਪੰਜਾਬ
ਵਿੱਚ ਡਾ.ਹਰਬੰਸ ਕੌਰ ਗਿੱਲ ਨੇ ਬਚਪਨ ਤੋਂ ਪ੍ਰੌੜ੍ਹ ਉਮਰ ਤੱਕ ਸਮਾਜਿਕ
ਤਾਣੇ ਬਾਣੇ ਵਿੱਚ ਵਿਚਰਦਿਆਂ ਜੋ ਕੁਝ ਵੇਖਿਆ, ਮਹਿਸੂਸ ਕੀਤਾ ਅਤੇ
ਹੰਢਾਇਆ, ਉਸ ਨੂੰ ਆਪਣੀਆਂ ਗ਼ਜ਼ਲਾਂ ਦਾ ਵਿਸ਼ਾ ਵਸਤੂ ਬਣਾਇਆ ਹੈ। ਸਰਕਾਰੀ
ਨੌਕਰੀ ਵਿੱਚੋਂ ਸੇਵਾ ਮੁਕਤੀ ਤੋਂ ਬਾਅਦ ਗ਼ਜ਼ਲ ਬਾਰੇ ਸੰਪੂਰਨ ਜਾਣਕਾਰੀ
ਪ੍ਰਾਪਤ ਕਰਨ ਤੋਂ ਬਾਅਦ ਅਜਿਹਾ ਹੱਥ ਅਜਮਾਇਆ ਜੋ ਗ਼ਜ਼ਲਾਂ ਨੂੰ ਵਿਲੱਖਣਤਾ
ਦਾ ਜਾਮਾ ਪਹਿਨਾ ਗਿਆ। ਆਮ ਤੌਰ ‘ਤੇ ਹਰ ਸ਼ਾਇਰ ਕਚਘਰੜ ਜਿਹੀ ਸਾਹਿਤਕ ਉਮਰ
ਵਿੱਚ ਹੀ ਗ਼ਜ਼ਲ ਲਿਖਣ ਨੂੰ ਤਰਜ਼ੀਹ ਦੇਣ ਲੱਗ ਜਾਂਦਾ ਹੈ। ਡਾ.ਗਿੱਲ ਨੇ ਪੱਕੇ
ਪੈਰੀਂ ਹੱਥ ਪਾਇਆ ਹੈ। ਉਨ੍ਹਾਂ ਦੀਆਂ ਗ਼ਜ਼ਲਾਂ, ਗ਼ਜ਼ਲ ਦੇ ਮਾਪ ਦੰਡਾਂ ‘ਤੇ
ਪੂਰੀਆਂ ਉਤਰਦੀਆਂ ਹਨ। ਉਨ੍ਹਾਂ ਦੀ ਲਗਪਗ ਹਰ ਗ਼ਜ਼ਲ ਵਿੱਚ ਘੱਟੋ ਘੱਟ ਦੋ
ਸ਼ਿਅਰ ਸਮਾਜ ਵਿੱਚ ਵਾਪਰ ਰਹੀਆਂ ਸੁਖਾਵੀਂਆਂ/ਅਣਸੁਖਾਵੀਆਂ ਘਟਨਾਵਾਂ ਅਤੇ
ਜ਼ੋਰ ਜ਼ਬਰਦਸਤੀਆਂ ਬਾਰੇ ਹਨ। ਭਾਵ ਉਨ੍ਹਾਂ ਦੀਆਂ ਗ਼ਜ਼ਲਾਂ ਵਿੱਚ ਸਮਾਜਿਕ
ਸਰੋਕਾਰਾਂ ਦੀ ਗੱਲ ਕੀਤੀ ਹੁੰਦੀ ਹੈ। ਰੁਮਾਂਟਿਕ ਗ਼ਜ਼ਲਾਂ ਵਿੱਚ ਵੀ
ਸਮਾਜਵਾਦ ਦੀ ਝਲਕ ਵਿਖਾਈ ਦਿੰਦੀ ਹੈ। ਸ਼ਾਇਰਾ ਨੇ ਗ਼ਜ਼ਲ ਨੂੰ ਰੂਹਾਨੀ ਰੂਪ
ਵੀ ਦਿੱਤਾ ਹੈ, ਜਿਸ ਦਾ ਸਬੂਤ ਉਨ੍ਹਾਂ ਦੀ ਪਹਿਲੀ ਗ਼ਜ਼ਲ ਹੀ ਹੈ, ਜਿਸ ਵਿੱਚ
ਉਹ ਅਧਿਆਮਿਕਤਾ ਦਾ ਪ੍ਰਗਟਾਵਾ ਕਰਦੀ ਹੈ। ਮੇਰੇ ਖਿਆਲ ਮੁਤਾਬਕ ਡਾ.ਹਰਬੰਸ
ਕੌਰ ਗਿੱਲ ਪਹਿਲੀ ਗ਼ਜ਼ਲਗੋ ਹੈ, ਜਿਨ੍ਹਾਂ ਨੇ ਅਧਿਆਤਮਿਕ ਰੰਗ ਦੇ ਗਲੇਫ
ਵਿੱਚ ਲਪੇਟ ਕੇ ਗ਼ਜ਼ਲ ਲਿਖੀ ਹੈ। ਉਹ ਲਿਖਦੇ ਹਨ,
ਨਿਰਭਉੁ
ਨਿਰਵੈਰ ਦਾ ਜਿਸ ਵਿੱਚ ਪਸਾਰਾ ਹੋ ਗਿਆ, ਓਸ ਦਾ ਸੰਸਾਰ ਫਿਰ ਸਾਰੇ ਦਾ
ਸਾਰਾ ਹੋ ਗਿਆ। ਵੈਰ, ਨਫ਼ਰਤ, ਬੇਵਿਸਾਹੀ ਖੰਭ ਲਾ ਕੇ ਉਡ ਗਏ, ਨਾਮ
ਦੀ ਬਰਕਤ ‘ਚ ਮੇਰਾ ਹਰ ਸਿਤਾਰਾ ਹੋ ਗਿਆ।
ਡਾ.ਹਰਬੰਸ
ਕੌਰ ਗਿੱਲ ਦੀਆਂ ਗ਼ਜ਼ਲਾਂ ਦੇ ਵਿਸ਼ੇ ਬਹੁ-ਰੰਗੀ, ਬਹੁ-ਪਰਤੀ ਅਤੇ ਬਹੁ-ਪੱਖੀ
ਹਨ। ਸਮਾਜ ਵਿੱਚ ਵਾਪਰ ਰਹੀ ਹਰ ਵਿਸੰਗਤੀ ਦੇ ਵਿਰੁੱਧ ਉਨ੍ਹਾਂ ਆਪਣੀਆਂ
ਗ਼ਜ਼ਲਾਂ ਵਿੱਚ ਆਵਾਜ਼ ਉਠਾਈ ਹੈ। ਸ਼ਾਇਰਾ ਨੇ ਬਲਾਤਕਾਰ, ਰਾਜਨੀਤਕ
ਤਿਗੜਮਬਾਜ਼ੀ, ਹਓਮੈ, ਗ਼ਰੀਬ ਅਮੀਰ ਦਾ ਪਾੜਾ, ਵਿਖਾਵਾ, ਮਖੌਟੇਬਾਜ਼ੀ,
ਨਫ਼ਰਤ, ਦਗ਼ਾ-ਫ਼ਰੇਬ, ਝੂਠ ਦਾ ਪਸਾਰਾ, ਕੁਦਰਤ, ਵਾਤਾਵਰਨ, ਪ੍ਰਦੂਸ਼ਨ
ਦਾਜ-ਦਹੇਜ ਅਤੇ ਇਸਤਰੀਆਂ ਨੂੰ ਸਾੜ ਕੇ ਮਾਰਨ ਨੂੰ ਵਿਸ਼ਾ ਬਣਾਇਆ ਹੈ।
ਲੋਕਾਈ ਦਾ ਦੁੱਖ ਦਰਦ ਉਨ੍ਹਾਂ ਦੀ ਮਾਨਸਿਕਤਾ ਨੂੰ ਕੁਰੇਦਦਾ ਰਹਿੰਦਾ ਹੈ,
ਜਿਸ ਕਰਕੇ ਉਨ੍ਹਾਂ ਨੇ ਲੋਕਾਂ ਦੀ ਦੁੱਖਦੀ ਰਗ ‘ਤੇ ਹੱਥ ਰੱਖਿਆ ਹੈ।
ਸਮਾਜਿਕ ਬੁਰਾਈਆਂ ਵਿਰੁੱਧ ਲੋਕਾਂ ਨੂੰ ਜਾਗ੍ਰਤ ਕਰਨ ਲਈ ਉਹ ਤੁਣਕੇ
ਲਗਾਉਂਦੀ ਰਹਿੰਦੀ ਹੈ।
ਓਸ ਨੂੰ ਦੁਨੀਆਂ ਦੇ ਅੰਦਰ ਹੱਕ
ਨਹੀਂ ਹੈ ਜੀਣ ਦਾ, ਜਿਸ ਨੇ ਸਿਰ ਆਪਣਾ ਤਲੀ ਉੱਤੇ ਨਾ ਧਰ ਕੇ ਦੇਖਿਆ।
ਪਰਵਾਸ ਵਿੱਚ ਬੱਚਿਆਂ ਦੇ ਜਾਣ ਨਾਲ ਮਾਪਿਆਂ ਦੀ ਅਣਵੇਖੀ ਹੋ ਰਹੀ ਹੈ।
ਇਸ ਦੇ ਸੰਤਾਪ ਦਾ ਜ਼ਿਕਰ ਵੀ ਕਵਿਤਰੀ ਆਪਣੀਆਂ ਗ਼ਜ਼ਲਾਂ ਵਿੱਚ ਕਰਦੀ ਹੈ। ਉਹ
ਲੋਕਾਂ ਨੂੰ ਮਿਹਨਤ ਮੁਸ਼ੱਕਤ ਕਰਨ ਦੀ ਪ੍ਰੇਰਨਾ ਕਰਦੀ ਹੋਈ ਸਲਾਹ ਦਿੰਦੀ ਹੈ
ਕਿ ਮੁਕੱਦਰਾਂ ‘ਤੇ ਵਿਸ਼ਵਾਸ਼ ਕਰਨ ਵਾਲੇ ਪਛੜ ਜਾਂਦੇ ਹਨ। ਇਕ ਗ਼ਜ਼ਲ ਵਿੱਚ
ਲਿਖਦੀ ਹੈ,
ਐਵਰੈਸਟ ਕਦੇ ਵਿਆਹੀ ਨਾ ਜਾਂਦੀ,
ਜੇ ਹਿੰਮਤ ਨੇ ਸਿਹਰੇ ਸਜਾਏ ਨਾ ਹੁੰਦੇ।
ਆਪਣੀ ਇਕ ਹੋਰ
ਗ਼ਜ਼ਲ ਵਿੱਚ ਰੁੱਤਾਂ ਦੀ ਕਹਾਣੀ ਦਾ ਜ਼ਿਕਰ ਕਰ ਰਹੇ ਹਨ, ਜਿਸ ਦਾ ਭਾਵ ਹੈ ਕਿ
ਜਿਸ ਇਨਸਾਨ ਨਾਲ ਜਦੋਂ ਕੋਈ ਜ਼ਿਆਦਤੀ ਹੁੰਦੀ ਹੈ ਤਾਂ ਉਸ ਦੀ ਤਕਲੀਫ਼ ਬਾਰੇ
ਉਹ ਹੀ ਜਾਣ ਸਕਦਾ ਹੈ। ਜ਼ਿੰਦਗੀ ਦੁੱਖ ਸੁੱਖ ਦਾ ਦੂਜਾ ਨਾਮ ਹੈ। ਮਨੁੱਖ ਦੇ
ਅੰਦਰ ਹੀ ਸਭ ਕੁਝ ਹੈ ਪਰੰਤੂ ਮਨੁੱਖ ਬਾਹਰ ਭਟਕਦਾ ਰਹਿੰਦਾ ਹੈ। ਗੁੱਸਾ,
ਨਕਲੀ ਹਾਸਾ, ਹੁਸਨ-ਜਵਾਨੀ, ਬੇਫ਼ਾਈ, ਧੋਖਾ, ਹਓਮੈ ਅਤੇ ਆਪੋ ਧਾਪੀ ਸਭ
ਜ਼ਿੰਦਗੀ ਨੂੰ ਤਬਾਹ ਕਰ ਦਿੰਦੇ ਹਨ। ਡਾ.ਹਰਬੰਸ ਕੌਰ ਗਿੱਲ ਦਾ ਪਿਛੋਕੜ
ਦਿਹਾਤੀ ਇਲਾਕੇ ਦਾ ਹੈ, ਇਸ ਲਈ ਉਨ੍ਹਾਂ ਦੀਆਂ ਗ਼ਜ਼ਲਾਂ ਵਿੱਚ ਕਿਸਾਨੀ ਦੀ
ਦੁਰਦਸ਼ਾ ਅਤੇ ਕਿਸਾਨਾ ਦੇ ਬੱਚਿਆਂ ਵੱਲੋਂ ਖੇਤੀ ਕਰਨ ਤੋਂ ਪਾਸਾ ਵੱਟਣ ਦੀ
ਚਿੰਤਾ ਸਾਫ ਵਿਖਾਈ ਦਿੰਦੀ ਹੈ ਜਦੋਂ ਉਹ ਆਪਣੇ ਸ਼ਿਅਰਾਂ ਵਿੱਚ ਲਿਖਦੀ ਹੈ,
‘ਖੇਤੀ ਖਸਮਾਂ ਸੇਤੀ’ ਇਹ ਗੱਲ ਸੱਚੀ ਹੈ, ਪਰ ਇਕ ਗੇੜਾ
ਖੇਤਾਂ ਵਲ ਵੀ ਲਾਇਆ ਕਰ। ਉਮਰ ਭਰ ਜਿਸ ਸ਼ਖ਼ਸ ਨੇ ਨਾ ਕੰਮ, ਕਰਕੇ
ਦੇਖਿਆ, ਕੁਝ ਨਹੀਂ ਉਹ, ਜਿਸ ਨਹੀਂ ਸੜ ਕੇ ਜਾਂ ਠਰ ਕੇ ਦੇਖਿਆ। ਇਹ
ਸਚਾਈ ਹੈ ਕਿ ਉਹ ਜ਼ਰਖ਼ੇਜ਼ ਹੋ ਸਕਦੀ ਨਹੀਂ, ਜਿਹੜੀ ਮਿੱਟੀ ਨੇ ਨਹੀਂ
ਮੀਂਹਾਂ ‘ਚ ਖ਼ਰ ਕੇ ਦੇਖਿਆ। ਜੰਮਣੋਂ ਪਹਿਲਾਂ ਹੀ ਉਹ ਫ਼ਸਲਾਂ ਮਰ ਜਾਵਣ,
ਜੇਕਰ ਬੱਦਲ ਜਲ ਥਲ ਆ ਮੂੰਹਜ਼ੋਰ ਕਰੇ।
ਕਵਿਤਰੀ
ਇਸਤਰੀਆਂ ਨਾਲ ਹੋ ਰਹੀਆਂ ਜ਼ਿਆਦਤੀਆਂ ਅਤੇ ਬਲਾਤਕਾਰ ਦੀਆਂ ਘਟਨਾਵਾਂ ‘ਤੇ
ਚਿੰਤਾ ਪ੍ਰਗਟ ਕਰਦੀ ਹੋਈ ਆਪਣੀਆਂ ਗ਼ਜ਼ਲਾਂ ਵਿੱਚ ਲਿਖਦੀ ਹੈ ਕਿ ਹੁਣ
ਕੁੜੀਆਂ ਚਿੜੀਆਂ ਨਹੀਂ ਰਹੀਆਂ। ਉਹ ਬੇਬਸ ਨਹੀਂ ਹਨ। ਉਹ ਜ਼ੁਲਮ ਦੇ ਵਿਰੁੱਧ
ਲਾਮਬੰਦ ਹੋ ਕੇ ਆਵਾਜ਼ ਬੁਲੰਦ ਕਰਨਗੀਆਂ,
ਦੱਸੋ, ਆਵਾਰਾ
ਸਾਨ੍ਹਾਂ ਨੂੰ, ਹੁਣ ਕਦ ਨੱਥਾਂ ਪੈਣਗੀਆਂ? ਕਦ ਤਕ ਬਾਜ਼ਾਂ ਕੋਲੋਂ,
ਡਰਦੀਆਂ ਰਹਿਣਗੀਆਂ? ਕਦ ਤੀਕਰ ਕਲੀਆਂ ਦੀ ਅਸਮਤ ਲੁੱਟੀ ਜਾਵੇਗੀ?
ਨਵੀਆਂ ਨਸਲਾਂ ਆਉਂਦੇ ਕੱਲ੍ਹ ਸਾਨੂੰ ਕੀ ਕਹਿਣਗੀਆਂ? ਚਿੜੀਆਂ ਦਸਮੇਸ਼ੀ
ਮਤਾ ਪਕਾਇਆ, ਬਾਜ਼ਾਂ ਸੰਗ ਲੜਨਾ, ਅੱਜ ਦੀਆਂ ਚਿੜੀਆਂ ਹੁਣ ਨਾ, ਜ਼ੁਲਮਾਂ
ਤਾਈਂ ਸਹਿਣਗੀਆਂ।
ਸ਼ਾਇਰਾ ਨੇ ਆਪਣੀਆਂ ਕਈ ਗ਼ਜ਼ਲਾਂ ਵਿੱਚ
ਸਿਆਸਤਦਾਨਾ ਦੀਆਂ ਆਪਹੁਦਰੀਆਂ ਹਰਕਤਾਂ ਦਾ ਪਰਦਾ ਫਾਸ਼ ਕੀਤਾ ਹੈ। ਰਾਜਨੀਤਕ
ਲੋਕਾਂ ਦੇ ਕਿਰਦਾਰਾਂ ਤੇ ਕਿੰਤੂ ਪ੍ਰੰਤੂ ਕਰਦੀ ਸ਼ਇਰਾ ਲਿਖਦੀ ਹੈ ਕਿ
ਸਿਆਸਤਦਾਨ ਵੋਟਾਂ ਦੀ ਖ਼ਾਤਰ ਡੇਰੇਦਾਰਾਂ ਦੇ ਚਕਰਾਂ ਵਿੱਚ ਪੈ ਕੇ ਵੋਟਾਂ
ਵਟੋਰਦੇ ਹਨ ਅਤੇ ਸਰਮਾਏਦਾਰਾਂ ਦੇ ਹੱਥਠੋਕੇ ਬਣ ਗਏ ਹਨ। ਨੌਜਵਾਨਂੀ ਨੂੰ
ਨਸ਼ਿਆਂ ਵਿੱਚ ਲਗਾਉਣ ਦੇ ਉਹ ਜ਼ਿੰਮੇਵਾਰ ਹਨ,
ਬਣੇ ਮਾਲਿਕ
ਜਿੱਤਾਂ ਹਾਰਾਂ ਦੇ, ਦੇਖ ਸਾਧਾਂ ਦੇ ਜੋ ਡੇਰੇ ਨੇ, ਹੁਣ ਸਰਕਾਰੂ ਕੁਝ
ਨਹੀਂ ਰਹਿਣਾ, ਅਡਾਨੀਆਂ ਪਾਏ ਘੇਰੇ ਨੇ। ਲੀਡਰ ਪੂਰੀ ਬੋਤਲ ਪੀ ਕੇ,
ਪਿੰਡ ਨਸ਼ੇ ਤੋਂ ਮੁਕਤ ਕਰਾ ਗਿਆ। ਉਹ ਬਖ਼ਸ਼ਣ ਦੇ ਕਾਬਿਲ ਨਹੀਂਓਂ, ਜੋ
ਸਾਨੂੰ ਚਿੱਟੇ ‘ਤੇ ਜੋ ਲਾ ਗਿਆ। ਇਸ ਨੇ ਦਿੱਤੀ ਮਾਰ ਜਵਾਨੀ, ਠੇਕਾ
ਪਿੰਡ ਮੇਰੇ ਨੂੰ ਖਾ ਗਿਆ।
ਡਾ. ਗਿੱਲ ਆਪਣੀਆਂ ਗ਼ਜ਼ਲਾਂ
ਵਿੱਚ ਪਿਆਰ ਮੁਹੱਬਤ ਨੂੰ ਘਾਟੇ ਦਾ ਸੌਦਾ ਕਹਿ ਰਹੇ ਹਨ ਕਿਉਂਕਿ ਲੋਕ
ਮਖੌਟੇ ਪਾਈ ਫਿਰਦੇ ਹਨ,
ਉਹ ਖ਼ੁਸ਼ਬੂ ਖ਼ੁਸ਼ਬੂ ਹੋ ਜਾਂਦੈ,
ਜੋ ‘ਮੈਂ’ ਨੂੰ ਮਾਰ ਮੁਕਾਉਂਦਾ ਏ। ਇਸ਼ਕ ਦਾ ਸੌਦਾ ਅਵੱਲਾ, ਨਾ ਨਫ਼ਾ ਹੈ
ਏਸ ਵਿੱਚ, ਜਿਸ ਨੇ ਨਿਹੁੰ ਲਾਇਆ ਵਿਚਾਰਾ ਸ਼ਖ਼ਸ ਹੋ ਬੇਘਰ ਗਿਆ। ਇਸ਼ਕ
ਵੀ ਹੁੰਦਾ ਹੈ ਬੀਮਾਰੀ, ਖਾ ਕੇ ਮਾਰ ਸਮਝ ਵਿੱਚ ਆ ਗਿਆ। ਪਰਦੇ ਉਹਲੇ
ਸ਼ਕਲ ਲੁਕਾਈ ਹੈ ਸਭ ਨੇ, ਕਿੰਝ ਪਛਾਣਾਂ, ਖੋਟੇ ਹਨ ਕੌਣ ਖ਼ਰੇ? ਹੈ
ਦਰਿਆ ਅੱਗ ਦਾ ਇਹ ਇਸ਼ਕ ਸੱਚਮੁਚ ਹੀ, ਮਗਰ ਉਤਰਨ ਸਮੇਂ ਕਿਹੜਾ
ਵਿਚਾਰਦਾ।
ਕਵਿਤਰੀ ਲੋਕਾਈ ਨੂੰ ਆਪਣੇ ਹੱਕਾਂ ਦੀ
ਪ੍ਰਾਪਤੀ ਲਈ ਕਮਰਕੱਸੇ ਕਸਣ ਦੀ ਤਾਕੀਦ ਕਰਦੀ ਹੈ। ਹਿੰਮਤ ਅਤੇ
ਜਦੋਜਹਿਦ ਕਰਨ ਤੋਂ ਬਿਨਾ ਸਫਲਤਾ ਨਹੀਂ ਮਿਲਦੀ ਇਸ ਲਈ ਉਹ ਲਿਖਦੀ ਹੈ,
ਬੇਦਰਦੀ ਰੁੱਤ ਹੈ, ਖ਼ੁਦ ਨੂੰ ਇਸਪਾਤ ਬਣਾਉਣਾ ਪੈਣਾ ਏਂ।
ਹੁਣ ਸਾਨੂੰ ਹੱਕ ਲੈਣ ਲਈ, ਕੁਝ ਜ਼ੋਰ ਲਗਾਉਣਾ ਪੈਣਾ ਏਂ। ਚੇਤੇ ਰੱਖੀਂ,
ਕੱਚੇ ਘਰ ਹੁਣ ਮਹਿਲਾਂ ਨੂੰ ਵੰਗਾਰਨਗੇ, ਮਹਿਲਾਂ ਨੂੰ ਇਹਨਾ ਦੇ ਸਿਰ
‘ਤੇ, ਤਾਜ ਸਜਾਉਣਾ ਪੈਣਾ ਏਂ। ਏਥੇ ਤਾਂ ਤਕੜਾ ਮਾੜੇ ਨੂੰ, ਮੁੱਢ ਤੋਂ
ਹੀ ਧਮਕਾਉਂਦਾ ਹੈ, ਹੁਣ ਦਾਤਰ, ਖੁਰਪੇ, ਕਹੀਆਂ ਨੂੰ, ਹਥਿਆਰ ਬਣਾਉਣਾ
ਪੈਣਾ ਏਂ।
ਸਚਿਤਰ ਰੰਗਦਾਰ ਮੁੱਖ ਕਵਰ, 104
ਪੰਨਿਆਂ, 86 ਗ਼ਜ਼ਲਾਂ ਅਤੇ 295 ਰੁਪਏ ਕੀਮਤ ਵਾਲਾ ਇਹ ਗ਼ਜ਼ਲ ਸੰਗ੍ਰਹਿ
ਯੂਨੀਸਟਾਰ ਬੁਕਸ ਪ੍ਰਾਈਵੇਟ ਲਿਮ:ਐਸ.ਏ.ਐਸ. ਨਗਰ ਮੋਹਾਲੀ/ਚੰਡੀਗੜ੍ਹ ਨੇ
ਪ੍ਰਕਾਸ਼ਤ ਕੀਤਾ ਹੈ। ਭਵਿਖ ਵਿੱਚ ਕਵਿਤਰੀ ਤੋਂ ਹੋਰ ਵਧੀਆ ਗ਼ਜ਼ਲ ਸੰਗ੍ਰਹਿ
ਦੀ ਕਾਮਨਾ ਕੀਤੀ ਜਾ ਸਕਦੀ ਹੈ।
ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ ਮੋਬਾਈਲ-94178 13072
ujagarsingh48@yahoo.com
|
ਡਾ.
ਹਰਬੰਸ ਕੌਰ ਗਿੱਲ ਦਾ ਗ਼ਜ਼ਲ ਸੰਗ੍ਰਹਿ ‘ਰੂਹ ਦੇ ਰੰਗ’ ਸਮਾਜਿਕਤਾ ਦਾ
ਪ੍ਰਤੀਕ ਉਜਾਗਰ ਸਿੰਘ, ਪਟਿਆਲਾ |
ਜਸਮੇਰ
ਸਿੰਘ ਹੋਠੀ ਦੀ ‘ਸਤ ਵਾਰ’ ਸਤ ਦਿਨਾਂ ਦੀ ਗੁਰਮਤਿ ਵਿਆਖਿਆ ਨਿਵੇਕਲੀ
ਪੁਸਤਕ ਉਜਾਗਰ ਸਿੰਘ, ਪਟਿਆਲਾ |
ਡਾ
ਰਤਨ ਸਿੰਘ ਜੱਗੀ ਦੀ ਪੁਸਤਕ ‘ਗੁਰੂ ਨਾਨਕ ਜੋਤਿ ਵਿਕਾਸ’ ਇਤਿਹਾਸਕ
ਦਸਤਾਵੇਜ਼ ਉਜਾਗਰ ਸਿੰਘ, ਪਟਿਆਲਾ
|
ਹਰਦਮ
ਮਾਨ ਦਾ ਗ਼ਜ਼ਲ ਸੰਗ੍ਰਹਿ ‘ਸ਼ੀਸ਼ੇ ਦੇ ਅੱਖਰ’ ਲੋਕਾਈ ਦੇ ਦਰਦ ਦੀ ਦਾਸਤਾਂ
ਉਜਾਗਰ ਸਿੰਘ, ਪਟਿਆਲਾ |
ਕਰਮਵੀਰ
ਸਿੰਘ ਸੂਰੀ ਦਾ ਕਬਜ਼ਾ ਨਾਵਲੇੱਟ ਪਿਆਰ ਤੇ ਸਮਾਜਿਕਤਾ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਕੁਦਰਤ
ਦੇ ਰੰਗਾਂ ਵਿੱਚ ਰੰਗਿਆ ਜਸ ਪ੍ਰੀਤ ਦਾ ਕਾਵਿ ਸੰਗ੍ਰਹਿ : ‘ਪੌਣਾ ਦੀ
ਸਰਗਮ’ ਉਜਾਗਰ ਸਿੰਘ, ਪਟਿਆਲਾ |
ਪਰਵਾਸੀ
ਪੰਜਾਬੀ: ਜਿਨ੍ਹਾ ‘ਤੇ ਮਾਣ ਪੰਜਾਬੀਆਂ ਨੂੰ ਪੁਸਤਕ, ਇੱਕ ਇਤਿਹਾਸਿਕ
ਦਸਤਾਵੇਜ਼ ਉਜਾਗਰ ਸਿੰਘ, ਪਟਿਆਲਾ |
ਡਾ
ਸਤਿੰਦਰ ਪਾਲ ਸਿੰਘ ਦੀ ਪੁਸਤਕ ‘ਸਿੱਖੀ ਸੁੱਖ ਸਾਗਰ’ ਸਹਿਜਤਾ ਤੇ ਵਿਸਮਾਦ
ਦਾ ਸੁਮੇਲ ਉਜਾਗਰ ਸਿੰਘ, ਪਟਿਆਲਾ |
ਸਰਬਜੀਤ
ਸਿੰਘ ਵਿਰਕ ਦੀ ਪੁਸਤਕ ‘ਲਿਖਤੁਮ ਭਗਤ ਸਿੰਘ’ ਸ਼ਹੀਦ ਦੀ ਸੋਚ ਦੀ ਲਖਾਇਕ
ਉਜਾਗਰ ਸਿੰਘ, ਪਟਿਆਲਾ |
ਸਹਿਜਪ੍ਰੀਤ
ਸਿੰਘ ਮਾਂਗਟ ਦਾ ਕਾਵਿ ਸੰਗ੍ਰਹਿ ‘ਸਹਿਜਮਤੀਆਂ’ ਸਮਾਜਿਕ ਸਰੋਕਾਰਾਂ ਦਾ
ਪ੍ਰਤੀਕ ਉਜਾਗਰ ਸਿੰਘ, ਪਟਿਆਲਾ |
ਸਤਿੰਦਰ
ਸਿੰਘ ਨੰਦਾ ਦੀ ਪੁਸਤਕ ‘ਰੰਗ ਤਮਾਸ਼ੇ’ ਅਨੇਕਾਂ ਰੰਗਾਂ ਦੀ ਖ਼ੁਸ਼ਬੂ
ਉਜਾਗਰ ਸਿੰਘ, ਪਟਿਆਲਾ |
ਗੁਰਭਜਨ
ਗਿੱਲ ਦੀ ਪੁਸਤਕ ‘ਪਿੱਪਲ ਪੱਤੀਆਂ’ ਦੇ ਗੀਤ ਸਮਾਜਿਕਤਾ ਦੀ ਤਰਜ਼ਮਾਨੀ
ਉਜਾਗਰ ਸਿੰਘ, ਪਟਿਆਲਾ |
ਅਰਜ਼ਪ੍ਰੀਤ
ਦਾ ਕਾਵਿ ਸੰਗ੍ਰਹਿ ‘ਸੁਰਮੇ ਦੇ ਦਾਗ਼’ ਮੁਹੱਬਤ ਤੇ ਸਮਾਜਿਕ ਸਰੋਕਾਰਾਂ ਦਾ
ਸੁਮੇਲ ਉਜਾਗਰ ਸਿੰਘ, ਪਟਿਆਲਾ |
ਸੁਖਦੇਵ
ਸਿੰਘ ਸ਼ਾਂਤ ਦੀ ‘ਗੁਰਮਤਿ ਦ੍ਰਿਸ਼ਟੀ’ ਖੋਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ |
ਸ਼ਬਦ
ਸਿਰਜਣਹਾਰੇ-2 ਸਮਾਜਿਕ ਸਰੋਕਾਰਾਂ ਦਾ ਪ੍ਰਤੀਨਿਧ ਕਵਿ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ |
ਹਰੀ ਸਿੰਘ ਵਿਰਕ ਦੀ ਪੁਸਤਕ ‘ਸਹਾਰੀ ਦੇ ਵਿਰਕਾਂ ਦਾ ਇਤਿਹਾਸ' ਚੰਗਾ ਉਦਮ
ਉਜਾਗਰ ਸਿੰਘ, ਪਟਿਆਲਾ |
ਗੁਰਮੀਤ
ਸਿੰਘ ਪਲਾਹੀ ਦਾ ਕਾਵਿ ਸੰਗ੍ਰਹਿ ‘ਕੁੱਝ ਤਾਂ ਬੋਲ’ ਬਗ਼ਾਬਤੀ ਸੁਰਾਂ ਦਾ
ਪੁਲੰਦਾ ਉਜਾਗਰ ਸਿੰਘ, ਪਟਿਆਲਾ |
ਪ੍ਰੋ
ਜਸਵੰਤ ਸਿੰਘ ਗੰਡਮ ਦੀ ਪੁਸਤਕ ‘ਸੁੱਤੇ ਸ਼ਹਿਰ ਦਾ ਸਫ਼ਰ’ ਜ਼ਿੰਦਗੀ ਦੇ ਤਜਰਬੇ
ਦਾ ਚਿੰਤਨ/a> ਉਜਾਗਰ ਸਿੰਘ,
ਪਟਿਆਲਾ |
ਸੁਰਿੰਦਰ
ਸਿੰਘ ਜੱਬਲ ਦੀ ਪੁਸਤਕ ‘ਚਾਚਾ ਵੈਨਕੂਵਰੀਆ’ ਸਿੱਖ ਮਸਲਿਆਂ ‘ਤੇ ਤਿੱਖੀ
ਚੋਭ ਉਜਾਗਰ ਸਿੰਘ, ਪਟਿਆਲਾ |
ਨਰਿੰਦਰਪਾਲ
ਕੌਰ ਦਾ ਕਾਵਿ ਸੰਗ੍ਰਹਿ ‘ਕਸ਼ੀਦ’ ਰਹੱਸਵਾਦ ਅਤੇ ਵਿਸਮਾਦ ਦਾ ਗੋਹੜਾ
ਉਜਾਗਰ ਸਿੰਘ, ਪਟਿਆਲਾ |
ਪੰਜਾਬੀ
ਪੱਤਰਕਾਰੀ ਦਾ ਰੌਸ਼ਨ ਮੀਨਾਰ : ਕੌਮਾਂਤਰੀ ਪੱਤਰਕਾਰ ਨਰਪਾਲ ਸਿੰਘ ਸ਼ੇਰਗਿੱਲ
ਉਜਾਗਰ ਸਿੰਘ, ਪਟਿਆਲਾ |
400
ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ
‘ਲੋਕ-ਨਾਇਕ ਗੁਰੂ ਤੇਗ
ਬਹਾਦਰ’ ਡਾ ਰਤਨ ਸਿੰਘ ਜੱਗੀ ਦੀ ਵਿਲੱਖਣ ਪੁਸਤਕ -
ਉਜਾਗਰ ਸਿੰਘ, ਪਟਿਆਲਾ |
‘ਕਵਿਤਾ
ਦੇ ਵਿਹੜੇ’ ਪੁਸਤਕ ਪੰਜਾਬੀ ਪਾਠਕਾਂ ਲਈ ਵਰਦਾਨ ਸਾਬਤ ਹੋਵੇਗੀ
ਉਜਾਗਰ ਸਿੰਘ, ਪਟਿਆਲਾ |
ਡਾ
ਹਰਕੇਸ਼ ਸਿੰਘ ਸਿੱਧੂ ਦੀ ਮੇਰੇ ਸੁਪਨੇ ਮੇਰੇ ਗੀਤ ਪੁਸਤਕ: ਨਵਾਂ ਸਮਾਜ
ਸਿਰਜਣ ਦੀ ਹੂਕ ਉਜਾਗਰ ਸਿੰਘ,
ਪਟਿਆਲਾ |
ਪਰਮਜੀਤ
ਪਰਮ ਦੀ ਸਵੈ ਜੀਵਨੀ ‘ਧੁੱਪਾਂ ਤੇ ਛਤਰੀਆਂ’ ਜਦੋਜਹਿਦ ਦੀ ਦਾਸਤਾਂ
ਉਜਾਗਰ ਸਿੰਘ, ਪਟਿਆਲਾ |
ਡਾ
ਮਦਨ ਲਾਲ ਹਸੀਜਾ ਦੀ ਪੁਸਤਕ ‘ਉਦੀਯਮਾਨ ਬਹਾਵਲਪੁਰ ਸਮਾਜ’ ਇਤਿਹਾਸਕ
ਦਸਤਾਵੇਜ਼ ਉਜਾਗਰ ਸਿੰਘ, ਪਟਿਆਲਾ |
ਗੁਰਮੀਤ
ਸਿੰਘ ਪਲਾਹੀ ਦੀ ਪੰਜਾਬ ਡਾਇਰੀ - 2021 ਪੱਤਰਕਾਰੀ ਦਾ ਬਿਹਤਰੀਨ ਨਮੂਨਾ
ਉਜਾਗਰ ਸਿੰਘ, ਪਟਿਆਲਾ |
ਸੁਰਜੀਤ
ਦੀ ਪੁਸਤਕ ‘ਪਰਵਾਸੀ ਪੰਜਾਬੀ ਸਾਹਿਤ’ (ਸ਼ਬਦ ਤੇ ਸੰਬਾਦ) ਨਿਵੇਕਲਾ
ਉਪਰਾਲਾ ਉਜਾਗਰ ਸਿੰਘ, ਪਟਿਆਲਾ |
|
|
ਨਕਸਲਵਾਦ
ਅਤੇ ਪੰਜਾਬੀ ਨਾਵਲ ਸਿਆਸੀ ਅਵਚੇਤਨ : ਸਤਿੰਦਰ ਪਾਲ ਸਿੰਘ ਬਾਵਾ ਦੀ ਖੋਜੀ
ਪੁਸਤਕ ਉਜਾਗਰ ਸਿੰਘ, ਪਟਿਆਲਾ |
"ਚੰਨ
ਅਜੇ ਦੂਰ ਹੈ" ਗ਼ਜ਼ਲ ਸੰਗ੍ਰਹਿ ਮੁਹੱਬਤ ਅਤੇ ਸਮਾਜਿਕ ਸਰੋਕਾਰਾਂ ਦਾ ਸੁਮੇਲ
ਉਜਾਗਰ ਸਿੰਘ, ਪਟਿਆਲਾ |
ਸਤਵਿੰਦਰ
ਸਿੰਘ ਧੰਨੋਆ ਦਾ ਕਾਵਿ ਸੰਗ੍ਰਹਿ: ‘ਜਿੰਦ ਭੱਠੀ ਦੇ ਦਾਣੇ’ ਬਿਰਹਾ ਅਤੇ
ਮੁਹੱਬਤ ਦਾ ਸੁਮੇਲ ਉਜਾਗਰ ਸਿੰਘ,
ਪਟਿਆਲਾ |
ਮੈਂ
‘ਵਰਿਆਮ ਸਿੰਘ ਸੇਖ਼ੋਂ ਪੁਸ਼ਤਾਂ ਤੇ ਪਤਵੰਤੇ’ ਪੁਸਤਕ ਕਿਉਂ ਲਿਖੀ? /a>
ਉਜਾਗਰ ਸਿੰਘ, ਪਟਿਆਲਾ |
‘ਕਾਲ਼ੀ
ਮਿੱਟੀ ਲਾਲ ਲਹੂ’ ਕਹਾਣੀ ਸੰਗ੍ਰਹਿ : ਰੁਮਾਂਸਵਾਦ ਅਤੇ ਸਮਾਜਿਕਤਾ ਦਾ
ਸੁਮੇਲ ਉਜਾਗਰ ਸਿੰਘ, ਪਟਿਆਲਾ |
ਰਾਵਿੰਦਰ
ਸਿੰਘ ਸੋਢੀ ਦਾ ਨਾਟਕ ਜਿਥੇ ਬਾਬਾ ਪੈਰ ਧਰੇ:ਲੋਕਾਈ ਨੂੰ ਸਿੱਧੇ ਰਸਤੇ
ਪਾਉਣ ਦਾ ਉਦਮ ਉਜਾਗਰ ਸਿੰਘ,
ਪਟਿਆਲਾ |
ਗੁਰਭਜਨ
ਗਿੱਲ ਦਾ ਕਾਵਿ ਸੰਗ੍ਰਹਿ ਚਰਖ਼ੜੀ : ਸਮਾਜਿਕ ਚਿੰਤਵਾਂ ਦਾ ਗਲੋਟਾ
ਉਜਾਗਰ ਸਿੰਘ, ਪਟਿਆਲਾ |
‘ਪਟਿਆਲਾ
ਦਾ ਸੰਖੇਪ ਇਤਿਹਾਸ ਅਤੇ ਉਘੇ ਵਸਨੀਕ’ ਅਵਤਾਰ ਸਿੰਘ ਦੀ ਖ਼ੋਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ |
ਡਾ
ਰਤਨ ਸਿੰਘ ਜੱਗੀ ਦੀ ਪੁਸਤਕ ਗੁਰੂ ਨਾਨਕ ਬਾਣੀ ਪਾਠ ਤੇ ਵਿਆਖਿਆ ਸੱਚੀ
ਸ਼ਰਧਾਂਜ਼ਲੀ ਉਜਾਗਰ ਸਿੰਘ, ਪਟਿਆਲਾ |
ਰਾਜ
ਲਾਲੀ ਬਟਾਲਾ ਦਾ ਗ਼ਜ਼ਲ ਸੰਗ੍ਰਹਿ ‘‘ਲਾਲੀ’’ ਮਨੁੱਖਤਾ ਦੇ ਦਰਦ ਦੀ ਦਾਸਤਾਨ
ਉਜਾਗਰ ਸਿੰਘ, ਪਟਿਆਲਾ |
ਸੁਭਾਸ਼
ਸ਼ਰਮਾ ਨੂਰ ਦਾ ਕਾਵਿ ਸੰਗ੍ਰਹਿ ਕਿਤਾਬ-ਏ-ਜ਼ਿੰਦਗੀ ਮੁਹੱਬਤੀ ਦਾਸਤਾਂ
ਉਜਾਗਰ ਸਿੰਘ, ਪਟਿਆਲਾ |
ਦਲੀਪ
ਸਿੰਘ ਵਾਸਨ ਦੀ ਪੁਸਤਕ ਜੀਵਨ ਇਕ ਸਚਾਈ: ਜੀਵਨ ਦੀ ਜਾਚ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਕੰਵਰ
ਦੀਪ ਦਾ ਮਨ ਰੰਗੀਆਂ ਚਿੜੀਆਂ: ਵਿਸਮਾਦੀ ਕਵਿਤਾਵਾਂ ਦਾ ਕਾਵਿ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ |
ਸੁਖਦੇਵ
ਸਿੰਘ ਸ਼ਾਂਤ ਦਾ ਨਵਾਂ ਆਦਮੀ ਮਿੰਨੀ ਕਹਾਣੀ ਸੰਗ੍ਰਹਿ ਸਮਾਜਿਕ ਸਰੋਕਾਰਾਂ
ਦਾ ਪ੍ਰਤੀਕ ਉਜਾਗਰ ਸਿੰਘ, ਪਟਿਆਲਾ |
ਗੁਰਭਜਨ
ਗਿੱਲ ਦਾ ਗ਼ਜ਼ਲ ਸੰਗ੍ਰਹਿ ਸੁਰਤਾਲ: ਪੰਜਾਬੀ ਵਿਰਾਸਤ ਦਾ ਸ਼ੀਸ਼ਾ
ਉਜਾਗਰ ਸਿੰਘ, ਪਟਿਆਲਾ |
‘ਕਿਸਾਨ
ਅੰਦੋਲਨ ਸਮੁੰਦਰੋਂ ਪਾਰ ਤੇਰੇ ਨਾਲ’ ਪੁਸਤਕ ਪ੍ਰਵਾਸੀਆਂ ਦੇ ਸਮਰਥਨ ਦੀ
ਪ੍ਰਤੀਕ ਉਜਾਗਰ ਸਿੰਘ, ਪਟਿਆਲਾ
|
ਦਰਦ
ਜਾਗਦਾ ਹੈ: ਭੁਪਿੰਦਰ ਸਿੰਘ ਸੱਗੂ
ਡਾ. ਨਿਸ਼ਾਨ ਸਿੰਘ ਰਾਠੌਰ |
ਮਜਬੂਰੀ,
ਲਾਚਾਰੀ, ਬੇਵੱਸੀ ਅਤੇ ਔਰਤ ਦੀ ਤ੍ਰਾਸਦੀ ਦੀ ਬਾਤ ਪਾਉਂਦੀ ਹੈ
"ਕੱਠਪੁਤਲੀਆਂ" ਸਿ਼ਵਚਰਨ ਜੱਗੀ
ਕੁੱਸਾ |
ਸਮੀਖਿਆ:
ਨਾਵਲ "ਦਰਦ ਕਹਿਣ ਦਰਵੇਸ਼" ਮਨਦੀਪ
ਕੌਰ ਭੰਮਰਾ |
ਸ਼ਿਵਚਰਨ
ਜੱਗੀ ਕੁੱਸਾ ਦਾ ਨਵਾਂ ਨਾਵਲ "ਦਰਦ ਕਹਿਣ ਦਰਵੇਸ਼" ਮਾਰਕੀਟ 'ਚ
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ |
ਬਿੰਦਰ
ਕੋਲੀਆਂ ਵਾਲ ਦੇ ਕਾਵਿ ਸੰਗ੍ਰਹਿ "ਅਧੂਰਾ ਸਫ਼ਰ" ਤੇ ਇਕ ਸਰਸਰੀ ਝਾਤ
ਰਵੇਲ ਸਿੰਘ ਇਟਲੀ |
ਰਾਮ
ਲਾਲ ਭਗਤ ਦਾ ਕਾਵਿ ਸੰਗ੍ਰਹਿ "ਸ਼ਹਿਜ਼ਾਦੀਆਂ" ਇਸਤਰੀ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
'ਇਹ
ਪਰਿੰਦੇ ਸਿਆਸਤ ਨਹੀਂ ਜਾਣਦੇ' ਉਜਾਗਰ ਸਿੰਘ, ਪਟਿਆਲਾ |
ਅੰਕਲ
ਟੌਮ ਦੀ ਝੌਪੜੀ ਬਿੱਟੂ ਖੰਗੂੜਾ,
ਲੰਡਨ |
ਡਾ
ਗੁਰਸ਼ਰਨ ਕੌਰ ਜੱਗੀ ਦੀ ਪੁਸਤਕ ਗੁਰਮਤਿ ਵਿਚਾਰਧਾਰਾ ਪਾਠਕਾਂ ਲਈ ਮਾਰਗ
ਦਰਸ਼ਨ ਉਜਾਗਰ ਸਿੰਘ, ਪਟਿਆਲਾ
|
ਭੁੱਬਲ
ਦੀ ਅੱਗ ਨਾਟਕ ਦਲਿਤ ਅਤੇ ਛੋਟੇ ਕਿਸਾਨਾਂ ਦੀ ਤ੍ਰਾਸਦੀ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਨਾਨਕ
ਸਿੰਘ ਇਕ ਪੁਨਰ-ਮੁਲਾਂਕਣ ਪੁਸਤਕ : ਨਾਨਕ ਸਿੰਘ ਦੇ ਸਾਹਿਤਕ ਵਿਅਕਤਿਵ ਦਾ
ਸ਼ੀਸ਼ਾ ਉਜਾਗਰ ਸਿੰਘ, ਪਟਿਆਲਾ |
ਡਾ
ਸੋਨੀਆਂ ਦੀ ਪੁਸਤਕ ‘ਧੁੰਦ’ ਸਿੱਖ ਧਰਮ ਵਿਚ ਆਈ ਗਿਰਾਵਟ ਤੇ ਚਿੰਤਾ ਦਾ
ਪ੍ਰਗਟਾਵਾ ਉਜਾਗਰ ਸਿੰਘ, ਪਟਿਆਲਾ |
ਅਨਮੋਲ
ਕੌਰ ਦਾ ਕਹਾਣੀ ਸੰਗ੍ਰਹਿ ‘‘ਜ਼ਮੀਰ’’ ਲੋਕ ਅਰਪਣ
ਸਮਨਦੀਪ ਖੀਵਾ, ਭੀਖੀ |
ਡਾਇਰੈਕਟਰ
ਭਾਸ਼ਾ ਵਿਭਾਗ ਵਲੋਂ ਨਾਮਵਰ ਸ਼ਾਇਰ ਘੇਸਲ ਦੀ ਪੁਸਤਕ 'ਯਾਦਾਂ ਦੇ ਘੁੱਟ'
ਲੋਕ-ਅਰਪਣ ਪ੍ਰੀਤਮ ਲੁਧਿਆਣਵੀ,
ਚੰਡੀਗੜ੍ਹ |
ਹਰਪ੍ਰੀਤ
ਸਿੰਘ ਰਾਣਾ ਦੀ ਮਿੰਨੀ ਕਹਾਣੀਆਂ ਦੀ ਪੁਸਤਕ ਤਤਕਾਲ ਸਮਾਜਿਕ ਵਰਤਾਰੇ ਦਾ
ਪ੍ਰਤੀਕ ਉਜਾਗਰ ਸਿੰਘ, ਪਟਿਆਲਾ
|
ਸੰਸਾਰ
ਪੱਧਰ ਦੇ ਸਮਾਜਿਕ ਆਰਥਿਕ ਸਰੋਕਾਰਾਂ ਦੀ ਗੱਲ ਕਰਦੀ ਕਿਤਾਬ 'ਪੂੰਜੀਵਾਦ
ਬਨਾਮ ਕੈਨੇਡੀਅਨ ਸਮਾਜ' ਬਲਜਿੰਦਰ
ਸੰਘਾ, ਕਨੇਡਾ |
ਉਦੀਪਨ
ਸਾਹਿਤਕ ਚਿੱਠੀਆਂ ਸਾਹਿਤਕ ਖ਼ਜਾਨੇ ਦੇ ਸੰਬਾਦ ਦਾ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ |
ਪਰਮਵੀਰ
ਜ਼ੀਰਾ ਦਾ ਪੁਸਤਕ ਪਰਵਾਜ਼ ਮਾਂ ਦੇ ਪਿਆਰ ਤੋਂ ਵਿਹੂਣੀ ਬਹਾਦਰ ਲੜਕੀ ਦੀ
ਕਹਾਣੀ ਉਜਾਗਰ ਸਿੰਘ, ਪਟਿਆਲਾ
|
ਹਰੀ
ਸਿੰਘ ਦੀ ਜੀਵਨ ਸ਼ੈਲੀ ਉਸਦੀ ਸੈ ਜੀਵਨੀ ਵਾਲੀ ਪੁਸਤਕ “ਲੁਕਿੰਗ ਬੈਕ ਵਿਦ
ਡੀਲਾਈਟ” ਰਾਹੀਂ ਡਾ.ਸਾਥੀ
ਲੁਧਿਆਣਵੀ, ਲੰਦਨ |
ਕਹਾਣੀ-
ਸੰਗ੍ਰਹਿ ‘ਉਮਰੋਂ ਲੰਮੀ ਉਡੀਕ’ ਲੋਕ- ਅਰਪਣ
ਡਾ. ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ
|
ਮੋਤੀ ਪੰਜ ਦਰਿਆਵਾਂ
ਦਾ ਪੁਸਤਕ ਲਹਿੰਦੇ ਅਤੇ ਚੜ੍ਹਦੇ ਪੰਜਾਬ ਦਰਮਿਆਨ ਸਾਹਿਤਕ ਕੜੀ ਬਣੇਗੀ
ਉਜਾਗਰ ਸਿੰਘ, ਪਟਿਆਲਾ
|
ਕੁਲਵੰਤ
ਖਨੌਰੀ ਦੀ ਪਿਆਰ ਪੰਘੂੜਾ ਪੁਸਤਕ ਬੱਚਿਆਂ ਲਈ ਪ੍ਰੇਰਨਾ ਸਰੋਤ
ਉਜਾਗਰ ਸਿੰਘ, ਪਟਿਆਲਾ |
ਲੇਖ਼ਕ
ਮੋਹਨ ਸਿੰਘ ਔਜਲਾ ਦੀ ਸਮੁੱਚੀ ਲਿਖ਼ਤ ਦਾ ਗੰਭੀਰ ਅਧਿਐਨ ਕਰਦੀ ਪੁਸਤਕ
'ਪ੍ਰੋ.ਮੋਹਨ ਸਿੰਘ ਔਜਲਾ ਦੀ ਸਾਹਿਤਕ ਪਰਵਾਜ਼'
ਬਲਜਿੰਦਰ ਸੰਘਾ, ਕਨੇਡਾ |
ਗੁਰਿੰਦਪਾਲ
ਸਿੰਘ ਜੋਸਨ ਦੀ ਪੁਸਤਕ ‘‘ਸਾਰਾਗੜੀ ਸਾਕਾ ਅਦੁੱਤੀ ਜੰਗੀ ਮਿਸਾਲ ’’
ਇਤਿਹਾਸਕ ਦਸਤਾਵੇਜ
ਉਜਾਗਰ ਸਿੰਘ, ਪਟਿਆਲਾ |
ਸਮਾਜਿਕ
ਸਰੋਕਾਰਾਂ, ਰੋਮਾਂਸਵਾਦ ਅਤੇ ਔਰਤਾਂ ਦੇ ਦਰਦਾਂ ਦੀ ਕਵਿਤਰੀ ਬੀਬੀ ਜੌਹਰੀ
ਉਜਾਗਰ ਸਿੰਘ, ਪਟਿਆਲਾ |
ਪਰਵਾਸ
ਤੇ ਢੌਂਗ ਦਾ ਸੱਚ ਨਾਵਲ ‘ਕੁੜੀ ਕੈਨੇਡਾ ਦੀ’
ਡਾ. ਪ੍ਰਿਥਵੀ ਰਾਜ ਥਾਪਰ,
|
ਰਾਮ
ਲਾਲ ਭਗਤ ਦੀ ਪੁਸਤਕ ਨੂੰਹਾਂ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਸਿੱਖ
ਫ਼ੌਜੀਆਂ ਦੀ ਬਹਾਦਰੀ ਦੀ ਦਸਤਾਵੇਜ:ਇਟਲੀ ਵਿੱਚ ਸਿੱਖ ਫ਼ੌਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ |
ਪਰਮਜੀਤ
ਪਰਮ ਦੇ ਚੰਡੀਗੜ ਦੇ ਬੇਸ਼ਕੀਮਤੀ ਹੀਰੇ: ਨੌਜਵਾਨਾ ਲਈ ਪ੍ਰੇਰਨਾਦਾਇਕ
ਉਜਾਗਰ ਸਿੰਘ, ਪਟਿਆਲਾ |
ਹਰਜੋਤ
ਸਿੰਘ ਹੈਪੀ ਦੀ ਨਿਕੰਮੀ ਔਲਾਦ: ਨੌਜਵਾਨਾ ਲਈ ਪ੍ਰੇਰਨਾਦਾਇਕ ਪੁਸਤਕ
ਉਜਾਗਰ ਸਿੰਘ, ਪਟਿਆਲਾ |
ਬਲਜੀਤ
ਕੌਰ ਸਵੀਟੀ ਦੀ ਪੁਸਤਕ ‘‘ਤਰੇਲਾਂ ਪ੍ਰੀਤ ਦੀਆਂ’’ ਰੁਮਾਂਸਵਾਦ ਅਤੇ
ਬ੍ਰਿਹਾ ਦਾ ਸੁਮੇਲ
ਉਜਾਗਰ ਸਿੰਘ, ਪਟਿਆਲਾ |
ਅਮਰਿੰਦਰ
ਸਿੰਘ ਸੋਹਲ ਦੀ ਪੁਸਤਕ ਨੈਣਾਂ ਵਿਚਲਾ ਟਾਪੂ ਸਮਾਜਿਕ ਸਰੋਕਾਰਾਂ ਦੀ ਅਵਾਜ਼
ਉਜਾਗਰ ਸਿੰਘ, ਪਟਿਆਲਾ |
ਪੰਜਾਬੀਆਂ
ਦੇ ਰਾਜਦੂਤ ਨਰਪਾਲ ਸਿੰਘ ਸ਼ੇਰਗਿਲ ਦੀ ਸ਼੍ਰੀ ਗੁਰੂ ਗੋਬਿੰਦ ਸਿੰਘ ਨੂੰ
ਸ਼ਰਧਾਂਜਲੀ
ਉਜਾਗਰ ਸਿੰਘ, ਪਟਿਆਲਾ |
ਸਿਰਜਣਦੀਪ
ਕੌਰ ਉਭਾ ਦੀ ਪੁਸਤਕ ‘‘ਜਿੱਤ’’ ਹਾਰ ਨੂੰ ਜਿੱਤ ਵਿਚ ਬਦਲਣ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਪਾਲੀ
ਖ਼ਾਦਿਮ ਦੀ ਪੁਸਤਕ ਸਵੈ ਦੀ ਤਸਦੀਕ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਪੰਜਵਾਂ
ਥੰਮ ਮਿੰਨੀ ਕਹਾਣੀ ਸੰਗ੍ਰਹਿ ਇੱਕ ਅਧਿਐਨ
ਉਜਾਗਰ ਸਿੰਘ, ਪਟਿਆਲਾ |
ਡਾ.
ਦਰਸ਼ਨ ਵੱਲੋਂ ਸੰਪਾਦਿਤ 'ਸਾਹਿਤ ਤੇ ਸੰਬਾਦ' ਪੁਸਤਕ ਨਵੇਂ ਲੇਖਕਾਂ ਲਈ
ਪ੍ਰੇਰਨਾ ਸਰੋਤ
ਉਜਾਗਰ ਸਿੰਘ, ਪਟਿਆਲਾ |
ਰਣਜੀਤ
ਸਿੰਘ ਭਿੰਡਰ ਦੀ ਪੁਸਤਕ ‘‘ਸਮਾਂ ਤੇ ਸੁਪਨੇ’’ ਅਧੂਰੇ ਅਹਿਸਾਸਾਂ ਦੀ
ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਸੁਰਿੰਦਰ
ਸੈਣੀ ਦੀ ਪੁਸਤਕ ‘‘ਮਿੱਤਰ ਪਿਆਰੇ ਨੂੰ’’ ਬਿਰਹਾ ਦੀਆਂ ਮਹਿਕਾਂ ਦੀ
ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਪੱਤਰਕਾਰੀ
ਅਤੇ ਸਾਹਿਤ ਦਾ ਸੁਮੇਲ : ਸ਼ਰਨਜੀਤ ਬੈਂਸ
ਉਜਾਗਰ ਸਿੰਘ, ਪਟਿਆਲਾ |
ਅਨਮੋਲ
ਕੌਰ ਦਾ ਨਾਵਲ ‘‘ਕੁੜੀ ਕੈਨੇਡਾ ਦੀ’’ ਪੰਜਾਬੀ ਮਾਨਸਿਕਤਾ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ |
ਬਿੰਦਰ
“ਕੋਲੀਆਂ ਵਾਲ”ਦੇ ਪਲੇਠੇ ਨਾਵਲ” ਅਣ ਪਛਾਤੇ ਰਾਹਾਂ ਦੇ ਪਾਂਧੀ” ਤੇ ਇੱਕ
ਪੇਤਲੀ ਜੇਹੀ ਝਾਤ
ਰਵੇਲ ਸਿੰਘ, ਇਟਲੀ |
ਰਾਜਵਿੰਦਰ
ਕੌਰ ਜਟਾਣਾ ਦੀ ਸਰਸਰਾਹਟ ਪੈਦਾ ਕਰਨ ਵਾਲੀ ਪੁਸਤਕ ‘‘ਆਹਟ’’
ਉਜਾਗਰ ਸਿੰਘ, ਪਟਿਆਲਾ |
ਬਾਬੂ
ਸਿੰਘ ਰੈਹਲ ਦਾ‘‘ਹਨੇਰਾ ਪੀਸਦੇ ਲੋਕ’’ਕਹਾਣੀ ਸੰਗ੍ਰਿਹ ਆਰਥਿਕ ਬਖੇੜੇ ਦਾ
ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਕਮਲਜੀਤ
ਕੌਰ ਕਮਲ ਦੀ ਪੁਸਤਕ ‘‘ਫੁੱਲ ਤੇ ਕੁੜੀਆਂ’’ ਇੱਕ ਸਿੱਕੇ ਦੇ ਦੋ ਪਾਸੇ
ਉਜਾਗਰ ਸਿੰਘ, ਪਟਿਆਲਾ |
ਸੁਖਰਾਜ
ਸਿੰਘ “ਬਰਾੜ” ਦੇ ਪਲੇਠੇ ਕਾਵਿ ਸੰਗ੍ਰਿਹ “ਦਾਣੇ” ਤੋਂ ਝਲਕਦੀ ਹੈ ਉੱਸ ਦੀ
ਕਾਵਿ ਚੇਤਨਾ
ਰਵੇਲ ਸਿੰਘ ਇਟਲੀ |
ਬਲਜਿੰਦਰ
ਸੰਘਾ ਦੀਆਂ ਲੰਮੀਆਂ ਸਾਹਿਤਕ ਪੁਲਾਂਘਾਂ
ਉਜਾਗਰ ਸਿੰਘ, ਪਟਿਆਲਾ |
ਕੁੜੀ
ਕੈਨੇਡਾ ਦੀ’ ਨਾਵਲ ਵੱਖਰੀ ਸੁਰ ਵਾਲਾ
ਜਸਵੀਰ ਰਾਣਾ, ਸੰਗਰੂਰ |
ਦੇਸ
ਭਗਤੀ ਅਤੇ ਸਮਾਜਿਕ ਸਰੋਕਾਰਾਂ ਦੇ ਗੀਤਾਂ ਦਾ ਰਚੇਤਾ ਸੁਖਪਾਲ ਪਰਮਾਰ
ਉਜਾਗਰ ਸਿੰਘ, ਪਟਿਆਲਾ
|
ਸੰਤ
ਭਿੰਡਰਾਂਵਾਲੇ ਦੇ ਰੂ-ਬ-ਰੁ ਜੂਨ 84 ਦੀ ਪੱਤਰਕਾਰੀ ਪੁਸਤਕ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ |
ਅਮਨਦੀਪ
ਸਿੰਘ ਦਾ ਨਵਪ੍ਰਕਾਸ਼ਿਤ ਕਾਵਿ ਸੰਗ੍ਰਹਿ "ਕੰਕਰ ਪੱਥਰ"
- ਡਾ. ਡੀ. ਪੀ.
ਸਿੰਘ |
ਕਣੀਆਂ'
ਕਾਵਿ-ਸੰਗ੍ਰਹਿ ਦੀਆਂ ਨਜ਼ਮਾਂ ਨਾਲ ਸਾਂਝ – ਸੁਖਵਿੰਦਰ ਅੰਮ੍ਰਿਤ |
ਡਾ.ਗੁਰਮਿੰਦਰ
ਸਿੱਧੂ ਦੀ ਕਿਤਾਬ ' ਕਹਿ ਦਿਓ ਉਸ ਕੁੜੀ ਨੂੰ ' ਰਿਲੀਜ਼ |
ਕੋਮਲ
ਕਲਾ ਅਤੇ ਕਵਿਤਾ ਦਾ ਸੁਮੇਲ- ਸੈਂਡੀ ਗਿੱਲ ਦੀ ਪੁਸਤਕ "ਨੀ ਮਾਂ"
ਉਜਾਗਰ ਸਿੰਘ, ਪਟਿਆਲਾ |
ਪਰਵਾਸੀ
ਜੀਵਨ ਅਤੇ ਸਾਹਿਤ ਦਾ ਮਾਰਮਿਕ ਮੁਲਾਂਕਣ
ਡਾ.ਲਕਸ਼ਮੀ ਨਰਾਇਣ ਭੀਖੀ, ਪਟਿਆਲਾ |
ਸੜਕਛਾਪ
ਸ਼ਾਇਰੀ ਪ੍ਰਕ੍ਰਿਤੀ ਅਤੇ ਇਨਸਾਨੀਅਤ ਦੀ ਕਵਿਤਾ
ਉਜਾਗਰ ਸਿੰਘ, ਪਟਿਆਲਾ |
ਡਾ
ਗੁਰਮਿੰਦਰ ਸਿੱਧੂ ਦੀ ਕਿਤਾਬ ' ਧੀਆਂ ਨਾਲ ਜੱਗ ਵਸੇਂਦਾ ' ਲੋਕ-ਅਰਪਣ |
"ਨਿੱਕੀਆਂ
ਪੰਜਾਬੀ ਮੁਹੱਬਤੀ ਬੋਲੀਆਂ" - ਸੰਗ੍ਹਿ ਕਰਤਾ- ਜਨਮੇਜਾ ਸਿੰਘ ਜੌਹਲ
ਡਾ. ਜਗੀਰ ਸਿੰਘ ਨੂਰ, ਫਗਵਾੜਾ |
ਮਿੱਟੀ
ਦਾ ਮੋਹ - ਗੁਰਚਰਨ ਸਿੰਘ ਦਿਲਬਰ
ਬਿਕਰਮਜੀਤ ਨੂਰ, ਬਰਨਾਲਾ |
ਅੱਥਰੀ
ਪੀੜ ਦੀ ਲੇਖਿਕਾ ਅਤੇ ਮੁਹੱਬਤਾਂ ਦੀ ਵਣਜਾਰਨ ਸੁਰਿੰਦਰ ਸੈਣੀ
ਉਜਾਗਰ ਸਿੰਘ, ਪਟਿਆਲਾ |
ਸਮਾਜ
ਸੇਵਿਕਾ ਕਵਿਤਰੀ: ਲਵੀਨ ਕੌਰ ਗਿੱਲ
ਉਜਾਗਰ ਸਿੰਘ, ਪਟਿਆਲਾ |
ਅਨਮੋਲ
ਕੌਰ ਦੀ ‘ਕੈਨੇਡਾ ਦੀ ਕੁੜੀ’ ਨੂੰ ਖੁਸ਼ਆਮਦੀਦ
ਡਾ. ਹਰਜਿੰਦਰ ਸਿੰਘ ਵਾਲੀਆਂ |
ਸਤਨਾਮ
ਚੌਹਾਨ ਦੀ ਪੁਸਤਕ ‘ਕਹੋ ਤਿਤਲੀਆਂ ਨੂੰ’ ਇਸਤਰੀ ਦੀ ਮਾਨਸਿਕਤਾ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਸ਼ਬਦਾਂ
ਦੇ ਸ਼ਗਨਾਂ ਦੀ ਤਾਕਤ - ਡਾ.ਗੁਰਮਿੰਦਰ ਸਿੱਧੂ ਦੀਆਂ 'ਚੌਮੁਖੀਆ ਇਬਾਰਤਾਂ ’
ਕਮਲ ਦੁਸਾਂਝ, ਮੋਹਾਲੀ |
ਚਰਨਹ
ਗੋਬਿੰਦ ਮਾਰਗੁ ਸੁਹਾਵਾ ਪੁਸਤਕ ਵਰਤਮਾਨ ਪਰਿਪੇਖ ਵਿਚ
ਉਜਾਗਰ ਸਿੰਘ, ਪਟਿਆਲਾ |
ਮਿਊਰੀਅਲ
ਆਰਨਾਸਨ ਲਾਇਬ੍ਰੇਰੀ ਵੱਲੋਂ ਐਸ. ਪੀ. ਬਲਰਾਜ ਸਿੰਘ ਸਿੱਧੂ ਦੀ ਕਿਤਾਬ
‘ਅਸਲੀ ਸਰਦਾਰ’ ਲੋਕ ਅਰਪਿਤ
ਡਾ ਸਰਵਣ ਸਿੰਘ ਰੰਧਾਵਾ, ਕੈਲੇਫੋਰਨੀਆ |
ਪਿਆਰਾ
ਸਿੰਘ ਕੁੱਦੋਵਾਲ ਦੀ ਸਾਹਿਤਕ ਸੋਚ ਦਾ ਕੱਚ ਸੱਚ
ਉਜਾਗਰ ਸਿੰਘ, ਪਟਿਆਲਾ |
ਸਾਂਝੇ
ਪ੍ਰਤੀਕ ਵਿਧਾਨ ਦੀ ਪੇਸ਼ਕਾਰੀ : ਸ਼ਬਦਾ ਦੇ ਹਾਰ
ਪਰਵਿੰਦਰ ਜੀਤ ਸਿੰਘ, ਜਲੰਧਰ |
ਰੂਪ
ਢਿੱਲੋਂ ਦਾ ਨਵਾ ਨਾਵਲ "ਸਮੁਰਾਈ" ਰੀਲੀਸ |
ਪ੍ਰੀਤ
ਪਰੁਚੀ ਬਿਰਹਾ ਦੀ ਕਵਿਤਰੀ-ਸੁਰਿੰਦਰ ਕੌਰ ਬਿੰਨਰ
ਉਜਾਗਰ ਸਿੰਘ, ਪਟਿਆਲਾ |
ਮੈਂ, ‘ਇੱਦਾਂ ਨਾ
ਸੋਚਿਆ ਸੀ’ - ਸੰਤੋਖ ਸਿੰਘ ਹੇਅਰ
ਨਦੀਮ ਪਰਮਾਰ,
ਕੈਨੇਡਾ |
ਕਿਰਪਾਲ ਪੂਨੀ ਦਾ
ਕਵਿ-ਸੰਸਾਰ ਸਹਿਜ, ਸੁਹਜ ਅਤੇ ਸੰਤੁਲਨ ਦੀ ਕਵਿਤਾ
ਡਾ ਰਤਨ ਰੀਹਨ, ਯੂ ਕੇ |
ਪਰਨੀਤ
ਕੌਰ ਸੰਧੂ ਦੀ ਬਿਰਹਾ ਦੇ ਦਰਦਾਂ ਦੀ ਦਾਸਤਾਨ
ਉਜਾਗਰ ਸਿੰਘ, ਪਟਿਆਲਾ |
ਪੰਜਾਬੀ
ਹਾਇਕੂ ਅਤੇ ਹਾਇਬਨ ਦਾ ਮੋਢੀ ਗੁਰਮੀਤ ਸੰਧੂ
ਉਜਾਗਰ ਸਿੰਘ, ਪਟਿਆਲਾ |
ਡਾ:
ਸਾਥੀ ਲੁਧਿਆਣਵੀ ਦੇ ਮੁਲਾਕਾਤਾਂ ਦੇ ਸੰਗ੍ਰਹਿ
“ਨਿੱਘੇ
ਮਿੱਤਰ ਮੁਲਾਕਾਤਾਂ” ‘ਤੇ ਵਿਮਰਸ਼ ਪੱਤਰ
ਡਾ: ਬਲਦੇਵ ਸਿੰਘ ਕੰਦੋਲਾ, ਯੂ ਕੇ |
'ਦ
ਸੈਕੰਡ ਸੈਕਸ'
ਡਾ. ਕਰਾਂਤੀ ਪਾਲ, ਅਲੀਗੜ |
ਕਾਲੇ
ਦਿਨ: 1984 ਤੋਂ ਬਾਅਦ ਸਿੱਖ
ਦਲਵੀਰ ਸਿੰਘ ਲੁਧਿਆਣਵੀ |
ਦਵਿੰਦਰ
ਪਟਿਆਲਵੀ ਦਾ ਛੋਟੇ ਲੋਕ-ਵੱਡੇ ਵਿਚਾਰ
ਉਜਾਗਰ ਸਿੰਘ, ਪਟਿਆਲਾ |
ਨਾਵਲਕਾਰ
ਸ੍ਰ ਬਲਦੇਵ ਸਿੰਘ ਬੁੱਧ ਸਿੰਘ ਵਾਲਾ ਦਾ ਨਾਵਲ ਉਜੱੜੇ ਬਾਗਾਂ ਦਾ ਮਾਲੀ
ਨਾਰਵੇ ਚ ਰਿਲੀਜ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਪੰਜਾਬੀ
ਮਾਂ-ਬੋਲੀ ਦਾ ਝਿਲਮਿਲਾਉਂਦਾ ਸਿਤਾਰਾ -'ਰਵੀ ਸੱਚਦੇਵਾ'
ਸ਼ਿਵਚਰਨ ਜੱਗੀ ਕੁੱਸਾ - ਲੰਡਨ |
ਰੂਪ
ਢਿੱਲੋ ਦਾ ਨਵਾਂ ਨਾਵਲ "ਓ"
ਅਮਰਜੀਤ ਬੋਲਾ, ਦਰਬੀ ਯੂਕੇ
|
'ਮਾਲਵੇ
ਦੀਆਂ ਬਾਤਾਂ' ਦਾ ਦੂਜਾ ਐਡੀਸ਼ਨ ਰਿਲੀਜ਼
ਹਰਪ੍ਰੀਤ ਸੇਖਾ, ਸਰੀ, ਕਨੇਡਾ |
ਲਾਡੀ
ਭੁੱਲਰ ਦਾ ਨਵਾਂ ਨਾਵਲ ‘ਖ਼ੂਨ ਦੇ ਹੰਝੂ’ ਰਿਲੀਜ਼
ਸੁਨੀਲ ਦੱਤ ਧੀਰ, ਸੁਲਤਾਨਪੁਰ ਲੋਧ |
ਬੰਦ
ਘਰਾਂ ਦੇ ਵਾਸੀ
ਬਲਜਿੰਦਰ ਸੰਘਾ, ਕਨੇਡਾ |
ਹਰਦਮ
ਸਿੰਘ ਮਾਨ ਦਾ ਗ਼ਜ਼ਲ ਸੰਗ੍ਰਿਹ 'ਅੰਬਰਾਂ ਦੀ ਭਾਲ ਵਿੱਚ' ਰਲੀਜ਼
ਬਿੱਕਰ ਸਿੰਘ ਖੋਸਾ, ਕਨੇਡਾ |
ਮਨੁੱਖੀ
ਮਨ ਦੇ ਸੁਪਨਿਆਂ ਦੀ ਗੱਲ ਕਰਦਾ ਕਹਾਣੀ ਸੰਗ੍ਰਹਿ ‘ਸੁਪਨੇ ਸੱਚ ਹੋਣਗੇ’
ਬਲਜਿੰਦਰ ਸੰਘਾ, ਕਨੇਡਾ |
ਖੂਬਸੂਰਤ
ਖ਼ਿਆਲਾਂ ਦੀ ਉਡਾਰੀ - ਅੰਬਰਾਂ ਦੀ ਭਾਲ ਵਿੱਚ
ਰਾਜਵੰਤ ਬਾਗੜੀ, ਪੰਜਾਬ |
ਦਾਇਰਿਆਂ ਤੋਂ ਪਾਰ ਜਾਣ ਦੀ ਜੁਸਤਜੂ: ਬੱਦਲਾਂ ਤੋਂ ਪਾਰ
ਗੁਰਪਾਲ ਸਿਘ ਸੰਧੂ (ਡਾ.),
ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ |
|