'ਡਿਪਲੋਮਾ ਇਨ ਵੈਟਰਨਰੀ ਸਾਇੰਸ ਕਰਨ
ਉਪਰੰਤ ਪਸ਼ੂ ਪਾਲਣ ਵਿਭਾਗ ਵਿੱਚ ਅੱਜ ਕਲ ਬਤੌਰ ਵੈਟਰਨਰੀ ਇੰਸਪੈਕਟਰ
ਸੇਵਾ ਨਿਭਾਅ ਰਿਹਾ ਗੁਰਪ੍ਰੀਤ ਧਾਲੀਵਾਲ,
ਥੀਏਟਰ ਦੇ ਸਫ਼ਰ 'ਤੇ ਚੱਲਦਿਆਂ ਹੁਣ ਤੱਕ
300 ਨਾਟਕਾਂ 'ਚ ਕਿਰਦਾਰ ਨਿਭ ਚੁੱਕਾ ਹੈ। ਬਹੁਤਿਆਂ ਨਾਟਕਾਂ ਵਿੱਚ ਤਾਂ ਮੁੱਖ
ਕਿਰਦਾਰ ਉਸ ਦਾ ਹੀ ਹੁੰਦਾ ਹੈ। ਉਸ ਨੇ, 'ਬਾਈ ਜੀ ਤੁਸੀਂ ਘੈਂਟ ਹੋ' ਅਤੇ 'ਨੋ ਟੀ
ਜੱਟਸ' ਫਿਲਮਾਂ ਅਤੇ 'ਪਰਉਪਕਾਰੀ ਭਾਈ ਘੱਨਈਆ ਜੀ', 'ਕੇਸ ਨਾ ਕਟਾਇਓ', 'ਦੀਵਾ ਬਲੇ'
ਅਤੇ 'ਪਾਲੀ' ਆਦਿ ਟੈਲੀਫਿਲਮਾਂ 'ਚ ਵੀ ਸ਼ਾਨਦਾਰ ਤੇ ਜਾਨਦਾਰ ਕਿਰਦਾਰ ਨਿਭਾਇਆ ਹੈ।
ਇੱਥੇ ਹੀ ਬਸ ਨਹੀਂ, ਉਸ ਨੇ ਪੰਜਾਬੀ ਗੀਤਾਂ ਦੇ ਨਾਲ-ਨਾਲ ਹਰਿਆਣਵੀ ਗੀਤਾਂ 'ਚ ਵੀ
ਕਿਰਦਾਰ ਨਿਭਾਇਆ ਹੈ।
ਜਿਲਾ ਫਤਿਹਗੜ ਸਾਹਿਬ ਦੇ ਪਿੰਡ ਕਲੌੜ ਦੇ ਵਸਨੀਕ ਸ੍ਰੀ ਰਾਮ (ਪਿਤਾ) ਦੇ ਗ੍ਰਹਿ
ਵਿਖੇ, ਸ੍ਰੀਮਤੀ ਮਨਜੀਤ ਕੌਰ (ਮਾਤਾ) ਦੀ ਪਾਕ ਕੁੱਖੋਂ 1980 ਨੂੰ ਜਨਮੇ ਗੁਰਪ੍ਰੀਤ
ਧਾਲੀਵਾਲ ਨੇ ਦੱਸਿਆ ਕਿ ਉਸ ਨੂੰ ਬਚਪਨ ਤੋਂ ਹੀ ਥੀਏਟਰ
ਕਰਨ ਦੀ ਅਤੇ ਕਵਿਤਾਵਾਂ ਲਿਖਣ ਦੀ ਚੇਟਕ ਲੱਗ
ਗਈ ਸੀ। ਉਸ ਨੇ ਪਹਿਲੀ ਵਾਰ 2005 'ਚ ਥੀਏਟਰ ਪ੍ਰੋਗਰਾਮ ਵਿੱਚ ਭਾਗ ਲਿਆ। ਉਦੋਂ ਤੋਂ
ਹੁਣ ਤੱਕ ਉਹ ਥੀਏਟਰ ਦੇ ਸਫ਼ਰ ਤੇ
ਚੱਲਦਿਆਂ ਕਾਮਯਾਬੀ ਭਰੀਆਂ ਸ਼ਲਾਘਾਯੋਗ ਪਲਾਂਘਾਂ ਪੁੱਟਦਿਆਂ ਲਗਾਤਾਰ ਅੱਗੇ ਵਧ ਰਿਹਾ
ਹੈ।
ਗੁਰਪ੍ਰੀਤ ਨੂੰ ਥੀਏਟਰ ਦਾ ਮੁੱਖ
ਸ਼ੌਕ ਹੋਣ ਕਾਰਨ, ਉਹ ਪੰਜਾਬੀ ਭਾਸ਼ਾ ਅਤੇ ਪੰਜਾਬੀ ਸੱਭਿਆਚਾਰ ਦੀ ਸੇਵਾ ਲਈ ਵੀ
ਯਤਨਸ਼ੀਲ ਰਹਿੰਦਾ ਹੈ। ਉਸ ਦੀਆਂ ਲਿਖੀਆਂ ਕਵਿਤਾਵਾਂ ਅਖਬਾਰਾਂ, ਮੈਗਜ਼ੀਨਾਂ 'ਚ ਵਿਸ਼ੇਸ਼
ਸਥਾਨ ਬਣਾ ਚੁੱਕੀਆਂ ਹਨ। ਉਹ ਹੁਣ ਜਲਦੀ ਹੀ ਆਪਣੀਆਂ ਕਵਿਤਾਵਾਂ ਦੀ ਕਿਤਾਬ ਪਾਠਕਾਂ
ਦੇ ਸਨਮੁੱਖ ਲੈ ਕੇ ਆ ਰਿਹਾ ਹੈ।
ਇਕ ਸਵਾਲ ਦਾ ਜੁਵਾਬ ਦਿੰਦਿਆਂ ਗੁਰਪ੍ਰੀਤ ਨੇ ਦੱਸਿਆ ਕਿ ਥੀਏਟਰ
ਕਰਨ ਲਈ ਬਹੁਤ ਹੀ ਮੁਸ਼ੱਕਤ ਤੇ ਲਗਨ ਦੀ ਲੋੜ
ਹੁੰਦੀ ਹੈ। ਰੀਹੈਸਲ ਕਰਨ ਦਾ ਕੋਈ
ਸਮਾਂ ਨਿਯਤ ਨਾ ਹੋਣ ਦੇ ਬਾਵਜੂਦ ਵੀ ਅਦਾਕਾਰ ਦੀ ਕੋਸ਼ਿਸ਼ ਇਹੀ ਹੁੰਦੀ ਹੈ ਕਿ ਉਸਦੀ
ਅਦਾਕਾਰੀ 'ਚ ਕੋਈ ਵੀ ਕਮੀ ਨਾ ਰਹਿ ਜਾਵੇ। ਦਿੱਤੇ ਕਿਰਦਾਰ ਨੂੰ ਆਪਣੀ ਅਦਾਕਾਰੀ
ਕਰਕੇ ਪੂਰੀ ਲਗਨ ਨਾਲ ਉਤਸ਼ਾਹਿਤ ਹੋ ਕੇ ਬਾਖੂਬੀ ਨਿਭਾਉਣਾ ਅਤੇ ਵੱਖ-ਵੱਖ ਰੋਲ ਅਦਾ
ਕਰਨ ਲਈ ਤੱਤਪਰ ਰਹਿਣਾ ਹੁੰਦਾ ਹੈ। ਦਰਸ਼ਕਾਂ ਦੀਆਂ ਤਾੜੀਆਂ ਦੀ ਗੂੰਜਦੀ ਆਵਾਜ਼ ਹੀ ਹੈ
ਜੋ ਅਦਾਕਾਰ ਨੂੰ ਸਦਾ ਪ੍ਰੇਰਦੀ ਅਤੇ ਹੌਸਲਾ ਅਫਜਾਈ ਕਰਦੀ ਰਹਿੰਦੀ ਹੈ।
ਥੀਏਟਰ ਅਤੇ ਟੀ. ਵੀ. ਦੀ
ਪੇਸ਼ਕਾਰੀ ਦੇ ਅਸਰ ਦੇ ਅੰਤਰ ਦੀ ਗੱਲ ਦੱਸਦਿਆਂ ਧਾਲੀਵਾਲ ਨੇ ਕਿਹਾ,
'ਥੀਏਟਰ-ਅਦਾਕਾਰੀ ਵਿਚ ਅਸੀਂ ਅਦਾਕਾਰ ਨੂੰ ਰੂ-ਬ-ਰੂ ਜਿਊਂਦਾ-ਜਾਗਦਾ ਦੇਖਦੇ ਹਾਂ,
ਜਦ ਕਿ ਮੂਵੀ/ ਟੀ. ਵੀ. /ਐੱਲ. ਸੀ. ਡੀ. ਆਦਿ ਤੇ ਜੋ ਸੁਣਦੇ-ਦੇਖਦੇ ਹਾਂ ਉਸ ਵਿਚ
ਅਦਾਕਾਰ ਜਿਊਂਦਾ-ਜਾਗਦੇ ਸਾਡੇ ਸਨਮੁੱਖ ਨਹੀਂ ਹੁੰਦੇ। ਥੀਏਟਰ-ਨਾਟਕ 'ਚ ਜੋ ਵੀ
ਸਿੱਟਾ ਨਿਕਲਦਾ ਹੈ, ਉਹ ਥੋੜੇ ਸਮੇਂ ਵਿੱਚ, ਬਹੁਤ ਵਧੀਆ ਅਦਾਕਾਰੀ ਦੇ ਨਾਲ-ਨਾਲ
ਸਮੇਂ ਨੂੰ ਮੁੱਖ ਰੱਖਦੇ ਹੋਏ ਦਰਸ਼ਕਾਂ ਨੂੰ ਚੰਗੀ ਮਾੜੀ ਸੇਧ ਦੇ ਦਿੰਦਾ ਹੈ। ਭਾਵ ਕਿ
ਸਾਰ ਅੰਸ਼ (ਸਿੱਟਾ) ਰੂ-ਬ-ਰੂ ਸਾਹਮਣੇ ਆ ਜਾਂਦਾ ਹੈ।'
ਗੁਰਪ੍ਰੀਤ ਦਾ ਕਹਿਣਾ ਹੈ ਕਿ 'ਜ਼ਿੰਦਗੀ ਵੀ ਇੱਕ ਥੀਏਟਰ ਹੈ', ਜਿਸ ਵਿੱਚ ਹਰੇਕ
ਵਿਅੱਕਤੀ ਆਪਣੇ ਜੀਵਨ ਦਾ ਰੋਲ ਅਦਾ ਕਰਕੇ ਦੁਨੀਆਂ ਤੋਂ ਇੱਕ ਦਿਨ ਰੁਖ਼ਸਤ ਹੋ ਜਾਂਦਾ
ਹੈ। ਪਰ, ਥੀਏਟਰ ਵਿੱਚ ਕੰਮ ਕਰਨਾ, ਵੱਖ-ਵੱਖ ਕਿਰਦਾਰ ਨਿਭਾਉਣੇ, ਦਰਸ਼ਕਾਂ ਦੇ
ਰੂ-ਬ-ਰੂ ਹੋਣਾ, ਕਿਰਦਾਰ ਕਰਕੇ ਚੰਗੀ ਸੇਧ ਦੇਣਾ, ਇੱਕ ਅਮਿੱਟ ਛਾਪ ਛੱਡ ਜਾਣਾ, ਮਨ
ਨੂੰ ਬਹੁਤ ਹੀ ਖੁਸ਼ੀ ਦਿੰਦਾ ਹੈ।
ਲੇਖਕ ਅਤੇ ਅਦਾਕਾਰ ਹੋਣ ਕਾਰਨ, ਰੂਪਕ ਕਲਾ ਮੰਚ (ਚੰਡੀਗੜ), ਸਤਕਾਰ ਕਲਾ ਮੰਚ
(ਚੰਡੀਗੜ), ਰਸਮਾ ਇੰਟਰਪ੍ਰਾਈਜ਼ਜ਼, ਯੂਨੀਵਰਸਲ ਆਰਟ ਐਡ ਕਲਚਰਲ ਵੈਲਫੇਅਰ ਸੋਸਾਇਟੀ
(ਮੋਹਾਲੀ), ਪੰਜਾਬੀ ਨਾਟਕ ਅਕੈਡਮੀ (ਮੋਹਾਲੀ), ਸਰਘੀ ਕਲਾ ਕੇਂਦਰ (ਮੋਹਾਲੀ), ਆਰਟ
ਸੈਂਟਰ (ਸਮਰਾਲਾ) ਗੁਰਦੀਪ ਨਾਟਕ ਅਕੈਡਮੀ, ਸਰੀ (ਕੈਨੇਡਾ) ਪੈਸ਼ਨ ਥੀਏਟਰ (ਖਰੜ) ਆਦਿ
ਅਨੇਕਾਂ ਸੰਸਥਾਵਾਂ ਨਾਲ ਜੁੜਿਆ ਚਲਿਆ ਆ ਰਿਹਾ ਧਾਲੀਵਾਲ ਹੁਣ ਤੱਕ ਅਨਗਿਣਤ
ਮਾਨ-ਸਨਮਾਨ ਹਾਸਲ ਕਰ ਚੁੱਕਿਆ ਹੈ, ਜਿਨਾਂ ਵਿਚ ਪੰਜਾਬ ਕਲਾ ਭਵਨ (ਚੰਡੀਗੜ), ਆਜ਼ਾਦ
ਕਲੱਬ (ਮੋਹਾਲੀ), ਪੰਜਾਬੀ ਵਿਰਸਾ ਸੱਭਿਆਚਾਰ ਸੁਸਾਇਟੀ (ਰਜਿ.) ਐਸ. ਏ. ਐਸ. ਨਗਰ,
ਪੰਜਾਬੀ ਵਿਰਸਾ (ਮਹਿੰਦਰ ਏਜੰਸੀ), ਸਵਾਮੀ ਸਰੂਪਾਨੰਦ ਯਾਦਗਾਰੀ ਸਲਾਨਾ ਟੂਰਨਾਮੈਂਟ
ਮੰਡ ਗੁਰਦਾਸਪੁਰ), ਸ਼ਹੀਦ ਭਗਤ ਸਿੰਘ ਜਾਗ੍ਰਿਤੀ ਮੰਚ (ਰਜਿ.), ਸ਼ਹੀਦ ਭਗਤ ਸਿੰਘ,
ਰਾਜਗੁਰੂ ਤੇ ਸੁਖਦੇਵ ਜੀ ਦੀ ਯਾਦ ਨੂੰ ਸਮਰਪਿਤ, ਐਵਾਰਡ ਆਫ. ਆਨਰ : ਸੈਂਟਰ ਫਾਰ
ਕਮਨੀਕੇਸ਼ਨ ਐਂਡ ਇੰਟਰਨੈਸ਼ਨਲ ਲਿੰਕਸ ਪੀ. ਏ. ਯੂ. (ਲੁਧਿਆਣਾ), ਯੂਥ ਕਲੱਬ, ਗ੍ਰਾਮ
ਪੰਚਾਇਤ ਕੋਹਾਲਾ (ਜਲੰਧਰ), ਨਹਿਰੂ ਯੁਵਾ ਕੇਂਦਰ (ਜਲੰਧਰ), ਯੂਨੀਵਰਸਿਟੀ ਆਰਟ
ਮੋਹਾਲੀ ਅਤੇ ਰਸਮਾਂ ਐਂਟਰਪ੍ਰਾਈਜਜ਼, ਗੁਰੂ ਘਰ ਸੇਵਕ ਜੱਥਾ (ਰਜਿ) ਦਿੱਲੀ ਅਤੇ ਸੇਵਾ
ਗੁਰੂਦੁਆਰਾ ਬੰਗਲਾ ਸਾਹਿਬ (ਦਿੱਲੀ) ਆਦਿ ਸਨਮਾਨਾਂ ਦੀ ਸੈਕੜਿਆਂ ਦੀ ਗਿਣਤੀ ਦੀ ਇਕ
ਲੰਬੀ ਸੂਚੀ ਵਿਸ਼ੇਸ਼ ਵਰਣਨ ਯੋਗ ਹੈ।
ਨੌਜਵਾਲ ਪੀੜੀ ਨੂੰ ਸੰਦੇਸ਼ ਦਿੰਦਿਆਂ ਧਾਲੀਵਾਲ ਨੇ ਕਿਹਾ, 'ਥੀਏਟਰ 'ਚ ਕਿਰਦਾਰ
ਨਿਭਾਉਂਦਿਆਂ, ਸਮਾਜ ਵਿੱਚ ਫੈਲੇ ਭ੍ਰਿਸ਼ਟਾਚਾਰ, ਨਸ਼ੇ, ਬੇਰੁਜ਼ਗਾਰੀ, ਕੰਨਿਆ
ਭਰੂਣ-ਹੱਤਿਆ, ਔਰਤ ਦੀ ਅਜੋਕੀ ਦਸ਼ਾ, ਰਿਸ਼ਤਿਆਂ ਦਾ ਘਾਣ, ਬਜੁਰਗਾਂ ਦੀ ਹਾਲਤ ਅਤੇ
ਵਾਤਾਵਰਨ ਆਦਿ ਦੇ ਬਾਰੇ ਵਿਚ ਜੋ ਵੀ ਚੰਗੇ ਸੁਨੇਹੇ, ਚੰਗੀਆਂ ਗੱਲਾਂ ਅਤੇ ਚੰਗੇ ਪੱਖ
ਦਰਸ਼ਕਾ ਨੂੰ ਵੇਖਣ-ਸੁਣਨ ਨੂੰ ਮਿਲਦੇ ਹਨ, ਦਰਸ਼ਕਾ ਨੂੰ ਉਨਾਂ ਨੂੰ ਅਪਣਾਉਣਾ ਚਾਹੀਦਾ
ਹੈ ਅਤੇ ਸਾਨੂੰ ਸਭ ਨੂੰ ਇਨਾਂ ਦੇ ਖਾਤਮੇ ਲਈ ਅਮਲੀ ਰੂਪ 'ਚ ਯੋਗਦਾਨ ਪਾਉਣਾ ਚਾਹੀਦਾ
ਹੈ।'
ਧਾਲੀਵਾਲ ਨੇ ਕਿਹਾ, 'ਦਰਸ਼ਕਾਂ ਦਾ ਇਕ ਪਿਆਰ ਹੀ ਹੈ ਜੋ ਮੈਨੂੰ ਹਰ ਕਦਮ-ਕਦਮ ਤੇ
ਸਾਥ ਅਤੇ ਹੌਂਸਲਾ ਅਫਜ਼ਾਈ ਕਰਦਾ ਰਹਿੰਦਾ ਹੈ ਅਤੇ ਮੇਰਾ ਸਿਰ ਉਸ ਮਾਲਕ ਦੇ ਚਰਨਾਂ
ਵਿਚ ਬਹੁਤ ਹੀ ਅਦਬ ਨਾਲ ਝੁੱਕ ਜਾਂਦਾ ਹੈ।'
ਆਪਣੀ ਜੀਵਨ-ਸਾਥਣ ਸ੍ਰੀਮਤੀ ਮਨਪ੍ਰੀਤ ਕੌਰ, ਬੇਟੇ ਅਰਸ਼ਪ੍ਰੀਤ ਧਾਲੀਵਾਲ ਅਤੇ
ਅੰਸ਼ਪ੍ਰੀਤ ਧਾਲੀਵਾਲ ਨਾਲ ਖਰੜ ਵਿਖੇ ਖੁਸੀਆਂ ਭਰਿਆ ਜੀਵਨ ਕਰਦਿਆਂ, ਥੀਏਟਰ ਦੀਆਂ
ਅਕਾਸ਼ ਨੂੰ ਛੂੰਹਦੀਆਂ ਉਡਾਣਾਂ ਭਰਨ ਵਾਲੇ ਗੁਰਪ੍ਰੀਤ ਨੇ ਦੱਸਿਆ ਕਿ ਇਸ ਖੇਤਰ ਵਿਚ
ਉਸਨੂੰ ਉਸ ਦੇ ਪਰਿਵਾਰ ਦਾ ਪੂਰਨ ਯੋਗਦਾਨ ਹੈ, ਜੋ ਉਸ ਨੂੰ ਥੀਏਟਰ ਕਰਨ ਲਈ ਉਤਸ਼ਾਹਿਤ
ਕਰਦੇ ਹਨ।
ਸ਼ਾਲਾ ! ਹਸੂੰ-ਹਸੂੰ ਕਰਦੇ ਚਿਹਰੇ ਵਾਲਾ, ਥੀਏਟਰ ਅਦਾਕਾਰ ਗੁਰਪ੍ਰੀਤ ਧਾਲੀਵਾਲ
ਇਵੇਂ ਹੀ ਨਿਰੰਤਰ ਵੱਖ-ਵੱਖ ਕਿਰਦਾਰ ਨਿਭਾਉਂਦਾ, ਆਪਣੀਆਂ ਕਲਾਵਾਂ ਅਤੇ ਅਦਾਵਾਂ
ਸਦਕਾ ਸਾਡੇ ਸਾਰਿਆਂ ਦੇ ਦਿਲਾਂ ਉਤੇ ਰਾਜ ਕਰਦਾ, ਲੰਬੇ ਸਮੇਂ ਤੱਕ ਆਪਣੀਆਂ ਅਮਿੱਟ
ਯਾਦਗਾਰੀ ਪੈੜਾਂ ਛੱਡ ਜਾਵੇ ! ਆਮੀਨ !
ਪ੍ਰੀਤਮ ਲੁਧਿਆਣਵੀ, ਚੰਡੀਗੜ (9876428641)
ਸੰਪਰਕ : ਗੁਰਪ੍ਰੀਤ ਧਾਲੀਵਾਲ, 96-ਸੀ, ਸੈਕਟਰ-12, ਰਣਜੀਤ ਨਗਰ (ਖਰੜ),
(9815122196)
|
ਅਦਾਕਾਰੀ
ਸਦਕਾ ਦਰਸ਼ਕਾਂ ਦੇ ਦਿਲਾਂ ਉਤੇ ਰਾਜ ਕਰ ਰਿਹਾ ਅਦਾਕਾਰ- ਗੁਰਪ੍ਰੀਤ ਧਾਲੀਵਾਲ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਗੀਤਕਾਰਾਂ
ਵਿਚ ਇਕ ਹੋਰ ਸਿਰ-ਕੱਢਵਾਂ ਨਾਓਂ-ਹਰਬੰਸ ਲੈਮਬਰ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸੁੱਚਾ-ਜੈਲਾ
ਸ਼ੇਖੂਪੁਰੀਏ ਦਾ ਨਵਾਂ ਸਿੰਗਲ ਟਰੈਕ 'ਫਸਲਾਂ' ਰਿਲੀਜ਼
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਫ਼ਿੰਨਲੈਂਡ
'ਚ 'ਲਹੌਰੀਏ' ਫ਼ਿਲਮ ਦੇਖਣ ਲਈ ਲੋਕਾਂ ਵਿਚ ਭਾਰੀ ਉਤਸ਼ਾਹ
ਵਿੱਕੀ ਮੋਗਾ, ਫ਼ਿੰਨਲੈਂਡ |
ਕਵਾਲੀ
'ਮੈਂ ਖੜਾ ਹੱਥ ਜੋੜ' ਰਿਲੀਜ਼
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
'ਗੱਭਰੂ
ਜਵਾਨ' ਨੂੰ ਸਰੋਤਿਆਂ ਵੱਲੋਂ ਭਰਪੂਰ ਪਿਆਰ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਬਹੁਪੱਖੀ
ਕਲਾਵਾਂ ਦਾ ਧਨੀ -ਦਿਲਬਾਗ ਮੋਰਿੰਡਾ
ਗੁਰਪ੍ਰੀਤ ਬੱਲ, ਰਾਜਪੁਰਾ |
ਨਿੱਕੀ
ਉਮਰੇ ਵੱਡੀਆਂ ਮੱਲਾਂ ਮਾਰਨ ਵਾਲਾ ਕਲਮਕਾਰ– ਪਰਗਟ ਰਿਹਾਨ
ਪ੍ਰੀਤਮ ਲੁਧਿਆਣਵੀ, ਚੰਡੀਗੜ |
ਗਾਇਕ
ਕੁਲਵਿੰਦਰ ਬਿੱਲਾ ਅਤੇ ਰੁਪਾਲੀ ਦਾ ਫ਼ਿੰਨਲੈਂਡ ਦੇ ਹੇਲਸਿੰਕੀ-ਵਾਨਤਾ ਏਅਰਪੋਰਟ
ਪਹੁੰਚਣ ਤੇ ਨਿੱਘਾ ਸਵਾਗਤ
ਵਿੱਕੀ ਮੋਗਾ, ਫ਼ਿੰਨਲੈਂਡ |
ਸ਼ੇਖੂਪੁਰੀਏ
ਭਰਾਵਾਂ ਦਾ ਸਿੰਗਲ ਟਰੈਕ 'ਜੋਗੀਆ' ਰਿਲੀਜ਼
ਪ੍ਰੀਤਮ ਲੁਧਿਆਣਵੀ, ਚੰਡੀਗੜ |
ਡਾ.
ਭੀਮ ਰਾਓ ਜੀ ਨੂੰ ਸਮਰਪਿਤ ਗੀਤ, 'ਬਾਬਾ ਸਾਹਿਬ' ਰਿਲੀਜ਼
ਪ੍ਰੀਤਮ ਲੁਧਿਆਣਵੀ, ਚੰਡੀਗੜ |
ਸਿੰਗਲ
ਟਰੈਕ 'ਪੀ. ਜੀ.' ਨਾਲ ਖੂਬ ਚਰਚਾ ਵਿੱਚ, ਗਾਇਕਾ ਰਜਨਦੀਪ ਸਿੱਧੂ
ਪ੍ਰੀਤਮ ਲੁਧਿਆਣਵੀ, ਚੰਡੀਗੜ |
'ਸੋਹਣਾ
ਨੱਚਣ ਵਾਲੀਏ', ਲੈਕੇ ਹਾਜਰ ਹੈ- ਜੱਗੀ ਖਾਨ
ਪ੍ਰੀਤਮ ਲੁਧਿਆਣਵੀ, ਚੰਡੀਗੜ |
ਇੱਕ
ਨਿੱਕੀ ਫਿਲਮ “ਖਾਲੀ ਜੇਬ“ ਦੀ ਗੱਲ ਕਰਦਿਆਂ
ਮਨਦੀਪ ਖੁਰਮੀ ਹਿੰਮਤਪੁਰਾ, ਯੂ ਕੇ |
ਔਰਤ
ਦੀ ਤ੍ਰਾਸਦੀ ਅਤੇ ਧਰਮ ਦੇ ਅਖੌਤੀ ਠੇਕੇਦਾਰਾਂ ਉਪਰ ਕਰਾਰੀ ਚੋਟ ਕਰਦੀ ਹੈ ਫ਼ਿਲਮ
"ਸੀਬੋ"
ਗਿੱਲ ਮਨਵੀਰ ਸਿੰਘ, ਸਵੀਡਨ |
ਕਾਲਾ
ਸੈਂਪਲੇ ਵਾਲਾ - ਗੁਰਦਾਸ ਮਾਨ ਦੇ ਪੂਰਨਿਆਂ ਤੇ ਚੱਲ ਰਹੀ ਕਲਮ ਤੇ ਅਵਾਜ਼
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
“ਦਿਲ
ਨਾਲ ਖੇਡੀ” ਗੀਤ ਨਾਲ ਚਰਚਾ ਚ ਗਾਇਕ ਸੋਹਣ ਸ਼ੰਕਰ
ਗੁਰਪ੍ਰੀਤ ਬੱਲ, ਰਾਜਪੁਰਾ |
ਛਿੱਤਰ
ਥੋਹਰਾਂ 'ਚ ਉੱਗਿਆ ਗੁਲਾਬ ਦਾ ਫੁੱਲ-ਗਿੱਲ ਰੌਂਤਾ
ਮਿੰਟੂ ਬਰਾੜ, ਆਸਟ੍ਰੇਲੀਆ |
ਬਹੁ-ਕਲਾਵਾਂ
ਦਾ ਧਾਰਨੀ ਨੌਜਵਾਨ - ਪਰਮਜੀਤ ਰਾਮਗੜੀਆ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸ਼ਾਸਤਰੀ
ਸੁਰਾਂ ਦਾ ਸੁਰੀਲਾ ਲੋਕ-ਗਾਇਕ: ਰਹਿਮਤ ਅਲੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਮੰਜ਼ਲ
ਵਲ ਵਧ ਰਹੀ, ਸੁਰੀਲੀ ਅਵਾਜ਼ ਦੀ ਮਲਿਕਾ - ਮਿਸ ਸੰਜਨਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਯੁੱਗਾ
ਯੁੱਗਾ ਤੱਕ ਜੀਵਤ ਰਹੇਗੀ ਮਰਹੂਮ ਗਾਇਕਾ ਪਰਮਿੰਦਰ ਸੰਧੂ
ਗੁਰਪ੍ਰੀਤ “ਸਰਾਂ”, ਚੰਡੀਗੜ੍ਹ |
ਦਿਲਾਂ
ਦੀ ਧੜਕਣ ਬਣ ਰਹੀ ਗਾਇਕ ਜੋੜੀ - ਗੁਰਦੀਪ ਸਿੱਧੂ- ਬੀਬਾ ਰਜਨਦੀਪ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਮਨਦੀਪ
ਖੁਰਮੀ ਹਿੰਮਤਪੁਰਾ ਦਾ ਗੀਤ ਓਹੀ ਬੋਹੜ ਹੋਵੇਗਾ 13 ਜਨਵਰੀ ਨੂੰ ਲੋਕ ਅਰਪਣ
|
ਸੁਰੀਲੀ
ਤੇ ਬੁਲੰਦ ਅਵਾਜ ਦਾ ਮਾਲਕ - ਸੁੱਖ ਸਿੱਧੂ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸਟੇਜ
ਦਾ ਧਨੀ ਮੰਚ ਸੰਚਾਲਕ ਅਤੇ ਅਦਾਕਾਰ : ਨਵਲ ਕਿਸ਼ੋਰ
ਉਜਾਗਰ ਸਿੰਘ, ਪਟਿਆਲਾ |
ਸਟੇਜ
ਦਾ ਧਨੀ ਮੰਚ ਸੰਚਾਲਕ ਅਤੇ ਅਦਾਕਾਰ : ਨਵਲ ਕਿਸ਼ੋਰ
ਉਜਾਗਰ ਸਿੰਘ, ਪਟਿਆਲਾ |
ਅਦਾਕਾਰੀ
ਅਤੇ ਨਿਰਦੇਸ਼ਨ ਦੀ ਜਾਦੂਗਰਨੀ: ਪ੍ਰਮਿੰਦਰ ਪਾਲ ਕੌਰ
ਉਜਾਗਰ ਸਿੰਘ, ਪਟਿਆਲਾ |
ਡਫ਼ਲੀ
‘ਚੋਂ ਨਿੱਕਲੀ ਇੱਕ ਫ਼ਿਲਮ ਦੀ ਗੱਲ ਕਰਦਿਆਂ!
ਮਨਦੀਪ ਖੁਰਮੀ ਹਿੰਮਤਪੁਰਾ, ਯੂ ਕੇ
|
ਸੁਰੀਲੀ
ਅਤੇ ਦਮਦਾਰ ਅਵਾਜ ਦੀ ਮਲਿਕਾ --ਜੋਤੀ ਕੋਹੇਨੂਰ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਪੰਜਾਬੀ
ਫਿਲਮਾਂ ਦੀ ਉਭਰਦੀ ਖੂਬਸੂਰਤ ਲੇਖਿਕਾ ਤੇ ਅਦਾਕਾਰਾ ਗੁਰਪ੍ਰੀਤ ਸਰਾਂ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਭੁੱਲੇ
ਵਿਸਰੇ ਕਲਾਕਾਰ
ਸਮਾਜਿਕ ਸਰੋਕਾਰਾਂ ਅਤੇ
ਪੰਜਾਬੀ ਪਰਿਵਾਰਾਂ ਦੇ ਗਾਇਕ: ਪੰਡਿਤ ਜੱਗੀ
ਉਜਾਗਰ ਸਿੰਘ, ਪਟਿਆਲਾ |
'ਮਹਿੰਗੇ
ਮੁੱਲ ਦੇ ਹੰਝੂ' ਦਾ ਰਚੇਤਾ-- ਜਸਪਾਲ ਵਧਾਈਆਂ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਗੀਤਕਾਰੀ
ਦਾ ਬਾਦਸ਼ਾਹ -ਲਾਲ ਸਿੰਘ ਲਾਲੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸਮਾਜਿਕਤਾ
ਦੇ ਗੀਤ ਲਿਖਣ ਵਾਲਾ ਗੀਤਕਾਰ- ਰਮਨ ਕੱਦੋਂ
ਉਜਾਗਰ ਸਿੰਘ, ਪਟਿਆਲਾ |
ਗੀਤਕਾਰੀ
ਦਾ ਖੂਬਸੂਰਤ ਕਲਮੀ-ਚਸ਼ਮਾ - ਰਾਜੂ ਨਾਹਰ ਬਾਸੀਆਂ ਬੈਦਵਾਣ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਪੰਜਾਬੀ
ਗਾਇਕੀ ਵਿੱਚ ਇੱਕ ਨਵਾਂ ਦਮਦਾਰ ਚਿਹਰਾ - ਸੈਫ਼ੀ ਸੇਖੋਂ
ਹਰਬੰਸ ਬੁੱਟਰ ਕੈਨੇਡਾ |
ਪੰਜਾਬੀ
ਕਦਰਾਂ ਕੀਮਤਾਂ ਦਾ ਪਹਿਰੇਦਾਰ ਗੀਤਕਾਰ: ਗੈਰੀ ਟਰਾਂਟੋ ਹਠੂਰ
ਉਜਾਗਰ ਸਿੰਘ, ਪਟਿਆਲਾ |
ਗਾਇਕੀ,
ਸੰਗੀਤਕਾਰੀ ਤੇ ਅਦਾਕਾਰੀ ਦਾ ਖੂਬਸੂਰਤ ਮੁਜੱਸਮਾ- ਮਨੀ ਔਜਲਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਅੱਥਰੇ
ਬਲਦ ਵਾਂਗ ਲੀਹ ਪਾੜ ਕੇ ਨਵੀਂ ਲੀਹ ਬਨਾਉਣ ਵਾਲਾ ਜਨੂੰਨੀ ਅਦਾਕਾਰ ਹੈ ਹਰਸ਼ਰਨ
ਸਿੰਘ
ਮਨਦੀਪ ਖੁਰਮੀ ਹਿੰਮਤਪੁਰਾ, ਯੂ ਕੇ |
24
ਜਨਵਰੀ ਨੂੰ ਅੰਤਮ ਅਰਦਾਸ ਦੇ ਮੌਕੇ ‘ਤੇ
ਸਾਫ ਸੁਥਰੀ ਗਾਇਕੀ
ਦੀ ਮਾਲਕ: ਮਨਪ੍ਰੀਤ ਅਖ਼ਤਰ
ਉਜਾਗਰ ਸਿੰਘ, ਪਟਿਆਲਾ |
ਵਰਸੀ
ਤੇ ਵਿਸ਼ੇਸ਼
ਨਈਂਓ ਲੱਭਣੇ ਲਾਲ ਗੁਆਚੇ
ਜਸਵਿੰਦਰ ਪੂਹਲੀ, ਬਠਿੰਡਾ |
ਰੂਹ
ਨੂੰ ਸਕੂਨ ਦੇਣ ਵਾਲਾ ਸੁਰੀਲਾ ਫ਼ਨਕਾਰ "ਵਨੀਤ ਸ਼ਰਾਫਤ"
ਗੁਰਪ੍ਰੀਤ ਬੱਲ, ਰਾਜਪੁਰਾ |
ਬਲਾਤਕਾਰ
ਪੀੜਤਾਂ ਦੇ ਹੱਕ ਬਾਰੇ ਗੱਲ ਕਰੇਗੀ ਬਲਰਾਜ ਸਿੱਧੂ ਦੀ ਲਘੂ ਫ਼ਿਲਮ “ਜਿੰਦਰਾ”
ਸੁਰਜੀਤ ਜੱਸਲ, ਫ਼ਿਲਮ ਪੱਤਰਕਾਰ |
ਸੈਮੂਅਲ
ਜੌਹਨ ਦੇ ਨਾਟਕਾਂ ਦੀ ਇਕ ਹੋਰ ਕਾਮਯਾਬ ਪੇਸ਼ਕਾਰੀ
ਨਵਦੀਪ ਸਿੱਧੂ, ਕਨੇਡਾ
|
ਪੂਰਨ
ਸਿੰਘ ਪਾਂਧੀ ਦੀ ‘ਸੰਗੀਤ ਦੀ ਦੁਨੀਆਂ’
ਉਜਾਗਰ ਸਿੰਘ, ਪਟਿਆਲਾ |
ਦੋਗਾਣਾ
ਗਾਇਕੀ ਦਾ ਸਿਖਰ: ਮੁਹੰਮਦ ਸਦੀਕ
ਜਸਵਿੰਦਰ ਪੂਹਲੀ, ਬਠਿੰਡਾ |
ਅਫ਼ਸੋਸ
ਕਿ ਉਸਾਰੂ ਗਾਇਕੀ ਬਦਲੇ ਮਿਲੇ ਸਨਮਾਨ ਮਾਹਲੇ ਦੇ ਢਿੱਡ ਦੀ ਭੁੱਖ ਨਹੀਂ ਮਿਟਾ
ਸਕੇ
ਮਨਦੀਪ ਖੁਰਮੀ ਹਿੰਮਤਪੁਰਾ, ਯੂ ਕੇ |
ਫੱਕਰ
ਕਲਾਕਾਰ ਸੀ ਪ੍ਰਿਥਵੀ ਰਾਜ ਕਪੂਰ
ਹਰਬੀਰ ਸਿੰਘ ਭੰਵਰ, ਲੁਧਿਆਣਾ |
ਨਵਤੇਜ
ਸੰਧੂ ਦੀ ਦਾਨਿਸ਼ਵਰਾਂ ਦੇ ਮਨਾਂ ‘ਚ ਸੁਆਲ ਬੀਜਦੀ ਫਿਲਮ “ਕੰਬਦੀ ਡਿਓੜੀ”
ਐੱਸ ਬਲਵੰਤ, ਯੂ ਕੇ |
'ਦ
ਬਲੱਡ ਸਟਰੀਟ' ਦੇਸ਼ ਦੀ ਹਰ ਉਸ ਗਲ਼ੀ ਦੀ ਕਹਾਣੀ ਹੈ, ਜਿਸਨੇ ਆਪਣੇ ਹੀ ਦੇਸ਼ ਅੰਦਰ
ਰਫ਼ਿਊਜ਼ੀ ਹੋਣ ਵਰਗਾ ਸੰਤਾਪ ਭੋਗਿਆ ਹੈ – ਦਰਸ਼ਨ ਦਰਵੇਸ਼
ਭੂਪਿੰਦਰ ਪੰਨ੍ਹੀਵਾਲੀਆ (ਪੱਤਰਕਾਰ), ਪੰਜਾਬ |
ਭਾਰਤ
ਦੀ ਨਿਰਤ ਕਲਾ: ਪਰੰਪਰਾ ਤੇ ਮਹੱਤਵ
ਡਾ. ਰਵਿੰਦਰ ਕੌਰ ਰਵੀ, ਪਟਿਆਲਾ |
ਸੂਖਮ
ਭਾਵਨਾਵਾਂ ਦਾ ਪ੍ਰਤੀਕ ਲੋਕ ਸੰਗੀਤ
ਡਾ. ਰਵਿੰਦਰ ਕੌਰ ਰਵੀ, ਪਟਿਆਲਾ |
ਪੰਜਾਬੀ
ਸਿਨੇਮੇ ਵਿਚ ਨਵੇਂ ਮੋੜ ਅਤੇ ਮੀਲ ਪੱਥਰ ਦਾ ਨਾਮ ਹੈ ਫ਼ਿਲਮ "ਪੰਜਾਬ 1984"
ਹਰਦੀਪ ਮਾਨ ਜਮਸ਼ੇਰ ਅਸਟਰੀਆ |
ਪੰਜਾਬ
ਦੀ ਸੂਫ਼ੀ ਸੰਗੀਤ ਪਰੰਪਰਾ
ਡਾ. ਰਵਿੰਦਰ ਕੌਰ ਰਵੀ, ਪਟਿਆਲਾ |
ਭਾਰਤੀ ਸੰਗੀਤ
ਪਰੰਪਰਾ ਦੀਆਂ ਕੁਝ ਪੁਰਾਤਨ ਗਾਇਨ ਸ਼ੈਲੀਆਂ
ਡਾ. ਰਵਿੰਦਰ ਕੌਰ ਰਵੀ, ਪਟਿਆਲਾ |
ਫ਼ਿਲਮੀ ਸੰਗੀਤ ਦੇ ਮਹਾਨ
ਪਿੱਠਵਰਤੀ ਗਾਇਕ ਮੰਨਾ ਡੇ
ਡਾ. ਰਵਿੰਦਰ ਕੌਰ ਰਵੀ, ਪਟਿਆਲਾ |
4 ਦਸੰਬਰ ਬਰਸੀ ’ਤੇ
ਸਦਾ ਬਹਾਰ ਫ਼ਿਲਮੀ ਅਦਾਕਾਰ
ਸੀ ; ਦੇਵਾ ਆਨੰਦ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਪੰਜਾਬੀ ਲੋਕ ਗੀਤਾਂ ਦਾ
ਪ੍ਰਕਾਸ਼ ਵੰਡਣ ਵਾਲੀ ਪ੍ਰਕਾਸ਼ ਕੌਰ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
29 ਅਕਤੂਬਰ ਲਈ
ਪੰਜਾਬੀ ਨਾਟਕ ਦੀ
ਨਕੜਦਾਦੀ: ਨੌਰਾ ਰਿਚਰਡ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਮਲਕਾ-ਇ-ਗ਼ਜ਼ਲ: ਬੇਗ਼ਮ
ਅਖ਼ਤਰ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਵਿਸ਼ੇਸ਼ ਮੁਲਾਕਾਤ
ਲੋਕ ਗਾਇਕ ਬਲਧੀਰ ਮਾਹਲਾ-
ਜਿਸਨੇ ਗਾਇਨ ਕਲਾ ਨਾਲ ਦਗਾ ਨਹੀਂ ਕੀਤਾ, ਪਰ..?
ਮੁਲਾਕਾਤੀ: ਮਨਦੀਪ ਖੁਰਮੀ ਹਿੰਮਤਪੁਰਾ |
ਕੈਨੇਡਾ
ਡੇਅ ਨੂੰ ਸਮਰਪਿਤ ਐਲਬਮ ‘ਸਾਡਾ ਦੇਸ਼ ਕੈਨੇਡਾ‘ ਜਲਦੀ ਹੋਵੇਗੀ ਰਿਲੀਜ਼
ਕੁਲਜੀਤ ਸਿੰਘ,
ਜੰਜੂਆ,
ਟੋਰਾਂਟੋ
|
ਔਜਲਾ
ਇਨੋਵੇਸ਼ਨ ਇੰਕ ਦੀ ਪੇਸ਼ਕਸ਼ "ਆਬ"
ਜੋਗਿੰਦਰ ਸੰਘੇੜਾ,
ਕਨੇਡਾ |
ਸਮਾਜਕ ਕਦਰਾਂ
ਕੀਮਤਾਂ ਦਾ ਗੀਤਕਾਰ ਤੇ ਗਾਇਕ ਗੁਰਮਿੰਦਰ ਗੁਰੀ
ਉਜਾਗਰ ਸਿੰਘ, ਅਮਰੀਕਾ |
‘ਸਾਡਾ ਹੱਕ’
ਤੇ ਪਾਬੰਧੀ ਲਾ ਕੇ ਪੰਜਾਬ ਸਰਕਾਰ ਨੇ ਕੀਤਾ ਲੋਕਾਂ ਦੀ ਭਾਵਨਾਵਾਂ ਦਾ ਕਤਲ
ਬਲਵਿੰਦਰ ਸਿੰਘ ਚਾਹਲ ‘ਮਾਧੋ ਝੰਡਾ’, ਇਟਲੀ |
ਨੋਰਾ ਰਿੱਚਰਡਜ਼: ਆਇਰਲੈਂਡ
ਦੀ ਪੰਜਾਬਣ ਹਰਬੀਰ ਸਿੰਘ ਭੰਵਰ,
ਲੁਧਿਆਣਾ
|
ਛੋਟੀ ਉਮਰ ਦੀ
ਵੱਡੀ ਚਿਤਰਕਾਰਾ; ਅੰਮ੍ਰਿਤਾ ਸ਼ੇਰਗਿੱਲ
ਰਣਜੀਤ ਸਿੰਘ ਪ੍ਰੀਤ, ਬਠਿੰਡਾ
|
ਸਮਾਜ ਦੇ ਪ੍ਰੰਪਰਾਵਾਦੀ
ਅਸੂਲਾਂ ਨੂੰ ਟਿੱਚ ਸਮਝਣ ਵਾਲੀ; ਪਰਵੀਨ ਬਾਬੀ
ਰਣਜੀਤ ਸਿੰਘ ਪ੍ਰੀਤ, ਬਠਿੰਡਾ
|
4 ਜਨਵਰੀ 2012 ਨੂੰ ਚੱਲ ਵਸੀ ਸੀ
ਸੀਰਤ-ਸੂਰਤ ਦਾ ਸੁਮੇਲ ਸੀ :
ਕਲਪਨਾ ਮੋਹਨ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
30 ਨਵੰਬਰ ਪਹਿਲੀ ਬਰਸੀ ‘ਤੇ
ਲੋਕ ਗਾਥਾਵਾਂ ਦਾ ਸਿਰਨਾਵਾਂ:
ਕੁਲਦੀਪ ਮਾਣਕ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਪੰਜਾਬ ਦੀ ਕੋਇਲ:
ਸੁਰਿੰਦਰ ਕੌਰ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
17 ਨਵੰਬਰ ਬਰਸੀ ’ਤੇ (ਬਿੰਦਰੱਖੀਆ)
ਤਿੜਕੇ ਘੜੇ ਦਾ ਪਾਣੀ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਇੱਕ ਫਿਲਮ ਦਾ ਰੀਵਿਊ ਇਸ
ਸਿਰਫਿਰੇ ਵੱਲੋਂ ਵੀ....।
ਮਨਦੀਪ ਖੁਰਮੀ ਹਿੰਮਤਪੁਰਾ, ਇੰਗਲੈਂਡ |
25 ਅਕਤੂਬਰ ਬਰਸੀ ’ਤੇ
ਦਰਦ-ਇ-ਇਸ਼ਕ ਦੀ
ਦਾਸਤਾਂ: ਸਾਹਿਰ ਲੁਧਿਆਣਵੀ
ਰਣਜੀਤ ਸਿੰਘ ਪ੍ਰੀਤ,
ਬਠਿੰਡਾ |
14 ਸਤੰਬਰ ਦੇ ਸ਼ਰਧਾਂਜਲੀ ਸਮਾਰੋਹ ਮੌਕੇ ਵਿਸ਼ੇਸ਼;
ਪਾਣੀ
ਵਿੱਚ ਮਾਰਾਂ ਡੀਟਾਂ,ਹੁਣ ਮੁੱਕੀਆਂ ਉਡੀਕਾਂ; ਹਾਕਮ ਸੂਫ਼ੀ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਨਾਟਕ ‘ਸੰਤਾਪ’ ਅਤੇ
‘ਸੋ ਕਿਉ ਮੰਦਾ ਆਖੀਐ’ ਦੀਆਂ ਪੇਸ਼ਕਾਰੀਆਂ 23 ਸਤੰਬਰ ਨੂੰ
ਕੁਲਜੀਤ ਸਿੰਘ ਜੰਜੂਆ, ਟਰਾਂਟੋ |
ਹਾਕਮ ਸੂਫੀ ਵੀ ਇਸ ਸੰਸਾਰ
ਨੂੰ ਸਦਾ ਲਈ ਅਲਵਿਦਾ ਕਹਿ ਗਏ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਨਹੀਂ ਰਹੇ ਸ਼ੋਅਲੇ
ਫ਼ਿਲਮ ਦੇ ਰਹੀਮ ਚਾਚਾ –ਏ.ਕੇ.ਹੰਗਲ
ਰਣਜੀਤ ਸਿੰਘ ਪ੍ਰੀਤ |
13 ਮਈ ਬਰਸੀ ‘ਤੇ ਵਿਸ਼ੇਸ਼
ਸਦਾ ਬਹਾਰ ਗੀਤਾਂ ਦਾ
ਰਚਣਹਾਰਾ ਨੰਦ ਲਾਲ ਨੂਰਪੁਰੀ
ਰਣਜੀਤ ਸਿੰਘ ਪ੍ਰੀਤ |
31 ਜਨਵਰੀ
ਬਰਸੀ ‘ਤੇ
ਸੂਰਤ-ਸੀਰਤ,ਸੁਰ-ਸੰਗੀਤ ਦਾ ਸੁਮੇਲ : ਸੁਰੱਈਆ
ਰਣਜੀਤ ਸਿੰਘ ਪ੍ਰੀਤ |
ਗੀਤਕਾਰੀ ਦਾ ਯੁੱਗ
ਅਤੇ ਦਰਵੇਸ਼ ਮੂਰਤ ਬਾਈ ‘ਦੇਵ ਥਰੀਕੇ ਵਾਲਾ’
ਸ਼ਿਵਚਰਨ ਜੱਗੀ ਕੁੱਸਾ |
ਸੂਰਤ-ਸੀਰਤ ਦਾ ਸੁਮੇਲ
ਸੀ ; ਅਦਾਕਾਰਾ ਕਲਪਨਾ ਮੋਹਨ
ਰਣਜੀਤ ਸਿੰਘ ਪ੍ਰੀਤ |
ਬਿਖ਼ੜੇ ਰਾਹਾਂ ਦਾ ਪਾਂਧੀ ਸੀ- ਮੇਜਰ ਰਾਜਸਥਾਨੀ
ਰਣਜੀਤ ਸਿੰਘ ਪ੍ਰੀਤ |
ਯਾਦਾਂ ਬਿਖ਼ੇਰ ਕੇ ਤੁਰ
ਗਈ ਪੰਜਾਬੀ ਗਾਇਕਾ ਪੁਸ਼ਪਾ ਹੰਸ
ਰਣਜੀਤ ਸਿੰਘ ਪ੍ਰੀਤ |
23
ਦਸੰਬਰ ਬਰਸੀ
'ਤੇ
ਸੁਹਣੀ-ਸੁਰੀਲੀ-ਸੁਰ ਸੰਗੀਤ ਦਾ ਸੁਮੇਲ;
ਮਲਕਾ-ਇ-ਤਰੰਨਮ ਨੂਰਜਹਾਂ
ਰਣਜੀਤ ਸਿੰਘ ਪ੍ਰੀਤ |
ਤੁਰ
ਗਏ ਦੀ ਉਦਾਸੀ ਏ…
ਐ ਬਾਈ ਮਾਣਕ!
ਅਲਵਿਦਾ ਤੇ ਆਖਰੀ
ਸਲਾਮ!!
ਸ਼ਿਵਚਰਨ ਜੱਗੀ
ਕੁੱਸਾ
|
ਮਧੁਬਾਲਾ
1951 ਵਿਚ
ਧੰਨਵਾਦ: ਰਵਿੰਦਰ ਰਵੀ |
ਛੈਣੀਂ ਵਰਗੀ ਅਵਾਜ਼ ਦਾ ਮਾਲਕ
ਬਾਈ ਕੁਲਦੀਪ ਮਾਣਕ
ਸ਼ਿਵਚਰਨ ਜੱਗੀ ਕੁੱਸਾ |
ਕਵੀਸ਼ਰੀ ਦਾ
ਥੰਮ੍ਹ-ਰਣਜੀਤ ਸਿੰਘ ਸਿੱਧਵਾਂ ਕਰਨੈਲ ਸਿੰਘ ਪਾਰਸ ਤੇ ਰਣਜੀਤ ਸਿੰਘ ਸਿੱਧਵਾਂ
ਦੀ ਇਕ ਪੁਰਾਣੀ ਤਸਵੀਰ
ਅਲੀ ਰਾਜਪੁਰਾ |
ਚਿੱਤਰਕਲਾ ਦਾ
ਅਮਿੱਟ ਹਸਤਾਖਰ: ਅੱਛਰ ਸਿੰਘ
ਬਲਰਾਜ ਸਿੰਘ ਸਿੱਧੂ, ਯੂ. ਕੇ. |
ਪਾਇਰੇਸੀ ਕਰਕੇ ਆਖ਼ਰੀ ਸਾਹਾਂ ’ਤੇ ਹਨ ਮਿਊਜ਼ਿਕ ਕੰਪਨੀਆਂ ਜਾਂ ‘ਪਾਇਰੇਸੀ
ਲੱਕਵਾਗ੍ਰਸਤ’ ਮਿਊਜ਼ਿਕ ਕੰਪਨੀਆਂ ਆਖ਼ਰੀ ਸਾਹਾਂ ’ਤੇ
ਜਰਨੈਲ ਘੁਮਾਣ |
ਤਪਦੇ ਹਿਰਦਿਆਂ ’ਤੇ ਕਣੀਆਂ ਦਾ ਅਹਿਸਾਸ ਕਰਵਾਉਂਦੀ ਸ਼ਾਇਰ ਚੌਹਾਨ ਦੀ ਐਲਬਮ –
ਅੰਬਰ ਮੋੜ ਦਿਓ
ਰਘਵੀਰ ਸਿੰਘ ਚੰਗਾਲ |
ਵਗਦੀ ਪਈ
ਸਵਾਂਅ ਢੋਲਾ.. ਬਲਰਾਜ ਸਾਹਨੀ ਦੀਆਂ ਪ੍ਰੀਤਨਗਰ ਵਿਚ ਬਿਖਰੀਆਂ ਯਾਦਾਂ
ਜਤਿੰਦਰ ਸਿੰਘ ਔਲ਼ਖ |
ਜਲਦ ਰਿਲੀਜ਼ ਹੋਣ ਜਾ ਰਹੀ ਹੈ-‘ਇੱਕ ਕੁੜੀ ਪੰਜਾਬ ਦੀ’
ਦਰਸ਼ਨ ਦਰਵੇਸ਼
|
ਅਦਾਕਾਰੀ ਦੇ ਜਨੂੰਨ ਦਾ ਨਾਂਅ–ਮਨਮੀਤ ਮਾਨ
ਦਰਸ਼ਨ ਦਰਵੇਸ਼ |
‘ਇੱਕ
ਤੂੰ ਹੋਵੇਂ ਇੱਕ ਮੈਂ ਹੋਵਾਂ’ ਦੋਗਾਣ ਐਲਬਮ ਦੇ ਨਾਲ-ਸਰਦੂਲ ਤੇ ਨੂਰੀ
ਨਰਪਿੰਦਰ ਸਿੰਘ ਬੈਨੀਪਾਲ |
‘ਪਰਖ ਦ ਟੈਸਟ’ ਲੈ ਕੇ ਹਾਜ਼ਰ ਹੋ ਰਿਹਾ ਹੈ-ਸੁਖਵਿੰਦਰ ਸੁੱਖੀ
ਨਰਪਿੰਦਰ ਸਿੰਘ ਬੈਨੀਪਾਲ
|
|