ਡਾ:
ਹਰਬੰਸ ਕੌਰ ਗਿੱਲ ਸਮਰੱਥ ਸਾਹਿਤਕਾਰ ਹੈ। ਉਸ ਦੀਆਂ ਹੁਣ ਤੱਕ ਸਾਹਿਤ ਦੇ
ਵੱਖ-ਵੱਖ ਰੂਪਾਂ ਦੀਆਂ 20 ਪੁਸਤਕਾਂ ਪ੍ਰਕਾਸ਼ਤ ਹੋ ਚੁੱਕੀਆਂ ਹਨ। ‘ਕਰਕ
ਕਲੇਜੇ ਮਾਹਿ’ ਕਾਵਿ ਸੰਗ੍ਰਹਿ ਉਸ ਦੀ 21ਵੀਂ ਪੁਸਤਕ ਹੈ। ਇਸ ਤੋਂ ਪਹਿਲਾਂ
ਉਸ ਦਾ ‘ਰੂਹ ਦੇ ਰੰਗ’ ਗ਼ਜ਼ਲ ਸੰਗ੍ਰਹਿ ਪ੍ਰਕਾਸ਼ਤ ਹੋ ਚੁੱਕਾ ਹੈ। ਚਰਚਾ
ਅਧੀਨ ਕਾਵਿ ਸੰਗ੍ਰਹਿ ਵਿੱਚ 53 ਕਵਿਤਾਵਾਂ ਹਨ, ਜਿਹੜੀਆਂ ਪੰਜਾਬ,
ਪੰਜਾਬੀਅਤ, ਸਭਿਆਚਾਰ ਅਤੇ ਵਿਰਾਸਤ ਦੀ ਹੂਕ ਦਾ ਪ੍ਰਗਟਾਵਾ ਕਰਦੀਆਂ ਹਨ।
ਉਸ ਦੀ ਬੋਲੀ ਠੇਠ ਮਲਵਈ ਅਤੇ ਦਿਹਾਤੀ ਸ਼ਬਦਾਵਲੀ ਪਾਠਕ ਦੇ ਸਮਝ
ਆਉਣ ਵਾਲੀ ਹੈ। ਸ਼ਾਇਰਾ ਦੀਆਂ ਕਵਿਤਾਵਾਂ ਛੰਦ ਬੰਦੀ, ਬਹਿਰ ਅਤੇ ਕਾਵਿਕ ਲੈ
ਵਿੱਚ ਪ੍ਰੋਸੀਆਂ ਹੋਈਆਂ ਹਨ। ਇਹ ਕਵਿਤਾਵਾਂ ਡਾ: ਹਰਬੰਸ ਕੌਰ ਗਿੱਲ ਦੀ
ਜ਼ਿੰਦਗੀ ਦੇ ਨਿੱਜੀ ਤਜਰਬੇ ਤੇ ਅਧਾਰਤ ਹਨ, ਪ੍ਰੰਤੂ ਸ਼ਾਇਰਾ ਇਨ੍ਹਾਂ ਨੂੰ
ਲੋਕਾਈ ਦੀਆਂ ਬਣਾਉਣ ਵਿੱਚ ਸਫਲ ਹੋ ਗਈ ਹੈ। ਭਾਵ ਇਹ ਕਵਿਤਾਵਾਂ ਪਾਠਕ ਨੂੰ
ਆਪਣੀ ਜ਼ਿੰਦਗੀ ਦਾ ਹਿੱਸਾ ਲਗਦੀਆਂ ਹਨ। ਡਾ: ਹਰਬੰਸ ਕੌਰ ਗਿੱਲ ਦੀ ਵਿਰਾਸਤ
ਦਿਹਾਤੀ ਪੰਜਾਬ ਹੈ, ਭਾਵ ਉਸ ਦਾ ਬਚਪਨ ਪਿੰਡਾਂ ਵਿੱਚ ਰਹਿੰਦਿਆ ਗੁਜ਼ਰਿਆ
ਹੈ। ਇਸ ਕਰਕੇ ਉਸ ਦੀਆਂ ਕਵਿਤਾਵਾਂ ਪੰਜਾਬ ਦੀਆਂ ਫ਼ਸਲਾਂ, ਸੱਥਾਂ, ਰਹਿਤਲ,
ਕਿਸਾਨੀ ਸਭਿਆਚਾਰ, ਪਿਪਲਾਂ, ਹਲਾਂ ਪੰਜਾਲੀਆਂ, ਟੋਭਿਆਂ, ਖੂਹਾਂ,
ਤ੍ਰਿੰਝਣਾ ਅਤੇ ਕੁਦਰਤ ਦੇ ਨਜ਼ਾਰਿਆਂ ਦੀ ਬਾਤ ਪਾਉਂਦੀਆਂ ਹਨ। ਆਪਣੇ ਪਿੰਡ
ਗਹੌਰ ਜਾਣ ਤੋਂ ਬਾਅਦ ਲਿਖਦੀ ਹੈ:
ਗਹੌਰ ਪਿੰਡ ਦੀਆਂ ਗਲੀਆਂ ਦੀ, ਅੱਜ ਗੇੜੀ ਲਾ ਕੇ ਆਈ ਹਾਂ।
ਕਿਵੇਂ ਦੱਸਾਂ ਮੈਂ ਕਿੰਨਾ ਸਾਰਾ, ਖ਼ੂਨ ਸੁਕਾ ਕੇ ਆਈ ਹਾਂ। ਨਾ ਉਹ
ਪਿੱਪਲ, ਨਾ ਹੀ ਟੋਭੇ, ਨਾ ਉਹ ਸੱਥਾਂ ਦਿਸਣ ਕਿਤੇ, ਥਾਂ-ਥਾਂ ਖੜ੍ਹ ਕੇ
ਸਿਸਕੀਆਂ ਭਰ ਕੇ, ਸੀਸ ਝੁਕਾ ਕੇ ਆਈ ਹਾਂ।
ਸ਼ਾਇਰਾ ਦੀ
ਕਮਾਲ ਇਸ ਗੱਲ ਵਿੱਚ ਹੈ ਕਿ ਉਸ ਦੀਆਂ ਕਵਿਤਾਵਾਂ ਦੀ ਬੋਲੀ ਸਰਲ ਅਤੇ
ਪਾਠਕਾਂ ਦੇ ਸੌਖਿਆਂ ਹੀ ਸਮਝ ਵਿੱਚ ਆਉਣ ਵਾਲੀ ਹੈ। ਕਵਿਤਾਵਾਂ ਦੀ ਰਵਾਨਗੀ
ਦਰਿਆ ਦੇ ਵਹਿਣਾਂ ਦੀਆਂ ਤਰੰਗਾਂ ਵਾਂਗ ਝੁਣਝੁਣੀ ਛੇੜਦੀ ਹੈ। ਇਸ ਦੇ ਨਾਲ
ਹੀ ਮਾਨਵੀ ਕਦਰਾਂ ਕੀਮਤਾਂ ਅਤੇ ਮਨੁੱਖੀ ਰਿਸ਼ਤਿਆਂ ਦੀ ਤਰਜਮਾਨੀ ਕਰਦੀ ਹੈ।
ਇੱਕ ਹੋਰ ਖ਼ੂਬੀ ਪਾਠਕ ਨੂੰ ਪ੍ਰਭਾਵਤ ਕਰਦੀ ਹੈ ਕਿ ਸ਼ਾਇਰਾ ਧਰਮ,
ਮਜ਼ਹਬ ਅਤੇ ਵਿਗਿਆਨ ਬਾਰੇ ਲਿਖਣ ਲੱਗਿਆਂ ਵੀ ਬੁਝਾਰਤਾਂ ਨਹੀਂ ਪਾਉਂਦੀ
ਸਗੋਂ ਦਲੇਰੀ ਨਾਲ ਸ਼ਪਸ਼ਟ ਅਤੇ ਸਰਲ ਢੰਗ ਰਾਹੀਂ ਜਾਣਕਾਰੀ ਪ੍ਰਦਾਨ ਕਰ
ਦਿੰਦੀ ਹੈ। ਕਾਵਿ ਸੰਗ੍ਰਹਿ ਨੂੰ ਪੜ੍ਹਨ ਤੋਂ ਬਾਅਦ ਇਹ ਸਿੱਟਾ ਨਿਕਲਦਾ ਹੈ
ਕਿ ਡਾ: ਹਰਬੰਸ ਕੌਰ ਗਿੱਲ ਨੇ ਮੁੱਖ ਤੌਰ ‘ਤੇ ਸਮਾਜਿਕ ਤਾਣੇ ਬਾਣੇ ਵਿੱਚ
ਜੀਵਨ ਬਸਰ ਕਰਦਿਆਂ ਜਿਹੜੇ ਸਮਾਜਿਕ ਤੇ ਸਭਿਅਚਾਰਿਕ ਜ਼ਿੰਦਗੀ ਵਿੱਚ ਉਤਰਾਅ
ਚੜ੍ਹਾਅ ਅਤੇ ਤਤਕਾਲੀ ਘਟਨਾਵਾਂ ਵੇਖੀਆਂ ਉਨ੍ਹਾਂ ਦੇ ਪ੍ਰਭਾਵਾਂ ਨੂੰ
ਕਵਿਤਾਵਾਂ ਦਾ ਰੂਪ ਦਿੱਤਾ ਹੈ।
ਪੰਜਾਬ ਦੇ ਸਭਿਆਚਾਰ, ਵਿਰਾਸਤ,
ਨੈਤਿਕਤਾ, ਸਮਾਜਿਕ ਵਿਸੰਗਤੀਆਂ, ਸਿੱਖ ਧਰਮ ਦੀ ਵਿਚਾਰਧਾਰਾ ਅਤੇ ਸਮਾਜਿਕ
ਸਰੋਕਾਰਾਂ ਸੰਬੰਧੀ ਕਵਿਤਾਵਾਂ ਲਿਖਦਿਆਂ ਲੋਕ ਹਿੱਤਾਂ ਨੂੰ ਪਹਿਲ ਦਿੱਤੀ
ਹੈ। ਆਪਣੀ ਗੱਲ ਕਹਿਣ ਲਈ ਉਨ੍ਹਾਂ ਕੁਝ ਕਵਿਤਾਵਾਂ ਲੰਬੀਆਂ ਲਿਖੀਆਂ ਹਨ।
ਉਸ ਦੀ ਕਵਿਤਾ ਇਸ਼ਕ ਮਜਾਜੀ ਰਾਹੀਂ ਇਸ਼ਕ ਹਕੀਕੀ ਤੱਕ ਦਾ ਸਫਰ ਤਹਿ ਕਰਕੇ
ਨੈਤਿਕਤਾ ਦੀ ਪੁਕਾਰ ਕਰਦੀ ਹੈ। ਮੁਹੱਬਤ ਨੂੰ ਉਹ ਸਫਲ ਜ਼ਿੰਦਗੀ ਦਾ ਆਧਾਰ
ਸਮਝਦੀ ਹੈ ਪ੍ਰੰਤੂ ਮੁਹੱਬਤ ਪਾਕਿ ‘ਤੇ ਪਵਿਤਰ ਹੋਣ ਦੀ ਪ੍ਰੋੜ੍ਹਤਾ ਵੀ
ਕਰਦੀ ਹੈ।
ਇਸ਼ਕ ਰਾਹੀਂ ਹੀ ਪਰਮਾਤਮਾ ਨੂੰ ਪਾਇਆ ਜਾ ਸਕਦਾ ਹੈ
ਬਸ਼ਰਤੇ ਇਸ਼ਕ ਹਕੀਕੀ ਹੋਵੇ। ਇਹ ਵਿਚਾਰਧਾਰਾ ਬੁਲ੍ਹੇ ਸ਼ਾਹ ਅਤੇ ਸ਼ਾਹ ਹੁਸੈਨ
ਨੇ ਵੀ ਅਪਣਾਈ ਸੀ। ਧਰਮ ਦੇ ਠੇਕੇਦਾਰਾਂ ਦੀਆਂ ਆਪਹੁਦਰੀਆਂ ਦੇ ਪਖੰਡ ਦਾ
ਪਰਦਾ ਫਾਸ਼ ਵੀ ਆਪਣੀਆਂ ਕਵਿਤਾਵਾਂ ਵਿੱਚ ਕਰਦੀ ਹੈ। ਧਰਮ ਦੀ ਕਵਿਤਰੀ
ਨਿੰਦਿਆ ਨਹੀਂ ਕਰਦੀ ਪ੍ਰੰਤੂ ਧਾਰਮਿਕ ਸਰਗਰਮੀਆਂ ਅਤੇ ਖੇਤਰ ਵਿੱਚ
ਪਵਿਤਰਤਾ ਦਾ ਗਹਿਣਾ ਪਹਿਨਣ ਦੀ ਤਾਕੀਦ ਕਰਦੀ ਹੈ। ਧਰਮ ਵਿੱਚ ਡੇਰਿਆਂ
ਰਾਹੀਂ ਪਖੰਡਤਾ ਦਾ ਵਿਰੋਧ ਕਰਨ ਵਾਲੀਆਂ ਕਵਿਤਾਵਾਂ ਲਿਖਕੇ ਸਮਾਜ ਨੂੰ ਸੇਧ
ਦੇਣ ਦਾ ਉਪਰਾਲਾ ਕਰਦੀ ਹੈ। ਇਸੇ ਲਈ ਸਿਆਸਤਦਾਨਾਂ ਅਤੇ ਧਰਮ ਦੇ ਠੇਕਦਾਰਾਂ
ਬਾਰੇ ਲਿਖਦੀ ਹੈ:
ਵਹਿਮ ਭਰਮ ਦੇ ਜਾਲ ਵਿਛਾ ਕੇ, ਧਰਮ
ਲੋਕਾਂ ਨੂੰ ਛਲਦਾ। ਨਰਕਾਂ ਦੀ ਅੱਗ ਨਾਲ ਡਰਾ ਕੇ, ਤੋਰੀ ਫੁਲਕਾ
ਚਲਦਾ। ਰਾਜਨੀਤਕਾਂ ਤੇ ਸੰਤਾਂ ਦੇ ਕੋਲ, ਪਾਖੰਡਾਂ ਦੀ ਪੰਡ ਹੁੰਦੀ।
ਜੇਬ ‘ਚ ਐਸੀ ਮੋਰੀ ਕਰਦੇ, ਜੋ ਕਦੇ ਨਾ ਜਾਏ ਮੁੰਦੀ। ਨੇਤਾ ਏਥੇ ਅਕਲੋਂ
ਹੀਣੇ, ਨਿਰੀਆਂ ਜੋਕਾਂ ਲਹੂ ਪੀਣੇ। ਨੀਤੀਵਾਨ ਤੇ ਧਰਮ ਦੇ ਰਾਖੇ, ਨਿੱਤ
ਬੈਗ ਨੋਟਾਂ ਦੇ ਭਰਦੇ। ਸਭਨਾ ਨਾਲੋਂ ਵੱਧ ਕਮਾਈ, ਗਿੱਲ ਦੋਵੇਂ ਹੀ ਨੇ
ਕਰਦੇ।
ਕਾਫੀ ਸਮਾਂ ਪਹਿਲਾਂ ਸਾਹਿਤ ਦਾ ਆਧਾਰ ਮਨੋਰੰਜਨ
ਹੁੰਦਾ ਸੀ। ਸਮੇਂ ਦੇ ਬਦਲਣ ਨਾਲ ਸਮਾਜਿਕ ਤਬਦੀਲੀਆਂ ਆਈਆਂ ਉਨ੍ਹਾਂ ਨਾਲ
ਹੀ ਸਾਹਿਤ ਵੀ ਪ੍ਰਗਤੀਵਾਦ ਅਤੇ ਲੋਕ ਹਿੱਤਾਂ ‘ਤੇ ਪਹਿਰਾ ਦੇਣ ਤੇ ਸਮਾਜਿਕ
ਸਰੋਕਾਰਾਂ ਦੀ ਪ੍ਰੋੜ੍ਹਤਾ ਕਰਨ ਵਾਲਾ ਲਿਖਿਆ ਜਾਣ ਲੱਗ ਪਿਆ। ਉਸ ਆਧਾਰ
‘ਤੇ ਕਵਿਤਰੀ ਮਹਿਸੂਸ ਕਰਦੀ ਹੈ ਕਿ ਸਾਹਿਤਕਾਰਾਂ ਦੀਆਂ ਰਚਨਾਵਾਂ ਸਿਰਫ
ਮਨੋਰੰਜਨ ਲਈ ਨਹੀਂ ਹੋਣੀਆਂ ਚਾਹੀਦੀਆਂ ਸਗੋਂ ਉਹ ਸਮਾਜ ਵਿੱਚ ਵਾਪਰ ਰਹੀਆਂ
ਗ਼ਲਤ ਗੱਲਾਂ ਵਿਰੁੱਧ ਆਵਾਜ਼ ਬੁਲੰਦ ਕਰਕੇ ਸਰਕਾਰ ਦੇ ਕੰਨ੍ਹਾਂ ਤੱਕ
ਪਹੁੰਚਾਉਣ ਵਾਲੀਆਂ ਹੋਣੀਆਂ ਚਾਹੀਦੀਆਂ ਹਨ।
ਡਾ: ਹਰਬੰਸ ਕੌਰ
ਗਿੱਲ ਦੀਆਂ ਕਵਿਤਾਵਾਂ ਸਮਾਜਿਕ ਸਰੋਕਾਰਾਂ ਦੀ ਗੱਲ ਕਰਦੀਆਂ ਹਨ। ਲੋਕਾਂ
ਦੇ ਹੱਕਾਂ ਤੇ ਪਹਿਰਾ ਦਿੰਦੀਆਂ ਹਨ। ਉਸ ਦੀਆਂ ਕਵਿਤਾਵਾਂ ਖ਼ੁਦਕਸ਼ੀਆਂ,
ਬਲਾਤਕਾਰਾਂ, ਨਸ਼ਿਆਂ, ਧਰਮ ਦੇ ਠੇਕੇਦਾਰਾਂ, ਧੋਖੇਬਾਜਾਂ, ਡਾਕੂਆਂ, ਅਵਾਰਾ
ਪਸ਼ੂਆਂ, ਸਿਆਸਤਦਾਨਾ ਅਤੇ ਗੋਦੀ ਮੀਡੀਆ ਦੀਆਂ ਆਪ ਹੁਦਰੀਆਂ ਦੇ
ਵਿਰੁੱਧ ਡੱਟਕੇ ਪਹਿਰਾ ਦਿੰਦੀਆਂ ਹਨ। ਕਵਿਤਰੀ ਜਦੋਂ ..
ਕਰਕ ਕਲੇਜੇ ਮਾਹਿ ਦੇ ਅੱਖਰ, ਨਾ ਝਿਪਦੇ ਨਾ ਡਰਦੇ। ਮੋਢਾ
ਮੇਚ ਕੇ ਨਾਲ ਨੇ ਖੜ੍ਹਦੇ, ਸੱਚ ਦੀ ਹਾਮੀ ਭਰਦੇ।
ਲਿਖਦੀ ਹੈ ਤਾਂ ਉਹ ਹੱਕ ਤੇ ਸੱਚ ‘ਤੇ ਪਹਿਰਾ ਦੇ ਰਹੀ ਹੁੰਦੀ ਹੈ। ਪੁਸਤਕ
ਦੇ ਨਾਮ ਤੋਂ ਹੀ ਕਵਿਤਰੀ ਦੀ ਕਵਿਤਾ ਦਾ ਮੰਤਵ ਪਤਾ ਲੱਗ ਜਾਂਦਾ ਹੈ।
ਸ਼ਾਇਰਾ ਗੋਦੀ ਮੀਡੀਆ ਤੇ ਵੀ ਕਿੰਤੂ ਪ੍ਰੰਤੂ ਕਰਦੀ ਹੈ, ਜਿਸ ਨੇ
ਸਰਕਾਰ ਦਾ ਪੱਖ ਪੂਰ ਕੇ ਸਚਾਈ ਨੂੰ ਅੱਖੋਂ ਪ੍ਰੋਖੇ ਕੀਤਾ ਹੈ।
ਜੇ ਲਿਖਣਾ ਤਾਂ, ਕੱਚ ਨੂੰ ਕੱਚ ਲਿਖ। ਨਾ ਡਰ, ਨਾ ਝਿਪ, ਸੱਚ
ਨੂੰ ਸੱਚ ਲਿਖ। ਗਿੱਲ ਜਦ ਸ਼ਬਦ ਕਲਮ ‘ਚੋਂ ਨਿਕਲਣ, ਬਣ ਜਾਂਦੇ ਹਨ ਗਾਜ਼ੀ
ਅਰਥਾਂ ਵਿੱਚ ਢਲ ਜਾਵਣ ਜਦ ਤਾਂ, ਚੁੱਕ ਦਿੰਦੇ ਹਨ ਪਰਦੇ। ਜੋ ਸਰਕਾਰ
ਦੀ ਗੋਦੀ ਬਹਿੰਦੇ, ਆਪਣਿਆਂ ਦੀ ਸੁਣਦੇ ਰਹਿੰਦੇ, ਜੋ ਵੀ ਦੱਸਣ ਉਹੀਓ
ਕਹਿੰਦੇ, ਨੁਕਤਾਚੀਨੀ ਜੱਗ ਦੀ ਸਹਿੰਦੇ, ਛਪਦੇ ਜਿਸ ਵਿੱਚ ਰੋਲ ਨੇ
ਜ਼ਹਿਰੇ, ਗਿੱਲ ਹੁਣ ਦੱਸ ਕੀ ਨਾਮ ਦਵਾਂ?
‘ਘਰ ਉਦਾਸ
ਹੈ’ ਡਾ: ਹਰਬੰਸ ਕੌਰ ਗਿੱਲ ਦੀ ਲੰਬੀ ਕਵਿਤਾ ਹੈ ਪ੍ਰੰਤੂ ਉਸ ਨੇ ਇਸ
ਕਵਿਤਾ ਵਿੱਚ ਪੰਜਾਬ ਦੀ ਅਮੀਰ ਵਿਰਾਸਤ ਅਤੇ ਇਸ ਦੇ ਅਲੋਪ ਹੋ ਰਹੇ ਚੇਟਕਾਂ
ਬਾਰੇ ਬਾਕਮਾਲ ਲਿਖਿਆ ਹੈ।
ਵਿਰਾਸਤ
ਕਿਸੇ ਕੌਮ ਦਾ ਸਰਮਾਇਆ ਹੁੰਦੀ ਹੈ। ਵਿਰਾਸਤੀ ਸਰਮਾਏ ਨਾਲੋਂ ਟੁੱਟਕੇ
ਭਾਵੇਂ ਸਮਾਜ ਆਪਣੇ ਆਪ ਨੂੰ ਵਿਕਸਤ ਗਿਣਦਾ ਹੈ ਪ੍ਰੰਤੂ ਨਵੀਂ ਪੀੜ੍ਹੀ
ਆਪਣੇ ਅਮੁਲ ਖਜਾਨੇ ਤੋਂ ਅਣਜਾਣ ਰਹਿ ਜਾਂਦੀ ਹੈ। ਕਵਿਤਰੀ ਨੇ ਘਰ
ਨੂੰ ਵਿਰਾਸਤ ਦਾ ਪ੍ਰਤੀਕ ਬਣਾਕੇ ਲਿਖਿਆ ਹੈ ਕਿ ਆਧੁਨਿਕ ਘਰਾਂ ਨੇ ਪਰਿਵਾਰ
ਦੇ ਮਿਲ ਬੈਠਣ ਰਸਤਾ ਬੰਦ ਕਰ ਦਿੱਤਾ ਹੈ। ਪ੍ਰਾਹੁਣੇ ਡਰਾਇੰਗ ਰੂਮਾਂ ਵਿੱਚ ਬੈਠਦੇ ਹਨ ਤੇ
ਪਰਿਵਾਰ ਨਾਲ ਸੰਬਧਾਂ ਵਿੱਚ ਨੇੜਤਾ ਨਹੀਂ ਰਹਿੰਦੀ। ਮਾਂ ਬੋਲੀ ਵਿੱਚ ਗੱਲ
ਨਹੀਂ ਹੁੰਦੀ ਤੇ ਦਰਵਾਜ਼ੇ ‘ਤੇ ਦਸਤਕ ਨਹੀਂ ਹੁੰਦੀ ਅਤੇ ਬਜ਼ੁਰਗਾਂ ਨੂੰ
ਵੱਖਰੇ ਕਮਰਿਆਂ ਵਿੱਚ ਰੱਖਿਆ ਜਾਂਦਾ ਹੈ। ਕਵਿਤਰੀ ਲਿਖਦੀ ਹੈ:
ਘਰ ਦੇ ਜੀਅ ਚਲੇ ਗਏ ਕਿਥੇ, ਗੈਸਟ ਹੀ ਆ ਕੇ ਬੈਠਣ ਇਥੇ।
ਬੋਲਣ ਬੋਲੀ ਸਮਝ ਨਾ ਆਵੇ, ਅੰਗਰੇਜ਼ੀ ਨਾ ਮਨ ਨੂੰ ਭਾਵੇ। ਏਥੇ ਬਸ,
ਮਹਿਮਾਨ ਹੀ ਆਵਣ, ਪਿੱਛੇ ਹਨ ਬਜ਼ੁਰਗ ਲਕੋਏ। ਮੇਰੇ ਮਾਲਕ, ਮੇਰੇ
ਰਹਿਬਰ, ਕਿਵੇਂ ‘ਆਊਟ ਡੇਟ’ ਨੇ ਹੋਏ?
ਖਾਣਿਆਂ ਵਿੱਚ
ਆਈ ਤਬਦੀਲੀ, ਖਾਣੇ ਬਦਲ ਗਏ, ਆਲੂ, ਬੜੀਆਂ, ਬੂੰਦੀ, ਘਿਓ-ਸ਼ਕਰ, ਖੀਰ,
ਅਧਰਿੜਕਾ, ਹਾਰੇ ਰਿਝੀ ਦਾਲ, ਸੇਵੀਂਆਂ, ਡੇਲੇ, ਅਉਲੇ, ਲੱਸੀ, ਮੱਖਣ,
ਕੂੰਡਾ-ਸੋਟਾ ਸਾਰੇ ਅਲੋਪ ਹੋ ਗਏ ਹਨ। ਆਧੁਨਿਕ ਕਿਸਮ ਦੇ ਖਾਣੇ ਆ ਗਏ
ਜਿਹੜੇ ਸਿਹਤ ਲਈ ਹਾਨੀਕਾਰਕ ਹਨ। ਇਹ ਕਵਿਤਾ ਇਕ ਕਿਸਮ ਨਾਲ ਦਿਹਾਤੀ
ਵਿਰਾਸਤ ਦਾ ਖ਼ਜਾਨਾ ਹੈ, ਜਿਨ੍ਹਾਂ ਦੇ ਨਾਵਾਂ ਬਾਰੇ ਨੌਜਵਾਨ ਪੀੜ੍ਹੀ ਨੂੰ
ਕੋਈ ਜਾਣਕਾਰੀ ਹੀ ਨਹੀਂ। ਖਾਣਿਆਂ ਬਾਰੇ ਡਾ.ਹਰਬੰਸ ਕੌਰ ਗਿੱਲ ਲਿਖਦੀ ਹੈ:
ਮੱਕੀ ਦੀ ਰੋਟੀ ਸਾਗ ਸਰੋਂ ਦਾ, ਖ਼ੁਸ਼ਬੋ ਕੜਾਹ ਦੀ ਕਦੀ ਨਾ
ਆਈ। ਰੂਹ ਮੇਰੀ ਤਾਂ ਭੁੱਖੀ ਰਹਿੰਦੀ, ਝੋਰਾ ਜਾਂਦਾ ਵੱਢ-ਵੱਢ ਖਾਈ।
ਆਪੋ ਆਪਣੇ ਕਮਰਿਆਂ ਵਿੱਚ ਸੌਣਾ ਰਿਸ਼ਤਿਆਂ ਦੇ ਨਿੱਘ ਦੀ ਘਾਟ ਬਣਦਾ
ਹੈ। ਕੰਪਿਊਟਰ ਅਤੇ ਮੋਬਾਈਲ ਨੇ ਇਕ ਦੂਜੇ
ਨਾਲੋਂ ਦੂਰ ਕਰ ਦਿੱਤਾ ਹੈ। ਪਹਿਰਾਵੇ ਦੇ ਫੈਸ਼ਨ ਨੇ ਰਹਿੰਦੀ ਕਸਰ ਕੱਢ
ਦਿੱਤੀ। ਇਸੇ ਕਰਕੇ ਘਰ ਸੁਨੇ ਤੇ ਉਦਾਸ ਪਏ ਹਨ। ਪਰਵਾਸ ਨੇ ਵੀ ਪੰਜਾਬ ਦਾ
ਨੁਕਸਾਨ ਕੀਤਾ ਹੈ।
ਇਸ ਤੋਂ ਇਲਾਵਾ ਨਸ਼ਿਆਂ ਦੀ ਕਰੋਪੀ ਬਾਰੇ ਵੀ
ਕਵਿਤਰੀ ਨੇ ਲਿਖਕੇ ਜਾਗ੍ਰਤ ਕਰਨ ਦੀ ਕੋਸ਼ਿਸ਼ ਕੀਤੀ ਹੈ। ‘ਔਰਤ ਹੁੰਦੀ ਇੱਕ
ਸੰਸਾਰ’ ਕਵਿਤਾ ਵਿੱਚ ਦਰਸਾਇਆ ਹੈ ਕਿ ਔਰਤ ਸਾਂਝੇ ਪਰਿਵਾਰਾਂ ਦੀ ਸੂਤਰਧਾਰ
ਹੁੰਦੀ ਹੈ। ਸੰਸਾਰ ਦੇ ਸਾਰੇ ਰਿਸ਼ਤੇ ਔਰਤ ਨਾਲ ਹੀ ਬਣਦੇ ਤੇ ਨਿਭਦੇ
ਹਨ। ਆਧੁਨਿਕਤਾ ਦੀ ਆਮਦ ਨਾ ਭੈਣ, ਭੂਆ, ਦਰਾਣੀ-ਜਠਾਣੀ, ਨਨਾਣ, ਮਾਸੀ,
ਸੱਸੂ ਮਾਂ ਆਦਿ ਦੀ ਵਰਤੋਂ ਹੀ ਨਹੀਂ ਰਹੀ। ਇਹ ਸਾਰੇ ਰਿਸ਼ਤੇ ਮੋਹ ਤੇ ਪਿਆਰ
ਦਾ ਪ੍ਰਤੀਕ ਹਨ।
ਔਰਤਾਂ ਬਾਰੇ ਕਵਿਤਰੀ ਨੇ ਹੋਰ ਵੀ ਕਵਿਤਾਵਾਂ
ਲਿਖੀਆਂ ਹਨ, ਜਿਨ੍ਹਾਂ ਵਿੱਚ ਔਰਤ ਦੀ ਮਹੱਤਤਾ ਬਾਰੇ ਦਰਸਾਇਆ ਹੈ।
‘ਸਤਲੁਜ’ ਸਿਰਲੇਖ ਵਾਲੀ ਕਵਿਤਾ ਵਿੱਚ ਸ਼ਾਇਰਾ ਨੇ ਸਤਲੁਜ ਨੂੰ ਸਦਭਾਵਨਾ ਦਾ
ਪ੍ਰਤੀਕ ਕਹਿੰਦੇ ਹੋਏ ਪੰਜਾਬ ਦੀ ਖ਼ੁਸ਼ਹਾਲੀ ਦਾ ਮੋਢੀ ਕਿਹਾ ਹੈ, ਕਵਿਤਰੀ
ਲਿਖਦੀ ਹੈ:
ਪੁੱਤ ਕਮਾਊ ‘ਸਤਲੁਜ’ ਸਾਡਾ, ਆਖਣ ਲੋਕ
ਸਿਆਣੇ। ਫ਼ਸਲਾਂ ਝੂਮਣ ਹਰੀਆਂ-ਭਰੀਆਂ, ਨੱਚਦੇ ਫਿਰਨ ਨਿਆਣੇ।
ਵਾਰਤਕ ਦੀ ਸੁਦ੍ਰਿੜ੍ਹ ਲੇਖਕਾ ਵੱਲੋਂ ਕਵਿਤਾ ਦੇ ਖੇਤਰ ਵਿੱਚ ‘ਰੂਹ
ਦੇ ਰੰਗ’ ਗ਼ਜ਼ਲ ਸੰਗ੍ਰਹਿ ਤੋਂ ਬਾਅਦ ‘ਕਰਕ ਕਲੇਜੇ ਮਾਹਿ’ ਦੂਜੀ ਪੁਸਤਕ ਹੈ।
ਉਮੀਦ ਕੀਤੀ ਜਾਂਦੀ ਹੈ ਕਿ ਭਵਿਖ ਵਿੱਚ ਇਹ ਸ਼ਾਇਰਾ ਹੋਰ ਵਧੀਆ ਯੋਗਦਾਨ ਪਾ
ਕੇ ਮਾਂ ਬੋਲੀ ਦੀ ਝੋਲੀ ਨੂੰ ਹੋਰ ਅਮੀਰ ਬਣਾਏਗੀ।
128 ਪੰਨਿਆਂ,
250 ਰੁਪਏ ਕੀਮਤ ਅਤੇ ਦਿਲਕਸ਼ ਸੁੰਦਰ ਮੁੱਖ ਕਵਰ ਵਾਲਾ ਇਹ ਕਾਵਿ ਸੰਗ੍ਰਹਿ
ਪ੍ਰੀਤ ਪਬਲੀਕੇਸ਼ਨ ਨਾਭਾ ਨੇ ਪ੍ਰਕਾਸ਼ਤ ਕੀਤਾ ਹੈ।
ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ
ਮੋਬਾਈਲ-94178 13072
ujagarsingh48@yahoo.com
|
ਡਾ:
ਹਰਬੰਸ ਕੌਰ ਗਿੱਲ ਦਾ ਕਾਵਿ ਸੰਗ੍ਰਹਿ ‘ਕਰਕ ਕਲੇਜੇ ਮਾਹਿ’ ਵਿਰਾਸਤ ਦੀ
ਹੂਕ ਉਜਾਗਰ ਸਿੰਘ
|
ਰਣਧੀਰ
ਦਾ ਕਾਵਿ ਸੰਗ੍ਰਹਿ ‘ਖ਼ਤ ਜੋ ਲਿਖਣੋ ਰਹਿ ਗਏ’ ਵਿਸਮਾਦੀ ਕਵਿਤਾਵਾਂ ਦਾ
ਪੁਲੰਦਾ ਉਜਾਗਰ ਸਿੰਘ |
ਚੰਨਣਗੀਰੀ
ਜਸਵੰਤ ਸਿੰਘ ਜ਼ਫਰ |
‘ਮਨੀ
ਪਲਾਂਟ ਵਰਗਾ ਆਦਮੀ’ ਕਾਵਿ ਸੰਗ੍ਰਹਿ ਇਨਸਾਨੀ ਮਾਨਸਿਕਤਾ ਅਤੇ ਸਮਾਜਿਕਤਾ
ਦਾ ਪ੍ਰਤੀਕ ਉਜਾਗਰ ਸਿੰਘ |
ਡਾ.ਗੁਰਦੇਵ
ਸਿੰਘ ਸਿੱਧੂ ਦੀ ਪੁਸਤਕ ‘ਗ਼ਦਰੀ ਬਾਬਾ ਨਿਧਾਨ ਸਿੰਘ ਮਹੇਸਰੀ’ ਸਿਦਕ ਦਾ
ਪ੍ਰਤੀਕ ਉਜਾਗਰ ਸਿੰਘ |
ਕਮਲਜੀਤ
ਸਿੰਘ ਬਨਵੈਤ ਦੀ ਪੁਸਤਕ ਤੋਕੜ ਸਮਾਜਿਕ ਸਰੋਕਾਰਾਂ ਦਾ ਦਸਤਾਵੇਜ
ਉਜਾਗਰ ਸਿੰਘ |
ਸਾਮਾਜਿਕ
ਜਾਗੂਕਤਾ ਦਾ ਸਫ਼ਲ ਨਾਵਲ - “ਇੱਕ ਮੇਰੀ ਅੱਖ ਕਾਸ਼ਣੀ...”
ਮਨਦੀਪ ਕੌਰ ਭੰਮਰਾ |
ਡਾ.
ਸਤਿੰਦਰ ਪਾਲ ਸਿੰਘ ਦੀ ਪੁਸਤਕ ਕ੍ਰੋਧ ਨਿਰਵਾਣ ਅੰਮ੍ਰਿਤ ਬਾਣੀ: ਮਾਰਗ
ਦਰਸ਼ਕ ਉਜਾਗਰ ਸਿੰਘ |
ਬਿੰਦਰ
ਸਿੰਘ ਖੁੱਡੀ ਕਲਾਂ ਦਾ ਕਹਾਣੀ ਸੰਗ੍ਰਹਿ ‘ਵਾਪਸੀ ਟਿਕਟ’ ਮਾਨਵੀ ਦਰਦ ਦੀ
ਦਾਸਤਾਂ ਉਜਾਗਰ ਸਿੰਘ |
ਡਾ.
ਗੁਰਦੇਵ ਸਿੰਘ ਸਿੱਧੂ ਦੀ ਪੁਸਤਕ ‘ਮਾਸਟਰ ਗੱਜਣ ਸਿੰਘ ਗੋਬਿੰਦਗੜ੍ਹ’ ਦੇਸ਼
ਭਗਤੀ ਦਾ ਪ੍ਰਤੀਕ ਉਜਾਗਰ ਸਿੰਘ |
ਕਮਲ
ਬੰਗਾ ਸੈਕਰਾਮੈਂਟੋ ਦਾ ਗ਼ਜ਼ਲ ਸੰਗ੍ਰਹਿ ‘ਨਵੀਂ-ਬੁਲਬੁਲ’ ਲੋਕਾਈ ਦੇ ਦਰਦ ਦਾ
ਪ੍ਰਤੀਕ ਉਜਾਗਰ ਸਿੰਘ |
ਗੁਰਭਜਨ
ਗਿੱਲ ਦਾ ਗ਼ਜ਼ਲ ਸੰਗ੍ਰਹਿ ‘ਹਰ ਧੁਖਦਾ ਪਿੰਡ ਮੇਰਾ ਹੈ’ ਸਮਾਜਿਕਤਾ ਦਾ
ਪ੍ਰਤੀਕ ਉਜਾਗਰ ਸਿੰਘ |
ਡਾ.
ਭਗਵੰਤ ਸਿੰਘ ਦੀ ‘ਸੂਫ਼ੀਆਨਾ ਰਹੱਸ ਅਨੁਭੂਤੀ’ ਵਿਲੱਖਣ ਖੋਜੀ ਪੁਸਤਕ
ਉਜਾਗਰ ਸਿੰਘ |
ਪ੍ਰਿੰਸੀਪਲ
ਜੱਗਵਿੰਦਰ ਸਿੰਘ ਸਿੱਧੂ ਦਾ ਕਾਵਿ ਸੰਗ੍ਰਹਿ ਰੂਹੀ ਅਧਿਆਤਮਿਕਤਾ ਤੇ
ਮੁਹੱਬਤ ਦਾ ਸੁਮੇਲ ਉਜਾਗਰ ਸਿੰਘ |
ਮੁਆਫ਼ੀਨਾਮਾ ਤੇ
ਬਾਬਾ ਨਾਨਕ! ਸਾਹਿਬ ਸਿੰਘ |
ਤੇਜਾ
ਸਿੰਘ ਤਿਲਕ ਦੀ ਸੰਪਾਦਿਤ ਪੁਸਤਕ ‘ਸਾਧੂ ਸਿੰਘ ਬੇਦਿਲ ਜੀਵਨ ਤੇ ਰਚਨਾ’
ਜਦੋਜਹਿਦ ਦਾ ਦਸਤਾਵੇਜ ਉਜਾਗਰ
ਸਿੰਘ
|
ਮਨਜੀਤ
ਪੁਰੀ ਦਾ ਗ਼ਜ਼ਲ ਸੰਗ੍ਰਹਿ ‘ਕੁਝ ਤਿੜਕਿਆ ਤਾਂ ਹੈ’ ਸਮਾਜਿਕ ਸਰੋਕਾਰਾਂ ਦੀ
ਗਵਾਹੀ ਉਜਾਗਰ ਸਿੰਘ |
“ਚਾਲ਼ੀ
ਦਿਨ” ਇਸ ਸਦੀ ਦਾ ‘ਸ਼ਾਹਕਾਰ’ ਨਾਵਲ
ਸ਼ਿਵਚਰਨ ਜੱਗੀ ਕੁੱਸਾ |
‘ਡਾ.
ਤੇਜਵੰਤ ਮਾਨ ਦੀ ਆਲੋਚਨਾ’ ਪੁਸਤਕ ਲੋਕ ਪੱਖੀ ਦਸਤਾਵੇਜ਼
ਉਜਾਗਰ ਸਿੰਘ |
ਜਸਵੀਰ
ਸਿੰਘ ਆਹਲੂਵਾਲੀਆ ਦਾ ਕਹਾਣੀ ਸੰਗ੍ਰਹਿ ‘ਦੋ ਕੱਪ ਚਾਹ’ ਪਰਵਾਸੀ ਜੀਵਨ ਦੀ
ਤ੍ਰਾਸਦੀ ਉਜਾਗਰ ਸਿੰਘ |
ਕਾਵਿ
ਸੰਗ੍ਰਹਿ ‘ਵੜੈਚ ਦੇ ਵਿਅੰਗ’ ਸਮਾਜਿਕ ਕੁਰੀਤੀਆਂ ਦੇ ਮਾਰਦੇ ਡੰਗ
ਉਜਾਗਰ ਸਿੰਘ |
ਇਕ
ਗ਼ੈਰ ਰਾਜਸੀ ਵਿਅਕਤੀ ਦੀ ਰਾਜਸੀ ਚਹਿਲ ਕਦਮੀ
ਰਵਿੰਦਰ ਸਿੰਘ ਸੋਢੀ |
ਗੁਰਭਜਨ
ਗਿੱਲ ਦਾ ਰੁਬਾਈ ਸੰਗ੍ਰਹਿ ‘ਜਲ ਕਣ’ ਮਾਨਵੀ ਹਿਤਾਂ ਦਾ ਪਹਿਰੇਦਾਰ
ਉਜਾਗਰ ਸਿੰਘ |
ਦਵਿੰਦਰ
ਬਾਂਸਲ ਦਾ ਕਾਵਿ ਸੰਗ੍ਰਹਿ ‘ਜੀਵਨ ਰੁੱਤ ਦੀ ਮਾਲਾ’ ਮੁਹੱਬਤਾਂ ਦਾ
ਸਿਰਨਾਮਾ ਉਜਾਗਰ ਸਿੰਘ |
ਜਸਮੇਰ
ਸਿੰਘ ਹੋਠੀ ਦੀ ਪੁਸਤਕ ‘ਸਭੇ ਰੁਤੀ ਚੰਗੀਆ’ ਵਹਿਮਾਂ ਭਰਮਾਂ ਦਾ ਖੰਡਨ
ਉਜਾਗਰ ਸਿੰਘ |
ਸਤਨਾਮ
ਸਿੰਘ ਮੱਟੂ ਦਾ ਕਾਵਿ ਸੰਗ੍ਰਹਿ ‘ਯਖ਼ ਰਾਤਾਂ ਪੋਹ ਦੀਆਂ’ ਸ੍ਰੀ ਗੁਰੂ
ਗੋਬਿੰਦ ਸਿੰਘ ਦੇ ਪਰਿਵਾਰ ਨੂੰ ਸ਼ਰਧਾਂਜ਼ਲੀ
ਉਜਾਗਰ ਸਿੰਘ |
ਤਾਹਿਰਾ
ਸਰਾ ਦੀ ਬੇਬਾਕ ਸ਼ਾਇਰੀ ਪਿਆਰਾ
ਸਿੰਘ ਕੁੱਦੋਵਾਲ |
ਪ੍ਰਵੇਸ਼
ਸ਼ਰਮਾ ਦੀ ਸਵੈ-ਜੀਵਨੀ ‘ਇਹ ਜ਼ਿੰਦਗੀ ਦਾ ਕਾਰਵਾਂ’ : ਪ੍ਰੇਰਨਾ ਸ੍ਰੋਤ
ਉਜਾਗਰ ਸਿੰਘ |
ਮੇਰੇ
ਆਪਣੇ: ਕੈਪਟਨ ਪੂਰਨ ਸਿੰਘ ਗਗੜਾ
ਸੰਜੀਵ ਝਾਂਜੀ, ਜਗਰਾਉਂ |
ਸੁਰਜੀਤ
ਟੋਰਾਂਟੋ ਦਾ ਸੰਪਾਦਿਤ ਕਾਵਿ ਸੰਗ੍ਰਹਿ ‘#ਲਵੈਂਡਰ’ ਸਾਹਿਤਕ ਫੁੱਲਾਂ ਦਾ
ਗੁਲਦਸਤਾ ਉਜਾਗਰ ਸਿੰਘ |
ਜੱਗੀ
‘ਪੀਲੂ ਦਾ ਮਿਰਜਾ ਸਾਹਿਬਾਂ ਤੇ ਹੋਰ ਰਚਨਾ’ ਪੁਸਤਕ ਰੋਮਾਂਸਵਾਦ ਅਤੇ
ਅਧਿਆਤਮਵਾਦ ਦਾ ਸੁਮੇਲ ਉਜਾਗਰ
ਸਿੰਘ |
ਜੱਗੀ
ਬਰਾੜ ਸਮਾਲਸਰ ਦਾ ਕਹਾਣੀ ਸੰਗ੍ਰਹਿ ‘ਕੈਨੇਡੀਅਨ ਪਾਸਪੋਰਟ’ ਜ਼ਿੰਦਗੀ ਦੀ
ਜਦੋਜਹਿਦ ਦਾ ਸ਼ੀਸ਼ਾ ਉਜਾਗਰ ਸਿੰਘ
|
ਮਨ
'ਚ ਉਪਜਦੀਆਂ ਖੌਫ਼ਨਾਕ ਤਰੰਗਾਂ ਦਾ ਯਥਾਰਥ ਨਾਲ ਰਾਬਤਾ ਕਰਵਾਉਂਣ ਦਾ
ਬਿਰਤਾਂਤ - ਹੌਲ ਅਮਨਪ੍ਰੀਤ
ਸਿੰਘ ਮਾਨ |
‘ਨਕਸਲਵਾੜੀ
ਲਹਿਰ ਅਤੇ ਖੱਬੇ-ਪੱਖੀ ਪੰਜਾਬੀ ਪੱਤਰਕਾਰੀ’ ਪੁਸਤਕ ਲੋਕ ਹਿਤਾਂ ਦੀ
ਪਹਿਰੇਦਾਰ ਉਜਗਰ ਸਿੰਘ |
ਪੰਜਾਬ:
ਬੜ੍ਹਕ ਨਾ ਮੜਕ, ਪੰਜਾਬ ਦੀ ਤ੍ਰਾਸਦੀ ਦੀ ਰੜਕ
ਉਜਗਰ ਸਿੰਘ |
ਅੰਮ੍ਰਿਤਪਾਲ
ਸਿੰਘ ਸ਼ੈਦਾ ਦੀ ‘ਟੂਣੇਹਾਰੀ ਰੁੱਤ ਦਾ ਜਾਦੂ’ ਪੁਸਤਕ ਮਾਨਵਤਾ ਦੀ ਪ੍ਰਤੀਕ
ਉਜਗਰ ਸਿੰਘ |
ਸ਼ਾਮ
ਦੀ ਸ਼ਾਖ਼ ’ਤੇ - ਕੁਲਵਿੰਦਰ ਦੀ ਸੰਵੇਦਨਸ਼ੀਲ ਸ਼ਾਇਰੀ
ਪਿਆਰਾ ਸਿੰਘ ਕੁੱਦੋਵਾਲ |
ਡਾ.
ਸਤਿੰਦਰ ਪਾਲ ਸਿੰਘ ਦੀ ‘ਜੀਵਨ ਸਫ਼ਲਤਾ ਲਈ ਗੁਰਮਤਿ’ ਪੁਸਤਕ ਪ੍ਰੇਰਨਾ ਸਰੋਤ/a>
ਉਜਾਗਰ ਸਿੰਘ |
ਸੁਰਜੀਤ
ਦਾ ਕਾਵਿ ਸੰਗ੍ਰਹਿ ‘ਤੇਰੀ ਰੰਗਸ਼ਾਲਾ’ ਭਾਵਨਾਵਾਂ ਅਤੇ ਕੁਦਰਤ ਦੇ ਰਹੱਸਾਂ
ਦੀ ਕਵਿਤਾ ਉਜਾਗਰ ਸਿੰਘ |
‘ਪੰਜਾਬੀ
ਕਹਾਣੀਕਾਰ ਡਾ. ਤੇਜਵੰਤ ਮਾਨ’ ਪੁਸਤਕ ਮਨੁੱਖੀ ਜਦੋਜਹਿਦ ਦੀ ਦਾਸਤਾਂ
ਉਜਾਗਰ ਸਿੰਘ |
ਪਦਾਰਥਵਾਦੀ/ਮਸ਼ੀਨੀ
ਰਿਸ਼ਤਿਆਂ ਦੀ ਦਾਸਤਾਨ ਹੈ ਰਾਜਵੰਤ ਰਾਜ ਦਾ ਨਾਵਲ ‘ਵਰੋਲੇ ਦੀ ਜੂਨ’
ਡਾ. ਹਰਜੋਤ ਕੌਰ ਖੈਹਿਰਾ, ਕਨੇਡਾ |
ਜਸਮੇਰ
ਸਿੰਘ ਹੋਠੀ ਦੀ ਪੁਸਤਕ 5 ਕਕਾਰ ਗੁਰਸਿੱਖੀ ਦਾ ਆਧਾਰ/a>
ਉਜਾਗਰ ਸਿੰਘ |
ਕ੍ਰਿਸ਼ਨ
ਭਨੋਟ ਦੇ ਗ਼ਜ਼ਲ ਸੰਗ੍ਰਹਿ ‘ਗਹਿਰੇ ਪਾਣੀਆਂ ਵਿਚ’ ਟੁੱਭੀ ਲਾਉਂਦਿਆਂ
ਹਰਦਮ ਸਿੰਘ ਮਾਨ |
ਪ੍ਰੋ.
ਰਾਮ ਲਾਲ ਭਗਤ ਦਾ ਕਾਵਿ ਸੰਗ੍ਰਹਿ 'ਸਰਦਾਰਨੀਆਂ' ਔਰਤ ਦੀ ਬਹਾਦਰੀ ਦਾ
ਪ੍ਰਤੀਕ ਉਜਾਗਰ ਸਿੰਘ |
ਡਾ.
ਸ਼ਿਆਮ ਸੁੰਦਰ ਦੀਪਤੀ ਦੀ ਪੁਸਤਕ ‘ਇਕ ਭਰਿਆ-ਪੂਰਾ ਦਿਨ’ ਪ੍ਰੇਰਨਾਦਾਇਕ
ਸਵੈ- ਜੀਵਨੀ ਉਜਾਗਰ ਸਿੰਘ |
ਹਰਿਆਣੇ
ਦਾ 2022 ਦਾ ਪੁਸਤਕ ਅਵਲੋਕਨ: ਸੰਖੇਪ ਚਰਚਾ
ਡਾ. ਨਿਸ਼ਾਨ ਸਿੰਘ ਰਾਠੌਰ |
ਸੁਨੀਤਾ
ਸੱਭਰਵਾਲ ਦਾ ‘ਕੁਝ ਹੋਰ ਸੁਣਾ ਸਨੀਤਾ’ ਕਾਵਿ ਸੰਗ੍ਰਹਿ ਭਾਵਨਾਵਾਂ ਦੀ
ਅਦਾਕਾਰੀ ਉਜਾਗਰ ਸਿੰਘ |
ਸੁਖਮਿੰਦਰ
ਸੇਖ਼ੋਂ ਦਾ ਕਹਾਣੀ ਸੰਗ੍ਰਹਿ ‘ਪੈੜਾਂ ਦੀ ਸ਼ਨਾਖ਼ਤ’ ਲੋਕ ਹਿਤਾਂ ਦਾ
ਪਹਿਰੇਦਾਰ ਉਜਾਗਰ ਸਿੰਘ |
ਹਰਪ੍ਰੀਤ
ਰਾਣਾ ਦੀ ਮਿੰਨੀ ਕਹਾਣੀਆਂ ਦੀ ਪੁਸਤਕ ‘ਬਦਲਦੀ ਹਵਾ' ਇੱਕ ਵਿਸ਼ਲੇਸ਼ਣ
ਉਜਾਗਰ ਸਿੰਘ |
ਅਸ਼ੋਕ
ਬਾਂਸਲ ਮਾਨਸਾ ਦੀ ਪੁਸਤਕ ‘ਮਿੱਟੀ ਨੂੰ ਫਰੋਲ ਜੋਗੀਆ’ ਗੀਤ ਸੰਗੀਤ ਦਾ
ਖ਼ਜਾਨਾ ਉਜਾਗਰ ਸਿੰਘ |
ਰਵਿੰਦਰ
ਸਿੰਘ ਸੋਢੀ ਦਾ ‘ਹੁੰਗਾਰਾ ਕੌਣ ਭਰੇ?’ ਕਹਾਣੀ ਸੰਗ੍ਰਹਿ ਬਹੁਰੰਗਾ
ਗੁਲਦਸਤਾ ਉਜਾਗਰ ਸਿੰਘ |
‘ਸਾਹਿਬਜ਼ਾਦਿਆਂ
ਦੇ ਸ਼ਹੀਦੀ ਪ੍ਰਸੰਗ’ ਪੁਸਤਕ ਇਤਿਹਾਸਕ ਦਸਤਾਵੇਜ਼
ਉਜਾਗਰ ਸਿੰਘ |
ਕਮਲਜੀਤ
ਸਿੰਘ ਬਨਵੈਤ ਦੀ ਪੁਸਤਕ ‘ਅੱਧੇ ਪਾਗਲ ਹੋ ਜਾਈਏ’ ਸਮਾਜਿਕਤਾ ਦੀ ਪ੍ਰਤੀਕ
ਉਜਾਗਰ ਸਿੰਘ |
ਗੁਰ
ਤੀਰਥ ਸਾਈਕਲ ਯਾਤਰਾ: ਭਾਈ ਧੰਨਾ ਸਿੰਘ ਚਹਿਲ ਪਟਿਆਲਵੀ
ਉਜਾਗਰ ਸਿੰਘ |
ਲੋਕ
ਇਤਿਹਾਸ ਦੀਆਂ ਪੈੜਾਂ ਦੀ ਨਿਸ਼ਾਨਦੇਹੀ
ਕੇਹਰ ਸ਼ਰੀਫ਼ |
ਜ਼ਾਹਿਦ
ਇਕਬਾਲ ਦੀ ‘ਹੀਰ ਵਾਰਿਸ ਸ਼ਾਹ ਵਿੱਚ ਮਿਲਾਵਟੀ ਸ਼ਿਅਰਾਂ ਦਾ ਵੇਰਵਾ’ ਪੁਸਤਕ
ਪੜਚੋਲ ਉਜਾਗਰ ਸਿੰਘ |
‘ਅੰਬਰੀਂ
ਉੱਡਣ ਤੋਂ ਪਹਿਲਾਂ' - ਇਕ ਚਾਨਣ ਮੁਨਾਰਾ
ਡਾ. ਗੁਰੂਮੇਲ ਸਿੱਧੂ |
ਬੁਰਕੇ
ਵਾਲ਼ੇ ਲੁਟੇਰਿਆਂ ਦੀ ਬਾਤ ਪਾਉਂਦੀ ਗੁਰਚਰਨ ਸੱਗੂ ਦੀ ਪੁਸਤਕ “ਵੇਖਿਆ
ਸ਼ਹਿਰ ਬੰਬਈ” ਸਿ਼ਵਚਰਨ ਜੱਗੀ
ਕੁੱਸਾ |
ਪਰਮਜੀਤ
ਸਿੰਘ ਵਿਰਕ ਦਾ ਕਾਵਿ ਸੰਗ੍ਰਹਿ ‘ਦੱਸ ਨੀ ਕੋਇਲੇ…..’ ਮਾਨਵਤਾ ਦਾ ਪ੍ਰਤੀਕ
ਉਜਾਗਰ ਸਿੰਘ |
ਸੁਖਦੇਵ
ਸਿੰਘ ਦੀ ਪੁਸਤਕ ‘ਜੀਵਨ ਜੁਗਤਾਂ’ ਗੁਰਬਾਣੀ ਦੀ ਸਰਲ ਵਿਆਖਿਆ
ਉਜਾਗਰ ਸਿੰਘ |
ਚਿੱਟਾ
ਤੇ ਕਾਲ਼ਾ: ਰੂਪ ਢਿੱਲੋਂ ਅਮਰਜੀਤ
ਬੋਲਾ |
ਡਾ.
ਰਵਿੰਦਰ ਸਿੰਘ ਸੋਢੀ ਦਾ ਕਾਵਿ ਸੰਗ੍ਰਹਿ ‘ਅੱਧਾ ਅੰਬਰ ਅੱਧੀ ਧਰਤੀ ਸਾਹਿਤਕ
ਵਿਅੰਗ /a> ਉਜਾਗਰ ਸਿੰਘ, ਪਟਿਆਲਾ |
ਡਾ.
ਹਰਬੰਸ ਕੌਰ ਗਿੱਲ ਦਾ ਗ਼ਜ਼ਲ ਸੰਗ੍ਰਹਿ ‘ਰੂਹ ਦੇ ਰੰਗ’ ਸਮਾਜਿਕਤਾ ਦਾ
ਪ੍ਰਤੀਕ ਉਜਾਗਰ ਸਿੰਘ, ਪਟਿਆਲਾ |
ਜਸਮੇਰ
ਸਿੰਘ ਹੋਠੀ ਦੀ ‘ਸਤ ਵਾਰ’ ਸਤ ਦਿਨਾਂ ਦੀ ਗੁਰਮਤਿ ਵਿਆਖਿਆ ਨਿਵੇਕਲੀ
ਪੁਸਤਕ ਉਜਾਗਰ ਸਿੰਘ, ਪਟਿਆਲਾ |
ਡਾ
ਰਤਨ ਸਿੰਘ ਜੱਗੀ ਦੀ ਪੁਸਤਕ ‘ਗੁਰੂ ਨਾਨਕ ਜੋਤਿ ਵਿਕਾਸ’ ਇਤਿਹਾਸਕ
ਦਸਤਾਵੇਜ਼ ਉਜਾਗਰ ਸਿੰਘ, ਪਟਿਆਲਾ
|
ਹਰਦਮ
ਮਾਨ ਦਾ ਗ਼ਜ਼ਲ ਸੰਗ੍ਰਹਿ ‘ਸ਼ੀਸ਼ੇ ਦੇ ਅੱਖਰ’ ਲੋਕਾਈ ਦੇ ਦਰਦ ਦੀ ਦਾਸਤਾਂ
ਉਜਾਗਰ ਸਿੰਘ, ਪਟਿਆਲਾ |
ਕਰਮਵੀਰ
ਸਿੰਘ ਸੂਰੀ ਦਾ ਕਬਜ਼ਾ ਨਾਵਲੇੱਟ ਪਿਆਰ ਤੇ ਸਮਾਜਿਕਤਾ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਕੁਦਰਤ
ਦੇ ਰੰਗਾਂ ਵਿੱਚ ਰੰਗਿਆ ਜਸ ਪ੍ਰੀਤ ਦਾ ਕਾਵਿ ਸੰਗ੍ਰਹਿ : ‘ਪੌਣਾ ਦੀ
ਸਰਗਮ’ ਉਜਾਗਰ ਸਿੰਘ, ਪਟਿਆਲਾ |
ਪਰਵਾਸੀ
ਪੰਜਾਬੀ: ਜਿਨ੍ਹਾ ‘ਤੇ ਮਾਣ ਪੰਜਾਬੀਆਂ ਨੂੰ ਪੁਸਤਕ, ਇੱਕ ਇਤਿਹਾਸਿਕ
ਦਸਤਾਵੇਜ਼ ਉਜਾਗਰ ਸਿੰਘ, ਪਟਿਆਲਾ |
ਡਾ
ਸਤਿੰਦਰ ਪਾਲ ਸਿੰਘ ਦੀ ਪੁਸਤਕ ‘ਸਿੱਖੀ ਸੁੱਖ ਸਾਗਰ’ ਸਹਿਜਤਾ ਤੇ ਵਿਸਮਾਦ
ਦਾ ਸੁਮੇਲ ਉਜਾਗਰ ਸਿੰਘ, ਪਟਿਆਲਾ |
ਸਰਬਜੀਤ
ਸਿੰਘ ਵਿਰਕ ਦੀ ਪੁਸਤਕ ‘ਲਿਖਤੁਮ ਭਗਤ ਸਿੰਘ’ ਸ਼ਹੀਦ ਦੀ ਸੋਚ ਦੀ ਲਖਾਇਕ
ਉਜਾਗਰ ਸਿੰਘ, ਪਟਿਆਲਾ |
ਸਹਿਜਪ੍ਰੀਤ
ਸਿੰਘ ਮਾਂਗਟ ਦਾ ਕਾਵਿ ਸੰਗ੍ਰਹਿ ‘ਸਹਿਜਮਤੀਆਂ’ ਸਮਾਜਿਕ ਸਰੋਕਾਰਾਂ ਦਾ
ਪ੍ਰਤੀਕ ਉਜਾਗਰ ਸਿੰਘ, ਪਟਿਆਲਾ |
ਸਤਿੰਦਰ
ਸਿੰਘ ਨੰਦਾ ਦੀ ਪੁਸਤਕ ‘ਰੰਗ ਤਮਾਸ਼ੇ’ ਅਨੇਕਾਂ ਰੰਗਾਂ ਦੀ ਖ਼ੁਸ਼ਬੂ
ਉਜਾਗਰ ਸਿੰਘ, ਪਟਿਆਲਾ |
ਗੁਰਭਜਨ
ਗਿੱਲ ਦੀ ਪੁਸਤਕ ‘ਪਿੱਪਲ ਪੱਤੀਆਂ’ ਦੇ ਗੀਤ ਸਮਾਜਿਕਤਾ ਦੀ ਤਰਜ਼ਮਾਨੀ
ਉਜਾਗਰ ਸਿੰਘ, ਪਟਿਆਲਾ |
ਅਰਜ਼ਪ੍ਰੀਤ
ਦਾ ਕਾਵਿ ਸੰਗ੍ਰਹਿ ‘ਸੁਰਮੇ ਦੇ ਦਾਗ਼’ ਮੁਹੱਬਤ ਤੇ ਸਮਾਜਿਕ ਸਰੋਕਾਰਾਂ ਦਾ
ਸੁਮੇਲ ਉਜਾਗਰ ਸਿੰਘ, ਪਟਿਆਲਾ |
ਸੁਖਦੇਵ
ਸਿੰਘ ਸ਼ਾਂਤ ਦੀ ‘ਗੁਰਮਤਿ ਦ੍ਰਿਸ਼ਟੀ’ ਖੋਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ |
ਸ਼ਬਦ
ਸਿਰਜਣਹਾਰੇ-2 ਸਮਾਜਿਕ ਸਰੋਕਾਰਾਂ ਦਾ ਪ੍ਰਤੀਨਿਧ ਕਵਿ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ |
ਹਰੀ ਸਿੰਘ ਵਿਰਕ ਦੀ ਪੁਸਤਕ ‘ਸਹਾਰੀ ਦੇ ਵਿਰਕਾਂ ਦਾ ਇਤਿਹਾਸ' ਚੰਗਾ ਉਦਮ
ਉਜਾਗਰ ਸਿੰਘ, ਪਟਿਆਲਾ |
ਗੁਰਮੀਤ
ਸਿੰਘ ਪਲਾਹੀ ਦਾ ਕਾਵਿ ਸੰਗ੍ਰਹਿ ‘ਕੁੱਝ ਤਾਂ ਬੋਲ’ ਬਗ਼ਾਬਤੀ ਸੁਰਾਂ ਦਾ
ਪੁਲੰਦਾ ਉਜਾਗਰ ਸਿੰਘ, ਪਟਿਆਲਾ |
ਪ੍ਰੋ
ਜਸਵੰਤ ਸਿੰਘ ਗੰਡਮ ਦੀ ਪੁਸਤਕ ‘ਸੁੱਤੇ ਸ਼ਹਿਰ ਦਾ ਸਫ਼ਰ’ ਜ਼ਿੰਦਗੀ ਦੇ ਤਜਰਬੇ
ਦਾ ਚਿੰਤਨ/a> ਉਜਾਗਰ ਸਿੰਘ,
ਪਟਿਆਲਾ |
ਸੁਰਿੰਦਰ
ਸਿੰਘ ਜੱਬਲ ਦੀ ਪੁਸਤਕ ‘ਚਾਚਾ ਵੈਨਕੂਵਰੀਆ’ ਸਿੱਖ ਮਸਲਿਆਂ ‘ਤੇ ਤਿੱਖੀ
ਚੋਭ ਉਜਾਗਰ ਸਿੰਘ, ਪਟਿਆਲਾ |
ਨਰਿੰਦਰਪਾਲ
ਕੌਰ ਦਾ ਕਾਵਿ ਸੰਗ੍ਰਹਿ ‘ਕਸ਼ੀਦ’ ਰਹੱਸਵਾਦ ਅਤੇ ਵਿਸਮਾਦ ਦਾ ਗੋਹੜਾ
ਉਜਾਗਰ ਸਿੰਘ, ਪਟਿਆਲਾ |
ਪੰਜਾਬੀ
ਪੱਤਰਕਾਰੀ ਦਾ ਰੌਸ਼ਨ ਮੀਨਾਰ : ਕੌਮਾਂਤਰੀ ਪੱਤਰਕਾਰ ਨਰਪਾਲ ਸਿੰਘ ਸ਼ੇਰਗਿੱਲ
ਉਜਾਗਰ ਸਿੰਘ, ਪਟਿਆਲਾ |
400
ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ
‘ਲੋਕ-ਨਾਇਕ ਗੁਰੂ ਤੇਗ
ਬਹਾਦਰ’ ਡਾ ਰਤਨ ਸਿੰਘ ਜੱਗੀ ਦੀ ਵਿਲੱਖਣ ਪੁਸਤਕ -
ਉਜਾਗਰ ਸਿੰਘ, ਪਟਿਆਲਾ |
‘ਕਵਿਤਾ
ਦੇ ਵਿਹੜੇ’ ਪੁਸਤਕ ਪੰਜਾਬੀ ਪਾਠਕਾਂ ਲਈ ਵਰਦਾਨ ਸਾਬਤ ਹੋਵੇਗੀ
ਉਜਾਗਰ ਸਿੰਘ, ਪਟਿਆਲਾ |
ਡਾ
ਹਰਕੇਸ਼ ਸਿੰਘ ਸਿੱਧੂ ਦੀ ਮੇਰੇ ਸੁਪਨੇ ਮੇਰੇ ਗੀਤ ਪੁਸਤਕ: ਨਵਾਂ ਸਮਾਜ
ਸਿਰਜਣ ਦੀ ਹੂਕ ਉਜਾਗਰ ਸਿੰਘ,
ਪਟਿਆਲਾ |
ਪਰਮਜੀਤ
ਪਰਮ ਦੀ ਸਵੈ ਜੀਵਨੀ ‘ਧੁੱਪਾਂ ਤੇ ਛਤਰੀਆਂ’ ਜਦੋਜਹਿਦ ਦੀ ਦਾਸਤਾਂ
ਉਜਾਗਰ ਸਿੰਘ, ਪਟਿਆਲਾ |
ਡਾ
ਮਦਨ ਲਾਲ ਹਸੀਜਾ ਦੀ ਪੁਸਤਕ ‘ਉਦੀਯਮਾਨ ਬਹਾਵਲਪੁਰ ਸਮਾਜ’ ਇਤਿਹਾਸਕ
ਦਸਤਾਵੇਜ਼ ਉਜਾਗਰ ਸਿੰਘ, ਪਟਿਆਲਾ |
ਗੁਰਮੀਤ
ਸਿੰਘ ਪਲਾਹੀ ਦੀ ਪੰਜਾਬ ਡਾਇਰੀ - 2021 ਪੱਤਰਕਾਰੀ ਦਾ ਬਿਹਤਰੀਨ ਨਮੂਨਾ
ਉਜਾਗਰ ਸਿੰਘ, ਪਟਿਆਲਾ |
ਸੁਰਜੀਤ
ਦੀ ਪੁਸਤਕ ‘ਪਰਵਾਸੀ ਪੰਜਾਬੀ ਸਾਹਿਤ’ (ਸ਼ਬਦ ਤੇ ਸੰਬਾਦ) ਨਿਵੇਕਲਾ
ਉਪਰਾਲਾ ਉਜਾਗਰ ਸਿੰਘ, ਪਟਿਆਲਾ |
|
|
ਨਕਸਲਵਾਦ
ਅਤੇ ਪੰਜਾਬੀ ਨਾਵਲ ਸਿਆਸੀ ਅਵਚੇਤਨ : ਸਤਿੰਦਰ ਪਾਲ ਸਿੰਘ ਬਾਵਾ ਦੀ ਖੋਜੀ
ਪੁਸਤਕ ਉਜਾਗਰ ਸਿੰਘ, ਪਟਿਆਲਾ |
"ਚੰਨ
ਅਜੇ ਦੂਰ ਹੈ" ਗ਼ਜ਼ਲ ਸੰਗ੍ਰਹਿ ਮੁਹੱਬਤ ਅਤੇ ਸਮਾਜਿਕ ਸਰੋਕਾਰਾਂ ਦਾ ਸੁਮੇਲ
ਉਜਾਗਰ ਸਿੰਘ, ਪਟਿਆਲਾ |
ਸਤਵਿੰਦਰ
ਸਿੰਘ ਧੰਨੋਆ ਦਾ ਕਾਵਿ ਸੰਗ੍ਰਹਿ: ‘ਜਿੰਦ ਭੱਠੀ ਦੇ ਦਾਣੇ’ ਬਿਰਹਾ ਅਤੇ
ਮੁਹੱਬਤ ਦਾ ਸੁਮੇਲ ਉਜਾਗਰ ਸਿੰਘ,
ਪਟਿਆਲਾ |
ਮੈਂ
‘ਵਰਿਆਮ ਸਿੰਘ ਸੇਖ਼ੋਂ ਪੁਸ਼ਤਾਂ ਤੇ ਪਤਵੰਤੇ’ ਪੁਸਤਕ ਕਿਉਂ ਲਿਖੀ? /a>
ਉਜਾਗਰ ਸਿੰਘ, ਪਟਿਆਲਾ |
‘ਕਾਲ਼ੀ
ਮਿੱਟੀ ਲਾਲ ਲਹੂ’ ਕਹਾਣੀ ਸੰਗ੍ਰਹਿ : ਰੁਮਾਂਸਵਾਦ ਅਤੇ ਸਮਾਜਿਕਤਾ ਦਾ
ਸੁਮੇਲ ਉਜਾਗਰ ਸਿੰਘ, ਪਟਿਆਲਾ |
ਰਾਵਿੰਦਰ
ਸਿੰਘ ਸੋਢੀ ਦਾ ਨਾਟਕ ਜਿਥੇ ਬਾਬਾ ਪੈਰ ਧਰੇ:ਲੋਕਾਈ ਨੂੰ ਸਿੱਧੇ ਰਸਤੇ
ਪਾਉਣ ਦਾ ਉਦਮ ਉਜਾਗਰ ਸਿੰਘ,
ਪਟਿਆਲਾ |
ਗੁਰਭਜਨ
ਗਿੱਲ ਦਾ ਕਾਵਿ ਸੰਗ੍ਰਹਿ ਚਰਖ਼ੜੀ : ਸਮਾਜਿਕ ਚਿੰਤਵਾਂ ਦਾ ਗਲੋਟਾ
ਉਜਾਗਰ ਸਿੰਘ, ਪਟਿਆਲਾ |
‘ਪਟਿਆਲਾ
ਦਾ ਸੰਖੇਪ ਇਤਿਹਾਸ ਅਤੇ ਉਘੇ ਵਸਨੀਕ’ ਅਵਤਾਰ ਸਿੰਘ ਦੀ ਖ਼ੋਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ |
ਡਾ
ਰਤਨ ਸਿੰਘ ਜੱਗੀ ਦੀ ਪੁਸਤਕ ਗੁਰੂ ਨਾਨਕ ਬਾਣੀ ਪਾਠ ਤੇ ਵਿਆਖਿਆ ਸੱਚੀ
ਸ਼ਰਧਾਂਜ਼ਲੀ ਉਜਾਗਰ ਸਿੰਘ, ਪਟਿਆਲਾ |
ਰਾਜ
ਲਾਲੀ ਬਟਾਲਾ ਦਾ ਗ਼ਜ਼ਲ ਸੰਗ੍ਰਹਿ ‘‘ਲਾਲੀ’’ ਮਨੁੱਖਤਾ ਦੇ ਦਰਦ ਦੀ ਦਾਸਤਾਨ
ਉਜਾਗਰ ਸਿੰਘ, ਪਟਿਆਲਾ |
ਸੁਭਾਸ਼
ਸ਼ਰਮਾ ਨੂਰ ਦਾ ਕਾਵਿ ਸੰਗ੍ਰਹਿ ਕਿਤਾਬ-ਏ-ਜ਼ਿੰਦਗੀ ਮੁਹੱਬਤੀ ਦਾਸਤਾਂ
ਉਜਾਗਰ ਸਿੰਘ, ਪਟਿਆਲਾ |
ਦਲੀਪ
ਸਿੰਘ ਵਾਸਨ ਦੀ ਪੁਸਤਕ ਜੀਵਨ ਇਕ ਸਚਾਈ: ਜੀਵਨ ਦੀ ਜਾਚ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਕੰਵਰ
ਦੀਪ ਦਾ ਮਨ ਰੰਗੀਆਂ ਚਿੜੀਆਂ: ਵਿਸਮਾਦੀ ਕਵਿਤਾਵਾਂ ਦਾ ਕਾਵਿ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ |
ਸੁਖਦੇਵ
ਸਿੰਘ ਸ਼ਾਂਤ ਦਾ ਨਵਾਂ ਆਦਮੀ ਮਿੰਨੀ ਕਹਾਣੀ ਸੰਗ੍ਰਹਿ ਸਮਾਜਿਕ ਸਰੋਕਾਰਾਂ
ਦਾ ਪ੍ਰਤੀਕ ਉਜਾਗਰ ਸਿੰਘ, ਪਟਿਆਲਾ |
ਗੁਰਭਜਨ
ਗਿੱਲ ਦਾ ਗ਼ਜ਼ਲ ਸੰਗ੍ਰਹਿ ਸੁਰਤਾਲ: ਪੰਜਾਬੀ ਵਿਰਾਸਤ ਦਾ ਸ਼ੀਸ਼ਾ
ਉਜਾਗਰ ਸਿੰਘ, ਪਟਿਆਲਾ |
‘ਕਿਸਾਨ
ਅੰਦੋਲਨ ਸਮੁੰਦਰੋਂ ਪਾਰ ਤੇਰੇ ਨਾਲ’ ਪੁਸਤਕ ਪ੍ਰਵਾਸੀਆਂ ਦੇ ਸਮਰਥਨ ਦੀ
ਪ੍ਰਤੀਕ ਉਜਾਗਰ ਸਿੰਘ, ਪਟਿਆਲਾ
|
ਦਰਦ
ਜਾਗਦਾ ਹੈ: ਭੁਪਿੰਦਰ ਸਿੰਘ ਸੱਗੂ
ਡਾ. ਨਿਸ਼ਾਨ ਸਿੰਘ ਰਾਠੌਰ |
ਮਜਬੂਰੀ,
ਲਾਚਾਰੀ, ਬੇਵੱਸੀ ਅਤੇ ਔਰਤ ਦੀ ਤ੍ਰਾਸਦੀ ਦੀ ਬਾਤ ਪਾਉਂਦੀ ਹੈ
"ਕੱਠਪੁਤਲੀਆਂ" ਸਿ਼ਵਚਰਨ ਜੱਗੀ
ਕੁੱਸਾ |
ਸਮੀਖਿਆ:
ਨਾਵਲ "ਦਰਦ ਕਹਿਣ ਦਰਵੇਸ਼" ਮਨਦੀਪ
ਕੌਰ ਭੰਮਰਾ |
ਸ਼ਿਵਚਰਨ
ਜੱਗੀ ਕੁੱਸਾ ਦਾ ਨਵਾਂ ਨਾਵਲ "ਦਰਦ ਕਹਿਣ ਦਰਵੇਸ਼" ਮਾਰਕੀਟ 'ਚ
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ |
ਬਿੰਦਰ
ਕੋਲੀਆਂ ਵਾਲ ਦੇ ਕਾਵਿ ਸੰਗ੍ਰਹਿ "ਅਧੂਰਾ ਸਫ਼ਰ" ਤੇ ਇਕ ਸਰਸਰੀ ਝਾਤ
ਰਵੇਲ ਸਿੰਘ ਇਟਲੀ |
ਰਾਮ
ਲਾਲ ਭਗਤ ਦਾ ਕਾਵਿ ਸੰਗ੍ਰਹਿ "ਸ਼ਹਿਜ਼ਾਦੀਆਂ" ਇਸਤਰੀ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
'ਇਹ
ਪਰਿੰਦੇ ਸਿਆਸਤ ਨਹੀਂ ਜਾਣਦੇ' ਉਜਾਗਰ ਸਿੰਘ, ਪਟਿਆਲਾ |
ਅੰਕਲ
ਟੌਮ ਦੀ ਝੌਪੜੀ ਬਿੱਟੂ ਖੰਗੂੜਾ,
ਲੰਡਨ |
ਡਾ
ਗੁਰਸ਼ਰਨ ਕੌਰ ਜੱਗੀ ਦੀ ਪੁਸਤਕ ਗੁਰਮਤਿ ਵਿਚਾਰਧਾਰਾ ਪਾਠਕਾਂ ਲਈ ਮਾਰਗ
ਦਰਸ਼ਨ ਉਜਾਗਰ ਸਿੰਘ, ਪਟਿਆਲਾ
|
ਭੁੱਬਲ
ਦੀ ਅੱਗ ਨਾਟਕ ਦਲਿਤ ਅਤੇ ਛੋਟੇ ਕਿਸਾਨਾਂ ਦੀ ਤ੍ਰਾਸਦੀ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਨਾਨਕ
ਸਿੰਘ ਇਕ ਪੁਨਰ-ਮੁਲਾਂਕਣ ਪੁਸਤਕ : ਨਾਨਕ ਸਿੰਘ ਦੇ ਸਾਹਿਤਕ ਵਿਅਕਤਿਵ ਦਾ
ਸ਼ੀਸ਼ਾ ਉਜਾਗਰ ਸਿੰਘ, ਪਟਿਆਲਾ |
ਡਾ
ਸੋਨੀਆਂ ਦੀ ਪੁਸਤਕ ‘ਧੁੰਦ’ ਸਿੱਖ ਧਰਮ ਵਿਚ ਆਈ ਗਿਰਾਵਟ ਤੇ ਚਿੰਤਾ ਦਾ
ਪ੍ਰਗਟਾਵਾ ਉਜਾਗਰ ਸਿੰਘ, ਪਟਿਆਲਾ |
ਅਨਮੋਲ
ਕੌਰ ਦਾ ਕਹਾਣੀ ਸੰਗ੍ਰਹਿ ‘‘ਜ਼ਮੀਰ’’ ਲੋਕ ਅਰਪਣ
ਸਮਨਦੀਪ ਖੀਵਾ, ਭੀਖੀ |
ਡਾਇਰੈਕਟਰ
ਭਾਸ਼ਾ ਵਿਭਾਗ ਵਲੋਂ ਨਾਮਵਰ ਸ਼ਾਇਰ ਘੇਸਲ ਦੀ ਪੁਸਤਕ 'ਯਾਦਾਂ ਦੇ ਘੁੱਟ'
ਲੋਕ-ਅਰਪਣ ਪ੍ਰੀਤਮ ਲੁਧਿਆਣਵੀ,
ਚੰਡੀਗੜ੍ਹ |
ਹਰਪ੍ਰੀਤ
ਸਿੰਘ ਰਾਣਾ ਦੀ ਮਿੰਨੀ ਕਹਾਣੀਆਂ ਦੀ ਪੁਸਤਕ ਤਤਕਾਲ ਸਮਾਜਿਕ ਵਰਤਾਰੇ ਦਾ
ਪ੍ਰਤੀਕ ਉਜਾਗਰ ਸਿੰਘ, ਪਟਿਆਲਾ
|
ਸੰਸਾਰ
ਪੱਧਰ ਦੇ ਸਮਾਜਿਕ ਆਰਥਿਕ ਸਰੋਕਾਰਾਂ ਦੀ ਗੱਲ ਕਰਦੀ ਕਿਤਾਬ 'ਪੂੰਜੀਵਾਦ
ਬਨਾਮ ਕੈਨੇਡੀਅਨ ਸਮਾਜ' ਬਲਜਿੰਦਰ
ਸੰਘਾ, ਕਨੇਡਾ |
ਉਦੀਪਨ
ਸਾਹਿਤਕ ਚਿੱਠੀਆਂ ਸਾਹਿਤਕ ਖ਼ਜਾਨੇ ਦੇ ਸੰਬਾਦ ਦਾ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ |
ਪਰਮਵੀਰ
ਜ਼ੀਰਾ ਦਾ ਪੁਸਤਕ ਪਰਵਾਜ਼ ਮਾਂ ਦੇ ਪਿਆਰ ਤੋਂ ਵਿਹੂਣੀ ਬਹਾਦਰ ਲੜਕੀ ਦੀ
ਕਹਾਣੀ ਉਜਾਗਰ ਸਿੰਘ, ਪਟਿਆਲਾ
|
ਹਰੀ
ਸਿੰਘ ਦੀ ਜੀਵਨ ਸ਼ੈਲੀ ਉਸਦੀ ਸੈ ਜੀਵਨੀ ਵਾਲੀ ਪੁਸਤਕ “ਲੁਕਿੰਗ ਬੈਕ ਵਿਦ
ਡੀਲਾਈਟ” ਰਾਹੀਂ ਡਾ.ਸਾਥੀ
ਲੁਧਿਆਣਵੀ, ਲੰਦਨ |
ਕਹਾਣੀ-
ਸੰਗ੍ਰਹਿ ‘ਉਮਰੋਂ ਲੰਮੀ ਉਡੀਕ’ ਲੋਕ- ਅਰਪਣ
ਡਾ. ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ
|
ਮੋਤੀ ਪੰਜ ਦਰਿਆਵਾਂ
ਦਾ ਪੁਸਤਕ ਲਹਿੰਦੇ ਅਤੇ ਚੜ੍ਹਦੇ ਪੰਜਾਬ ਦਰਮਿਆਨ ਸਾਹਿਤਕ ਕੜੀ ਬਣੇਗੀ
ਉਜਾਗਰ ਸਿੰਘ, ਪਟਿਆਲਾ
|
ਕੁਲਵੰਤ
ਖਨੌਰੀ ਦੀ ਪਿਆਰ ਪੰਘੂੜਾ ਪੁਸਤਕ ਬੱਚਿਆਂ ਲਈ ਪ੍ਰੇਰਨਾ ਸਰੋਤ
ਉਜਾਗਰ ਸਿੰਘ, ਪਟਿਆਲਾ |
ਲੇਖ਼ਕ
ਮੋਹਨ ਸਿੰਘ ਔਜਲਾ ਦੀ ਸਮੁੱਚੀ ਲਿਖ਼ਤ ਦਾ ਗੰਭੀਰ ਅਧਿਐਨ ਕਰਦੀ ਪੁਸਤਕ
'ਪ੍ਰੋ.ਮੋਹਨ ਸਿੰਘ ਔਜਲਾ ਦੀ ਸਾਹਿਤਕ ਪਰਵਾਜ਼'
ਬਲਜਿੰਦਰ ਸੰਘਾ, ਕਨੇਡਾ |
ਗੁਰਿੰਦਪਾਲ
ਸਿੰਘ ਜੋਸਨ ਦੀ ਪੁਸਤਕ ‘‘ਸਾਰਾਗੜੀ ਸਾਕਾ ਅਦੁੱਤੀ ਜੰਗੀ ਮਿਸਾਲ ’’
ਇਤਿਹਾਸਕ ਦਸਤਾਵੇਜ
ਉਜਾਗਰ ਸਿੰਘ, ਪਟਿਆਲਾ |
ਸਮਾਜਿਕ
ਸਰੋਕਾਰਾਂ, ਰੋਮਾਂਸਵਾਦ ਅਤੇ ਔਰਤਾਂ ਦੇ ਦਰਦਾਂ ਦੀ ਕਵਿਤਰੀ ਬੀਬੀ ਜੌਹਰੀ
ਉਜਾਗਰ ਸਿੰਘ, ਪਟਿਆਲਾ |
ਪਰਵਾਸ
ਤੇ ਢੌਂਗ ਦਾ ਸੱਚ ਨਾਵਲ ‘ਕੁੜੀ ਕੈਨੇਡਾ ਦੀ’
ਡਾ. ਪ੍ਰਿਥਵੀ ਰਾਜ ਥਾਪਰ,
|
ਰਾਮ
ਲਾਲ ਭਗਤ ਦੀ ਪੁਸਤਕ ਨੂੰਹਾਂ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਸਿੱਖ
ਫ਼ੌਜੀਆਂ ਦੀ ਬਹਾਦਰੀ ਦੀ ਦਸਤਾਵੇਜ:ਇਟਲੀ ਵਿੱਚ ਸਿੱਖ ਫ਼ੌਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ |
ਪਰਮਜੀਤ
ਪਰਮ ਦੇ ਚੰਡੀਗੜ ਦੇ ਬੇਸ਼ਕੀਮਤੀ ਹੀਰੇ: ਨੌਜਵਾਨਾ ਲਈ ਪ੍ਰੇਰਨਾਦਾਇਕ
ਉਜਾਗਰ ਸਿੰਘ, ਪਟਿਆਲਾ |
ਹਰਜੋਤ
ਸਿੰਘ ਹੈਪੀ ਦੀ ਨਿਕੰਮੀ ਔਲਾਦ: ਨੌਜਵਾਨਾ ਲਈ ਪ੍ਰੇਰਨਾਦਾਇਕ ਪੁਸਤਕ
ਉਜਾਗਰ ਸਿੰਘ, ਪਟਿਆਲਾ |
ਬਲਜੀਤ
ਕੌਰ ਸਵੀਟੀ ਦੀ ਪੁਸਤਕ ‘‘ਤਰੇਲਾਂ ਪ੍ਰੀਤ ਦੀਆਂ’’ ਰੁਮਾਂਸਵਾਦ ਅਤੇ
ਬ੍ਰਿਹਾ ਦਾ ਸੁਮੇਲ
ਉਜਾਗਰ ਸਿੰਘ, ਪਟਿਆਲਾ |
ਅਮਰਿੰਦਰ
ਸਿੰਘ ਸੋਹਲ ਦੀ ਪੁਸਤਕ ਨੈਣਾਂ ਵਿਚਲਾ ਟਾਪੂ ਸਮਾਜਿਕ ਸਰੋਕਾਰਾਂ ਦੀ ਅਵਾਜ਼
ਉਜਾਗਰ ਸਿੰਘ, ਪਟਿਆਲਾ |
ਪੰਜਾਬੀਆਂ
ਦੇ ਰਾਜਦੂਤ ਨਰਪਾਲ ਸਿੰਘ ਸ਼ੇਰਗਿਲ ਦੀ ਸ਼੍ਰੀ ਗੁਰੂ ਗੋਬਿੰਦ ਸਿੰਘ ਨੂੰ
ਸ਼ਰਧਾਂਜਲੀ
ਉਜਾਗਰ ਸਿੰਘ, ਪਟਿਆਲਾ |
ਸਿਰਜਣਦੀਪ
ਕੌਰ ਉਭਾ ਦੀ ਪੁਸਤਕ ‘‘ਜਿੱਤ’’ ਹਾਰ ਨੂੰ ਜਿੱਤ ਵਿਚ ਬਦਲਣ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਪਾਲੀ
ਖ਼ਾਦਿਮ ਦੀ ਪੁਸਤਕ ਸਵੈ ਦੀ ਤਸਦੀਕ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਪੰਜਵਾਂ
ਥੰਮ ਮਿੰਨੀ ਕਹਾਣੀ ਸੰਗ੍ਰਹਿ ਇੱਕ ਅਧਿਐਨ
ਉਜਾਗਰ ਸਿੰਘ, ਪਟਿਆਲਾ |
ਡਾ.
ਦਰਸ਼ਨ ਵੱਲੋਂ ਸੰਪਾਦਿਤ 'ਸਾਹਿਤ ਤੇ ਸੰਬਾਦ' ਪੁਸਤਕ ਨਵੇਂ ਲੇਖਕਾਂ ਲਈ
ਪ੍ਰੇਰਨਾ ਸਰੋਤ
ਉਜਾਗਰ ਸਿੰਘ, ਪਟਿਆਲਾ |
ਰਣਜੀਤ
ਸਿੰਘ ਭਿੰਡਰ ਦੀ ਪੁਸਤਕ ‘‘ਸਮਾਂ ਤੇ ਸੁਪਨੇ’’ ਅਧੂਰੇ ਅਹਿਸਾਸਾਂ ਦੀ
ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਸੁਰਿੰਦਰ
ਸੈਣੀ ਦੀ ਪੁਸਤਕ ‘‘ਮਿੱਤਰ ਪਿਆਰੇ ਨੂੰ’’ ਬਿਰਹਾ ਦੀਆਂ ਮਹਿਕਾਂ ਦੀ
ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਪੱਤਰਕਾਰੀ
ਅਤੇ ਸਾਹਿਤ ਦਾ ਸੁਮੇਲ : ਸ਼ਰਨਜੀਤ ਬੈਂਸ
ਉਜਾਗਰ ਸਿੰਘ, ਪਟਿਆਲਾ |
ਅਨਮੋਲ
ਕੌਰ ਦਾ ਨਾਵਲ ‘‘ਕੁੜੀ ਕੈਨੇਡਾ ਦੀ’’ ਪੰਜਾਬੀ ਮਾਨਸਿਕਤਾ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ |
ਬਿੰਦਰ
“ਕੋਲੀਆਂ ਵਾਲ”ਦੇ ਪਲੇਠੇ ਨਾਵਲ” ਅਣ ਪਛਾਤੇ ਰਾਹਾਂ ਦੇ ਪਾਂਧੀ” ਤੇ ਇੱਕ
ਪੇਤਲੀ ਜੇਹੀ ਝਾਤ
ਰਵੇਲ ਸਿੰਘ, ਇਟਲੀ |
ਰਾਜਵਿੰਦਰ
ਕੌਰ ਜਟਾਣਾ ਦੀ ਸਰਸਰਾਹਟ ਪੈਦਾ ਕਰਨ ਵਾਲੀ ਪੁਸਤਕ ‘‘ਆਹਟ’’
ਉਜਾਗਰ ਸਿੰਘ, ਪਟਿਆਲਾ |
ਬਾਬੂ
ਸਿੰਘ ਰੈਹਲ ਦਾ‘‘ਹਨੇਰਾ ਪੀਸਦੇ ਲੋਕ’’ਕਹਾਣੀ ਸੰਗ੍ਰਿਹ ਆਰਥਿਕ ਬਖੇੜੇ ਦਾ
ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਕਮਲਜੀਤ
ਕੌਰ ਕਮਲ ਦੀ ਪੁਸਤਕ ‘‘ਫੁੱਲ ਤੇ ਕੁੜੀਆਂ’’ ਇੱਕ ਸਿੱਕੇ ਦੇ ਦੋ ਪਾਸੇ
ਉਜਾਗਰ ਸਿੰਘ, ਪਟਿਆਲਾ |
ਸੁਖਰਾਜ
ਸਿੰਘ “ਬਰਾੜ” ਦੇ ਪਲੇਠੇ ਕਾਵਿ ਸੰਗ੍ਰਿਹ “ਦਾਣੇ” ਤੋਂ ਝਲਕਦੀ ਹੈ ਉੱਸ ਦੀ
ਕਾਵਿ ਚੇਤਨਾ
ਰਵੇਲ ਸਿੰਘ ਇਟਲੀ |
ਬਲਜਿੰਦਰ
ਸੰਘਾ ਦੀਆਂ ਲੰਮੀਆਂ ਸਾਹਿਤਕ ਪੁਲਾਂਘਾਂ
ਉਜਾਗਰ ਸਿੰਘ, ਪਟਿਆਲਾ |
ਕੁੜੀ
ਕੈਨੇਡਾ ਦੀ’ ਨਾਵਲ ਵੱਖਰੀ ਸੁਰ ਵਾਲਾ
ਜਸਵੀਰ ਰਾਣਾ, ਸੰਗਰੂਰ |
ਦੇਸ
ਭਗਤੀ ਅਤੇ ਸਮਾਜਿਕ ਸਰੋਕਾਰਾਂ ਦੇ ਗੀਤਾਂ ਦਾ ਰਚੇਤਾ ਸੁਖਪਾਲ ਪਰਮਾਰ
ਉਜਾਗਰ ਸਿੰਘ, ਪਟਿਆਲਾ
|
ਸੰਤ
ਭਿੰਡਰਾਂਵਾਲੇ ਦੇ ਰੂ-ਬ-ਰੁ ਜੂਨ 84 ਦੀ ਪੱਤਰਕਾਰੀ ਪੁਸਤਕ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ |
ਅਮਨਦੀਪ
ਸਿੰਘ ਦਾ ਨਵਪ੍ਰਕਾਸ਼ਿਤ ਕਾਵਿ ਸੰਗ੍ਰਹਿ "ਕੰਕਰ ਪੱਥਰ"
- ਡਾ. ਡੀ. ਪੀ.
ਸਿੰਘ |
ਕਣੀਆਂ'
ਕਾਵਿ-ਸੰਗ੍ਰਹਿ ਦੀਆਂ ਨਜ਼ਮਾਂ ਨਾਲ ਸਾਂਝ – ਸੁਖਵਿੰਦਰ ਅੰਮ੍ਰਿਤ |
ਡਾ.ਗੁਰਮਿੰਦਰ
ਸਿੱਧੂ ਦੀ ਕਿਤਾਬ ' ਕਹਿ ਦਿਓ ਉਸ ਕੁੜੀ ਨੂੰ ' ਰਿਲੀਜ਼ |
ਕੋਮਲ
ਕਲਾ ਅਤੇ ਕਵਿਤਾ ਦਾ ਸੁਮੇਲ- ਸੈਂਡੀ ਗਿੱਲ ਦੀ ਪੁਸਤਕ "ਨੀ ਮਾਂ"
ਉਜਾਗਰ ਸਿੰਘ, ਪਟਿਆਲਾ |
ਪਰਵਾਸੀ
ਜੀਵਨ ਅਤੇ ਸਾਹਿਤ ਦਾ ਮਾਰਮਿਕ ਮੁਲਾਂਕਣ
ਡਾ.ਲਕਸ਼ਮੀ ਨਰਾਇਣ ਭੀਖੀ, ਪਟਿਆਲਾ |
ਸੜਕਛਾਪ
ਸ਼ਾਇਰੀ ਪ੍ਰਕ੍ਰਿਤੀ ਅਤੇ ਇਨਸਾਨੀਅਤ ਦੀ ਕਵਿਤਾ
ਉਜਾਗਰ ਸਿੰਘ, ਪਟਿਆਲਾ |
ਡਾ
ਗੁਰਮਿੰਦਰ ਸਿੱਧੂ ਦੀ ਕਿਤਾਬ ' ਧੀਆਂ ਨਾਲ ਜੱਗ ਵਸੇਂਦਾ ' ਲੋਕ-ਅਰਪਣ |
"ਨਿੱਕੀਆਂ
ਪੰਜਾਬੀ ਮੁਹੱਬਤੀ ਬੋਲੀਆਂ" - ਸੰਗ੍ਹਿ ਕਰਤਾ- ਜਨਮੇਜਾ ਸਿੰਘ ਜੌਹਲ
ਡਾ. ਜਗੀਰ ਸਿੰਘ ਨੂਰ, ਫਗਵਾੜਾ |
ਮਿੱਟੀ
ਦਾ ਮੋਹ - ਗੁਰਚਰਨ ਸਿੰਘ ਦਿਲਬਰ
ਬਿਕਰਮਜੀਤ ਨੂਰ, ਬਰਨਾਲਾ |
ਅੱਥਰੀ
ਪੀੜ ਦੀ ਲੇਖਿਕਾ ਅਤੇ ਮੁਹੱਬਤਾਂ ਦੀ ਵਣਜਾਰਨ ਸੁਰਿੰਦਰ ਸੈਣੀ
ਉਜਾਗਰ ਸਿੰਘ, ਪਟਿਆਲਾ |
ਸਮਾਜ
ਸੇਵਿਕਾ ਕਵਿਤਰੀ: ਲਵੀਨ ਕੌਰ ਗਿੱਲ
ਉਜਾਗਰ ਸਿੰਘ, ਪਟਿਆਲਾ |
ਅਨਮੋਲ
ਕੌਰ ਦੀ ‘ਕੈਨੇਡਾ ਦੀ ਕੁੜੀ’ ਨੂੰ ਖੁਸ਼ਆਮਦੀਦ
ਡਾ. ਹਰਜਿੰਦਰ ਸਿੰਘ ਵਾਲੀਆਂ |
ਸਤਨਾਮ
ਚੌਹਾਨ ਦੀ ਪੁਸਤਕ ‘ਕਹੋ ਤਿਤਲੀਆਂ ਨੂੰ’ ਇਸਤਰੀ ਦੀ ਮਾਨਸਿਕਤਾ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਸ਼ਬਦਾਂ
ਦੇ ਸ਼ਗਨਾਂ ਦੀ ਤਾਕਤ - ਡਾ.ਗੁਰਮਿੰਦਰ ਸਿੱਧੂ ਦੀਆਂ 'ਚੌਮੁਖੀਆ ਇਬਾਰਤਾਂ ’
ਕਮਲ ਦੁਸਾਂਝ, ਮੋਹਾਲੀ |
ਚਰਨਹ
ਗੋਬਿੰਦ ਮਾਰਗੁ ਸੁਹਾਵਾ ਪੁਸਤਕ ਵਰਤਮਾਨ ਪਰਿਪੇਖ ਵਿਚ
ਉਜਾਗਰ ਸਿੰਘ, ਪਟਿਆਲਾ |
ਮਿਊਰੀਅਲ
ਆਰਨਾਸਨ ਲਾਇਬ੍ਰੇਰੀ ਵੱਲੋਂ ਐਸ. ਪੀ. ਬਲਰਾਜ ਸਿੰਘ ਸਿੱਧੂ ਦੀ ਕਿਤਾਬ
‘ਅਸਲੀ ਸਰਦਾਰ’ ਲੋਕ ਅਰਪਿਤ
ਡਾ ਸਰਵਣ ਸਿੰਘ ਰੰਧਾਵਾ, ਕੈਲੇਫੋਰਨੀਆ |
ਪਿਆਰਾ
ਸਿੰਘ ਕੁੱਦੋਵਾਲ ਦੀ ਸਾਹਿਤਕ ਸੋਚ ਦਾ ਕੱਚ ਸੱਚ
ਉਜਾਗਰ ਸਿੰਘ, ਪਟਿਆਲਾ |
ਸਾਂਝੇ
ਪ੍ਰਤੀਕ ਵਿਧਾਨ ਦੀ ਪੇਸ਼ਕਾਰੀ : ਸ਼ਬਦਾ ਦੇ ਹਾਰ
ਪਰਵਿੰਦਰ ਜੀਤ ਸਿੰਘ, ਜਲੰਧਰ |
ਰੂਪ
ਢਿੱਲੋਂ ਦਾ ਨਵਾ ਨਾਵਲ "ਸਮੁਰਾਈ" ਰੀਲੀਸ |
ਪ੍ਰੀਤ
ਪਰੁਚੀ ਬਿਰਹਾ ਦੀ ਕਵਿਤਰੀ-ਸੁਰਿੰਦਰ ਕੌਰ ਬਿੰਨਰ
ਉਜਾਗਰ ਸਿੰਘ, ਪਟਿਆਲਾ |
ਮੈਂ, ‘ਇੱਦਾਂ ਨਾ
ਸੋਚਿਆ ਸੀ’ - ਸੰਤੋਖ ਸਿੰਘ ਹੇਅਰ
ਨਦੀਮ ਪਰਮਾਰ,
ਕੈਨੇਡਾ |
ਕਿਰਪਾਲ ਪੂਨੀ ਦਾ
ਕਵਿ-ਸੰਸਾਰ ਸਹਿਜ, ਸੁਹਜ ਅਤੇ ਸੰਤੁਲਨ ਦੀ ਕਵਿਤਾ
ਡਾ ਰਤਨ ਰੀਹਨ, ਯੂ ਕੇ |
ਪਰਨੀਤ
ਕੌਰ ਸੰਧੂ ਦੀ ਬਿਰਹਾ ਦੇ ਦਰਦਾਂ ਦੀ ਦਾਸਤਾਨ
ਉਜਾਗਰ ਸਿੰਘ, ਪਟਿਆਲਾ |
ਪੰਜਾਬੀ
ਹਾਇਕੂ ਅਤੇ ਹਾਇਬਨ ਦਾ ਮੋਢੀ ਗੁਰਮੀਤ ਸੰਧੂ
ਉਜਾਗਰ ਸਿੰਘ, ਪਟਿਆਲਾ |
ਡਾ:
ਸਾਥੀ ਲੁਧਿਆਣਵੀ ਦੇ ਮੁਲਾਕਾਤਾਂ ਦੇ ਸੰਗ੍ਰਹਿ
“ਨਿੱਘੇ
ਮਿੱਤਰ ਮੁਲਾਕਾਤਾਂ” ‘ਤੇ ਵਿਮਰਸ਼ ਪੱਤਰ
ਡਾ: ਬਲਦੇਵ ਸਿੰਘ ਕੰਦੋਲਾ, ਯੂ ਕੇ |
'ਦ
ਸੈਕੰਡ ਸੈਕਸ'
ਡਾ. ਕਰਾਂਤੀ ਪਾਲ, ਅਲੀਗੜ |
ਕਾਲੇ
ਦਿਨ: 1984 ਤੋਂ ਬਾਅਦ ਸਿੱਖ
ਦਲਵੀਰ ਸਿੰਘ ਲੁਧਿਆਣਵੀ |
ਦਵਿੰਦਰ
ਪਟਿਆਲਵੀ ਦਾ ਛੋਟੇ ਲੋਕ-ਵੱਡੇ ਵਿਚਾਰ
ਉਜਾਗਰ ਸਿੰਘ, ਪਟਿਆਲਾ |
ਨਾਵਲਕਾਰ
ਸ੍ਰ ਬਲਦੇਵ ਸਿੰਘ ਬੁੱਧ ਸਿੰਘ ਵਾਲਾ ਦਾ ਨਾਵਲ ਉਜੱੜੇ ਬਾਗਾਂ ਦਾ ਮਾਲੀ
ਨਾਰਵੇ ਚ ਰਿਲੀਜ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਪੰਜਾਬੀ
ਮਾਂ-ਬੋਲੀ ਦਾ ਝਿਲਮਿਲਾਉਂਦਾ ਸਿਤਾਰਾ -'ਰਵੀ ਸੱਚਦੇਵਾ'
ਸ਼ਿਵਚਰਨ ਜੱਗੀ ਕੁੱਸਾ - ਲੰਡਨ |
ਰੂਪ
ਢਿੱਲੋ ਦਾ ਨਵਾਂ ਨਾਵਲ "ਓ"
ਅਮਰਜੀਤ ਬੋਲਾ, ਦਰਬੀ ਯੂਕੇ
|
'ਮਾਲਵੇ
ਦੀਆਂ ਬਾਤਾਂ' ਦਾ ਦੂਜਾ ਐਡੀਸ਼ਨ ਰਿਲੀਜ਼
ਹਰਪ੍ਰੀਤ ਸੇਖਾ, ਸਰੀ, ਕਨੇਡਾ |
ਲਾਡੀ
ਭੁੱਲਰ ਦਾ ਨਵਾਂ ਨਾਵਲ ‘ਖ਼ੂਨ ਦੇ ਹੰਝੂ’ ਰਿਲੀਜ਼
ਸੁਨੀਲ ਦੱਤ ਧੀਰ, ਸੁਲਤਾਨਪੁਰ ਲੋਧ |
ਬੰਦ
ਘਰਾਂ ਦੇ ਵਾਸੀ
ਬਲਜਿੰਦਰ ਸੰਘਾ, ਕਨੇਡਾ |
ਹਰਦਮ
ਸਿੰਘ ਮਾਨ ਦਾ ਗ਼ਜ਼ਲ ਸੰਗ੍ਰਿਹ 'ਅੰਬਰਾਂ ਦੀ ਭਾਲ ਵਿੱਚ' ਰਲੀਜ਼
ਬਿੱਕਰ ਸਿੰਘ ਖੋਸਾ, ਕਨੇਡਾ |
ਮਨੁੱਖੀ
ਮਨ ਦੇ ਸੁਪਨਿਆਂ ਦੀ ਗੱਲ ਕਰਦਾ ਕਹਾਣੀ ਸੰਗ੍ਰਹਿ ‘ਸੁਪਨੇ ਸੱਚ ਹੋਣਗੇ’
ਬਲਜਿੰਦਰ ਸੰਘਾ, ਕਨੇਡਾ |
ਖੂਬਸੂਰਤ
ਖ਼ਿਆਲਾਂ ਦੀ ਉਡਾਰੀ - ਅੰਬਰਾਂ ਦੀ ਭਾਲ ਵਿੱਚ
ਰਾਜਵੰਤ ਬਾਗੜੀ, ਪੰਜਾਬ |
ਦਾਇਰਿਆਂ ਤੋਂ ਪਾਰ ਜਾਣ ਦੀ ਜੁਸਤਜੂ: ਬੱਦਲਾਂ ਤੋਂ ਪਾਰ
ਗੁਰਪਾਲ ਸਿਘ ਸੰਧੂ (ਡਾ.),
ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ |
|