ਸੁਰਖੀਆਂ

ਸਮੀਖਿ

ਖਾਸ ਰਿਪੋਰਟ

ਵਿਸ਼ੇਸ਼ ਲੇਖ

ਵਿਸ਼ੇਸ਼ ਕਲਮ

ਕਹਾਣੀ

ਕਵਿਤਾ

ਪੱਤਰ

ਸੰਪਰਕ

    WWW 5abi.com  ਸ਼ਬਦ ਭਾਲ

ਨਾਸਤਿਕ ਬਾਣੀ ਲੋਕ-ਅਰਪਣ
ਹਰਪ੍ਰੀਤ ਸੇਖਾ

(ਸਰੀ ਬੀ ਸੀ) ਐਤਵਾਰ, 23 ਸਤੰਬਰ ਨੂੰ ਨੌਰਥ ਡੈਲਟਾ, ਰੀਕਰੀਏਸ਼ਨ ਸੈਂਟਰ ਵਿਖੇ ਪੰਜਾਬੀ ਲੇਖਕ ਤੇ ਚਿੰਤਕ ਸਾਧੂ ਬਿਨਿੰਗ ਦੀ ਪੁਸਤਕ ਨਾਸਤਿਕਬਾਣੀ ਵਤਨ ਮੈਗਜੀ਼ਨ ਅਤੇ ਪੰਜਾਬੀ ਆਰਟਿਸਟ ਅਸੋਸੀਏਸ਼ਨ ਆਫ਼ ਰਿਚਮੰਡ (ਪਾਰ) ਵੱਲੋਂ ਭਰਵੇਂ ਇਕੱਠ ਵਿਚ ਲੋਕ ਅਰਪਣ ਕੀਤੀ ਗਈ। ਇਸ ਸਮਾਰੋਹ ਦੀ ਵਿਸ਼ੇਸ਼ਤਾ ਇਹ ਸੀ ਕਿ ਰੱਬ ਦੀ ਹੋਂਦ ‘ਤੇ ਵਿਸ਼ਵਾਸ਼ ਕਰਨ ਵਾਲੇ ਅਤੇ ਨਾ ਕਰਨ ਵਾਲੇ ਵਿਦਵਾਨਾਂ ਨੇ ਵਿਚਾਰ-ਵਟਾਂਦਰਾ ਕੀਤਾ। ਸਮਾਗਮ ਦੀ ਕਾਰਵਾਈ ਉੱਘੇ ਵਿਦਵਾਨ ਡਾ ਸਾਧੂ ਸਿੰਘ ਨੇ ਬਹੁਤ ਵਧੀਆ ਤਰੀਕੇ ਨਾਲ ਨਿਭਾਈ। ਉਹ ਵਿਚ ਵਿਚ ਆਪਣੇ ਦਾਰਸ਼ਨਿਕ ਵਿਚਾਰ ਵੀ ਸਾਂਝੇ ਕਰਦੇ ਰਹੇ।

ਪ੍ਰਧਾਨਗੀ ਮੰਡਲ ਵਿਚ ਡਾ ਰਘਬੀਰ ਸਿੰਘ ਸਿਰਜਣਾ, ਖੁਸ਼ੀਰਾਮ, ਡਾ ਸੈਫ਼ ਖਾਲਿਦ ਅਤੇ ਕਿਤਾਬ ਦੇ ਲੇਖਕ ਸਾਧੂ ਬਿਨਿੰਗ ਬੈਠੇ। ਲੋਕ ਅਰਪਣ ਕਰਨ ਦੀ ਰਸਮ ਕਵਾਂਟਲਿਨ ਪੌਲੀਟਿਕਨਿਕ ਯੂਨੀਵਰਸਿਟੀ ਦੀ ਵਿਦਿਆਰਥਣ ਪ੍ਰਭਜੋਤ ਕੌਰ ਸਿੰਘ ਅਤੇ ਨਾਸਤਿਕ ਬਾਣੀ ਦੇ ਲੇਖਕ ਦੀ ਜੀਵਨ ਸਾਥਣ ਜਗਦੀਸ਼ ਕੌਰ ਬਿਨਿੰਗ ਨੇ ਨਿਭਾਈ।

ਸਾਧੂ ਬਿਨਿੰਗ ਨੇ ਸਮਾਗਮ ਦੀ ਸ਼ੁਰੂਆਤ ਆਪਣੇ ਨਾਸਤਿਕ ਬਨਣ ਦੇ ਸਫ਼ਰ ਬਾਰੇ ਜਾਣਕਾਰੀ ਦੇ ਕੇ ਕੀਤੀ। ਉਨ੍ਹਾਂ ਨੇ ਕਿਹਾ ਕਿ ਬਚਪਨ ਵਿਚ ਦਰਸ਼ਨ ਸਿੰਘ ਕਨੇਡੀਅਨ ਦੇ ਸਾਥ ਅਤੇ ਪ੍ਰੀਤਲੜੀ ਦਾ ਪਾਠਕ ਬਨਣ ਕਰਕੇ ਰੱਬ ਦੀ ਹੋਂਦ ਬਾਰੇ ਪ੍ਰਸ਼ਨ ਛੋਟੀ ਉਮਰ ਵਿਚ ਹੀ ਉੱਠਣੇ ਸ਼ੁਰੂ ਹੋ ਗਏ ਸਨ। 16-17 ਸਾਲ ਦੀ ਉਮਰ ਵਿਚ ਉਨ੍ਹਾਂ ਕੁਝ ਦੇਰ ਲਈ ਕੇਸ ਵੀ ਰੱਖੇ। ਪਰ 20 ਸਾਲ ਦੀ ਉਮਰ ਤੱਕ ਰੱਬ ਦੀ ਅਣਹੋਂਦ ਬਾਰੇ ਉਨ੍ਹਾਂ ਦੇ ਵਿਚਾਰ ਪੱਕ ਚੁੱਕੇ ਸਨ। ਉਨ੍ਹਾਂ ਅੱਗੇ ਦੱਸਿਆ ਕਿ ਪਿਛਲੇ ਪੰਜ-ਛੇ ਸਾਲਾਂ ਦੌਰਾਨ ਉਨ੍ਹਾਂ ਨੇ ਨਾਸਤਿਕਤਾ ਬਾਰੇ ਗੰਭੀਰਤਾ ਨਾਲ ਪੜ੍ਹਿਆ। ਇਹ ਪੜਦਿਆਂ ਉਨ੍ਹਾਂ ਨੇ ਮਹਿਸੂਸ ਕੀਤਾ ਕਿ ਨਾਸਤਿਕਤਾ ਵਾਲਾ ਰਾਹ ਹੀ ਇਨਸਾਨ ਲਈ ਉੱਤਮ ਹੈ। ਇਸ ਕਿਤਾਬ ਦੇ ਛਪਵਾਉਣ ਦੇ ਮੰਤਵ ਬਾਰੇ ਉਨ੍ਹਾਂ ਕਿਹਾ ਕਿ ਭਾਈਚਾਰੇ ਵਿਚ ਇਸ ਵਿਸ਼ੇ ਬਾਰੇ ਸੰਵਾਦ ਸ਼ੁਰੂ ਕਰਨਾ ਹੈ।

ਪ੍ਰਭਜੋਤ ਕੌਰ ਸਿੰਘ ਨੇ ਕਿਹਾ ਕਿ ਆਸਤਿਕਤਾ ਅਤੇ ਨਾਸਤਿਕਤਾ ਜੀਵਣ ਜਿਊਣ ਦੇ ਢੰਗ ਹਨ। ਇਨਸਾਨ ਨੂੰ ਖੁੱਲ੍ਹ ਹੋਣੀ ਚਾਹੀਦੀ ਹੈ ਕਿ ਉਸ ਨੇ ਕਿਹੜਾ ਰਾਹ ਚੁਨਣਾ ਹੈ। ਬੱਚਿਆਂ ਦੇ ਰੋਗਾਂ ਦੇ ਮਾਹਿਰ ਡਾਕਟਰ ਸਰਦਾਰ ਪ੍ਰਗਟ ਸਿੰਘ ਭੁਰਜੀ ਨੇ ਕਿਹਾ ਕਿ ਇਸ ਸਿ਼੍ਰਸ਼ਟੀ ਦੀ ਸਿਰਜਣਾ ਸਰਬ ਸ਼ਕਤੀਮਾਨ ਪਰਮਾਤਮਾ ਨੇ ਕੀਤੀ ਹੈ। ਅਜਮੇਰ ਰੋਡੇ ਨੇ ਪ੍ਰਸ਼ਨ ਉਠਾਇਆ ਕਿ ਫਿਰ ਉਸ ਸਿਰਜਣਹਾਰੇ ਦੀ ਸਿਰਜਣਾ ਕਿਸ ਨੇ ਕੀਤੀ। ਅਜਮੇਰ ਰੋਡੇ ਨੇ ਧਰਮ ਤੇ ਵਿਗਿਆਨ ਦੇ ਵੱਖਰੇਵੇਂ ਬਾਰੇ ਗੱਲ ਕੀਤੀ।

ਰੇਡੀਓ ਸੰਵਾਦਾਤਾ ਗੁਰਪ੍ਰੀਤ ਸਿੰਘ ਨੇ ਧਰਮ ਅਤੇ ਸਿਆਸਤ ਬਾਰੇ ਆਪਣੇ ਵਿਚਾਰ ਪ੍ਰਗਟਾਏ। ਉਨ੍ਹਾਂ ਨੇ ਦੁਨੀਆਂ ਦੇ ਵੱਖ ਵੱਖ ਹਿਸਿਆਂ ਦੀਆਂ ਉਦਾਹਰਣਾ ਦੇ ਕੇ ਦੱਸਿਆ ਕਿ ਧਰਮ ਤੇ ਸਿਆਸਤ ਰਲ ਕੇ ਭਿਆਨਕ ਤਬਾਹੀ ਮਚਾਉਂਦੇ ਹਨ। ਉਨ੍ਹਾਂ ਨੇ ਧਰਮ ਅਤੇ ਸਿਆਸਤ ਨੂੰ ਵੱਖ-ਵੱਖ ਰੱਖਣ ‘ਤੇ ਜ਼ੋਰ ਦਿੱਤਾ। ਯੂ ਬੀ ਸੀ ਦੇ ਅਧਿਆਪਕ ਸੁਖਵੰਤ ਹੁੰਦਲ ਨੇ ਕਿਹਾ ਕਿ ਇਹ ਕਿਤਾਬ ਪੜ੍ਹ ਕੇ ਪਤਾ ਲੱਗਦਾ ਹੈ ਕਿ ਨਾਸਤਿਕ ਵਿਚਾਰ ਹਜ਼ਾਰਾਂ ਸਾਲਾਂ ਤੋਂ ਚਲੇ ਆਉਂਦੇ ਹਨ। ਉਨ੍ਹਾਂ ਕਿਤਾਬ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਇਹ ਨਾਸਤਿਕ ਵਿਚਾਰਾਂ ਲਈ ਸਮਾਜ ਵਿਚ ਥਾਂ ਬਣਾਉਣ ਲਈ ਰਾਹ ਪੱਧਰਾ ਕਰਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਕਿਤਾਬ ਇਹ ਮਿੱਥ ਵੀ ਤੋੜਦੀ ਹੈ ਕਿ ਨਾਸਤਿਕ ਵਿਚਾਰ ਸਿਰਫ਼ ਕੌਮਨਿਸਟਾਂ ਦੇ ਹੀ ਹੁੰਦੇ ਹਨ। ਉਨ੍ਹਾਂ ਕਿਤਾਬ ਦੀ ਸੀਮਾ ਦੀ ਗੱਲ ਕਰਦਿਆਂ ਕਿਹਾ ਕਿ ਇਹ ਆਸਤਿਕ ਲੋਕਾਂ ਨੂੰ ਆਪਣੇ ਵੱਲ ਨਹੀਂ ਖਿੱਚਦੀ।

ਤਰਕਸ਼ੀਲ ਸੁਸਾਇਟੀ ਵੈਨਕੂਵਰ ਦੇ ਪ੍ਰਧਾਨ ਅਵਤਾਰ ਗਿੱਲ ਨੇ ਕਿਹਾ ਕਿ ਰੱਬ ਉਨ੍ਹਾਂ ਲਈ ਗੁੰਝਲਦਾਰ ਬੁਝਾਰਤ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਇਹ ਕਿਤਾਬ ਤਰਕਸ਼ੀਲ ਲਹਿਰ ਲਈ ਵੱਡਮੁੱਲੀ ਹੈ। ਸੁੱਖੀ ਢਿੱਲੋਂ ਨੇ ਸਿੱਖ ਧਰਮ ਵਿਚ ਜਾਤਪਾਤ ਦੀ ਗੱਲ ਕੀਤੀ। ਖੁਸ਼ੀਰਾਮ ਨੇ ਕਿਹਾ ਕਿ ਨਾਸਤਿਕ ਇਨਸਾਨ ਨੂੰ ਆਪਣੇ ਆਪ ‘ਤੇ ਵਿਸ਼ਵਾਸ਼ ਹੁੰਦਾ ਹੈ ਜਦੋਂ ਕਿ ਆਸਤਿਕ ਨੂੰ ਕਿਸੇ ਅਜੇਹੀ ਸ਼ਕਤੀ ‘ਤੇ, ਜਿਸਦੀ ਕੋਈ ਹੋਂਦ ਹੀ ਨਹੀਂ ਹੁੰਦੀ। ਉਨ੍ਹਾਂ ਨੇ ਵੱਧ ਤੋਂ ਵੱਧ ਉਸਾਰੂ ਸੋਚ ਵਾਲੀਆਂ ਕਿਤਾਬਾਂ ਪੜ੍ਹਨ ‘ਤੇ ਜ਼ੋਰ ਦਿੱਤਾ। ਹਰਬੰਸ ਢਿੱਲੋਂ ਨੇ ਕਿਹਾ ਕਿ ਸਾਇੰਸਦਾਨ ਆਖਦੇ ਹਨ ਕਿ ਜਿਹੜੀ ਦਲੀਲ ਤਰਕ ਦੀ ਕਸਵੱਟੀ ‘ਤੇ ਨਹੀਂ ਉਤਰਦੀ ਉਸਦਾ ਥਾਂ ਕੂੜੇ ਦੀ ਟੋਕਰੀ ਹੁੰਦਾ ਹੈ। ਧਰਮ ਵਿਸ਼ਵਾਸ਼ ‘ਤੇ ਖੜ੍ਹਾ ਹੈ। ਧਰਮ ਨੇ ਇਨਸਾਨ ਦਾ ਫਾਇਦੇ ਨਾਲੋਂ ਨੁਕਸਾਨ ਵਧੇਰੇ ਕੀਤਾ ਹੈ।

ਪ੍ਰੋ: ਗੁਰਮੀਤ ਸਿੰਘ ਟਿਵਾਣਾ ਨੇ ਧਰਮ ਅਤੇ ਮਾਰਕਸਵਾਦ ਦੀ ਗੱਲ ਕੀਤੀ। ਸਤਵੰਤ ਦੀਪਕ ਨੇ ਗੁਰਚਰਨ ਰਾਮਪੁਰੀ ਦਾ ਸੁਨੇਹਾ ਪੜ੍ਹ ਕੇ ਸੁਣਾਇਆ ਅਤੇ ਆਪਣੇ ਵੱਲੋਂ ਲੇਖਕ ਨੂੰ ਵਧਾਈ ਦਿੱਤੀ। ਇਨ੍ਹਾਂ ਤੋਂ ਇਲਾਵਾ ਜਰਨੈਲ ਸਿੰਘ ਸੇਖਾ, ਨਦੀਮ ਪਰਮਾਰ, ਪ੍ਰਿੰਸੀਪਲ ਕਸ਼ਮੀਰ ਸਿੰਘ ਗਿੱਲ ਨੇ ਲੇਖਕ ਨੂੰ ਵਧਾਈ ਦਿੱਤੀ। ਹਰਮਿੰਦਰ ਮਾਹਲ, ਡਾ: ਰਿਸ਼ੀ ਸਿੰਘ, ਹਰਜੀਤ ਦੌਧਰੀਆ, ਅਮਰਜੀਤ ਸੂਫ਼ੀ, ਅਮਨਪਾਲ ਸਾਰਾ, ਰਨਬੀਰ ਜੌਹਲ, ਪਰਵਿੰਦਰ ਧਾਰੀਵਾਲ, ਤਨਦੀਪ ਤਮੰਨਾ ਅਤੇ ਨਵਦੀਪ ਸਿੱਧੂ ਨੇ ਲੇਖਕ ਨੂੰ ਵਧਾਈ ਦਿੱਤੀ। ਸਮੇਂ ਦੀ ਘਾਟ ਕਾਰਣ ਕੁਝ ਬੁਲਾਰਿਆਂ ਨੂੰ ਸਮਾਂ ਨਹੀਂ ਮਿਲ ਸਕਿਆ।

ਅੰਤ ਵਿਚ ਲੇਖਕ, ਸਾਧੂ ਬਿਨਿੰਗ ਨੇ ਹਾਜ਼ਰੀਨ ਤੋਂ ਇਲਾਵਾ ਗੁਰਪ੍ਰੀਤ ਸਿੰਘ ਰੇਡੀਓ ਇੰਡੀਆ, ਰੇਡੀਓ ਪੰਜਾਬ ਤੋਂ ਕੁਲਜੀਤ ਕੌਰ, ਕਰਮਜੀਤ ਥਿੰਦ, ਜੁਆਏ ਟੀ ਵੀ ਤੋਂ ਹਰਪ੍ਰੀਤ ਸਿੰਘ, ਡਾ ਪਰਗਟ ਸਿੰਘ ਭੁਰਜੀ, ਸੁਖਵੰਤ ਹੁੰਦਲ, ਪਾਲ ਬਿਨਿੰਗ ਅਤੇ ਡਾ: ਸਾਧੂ ਸਿੰਘ ਦਾ ਧੰਨਵਾਦ ਕੀਤਾ।

30/09/2012


  ਨਾਸਤਿਕ ਬਾਣੀ ਲੋਕ-ਅਰਪਣ
ਹਰਪ੍ਰੀਤ ਸੇਖਾ, ਕਨੇਡਾ
ਸਾਧੂ ਬਿਨਿੰਗ ਦੀ ਪੁਸਤਕ ਨਾਸਤਿਕ ਬਾਣੀ
ਪੰਜਾਬੀ ਸਾਹਿਤ ਕਲਾ ਕੇਂਦਰ, ਸਾਊਥਾਲ, ਯੂ ਕੇ ਵਲੋਂ
ਡਾ. ਸਾਥੀ ਲੁਧਿਆਣਵੀ ਦੀ ਨਵੀਂ ਕਾਵਿ ਪੁਸਤਕ “ਪੱਥਰ” ਰੀਲੀਜ਼
ਜ਼ਿੰਦਗੀ ਦਾ ਸੱਚ ਦਰਸਾਉਂਦੀਆਂ 'ਪੱਚਰਾਂ'
ਸੁਰਿੰਦਰ ਰਾਮਪੁਰੀ
ਸਤਵੰਤ ਸਿੰਘ : ਵਿਸ਼ਵ ਯਾਤਰਾਵਾਂ, ਧਾਰਮਿਕ ਅੰਧ-ਵਿਸ਼ਵਾਸ ਅਤੇ ਸਫ਼ਰਨਾਮਾ ਸਾਹਿਤ
ਸੁਖਿੰਦਰ
ਜੋਗਿੰਦਰ ਸਿੰਘ ਸੰਘੇੜਾ ਦੀ ਕਿਤਾਬ ਨੂਰਾਂ ਦਾ ਨਿੱਘਾ ਸਵਾਗਤ ਜਗਜੀਤ ਪਿਆਸਾ ਦਾ ਪਲੇਠਾ ਕਾਵਿ ਸੰਗ੍ਰਹਿ 'ਤੂੰ ਬੂਹਾ ਖੋਲ੍ਹ ਕੇ ਰੱਖੀਂ' ਲੋਕ ਅਰਪਿਤ
ਅੰਮ੍ਰਿਤ ਅਮੀ, ਕੋਟਕਪੂਰਾ
ਰਛਪਾਲ ਕੌਰ ਗਿੱਲ: ਮਨੁੱਖੀ ਮਾਨਸਿਕਤਾ ਦੀਆਂ ਤਹਿਆਂ ਫਰੋਲਦੀਆਂ ਕਹਾਣੀਆਂ
ਸੁਖਿੰਦਰ
ਬੁੱਢੇ ਦਰਿਆ ਦੀ ਜੂਹ
ਲੇਖਕ: ਸ਼ਿਵਚਰਨ ਜੱਗੀ ਕੁੱਸਾ
ਪੜਚੋਲ: ਡਾ: ਜਗਦੀਸ਼ ਕੌਰ ਵਾਡੀਆ  
ਪ੍ਰਸਿੱਧ ਪੰਜਾਬੀ ਲੇਖਿਕਾ ਪਰਮਜੀਤ ਕੋਰ ਸਰਹਿੰਦ ਵੱਲੋ ਨਵ ਲਿੱਖਤ ਪੰਜਾਬੀ ਸਾਕ-ਸਕੀਰੀਆਂ ਤੇ ਰੀਤਾ ਤੇ ਆਧਾਰਿਤ ਪੁਸਤਕ ਪਾਠਕ ਦੀ ਕਚਹਿਰੀ 'ਚ
ਰੁਪਿੰਦਰ ਢਿੱਲੋ ਮੋਗਾ
ਪ੍ਰਵਾਸੀ ਸਫ਼ਰਨਾਮਾਕਾਰ ਸਤਵੰਤ ਸਿੰਘ ਦੀ ਪਲੇਠੀ ਪੁਸਤਕ "ਮੇਰੀਆˆ ਅਭੁੱਲ ਵਿਸ਼ਵ ਯਾਤਰਾਵਾˆ" ਜਾਰੀ
ਕੁਲਜੀਤ ਸਿੰਘ ਜੰਜੂਆ
ਸਰਵਉੱਤਮ ਕਿਤਾਬ ਨੂੰ ਕਲਮ ਫਾਉਂਡੇਸ਼ਨ ਦੇਵੇਗੀ 100,000 ਰੁਪਏ ਦਾ ਇਨਾਮ
ਕੁਲਜੀਤ ਸਿੰਘ ਜੰਜੂਆ
ਭਰਿੰਡ - ਰੁਪਿੰਦਰਪਾਲ ਸਿੰਘ ਢਿੱਲੋਂ
ਰਾਣਾ ਬੋਲਾ
ਜੱਗੀ ਕੁੱਸਾ ਦਾ ਨਾਵਲ 'ਸਟਰਗਲ ਫ਼ਾਰ ਔਨਰ'
ਮਨਦੀਪ ਖ਼ੁਰਮੀ ਹਿੰਮਤਪੁਰਾ
ਖ਼ੁਦ 'ਸਰਘੀ ਦੇ ਤਾਰੇ ਦੀ ਚੁੱਪ' ਵਰਗੀ ਹੈ ਭਿੰਦਰ ਜਲਾਲਾਬਾਦੀ
ਸ਼ਿਵਚਰਨ ਜੱਗੀ ਕੁੱਸਾ
ਚਾਰੇ ਕੂਟਾਂ ਸੁੰਨੀਆਂ - ਸ਼ਿਵਚਰਨ ਜੱਗੀ ਕੁੱਸਾ
ਨਿਰਮਲ ਜੌੜਾ
ਸਰੀ ' ਕਹਾਣੀ-ਸੰਗ੍ਰਹਿ "ਬਣਵਾਸ ਬਾਕੀ ਹੈ" ਲੋਕ ਅਰਪਿਤ - ਗੁਰਵਿੰਦਰ ਸਿੰਘ ਧਾਲੀਵਾਲ
ਬਾਤਾਂ ਬੀਤੇ ਦੀਆਂ
ਲੇਖਕ: ਗਿਆਨੀ ਸੰਤੋਖ ਸਿੰਘ
ਪ੍ਰਕਾਸ਼ਕ: ਭਾਈ ਚਤਰ ਸਿੰਘ ਜੀਵਨ ਸਿੰਘ ਅੰਮ੍ਰਿਤਸਰ
ਬੱਚਿਆਂ ਲਈ ਪੁਸਤਕਾਂ
ਜਨਮੇਜਾ ਜੌਹਲ
"ਬਣਵਾਸ ਬਾਕੀ ਹੈ" ਭਿੰਦਰ ਜਲਾਲਾਬਾਦੀ ਦੀ ਪਲੇਠੀ, ਅਨੂਠੀ ਅਤੇ ਅਲੌਕਿਕ ਪੇਸ਼ਕਾਰੀ
ਸ਼ਿਵਚਰਨ ਜੱਗੀ ਕੁੱਸਾ
ਇਕ ਪੁਸਤਕ, ਦੋ ਦ੍ਰਿਸ਼ਟੀਕੋਨ
ਡਾ. ਜਸਪਾਲ ਕੌਰ
ਡਾ. ਸੁਤਿੰਦਰ ਸਿੰਘ ਨੂਰ
ਰੂਹ ਲੈ ਗਿਆ ਦਿਲਾਂ ਦਾ ਜਾਨੀ
ਸ਼ਿਵਚਰਨ ਜੱਗੀ ਕੁੱਸਾ
“ਪੈਰਾਂ ਅੰਦਰ ਵੱਸਦੇ ਪਰਵਾਸ ਦਾ ਉਦਾਸੀ ਰੂਪ ਹੈ ਇਹ ਸਵੈਜੀਵਨੀ”
ਡਾ. ਗੁਰਨਾਇਬ ਸਿੰਘ
ਅਕਾਲ ਤਖ਼ਤ ਸਾਹਿਬ (ਫ਼ਲਸਫ਼ਾ ਅਤੇ ਰੋਲ)
ਡਾ: ਹਰਜਿੰਦਰ ਸਿੰਘ ਦਿਲਗੀਰ
ਰਵਿੰਦਰ ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ
ਸ਼ਹੀਦ ਬੀਬੀ ਸੁੰਦਰੀ ਦੀ ਪੁਸਤਕ ਰੀਲੀਜ਼
ਜਨਮੇਜਾ ਜੌਹਲ ਦੀਆਂ ਚਾਰ ਬਾਲ ਕਿਤਾਬਾਂ ਜਾਰੀ ਰਵਿੰਦਰ ਰਵੀ ਦਾ ਕਾਵਿ-ਨਾਟਕ: “ਚੱਕ੍ਰਵਯੂਹ ਤੇ ਪਿਰਾਮਿਡ”
ਨਿਰੰਜਨ ਬੋਹਾ
ਰਵਿੰਦਰ ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ
“ਕਨੇਡੀਅਨ ਪੰਜਾਬੀ ਸਾਹਿਤ” - ਸੁਖਿੰਦਰ
ਪੂਰਨ ਸਿੰਘ ਪਾਂਧੀ
‘ਮਨ ਦੀ ਕਾਤਰ’ ਦੀ ਸ਼ਾਇਰੀ ਪੜ੍ਹਦਿਆਂ
ਡਾ. ਸ਼ਮਸ਼ੇਰ ਮੋਹੀ
ਸ਼ਿਵਚਰਨ ਜੱਗੀ ਕੁੱਸਾ ਦੇ 18ਵੇਂ ਨਾਵਲ 'ਸੱਜਰੀ ਪੈੜ ਦਾ ਰੇਤਾ' ਦੀ ਗੱਲ ਕਰਦਿਆਂ....!
ਮਨਦੀਪ ਖੁਰਮੀ ਹਿੰਮਤਪੁਰਾ (ਇੰਗਲੈਂਡ)
‘ਕਨੇਡਾ ਦੇ ਗਦਰੀ ਯੋਧੇ’ - ਪੁਸਤਕ ਰਿਲੀਜ਼ ਸਮਾਗਮ
ਸੋਹਣ ਸਿੰਘ ਪੂੰਨੀ
ਹਾਜੀ ਲੋਕ ਮੱਕੇ ਵੱਲ ਜਾਂਦੇ...ਤੇ ਮੇਰਾ ਰਾਂਝਣ ਮਾਹੀ ਮੱਕਾ...ਨੀ ਮੈਂ ਕਮਲ਼ੀ ਆਂ
ਤਨਦੀਪ ਤਮੰਨਾਂ, ਕੈਨੇਡਾ (ਸੰਪਾਦਕਾ 'ਆਰਸੀ')
ਸੇਵਾ ਸਿਮਰਨ ਦੀ ਮੂਰਤਿ: ਸੰਤ ਬਾਬਾ ਨਿਧਾਨ ਸਿੰਘ ਸੰਪਾਦਕ – ਸ. ਪਰਮਜੀਤ ਸਿੰਘ ਸਰੋਆ
ਤੱਲ੍ਹਣ – ਕਾਂਡ ਤੋਂ ਬਾਅਦ
ਜਸਵਿੰਦਰ ਸਿੰਘ ਸਹੋਤਾ
ਜਦੋਂ ਇਕ ਦਰੱਖ਼ਤ ਨੇ ਦਿੱਲੀ ਹਿਲਾਈ ਲੇਖਕ
ਮਨੋਜ ਮਿੱਟਾ ਤੇ ਹਰਵਿੰਦਰ ਸਿੰਘ ਫੂਲਕਾ
ਕਿਹੜੀ ਰੁੱਤੇ ਆਏ ਨਾਵਲਕਾਰ
ਨਛੱਤਰ ਸਿੰਘ ਬਰਾੜ

kav-ras2_140.jpg (5284 bytes)

vid-tit1_ratan_140v3.jpg (5679 bytes)

pal-banner1_142.jpg (14540 bytes)

sahyog1_150.jpg (4876 bytes)

Terms and Conditions
Privay Policy
© 1999-2008, 5abi.com

www.5abi.com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

banner1-150.gif (7792 bytes)