ਕ੍ਰਿਸ਼ਨ
ਭਨੋਟ ਸਾਡੇ ਸਮਿਆਂ ਦਾ ਸਮਰੱਥ, ਪਰਪੱਕ ਅਤੇ ਉਸਤਾਦ ਗ਼ਜ਼ਲਗੋ ਹੈ। ਪੰਜਾਬੀ
ਦੇ ਮਾਣਮੱਤੇ ਸ਼ਾਇਰਾਂ ਵਿਚ ਉਸ ਦਾ ਜ਼ਿਕਰ ਹੁੰਦਾ ਹੈ। ਲੰਮੀ ਘਾਲਣਾ ਦੇ
ਅਰਸੇ ਦੌਰਾਨ ਉਹ ਇਸ ਤੋਂ ਪਹਿਲਾਂ ਛੇ ਗ਼ਜ਼ਲ ਸੰਗ੍ਰਹਿ, ਇਕ ਵਿਅੰਗ ਗ਼ਜ਼ਲ
ਸੰਗ੍ਰਹਿ ਤੋਂ ਇਲਾਵਾ ‘ਗ਼ਜ਼ਲ ਦੀ ਬਣਤਰ ਅਤੇ ਅਰੂਜ਼’ ਬਾਰੇ ਇਕ ਬਹੁਤ ਹੀ
ਮੁੱਲਵਾਨ ਪੁਸਤਕ ਪੰਜਾਬੀ ਪਾਠਕਾਂ ਅਤੇ ਗ਼ਜ਼ਲ ਦੇ ਸਿਖਾਂਦਰੂਆਂ ਦੀ ਝੋਲੀ ਪਾ
ਚੁੱਕਿਆ ਹੈ। ‘ਗਹਿਰੇ ਪਾਣੀਆਂ ਵਿਚ’ ਉਸ ਦਾ ਸੱਤਵਾਂ ਗ਼ਜ਼ਲ ਸੰਗ੍ਰਿਹ ਹੈ।
ਉਸਤਾਦ ਗ਼ਜ਼ਲਗੋ ਕ੍ਰਿਸ਼ਨ ਭਨੋਟ ਦੀ ਗ਼ਜ਼ਲ ਦੇ ਰੂਪਕ ਪੱਖ ਬਾਰੇ ਗੱਲ ਕਰਨਾ
ਸੂਰਜ ਨੂੰ ਦੀਵਾ ਦਿਖਾਉਣ ਦੇ ਤੁਲ ਹੈ। ਉਸਤਾਦੀ ਰੰਗ ਦੀ ਇਸ ਕ੍ਰਿਤ ਬਾਰੇ
ਮੈਂ ਆਪਣੀ ਸਮਝ ਅਤੇ ਸਮਰੱਥਾ ਅਨੁਸਾਰ ਕੋਸ਼ਿਸ਼ ਕੀਤੀ ਹੈ ਕਿ ਗਹਿਰੇ ਪਾਣੀਆਂ
ਵਿਚ ਟੁੱਭੀ ਲਾ ਕੇ ਇਸ ਵਿਚਲੇ ਮਾਣਕ ਮੋਤੀ ਪਾਠਕਾਂ ਦੇ ਸਨਮੁੱਖ ਪੇਸ਼ ਕਰ
ਸਕਾਂ। ਇਹਦੇ ਵਿਚ ਸ਼ੱਕ ਦੀ ਭੋਰਾ ਵੀ
ਗੁੰਜਾਇਸ਼ ਨਹੀਂ ਕਿ ਕ੍ਰਿਸ਼ਨ ਭਨੋਟ ਦੀ ਸ਼ਾਇਰੀ ਬੇਹੱਦ ਸਰਲ, ਸਾਦਾ, ਸਪੱਸ਼ਟ,
ਸਹਿਜ, ਸੁਭਾਵਿਕ, ਅਤੇ ਸੁਹਜ ਨਾਲ ਲਬਰੇਜ਼ ਸ਼ਬਦਾਂ ਦਾ ਗੁਲਦਸਤਾ ਹੈ ਅਤੇ
ਸ਼ਾਬਦਿਕ ਜਾਲ ਤੋਂ ਮੁਕਤ ਹੈ। ਇਹ ਉਸ ਦੀ ਸ਼ਾਇਰੀ ਦਾ ਮੀਰੀ ਗੁਣ ਹੈ। ਸ਼ਾਇਰੀ
ਉਸ ਲਈ ਸਭ ਕੁਝ ਹੈ। ਉਸ ਲਈ ਰੂਹ ਦੀ ਖੁਰਾਕ ਹੈ ਸ਼ਾਇਰੀ ਜੋ ਉਦਾਸੀਆਂ ਦੇ
ਮੰਝਧਾਰ ‘ਚੋਂ ਪਾਰ ਲੰਘਾਉਣ ਦਾ ਜ਼ਰੀਆ ਹੈ। ਇਹ ਸ਼ਾਇਰੀ ਹੀ ਖੁਸ਼ੀਆਂ ਦੇ
ਰਾਹਾਂ ‘ਚੋਂ ਗ਼ਮਾਂ ਦੇ ਪਹਾੜਾਂ ਹਟਾਉਂਦੀ ਹੈ ਅਤੇ ਸੀਨੇ ਵਿਚ ਜ਼ਿੰਦਗੀ
ਜਿਉਣ ਦੀ ਰੀਝ ਨੂੰ ਪਰਪੱਕ ਕਰਦੀ ਹੈ। ਉਹ ਕਹਿੰਦਾ ਹੈ,
ਇਹ ਮਿਰੀ ਧੜਕਣ 'ਚ ਧੜਕੇ, ਇਹ ਮਿਰੇ ਸਾਹਾਂ 'ਚ ਹੈ ਸ਼ਾਇਰੀ ਮੇਰੇ ਲਹੂ
ਵਿਚ, ਮਹਿਕ ਜਿਉਂ ਫੁੱਲਾਂ 'ਚ ਹੈ ਮਿਰੀ
ਮਹਿਬੂਬ ਹੈ, ਮਾਂ ਵੀ ਹੈ, ਧੀ ਵੀ ਹੈ ਤੇ ਰਾਹਬਰ ਵੀ, ਪਵਾਂ ਕਮਜ਼ੋਰ
ਜਦ ਮੈਂ, ਸ਼ਾਇਰੀ ਸੰਭਾਲਦੀ ਮੈਨੂੰ
ਅੱਜ ਅਸੀਂ ਆਪਣੇ
ਆਲੇ ਦੁਆਲੇ ਦੇਖਦੇ ਹਾਂ ਕਿ ਸਮਾਜਿਕ ਮਾਹੌਲ ਦਿਨ ਬਦਿਨ ਗੰਧਲਾ ਹੋ ਰਿਹਾ
ਹੈ। ਮਨੁੱਖੀ ਕਦਰਾਂ ਕੀਮਤਾਂ ਦਾ ਬੇਹੱਦ ਘਾਣ ਹੋ ਰਿਹਾ ਹੈ। ਹਰ ਇਕ
ਸੂਝਵਾਨ ਮਨੁੱਖ ਅੰਦਰੂਨੀ ਪੀੜਾ ਹੰਢਾ ਰਿਹਾ ਹੈ। ਕ੍ਰਿਸ਼ਨ ਭਨੋਟ ਅਜਿਹੇ
ਵਰਤਾਰੇ ਤੋਂ ਬੇਹੱਦ ਦੁਖੀ ਹੈ। ਇਸ ਦਰਦ ਵਿਚ ਉਹ ਦਿਨ ਰਾਤ ਤੜਪਦਾ ਹੈ ਅਤੇ
ਹਰ ਇਕ ਮਨੁੱਖ ਦੇ ਦਰਦ ਨੂੰ ਆਪਣਾ ਦਰਦ ਹੀ ਸਮਝਦਾ ਹੈ,
ਮੇਰੇ ਜਿਹਾ ਈ ਦਰਦ ਸੀ, ਹਰ ਇਕ ਦੇ ਦਿਲ 'ਚ ਵੀ, ਮੈਂ ਦਰਦ ਆਪਣਾ
ਕਿਹਾ, ਲੋਕਾਂ ਦਾ ਬਣ ਗਿਆ ਇਨ੍ਹਾਂ ਵਿਚ
ਫਲਸਫ਼ਾ ਹੋਵੇ ਨ ਹੋਵੇ, ਇਨ੍ਹਾਂ ਵਿਚ ਵਿਦਵਤਾ ਹੋਵੇ ਨ ਹੋਵੇ,
ਮਨੁੱਖੀ ਦਰਦ ਹੈ ਇਹਨਾਂ 'ਚ ਸ਼ਾਮਿਲ, ਮਿਰੇ ਸ਼ਿਅਰਾਂ 'ਚ ਸ਼ਾਮਿਲ
ਭਾਵਨਾਵਾਂ
ਮਨੁੱਖੀ ਪੀੜ ਦਾ ਦ੍ਰਿਸ਼ ਚਿਤਰਣ ਉਹ ਇਸ
ਤਰਾਂ ਕਰਦਾ ਹੈ,
ਜਮਘਟਾ ਪੀੜਾਂ ਦਾ, ਮਨ ਦੇ ਅੰਬਰੀਂ
ਚੜ੍ਹਿਆ ਗ਼ੁਬਾਰ, ਚੜ੍ਹ ਗਈ ਗ਼ਮ ਦੀ ਘਟਾ ਨੈਣਾਂ 'ਚ ਬਰਸਣ ਵਾਸਤੇ
ਇਹ ਮਨੁੱਖੀ ਦਰਦ ਹੀ ਹੈ ਜੋ ਉਸ ਦੀ ਸ਼ਾਇਰੀ ਰਾਹੀਂ ਇਸ ਤਰ੍ਹਾਂ ਉਮੜਦਾ
ਹੈ,
ਕਿਸੇ ਮਾਸੂਮ ਦੇ ਹੰਝੂ, ਜੇ ਮੈਥੋਂ ਪੂੰਝ ਨਾ
ਹੁੰਦੇ, ਗੁਨਾਹ ਇਕ ਹੋਰ ਸ਼ਾਮਿਲ ਕਰ ਲਵੋ, ਮੇਰੇ ਗੁਨਾਹਾਂ ਵਿਚ
ਸ਼ਾਇਰ ਕ੍ਰਿਸ਼ਨ ਭਨੋਟ, ਧਰਮ ਦਾ ਮਖੌਟਾ ਪਹਿਨ ਕੇ ਮਨੁੱਖਤਾ ਨੂੰ ਦੂਈ
ਦਵੈਤ, ਨਫਰਤ, ਲਾਲਚ ਦੇ ਗੁੰਮਰਾਹਕੁਨ ਪ੍ਰਚਾਰ ਰਾਹੀਂ ਵਰਗਲਾਉਣ ਵਾਲੇ
ਪਖੰਡੀਆਂ ਨੂੰ ਸਮਾਜ ਦੇ ਵੱਡੇ ਦੁਸ਼ਮਣ ਮੰਨਦਾ ਹੈ। ਇਸ ਗ਼ਜ਼ਲ ਸੰਗ੍ਰਹਿ ਵਿਚ
ਉਸ ਦੀ ਸ਼ਾਇਰੀ ਥਾਂ ਪੁਰ ਥਾਂ ਧਾਰਮਿਕ ਦੋਖੀਆਂ ਅਤੇ ਰਾਜਨੀਤੀਵਾਨਾਂ ਦੁਆਰਾ
ਮਨੁੱਖੀ ਭਾਵਨਾਵਾਂ ਨੂੰ ਆਪਣੇ ਹਿਤਾਂ ਦਾ ਪੂਰਕ ਬਣਾ ਕੇ ਇਨਸਾਨੀਅਤ ਦੇ
ਰਾਹਾਂ ਵਿਚ ਕੰਡੇ, ਕੰਕਰ ਵਿਛਾਉਣ ਦਾ ਪਰਦਾਫਾਸ਼ ਕਰਦੀ ਹੈ,
ਇਕ ਦੂਸਰੇ ਦੀ ਪਿੱਠ 'ਚ ਖੋਭਣ ਦੇ ਵਾਸਤੇ, ਧਰਮਾਂ ਦੇ ਨਾਮ
'ਤੇ ਅਸੀਂ, ਖੰਜਰ ਖਰੀਦ ਲਏ ਮਿਰਾ ਦਿਲ ਚਾਹ
ਰਿਹਾ, ਸੱਚੇ ਗੁਰੂ ਦੇ ਰੂਬਰੂ ਹੋਣਾ, ਗੁਰੂ ਦੇ ਅੱਗਿਉਂ, ਥੋੜਾ ਕੁ
ਚਿਰ ਗੋਲਕ ਉਠਾ ਲੈਂਦੇ ਪੁਜਾਰੀ ਬਣ ਗਈ
ਨਾਨਕ ਜੀ, ਸਾਡੀ ਕੌਮ ਤਾਂ, ਕਿ ਤੇਰੀ ਸੋਚਣੀ, ਅਮਲਾਂ 'ਚ ਢਾਲੀ ਨਾ
ਗਈ
ਤੇ ਇਸ ਦੇ ਨਾਲ ਹੀ ਉਹ ਆਮ ਲੋਕਾਈ ਨੂੰ ਇਨ੍ਹਾਂ
ਸਮਾਜ ਵਿਰੋਧੀ ਤਾਕਤਾਂ ਤੋਂ ਸੁਚੇਤ ਰਹਿਣ ਲਈ ਵੀ ਪ੍ਰੇਰਦਾ ਹੈ,
ਕਦੋਂ, ਕਿਉਂ, ਕੀ, ਕਿਵੇਂ, ਕਿੱਥੇ, ਸਵਾਲ ਉਪਜਣ ਨ ਮਨ ਦੇ ਵਿਚ,
ਉਹ ਚਾਹੁੰਦੇ ਨੇ ਜੁੜੇ ਰਹੀਏ, ਅਸੀਂ ਬਸ ਆਸਥਾਵਾਂ ਨਾਲ
ਸ਼ਾਇਰ ਇਸ ਪੱਖੋਂ ਪੂਰੀ ਤਰਾਂ ਸੁਚੇਤ ਹੈ ਕਿ ਅਜੋਕੇ ਵਿਸ਼ਵ ਵਰਤਾਰੇ
ਵਿਚ ਰਾਜਨੀਤਕ, ਧਾਰਮਿਕ ਅਤੇ ਆਰਥਿਕ ਸੱਤਾ ਉੱਪਰ ਕਾਬਜ਼ ਧਿਰਾਂ ਪੈਰ ਪੈਰ
‘ਤੇ ਦਿਲਕਸ਼ ਸੁਨਹਿਰੀ ਪਿੰਜਰਿਆਂ ਦਾ ਜਾਲ ਵਿਛਾ ਕੇ ਮਨੁੱਖ ਰੂਪੀ ਪੰਛੀ
ਨੂੰ ਲਲਚਾ ਰਹੀਆਂ ਹਨ ਅਤੇ ਆਪਣੀਆਂ ਕੁਰਸੀਆਂ ਦੇ ਪਾਵਿਆਂ ਨੂੰ ਸਦੀਵੀ
ਕਾਇਮ ਰੱਖਣ ਲਈ ਹਰ ਹਰਬਾ ਵਰਤ ਰਹੀਆਂ ਹਨ। ਅਜਿਹੇ ਹਾਲਾਤ ਵਿਚ ਸਿਰਫ ਉਹ
ਲੋਕ ਹੀ ਆਪਣੀ ਹੋਂਦ ਬਰਕਰਾਰ ਰੱਖ ਸਕਣਗੇ ਜਿਨ੍ਹਾਂ ਦੀ ਸੀਨਿਆਂ ਵਿਚ
ਮੰਜ਼ਿਲਾਂ ਸਰ ਕਰਨ ਦਾ ਲਾਵਾ ਹੈ,
ਜਿਨ੍ਹਾਂ ਦੇ ਮਨ ਦੇ
ਵਿੱਚ ਬੇਚੈਨੀਆਂ ਨੇ, ਬਦਲਦੇ ਨੇ ਸਦਾ ਹਾਲਾਤ ਓਹੀ, ਕਿ ਨੀਂਦਰ ਚੈਨ
ਦੀ ਸੌਂਦੇ ਨੇ ਜਿਹੜੇ, ਉਨ੍ਹਾਂ ਨੂੰ ਚੈਨ ਕਰ ਦਿੰਦਾ ਨਕਾਰਾ
ਇਨ੍ਹਾਂ ਸਦਕੇ ਹੀ ਮੇਰੀ ਤੋਰ ਨਾ ਮੱਠੀ ਪਵੇ ਪਲ
ਭਰ ਮੈਂ ਕੰਡੇ ਆਪਣੇ ਰਾਹ ਦੇ ਸਦਾ ਫੁੱਲਾਂ ਦੇ ਤੁੱਲ ਜਾਣੇ
ਪੁਰਾਣਾ ਜਰਜਰਾ ਹੋਇਆ ਤਾਂ ਉਸਨੂੰ ਤੋੜਨਾ
ਪੈਣਾ, ਬਿਨਾ ਤੋੜੇ ਨ ਹੋ ਸਕਣੀ, ਨਵੇਂ ਨਿਰਮਾਣ ਦੀ ਇੱਛਾ
ਸਾਡੇ ਆਸ ਪਾਸ ਬੜਾ ਹੀ ਮਤਲਬੀ ਸੰਸਾਰ ਸਿਰਜਿਆ ਜਾ ਰਿਹਾ
ਹੈ ਅਤੇ ਸਾਡਾ ਇਹ ਦੁਖਾਂਤ ਹੈ ਕਿ ਅਸੀਂ ਸਭ ਕੁਝ ਜਾਣਦੇ ਹੋਏ ਵੀ ਇਸ ਦਾ
ਪ੍ਰਭਾਵ ਕਬੂਲਦੇ ਜਾ ਰਹੇ ਹਾਂ। ਸਾਡੇ ਰਿਸ਼ਤਿਆਂ ਦਾ ਤਾਣਾ ਬਾਣਾ ਵੀ ਏਸੇ
ਕਰਕੇ ਹੀ ਬੇਹੱਦ ਜਰਜਰਾ ਹੋ ਰਿਹਾ ਹੈ। ਸਾਡੀ ਸੋਚ ਤੇ ਕਾਬਜ਼ ਤਾਕਤਾਂ ਨੇ
ਪਿਆਰ, ਮੁਹੱਬਤ, ਆਪਸੀ ਸਾਂਝ, ਮੇਲ ਮਿਲਾਪ ਨੂੰ ਵੀ ਇਸ ਸੰਸਾਰ ਵਿਚ ਤੱਕੜੀ
ਨਾਲ ਤੋਲਣ ਵਾਲੀ ਵਸਤੂ ਬਣਾ ਦਿੱਤਾ ਹੈ। ਅਜਿਹੇ ਵਰਤਾਰੇ ਵਿਚ ਮਨੁੱਖ ਦੀ
ਮਾਨਸਿਕਤਾ ਬਾਰੇ ਕਵੀ ਸੁਭਾਵਿਕ ਹੀ ਕਹਿ ਉੱਠਦਾ ਹੈ,
ਜਿੰਨੀ ਜਿਸ ਦੀ ਲੋੜ ਹੈ, ਓਨਾ ਉਸ ਦਾ ਮੁੱਲ, ਜਿਸ ਦੇ ਬਿਨ ਸਰਦਾ
ਨਹੀਂ, ਹੋ ਜਾਂਦੈ ਉਹ ਖ਼ਾਸ ਮੈਂ ਤੈਨੂੰ
ਲੋਈ ਦਵਾਂ, ਤੂੰ ਕਰ ਭੇਂਟ ਪਲੇਕ ਇਕ ਦੂਜੇ ਦਾ ਰੱਖੀਏ, ਆਪਾਂ ਦੋਵੇਂ
ਮਾਣ
ਸ਼ਾਇਰੀ ਨੂੰ ਮੁਹਾਵਰਿਆਂ ਨਾਲ ਸ਼ਿੰਗਾਰਨਾ ਵੀ ਇਕ
ਉਸਤਾਦੀ ਕਲਾ ਹੈ ਅਤੇ ਇਸ ਕਲਾ ਦੀ ਕ੍ਰਿਸ਼ਨ ਭਨੋਟ ਨੂੰ ਮੁਹਾਰਤ ਹਾਸਲ ਹੈ।
ਉਸ ਦੀ ਇਹ ਫ਼ਨ ਅਨੇਕਾਂ ਸ਼ਿਅਰਾਂ ਵਿਚ ਆਪ ਮੁਹਾਰੇ ਪ੍ਰਗਟ ਹੋਇਆ ਹੈ।
ਮੁਹਾਵਰੇ ਵਿਚ ਗੜੁੱਚ ਉਸ ਦੀ ਸ਼ਾਇਰੀ ਦਾ ਰੰਗ ਦੇਖਣਾ ਹੀ ਬਣਦਾ ਹੈ,
ਮੱਖਣ ਨ ਹੱਥ ਆਵੇ, ਪਾਣੀ ਵਰੋਲਕੇ ਇਉਂ, ਸੰਭਵ ਕਦੇ ਨਾ
ਹੁੰਦੀ, ਤਲ਼ੀਏਂ ਸਰੋਂ ਜਮਾਉਣੀ ਪੌਣਾਂ ਨੂੰ
ਗੰਢ ਦੇਣੀ, ਕੱਖਾਂ 'ਚ ਅੱਗ ਲੁਕਾਉਣੀ ਮੁਸ਼ਕਲ ਹੈ ਰੀਝ ਦਿਲ ਦੀ, ਦਿਲ
ਵਿੱਚ ਹੀ ਦਬਾਉਣੀ ਮਾਡਰਨ ਯੁਗ ਸਾਨੂੰ ਕਿਸ ਦਿਸ਼ਾ ਵੱਲ
ਲਿਜਾ ਰਿਹਾ ਹੈ, ਸ਼ਾਇਦ ਅਸੀਂ ਇਸ ਗੱਲ ਤੋਂ ਅਣਜਾਣ ਹਾਂ ਅਤੇ ਇਕ ਦੂਜੇ ਦੀ
ਦੇਖਾ-ਦੇਖੀ, ਬਿਨਾਂ ਸਮਝੇ ਸੋਚੇ ਇਸ ਦੀ ਜਕੜ ਵਿਚ ਆ ਰਹੇ ਹਾਂ। ਸਾਨੂੰ
ਤਾਂ ਇਹ ਵੀ ਪਤਾ ਨਹੀਂ ਕਿ ਅਸੀਂ ਖ਼ੁਦ ਹੀ ਆਪਣੀ ਅਗਲੀ ਪੀੜ੍ਹੀ ਨੂੰ
ਇਨਸਾਨੀ ਗੁਣਾਂ ਤੋਂ ਵਿਹੂਣਾ ਕਰਨ ਦੀ ਦੌੜ ਦੌੜ ਰਹੇ ਹਾਂ। ਪਰ ਕ੍ਰਿਸ਼ਨ
ਭਨੋਟ ਨੂੰ ਇਸ ਦੀ ਸੋਝੀ ਹੈ। ਤਾਂ ਹੀ ਤਾਂ ਉਸ ਦੀ ਸ਼ਾਇਰੀ ਸਾਨੂੰ ਹਲੂਣਦੀ
ਹੈ,
ਬਣਾ ਦਿੱਤਾ ਅਸੀਂ ਬੱਚਿਆਂ ਨੂੰ ਇਕ ਪਰੋਡਕਟ ਹੁਣ,
ਤੇ ਕਰਦੇ ਲਾਂਚ ਹਾਂ ਮੰਡੀ 'ਚ ਵੇਚਣ ਵਾਸਤੇ
ਏਸੇ
ਮਾਡਰਨ ਯੁਗ ਨੇ ਹੀ ਸਾਨੂੰ ਮਸ਼ੀਨੀ ਪੁਰਜ਼ੇ ਬਣਾ ਕੇ ਘਰ, ਪਰਿਵਾਰ ਤੋਂ ਅਲੱਗ
ਥਲੱਗ ਕਰ ਦਿੱਤਾ ਹੈ। ਅਸੀਂ ਤਾਂ ਕੋਲ ਰਹਿ ਕੇ ਵੀ ਇਕ ਦੂਜੇ ਲਈ ਅਜਨਬੀ ਬਣ
ਚੁੱਕੇ ਹਾਂ, ਨਦੀ ਦੇ ਦੋ ਕਿਨਾਰੇ ਮਿਲਣ ਦੀ ਖਾਤਰ
ਜਿਵੇਂ ਤਰਸਣ, ਕਿ ਇੱਕੋ ਛੱਤ ਹੇਠਾਂ ਰਹਿੰਦਿਆਂ ਵੀ ਦੂਰੀਆਂ ਰਹੀਆਂ
ਉਸਤਾਦ ਕ੍ਰਿਸ਼ਨ ਭਨੋਟ ਨੇ ਜ਼ਿੰਦਗੀ ਦੇ ਹਰ ਪੱਖ ਆਪਣੀ ਸ਼ਾਇਰੀ ਰਾਹੀਂ
ਛੋਹਿਆ ਹੈ। ਉਸਤਾਦੀ ਰੰਗ ਵੀ ਕਈ ਥਾਈਂ ਉੱਘੜ ਕੇ ਸਾਹਮਣੇ ਆਇਆ ਹੈ ਅਤੇ ਉਹ
ਕਹਿ ਉੱਠਦਾ ਹੈ,
ਚੱਲਿਆ ਸੀ ਤੂੰ ਇਕੱਲਾ, ਕਾਫ਼ਲਾ
ਜੁੜਦਾ ਗਿਆ, ਕ੍ਰਿਸ਼ਨ ਹੁਣ ਤੇਰਾ ਘਰਾਣਾ ਕਿੰਨਿਆਂ ਮੁਲਕਾਂ 'ਚ ਹੈ
ਰਾਜ, ਗੌਤਮ, ਜੀਤ, ਬਿੰਦੂ, ਪ੍ਰੀਤ, ਜਸ,
ਗੁਰਮੀਤ, ਦੇਵ ਕ੍ਰਿਸ਼ਨ ਤੇਰਾ ਹੁਣ ਸਰੀ ਵਿਚ ਇਕ ਘਰਾਣਾ ਹੋ ਗਿਆ
ਉਨ੍ਹਾਂ ਤੇ ਚੱਲ ਕੇ ਸੈਆਂ ਮੁਸਾਫ਼ਰ ਹੋਰ ਆਉਣੇ
ਨੇ ਮਿਰੇ ਪੈਰਾਂ ਨੇ ਹਾਲੇ ਹੋਰ ਵੀ ਰਸਤੇ ਬਣਾਉਣੇ ਨੇ
ਬੜੇ ਗਹਿਰੇ ਪਾਣੀਆਂ ਵਿਚ ਉੱਤਰ ਕੇ ਉਸਤਾਦ ਸ਼ਾਇਰ ਕ੍ਰਿਸ਼ਨ ਭਨੋਟ ਨੇ ਬਹੁਤ
ਹੀ ਖੂਬਸੂਰਤ ਅਲੰਕਾਰਾਂ, ਬਿੰਬਾਂ, ਤਸ਼ਬੀਹਾਂ, ਰੰਗਾਂ ਅਤੇ ਇਸ਼ਾਰਿਆਂ
ਰਾਹੀਂ ਗ਼ਜ਼ਲ ਦੀ ਸੂਖਮਤਾ, ਨਜ਼ਾਕਤ, ਸਾਦਗੀ, ਸੋਖੀ, ਤਕਰਾਰ ਅਤੇ ਹੋਰ
ਅਨੇਕਾਂ ਅਦਾਵਾਂ ਦਾ ਬਹੁਪੱਖੀ ਨਜ਼ਾਰਾ ਪੇਸ਼ ਕੀਤਾ ਹੈ ਜਿਸ ਨੂੰ ਮੈਂ ਤਹਿ
ਦਿਲੋਂ ਮੁਬਾਰਕਬਾਦ ਕਹਿੰਦਾ ਹਾਂ। ਪਰ ਅਜੇ ਵੀ ਉਸ ਨੇ ਬਹੁਤ ਕੁਝ ਅਣਕਿਹਾ
ਛੱਡ ਦਿੱਤਾ ਹੈ ਤੁਹਾਡੇ ਲਈ, ਮੇਰੇ ਲਈ ਅਤੇ ਆਪਣੇ ਸਭਨਾਂ ਲਈ,
ਬੜਾ ਕੁਝ ਕਹਿ ਲਿਆ ਹੈ ਕਹਿਣ ਨੂੰ ਭਾਵੇਂ ਮੈਂ ਹੁਣ ਤੀਕਰ,
ਬੜਾ ਕੁਝ ਹੈ ਅਜੇ ਜੋ ਅਣਕਿਹਾ ਹੀ ਦਿਲ 'ਚ ਰਹਿੰਦਾ ਹੈ
ਕਾਮਨਾ ਹੈ ਕਿ ਉਸ ਦੇ ਦਿਲ ਵਿਚ ਅਣਕਿਹਾ ਬਾਕੀ ਹੈ ਉਹ ਜਲਦੀ ਹੀ ਉਸ
ਦੇ ਕਲਾਮ ਵਿਚ ਢਲ ਕੇ ਸਾਡੇ ਹਿਰਦਿਆਂ ਨੂੰ ਸਰਸ਼ਾਰ ਕਰੇ।
ਹਰਦਮ ਸਿੰਘ ਮਾਨ ਸਪੈਸ਼ਲ ਰਿਪੋਰਟਰ,
ਬੀ.ਸੀ., ਕੈਨੇਡਾ ਫੋਨ: +1 604 308 6663 ਈਮੇਲ :
maanbabushahi@gmail.com
|
ਕ੍ਰਿਸ਼ਨ
ਭਨੋਟ ਦੇ ਗ਼ਜ਼ਲ ਸੰਗ੍ਰਹਿ ‘ਗਹਿਰੇ ਪਾਣੀਆਂ ਵਿਚ’ ਟੁੱਭੀ ਲਾਉਂਦਿਆਂ
ਹਰਦਮ ਸਿੰਘ ਮਾਨ |
ਪ੍ਰੋ.
ਰਾਮ ਲਾਲ ਭਗਤ ਦਾ ਕਾਵਿ ਸੰਗ੍ਰਹਿ 'ਸਰਦਾਰਨੀਆਂ' ਔਰਤ ਦੀ ਬਹਾਦਰੀ ਦਾ
ਪ੍ਰਤੀਕ ਉਜਾਗਰ ਸਿੰਘ |
ਡਾ.
ਸ਼ਿਆਮ ਸੁੰਦਰ ਦੀਪਤੀ ਦੀ ਪੁਸਤਕ ‘ਇਕ ਭਰਿਆ-ਪੂਰਾ ਦਿਨ’ ਪ੍ਰੇਰਨਾਦਾਇਕ
ਸਵੈ- ਜੀਵਨੀ ਉਜਾਗਰ ਸਿੰਘ |
ਹਰਿਆਣੇ
ਦਾ 2022 ਦਾ ਪੁਸਤਕ ਅਵਲੋਕਨ: ਸੰਖੇਪ ਚਰਚਾ
ਡਾ. ਨਿਸ਼ਾਨ ਸਿੰਘ ਰਾਠੌਰ |
ਸੁਨੀਤਾ
ਸੱਭਰਵਾਲ ਦਾ ‘ਕੁਝ ਹੋਰ ਸੁਣਾ ਸਨੀਤਾ’ ਕਾਵਿ ਸੰਗ੍ਰਹਿ ਭਾਵਨਾਵਾਂ ਦੀ
ਅਦਾਕਾਰੀ ਉਜਾਗਰ ਸਿੰਘ |
ਸੁਖਮਿੰਦਰ
ਸੇਖ਼ੋਂ ਦਾ ਕਹਾਣੀ ਸੰਗ੍ਰਹਿ ‘ਪੈੜਾਂ ਦੀ ਸ਼ਨਾਖ਼ਤ’ ਲੋਕ ਹਿਤਾਂ ਦਾ
ਪਹਿਰੇਦਾਰ ਉਜਾਗਰ ਸਿੰਘ |
ਹਰਪ੍ਰੀਤ
ਰਾਣਾ ਦੀ ਮਿੰਨੀ ਕਹਾਣੀਆਂ ਦੀ ਪੁਸਤਕ ‘ਬਦਲਦੀ ਹਵਾ' ਇੱਕ ਵਿਸ਼ਲੇਸ਼ਣ
ਉਜਾਗਰ ਸਿੰਘ |
ਅਸ਼ੋਕ
ਬਾਂਸਲ ਮਾਨਸਾ ਦੀ ਪੁਸਤਕ ‘ਮਿੱਟੀ ਨੂੰ ਫਰੋਲ ਜੋਗੀਆ’ ਗੀਤ ਸੰਗੀਤ ਦਾ
ਖ਼ਜਾਨਾ ਉਜਾਗਰ ਸਿੰਘ |
ਰਵਿੰਦਰ
ਸਿੰਘ ਸੋਢੀ ਦਾ ‘ਹੁੰਗਾਰਾ ਕੌਣ ਭਰੇ?’ ਕਹਾਣੀ ਸੰਗ੍ਰਹਿ ਬਹੁਰੰਗਾ
ਗੁਲਦਸਤਾ ਉਜਾਗਰ ਸਿੰਘ |
‘ਸਾਹਿਬਜ਼ਾਦਿਆਂ
ਦੇ ਸ਼ਹੀਦੀ ਪ੍ਰਸੰਗ’ ਪੁਸਤਕ ਇਤਿਹਾਸਕ ਦਸਤਾਵੇਜ਼
ਉਜਾਗਰ ਸਿੰਘ |
ਕਮਲਜੀਤ
ਸਿੰਘ ਬਨਵੈਤ ਦੀ ਪੁਸਤਕ ‘ਅੱਧੇ ਪਾਗਲ ਹੋ ਜਾਈਏ’ ਸਮਾਜਿਕਤਾ ਦੀ ਪ੍ਰਤੀਕ
ਉਜਾਗਰ ਸਿੰਘ |
ਗੁਰ
ਤੀਰਥ ਸਾਈਕਲ ਯਾਤਰਾ: ਭਾਈ ਧੰਨਾ ਸਿੰਘ ਚਹਿਲ ਪਟਿਆਲਵੀ
ਉਜਾਗਰ ਸਿੰਘ |
ਲੋਕ
ਇਤਿਹਾਸ ਦੀਆਂ ਪੈੜਾਂ ਦੀ ਨਿਸ਼ਾਨਦੇਹੀ
ਕੇਹਰ ਸ਼ਰੀਫ਼ |
ਜ਼ਾਹਿਦ
ਇਕਬਾਲ ਦੀ ‘ਹੀਰ ਵਾਰਿਸ ਸ਼ਾਹ ਵਿੱਚ ਮਿਲਾਵਟੀ ਸ਼ਿਅਰਾਂ ਦਾ ਵੇਰਵਾ’ ਪੁਸਤਕ
ਪੜਚੋਲ ਉਜਾਗਰ ਸਿੰਘ |
‘ਅੰਬਰੀਂ
ਉੱਡਣ ਤੋਂ ਪਹਿਲਾਂ' - ਇਕ ਚਾਨਣ ਮੁਨਾਰਾ
ਡਾ. ਗੁਰੂਮੇਲ ਸਿੱਧੂ |
ਬੁਰਕੇ
ਵਾਲ਼ੇ ਲੁਟੇਰਿਆਂ ਦੀ ਬਾਤ ਪਾਉਂਦੀ ਗੁਰਚਰਨ ਸੱਗੂ ਦੀ ਪੁਸਤਕ “ਵੇਖਿਆ
ਸ਼ਹਿਰ ਬੰਬਈ” ਸਿ਼ਵਚਰਨ ਜੱਗੀ
ਕੁੱਸਾ |
ਪਰਮਜੀਤ
ਸਿੰਘ ਵਿਰਕ ਦਾ ਕਾਵਿ ਸੰਗ੍ਰਹਿ ‘ਦੱਸ ਨੀ ਕੋਇਲੇ…..’ ਮਾਨਵਤਾ ਦਾ ਪ੍ਰਤੀਕ
ਉਜਾਗਰ ਸਿੰਘ |
ਸੁਖਦੇਵ
ਸਿੰਘ ਦੀ ਪੁਸਤਕ ‘ਜੀਵਨ ਜੁਗਤਾਂ’ ਗੁਰਬਾਣੀ ਦੀ ਸਰਲ ਵਿਆਖਿਆ
ਉਜਾਗਰ ਸਿੰਘ |
ਚਿੱਟਾ
ਤੇ ਕਾਲ਼ਾ: ਰੂਪ ਢਿੱਲੋਂ ਅਮਰਜੀਤ
ਬੋਲਾ |
ਡਾ.
ਰਵਿੰਦਰ ਸਿੰਘ ਸੋਢੀ ਦਾ ਕਾਵਿ ਸੰਗ੍ਰਹਿ ‘ਅੱਧਾ ਅੰਬਰ ਅੱਧੀ ਧਰਤੀ ਸਾਹਿਤਕ
ਵਿਅੰਗ /a> ਉਜਾਗਰ ਸਿੰਘ, ਪਟਿਆਲਾ |
ਡਾ.
ਹਰਬੰਸ ਕੌਰ ਗਿੱਲ ਦਾ ਗ਼ਜ਼ਲ ਸੰਗ੍ਰਹਿ ‘ਰੂਹ ਦੇ ਰੰਗ’ ਸਮਾਜਿਕਤਾ ਦਾ
ਪ੍ਰਤੀਕ ਉਜਾਗਰ ਸਿੰਘ, ਪਟਿਆਲਾ |
ਜਸਮੇਰ
ਸਿੰਘ ਹੋਠੀ ਦੀ ‘ਸਤ ਵਾਰ’ ਸਤ ਦਿਨਾਂ ਦੀ ਗੁਰਮਤਿ ਵਿਆਖਿਆ ਨਿਵੇਕਲੀ
ਪੁਸਤਕ ਉਜਾਗਰ ਸਿੰਘ, ਪਟਿਆਲਾ |
ਡਾ
ਰਤਨ ਸਿੰਘ ਜੱਗੀ ਦੀ ਪੁਸਤਕ ‘ਗੁਰੂ ਨਾਨਕ ਜੋਤਿ ਵਿਕਾਸ’ ਇਤਿਹਾਸਕ
ਦਸਤਾਵੇਜ਼ ਉਜਾਗਰ ਸਿੰਘ, ਪਟਿਆਲਾ
|
ਹਰਦਮ
ਮਾਨ ਦਾ ਗ਼ਜ਼ਲ ਸੰਗ੍ਰਹਿ ‘ਸ਼ੀਸ਼ੇ ਦੇ ਅੱਖਰ’ ਲੋਕਾਈ ਦੇ ਦਰਦ ਦੀ ਦਾਸਤਾਂ
ਉਜਾਗਰ ਸਿੰਘ, ਪਟਿਆਲਾ |
ਕਰਮਵੀਰ
ਸਿੰਘ ਸੂਰੀ ਦਾ ਕਬਜ਼ਾ ਨਾਵਲੇੱਟ ਪਿਆਰ ਤੇ ਸਮਾਜਿਕਤਾ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਕੁਦਰਤ
ਦੇ ਰੰਗਾਂ ਵਿੱਚ ਰੰਗਿਆ ਜਸ ਪ੍ਰੀਤ ਦਾ ਕਾਵਿ ਸੰਗ੍ਰਹਿ : ‘ਪੌਣਾ ਦੀ
ਸਰਗਮ’ ਉਜਾਗਰ ਸਿੰਘ, ਪਟਿਆਲਾ |
ਪਰਵਾਸੀ
ਪੰਜਾਬੀ: ਜਿਨ੍ਹਾ ‘ਤੇ ਮਾਣ ਪੰਜਾਬੀਆਂ ਨੂੰ ਪੁਸਤਕ, ਇੱਕ ਇਤਿਹਾਸਿਕ
ਦਸਤਾਵੇਜ਼ ਉਜਾਗਰ ਸਿੰਘ, ਪਟਿਆਲਾ |
ਡਾ
ਸਤਿੰਦਰ ਪਾਲ ਸਿੰਘ ਦੀ ਪੁਸਤਕ ‘ਸਿੱਖੀ ਸੁੱਖ ਸਾਗਰ’ ਸਹਿਜਤਾ ਤੇ ਵਿਸਮਾਦ
ਦਾ ਸੁਮੇਲ ਉਜਾਗਰ ਸਿੰਘ, ਪਟਿਆਲਾ |
ਸਰਬਜੀਤ
ਸਿੰਘ ਵਿਰਕ ਦੀ ਪੁਸਤਕ ‘ਲਿਖਤੁਮ ਭਗਤ ਸਿੰਘ’ ਸ਼ਹੀਦ ਦੀ ਸੋਚ ਦੀ ਲਖਾਇਕ
ਉਜਾਗਰ ਸਿੰਘ, ਪਟਿਆਲਾ |
ਸਹਿਜਪ੍ਰੀਤ
ਸਿੰਘ ਮਾਂਗਟ ਦਾ ਕਾਵਿ ਸੰਗ੍ਰਹਿ ‘ਸਹਿਜਮਤੀਆਂ’ ਸਮਾਜਿਕ ਸਰੋਕਾਰਾਂ ਦਾ
ਪ੍ਰਤੀਕ ਉਜਾਗਰ ਸਿੰਘ, ਪਟਿਆਲਾ |
ਸਤਿੰਦਰ
ਸਿੰਘ ਨੰਦਾ ਦੀ ਪੁਸਤਕ ‘ਰੰਗ ਤਮਾਸ਼ੇ’ ਅਨੇਕਾਂ ਰੰਗਾਂ ਦੀ ਖ਼ੁਸ਼ਬੂ
ਉਜਾਗਰ ਸਿੰਘ, ਪਟਿਆਲਾ |
ਗੁਰਭਜਨ
ਗਿੱਲ ਦੀ ਪੁਸਤਕ ‘ਪਿੱਪਲ ਪੱਤੀਆਂ’ ਦੇ ਗੀਤ ਸਮਾਜਿਕਤਾ ਦੀ ਤਰਜ਼ਮਾਨੀ
ਉਜਾਗਰ ਸਿੰਘ, ਪਟਿਆਲਾ |
ਅਰਜ਼ਪ੍ਰੀਤ
ਦਾ ਕਾਵਿ ਸੰਗ੍ਰਹਿ ‘ਸੁਰਮੇ ਦੇ ਦਾਗ਼’ ਮੁਹੱਬਤ ਤੇ ਸਮਾਜਿਕ ਸਰੋਕਾਰਾਂ ਦਾ
ਸੁਮੇਲ ਉਜਾਗਰ ਸਿੰਘ, ਪਟਿਆਲਾ |
ਸੁਖਦੇਵ
ਸਿੰਘ ਸ਼ਾਂਤ ਦੀ ‘ਗੁਰਮਤਿ ਦ੍ਰਿਸ਼ਟੀ’ ਖੋਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ |
ਸ਼ਬਦ
ਸਿਰਜਣਹਾਰੇ-2 ਸਮਾਜਿਕ ਸਰੋਕਾਰਾਂ ਦਾ ਪ੍ਰਤੀਨਿਧ ਕਵਿ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ |
ਹਰੀ ਸਿੰਘ ਵਿਰਕ ਦੀ ਪੁਸਤਕ ‘ਸਹਾਰੀ ਦੇ ਵਿਰਕਾਂ ਦਾ ਇਤਿਹਾਸ' ਚੰਗਾ ਉਦਮ
ਉਜਾਗਰ ਸਿੰਘ, ਪਟਿਆਲਾ |
ਗੁਰਮੀਤ
ਸਿੰਘ ਪਲਾਹੀ ਦਾ ਕਾਵਿ ਸੰਗ੍ਰਹਿ ‘ਕੁੱਝ ਤਾਂ ਬੋਲ’ ਬਗ਼ਾਬਤੀ ਸੁਰਾਂ ਦਾ
ਪੁਲੰਦਾ ਉਜਾਗਰ ਸਿੰਘ, ਪਟਿਆਲਾ |
ਪ੍ਰੋ
ਜਸਵੰਤ ਸਿੰਘ ਗੰਡਮ ਦੀ ਪੁਸਤਕ ‘ਸੁੱਤੇ ਸ਼ਹਿਰ ਦਾ ਸਫ਼ਰ’ ਜ਼ਿੰਦਗੀ ਦੇ ਤਜਰਬੇ
ਦਾ ਚਿੰਤਨ/a> ਉਜਾਗਰ ਸਿੰਘ,
ਪਟਿਆਲਾ |
ਸੁਰਿੰਦਰ
ਸਿੰਘ ਜੱਬਲ ਦੀ ਪੁਸਤਕ ‘ਚਾਚਾ ਵੈਨਕੂਵਰੀਆ’ ਸਿੱਖ ਮਸਲਿਆਂ ‘ਤੇ ਤਿੱਖੀ
ਚੋਭ ਉਜਾਗਰ ਸਿੰਘ, ਪਟਿਆਲਾ |
ਨਰਿੰਦਰਪਾਲ
ਕੌਰ ਦਾ ਕਾਵਿ ਸੰਗ੍ਰਹਿ ‘ਕਸ਼ੀਦ’ ਰਹੱਸਵਾਦ ਅਤੇ ਵਿਸਮਾਦ ਦਾ ਗੋਹੜਾ
ਉਜਾਗਰ ਸਿੰਘ, ਪਟਿਆਲਾ |
ਪੰਜਾਬੀ
ਪੱਤਰਕਾਰੀ ਦਾ ਰੌਸ਼ਨ ਮੀਨਾਰ : ਕੌਮਾਂਤਰੀ ਪੱਤਰਕਾਰ ਨਰਪਾਲ ਸਿੰਘ ਸ਼ੇਰਗਿੱਲ
ਉਜਾਗਰ ਸਿੰਘ, ਪਟਿਆਲਾ |
400
ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ
‘ਲੋਕ-ਨਾਇਕ ਗੁਰੂ ਤੇਗ
ਬਹਾਦਰ’ ਡਾ ਰਤਨ ਸਿੰਘ ਜੱਗੀ ਦੀ ਵਿਲੱਖਣ ਪੁਸਤਕ -
ਉਜਾਗਰ ਸਿੰਘ, ਪਟਿਆਲਾ |
‘ਕਵਿਤਾ
ਦੇ ਵਿਹੜੇ’ ਪੁਸਤਕ ਪੰਜਾਬੀ ਪਾਠਕਾਂ ਲਈ ਵਰਦਾਨ ਸਾਬਤ ਹੋਵੇਗੀ
ਉਜਾਗਰ ਸਿੰਘ, ਪਟਿਆਲਾ |
ਡਾ
ਹਰਕੇਸ਼ ਸਿੰਘ ਸਿੱਧੂ ਦੀ ਮੇਰੇ ਸੁਪਨੇ ਮੇਰੇ ਗੀਤ ਪੁਸਤਕ: ਨਵਾਂ ਸਮਾਜ
ਸਿਰਜਣ ਦੀ ਹੂਕ ਉਜਾਗਰ ਸਿੰਘ,
ਪਟਿਆਲਾ |
ਪਰਮਜੀਤ
ਪਰਮ ਦੀ ਸਵੈ ਜੀਵਨੀ ‘ਧੁੱਪਾਂ ਤੇ ਛਤਰੀਆਂ’ ਜਦੋਜਹਿਦ ਦੀ ਦਾਸਤਾਂ
ਉਜਾਗਰ ਸਿੰਘ, ਪਟਿਆਲਾ |
ਡਾ
ਮਦਨ ਲਾਲ ਹਸੀਜਾ ਦੀ ਪੁਸਤਕ ‘ਉਦੀਯਮਾਨ ਬਹਾਵਲਪੁਰ ਸਮਾਜ’ ਇਤਿਹਾਸਕ
ਦਸਤਾਵੇਜ਼ ਉਜਾਗਰ ਸਿੰਘ, ਪਟਿਆਲਾ |
ਗੁਰਮੀਤ
ਸਿੰਘ ਪਲਾਹੀ ਦੀ ਪੰਜਾਬ ਡਾਇਰੀ - 2021 ਪੱਤਰਕਾਰੀ ਦਾ ਬਿਹਤਰੀਨ ਨਮੂਨਾ
ਉਜਾਗਰ ਸਿੰਘ, ਪਟਿਆਲਾ |
ਸੁਰਜੀਤ
ਦੀ ਪੁਸਤਕ ‘ਪਰਵਾਸੀ ਪੰਜਾਬੀ ਸਾਹਿਤ’ (ਸ਼ਬਦ ਤੇ ਸੰਬਾਦ) ਨਿਵੇਕਲਾ
ਉਪਰਾਲਾ ਉਜਾਗਰ ਸਿੰਘ, ਪਟਿਆਲਾ |
|
|
ਨਕਸਲਵਾਦ
ਅਤੇ ਪੰਜਾਬੀ ਨਾਵਲ ਸਿਆਸੀ ਅਵਚੇਤਨ : ਸਤਿੰਦਰ ਪਾਲ ਸਿੰਘ ਬਾਵਾ ਦੀ ਖੋਜੀ
ਪੁਸਤਕ ਉਜਾਗਰ ਸਿੰਘ, ਪਟਿਆਲਾ |
"ਚੰਨ
ਅਜੇ ਦੂਰ ਹੈ" ਗ਼ਜ਼ਲ ਸੰਗ੍ਰਹਿ ਮੁਹੱਬਤ ਅਤੇ ਸਮਾਜਿਕ ਸਰੋਕਾਰਾਂ ਦਾ ਸੁਮੇਲ
ਉਜਾਗਰ ਸਿੰਘ, ਪਟਿਆਲਾ |
ਸਤਵਿੰਦਰ
ਸਿੰਘ ਧੰਨੋਆ ਦਾ ਕਾਵਿ ਸੰਗ੍ਰਹਿ: ‘ਜਿੰਦ ਭੱਠੀ ਦੇ ਦਾਣੇ’ ਬਿਰਹਾ ਅਤੇ
ਮੁਹੱਬਤ ਦਾ ਸੁਮੇਲ ਉਜਾਗਰ ਸਿੰਘ,
ਪਟਿਆਲਾ |
ਮੈਂ
‘ਵਰਿਆਮ ਸਿੰਘ ਸੇਖ਼ੋਂ ਪੁਸ਼ਤਾਂ ਤੇ ਪਤਵੰਤੇ’ ਪੁਸਤਕ ਕਿਉਂ ਲਿਖੀ? /a>
ਉਜਾਗਰ ਸਿੰਘ, ਪਟਿਆਲਾ |
‘ਕਾਲ਼ੀ
ਮਿੱਟੀ ਲਾਲ ਲਹੂ’ ਕਹਾਣੀ ਸੰਗ੍ਰਹਿ : ਰੁਮਾਂਸਵਾਦ ਅਤੇ ਸਮਾਜਿਕਤਾ ਦਾ
ਸੁਮੇਲ ਉਜਾਗਰ ਸਿੰਘ, ਪਟਿਆਲਾ |
ਰਾਵਿੰਦਰ
ਸਿੰਘ ਸੋਢੀ ਦਾ ਨਾਟਕ ਜਿਥੇ ਬਾਬਾ ਪੈਰ ਧਰੇ:ਲੋਕਾਈ ਨੂੰ ਸਿੱਧੇ ਰਸਤੇ
ਪਾਉਣ ਦਾ ਉਦਮ ਉਜਾਗਰ ਸਿੰਘ,
ਪਟਿਆਲਾ |
ਗੁਰਭਜਨ
ਗਿੱਲ ਦਾ ਕਾਵਿ ਸੰਗ੍ਰਹਿ ਚਰਖ਼ੜੀ : ਸਮਾਜਿਕ ਚਿੰਤਵਾਂ ਦਾ ਗਲੋਟਾ
ਉਜਾਗਰ ਸਿੰਘ, ਪਟਿਆਲਾ |
‘ਪਟਿਆਲਾ
ਦਾ ਸੰਖੇਪ ਇਤਿਹਾਸ ਅਤੇ ਉਘੇ ਵਸਨੀਕ’ ਅਵਤਾਰ ਸਿੰਘ ਦੀ ਖ਼ੋਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ |
ਡਾ
ਰਤਨ ਸਿੰਘ ਜੱਗੀ ਦੀ ਪੁਸਤਕ ਗੁਰੂ ਨਾਨਕ ਬਾਣੀ ਪਾਠ ਤੇ ਵਿਆਖਿਆ ਸੱਚੀ
ਸ਼ਰਧਾਂਜ਼ਲੀ ਉਜਾਗਰ ਸਿੰਘ, ਪਟਿਆਲਾ |
ਰਾਜ
ਲਾਲੀ ਬਟਾਲਾ ਦਾ ਗ਼ਜ਼ਲ ਸੰਗ੍ਰਹਿ ‘‘ਲਾਲੀ’’ ਮਨੁੱਖਤਾ ਦੇ ਦਰਦ ਦੀ ਦਾਸਤਾਨ
ਉਜਾਗਰ ਸਿੰਘ, ਪਟਿਆਲਾ |
ਸੁਭਾਸ਼
ਸ਼ਰਮਾ ਨੂਰ ਦਾ ਕਾਵਿ ਸੰਗ੍ਰਹਿ ਕਿਤਾਬ-ਏ-ਜ਼ਿੰਦਗੀ ਮੁਹੱਬਤੀ ਦਾਸਤਾਂ
ਉਜਾਗਰ ਸਿੰਘ, ਪਟਿਆਲਾ |
ਦਲੀਪ
ਸਿੰਘ ਵਾਸਨ ਦੀ ਪੁਸਤਕ ਜੀਵਨ ਇਕ ਸਚਾਈ: ਜੀਵਨ ਦੀ ਜਾਚ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਕੰਵਰ
ਦੀਪ ਦਾ ਮਨ ਰੰਗੀਆਂ ਚਿੜੀਆਂ: ਵਿਸਮਾਦੀ ਕਵਿਤਾਵਾਂ ਦਾ ਕਾਵਿ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ |
ਸੁਖਦੇਵ
ਸਿੰਘ ਸ਼ਾਂਤ ਦਾ ਨਵਾਂ ਆਦਮੀ ਮਿੰਨੀ ਕਹਾਣੀ ਸੰਗ੍ਰਹਿ ਸਮਾਜਿਕ ਸਰੋਕਾਰਾਂ
ਦਾ ਪ੍ਰਤੀਕ ਉਜਾਗਰ ਸਿੰਘ, ਪਟਿਆਲਾ |
ਗੁਰਭਜਨ
ਗਿੱਲ ਦਾ ਗ਼ਜ਼ਲ ਸੰਗ੍ਰਹਿ ਸੁਰਤਾਲ: ਪੰਜਾਬੀ ਵਿਰਾਸਤ ਦਾ ਸ਼ੀਸ਼ਾ
ਉਜਾਗਰ ਸਿੰਘ, ਪਟਿਆਲਾ |
‘ਕਿਸਾਨ
ਅੰਦੋਲਨ ਸਮੁੰਦਰੋਂ ਪਾਰ ਤੇਰੇ ਨਾਲ’ ਪੁਸਤਕ ਪ੍ਰਵਾਸੀਆਂ ਦੇ ਸਮਰਥਨ ਦੀ
ਪ੍ਰਤੀਕ ਉਜਾਗਰ ਸਿੰਘ, ਪਟਿਆਲਾ
|
ਦਰਦ
ਜਾਗਦਾ ਹੈ: ਭੁਪਿੰਦਰ ਸਿੰਘ ਸੱਗੂ
ਡਾ. ਨਿਸ਼ਾਨ ਸਿੰਘ ਰਾਠੌਰ |
ਮਜਬੂਰੀ,
ਲਾਚਾਰੀ, ਬੇਵੱਸੀ ਅਤੇ ਔਰਤ ਦੀ ਤ੍ਰਾਸਦੀ ਦੀ ਬਾਤ ਪਾਉਂਦੀ ਹੈ
"ਕੱਠਪੁਤਲੀਆਂ" ਸਿ਼ਵਚਰਨ ਜੱਗੀ
ਕੁੱਸਾ |
ਸਮੀਖਿਆ:
ਨਾਵਲ "ਦਰਦ ਕਹਿਣ ਦਰਵੇਸ਼" ਮਨਦੀਪ
ਕੌਰ ਭੰਮਰਾ |
ਸ਼ਿਵਚਰਨ
ਜੱਗੀ ਕੁੱਸਾ ਦਾ ਨਵਾਂ ਨਾਵਲ "ਦਰਦ ਕਹਿਣ ਦਰਵੇਸ਼" ਮਾਰਕੀਟ 'ਚ
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ |
ਬਿੰਦਰ
ਕੋਲੀਆਂ ਵਾਲ ਦੇ ਕਾਵਿ ਸੰਗ੍ਰਹਿ "ਅਧੂਰਾ ਸਫ਼ਰ" ਤੇ ਇਕ ਸਰਸਰੀ ਝਾਤ
ਰਵੇਲ ਸਿੰਘ ਇਟਲੀ |
ਰਾਮ
ਲਾਲ ਭਗਤ ਦਾ ਕਾਵਿ ਸੰਗ੍ਰਹਿ "ਸ਼ਹਿਜ਼ਾਦੀਆਂ" ਇਸਤਰੀ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
'ਇਹ
ਪਰਿੰਦੇ ਸਿਆਸਤ ਨਹੀਂ ਜਾਣਦੇ' ਉਜਾਗਰ ਸਿੰਘ, ਪਟਿਆਲਾ |
ਅੰਕਲ
ਟੌਮ ਦੀ ਝੌਪੜੀ ਬਿੱਟੂ ਖੰਗੂੜਾ,
ਲੰਡਨ |
ਡਾ
ਗੁਰਸ਼ਰਨ ਕੌਰ ਜੱਗੀ ਦੀ ਪੁਸਤਕ ਗੁਰਮਤਿ ਵਿਚਾਰਧਾਰਾ ਪਾਠਕਾਂ ਲਈ ਮਾਰਗ
ਦਰਸ਼ਨ ਉਜਾਗਰ ਸਿੰਘ, ਪਟਿਆਲਾ
|
ਭੁੱਬਲ
ਦੀ ਅੱਗ ਨਾਟਕ ਦਲਿਤ ਅਤੇ ਛੋਟੇ ਕਿਸਾਨਾਂ ਦੀ ਤ੍ਰਾਸਦੀ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਨਾਨਕ
ਸਿੰਘ ਇਕ ਪੁਨਰ-ਮੁਲਾਂਕਣ ਪੁਸਤਕ : ਨਾਨਕ ਸਿੰਘ ਦੇ ਸਾਹਿਤਕ ਵਿਅਕਤਿਵ ਦਾ
ਸ਼ੀਸ਼ਾ ਉਜਾਗਰ ਸਿੰਘ, ਪਟਿਆਲਾ |
ਡਾ
ਸੋਨੀਆਂ ਦੀ ਪੁਸਤਕ ‘ਧੁੰਦ’ ਸਿੱਖ ਧਰਮ ਵਿਚ ਆਈ ਗਿਰਾਵਟ ਤੇ ਚਿੰਤਾ ਦਾ
ਪ੍ਰਗਟਾਵਾ ਉਜਾਗਰ ਸਿੰਘ, ਪਟਿਆਲਾ |
ਅਨਮੋਲ
ਕੌਰ ਦਾ ਕਹਾਣੀ ਸੰਗ੍ਰਹਿ ‘‘ਜ਼ਮੀਰ’’ ਲੋਕ ਅਰਪਣ
ਸਮਨਦੀਪ ਖੀਵਾ, ਭੀਖੀ |
ਡਾਇਰੈਕਟਰ
ਭਾਸ਼ਾ ਵਿਭਾਗ ਵਲੋਂ ਨਾਮਵਰ ਸ਼ਾਇਰ ਘੇਸਲ ਦੀ ਪੁਸਤਕ 'ਯਾਦਾਂ ਦੇ ਘੁੱਟ'
ਲੋਕ-ਅਰਪਣ ਪ੍ਰੀਤਮ ਲੁਧਿਆਣਵੀ,
ਚੰਡੀਗੜ੍ਹ |
ਹਰਪ੍ਰੀਤ
ਸਿੰਘ ਰਾਣਾ ਦੀ ਮਿੰਨੀ ਕਹਾਣੀਆਂ ਦੀ ਪੁਸਤਕ ਤਤਕਾਲ ਸਮਾਜਿਕ ਵਰਤਾਰੇ ਦਾ
ਪ੍ਰਤੀਕ ਉਜਾਗਰ ਸਿੰਘ, ਪਟਿਆਲਾ
|
ਸੰਸਾਰ
ਪੱਧਰ ਦੇ ਸਮਾਜਿਕ ਆਰਥਿਕ ਸਰੋਕਾਰਾਂ ਦੀ ਗੱਲ ਕਰਦੀ ਕਿਤਾਬ 'ਪੂੰਜੀਵਾਦ
ਬਨਾਮ ਕੈਨੇਡੀਅਨ ਸਮਾਜ' ਬਲਜਿੰਦਰ
ਸੰਘਾ, ਕਨੇਡਾ |
ਉਦੀਪਨ
ਸਾਹਿਤਕ ਚਿੱਠੀਆਂ ਸਾਹਿਤਕ ਖ਼ਜਾਨੇ ਦੇ ਸੰਬਾਦ ਦਾ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ |
ਪਰਮਵੀਰ
ਜ਼ੀਰਾ ਦਾ ਪੁਸਤਕ ਪਰਵਾਜ਼ ਮਾਂ ਦੇ ਪਿਆਰ ਤੋਂ ਵਿਹੂਣੀ ਬਹਾਦਰ ਲੜਕੀ ਦੀ
ਕਹਾਣੀ ਉਜਾਗਰ ਸਿੰਘ, ਪਟਿਆਲਾ
|
ਹਰੀ
ਸਿੰਘ ਦੀ ਜੀਵਨ ਸ਼ੈਲੀ ਉਸਦੀ ਸੈ ਜੀਵਨੀ ਵਾਲੀ ਪੁਸਤਕ “ਲੁਕਿੰਗ ਬੈਕ ਵਿਦ
ਡੀਲਾਈਟ” ਰਾਹੀਂ ਡਾ.ਸਾਥੀ
ਲੁਧਿਆਣਵੀ, ਲੰਦਨ |
ਕਹਾਣੀ-
ਸੰਗ੍ਰਹਿ ‘ਉਮਰੋਂ ਲੰਮੀ ਉਡੀਕ’ ਲੋਕ- ਅਰਪਣ
ਡਾ. ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ
|
ਮੋਤੀ ਪੰਜ ਦਰਿਆਵਾਂ
ਦਾ ਪੁਸਤਕ ਲਹਿੰਦੇ ਅਤੇ ਚੜ੍ਹਦੇ ਪੰਜਾਬ ਦਰਮਿਆਨ ਸਾਹਿਤਕ ਕੜੀ ਬਣੇਗੀ
ਉਜਾਗਰ ਸਿੰਘ, ਪਟਿਆਲਾ
|
ਕੁਲਵੰਤ
ਖਨੌਰੀ ਦੀ ਪਿਆਰ ਪੰਘੂੜਾ ਪੁਸਤਕ ਬੱਚਿਆਂ ਲਈ ਪ੍ਰੇਰਨਾ ਸਰੋਤ
ਉਜਾਗਰ ਸਿੰਘ, ਪਟਿਆਲਾ |
ਲੇਖ਼ਕ
ਮੋਹਨ ਸਿੰਘ ਔਜਲਾ ਦੀ ਸਮੁੱਚੀ ਲਿਖ਼ਤ ਦਾ ਗੰਭੀਰ ਅਧਿਐਨ ਕਰਦੀ ਪੁਸਤਕ
'ਪ੍ਰੋ.ਮੋਹਨ ਸਿੰਘ ਔਜਲਾ ਦੀ ਸਾਹਿਤਕ ਪਰਵਾਜ਼'
ਬਲਜਿੰਦਰ ਸੰਘਾ, ਕਨੇਡਾ |
ਗੁਰਿੰਦਪਾਲ
ਸਿੰਘ ਜੋਸਨ ਦੀ ਪੁਸਤਕ ‘‘ਸਾਰਾਗੜੀ ਸਾਕਾ ਅਦੁੱਤੀ ਜੰਗੀ ਮਿਸਾਲ ’’
ਇਤਿਹਾਸਕ ਦਸਤਾਵੇਜ
ਉਜਾਗਰ ਸਿੰਘ, ਪਟਿਆਲਾ |
ਸਮਾਜਿਕ
ਸਰੋਕਾਰਾਂ, ਰੋਮਾਂਸਵਾਦ ਅਤੇ ਔਰਤਾਂ ਦੇ ਦਰਦਾਂ ਦੀ ਕਵਿਤਰੀ ਬੀਬੀ ਜੌਹਰੀ
ਉਜਾਗਰ ਸਿੰਘ, ਪਟਿਆਲਾ |
ਪਰਵਾਸ
ਤੇ ਢੌਂਗ ਦਾ ਸੱਚ ਨਾਵਲ ‘ਕੁੜੀ ਕੈਨੇਡਾ ਦੀ’
ਡਾ. ਪ੍ਰਿਥਵੀ ਰਾਜ ਥਾਪਰ,
|
ਰਾਮ
ਲਾਲ ਭਗਤ ਦੀ ਪੁਸਤਕ ਨੂੰਹਾਂ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਸਿੱਖ
ਫ਼ੌਜੀਆਂ ਦੀ ਬਹਾਦਰੀ ਦੀ ਦਸਤਾਵੇਜ:ਇਟਲੀ ਵਿੱਚ ਸਿੱਖ ਫ਼ੌਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ |
ਪਰਮਜੀਤ
ਪਰਮ ਦੇ ਚੰਡੀਗੜ ਦੇ ਬੇਸ਼ਕੀਮਤੀ ਹੀਰੇ: ਨੌਜਵਾਨਾ ਲਈ ਪ੍ਰੇਰਨਾਦਾਇਕ
ਉਜਾਗਰ ਸਿੰਘ, ਪਟਿਆਲਾ |
ਹਰਜੋਤ
ਸਿੰਘ ਹੈਪੀ ਦੀ ਨਿਕੰਮੀ ਔਲਾਦ: ਨੌਜਵਾਨਾ ਲਈ ਪ੍ਰੇਰਨਾਦਾਇਕ ਪੁਸਤਕ
ਉਜਾਗਰ ਸਿੰਘ, ਪਟਿਆਲਾ |
ਬਲਜੀਤ
ਕੌਰ ਸਵੀਟੀ ਦੀ ਪੁਸਤਕ ‘‘ਤਰੇਲਾਂ ਪ੍ਰੀਤ ਦੀਆਂ’’ ਰੁਮਾਂਸਵਾਦ ਅਤੇ
ਬ੍ਰਿਹਾ ਦਾ ਸੁਮੇਲ
ਉਜਾਗਰ ਸਿੰਘ, ਪਟਿਆਲਾ |
ਅਮਰਿੰਦਰ
ਸਿੰਘ ਸੋਹਲ ਦੀ ਪੁਸਤਕ ਨੈਣਾਂ ਵਿਚਲਾ ਟਾਪੂ ਸਮਾਜਿਕ ਸਰੋਕਾਰਾਂ ਦੀ ਅਵਾਜ਼
ਉਜਾਗਰ ਸਿੰਘ, ਪਟਿਆਲਾ |
ਪੰਜਾਬੀਆਂ
ਦੇ ਰਾਜਦੂਤ ਨਰਪਾਲ ਸਿੰਘ ਸ਼ੇਰਗਿਲ ਦੀ ਸ਼੍ਰੀ ਗੁਰੂ ਗੋਬਿੰਦ ਸਿੰਘ ਨੂੰ
ਸ਼ਰਧਾਂਜਲੀ
ਉਜਾਗਰ ਸਿੰਘ, ਪਟਿਆਲਾ |
ਸਿਰਜਣਦੀਪ
ਕੌਰ ਉਭਾ ਦੀ ਪੁਸਤਕ ‘‘ਜਿੱਤ’’ ਹਾਰ ਨੂੰ ਜਿੱਤ ਵਿਚ ਬਦਲਣ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਪਾਲੀ
ਖ਼ਾਦਿਮ ਦੀ ਪੁਸਤਕ ਸਵੈ ਦੀ ਤਸਦੀਕ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਪੰਜਵਾਂ
ਥੰਮ ਮਿੰਨੀ ਕਹਾਣੀ ਸੰਗ੍ਰਹਿ ਇੱਕ ਅਧਿਐਨ
ਉਜਾਗਰ ਸਿੰਘ, ਪਟਿਆਲਾ |
ਡਾ.
ਦਰਸ਼ਨ ਵੱਲੋਂ ਸੰਪਾਦਿਤ 'ਸਾਹਿਤ ਤੇ ਸੰਬਾਦ' ਪੁਸਤਕ ਨਵੇਂ ਲੇਖਕਾਂ ਲਈ
ਪ੍ਰੇਰਨਾ ਸਰੋਤ
ਉਜਾਗਰ ਸਿੰਘ, ਪਟਿਆਲਾ |
ਰਣਜੀਤ
ਸਿੰਘ ਭਿੰਡਰ ਦੀ ਪੁਸਤਕ ‘‘ਸਮਾਂ ਤੇ ਸੁਪਨੇ’’ ਅਧੂਰੇ ਅਹਿਸਾਸਾਂ ਦੀ
ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਸੁਰਿੰਦਰ
ਸੈਣੀ ਦੀ ਪੁਸਤਕ ‘‘ਮਿੱਤਰ ਪਿਆਰੇ ਨੂੰ’’ ਬਿਰਹਾ ਦੀਆਂ ਮਹਿਕਾਂ ਦੀ
ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਪੱਤਰਕਾਰੀ
ਅਤੇ ਸਾਹਿਤ ਦਾ ਸੁਮੇਲ : ਸ਼ਰਨਜੀਤ ਬੈਂਸ
ਉਜਾਗਰ ਸਿੰਘ, ਪਟਿਆਲਾ |
ਅਨਮੋਲ
ਕੌਰ ਦਾ ਨਾਵਲ ‘‘ਕੁੜੀ ਕੈਨੇਡਾ ਦੀ’’ ਪੰਜਾਬੀ ਮਾਨਸਿਕਤਾ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ |
ਬਿੰਦਰ
“ਕੋਲੀਆਂ ਵਾਲ”ਦੇ ਪਲੇਠੇ ਨਾਵਲ” ਅਣ ਪਛਾਤੇ ਰਾਹਾਂ ਦੇ ਪਾਂਧੀ” ਤੇ ਇੱਕ
ਪੇਤਲੀ ਜੇਹੀ ਝਾਤ
ਰਵੇਲ ਸਿੰਘ, ਇਟਲੀ |
ਰਾਜਵਿੰਦਰ
ਕੌਰ ਜਟਾਣਾ ਦੀ ਸਰਸਰਾਹਟ ਪੈਦਾ ਕਰਨ ਵਾਲੀ ਪੁਸਤਕ ‘‘ਆਹਟ’’
ਉਜਾਗਰ ਸਿੰਘ, ਪਟਿਆਲਾ |
ਬਾਬੂ
ਸਿੰਘ ਰੈਹਲ ਦਾ‘‘ਹਨੇਰਾ ਪੀਸਦੇ ਲੋਕ’’ਕਹਾਣੀ ਸੰਗ੍ਰਿਹ ਆਰਥਿਕ ਬਖੇੜੇ ਦਾ
ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਕਮਲਜੀਤ
ਕੌਰ ਕਮਲ ਦੀ ਪੁਸਤਕ ‘‘ਫੁੱਲ ਤੇ ਕੁੜੀਆਂ’’ ਇੱਕ ਸਿੱਕੇ ਦੇ ਦੋ ਪਾਸੇ
ਉਜਾਗਰ ਸਿੰਘ, ਪਟਿਆਲਾ |
ਸੁਖਰਾਜ
ਸਿੰਘ “ਬਰਾੜ” ਦੇ ਪਲੇਠੇ ਕਾਵਿ ਸੰਗ੍ਰਿਹ “ਦਾਣੇ” ਤੋਂ ਝਲਕਦੀ ਹੈ ਉੱਸ ਦੀ
ਕਾਵਿ ਚੇਤਨਾ
ਰਵੇਲ ਸਿੰਘ ਇਟਲੀ |
ਬਲਜਿੰਦਰ
ਸੰਘਾ ਦੀਆਂ ਲੰਮੀਆਂ ਸਾਹਿਤਕ ਪੁਲਾਂਘਾਂ
ਉਜਾਗਰ ਸਿੰਘ, ਪਟਿਆਲਾ |
ਕੁੜੀ
ਕੈਨੇਡਾ ਦੀ’ ਨਾਵਲ ਵੱਖਰੀ ਸੁਰ ਵਾਲਾ
ਜਸਵੀਰ ਰਾਣਾ, ਸੰਗਰੂਰ |
ਦੇਸ
ਭਗਤੀ ਅਤੇ ਸਮਾਜਿਕ ਸਰੋਕਾਰਾਂ ਦੇ ਗੀਤਾਂ ਦਾ ਰਚੇਤਾ ਸੁਖਪਾਲ ਪਰਮਾਰ
ਉਜਾਗਰ ਸਿੰਘ, ਪਟਿਆਲਾ
|
ਸੰਤ
ਭਿੰਡਰਾਂਵਾਲੇ ਦੇ ਰੂ-ਬ-ਰੁ ਜੂਨ 84 ਦੀ ਪੱਤਰਕਾਰੀ ਪੁਸਤਕ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ |
ਅਮਨਦੀਪ
ਸਿੰਘ ਦਾ ਨਵਪ੍ਰਕਾਸ਼ਿਤ ਕਾਵਿ ਸੰਗ੍ਰਹਿ "ਕੰਕਰ ਪੱਥਰ"
- ਡਾ. ਡੀ. ਪੀ.
ਸਿੰਘ |
ਕਣੀਆਂ'
ਕਾਵਿ-ਸੰਗ੍ਰਹਿ ਦੀਆਂ ਨਜ਼ਮਾਂ ਨਾਲ ਸਾਂਝ – ਸੁਖਵਿੰਦਰ ਅੰਮ੍ਰਿਤ |
ਡਾ.ਗੁਰਮਿੰਦਰ
ਸਿੱਧੂ ਦੀ ਕਿਤਾਬ ' ਕਹਿ ਦਿਓ ਉਸ ਕੁੜੀ ਨੂੰ ' ਰਿਲੀਜ਼ |
ਕੋਮਲ
ਕਲਾ ਅਤੇ ਕਵਿਤਾ ਦਾ ਸੁਮੇਲ- ਸੈਂਡੀ ਗਿੱਲ ਦੀ ਪੁਸਤਕ "ਨੀ ਮਾਂ"
ਉਜਾਗਰ ਸਿੰਘ, ਪਟਿਆਲਾ |
ਪਰਵਾਸੀ
ਜੀਵਨ ਅਤੇ ਸਾਹਿਤ ਦਾ ਮਾਰਮਿਕ ਮੁਲਾਂਕਣ
ਡਾ.ਲਕਸ਼ਮੀ ਨਰਾਇਣ ਭੀਖੀ, ਪਟਿਆਲਾ |
ਸੜਕਛਾਪ
ਸ਼ਾਇਰੀ ਪ੍ਰਕ੍ਰਿਤੀ ਅਤੇ ਇਨਸਾਨੀਅਤ ਦੀ ਕਵਿਤਾ
ਉਜਾਗਰ ਸਿੰਘ, ਪਟਿਆਲਾ |
ਡਾ
ਗੁਰਮਿੰਦਰ ਸਿੱਧੂ ਦੀ ਕਿਤਾਬ ' ਧੀਆਂ ਨਾਲ ਜੱਗ ਵਸੇਂਦਾ ' ਲੋਕ-ਅਰਪਣ |
"ਨਿੱਕੀਆਂ
ਪੰਜਾਬੀ ਮੁਹੱਬਤੀ ਬੋਲੀਆਂ" - ਸੰਗ੍ਹਿ ਕਰਤਾ- ਜਨਮੇਜਾ ਸਿੰਘ ਜੌਹਲ
ਡਾ. ਜਗੀਰ ਸਿੰਘ ਨੂਰ, ਫਗਵਾੜਾ |
ਮਿੱਟੀ
ਦਾ ਮੋਹ - ਗੁਰਚਰਨ ਸਿੰਘ ਦਿਲਬਰ
ਬਿਕਰਮਜੀਤ ਨੂਰ, ਬਰਨਾਲਾ |
ਅੱਥਰੀ
ਪੀੜ ਦੀ ਲੇਖਿਕਾ ਅਤੇ ਮੁਹੱਬਤਾਂ ਦੀ ਵਣਜਾਰਨ ਸੁਰਿੰਦਰ ਸੈਣੀ
ਉਜਾਗਰ ਸਿੰਘ, ਪਟਿਆਲਾ |
ਸਮਾਜ
ਸੇਵਿਕਾ ਕਵਿਤਰੀ: ਲਵੀਨ ਕੌਰ ਗਿੱਲ
ਉਜਾਗਰ ਸਿੰਘ, ਪਟਿਆਲਾ |
ਅਨਮੋਲ
ਕੌਰ ਦੀ ‘ਕੈਨੇਡਾ ਦੀ ਕੁੜੀ’ ਨੂੰ ਖੁਸ਼ਆਮਦੀਦ
ਡਾ. ਹਰਜਿੰਦਰ ਸਿੰਘ ਵਾਲੀਆਂ |
ਸਤਨਾਮ
ਚੌਹਾਨ ਦੀ ਪੁਸਤਕ ‘ਕਹੋ ਤਿਤਲੀਆਂ ਨੂੰ’ ਇਸਤਰੀ ਦੀ ਮਾਨਸਿਕਤਾ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਸ਼ਬਦਾਂ
ਦੇ ਸ਼ਗਨਾਂ ਦੀ ਤਾਕਤ - ਡਾ.ਗੁਰਮਿੰਦਰ ਸਿੱਧੂ ਦੀਆਂ 'ਚੌਮੁਖੀਆ ਇਬਾਰਤਾਂ ’
ਕਮਲ ਦੁਸਾਂਝ, ਮੋਹਾਲੀ |
ਚਰਨਹ
ਗੋਬਿੰਦ ਮਾਰਗੁ ਸੁਹਾਵਾ ਪੁਸਤਕ ਵਰਤਮਾਨ ਪਰਿਪੇਖ ਵਿਚ
ਉਜਾਗਰ ਸਿੰਘ, ਪਟਿਆਲਾ |
ਮਿਊਰੀਅਲ
ਆਰਨਾਸਨ ਲਾਇਬ੍ਰੇਰੀ ਵੱਲੋਂ ਐਸ. ਪੀ. ਬਲਰਾਜ ਸਿੰਘ ਸਿੱਧੂ ਦੀ ਕਿਤਾਬ
‘ਅਸਲੀ ਸਰਦਾਰ’ ਲੋਕ ਅਰਪਿਤ
ਡਾ ਸਰਵਣ ਸਿੰਘ ਰੰਧਾਵਾ, ਕੈਲੇਫੋਰਨੀਆ |
ਪਿਆਰਾ
ਸਿੰਘ ਕੁੱਦੋਵਾਲ ਦੀ ਸਾਹਿਤਕ ਸੋਚ ਦਾ ਕੱਚ ਸੱਚ
ਉਜਾਗਰ ਸਿੰਘ, ਪਟਿਆਲਾ |
ਸਾਂਝੇ
ਪ੍ਰਤੀਕ ਵਿਧਾਨ ਦੀ ਪੇਸ਼ਕਾਰੀ : ਸ਼ਬਦਾ ਦੇ ਹਾਰ
ਪਰਵਿੰਦਰ ਜੀਤ ਸਿੰਘ, ਜਲੰਧਰ |
ਰੂਪ
ਢਿੱਲੋਂ ਦਾ ਨਵਾ ਨਾਵਲ "ਸਮੁਰਾਈ" ਰੀਲੀਸ |
ਪ੍ਰੀਤ
ਪਰੁਚੀ ਬਿਰਹਾ ਦੀ ਕਵਿਤਰੀ-ਸੁਰਿੰਦਰ ਕੌਰ ਬਿੰਨਰ
ਉਜਾਗਰ ਸਿੰਘ, ਪਟਿਆਲਾ |
ਮੈਂ, ‘ਇੱਦਾਂ ਨਾ
ਸੋਚਿਆ ਸੀ’ - ਸੰਤੋਖ ਸਿੰਘ ਹੇਅਰ
ਨਦੀਮ ਪਰਮਾਰ,
ਕੈਨੇਡਾ |
ਕਿਰਪਾਲ ਪੂਨੀ ਦਾ
ਕਵਿ-ਸੰਸਾਰ ਸਹਿਜ, ਸੁਹਜ ਅਤੇ ਸੰਤੁਲਨ ਦੀ ਕਵਿਤਾ
ਡਾ ਰਤਨ ਰੀਹਨ, ਯੂ ਕੇ |
ਪਰਨੀਤ
ਕੌਰ ਸੰਧੂ ਦੀ ਬਿਰਹਾ ਦੇ ਦਰਦਾਂ ਦੀ ਦਾਸਤਾਨ
ਉਜਾਗਰ ਸਿੰਘ, ਪਟਿਆਲਾ |
ਪੰਜਾਬੀ
ਹਾਇਕੂ ਅਤੇ ਹਾਇਬਨ ਦਾ ਮੋਢੀ ਗੁਰਮੀਤ ਸੰਧੂ
ਉਜਾਗਰ ਸਿੰਘ, ਪਟਿਆਲਾ |
ਡਾ:
ਸਾਥੀ ਲੁਧਿਆਣਵੀ ਦੇ ਮੁਲਾਕਾਤਾਂ ਦੇ ਸੰਗ੍ਰਹਿ
“ਨਿੱਘੇ
ਮਿੱਤਰ ਮੁਲਾਕਾਤਾਂ” ‘ਤੇ ਵਿਮਰਸ਼ ਪੱਤਰ
ਡਾ: ਬਲਦੇਵ ਸਿੰਘ ਕੰਦੋਲਾ, ਯੂ ਕੇ |
'ਦ
ਸੈਕੰਡ ਸੈਕਸ'
ਡਾ. ਕਰਾਂਤੀ ਪਾਲ, ਅਲੀਗੜ |
ਕਾਲੇ
ਦਿਨ: 1984 ਤੋਂ ਬਾਅਦ ਸਿੱਖ
ਦਲਵੀਰ ਸਿੰਘ ਲੁਧਿਆਣਵੀ |
ਦਵਿੰਦਰ
ਪਟਿਆਲਵੀ ਦਾ ਛੋਟੇ ਲੋਕ-ਵੱਡੇ ਵਿਚਾਰ
ਉਜਾਗਰ ਸਿੰਘ, ਪਟਿਆਲਾ |
ਨਾਵਲਕਾਰ
ਸ੍ਰ ਬਲਦੇਵ ਸਿੰਘ ਬੁੱਧ ਸਿੰਘ ਵਾਲਾ ਦਾ ਨਾਵਲ ਉਜੱੜੇ ਬਾਗਾਂ ਦਾ ਮਾਲੀ
ਨਾਰਵੇ ਚ ਰਿਲੀਜ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਪੰਜਾਬੀ
ਮਾਂ-ਬੋਲੀ ਦਾ ਝਿਲਮਿਲਾਉਂਦਾ ਸਿਤਾਰਾ -'ਰਵੀ ਸੱਚਦੇਵਾ'
ਸ਼ਿਵਚਰਨ ਜੱਗੀ ਕੁੱਸਾ - ਲੰਡਨ |
ਰੂਪ
ਢਿੱਲੋ ਦਾ ਨਵਾਂ ਨਾਵਲ "ਓ"
ਅਮਰਜੀਤ ਬੋਲਾ, ਦਰਬੀ ਯੂਕੇ
|
'ਮਾਲਵੇ
ਦੀਆਂ ਬਾਤਾਂ' ਦਾ ਦੂਜਾ ਐਡੀਸ਼ਨ ਰਿਲੀਜ਼
ਹਰਪ੍ਰੀਤ ਸੇਖਾ, ਸਰੀ, ਕਨੇਡਾ |
ਲਾਡੀ
ਭੁੱਲਰ ਦਾ ਨਵਾਂ ਨਾਵਲ ‘ਖ਼ੂਨ ਦੇ ਹੰਝੂ’ ਰਿਲੀਜ਼
ਸੁਨੀਲ ਦੱਤ ਧੀਰ, ਸੁਲਤਾਨਪੁਰ ਲੋਧ |
ਬੰਦ
ਘਰਾਂ ਦੇ ਵਾਸੀ
ਬਲਜਿੰਦਰ ਸੰਘਾ, ਕਨੇਡਾ |
ਹਰਦਮ
ਸਿੰਘ ਮਾਨ ਦਾ ਗ਼ਜ਼ਲ ਸੰਗ੍ਰਿਹ 'ਅੰਬਰਾਂ ਦੀ ਭਾਲ ਵਿੱਚ' ਰਲੀਜ਼
ਬਿੱਕਰ ਸਿੰਘ ਖੋਸਾ, ਕਨੇਡਾ |
ਮਨੁੱਖੀ
ਮਨ ਦੇ ਸੁਪਨਿਆਂ ਦੀ ਗੱਲ ਕਰਦਾ ਕਹਾਣੀ ਸੰਗ੍ਰਹਿ ‘ਸੁਪਨੇ ਸੱਚ ਹੋਣਗੇ’
ਬਲਜਿੰਦਰ ਸੰਘਾ, ਕਨੇਡਾ |
ਖੂਬਸੂਰਤ
ਖ਼ਿਆਲਾਂ ਦੀ ਉਡਾਰੀ - ਅੰਬਰਾਂ ਦੀ ਭਾਲ ਵਿੱਚ
ਰਾਜਵੰਤ ਬਾਗੜੀ, ਪੰਜਾਬ |
ਦਾਇਰਿਆਂ ਤੋਂ ਪਾਰ ਜਾਣ ਦੀ ਜੁਸਤਜੂ: ਬੱਦਲਾਂ ਤੋਂ ਪਾਰ
ਗੁਰਪਾਲ ਸਿਘ ਸੰਧੂ (ਡਾ.),
ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ |
|