WWW 5abi.com  ਪੰਨਿਆ ਵਿੱਚ ਸ਼ਬਦ ਭਾਲ (ਹਿੰਦਿਕ ਵਿਧੀ ਨਾਲ)
'ਰਿਪਲਾਈ ਟੂ ਟਰਾਲੀ' ਨਾਲ ਖੂਬ ਚਰਚਾ ਵਿਚ-
ਸੁਰੀਲੀ ਅਤੇ ਦਮਦਾਰ ਅਵਾਜ ਦੀ ਮਲਿਕਾ - ਜੋਤੀ ਕੋਹੇਨੂਰ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ

 


 

ਹਾਲ ਹੀ ਵਿਚ ਰੀਲੀਜ ਹੋਏ ਅਤੇ ਅੱਜ ਕਲ ਖੂਬ ਚਰਚਾ ਦਾ ਵਿਸ਼ਾ ਬਣੇ ਗੀਤ 'ਰਿਪਲਾਈ ਟੂ ਟਰਾਲੀ' ਦੀ ਸੁਰੀਲੀ ਅਤੇ ਦਮਦਾਰ ਅਵਾਜ ਦੀ ਮਲਿਕਾ, ਗਾਇਕਾ ਜੋਤੀ ਕੋਹੇਨੂਰ ਦੀ ਗਾਇਕੀ ਉਤੇ ਪੂਰਾ ਜੋਬਨ ਹੈ, ਅੱਜ ਦਿਨ। ਆਪਣੇ ਆਪ ਨੂੰ ਸਵ: ਗਾਇਕ ਅਮਰ ਸਿੰਘ ਚਮਕੀਲਾ ਜੀ ਦਾ ਫੈਨ ਦੱਸਣ ਵਾਲੀ ਇਹ ਚੁਲਬੁਲੀ ਗਾਇਕਾ ਦੱਸਦੀ ਹੈ ਕਿ ਉਸ ਨੂੰ ਅਮਰ ਸਿੰਘ ਚਮਕੀਲਾ ਅਤੇ ਅਮਰਜੋਤ ਕੌਰ ਦੀ ਅਵਾਜ 'ਚ ਰਿਕਾਰਡ ਹੋਏ ਗੀਤਾਂ ਵਿਚੋਂ ਲਗਭਗ 80 ਗੀਤ ਮੂੰਹ-ਜੁਬਾਨੀ ਯਾਦ ਹਨ। ਗਾਇਕੀ ਦਾ ਕਹਿਰਾਂ ਦਾ ਜਨੂੰਨ ਪਾਲਣ ਵਾਲੀ ਜੋਤੀ ਲਈ ਕਦੀ ਉਹ ਵੇਲਾ ਵੀ ਸਿਰ ਉਤੇ ਆ ਗਿਆ ਸੀ, ਜਦੋਂ ਬਾਲ-ਬਰੇਸੇ ਹੀ ਪਿਤਾ ਅਰਜਨ ਸਿੰਘ ਅਤੇ ਮਾਤਾ ਜਸਵੰਤ ਕੌਰ ਜੀ ਦਾ ਸਿਰ ਤੋਂ ਸਾਇਆ ਸਦੀਵੀ ਤੌਰ ਤੇ ਉਠ ਜਾਣ ਦੀ ਬਦ-ਕਿਸਮਤੀ ਵਜੋਂ ਉਸ ਨੂੰ ਆਪਣੀ ਗਾਇਕੀ ਦੇ ਸ਼ੌਕ ਨੂੰ ਪਾਲਣ ਵਿਚ ਰੁਕਾਵਟ ਆ ਬਣੀ ਸੀ। ਉਸ ਦਾ ਭਰਾ ਜਗਦੇਵ ਸਿੰਘ ਨਹੀ ਸੀ ਚਾਹੁੰਦਾ ਕਿ ਉਹ ਸਟੇਜਾਂ ਉਪਰ ਜਾਵੇ ਅਤੇ ਉਹ ਗਾਇਕੀ ਨੂੰ ਇਕ ਪੇਸ਼ੇ ਵਜੋਂ ਅਪਣਾਵੇ। ਇਹ ਤਾਂ ਉਸ ਨੂੰ ਉਸ ਦੀ ਭੈਣ ਰਣਜੀਤ ਕੌਰ ਦਾ ਨਿੱਘਾ ਸਾਥ, ਸਹਿਯੋਗ ਤੇ ਮਿਲਵਰਤਨ ਮਿਲਿਆ ਜਿਸ ਸਦਕਾ ਉਹ ਇਕ ਕੈਸਿਟ ਤੋਂ ਬਾਅਦ ਦੂਜੀ ਅਤੇ ਦੂਜੀ ਤੋਂ ਬਾਅਦ ਤੀਜੀ ਕੈਸਿਟਾਂ ਦੀ ਲੜੀ ਲਾਂਉਂਦੀ ਸੱਤ ਸਮੁੰਦਰੋਂ ਪਾਰਲੀ ਧਰਤ ਤਕ ਆਪਣੀ ਗਾਇਕੀ ਦੀਆਂ ਲਾ-ਜੁਵਾਬ ਪੈੜਾਂ ਛੱਡ ਆਈ। ਵਿਦੇਸ਼ ਦਾ ਸਫਲ ਚੱਕਰ ਲੱਗਣ ਤੋਂ ਬਾਅਦ ਜਦੋਂ ਗੀਤ-ਸੰਗੀਤ ਜਗਤ ਵਿਚ ਜੋਤੀ ਕੋਹੇਨੂਰ ਦਾ ਨਾਂਓਂ ਬੱਚੇ-ਬੱਚੇ ਦੇ ਜੁਬਾਨ ਉਤੇ ਚੜ੍ਹ ਗਿਆ ਤਾਂ ਆਖਰ ਭਰਾ ਨੂੰ ਵੀ ਉਸ ਦੀ ਗਾਇਕੀ ਕਬੂਲਣੀ ਹੀ ਪਈ।

ਪਟਿਆਲਾ ਸ਼ਹਿਰ ਦੀ ਜੰਮਪਲ, ਸੁਹਣੀ ਸੂਰਤ ਤੇ ਸੀਰਤ ਵਾਲੇ ਹਸੂ-ਹਸੂ ਕਰਦੇ ਚਿਹਰੇ ਵਾਲੀ ਜੋਤੀ ਕੋਹੇਨੂਰ ਨੇ ਸੰਗੀਤਕਾਰ ਹੈਰੀ ਬਾਠ ਤੋਂ ਬਕਾਇਦਾ ਸੰਗੀਤਕ ਵਿੱਦਿਆ ਹਾਸਲ ਕਰਨ ਉਪਰੰਤ ਕੈਸਿਟ-ਕਲਚਰ ਵਿਚ ਨਰੋਏ ਕਦਮੀ ਪੈਰ ਧਰਿਆ। ਉਸ ਦੀ ਪਹਿਲੀ ਡਿਯੂਟ ਕੈਸਿਟ ਸੀ, ਗੀਤਕਾਰ ਤੇ ਗਾਇਕ ਜਿੰਦ ਸੰਧੂ ਨਾਲ 'ਦੱਸ ਕੀ ਕਰੀਏ।'

ਇਕ ਬਾਰ ਕੈਸਿਟ-ਕਲਚਰ ਵਿਚ ਪ੍ਰਵੇਸ਼ ਕਰਨ ਉਪਰੰਤ ਮੁੜ ਉਸਨੇ ਪਿੱਛੇ ਵੱਲ ਨਹੀ ਤੱਕਿਆ। ਉਪਰੋ-ਥਲੀ ਕਈ ਕੈਸਿਟਾਂ ਮਾਰਕੀਟ ਵਿਚ ਸੁੱਟੀਆਂ, ਜਿਨ੍ਹਾਂ ਵਿਚੋਂ 'ਰੰਗ 'ਚ ਭੰਗ' (ਗੁਰਜੀਤ ਬੱਲੀ ਸਮਾਣਾ ਨਾਲ), 'ਪੇਂਡੂ ਜੱਟ ਪੱਲੇ ਪੈ ਗਿਆ' (ਭੁਪਿੰਦਰ ਸੁੱਖ ਨਾਲ) ਅਤੇ 'ਅੜੀਆਂ ਨਾ ਕਰ ਜੀਜਾ' ਆਦਿ ਵਿਸ਼ੇਸ਼ ਵਰਣਨ ਯੋਗ ਕੈਸਿਟਾਂ ਹਨ। ਹੁਣ ਗੀਤ 'ਰਿਪਲਾਈ ਟੂ ਟਰਾਲੀ' ਤੋਂ ਬਾਅਦ ਜਲਦੀ ਹੀ 'ਨੋਟ ਬੁੱਕ' ਅਤੇ 'ਰੈਡੱ ਲਾਈਟ' ਰੀਲੀਜ ਹੋਣ ਜਾ ਰਹੇ ਹਨ, ਉਸ ਦੇ ਰਿਕਾਰਡ ਹੋਏ ਗੀਤ।

ਇਕ ਸਵਾਲ ਦਾ ਜੁਵਾਬ ਦਿੰਦਿਆਂ ਕੋਹੇਨੂਰ ਨੇ ਦੱਸਿਆ ਕਿ ਉਹ ਹੁਣ ਤੱਕ ਨਾਮਵਰ ਗੀਤਕਾਰ ਰਾਜੂ ਨਾਹਰ, ਬੰਟੀ ਬੈਂਸ, ਜਿੰਦ ਸੰਧੂ, ਸ਼ੇਰ ਭਗਤ ਪੁਰਾ, ਸੁਖਵਿੰਦਰ ਧਨੇਠਾ, ਸੁਰਜੀਤ ਬਾਮਣਮਾਜਰਾ ਅਤੇ ਦਰਸ਼ਨ ਦੌਲਤ ਪੁਰ ਆਦਿ ਦੇ ਗੀਤਾਂ ਨੂੰ ਅਲੀ ਅਕਬਰ, ਹੈਰੀ ਬਾਠ, ਰਾਜ ਸੰਗਰੂਰ, ਕੁਲਦੀਪ ਪਟਿਆਲਾ ਅਤੇ ਸਰਗਮ ਸੂਰੀ ਆਦਿ ਜਿਹੇ ਸੁਪ੍ਰਸਿੱਧ ਸੰਗੀਤਕਾਰਾਂ ਦੀਆਂ ਲਾ-ਜੁਵਾਬ ਸੰਗੀਤਕ ਧੁਨਾਂ ਵਿਚ ਪ੍ਰੋ-ਕੇ ਸਰੋਤਿਆਂ ਦੀ ਕਚਹਿਰੀ 'ਚ ਪੇਸ਼ ਕਰ ਚੁੱਕੀ ਹੈ।

ਸ਼ਾਲ੍ਹਾ ! ਸੱਭਿਆਚਾਰਕ ਮੇਲਿਆਂ ਦੀ ਸ਼ਾਨ, ਨੌ-ਜਵਾਨ ਪੀੜ੍ਹੀ ਦੀ ਮਨ-ਪਸੰਦ ਗਾਇਕਾ ਜੋਤੀ ਕੋਹੇਨੂਰ, ਆਪਣੀ ਬੁਲੰਦ ਗਾਇਕੀ ਨਾਲ ਕੋਹੇਨੂਰ ਹੀਰੇ ਦੀ ਤਰਾਂ ਗਾਇਕੀ-ਜਗਤ ਵਿਚ ਚਮਕ ਉਠੇ, ਦਿਲੀ ਦੁਆ ਹੈ, ਇਸ ਕਲਮ ਦੀ! ਅਮੀਨ!


- ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ (9876428641)
ਸੰਪਰਕ: ਜੋਤੀ ਕੋਹੇਨੂਰ, ਪਟਿਆਲਾ 9888438983

28/10/2016

  ਸੁਰੀਲੀ ਅਤੇ ਦਮਦਾਰ ਅਵਾਜ ਦੀ ਮਲਿਕਾ --ਜੋਤੀ ਕੋਹੇਨੂਰ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਪੰਜਾਬੀ ਫਿਲਮਾਂ ਦੀ ਉਭਰਦੀ ਖੂਬਸੂਰਤ ਲੇਖਿਕਾ ਤੇ ਅਦਾਕਾਰਾ ਗੁਰਪ੍ਰੀਤ ਸਰਾਂ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਭੁੱਲੇ ਵਿਸਰੇ ਕਲਾਕਾਰ
ਸਮਾਜਿਕ ਸਰੋਕਾਰਾਂ ਅਤੇ ਪੰਜਾਬੀ ਪਰਿਵਾਰਾਂ ਦੇ ਗਾਇਕ: ਪੰਡਿਤ ਜੱਗੀ
ਉਜਾਗਰ ਸਿੰਘ, ਪਟਿਆਲਾ
'ਮਹਿੰਗੇ ਮੁੱਲ ਦੇ ਹੰਝੂ' ਦਾ ਰਚੇਤਾ-- ਜਸਪਾਲ ਵਧਾਈਆਂ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਗੀਤਕਾਰੀ ਦਾ ਬਾਦਸ਼ਾਹ -ਲਾਲ ਸਿੰਘ ਲਾਲੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਸਮਾਜਿਕਤਾ ਦੇ ਗੀਤ ਲਿਖਣ ਵਾਲਾ ਗੀਤਕਾਰ- ਰਮਨ ਕੱਦੋਂ
ਉਜਾਗਰ ਸਿੰਘ, ਪਟਿਆਲਾ
ਗੀਤਕਾਰੀ ਦਾ ਖੂਬਸੂਰਤ ਕਲਮੀ-ਚਸ਼ਮਾ - ਰਾਜੂ ਨਾਹਰ ਬਾਸੀਆਂ ਬੈਦਵਾਣ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਪੰਜਾਬੀ ਗਾਇਕੀ ਵਿੱਚ ਇੱਕ ਨਵਾਂ ਦਮਦਾਰ ਚਿਹਰਾ - ਸੈਫ਼ੀ ਸੇਖੋਂ
ਹਰਬੰਸ ਬੁੱਟਰ ਕੈਨੇਡਾ
ਪੰਜਾਬੀ ਕਦਰਾਂ ਕੀਮਤਾਂ ਦਾ ਪਹਿਰੇਦਾਰ ਗੀਤਕਾਰ: ਗੈਰੀ ਟਰਾਂਟੋ ਹਠੂਰ
ਉਜਾਗਰ ਸਿੰਘ, ਪਟਿਆਲਾ
ਗਾਇਕੀ, ਸੰਗੀਤਕਾਰੀ ਤੇ ਅਦਾਕਾਰੀ ਦਾ ਖੂਬਸੂਰਤ ਮੁਜੱਸਮਾ- ਮਨੀ ਔਜਲਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਅੱਥਰੇ ਬਲਦ ਵਾਂਗ ਲੀਹ ਪਾੜ ਕੇ ਨਵੀਂ ਲੀਹ ਬਨਾਉਣ ਵਾਲਾ ਜਨੂੰਨੀ ਅਦਾਕਾਰ ਹੈ ਹਰਸ਼ਰਨ ਸਿੰਘ
ਮਨਦੀਪ ਖੁਰਮੀ ਹਿੰਮਤਪੁਰਾ, ਯੂ ਕੇ 
24 ਜਨਵਰੀ ਨੂੰ ਅੰਤਮ ਅਰਦਾਸ ਦੇ ਮੌਕੇ ‘ਤੇ
ਸਾਫ ਸੁਥਰੀ ਗਾਇਕੀ ਦੀ ਮਾਲਕ: ਮਨਪ੍ਰੀਤ ਅਖ਼ਤਰ
ਉਜਾਗਰ ਸਿੰਘ, ਪਟਿਆਲਾ
ਵਰਸੀ ਤੇ ਵਿਸ਼ੇਸ਼
ਨਈਂਓ ਲੱਭਣੇ ਲਾਲ ਗੁਆਚੇ
ਜਸਵਿੰਦਰ ਪੂਹਲੀ, ਬਠਿੰਡਾ
ਰੂਹ ਨੂੰ ਸਕੂਨ ਦੇਣ ਵਾਲਾ ਸੁਰੀਲਾ ਫ਼ਨਕਾਰ "ਵਨੀਤ ਸ਼ਰਾਫਤ"
ਗੁਰਪ੍ਰੀਤ ਬੱਲ, ਰਾਜਪੁਰਾ
ਬਲਾਤਕਾਰ ਪੀੜਤਾਂ ਦੇ ਹੱਕ ਬਾਰੇ ਗੱਲ ਕਰੇਗੀ ਬਲਰਾਜ ਸਿੱਧੂ ਦੀ ਲਘੂ ਫ਼ਿਲਮ “ਜਿੰਦਰਾ”
ਸੁਰਜੀਤ ਜੱਸਲ, ਫ਼ਿਲਮ ਪੱਤਰਕਾਰ
ਸੈਮੂਅਲ ਜੌਹਨ ਦੇ ਨਾਟਕਾਂ ਦੀ ਇਕ ਹੋਰ ਕਾਮਯਾਬ ਪੇਸ਼ਕਾਰੀ
ਨਵਦੀਪ ਸਿੱਧੂ, ਕਨੇਡਾ
ਪੂਰਨ ਸਿੰਘ ਪਾਂਧੀ ਦੀ ‘ਸੰਗੀਤ ਦੀ ਦੁਨੀਆਂ’
ਉਜਾਗਰ ਸਿੰਘ, ਪਟਿਆਲਾ
ਦੋਗਾਣਾ ਗਾਇਕੀ ਦਾ ਸਿਖਰ: ਮੁਹੰਮਦ ਸਦੀਕ
ਜਸਵਿੰਦਰ ਪੂਹਲੀ, ਬਠਿੰਡਾ
ਅਫ਼ਸੋਸ ਕਿ ਉਸਾਰੂ ਗਾਇਕੀ ਬਦਲੇ ਮਿਲੇ ਸਨਮਾਨ ਮਾਹਲੇ ਦੇ ਢਿੱਡ ਦੀ ਭੁੱਖ ਨਹੀਂ ਮਿਟਾ ਸਕੇ
ਮਨਦੀਪ ਖੁਰਮੀ ਹਿੰਮਤਪੁਰਾ, ਯੂ ਕੇ
ਫੱਕਰ ਕਲਾਕਾਰ ਸੀ ਪ੍ਰਿਥਵੀ ਰਾਜ ਕਪੂਰ
ਹਰਬੀਰ ਸਿੰਘ ਭੰਵਰ, ਲੁਧਿਆਣਾ
ਨਵਤੇਜ ਸੰਧੂ ਦੀ ਦਾਨਿਸ਼ਵਰਾਂ ਦੇ ਮਨਾਂ ‘ਚ ਸੁਆਲ ਬੀਜਦੀ ਫਿਲਮ “ਕੰਬਦੀ ਡਿਓੜੀ”
ਐੱਸ ਬਲਵੰਤ, ਯੂ ਕੇ 
'ਦ ਬਲੱਡ ਸਟਰੀਟ' ਦੇਸ਼ ਦੀ ਹਰ ਉਸ ਗਲ਼ੀ ਦੀ ਕਹਾਣੀ ਹੈ, ਜਿਸਨੇ ਆਪਣੇ ਹੀ ਦੇਸ਼ ਅੰਦਰ ਰਫ਼ਿਊਜ਼ੀ ਹੋਣ ਵਰਗਾ ਸੰਤਾਪ ਭੋਗਿਆ ਹੈ – ਦਰਸ਼ਨ ਦਰਵੇਸ਼
ਭੂਪਿੰਦਰ ਪੰਨ੍ਹੀਵਾਲੀਆ (ਪੱਤਰਕਾਰ), ਪੰਜਾਬ
ਭਾਰਤ ਦੀ ਨਿਰਤ ਕਲਾ: ਪਰੰਪਰਾ ਤੇ ਮਹੱਤਵ
ਡਾ. ਰਵਿੰਦਰ ਕੌਰ ਰਵੀ, ਪਟਿਆਲਾ
ਸੂਖਮ ਭਾਵਨਾਵਾਂ ਦਾ ਪ੍ਰਤੀਕ ਲੋਕ ਸੰਗੀਤ
ਡਾ. ਰਵਿੰਦਰ ਕੌਰ ਰਵੀ, ਪਟਿਆਲਾ
ਪੰਜਾਬੀ ਸਿਨੇਮੇ ਵਿਚ ਨਵੇਂ ਮੋੜ ਅਤੇ ਮੀਲ ਪੱਥਰ ਦਾ ਨਾਮ ਹੈ ਫ਼ਿਲਮ "ਪੰਜਾਬ 1984"
ਹਰਦੀਪ ਮਾਨ ਜਮਸ਼ੇਰ ਅਸਟਰੀਆ
ਪੰਜਾਬ ਦੀ ਸੂਫ਼ੀ ਸੰਗੀਤ ਪਰੰਪਰਾ
ਡਾ. ਰਵਿੰਦਰ ਕੌਰ ਰਵੀ, ਪਟਿਆਲਾ
ਭਾਰਤੀ ਸੰਗੀਤ ਪਰੰਪਰਾ ਦੀਆਂ ਕੁਝ ਪੁਰਾਤਨ ਗਾਇਨ ਸ਼ੈਲੀਆਂ
ਡਾ. ਰਵਿੰਦਰ ਕੌਰ ਰਵੀ, ਪਟਿਆਲਾ
ਫ਼ਿਲਮੀ ਸੰਗੀਤ ਦੇ ਮਹਾਨ ਪਿੱਠਵਰਤੀ ਗਾਇਕ ਮੰਨਾ ਡੇ
ਡਾ. ਰਵਿੰਦਰ ਕੌਰ ਰਵੀ, ਪਟਿਆਲਾ
4 ਦਸੰਬਰ ਬਰਸੀ ’ਤੇ
ਸਦਾ ਬਹਾਰ ਫ਼ਿਲਮੀ ਅਦਾਕਾਰ ਸੀ ; ਦੇਵਾ ਆਨੰਦ
ਰਣਜੀਤ ਸਿੰਘ ਪ੍ਰੀਤ, ਬਠਿੰਡਾ
ਪੰਜਾਬੀ ਲੋਕ ਗੀਤਾਂ ਦਾ ਪ੍ਰਕਾਸ਼ ਵੰਡਣ ਵਾਲੀ ਪ੍ਰਕਾਸ਼ ਕੌਰ
ਰਣਜੀਤ ਸਿੰਘ ਪ੍ਰੀਤ, ਬਠਿੰਡਾ
29 ਅਕਤੂਬਰ ਲਈ
ਪੰਜਾਬੀ ਨਾਟਕ ਦੀ ਨਕੜਦਾਦੀ: ਨੌਰਾ ਰਿਚਰਡ
ਰਣਜੀਤ ਸਿੰਘ ਪ੍ਰੀਤ, ਬਠਿੰਡਾ
ਮਲਕਾ-ਇ-ਗ਼ਜ਼ਲ: ਬੇਗ਼ਮ ਅਖ਼ਤਰ
ਰਣਜੀਤ ਸਿੰਘ ਪ੍ਰੀਤ, ਬਠਿੰਡਾ
ਵਿਸ਼ੇਸ਼ ਮੁਲਾਕਾਤ
ਲੋਕ ਗਾਇਕ ਬਲਧੀਰ ਮਾਹਲਾ- ਜਿਸਨੇ ਗਾਇਨ ਕਲਾ ਨਾਲ ਦਗਾ ਨਹੀਂ ਕੀਤਾ, ਪਰ..?
ਮੁਲਾਕਾਤੀ: ਮਨਦੀਪ ਖੁਰਮੀ ਹਿੰਮਤਪੁਰਾ
ਕੈਨੇਡਾ ਡੇਅ ਨੂੰ ਸਮਰਪਿਤ ਐਲਬਮ ‘ਸਾਡਾ ਦੇਸ਼ ਕੈਨੇਡਾ‘ ਜਲਦੀ ਹੋਵੇਗੀ ਰਿਲੀਜ਼
ਕੁਲਜੀਤ ਸਿੰਘ, ਜੰਜੂਆ, ਟੋਰਾਂਟੋ
ਔਜਲਾ ਇਨੋਵੇਸ਼ਨ ਇੰਕ ਦੀ ਪੇਸ਼ਕਸ਼ "ਆਬ"
ਜੋਗਿੰਦਰ ਸੰਘੇੜਾ, ਕਨੇਡਾ
ਸਮਾਜਕ ਕਦਰਾਂ ਕੀਮਤਾਂ ਦਾ ਗੀਤਕਾਰ ਤੇ ਗਾਇਕ ਗੁਰਮਿੰਦਰ ਗੁਰੀ
ਉਜਾਗਰ ਸਿੰਘ, ਅਮਰੀਕਾ
‘ਸਾਡਾ ਹੱਕ’ ਤੇ ਪਾਬੰਧੀ ਲਾ ਕੇ ਪੰਜਾਬ ਸਰਕਾਰ ਨੇ ਕੀਤਾ ਲੋਕਾਂ ਦੀ ਭਾਵਨਾਵਾਂ ਦਾ ਕਤਲ
ਬਲਵਿੰਦਰ ਸਿੰਘ ਚਾਹਲ ‘ਮਾਧੋ ਝੰਡਾ’, ਇਟਲੀ

ਨੋਰਾ ਰਿੱਚਰਡਜ਼: ਆਇਰਲੈਂਡ ਦੀ ਪੰਜਾਬਣ
ਹਰਬੀਰ ਸਿੰਘ ਭੰਵਰ, ਲੁਧਿਆਣਾ

ਛੋਟੀ ਉਮਰ ਦੀ ਵੱਡੀ ਚਿਤਰਕਾਰਾ; ਅੰਮ੍ਰਿਤਾ ਸ਼ੇਰਗਿੱਲ
ਰਣਜੀਤ ਸਿੰਘ ਪ੍ਰੀਤ, ਬਠਿੰਡਾ

ਸਮਾਜ ਦੇ ਪ੍ਰੰਪਰਾਵਾਦੀ ਅਸੂਲਾਂ ਨੂੰ ਟਿੱਚ ਸਮਝਣ ਵਾਲੀ; ਪਰਵੀਨ ਬਾਬੀ
ਰਣਜੀਤ ਸਿੰਘ ਪ੍ਰੀਤ, ਬਠਿੰਡਾ
4 ਜਨਵਰੀ 2012 ਨੂੰ ਚੱਲ ਵਸੀ ਸੀ
ਸੀਰਤ-ਸੂਰਤ ਦਾ ਸੁਮੇਲ ਸੀ : ਕਲਪਨਾ ਮੋਹਨ
ਰਣਜੀਤ ਸਿੰਘ ਪ੍ਰੀਤ, ਬਠਿੰਡਾ
30 ਨਵੰਬਰ ਪਹਿਲੀ ਬਰਸੀ ‘ਤੇ
ਲੋਕ ਗਾਥਾਵਾਂ ਦਾ ਸਿਰਨਾਵਾਂ: ਕੁਲਦੀਪ ਮਾਣਕ
ਰਣਜੀਤ ਸਿੰਘ ਪ੍ਰੀਤ, ਬਠਿੰਡਾ
ਪੰਜਾਬ ਦੀ ਕੋਇਲ: ਸੁਰਿੰਦਰ ਕੌਰ
ਰਣਜੀਤ ਸਿੰਘ ਪ੍ਰੀਤ, ਬਠਿੰਡਾ
17 ਨਵੰਬਰ ਬਰਸੀ ’ਤੇ (ਬਿੰਦਰੱਖੀਆ)
ਤਿੜਕੇ ਘੜੇ ਦਾ ਪਾਣੀ
ਰਣਜੀਤ ਸਿੰਘ ਪ੍ਰੀਤ, ਬਠਿੰਡਾ
ਇੱਕ ਫਿਲਮ ਦਾ ਰੀਵਿਊ ਇਸ ਸਿਰਫਿਰੇ ਵੱਲੋਂ ਵੀ....।
ਮਨਦੀਪ ਖੁਰਮੀ ਹਿੰਮਤਪੁਰਾ, ਇੰਗਲੈਂਡ
25 ਅਕਤੂਬਰ ਬਰਸੀ ’ਤੇ
ਦਰਦ-ਇ-ਇਸ਼ਕ ਦੀ ਦਾਸਤਾਂ: ਸਾਹਿਰ ਲੁਧਿਆਣਵੀ
ਰਣਜੀਤ ਸਿੰਘ ਪ੍ਰੀਤ, ਬਠਿੰਡਾ
14 ਸਤੰਬਰ ਦੇ ਸ਼ਰਧਾਂਜਲੀ ਸਮਾਰੋਹ ਮੌਕੇ ਵਿਸ਼ੇਸ਼;
ਪਾਣੀ ਵਿੱਚ ਮਾਰਾਂ ਡੀਟਾਂ,ਹੁਣ ਮੁੱਕੀਆਂ ਉਡੀਕਾਂ; ਹਾਕਮ ਸੂਫ਼ੀ
ਰਣਜੀਤ ਸਿੰਘ ਪ੍ਰੀਤ, ਬਠਿੰਡਾ
ਨਾਟਕ ‘ਸੰਤਾਪ’ ਅਤੇ ‘ਸੋ ਕਿਉ ਮੰਦਾ ਆਖੀਐ’ ਦੀਆਂ ਪੇਸ਼ਕਾਰੀਆਂ 23 ਸਤੰਬਰ ਨੂੰ
ਕੁਲਜੀਤ ਸਿੰਘ ਜੰਜੂਆ, ਟਰਾਂਟੋ
ਹਾਕਮ ਸੂਫੀ ਵੀ ਇਸ ਸੰਸਾਰ ਨੂੰ ਸਦਾ ਲਈ ਅਲਵਿਦਾ ਕਹਿ ਗਏ
ਰਣਜੀਤ ਸਿੰਘ ਪ੍ਰੀਤ, ਬਠਿੰਡਾ
ਨਹੀਂ ਰਹੇ ਸ਼ੋਅਲੇ ਫ਼ਿਲਮ ਦੇ ਰਹੀਮ ਚਾਚਾ –ਏ.ਕੇ.ਹੰਗਲ
ਰਣਜੀਤ ਸਿੰਘ ਪ੍ਰੀਤ
13 ਮਈ ਬਰਸੀ ‘ਤੇ ਵਿਸ਼ੇਸ਼
ਸਦਾ ਬਹਾਰ ਗੀਤਾਂ ਦਾ ਰਚਣਹਾਰਾ ਨੰਦ ਲਾਲ ਨੂਰਪੁਰੀ
ਰਣਜੀਤ ਸਿੰਘ ਪ੍ਰੀਤ
31 ਜਨਵਰੀ ਬਰਸੀ ਤੇ  
ਸੂਰਤ-ਸੀਰਤ,ਸੁਰ-ਸੰਗੀਤ ਦਾ ਸੁਮੇਲ : ਸੁਰੱਈਆ
ਰਣਜੀਤ ਸਿੰਘ ਪ੍ਰੀਤ
ਗੀਤਕਾਰੀ ਦਾ ਯੁੱਗ ਅਤੇ ਦਰਵੇਸ਼ ਮੂਰਤ ਬਾਈ ‘ਦੇਵ ਥਰੀਕੇ ਵਾਲਾ’
ਸ਼ਿਵਚਰਨ ਜੱਗੀ ਕੁੱਸਾ
ਸੂਰਤ-ਸੀਰਤ ਦਾ ਸੁਮੇਲ ਸੀ ; ਅਦਾਕਾਰਾ ਕਲਪਨਾ ਮੋਹਨ
ਰਣਜੀਤ ਸਿੰਘ ਪ੍ਰੀਤ
ਬਿਖ਼ੜੇ ਰਾਹਾਂ ਦਾ ਪਾਂਧੀ ਸੀ- ਮੇਜਰ ਰਾਜਸਥਾਨੀ
ਰਣਜੀਤ ਸਿੰਘ ਪ੍ਰੀਤ
ਯਾਦਾਂ ਬਿਖ਼ੇਰ ਕੇ ਤੁਰ ਗਈ ਪੰਜਾਬੀ ਗਾਇਕਾ ਪੁਸ਼ਪਾ ਹੰਸ
ਰਣਜੀਤ ਸਿੰਘ ਪ੍ਰੀਤ
23 ਦਸੰਬਰ ਬਰਸੀ 'ਤੇ 
ਸੁਹਣੀ-ਸੁਰੀਲੀ-ਸੁਰ ਸੰਗੀਤ ਦਾ ਸੁਮੇਲ; ਮਲਕਾ-ਇ-ਤਰੰਨਮ ਨੂਰਜਹਾਂ
ਰਣਜੀਤ ਸਿੰਘ ਪ੍ਰੀਤ
ਤੁਰ ਗਏ ਦੀ ਉਦਾਸੀ ਏ
ਐ ਬਾਈ ਮਾਣਕ! ਅਲਵਿਦਾ ਤੇ ਆਖਰੀ ਸਲਾਮ!!

ਸ਼ਿਵਚਰਨ ਜੱਗੀ ਕੁੱਸਾ
ਮਧੁਬਾਲਾ 1951 ਵਿਚ
ਧੰਨਵਾਦ: ਰਵਿੰਦਰ ਰਵੀ
ਛੈਣੀਂ ਵਰਗੀ ਅਵਾਜ਼ ਦਾ ਮਾਲਕ ਬਾਈ ਕੁਲਦੀਪ ਮਾਣਕ
ਸ਼ਿਵਚਰਨ ਜੱਗੀ ਕੁੱਸਾ
ਕਵੀਸ਼ਰੀ ਦਾ ਥੰਮ੍ਹ-ਰਣਜੀਤ ਸਿੰਘ ਸਿੱਧਵਾਂ ਕਰਨੈਲ ਸਿੰਘ ਪਾਰਸ ਤੇ ਰਣਜੀਤ ਸਿੰਘ ਸਿੱਧਵਾਂ ਦੀ ਇਕ ਪੁਰਾਣੀ ਤਸਵੀਰ
ਅਲੀ ਰਾਜਪੁਰਾ
ਚਿੱਤਰਕਲਾ ਦਾ ਅਮਿੱਟ ਹਸਤਾਖਰ: ਅੱਛਰ ਸਿੰਘ
ਬਲਰਾਜ ਸਿੰਘ ਸਿੱਧੂ, ਯੂ. ਕੇ.
ਪਾਇਰੇਸੀ ਕਰਕੇ ਆਖ਼ਰੀ ਸਾਹਾਂ ’ਤੇ ਹਨ ਮਿਊਜ਼ਿਕ ਕੰਪਨੀਆਂ ਜਾਂ ‘ਪਾਇਰੇਸੀ ਲੱਕਵਾਗ੍ਰਸਤ’ ਮਿਊਜ਼ਿਕ ਕੰਪਨੀਆਂ ਆਖ਼ਰੀ ਸਾਹਾਂ ’ਤੇ
ਜਰਨੈਲ ਘੁਮਾਣ
ਤਪਦੇ ਹਿਰਦਿਆਂ ’ਤੇ ਕਣੀਆਂ ਦਾ ਅਹਿਸਾਸ ਕਰਵਾਉਂਦੀ ਸ਼ਾਇਰ ਚੌਹਾਨ ਦੀ ਐਲਬਮ – ਅੰਬਰ ਮੋੜ ਦਿਓ
ਰਘਵੀਰ ਸਿੰਘ ਚੰਗਾਲ
ਵਗਦੀ ਪਈ ਸਵਾਂਅ ਢੋਲਾ.. ਬਲਰਾਜ ਸਾਹਨੀ ਦੀਆਂ ਪ੍ਰੀਤਨਗਰ ਵਿਚ ਬਿਖਰੀਆਂ ਯਾਦਾਂ
ਜਤਿੰਦਰ ਸਿੰਘ ਔਲ਼ਖ

ਜਲਦ ਰਿਲੀਜ਼ ਹੋਣ ਜਾ ਰਹੀ ਹੈ-‘ਇੱਕ ਕੁੜੀ ਪੰਜਾਬ ਦੀ’
ਦਰਸ਼ਨ ਦਰਵੇਸ਼

ਅਦਾਕਾਰੀ ਦੇ ਜਨੂੰਨ ਦਾ ਨਾਂਅ–ਮਨਮੀਤ ਮਾਨ
ਦਰਸ਼ਨ ਦਰਵੇਸ਼
‘ਇੱਕ ਤੂੰ ਹੋਵੇਂ ਇੱਕ ਮੈਂ ਹੋਵਾਂ’ ਦੋਗਾਣ ਐਲਬਮ ਦੇ ਨਾਲ-ਸਰਦੂਲ ਤੇ ਨੂਰੀ
ਨਰਪਿੰਦਰ ਸਿੰਘ ਬੈਨੀਪਾਲ

‘ਪਰਖ ਦ ਟੈਸਟ’ ਲੈ ਕੇ ਹਾਜ਼ਰ ਹੋ ਰਿਹਾ ਹੈ-ਸੁਖਵਿੰਦਰ ਸੁੱਖੀ
ਨਰਪਿੰਦਰ ਸਿੰਘ ਬੈਨੀਪਾਲ

hore-arrow1gif.gif (1195 bytes)


Terms and Conditions
Privacy Policy
© 1999-2012, 5abi.com

www.5abi.com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਸਾਹਿਤ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

darya1.gif (3186 bytes)
©1999-2012, 5abi.com