WWW 5abi.com  ਪੰਨਿਆ ਵਿੱਚ ਸ਼ਬਦ ਭਾਲ (ਹਿੰਦਿਕ ਵਿਧੀ ਨਾਲ)
ਪੰਜਾਬ ਦੀ ਕੋਇਲ: ਸੁਰਿੰਦਰ ਕੌਰ
ਰਣਜੀਤ ਸਿੰਘ ਪ੍ਰੀਤ, ਬਠਿੰਡਾ


ਸੁਰਿੰਦਰ ਕੌਰ

ਜਦੋਂ ਲੜਕੀ ਲਈ ਘਰੋਂ ਬਾਹਰ ਜਾਣਾ, ਪੜਾਈ ਕਰਨਾ, ਸੁੰਦਰ ਕਪੜੇ ਪਹਿਨਣਾ, ਸਮਾਜ ਦੀਆਂ ਨਜ਼ਰਾਂ ਵਿੱਚ ਦਾਲ ਵਿਚਲੇ ਕੋਕੜੂਆਂ ਵਾਂਗ ਰੜਕਦਾ ਸੀ, ਠੀਕ ਉਸ ਸਮੇ ਪ੍ਰਕਾਸ਼ ਕੌਰ ਅਤੇ ਸੁਰਿੰਦਰ ਕੌਰ ਨੇ ਇਹਨਾਂ ਗੱਲਾਂ ਤੋਂ ਬਗਾਵਤ ਕਰਦਿਆਂ ਸ਼ਰੇਆਮ ਗਾਇਕੀ ਖੇਤਰ ਨੂੰ ਅਪਣਾਇਆ। ਨਾਈਟਿੰਗੇਲ ਆਫ਼ ਪੰਜਾਬ  ਅਖਵਾਈ ਸੁਰਿੰਦਰ ਕੌਰ ਦਾ ਜਨਮ ਲਾਹੌਰ ਵਿੱਚ 25 ਨਵੰਬਰ 1929 ਨੂੰ ਪਿਤਾ ਬਿਸ਼ਨ ਦਾਸ ਅਤੇ ਮਾਤਾ ਮਾਇਆ ਦੇਵੀ ਦੇ ਘਰ ਹੋਇਆ। ਉਸ ਦੀਆਂ ਚਾਰ ਭੈਣਾਂ, (ਪ੍ਰਕਾਸ਼ ਕੌਰ, ਮੁਹਿੰਦਰ ਕੌਰ, ਮਨਜੀਤ ਕੌਰ, ਤੇ ਨਰਿੰਦਰ ਕੌਰ) ਅਤੇ ਪੰਜ ਭਰਾ ਸਨ। ਪਰ ਹੁਣ ਇਹਨਾਂ ਵਿੱਚੋਂ ਮਨਜੀਤ ਕੌਰ ਦਾ ਸਾਥ ਹੀ ਉਸ ਲਈ ਬਾਕੀ ਰਹਿ ਗਿਆ ਸੀ। ਬਾਰਾਂ ਸਾਲ ਦੀ ਉਮਰ ਵਿਚ ਸੁਰਿੰਦਰ ਕੌਰ, ਪ੍ਰਕਾਸ਼ ਕੌਰ ਦੇ ਨਾਲ ਹੀ ਮੁਸਲਿਮ ਉਸਤਾਦ ਇਨਾਇਤ ਹੁਸੈਨ ਅਤੇ ਹਿੰਦੂ ਉਸਤਾਦ ਪੰਡਿਤ ਮਨੀ ਪ੍ਰਸ਼ਾਦ ਤੋਂ ਸ਼ਾਸਤਰੀ ਸੰਗੀਤ ਦੀ ਸਿਖਿਆ ਹਾਸਲ ਕਰਨ ਲੱਗੀ। ਜਿਸ ਦੀ ਬਦੌਲਤ ਅਗਸਤ 1943 ਵਿਚ ਸੁਰਿੰਦਰ ਕੌਰ ਨੇ 13 ਸਾਲ ਦੀ ਉਮਰ ਵਿਚ ਪਹਿਲੀ ਵਾਰ ਲਾਹੋਰ ਰੇਡੀਓ ਤੇ ਗਾਇਆ। ਏਸੇ ਸਾਲ ਦੀ 31 ਅਗਸਤ ਨੂੰ ਐਚ ਐਮ ਵੀ ਨੇ ਦੋਹਾਂ ਭੈਣਾਂ ਦੀ ਆਵਾਜ਼ ਵਿੱਚ ਪਹਿਲਾ ਗੀਤ ਮਾਵਾਂ ਤੇ ਧੀਆਂ ਰਲ ਬੈਠੀਆਂ ਰਿਕਾਰਡ ਕਰਿਆ, ਜੋ ਬਹੁਤ ਸਲਾਹਿਆ ਗਿਆ।

ਦੇਸ਼ ਵੰਡ ਸਮੇ ਉਹ ਪਰਿਵਾਰ ਦੇ ਨਾਲ ਹੀ ਗਾਜ਼ੀਆਬਾਦ (ਦਿੱਲੀ) ਆ ਵਸੀ ਅਤੇ ਫੇਰ ਮੁੰਬਈ ਓਥੇ ਉਸਨੇ 1948 ਵਿਚ ਪਿਠਵਰਤੀ ਗਾਇਕਾ ਵਜੋਂ ਫਿਲਮ “ਸ਼ਹੀਦ” ਲਈ ਯਾਦਗਾਰੀ ਗੀਤ “ਬਦਨਾਮ ਨਾ ਹੋ ਜਾਏ ਮੁਹਬਤ ਕਾ ਫ਼ਸਾਨਾ” ਰਿਕਾਰਡ ਕਰਵਇਆ। ਸਨ 1952 ‘ਚ ਵਾਪਸ ਦਿੱਲੀ ਪਰਤੀ ਸੁਰਿੰਦਰ ਦਾ ਵਿਆਹ ਦਿੱਲੀ ਯੂਨੀਵਰਸਿਟੀ ਵਿਚ ਪੰਜਾਬੀ ਸਾਹਿਤ ਦੇ ਲੈਕਚਰਾਰ ਜੋਗਿੰਦਰ ਸਿੰਘ ਸੋਢੀ ਨਾਲ ਕਰ ਦਿੱਤਾ ਗਿਆ। ਜੋ ਉਸਦਾ ਵਿਸ਼ੇਸ਼ ਸਹਾਇਕ ਅਤੇ ਸਹਿਯੋਗੀ ਬਣਿਆਂ। ਆਪ ਦੇ ਘਰ ਤਿੰਨ ਲੜਕੀਆਂ ਨੇ ਜਨਮ ਲਿਆ, ਜਿੰਨਾਂ ਵਿੱਚੋਂ ਵੱਡੀ ਡੌਲੀ ਗੁਲੇਰੀਆਂ ਪੰਜਾਬੀ ਦੀ ਨਾਮਵਰ ਗਾਇਕਾ ਹੈ।

* ਚੰਨ ਕਿਥਾ ਗੁਜਰੀ ਆ ਰਾਤ ਵੇ
* ਲੱਠੇ ਦੀ ਚਾਦਰੂ
* ਸ਼ੋਕਣ ਮੇਲੇ ਦੀ
* ਗੋਰੀ ਦੀਆਂ ਝਾਂਜਰਾਂ
* ਸੜਕੇ-ਸੜਕੇ ਜਾਂਦੀਏ ਮੁਟਿਆਰੇ
* ਮਾਵਾਂ ਤੇ ਧੀਆਂ
* ਜੁੱਤੀ ਕਸੂਰੀ ਪੈਰੀ ਨਾ ਪੂਰੀ
* ਮਧਾਣੀਆਂ
* ਇਹਨਾ ਅੱਖੀਆ ‘ਚ ਪਾਵਾਂ ਕਿਵੇਂ ਕਜਲਾ
* ਗਮਾਂ ਦੀ ਰਾਤ ਲੰਮੀ ਏ ਜਾਂ ਮੇਰੇ ਗੀਤੂ,
* ਸੂਹੇ ਵੇ ਚੀਰੇ ਵਾਲਿਆ

ਵਰਗੇ ਕਈ ਯਾਦਗਾਰੀ ਗੀਤ ਵੀ ਰਿਕਾਰਡ ਕਰਵਾਏ। ਇਹੋ ਜਿਹੇ ਸਦਾ ਬਹਾਰ ਗੀਤਾਂ ਦੀ ਗਾਇਕਾ ਨੇ ਬਾਬਾ ਬੁਲੇ ਸ਼ਾਹ ਦੀਆਂ ਕਾਫੀਆਂ ਤੋਂ ਇਲਾਵਾ ਨੰਦ ਲਾਲ ਨੂਰਪੁਰੀ, ਅਮ੍ਰਿਤਾ ਪ੍ਰੀਤਮ, ਮੋਹਨ ਸਿੰਘ ਅਤੇ ਸ਼ਿਵ ਕੁਮਾਰ ਬਟਾਲਵੀ ਦੇ ਗੀਤਾਂ ਨੁੰ ਪ੍ਰਮੁੱਖਤਾ ਦਿੱਤੀ।

ਆਸਾ ਸਿੰਘ ਮਸਤਾਨਾ, ਕਰਨੈਲ ਗਿੱਲ, ਹਰਚਰਨ ਗਰੇਵਾਲ, ਰੰਗੀਲਾ ਜੱਟ ਅਤੇ ਦੀਦਾਰ ਸੰਧੂ ਨਾਲ ਦੋ-ਗਾਣਿਆ ਸਮੇਤ 2000 ਤੋਂ ਵਧੇਰੇ ਗੀਤ ਰਿਕਾਰਡ ਕਰਵਾਉਂਣ ਵਾਲੀ ਅਤੇ ਕਈ ਮੁਲਕਾਂ ਦੇ ਸਫ਼ਲ ਟੂਰ ਲਾਉਂਣ ਵਾਲੀ ਸੁਰਿੰਦਰ ਦੇ ਗੀਤਾਂ ਦੀ ਉਦੋਂ ਲੈਅ ਹੀ ਬਦਲ ਗਈ, ਜਦ 1975 ਵਿੱਚ ਉਸ ਦੇ ਪਤੀ ਨੂੰ ਮੌਤ ਨੇ ਦਬੋਚ ਲਿਆ। ਪਰ ਉਹ ਕਸੀਸ ਵੱਟ ਇਹਨਾਂ ਹਾਲਾਤਾਂ ਵਿੱਚ ਆਪਣੀ ਬੇਟੀ ਰੁਪਿੰਦਰ ਕੌਰ (ਡੌਲੀ ਗੁਲੇਰੀਆ) ਅਤੇ ਦੋਹਤੀ ਸੁਨੈਨਾ ਨਾਲ ਮਿਲਕੇ ਗਾਉਂਦੀ ਰਹੀ। ਸੁਰਿੰਦਰ ਕੌਰ: ਦ ਥ੍ਰੀ ਜਨਰੇਸ਼ਨਸੂ ਨਾਅ ਦੀ ਐਲਬਮ ਵੀ 1995 ਵਿਚ ਰਿਲੀਜ ਹੋਈ।

ਪੰਜਾਬ ਦੀ ਕੋਇਲ, ਸੰਗੀਤ ਨਾਟਕ ਅਕੈਡਮੀ ਐਵਾਰਡ (1984), ਮਿਲੇਨੀਅਮ ਪੰਜਾਬੀ ਸਿੰਗਰ ਐਵਾਰਡ, ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਡਾਕਟਰੇਟ ਦੀ ਡਿਗਰੀ (2002), ਇੰਡੀਅਨ ਨੈਸ਼ਨਲ ਅਕੈਡਮੀ ਸੰਗੀਤ ਡਾਨਸ ਅਤੇ ਥਿਏਟਰ ਵਰਗੇ ਐਵਾਰਡ-ਸਨਮਾਨ ਹਾਸਲ ਕਰਨ ਵਾਲੀ ਸੁਰਿੰਦਰ ਕੌਰ ਆਪਣੀ ਮਿੱਟੀ ਦੇ ਮੋਹ ਦੀ ਮਾਰੀ 2004 ਵਿੱਚ ਪੰਚਕੂਲਾ ਜਾ ਵਸੀ। ਉਸ ਨੇ ਜੀਰਕਪੁਰ ਵਿਖੇ ਵੀ ਘਰ ਬਣਾਇਆ। ਪਰ 22 ਦਸੰਬਰ 2005 ਨੂੰ ਉਹ ਹਾਰਟ ਅਟੈਕ ਦਾ ਸ਼ਿਕਾਰ ਹੋ ਗਈ ਅਤੇ ਪੰਚਕੂਲਾ ਦੇ ਜਨਰਲ ਹਸਪਤਾਲ ਵਿੱਚ ਦਾਖਲ ਕਰਵਾਉਣਾ ਪਿਆ। ਠੀਕ ਹੋਣ ਉਪਰੰਤ ਦਿੱਲੀ ਵਿਖੇ ਜਨਵਰੀ 2006 ਵਿੱਚ ਉਹ ਪਦਮ ਸ਼੍ਰੀ ਐਵਾਰਡ ਹਾਸਲ ਕਰਨ ਲਈ ਵੀ ਪਹੁੰਚੀ। ਸਿਹਤ ਦੀ ਖ਼ਰਾਬੀ ਸਦਕਾ 2006 ਵਿੱਚ ਉਸ ਨੂੰ ਇਲਾਜ ਲਈ ਅਮਰੀਕਾ ਵਿਖੇ ਰਹਿੰਦੀਆਂ ਆਪਣੀਆਂ ਧੀਆਂ ਕੋਲ ਜਾਣਾ ਪਿਆ। ਜਿੱਥੇ ਉਸ ਨੂੰ ਨਿਊ ਜਰਸੀ ਹਸਪਤਾਲ ਵਿੱਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ। ਪਰ ਹਸਪਤਾਲ ਵਿੱਚ ਹੀ ਪੰਜਾਬ ਦੀ ਇਸ ਮਹਾਂਨ ਗਾਇਕਾ ਨੇ 15 ਜੂਨ 2006 ਨੂੰ ਆਖ਼ਰੀ ਸਾਹ ਲਿਆ। ਅੱਜ ਉਹ ਜਿਸਮਾਨੀ ਤੌਰ ‘ਤੇ ਤਾਂ ਭਾਵੇਂ ਸਾਡੇ ਵਿੱਚ ਨਹੀਂ ਰਹੀ, ਪਰ ਚੇਤਿਆਂ ਵਿੱਚੋਂ ਦੂਰ ਨਹੀਂ ਜਾ ਸਕਦੀ। ਖ਼ਾਸਕਰ ਉਤਨੀ ਦੇਰ, ਜਿਤਨੀ ਦੇਰ ਤੱਕ ਸਾਫ਼-ਸੁਥਰੀ ਗਾਇਕੀ ਗਾਉਂਣ ਅਤੇ ਸੁਣਨ ਵਾਲੇ ਮੌਜੂਦ ਹਨ ।

ਰਣਜੀਤ ਸਿੰਘ ਪ੍ਰੀਤ
ਭਗਤਾ (ਬਠਿੰਡਾ)-151206
ਬੇ-ਤਾਰ;-9815707232

23/11/2012


  ਪੰਜਾਬ ਦੀ ਕੋਇਲ: ਸੁਰਿੰਦਰ ਕੌਰ
ਰਣਜੀਤ ਸਿੰਘ ਪ੍ਰੀਤ, ਬਠਿੰਡਾ
17 ਨਵੰਬਰ ਬਰਸੀ ’ਤੇ (ਬਿੰਦਰੱਖੀਆ)
ਤਿੜਕੇ ਘੜੇ ਦਾ ਪਾਣੀ
ਰਣਜੀਤ ਸਿੰਘ ਪ੍ਰੀਤ, ਬਠਿੰਡਾ
ਇੱਕ ਫਿਲਮ ਦਾ ਰੀਵਿਊ ਇਸ ਸਿਰਫਿਰੇ ਵੱਲੋਂ ਵੀ....।
ਮਨਦੀਪ ਖੁਰਮੀ ਹਿੰਮਤਪੁਰਾ, ਇੰਗਲੈਂਡ
25 ਅਕਤੂਬਰ ਬਰਸੀ ’ਤੇ
ਦਰਦ-ਇ-ਇਸ਼ਕ ਦੀ ਦਾਸਤਾਂ: ਸਾਹਿਰ ਲੁਧਿਆਣਵੀ
ਰਣਜੀਤ ਸਿੰਘ ਪ੍ਰੀਤ, ਬਠਿੰਡਾ
14 ਸਤੰਬਰ ਦੇ ਸ਼ਰਧਾਂਜਲੀ ਸਮਾਰੋਹ ਮੌਕੇ ਵਿਸ਼ੇਸ਼;
ਪਾਣੀ ਵਿੱਚ ਮਾਰਾਂ ਡੀਟਾਂ,ਹੁਣ ਮੁੱਕੀਆਂ ਉਡੀਕਾਂ; ਹਾਕਮ ਸੂਫ਼ੀ
ਰਣਜੀਤ ਸਿੰਘ ਪ੍ਰੀਤ, ਬਠਿੰਡਾ
ਨਾਟਕ ‘ਸੰਤਾਪ’ ਅਤੇ ‘ਸੋ ਕਿਉ ਮੰਦਾ ਆਖੀਐ’ ਦੀਆਂ ਪੇਸ਼ਕਾਰੀਆਂ 23 ਸਤੰਬਰ ਨੂੰ
ਕੁਲਜੀਤ ਸਿੰਘ ਜੰਜੂਆ, ਟਰਾਂਟੋ
ਹਾਕਮ ਸੂਫੀ ਵੀ ਇਸ ਸੰਸਾਰ ਨੂੰ ਸਦਾ ਲਈ ਅਲਵਿਦਾ ਕਹਿ ਗਏ
ਰਣਜੀਤ ਸਿੰਘ ਪ੍ਰੀਤ, ਬਠਿੰਡਾ
ਨਹੀਂ ਰਹੇ ਸ਼ੋਅਲੇ ਫ਼ਿਲਮ ਦੇ ਰਹੀਮ ਚਾਚਾ –ਏ.ਕੇ.ਹੰਗਲ
ਰਣਜੀਤ ਸਿੰਘ ਪ੍ਰੀਤ
13 ਮਈ ਬਰਸੀ ‘ਤੇ ਵਿਸ਼ੇਸ਼
ਸਦਾ ਬਹਾਰ ਗੀਤਾਂ ਦਾ ਰਚਣਹਾਰਾ ਨੰਦ ਲਾਲ ਨੂਰਪੁਰੀ
ਰਣਜੀਤ ਸਿੰਘ ਪ੍ਰੀਤ
31 ਜਨਵਰੀ ਬਰਸੀ ਤੇ  
ਸੂਰਤ-ਸੀਰਤ,ਸੁਰ-ਸੰਗੀਤ ਦਾ ਸੁਮੇਲ : ਸੁਰੱਈਆ
ਰਣਜੀਤ ਸਿੰਘ ਪ੍ਰੀਤ
ਗੀਤਕਾਰੀ ਦਾ ਯੁੱਗ ਅਤੇ ਦਰਵੇਸ਼ ਮੂਰਤ ਬਾਈ ‘ਦੇਵ ਥਰੀਕੇ ਵਾਲਾ’
ਸ਼ਿਵਚਰਨ ਜੱਗੀ ਕੁੱਸਾ
ਸੂਰਤ-ਸੀਰਤ ਦਾ ਸੁਮੇਲ ਸੀ ; ਅਦਾਕਾਰਾ ਕਲਪਨਾ ਮੋਹਨ
ਰਣਜੀਤ ਸਿੰਘ ਪ੍ਰੀਤ
ਬਿਖ਼ੜੇ ਰਾਹਾਂ ਦਾ ਪਾਂਧੀ ਸੀ- ਮੇਜਰ ਰਾਜਸਥਾਨੀ
ਰਣਜੀਤ ਸਿੰਘ ਪ੍ਰੀਤ
ਯਾਦਾਂ ਬਿਖ਼ੇਰ ਕੇ ਤੁਰ ਗਈ ਪੰਜਾਬੀ ਗਾਇਕਾ ਪੁਸ਼ਪਾ ਹੰਸ
ਰਣਜੀਤ ਸਿੰਘ ਪ੍ਰੀਤ
23 ਦਸੰਬਰ ਬਰਸੀ 'ਤੇ 
ਸੁਹਣੀ-ਸੁਰੀਲੀ-ਸੁਰ ਸੰਗੀਤ ਦਾ ਸੁਮੇਲ; ਮਲਕਾ-ਇ-ਤਰੰਨਮ ਨੂਰਜਹਾਂ
ਰਣਜੀਤ ਸਿੰਘ ਪ੍ਰੀਤ
ਤੁਰ ਗਏ ਦੀ ਉਦਾਸੀ ਏ
ਐ ਬਾਈ ਮਾਣਕ! ਅਲਵਿਦਾ ਤੇ ਆਖਰੀ ਸਲਾਮ!!

ਸ਼ਿਵਚਰਨ ਜੱਗੀ ਕੁੱਸਾ
ਮਧੁਬਾਲਾ 1951 ਵਿਚ
ਧੰਨਵਾਦ: ਰਵਿੰਦਰ ਰਵੀ
ਛੈਣੀਂ ਵਰਗੀ ਅਵਾਜ਼ ਦਾ ਮਾਲਕ ਬਾਈ ਕੁਲਦੀਪ ਮਾਣਕ
ਸ਼ਿਵਚਰਨ ਜੱਗੀ ਕੁੱਸਾ
ਕਵੀਸ਼ਰੀ ਦਾ ਥੰਮ੍ਹ-ਰਣਜੀਤ ਸਿੰਘ ਸਿੱਧਵਾਂ ਕਰਨੈਲ ਸਿੰਘ ਪਾਰਸ ਤੇ ਰਣਜੀਤ ਸਿੰਘ ਸਿੱਧਵਾਂ ਦੀ ਇਕ ਪੁਰਾਣੀ ਤਸਵੀਰ
ਅਲੀ ਰਾਜਪੁਰਾ
ਚਿੱਤਰਕਲਾ ਦਾ ਅਮਿੱਟ ਹਸਤਾਖਰ: ਅੱਛਰ ਸਿੰਘ
ਬਲਰਾਜ ਸਿੰਘ ਸਿੱਧੂ, ਯੂ. ਕੇ.
ਪਾਇਰੇਸੀ ਕਰਕੇ ਆਖ਼ਰੀ ਸਾਹਾਂ ’ਤੇ ਹਨ ਮਿਊਜ਼ਿਕ ਕੰਪਨੀਆਂ ਜਾਂ ‘ਪਾਇਰੇਸੀ ਲੱਕਵਾਗ੍ਰਸਤ’ ਮਿਊਜ਼ਿਕ ਕੰਪਨੀਆਂ ਆਖ਼ਰੀ ਸਾਹਾਂ ’ਤੇ
ਜਰਨੈਲ ਘੁਮਾਣ
ਤਪਦੇ ਹਿਰਦਿਆਂ ’ਤੇ ਕਣੀਆਂ ਦਾ ਅਹਿਸਾਸ ਕਰਵਾਉਂਦੀ ਸ਼ਾਇਰ ਚੌਹਾਨ ਦੀ ਐਲਬਮ – ਅੰਬਰ ਮੋੜ ਦਿਓ
ਰਘਵੀਰ ਸਿੰਘ ਚੰਗਾਲ
ਵਗਦੀ ਪਈ ਸਵਾਂਅ ਢੋਲਾ.. ਬਲਰਾਜ ਸਾਹਨੀ ਦੀਆਂ ਪ੍ਰੀਤਨਗਰ ਵਿਚ ਬਿਖਰੀਆਂ ਯਾਦਾਂ
ਜਤਿੰਦਰ ਸਿੰਘ ਔਲ਼ਖ

ਜਲਦ ਰਿਲੀਜ਼ ਹੋਣ ਜਾ ਰਹੀ ਹੈ-‘ਇੱਕ ਕੁੜੀ ਪੰਜਾਬ ਦੀ’
ਦਰਸ਼ਨ ਦਰਵੇਸ਼

ਅਦਾਕਾਰੀ ਦੇ ਜਨੂੰਨ ਦਾ ਨਾਂਅ–ਮਨਮੀਤ ਮਾਨ
ਦਰਸ਼ਨ ਦਰਵੇਸ਼
‘ਇੱਕ ਤੂੰ ਹੋਵੇਂ ਇੱਕ ਮੈਂ ਹੋਵਾਂ’ ਦੋਗਾਣ ਐਲਬਮ ਦੇ ਨਾਲ-ਸਰਦੂਲ ਤੇ ਨੂਰੀ
ਨਰਪਿੰਦਰ ਸਿੰਘ ਬੈਨੀਪਾਲ

‘ਪਰਖ ਦ ਟੈਸਟ’ ਲੈ ਕੇ ਹਾਜ਼ਰ ਹੋ ਰਿਹਾ ਹੈ-ਸੁਖਵਿੰਦਰ ਸੁੱਖੀ
ਨਰਪਿੰਦਰ ਸਿੰਘ ਬੈਨੀਪਾਲ

hore-arrow1gif.gif (1195 bytes)


Terms and Conditions
Privacy Policy
© 1999-2012, 5abi.com

www.5abi.com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਸਾਹਿਤ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

darya1.gif (3186 bytes)
©1999-2012, 5abi.com