|
|
|
|
ਇਕ ਗ਼ੈਰ ਰਾਜਸੀ ਵਿਅਕਤੀ ਦੀ ਰਾਜਸੀ ਚਹਿਲ ਕਦਮੀ
ਰਵਿੰਦਰ ਸਿੰਘ ਸੋਢੀ
(19/09/2023) |
|
|
|
ਉਸ
ਦੇ ਸਧਾਰਨ ਪਰਿਵਾਰ ਵਿਚੋਂ ਸ਼ਾਇਦ ਕਿਸੇ ਨੇ ਕਦੇ ਪਿੰਡ ਦੇ ਪੰਚ ਦੀ ਚੋਣ
ਲੜਨ ਦਾ ਸੋਚਿਆ ਵੀ ਨਾ ਹੋਵੇ, ਪਰ ਜਦੋਂ ਉਸ ਨੂੰ ਰਾਜ ਦੇ ਮੁੱਖ ਮੰਤਰੀ ਨੇ
ਆਪਣੇ ਹਲਕੇ ਤੋਂ ਅਸੈਂਬਲੀ ਦੀ ਚੋਣ ਲੜਨ ਦੀ ਪੇਸ਼ਕਸ਼ ਕੀਤੀ ਤਾਂ ਉਸ ਨੇ
ਇਨਕਾਰ ਕਰ ਦਿੱਤਾ।
ਉਹ ਆਪਣੇ ਮਿੱਤਰਾਂ ਲਈ ਅਸੈਂਬਲੀ ਸੀਟ ਲਈ
ਮੁੱਖ ਮੰਤਰੀ ਕੋਲ ਸਿਫ਼ਾਰਿਸ਼ ਕਰ ਦਿੰਦਾ। ਗੁਆਂਢੀ ਰਾਜ ਵਿਚ ਵੀ ਜੋਰ ਪਾ ਕੇ
ਕਿਸੇ ਜਾਣ-ਪਛਾਣ ਵਾਲੇ ਨੂੰ (ਉਸ ਰਾਜ ਦੇ ਮੁੱਖ ਮੰਤਰੀ ਦੇ ਵਿਰੋਧ ਦੇ
ਬਾਵਜੂਦ) ਸੀਟ ਦਿਵਾ ਦਿੰਦਾ, ਪਰ ਜਦ ਆਪਣੇ ਰਾਜ ਦੇ ਮੁੱਖ ਮੰਤਰੀ ਨੇ ਉਸ
ਨੂੰ ਕੋਈ ਅਹੁਦਾ ਦੇਣ ਦੀ ਪੇਸ਼ਕਸ਼ ਕੀਤੀ ਤਾਂ ਉਸ ਨੇ ਕੋਰੀ ਨਾਂਹ ਕਰ
ਦਿੱਤੀ। ਮੁੱਖ ਮੰਤਰੀ ਨੇ ਉਸ ਨੂੰ ਆਪਣੇ ਅਖਤਿਆਰੀ ਕੋਟੇ ਵਿਚੋਂ ਸਰਕਾਰੀ
ਫਲੈਟ ਲੈਣ ਲਈ ਕਿਹਾ ਤਾਂ ਵੀ ਉਸ ਨੇ ਇਹ ਕਹਿ ਕੇ ਇਨਕਾਰ ਕਰ ਦਿੱਤਾ ਕਿ ਉਸ
ਫਲੈਟ ਦੀ ਮਹੀਨੇ ਦੀ ਕਿਸ਼ਤ ਉਸ ਦੀ ਤਨਖਾਹ ਨਾਲੋਂ ਜਿਆਦਾ ਹੈ।
ਉਸ
ਨੇ ਜਦੋਂ ਮੁੱਖ ਮੰਤਰੀ ਦੇ ਦਫ਼ਤਰ ਵਿਚ ਵਿਚਰਦੇ ਹੋਏ ਦੇਖਿਆ ਕਿ ਕੁਝ
ਚਾਪਲੂਸ ਕਿਸਮ ਦੇ ਅਫਸਰ, ਮੁੱਖ ਮੰਤਰੀ ਨੂੰ ਹਨੇਰੇ ਵਿਚ ਰੱਖ ਕੇ ਨਜਾਇਜ਼
ਫਾਇਦਾ ਲੈ ਰਹੇ ਹਨ, ਤਾਂ ਉਸ ਨੇ ਸਬੂਤਾਂ ਸਮੇਤ ਮੁੱਖ ਮੰਤਰੀ ਨੂੰ ਅਸਲੀਅਤ
ਤੋਂ ਜਾਣੂ ਕਰਵਾ ਕੇ ਉਸ ਦੀਆਂ ਅੱਖਾਂ ਖੁੱਲ੍ਹਦਿੱਤੀਆਂ।
ਇਕ ਵਾਰ
ਮੁੱਖ ਮੰਤਰੀ ਨੇ ਉਸ ਨੂੰ ਆਪਣੀ ਥਾਂ ਪੁਲਸ ਮੁਖੀ ਵੱਲੋਂ ਬੁਲਾਈ ਵੱਡੇ
ਪੁਲਸ ਅਫਸਰਾਂ ਦੀ ਮੀਟਿੰਗ ਵਿਚ ਭੇਜ ਦਿੱਤਾ। ਜਦੋਂ ਉਸ ਨੇ ਕਿਸੇ ਮੁੱਦੇ
ਤੇ ਪੁਲਸ ਮੁਖੀ (ਜਿਸ ਨੂੰ 'ਸੁਪਰ ਕਾਪ' ਦੇ ਨਾਂ ਨਾਲ ਜਾਣਿਆ ਜਾਂਦਾ ਸੀ)
ਦੀ ਗੱਲ ਕੱਟ ਕੇ ਮੁੱਖ ਮੰਤਰੀ ਦਾ ਪੱਖ ਪੇਸ਼ ਕੀਤਾ ਤਾਂ ਪੁਲਸ ਮੁੱਖੀ ਨੇ
ਉਸ ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਮੁੱਖ ਮੰਤਰੀ ਨੂੰ ਕੋਈ ਗੁਮਰਾਹ
ਕਰ ਰਿਹਾ ਹੈ। ਇਹ ਸੁਣ ਕੇ ਉਹ ਮੀਟਿੰਗ ਵਿਚੋਂ ਵਾਕ ਆਊਟ ਕਰ
ਗਿਆ। ਜਦੋਂ ਇਸ ਮੀਟਿੰਗ ਤੋਂ ਬਾਅਦ ਉਹ ਮੁੱਖ ਮੰਤਰੀ ਨੂੰ ਮਿਲਣ
ਗਿਆ ਤਾਂ ਮੁੱਖ ਮੰਤਰੀ ਉਸ ਨੂੰ ਕਹਿੰਦੇ ਕਿ ਉਸ ਨੇ ਪੁਲਸ ਮੁਖੀ ਦੀ
ਬੇਇਜ਼ਤੀ ਕਰ ਦਿੱਤੀ। ਇਹ ਸੁਣਦੇ ਹੀ ਉਹ ਮੁੱਖ ਮੰਤਰੀ ਨੂੰ ਸਤਿ
ਸ੍ਰੀ ਅਕਾਲ ਕਹਿ ਕੇ ਪਟਿਆਲੇ ਆਪਣੇ ਘਰ ਪਹੁੰਚ ਜਾਂਦਾ ਹੈ। ਤੀਜੇ ਦਿਨ
ਮੁੱਖ ਮੰਤਰੀ ਉਸ ਨੂੰ ਆਪ ਫੋਨ ਕਰਕੇ ਚੰਡੀਗੜ੍ਹ ਬੁਲਾਉਂਦਾ ਹੈ ਤਾਂ ਉਸ
ਨੂੰ ਅਸਲੀ ਗੱਲ ਦੀ ਸਹੀ ਜਾਣਕਾਰੀ ਪ੍ਰਾਪਤ ਹੁੰਦੀ ਹੈ।
ਮੁੱਖ
ਮੰਤਰੀ ਹੀ ਉਸ ਨਾਲ ਇਹ ਗੱਲ ਸਾਂਝੀ ਕਰਦਾ ਹੈ ਕਿ ਦੇਸ ਦਾ ਪ੍ਰਧਾਨ ਮੰਤਰੀ
ਉਸ ਨੂੰ ਹੋਮ ਮਨਿਸਟਰ ਬਣਾਉਣਾ ਚਾਹੁੰਦਾ ਹੈ ਅਤੇ ਇਕ ਸਟੇਜ ਤੇ
ਇਹ ਵੀ ਦੱਸਦਾ ਹੈ ਕਿ ਉਸ ਨੂੰ ਇਹ ਖ਼ਦਸ਼ਾ ਹੈ ਕਿ ਉਸ ਨੂੰ, ਗੁਆਂਢੀ
ਰਾਜ ਦੇ ਮੁੱਖ ਮੰਤਰੀ ਜਾਂ ਆਪਣੇ ਰਾਜ ਦੇ ਪੁਲਸ ਮੁੱਖੀ ਵਿਚੋਂ ਕਿਸੇ ਇਕ
ਨੂੰ 'ਮਨੁੱਖੀ ਬੰਬ' ਦਾ ਨਿਸ਼ਾਨਾ ਬਣਾਇਆ ਜਾ ਸਕਦਾ ਹੈ ਜਦੋਂ ਰਾਜ ਦੀ
ਮੁੱਖ ਵਿਰੋਧੀ ਪਾਰਟੀ ਦਾ ਪ੍ਰਧਾਨ ਉਸ ਨੂੰ ਖਾਸ ਤੌਰ ਤੇ ਆਪਣੇ ਕੋਲ ਬੁਲਾ
ਕੇ ਇਹ ਸ਼ਕ ਜ਼ਾਹਿਰ ਕਰਦਾ ਹੈ ਕਿ ਸ਼ਾਇਦ ਸਮੇਂ ਦੀ ਸਰਕਾਰ ਉਸ ਨੂੰ ਕਿਸੇ
ਝੂਠੇ ਕਤਲ ਕੇਸ ਵਿਚ ਨਾਮਜ਼ਦ ਕਰਨ ਦੀ ਗੋਂਦ ਗੁੰਦ ਰਹੀ ਹੈ ਤਾਂ ਉਹ ਇਹ ਗੱਲ
ਮੁੱਖ ਮੰਤਰੀ ਨਾਲ ਕਰਕੇ ਦੂਜੇ ਵੱਡੇ ਨੇਤਾ ਦਾ ਸ਼ਕ ਦੂਰ ਕਰਦਾ ਹੈ ਅਤੇ ਉਸ
ਨੇਤਾ ਦੀ ਮੁੱਖ ਮੰਤਰੀ ਨਾਲ ਮੁਲਾਕਾਤ ਵੀ ਕਰਵਾ ਦਿੰਦਾ ਹੈ।
ਮੁੱਖ
ਮੰਤਰੀ ਨੂੰ ਉਸ ਤੇ ਅਜਿਹਾ ਵਿਸ਼ਵਾਸ ਸੀ ਕਿ ਪਾਰਟੀ ਦੇ ਹੈੱਡਕੁਆਰਟਰ ਦਿੱਲੀ
ਤੋਂ ਜੋ ਖਾਸ ਸੁਨੇਹੇ ਪਹੁੰਚਦੇ ਸੀ ਜਾਂ ਭੇਜਣੇ ਹੁੰਦੇ ਸੀ ਤਾਂ ਇਹ ਕੰਮ
ਉਹੀ ਕਰਦਾ।
ਕੈਪਟਨ ਅਮਰਿੰਦਰ ਸਿੰਘ ਨਾਲ ਉਸ ਦੀ ਨੇੜਤਾ ਵੀ ਰਹੀ
ਅਤੇ ਇਕ ਵਾਰ ਜਦੋਂ ਕੈਪਟਨ ਸਾਹਿਬ ਉਸ ਨਾਲ ਔਖੇ-ਭਾਰੇ ਹੋਏ ਤਾਂ ਉਸ ਨੇ
ਬਾਅਦ ਵਿਚ ਉਹਨਾਂ ਵੱਲੋਂ ਬੁਲਾਏ ਜਾਣ ਤੇ ਉਹਨਾਂ ਨੂੰ ਮਿਲਣ ਤੋਂ ਇਨਕਾਰ
ਕਰ ਦਿੱਤਾ। ਦੂਜੀ ਪਾਰਟੀ ਦੀ ਸਰਕਾਰ ਆਉਣ ਤੇ ਉਸਦੀ ਬਦਲੀ ਪਟਿਆਲੇ ਤੋਂ
ਫਰੀਦਕੋਟ ਕਰਵਾ ਦਿੱਤੀ ਅਤੇ ਉਹ ਐਤਵਾਰ ਨੂੰ ਵੀ ਘਰ ਨਾ ਆ ਸਕੇ ਇਸ
ਲਈ ਨਾਲ ਲੱਗਦੇ ਜਿਲ੍ਹੇ ਦਾ ਵਾਧੂ ਚਾਰਜ ਵੀ ਦੇ ਦਿੱਤਾ। ਤਕਰੀਬਨ ਇਕ ਸਾਲ
ਬਾਅਦ ਉਹ ਆਪਣੇ ਬਲ-ਬੁੱਤੇ ਬਦਲੀ ਕਰਵਾ ਕੇ ਪਟਿਆਲਾ ਆਇਆ। ਪਰ ਜਦੋਂ ਕੈਪਟਨ
ਸਾਹਿਬ ਮੁੱਖ ਮੰਤਰੀ ਬਣੇ ਤਾਂ ਪੁਰਾਣੀਆਂ ਗੱਲਾਂ ਭੁਲਾ ਦਿੱਤੀਆਂ ਗਈਆਂ।
ਜਦੋਂ ਦੂਜੀ ਪਾਰਟੀ ਦੀ ਸਰਕਾਰ ਆਈ ਤਾਂ ਇਕ ਵਾਰ ਉਸ ਸਰਕਾਰ ਦੇ ਮੁੱਖ
ਮੰਤਰੀ ਨੇ ਉਸ ਨੂੰ ਖਾਸ ਤੌਰ ਤੇ ਆਪਣੇ ਦਫਤਰ ਵਿਚ ਬੁਲਾ ਕੇ ਐਸ ਜੀ
ਪੀ ਸੀ ਦੀਆਂ ਚੋਣਾਂ ਵਿਚ ਉਹਨਾਂ ਦੀ ਸਹਾਇਤਾ ਕਰਨ ਲਈ ਕਿਹਾ।
ਮੁਖ ਮੰਤਰੀ ਅਨੁਸਾਰ ਐਸ ਜੀ ਪੀ ਸੀ ਦੇ ਕੁਝ ਮੈਂਬਰ ਉਸ ਦੇ
ਨਜ਼ਦੀਕ ਸਨ।
ਉਸੇ ਸਰਕਾਰ ਦੇ ਖਜ਼ਾਨਾ ਮੰਤਰੀ ਨਾਲ ਉਸ ਦੀ ਗੂੜ੍ਹੀ
ਸਾਂਝ ਸੀ। ਇਸ ਲਈ ਉਹ ਜਦੋਂ ਵੀ ਮੰਤਰੀ ਨੂੰ ਮਿਲਣ ਜਾਂਦਾ ਤਾਂ ਇਹ ਕਿਹਾ
ਜਾਂਦਾ ਕਿ 'ਛੋਟਾ ਖਜ਼ਾਨਾ ਮੰਤਰੀ' ਆ ਗਿਆ। ਇਕ ਵਾਰ ਜਦੋਂ ਖਜ਼ਾਨਾ ਮੰਤਰੀ
ਆਪਣੇ ਦਫਤਰ ਦੇ ਰਿਟਾਇਰਿੰਗ ਰੂਮ ਵਿਚ ਉਸ ਨਾਲ ਕੋਈ ਸਲਾਹ
ਮਸ਼ਵਰਾ ਕਰ ਰਹੇ ਸੀ ਤਾਂ ਇਕ ਹੋਰ ਮੰਤਰੀ ਧੱਕੇ ਨਾਲ ਹੀ ਰਿਟਾਇਰਿੰਗ
ਰੂਮ ਵਿਚ ਆ ਗਿਆ। ਖਜ਼ਾਨਾ ਮੰਤਰੀ ਨੇ ਉਸ ਮੰਤਰੀ ਨੂੰ ਦਫਤਰ ਵਿਚ
ਬੈਠਣ ਲਈ ਕਿਹਾ। ਇਸ ਤੇ ਦੂਜਾ ਮੰਤਰੀ ਕਹਿੰਦਾ ਕਿ ਸਾਡੇ ਨਾਲੋਂ ਤਾਂ ਕਲਰਕ
ਹੀ ਚੰਗਾ ਹੈ।
ਜਦੋਂ ਉਸ ਦੀ ਸੇਵਾ ਮੁਕਤੀ ਦਾ ਸਮਾਂ ਆਇਆ
ਤਾਂ ਰਾਜ ਦੇ ਤਤਕਾਲੀਨ ਮੁੱਖ ਸਕੱਤਰ ਵੱਲੋਂ ਇਹ ਸੁਨੇਹਾ ਆਇਆ ਕਿ ਜਿਵੇਂ
ਤੁਸੀਂ ਦੂਜੀ ਪਾਰਟੀ ਦੇ ਮੁੱਖ ਮੰਤਰੀ ਨਾਲ ਰਹਿ ਕੇ ਲੋਕ ਸੰਪਰਕ ਦਾ ਕੰਮ
ਕਰਦੇ ਸੀ, ਮੌਜੂਦਾ ਮੁੱਖ ਮੰਤਰੀ ਇਹ ਚਾਹੁੰਦੇ ਹਨ ਕਿ ਤੁਸੀਂ ਉਹਨਾਂ ਨਾਲ
ਵੀ ਕੰਮ ਕਰੋ, ਤੁਹਾਨੂੰ ਹਰ ਤਰਾਂ ਦੀ ਸਹੂਲਤ ਦਿੱਤੀ ਜਾਵੇ ਗੀ, ਪਰ ਉਸ ਨੇ
ਕੋਰੀ ਨਾਂਹ ਕਰ ਦਿੱਤੀ। ਬਾਅਦ ਵਿਚ ਇਕ ਹੋਰ ਆਈ ਏ ਐਸ ਅਫਸਰ ਨੇ
ਵੀ ਉਹਨਾਂ ਨੂੰ ਮਨਾਉਣ ਦੇ ਯਤਨ ਕੀਤੇ, ਪਰ ਉਹਨਾਂ ਦੀ ਨਾਂਹ, ਹਾਂ ਵਿਚ ਨਾ
ਬਦਲੀ।
ਜਿਸ ਵਿਅਕਤੀ ਵਿਸ਼ੇਸ਼ ਸੰਬੰਧੀ ਉੱਪਰ ਐਨਾ ਕੁਝ ਲਿਖਿਆ ਗਿਆ
ਹੈ, ਉਹ ਕੋਈ ਆਈ ਏ ਐਸ ਜਾਂ ਆਈ ਪੀ ਐਸ ਅਫਸਰ ਨਹੀਂ
ਅਤੇ ਨਾ ਹੀ ਕਿਸੇ ਵੱਡੇ ਰਾਜਸੀ ਪਰਿਵਾਰ ਵਿਚੋਂ ਹੈ। ਉਹ ਤਾਂ ਅਜਿਹਾ
ਮਿੱਠ-ਬੋਲੜਾ, ਇਮਾਨਦਾਰ ਅਤੇ ਨਿਮਰ ਇਨਸਾਨ ਹੈ ਜਿਸ ਨੇ ਆਪਣੇ ਅਧੀਨ ਕੰਮ
ਕਰਨ ਵਾਲਿਆਂ ਨੂੰ ਵੀ ਹਮੇਸ਼ਾ ਆਦਰ ਸਤਿਕਾਰ ਦਿੱਤਾ, ਆਪਣੀਆਂ ਸਰਕਾਰੀ
ਸਹੂਲਤਾਂ ਨੂੰ ਕਦੇ ਵੀ ਪਰਿਵਾਰ ਲਈ ਨਹੀਂ ਵਰਤਿਆ, ਆਪਣੇ ਬੱਚਿਆਂ ਨੂੰ
ਸਰਕਾਰੀ ਸਕੂਲਾਂ ਵਿਚ ਪੜ੍ਹਾ ਕੇ ਜ਼ਿੰਦਗੀ ਵਿਚ ਸਫਲਤਾ ਦੇ ਰਾਹ ਤੇ ਤੋਰਿਆ
ਅਤੇ ਉਹਨਾਂ ਦੀ ਜੀਵਨ ਸਾਥਣ ਨੇ ਨੌਕਰੀ ਵੀ ਕੀਤੀ ਅਤੇ ਪਰਿਵਾਰ ਨੂੰ ਵੀ
ਸਾਂਭਿਆ। ਇਸ ਸੁਹਿਰਦ ਇਨਸਾਨ ਦਾ ਸੁਪਨਾ ਸੀ ਕਿ ਐਮ ਏ ਕਰਕੇ
ਕਾਲਜ ਲੈਕਚਰਾਰ ਬਣੇ, ਪਰ ਬਣ ਗਿਆ ਪੰਜਾਬ ਸਰਕਾਰ ਦਾ ਲੋਕ
ਸੰਪਰਕ ਅਧਿਕਾਰੀ, ਜਿਹੜਾ ਆਪਣੇ ਲੰਬੇ ਕਦ ਕਰਕੇ ਜ਼ਮੀਨ ਤੋਂ ਭਾਵੇਂ
ਛੇ ਫੁੱਟ ਉੱਚਾ ਅਤੇ ਧੌਣ ਸਿੱਧੀ ਕਰਕੇ ਤੁਰਦਾ ਰਿਹਾ, ਜਿਸ ਦੀ ਪਹੁੰਚ
ਮੁੱਖ ਮੰਤਰੀ ਤੋਂ ਲੈ ਕੇ ਪ੍ਰਧਾਨ ਮੰਤਰੀ ਦੇ ਦਫਤਰ ਤੱਕ ਰਹੀ, ਪਰ
ਉਸ ਨੇ ਆਪਣੀ ਇਸ ਪਹੁੰਚ ਨੂੰ ਆਪਣੇ ਨਿਜੀ ਫਾਇਦੇ ਲਈ ਕਦੇ ਨਹੀਂ ਵਰਤਿਆ
ਅਤੇ ਉਹ ਹਮੇਸ਼ਾ ਆਪਣੀ ਮਿੱਟੀ ਨਾਲ ਜੁੜਿਆ ਰਿਹਾ। ਹਾਂ, ਜਦੋਂ ਉਹ
ਸਮੇਂ ਦੇ ਮੁਖ ਮੰਤਰੀ ਦੇ ਨਾਲ ਸੀ ਤਾਂ ਉਸ ਨੇ ਕਈ ਬੇਕਸੂਰ ਨੌਜਵਾਨਾਂ ਨੂੰ
ਪੁਲਸ ਦੀ ਗੈਰ ਕਾਨੂੰਨੀ ਪਕੜ ਤੋਂ ਬਚਾਇਆ, ਆਪਣੇ ਪਿੰਡ ਲਈ ਹੀ ਨਹੀਂ ਕਈ
ਹੋਰ ਇਲਾਕਿਆਂ ਲਈ ਵੀ ਸਰਕਾਰੀ ਇਮਦਾਦ ਦਿਵਾਈ। ਇਹ ਇਨਸਾਨ ਹੈ ਪੰਜਾਬ
ਸਰਕਾਰ ਦਾ ਸੇਵਾ ਮੁਕਤ ਲੋਕ ਸੰਪਰਕ ਅਧਿਕਾਰੀ ਸਰਦਾਰ ਉਜਾਗਰ ਸਿੰਘ।
ਉਹਨਾਂ ਦਾ ਰਾਜਸੀ ਖੇਤਰ ਵਿਚ ਪੰਜਾਬ ਦੇ ਮਰਹੂਮ ਮੁੱਖ ਮੰਤਰੀ ਸ੍ਰ
ਬੇਅੰਤ ਸਿੰਘ ਦੇ ਸਮੇਂ ਬਹੁਤ ਅਸਰ-ਰਸੂਖ਼ ਸੀ, ਪਰ ਉਹਨਾਂ ਮੁੱਖ ਮੰਤਰੀ ਦੀ
ਨੇੜਤਾ ਨੂੰ ਕਦੇ ਆਪਣੀ ਨਿਜੀ ਫਾਇਦੇ ਲਈ ਨਹੀਂ ਵਰਤਿਆ ਅਤੇ ਨਾ ਹੀ ਕਿਸੇ
ਵਿਰੋਧੀ ਨਾਲ ਕਿੜ ਕੱਢਣ ਲਈ। ਰਾਜਸੀ ਗਲਿਆਰਿਆਂ ਵਿਚ ਉਹਨਾਂ ਦੀ
ਪਹੁੰਚ ਕਰਕੇ ਕਈ ਉਹਨਾਂ ਤੋਂ ਖਾਰ ਖਾਣ ਲੱਗ ਪਏ। ਕੈਪਟਨ ਅਮਰਿੰਦਰ ਸਿੰਘ
ਨਾਲ ਹੋਈ ਅਣਬਣ ਦਾ ਤਕਰੀਬਨ ਸਾਰੇ ਪੱਤਰਕਾਰਾਂ ਨੂੰ ਪਤਾ ਸੀ। ਇਸ ਲਈ ਜਦੋਂ
ਕੈਪਟਨ ਸਾਹਿਬ ਮੁੱਖ ਮੰਤਰੀ ਬਣੇ ਤਾਂ ਸਾਰੇ ਉਹਨਾਂ ਨੂੰ ਡਰਾ ਰਹੇ ਸੀ ਕਿ
ਜਾਂ ਤਾਂ ਉਹਨਾਂ ਨੂੰ ਕੋਈ ਝੂਠਾ ਕੇਸ ਪਾ ਕੇ ਨੌਕਰੀ ਤੋਂ ਕੱਢਿਆ ਜਾਵੇ ਗਾ
ਅਤੇ ਜਾਂ ਕਿਤੇ ਦੂਰ ਦੁਰਾਡੇ ਦੀ ਬਦਲੀ ਕੀਤੀ ਜਾਵੇ ਗੀ। ਪਰ ਕੈਪਟਨ
ਅਮਰਿੰਦਰ ਸਿੰਘ ਵਰਗੇ ਸੂਝਵਾਨ ਸਿਆਸਤਦਾਨ ਨੂੰ ਇਹ ਇਲਮ ਸੀ ਕਿ ਉਜਾਗਰ
ਸਿੰਘ ਇਮਾਨਦਾਰ ਅਤੇ ਆਪਣੇ ਕੰਮ ਦਾ ਮਾਹਰ ਹੋਣ ਦੇ ਨਾਲ-ਨਾਲ ਅਣਖ ਵਾਲਾ
ਅਫਸਰ ਵੀ ਹੈ। ਇਸ ਲਈ ਉਸਦੀ ਬਦਲੀ ਤਾਂ ਕੀ ਹੋਣੀ ਸੀ, ਉਹ ਤਾਂ ਮੁੱਖ
ਮੰਤਰੀ ਦਾ ਵਿਸ਼ਵਾਸ ਪਾਤਰ ਬਣ ਗਿਆ।
ਉਪਰੋਕਤ ਸਾਰੀ ਜਾਣਕਾਰੀ ਅਤੇ
ਹੋਰ ਬਹੁਤ ਸਾਰੀ ਹੋਰ ਜਾਣਕਾਰੀ ਉਜਾਗਰ ਸਿੰਘ ਦੀ ਨਵ ਪ੍ਰਕਾਸ਼ਿਤ ਸਵੈ
ਜੀਵਨੀ 'ਸਬੂਤੇ ਕਦਮੀਂ' ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ।
'ਸਬੂਤੇ ਕਦਮੀਂ' ਸਵੈ ਜੀਵਨੀ ਦੀ ਵਿਸ਼ੇਸ਼ਤਾ ਇਹ ਹੈ ਕਿ ਲੇਖਕ ਨੇ ਆਪਣੇ
ਸਧਾਰਨ ਪਰਿਵਾਰਕ ਪਿਛੋਕੜ, ਸਕੂਲੀ ਜੀਵਨ ਦੀਆਂ ਦੁਸ਼ਵਾਰੀਆਂ, ਨੌਵੀਂ ਵਿਚੋਂ
ਫੇਲ੍ਹ ਹੋਣ ਦੀ ਗੱਲ, ਆਪਣੀ ਭੈੜੀ ਲਿਖਾਈ, ਪਹਿਲੀ ਨੌਕਰੀ ਦੀਆਂ
ਮੁਸ਼ਕਲਾਂ, ਪ੍ਰਾਈਵੇਟ ਤੌਰ ਤੇ ਗਿਆਨੀ, ਬੀ ਏ ਅਤੇ
ਐਮ ਏ ਕਰਨ ਦੇ ਪੜਾਵਾਂ ਦਾ ਜਿਕਰ ਬੜੀ ਇਮਾਨਦਾਰੀ ਨਾਲ ਕੀਤਾ
ਹੈ। ਆਪਣੇ ਵੱਡੇ ਭਰਾ ਅਤੇ ਭਰਜਾਈ ਵੱਲੋਂ ਸਮੇਂ-ਸਮੇਂ ਮਿਲੀ ਸਹਾਇਤਾ ਅਤੇ
ਅਗਵਾਈ ਸੰਬੰਧੀ ਬੜੇ ਸਤਿਕਾਰਤ ਸ਼ਬਦਾਂ ਵਿਚ ਉਲੇਖ ਕੀਤਾ ਹੈ। ਉਹਨਾਂ ਨੇ
ਆਪਣੀ ਪਤਨੀ ਦੀ ਇਸ ਗੱਲੋਂ ਵਿਸ਼ੇਸ਼ ਵਡਿਆਈ ਕੀਤੀ ਹੈ ਜਿਸ ਨੇ ਆਪਣੀ ਨੌਕਰੀ
ਦੇ ਨਾਲ-ਨਾਲ ਬੱਚਿਆਂ ਦੀ ਪਰਵਰਿਸ਼ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ। ਉਹਨਾਂ
ਨੇ ਇਹ ਵੀ ਲਿਖਿਆ ਹੈ ਕਿ ਜਵਾਨੀ ਵੇਲੇ ਉਹਨਾਂ ਦੇ ਬੱਚੇ ਆਪਣੇ ਪਿਤਾ ਨਾਲ
ਕਈ ਵਾਰ ਇਸ ਲਈ ਨਰਾਜ਼ ਹੋ ਜਾਂਦੇ ਕਿ ਸਕੂਲ, ਕਾਲਜ ਜਾਣ ਸਮੇਂ ਬੱਚਿਆਂ ਨੂੰ
ਸਰਕਾਰੀ ਵਾਹਨਾਂ ਦੀ ਵਰਤੋਂ ਕਿਉਂ ਨਹੀਂ ਕਰਨ ਦਿੰਦੇ, ਪਰ ਪਿਤਾ ਦੀ ਇਸ
ਇਮਾਨਦਾਰੀ ਨੇ ਉਹਨਾਂ ਨੂੰ ਵੀ ਆਪਣੀ ਮਿਹਨਤ ਨਾਲ ਪੈਰਾਂ ਤੇ ਖੜੇ ਹੋਣ ਦੀ
ਹਿੰਮਤ ਬਖਸ਼ੀ।
ਸਰਦਾਰ ਉਜਾਗਰ ਸਿੰਘ ਨੂੰ ਇਕ ਵਕਤ ਵਿਜੀਲੈਂਸ
ਦੀ ਇਨਕੁਆਰੀ ਦਾ ਸਾਹਮਣਾ ਵੀ ਕਰਨਾ ਪਿਆ, ਪਰ ਇਮਾਨਦਾਰੀ ਦੇ
ਮੁਸ਼ਕਲ ਰਸਤੇ ਦੇ ਪਾਂਧੀ ਬਣਨ ਵਾਲੇ ਇਸ ਇਨਸਾਨ ਕੋਲ ਲੁਕਾਉਣ ਲਈ ਕੁਝ ਨਹੀਂ
ਸੀ। ਇਸ ਲਈ ਇਹ ਬੇਦਾਗ਼ ਹੀ ਰਹੇ। ਜਦੋਂ ਇਕ ਵਾਰ ਪਟਿਆਲਾ ਦੇ ਤਤਕਾਲੀਨ
ਐਸਐਸ ਪੀ ਨੇ ਉਹਨਾਂ ਨੂੰ ਆਪਣੇ ਦਫਤਰ ਵਿਚ ਬੁਲਾ ਕੇ ਕਿਹਾ ਕਿ ਉਹ
ਸਰਦਾਰ ਬੇਅੰਤ ਸਿੰਘ ਦੀ ਬੰਬ ਵਿਸਫੋਟ ਵਾਲੀ ਘਟਨਾ ਦੇ ਪਿੱਛੇ ਕਿਸੇ ਸਾਜ਼ਿਸ਼
ਹੋਣ ਦੀ ਗੱਲ ਦੀ ਚਰਚਾ ਨਾ ਕਰਨ, ਨਹੀਂ ਤਾਂ ਉਹਨਾਂ ਦਾ ਵੀ ਉਹੀ ਹਸ਼ਰ ਹੋ
ਸਕਦਾ ਹੈ, ਪਰ ਉਹ ਤਾਂ ਵੀ ਨਹੀਂ ਸੀ ਡਰੇ। ਇਹ ਵੱਖਰੀ ਗੱਲ ਹੈ ਕਿ
ਉਸ ਐਸ ਐਸ ਪੀ ਨੂੰ ਪਟਿਆਲੇ ਲਿਆਉਣ ਵਿਚ ਉਹਨਾਂ ਦਾ ਹੱਥ ਸੀ।
ਮਰਹੂਮ
ਮੁੱਖ ਮੰਤਰੀ ਬੇਅੰਤ ਸਿੰਘ ਹੋਰਾਂ ਦੇ ਪਰਿਵਾਰ ਨਾਲ ਐਨੀ ਨੇੜਤਾ ਸੀ ਕਿ
ਜਦੋਂ ਮੁੱਖ ਮੰਤਰੀ ਬੰਬ ਹਾਦਸੇ ਵਿਚ ਆਪਣੀ ਜਾਣ ਤੋਂ ਹੱਥ ਧੋ ਬੈਠੇ ਤਾਂ
ਤਤਕਾਲੀਨ ਪ੍ਰਧਾਨ ਮੰਤਰੀ ਸ੍ਰੀ ਨਰਸਿਮਾ ਰਾਓ ਨੇ ਉਹਨਾਂ ਦੇ ਪਰਿਵਾਰ ਨੂੰ
ਮਿਲਣ ਚੰਡੀਗੜ੍ਹ ਆਉਣਾ ਸੀ। ਪਰਿਵਾਰ ਦੇ ਮੈਂਬਰਾਂ ਨਾਲ ਜਦੋਂ ਉਜਾਗਰ ਸਿੰਘ
ਵੀ ਕਮਰੇ ਵਿਚ ਜਾਣ ਲੱਗੇ ਤਾਂ ਇਕ ਐਸ ਪੀ ਨੇ ਉਹਨਾਂ ਨੂੰ ਕਮਰੇ
ਦੇ ਅੰਦਰ ਜਾਣ ਤੋਂ ਰੋਕ ਦਿੱਤਾ। ਇਸ ਤੇ ਸ੍ਰੀਮਤੀ ਬਿਅੰਤ ਸਿੰਘ
ਕਮਰੇ ਵਿਚੋਂ ਬਾਹਰ ਆ ਕੇ ਕਹਿਣ ਲੱਗੇ ਕਿ ਜੇ ਉਜਾਗਰ ਸਿੰਘ ਕਮਰੇ ਵਿਚ
ਨਹੀਂ ਜਾ ਸਕਦਾ ਤਾਂ ਪਰਿਵਾਰ ਦਾ ਕੋਈ ਮੈਂਬਰ ਵੀ ਪ੍ਰਧਾਨ ਮੰਤਰੀ ਨਾਲ
ਮੁਲਾਕਾਤ ਨਹੀਂ ਕਰੇ ਗਾ। ਸਕਿਓਰਟੀ ਵਾਲਿਆਂ ਨੂੰ ਉਹਨਾਂ ਨੂੰ
ਵੀ ਕਮਰੇ ਵਿਚ ਜਾਣ ਦੀ ਆਗਿਆ ਦੇਣੀ ਪਈ।
ਇਸ ਪੁਸਤਕ ਵਿਚ
ਰਾਜਨੀਤੀ ਦੇ ਖੇਤਰ ਦੀਆਂ ਹੋਰ ਕਈ ਗੁੱਝੀਆਂ ਗੱਲਾਂ ਦਾ ਵੀ ਉਹਨਾਂ ਨੇ
ਜ਼ਿਕਰ ਕੀਤਾ ਹੈ। ਮਸਲਨ ਜਦੋਂ ਅਕਾਲੀ ਦਲ ਨੇ ਖਾੜਕੂਆਂ ਦੇ ਡਰ ਕਾਰਨ
ਪੰਜਾਬ ਅਸੈਂਬਲੀ ਦੀਆਂ ਚੋਣਾ ਦਾ ਬਾਈਕਾਟ ਕਰ ਦਿੱਤਾ
ਤਾਂ ਕੇਂਦਰੀ ਏਜੰਸੀਆਂ ਨੇ ਪਹਿਲਾਂ ਅਕਾਲੀ ਦਲ ਦੇ ਇਕ ਨੇਤਾ
ਸੁਖਜਿੰਦਰ ਸਿੰਘ ਨੂੰ ਅਕਾਲੀ ਦਲ ਦੇ ਤੌਰ ਤੇ ਚੋਣਾ ਲੜਨ ਲਈ ਤਿਆਰ ਕੀਤਾ।
ਪਹਿਲਾਂ ਤਾਂ ਉਹ ਮੰਨ ਗਿਆ, ਪਰ ਬਾਅਦ ਵਿਚ ਮੁਕਰ ਗਿਆ। ਫੇਰ ਉਹਨਾਂ ਨੇ
ਕੈਪਟਨ ਅਮਰਿੰਦਰ ਸਿੰਘਨੂੰ ਇਸ ਕੰਮ ਲਈ ਨੂੰ ਤਿਆਰ ਕਰ ਲਿਆ।
ਇਸੇ
ਤਰਾਂ ਇਕ ਵਾਰ ਕਾਂਗਰਸ ਨੇ ਅਕਾਲੀ ਦਲ ਦੀ ਸਰਕਾਰ ਤੋੜਨ ਲਈ ਉਹਨਾਂ ਦੇ
ਖਜ਼ਾਨਾ ਮੰਤਰੀ ਨਾਲ ਸੰਪਰਕ ਕੀਤਾ, ਪਰ ਸਫਲਤਾ ਨਾ ਮਿਲੀ। ਉਹਨਾਂ ਨੇ ਇਕ
ਹੋਰ ਘਟਨਾ ਦਾ ਉਲੇਖ ਵੀ ਕੀਤਾ ਹੈ ਕਿ ਇਕ ਵਾਰ ਇਕ ਆਈ ਏ ਐਸ ਅਫਸਰ
ਨੇ ਉਹਨਾਂ ਨੂੰ ਕਿਹਾ ਕਿ ਉਹ ਕੈਪਟਨ ਕੰਵਲਜੀਤ ਸਿੰਘ ਨੂੰ ਪਾਰਟੀ
ਫੰਡ ਲਈ ਕੁਝ ਰਕਮ ਦੇਣੀ ਚਾਹੁੰਦਾ ਹੈ। ਉਜਾਗਰ ਸਿੰਘ ਨੇ ਇਸ ਕੰਮ ਵਿਚ ਪੈਣ
ਤੋਂ ਨਾਂਹ ਕਰ ਦਿੱਤੀ। ਉਹਨਾਂ ਨੂੰ ਪਤਾ ਸੀ ਕਿ ਖਜ਼ਾਨਾ ਮੰਤਰੀ
ਇਮਾਨਦਾਰ ਰਾਜਸੀ ਨੇਤਾ ਹੈ। ਜਦੋਂ ਉਸ ਅਫਸਰ ਨੇ ਉਹਨਾਂ ਤੇ ਜਿਆਦਾ ਹੀ ਜੋਰ
ਪਾਇਆ ਤਾਂ ਉਹਨਾਂ ਨੇ ਮੰਤਰੀ ਨਾਲ ਇਹ ਗੱਲ ਕਰ ਦਿੱਤੀ। ਮੰਤਰੀ ਦਾ ਜੁਆਬ
ਸੀ ਕਿ ਉਸ ਅਫਸਰ ਦੀ ਐਨੀ ਹਿੰਮਤ ਕਿਵੇਂ ਪਈ ਅਤੇ ਇਹ ਵੀ ਕਿਹਾ ਕਿ
ਹੁਣ ਆਈ ਏ ਐਸ ਅਫਸਰ ਵੀ ਇਹ ਕੰਮ ਕਰਨ ਲੱਗ ਪਏ ਹਨ।
ਅੱਜ ਕੱਲ੍ਹ ਉਹ ਪਟਿਆਲੇ ਆਪਣੀ ਜੱਦੀ ਜਾਇਦਾਦ ਦੇ ਕੁਝ ਹਿੱਸੇ ਨੂੰ ਵੇਚਣ
ਤੋਂ ਬਾਅਦ ਬਣਾਏ ਰਹਿਣ ਬਸੇਰੇ ਵਿਚ ਆਪਣਾ ਪਰਿਵਾਰਕ ਜੀਵਨ ਖੁਸ਼ੀ-ਖੁਸ਼ੀ
ਬਿਤਾ ਰਹੇ ਹਨ। ਜ਼ਿੰਦਗੀ ਦੇ 74 ਵੇਂ ਸਾਲ ਦੇ ਹੁਲਾਰੇ ਲੈ ਰਹੇ ਉਹ ਉਮਰ
ਦੇ ਬੀਤਣ ਨਾਲ ਆਈਆਂ ਬਿਮਾਰੀਆਂ ਨੂੰ ਵੀ ਹੱਸ ਕੇ ਸਹਾਰ ਰਹੇ ਹਨ। ਸਾਹਿਤਕ
ਸ਼ੋਕ ਨੂੰ ਪੂਰਾ ਕਰਨ ਲਈ ਕਈ ਪੁਸਤਕਾਂ ਲਿਖੀਆਂ ਹਨ। ਚਲੰਤ ਮਾਮਲਿਆਂ ਦੇ
ਨਾਲ-ਨਾਲ ਸਾਹਿਤਕ ਵਿਸ਼ਿਆਂ ਤੇ ਕਲਮ ਚਲਾਉਂਦੇ ਰਹਿੰਦੇ ਹਨ ਅਤੇ ਪੁਸਤਕਾਂ
ਦੇ ਰੀਵਿਊ ਕਰਨ ਵਿਚ ਉਹਨਾਂ ਦੀ ਖਾਸ ਮੁਹਾਰਤ ਹੈ। ਉਹਨਾਂ ਦੀਆਂ
ਰਚਨਾਵਾਂ ਦੇਸ਼-ਵਿਦੇਸ਼ ਦੇ ਅਖ਼ਬਾਰਾਂ, ਮੈਗਜ਼ੀਨ ਅਤੇ ਵੈਬਸਾਈਟਾਂ ਵਾਲੇ
ਖੁਸ਼ੀ-ਖੁਸ਼ੀ ਛਾਪਦੇ ਹਨ। ਕੁਝ ਵਿਸ਼ੇਸ਼ ਮੁੱਦਿਆਂ ਤੇ ਉਹ ਵੱਖ-ਵੱਖ ਟੀ ਵੀ
ਚੈਨਲਾਂ ਤੇ ਆਪਣੇ ਵਿਚਾਰ ਵੀ ਪ੍ਰਗਟਾਉਂਦੇ ਰਹਿੰਦੇ ਹਨ।
|
ਰਵਿੰਦਰ ਸਿੰਘ ਸੋਢੀ |
ਉਹਨਾਂ
ਦੀ 96 ਪੰਨਿਆਂ ਦੀ ਸਵੈ ਜੀਵਨੀ 'ਸਬੂਤੇ ਕਦਮੀਂ' ਪੜ੍ਹਦਿਆਂ ਇਹ ਮਹਿਸੂਸ
ਹੁੰਦਾ ਹੈ ਜਿਵੇਂ ਕੋਈ ਨਾਵਲ ਪੜ੍ਹ ਰਹੇ ਹੋਈਏ। ਕਿਸੇ ਵੀ ਗੱਲ ਨੂੰ ਸਪੱਸ਼ਟ
ਸ਼ਬਦਾਂ ਵਿਚ ਲਿਖਣ ਵਾਲੀ ਉਹਨਾਂ ਦੀ ਵਾਰਤਕ ਸ਼ੈਲੀ ਪਾਠਕਾਂ ਨੂੰ
ਪ੍ਰਭਾਵਿਤ ਕਰਦੀ ਹੈ। ਪਾਠਕਾਂ ਦੀ ਰੁਚੀ ਆਦਿ ਤੋਂ ਅੰਤ ਤੱਕ ਬਣੀ ਰਹਿੰਦੀ
ਹੈ।
ਸਵੈ ਜੀਵਨੀ ਲਿਖਣਾ ਇਕ ਔਖਾ ਕਾਰਜ ਹੈ। ਜੇ ਲੇਖਕ ਆਪਣੀ ਵਡਿਆਈ ਆਪ ਕਰੇ
ਤਾਂ ਆਪਣੇ ਮੂੰਹ ਮੀਆਂਮਿੱਠੂ ਬਣਨ ਵਾਲੀ ਗੱਲ ਹੁੰਦੀ ਹੈ ਅਤੇ ਆਪਣੀ ਬੁਰਾਈ
ਕਰਨਾ ਕੋਈ ਚਾਹੁੰਦਾ ਨਹੀਂ, ਇਸ ਲਈ ਇਹ ਦੋ ਧਾਰੀ ਤਲਵਾਰ ਤੇ ਚਲਣ ਵਾਲਾ
ਕੰਮ ਹੈ। ਖੁਸ਼ੀ ਇਸ ਗੱਲ ਦੀ ਹੈ ਕਿ ਸਰਦਾਰ ਉਜਾਗਰ ਸਿੰਘ ਜੀ ਨੇ ਇਸ ਮੁਸ਼ਕਲ
ਕਾਰਜ ਨੂੰ ਬੜੇ ਕਲਾਮਈ ਢੰਗ ਨਾਲ ਨੇਪਰੇ ਚੜ੍ਹਾਉਣ ਵਿਚ ਸਫਲਤਾ ਪ੍ਰਾਪਤ
ਕੀਤੀ ਹੈ, ਜਿਸ ਲਈ ਉਹ ਵਧਾਈ ਦੇ ਹੱਕਦਾਰ ਹਨ।
ਕੈਲੀਬਰ
ਪਬਲੀਕੇਸ਼ਨ ਪਟਿਆਲਾ ਵੱਲੋਂ ਪ੍ਰਕਾਸ਼ਿਤ ਇਸ ਪੁਸਤਕ ਦਾ ਸਵਰਕ ਅਤੇ ਦਿੱਖ ਵੀ
ਪ੍ਰਭਾਵਿਤ ਕਰਦੀ ਹੈ।
ਰਵਿੰਦਰ
ਸਿੰਘ ਸੋਢੀ 001-604-369-2371 ਰਿਚਮੰਡ, ਕੈਨੇਡਾ।
|
|
|
|
|
|
ਇਕ
ਗ਼ੈਰ ਰਾਜਸੀ ਵਿਅਕਤੀ ਦੀ ਰਾਜਸੀ ਚਹਿਲ ਕਦਮੀ
ਰਵਿੰਦਰ ਸਿੰਘ ਸੋਢੀ |
ਗੁਰਭਜਨ
ਗਿੱਲ ਦਾ ਰੁਬਾਈ ਸੰਗ੍ਰਹਿ ‘ਜਲ ਕਣ’ ਮਾਨਵੀ ਹਿਤਾਂ ਦਾ ਪਹਿਰੇਦਾਰ
ਉਜਾਗਰ ਸਿੰਘ |
ਦਵਿੰਦਰ
ਬਾਂਸਲ ਦਾ ਕਾਵਿ ਸੰਗ੍ਰਹਿ ‘ਜੀਵਨ ਰੁੱਤ ਦੀ ਮਾਲਾ’ ਮੁਹੱਬਤਾਂ ਦਾ
ਸਿਰਨਾਮਾ ਉਜਾਗਰ ਸਿੰਘ |
ਜਸਮੇਰ
ਸਿੰਘ ਹੋਠੀ ਦੀ ਪੁਸਤਕ ‘ਸਭੇ ਰੁਤੀ ਚੰਗੀਆ’ ਵਹਿਮਾਂ ਭਰਮਾਂ ਦਾ ਖੰਡਨ
ਉਜਾਗਰ ਸਿੰਘ |
ਸਤਨਾਮ
ਸਿੰਘ ਮੱਟੂ ਦਾ ਕਾਵਿ ਸੰਗ੍ਰਹਿ ‘ਯਖ਼ ਰਾਤਾਂ ਪੋਹ ਦੀਆਂ’ ਸ੍ਰੀ ਗੁਰੂ
ਗੋਬਿੰਦ ਸਿੰਘ ਦੇ ਪਰਿਵਾਰ ਨੂੰ ਸ਼ਰਧਾਂਜ਼ਲੀ
ਉਜਾਗਰ ਸਿੰਘ |
ਤਾਹਿਰਾ
ਸਰਾ ਦੀ ਬੇਬਾਕ ਸ਼ਾਇਰੀ ਪਿਆਰਾ
ਸਿੰਘ ਕੁੱਦੋਵਾਲ |
ਪ੍ਰਵੇਸ਼
ਸ਼ਰਮਾ ਦੀ ਸਵੈ-ਜੀਵਨੀ ‘ਇਹ ਜ਼ਿੰਦਗੀ ਦਾ ਕਾਰਵਾਂ’ : ਪ੍ਰੇਰਨਾ ਸ੍ਰੋਤ
ਉਜਾਗਰ ਸਿੰਘ |
ਮੇਰੇ
ਆਪਣੇ: ਕੈਪਟਨ ਪੂਰਨ ਸਿੰਘ ਗਗੜਾ
ਸੰਜੀਵ ਝਾਂਜੀ, ਜਗਰਾਉਂ |
ਸੁਰਜੀਤ
ਟੋਰਾਂਟੋ ਦਾ ਸੰਪਾਦਿਤ ਕਾਵਿ ਸੰਗ੍ਰਹਿ ‘#ਲਵੈਂਡਰ’ ਸਾਹਿਤਕ ਫੁੱਲਾਂ ਦਾ
ਗੁਲਦਸਤਾ ਉਜਾਗਰ ਸਿੰਘ |
ਜੱਗੀ
‘ਪੀਲੂ ਦਾ ਮਿਰਜਾ ਸਾਹਿਬਾਂ ਤੇ ਹੋਰ ਰਚਨਾ’ ਪੁਸਤਕ ਰੋਮਾਂਸਵਾਦ ਅਤੇ
ਅਧਿਆਤਮਵਾਦ ਦਾ ਸੁਮੇਲ ਉਜਾਗਰ
ਸਿੰਘ |
ਜੱਗੀ
ਬਰਾੜ ਸਮਾਲਸਰ ਦਾ ਕਹਾਣੀ ਸੰਗ੍ਰਹਿ ‘ਕੈਨੇਡੀਅਨ ਪਾਸਪੋਰਟ’ ਜ਼ਿੰਦਗੀ ਦੀ
ਜਦੋਜਹਿਦ ਦਾ ਸ਼ੀਸ਼ਾ ਉਜਾਗਰ ਸਿੰਘ
|
ਮਨ
'ਚ ਉਪਜਦੀਆਂ ਖੌਫ਼ਨਾਕ ਤਰੰਗਾਂ ਦਾ ਯਥਾਰਥ ਨਾਲ ਰਾਬਤਾ ਕਰਵਾਉਂਣ ਦਾ
ਬਿਰਤਾਂਤ - ਹੌਲ ਅਮਨਪ੍ਰੀਤ
ਸਿੰਘ ਮਾਨ |
‘ਨਕਸਲਵਾੜੀ
ਲਹਿਰ ਅਤੇ ਖੱਬੇ-ਪੱਖੀ ਪੰਜਾਬੀ ਪੱਤਰਕਾਰੀ’ ਪੁਸਤਕ ਲੋਕ ਹਿਤਾਂ ਦੀ
ਪਹਿਰੇਦਾਰ ਉਜਗਰ ਸਿੰਘ |
ਪੰਜਾਬ:
ਬੜ੍ਹਕ ਨਾ ਮੜਕ, ਪੰਜਾਬ ਦੀ ਤ੍ਰਾਸਦੀ ਦੀ ਰੜਕ
ਉਜਗਰ ਸਿੰਘ |
ਅੰਮ੍ਰਿਤਪਾਲ
ਸਿੰਘ ਸ਼ੈਦਾ ਦੀ ‘ਟੂਣੇਹਾਰੀ ਰੁੱਤ ਦਾ ਜਾਦੂ’ ਪੁਸਤਕ ਮਾਨਵਤਾ ਦੀ ਪ੍ਰਤੀਕ
ਉਜਗਰ ਸਿੰਘ |
ਸ਼ਾਮ
ਦੀ ਸ਼ਾਖ਼ ’ਤੇ - ਕੁਲਵਿੰਦਰ ਦੀ ਸੰਵੇਦਨਸ਼ੀਲ ਸ਼ਾਇਰੀ
ਪਿਆਰਾ ਸਿੰਘ ਕੁੱਦੋਵਾਲ |
ਡਾ.
ਸਤਿੰਦਰ ਪਾਲ ਸਿੰਘ ਦੀ ‘ਜੀਵਨ ਸਫ਼ਲਤਾ ਲਈ ਗੁਰਮਤਿ’ ਪੁਸਤਕ ਪ੍ਰੇਰਨਾ ਸਰੋਤ/a>
ਉਜਾਗਰ ਸਿੰਘ |
ਸੁਰਜੀਤ
ਦਾ ਕਾਵਿ ਸੰਗ੍ਰਹਿ ‘ਤੇਰੀ ਰੰਗਸ਼ਾਲਾ’ ਭਾਵਨਾਵਾਂ ਅਤੇ ਕੁਦਰਤ ਦੇ ਰਹੱਸਾਂ
ਦੀ ਕਵਿਤਾ ਉਜਾਗਰ ਸਿੰਘ |
‘ਪੰਜਾਬੀ
ਕਹਾਣੀਕਾਰ ਡਾ. ਤੇਜਵੰਤ ਮਾਨ’ ਪੁਸਤਕ ਮਨੁੱਖੀ ਜਦੋਜਹਿਦ ਦੀ ਦਾਸਤਾਂ
ਉਜਾਗਰ ਸਿੰਘ |
ਪਦਾਰਥਵਾਦੀ/ਮਸ਼ੀਨੀ
ਰਿਸ਼ਤਿਆਂ ਦੀ ਦਾਸਤਾਨ ਹੈ ਰਾਜਵੰਤ ਰਾਜ ਦਾ ਨਾਵਲ ‘ਵਰੋਲੇ ਦੀ ਜੂਨ’
ਡਾ. ਹਰਜੋਤ ਕੌਰ ਖੈਹਿਰਾ, ਕਨੇਡਾ |
ਜਸਮੇਰ
ਸਿੰਘ ਹੋਠੀ ਦੀ ਪੁਸਤਕ 5 ਕਕਾਰ ਗੁਰਸਿੱਖੀ ਦਾ ਆਧਾਰ/a>
ਉਜਾਗਰ ਸਿੰਘ |
ਕ੍ਰਿਸ਼ਨ
ਭਨੋਟ ਦੇ ਗ਼ਜ਼ਲ ਸੰਗ੍ਰਹਿ ‘ਗਹਿਰੇ ਪਾਣੀਆਂ ਵਿਚ’ ਟੁੱਭੀ ਲਾਉਂਦਿਆਂ
ਹਰਦਮ ਸਿੰਘ ਮਾਨ |
ਪ੍ਰੋ.
ਰਾਮ ਲਾਲ ਭਗਤ ਦਾ ਕਾਵਿ ਸੰਗ੍ਰਹਿ 'ਸਰਦਾਰਨੀਆਂ' ਔਰਤ ਦੀ ਬਹਾਦਰੀ ਦਾ
ਪ੍ਰਤੀਕ ਉਜਾਗਰ ਸਿੰਘ |
ਡਾ.
ਸ਼ਿਆਮ ਸੁੰਦਰ ਦੀਪਤੀ ਦੀ ਪੁਸਤਕ ‘ਇਕ ਭਰਿਆ-ਪੂਰਾ ਦਿਨ’ ਪ੍ਰੇਰਨਾਦਾਇਕ
ਸਵੈ- ਜੀਵਨੀ ਉਜਾਗਰ ਸਿੰਘ |
ਹਰਿਆਣੇ
ਦਾ 2022 ਦਾ ਪੁਸਤਕ ਅਵਲੋਕਨ: ਸੰਖੇਪ ਚਰਚਾ
ਡਾ. ਨਿਸ਼ਾਨ ਸਿੰਘ ਰਾਠੌਰ |
ਸੁਨੀਤਾ
ਸੱਭਰਵਾਲ ਦਾ ‘ਕੁਝ ਹੋਰ ਸੁਣਾ ਸਨੀਤਾ’ ਕਾਵਿ ਸੰਗ੍ਰਹਿ ਭਾਵਨਾਵਾਂ ਦੀ
ਅਦਾਕਾਰੀ ਉਜਾਗਰ ਸਿੰਘ |
ਸੁਖਮਿੰਦਰ
ਸੇਖ਼ੋਂ ਦਾ ਕਹਾਣੀ ਸੰਗ੍ਰਹਿ ‘ਪੈੜਾਂ ਦੀ ਸ਼ਨਾਖ਼ਤ’ ਲੋਕ ਹਿਤਾਂ ਦਾ
ਪਹਿਰੇਦਾਰ ਉਜਾਗਰ ਸਿੰਘ |
ਹਰਪ੍ਰੀਤ
ਰਾਣਾ ਦੀ ਮਿੰਨੀ ਕਹਾਣੀਆਂ ਦੀ ਪੁਸਤਕ ‘ਬਦਲਦੀ ਹਵਾ' ਇੱਕ ਵਿਸ਼ਲੇਸ਼ਣ
ਉਜਾਗਰ ਸਿੰਘ |
ਅਸ਼ੋਕ
ਬਾਂਸਲ ਮਾਨਸਾ ਦੀ ਪੁਸਤਕ ‘ਮਿੱਟੀ ਨੂੰ ਫਰੋਲ ਜੋਗੀਆ’ ਗੀਤ ਸੰਗੀਤ ਦਾ
ਖ਼ਜਾਨਾ ਉਜਾਗਰ ਸਿੰਘ |
ਰਵਿੰਦਰ
ਸਿੰਘ ਸੋਢੀ ਦਾ ‘ਹੁੰਗਾਰਾ ਕੌਣ ਭਰੇ?’ ਕਹਾਣੀ ਸੰਗ੍ਰਹਿ ਬਹੁਰੰਗਾ
ਗੁਲਦਸਤਾ ਉਜਾਗਰ ਸਿੰਘ |
‘ਸਾਹਿਬਜ਼ਾਦਿਆਂ
ਦੇ ਸ਼ਹੀਦੀ ਪ੍ਰਸੰਗ’ ਪੁਸਤਕ ਇਤਿਹਾਸਕ ਦਸਤਾਵੇਜ਼
ਉਜਾਗਰ ਸਿੰਘ |
ਕਮਲਜੀਤ
ਸਿੰਘ ਬਨਵੈਤ ਦੀ ਪੁਸਤਕ ‘ਅੱਧੇ ਪਾਗਲ ਹੋ ਜਾਈਏ’ ਸਮਾਜਿਕਤਾ ਦੀ ਪ੍ਰਤੀਕ
ਉਜਾਗਰ ਸਿੰਘ |
ਗੁਰ
ਤੀਰਥ ਸਾਈਕਲ ਯਾਤਰਾ: ਭਾਈ ਧੰਨਾ ਸਿੰਘ ਚਹਿਲ ਪਟਿਆਲਵੀ
ਉਜਾਗਰ ਸਿੰਘ |
ਲੋਕ
ਇਤਿਹਾਸ ਦੀਆਂ ਪੈੜਾਂ ਦੀ ਨਿਸ਼ਾਨਦੇਹੀ
ਕੇਹਰ ਸ਼ਰੀਫ਼ |
ਜ਼ਾਹਿਦ
ਇਕਬਾਲ ਦੀ ‘ਹੀਰ ਵਾਰਿਸ ਸ਼ਾਹ ਵਿੱਚ ਮਿਲਾਵਟੀ ਸ਼ਿਅਰਾਂ ਦਾ ਵੇਰਵਾ’ ਪੁਸਤਕ
ਪੜਚੋਲ ਉਜਾਗਰ ਸਿੰਘ |
‘ਅੰਬਰੀਂ
ਉੱਡਣ ਤੋਂ ਪਹਿਲਾਂ' - ਇਕ ਚਾਨਣ ਮੁਨਾਰਾ
ਡਾ. ਗੁਰੂਮੇਲ ਸਿੱਧੂ |
ਬੁਰਕੇ
ਵਾਲ਼ੇ ਲੁਟੇਰਿਆਂ ਦੀ ਬਾਤ ਪਾਉਂਦੀ ਗੁਰਚਰਨ ਸੱਗੂ ਦੀ ਪੁਸਤਕ “ਵੇਖਿਆ
ਸ਼ਹਿਰ ਬੰਬਈ” ਸਿ਼ਵਚਰਨ ਜੱਗੀ
ਕੁੱਸਾ |
ਪਰਮਜੀਤ
ਸਿੰਘ ਵਿਰਕ ਦਾ ਕਾਵਿ ਸੰਗ੍ਰਹਿ ‘ਦੱਸ ਨੀ ਕੋਇਲੇ…..’ ਮਾਨਵਤਾ ਦਾ ਪ੍ਰਤੀਕ
ਉਜਾਗਰ ਸਿੰਘ |
ਸੁਖਦੇਵ
ਸਿੰਘ ਦੀ ਪੁਸਤਕ ‘ਜੀਵਨ ਜੁਗਤਾਂ’ ਗੁਰਬਾਣੀ ਦੀ ਸਰਲ ਵਿਆਖਿਆ
ਉਜਾਗਰ ਸਿੰਘ |
ਚਿੱਟਾ
ਤੇ ਕਾਲ਼ਾ: ਰੂਪ ਢਿੱਲੋਂ ਅਮਰਜੀਤ
ਬੋਲਾ |
ਡਾ.
ਰਵਿੰਦਰ ਸਿੰਘ ਸੋਢੀ ਦਾ ਕਾਵਿ ਸੰਗ੍ਰਹਿ ‘ਅੱਧਾ ਅੰਬਰ ਅੱਧੀ ਧਰਤੀ ਸਾਹਿਤਕ
ਵਿਅੰਗ /a> ਉਜਾਗਰ ਸਿੰਘ, ਪਟਿਆਲਾ |
ਡਾ.
ਹਰਬੰਸ ਕੌਰ ਗਿੱਲ ਦਾ ਗ਼ਜ਼ਲ ਸੰਗ੍ਰਹਿ ‘ਰੂਹ ਦੇ ਰੰਗ’ ਸਮਾਜਿਕਤਾ ਦਾ
ਪ੍ਰਤੀਕ ਉਜਾਗਰ ਸਿੰਘ, ਪਟਿਆਲਾ |
ਜਸਮੇਰ
ਸਿੰਘ ਹੋਠੀ ਦੀ ‘ਸਤ ਵਾਰ’ ਸਤ ਦਿਨਾਂ ਦੀ ਗੁਰਮਤਿ ਵਿਆਖਿਆ ਨਿਵੇਕਲੀ
ਪੁਸਤਕ ਉਜਾਗਰ ਸਿੰਘ, ਪਟਿਆਲਾ |
ਡਾ
ਰਤਨ ਸਿੰਘ ਜੱਗੀ ਦੀ ਪੁਸਤਕ ‘ਗੁਰੂ ਨਾਨਕ ਜੋਤਿ ਵਿਕਾਸ’ ਇਤਿਹਾਸਕ
ਦਸਤਾਵੇਜ਼ ਉਜਾਗਰ ਸਿੰਘ, ਪਟਿਆਲਾ
|
ਹਰਦਮ
ਮਾਨ ਦਾ ਗ਼ਜ਼ਲ ਸੰਗ੍ਰਹਿ ‘ਸ਼ੀਸ਼ੇ ਦੇ ਅੱਖਰ’ ਲੋਕਾਈ ਦੇ ਦਰਦ ਦੀ ਦਾਸਤਾਂ
ਉਜਾਗਰ ਸਿੰਘ, ਪਟਿਆਲਾ |
ਕਰਮਵੀਰ
ਸਿੰਘ ਸੂਰੀ ਦਾ ਕਬਜ਼ਾ ਨਾਵਲੇੱਟ ਪਿਆਰ ਤੇ ਸਮਾਜਿਕਤਾ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਕੁਦਰਤ
ਦੇ ਰੰਗਾਂ ਵਿੱਚ ਰੰਗਿਆ ਜਸ ਪ੍ਰੀਤ ਦਾ ਕਾਵਿ ਸੰਗ੍ਰਹਿ : ‘ਪੌਣਾ ਦੀ
ਸਰਗਮ’ ਉਜਾਗਰ ਸਿੰਘ, ਪਟਿਆਲਾ |
ਪਰਵਾਸੀ
ਪੰਜਾਬੀ: ਜਿਨ੍ਹਾ ‘ਤੇ ਮਾਣ ਪੰਜਾਬੀਆਂ ਨੂੰ ਪੁਸਤਕ, ਇੱਕ ਇਤਿਹਾਸਿਕ
ਦਸਤਾਵੇਜ਼ ਉਜਾਗਰ ਸਿੰਘ, ਪਟਿਆਲਾ |
ਡਾ
ਸਤਿੰਦਰ ਪਾਲ ਸਿੰਘ ਦੀ ਪੁਸਤਕ ‘ਸਿੱਖੀ ਸੁੱਖ ਸਾਗਰ’ ਸਹਿਜਤਾ ਤੇ ਵਿਸਮਾਦ
ਦਾ ਸੁਮੇਲ ਉਜਾਗਰ ਸਿੰਘ, ਪਟਿਆਲਾ |
ਸਰਬਜੀਤ
ਸਿੰਘ ਵਿਰਕ ਦੀ ਪੁਸਤਕ ‘ਲਿਖਤੁਮ ਭਗਤ ਸਿੰਘ’ ਸ਼ਹੀਦ ਦੀ ਸੋਚ ਦੀ ਲਖਾਇਕ
ਉਜਾਗਰ ਸਿੰਘ, ਪਟਿਆਲਾ |
ਸਹਿਜਪ੍ਰੀਤ
ਸਿੰਘ ਮਾਂਗਟ ਦਾ ਕਾਵਿ ਸੰਗ੍ਰਹਿ ‘ਸਹਿਜਮਤੀਆਂ’ ਸਮਾਜਿਕ ਸਰੋਕਾਰਾਂ ਦਾ
ਪ੍ਰਤੀਕ ਉਜਾਗਰ ਸਿੰਘ, ਪਟਿਆਲਾ |
ਸਤਿੰਦਰ
ਸਿੰਘ ਨੰਦਾ ਦੀ ਪੁਸਤਕ ‘ਰੰਗ ਤਮਾਸ਼ੇ’ ਅਨੇਕਾਂ ਰੰਗਾਂ ਦੀ ਖ਼ੁਸ਼ਬੂ
ਉਜਾਗਰ ਸਿੰਘ, ਪਟਿਆਲਾ |
ਗੁਰਭਜਨ
ਗਿੱਲ ਦੀ ਪੁਸਤਕ ‘ਪਿੱਪਲ ਪੱਤੀਆਂ’ ਦੇ ਗੀਤ ਸਮਾਜਿਕਤਾ ਦੀ ਤਰਜ਼ਮਾਨੀ
ਉਜਾਗਰ ਸਿੰਘ, ਪਟਿਆਲਾ |
ਅਰਜ਼ਪ੍ਰੀਤ
ਦਾ ਕਾਵਿ ਸੰਗ੍ਰਹਿ ‘ਸੁਰਮੇ ਦੇ ਦਾਗ਼’ ਮੁਹੱਬਤ ਤੇ ਸਮਾਜਿਕ ਸਰੋਕਾਰਾਂ ਦਾ
ਸੁਮੇਲ ਉਜਾਗਰ ਸਿੰਘ, ਪਟਿਆਲਾ |
ਸੁਖਦੇਵ
ਸਿੰਘ ਸ਼ਾਂਤ ਦੀ ‘ਗੁਰਮਤਿ ਦ੍ਰਿਸ਼ਟੀ’ ਖੋਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ |
ਸ਼ਬਦ
ਸਿਰਜਣਹਾਰੇ-2 ਸਮਾਜਿਕ ਸਰੋਕਾਰਾਂ ਦਾ ਪ੍ਰਤੀਨਿਧ ਕਵਿ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ |
ਹਰੀ ਸਿੰਘ ਵਿਰਕ ਦੀ ਪੁਸਤਕ ‘ਸਹਾਰੀ ਦੇ ਵਿਰਕਾਂ ਦਾ ਇਤਿਹਾਸ' ਚੰਗਾ ਉਦਮ
ਉਜਾਗਰ ਸਿੰਘ, ਪਟਿਆਲਾ |
ਗੁਰਮੀਤ
ਸਿੰਘ ਪਲਾਹੀ ਦਾ ਕਾਵਿ ਸੰਗ੍ਰਹਿ ‘ਕੁੱਝ ਤਾਂ ਬੋਲ’ ਬਗ਼ਾਬਤੀ ਸੁਰਾਂ ਦਾ
ਪੁਲੰਦਾ ਉਜਾਗਰ ਸਿੰਘ, ਪਟਿਆਲਾ |
ਪ੍ਰੋ
ਜਸਵੰਤ ਸਿੰਘ ਗੰਡਮ ਦੀ ਪੁਸਤਕ ‘ਸੁੱਤੇ ਸ਼ਹਿਰ ਦਾ ਸਫ਼ਰ’ ਜ਼ਿੰਦਗੀ ਦੇ ਤਜਰਬੇ
ਦਾ ਚਿੰਤਨ/a> ਉਜਾਗਰ ਸਿੰਘ,
ਪਟਿਆਲਾ |
ਸੁਰਿੰਦਰ
ਸਿੰਘ ਜੱਬਲ ਦੀ ਪੁਸਤਕ ‘ਚਾਚਾ ਵੈਨਕੂਵਰੀਆ’ ਸਿੱਖ ਮਸਲਿਆਂ ‘ਤੇ ਤਿੱਖੀ
ਚੋਭ ਉਜਾਗਰ ਸਿੰਘ, ਪਟਿਆਲਾ |
ਨਰਿੰਦਰਪਾਲ
ਕੌਰ ਦਾ ਕਾਵਿ ਸੰਗ੍ਰਹਿ ‘ਕਸ਼ੀਦ’ ਰਹੱਸਵਾਦ ਅਤੇ ਵਿਸਮਾਦ ਦਾ ਗੋਹੜਾ
ਉਜਾਗਰ ਸਿੰਘ, ਪਟਿਆਲਾ |
ਪੰਜਾਬੀ
ਪੱਤਰਕਾਰੀ ਦਾ ਰੌਸ਼ਨ ਮੀਨਾਰ : ਕੌਮਾਂਤਰੀ ਪੱਤਰਕਾਰ ਨਰਪਾਲ ਸਿੰਘ ਸ਼ੇਰਗਿੱਲ
ਉਜਾਗਰ ਸਿੰਘ, ਪਟਿਆਲਾ |
400
ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ
‘ਲੋਕ-ਨਾਇਕ ਗੁਰੂ ਤੇਗ
ਬਹਾਦਰ’ ਡਾ ਰਤਨ ਸਿੰਘ ਜੱਗੀ ਦੀ ਵਿਲੱਖਣ ਪੁਸਤਕ -
ਉਜਾਗਰ ਸਿੰਘ, ਪਟਿਆਲਾ |
‘ਕਵਿਤਾ
ਦੇ ਵਿਹੜੇ’ ਪੁਸਤਕ ਪੰਜਾਬੀ ਪਾਠਕਾਂ ਲਈ ਵਰਦਾਨ ਸਾਬਤ ਹੋਵੇਗੀ
ਉਜਾਗਰ ਸਿੰਘ, ਪਟਿਆਲਾ |
ਡਾ
ਹਰਕੇਸ਼ ਸਿੰਘ ਸਿੱਧੂ ਦੀ ਮੇਰੇ ਸੁਪਨੇ ਮੇਰੇ ਗੀਤ ਪੁਸਤਕ: ਨਵਾਂ ਸਮਾਜ
ਸਿਰਜਣ ਦੀ ਹੂਕ ਉਜਾਗਰ ਸਿੰਘ,
ਪਟਿਆਲਾ |
ਪਰਮਜੀਤ
ਪਰਮ ਦੀ ਸਵੈ ਜੀਵਨੀ ‘ਧੁੱਪਾਂ ਤੇ ਛਤਰੀਆਂ’ ਜਦੋਜਹਿਦ ਦੀ ਦਾਸਤਾਂ
ਉਜਾਗਰ ਸਿੰਘ, ਪਟਿਆਲਾ |
ਡਾ
ਮਦਨ ਲਾਲ ਹਸੀਜਾ ਦੀ ਪੁਸਤਕ ‘ਉਦੀਯਮਾਨ ਬਹਾਵਲਪੁਰ ਸਮਾਜ’ ਇਤਿਹਾਸਕ
ਦਸਤਾਵੇਜ਼ ਉਜਾਗਰ ਸਿੰਘ, ਪਟਿਆਲਾ |
ਗੁਰਮੀਤ
ਸਿੰਘ ਪਲਾਹੀ ਦੀ ਪੰਜਾਬ ਡਾਇਰੀ - 2021 ਪੱਤਰਕਾਰੀ ਦਾ ਬਿਹਤਰੀਨ ਨਮੂਨਾ
ਉਜਾਗਰ ਸਿੰਘ, ਪਟਿਆਲਾ |
ਸੁਰਜੀਤ
ਦੀ ਪੁਸਤਕ ‘ਪਰਵਾਸੀ ਪੰਜਾਬੀ ਸਾਹਿਤ’ (ਸ਼ਬਦ ਤੇ ਸੰਬਾਦ) ਨਿਵੇਕਲਾ
ਉਪਰਾਲਾ ਉਜਾਗਰ ਸਿੰਘ, ਪਟਿਆਲਾ |
|
|
ਨਕਸਲਵਾਦ
ਅਤੇ ਪੰਜਾਬੀ ਨਾਵਲ ਸਿਆਸੀ ਅਵਚੇਤਨ : ਸਤਿੰਦਰ ਪਾਲ ਸਿੰਘ ਬਾਵਾ ਦੀ ਖੋਜੀ
ਪੁਸਤਕ ਉਜਾਗਰ ਸਿੰਘ, ਪਟਿਆਲਾ |
"ਚੰਨ
ਅਜੇ ਦੂਰ ਹੈ" ਗ਼ਜ਼ਲ ਸੰਗ੍ਰਹਿ ਮੁਹੱਬਤ ਅਤੇ ਸਮਾਜਿਕ ਸਰੋਕਾਰਾਂ ਦਾ ਸੁਮੇਲ
ਉਜਾਗਰ ਸਿੰਘ, ਪਟਿਆਲਾ |
ਸਤਵਿੰਦਰ
ਸਿੰਘ ਧੰਨੋਆ ਦਾ ਕਾਵਿ ਸੰਗ੍ਰਹਿ: ‘ਜਿੰਦ ਭੱਠੀ ਦੇ ਦਾਣੇ’ ਬਿਰਹਾ ਅਤੇ
ਮੁਹੱਬਤ ਦਾ ਸੁਮੇਲ ਉਜਾਗਰ ਸਿੰਘ,
ਪਟਿਆਲਾ |
ਮੈਂ
‘ਵਰਿਆਮ ਸਿੰਘ ਸੇਖ਼ੋਂ ਪੁਸ਼ਤਾਂ ਤੇ ਪਤਵੰਤੇ’ ਪੁਸਤਕ ਕਿਉਂ ਲਿਖੀ? /a>
ਉਜਾਗਰ ਸਿੰਘ, ਪਟਿਆਲਾ |
‘ਕਾਲ਼ੀ
ਮਿੱਟੀ ਲਾਲ ਲਹੂ’ ਕਹਾਣੀ ਸੰਗ੍ਰਹਿ : ਰੁਮਾਂਸਵਾਦ ਅਤੇ ਸਮਾਜਿਕਤਾ ਦਾ
ਸੁਮੇਲ ਉਜਾਗਰ ਸਿੰਘ, ਪਟਿਆਲਾ |
ਰਾਵਿੰਦਰ
ਸਿੰਘ ਸੋਢੀ ਦਾ ਨਾਟਕ ਜਿਥੇ ਬਾਬਾ ਪੈਰ ਧਰੇ:ਲੋਕਾਈ ਨੂੰ ਸਿੱਧੇ ਰਸਤੇ
ਪਾਉਣ ਦਾ ਉਦਮ ਉਜਾਗਰ ਸਿੰਘ,
ਪਟਿਆਲਾ |
ਗੁਰਭਜਨ
ਗਿੱਲ ਦਾ ਕਾਵਿ ਸੰਗ੍ਰਹਿ ਚਰਖ਼ੜੀ : ਸਮਾਜਿਕ ਚਿੰਤਵਾਂ ਦਾ ਗਲੋਟਾ
ਉਜਾਗਰ ਸਿੰਘ, ਪਟਿਆਲਾ |
‘ਪਟਿਆਲਾ
ਦਾ ਸੰਖੇਪ ਇਤਿਹਾਸ ਅਤੇ ਉਘੇ ਵਸਨੀਕ’ ਅਵਤਾਰ ਸਿੰਘ ਦੀ ਖ਼ੋਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ |
ਡਾ
ਰਤਨ ਸਿੰਘ ਜੱਗੀ ਦੀ ਪੁਸਤਕ ਗੁਰੂ ਨਾਨਕ ਬਾਣੀ ਪਾਠ ਤੇ ਵਿਆਖਿਆ ਸੱਚੀ
ਸ਼ਰਧਾਂਜ਼ਲੀ ਉਜਾਗਰ ਸਿੰਘ, ਪਟਿਆਲਾ |
ਰਾਜ
ਲਾਲੀ ਬਟਾਲਾ ਦਾ ਗ਼ਜ਼ਲ ਸੰਗ੍ਰਹਿ ‘‘ਲਾਲੀ’’ ਮਨੁੱਖਤਾ ਦੇ ਦਰਦ ਦੀ ਦਾਸਤਾਨ
ਉਜਾਗਰ ਸਿੰਘ, ਪਟਿਆਲਾ |
ਸੁਭਾਸ਼
ਸ਼ਰਮਾ ਨੂਰ ਦਾ ਕਾਵਿ ਸੰਗ੍ਰਹਿ ਕਿਤਾਬ-ਏ-ਜ਼ਿੰਦਗੀ ਮੁਹੱਬਤੀ ਦਾਸਤਾਂ
ਉਜਾਗਰ ਸਿੰਘ, ਪਟਿਆਲਾ |
ਦਲੀਪ
ਸਿੰਘ ਵਾਸਨ ਦੀ ਪੁਸਤਕ ਜੀਵਨ ਇਕ ਸਚਾਈ: ਜੀਵਨ ਦੀ ਜਾਚ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਕੰਵਰ
ਦੀਪ ਦਾ ਮਨ ਰੰਗੀਆਂ ਚਿੜੀਆਂ: ਵਿਸਮਾਦੀ ਕਵਿਤਾਵਾਂ ਦਾ ਕਾਵਿ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ |
ਸੁਖਦੇਵ
ਸਿੰਘ ਸ਼ਾਂਤ ਦਾ ਨਵਾਂ ਆਦਮੀ ਮਿੰਨੀ ਕਹਾਣੀ ਸੰਗ੍ਰਹਿ ਸਮਾਜਿਕ ਸਰੋਕਾਰਾਂ
ਦਾ ਪ੍ਰਤੀਕ ਉਜਾਗਰ ਸਿੰਘ, ਪਟਿਆਲਾ |
ਗੁਰਭਜਨ
ਗਿੱਲ ਦਾ ਗ਼ਜ਼ਲ ਸੰਗ੍ਰਹਿ ਸੁਰਤਾਲ: ਪੰਜਾਬੀ ਵਿਰਾਸਤ ਦਾ ਸ਼ੀਸ਼ਾ
ਉਜਾਗਰ ਸਿੰਘ, ਪਟਿਆਲਾ |
‘ਕਿਸਾਨ
ਅੰਦੋਲਨ ਸਮੁੰਦਰੋਂ ਪਾਰ ਤੇਰੇ ਨਾਲ’ ਪੁਸਤਕ ਪ੍ਰਵਾਸੀਆਂ ਦੇ ਸਮਰਥਨ ਦੀ
ਪ੍ਰਤੀਕ ਉਜਾਗਰ ਸਿੰਘ, ਪਟਿਆਲਾ
|
ਦਰਦ
ਜਾਗਦਾ ਹੈ: ਭੁਪਿੰਦਰ ਸਿੰਘ ਸੱਗੂ
ਡਾ. ਨਿਸ਼ਾਨ ਸਿੰਘ ਰਾਠੌਰ |
ਮਜਬੂਰੀ,
ਲਾਚਾਰੀ, ਬੇਵੱਸੀ ਅਤੇ ਔਰਤ ਦੀ ਤ੍ਰਾਸਦੀ ਦੀ ਬਾਤ ਪਾਉਂਦੀ ਹੈ
"ਕੱਠਪੁਤਲੀਆਂ" ਸਿ਼ਵਚਰਨ ਜੱਗੀ
ਕੁੱਸਾ |
ਸਮੀਖਿਆ:
ਨਾਵਲ "ਦਰਦ ਕਹਿਣ ਦਰਵੇਸ਼" ਮਨਦੀਪ
ਕੌਰ ਭੰਮਰਾ |
ਸ਼ਿਵਚਰਨ
ਜੱਗੀ ਕੁੱਸਾ ਦਾ ਨਵਾਂ ਨਾਵਲ "ਦਰਦ ਕਹਿਣ ਦਰਵੇਸ਼" ਮਾਰਕੀਟ 'ਚ
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ |
ਬਿੰਦਰ
ਕੋਲੀਆਂ ਵਾਲ ਦੇ ਕਾਵਿ ਸੰਗ੍ਰਹਿ "ਅਧੂਰਾ ਸਫ਼ਰ" ਤੇ ਇਕ ਸਰਸਰੀ ਝਾਤ
ਰਵੇਲ ਸਿੰਘ ਇਟਲੀ |
ਰਾਮ
ਲਾਲ ਭਗਤ ਦਾ ਕਾਵਿ ਸੰਗ੍ਰਹਿ "ਸ਼ਹਿਜ਼ਾਦੀਆਂ" ਇਸਤਰੀ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
'ਇਹ
ਪਰਿੰਦੇ ਸਿਆਸਤ ਨਹੀਂ ਜਾਣਦੇ' ਉਜਾਗਰ ਸਿੰਘ, ਪਟਿਆਲਾ |
ਅੰਕਲ
ਟੌਮ ਦੀ ਝੌਪੜੀ ਬਿੱਟੂ ਖੰਗੂੜਾ,
ਲੰਡਨ |
ਡਾ
ਗੁਰਸ਼ਰਨ ਕੌਰ ਜੱਗੀ ਦੀ ਪੁਸਤਕ ਗੁਰਮਤਿ ਵਿਚਾਰਧਾਰਾ ਪਾਠਕਾਂ ਲਈ ਮਾਰਗ
ਦਰਸ਼ਨ ਉਜਾਗਰ ਸਿੰਘ, ਪਟਿਆਲਾ
|
ਭੁੱਬਲ
ਦੀ ਅੱਗ ਨਾਟਕ ਦਲਿਤ ਅਤੇ ਛੋਟੇ ਕਿਸਾਨਾਂ ਦੀ ਤ੍ਰਾਸਦੀ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਨਾਨਕ
ਸਿੰਘ ਇਕ ਪੁਨਰ-ਮੁਲਾਂਕਣ ਪੁਸਤਕ : ਨਾਨਕ ਸਿੰਘ ਦੇ ਸਾਹਿਤਕ ਵਿਅਕਤਿਵ ਦਾ
ਸ਼ੀਸ਼ਾ ਉਜਾਗਰ ਸਿੰਘ, ਪਟਿਆਲਾ |
ਡਾ
ਸੋਨੀਆਂ ਦੀ ਪੁਸਤਕ ‘ਧੁੰਦ’ ਸਿੱਖ ਧਰਮ ਵਿਚ ਆਈ ਗਿਰਾਵਟ ਤੇ ਚਿੰਤਾ ਦਾ
ਪ੍ਰਗਟਾਵਾ ਉਜਾਗਰ ਸਿੰਘ, ਪਟਿਆਲਾ |
ਅਨਮੋਲ
ਕੌਰ ਦਾ ਕਹਾਣੀ ਸੰਗ੍ਰਹਿ ‘‘ਜ਼ਮੀਰ’’ ਲੋਕ ਅਰਪਣ
ਸਮਨਦੀਪ ਖੀਵਾ, ਭੀਖੀ |
ਡਾਇਰੈਕਟਰ
ਭਾਸ਼ਾ ਵਿਭਾਗ ਵਲੋਂ ਨਾਮਵਰ ਸ਼ਾਇਰ ਘੇਸਲ ਦੀ ਪੁਸਤਕ 'ਯਾਦਾਂ ਦੇ ਘੁੱਟ'
ਲੋਕ-ਅਰਪਣ ਪ੍ਰੀਤਮ ਲੁਧਿਆਣਵੀ,
ਚੰਡੀਗੜ੍ਹ |
ਹਰਪ੍ਰੀਤ
ਸਿੰਘ ਰਾਣਾ ਦੀ ਮਿੰਨੀ ਕਹਾਣੀਆਂ ਦੀ ਪੁਸਤਕ ਤਤਕਾਲ ਸਮਾਜਿਕ ਵਰਤਾਰੇ ਦਾ
ਪ੍ਰਤੀਕ ਉਜਾਗਰ ਸਿੰਘ, ਪਟਿਆਲਾ
|
ਸੰਸਾਰ
ਪੱਧਰ ਦੇ ਸਮਾਜਿਕ ਆਰਥਿਕ ਸਰੋਕਾਰਾਂ ਦੀ ਗੱਲ ਕਰਦੀ ਕਿਤਾਬ 'ਪੂੰਜੀਵਾਦ
ਬਨਾਮ ਕੈਨੇਡੀਅਨ ਸਮਾਜ' ਬਲਜਿੰਦਰ
ਸੰਘਾ, ਕਨੇਡਾ |
ਉਦੀਪਨ
ਸਾਹਿਤਕ ਚਿੱਠੀਆਂ ਸਾਹਿਤਕ ਖ਼ਜਾਨੇ ਦੇ ਸੰਬਾਦ ਦਾ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ |
ਪਰਮਵੀਰ
ਜ਼ੀਰਾ ਦਾ ਪੁਸਤਕ ਪਰਵਾਜ਼ ਮਾਂ ਦੇ ਪਿਆਰ ਤੋਂ ਵਿਹੂਣੀ ਬਹਾਦਰ ਲੜਕੀ ਦੀ
ਕਹਾਣੀ ਉਜਾਗਰ ਸਿੰਘ, ਪਟਿਆਲਾ
|
ਹਰੀ
ਸਿੰਘ ਦੀ ਜੀਵਨ ਸ਼ੈਲੀ ਉਸਦੀ ਸੈ ਜੀਵਨੀ ਵਾਲੀ ਪੁਸਤਕ “ਲੁਕਿੰਗ ਬੈਕ ਵਿਦ
ਡੀਲਾਈਟ” ਰਾਹੀਂ ਡਾ.ਸਾਥੀ
ਲੁਧਿਆਣਵੀ, ਲੰਦਨ |
ਕਹਾਣੀ-
ਸੰਗ੍ਰਹਿ ‘ਉਮਰੋਂ ਲੰਮੀ ਉਡੀਕ’ ਲੋਕ- ਅਰਪਣ
ਡਾ. ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ
|
ਮੋਤੀ ਪੰਜ ਦਰਿਆਵਾਂ
ਦਾ ਪੁਸਤਕ ਲਹਿੰਦੇ ਅਤੇ ਚੜ੍ਹਦੇ ਪੰਜਾਬ ਦਰਮਿਆਨ ਸਾਹਿਤਕ ਕੜੀ ਬਣੇਗੀ
ਉਜਾਗਰ ਸਿੰਘ, ਪਟਿਆਲਾ
|
ਕੁਲਵੰਤ
ਖਨੌਰੀ ਦੀ ਪਿਆਰ ਪੰਘੂੜਾ ਪੁਸਤਕ ਬੱਚਿਆਂ ਲਈ ਪ੍ਰੇਰਨਾ ਸਰੋਤ
ਉਜਾਗਰ ਸਿੰਘ, ਪਟਿਆਲਾ |
ਲੇਖ਼ਕ
ਮੋਹਨ ਸਿੰਘ ਔਜਲਾ ਦੀ ਸਮੁੱਚੀ ਲਿਖ਼ਤ ਦਾ ਗੰਭੀਰ ਅਧਿਐਨ ਕਰਦੀ ਪੁਸਤਕ
'ਪ੍ਰੋ.ਮੋਹਨ ਸਿੰਘ ਔਜਲਾ ਦੀ ਸਾਹਿਤਕ ਪਰਵਾਜ਼'
ਬਲਜਿੰਦਰ ਸੰਘਾ, ਕਨੇਡਾ |
ਗੁਰਿੰਦਪਾਲ
ਸਿੰਘ ਜੋਸਨ ਦੀ ਪੁਸਤਕ ‘‘ਸਾਰਾਗੜੀ ਸਾਕਾ ਅਦੁੱਤੀ ਜੰਗੀ ਮਿਸਾਲ ’’
ਇਤਿਹਾਸਕ ਦਸਤਾਵੇਜ
ਉਜਾਗਰ ਸਿੰਘ, ਪਟਿਆਲਾ |
ਸਮਾਜਿਕ
ਸਰੋਕਾਰਾਂ, ਰੋਮਾਂਸਵਾਦ ਅਤੇ ਔਰਤਾਂ ਦੇ ਦਰਦਾਂ ਦੀ ਕਵਿਤਰੀ ਬੀਬੀ ਜੌਹਰੀ
ਉਜਾਗਰ ਸਿੰਘ, ਪਟਿਆਲਾ |
ਪਰਵਾਸ
ਤੇ ਢੌਂਗ ਦਾ ਸੱਚ ਨਾਵਲ ‘ਕੁੜੀ ਕੈਨੇਡਾ ਦੀ’
ਡਾ. ਪ੍ਰਿਥਵੀ ਰਾਜ ਥਾਪਰ,
|
ਰਾਮ
ਲਾਲ ਭਗਤ ਦੀ ਪੁਸਤਕ ਨੂੰਹਾਂ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਸਿੱਖ
ਫ਼ੌਜੀਆਂ ਦੀ ਬਹਾਦਰੀ ਦੀ ਦਸਤਾਵੇਜ:ਇਟਲੀ ਵਿੱਚ ਸਿੱਖ ਫ਼ੌਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ |
ਪਰਮਜੀਤ
ਪਰਮ ਦੇ ਚੰਡੀਗੜ ਦੇ ਬੇਸ਼ਕੀਮਤੀ ਹੀਰੇ: ਨੌਜਵਾਨਾ ਲਈ ਪ੍ਰੇਰਨਾਦਾਇਕ
ਉਜਾਗਰ ਸਿੰਘ, ਪਟਿਆਲਾ |
ਹਰਜੋਤ
ਸਿੰਘ ਹੈਪੀ ਦੀ ਨਿਕੰਮੀ ਔਲਾਦ: ਨੌਜਵਾਨਾ ਲਈ ਪ੍ਰੇਰਨਾਦਾਇਕ ਪੁਸਤਕ
ਉਜਾਗਰ ਸਿੰਘ, ਪਟਿਆਲਾ |
ਬਲਜੀਤ
ਕੌਰ ਸਵੀਟੀ ਦੀ ਪੁਸਤਕ ‘‘ਤਰੇਲਾਂ ਪ੍ਰੀਤ ਦੀਆਂ’’ ਰੁਮਾਂਸਵਾਦ ਅਤੇ
ਬ੍ਰਿਹਾ ਦਾ ਸੁਮੇਲ
ਉਜਾਗਰ ਸਿੰਘ, ਪਟਿਆਲਾ |
ਅਮਰਿੰਦਰ
ਸਿੰਘ ਸੋਹਲ ਦੀ ਪੁਸਤਕ ਨੈਣਾਂ ਵਿਚਲਾ ਟਾਪੂ ਸਮਾਜਿਕ ਸਰੋਕਾਰਾਂ ਦੀ ਅਵਾਜ਼
ਉਜਾਗਰ ਸਿੰਘ, ਪਟਿਆਲਾ |
ਪੰਜਾਬੀਆਂ
ਦੇ ਰਾਜਦੂਤ ਨਰਪਾਲ ਸਿੰਘ ਸ਼ੇਰਗਿਲ ਦੀ ਸ਼੍ਰੀ ਗੁਰੂ ਗੋਬਿੰਦ ਸਿੰਘ ਨੂੰ
ਸ਼ਰਧਾਂਜਲੀ
ਉਜਾਗਰ ਸਿੰਘ, ਪਟਿਆਲਾ |
ਸਿਰਜਣਦੀਪ
ਕੌਰ ਉਭਾ ਦੀ ਪੁਸਤਕ ‘‘ਜਿੱਤ’’ ਹਾਰ ਨੂੰ ਜਿੱਤ ਵਿਚ ਬਦਲਣ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਪਾਲੀ
ਖ਼ਾਦਿਮ ਦੀ ਪੁਸਤਕ ਸਵੈ ਦੀ ਤਸਦੀਕ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਪੰਜਵਾਂ
ਥੰਮ ਮਿੰਨੀ ਕਹਾਣੀ ਸੰਗ੍ਰਹਿ ਇੱਕ ਅਧਿਐਨ
ਉਜਾਗਰ ਸਿੰਘ, ਪਟਿਆਲਾ |
ਡਾ.
ਦਰਸ਼ਨ ਵੱਲੋਂ ਸੰਪਾਦਿਤ 'ਸਾਹਿਤ ਤੇ ਸੰਬਾਦ' ਪੁਸਤਕ ਨਵੇਂ ਲੇਖਕਾਂ ਲਈ
ਪ੍ਰੇਰਨਾ ਸਰੋਤ
ਉਜਾਗਰ ਸਿੰਘ, ਪਟਿਆਲਾ |
ਰਣਜੀਤ
ਸਿੰਘ ਭਿੰਡਰ ਦੀ ਪੁਸਤਕ ‘‘ਸਮਾਂ ਤੇ ਸੁਪਨੇ’’ ਅਧੂਰੇ ਅਹਿਸਾਸਾਂ ਦੀ
ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਸੁਰਿੰਦਰ
ਸੈਣੀ ਦੀ ਪੁਸਤਕ ‘‘ਮਿੱਤਰ ਪਿਆਰੇ ਨੂੰ’’ ਬਿਰਹਾ ਦੀਆਂ ਮਹਿਕਾਂ ਦੀ
ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਪੱਤਰਕਾਰੀ
ਅਤੇ ਸਾਹਿਤ ਦਾ ਸੁਮੇਲ : ਸ਼ਰਨਜੀਤ ਬੈਂਸ
ਉਜਾਗਰ ਸਿੰਘ, ਪਟਿਆਲਾ |
ਅਨਮੋਲ
ਕੌਰ ਦਾ ਨਾਵਲ ‘‘ਕੁੜੀ ਕੈਨੇਡਾ ਦੀ’’ ਪੰਜਾਬੀ ਮਾਨਸਿਕਤਾ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ |
ਬਿੰਦਰ
“ਕੋਲੀਆਂ ਵਾਲ”ਦੇ ਪਲੇਠੇ ਨਾਵਲ” ਅਣ ਪਛਾਤੇ ਰਾਹਾਂ ਦੇ ਪਾਂਧੀ” ਤੇ ਇੱਕ
ਪੇਤਲੀ ਜੇਹੀ ਝਾਤ
ਰਵੇਲ ਸਿੰਘ, ਇਟਲੀ |
ਰਾਜਵਿੰਦਰ
ਕੌਰ ਜਟਾਣਾ ਦੀ ਸਰਸਰਾਹਟ ਪੈਦਾ ਕਰਨ ਵਾਲੀ ਪੁਸਤਕ ‘‘ਆਹਟ’’
ਉਜਾਗਰ ਸਿੰਘ, ਪਟਿਆਲਾ |
ਬਾਬੂ
ਸਿੰਘ ਰੈਹਲ ਦਾ‘‘ਹਨੇਰਾ ਪੀਸਦੇ ਲੋਕ’’ਕਹਾਣੀ ਸੰਗ੍ਰਿਹ ਆਰਥਿਕ ਬਖੇੜੇ ਦਾ
ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਕਮਲਜੀਤ
ਕੌਰ ਕਮਲ ਦੀ ਪੁਸਤਕ ‘‘ਫੁੱਲ ਤੇ ਕੁੜੀਆਂ’’ ਇੱਕ ਸਿੱਕੇ ਦੇ ਦੋ ਪਾਸੇ
ਉਜਾਗਰ ਸਿੰਘ, ਪਟਿਆਲਾ |
ਸੁਖਰਾਜ
ਸਿੰਘ “ਬਰਾੜ” ਦੇ ਪਲੇਠੇ ਕਾਵਿ ਸੰਗ੍ਰਿਹ “ਦਾਣੇ” ਤੋਂ ਝਲਕਦੀ ਹੈ ਉੱਸ ਦੀ
ਕਾਵਿ ਚੇਤਨਾ
ਰਵੇਲ ਸਿੰਘ ਇਟਲੀ |
ਬਲਜਿੰਦਰ
ਸੰਘਾ ਦੀਆਂ ਲੰਮੀਆਂ ਸਾਹਿਤਕ ਪੁਲਾਂਘਾਂ
ਉਜਾਗਰ ਸਿੰਘ, ਪਟਿਆਲਾ |
ਕੁੜੀ
ਕੈਨੇਡਾ ਦੀ’ ਨਾਵਲ ਵੱਖਰੀ ਸੁਰ ਵਾਲਾ
ਜਸਵੀਰ ਰਾਣਾ, ਸੰਗਰੂਰ |
ਦੇਸ
ਭਗਤੀ ਅਤੇ ਸਮਾਜਿਕ ਸਰੋਕਾਰਾਂ ਦੇ ਗੀਤਾਂ ਦਾ ਰਚੇਤਾ ਸੁਖਪਾਲ ਪਰਮਾਰ
ਉਜਾਗਰ ਸਿੰਘ, ਪਟਿਆਲਾ
|
ਸੰਤ
ਭਿੰਡਰਾਂਵਾਲੇ ਦੇ ਰੂ-ਬ-ਰੁ ਜੂਨ 84 ਦੀ ਪੱਤਰਕਾਰੀ ਪੁਸਤਕ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ |
ਅਮਨਦੀਪ
ਸਿੰਘ ਦਾ ਨਵਪ੍ਰਕਾਸ਼ਿਤ ਕਾਵਿ ਸੰਗ੍ਰਹਿ "ਕੰਕਰ ਪੱਥਰ"
- ਡਾ. ਡੀ. ਪੀ.
ਸਿੰਘ |
ਕਣੀਆਂ'
ਕਾਵਿ-ਸੰਗ੍ਰਹਿ ਦੀਆਂ ਨਜ਼ਮਾਂ ਨਾਲ ਸਾਂਝ – ਸੁਖਵਿੰਦਰ ਅੰਮ੍ਰਿਤ |
ਡਾ.ਗੁਰਮਿੰਦਰ
ਸਿੱਧੂ ਦੀ ਕਿਤਾਬ ' ਕਹਿ ਦਿਓ ਉਸ ਕੁੜੀ ਨੂੰ ' ਰਿਲੀਜ਼ |
ਕੋਮਲ
ਕਲਾ ਅਤੇ ਕਵਿਤਾ ਦਾ ਸੁਮੇਲ- ਸੈਂਡੀ ਗਿੱਲ ਦੀ ਪੁਸਤਕ "ਨੀ ਮਾਂ"
ਉਜਾਗਰ ਸਿੰਘ, ਪਟਿਆਲਾ |
ਪਰਵਾਸੀ
ਜੀਵਨ ਅਤੇ ਸਾਹਿਤ ਦਾ ਮਾਰਮਿਕ ਮੁਲਾਂਕਣ
ਡਾ.ਲਕਸ਼ਮੀ ਨਰਾਇਣ ਭੀਖੀ, ਪਟਿਆਲਾ |
ਸੜਕਛਾਪ
ਸ਼ਾਇਰੀ ਪ੍ਰਕ੍ਰਿਤੀ ਅਤੇ ਇਨਸਾਨੀਅਤ ਦੀ ਕਵਿਤਾ
ਉਜਾਗਰ ਸਿੰਘ, ਪਟਿਆਲਾ |
ਡਾ
ਗੁਰਮਿੰਦਰ ਸਿੱਧੂ ਦੀ ਕਿਤਾਬ ' ਧੀਆਂ ਨਾਲ ਜੱਗ ਵਸੇਂਦਾ ' ਲੋਕ-ਅਰਪਣ |
"ਨਿੱਕੀਆਂ
ਪੰਜਾਬੀ ਮੁਹੱਬਤੀ ਬੋਲੀਆਂ" - ਸੰਗ੍ਹਿ ਕਰਤਾ- ਜਨਮੇਜਾ ਸਿੰਘ ਜੌਹਲ
ਡਾ. ਜਗੀਰ ਸਿੰਘ ਨੂਰ, ਫਗਵਾੜਾ |
ਮਿੱਟੀ
ਦਾ ਮੋਹ - ਗੁਰਚਰਨ ਸਿੰਘ ਦਿਲਬਰ
ਬਿਕਰਮਜੀਤ ਨੂਰ, ਬਰਨਾਲਾ |
ਅੱਥਰੀ
ਪੀੜ ਦੀ ਲੇਖਿਕਾ ਅਤੇ ਮੁਹੱਬਤਾਂ ਦੀ ਵਣਜਾਰਨ ਸੁਰਿੰਦਰ ਸੈਣੀ
ਉਜਾਗਰ ਸਿੰਘ, ਪਟਿਆਲਾ |
ਸਮਾਜ
ਸੇਵਿਕਾ ਕਵਿਤਰੀ: ਲਵੀਨ ਕੌਰ ਗਿੱਲ
ਉਜਾਗਰ ਸਿੰਘ, ਪਟਿਆਲਾ |
ਅਨਮੋਲ
ਕੌਰ ਦੀ ‘ਕੈਨੇਡਾ ਦੀ ਕੁੜੀ’ ਨੂੰ ਖੁਸ਼ਆਮਦੀਦ
ਡਾ. ਹਰਜਿੰਦਰ ਸਿੰਘ ਵਾਲੀਆਂ |
ਸਤਨਾਮ
ਚੌਹਾਨ ਦੀ ਪੁਸਤਕ ‘ਕਹੋ ਤਿਤਲੀਆਂ ਨੂੰ’ ਇਸਤਰੀ ਦੀ ਮਾਨਸਿਕਤਾ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਸ਼ਬਦਾਂ
ਦੇ ਸ਼ਗਨਾਂ ਦੀ ਤਾਕਤ - ਡਾ.ਗੁਰਮਿੰਦਰ ਸਿੱਧੂ ਦੀਆਂ 'ਚੌਮੁਖੀਆ ਇਬਾਰਤਾਂ ’
ਕਮਲ ਦੁਸਾਂਝ, ਮੋਹਾਲੀ |
ਚਰਨਹ
ਗੋਬਿੰਦ ਮਾਰਗੁ ਸੁਹਾਵਾ ਪੁਸਤਕ ਵਰਤਮਾਨ ਪਰਿਪੇਖ ਵਿਚ
ਉਜਾਗਰ ਸਿੰਘ, ਪਟਿਆਲਾ |
ਮਿਊਰੀਅਲ
ਆਰਨਾਸਨ ਲਾਇਬ੍ਰੇਰੀ ਵੱਲੋਂ ਐਸ. ਪੀ. ਬਲਰਾਜ ਸਿੰਘ ਸਿੱਧੂ ਦੀ ਕਿਤਾਬ
‘ਅਸਲੀ ਸਰਦਾਰ’ ਲੋਕ ਅਰਪਿਤ
ਡਾ ਸਰਵਣ ਸਿੰਘ ਰੰਧਾਵਾ, ਕੈਲੇਫੋਰਨੀਆ |
ਪਿਆਰਾ
ਸਿੰਘ ਕੁੱਦੋਵਾਲ ਦੀ ਸਾਹਿਤਕ ਸੋਚ ਦਾ ਕੱਚ ਸੱਚ
ਉਜਾਗਰ ਸਿੰਘ, ਪਟਿਆਲਾ |
ਸਾਂਝੇ
ਪ੍ਰਤੀਕ ਵਿਧਾਨ ਦੀ ਪੇਸ਼ਕਾਰੀ : ਸ਼ਬਦਾ ਦੇ ਹਾਰ
ਪਰਵਿੰਦਰ ਜੀਤ ਸਿੰਘ, ਜਲੰਧਰ |
ਰੂਪ
ਢਿੱਲੋਂ ਦਾ ਨਵਾ ਨਾਵਲ "ਸਮੁਰਾਈ" ਰੀਲੀਸ |
ਪ੍ਰੀਤ
ਪਰੁਚੀ ਬਿਰਹਾ ਦੀ ਕਵਿਤਰੀ-ਸੁਰਿੰਦਰ ਕੌਰ ਬਿੰਨਰ
ਉਜਾਗਰ ਸਿੰਘ, ਪਟਿਆਲਾ |
ਮੈਂ, ‘ਇੱਦਾਂ ਨਾ
ਸੋਚਿਆ ਸੀ’ - ਸੰਤੋਖ ਸਿੰਘ ਹੇਅਰ
ਨਦੀਮ ਪਰਮਾਰ,
ਕੈਨੇਡਾ |
ਕਿਰਪਾਲ ਪੂਨੀ ਦਾ
ਕਵਿ-ਸੰਸਾਰ ਸਹਿਜ, ਸੁਹਜ ਅਤੇ ਸੰਤੁਲਨ ਦੀ ਕਵਿਤਾ
ਡਾ ਰਤਨ ਰੀਹਨ, ਯੂ ਕੇ |
ਪਰਨੀਤ
ਕੌਰ ਸੰਧੂ ਦੀ ਬਿਰਹਾ ਦੇ ਦਰਦਾਂ ਦੀ ਦਾਸਤਾਨ
ਉਜਾਗਰ ਸਿੰਘ, ਪਟਿਆਲਾ |
ਪੰਜਾਬੀ
ਹਾਇਕੂ ਅਤੇ ਹਾਇਬਨ ਦਾ ਮੋਢੀ ਗੁਰਮੀਤ ਸੰਧੂ
ਉਜਾਗਰ ਸਿੰਘ, ਪਟਿਆਲਾ |
ਡਾ:
ਸਾਥੀ ਲੁਧਿਆਣਵੀ ਦੇ ਮੁਲਾਕਾਤਾਂ ਦੇ ਸੰਗ੍ਰਹਿ
“ਨਿੱਘੇ
ਮਿੱਤਰ ਮੁਲਾਕਾਤਾਂ” ‘ਤੇ ਵਿਮਰਸ਼ ਪੱਤਰ
ਡਾ: ਬਲਦੇਵ ਸਿੰਘ ਕੰਦੋਲਾ, ਯੂ ਕੇ |
'ਦ
ਸੈਕੰਡ ਸੈਕਸ'
ਡਾ. ਕਰਾਂਤੀ ਪਾਲ, ਅਲੀਗੜ |
ਕਾਲੇ
ਦਿਨ: 1984 ਤੋਂ ਬਾਅਦ ਸਿੱਖ
ਦਲਵੀਰ ਸਿੰਘ ਲੁਧਿਆਣਵੀ |
ਦਵਿੰਦਰ
ਪਟਿਆਲਵੀ ਦਾ ਛੋਟੇ ਲੋਕ-ਵੱਡੇ ਵਿਚਾਰ
ਉਜਾਗਰ ਸਿੰਘ, ਪਟਿਆਲਾ |
ਨਾਵਲਕਾਰ
ਸ੍ਰ ਬਲਦੇਵ ਸਿੰਘ ਬੁੱਧ ਸਿੰਘ ਵਾਲਾ ਦਾ ਨਾਵਲ ਉਜੱੜੇ ਬਾਗਾਂ ਦਾ ਮਾਲੀ
ਨਾਰਵੇ ਚ ਰਿਲੀਜ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਪੰਜਾਬੀ
ਮਾਂ-ਬੋਲੀ ਦਾ ਝਿਲਮਿਲਾਉਂਦਾ ਸਿਤਾਰਾ -'ਰਵੀ ਸੱਚਦੇਵਾ'
ਸ਼ਿਵਚਰਨ ਜੱਗੀ ਕੁੱਸਾ - ਲੰਡਨ |
ਰੂਪ
ਢਿੱਲੋ ਦਾ ਨਵਾਂ ਨਾਵਲ "ਓ"
ਅਮਰਜੀਤ ਬੋਲਾ, ਦਰਬੀ ਯੂਕੇ
|
'ਮਾਲਵੇ
ਦੀਆਂ ਬਾਤਾਂ' ਦਾ ਦੂਜਾ ਐਡੀਸ਼ਨ ਰਿਲੀਜ਼
ਹਰਪ੍ਰੀਤ ਸੇਖਾ, ਸਰੀ, ਕਨੇਡਾ |
ਲਾਡੀ
ਭੁੱਲਰ ਦਾ ਨਵਾਂ ਨਾਵਲ ‘ਖ਼ੂਨ ਦੇ ਹੰਝੂ’ ਰਿਲੀਜ਼
ਸੁਨੀਲ ਦੱਤ ਧੀਰ, ਸੁਲਤਾਨਪੁਰ ਲੋਧ |
ਬੰਦ
ਘਰਾਂ ਦੇ ਵਾਸੀ
ਬਲਜਿੰਦਰ ਸੰਘਾ, ਕਨੇਡਾ |
ਹਰਦਮ
ਸਿੰਘ ਮਾਨ ਦਾ ਗ਼ਜ਼ਲ ਸੰਗ੍ਰਿਹ 'ਅੰਬਰਾਂ ਦੀ ਭਾਲ ਵਿੱਚ' ਰਲੀਜ਼
ਬਿੱਕਰ ਸਿੰਘ ਖੋਸਾ, ਕਨੇਡਾ |
ਮਨੁੱਖੀ
ਮਨ ਦੇ ਸੁਪਨਿਆਂ ਦੀ ਗੱਲ ਕਰਦਾ ਕਹਾਣੀ ਸੰਗ੍ਰਹਿ ‘ਸੁਪਨੇ ਸੱਚ ਹੋਣਗੇ’
ਬਲਜਿੰਦਰ ਸੰਘਾ, ਕਨੇਡਾ |
ਖੂਬਸੂਰਤ
ਖ਼ਿਆਲਾਂ ਦੀ ਉਡਾਰੀ - ਅੰਬਰਾਂ ਦੀ ਭਾਲ ਵਿੱਚ
ਰਾਜਵੰਤ ਬਾਗੜੀ, ਪੰਜਾਬ |
ਦਾਇਰਿਆਂ ਤੋਂ ਪਾਰ ਜਾਣ ਦੀ ਜੁਸਤਜੂ: ਬੱਦਲਾਂ ਤੋਂ ਪਾਰ
ਗੁਰਪਾਲ ਸਿਘ ਸੰਧੂ (ਡਾ.),
ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ |
|
ਚੁੱਪ ਵਿਚੋਂ ਬੋਲਦੇ
ਸ਼ਬਦ ‘ਚੁੱਪ ਨਦੀ ਤੇ ਮੈਂ’/a>br>
i>font size="2">ਬਲਜਿੰਦਰ ਸੰਘਾ, ਕਨੇਡਾ |
ਗ਼ਦਰ ਲਹਿਰ ਦੀ
ਕਹਾਣੀ
ਪੜਚੋਲਕਾਰ ਉਜਾਗਰ ਸਿੰਘ |
ਲੇਖਕ ਮਨਦੀਪ
ਖੁਰਮੀ ਦੁਆਰਾ ਸੰਪਾਦਿਤ ਪੁਸਤਕ “ਪੰਜਾਬੀਆਂ ਦੇ ਵਿਹੜੇ ਦਾ ਫੁੱਲ” ਲੋਕ
ਅਰਪਣ |
ਭਾਈ ਪ੍ਰਧਾਨ ਮੰਤਰੀ,
ਨਰਿੰਦਰ ਮੋਦੀ ਬਾਰੇ ਕਿਤਾਬ ਪੰਜਾਬੀ ਭਾਸ਼ਾ ’ਚ ਤਿਆਰ
ਸਤੀਸ਼ ਗੁਲਾਟੀ, ਲੁਧਿਆਣਾ |
ਗੁੰਡਾ
ਜਸਵਿੰਦਰ ਸੰਧੂ |
ਪੰਜਾਬੀ ਲਿਖਰੀ
ਸਭਾ ਵਲੋ ਹਰਿਮੰਦਰ ਕੋਰ ਢਿੱਲੋ ਦੀ ਕਿਤਾਬ ‘ਧਰਤ ਤੇ ਫੁੱਲ’ ਲੋਕ ਅਰਪਣ
ਸੁੱਖਪਾਲ ਪਰਮਾਰ, ਕੈਲਗਰੀ |
ਨੌਜਵਾਨ ਸ਼ਾਇਰ
ਹਰਮਨਦੀਪ ਚੜ੍ਹਿੱਕ ਦੀ ਪਲੇਠੀ ਕੋਸਿ਼ਸ਼ “ਨਵੀਂ ਦੁਨੀਆ ਦੇ ਬਾਸ਼ਿੰਦਿਓ”
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ |
ਹਰਮਨਦੀਪ ਚੜਿੱਕ ਦੀ
ਕਾਵਿ ਪੁਸਤਕ ਕਾਮਰੇਡ ਜਗਰੂਪ ਵੱਲੋਂ ਲੋਕ ਅਰਪਣ
ਮਿੰਟੂ ਖੁਰਮੀ ਹਿੰਮਤਪੁਰਾ |
ਅਨਮੋਲ ਕੌਰ ਦਾ
ਨਾਵਲ "ਹੱਕ ਲਈ ਲੜਿਆ ਸੱਚ"
ਜਸਵੀਰ ਸਿੰਘ ਰਾਣਾ, ਸੰਗਰੂਰ |
ਵਿਪਸਾ ਵਲੋਂ ਸੁੱਖੀ
ਧਾਲੀਵਾਲ ਦੀ ਪਲੇਠੀ ਪੁਸਤਕ ‘ਬੇਚੈਨੀ ਦਾ ਖੰਜਰ’ ਲੋਕ ਅਰਪਨ
ਹਰਜਿੰਦਰ ਕੰਗ, ਕੈਲੀਫੋਰਨੀਆ |
‘ਮੁਕੇਸ਼ : ਸੁਨਹਿਰੇ ਸੁਰ
ਅਤੇ ਸੁਨਹਿਰੇ ਦਿੱਲ ਦਾ ਮਾਲਕ’
ਸ਼੍ਰੀ ਅਮਰਜੀਤ ਸਿੰਘ ਕੋਹਲੀ, ਦਿੱਲੀ |
ਮਾਨਵੀ ਵੇਦਨਾਂ ਤੇ
ਸੰਵੇਦਨਾਂ ਦੀ ਉਦਾਸ ਪਰ ਚਿੰਤਨਸ਼ੀਲ ਇਬਾਰਤ: ਕੁੜੀਆਂ ਨੂੰ ਸੁਆਲ ਨਾ ਕਰੋ
ਨਿਰੰਜਣ ਬੋਹਾ,
ਮਾਨਸਾ |
ਗਰਮ
ਮਸਾਲਿਆਂ ਰਾਹੀਂ ਰੋਗਾਂ ਦਾ ਇਲਾਜ
ਲੇਖਕ ਅਤੇ ਸੰਗ੍ਰਹਿ ਕਰਤਾ:
ਸਰਜੀਤ ਤਲਵਾਰ, ਸ਼ਿਖਾ ਸਿੰਗਲਾ, |
ਮਾਂ ਬਣਨ
ਤੋਂ ਪਹਿਲਾਂ ਅਤੇ ਬਾਅਦ ਦਾ ਸਫ਼ਰ
ਲੇਖਕ ਅਤੇ ਸੰਗ੍ਰਹਿ-ਕਰਤਾ: ਝ ਸਰਜੀਤ ਤਲਵਾਰ ਝ
ਸ਼ਿਖਾ ਸਿੰਗਲਾ |
ਜੀਵਨੀ
ਸ਼ਹੀਦ ਭਗਤ ਸਿੰਘ
ਲੇਖਕ: ਮਲਵਿੰਦਰਜੀਤ ਸਿੰਘ ਵੜੈਚ |
ਪੰਜਾਬੀ ਆਰਸੀ ਕਲੱਬ ਵੱਲੋਂ
ਸ਼ਾਇਰਾ ਤਨਦੀਪ ਤਮੰਨਾ ਦਾ ਪਲੇਠਾ ਕਾਵਿ-ਸੰਗ੍ਰਹਿ ‘ਇਕ ਦੀਵਾ ਇਕ ਦਰਿਆ’
ਰਿਲੀਜ਼ ਅਤੇ ਰਵਿੰਦਰ ਰਵੀ, ਪਰਮਿੰਦਰ ਸੋਢੀ ਜੀਵਨ ਕਾਲ਼ ਪ੍ਰਾਪਤੀ
ਪੁਰਸਕਾਰਾਂ ਨਾਲ਼ ਸਨਮਾਨਿਤ
- ਦਵਿੰਦਰ ਪੂਨੀਆ, ਸਰੀ, ਕੈਨੇਡਾ |
ਪੰਜਾਬੀ ਲਿਖਾਰੀ ਸਭਾ ਵੱਲੋਂ
ਪਰਸ਼ੋਤਮ ਲਾਲ ਸਰੋਏ ਦੀ ਪੁਸਤਕ ‘ਮਾਲਾ ਦੇ ਮਣਕੇ’ ਰਿਲੀਜ਼ |
ਪੰਜਾਬੀ ਫੋਰਮ
ਕੈਨੇਡਾ ਵੱਲੋਂ ਬਲਬੀਰ ਸਿੰਘ ਮੋਮੀ ਦੀ ਸ਼ਾਹਮੁਖੀ ਵਿਚ ਛਪੀ ਸਵੈ-ਜੀਵਨੀ
“ਕਿਹੋ ਜਿਹਾ ਸੀ ਜੀਵਨ” ਭਾਗ-1 ਭਰਵੇਂ ਇਕੱਠ ਵਿਚ ਲੋਕ ਅਰਪਣ
ਹਰਚੰਦ ਬਾਸੀ, ਟੋਰਾਂਟੋ
|
ਬਾਬਾ ਨਿਧਾਨ ਸਿੰਘ
ਜੀ ਦੇ ਜੀਵਨ ਅਤੇ ਯੋਗਦਾਨ ਸਬੰਧੀ ਪੁਸਤਕ ਹੋਈ ਰਿਲੀਜ਼
ਕੁਲਜੀਤ ਸਿੰਘ ਜੰਜੂਆ,ਟੋਰਾਂਟੋ |
ਗੁਰਜਤਿੰਦਰ ਸਿੰਘ
ਰੰਧਾਵਾ ਦੀ ਕਿਤਾਬ ‘ਸਮੇਂ ਦਾ ਸੱਚ’ ਅਮਰੀਕਾ ਵਿਚ ਹੋਈ ਰਲੀਜ਼
|
ਪੰਜਾਬੀ ਦਾ ਨਵਾਂ ਮਾਣ:
ਰੂਪਿੰਦਰਪਾਲ (ਰੂਪ) ਸਿੰਘ ਢਿੱਲੋਂ
ਅਮਰ ਬੋਲਾ
|
ਪ੍ਰਵਾਸੀ ਲੇਖਕ
ਪਿਆਰਾ ਸਿੰਘ ਕੁੱਦੋਵਾਲ ਦੀ ਪਲੇਠੀ ਪੁਸਤਕ `ਸਮਿਆਂ ਤੋ ਪਾਰ` ਦਾ ਲੋਕ
ਅਰਪਣ ਪੁਸਤਕ ਗੁਰਮੁੱਖੀ ਤੇ ਸ਼ਾਹਮੁੱਖੀ ਭਾਸ਼ਾਵਾਂ `ਚ ਉਪਲੱਭਧ
ਕੁਲਜੀਤ ਸਿੰਘ ਜੰਜੂਆ, ਟੋਰੋਂਟੋ
|
ਉਮੀਦ ਤੇ
ਬਰਾਬਰਤਾ ਦੀ ਬਾਤ ਪਾਉਂਦੀ ਕਲਾਕਾਰ ਦੀ ਸ਼ਾਇਰੀ ਹੈ-ਸ਼ੁਸ਼ੀਲ ਦੁਸਾਂਝ -
ਪੰਜਾਬੀ ਗ਼ਜ਼ਲ ਮੰਚ ਵੱਲੋਂ ਸੁਭਾਸ਼ ਕਲਾਕਾਰ ਦੀ ਪੁਸਤਕ
ਲੋਕ ਅਰਪਣ ਕੀਤੀ
ਬੁੱਧ ਸਿੰਘ ਨੀਲੋਂ, ਲੁਧਿਆਣਾ |
ਨਾਰਵੇ ਚ ਉਜਾਗਰ
ਸਿੰਘ ਸਖੀ ਹੋਣਾ ਦੀ ਪੁਸਤਕ ਛਿਲਦਨ(ਸੋਮਾ ਜਾ ਸਾਧਨ) ਨੂੰ ੳਸਲੋ ਦੀਆਕੂਨ
ਹਾਈ ਸਕੂਲ ਚ ਰਿਲੀਜ਼ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਸ਼ਿਵ ਚਰਨ ਜੱਗੀ ਕੁੱਸਾ
ਵੱਲੋਂ ਟਿਸ਼ੂ ਰਾਣਾ ਦਾ ਕਾਵਿ ਸੰਗ੍ਰਹਿ " ਵਗਦੀ ਸੀ ਰਾਵੀ" ਰਿਲੀਜ਼
ਮਿੰਟੂ ਖੁਰਮੀਂ, ਨਿਹਾਲ ਸਿੰਘ ਵਾਲਾ |
ਨਾਸਤਿਕ
ਬਾਣੀ ਲੋਕ-ਅਰਪਣ
ਹਰਪ੍ਰੀਤ ਸੇਖਾ, ਕਨੇਡਾ |
ਸਾਧੂ ਬਿਨਿੰਗ ਦੀ
ਪੁਸਤਕ ਨਾਸਤਿਕ ਬਾਣੀ |
ਪੰਜਾਬੀ ਸਾਹਿਤ ਕਲਾ ਕੇਂਦਰ, ਸਾਊਥਾਲ, ਯੂ ਕੇ ਵਲੋਂ
ਡਾ. ਸਾਥੀ ਲੁਧਿਆਣਵੀ ਦੀ ਨਵੀਂ
ਕਾਵਿ ਪੁਸਤਕ “ਪੱਥਰ” ਰੀਲੀਜ਼ |
ਜ਼ਿੰਦਗੀ ਦਾ ਸੱਚ
ਦਰਸਾਉਂਦੀਆਂ 'ਪੱਚਰਾਂ'
ਸੁਰਿੰਦਰ ਰਾਮਪੁਰੀ |
ਸਤਵੰਤ ਸਿੰਘ
: ਵਿਸ਼ਵ ਯਾਤਰਾਵਾਂ, ਧਾਰਮਿਕ ਅੰਧ-ਵਿਸ਼ਵਾਸ ਅਤੇ ਸਫ਼ਰਨਾਮਾ ਸਾਹਿਤ
ਸੁਖਿੰਦਰ |
ਜੋਗਿੰਦਰ ਸਿੰਘ ਸੰਘੇੜਾ ਦੀ
ਕਿਤਾਬ ਨੂਰਾਂ ਦਾ ਨਿੱਘਾ ਸਵਾਗਤ |
ਜਗਜੀਤ ਪਿਆਸਾ
ਦਾ ਪਲੇਠਾ ਕਾਵਿ ਸੰਗ੍ਰਹਿ 'ਤੂੰ ਬੂਹਾ ਖੋਲ੍ਹ ਕੇ ਰੱਖੀਂ' ਲੋਕ ਅਰਪਿਤ
ਅੰਮ੍ਰਿਤ ਅਮੀ,
ਕੋਟਕਪੂਰਾ |
ਰਛਪਾਲ ਕੌਰ
ਗਿੱਲ: ਮਨੁੱਖੀ ਮਾਨਸਿਕਤਾ ਦੀਆਂ ਤਹਿਆਂ ਫਰੋਲਦੀਆਂ ਕਹਾਣੀਆਂ
ਸੁਖਿੰਦਰ |
ਬੁੱਢੇ ਦਰਿਆ ਦੀ ਜੂਹ
ਲੇਖਕ: ਸ਼ਿਵਚਰਨ ਜੱਗੀ ਕੁੱਸਾ
ਪੜਚੋਲ:
ਡਾ:
ਜਗਦੀਸ਼ ਕੌਰ ਵਾਡੀਆ |
ਪ੍ਰਸਿੱਧ ਪੰਜਾਬੀ
ਲੇਖਿਕਾ ਪਰਮਜੀਤ ਕੋਰ ਸਰਹਿੰਦ ਵੱਲੋ ਨਵ ਲਿੱਖਤ ਪੰਜਾਬੀ ਸਾਕ-ਸਕੀਰੀਆਂ ਤੇ
ਰੀਤਾ ਤੇ ਆਧਾਰਿਤ ਪੁਸਤਕ ਪਾਠਕ ਦੀ ਕਚਹਿਰੀ 'ਚ
ਰੁਪਿੰਦਰ ਢਿੱਲੋ ਮੋਗਾ |
ਪ੍ਰਵਾਸੀ ਸਫ਼ਰਨਾਮਾਕਾਰ ਸਤਵੰਤ ਸਿੰਘ ਦੀ ਪਲੇਠੀ ਪੁਸਤਕ "ਮੇਰੀਆਂ ਅਭੁੱਲ
ਵਿਸ਼ਵ ਯਾਤਰਾਵਾਂ" ਜਾਰੀ
ਕੁਲਜੀਤ ਸਿੰਘ ਜੰਜੂਆ |
ਸਰਵਉੱਤਮ ਕਿਤਾਬ
ਨੂੰ ਕਲਮ ਫਾਉਂਡੇਸ਼ਨ ਦੇਵੇਗੀ 100,000 ਰੁਪਏ ਦਾ ਇਨਾਮ
ਕੁਲਜੀਤ ਸਿੰਘ ਜੰਜੂਆ |
ਭਰਿੰਡ - ਰੁਪਿੰਦਰਪਾਲ ਸਿੰਘ ਢਿੱਲੋਂ
ਰਾਣਾ ਬੋਲਾ |
ਜੱਗੀ ਕੁੱਸਾ
ਦਾ ਨਾਵਲ
'ਸਟਰਗਲ
ਫ਼ਾਰ ਔਨਰ'
ਮਨਦੀਪ ਖ਼ੁਰਮੀ ਹਿੰਮਤਪੁਰਾ |
ਖ਼ੁਦ
'ਸਰਘੀ ਦੇ ਤਾਰੇ ਦੀ ਚੁੱਪ' ਵਰਗੀ ਹੈ ਭਿੰਦਰ ਜਲਾਲਾਬਾਦੀ
ਸ਼ਿਵਚਰਨ ਜੱਗੀ ਕੁੱਸਾ |
ਚਾਰੇ
ਕੂਟਾਂ
ਸੁੰਨੀਆਂ
-
ਸ਼ਿਵਚਰਨ
ਜੱਗੀ
ਕੁੱਸਾ
ਨਿਰਮਲ
ਜੌੜਾ |
ਸਰੀ
'ਚ ਕਹਾਣੀ-ਸੰਗ੍ਰਹਿ
"ਬਣਵਾਸ ਬਾਕੀ
ਹੈ" ਲੋਕ
ਅਰਪਿਤ - ਗੁਰਵਿੰਦਰ
ਸਿੰਘ ਧਾਲੀਵਾਲ |
ਬਾਤਾਂ
ਬੀਤੇ ਦੀਆਂ
ਲੇਖਕ: ਗਿਆਨੀ ਸੰਤੋਖ
ਸਿੰਘ
ਪ੍ਰਕਾਸ਼ਕ: ਭਾਈ ਚਤਰ ਸਿੰਘ ਜੀਵਨ ਸਿੰਘ ਅੰਮ੍ਰਿਤਸਰ |
ਬੱਚਿਆਂ ਲਈ
ਪੁਸਤਕਾਂ
ਜਨਮੇਜਾ ਜੌਹਲ |
"ਬਣਵਾਸ
ਬਾਕੀ ਹੈ" ਭਿੰਦਰ ਜਲਾਲਾਬਾਦੀ ਦੀ ਪਲੇਠੀ, ਅਨੂਠੀ ਅਤੇ ਅਲੌਕਿਕ ਪੇਸ਼ਕਾਰੀ
ਸ਼ਿਵਚਰਨ ਜੱਗੀ ਕੁੱਸਾ |
ਇਕ
ਪੁਸਤਕ, ਦੋ ਦ੍ਰਿਸ਼ਟੀਕੋਨ
ਡਾ. ਜਸਪਾਲ ਕੌਰ
ਡਾ. ਸੁਤਿੰਦਰ ਸਿੰਘ ਨੂਰ |
ਰੂਹ ਲੈ
ਗਿਆ ਦਿਲਾਂ ਦਾ ਜਾਨੀ
ਸ਼ਿਵਚਰਨ ਜੱਗੀ ਕੁੱਸਾ |
“ਪੈਰਾਂ ਅੰਦਰ ਵੱਸਦੇ ਪਰਵਾਸ ਦਾ ਉਦਾਸੀ ਰੂਪ ਹੈ ਇਹ ਸਵੈਜੀਵਨੀ”
ਡਾ. ਗੁਰਨਾਇਬ ਸਿੰਘ |
ਅਕਾਲ ਤਖ਼ਤ ਸਾਹਿਬ
(ਫ਼ਲਸਫ਼ਾ ਅਤੇ ਰੋਲ)
ਡਾ: ਹਰਜਿੰਦਰ ਸਿੰਘ ਦਿਲਗੀਰ |
ਰਵਿੰਦਰ
ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ |
ਸ਼ਹੀਦ
ਬੀਬੀ ਸੁੰਦਰੀ ਦੀ ਪੁਸਤਕ ਰੀਲੀਜ਼ |
ਜਨਮੇਜਾ ਜੌਹਲ ਦੀਆਂ ਚਾਰ ਬਾਲ ਕਿਤਾਬਾਂ ਜਾਰੀ |
ਰਵਿੰਦਰ ਰਵੀ ਦਾ
ਕਾਵਿ-ਨਾਟਕ: “ਚੱਕ੍ਰਵਯੂਹ ਤੇ ਪਿਰਾਮਿਡ”
ਨਿਰੰਜਨ ਬੋਹਾ |
ਰਵਿੰਦਰ ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ |
“ਕਨੇਡੀਅਨ ਪੰਜਾਬੀ ਸਾਹਿਤ” - ਸੁਖਿੰਦਰ
ਪੂਰਨ ਸਿੰਘ ਪਾਂਧੀ |
‘ਮਨ ਦੀ
ਕਾਤਰ’ ਦੀ ਸ਼ਾਇਰੀ ਪੜ੍ਹਦਿਆਂ
ਡਾ. ਸ਼ਮਸ਼ੇਰ ਮੋਹੀ |
ਸ਼ਿਵਚਰਨ ਜੱਗੀ ਕੁੱਸਾ ਦੇ 18ਵੇਂ ਨਾਵਲ 'ਸੱਜਰੀ ਪੈੜ ਦਾ ਰੇਤਾ' ਦੀ ਗੱਲ
ਕਰਦਿਆਂ....!
ਮਨਦੀਪ ਖੁਰਮੀ ਹਿੰਮਤਪੁਰਾ (ਇੰਗਲੈਂਡ) |
‘ਕਨੇਡਾ ਦੇ ਗਦਰੀ ਯੋਧੇ’ - ਪੁਸਤਕ
ਰਿਲੀਜ਼ ਸਮਾਗਮ
ਸੋਹਣ ਸਿੰਘ ਪੂੰਨੀ |
ਹਾਜੀ ਲੋਕ
ਮੱਕੇ ਵੱਲ ਜਾਂਦੇ...ਤੇ ਮੇਰਾ ਰਾਂਝਣ ਮਾਹੀ ਮੱਕਾ...ਨੀ ਮੈਂ ਕਮਲ਼ੀ ਆਂ
ਤਨਦੀਪ ਤਮੰਨਾਂ, ਕੈਨੇਡਾ (ਸੰਪਾਦਕਾ 'ਆਰਸੀ') |
ਸੇਵਾ ਸਿਮਰਨ
ਦੀ ਮੂਰਤਿ: ਸੰਤ ਬਾਬਾ ਨਿਧਾਨ ਸਿੰਘ
ਸੰਪਾਦਕ – ਸ. ਪਰਮਜੀਤ ਸਿੰਘ ਸਰੋਆ |
ਤੱਲ੍ਹਣ – ਕਾਂਡ ਤੋਂ
ਬਾਅਦ
ਜਸਵਿੰਦਰ ਸਿੰਘ ਸਹੋਤਾ |
ਜਦੋਂ ਇਕ ਦਰੱਖ਼ਤ ਨੇ
ਦਿੱਲੀ ਹਿਲਾਈ ਲੇਖਕ
ਮਨੋਜ ਮਿੱਟਾ ਤੇ ਹਰਵਿੰਦਰ ਸਿੰਘ ਫੂਲਕਾ
|
ਕਿਹੜੀ ਰੁੱਤੇ
ਆਏ ਨਾਵਲਕਾਰ
ਨਛੱਤਰ ਸਿੰਘ ਬਰਾੜ |
|
|
|
|
|