ਸੁਰਖੀਆਂ

ਸਮੀਖਿ

ਖਾਸ ਰਿਪੋਰਟ

ਵਿਸ਼ੇਸ਼ ਲੇਖ

ਵਿਸ਼ੇਸ਼ ਕਲਮ

ਕਹਾਣੀ

ਕਵਿਤਾ

ਪੱਤਰ

ਸੰਪਰਕ

    WWW 5abi.com  ਸ਼ਬਦ ਭਾਲ

 
ਬੁਰਕੇ ਵਾਲ਼ੇ ਲੁਟੇਰਿਆਂ ਦੀ ਬਾਤ ਪਾਉਂਦੀ ਗੁਰਚਰਨ ਸੱਗੂ ਦੀ ਪੁਸਤਕ “ਵੇਖਿਆ ਸ਼ਹਿਰ ਬੰਬਈ”
ਸਿ਼ਵਚਰਨ ਜੱਗੀ ਕੁੱਸਾ         (13/10/2022)

kussa

156ਜਦੋਂ ਮੈਂ ਗੁਰਚਰਨ ਸੱਗੂ ਦੀ ਸਵੈ-ਜੀਵਨੀ “ਵੇਖਿਆ ਸ਼ਹਿਰ ਬੰਬਈ” ਪੜ੍ਹਨ ਲੱਗਿਆ ਤਾਂ ਮੈਨੂੰ ਮਹਿਸੂਸ ਹੋਇਆ ਕਿ ਮੈਂ ਆਸਟਰੀਆ ਦੇ ਜੰਮਪਲ ਅਤੇ ਪਿੱਛੋਂ ਜਰਮਨੀ ਦੇ ਬਣੇ ਤਾਨਾਸ਼ਾਹ 'ਆਡੋਲਫ਼ ਹਿਟਲਰ' ਦੀ ਸਵੈ-ਜੀਵਨੀ “ਮੇਰੀ ਜੰਗ” (Mein Kampf) ਪੜ੍ਹ ਰਿਹਾ ਹਾਂ। ਚਾਹੇ ਮੈਂ ਹਿਟਲਰ ਦੀਆਂ ਦਲੀਲਾਂ ਨਾਲ਼ ਅੱਸੀ ਪ੍ਰਤੀਸ਼ਤ ਸਹਿਮਤ ਨਹੀਂ, ਪਰ ਉਸ ਦੀਆਂ ਕੁਝ ਦਲੀਲਾਂ ਝੁਠਲਾਈਆਂ ਵੀ ਨਹੀਂ ਜਾ ਸਕਦੀਆਂ। 'ਉਸ਼ੋ ਰਜ਼ਨੀਸ਼' ਦੀਆਂ ਦਲੀਲਾਂ ਨਾਲ਼ ਵੀ ਮੇਰੀ ਬਹੁਤੀ ਸਹਿਮਤੀ ਨਹੀਂ ਰਹੀ। ਪਰ ਇਹਨਾਂ ਦੀ ਜੱਦੋਜਹਿਦ ਨੂੰ ਕੋਈ ਅੱਖੋਂ ਪਰੋਖੇ ਨਹੀਂ ਕਰ ਸਕਦਾ ਕਿ ਉਹ ਕਿੱਥੋਂ ਕਿੱਥੇ ਅੱਪੜੇ। ਕੋਈ ਵੀਰ ਕਿਸੇ ਭੁਲੇਖੇ ਜਾਂ ਗਲਤਫ਼ਹਿਮੀਂ ਦਾ ਸਿ਼ਕਾਰ ਨਾ ਹੋ ਜਾਵੇ, ਮੈਂ 'ਗੁਰਚਰਨ ਸੱਗੂ' ਦੀ ਵਿਅਕਤੀਤਵ ਤੌਰ ‘ਤੇ 'ਆਡੋਲਫ਼ ਹਿਟਲਰ' ਜਾਂ 'ਉਸ਼ੋ ਰਜ਼ਨੀਸ਼' ਨਾਲ਼ ਤੁਲਨਾ ਨਹੀਂ ਕਰ ਰਿਹਾ, ਸਗੋਂ ਮੈਂ ਸਿਰਫ਼ ਰਚਨਾ ਦੀ ਸਮਾਨਤਾ ਦੀ ਗੱਲ ਕਰ ਰਿਹਾ ਹਾਂ।
 
ਹਾਸੇ ਅਤੇ ਹਾਦਸੇ ਦਾ ਨਾਂ ਹੀ ਜਿ਼ੰਦਗੀ ਹੈ। ਬੰਦਾ ਜਨਮ ਤੋਂ ਲੈ ਕੇ ਮਰਨ ਤੱਕ ਮੁਸ਼ਕਲਾਂ ਨਾਲ਼ ਛਿੱਤਰੋ-ਛਿੱਤਰੀ ਹੁੰਦਾ ਰਹਿੰਦਾ ਹੈ। ਮਿਹਨਤ ਅਤੇ ਜੱਦੋਜਹਿਦ ਸਾਡੀ ਜਿ਼ੰਦਗੀ ਦੇ ਅਜੀਬ ਅਤੇ ਅਟੁੱਟ ਪਹਿਲੂ ਹਨ। 'ਤਾਂਤੀਆ ਤੋਪੇ' ਅਤੇ 'ਵਿਲੀਅਮ ਟੈੱਲ' ਕਿਸੇ ਹਥਿਆਰ ਕਰ ਕੇ ਮਸ਼ਹੂਰ ਨਹੀਂ ਸਨ, ਦੁਨੀਆਂ ਉਹਨਾਂ ਦੇ ਅਚੁੱਕ ਨਿਸ਼ਾਨੇ ਕਰ ਕੇ ਉਹਨਾਂ ਨੂੰ ਹੀਰੋ ਮੰਨਦੀ ਸੀ।

ਹਰ ਬੰਦੇ ਅੱਗੇ ਵੀ ਕੋਈ ਨਾ ਕੋਈ ਨਿਸ਼ਾਨਾ ਹੁੰਦਾ ਹੈ, ਪਰ ਇਸ ਵਿੱਚੋਂ ਬਹੁਤ ਵਾਰ ਸਾਨੂੰ ਨਮੋਸ਼ੀ ਜਾਂ ਹਾਰ ਦਾ ਸਾਹਮਣਾ ਕਰਨਾ ਪੈਂਦਾ ਹੈ। ਦੁੱਖ ਉਸ ਵੇਲ਼ੇ ਲੱਗਦਾ ਹੈ, ਜਦ ਸ਼ੇਰਾਂ ਦੀਆਂ ‘ਮਾਰਾਂ’ ਉਪਰ ਗਿੱਦੜ ‘ਕਲੋਲਾਂ’ ਕਰਦੇ ਹਨ ਅਤੇ ਦੋ ਬਿੱਲੀਆਂ ਸੰਨ੍ਹ ਬਾਂਦਰ ਜੱਜ ਬਣਿਆਂ ਬੈਠਾ ਹੁੰਦਾ ਹੈ, ਜਿਸ ਨੇ ਆਪਣੇ ਹਿਸਾਬ ਨਾਲ਼ ‘ਨਿਆਂ’ ਕਰਨਾ ਹੁੰਦਾ ਹੈ।

ਕਿਤਾਬ ਪੜ੍ਹਦਿਆਂ ਠੀਕ ਉਹੀ ਹਾਲਤ ਬਹੁਤ ਵਾਰੀ ਮੈਨੂੰ ਗੁਰਚਰਨ ਸੱਗੂ ਦੀ ਲੱਗੀ। ਬੰਬਈ ਬੈਠੇ ਬਾਂਦਰ ਵਾਰ-ਵਾਰ ਉਸ ਦੀ ਰੋਟੀ ਨੂੰ ‘ਬੁਰਕ’ ਮਾਰਦੇ ਹਨ, ਪਰ ਸੱਗੂ ਬੇਵੱਸ ਹੋਇਆ ਉਹਨਾਂ ਵੱਲ ਤੱਕਦਾ ਰਹਿੰਦਾ ਹੈ, ਅਤੇ ਬਲੀ ਦਾ ਬੱਕਰਾ ਬਣਨ ਲਈ ਖ਼ੁਦ ਉਹਨਾਂ ਦੇ ਦਰਵਾਜੇ ‘ਤੇ ਦਸਤਕਾਂ ਦਿੰਦਾ ਹੈ। ਇਹ ਉਸ ਦਾ ਸ਼ੌਕ ਨਹੀਂ, ਇੱਕ ਲਾਚਾਰੀ, ਬੇਵੱਸੀ ਅਤੇ ਮਜਬੂਰੀ ਹੈ! ਇਸ ਮਜਬੂਰੀ ਨੂੰ ਬੰਬਈ ਦੇ ਲੰਡੇ ਲੂੰਬੜ ਬੜੀ ਭਲੀ-ਭਾਂਤ ਸਮਝਦੇ ਹਨ ਅਤੇ ਬੜੀ ਹਸਰਤ, ਬੜੀ ਰੀਝ ਨਾਲ਼ “ਹਲਾਲ” ਕਰਦੇ ਹਨ। ਇਹ ਦੁਖਾਂਤ ਇਕੱਲੇ ਸੱਗੂ ਦਾ ਹੀ ਨਹੀਂ, ਲੰਡਨ ਵਸਦੇ ਜੋਸ਼ੀ ਵਰਗੇ ਹੋਰ ਬਹੁਤ ਪ੍ਰੋਡਿਊਸਰਾਂ ਦਾ ਹਾਲ ਵੀ ਇਹੋ ਜਿਹਾ ਹੀ ਸੀ।
 
"ਐੱਫ. ਡੀ. ਰੂਜ਼ਵੈੱਲਟ" ਕਹਿੰਦਾ ਹੈ ਕਿ ਮਾਨਵੀ ਜੀਵਨ ਦੀਆਂ ਘਟਨਾਵਾਂ ਦਾ ਇੱਕ ਰਹੱਸ-ਪੂਰਨ ਗੇੜ ਹੈ। ਕੁਝ ਨਸਲਾਂ ਨੂੰ ਬਹੁਤ ਕੁਝ ਮਿਲ਼ ਜਾਂਦਾ ਹੈ, ਅਤੇ ਕੁਝ ਨਸਲਾਂ ਤੋਂ ਬਹੁਤ ਆਸ ਕੀਤੀ ਜਾਂਦੀ ਹੈ। 'ਬਰਟਰਾਂਡ ਰਸਲ' ਦਾ ਇਸ ਤੋਂ ਵੱਖ ਕਥਨ ਹੈ ਕਿ ਇਹ ਬੌਧਿਕਤਾ ਹੀ ਹੈ, ਜੋ ਸਿਆਣਪ ਪ੍ਰਦਾਨ ਕਰਦੀ ਹੈ, ਸ਼ਾਇਦ ਇਸੇ ਕਾਰਨ ਮੈਂ ਭਾਵਨਾਂ ਨਾਲ਼ੋਂ ਬੁੱਧੀ ਦੀ ਵਧੇਰੇ ਕਦਰ ਕਰਦਾ ਹਾਂ। ਪਰ ਜੋ ਖ਼ੂਨ ਸਫ਼ੈਦ ਹੋਣ ਦੀ ਗੱਲ ਹੈ, ਉਹ ਸਿਰਫ਼ ਸਾਡੇ ਹੀ ਬਜ਼ੁਰਗਾਂ ਨੇ ਕਹੀ ਹੈ। ਖ਼ੂਨ ਸਫ਼ੈਦ ਹੁੰਦਾ ਤਾਂ ਮੈਂ ਖ਼ੁਦ ਵੀ ਬਹੁਤ ਵਾਰ ਅੱਖੀਂ ਦੇਖਿਆ ਅਤੇ ਹੱਡੀਂ ਹੰਢਾਇਆ ਹੈ। ਕਈ ਅਖਾਉਤੀ “ਨੇਕ ਨੀਅਤਾਂ” ਮੈਂ “ਬਦਨੀਤ” ਅਤੇ “ਬੇਈਮਾਨ” ਹੁੰਦੀਆਂ ਵੀ ਪ੍ਰਤੱਖ ਅੱਖੀਂ ਦੇਖੀਆਂ ਹਨ। ਪਰ ਗੁਰਚਰਨ ਸੱਗੂ ਨਾਲ਼ ਵੀ ਘੱਟ ਨਹੀਂ ਬੀਤੀ। ਉਹ ਵੀ ਅਖੀਰ ਮੱਛੀ ਵਾਂਗ ਪੱਥਰ ਚੱਟ ਕੇ ਮੁੜਿਆ। ਜਿਵੇਂ ਸਿਆਣੇ ਕਹਿੰਦੇ ਹਨ, “ਪਰ ਹੱਥੀਂ ਵਣਜ ਸੁਨੇਹੀਂ ਖੇਤੀ, ਕਦੇ ਨਾ ਹੁੰਦੇ ਬੱਤੀਆਂ ਤੋਂ ਤੇਤੀ।”

ਜਦ ਸੱਗੂ ਨੇ ਆਪਣੀ ਫਿ਼ਲਮ ਦੀ ਡੋਰ ਆਪਣੇ ਸਕੇ ਭਾਣਜੇ ਦੇ ਹੱਥੀਂ ਪਰੋਸ ਦਿੱਤੀ, ਉਸ ਨੇ ਫਿ਼ਰ ਕੀ-ਕੀ ਤਰਾਰੇ ਵਿਖਾਏ, ਕਿਤਾਬ “ਵੇਖਿਆ ਸ਼ਹਿਰ ਬੰਬਈ” ਪੜ੍ਹ ਕੇ ਹੀ ਪਤਾ ਲੱਗਦਾ ਹੈ। ਇਹ ਬ੍ਰਿਤਾਂਤ ਪੜ੍ਹ ਕੇ ਬੰਦੇ ਨੂੰ ਮਹਿਸੂਸ ਹੁੰਦਾ ਹੈ ਕਿ ਆਪਦਾ ਮਾਰੂ, ਛਾਂਵੇਂ ਸਿੱਟੂ ਵਾਲ਼ਾ ਕਥਨ ਬਕਵਾਸ ਅਤੇ ਸਰਾਸਰ ਝੂਠ ਹੈ! ਗਰਜਾਂ ਦੇ ਗ਼ੁਲਾਮ ਤੁਹਾਡੇ ਆਪਦੇ ਤਾਂ ਬਿਗਾਨਿਆਂ ਨਾਲ਼ੋਂ ਵੀ ਵੱਧ ਕਪਟ ਅਤੇ ਬੇਈਮਾਨੀ ਕਰ ਕੇ ਪਿੱਠ ਵਿੱਚ ਛੁਰਾ ਮਾਰਦੇ ਨੇ!

ਪਿੰਡਾਂ ਵਿੱਚ ਇੱਕ ਆਮ ਕਹਾਵਤ ਸੁਣੀਂ ਜਾਂਦੀ ਹੈ ਕਿ ਜਦ ਉਖਲ਼ੀ ‘ਚ ਸਿਰ ਦੇ ਹੀ ਦਿੱਤਾ, ਤਾਂ ਸੱਟਾਂ ਦਾ ਕੀ ਡਰ? ਇਹੀ ਕੁਛ ਗੁਰਚਰਨ ਸੱਗੂ ਨਾਲ਼ ਫਿ਼ਲਮ ਇੰਡਸਟਰੀ ਵਿੱਚ ਵਾਰ-ਵਾਰ ਹੁੰਦਾ ਹੈ। ਪਰ ਉਹ ਸੱਟਾਂ ਤੋਂ ਨਹੀਂ ਡਰਦਾ, ਸਗੋਂ “ਸਾਊ ਸੱਗੂ” ਬਣ ਕੇ ਆਪਣਾ ਸਿਰ ਮੁੜ-ਮੁੜ ਮੂੰਗਲਿ਼ਆਂ ਹੇਠ ਦੇਈ ਜਾਂਦਾ, ਸੱਟਾਂ ਖਾਈ ਅਤੇ ਜਰੀ ਜਾਂਦਾ ਹੈ। ਸੱਟਾਂ ਖਾਣ ਲਈ ਬਹੁਤ ਵੱਡਾ ਜਿਗਰਾ ਚਾਹੀਦਾ ਹੈ ਅਤੇ ਉਹ ਗੁਰਚਰਨ ਸੱਗੂ ਕੋਲ਼ ਬੜਾ ਵਿਸ਼ਾਲ ਹੈ, ਕਿਉਂਕਿ ਜਦ ਉਸ ਦੇ ਬੇਟੇ ਦਾ ਕਾਰ ਹਾਦਸਾ ਹੋ ਜਾਂਦਾ ਹੈ, ਪਤਨੀ ਰਾਣੀ ਦੇ ਰੋਣ ਕੁਰਲਾਉਣ ਦੇ ਬਾਵਜੂਦ ਵੀ ਉਹ ਪੱਥਰ ਬਣਿਆਂ ਸੁਣਦਾ ਅਤੇ ਪਿੰਡੇ ‘ਤੇ ਹੰਢਾਉਂਦਾ ਰਹਿੰਦਾ ਹੈ।

ਬੇਟੇ ਅਤੇ ਫਿ਼ਲਮ ਦੀ ਚਿੰਤਾ ਵਿੱਚ ਉਹ ਕਦੇ ਬੰਬਈ ਅਤੇ ਕਦੇ ਲੰਡਨ, ਊਰੀ ਵਾਂਗ ਘੁੰਮਦਾ ਰਹਿੰਦਾ ਹੈ। ਇਸ ਦਾ ਕਾਰਨ ਉਸ ਦੀ ਅਣਗਹਿਲੀ ਜਾਂ ਬੇਪ੍ਰਵਾਹੀ ਕਦਾਚਿੱਤ ਨਹੀਂ,  ਬੰਬਈ ਇੰਡਸਟਰੀ ਦੇ ਘੁਲਾੜ੍ਹੇ ਵਿੱਚ ਆਈ ਬਾਂਹ ਹੈ, ਜਿਸ ਨੂੰ ਉਹ ਪਿੱਛੇ ਨਹੀਂ ਖਿੱਚ ਸਕਦਾ। ਉਸ ਦੀ ਹਾਲਤ ਸੱਪ ਦੇ ਮੂੰਹ ਆਈ ਕੋਹੜ ਕਿਰਲ਼ੀ ਵਰਗੀ ਹੁੰਦੀ ਹੈ, ਜੇ ਖਾਂਦੈ ਤਾਂ ਕੋਹੜ੍ਹੀ, ਜੇ ਛੱਡਦੈ ਤਾਂ ਕਲੰਕੀ! ਗੱਲਾਂ ਕਹਿਣੀਆਂ ਬਹੁਤ ਸੌਖੀਆਂ ਨੇ, ਪਰ ਪਤਾ ਉਸ ਵਕਤ ਲੱਗਦਾ ਹੈ, ਜਦ ਹਿੱਕ ਡਾਹ ਕੇ ਤੋੜ ਨਿਭਾਉਣੀਆਂ ਪੈਂਦੀਆਂ ਨੇ। ਉਸ ਘਾਤਕ ਮੈਦਾਨ ਵਿੱਚ ਜਾਂ ਤਾਂ ਕੋਈ ਸਿਰੜੀ ਸੂਰਮਾਂ ਅਤੇ ਜਾਂ ਕੋਈ ਮੂਰਖ ਹੀ ਅੜਿਆ ਰਹਿ ਸਕਦਾ ਹੈ।

ਜਿਵੇਂ ਕਿ ਗਧੇ ਵਾਲ਼ਾ ਸਾਰਾ ਕਰਜ਼ਾਈ, ਤੇ ਬੋਤੇ ਵਾਲ਼ਾ ਅੱਧਾ - ਗਧੇ ਵਾਲ਼ਾ ਸਭ ਤੋਂ ਚੰਗਾ, ਵੱਟਿਆ ਸੋ ਪੱਲੇ ਬੱਧਾ। ਇਹ ਕਹਾਵਤ ਬੰਬਈ ਦੇ ਉਹਨਾਂ “ਮਹਾਨ ਐਕਟਰਾਂ” ‘ਤੇ ਲਾਗੂ ਹੁੰਦੀ ਹੈ ਜੋ ਵੱਟਿਆ ਸੋ ਪੱਲੇ ਬੱਧਾ ਦੇ ਹੀ ਧਾਰਨੀਂ ਹਨ। ਕੋਈ ਮਰੇ ਕੋਈ ਜੀਵੇ, ਸੁਥਰਾ ਘੋਲ਼ ਪਤਾਸੇ ਪੀਵੇ। ਤਕੜੇ-ਤਕੜੇ ਮਸ਼ਹੂਰ ਐਕਟਰ ਜਿੰਨ੍ਹਾਂ ਨੂੰ ਅਸੀਂ ਦਿਲੋਂ ਮੁਹੱਬਤ ਕਰਨ ਲੱਗ ਜਾਂਦੇ ਹਾਂ ਅਤੇ ਉਹਨਾਂ ਦੀ ਇੱਕ ਝਲਕ ਵੇਖਣ ਲਈ ਤਰਸਦੇ ਹਾਂ। ਜਦ ਉਹਨਾਂ ਨਾਲ਼ ਤੁਹਾਡਾ ਸਿੱਧਾ ਵਾਹ ਪੈਂਦਾ ਹੈ, ਤਾਂ ਜੋ ਕਰੂਰ ਚਿਹਰਾ ਦੇਖਣ ਨੂੰ ਮਿਲ਼ਦਾ ਹੈ, ਬੰਦਾ ਮਾਯੂਸੀ ਅਤੇ ਕਰੋਧ ਵਿੱਚ ਮੁੱਠੀਆਂ ਮੀਟ ਕੇ ਕਚੀਚੀਆਂ ਵੱਟਦਾ ਹੈ।

ਇੱਧਰ ਗੁਰਚਰਨ ਸੱਗੂ ਦਾ ਸਾਰਾ ਮਾਲ-ਮੱਤਾ, ਫਿ਼ਲਮ ਅਤੇ ਕਾਰੋਬਾਰ ਦਾਅ ‘ਤੇ ਲੱਗਿਆ ਹੁੰਦਾ ਹੈ ਅਤੇ ਉਧਰ 'ਜੈਕੀ ਸ਼ਰਾਫ਼' ਨਸ਼ੇ ਦੀ ਲੋਰ ਵਿੱਚ ਜਹਾਜੋਂ ਉਤਰੇ, ਥੱਕੇ-ਟੁੱਟੇ ਸੱਗੂ ਨੂੰ ਬੇਹੂਦਾ ਸੁਆਲ ਕਰਦਾ ਹੈ, “ਮੇਰੇ ਟਾਇਰ ਲਿਆਂਦੇ...?” ਇਹਨਾਂ ਦੀ ਮਤਲਬ-ਪ੍ਰਸਤੀ, ਖ਼ੁਦਗ਼ਰਜ਼ੀ ਅਤੇ ਉਲ਼ੀਕੇ ਕਾਰਜ ਪ੍ਰਤੀ ਲਾਪ੍ਰਵਾਹੀ ਅਤੇ ਗ਼ੈਰ-ਜਿ਼ਮੇਵਾਰੀ ਬੰਦੇ ਨੂੰ ਕੰਧ ‘ਚ ਟੱਕਰ ਮਾਰਨ ਵਾਲ਼ਾ ਕਰ ਦਿੰਦੀ ਹੈ।

ਜਿਸ ਧਰਮਿੰਦਰ ਨੂੰ ਅਸੀਂ “ਪੰਜਾਬੀ ਪੁੱਤਰ” ਸਮਝਦੇ ਹਾਂ, ਉਸ ਦੀਆਂ ਗ਼ੈਰ-ਜਿ਼ੰਮੇਦਾਰਾਨਾ ਹਰਕਤਾਂ ਵੀ ਉਸ ਵੱਲੋਂ ਨੱਕ ਮੋੜ ਦਿੰਦੀਆਂ ਹਨ ਅਤੇ ਬੰਦਾ ਉਸ ਨੂੰ ਪੰਜਾਬੀ ਪੁੱਤਰ ਨਹੀਂ, ਸਗੋਂ “ਪੈਸੇ ਦਾ ਪੁੱਤ” ਮੰਨਣ ਲੱਗ ਪੈਂਦਾ ਹੈ। ਉਸ ਨੂੰ ਮੁਹੱਬਤ ਕਰਨ ਵਾਲ਼ੇ ਬੰਦੇ ਕੂਹਣੀਂ ਮੋੜ ਕੱਟਦੇ, ਉਸ ਦੇ ਢਿੱਡ ‘ਚ ਟੱਕਰ ਮਾਰਨ ਲਈ ਤਿਆਰ ਹੋ ਜਾਂਦੇ ਹਨ। ਜਦੋਂ ਇਹੋ ਜਿਹੇ “ਮਹਾਂਰਥੀ” ਪੈਸਾ ਡਕ੍ਹਾਰ ਕੇ ਤੁਹਾਨੂੰ ਚਿਮਟੇ ਨਾਲ਼ ਚੁੱਕਣ ਲਈ ਵੀ ਤਿਆਰ ਨਹੀਂ ਹੁੰਦੇ, ਤਾਂ ਗੁਰਚਰਨ ਸੱਗੂ ਵਰਗੇ ਪ੍ਰੋਡਿਊਸਰ, ਨਮੋਸ਼ੀ ਅਤੇ ਨਿਰਾਸ਼ਾ ਦੇ ਮਾਰੇ ਖ਼ੁਦਕਸ਼ੀ ਜਿਹਾ ਭਿਆਨਕ ਕਦਮ ਉਠਾਉਣ ਲਈ ਵੀ ਸੋਚ ਜਾਂਦੇ ਹਨ।

'ਹੈਨਰੀ ਫ਼ਰੈਡਰਿੱਕ ਏਮੀਅਲ' ਦਾ ਕਥਨ ਮੈਨੂੰ ਬਹੁਤ ਵਾਰ ਹੁੱਝ ਮਾਰਦਾ ਹੈ, “ਜੇਕਰ ਵਿਚਾਰਾਂ ਨੂੰ ਸੰਦੇਹ, ਆਲੋਚਨਾ ਅਤੇ ਚਿੰਤਨ ਦੀ ਖੇਚਲ਼ ਨਾਲ਼ ਪ੍ਰੇਸ਼ਾਨ ਨਾ ਕੀਤਾ ਜਾਵੇ, ਤਾਂ ਉਹ ਕਾਰਜ ਅਤੇ ਵਿਸ਼ਵਾਸ ਦੇ ਗ਼ੁਲਾਮ ਹੋ ਜਾਂਦੇ ਹਨ।” ਪਰ ਉਪਰੋਕਤ ਕਥਨ ਬੰਬਈ ਦੀ ਫਿ਼ਲਮ ਨਗਰੀ ਵਿੱਚ ਕੱਟੇ ਅੱਗੇ ਵੰਝਲੀ ਵਜਾਉਣ ਵਾਲ਼ੀ ਗੱਲ ਹੈ, ਕਿਉਂਕਿ ਕੱਟੇ ਨੂੰ ਸੁਰਾਂ ਦਾ ਗਿਆਨ ਨਹੀਂ ਹੁੰਦਾ, ਉਸ ਕੋਲ਼ ਤਾਂ ਮੁਤਰਾਲ਼ ਨਾਲ਼ ਲਿੱਬੜੀ ਪੂਛ ਘੁੰਮਾ ਕੇ ਮੂੰਹ ‘ਤੇ ਮਾਰਨ ਦੀ “ਕਲਾ” ਹੀ ਹੁੰਦੀ ਹੈ। ਇਹੀ ਹਾਲ ਉਥੋਂ ਦੇ ਵਪਾਰੀ ਕਲਾਕਾਰਾਂ ਦਾ ਹੈ।

ਬੰਬਈ ਦੇ ਇਹ ਮਹਾਂਰਥੀ ਤੁਹਾਨੂੰ ਸ਼ੂਟਿੰਗ ਦੀਆਂ ਤਰੀਕਾਂ ਦੇਣ ਲੱਗੇ ਜੋ ਹੀਲ੍ਹਾਂ, ਡੰਡ ਬੈਠਕਾਂ ਅਤੇ ਫਿਰ ਨੱਕ ਨਾਲ਼ ਲਕੀਰਾਂ ਕਢਵਾਉਂਦੇ ਹਨ, ਇੱਕ ਨਾ ਮੰਨਣਯੋਗ ਗੱਲ ਜਾਪਦੀ ਹੈ। ਪਰ ਹੈ ਇਹ ਹਿਰਦੇਵੇਧਕ ਸੱਚਾਈ! ਇੱਕ ਕੌੜੀ ਸੱਚਾਈ, ਜਿਸ ਤੋਂ ਤੁਸੀਂ ਕਦੇ ਮੁਨੱਕਰ ਨਹੀਂ ਹੋ ਸਕਦੇ। ਜਿਸ ਤਨ ਲੱਗੀਆਂ, ਸੋਈ ਜਾਣੇ, ਕੌਣ ਜਾਣੇ ਪੀੜ ਪਰਾਈ? ਇਹ ਤਾਂ ਉਹਨਾਂ ਨੂੰ ਹੀ ਪਤਾ ਹੈ, ਜਿੰਨ੍ਹਾਂ ਦਾ ਇਹਨਾਂ ਜੋਕਾਂ ਨੇ ਕਤਰਾ-ਕਤਰਾ ਖ਼ੂਨ ਪੀਤਾ ਅਤੇ ਸੂਲ਼ੀ ਟੰਗੀ ਰੱਖਿਆ ਹੈ।

ਚਾਹੇ ਗੁਰਚਰਨ ਸੱਗੂ ਦੀ ਜਿ਼ੰਦਗੀ ਬੜੀ ਜੱਦੋਜਹਿਦ ਭਰੀ ਰਹੀ ਹੈ ਨਕੋਦਰ ਚੌਂਕ ਦੇ ਲਲਾਰੀ ਤੋਂ ਲੈ ਕੇ ਇੰਗਲੈਂਡ ਦੇ ਸਫ਼ਲ ਵਪਾਰੀ ਤੱਕ ਦਾ ਸਫ਼ਰ ਬੇਹੱਦ ਮੁਸ਼ਕਲਾਂ ਭਰਿਆ ਸੀ। ਪਰ ਸਾਰੀ ਕਿਤਾਬ “ਵੇਖਿਆ ਸ਼ਹਿਰ ਬੰਬਈ” ਵਿੱਚ ਜੇ ਕੋਈ ਮੇਰੇ ਸਾਹਮਣੇ “ਅਸਲ ਹੀਰੋ” ਹੈ, ਤਾਂ ਉਹ ਹੈ ਗੁਰਚਰਨ ਸੱਗੂ ਦੀ ਸੁਪਤਨੀ ਰਾਣੀ ਸੱਗੂ ਜਿਸ ਨੇ ਕਾਰੋਬਾਰ ਤੋਂ ਲੈ ਕੇ ਆਪਣੇ ਬੱਚਿਆਂ ਅਤੇ ਆਪਣੀ ਗ੍ਰਹਿਸਥੀ ਜਿ਼ੰਦਗੀ ਸੰਭਾਲਣ ਤੱਕ ਕੋਈ ਕਸਰ ਬਾਕੀ ਨਹੀਂ ਛੱਡੀ।

ਰਾਣੀ ਸੱਗੂ ਨੂੰ ਜ਼ਰੂਰ ਸਿਜਦਾ ਕਰਨਾ ਬਣਦਾ ਹੈ, ਜਿਸ ਨੇ ਭਵਸਾਗਰ ਵਿੱਚ ਵੀ ਆਪਣੇ ਪਤੀ ਦੀ ਡੁਬਦੀ ਬੇੜੀ ਦੇ ਚੱਪੂ ਮਾਰਨੇ ਨਹੀਂ ਛੱਡੇ ਅਤੇ ਮੱਥੇ ਵੱਟ ਤੱਕ ਵੀ ਨਾ ਪਾਇਆ, ਸਗੋਂ ਘਰਵਾਲ਼ੇ ਅਤੇ ਪ੍ਰੀਵਾਰ ਦੁਆਲ਼ੇ ਇੱਕ ਕਿਲ੍ਹਾ ਬਣ ਕੇ ਖੜ੍ਹੀ ਰਹੀ।
 
ਮਾਲਵੇ ਵਿੱਚ ਇੱਕ ਕਹਵਾਤ ਹੈ ਕਿ ਗਧੀ ਡਿੱਗ ਪਈ ਸੀ ਭੱਠੇ ‘ਚ, ਤੇ ਦੀਵੇ ਵਾਲ਼ੇ ਘਰੇ ਨਹੀਂ ਸੀ ਵੜਦੀ। ਚਾਹੇ ਗੁਰਚਰਨ ਸੱਗੂ ਨੇ ਬੰਬਈ ਫਿ਼ਲਮ ਇੰਡਸਟਰੀ ਨੂੰ “ਅਲਵਿਦਾ” ਆਖ ਦਿੱਤਾ ਅਤੇ ਕਦੇ ਫਿ਼ਲਮ ਨਾ ਬਣਾਉਣ ਦੀ ਕਸਮ ਖਾਧੀ ਹੈ ਪਰ ਮੈਨੂੰ ਲੱਗਦਾ ਹੈ ਕਿ ਹਰ ਸੌਕ ਇੱਕ ਖੁਰਕ ਵਰਗੀ ਬਿਮਾਰੀ ਹੁੰਦਾ ਹੈ। ਨਾ ਬੰਦਾ ਖੁਰਕਣੋਂ ਹਟ ਸਕਦੈ, ਤੇ ਨਾ ਸੌਂ ਸਕਦਾ ਹੈ।

 “ਵੇਖਿਆ ਸ਼ਹਿਰ ਬੰਬਈ” ਬਹੁਤ ਹੀ ਦਿਲਚਸਪ ਵਾਰਤਿਕ ਪੁਸਤਕ ਹੈ। ਘੱਟੋ ਘੱਟ ਇਹ ਕਿਤਾਬ ਹਰ ਉਸ ਬੰਦੇ ਨੂੰ ਜ਼ਰੂਰ ਪੜ੍ਹਨੀ ਚਾਹੀਦੀ ਹੈ, ਜਿਸ ਅੰਦਰ ਬੰਬਈ ਜਾ ਕੇ ਫਿ਼ਲਮ ਬਣਾਉਣ ਦਾ ਨਾਗ ਛੂਕ ਰਿਹਾ ਹੈ ਕਿਉਂਕਿ ਤੁਹਾਡੇ ਸ਼ੌਕ ਦੇ ਨਾਗ ਨੂੰ ਕੀਲ ਕੇ ਪਟਾਰੀ ਵਿੱਚ ਸੁੱਟਣ, ਅਤੇ ਫਿ਼ਰ ਦੰਦ ਕੱਢ ਕੇ ਮੇਲ੍ਹਣ ਲਾਉਣ ਵਾਲ਼ੇ ਕਮੀਨੇ ਮਾਂਦਰੀ ਆਪਣੀਆਂ ਮਧੁਰ ਬੀਨਾਂ ਸਿ਼ੰਗਾਰ ਕੇ ਤੁਹਾਡੀ ਉਡੀਕ ਵਿੱਚ, ਮੁੱਠੀਆਂ ਵਿੱਚ  ਥੁੱਕੀ  ਬੈਠੇ ਹਨ। ਉਹਨਾਂ ਨੂੰ ਤੁਹਾਡੇ ਸੋਹਿਲੇ ਗਾਉਣ ਦੀ ਮੁਹਾਰਤ ਹਾਸਲ ਹੈ, ਅਤੇ ਉਹ ਤੁਹਾਡੇ ਸੋਹਿਲੇ ਉਦੋਂ ਤੱਕ ਹੀ ਗਾਉਂਦੇ ਹਨ, ਜਿੰਨਾਂ ਚਿਰ ਉਹ ਤੁਹਾਨੂੰ “ਖਾਖੀ ਨੰਗ” ਨਹੀਂ ਕਰ ਦਿੰਦੇ। ਤੇ ਫਿ਼ਰ ਜਦ ਤੁਹਾਡਾ ਗੀਝਾ ਖਾਲੀ ਅਤੇ ਉਹਨਾਂ ਦਾ ਭਰ ਚੁੱਕਿਆ ਹੁੰਦਾ ਹੈ, ਤਾਂ ਉਹ ਕਿਸੇ ਮਿਰਗੀ ਦੇ ਮਰੀਜ਼ ਵਾਂਗ ਅੱਖਾਂ ਫ਼ੇਰ ਕੇ ਤੁਹਾਡੀ ਗੱਲ ਤੱਕ ਨਹੀਂ ਸੁਣਨਾ ਚਾਹੁੰਦੇ। ਗੱਲੀਂ-ਬਾਤੀਂ ਤੁਹਾਨੂੰ ਡਾਇਰੈਕਟਰ ਅਤੇ ਬੰਬਈ ਦਾ ਨੰਬਰ ਇੱਕ ਪ੍ਰੋਡਿਊਸਰ ਬਣਾਉਣ ਵਾਲ਼ੇ ਇਹ ਬੁਰਕੇ ਵਾਲ਼ੇ ਲੁਟੇਰੇ ਤੁਹਾਨੂੰ ਲੁੱਟ-ਪੱਟ ਕੇ ਫਿ਼ਰ ਬੰਬਈ ਦੀਆਂ ਗਲ਼ੀਆਂ ਵਿੱਚ ਰੁਲ਼ਣ ਲਈ ਛੱਡ ਦਿੰਦੇ ਹਨ। ਉਹਨਾਂ ਗਲ਼ੀਆਂ ਵਿੱਚ ਘੁੰਮਦਾ ਬੰਦਾ ਆਪਣੇ ਜਣਦਿਆਂ ਨੂੰ ਰੋਂਦਾ, ਅਤੇ ਆਪਣੀ ਕਿਸਮਤ ਨੂੰ ਕੋਸਦਾ ਰਹਿੰਦਾ ਹੈ।

ਮੇਰਾ ਦਾਅਵਾ ਹੈ ਕਿ ਜੇ ਸੱਗੂ ਨੂੰ ਨਕੋਦਰ ਚੌਂਕ ਵਾਲ਼ਾ ਪ੍ਰਕਾਸ਼ ਨਹੀਂ  ਭੁੱਲਿਆ, ਤਾਂ ਅੱਖਾਂ ਚੁੰਧਿਆ ਦੇਣ ਵਾਲ਼ੀ, ਚਮਕ-ਦਮਕ  ਵਾਲ਼ੀ ਅਤੇ ਰੰਗੀਲੀ ਬੰਬਈ ਦਾ ਇਹ ਸ਼ੌਂਕ ਵੀ ਨਹੀਂ ਭੁੱਲਣਾ। ਅਖੀਰ ਵਿੱਚ ਮੈਂ ਗੁਰਚਰਨ ਸੱਗੂ ਨੂੰ ਇਸ ਬੇਹੱਦ ਦਿਲਚਸਪ ਕਿਤਾਬ ਲਈ ਹਾਰਦਿਕ ਮੁਬਾਰਕਬਾਦ ਦਿੰਦਾ ਹੋਇਆ, ਪਾਠਕਾਂ ਨੂੰ ਇਹ ਕਿਤਾਬ ਪੜ੍ਹਨ ਲਈ ਪੁਰਜ਼ੋਰ ਅਪੀਲ ਕਰਾਂਗਾ।

 ਰੱਬ ਥੋਨੂੰ ਰਾਜ਼ੀ ਰੱਖੇ!
ਸਿ਼ਵਚਰਨ ਜੱਗੀ ਕੁੱਸਾ 

 

  156ਬੁਰਕੇ ਵਾਲ਼ੇ ਲੁਟੇਰਿਆਂ ਦੀ ਬਾਤ ਪਾਉਂਦੀ ਗੁਰਚਰਨ ਸੱਗੂ ਦੀ ਪੁਸਤਕ “ਵੇਖਿਆ ਸ਼ਹਿਰ ਬੰਬਈ”
ਸਿ਼ਵਚਰਨ ਜੱਗੀ ਕੁੱਸਾ
155ਪਰਮਜੀਤ ਸਿੰਘ ਵਿਰਕ ਦਾ ਕਾਵਿ ਸੰਗ੍ਰਹਿ ‘ਦੱਸ ਨੀ ਕੋਇਲੇ…..’ ਮਾਨਵਤਾ ਦਾ ਪ੍ਰਤੀਕ
ਉਜਾਗਰ ਸਿੰਘ 
154ਸੁਖਦੇਵ ਸਿੰਘ ਦੀ ਪੁਸਤਕ ‘ਜੀਵਨ ਜੁਗਤਾਂ’ ਗੁਰਬਾਣੀ ਦੀ ਸਰਲ ਵਿਆਖਿਆ
ਉਜਾਗਰ ਸਿੰਘ
153ਚਿੱਟਾ ਤੇ ਕਾਲ਼ਾ: ਰੂਪ ਢਿੱਲੋਂ  
ਅਮਰਜੀਤ ਬੋਲਾ 
152ਡਾ. ਰਵਿੰਦਰ ਸਿੰਘ ਸੋਢੀ ਦਾ ਕਾਵਿ ਸੰਗ੍ਰਹਿ ‘ਅੱਧਾ ਅੰਬਰ ਅੱਧੀ ਧਰਤੀ ਸਾਹਿਤਕ ਵਿਅੰਗ /a>
ਉਜਾਗਰ ਸਿੰਘ, ਪਟਿਆਲਾ 
151ਡਾ. ਹਰਬੰਸ ਕੌਰ ਗਿੱਲ ਦਾ ਗ਼ਜ਼ਲ ਸੰਗ੍ਰਹਿ ‘ਰੂਹ ਦੇ ਰੰਗ’ ਸਮਾਜਿਕਤਾ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ 
150ਜਸਮੇਰ ਸਿੰਘ ਹੋਠੀ ਦੀ ‘ਸਤ ਵਾਰ’  ਸਤ ਦਿਨਾਂ ਦੀ ਗੁਰਮਤਿ ਵਿਆਖਿਆ ਨਿਵੇਕਲੀ ਪੁਸਤਕ
ਉਜਾਗਰ ਸਿੰਘ, ਪਟਿਆਲਾ 
149ਡਾ ਰਤਨ ਸਿੰਘ ਜੱਗੀ ਦੀ ਪੁਸਤਕ ‘ਗੁਰੂ ਨਾਨਕ ਜੋਤਿ ਵਿਕਾਸ’ ਇਤਿਹਾਸਕ ਦਸਤਾਵੇਜ਼
ਉਜਾਗਰ ਸਿੰਘ, ਪਟਿਆਲਾ   
148ਹਰਦਮ ਮਾਨ ਦਾ ਗ਼ਜ਼ਲ ਸੰਗ੍ਰਹਿ ‘ਸ਼ੀਸ਼ੇ ਦੇ ਅੱਖਰ’ ਲੋਕਾਈ ਦੇ ਦਰਦ ਦੀ ਦਾਸਤਾਂ
ਉਜਾਗਰ ਸਿੰਘ, ਪਟਿਆਲਾ 
147ਕਰਮਵੀਰ ਸਿੰਘ ਸੂਰੀ ਦਾ ਕਬਜ਼ਾ ਨਾਵਲੇੱਟ ਪਿਆਰ ਤੇ ਸਮਾਜਿਕਤਾ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ 
146ਕੁਦਰਤ ਦੇ ਰੰਗਾਂ ਵਿੱਚ ਰੰਗਿਆ ਜਸ ਪ੍ਰੀਤ ਦਾ ਕਾਵਿ ਸੰਗ੍ਰਹਿ : ‘ਪੌਣਾ ਦੀ ਸਰਗਮ’
ਉਜਾਗਰ ਸਿੰਘ, ਪਟਿਆਲਾ 
145ਪਰਵਾਸੀ ਪੰਜਾਬੀ: ਜਿਨ੍ਹਾ ‘ਤੇ ਮਾਣ ਪੰਜਾਬੀਆਂ ਨੂੰ ਪੁਸਤਕ, ਇੱਕ ਇਤਿਹਾਸਿਕ ਦਸਤਾਵੇਜ਼
ਉਜਾਗਰ ਸਿੰਘ, ਪਟਿਆਲਾ 
144ਡਾ ਸਤਿੰਦਰ ਪਾਲ ਸਿੰਘ ਦੀ ਪੁਸਤਕ ‘ਸਿੱਖੀ ਸੁੱਖ ਸਾਗਰ’ ਸਹਿਜਤਾ ਤੇ ਵਿਸਮਾਦ ਦਾ ਸੁਮੇਲ
ਉਜਾਗਰ ਸਿੰਘ, ਪਟਿਆਲਾ
143ਸਰਬਜੀਤ ਸਿੰਘ ਵਿਰਕ ਦੀ ਪੁਸਤਕ ‘ਲਿਖਤੁਮ ਭਗਤ ਸਿੰਘ’ ਸ਼ਹੀਦ ਦੀ ਸੋਚ ਦੀ ਲਖਾਇਕ
ਉਜਾਗਰ ਸਿੰਘ, ਪਟਿਆਲਾ
142ਸਹਿਜਪ੍ਰੀਤ ਸਿੰਘ ਮਾਂਗਟ ਦਾ ਕਾਵਿ ਸੰਗ੍ਰਹਿ ‘ਸਹਿਜਮਤੀਆਂ’ ਸਮਾਜਿਕ ਸਰੋਕਾਰਾਂ ਦਾ ਪ੍ਰਤੀਕ 
ਉਜਾਗਰ ਸਿੰਘ, ਪਟਿਆਲਾ
141ਸਤਿੰਦਰ ਸਿੰਘ ਨੰਦਾ ਦੀ ਪੁਸਤਕ ‘ਰੰਗ ਤਮਾਸ਼ੇ’ ਅਨੇਕਾਂ ਰੰਗਾਂ ਦੀ ਖ਼ੁਸ਼ਬੂ  
ਉਜਾਗਰ ਸਿੰਘ, ਪਟਿਆਲਾ
140ਗੁਰਭਜਨ ਗਿੱਲ ਦੀ ਪੁਸਤਕ ‘ਪਿੱਪਲ ਪੱਤੀਆਂ’ ਦੇ ਗੀਤ ਸਮਾਜਿਕਤਾ ਦੀ ਤਰਜ਼ਮਾਨੀ  
ਉਜਾਗਰ ਸਿੰਘ, ਪਟਿਆਲਾ
139ਅਰਜ਼ਪ੍ਰੀਤ ਦਾ ਕਾਵਿ ਸੰਗ੍ਰਹਿ ‘ਸੁਰਮੇ ਦੇ ਦਾਗ਼’ ਮੁਹੱਬਤ ਤੇ ਸਮਾਜਿਕ ਸਰੋਕਾਰਾਂ ਦਾ ਸੁਮੇਲ 
ਉਜਾਗਰ ਸਿੰਘ, ਪਟਿਆਲਾ
138ਸੁਖਦੇਵ ਸਿੰਘ ਸ਼ਾਂਤ ਦੀ ‘ਗੁਰਮਤਿ  ਦ੍ਰਿਸ਼ਟੀ’ ਖੋਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ 
137ਸ਼ਬਦ ਸਿਰਜਣਹਾਰੇ-2 ਸਮਾਜਿਕ ਸਰੋਕਾਰਾਂ ਦਾ ਪ੍ਰਤੀਨਿਧ ਕਵਿ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ 
136ਹਰੀ ਸਿੰਘ ਵਿਰਕ ਦੀ ਪੁਸਤਕ ‘ਸਹਾਰੀ ਦੇ ਵਿਰਕਾਂ ਦਾ ਇਤਿਹਾਸ' ਚੰਗਾ ਉਦਮ
ਉਜਾਗਰ ਸਿੰਘ, ਪਟਿਆਲਾ 
plahiਗੁਰਮੀਤ ਸਿੰਘ ਪਲਾਹੀ ਦਾ ਕਾਵਿ ਸੰਗ੍ਰਹਿ ‘ਕੁੱਝ ਤਾਂ ਬੋਲ’ ਬਗ਼ਾਬਤੀ ਸੁਰਾਂ ਦਾ ਪੁਲੰਦਾ 
ਉਜਾਗਰ ਸਿੰਘ, ਪਟਿਆਲਾ 
134ਪ੍ਰੋ ਜਸਵੰਤ ਸਿੰਘ ਗੰਡਮ ਦੀ ਪੁਸਤਕ ‘ਸੁੱਤੇ ਸ਼ਹਿਰ ਦਾ ਸਫ਼ਰ’ ਜ਼ਿੰਦਗੀ ਦੇ ਤਜਰਬੇ ਦਾ ਚਿੰਤਨ/a>   
ਉਜਾਗਰ ਸਿੰਘ, ਪਟਿਆਲਾ 
133ਸੁਰਿੰਦਰ ਸਿੰਘ ਜੱਬਲ ਦੀ ਪੁਸਤਕ ‘ਚਾਚਾ ਵੈਨਕੂਵਰੀਆ’ ਸਿੱਖ ਮਸਲਿਆਂ ‘ਤੇ ਤਿੱਖੀ ਚੋਭ 
ਉਜਾਗਰ ਸਿੰਘ, ਪਟਿਆਲਾ 
132ਨਰਿੰਦਰਪਾਲ ਕੌਰ ਦਾ ਕਾਵਿ ਸੰਗ੍ਰਹਿ ‘ਕਸ਼ੀਦ’ ਰਹੱਸਵਾਦ ਅਤੇ ਵਿਸਮਾਦ ਦਾ ਗੋਹੜਾ
ਉਜਾਗਰ ਸਿੰਘ, ਪਟਿਆਲਾ 
131ਪੰਜਾਬੀ ਪੱਤਰਕਾਰੀ ਦਾ ਰੌਸ਼ਨ ਮੀਨਾਰ : ਕੌਮਾਂਤਰੀ ਪੱਤਰਕਾਰ ਨਰਪਾਲ ਸਿੰਘ ਸ਼ੇਰਗਿੱਲ
ਉਜਾਗਰ ਸਿੰਘ, ਪਟਿਆਲਾ 
130400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ
‘ਲੋਕ-ਨਾਇਕ ਗੁਰੂ ਤੇਗ ਬਹਾਦਰ’ ਡਾ ਰਤਨ ਸਿੰਘ ਜੱਗੀ ਦੀ ਵਿਲੱਖਣ ਪੁਸਤਕ - ਉਜਾਗਰ ਸਿੰਘ, ਪਟਿਆਲਾ 
129‘ਕਵਿਤਾ ਦੇ ਵਿਹੜੇ’ ਪੁਸਤਕ ਪੰਜਾਬੀ ਪਾਠਕਾਂ ਲਈ ਵਰਦਾਨ ਸਾਬਤ ਹੋਵੇਗੀ 
ਉਜਾਗਰ ਸਿੰਘ, ਪਟਿਆਲਾ 
128-1ਡਾ ਹਰਕੇਸ਼ ਸਿੰਘ ਸਿੱਧੂ ਦੀ ਮੇਰੇ ਸੁਪਨੇ ਮੇਰੇ ਗੀਤ ਪੁਸਤਕ: ਨਵਾਂ ਸਮਾਜ ਸਿਰਜਣ ਦੀ ਹੂਕ 
ਉਜਾਗਰ ਸਿੰਘ, ਪਟਿਆਲਾ 
127ਪਰਮਜੀਤ ਪਰਮ ਦੀ ਸਵੈ ਜੀਵਨੀ ‘ਧੁੱਪਾਂ ਤੇ ਛਤਰੀਆਂ’ ਜਦੋਜਹਿਦ ਦੀ ਦਾਸਤਾਂ 
ਉਜਾਗਰ ਸਿੰਘ, ਪਟਿਆਲਾ 
126ਡਾ ਮਦਨ ਲਾਲ ਹਸੀਜਾ ਦੀ ਪੁਸਤਕ ‘ਉਦੀਯਮਾਨ ਬਹਾਵਲਪੁਰ ਸਮਾਜ’ ਇਤਿਹਾਸਕ ਦਸਤਾਵੇਜ਼
ਉਜਾਗਰ ਸਿੰਘ, ਪਟਿਆਲਾ 
plahiਗੁਰਮੀਤ ਸਿੰਘ ਪਲਾਹੀ ਦੀ ਪੰਜਾਬ ਡਾਇਰੀ - 2021 ਪੱਤਰਕਾਰੀ ਦਾ ਬਿਹਤਰੀਨ ਨਮੂਨਾ
ਉਜਾਗਰ ਸਿੰਘ, ਪਟਿਆਲਾ 
124ਸੁਰਜੀਤ ਦੀ ਪੁਸਤਕ ‘ਪਰਵਾਸੀ ਪੰਜਾਬੀ ਸਾਹਿਤ’ (ਸ਼ਬਦ ਤੇ ਸੰਬਾਦ) ਨਿਵੇਕਲਾ ਉਪਰਾਲਾ   
ਉਜਾਗਰ ਸਿੰਘ, ਪਟਿਆਲਾ 
   
123ਨਕਸਲਵਾਦ ਅਤੇ ਪੰਜਾਬੀ ਨਾਵਲ ਸਿਆਸੀ ਅਵਚੇਤਨ : ਸਤਿੰਦਰ ਪਾਲ ਸਿੰਘ ਬਾਵਾ ਦੀ ਖੋਜੀ ਪੁਸਤਕ 
ਉਜਾਗਰ ਸਿੰਘ, ਪਟਿਆਲਾ
122"ਚੰਨ ਅਜੇ ਦੂਰ ਹੈ" ਗ਼ਜ਼ਲ ਸੰਗ੍ਰਹਿ ਮੁਹੱਬਤ ਅਤੇ ਸਮਾਜਿਕ ਸਰੋਕਾਰਾਂ ਦਾ ਸੁਮੇਲ
ਉਜਾਗਰ ਸਿੰਘ, ਪਟਿਆਲਾ 
121ਸਤਵਿੰਦਰ ਸਿੰਘ ਧੰਨੋਆ ਦਾ ਕਾਵਿ ਸੰਗ੍ਰਹਿ: ‘ਜਿੰਦ ਭੱਠੀ ਦੇ ਦਾਣੇ’ ਬਿਰਹਾ ਅਤੇ ਮੁਹੱਬਤ ਦਾ ਸੁਮੇਲ 
ਉਜਾਗਰ ਸਿੰਘ, ਪਟਿਆਲਾ
120ਮੈਂ ‘ਵਰਿਆਮ ਸਿੰਘ ਸੇਖ਼ੋਂ ਪੁਸ਼ਤਾਂ ਤੇ ਪਤਵੰਤੇ’ ਪੁਸਤਕ ਕਿਉਂ ਲਿਖੀ? /a>
ਉਜਾਗਰ ਸਿੰਘ, ਪਟਿਆਲਾ
119‘ਕਾਲ਼ੀ ਮਿੱਟੀ ਲਾਲ ਲਹੂ’ ਕਹਾਣੀ ਸੰਗ੍ਰਹਿ : ਰੁਮਾਂਸਵਾਦ ਅਤੇ ਸਮਾਜਿਕਤਾ ਦਾ ਸੁਮੇਲ
ਉਜਾਗਰ ਸਿੰਘ, ਪਟਿਆਲਾ
118ਰਾਵਿੰਦਰ ਸਿੰਘ ਸੋਢੀ ਦਾ ਨਾਟਕ ਜਿਥੇ ਬਾਬਾ ਪੈਰ ਧਰੇ:ਲੋਕਾਈ ਨੂੰ ਸਿੱਧੇ ਰਸਤੇ ਪਾਉਣ ਦਾ ਉਦਮ
ਉਜਾਗਰ ਸਿੰਘ, ਪਟਿਆਲਾ
117ਗੁਰਭਜਨ ਗਿੱਲ ਦਾ ਕਾਵਿ ਸੰਗ੍ਰਹਿ ਚਰਖ਼ੜੀ : ਸਮਾਜਿਕ ਚਿੰਤਵਾਂ ਦਾ ਗਲੋਟਾ
ਉਜਾਗਰ ਸਿੰਘ, ਪਟਿਆਲਾ 
116‘ਪਟਿਆਲਾ ਦਾ ਸੰਖੇਪ ਇਤਿਹਾਸ ਅਤੇ ਉਘੇ ਵਸਨੀਕ’ ਅਵਤਾਰ ਸਿੰਘ ਦੀ ਖ਼ੋਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ
115ਡਾ ਰਤਨ ਸਿੰਘ ਜੱਗੀ ਦੀ ਪੁਸਤਕ ਗੁਰੂ ਨਾਨਕ ਬਾਣੀ ਪਾਠ ਤੇ ਵਿਆਖਿਆ ਸੱਚੀ ਸ਼ਰਧਾਂਜ਼ਲੀ
ਉਜਾਗਰ ਸਿੰਘ, ਪਟਿਆਲਾ 
114ਰਾਜ ਲਾਲੀ ਬਟਾਲਾ ਦਾ ਗ਼ਜ਼ਲ ਸੰਗ੍ਰਹਿ ‘‘ਲਾਲੀ’’ ਮਨੁੱਖਤਾ ਦੇ ਦਰਦ ਦੀ ਦਾਸਤਾਨ
ਉਜਾਗਰ ਸਿੰਘ, ਪਟਿਆਲਾ 
113ਸੁਭਾਸ਼ ਸ਼ਰਮਾ ਨੂਰ ਦਾ ਕਾਵਿ ਸੰਗ੍ਰਹਿ ਕਿਤਾਬ-ਏ-ਜ਼ਿੰਦਗੀ ਮੁਹੱਬਤੀ ਦਾਸਤਾਂ
ਉਜਾਗਰ ਸਿੰਘ, ਪਟਿਆਲਾ
112ਦਲੀਪ ਸਿੰਘ ਵਾਸਨ ਦੀ ਪੁਸਤਕ ਜੀਵਨ ਇਕ ਸਚਾਈ: ਜੀਵਨ ਦੀ ਜਾਚ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
111ਕੰਵਰ ਦੀਪ ਦਾ ਮਨ ਰੰਗੀਆਂ ਚਿੜੀਆਂ: ਵਿਸਮਾਦੀ ਕਵਿਤਾਵਾਂ ਦਾ ਕਾਵਿ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ  
110ਸੁਖਦੇਵ ਸਿੰਘ ਸ਼ਾਂਤ ਦਾ ਨਵਾਂ ਆਦਮੀ ਮਿੰਨੀ ਕਹਾਣੀ ਸੰਗ੍ਰਹਿ ਸਮਾਜਿਕ ਸਰੋਕਾਰਾਂ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ  
109ਗੁਰਭਜਨ ਗਿੱਲ ਦਾ ਗ਼ਜ਼ਲ ਸੰਗ੍ਰਹਿ ਸੁਰਤਾਲ: ਪੰਜਾਬੀ ਵਿਰਾਸਤ ਦਾ ਸ਼ੀਸ਼ਾ
ਉਜਾਗਰ ਸਿੰਘ, ਪਟਿਆਲਾ
108‘ਕਿਸਾਨ ਅੰਦੋਲਨ ਸਮੁੰਦਰੋਂ ਪਾਰ ਤੇਰੇ ਨਾਲ’ ਪੁਸਤਕ ਪ੍ਰਵਾਸੀਆਂ ਦੇ ਸਮਰਥਨ ਦੀ ਪ੍ਰਤੀਕ 
ਉਜਾਗਰ ਸਿੰਘ, ਪਟਿਆਲਾ  
107ਦਰਦ ਜਾਗਦਾ ਹੈ: ਭੁਪਿੰਦਰ ਸਿੰਘ ਸੱਗੂ 
ਡਾ. ਨਿਸ਼ਾਨ ਸਿੰਘ ਰਾਠੌਰ
106ਮਜਬੂਰੀ, ਲਾਚਾਰੀ, ਬੇਵੱਸੀ  ਅਤੇ ਔਰਤ ਦੀ ਤ੍ਰਾਸਦੀ ਦੀ ਬਾਤ ਪਾਉਂਦੀ ਹੈ "ਕੱਠਪੁਤਲੀਆਂ"
ਸਿ਼ਵਚਰਨ  ਜੱਗੀ ਕੁੱਸਾ
104ਸਮੀਖਿਆ: ਨਾਵਲ "ਦਰਦ ਕਹਿਣ ਦਰਵੇਸ਼"
ਮਨਦੀਪ ਕੌਰ ਭੰਮਰਾ
104ਸ਼ਿਵਚਰਨ ਜੱਗੀ ਕੁੱਸਾ ਦਾ ਨਵਾਂ ਨਾਵਲ "ਦਰਦ ਕਹਿਣ ਦਰਵੇਸ਼" ਮਾਰਕੀਟ 'ਚ
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ
binderਬਿੰਦਰ ਕੋਲੀਆਂ ਵਾਲ ਦੇ ਕਾਵਿ ਸੰਗ੍ਰਹਿ "ਅਧੂਰਾ ਸਫ਼ਰ" ਤੇ ਇਕ ਸਰਸਰੀ ਝਾਤ  
ਰਵੇਲ ਸਿੰਘ ਇਟਲੀ
shazadian1ਰਾਮ ਲਾਲ ਭਗਤ ਦਾ ਕਾਵਿ ਸੰਗ੍ਰਹਿ "ਸ਼ਹਿਜ਼ਾਦੀਆਂ" ਇਸਤਰੀ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
parinday'ਇਹ ਪਰਿੰਦੇ ਸਿਆਸਤ ਨਹੀਂ ਜਾਣਦੇ'
ਉਜਾਗਰ ਸਿੰਘ, ਪਟਿਆਲਾ 
uncleਅੰਕਲ ਟੌਮ ਦੀ ਝੌਪੜੀ
ਬਿੱਟੂ ਖੰਗੂੜਾ, ਲੰਡਨ 
gurmatਡਾ ਗੁਰਸ਼ਰਨ ਕੌਰ ਜੱਗੀ ਦੀ ਪੁਸਤਕ ਗੁਰਮਤਿ ਵਿਚਾਰਧਾਰਾ ਪਾਠਕਾਂ ਲਈ ਮਾਰਗ ਦਰਸ਼ਨ
ਉਜਾਗਰ ਸਿੰਘ, ਪਟਿਆਲਾ 
bhubbalਭੁੱਬਲ ਦੀ ਅੱਗ ਨਾਟਕ ਦਲਿਤ ਅਤੇ ਛੋਟੇ ਕਿਸਾਨਾਂ ਦੀ ਤ੍ਰਾਸਦੀ ਦਾ ਪ੍ਰਤੀਕ 
ਉਜਾਗਰ ਸਿੰਘ, ਪਟਿਆਲਾ 
nanakਨਾਨਕ ਸਿੰਘ ਇਕ ਪੁਨਰ-ਮੁਲਾਂਕਣ ਪੁਸਤਕ : ਨਾਨਕ ਸਿੰਘ ਦੇ ਸਾਹਿਤਕ ਵਿਅਕਤਿਵ ਦਾ ਸ਼ੀਸ਼ਾ 
ਉਜਾਗਰ ਸਿੰਘ, ਪਟਿਆਲਾ 
sonia1ਡਾ ਸੋਨੀਆਂ ਦੀ ਪੁਸਤਕ ‘ਧੁੰਦ’ ਸਿੱਖ ਧਰਮ ਵਿਚ ਆਈ ਗਿਰਾਵਟ ਤੇ ਚਿੰਤਾ ਦਾ ਪ੍ਰਗਟਾਵਾ 
ਉਜਾਗਰ ਸਿੰਘ, ਪਟਿਆਲਾ 
anmolਅਨਮੋਲ ਕੌਰ ਦਾ ਕਹਾਣੀ ਸੰਗ੍ਰਹਿ ‘‘ਜ਼ਮੀਰ’’ ਲੋਕ ਅਰਪਣ
ਸਮਨਦੀਪ ਖੀਵਾ, ਭੀਖੀ
ghesalਡਾਇਰੈਕਟਰ ਭਾਸ਼ਾ ਵਿਭਾਗ ਵਲੋਂ ਨਾਮਵਰ ਸ਼ਾਇਰ ਘੇਸਲ ਦੀ ਪੁਸਤਕ 'ਯਾਦਾਂ ਦੇ ਘੁੱਟ' ਲੋਕ-ਅਰਪਣ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ  
ranaਹਰਪ੍ਰੀਤ ਸਿੰਘ ਰਾਣਾ ਦੀ ਮਿੰਨੀ ਕਹਾਣੀਆਂ ਦੀ ਪੁਸਤਕ ਤਤਕਾਲ ਸਮਾਜਿਕ ਵਰਤਾਰੇ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ  
punjivaadਸੰਸਾਰ ਪੱਧਰ ਦੇ ਸਮਾਜਿਕ ਆਰਥਿਕ ਸਰੋਕਾਰਾਂ ਦੀ ਗੱਲ ਕਰਦੀ ਕਿਤਾਬ 'ਪੂੰਜੀਵਾਦ ਬਨਾਮ ਕੈਨੇਡੀਅਨ ਸਮਾਜ'
ਬਲਜਿੰਦਰ ਸੰਘਾ, ਕਨੇਡਾ
udipanਉਦੀਪਨ ਸਾਹਿਤਕ ਚਿੱਠੀਆਂ ਸਾਹਿਤਕ ਖ਼ਜਾਨੇ ਦੇ ਸੰਬਾਦ ਦਾ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ  
ziraਪਰਮਵੀਰ ਜ਼ੀਰਾ ਦਾ ਪੁਸਤਕ ਪਰਵਾਜ਼ ਮਾਂ ਦੇ ਪਿਆਰ ਤੋਂ ਵਿਹੂਣੀ ਬਹਾਦਰ ਲੜਕੀ ਦੀ ਕਹਾਣੀ
ਉਜਾਗਰ ਸਿੰਘ, ਪਟਿਆਲਾ
ਹਰੀਹਰੀ ਸਿੰਘ ਦੀ ਜੀਵਨ ਸ਼ੈਲੀ ਉਸਦੀ ਸੈ ਜੀਵਨੀ ਵਾਲੀ ਪੁਸਤਕ “ਲੁਕਿੰਗ ਬੈਕ ਵਿਦ ਡੀਲਾਈਟ” ਰਾਹੀਂ
ਡਾ.ਸਾਥੀ ਲੁਧਿਆਣਵੀ, ਲੰਦਨ  
kahani ਕਹਾਣੀ- ਸੰਗ੍ਰਹਿ ‘ਉਮਰੋਂ ਲੰਮੀ ਉਡੀਕ’ ਲੋਕ- ਅਰਪਣ
ਡਾ. ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ
panj

ਮੋਤੀ ਪੰਜ ਦਰਿਆਵਾਂ ਦਾ ਪੁਸਤਕ ਲਹਿੰਦੇ ਅਤੇ ਚੜ੍ਹਦੇ ਪੰਜਾਬ ਦਰਮਿਆਨ ਸਾਹਿਤਕ ਕੜੀ ਬਣੇਗੀ
ਉਜਾਗਰ ਸਿੰਘ, ਪਟਿਆਲਾ

ਕੁਲਵੰਤ ਖਨੌਰੀ ਦੀ ਪਿਆਰ ਪੰਘੂੜਾ ਪੁਸਤਕ ਬੱਚਿਆਂ ਲਈ ਪ੍ਰੇਰਨਾ ਸਰੋਤ
ਉਜਾਗਰ ਸਿੰਘ, ਪਟਿਆਲਾ
ਲੇਖ਼ਕ ਮੋਹਨ ਸਿੰਘ ਔਜਲਾ ਦੀ ਸਮੁੱਚੀ ਲਿਖ਼ਤ ਦਾ ਗੰਭੀਰ ਅਧਿਐਨ ਕਰਦੀ ਪੁਸਤਕ 'ਪ੍ਰੋ.ਮੋਹਨ ਸਿੰਘ ਔਜਲਾ ਦੀ ਸਾਹਿਤਕ ਪਰਵਾਜ਼'
ਬਲਜਿੰਦਰ ਸੰਘਾ, ਕਨੇਡਾ
ਗੁਰਿੰਦਪਾਲ ਸਿੰਘ ਜੋਸਨ ਦੀ ਪੁਸਤਕ ‘‘ਸਾਰਾਗੜੀ ਸਾਕਾ ਅਦੁੱਤੀ ਜੰਗੀ ਮਿਸਾਲ ’’ ਇਤਿਹਾਸਕ ਦਸਤਾਵੇਜ
ਉਜਾਗਰ ਸਿੰਘ, ਪਟਿਆਲਾ
ਸਮਾਜਿਕ ਸਰੋਕਾਰਾਂ, ਰੋਮਾਂਸਵਾਦ ਅਤੇ ਔਰਤਾਂ ਦੇ ਦਰਦਾਂ ਦੀ ਕਵਿਤਰੀ ਬੀਬੀ ਜੌਹਰੀ
ਉਜਾਗਰ ਸਿੰਘ, ਪਟਿਆਲਾ
ਪਰਵਾਸ ਤੇ ਢੌਂਗ ਦਾ ਸੱਚ ਨਾਵਲ ‘ਕੁੜੀ ਕੈਨੇਡਾ ਦੀ’
ਡਾ. ਪ੍ਰਿਥਵੀ ਰਾਜ ਥਾਪਰ,
ਰਾਮ ਲਾਲ ਭਗਤ ਦੀ ਪੁਸਤਕ ਨੂੰਹਾਂ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਸਿੱਖ ਫ਼ੌਜੀਆਂ ਦੀ ਬਹਾਦਰੀ ਦੀ ਦਸਤਾਵੇਜ:ਇਟਲੀ ਵਿੱਚ ਸਿੱਖ ਫ਼ੌਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ
ਪਰਮਜੀਤ ਪਰਮ ਦੇ ਚੰਡੀਗੜ ਦੇ ਬੇਸ਼ਕੀਮਤੀ ਹੀਰੇ: ਨੌਜਵਾਨਾ ਲਈ ਪ੍ਰੇਰਨਾਦਾਇਕ
ਉਜਾਗਰ ਸਿੰਘ, ਪਟਿਆਲਾ
ਹਰਜੋਤ ਸਿੰਘ ਹੈਪੀ ਦੀ ਨਿਕੰਮੀ ਔਲਾਦ: ਨੌਜਵਾਨਾ ਲਈ ਪ੍ਰੇਰਨਾਦਾਇਕ ਪੁਸਤਕ
ਉਜਾਗਰ ਸਿੰਘ, ਪਟਿਆਲਾ
ਬਲਜੀਤ ਕੌਰ ਸਵੀਟੀ ਦੀ ਪੁਸਤਕ ‘‘ਤਰੇਲਾਂ ਪ੍ਰੀਤ ਦੀਆਂ’’ ਰੁਮਾਂਸਵਾਦ ਅਤੇ ਬ੍ਰਿਹਾ ਦਾ ਸੁਮੇਲ
ਉਜਾਗਰ ਸਿੰਘ, ਪਟਿਆਲਾ
ਅਮਰਿੰਦਰ ਸਿੰਘ ਸੋਹਲ ਦੀ ਪੁਸਤਕ ਨੈਣਾਂ ਵਿਚਲਾ ਟਾਪੂ ਸਮਾਜਿਕ ਸਰੋਕਾਰਾਂ ਦੀ ਅਵਾਜ਼
ਉਜਾਗਰ ਸਿੰਘ, ਪਟਿਆਲਾ
ਪੰਜਾਬੀਆਂ ਦੇ ਰਾਜਦੂਤ ਨਰਪਾਲ ਸਿੰਘ ਸ਼ੇਰਗਿਲ ਦੀ ਸ਼੍ਰੀ ਗੁਰੂ ਗੋਬਿੰਦ ਸਿੰਘ ਨੂੰ ਸ਼ਰਧਾਂਜਲੀ
ਉਜਾਗਰ ਸਿੰਘ, ਪਟਿਆਲਾ
ਸਿਰਜਣਦੀਪ ਕੌਰ ਉਭਾ ਦੀ ਪੁਸਤਕ ‘‘ਜਿੱਤ’’ ਹਾਰ ਨੂੰ ਜਿੱਤ ਵਿਚ ਬਦਲਣ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਪਾਲੀ ਖ਼ਾਦਿਮ ਦੀ ਪੁਸਤਕ ਸਵੈ ਦੀ ਤਸਦੀਕ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਪੰਜਵਾਂ ਥੰਮ ਮਿੰਨੀ ਕਹਾਣੀ ਸੰਗ੍ਰਹਿ ਇੱਕ ਅਧਿਐਨ
ਉਜਾਗਰ ਸਿੰਘ, ਪਟਿਆਲਾ
ਡਾ. ਦਰਸ਼ਨ ਵੱਲੋਂ ਸੰਪਾਦਿਤ 'ਸਾਹਿਤ ਤੇ ਸੰਬਾਦ' ਪੁਸਤਕ ਨਵੇਂ ਲੇਖਕਾਂ ਲਈ ਪ੍ਰੇਰਨਾ ਸਰੋਤ
ਉਜਾਗਰ ਸਿੰਘ, ਪਟਿਆਲਾ
ਰਣਜੀਤ ਸਿੰਘ ਭਿੰਡਰ ਦੀ ਪੁਸਤਕ ‘‘ਸਮਾਂ ਤੇ ਸੁਪਨੇ’’ ਅਧੂਰੇ ਅਹਿਸਾਸਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਸੁਰਿੰਦਰ ਸੈਣੀ ਦੀ ਪੁਸਤਕ ‘‘ਮਿੱਤਰ ਪਿਆਰੇ ਨੂੰ’’ ਬਿਰਹਾ ਦੀਆਂ ਮਹਿਕਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਪੱਤਰਕਾਰੀ ਅਤੇ ਸਾਹਿਤ ਦਾ ਸੁਮੇਲ : ਸ਼ਰਨਜੀਤ ਬੈਂਸ
ਉਜਾਗਰ ਸਿੰਘ, ਪਟਿਆਲਾ
ਅਨਮੋਲ ਕੌਰ ਦਾ ਨਾਵਲ ‘‘ਕੁੜੀ ਕੈਨੇਡਾ ਦੀ’’ ਪੰਜਾਬੀ ਮਾਨਸਿਕਤਾ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ
ਬਿੰਦਰ “ਕੋਲੀਆਂ ਵਾਲ”ਦੇ ਪਲੇਠੇ ਨਾਵਲ” ਅਣ ਪਛਾਤੇ ਰਾਹਾਂ ਦੇ ਪਾਂਧੀ” ਤੇ ਇੱਕ ਪੇਤਲੀ ਜੇਹੀ ਝਾਤ
ਰਵੇਲ ਸਿੰਘ, ਇਟਲੀ
ਰਾਜਵਿੰਦਰ ਕੌਰ ਜਟਾਣਾ ਦੀ ਸਰਸਰਾਹਟ ਪੈਦਾ ਕਰਨ ਵਾਲੀ ਪੁਸਤਕ ‘‘ਆਹਟ’’
ਉਜਾਗਰ ਸਿੰਘ, ਪਟਿਆਲਾ
ਬਾਬੂ ਸਿੰਘ ਰੈਹਲ ਦਾ‘‘ਹਨੇਰਾ ਪੀਸਦੇ ਲੋਕ’’ਕਹਾਣੀ ਸੰਗ੍ਰਿਹ ਆਰਥਿਕ ਬਖੇੜੇ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਕਮਲਜੀਤ ਕੌਰ ਕਮਲ ਦੀ ਪੁਸਤਕ ‘‘ਫੁੱਲ ਤੇ ਕੁੜੀਆਂ’’ ਇੱਕ ਸਿੱਕੇ ਦੇ ਦੋ ਪਾਸੇ
ਉਜਾਗਰ ਸਿੰਘ, ਪਟਿਆਲਾ
ਸੁਖਰਾਜ ਸਿੰਘ “ਬਰਾੜ” ਦੇ ਪਲੇਠੇ ਕਾਵਿ ਸੰਗ੍ਰਿਹ “ਦਾਣੇ” ਤੋਂ ਝਲਕਦੀ ਹੈ ਉੱਸ ਦੀ ਕਾਵਿ ਚੇਤਨਾ
ਰਵੇਲ ਸਿੰਘ ਇਟਲੀ
ਬਲਜਿੰਦਰ ਸੰਘਾ ਦੀਆਂ ਲੰਮੀਆਂ ਸਾਹਿਤਕ ਪੁਲਾਂਘਾਂ
ਉਜਾਗਰ ਸਿੰਘ, ਪਟਿਆਲਾ
ਕੁੜੀ ਕੈਨੇਡਾ ਦੀ’ ਨਾਵਲ ਵੱਖਰੀ ਸੁਰ ਵਾਲਾ
ਜਸਵੀਰ ਰਾਣਾ, ਸੰਗਰੂਰ
ਦੇਸ ਭਗਤੀ ਅਤੇ ਸਮਾਜਿਕ ਸਰੋਕਾਰਾਂ ਦੇ ਗੀਤਾਂ ਦਾ ਰਚੇਤਾ ਸੁਖਪਾਲ ਪਰਮਾਰ
ਉਜਾਗਰ ਸਿੰਘ, ਪਟਿਆਲਾ
ਸੰਤ ਭਿੰਡਰਾਂਵਾਲੇ ਦੇ ਰੂ-ਬ-ਰੁ ਜੂਨ 84 ਦੀ ਪੱਤਰਕਾਰੀ ਪੁਸਤਕ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ
ਅਮਨਦੀਪ ਸਿੰਘ ਦਾ ਨਵਪ੍ਰਕਾਸ਼ਿਤ ਕਾਵਿ ਸੰਗ੍ਰਹਿ "ਕੰਕਰ ਪੱਥਰ"  - ਡਾ. ਡੀ. ਪੀ. ਸਿੰਘ ਕਣੀਆਂ' ਕਾਵਿ-ਸੰਗ੍ਰਹਿ ਦੀਆਂ ਨਜ਼ਮਾਂ ਨਾਲ ਸਾਂਝ – ਸੁਖਵਿੰਦਰ ਅੰਮ੍ਰਿਤ
ਡਾ.ਗੁਰਮਿੰਦਰ ਸਿੱਧੂ ਦੀ ਕਿਤਾਬ ' ਕਹਿ ਦਿਓ ਉਸ ਕੁੜੀ ਨੂੰ ' ਰਿਲੀਜ਼ ਕੋਮਲ ਕਲਾ ਅਤੇ ਕਵਿਤਾ ਦਾ ਸੁਮੇਲ- ਸੈਂਡੀ ਗਿੱਲ ਦੀ ਪੁਸਤਕ "ਨੀ ਮਾਂ"
ਉਜਾਗਰ ਸਿੰਘ, ਪਟਿਆਲਾ
ਪਰਵਾਸੀ ਜੀਵਨ ਅਤੇ ਸਾਹਿਤ ਦਾ ਮਾਰਮਿਕ ਮੁਲਾਂਕਣ
ਡਾ.ਲਕਸ਼ਮੀ ਨਰਾਇਣ ਭੀਖੀ, ਪਟਿਆਲਾ
ਸੜਕਛਾਪ ਸ਼ਾਇਰੀ ਪ੍ਰਕ੍ਰਿਤੀ ਅਤੇ ਇਨਸਾਨੀਅਤ ਦੀ ਕਵਿਤਾ
ਉਜਾਗਰ ਸਿੰਘ, ਪਟਿਆਲਾ
ਡਾ ਗੁਰਮਿੰਦਰ ਸਿੱਧੂ ਦੀ ਕਿਤਾਬ ' ਧੀਆਂ ਨਾਲ ਜੱਗ ਵਸੇਂਦਾ ' ਲੋਕ-ਅਰਪਣ "ਨਿੱਕੀਆਂ ਪੰਜਾਬੀ ਮੁਹੱਬਤੀ ਬੋਲੀਆਂ" - ਸੰਗ੍ਹਿ ਕਰਤਾ- ਜਨਮੇਜਾ ਸਿੰਘ ਜੌਹਲ
ਡਾ. ਜਗੀਰ ਸਿੰਘ ਨੂਰ, ਫਗਵਾੜਾ
ਮਿੱਟੀ ਦਾ ਮੋਹ - ਗੁਰਚਰਨ ਸਿੰਘ ਦਿਲਬਰ
ਬਿਕਰਮਜੀਤ ਨੂਰ, ਬਰਨਾਲਾ
ਅੱਥਰੀ ਪੀੜ ਦੀ ਲੇਖਿਕਾ ਅਤੇ ਮੁਹੱਬਤਾਂ ਦੀ ਵਣਜਾਰਨ ਸੁਰਿੰਦਰ ਸੈਣੀ
ਉਜਾਗਰ ਸਿੰਘ, ਪਟਿਆਲਾ
ਸਮਾਜ ਸੇਵਿਕਾ ਕਵਿਤਰੀ: ਲਵੀਨ ਕੌਰ ਗਿੱਲ
ਉਜਾਗਰ ਸਿੰਘ, ਪਟਿਆਲਾ
ਅਨਮੋਲ ਕੌਰ ਦੀ ‘ਕੈਨੇਡਾ ਦੀ ਕੁੜੀ’ ਨੂੰ ਖੁਸ਼ਆਮਦੀਦ
ਡਾ. ਹਰਜਿੰਦਰ ਸਿੰਘ ਵਾਲੀਆਂ
ਸਤਨਾਮ ਚੌਹਾਨ ਦੀ ਪੁਸਤਕ ‘ਕਹੋ ਤਿਤਲੀਆਂ ਨੂੰ’ ਇਸਤਰੀ ਦੀ ਮਾਨਸਿਕਤਾ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਸ਼ਬਦਾਂ ਦੇ ਸ਼ਗਨਾਂ ਦੀ ਤਾਕਤ - ਡਾ.ਗੁਰਮਿੰਦਰ ਸਿੱਧੂ ਦੀਆਂ 'ਚੌਮੁਖੀਆ ਇਬਾਰਤਾਂ ’
ਕਮਲ ਦੁਸਾਂਝ, ਮੋਹਾਲੀ
ਚਰਨਹ ਗੋਬਿੰਦ ਮਾਰਗੁ ਸੁਹਾਵਾ ਪੁਸਤਕ ਵਰਤਮਾਨ ਪਰਿਪੇਖ ਵਿਚ
ਉਜਾਗਰ ਸਿੰਘ, ਪਟਿਆਲਾ
ਮਿਊਰੀਅਲ ਆਰਨਾਸਨ ਲਾਇਬ੍ਰੇਰੀ ਵੱਲੋਂ ਐਸ. ਪੀ. ਬਲਰਾਜ ਸਿੰਘ ਸਿੱਧੂ ਦੀ ਕਿਤਾਬ ‘ਅਸਲੀ ਸਰਦਾਰ’ ਲੋਕ ਅਰਪਿਤ
ਡਾ ਸਰਵਣ ਸਿੰਘ ਰੰਧਾਵਾ, ਕੈਲੇਫੋਰਨੀਆ
ਪਿਆਰਾ ਸਿੰਘ ਕੁੱਦੋਵਾਲ ਦੀ ਸਾਹਿਤਕ ਸੋਚ ਦਾ ਕੱਚ ਸੱਚ
ਉਜਾਗਰ ਸਿੰਘ, ਪਟਿਆਲਾ
ਸਾਂਝੇ ਪ੍ਰਤੀਕ ਵਿਧਾਨ ਦੀ ਪੇਸ਼ਕਾਰੀ : ਸ਼ਬਦਾ ਦੇ ਹਾਰ
ਪਰਵਿੰਦਰ ਜੀਤ ਸਿੰਘ, ਜਲੰਧਰ
ਰੂਪ ਢਿੱਲੋਂ ਦਾ ਨਵਾ ਨਾਵਲ "ਸਮੁਰਾਈ" ਰੀਲੀਸ ਪ੍ਰੀਤ ਪਰੁਚੀ ਬਿਰਹਾ ਦੀ ਕਵਿਤਰੀ-ਸੁਰਿੰਦਰ ਕੌਰ ਬਿੰਨਰ
ਉਜਾਗਰ ਸਿੰਘ, ਪਟਿਆਲਾ
ਮੈਂ, ‘ਇੱਦਾਂ ਨਾ ਸੋਚਿਆ ਸੀ’ - ਸੰਤੋਖ ਸਿੰਘ ਹੇਅਰ
ਨਦੀਮ ਪਰਮਾਰ,  ਕੈਨੇਡਾ
ਕਿਰਪਾਲ ਪੂਨੀ ਦਾ ਕਵਿ-ਸੰਸਾਰ ਸਹਿਜ, ਸੁਹਜ ਅਤੇ ਸੰਤੁਲਨ ਦੀ ਕਵਿਤਾ
ਡਾ ਰਤਨ ਰੀਹਨ, ਯੂ ਕੇ
ਪਰਨੀਤ ਕੌਰ ਸੰਧੂ ਦੀ ਬਿਰਹਾ ਦੇ ਦਰਦਾਂ ਦੀ ਦਾਸਤਾਨ
ਉਜਾਗਰ ਸਿੰਘ, ਪਟਿਆਲਾ
ਪੰਜਾਬੀ ਹਾਇਕੂ ਅਤੇ ਹਾਇਬਨ ਦਾ ਮੋਢੀ ਗੁਰਮੀਤ ਸੰਧੂ
ਉਜਾਗਰ ਸਿੰਘ, ਪਟਿਆਲਾ
ਡਾ: ਸਾਥੀ ਲੁਧਿਆਣਵੀ ਦੇ ਮੁਲਾਕਾਤਾਂ ਦੇ ਸੰਗ੍ਰਹਿ
“ਨਿੱਘੇ ਮਿੱਤਰ ਮੁਲਾਕਾਤਾਂ” ‘ਤੇ ਵਿਮਰਸ਼ ਪੱਤਰ
ਡਾ: ਬਲਦੇਵ ਸਿੰਘ ਕੰਦੋਲਾ, ਯੂ ਕੇ
'ਦ ਸੈਕੰਡ ਸੈਕਸ'
ਡਾ. ਕਰਾਂਤੀ ਪਾਲ, ਅਲੀਗੜ
ਕਾਲੇ ਦਿਨ: 1984 ਤੋਂ ਬਾਅਦ ਸਿੱਖ
ਦਲਵੀਰ ਸਿੰਘ ਲੁਧਿਆਣਵੀ
ਦਵਿੰਦਰ ਪਟਿਆਲਵੀ ਦਾ ਛੋਟੇ ਲੋਕ-ਵੱਡੇ ਵਿਚਾਰ
ਉਜਾਗਰ ਸਿੰਘ, ਪਟਿਆਲਾ
ਨਾਵਲਕਾਰ ਸ੍ਰ ਬਲਦੇਵ ਸਿੰਘ ਬੁੱਧ ਸਿੰਘ ਵਾਲਾ ਦਾ ਨਾਵਲ ਉਜੱੜੇ ਬਾਗਾਂ ਦਾ ਮਾਲੀ ਨਾਰਵੇ ਚ ਰਿਲੀਜ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਪੰਜਾਬੀ ਮਾਂ-ਬੋਲੀ ਦਾ ਝਿਲਮਿਲਾਉਂਦਾ ਸਿਤਾਰਾ -'ਰਵੀ ਸੱਚਦੇਵਾ'
ਸ਼ਿਵਚਰਨ ਜੱਗੀ ਕੁੱਸਾ - ਲੰਡਨ
ਰੂਪ ਢਿੱਲੋ ਦਾ ਨਵਾਂ ਨਾਵਲ "ਓ"
ਅਮਰਜੀਤ ਬੋਲਾ, ਦਰਬੀ ਯੂਕੇ
'ਮਾਲਵੇ ਦੀਆਂ ਬਾਤਾਂ' ਦਾ ਦੂਜਾ ਐਡੀਸ਼ਨ ਰਿਲੀਜ਼
ਹਰਪ੍ਰੀਤ ਸੇਖਾ, ਸਰੀ, ਕਨੇਡਾ
ਲਾਡੀ ਭੁੱਲਰ ਦਾ ਨਵਾਂ ਨਾਵਲ ‘ਖ਼ੂਨ ਦੇ ਹੰਝੂ’ ਰਿਲੀਜ਼
ਸੁਨੀਲ ਦੱਤ ਧੀਰ, ਸੁਲਤਾਨਪੁਰ ਲੋਧ
ਬੰਦ ਘਰਾਂ ਦੇ ਵਾਸੀ
ਬਲਜਿੰਦਰ ਸੰਘਾ, ਕਨੇਡਾ
ਹਰਦਮ ਸਿੰਘ ਮਾਨ ਦਾ ਗ਼ਜ਼ਲ ਸੰਗ੍ਰਿਹ 'ਅੰਬਰਾਂ ਦੀ ਭਾਲ ਵਿੱਚ' ਰਲੀਜ਼
ਬਿੱਕਰ ਸਿੰਘ ਖੋਸਾ, ਕਨੇਡਾ
ਮਨੁੱਖੀ ਮਨ ਦੇ ਸੁਪਨਿਆਂ ਦੀ ਗੱਲ ਕਰਦਾ ਕਹਾਣੀ ਸੰਗ੍ਰਹਿ ‘ਸੁਪਨੇ ਸੱਚ ਹੋਣਗੇ’
ਬਲਜਿੰਦਰ ਸੰਘਾ, ਕਨੇਡਾ
ਖੂਬਸੂਰਤ ਖ਼ਿਆਲਾਂ ਦੀ ਉਡਾਰੀ - ਅੰਬਰਾਂ ਦੀ ਭਾਲ ਵਿੱਚ
ਰਾਜਵੰਤ ਬਾਗੜੀ, ਪੰਜਾਬ
ਦਾਇਰਿਆਂ ਤੋਂ ਪਾਰ ਜਾਣ ਦੀ ਜੁਸਤਜੂ: ਬੱਦਲਾਂ ਤੋਂ ਪਾਰ
ਗੁਰਪਾਲ ਸਿਘ ਸੰਧੂ (ਡਾ.), ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ
ਚੁੱਪ ਵਿਚੋਂ ਬੋਲਦੇ ਸ਼ਬਦ ‘ਚੁੱਪ ਨਦੀ ਤੇ ਮੈਂ’/a>br> i>ਬਲਜਿੰਦਰ ਸੰਘਾ, ਕਨੇਡਾ ਗ਼ਦਰ ਲਹਿਰ ਦੀ ਕਹਾਣੀ
ਪੜਚੋਲਕਾਰ ਉਜਾਗਰ ਸਿੰਘ
ਲੇਖਕ ਮਨਦੀਪ ਖੁਰਮੀ ਦੁਆਰਾ ਸੰਪਾਦਿਤ ਪੁਸਤਕ “ਪੰਜਾਬੀਆਂ ਦੇ ਵਿਹੜੇ ਦਾ ਫੁੱਲ” ਲੋਕ ਅਰਪਣ
ਭਾਈ ਪ੍ਰਧਾਨ ਮੰਤਰੀ, ਨਰਿੰਦਰ ਮੋਦੀ ਬਾਰੇ ਕਿਤਾਬ ਪੰਜਾਬੀ ਭਾਸ਼ਾ ’ਚ ਤਿਆਰ
ਸਤੀਸ਼ ਗੁਲਾਟੀ, ਲੁਧਿਆਣਾ
ਗੁੰਡਾ
ਜਸਵਿੰਦਰ ਸੰਧੂ
ਪੰਜਾਬੀ ਲਿਖਰੀ ਸਭਾ ਵਲੋ ਹਰਿਮੰਦਰ ਕੋਰ ਢਿੱਲੋ ਦੀ ਕਿਤਾਬ ‘ਧਰਤ ਤੇ ਫੁੱਲ’ ਲੋਕ ਅਰਪਣ
ਸੁੱਖਪਾਲ ਪਰਮਾਰ, ਕੈਲਗਰੀ
ਨੌਜਵਾਨ ਸ਼ਾਇਰ ਹਰਮਨਦੀਪ ਚੜ੍ਹਿੱਕ ਦੀ ਪਲੇਠੀ ਕੋਸਿ਼ਸ਼ “ਨਵੀਂ ਦੁਨੀਆ ਦੇ ਬਾਸ਼ਿੰਦਿਓ”
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ
ਹਰਮਨਦੀਪ ਚੜਿੱਕ ਦੀ ਕਾਵਿ ਪੁਸਤਕ ਕਾਮਰੇਡ ਜਗਰੂਪ ਵੱਲੋਂ ਲੋਕ ਅਰਪਣ
ਮਿੰਟੂ ਖੁਰਮੀ ਹਿੰਮਤਪੁਰਾ
ਅਨਮੋਲ ਕੌਰ ਦਾ ਨਾਵਲ "ਹੱਕ ਲਈ ਲੜਿਆ ਸੱਚ"
ਜਸਵੀਰ ਸਿੰਘ ਰਾਣਾ, ਸੰਗਰੂਰ
ਵਿਪਸਾ ਵਲੋਂ ਸੁੱਖੀ ਧਾਲੀਵਾਲ ਦੀ ਪਲੇਠੀ ਪੁਸਤਕ ‘ਬੇਚੈਨੀ ਦਾ ਖੰਜਰ’ ਲੋਕ ਅਰਪਨ
ਹਰਜਿੰਦਰ ਕੰਗ, ਕੈਲੀਫੋਰਨੀਆ
‘ਮੁਕੇਸ਼ : ਸੁਨਹਿਰੇ ਸੁਰ ਅਤੇ ਸੁਨਹਿਰੇ ਦਿੱਲ ਦਾ ਮਾਲਕ’
ਸ਼੍ਰੀ ਅਮਰਜੀਤ ਸਿੰਘ ਕੋਹਲੀ, ਦਿੱਲੀ
ਮਾਨਵੀ ਵੇਦਨਾਂ ਤੇ ਸੰਵੇਦਨਾਂ ਦੀ ਉਦਾਸ ਪਰ ਚਿੰਤਨਸ਼ੀਲ ਇਬਾਰਤ: ਕੁੜੀਆਂ ਨੂੰ ਸੁਆਲ ਨਾ ਕਰੋ
ਨਿਰੰਜਣ ਬੋਹਾ, ਮਾਨਸਾ
ਗਰਮ ਮਸਾਲਿਆਂ ਰਾਹੀਂ ਰੋਗਾਂ ਦਾ ਇਲਾਜ
ਲੇਖਕ ਅਤੇ ਸੰਗ੍ਰਹਿ ਕਰਤਾ:
ਸਰਜੀਤ ਤਲਵਾਰ, ਸ਼ਿਖਾ ਸਿੰਗਲਾ,
ਮਾਂ ਬਣਨ ਤੋਂ ਪਹਿਲਾਂ ਅਤੇ ਬਾਅਦ ਦਾ ਸਫ਼ਰ
ਲੇਖਕ ਅਤੇ ਸੰਗ੍ਰਹਿ-ਕਰਤਾ: ਝ ਸਰਜੀਤ ਤਲਵਾਰ ਝ ਸ਼ਿਖਾ ਸਿੰਗਲਾ
ਜੀਵਨੀ ਸ਼ਹੀਦ ਭਗਤ ਸਿੰਘ
ਲੇਖਕ: ਮਲਵਿੰਦਰਜੀਤ ਸਿੰਘ ਵੜੈਚ
ਪੰਜਾਬੀ ਆਰਸੀ ਕਲੱਬ ਵੱਲੋਂ ਸ਼ਾਇਰਾ ਤਨਦੀਪ ਤਮੰਨਾ ਦਾ ਪਲੇਠਾ ਕਾਵਿ-ਸੰਗ੍ਰਹਿ ‘ਇਕ ਦੀਵਾ ਇਕ ਦਰਿਆ’ ਰਿਲੀਜ਼ ਅਤੇ ਰਵਿੰਦਰ ਰਵੀ, ਪਰਮਿੰਦਰ ਸੋਢੀ ਜੀਵਨ ਕਾਲ਼ ਪ੍ਰਾਪਤੀ ਪੁਰਸਕਾਰਾਂ ਨਾਲ਼ ਸਨਮਾਨਿਤ
- ਦਵਿੰਦਰ ਪੂਨੀਆ, ਸਰੀ, ਕੈਨੇਡਾ
ਪੰਜਾਬੀ ਲਿਖਾਰੀ ਸਭਾ ਵੱਲੋਂ ਪਰਸ਼ੋਤਮ ਲਾਲ ਸਰੋਏ ਦੀ ਪੁਸਤਕ ‘ਮਾਲਾ ਦੇ ਮਣਕੇ’ ਰਿਲੀਜ਼ ਪੰਜਾਬੀ ਫੋਰਮ ਕੈਨੇਡਾ ਵੱਲੋਂ ਬਲਬੀਰ ਸਿੰਘ ਮੋਮੀ ਦੀ ਸ਼ਾਹਮੁਖੀ ਵਿਚ ਛਪੀ ਸਵੈ-ਜੀਵਨੀ “ਕਿਹੋ ਜਿਹਾ ਸੀ ਜੀਵਨ” ਭਾਗ-1 ਭਰਵੇਂ ਇਕੱਠ ਵਿਚ ਲੋਕ ਅਰਪਣ
ਹਰਚੰਦ ਬਾਸੀ, ਟੋਰਾਂਟੋ 
ਬਾਬਾ ਨਿਧਾਨ ਸਿੰਘ ਜੀ ਦੇ ਜੀਵਨ ਅਤੇ ਯੋਗਦਾਨ ਸਬੰਧੀ ਪੁਸਤਕ ਹੋਈ ਰਿਲੀਜ਼
ਕੁਲਜੀਤ ਸਿੰਘ ਜੰਜੂਆ,ਟੋਰਾਂਟੋ

ਗੁਰਜਤਿੰਦਰ ਸਿੰਘ ਰੰਧਾਵਾ ਦੀ ਕਿਤਾਬ ‘ਸਮੇਂ ਦਾ ਸੱਚ’ ਅਮਰੀਕਾ ਵਿਚ ਹੋਈ ਰਲੀਜ਼

ਪੰਜਾਬੀ ਦਾ ਨਵਾਂ ਮਾਣ: ਰੂਪਿੰਦਰਪਾਲ (ਰੂਪ) ਸਿੰਘ ਢਿੱਲੋਂ
ਅਮਰ ਬੋਲਾ

ਪ੍ਰਵਾਸੀ ਲੇਖਕ ਪਿਆਰਾ ਸਿੰਘ ਕੁੱਦੋਵਾਲ ਦੀ ਪਲੇਠੀ ਪੁਸਤਕ `ਸਮਿਆਂ ਤੋ ਪਾਰ` ਦਾ ਲੋਕ ਅਰਪਣ
ਪੁਸਤਕ ਗੁਰਮੁੱਖੀ ਤੇ ਸ਼ਾਹਮੁੱਖੀ ਭਾਸ਼ਾਵਾਂ `ਚ ਉਪਲੱਭਧ

ਕੁਲਜੀਤ ਸਿੰਘ ਜੰਜੂਆ, ਟੋਰੋਂਟੋ

ਉਮੀਦ ਤੇ ਬਰਾਬਰਤਾ ਦੀ ਬਾਤ ਪਾਉਂਦੀ ਕਲਾਕਾਰ ਦੀ ਸ਼ਾਇਰੀ ਹੈ-ਸ਼ੁਸ਼ੀਲ ਦੁਸਾਂਝ - ਪੰਜਾਬੀ ਗ਼ਜ਼ਲ ਮੰਚ ਵੱਲੋਂ ਸੁਭਾਸ਼ ਕਲਾਕਾਰ ਦੀ ਪੁਸਤਕ ਲੋਕ ਅਰਪਣ ਕੀਤੀ
ਬੁੱਧ ਸਿੰਘ ਨੀਲੋਂ, ਲੁਧਿਆਣਾ
ਨਾਰਵੇ ਚ ਉਜਾਗਰ ਸਿੰਘ ਸਖੀ ਹੋਣਾ ਦੀ ਪੁਸਤਕ ਛਿਲਦਨ(ਸੋਮਾ ਜਾ ਸਾਧਨ) ਨੂੰ ੳਸਲੋ ਦੀਆਕੂਨ ਹਾਈ ਸਕੂਲ ਚ ਰਿਲੀਜ਼ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਸ਼ਿਵ ਚਰਨ ਜੱਗੀ ਕੁੱਸਾ ਵੱਲੋਂ ਟਿਸ਼ੂ ਰਾਣਾ ਦਾ ਕਾਵਿ ਸੰਗ੍ਰਹਿ " ਵਗਦੀ ਸੀ ਰਾਵੀ" ਰਿਲੀਜ਼
ਮਿੰਟੂ ਖੁਰਮੀਂ, ਨਿਹਾਲ ਸਿੰਘ ਵਾਲਾ
ਨਾਸਤਿਕ ਬਾਣੀ ਲੋਕ-ਅਰਪਣ
ਹਰਪ੍ਰੀਤ ਸੇਖਾ, ਕਨੇਡਾ
ਸਾਧੂ ਬਿਨਿੰਗ ਦੀ ਪੁਸਤਕ ਨਾਸਤਿਕ ਬਾਣੀ
ਪੰਜਾਬੀ ਸਾਹਿਤ ਕਲਾ ਕੇਂਦਰ, ਸਾਊਥਾਲ, ਯੂ ਕੇ ਵਲੋਂ
ਡਾ. ਸਾਥੀ ਲੁਧਿਆਣਵੀ ਦੀ ਨਵੀਂ ਕਾਵਿ ਪੁਸਤਕ “ਪੱਥਰ” ਰੀਲੀਜ਼
ਜ਼ਿੰਦਗੀ ਦਾ ਸੱਚ ਦਰਸਾਉਂਦੀਆਂ 'ਪੱਚਰਾਂ'
ਸੁਰਿੰਦਰ ਰਾਮਪੁਰੀ
ਸਤਵੰਤ ਸਿੰਘ : ਵਿਸ਼ਵ ਯਾਤਰਾਵਾਂ, ਧਾਰਮਿਕ ਅੰਧ-ਵਿਸ਼ਵਾਸ ਅਤੇ ਸਫ਼ਰਨਾਮਾ ਸਾਹਿਤ
ਸੁਖਿੰਦਰ
ਜੋਗਿੰਦਰ ਸਿੰਘ ਸੰਘੇੜਾ ਦੀ ਕਿਤਾਬ ਨੂਰਾਂ ਦਾ ਨਿੱਘਾ ਸਵਾਗਤ ਜਗਜੀਤ ਪਿਆਸਾ ਦਾ ਪਲੇਠਾ ਕਾਵਿ ਸੰਗ੍ਰਹਿ 'ਤੂੰ ਬੂਹਾ ਖੋਲ੍ਹ ਕੇ ਰੱਖੀਂ' ਲੋਕ ਅਰਪਿਤ
ਅੰਮ੍ਰਿਤ ਅਮੀ, ਕੋਟਕਪੂਰਾ
ਰਛਪਾਲ ਕੌਰ ਗਿੱਲ: ਮਨੁੱਖੀ ਮਾਨਸਿਕਤਾ ਦੀਆਂ ਤਹਿਆਂ ਫਰੋਲਦੀਆਂ ਕਹਾਣੀਆਂ
ਸੁਖਿੰਦਰ
ਬੁੱਢੇ ਦਰਿਆ ਦੀ ਜੂਹ
ਲੇਖਕ: ਸ਼ਿਵਚਰਨ ਜੱਗੀ ਕੁੱਸਾ
ਪੜਚੋਲ: ਡਾ: ਜਗਦੀਸ਼ ਕੌਰ ਵਾਡੀਆ  
ਪ੍ਰਸਿੱਧ ਪੰਜਾਬੀ ਲੇਖਿਕਾ ਪਰਮਜੀਤ ਕੋਰ ਸਰਹਿੰਦ ਵੱਲੋ ਨਵ ਲਿੱਖਤ ਪੰਜਾਬੀ ਸਾਕ-ਸਕੀਰੀਆਂ ਤੇ ਰੀਤਾ ਤੇ ਆਧਾਰਿਤ ਪੁਸਤਕ ਪਾਠਕ ਦੀ ਕਚਹਿਰੀ 'ਚ
ਰੁਪਿੰਦਰ ਢਿੱਲੋ ਮੋਗਾ
ਪ੍ਰਵਾਸੀ ਸਫ਼ਰਨਾਮਾਕਾਰ ਸਤਵੰਤ ਸਿੰਘ ਦੀ ਪਲੇਠੀ ਪੁਸਤਕ "ਮੇਰੀਆਂ ਅਭੁੱਲ ਵਿਸ਼ਵ ਯਾਤਰਾਵਾਂ" ਜਾਰੀ
ਕੁਲਜੀਤ ਸਿੰਘ ਜੰਜੂਆ
ਸਰਵਉੱਤਮ ਕਿਤਾਬ ਨੂੰ ਕਲਮ ਫਾਉਂਡੇਸ਼ਨ ਦੇਵੇਗੀ 100,000 ਰੁਪਏ ਦਾ ਇਨਾਮ
ਕੁਲਜੀਤ ਸਿੰਘ ਜੰਜੂਆ
ਭਰਿੰਡ - ਰੁਪਿੰਦਰਪਾਲ ਸਿੰਘ ਢਿੱਲੋਂ
ਰਾਣਾ ਬੋਲਾ
ਜੱਗੀ ਕੁੱਸਾ ਦਾ ਨਾਵਲ 'ਸਟਰਗਲ ਫ਼ਾਰ ਔਨਰ'
ਮਨਦੀਪ ਖ਼ੁਰਮੀ ਹਿੰਮਤਪੁਰਾ
ਖ਼ੁਦ 'ਸਰਘੀ ਦੇ ਤਾਰੇ ਦੀ ਚੁੱਪ' ਵਰਗੀ ਹੈ ਭਿੰਦਰ ਜਲਾਲਾਬਾਦੀ
ਸ਼ਿਵਚਰਨ ਜੱਗੀ ਕੁੱਸਾ
ਚਾਰੇ ਕੂਟਾਂ ਸੁੰਨੀਆਂ - ਸ਼ਿਵਚਰਨ ਜੱਗੀ ਕੁੱਸਾ
ਨਿਰਮਲ ਜੌੜਾ
ਸਰੀ ' ਕਹਾਣੀ-ਸੰਗ੍ਰਹਿ "ਬਣਵਾਸ ਬਾਕੀ ਹੈ" ਲੋਕ ਅਰਪਿਤ - ਗੁਰਵਿੰਦਰ ਸਿੰਘ ਧਾਲੀਵਾਲ
ਬਾਤਾਂ ਬੀਤੇ ਦੀਆਂ
ਲੇਖਕ: ਗਿਆਨੀ ਸੰਤੋਖ ਸਿੰਘ
ਪ੍ਰਕਾਸ਼ਕ: ਭਾਈ ਚਤਰ ਸਿੰਘ ਜੀਵਨ ਸਿੰਘ ਅੰਮ੍ਰਿਤਸਰ
ਬੱਚਿਆਂ ਲਈ ਪੁਸਤਕਾਂ
ਜਨਮੇਜਾ ਜੌਹਲ
"ਬਣਵਾਸ ਬਾਕੀ ਹੈ" ਭਿੰਦਰ ਜਲਾਲਾਬਾਦੀ ਦੀ ਪਲੇਠੀ, ਅਨੂਠੀ ਅਤੇ ਅਲੌਕਿਕ ਪੇਸ਼ਕਾਰੀ
ਸ਼ਿਵਚਰਨ ਜੱਗੀ ਕੁੱਸਾ
ਇਕ ਪੁਸਤਕ, ਦੋ ਦ੍ਰਿਸ਼ਟੀਕੋਨ
ਡਾ. ਜਸਪਾਲ ਕੌਰ
ਡਾ. ਸੁਤਿੰਦਰ ਸਿੰਘ ਨੂਰ
ਰੂਹ ਲੈ ਗਿਆ ਦਿਲਾਂ ਦਾ ਜਾਨੀ
ਸ਼ਿਵਚਰਨ ਜੱਗੀ ਕੁੱਸਾ
“ਪੈਰਾਂ ਅੰਦਰ ਵੱਸਦੇ ਪਰਵਾਸ ਦਾ ਉਦਾਸੀ ਰੂਪ ਹੈ ਇਹ ਸਵੈਜੀਵਨੀ”
ਡਾ. ਗੁਰਨਾਇਬ ਸਿੰਘ
ਅਕਾਲ ਤਖ਼ਤ ਸਾਹਿਬ (ਫ਼ਲਸਫ਼ਾ ਅਤੇ ਰੋਲ)
ਡਾ: ਹਰਜਿੰਦਰ ਸਿੰਘ ਦਿਲਗੀਰ
ਰਵਿੰਦਰ ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ
ਸ਼ਹੀਦ ਬੀਬੀ ਸੁੰਦਰੀ ਦੀ ਪੁਸਤਕ ਰੀਲੀਜ਼
ਜਨਮੇਜਾ ਜੌਹਲ ਦੀਆਂ ਚਾਰ ਬਾਲ ਕਿਤਾਬਾਂ ਜਾਰੀ ਰਵਿੰਦਰ ਰਵੀ ਦਾ ਕਾਵਿ-ਨਾਟਕ: “ਚੱਕ੍ਰਵਯੂਹ ਤੇ ਪਿਰਾਮਿਡ”
ਨਿਰੰਜਨ ਬੋਹਾ
ਰਵਿੰਦਰ ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ
“ਕਨੇਡੀਅਨ ਪੰਜਾਬੀ ਸਾਹਿਤ” - ਸੁਖਿੰਦਰ
ਪੂਰਨ ਸਿੰਘ ਪਾਂਧੀ
‘ਮਨ ਦੀ ਕਾਤਰ’ ਦੀ ਸ਼ਾਇਰੀ ਪੜ੍ਹਦਿਆਂ
ਡਾ. ਸ਼ਮਸ਼ੇਰ ਮੋਹੀ
ਸ਼ਿਵਚਰਨ ਜੱਗੀ ਕੁੱਸਾ ਦੇ 18ਵੇਂ ਨਾਵਲ 'ਸੱਜਰੀ ਪੈੜ ਦਾ ਰੇਤਾ' ਦੀ ਗੱਲ ਕਰਦਿਆਂ....!
ਮਨਦੀਪ ਖੁਰਮੀ ਹਿੰਮਤਪੁਰਾ (ਇੰਗਲੈਂਡ)
‘ਕਨੇਡਾ ਦੇ ਗਦਰੀ ਯੋਧੇ’ - ਪੁਸਤਕ ਰਿਲੀਜ਼ ਸਮਾਗਮ
ਸੋਹਣ ਸਿੰਘ ਪੂੰਨੀ
ਹਾਜੀ ਲੋਕ ਮੱਕੇ ਵੱਲ ਜਾਂਦੇ...ਤੇ ਮੇਰਾ ਰਾਂਝਣ ਮਾਹੀ ਮੱਕਾ...ਨੀ ਮੈਂ ਕਮਲ਼ੀ ਆਂ
ਤਨਦੀਪ ਤਮੰਨਾਂ, ਕੈਨੇਡਾ (ਸੰਪਾਦਕਾ 'ਆਰਸੀ')
ਸੇਵਾ ਸਿਮਰਨ ਦੀ ਮੂਰਤਿ: ਸੰਤ ਬਾਬਾ ਨਿਧਾਨ ਸਿੰਘ ਸੰਪਾਦਕ – ਸ. ਪਰਮਜੀਤ ਸਿੰਘ ਸਰੋਆ
ਤੱਲ੍ਹਣ – ਕਾਂਡ ਤੋਂ ਬਾਅਦ
ਜਸਵਿੰਦਰ ਸਿੰਘ ਸਹੋਤਾ
ਜਦੋਂ ਇਕ ਦਰੱਖ਼ਤ ਨੇ ਦਿੱਲੀ ਹਿਲਾਈ ਲੇਖਕ
ਮਨੋਜ ਮਿੱਟਾ ਤੇ ਹਰਵਿੰਦਰ ਸਿੰਘ ਫੂਲਕਾ
ਕਿਹੜੀ ਰੁੱਤੇ ਆਏ ਨਾਵਲਕਾਰ
ਨਛੱਤਰ ਸਿੰਘ ਬਰਾੜ
 
kav-ras2_140.jpg (5284 bytes)

vid-tit1_ratan_140v3.jpg (5679 bytes)

pal-banner1_142.jpg (14540 bytes)

sahyog1_150.jpg (4876 bytes)

Terms and Conditions
Privay Policy
© 1999-2021, 5abi.com

www.5abi.com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

banner1-150.gif (7792 bytes)