|
|
|
|
ਦਵਿੰਦਰ ਬਾਂਸਲ ਦਾ ਕਾਵਿ ਸੰਗ੍ਰਹਿ ‘ਜੀਵਨ ਰੁੱਤ ਦੀ ਮਾਲਾ’
ਮੁਹੱਬਤਾਂ ਦਾ ਸਿਰਨਾਮਾ
ਉਜਾਗਰ ਸਿੰਘ
(05/09/2023) |
|
|
|
ਦਵਿੰਦਰ
ਬਾਂਸਲ ਇਸਤਰੀ ਦੀ ਪੀੜਤ ਗੁੰਝਲਦਾਰ ਮਾਨਸਿਕਤਾ ਨੂੰ ਇਕ ਸੁਨਹਿਰੀ ਮਾਲਾ
ਵਿੱਚ ਪ੍ਰੋਣ ਵਾਲੀ ਕਵੀ ਹੈ।
ਦਵਿੰਦਰ ਬਾਂਸਲ ਨੂੰ ਕਵਿਤਰੀ ਲਿਖਣਾ ਵੀ ਉਸ
ਦੀ ਸੋਚ ਦਾ ਲਖਾਇਕ ਨਹੀਂ। ਉਹ ਬੁਲੰਦ ਆਵਾਜ਼ ਵਾਲੀ ਮੁਹੱਬਤ ਨੂੰ ਪ੍ਰਣਾਈ
ਦਲੇਰ ਪ੍ਰੰਤੂ ਸੂਖ਼ਮ ਭਾਵੀ ਇਸਤਰੀ ਹੈ। ਪਿਆਰ, ਮੁਹੱਬਤ ਤੇ ਇਸ਼ਕ ਉਸ ਦੀ
ਜ਼ਿੰਦਗੀ ਦਾ ਮਕਸਦ ਹਨ।
ਉਸ ਦਾ ਜਨਮ ਕੀਨੀਆਂ ਦੇ ਨੈਰੋਬੀ ਵਿੱਚ ਹੋਇਆ, ਪਲੀ
ਤੇ ਪੜ੍ਹੀ ਇੰਗਲੈਂਡ ਵਿੱਚ ਅਤੇ ਰਹਿ ਕੈਨੇਡਾ ਵਿੱਚ ਰਹੀ ਹੈ, ਇਸ ਦੇ
ਬਾਵਜੂਦ ਪੰਜਾਬੀ ਵਿੱਚ ਕਵਿਤਾਵਾਂ ਲਿਖਦੀ ਹੈ। ਉਸ ਦੀ ਪੰਜਾਬੀ ਵਿੱਚ
ਦਿਲਚਸਪੀ ਵੇਖ ਕੇ ਪੰਜਾਬੀ ਦੇ ਖ਼ਤਮ ਹੋਣ ਬਾਰੇ ਸਾਰੇ ਭੁਲੇਖੇ ਦੂਰ ਹੋ
ਜਾਂਦੇ ਹਨ।
ਦਵਿੰਦਰ ਬਾਂਸਲ ਦਾ ਪਹਿਲਾ ਕਾਵਿ ਸੰਗ੍ਰਹਿ ‘ਮੇਰੀਆਂ ਝਾਂਜਰਾਂ
ਦੀ ਛਣਛਣ’ 1998 ਵਿੱਚ ਪ੍ਰਕਾਸ਼ਤ ਹੋਇਆ ਸੀ। 25 ਸਾਲ ਬਾਅਦ ਦੂਜਾ ਕਾਵਿ
ਸੰਗ੍ਰਹਿ ‘ਜੀਵਨ ਰੁੱਤ ਦੀ ਮਾਲਾ’ ਪ੍ਰਕਾਸ਼ਤ ਹੋਇਆ ਹੈ। ਉਹ ਗਿਣਤੀ ਮਿਣਤੀ
ਦੀ ਥਾਂ ਕਵਿਤਾ ਦੇ ਮਿਆਰ ਵਿੱਚ ਵਿਸ਼ਵਾਸ਼ ਰੱਖਦੀ ਹੈ। ਇਸ ਕਾਵਿ ਸੰਗ੍ਰਹਿ
ਵਿੱਚ ਦਵਿੰਦਰ ਬਾਂਸਲ ਦੀਆਂ 69 ਕਵਿਤਾਵਾਂ ਹਨ, ਜਿਹੜੀਆਂ ਰੰਗ ਵਿਰੰਗੀਆਂ
ਵੰਗਾਂ ਦਾ ਤਰ੍ਹਾਂ ਅਤੇ ਇਸਤਰੀ ਦੇ ਅਹਿਸਾਸਾਂ ਦਾ ਪ੍ਰਗਟਾਵਾ ਕਰਦੀਆਂ ਹਨ।
ਕਵਿਤਾਵਾਂ ਦੇ ਇਹ ਰੰਗ ਇਸਤਰੀ ਦੇ ਮਨੋਭਾਵਾਂ ਦੇ ਉਤਰਾਅ ਚੜ੍ਹਾਅ ਦਾ
ਦਿ੍ਰਸ਼ਟਾਂਤਿਕ ਰੂਪ ਹਨ। ਇਨ੍ਹਾਂ ਵਿੱਚੋਂ ਬਹੁਤੀਆਂ ਕਵਿਤਾਵਾਂ
ਸੱਚੇ-ਸੁੱਚੇ ਪਿਆਰ, ਮੁਹੱਬਤ ਅਤੇ ਇਸ਼ਕ ਦੀ ਬਾਤ ਹੀ ਪਾਉਂਦੀਆਂ ਹਨ।
ਆਪਣੀਆਂ ਕਵਿਤਾਵਾਂ ਦਾ ਸਿਹਰਾ ਉਹ ਆਪਣੇ ਪਤੀ ਕਸ਼ਮੀਰ ਬਾਂਸਲ ਨੂੰ ਦਿੰਦੀ
ਹੈ, ਜਿਸ ਨੇ ਦਵਿੰਦਰ ਬਾਂਸਲ ਨੂੰ ਹਮੇਸ਼ਾ ਕਵਿਤਾਵਾਂ ਲਿਖਣ, ਮਨਮਰਜ਼ੀ ਅਤੇ
ਖੁਲ੍ਹਦਿਲੀ ਨਾਲ ਜੀਵਨ ਜਿਓਣ ਲਈ ਉਤਸ਼ਾਹਤ ਕੀਤਾ ਹੈ। ਇਸ ਕਰਕੇ ਕਵੀ ਨੇ ਇਸ
ਕਾਵਿ ਸੰਗ੍ਰਹਿ ਦਾ ਸਮਰਪਣ ਆਪਣੇ ਪਤੀ ਦੇ ਨਾਮ ਕਵਿਤਾ ਲਿਖਕੇ ਕੀਤਾ ਹੈ।
ਭਾਵੇਂ ਕਵੀ ਨੇ ਇਸ ਕਾਵਿ ਸੰਗ੍ਰਹਿ ਦੀਆਂ ਕਵਿਤਾਵਾਂ ਨੂੰ ਆਪਣੀ ਨਿੱਜੀ
ਜ਼ਿੰਦਗੀ ਵਿੱਚ ਆਈਆਂ ਅੜਚਣਾਂ ਅਤੇ ਕਠਨਾਈਆਂ ਨੂੰ ਪੇਸ਼ ਕੀਤਾ ਹੈ ਪ੍ਰੰਤੂ
ਦਵਿੰਦਰ ਬਾਂਸਲ ਦੀ ਕਮਾਲ ਇਹ ਹੈ ਕਿ ਉਹ ਇਨ੍ਹਾਂ ਕਵਿਤਾਵਾਂ ਰਾਹੀਂ
ਸਮੁੱਚੀ ਇਸਤਰੀ ਜ਼ਾਤੀ ਦੀਆਂ ਭਾਵਨਾਵਾਂ ਅਤੇ ਅੰਤਰੀਵ ਪੀੜ/ਦਰਦ ਦਰਸਾਉਣ
ਵਿੱਚ ਸਫਲ ਹੋਈ ਹੈ। ਇਨ੍ਹਾਂ ਕਵਿਤਾਵਾਂ ਵਿੱਚ ਸਮਾਜਿਕ ਤਾਣੇ ਬਾਣੇ ਵਿੱਚ
ਵਿਚਰ ਰਹੀ ਇਸਤਰੀ ਜਿਹੜੀਆਂ ਸਮੱਸਿਆਵਾਂ ਦਾ ਸਾਹਮਣਾ ਕਰਦੀ ਹੈ, ਉਨ੍ਹਾਂ
ਦਾ ਪ੍ਰਗਟਾਵਾ ਕੀਤਾ ਗਿਆ ਹੈ।
ਔਰਤ ਹਰ ਸਮਾਜਿਕ ਬੁਰਾਈ ਦਾ
ਸਾਹਮਣਾ ਕਰਦੀ ਹੋਈ ਸਫਲ ਹੁੰਦੀ ਹੈ। ਇਸਤਰੀ ਦੇ ਰਾਹ ਵਿੱਚ ਸਮਾਜ ਅਨੇਕਾਂ
ਰੁਕਾਵਟਾਂ ਪਾਉਂਦਾ ਹੈ ਪ੍ਰੰਤੂ ਉਹ ਸਹਿਜਤਾ ਅਤੇ ਸੰਜਮ ਨਾਲ ਵਿਵਹਾਰ ਕਰਦੀ
ਸਫਲ ਹੁੰਦੀ ਹੈ। ਕਵੀ ਸਮਝਦੀ ਹੈ ਕਿ ਔਰਤ ਸੁੰਦਰ ਵੀ ਹੋਣੀ ਚਾਹੀਦੀ ਹੈ
ਪ੍ਰੰਤੂ ਸੁੰਦਰਤਾ ਦੇ ਨਾਲ ਸੀਰਤ ਦਾ ਹੋਣਾ ਅਤਿਅੰਤ ਜ਼ਰੂਰੀ ਹੈ। ਦਵਿੰਦਰ
ਬਾਂਸਲ ਸੁੰਦਰ ਤੇ ਸੀਰਤ ਦਾ ਮੁਜੱਸਮਾ ਅਤੇ ਕਵਿਤਾ ਤੇ ਕਲਾ ਦਾ ਸੁਮੇਲ ਹੈ।
ਉਸ ਦੀ ਕਵਿਤਾ ਵਿਸਮਾਦੀ, ਸੂਖ਼ਮ, ਸੁਹਜ ਤੇ ਸਹਿਜਾਤਮਿਕ, ਜਦੋਜਹਿਦ, ਜੀਵਨ
ਜਾਚ ਅਤੇ ਬਗ਼ਾਬਤੀ ਰੰਗ ਵਿਖੇਰਦੀ ਹੈ। ‘ਸਾਡਾ ਚਾਨਣ’ ਕਵਿਤਾ ਵਿੱਚ ਬਗ਼ਾਬਤ
ਦੀ ਸੁਰ ਵੇਖੋ,
ਐ ਜ਼ਮਾਨੇ!
ਬੜਾ ਹੀ ਸਹਿ ਲਿਆ ਅਸੀਂ ਚੁੱਪ-ਚੁੱਪੀਤੇ, ਹਰ ਸਿਤਮ ਤੇਰਾ ਹੁਣ ਤੋੜ
ਦੇਣਾ ਹੈ ਮੈਂ ਹਰ ਇਕ ਪਿੰਜਰਾ।
‘ਸਵੈ-ਭਰੋਸੇ ਦੀ
ਤਾਕਤ’ ਕਵਿਤਾ ਵਿੱਚ ਉਹ ਕਹਿੰਦੀ ਹੈ,
ਬੁਰਿਆਈ ਦਾ ਪਰਬਤ, ਜਿੰਨਾ ਮਰਜ਼ੀ ਹੋਵੇ ਵੱਡਾ
ਰਸਤੇ ਜਿੰਨੇ ਹੋਣ ਕੰਡਿਆਲੇ, ਪਰ ਮੇਰੀ ਹਿੰਮਤ ਦੇ ਸਾਹਵੇਂ ਹਨ ਸਭ ਗੌਣ
ਮੈਂ ਸਦਾ ਤੁਰਦੀ ਰਹਿੰਦੀ ਹਾਂ, ਮੇਰੇ ਕਦਮਾਂ ਤਲੇ ਦੀ ਜ਼ਮੀਨ ਨੂੰ ਕਰ ਪੱਧਰ
ਲੈਂਦੀ ਹਾਂ ਰਸਤੇ ਤਲਾਸ਼, ਜਿਨ੍ਹਾਂ ਉਤੇ ਸਫ਼ਰ ਕਰਦੀ ਹਾਂ ਸਵੈ-ਭਰੋਸੇ
ਸੰਗ।
ਦਵਿੰਦਰ ਬਾਂਸਲ ਦੀਆਂ ਇਹ ਕਵਿਤਾਵਾਂ ਸਮੁੱਚੀ
ਇਸਤਰੀ ਜਾਤੀ ਦੀਆਂ ਭਾਵਨਾਵਾਂ ਦਾ ਪ੍ਰਤੀਕ ਬਣਦੀਆਂ ਹਨ। ਉਸ ਦੀਆਂ
ਕਵਿਤਾਵਾਂ ਕਹਿੰਦੀਆਂ ਹਨ ਕਿ ਇਸਤਰੀ ਨੂੰ ਕਮਜ਼ੋਰ ਨਾ ਸਮਝਿਆ ਜਾਵੇ।
ਵਰਤਮਾਨ ਸਮੇਂ ਵਿੱਚ ਉਹ ਹਰ ਸਮੱਸਿਆ ਦਾ ਹਲ ਜਾਣਦੀ ਹੈ। ‘ਜਜ਼ਬੇ ਦੀ
ਸੰਪੂਰਨਤਾ’ ਕਵਿਤਾ ਵਿੱਚ ਇਸ਼ਕ ਮੁਹੱਬਤ ਦੀ ਗੱਲ ਕਰਦੀ ਹੈ,
ਭਰ ਲਓ ਜੀ ਇੱਕ ਘੜਾ ਇਸ਼ਕ ਦਾ,
ਭਰ ਵਗਦਾ ਦਰਿਆ ਇਸ਼ਕ ਦਾ ਭਰ ਲਓ ਜੀ ਇੱਕ ਪ੍ਰੀਤ ਪਿਆਲਾ, ਕਰ ਲਓ ਜੀਵਨ
ਹੋਰ ਸੁਖਾਲਾ ਭਰ ਲਓ ਬੁੱਕ ਮੁਹੱਬਤ ਵਾਲਾ।
ਰੂਹ
ਨਾਲ ਕੀਤੇ ਇਸ਼ਕ ਨੂੰ ਦਵਿੰਦਰ ਬਾਂਸਲ ਖ਼ੂਬਸੂਰਤ ਜ਼ਿੰਦਗੀ ਜਿਓਣ ਦਾ ਸਾਧਨ
ਮੰਨਦੀ ਹੈ। ਇਸ ਨਾਲ ਹੀ ਆਨੰਦ ਦੀ ਪ੍ਰਾਪਤੀ ਹੁੰਦੀ ਹੈ। ਉਹ ਇਸਤਰੀਆਂ ਨੂੰ
ਪਰਮਾਤਮਾ ਵੱਲੋਂ ਤੋਹਫ਼ੇ ਦੇ ਵਿੱਚ ਮਿਲੀ ਜ਼ਿੰਦਗੀ ਨੂੰ ਮਾਨਣ ਦੀ ਪ੍ਰੇਰਨਾ
ਦਿੰਦੀ ਹੈ। ਭਾਵੇਂ ਉਸ ਦੀਆਂ ਕੁਝ ਕਵਿਤਾਵਾਂ ਵਿੱਚੋਂ ਦਵਿੰਦਰ ਬਾਂਸਲ ਦੀ
ਬੀਮਾਰੀ ਕਰਕੇ ਉਦਾਸੀ ਝਲਕ ਰਹੀ ਹੈ ਪ੍ਰੰਤੂ ਉਸ ਦੇ ਉਤਸ਼ਾਹ ਵਿੱਚ ਹਿੰਮਤ
ਬਰਕਰਾਰ ਹੈ।
‘ਨਵੇਂ ਯੁੱਗ ਦੀ ਸ਼ੁਰੂਆਤ’ ਕਵਿਤਾ ਵਿੱਚ ਇਹ ਵੀ ਕਹਿੰਦੀ ਹੈ
ਕਿ ਹਰ ਰਾਹ ‘ਤੇ ਲੋੜਾਂ ਲਈ ਸ਼ਰਤਾਂ’, ਜ਼ਿੰਮੇਵਾਰੀਆਂ ਦੇ ਅਹਿਸਾਸ ਹਨ
ਪ੍ਰੰਤੂ ਹਰ ਸਾਹ ਵਿੱਚ ਇਕ ਪਿਆਸ ਛੁਪੀ ਹੋਈ ਹੈ। ਉਸ ਦੀ ਪ੍ਰਾਪਤੀ ਲਈ
ਜਦੋ-ਜਹਿਦ ਜ਼ਰੂਰੀ ਹੈ।
‘ਉਜਲ ਭਵਿਖ ਦੀ ਤਲਾਸ਼’ ਵਿੱਚ ਖ਼ੁਦਗਰਜ਼ੀ, ਆਪੋ
ਧਾਪੀ, ਮਿਹਨਤ ਮੁਸ਼ੱਕਤ ਅਤੇ ਹਓਮੈ ਦਾ ਜ਼ਿਕਰ ਕਰਦੀ ਕਹਿੰਦੀ ਹੈ ਕਿ
ਦਿਨ-ਬ-ਦਿਨ ਮੁਹੱਬਤ ਖ਼ੁਰ ਰਹੀ ਹੈ। ਇਕ ਹੋਰ ਕਵਿਤਾ ਵਿੱਚ ਉਹ ਲਿਖਦੀ ਹੈ
ਕਿ ਮੁਹੱਬਤ ਉਸ ਦੀਆਂ ਰਗਾਂ ‘ਚ ਵਹਿੰਦੀ ਹੈ।
ਦੁਨੀਆਂ ਨੂੰ ਬਹੁਰੰਗੀ ਦਸਦੀ
ਹੋਈ ਦਵਿੰਦਰ ਕਹਿੰਦੀ ਹੈ ਕਿ ਮਰਦ ਦਰਦਮੰਦ ਹੋਣ ਦਾ ਢੌਂਗ ਰਚਦੇ ਹਨ
ਪ੍ਰੰਤੂ ਬੇਵਫ਼ਾ ਹੁੰਦੇ ਹੋਏ ਔਰਤਾਂ ‘ਤੇ ਜ਼ੁਲਮ ਢਾਹੁੰਦੇ ਹਨ। ਔਰਤ ਨੂੰ
ਹਮੇਸ਼ਾ ਪਰਖ ਅਤੇ ਕਸੌਟੀਆਂ ਨਾਲ ਨਾਪਿਆ ਜਾਂਦਾ ਹੈ, ਜਦੋਂ ਕਿ ਉਹ ਕੋਮਲ
ਕਲਾ ਦਾ ਪ੍ਰਤੀਕ ਹੁੰਦੀ ਹੈ।
ਕਿਸੇ ਵਿੱਚ ਵਧੇਰੇ ਦਿਲਚਸਪੀ ਲੈਣਾ ਸ਼ੋਸ਼ਣ
ਨੂੰ ਸੱਦਾ ਦੇਣਾ ਹੈ। ਕਈ ਵਾਰ ਔਰਤ ਆਪਣੀ ਬਰਬਾਦੀ ਦਾ ਆਪ ਹੀ ਕਾਰਨ ਬਣਦੀ
ਹੈ। ਉਸ ਨੂੰ ਚੁਣੌਤੀਆਂ ਦਾ ਮੁਕਾਬਲਾ ਕਰਨਾ ਚਾਹੀਦਾ ਹੈ। ਗ਼ਲਤ ਧਾਰਨਾਵਾਂ
ਦਾ ਵਿਰੋਧ ਵੀ ਜ਼ਰੂਰੀ ਹੈ। ਦੁਨੀਆਂ ਵਿੱਚ ਦੋਵੇਂ ਤਰ੍ਹਾਂ ਚੰਗੇ ਤੇ ਮਾੜੇ
ਲੋਕ ਹੁੰਦੇ ਹਨ। ਨਿਰਾਸ਼ਾ ਵਿੱਚੋਂ ਹੀ ਆਸ਼ਾ ਜਨਮ ਲੈਂਦੀ ਹੈ।
ਦਵਿੰਦਰ
ਬਾਂਸਲ ਆਸ਼ਾਵਾਦੀ ਹੋਣ ਕਰਕੇ ਇਸਤਰੀਆਂ ਨੂੰ ਜ਼ਿੰਦਗੀ ਨੂੰ ਗਤੀਸ਼ੀਲ ਬਣਾਉਣ
ਲਈ ਪ੍ਰੇਰਦੀ ਹੈ। ਝੂਠੇ ਰਿਸ਼ਤਿਆਂ ਤੋਂ ਪ੍ਰਹੇਜ਼ ਕਰੋ। ਔਰਤ ਨੇ ਲੁੱਟ ਦਾ
ਸਾਮਾਨ ਅਤੇ ਸ਼ਾਜ਼ਸ਼ ਦਾ ਸ਼ਿਕਾਰ ਬਣਨ ਤੋਂ ਬਚਣਾ ਹੈ। ਮਰਦਾਂ ਦੀ ਬੇਵਫ਼ਾਈ ਤੋਂ
ਤੰਗ ਆ ਕੇ ਖ਼ੁਦਕਸ਼ੀਆਂ ਕਰਨ ਵਾਲੀਆਂ ਇਸਤਰੀਆਂ ਨੂੰ ਬੁਰਾਈਆਂ ਵਿਰੁੱਧ ਲੜਨ
ਲਈ ਹੌਸਲਾ ਦਿੰਦੀ ਹੋਈ ਜੀਵਨ ਬਸਰ ਕਰਨ ਦਾ ਸਨੇਹਾ ਦਿੰਦੀ ਹੈ।
ਮੁਹੱਬਤ
ਨੂੰ ਉਹ ਬੰਦਗੀ ਕਹਿੰਦੀ ਹੈ। ਹਰ ਰਾਤ ਨੂੰ ਉਹ ਵਸਲ, ਸ਼ਗਨਾਂ ਅਤੇ ਸੌਗਾਤਾਂ
ਦੀ ਰਾਤ ਕਹਿੰਦੀ ਹੈ। ਉਹ ਇਸਤਰੀਆਂ ਨੂੰ ਸਲਾਹ ਦਿੰਦੀ ਹੈ ਕਿ ਉਹ ਆਪਣੀ
ਮਹੱਤਤਾ ਨੂੰ ਸਮਝਦੇ ਹੋਏ ਨੂੰਹਾਂ ਨੂੰ ਧੀਆਂ ਸਮਝਣ ਦੀ ਹਿੰਮਤ ਕਰਨ। ਉਸ
ਦੀਆਂ ਕਵਿਤਾਵਾਂ ਕਹਿੰਦੀਆਂ ਹਨ ਕਿ ਔਰਤਾਂ ਵਿੱਚ ਹੀਣ ਭਾਵਨਾ ਨਹੀਂ ਹੋਣੀ
ਚਾਹੀਦੀ। ਪੁੱਤਰਾਂ ਨੂੰ ਵੀ ਉਹ ਹੀ ਜਨਮ ਦਿੰਦੀਆਂ ਹਨ। ਔਰਤਾਂ ਨੂੰ ਆਤਮ
ਮੰਥਨ ਕਰਨਾ ਬਣਦਾ ਹੈ। ਸੰਵੇਦਨਸ਼ੀਲ ਬਣਕੇ ਮਰਦ ਤੇ ਔਰਤ ਨੂੰ ਰੂਹਾਂ ਦਾ
ਮੇਲ ਕਰਨਾ ਚਾਹੀਦਾ। ਮਰਦ ਤੇ ਔਰਤ ਇਕ ਦੂਜੇ ਦੇ ਪੂਰਕ ਹਨ।
ਵਾਸ਼ਨਾ ਦੀ ਥਾਂ
ਪਿਆਰ ਦਾ ਸੰਕਲਪ ਜ਼ਰੂਰੀ ਹੈ। ਮੁਕਾਬਲੇਬਾਜ਼ੀ ਵਿੱਚ ਨਹੀਂ ਪੈਣਾ ਚਾਹੀਦਾ।
ਸਮਾਜਿਕ ਵਿਕਾਸ ਲਈ ਨਫ਼ਰਤਾਂ ਤੇ ਝਗੜੇ ਝੇੜੇ ਖ਼ਤਮ ਕਰਕੇ ਸਦਭਾਵਨਾ ਦਾ
ਵਾਤਾਵਰਨ ਬਣਾਓ। ਪਰਿਵਾਰ ਦੀ ਬਿਹਤਰੀ ਲਈ ਦੋਹਾਂ ਦਾ ਯੋਗਦਾਨ ਬਰਾਬਰ
ਹੁੰਦਾ ਹੈ। ਕਵੀ ਔਰਤ ਨੂੰ ਆਪਣੀਆਂ ਭਾਵਨਾਵਾਂ ਅਨੁਸਾਰ ਸੁਪਨੇ ਲੈਣ ਲਈ
ਕਹਿੰਦੀ ਹੈ। ਕਵੀ ਔਰਤ ਨੂੰ ਫ਼ਰਜ਼ਾਂ ਦੇ ਨਾਲ ਹੱਕਾਂ ਲਈ ਲੜਨ ਤੇ
ਖੜ੍ਹਨ ਲਈ ਸੁਝਾਆ ਦਿੰਦੀ ਹੈ। ਉਹ ਕਹਿੰਦੀ ਹੈ ਔਰਤ ਜਿਥੇ ਕੋਮਲ ਹੈ, ਉਥੇ
ਨਾਲ ਹੀ ਉਹ ਜੰਗਲ ਦੀ ਕੰਡਿਆਲੀ ਵੇਲ ਵੀ ਹੈ। ਉਹ ਗੁੰਗੀ ਬਹਿਰੀ ਨਹੀਂ,
ਆਪਣੀ ਹੋਂਦ ਲਈ ਬੋਲ ਵੀ ਸਕਦੀ ਹੈ।
ਦਵਿੰਦਰ ਬਾਂਸਲ ਗਿਆਨ ਪ੍ਰਾਪਤ ਕਰਨ ਲਈ
ਪ੍ਰੇਰਦੀ ਹੋਈ ਕਹਿੰਦੀ ਹੈ ਕਿ ਗਿਆਨ ਅਜਿਹਾ ਮਿੱਠਾ ਫਲ ਹੈ ਜਿਹੜਾ,
ਅਧਿਕਾਰਾਂ, ਵਿਚਾਰਾਂ, ਗ਼ਲਤੀਆਂ, ਸਿਆਣਪ ਅਤੇ ਸਹਿਜਤਾ ਪ੍ਰਦਾਨ ਕਰਦਾ ਹੈ।
ਗੁੱਸੇ ਦੇ ਨੁਕਸਾਨ ਬੜੇ ਖ਼ਤਰਨਾਕ ਸਿੱਟੇ ਨਿਕਲਦੇ ਹਨ।
ਦਵਿੰਦਰ ਔਰਤਾਂ
ਦੀਆਂ ਭਾਵਨਾਵਾਂ ਬਾਰੇ ਕਹਿੰਦੀ ਹੈ ਕਿ ਇਕੱਲੀ ਔਰਤ ਦਾ ਸਮਾਜ ਵੈਰੀ ਹੈ,
ਉਹ ਉਸ ਨੂੰ ਜੰਗਲੀ ਜਾਨਵਰ ਬਣਕੇ ਨੋਚਣਾ ਚਾਹੁੰਦਾ ਹੈ। ਪਰ ਉਸ ਦੀ ਪਿਆਸ
ਨਹੀਂ ਬੁਝਦੀ।
ਭਰੂਣ ਹੱਤਿਆ ਬਾਰੇ ਦਾਦੀ, ਨਾਨੀ, ਭੂਆ ਦਾ ਜ਼ਿਕਰ ਕਰਦੀ ਔਰਤ
ਨੂੰ ਔਰਤ ਦੀ ਦੁਸ਼ਮਣ ਗਰਦਾਨਦੀ ਹੈ। ਔਰਤ ਨੂੰ ਸਾਰੀ ਉਮਰ ਜ਼ਿੰਮੇਵਾਰੀਆਂ
ਘੇਰੀ ਰਖਦੀਆਂ ਹਨ।
ਦਵਿੰਦਰ ਬਾਂਸਲ ਨੇ 10 ਕਵਿਤਾਵਾਂ ਔਰਤ ਤੇ ਮਰਦ ਦੇ
ਸੰਬੰਧਾਂ ਦੀ ਤਰਜਮਾਨੀ ਕਰਨ ਵਾਲੀਆਂ ਕਵਿਤਾਵਾਂ ਲਿਖੀਆਂ ਹਨ। ਬੇਟੀ ਬਚਾਓ
ਦਾ ਨਾਅਰਾ ਸਿਰਫ ਰਾਜਨੀਤਕ ਸਟੰਟ ਹੈ ਪ੍ਰੰਤੂ ਸਮਾਜ ਦੀ ਸਿਰਜਕ, ਸ਼ਿ੍ਰਸ਼ਟੀ
ਦੀ ਚਾਲਕ ਤੇ ਪ੍ਰੇਮ ਦੀ ਪਾਲਕ ਨੂੰ ਉਹ ਮਾਣ ਨਹੀਂ ਮਿਲਦਾ। ਉਹ ਔਰਤਾਂ ਨੂੰ
ਜੁਝਾਰੂ ਲੜਕੀ ਨੌਦੀਪ ਕੌਰ ਤੋਂ ਪ੍ਰੇਰਨਾ ਲੈਣ ਦੀ ਤਾਕੀਦ ਕਰਦੀ ਹੈ।
160 ਪੰਨਿਆਂ, 170 ਰੁਪਏ/5 ਡਾਲਰ/5 ਪੌਂਡ ਕੀਮਤ ਵਾਲੇ ਕਾਵਿ ਸੰਗ੍ਰਹਿ
ਨੂੰ ਸਪਤਰਿਸ਼ੀ ਪਬਲੀਕੇਸ਼ਨ ਚੰਡੀਗੜ੍ਹ ਨੇ ਪ੍ਰਕਾਸ਼ਤ ਕੀਤਾ ਹੈ।
ਸਾਬਕਾ
ਜਿਲ੍ਹਾ ਲੋਕ ਸੰਪਰਕ ਅਧਿਕਾਰੀ ਮੋਬਾਈਲ-94178 13072
ujagarsingh48@yahoo.com
|
|
|
|
|
|
ਦਵਿੰਦਰ
ਬਾਂਸਲ ਦਾ ਕਾਵਿ ਸੰਗ੍ਰਹਿ ‘ਜੀਵਨ ਰੁੱਤ ਦੀ ਮਾਲਾ’ ਮੁਹੱਬਤਾਂ ਦਾ
ਸਿਰਨਾਮਾ ਉਜਾਗਰ ਸਿੰਘ |
ਜਸਮੇਰ
ਸਿੰਘ ਹੋਠੀ ਦੀ ਪੁਸਤਕ ‘ਸਭੇ ਰੁਤੀ ਚੰਗੀਆ’ ਵਹਿਮਾਂ ਭਰਮਾਂ ਦਾ ਖੰਡਨ
ਉਜਾਗਰ ਸਿੰਘ |
ਸਤਨਾਮ
ਸਿੰਘ ਮੱਟੂ ਦਾ ਕਾਵਿ ਸੰਗ੍ਰਹਿ ‘ਯਖ਼ ਰਾਤਾਂ ਪੋਹ ਦੀਆਂ’ ਸ੍ਰੀ ਗੁਰੂ
ਗੋਬਿੰਦ ਸਿੰਘ ਦੇ ਪਰਿਵਾਰ ਨੂੰ ਸ਼ਰਧਾਂਜ਼ਲੀ
ਉਜਾਗਰ ਸਿੰਘ |
ਤਾਹਿਰਾ
ਸਰਾ ਦੀ ਬੇਬਾਕ ਸ਼ਾਇਰੀ ਪਿਆਰਾ
ਸਿੰਘ ਕੁੱਦੋਵਾਲ |
ਪ੍ਰਵੇਸ਼
ਸ਼ਰਮਾ ਦੀ ਸਵੈ-ਜੀਵਨੀ ‘ਇਹ ਜ਼ਿੰਦਗੀ ਦਾ ਕਾਰਵਾਂ’ : ਪ੍ਰੇਰਨਾ ਸ੍ਰੋਤ
ਉਜਾਗਰ ਸਿੰਘ |
ਮੇਰੇ
ਆਪਣੇ: ਕੈਪਟਨ ਪੂਰਨ ਸਿੰਘ ਗਗੜਾ
ਸੰਜੀਵ ਝਾਂਜੀ, ਜਗਰਾਉਂ |
ਸੁਰਜੀਤ
ਟੋਰਾਂਟੋ ਦਾ ਸੰਪਾਦਿਤ ਕਾਵਿ ਸੰਗ੍ਰਹਿ ‘#ਲਵੈਂਡਰ’ ਸਾਹਿਤਕ ਫੁੱਲਾਂ ਦਾ
ਗੁਲਦਸਤਾ ਉਜਾਗਰ ਸਿੰਘ |
ਜੱਗੀ
‘ਪੀਲੂ ਦਾ ਮਿਰਜਾ ਸਾਹਿਬਾਂ ਤੇ ਹੋਰ ਰਚਨਾ’ ਪੁਸਤਕ ਰੋਮਾਂਸਵਾਦ ਅਤੇ
ਅਧਿਆਤਮਵਾਦ ਦਾ ਸੁਮੇਲ ਉਜਾਗਰ
ਸਿੰਘ |
ਜੱਗੀ
ਬਰਾੜ ਸਮਾਲਸਰ ਦਾ ਕਹਾਣੀ ਸੰਗ੍ਰਹਿ ‘ਕੈਨੇਡੀਅਨ ਪਾਸਪੋਰਟ’ ਜ਼ਿੰਦਗੀ ਦੀ
ਜਦੋਜਹਿਦ ਦਾ ਸ਼ੀਸ਼ਾ ਉਜਾਗਰ ਸਿੰਘ
|
ਮਨ
'ਚ ਉਪਜਦੀਆਂ ਖੌਫ਼ਨਾਕ ਤਰੰਗਾਂ ਦਾ ਯਥਾਰਥ ਨਾਲ ਰਾਬਤਾ ਕਰਵਾਉਂਣ ਦਾ
ਬਿਰਤਾਂਤ - ਹੌਲ ਅਮਨਪ੍ਰੀਤ
ਸਿੰਘ ਮਾਨ |
‘ਨਕਸਲਵਾੜੀ
ਲਹਿਰ ਅਤੇ ਖੱਬੇ-ਪੱਖੀ ਪੰਜਾਬੀ ਪੱਤਰਕਾਰੀ’ ਪੁਸਤਕ ਲੋਕ ਹਿਤਾਂ ਦੀ
ਪਹਿਰੇਦਾਰ ਉਜਗਰ ਸਿੰਘ |
ਪੰਜਾਬ:
ਬੜ੍ਹਕ ਨਾ ਮੜਕ, ਪੰਜਾਬ ਦੀ ਤ੍ਰਾਸਦੀ ਦੀ ਰੜਕ
ਉਜਗਰ ਸਿੰਘ |
ਅੰਮ੍ਰਿਤਪਾਲ
ਸਿੰਘ ਸ਼ੈਦਾ ਦੀ ‘ਟੂਣੇਹਾਰੀ ਰੁੱਤ ਦਾ ਜਾਦੂ’ ਪੁਸਤਕ ਮਾਨਵਤਾ ਦੀ ਪ੍ਰਤੀਕ
ਉਜਗਰ ਸਿੰਘ |
ਸ਼ਾਮ
ਦੀ ਸ਼ਾਖ਼ ’ਤੇ - ਕੁਲਵਿੰਦਰ ਦੀ ਸੰਵੇਦਨਸ਼ੀਲ ਸ਼ਾਇਰੀ
ਪਿਆਰਾ ਸਿੰਘ ਕੁੱਦੋਵਾਲ |
ਡਾ.
ਸਤਿੰਦਰ ਪਾਲ ਸਿੰਘ ਦੀ ‘ਜੀਵਨ ਸਫ਼ਲਤਾ ਲਈ ਗੁਰਮਤਿ’ ਪੁਸਤਕ ਪ੍ਰੇਰਨਾ ਸਰੋਤ/a>
ਉਜਾਗਰ ਸਿੰਘ |
ਸੁਰਜੀਤ
ਦਾ ਕਾਵਿ ਸੰਗ੍ਰਹਿ ‘ਤੇਰੀ ਰੰਗਸ਼ਾਲਾ’ ਭਾਵਨਾਵਾਂ ਅਤੇ ਕੁਦਰਤ ਦੇ ਰਹੱਸਾਂ
ਦੀ ਕਵਿਤਾ ਉਜਾਗਰ ਸਿੰਘ |
‘ਪੰਜਾਬੀ
ਕਹਾਣੀਕਾਰ ਡਾ. ਤੇਜਵੰਤ ਮਾਨ’ ਪੁਸਤਕ ਮਨੁੱਖੀ ਜਦੋਜਹਿਦ ਦੀ ਦਾਸਤਾਂ
ਉਜਾਗਰ ਸਿੰਘ |
ਪਦਾਰਥਵਾਦੀ/ਮਸ਼ੀਨੀ
ਰਿਸ਼ਤਿਆਂ ਦੀ ਦਾਸਤਾਨ ਹੈ ਰਾਜਵੰਤ ਰਾਜ ਦਾ ਨਾਵਲ ‘ਵਰੋਲੇ ਦੀ ਜੂਨ’
ਡਾ. ਹਰਜੋਤ ਕੌਰ ਖੈਹਿਰਾ, ਕਨੇਡਾ |
ਜਸਮੇਰ
ਸਿੰਘ ਹੋਠੀ ਦੀ ਪੁਸਤਕ 5 ਕਕਾਰ ਗੁਰਸਿੱਖੀ ਦਾ ਆਧਾਰ/a>
ਉਜਾਗਰ ਸਿੰਘ |
ਕ੍ਰਿਸ਼ਨ
ਭਨੋਟ ਦੇ ਗ਼ਜ਼ਲ ਸੰਗ੍ਰਹਿ ‘ਗਹਿਰੇ ਪਾਣੀਆਂ ਵਿਚ’ ਟੁੱਭੀ ਲਾਉਂਦਿਆਂ
ਹਰਦਮ ਸਿੰਘ ਮਾਨ |
ਪ੍ਰੋ.
ਰਾਮ ਲਾਲ ਭਗਤ ਦਾ ਕਾਵਿ ਸੰਗ੍ਰਹਿ 'ਸਰਦਾਰਨੀਆਂ' ਔਰਤ ਦੀ ਬਹਾਦਰੀ ਦਾ
ਪ੍ਰਤੀਕ ਉਜਾਗਰ ਸਿੰਘ |
ਡਾ.
ਸ਼ਿਆਮ ਸੁੰਦਰ ਦੀਪਤੀ ਦੀ ਪੁਸਤਕ ‘ਇਕ ਭਰਿਆ-ਪੂਰਾ ਦਿਨ’ ਪ੍ਰੇਰਨਾਦਾਇਕ
ਸਵੈ- ਜੀਵਨੀ ਉਜਾਗਰ ਸਿੰਘ |
ਹਰਿਆਣੇ
ਦਾ 2022 ਦਾ ਪੁਸਤਕ ਅਵਲੋਕਨ: ਸੰਖੇਪ ਚਰਚਾ
ਡਾ. ਨਿਸ਼ਾਨ ਸਿੰਘ ਰਾਠੌਰ |
ਸੁਨੀਤਾ
ਸੱਭਰਵਾਲ ਦਾ ‘ਕੁਝ ਹੋਰ ਸੁਣਾ ਸਨੀਤਾ’ ਕਾਵਿ ਸੰਗ੍ਰਹਿ ਭਾਵਨਾਵਾਂ ਦੀ
ਅਦਾਕਾਰੀ ਉਜਾਗਰ ਸਿੰਘ |
ਸੁਖਮਿੰਦਰ
ਸੇਖ਼ੋਂ ਦਾ ਕਹਾਣੀ ਸੰਗ੍ਰਹਿ ‘ਪੈੜਾਂ ਦੀ ਸ਼ਨਾਖ਼ਤ’ ਲੋਕ ਹਿਤਾਂ ਦਾ
ਪਹਿਰੇਦਾਰ ਉਜਾਗਰ ਸਿੰਘ |
ਹਰਪ੍ਰੀਤ
ਰਾਣਾ ਦੀ ਮਿੰਨੀ ਕਹਾਣੀਆਂ ਦੀ ਪੁਸਤਕ ‘ਬਦਲਦੀ ਹਵਾ' ਇੱਕ ਵਿਸ਼ਲੇਸ਼ਣ
ਉਜਾਗਰ ਸਿੰਘ |
ਅਸ਼ੋਕ
ਬਾਂਸਲ ਮਾਨਸਾ ਦੀ ਪੁਸਤਕ ‘ਮਿੱਟੀ ਨੂੰ ਫਰੋਲ ਜੋਗੀਆ’ ਗੀਤ ਸੰਗੀਤ ਦਾ
ਖ਼ਜਾਨਾ ਉਜਾਗਰ ਸਿੰਘ |
ਰਵਿੰਦਰ
ਸਿੰਘ ਸੋਢੀ ਦਾ ‘ਹੁੰਗਾਰਾ ਕੌਣ ਭਰੇ?’ ਕਹਾਣੀ ਸੰਗ੍ਰਹਿ ਬਹੁਰੰਗਾ
ਗੁਲਦਸਤਾ ਉਜਾਗਰ ਸਿੰਘ |
‘ਸਾਹਿਬਜ਼ਾਦਿਆਂ
ਦੇ ਸ਼ਹੀਦੀ ਪ੍ਰਸੰਗ’ ਪੁਸਤਕ ਇਤਿਹਾਸਕ ਦਸਤਾਵੇਜ਼
ਉਜਾਗਰ ਸਿੰਘ |
ਕਮਲਜੀਤ
ਸਿੰਘ ਬਨਵੈਤ ਦੀ ਪੁਸਤਕ ‘ਅੱਧੇ ਪਾਗਲ ਹੋ ਜਾਈਏ’ ਸਮਾਜਿਕਤਾ ਦੀ ਪ੍ਰਤੀਕ
ਉਜਾਗਰ ਸਿੰਘ |
ਗੁਰ
ਤੀਰਥ ਸਾਈਕਲ ਯਾਤਰਾ: ਭਾਈ ਧੰਨਾ ਸਿੰਘ ਚਹਿਲ ਪਟਿਆਲਵੀ
ਉਜਾਗਰ ਸਿੰਘ |
ਲੋਕ
ਇਤਿਹਾਸ ਦੀਆਂ ਪੈੜਾਂ ਦੀ ਨਿਸ਼ਾਨਦੇਹੀ
ਕੇਹਰ ਸ਼ਰੀਫ਼ |
ਜ਼ਾਹਿਦ
ਇਕਬਾਲ ਦੀ ‘ਹੀਰ ਵਾਰਿਸ ਸ਼ਾਹ ਵਿੱਚ ਮਿਲਾਵਟੀ ਸ਼ਿਅਰਾਂ ਦਾ ਵੇਰਵਾ’ ਪੁਸਤਕ
ਪੜਚੋਲ ਉਜਾਗਰ ਸਿੰਘ |
‘ਅੰਬਰੀਂ
ਉੱਡਣ ਤੋਂ ਪਹਿਲਾਂ' - ਇਕ ਚਾਨਣ ਮੁਨਾਰਾ
ਡਾ. ਗੁਰੂਮੇਲ ਸਿੱਧੂ |
ਬੁਰਕੇ
ਵਾਲ਼ੇ ਲੁਟੇਰਿਆਂ ਦੀ ਬਾਤ ਪਾਉਂਦੀ ਗੁਰਚਰਨ ਸੱਗੂ ਦੀ ਪੁਸਤਕ “ਵੇਖਿਆ
ਸ਼ਹਿਰ ਬੰਬਈ” ਸਿ਼ਵਚਰਨ ਜੱਗੀ
ਕੁੱਸਾ |
ਪਰਮਜੀਤ
ਸਿੰਘ ਵਿਰਕ ਦਾ ਕਾਵਿ ਸੰਗ੍ਰਹਿ ‘ਦੱਸ ਨੀ ਕੋਇਲੇ…..’ ਮਾਨਵਤਾ ਦਾ ਪ੍ਰਤੀਕ
ਉਜਾਗਰ ਸਿੰਘ |
ਸੁਖਦੇਵ
ਸਿੰਘ ਦੀ ਪੁਸਤਕ ‘ਜੀਵਨ ਜੁਗਤਾਂ’ ਗੁਰਬਾਣੀ ਦੀ ਸਰਲ ਵਿਆਖਿਆ
ਉਜਾਗਰ ਸਿੰਘ |
ਚਿੱਟਾ
ਤੇ ਕਾਲ਼ਾ: ਰੂਪ ਢਿੱਲੋਂ ਅਮਰਜੀਤ
ਬੋਲਾ |
ਡਾ.
ਰਵਿੰਦਰ ਸਿੰਘ ਸੋਢੀ ਦਾ ਕਾਵਿ ਸੰਗ੍ਰਹਿ ‘ਅੱਧਾ ਅੰਬਰ ਅੱਧੀ ਧਰਤੀ ਸਾਹਿਤਕ
ਵਿਅੰਗ /a> ਉਜਾਗਰ ਸਿੰਘ, ਪਟਿਆਲਾ |
ਡਾ.
ਹਰਬੰਸ ਕੌਰ ਗਿੱਲ ਦਾ ਗ਼ਜ਼ਲ ਸੰਗ੍ਰਹਿ ‘ਰੂਹ ਦੇ ਰੰਗ’ ਸਮਾਜਿਕਤਾ ਦਾ
ਪ੍ਰਤੀਕ ਉਜਾਗਰ ਸਿੰਘ, ਪਟਿਆਲਾ |
ਜਸਮੇਰ
ਸਿੰਘ ਹੋਠੀ ਦੀ ‘ਸਤ ਵਾਰ’ ਸਤ ਦਿਨਾਂ ਦੀ ਗੁਰਮਤਿ ਵਿਆਖਿਆ ਨਿਵੇਕਲੀ
ਪੁਸਤਕ ਉਜਾਗਰ ਸਿੰਘ, ਪਟਿਆਲਾ |
ਡਾ
ਰਤਨ ਸਿੰਘ ਜੱਗੀ ਦੀ ਪੁਸਤਕ ‘ਗੁਰੂ ਨਾਨਕ ਜੋਤਿ ਵਿਕਾਸ’ ਇਤਿਹਾਸਕ
ਦਸਤਾਵੇਜ਼ ਉਜਾਗਰ ਸਿੰਘ, ਪਟਿਆਲਾ
|
ਹਰਦਮ
ਮਾਨ ਦਾ ਗ਼ਜ਼ਲ ਸੰਗ੍ਰਹਿ ‘ਸ਼ੀਸ਼ੇ ਦੇ ਅੱਖਰ’ ਲੋਕਾਈ ਦੇ ਦਰਦ ਦੀ ਦਾਸਤਾਂ
ਉਜਾਗਰ ਸਿੰਘ, ਪਟਿਆਲਾ |
ਕਰਮਵੀਰ
ਸਿੰਘ ਸੂਰੀ ਦਾ ਕਬਜ਼ਾ ਨਾਵਲੇੱਟ ਪਿਆਰ ਤੇ ਸਮਾਜਿਕਤਾ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਕੁਦਰਤ
ਦੇ ਰੰਗਾਂ ਵਿੱਚ ਰੰਗਿਆ ਜਸ ਪ੍ਰੀਤ ਦਾ ਕਾਵਿ ਸੰਗ੍ਰਹਿ : ‘ਪੌਣਾ ਦੀ
ਸਰਗਮ’ ਉਜਾਗਰ ਸਿੰਘ, ਪਟਿਆਲਾ |
ਪਰਵਾਸੀ
ਪੰਜਾਬੀ: ਜਿਨ੍ਹਾ ‘ਤੇ ਮਾਣ ਪੰਜਾਬੀਆਂ ਨੂੰ ਪੁਸਤਕ, ਇੱਕ ਇਤਿਹਾਸਿਕ
ਦਸਤਾਵੇਜ਼ ਉਜਾਗਰ ਸਿੰਘ, ਪਟਿਆਲਾ |
ਡਾ
ਸਤਿੰਦਰ ਪਾਲ ਸਿੰਘ ਦੀ ਪੁਸਤਕ ‘ਸਿੱਖੀ ਸੁੱਖ ਸਾਗਰ’ ਸਹਿਜਤਾ ਤੇ ਵਿਸਮਾਦ
ਦਾ ਸੁਮੇਲ ਉਜਾਗਰ ਸਿੰਘ, ਪਟਿਆਲਾ |
ਸਰਬਜੀਤ
ਸਿੰਘ ਵਿਰਕ ਦੀ ਪੁਸਤਕ ‘ਲਿਖਤੁਮ ਭਗਤ ਸਿੰਘ’ ਸ਼ਹੀਦ ਦੀ ਸੋਚ ਦੀ ਲਖਾਇਕ
ਉਜਾਗਰ ਸਿੰਘ, ਪਟਿਆਲਾ |
ਸਹਿਜਪ੍ਰੀਤ
ਸਿੰਘ ਮਾਂਗਟ ਦਾ ਕਾਵਿ ਸੰਗ੍ਰਹਿ ‘ਸਹਿਜਮਤੀਆਂ’ ਸਮਾਜਿਕ ਸਰੋਕਾਰਾਂ ਦਾ
ਪ੍ਰਤੀਕ ਉਜਾਗਰ ਸਿੰਘ, ਪਟਿਆਲਾ |
ਸਤਿੰਦਰ
ਸਿੰਘ ਨੰਦਾ ਦੀ ਪੁਸਤਕ ‘ਰੰਗ ਤਮਾਸ਼ੇ’ ਅਨੇਕਾਂ ਰੰਗਾਂ ਦੀ ਖ਼ੁਸ਼ਬੂ
ਉਜਾਗਰ ਸਿੰਘ, ਪਟਿਆਲਾ |
ਗੁਰਭਜਨ
ਗਿੱਲ ਦੀ ਪੁਸਤਕ ‘ਪਿੱਪਲ ਪੱਤੀਆਂ’ ਦੇ ਗੀਤ ਸਮਾਜਿਕਤਾ ਦੀ ਤਰਜ਼ਮਾਨੀ
ਉਜਾਗਰ ਸਿੰਘ, ਪਟਿਆਲਾ |
ਅਰਜ਼ਪ੍ਰੀਤ
ਦਾ ਕਾਵਿ ਸੰਗ੍ਰਹਿ ‘ਸੁਰਮੇ ਦੇ ਦਾਗ਼’ ਮੁਹੱਬਤ ਤੇ ਸਮਾਜਿਕ ਸਰੋਕਾਰਾਂ ਦਾ
ਸੁਮੇਲ ਉਜਾਗਰ ਸਿੰਘ, ਪਟਿਆਲਾ |
ਸੁਖਦੇਵ
ਸਿੰਘ ਸ਼ਾਂਤ ਦੀ ‘ਗੁਰਮਤਿ ਦ੍ਰਿਸ਼ਟੀ’ ਖੋਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ |
ਸ਼ਬਦ
ਸਿਰਜਣਹਾਰੇ-2 ਸਮਾਜਿਕ ਸਰੋਕਾਰਾਂ ਦਾ ਪ੍ਰਤੀਨਿਧ ਕਵਿ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ |
ਹਰੀ ਸਿੰਘ ਵਿਰਕ ਦੀ ਪੁਸਤਕ ‘ਸਹਾਰੀ ਦੇ ਵਿਰਕਾਂ ਦਾ ਇਤਿਹਾਸ' ਚੰਗਾ ਉਦਮ
ਉਜਾਗਰ ਸਿੰਘ, ਪਟਿਆਲਾ |
ਗੁਰਮੀਤ
ਸਿੰਘ ਪਲਾਹੀ ਦਾ ਕਾਵਿ ਸੰਗ੍ਰਹਿ ‘ਕੁੱਝ ਤਾਂ ਬੋਲ’ ਬਗ਼ਾਬਤੀ ਸੁਰਾਂ ਦਾ
ਪੁਲੰਦਾ ਉਜਾਗਰ ਸਿੰਘ, ਪਟਿਆਲਾ |
ਪ੍ਰੋ
ਜਸਵੰਤ ਸਿੰਘ ਗੰਡਮ ਦੀ ਪੁਸਤਕ ‘ਸੁੱਤੇ ਸ਼ਹਿਰ ਦਾ ਸਫ਼ਰ’ ਜ਼ਿੰਦਗੀ ਦੇ ਤਜਰਬੇ
ਦਾ ਚਿੰਤਨ/a> ਉਜਾਗਰ ਸਿੰਘ,
ਪਟਿਆਲਾ |
ਸੁਰਿੰਦਰ
ਸਿੰਘ ਜੱਬਲ ਦੀ ਪੁਸਤਕ ‘ਚਾਚਾ ਵੈਨਕੂਵਰੀਆ’ ਸਿੱਖ ਮਸਲਿਆਂ ‘ਤੇ ਤਿੱਖੀ
ਚੋਭ ਉਜਾਗਰ ਸਿੰਘ, ਪਟਿਆਲਾ |
ਨਰਿੰਦਰਪਾਲ
ਕੌਰ ਦਾ ਕਾਵਿ ਸੰਗ੍ਰਹਿ ‘ਕਸ਼ੀਦ’ ਰਹੱਸਵਾਦ ਅਤੇ ਵਿਸਮਾਦ ਦਾ ਗੋਹੜਾ
ਉਜਾਗਰ ਸਿੰਘ, ਪਟਿਆਲਾ |
ਪੰਜਾਬੀ
ਪੱਤਰਕਾਰੀ ਦਾ ਰੌਸ਼ਨ ਮੀਨਾਰ : ਕੌਮਾਂਤਰੀ ਪੱਤਰਕਾਰ ਨਰਪਾਲ ਸਿੰਘ ਸ਼ੇਰਗਿੱਲ
ਉਜਾਗਰ ਸਿੰਘ, ਪਟਿਆਲਾ |
400
ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ
‘ਲੋਕ-ਨਾਇਕ ਗੁਰੂ ਤੇਗ
ਬਹਾਦਰ’ ਡਾ ਰਤਨ ਸਿੰਘ ਜੱਗੀ ਦੀ ਵਿਲੱਖਣ ਪੁਸਤਕ -
ਉਜਾਗਰ ਸਿੰਘ, ਪਟਿਆਲਾ |
‘ਕਵਿਤਾ
ਦੇ ਵਿਹੜੇ’ ਪੁਸਤਕ ਪੰਜਾਬੀ ਪਾਠਕਾਂ ਲਈ ਵਰਦਾਨ ਸਾਬਤ ਹੋਵੇਗੀ
ਉਜਾਗਰ ਸਿੰਘ, ਪਟਿਆਲਾ |
ਡਾ
ਹਰਕੇਸ਼ ਸਿੰਘ ਸਿੱਧੂ ਦੀ ਮੇਰੇ ਸੁਪਨੇ ਮੇਰੇ ਗੀਤ ਪੁਸਤਕ: ਨਵਾਂ ਸਮਾਜ
ਸਿਰਜਣ ਦੀ ਹੂਕ ਉਜਾਗਰ ਸਿੰਘ,
ਪਟਿਆਲਾ |
ਪਰਮਜੀਤ
ਪਰਮ ਦੀ ਸਵੈ ਜੀਵਨੀ ‘ਧੁੱਪਾਂ ਤੇ ਛਤਰੀਆਂ’ ਜਦੋਜਹਿਦ ਦੀ ਦਾਸਤਾਂ
ਉਜਾਗਰ ਸਿੰਘ, ਪਟਿਆਲਾ |
ਡਾ
ਮਦਨ ਲਾਲ ਹਸੀਜਾ ਦੀ ਪੁਸਤਕ ‘ਉਦੀਯਮਾਨ ਬਹਾਵਲਪੁਰ ਸਮਾਜ’ ਇਤਿਹਾਸਕ
ਦਸਤਾਵੇਜ਼ ਉਜਾਗਰ ਸਿੰਘ, ਪਟਿਆਲਾ |
ਗੁਰਮੀਤ
ਸਿੰਘ ਪਲਾਹੀ ਦੀ ਪੰਜਾਬ ਡਾਇਰੀ - 2021 ਪੱਤਰਕਾਰੀ ਦਾ ਬਿਹਤਰੀਨ ਨਮੂਨਾ
ਉਜਾਗਰ ਸਿੰਘ, ਪਟਿਆਲਾ |
ਸੁਰਜੀਤ
ਦੀ ਪੁਸਤਕ ‘ਪਰਵਾਸੀ ਪੰਜਾਬੀ ਸਾਹਿਤ’ (ਸ਼ਬਦ ਤੇ ਸੰਬਾਦ) ਨਿਵੇਕਲਾ
ਉਪਰਾਲਾ ਉਜਾਗਰ ਸਿੰਘ, ਪਟਿਆਲਾ |
|
|
ਨਕਸਲਵਾਦ
ਅਤੇ ਪੰਜਾਬੀ ਨਾਵਲ ਸਿਆਸੀ ਅਵਚੇਤਨ : ਸਤਿੰਦਰ ਪਾਲ ਸਿੰਘ ਬਾਵਾ ਦੀ ਖੋਜੀ
ਪੁਸਤਕ ਉਜਾਗਰ ਸਿੰਘ, ਪਟਿਆਲਾ |
"ਚੰਨ
ਅਜੇ ਦੂਰ ਹੈ" ਗ਼ਜ਼ਲ ਸੰਗ੍ਰਹਿ ਮੁਹੱਬਤ ਅਤੇ ਸਮਾਜਿਕ ਸਰੋਕਾਰਾਂ ਦਾ ਸੁਮੇਲ
ਉਜਾਗਰ ਸਿੰਘ, ਪਟਿਆਲਾ |
ਸਤਵਿੰਦਰ
ਸਿੰਘ ਧੰਨੋਆ ਦਾ ਕਾਵਿ ਸੰਗ੍ਰਹਿ: ‘ਜਿੰਦ ਭੱਠੀ ਦੇ ਦਾਣੇ’ ਬਿਰਹਾ ਅਤੇ
ਮੁਹੱਬਤ ਦਾ ਸੁਮੇਲ ਉਜਾਗਰ ਸਿੰਘ,
ਪਟਿਆਲਾ |
ਮੈਂ
‘ਵਰਿਆਮ ਸਿੰਘ ਸੇਖ਼ੋਂ ਪੁਸ਼ਤਾਂ ਤੇ ਪਤਵੰਤੇ’ ਪੁਸਤਕ ਕਿਉਂ ਲਿਖੀ? /a>
ਉਜਾਗਰ ਸਿੰਘ, ਪਟਿਆਲਾ |
‘ਕਾਲ਼ੀ
ਮਿੱਟੀ ਲਾਲ ਲਹੂ’ ਕਹਾਣੀ ਸੰਗ੍ਰਹਿ : ਰੁਮਾਂਸਵਾਦ ਅਤੇ ਸਮਾਜਿਕਤਾ ਦਾ
ਸੁਮੇਲ ਉਜਾਗਰ ਸਿੰਘ, ਪਟਿਆਲਾ |
ਰਾਵਿੰਦਰ
ਸਿੰਘ ਸੋਢੀ ਦਾ ਨਾਟਕ ਜਿਥੇ ਬਾਬਾ ਪੈਰ ਧਰੇ:ਲੋਕਾਈ ਨੂੰ ਸਿੱਧੇ ਰਸਤੇ
ਪਾਉਣ ਦਾ ਉਦਮ ਉਜਾਗਰ ਸਿੰਘ,
ਪਟਿਆਲਾ |
ਗੁਰਭਜਨ
ਗਿੱਲ ਦਾ ਕਾਵਿ ਸੰਗ੍ਰਹਿ ਚਰਖ਼ੜੀ : ਸਮਾਜਿਕ ਚਿੰਤਵਾਂ ਦਾ ਗਲੋਟਾ
ਉਜਾਗਰ ਸਿੰਘ, ਪਟਿਆਲਾ |
‘ਪਟਿਆਲਾ
ਦਾ ਸੰਖੇਪ ਇਤਿਹਾਸ ਅਤੇ ਉਘੇ ਵਸਨੀਕ’ ਅਵਤਾਰ ਸਿੰਘ ਦੀ ਖ਼ੋਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ |
ਡਾ
ਰਤਨ ਸਿੰਘ ਜੱਗੀ ਦੀ ਪੁਸਤਕ ਗੁਰੂ ਨਾਨਕ ਬਾਣੀ ਪਾਠ ਤੇ ਵਿਆਖਿਆ ਸੱਚੀ
ਸ਼ਰਧਾਂਜ਼ਲੀ ਉਜਾਗਰ ਸਿੰਘ, ਪਟਿਆਲਾ |
ਰਾਜ
ਲਾਲੀ ਬਟਾਲਾ ਦਾ ਗ਼ਜ਼ਲ ਸੰਗ੍ਰਹਿ ‘‘ਲਾਲੀ’’ ਮਨੁੱਖਤਾ ਦੇ ਦਰਦ ਦੀ ਦਾਸਤਾਨ
ਉਜਾਗਰ ਸਿੰਘ, ਪਟਿਆਲਾ |
ਸੁਭਾਸ਼
ਸ਼ਰਮਾ ਨੂਰ ਦਾ ਕਾਵਿ ਸੰਗ੍ਰਹਿ ਕਿਤਾਬ-ਏ-ਜ਼ਿੰਦਗੀ ਮੁਹੱਬਤੀ ਦਾਸਤਾਂ
ਉਜਾਗਰ ਸਿੰਘ, ਪਟਿਆਲਾ |
ਦਲੀਪ
ਸਿੰਘ ਵਾਸਨ ਦੀ ਪੁਸਤਕ ਜੀਵਨ ਇਕ ਸਚਾਈ: ਜੀਵਨ ਦੀ ਜਾਚ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਕੰਵਰ
ਦੀਪ ਦਾ ਮਨ ਰੰਗੀਆਂ ਚਿੜੀਆਂ: ਵਿਸਮਾਦੀ ਕਵਿਤਾਵਾਂ ਦਾ ਕਾਵਿ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ |
ਸੁਖਦੇਵ
ਸਿੰਘ ਸ਼ਾਂਤ ਦਾ ਨਵਾਂ ਆਦਮੀ ਮਿੰਨੀ ਕਹਾਣੀ ਸੰਗ੍ਰਹਿ ਸਮਾਜਿਕ ਸਰੋਕਾਰਾਂ
ਦਾ ਪ੍ਰਤੀਕ ਉਜਾਗਰ ਸਿੰਘ, ਪਟਿਆਲਾ |
ਗੁਰਭਜਨ
ਗਿੱਲ ਦਾ ਗ਼ਜ਼ਲ ਸੰਗ੍ਰਹਿ ਸੁਰਤਾਲ: ਪੰਜਾਬੀ ਵਿਰਾਸਤ ਦਾ ਸ਼ੀਸ਼ਾ
ਉਜਾਗਰ ਸਿੰਘ, ਪਟਿਆਲਾ |
‘ਕਿਸਾਨ
ਅੰਦੋਲਨ ਸਮੁੰਦਰੋਂ ਪਾਰ ਤੇਰੇ ਨਾਲ’ ਪੁਸਤਕ ਪ੍ਰਵਾਸੀਆਂ ਦੇ ਸਮਰਥਨ ਦੀ
ਪ੍ਰਤੀਕ ਉਜਾਗਰ ਸਿੰਘ, ਪਟਿਆਲਾ
|
ਦਰਦ
ਜਾਗਦਾ ਹੈ: ਭੁਪਿੰਦਰ ਸਿੰਘ ਸੱਗੂ
ਡਾ. ਨਿਸ਼ਾਨ ਸਿੰਘ ਰਾਠੌਰ |
ਮਜਬੂਰੀ,
ਲਾਚਾਰੀ, ਬੇਵੱਸੀ ਅਤੇ ਔਰਤ ਦੀ ਤ੍ਰਾਸਦੀ ਦੀ ਬਾਤ ਪਾਉਂਦੀ ਹੈ
"ਕੱਠਪੁਤਲੀਆਂ" ਸਿ਼ਵਚਰਨ ਜੱਗੀ
ਕੁੱਸਾ |
ਸਮੀਖਿਆ:
ਨਾਵਲ "ਦਰਦ ਕਹਿਣ ਦਰਵੇਸ਼" ਮਨਦੀਪ
ਕੌਰ ਭੰਮਰਾ |
ਸ਼ਿਵਚਰਨ
ਜੱਗੀ ਕੁੱਸਾ ਦਾ ਨਵਾਂ ਨਾਵਲ "ਦਰਦ ਕਹਿਣ ਦਰਵੇਸ਼" ਮਾਰਕੀਟ 'ਚ
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ |
ਬਿੰਦਰ
ਕੋਲੀਆਂ ਵਾਲ ਦੇ ਕਾਵਿ ਸੰਗ੍ਰਹਿ "ਅਧੂਰਾ ਸਫ਼ਰ" ਤੇ ਇਕ ਸਰਸਰੀ ਝਾਤ
ਰਵੇਲ ਸਿੰਘ ਇਟਲੀ |
ਰਾਮ
ਲਾਲ ਭਗਤ ਦਾ ਕਾਵਿ ਸੰਗ੍ਰਹਿ "ਸ਼ਹਿਜ਼ਾਦੀਆਂ" ਇਸਤਰੀ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
'ਇਹ
ਪਰਿੰਦੇ ਸਿਆਸਤ ਨਹੀਂ ਜਾਣਦੇ' ਉਜਾਗਰ ਸਿੰਘ, ਪਟਿਆਲਾ |
ਅੰਕਲ
ਟੌਮ ਦੀ ਝੌਪੜੀ ਬਿੱਟੂ ਖੰਗੂੜਾ,
ਲੰਡਨ |
ਡਾ
ਗੁਰਸ਼ਰਨ ਕੌਰ ਜੱਗੀ ਦੀ ਪੁਸਤਕ ਗੁਰਮਤਿ ਵਿਚਾਰਧਾਰਾ ਪਾਠਕਾਂ ਲਈ ਮਾਰਗ
ਦਰਸ਼ਨ ਉਜਾਗਰ ਸਿੰਘ, ਪਟਿਆਲਾ
|
ਭੁੱਬਲ
ਦੀ ਅੱਗ ਨਾਟਕ ਦਲਿਤ ਅਤੇ ਛੋਟੇ ਕਿਸਾਨਾਂ ਦੀ ਤ੍ਰਾਸਦੀ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਨਾਨਕ
ਸਿੰਘ ਇਕ ਪੁਨਰ-ਮੁਲਾਂਕਣ ਪੁਸਤਕ : ਨਾਨਕ ਸਿੰਘ ਦੇ ਸਾਹਿਤਕ ਵਿਅਕਤਿਵ ਦਾ
ਸ਼ੀਸ਼ਾ ਉਜਾਗਰ ਸਿੰਘ, ਪਟਿਆਲਾ |
ਡਾ
ਸੋਨੀਆਂ ਦੀ ਪੁਸਤਕ ‘ਧੁੰਦ’ ਸਿੱਖ ਧਰਮ ਵਿਚ ਆਈ ਗਿਰਾਵਟ ਤੇ ਚਿੰਤਾ ਦਾ
ਪ੍ਰਗਟਾਵਾ ਉਜਾਗਰ ਸਿੰਘ, ਪਟਿਆਲਾ |
ਅਨਮੋਲ
ਕੌਰ ਦਾ ਕਹਾਣੀ ਸੰਗ੍ਰਹਿ ‘‘ਜ਼ਮੀਰ’’ ਲੋਕ ਅਰਪਣ
ਸਮਨਦੀਪ ਖੀਵਾ, ਭੀਖੀ |
ਡਾਇਰੈਕਟਰ
ਭਾਸ਼ਾ ਵਿਭਾਗ ਵਲੋਂ ਨਾਮਵਰ ਸ਼ਾਇਰ ਘੇਸਲ ਦੀ ਪੁਸਤਕ 'ਯਾਦਾਂ ਦੇ ਘੁੱਟ'
ਲੋਕ-ਅਰਪਣ ਪ੍ਰੀਤਮ ਲੁਧਿਆਣਵੀ,
ਚੰਡੀਗੜ੍ਹ |
ਹਰਪ੍ਰੀਤ
ਸਿੰਘ ਰਾਣਾ ਦੀ ਮਿੰਨੀ ਕਹਾਣੀਆਂ ਦੀ ਪੁਸਤਕ ਤਤਕਾਲ ਸਮਾਜਿਕ ਵਰਤਾਰੇ ਦਾ
ਪ੍ਰਤੀਕ ਉਜਾਗਰ ਸਿੰਘ, ਪਟਿਆਲਾ
|
ਸੰਸਾਰ
ਪੱਧਰ ਦੇ ਸਮਾਜਿਕ ਆਰਥਿਕ ਸਰੋਕਾਰਾਂ ਦੀ ਗੱਲ ਕਰਦੀ ਕਿਤਾਬ 'ਪੂੰਜੀਵਾਦ
ਬਨਾਮ ਕੈਨੇਡੀਅਨ ਸਮਾਜ' ਬਲਜਿੰਦਰ
ਸੰਘਾ, ਕਨੇਡਾ |
ਉਦੀਪਨ
ਸਾਹਿਤਕ ਚਿੱਠੀਆਂ ਸਾਹਿਤਕ ਖ਼ਜਾਨੇ ਦੇ ਸੰਬਾਦ ਦਾ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ |
ਪਰਮਵੀਰ
ਜ਼ੀਰਾ ਦਾ ਪੁਸਤਕ ਪਰਵਾਜ਼ ਮਾਂ ਦੇ ਪਿਆਰ ਤੋਂ ਵਿਹੂਣੀ ਬਹਾਦਰ ਲੜਕੀ ਦੀ
ਕਹਾਣੀ ਉਜਾਗਰ ਸਿੰਘ, ਪਟਿਆਲਾ
|
ਹਰੀ
ਸਿੰਘ ਦੀ ਜੀਵਨ ਸ਼ੈਲੀ ਉਸਦੀ ਸੈ ਜੀਵਨੀ ਵਾਲੀ ਪੁਸਤਕ “ਲੁਕਿੰਗ ਬੈਕ ਵਿਦ
ਡੀਲਾਈਟ” ਰਾਹੀਂ ਡਾ.ਸਾਥੀ
ਲੁਧਿਆਣਵੀ, ਲੰਦਨ |
ਕਹਾਣੀ-
ਸੰਗ੍ਰਹਿ ‘ਉਮਰੋਂ ਲੰਮੀ ਉਡੀਕ’ ਲੋਕ- ਅਰਪਣ
ਡਾ. ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ
|
ਮੋਤੀ ਪੰਜ ਦਰਿਆਵਾਂ
ਦਾ ਪੁਸਤਕ ਲਹਿੰਦੇ ਅਤੇ ਚੜ੍ਹਦੇ ਪੰਜਾਬ ਦਰਮਿਆਨ ਸਾਹਿਤਕ ਕੜੀ ਬਣੇਗੀ
ਉਜਾਗਰ ਸਿੰਘ, ਪਟਿਆਲਾ
|
ਕੁਲਵੰਤ
ਖਨੌਰੀ ਦੀ ਪਿਆਰ ਪੰਘੂੜਾ ਪੁਸਤਕ ਬੱਚਿਆਂ ਲਈ ਪ੍ਰੇਰਨਾ ਸਰੋਤ
ਉਜਾਗਰ ਸਿੰਘ, ਪਟਿਆਲਾ |
ਲੇਖ਼ਕ
ਮੋਹਨ ਸਿੰਘ ਔਜਲਾ ਦੀ ਸਮੁੱਚੀ ਲਿਖ਼ਤ ਦਾ ਗੰਭੀਰ ਅਧਿਐਨ ਕਰਦੀ ਪੁਸਤਕ
'ਪ੍ਰੋ.ਮੋਹਨ ਸਿੰਘ ਔਜਲਾ ਦੀ ਸਾਹਿਤਕ ਪਰਵਾਜ਼'
ਬਲਜਿੰਦਰ ਸੰਘਾ, ਕਨੇਡਾ |
ਗੁਰਿੰਦਪਾਲ
ਸਿੰਘ ਜੋਸਨ ਦੀ ਪੁਸਤਕ ‘‘ਸਾਰਾਗੜੀ ਸਾਕਾ ਅਦੁੱਤੀ ਜੰਗੀ ਮਿਸਾਲ ’’
ਇਤਿਹਾਸਕ ਦਸਤਾਵੇਜ
ਉਜਾਗਰ ਸਿੰਘ, ਪਟਿਆਲਾ |
ਸਮਾਜਿਕ
ਸਰੋਕਾਰਾਂ, ਰੋਮਾਂਸਵਾਦ ਅਤੇ ਔਰਤਾਂ ਦੇ ਦਰਦਾਂ ਦੀ ਕਵਿਤਰੀ ਬੀਬੀ ਜੌਹਰੀ
ਉਜਾਗਰ ਸਿੰਘ, ਪਟਿਆਲਾ |
ਪਰਵਾਸ
ਤੇ ਢੌਂਗ ਦਾ ਸੱਚ ਨਾਵਲ ‘ਕੁੜੀ ਕੈਨੇਡਾ ਦੀ’
ਡਾ. ਪ੍ਰਿਥਵੀ ਰਾਜ ਥਾਪਰ,
|
ਰਾਮ
ਲਾਲ ਭਗਤ ਦੀ ਪੁਸਤਕ ਨੂੰਹਾਂ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਸਿੱਖ
ਫ਼ੌਜੀਆਂ ਦੀ ਬਹਾਦਰੀ ਦੀ ਦਸਤਾਵੇਜ:ਇਟਲੀ ਵਿੱਚ ਸਿੱਖ ਫ਼ੌਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ |
ਪਰਮਜੀਤ
ਪਰਮ ਦੇ ਚੰਡੀਗੜ ਦੇ ਬੇਸ਼ਕੀਮਤੀ ਹੀਰੇ: ਨੌਜਵਾਨਾ ਲਈ ਪ੍ਰੇਰਨਾਦਾਇਕ
ਉਜਾਗਰ ਸਿੰਘ, ਪਟਿਆਲਾ |
ਹਰਜੋਤ
ਸਿੰਘ ਹੈਪੀ ਦੀ ਨਿਕੰਮੀ ਔਲਾਦ: ਨੌਜਵਾਨਾ ਲਈ ਪ੍ਰੇਰਨਾਦਾਇਕ ਪੁਸਤਕ
ਉਜਾਗਰ ਸਿੰਘ, ਪਟਿਆਲਾ |
ਬਲਜੀਤ
ਕੌਰ ਸਵੀਟੀ ਦੀ ਪੁਸਤਕ ‘‘ਤਰੇਲਾਂ ਪ੍ਰੀਤ ਦੀਆਂ’’ ਰੁਮਾਂਸਵਾਦ ਅਤੇ
ਬ੍ਰਿਹਾ ਦਾ ਸੁਮੇਲ
ਉਜਾਗਰ ਸਿੰਘ, ਪਟਿਆਲਾ |
ਅਮਰਿੰਦਰ
ਸਿੰਘ ਸੋਹਲ ਦੀ ਪੁਸਤਕ ਨੈਣਾਂ ਵਿਚਲਾ ਟਾਪੂ ਸਮਾਜਿਕ ਸਰੋਕਾਰਾਂ ਦੀ ਅਵਾਜ਼
ਉਜਾਗਰ ਸਿੰਘ, ਪਟਿਆਲਾ |
ਪੰਜਾਬੀਆਂ
ਦੇ ਰਾਜਦੂਤ ਨਰਪਾਲ ਸਿੰਘ ਸ਼ੇਰਗਿਲ ਦੀ ਸ਼੍ਰੀ ਗੁਰੂ ਗੋਬਿੰਦ ਸਿੰਘ ਨੂੰ
ਸ਼ਰਧਾਂਜਲੀ
ਉਜਾਗਰ ਸਿੰਘ, ਪਟਿਆਲਾ |
ਸਿਰਜਣਦੀਪ
ਕੌਰ ਉਭਾ ਦੀ ਪੁਸਤਕ ‘‘ਜਿੱਤ’’ ਹਾਰ ਨੂੰ ਜਿੱਤ ਵਿਚ ਬਦਲਣ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਪਾਲੀ
ਖ਼ਾਦਿਮ ਦੀ ਪੁਸਤਕ ਸਵੈ ਦੀ ਤਸਦੀਕ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਪੰਜਵਾਂ
ਥੰਮ ਮਿੰਨੀ ਕਹਾਣੀ ਸੰਗ੍ਰਹਿ ਇੱਕ ਅਧਿਐਨ
ਉਜਾਗਰ ਸਿੰਘ, ਪਟਿਆਲਾ |
ਡਾ.
ਦਰਸ਼ਨ ਵੱਲੋਂ ਸੰਪਾਦਿਤ 'ਸਾਹਿਤ ਤੇ ਸੰਬਾਦ' ਪੁਸਤਕ ਨਵੇਂ ਲੇਖਕਾਂ ਲਈ
ਪ੍ਰੇਰਨਾ ਸਰੋਤ
ਉਜਾਗਰ ਸਿੰਘ, ਪਟਿਆਲਾ |
ਰਣਜੀਤ
ਸਿੰਘ ਭਿੰਡਰ ਦੀ ਪੁਸਤਕ ‘‘ਸਮਾਂ ਤੇ ਸੁਪਨੇ’’ ਅਧੂਰੇ ਅਹਿਸਾਸਾਂ ਦੀ
ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਸੁਰਿੰਦਰ
ਸੈਣੀ ਦੀ ਪੁਸਤਕ ‘‘ਮਿੱਤਰ ਪਿਆਰੇ ਨੂੰ’’ ਬਿਰਹਾ ਦੀਆਂ ਮਹਿਕਾਂ ਦੀ
ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਪੱਤਰਕਾਰੀ
ਅਤੇ ਸਾਹਿਤ ਦਾ ਸੁਮੇਲ : ਸ਼ਰਨਜੀਤ ਬੈਂਸ
ਉਜਾਗਰ ਸਿੰਘ, ਪਟਿਆਲਾ |
ਅਨਮੋਲ
ਕੌਰ ਦਾ ਨਾਵਲ ‘‘ਕੁੜੀ ਕੈਨੇਡਾ ਦੀ’’ ਪੰਜਾਬੀ ਮਾਨਸਿਕਤਾ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ |
ਬਿੰਦਰ
“ਕੋਲੀਆਂ ਵਾਲ”ਦੇ ਪਲੇਠੇ ਨਾਵਲ” ਅਣ ਪਛਾਤੇ ਰਾਹਾਂ ਦੇ ਪਾਂਧੀ” ਤੇ ਇੱਕ
ਪੇਤਲੀ ਜੇਹੀ ਝਾਤ
ਰਵੇਲ ਸਿੰਘ, ਇਟਲੀ |
ਰਾਜਵਿੰਦਰ
ਕੌਰ ਜਟਾਣਾ ਦੀ ਸਰਸਰਾਹਟ ਪੈਦਾ ਕਰਨ ਵਾਲੀ ਪੁਸਤਕ ‘‘ਆਹਟ’’
ਉਜਾਗਰ ਸਿੰਘ, ਪਟਿਆਲਾ |
ਬਾਬੂ
ਸਿੰਘ ਰੈਹਲ ਦਾ‘‘ਹਨੇਰਾ ਪੀਸਦੇ ਲੋਕ’’ਕਹਾਣੀ ਸੰਗ੍ਰਿਹ ਆਰਥਿਕ ਬਖੇੜੇ ਦਾ
ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਕਮਲਜੀਤ
ਕੌਰ ਕਮਲ ਦੀ ਪੁਸਤਕ ‘‘ਫੁੱਲ ਤੇ ਕੁੜੀਆਂ’’ ਇੱਕ ਸਿੱਕੇ ਦੇ ਦੋ ਪਾਸੇ
ਉਜਾਗਰ ਸਿੰਘ, ਪਟਿਆਲਾ |
ਸੁਖਰਾਜ
ਸਿੰਘ “ਬਰਾੜ” ਦੇ ਪਲੇਠੇ ਕਾਵਿ ਸੰਗ੍ਰਿਹ “ਦਾਣੇ” ਤੋਂ ਝਲਕਦੀ ਹੈ ਉੱਸ ਦੀ
ਕਾਵਿ ਚੇਤਨਾ
ਰਵੇਲ ਸਿੰਘ ਇਟਲੀ |
ਬਲਜਿੰਦਰ
ਸੰਘਾ ਦੀਆਂ ਲੰਮੀਆਂ ਸਾਹਿਤਕ ਪੁਲਾਂਘਾਂ
ਉਜਾਗਰ ਸਿੰਘ, ਪਟਿਆਲਾ |
ਕੁੜੀ
ਕੈਨੇਡਾ ਦੀ’ ਨਾਵਲ ਵੱਖਰੀ ਸੁਰ ਵਾਲਾ
ਜਸਵੀਰ ਰਾਣਾ, ਸੰਗਰੂਰ |
ਦੇਸ
ਭਗਤੀ ਅਤੇ ਸਮਾਜਿਕ ਸਰੋਕਾਰਾਂ ਦੇ ਗੀਤਾਂ ਦਾ ਰਚੇਤਾ ਸੁਖਪਾਲ ਪਰਮਾਰ
ਉਜਾਗਰ ਸਿੰਘ, ਪਟਿਆਲਾ
|
ਸੰਤ
ਭਿੰਡਰਾਂਵਾਲੇ ਦੇ ਰੂ-ਬ-ਰੁ ਜੂਨ 84 ਦੀ ਪੱਤਰਕਾਰੀ ਪੁਸਤਕ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ |
ਅਮਨਦੀਪ
ਸਿੰਘ ਦਾ ਨਵਪ੍ਰਕਾਸ਼ਿਤ ਕਾਵਿ ਸੰਗ੍ਰਹਿ "ਕੰਕਰ ਪੱਥਰ"
- ਡਾ. ਡੀ. ਪੀ.
ਸਿੰਘ |
ਕਣੀਆਂ'
ਕਾਵਿ-ਸੰਗ੍ਰਹਿ ਦੀਆਂ ਨਜ਼ਮਾਂ ਨਾਲ ਸਾਂਝ – ਸੁਖਵਿੰਦਰ ਅੰਮ੍ਰਿਤ |
ਡਾ.ਗੁਰਮਿੰਦਰ
ਸਿੱਧੂ ਦੀ ਕਿਤਾਬ ' ਕਹਿ ਦਿਓ ਉਸ ਕੁੜੀ ਨੂੰ ' ਰਿਲੀਜ਼ |
ਕੋਮਲ
ਕਲਾ ਅਤੇ ਕਵਿਤਾ ਦਾ ਸੁਮੇਲ- ਸੈਂਡੀ ਗਿੱਲ ਦੀ ਪੁਸਤਕ "ਨੀ ਮਾਂ"
ਉਜਾਗਰ ਸਿੰਘ, ਪਟਿਆਲਾ |
ਪਰਵਾਸੀ
ਜੀਵਨ ਅਤੇ ਸਾਹਿਤ ਦਾ ਮਾਰਮਿਕ ਮੁਲਾਂਕਣ
ਡਾ.ਲਕਸ਼ਮੀ ਨਰਾਇਣ ਭੀਖੀ, ਪਟਿਆਲਾ |
ਸੜਕਛਾਪ
ਸ਼ਾਇਰੀ ਪ੍ਰਕ੍ਰਿਤੀ ਅਤੇ ਇਨਸਾਨੀਅਤ ਦੀ ਕਵਿਤਾ
ਉਜਾਗਰ ਸਿੰਘ, ਪਟਿਆਲਾ |
ਡਾ
ਗੁਰਮਿੰਦਰ ਸਿੱਧੂ ਦੀ ਕਿਤਾਬ ' ਧੀਆਂ ਨਾਲ ਜੱਗ ਵਸੇਂਦਾ ' ਲੋਕ-ਅਰਪਣ |
"ਨਿੱਕੀਆਂ
ਪੰਜਾਬੀ ਮੁਹੱਬਤੀ ਬੋਲੀਆਂ" - ਸੰਗ੍ਹਿ ਕਰਤਾ- ਜਨਮੇਜਾ ਸਿੰਘ ਜੌਹਲ
ਡਾ. ਜਗੀਰ ਸਿੰਘ ਨੂਰ, ਫਗਵਾੜਾ |
ਮਿੱਟੀ
ਦਾ ਮੋਹ - ਗੁਰਚਰਨ ਸਿੰਘ ਦਿਲਬਰ
ਬਿਕਰਮਜੀਤ ਨੂਰ, ਬਰਨਾਲਾ |
ਅੱਥਰੀ
ਪੀੜ ਦੀ ਲੇਖਿਕਾ ਅਤੇ ਮੁਹੱਬਤਾਂ ਦੀ ਵਣਜਾਰਨ ਸੁਰਿੰਦਰ ਸੈਣੀ
ਉਜਾਗਰ ਸਿੰਘ, ਪਟਿਆਲਾ |
ਸਮਾਜ
ਸੇਵਿਕਾ ਕਵਿਤਰੀ: ਲਵੀਨ ਕੌਰ ਗਿੱਲ
ਉਜਾਗਰ ਸਿੰਘ, ਪਟਿਆਲਾ |
ਅਨਮੋਲ
ਕੌਰ ਦੀ ‘ਕੈਨੇਡਾ ਦੀ ਕੁੜੀ’ ਨੂੰ ਖੁਸ਼ਆਮਦੀਦ
ਡਾ. ਹਰਜਿੰਦਰ ਸਿੰਘ ਵਾਲੀਆਂ |
ਸਤਨਾਮ
ਚੌਹਾਨ ਦੀ ਪੁਸਤਕ ‘ਕਹੋ ਤਿਤਲੀਆਂ ਨੂੰ’ ਇਸਤਰੀ ਦੀ ਮਾਨਸਿਕਤਾ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਸ਼ਬਦਾਂ
ਦੇ ਸ਼ਗਨਾਂ ਦੀ ਤਾਕਤ - ਡਾ.ਗੁਰਮਿੰਦਰ ਸਿੱਧੂ ਦੀਆਂ 'ਚੌਮੁਖੀਆ ਇਬਾਰਤਾਂ ’
ਕਮਲ ਦੁਸਾਂਝ, ਮੋਹਾਲੀ |
ਚਰਨਹ
ਗੋਬਿੰਦ ਮਾਰਗੁ ਸੁਹਾਵਾ ਪੁਸਤਕ ਵਰਤਮਾਨ ਪਰਿਪੇਖ ਵਿਚ
ਉਜਾਗਰ ਸਿੰਘ, ਪਟਿਆਲਾ |
ਮਿਊਰੀਅਲ
ਆਰਨਾਸਨ ਲਾਇਬ੍ਰੇਰੀ ਵੱਲੋਂ ਐਸ. ਪੀ. ਬਲਰਾਜ ਸਿੰਘ ਸਿੱਧੂ ਦੀ ਕਿਤਾਬ
‘ਅਸਲੀ ਸਰਦਾਰ’ ਲੋਕ ਅਰਪਿਤ
ਡਾ ਸਰਵਣ ਸਿੰਘ ਰੰਧਾਵਾ, ਕੈਲੇਫੋਰਨੀਆ |
ਪਿਆਰਾ
ਸਿੰਘ ਕੁੱਦੋਵਾਲ ਦੀ ਸਾਹਿਤਕ ਸੋਚ ਦਾ ਕੱਚ ਸੱਚ
ਉਜਾਗਰ ਸਿੰਘ, ਪਟਿਆਲਾ |
ਸਾਂਝੇ
ਪ੍ਰਤੀਕ ਵਿਧਾਨ ਦੀ ਪੇਸ਼ਕਾਰੀ : ਸ਼ਬਦਾ ਦੇ ਹਾਰ
ਪਰਵਿੰਦਰ ਜੀਤ ਸਿੰਘ, ਜਲੰਧਰ |
ਰੂਪ
ਢਿੱਲੋਂ ਦਾ ਨਵਾ ਨਾਵਲ "ਸਮੁਰਾਈ" ਰੀਲੀਸ |
ਪ੍ਰੀਤ
ਪਰੁਚੀ ਬਿਰਹਾ ਦੀ ਕਵਿਤਰੀ-ਸੁਰਿੰਦਰ ਕੌਰ ਬਿੰਨਰ
ਉਜਾਗਰ ਸਿੰਘ, ਪਟਿਆਲਾ |
ਮੈਂ, ‘ਇੱਦਾਂ ਨਾ
ਸੋਚਿਆ ਸੀ’ - ਸੰਤੋਖ ਸਿੰਘ ਹੇਅਰ
ਨਦੀਮ ਪਰਮਾਰ,
ਕੈਨੇਡਾ |
ਕਿਰਪਾਲ ਪੂਨੀ ਦਾ
ਕਵਿ-ਸੰਸਾਰ ਸਹਿਜ, ਸੁਹਜ ਅਤੇ ਸੰਤੁਲਨ ਦੀ ਕਵਿਤਾ
ਡਾ ਰਤਨ ਰੀਹਨ, ਯੂ ਕੇ |
ਪਰਨੀਤ
ਕੌਰ ਸੰਧੂ ਦੀ ਬਿਰਹਾ ਦੇ ਦਰਦਾਂ ਦੀ ਦਾਸਤਾਨ
ਉਜਾਗਰ ਸਿੰਘ, ਪਟਿਆਲਾ |
ਪੰਜਾਬੀ
ਹਾਇਕੂ ਅਤੇ ਹਾਇਬਨ ਦਾ ਮੋਢੀ ਗੁਰਮੀਤ ਸੰਧੂ
ਉਜਾਗਰ ਸਿੰਘ, ਪਟਿਆਲਾ |
ਡਾ:
ਸਾਥੀ ਲੁਧਿਆਣਵੀ ਦੇ ਮੁਲਾਕਾਤਾਂ ਦੇ ਸੰਗ੍ਰਹਿ
“ਨਿੱਘੇ
ਮਿੱਤਰ ਮੁਲਾਕਾਤਾਂ” ‘ਤੇ ਵਿਮਰਸ਼ ਪੱਤਰ
ਡਾ: ਬਲਦੇਵ ਸਿੰਘ ਕੰਦੋਲਾ, ਯੂ ਕੇ |
'ਦ
ਸੈਕੰਡ ਸੈਕਸ'
ਡਾ. ਕਰਾਂਤੀ ਪਾਲ, ਅਲੀਗੜ |
ਕਾਲੇ
ਦਿਨ: 1984 ਤੋਂ ਬਾਅਦ ਸਿੱਖ
ਦਲਵੀਰ ਸਿੰਘ ਲੁਧਿਆਣਵੀ |
ਦਵਿੰਦਰ
ਪਟਿਆਲਵੀ ਦਾ ਛੋਟੇ ਲੋਕ-ਵੱਡੇ ਵਿਚਾਰ
ਉਜਾਗਰ ਸਿੰਘ, ਪਟਿਆਲਾ |
ਨਾਵਲਕਾਰ
ਸ੍ਰ ਬਲਦੇਵ ਸਿੰਘ ਬੁੱਧ ਸਿੰਘ ਵਾਲਾ ਦਾ ਨਾਵਲ ਉਜੱੜੇ ਬਾਗਾਂ ਦਾ ਮਾਲੀ
ਨਾਰਵੇ ਚ ਰਿਲੀਜ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਪੰਜਾਬੀ
ਮਾਂ-ਬੋਲੀ ਦਾ ਝਿਲਮਿਲਾਉਂਦਾ ਸਿਤਾਰਾ -'ਰਵੀ ਸੱਚਦੇਵਾ'
ਸ਼ਿਵਚਰਨ ਜੱਗੀ ਕੁੱਸਾ - ਲੰਡਨ |
ਰੂਪ
ਢਿੱਲੋ ਦਾ ਨਵਾਂ ਨਾਵਲ "ਓ"
ਅਮਰਜੀਤ ਬੋਲਾ, ਦਰਬੀ ਯੂਕੇ
|
'ਮਾਲਵੇ
ਦੀਆਂ ਬਾਤਾਂ' ਦਾ ਦੂਜਾ ਐਡੀਸ਼ਨ ਰਿਲੀਜ਼
ਹਰਪ੍ਰੀਤ ਸੇਖਾ, ਸਰੀ, ਕਨੇਡਾ |
ਲਾਡੀ
ਭੁੱਲਰ ਦਾ ਨਵਾਂ ਨਾਵਲ ‘ਖ਼ੂਨ ਦੇ ਹੰਝੂ’ ਰਿਲੀਜ਼
ਸੁਨੀਲ ਦੱਤ ਧੀਰ, ਸੁਲਤਾਨਪੁਰ ਲੋਧ |
ਬੰਦ
ਘਰਾਂ ਦੇ ਵਾਸੀ
ਬਲਜਿੰਦਰ ਸੰਘਾ, ਕਨੇਡਾ |
ਹਰਦਮ
ਸਿੰਘ ਮਾਨ ਦਾ ਗ਼ਜ਼ਲ ਸੰਗ੍ਰਿਹ 'ਅੰਬਰਾਂ ਦੀ ਭਾਲ ਵਿੱਚ' ਰਲੀਜ਼
ਬਿੱਕਰ ਸਿੰਘ ਖੋਸਾ, ਕਨੇਡਾ |
ਮਨੁੱਖੀ
ਮਨ ਦੇ ਸੁਪਨਿਆਂ ਦੀ ਗੱਲ ਕਰਦਾ ਕਹਾਣੀ ਸੰਗ੍ਰਹਿ ‘ਸੁਪਨੇ ਸੱਚ ਹੋਣਗੇ’
ਬਲਜਿੰਦਰ ਸੰਘਾ, ਕਨੇਡਾ |
ਖੂਬਸੂਰਤ
ਖ਼ਿਆਲਾਂ ਦੀ ਉਡਾਰੀ - ਅੰਬਰਾਂ ਦੀ ਭਾਲ ਵਿੱਚ
ਰਾਜਵੰਤ ਬਾਗੜੀ, ਪੰਜਾਬ |
ਦਾਇਰਿਆਂ ਤੋਂ ਪਾਰ ਜਾਣ ਦੀ ਜੁਸਤਜੂ: ਬੱਦਲਾਂ ਤੋਂ ਪਾਰ
ਗੁਰਪਾਲ ਸਿਘ ਸੰਧੂ (ਡਾ.),
ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ |
|
ਚੁੱਪ ਵਿਚੋਂ ਬੋਲਦੇ
ਸ਼ਬਦ ‘ਚੁੱਪ ਨਦੀ ਤੇ ਮੈਂ’/a>br>
i>font size="2">ਬਲਜਿੰਦਰ ਸੰਘਾ, ਕਨੇਡਾ |
ਗ਼ਦਰ ਲਹਿਰ ਦੀ
ਕਹਾਣੀ
ਪੜਚੋਲਕਾਰ ਉਜਾਗਰ ਸਿੰਘ |
ਲੇਖਕ ਮਨਦੀਪ
ਖੁਰਮੀ ਦੁਆਰਾ ਸੰਪਾਦਿਤ ਪੁਸਤਕ “ਪੰਜਾਬੀਆਂ ਦੇ ਵਿਹੜੇ ਦਾ ਫੁੱਲ” ਲੋਕ
ਅਰਪਣ |
ਭਾਈ ਪ੍ਰਧਾਨ ਮੰਤਰੀ,
ਨਰਿੰਦਰ ਮੋਦੀ ਬਾਰੇ ਕਿਤਾਬ ਪੰਜਾਬੀ ਭਾਸ਼ਾ ’ਚ ਤਿਆਰ
ਸਤੀਸ਼ ਗੁਲਾਟੀ, ਲੁਧਿਆਣਾ |
ਗੁੰਡਾ
ਜਸਵਿੰਦਰ ਸੰਧੂ |
ਪੰਜਾਬੀ ਲਿਖਰੀ
ਸਭਾ ਵਲੋ ਹਰਿਮੰਦਰ ਕੋਰ ਢਿੱਲੋ ਦੀ ਕਿਤਾਬ ‘ਧਰਤ ਤੇ ਫੁੱਲ’ ਲੋਕ ਅਰਪਣ
ਸੁੱਖਪਾਲ ਪਰਮਾਰ, ਕੈਲਗਰੀ |
ਨੌਜਵਾਨ ਸ਼ਾਇਰ
ਹਰਮਨਦੀਪ ਚੜ੍ਹਿੱਕ ਦੀ ਪਲੇਠੀ ਕੋਸਿ਼ਸ਼ “ਨਵੀਂ ਦੁਨੀਆ ਦੇ ਬਾਸ਼ਿੰਦਿਓ”
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ |
ਹਰਮਨਦੀਪ ਚੜਿੱਕ ਦੀ
ਕਾਵਿ ਪੁਸਤਕ ਕਾਮਰੇਡ ਜਗਰੂਪ ਵੱਲੋਂ ਲੋਕ ਅਰਪਣ
ਮਿੰਟੂ ਖੁਰਮੀ ਹਿੰਮਤਪੁਰਾ |
ਅਨਮੋਲ ਕੌਰ ਦਾ
ਨਾਵਲ "ਹੱਕ ਲਈ ਲੜਿਆ ਸੱਚ"
ਜਸਵੀਰ ਸਿੰਘ ਰਾਣਾ, ਸੰਗਰੂਰ |
ਵਿਪਸਾ ਵਲੋਂ ਸੁੱਖੀ
ਧਾਲੀਵਾਲ ਦੀ ਪਲੇਠੀ ਪੁਸਤਕ ‘ਬੇਚੈਨੀ ਦਾ ਖੰਜਰ’ ਲੋਕ ਅਰਪਨ
ਹਰਜਿੰਦਰ ਕੰਗ, ਕੈਲੀਫੋਰਨੀਆ |
‘ਮੁਕੇਸ਼ : ਸੁਨਹਿਰੇ ਸੁਰ
ਅਤੇ ਸੁਨਹਿਰੇ ਦਿੱਲ ਦਾ ਮਾਲਕ’
ਸ਼੍ਰੀ ਅਮਰਜੀਤ ਸਿੰਘ ਕੋਹਲੀ, ਦਿੱਲੀ |
ਮਾਨਵੀ ਵੇਦਨਾਂ ਤੇ
ਸੰਵੇਦਨਾਂ ਦੀ ਉਦਾਸ ਪਰ ਚਿੰਤਨਸ਼ੀਲ ਇਬਾਰਤ: ਕੁੜੀਆਂ ਨੂੰ ਸੁਆਲ ਨਾ ਕਰੋ
ਨਿਰੰਜਣ ਬੋਹਾ,
ਮਾਨਸਾ |
ਗਰਮ
ਮਸਾਲਿਆਂ ਰਾਹੀਂ ਰੋਗਾਂ ਦਾ ਇਲਾਜ
ਲੇਖਕ ਅਤੇ ਸੰਗ੍ਰਹਿ ਕਰਤਾ:
ਸਰਜੀਤ ਤਲਵਾਰ, ਸ਼ਿਖਾ ਸਿੰਗਲਾ, |
ਮਾਂ ਬਣਨ
ਤੋਂ ਪਹਿਲਾਂ ਅਤੇ ਬਾਅਦ ਦਾ ਸਫ਼ਰ
ਲੇਖਕ ਅਤੇ ਸੰਗ੍ਰਹਿ-ਕਰਤਾ: ਝ ਸਰਜੀਤ ਤਲਵਾਰ ਝ
ਸ਼ਿਖਾ ਸਿੰਗਲਾ |
ਜੀਵਨੀ
ਸ਼ਹੀਦ ਭਗਤ ਸਿੰਘ
ਲੇਖਕ: ਮਲਵਿੰਦਰਜੀਤ ਸਿੰਘ ਵੜੈਚ |
ਪੰਜਾਬੀ ਆਰਸੀ ਕਲੱਬ ਵੱਲੋਂ
ਸ਼ਾਇਰਾ ਤਨਦੀਪ ਤਮੰਨਾ ਦਾ ਪਲੇਠਾ ਕਾਵਿ-ਸੰਗ੍ਰਹਿ ‘ਇਕ ਦੀਵਾ ਇਕ ਦਰਿਆ’
ਰਿਲੀਜ਼ ਅਤੇ ਰਵਿੰਦਰ ਰਵੀ, ਪਰਮਿੰਦਰ ਸੋਢੀ ਜੀਵਨ ਕਾਲ਼ ਪ੍ਰਾਪਤੀ
ਪੁਰਸਕਾਰਾਂ ਨਾਲ਼ ਸਨਮਾਨਿਤ
- ਦਵਿੰਦਰ ਪੂਨੀਆ, ਸਰੀ, ਕੈਨੇਡਾ |
ਪੰਜਾਬੀ ਲਿਖਾਰੀ ਸਭਾ ਵੱਲੋਂ
ਪਰਸ਼ੋਤਮ ਲਾਲ ਸਰੋਏ ਦੀ ਪੁਸਤਕ ‘ਮਾਲਾ ਦੇ ਮਣਕੇ’ ਰਿਲੀਜ਼ |
ਪੰਜਾਬੀ ਫੋਰਮ
ਕੈਨੇਡਾ ਵੱਲੋਂ ਬਲਬੀਰ ਸਿੰਘ ਮੋਮੀ ਦੀ ਸ਼ਾਹਮੁਖੀ ਵਿਚ ਛਪੀ ਸਵੈ-ਜੀਵਨੀ
“ਕਿਹੋ ਜਿਹਾ ਸੀ ਜੀਵਨ” ਭਾਗ-1 ਭਰਵੇਂ ਇਕੱਠ ਵਿਚ ਲੋਕ ਅਰਪਣ
ਹਰਚੰਦ ਬਾਸੀ, ਟੋਰਾਂਟੋ
|
ਬਾਬਾ ਨਿਧਾਨ ਸਿੰਘ
ਜੀ ਦੇ ਜੀਵਨ ਅਤੇ ਯੋਗਦਾਨ ਸਬੰਧੀ ਪੁਸਤਕ ਹੋਈ ਰਿਲੀਜ਼
ਕੁਲਜੀਤ ਸਿੰਘ ਜੰਜੂਆ,ਟੋਰਾਂਟੋ |
ਗੁਰਜਤਿੰਦਰ ਸਿੰਘ
ਰੰਧਾਵਾ ਦੀ ਕਿਤਾਬ ‘ਸਮੇਂ ਦਾ ਸੱਚ’ ਅਮਰੀਕਾ ਵਿਚ ਹੋਈ ਰਲੀਜ਼
|
ਪੰਜਾਬੀ ਦਾ ਨਵਾਂ ਮਾਣ:
ਰੂਪਿੰਦਰਪਾਲ (ਰੂਪ) ਸਿੰਘ ਢਿੱਲੋਂ
ਅਮਰ ਬੋਲਾ
|
ਪ੍ਰਵਾਸੀ ਲੇਖਕ
ਪਿਆਰਾ ਸਿੰਘ ਕੁੱਦੋਵਾਲ ਦੀ ਪਲੇਠੀ ਪੁਸਤਕ `ਸਮਿਆਂ ਤੋ ਪਾਰ` ਦਾ ਲੋਕ
ਅਰਪਣ ਪੁਸਤਕ ਗੁਰਮੁੱਖੀ ਤੇ ਸ਼ਾਹਮੁੱਖੀ ਭਾਸ਼ਾਵਾਂ `ਚ ਉਪਲੱਭਧ
ਕੁਲਜੀਤ ਸਿੰਘ ਜੰਜੂਆ, ਟੋਰੋਂਟੋ
|
ਉਮੀਦ ਤੇ
ਬਰਾਬਰਤਾ ਦੀ ਬਾਤ ਪਾਉਂਦੀ ਕਲਾਕਾਰ ਦੀ ਸ਼ਾਇਰੀ ਹੈ-ਸ਼ੁਸ਼ੀਲ ਦੁਸਾਂਝ -
ਪੰਜਾਬੀ ਗ਼ਜ਼ਲ ਮੰਚ ਵੱਲੋਂ ਸੁਭਾਸ਼ ਕਲਾਕਾਰ ਦੀ ਪੁਸਤਕ
ਲੋਕ ਅਰਪਣ ਕੀਤੀ
ਬੁੱਧ ਸਿੰਘ ਨੀਲੋਂ, ਲੁਧਿਆਣਾ |
ਨਾਰਵੇ ਚ ਉਜਾਗਰ
ਸਿੰਘ ਸਖੀ ਹੋਣਾ ਦੀ ਪੁਸਤਕ ਛਿਲਦਨ(ਸੋਮਾ ਜਾ ਸਾਧਨ) ਨੂੰ ੳਸਲੋ ਦੀਆਕੂਨ
ਹਾਈ ਸਕੂਲ ਚ ਰਿਲੀਜ਼ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਸ਼ਿਵ ਚਰਨ ਜੱਗੀ ਕੁੱਸਾ
ਵੱਲੋਂ ਟਿਸ਼ੂ ਰਾਣਾ ਦਾ ਕਾਵਿ ਸੰਗ੍ਰਹਿ " ਵਗਦੀ ਸੀ ਰਾਵੀ" ਰਿਲੀਜ਼
ਮਿੰਟੂ ਖੁਰਮੀਂ, ਨਿਹਾਲ ਸਿੰਘ ਵਾਲਾ |
ਨਾਸਤਿਕ
ਬਾਣੀ ਲੋਕ-ਅਰਪਣ
ਹਰਪ੍ਰੀਤ ਸੇਖਾ, ਕਨੇਡਾ |
ਸਾਧੂ ਬਿਨਿੰਗ ਦੀ
ਪੁਸਤਕ ਨਾਸਤਿਕ ਬਾਣੀ |
ਪੰਜਾਬੀ ਸਾਹਿਤ ਕਲਾ ਕੇਂਦਰ, ਸਾਊਥਾਲ, ਯੂ ਕੇ ਵਲੋਂ
ਡਾ. ਸਾਥੀ ਲੁਧਿਆਣਵੀ ਦੀ ਨਵੀਂ
ਕਾਵਿ ਪੁਸਤਕ “ਪੱਥਰ” ਰੀਲੀਜ਼ |
ਜ਼ਿੰਦਗੀ ਦਾ ਸੱਚ
ਦਰਸਾਉਂਦੀਆਂ 'ਪੱਚਰਾਂ'
ਸੁਰਿੰਦਰ ਰਾਮਪੁਰੀ |
ਸਤਵੰਤ ਸਿੰਘ
: ਵਿਸ਼ਵ ਯਾਤਰਾਵਾਂ, ਧਾਰਮਿਕ ਅੰਧ-ਵਿਸ਼ਵਾਸ ਅਤੇ ਸਫ਼ਰਨਾਮਾ ਸਾਹਿਤ
ਸੁਖਿੰਦਰ |
ਜੋਗਿੰਦਰ ਸਿੰਘ ਸੰਘੇੜਾ ਦੀ
ਕਿਤਾਬ ਨੂਰਾਂ ਦਾ ਨਿੱਘਾ ਸਵਾਗਤ |
ਜਗਜੀਤ ਪਿਆਸਾ
ਦਾ ਪਲੇਠਾ ਕਾਵਿ ਸੰਗ੍ਰਹਿ 'ਤੂੰ ਬੂਹਾ ਖੋਲ੍ਹ ਕੇ ਰੱਖੀਂ' ਲੋਕ ਅਰਪਿਤ
ਅੰਮ੍ਰਿਤ ਅਮੀ,
ਕੋਟਕਪੂਰਾ |
ਰਛਪਾਲ ਕੌਰ
ਗਿੱਲ: ਮਨੁੱਖੀ ਮਾਨਸਿਕਤਾ ਦੀਆਂ ਤਹਿਆਂ ਫਰੋਲਦੀਆਂ ਕਹਾਣੀਆਂ
ਸੁਖਿੰਦਰ |
ਬੁੱਢੇ ਦਰਿਆ ਦੀ ਜੂਹ
ਲੇਖਕ: ਸ਼ਿਵਚਰਨ ਜੱਗੀ ਕੁੱਸਾ
ਪੜਚੋਲ:
ਡਾ:
ਜਗਦੀਸ਼ ਕੌਰ ਵਾਡੀਆ |
ਪ੍ਰਸਿੱਧ ਪੰਜਾਬੀ
ਲੇਖਿਕਾ ਪਰਮਜੀਤ ਕੋਰ ਸਰਹਿੰਦ ਵੱਲੋ ਨਵ ਲਿੱਖਤ ਪੰਜਾਬੀ ਸਾਕ-ਸਕੀਰੀਆਂ ਤੇ
ਰੀਤਾ ਤੇ ਆਧਾਰਿਤ ਪੁਸਤਕ ਪਾਠਕ ਦੀ ਕਚਹਿਰੀ 'ਚ
ਰੁਪਿੰਦਰ ਢਿੱਲੋ ਮੋਗਾ |
ਪ੍ਰਵਾਸੀ ਸਫ਼ਰਨਾਮਾਕਾਰ ਸਤਵੰਤ ਸਿੰਘ ਦੀ ਪਲੇਠੀ ਪੁਸਤਕ "ਮੇਰੀਆਂ ਅਭੁੱਲ
ਵਿਸ਼ਵ ਯਾਤਰਾਵਾਂ" ਜਾਰੀ
ਕੁਲਜੀਤ ਸਿੰਘ ਜੰਜੂਆ |
ਸਰਵਉੱਤਮ ਕਿਤਾਬ
ਨੂੰ ਕਲਮ ਫਾਉਂਡੇਸ਼ਨ ਦੇਵੇਗੀ 100,000 ਰੁਪਏ ਦਾ ਇਨਾਮ
ਕੁਲਜੀਤ ਸਿੰਘ ਜੰਜੂਆ |
ਭਰਿੰਡ - ਰੁਪਿੰਦਰਪਾਲ ਸਿੰਘ ਢਿੱਲੋਂ
ਰਾਣਾ ਬੋਲਾ |
ਜੱਗੀ ਕੁੱਸਾ
ਦਾ ਨਾਵਲ
'ਸਟਰਗਲ
ਫ਼ਾਰ ਔਨਰ'
ਮਨਦੀਪ ਖ਼ੁਰਮੀ ਹਿੰਮਤਪੁਰਾ |
ਖ਼ੁਦ
'ਸਰਘੀ ਦੇ ਤਾਰੇ ਦੀ ਚੁੱਪ' ਵਰਗੀ ਹੈ ਭਿੰਦਰ ਜਲਾਲਾਬਾਦੀ
ਸ਼ਿਵਚਰਨ ਜੱਗੀ ਕੁੱਸਾ |
ਚਾਰੇ
ਕੂਟਾਂ
ਸੁੰਨੀਆਂ
-
ਸ਼ਿਵਚਰਨ
ਜੱਗੀ
ਕੁੱਸਾ
ਨਿਰਮਲ
ਜੌੜਾ |
ਸਰੀ
'ਚ ਕਹਾਣੀ-ਸੰਗ੍ਰਹਿ
"ਬਣਵਾਸ ਬਾਕੀ
ਹੈ" ਲੋਕ
ਅਰਪਿਤ - ਗੁਰਵਿੰਦਰ
ਸਿੰਘ ਧਾਲੀਵਾਲ |
ਬਾਤਾਂ
ਬੀਤੇ ਦੀਆਂ
ਲੇਖਕ: ਗਿਆਨੀ ਸੰਤੋਖ
ਸਿੰਘ
ਪ੍ਰਕਾਸ਼ਕ: ਭਾਈ ਚਤਰ ਸਿੰਘ ਜੀਵਨ ਸਿੰਘ ਅੰਮ੍ਰਿਤਸਰ |
ਬੱਚਿਆਂ ਲਈ
ਪੁਸਤਕਾਂ
ਜਨਮੇਜਾ ਜੌਹਲ |
"ਬਣਵਾਸ
ਬਾਕੀ ਹੈ" ਭਿੰਦਰ ਜਲਾਲਾਬਾਦੀ ਦੀ ਪਲੇਠੀ, ਅਨੂਠੀ ਅਤੇ ਅਲੌਕਿਕ ਪੇਸ਼ਕਾਰੀ
ਸ਼ਿਵਚਰਨ ਜੱਗੀ ਕੁੱਸਾ |
ਇਕ
ਪੁਸਤਕ, ਦੋ ਦ੍ਰਿਸ਼ਟੀਕੋਨ
ਡਾ. ਜਸਪਾਲ ਕੌਰ
ਡਾ. ਸੁਤਿੰਦਰ ਸਿੰਘ ਨੂਰ |
ਰੂਹ ਲੈ
ਗਿਆ ਦਿਲਾਂ ਦਾ ਜਾਨੀ
ਸ਼ਿਵਚਰਨ ਜੱਗੀ ਕੁੱਸਾ |
“ਪੈਰਾਂ ਅੰਦਰ ਵੱਸਦੇ ਪਰਵਾਸ ਦਾ ਉਦਾਸੀ ਰੂਪ ਹੈ ਇਹ ਸਵੈਜੀਵਨੀ”
ਡਾ. ਗੁਰਨਾਇਬ ਸਿੰਘ |
ਅਕਾਲ ਤਖ਼ਤ ਸਾਹਿਬ
(ਫ਼ਲਸਫ਼ਾ ਅਤੇ ਰੋਲ)
ਡਾ: ਹਰਜਿੰਦਰ ਸਿੰਘ ਦਿਲਗੀਰ |
ਰਵਿੰਦਰ
ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ |
ਸ਼ਹੀਦ
ਬੀਬੀ ਸੁੰਦਰੀ ਦੀ ਪੁਸਤਕ ਰੀਲੀਜ਼ |
ਜਨਮੇਜਾ ਜੌਹਲ ਦੀਆਂ ਚਾਰ ਬਾਲ ਕਿਤਾਬਾਂ ਜਾਰੀ |
ਰਵਿੰਦਰ ਰਵੀ ਦਾ
ਕਾਵਿ-ਨਾਟਕ: “ਚੱਕ੍ਰਵਯੂਹ ਤੇ ਪਿਰਾਮਿਡ”
ਨਿਰੰਜਨ ਬੋਹਾ |
ਰਵਿੰਦਰ ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ |
“ਕਨੇਡੀਅਨ ਪੰਜਾਬੀ ਸਾਹਿਤ” - ਸੁਖਿੰਦਰ
ਪੂਰਨ ਸਿੰਘ ਪਾਂਧੀ |
‘ਮਨ ਦੀ
ਕਾਤਰ’ ਦੀ ਸ਼ਾਇਰੀ ਪੜ੍ਹਦਿਆਂ
ਡਾ. ਸ਼ਮਸ਼ੇਰ ਮੋਹੀ |
ਸ਼ਿਵਚਰਨ ਜੱਗੀ ਕੁੱਸਾ ਦੇ 18ਵੇਂ ਨਾਵਲ 'ਸੱਜਰੀ ਪੈੜ ਦਾ ਰੇਤਾ' ਦੀ ਗੱਲ
ਕਰਦਿਆਂ....!
ਮਨਦੀਪ ਖੁਰਮੀ ਹਿੰਮਤਪੁਰਾ (ਇੰਗਲੈਂਡ) |
‘ਕਨੇਡਾ ਦੇ ਗਦਰੀ ਯੋਧੇ’ - ਪੁਸਤਕ
ਰਿਲੀਜ਼ ਸਮਾਗਮ
ਸੋਹਣ ਸਿੰਘ ਪੂੰਨੀ |
ਹਾਜੀ ਲੋਕ
ਮੱਕੇ ਵੱਲ ਜਾਂਦੇ...ਤੇ ਮੇਰਾ ਰਾਂਝਣ ਮਾਹੀ ਮੱਕਾ...ਨੀ ਮੈਂ ਕਮਲ਼ੀ ਆਂ
ਤਨਦੀਪ ਤਮੰਨਾਂ, ਕੈਨੇਡਾ (ਸੰਪਾਦਕਾ 'ਆਰਸੀ') |
ਸੇਵਾ ਸਿਮਰਨ
ਦੀ ਮੂਰਤਿ: ਸੰਤ ਬਾਬਾ ਨਿਧਾਨ ਸਿੰਘ
ਸੰਪਾਦਕ – ਸ. ਪਰਮਜੀਤ ਸਿੰਘ ਸਰੋਆ |
ਤੱਲ੍ਹਣ – ਕਾਂਡ ਤੋਂ
ਬਾਅਦ
ਜਸਵਿੰਦਰ ਸਿੰਘ ਸਹੋਤਾ |
ਜਦੋਂ ਇਕ ਦਰੱਖ਼ਤ ਨੇ
ਦਿੱਲੀ ਹਿਲਾਈ ਲੇਖਕ
ਮਨੋਜ ਮਿੱਟਾ ਤੇ ਹਰਵਿੰਦਰ ਸਿੰਘ ਫੂਲਕਾ
|
ਕਿਹੜੀ ਰੁੱਤੇ
ਆਏ ਨਾਵਲਕਾਰ
ਨਛੱਤਰ ਸਿੰਘ ਬਰਾੜ |
|
|
|
|
|