|
|
|
ਅਸਤ ਹੋ ਗਿਆ ਸਭਿਅਕ ਗੀਤਾਂ ਦਾ ਧਰੂ ਤਾਰਾ: ਗੀਤਕਾਰ
ਦੇਵ ਥਰੀਕਿਆਂਵਾਲਾ
ਉਜਾਗਰ ਸਿੰਘ, ਪਟਿਆਲਾ (26/01/2022) |
|
|
|
ਅਸਤ
ਹੋ ਗਿਆ ਸਭਿਅਕ ਗੀਤਾਂ ਦਾ ਧਰੂ ਤਾਰਾ, ਪੰਜਾਬੀ ਪਰਿਵਾਰਿਕ ਗੀਤਕਾਰੀ ਦਾ ਥੰਮ੍ਹ ਅਤੇ
ਪੰਜਾਬੀ ਵਿਰਾਸਤ ਦਾ ਪਹਿਰੇਦਾਰ ਹਰਦੇਵ ਦਿਲਗੀਰ, ਜਿਹੜੇ 'ਦੇਵ ਥਰੀਕਿਆਂ ਵਾਲਾ' ਦੇ
ਨਾਮ ਨਾਲ ਸਮੁੱਚੇ ਪੰਜਾਬੀ ਸੰਸਾਰ ਵਿੱਚ ਜਾਣੇ ਅਤੇ ਪਹਿਚਾਣੇ ਜਾਂਦੇ ਸਨ।
ਪੰਜਾਬੀ ਭਾਸ਼ਾ ਦੀ ਸਭਿਅਚਾਰਕ ਵਿਰਾਸਤ ਨੂੰ ਜ਼ਰਖੇਜ਼ ਕਰਨ ਵਿੱਚ ਵਡਮੁੱਲਾ ਯੋਗਦਾਨ
ਪਾਉਣ ਦਾ ਮਾਣ ਵੀ 'ਦੇਵ ਥਰੀਕਿਆਂ ਵਾਲੇ' ਨੂੰ ਜਾਂਦਾ ਹੈ, ਜਿਨ੍ਹਾਂ ਨੇ ਪੰਜਾਬੀ
ਗੀਤਕਾਰੀ ਨੂੰ ਹੁਸਨ ਇਸ਼ਕ ਦੇ ਘੇਰੇ ਵਿੱਚੋਂ ਕੱਢਕੇ ਪਰਿਵਾਰਿਕ ਸੱਥਾਂ ਦਾ ਸ਼ਿੰਗਾਰ
ਬਣਾਇਆ ਸੀ। ਸਾਫ਼ ਸੁਥਰੀ ਗੀਤਕਾਰੀ ਦਾ ਪ੍ਰਤੀਕ, ਜਿਨ੍ਹਾਂ ਦੇ 1000 ਦੇ ਲਗਪਗ
ਗੀਤ ਪੰਜਾਬੀ ਮਾਂ ਬੋਲੀ ਦੀ ਝੋਲੀ ਵਿੱਚ ਪਾਏ, ਪੰਜਾਬੀ ਗੀਤਕਾਰੀ ਸੰਸਾਰ ਨੂੰ
ਅਲਵਿਦਾ ਕਹਿ ਗਏ ਹਨ।
ਉਨ੍ਹਾਂ ਦੀ ਅੱਧੀ ਸਦੀ ਤੱਕ ਗੀਤਕਾਰੀ ਦੇ ਖੇਤਰ
ਵਿੱਚ ਧਰੂ ਤਾਰੇ ਦੀ ਤਰ੍ਹਾਂ ਚਮਕਣ ਵਾਲਾ ਦੇਵ ਧਰੀਆਂ ਵਾਲਾ 83 ਸਾਲ ਦੀ ਉਮਰ ਵਿੱਚ
25 ਜਨਵਰੀ 2022 ਨੂੰ ਪਹਿਰ ਦੇ ਤੜਕੇ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਿਆ। ਉਹ
ਬਹੁ-ਪੱਖੀ ਅਤੇ ਬਹੁ ਦਿਸ਼ਾਵੀ ਗੀਤਕਾਰ ਸਨ, ਜਿਨ੍ਹਾਂ ਨੇ ਲੋਕ ਗੀਤ, ਲੋਕ ਗਾਥਾਵਾਂ
ਨੂੰ ਲੋਕਾਂ ਦੀ ਕਚਹਿਰੀ ਵਿੱਚ ਲਿਆਉਣ ਨੂੰ ਤਰਜ਼ੀਹ ਦਿੱਤੀ। ਉਨ੍ਹਾਂ ਦੇ ਗੀਤ
ਪੰਜਾਬੀਆਂ ਦੀ ਰੂਹ ਦੀ ਆਵਾਜ਼ ਬਣਦੇ ਰਹੇ ਹਨ। ਉਹ ਗੀਤਕਾਰੀ ਦੇ ਬਾਬਾ ਬੋਹੜ ਸਨ,
ਜਿਨ੍ਹਾਂ ਦੇ ਸੈਂਕੜੇ ਗੀਤ ਸੁਪਰਹਿੱਟ ਹੋਏ ਸਨ।
ਮਾਂ ਨੂੰ ਉਤਮ
ਦਰਜਾ ਦੇਣ ਵਾਲਾ ਗੀਤ ‘ਮਾਂ ਹੁੰਦੀ ਏ ਮਾਂ’ ਪੰਜਾਬੀਆਂ ਦੇ ਦਿਲਾਂ ਦੀ ਧੜਕਣ ਬਣ ਗਿਆ
ਸੀ। ਪੰਜਾਬੀ ਵਿਰਸਾ ਬੜਾ ਅਮੀਰ ਹੈ, ਜਿਸਨੂੰ ਗੁਰੂਆਂ ਦੀ ਕਲਮ ਦੀ ਛੋਹ ਪ੍ਰਾਪਤ ਹੈ।
ਗੁਰੂਆਂ ਦੇ ਮੁਖ਼ਾਰਬਿੰਦ ਨਾਲ ਇਹ ਭਾਸ਼ਾ ਮਾਖਿਓਂ ਮਿੱਠੀ ਹੋ ਗਈ। ਪੁਸ਼ਤ ਦਰ ਪੁਸ਼ਤ ਸਫਰ
ਕਰਦੀ ਪੰਜਾਬੀ ਭਾਸ਼ਾ ਵਿਚ ਹੋਰ ਨਿਖ਼ਾਰ ਆ ਗਿਆ। ਫਿਰ ਇਹ ਉਰਦੂ ਦੀ ਥਾਂ ਲੋਕ ਭਾਸ਼ਾ ਬਣ
ਗਈ। ਗੁਰੂਆਂ ਦੀ ਵਿਰਾਸਤ ‘ਤੇ ਪਹਿਰਾ ਦਿੰਦਿਆਂ 'ਦੇਵ ਥਰੀਕਿਆਂ ਵਾਲੇ' ਨੇ ਫੋਕੀ
ਸ਼ਾਹਵਾ ਵਾਹਵਾ ਲਈ ਗੀਤ ਨਹੀਂ ਲਿਖੇ ਸਗੋਂ ਉਨ੍ਹਾਂ ਦੇ ਗੀਤ ਇਤਿਹਾਸ ਦਾ ਹਿੱਸਾ ਬਣ
ਗਏ ਹਨ।
ਇਸ ਸਮੇਂ ਪੰਜਾਬੀ ਰਾਜ ਭਾਸ਼ਾ ਦਾ ਦਰਜਾ ਪ੍ਰਾਪਤ ਕਰ ਚੁੱਕੀ ਹੈ
ਪ੍ਰੰਤੂ ਅਖੌਤੀ ਬੁੱਧੀਜੀਵੀ ਸਾਹਿਤਕਾਰਾਂ ਨੇ ਪੰਜਾਬੀ ਨੂੰ ਸਰਲ ਬਣਾਉਣ ਦੀ ਥਾਂ ਔਖੀ
ਭਾਸ਼ਾ ਬਣਾ ਦਿੱਤਾ। ਔਖੀ ਸ਼ਬਦਾਵਲੀ ਵਰਤਕੇ ਉਹ ਆਪਣੀ ਵਿਦਵਤਾ ਦਾ ਸਬੂਤ ਦੇਣਾ
ਚਾਹੁੰਦੇ ਹਨ ਭਾਵੇਂ ਪੜ੍ਹਨ ਅਤੇ ਸੁਣਨ ਵਾਲੇ ਦੇ ਪੱਲੇ ਕੁਝ ਵੀ ਨਾ ਪਵੇ। ਫਿਰ ਵੀ
ਲੋਕ ਬੋਲੀ ਦੇ ਕੁਝ ਕੁ ਹਿਤੈਸ਼ੀਆਂ ਨੇ ਪੰਜਾਬੀ ਬੋਲੀ ਦੀ ਸਰਲਤਾ ਨੂੰ ਬਰਕਰਾਰ ਹੀ
ਨਹੀਂ ਰੱਖਿਆ ਸਗੋਂ ਲੋਕਾਂ ਦੀ ਜ਼ੁਬਾਨ ਵਿਚ ਸਾਹਿਤ ਲਿਖਕੇ ਇਸਨੂੰ ਮਾਣ ਸਤਿਕਾਰ
ਦਿੱਤਾ ਹੈ। ਉਨ੍ਹਾਂ ਸਾਹਿਤਕਾਰਾਂ ਅਤੇ ਗੀਤਕਾਰਾਂ ਵਿਚ ਹਰਦੇਵ ਦਿਲਗੀਰ ਦਾ ਨਾਂ ਬੜੇ
ਮਾਣ ਅਤੇ ਸਤਿਕਾਰ ਨਾਲ ਲਿਆ ਜਾ ਰਿਹਾ ਹੈ, ਜਿਨ੍ਹਾਂ ਨੇ ਆਮ ਲੋਕਾਂ ਦੇ ਦਿਲਾਂ ਨੂੰ
ਟੁੰਬਕੇ ਹੁਲਾਰਾ ਦੇਣ ਵਾਲੇ ਗੀਤ ਲਿਖਕੇ ਪੰਜਾਬੀ ਬੋਲੀ ਨੂੰ ਲੋਕਾਂ ਦੇ ਦਿਲਾਂ ਤੇ
ਰਾਜ ਕਰਨ ਲਾ ਦਿੱਤਾ ਹੈ। ਯਾਰਾਂ ਦਾ ਯਾਰ ਅਤੇ ਨਮਰਤਾ ਦੇ ਪੁੰਜ ਹਰਦੇਵ ਦਿਲਗੀਰ ਨੂੰ
ਪੰਜਾਬੀ ਰਹਿੰਦੀ ਦੁਨੀਆਂ ਤੱਕ ਯਾਦ ਕਰਦੇ ਰਹਿਣਗੇ। ਹਰਦੇਵ ਦਿਲਗੀਰ ਉਹ ਗੀਤਕਾਰ ਹੈ,
ਜਿਨ੍ਹਾਂ ਦੇ ਗੀਤਾਂ ਕਰਕੇ ਉਸਦੇ ਪਿੰਡ ਦਾ ਨਾਂ ਪੰਜਾਬੀ ਦੁਨੀਆਂ ਵਿਚ ਅਮਰ ਹੋ ਗਿਆ
ਹੈ। ਹਰਦੇਵ ਦਿਲਗੀਰ ਦਾ ਜਨਮ ਲੁਧਿਆਣਾ ਜਿਲ੍ਹੇ ਦੇ ਪਿੰਡ ਥਰੀਕੇ
ਵਿਖੇ ਪਿਤਾ ਰਾਮ ਸਿੰਘ ਅਤੇ ਮਾਤਾ ਅਮਰ ਕੌਰ ਦੇ ਘਰ 19 ਸਤੰਬਰ 1939 ਨੂੰ ਹੋਇਆ।
ਪ੍ਰਇਮਰੀ ਤੱਕ ਦੀ ਪੜ੍ਹਾਈ ਉਨ੍ਹਾਂ ਨੇ ਪਿੰਡ ਥਰੀਕਿਆਂ ਦੇ ਸਕੂਲ,
ਮਿਡਲ ਲਲਤੋਂ ਅਤੇ ਦਸਵੀਂ ਮਾਲਵਾ ਖਾਲਸਾ ਸਕੂਲ ਲੁਧਿਆਣਾ ਤੋਂ ਪਾਸ ਕੀਤੀ। ਇਸ
ਤੋਂ ਬਾਅਦ ਜੇ.ਬੀ.ਟੀ. ਦੀ ਸਿਖਿਆ ਜਗਰਾਓਂ ਤੋਂ ਪ੍ਰਾਪਤ ਕੀਤੀ।
ਜੇ.ਬੀ.ਟੀ. ਕਰਨ ਉਪਰੰਤ ਅਧਿਆਪਕ ਦੀ ਨੌਕਰੀ ਕਰ ਲਈ। ਨੌਕਰੀ ਦੌਰਾਨ ਵੱਖ ਵੱਖ
ਸਕੂਲਾਂ ਵਿਚ ਜਾਣਾ ਪਿਆ, ਜਿਸ ਨਾਲ ਜ਼ਿੰਦਗੀ ਦਾ ਤਜ਼ਰਬਾ ਵਿਸ਼ਾਲ ਹੋ ਗਿਆ।
1957 ਵਿਚ ਲਲਤੋਂ ਦੇ ਸਕੂਲ ਵਿਚ ਪੜ੍ਹਦਿਆਂ ਹਰਦੇਵ ਦਿਲਗੀਰ ਦਾ ਮੇਲ ਗਿਆਨੀ ਹਰੀ
ਸਿੰਘ ਦਿਲਬਰ ਨਾਲ ਹੋ ਗਿਆ। ਗਿਆਨੀ ਹਰੀ ਸਿੰਘ ਦਿਲਬਰ ਉਸ ਸਮੇਂ ਦਾ ਮੰਨਿਆਂ
ਪ੍ਰਮੰਨਿਆਂ ਲੇਖਕ ਸੀ। ਹਰਦੇਵ ਦਿਲਗੀਰ ਨੂੰ ਕਵਿਤਾਵਾਂ ਲਿਖਣ ਦਾ ਪਹਿਲਾਂ ਹੀ ਸ਼ੌਕ
ਸੀ। ਇਸ ਸ਼ੌਕ ਨੂੰ ਗਿਆਨੀ ਹਰੀ ਸਿੰਘ ਦਿਲਬਰ ਨੇ ਪਛਾਣਦਿਆਂ ਉਨ੍ਹਾਂ ਨੂੰ ਕਵਿਤਾਵਾਂ
ਦੇ ਨਾਲ ਕਹਾਣੀਆਂ ਲਿਖਣ ਲਈ ਪ੍ਰੇਰਿਆ। ਉਨ੍ਹਾਂ ਨੇ ਹੀ ਹਰਦੇਵ ਦੇ ਨਾਂ ਨਾਲ ਸਾਹਿਤਕ
ਨਾਂ ਦਿਲਗੀਰ ਲਿਖਣ ਦੀ ਸਲਾਹ ਦਿੱਤੀ। ਚੜ੍ਹਦੀ ਉਮਰ ਵਿਚ ਹੀ ਕਵਿਤਾਵਾਂ ਅਤੇ
ਕਹਾਣੀਆਂ ਰਸਾਲਿਆਂ ਵਿਚ ਪ੍ਰਕਾਸ਼ਤ ਹੋਣ ਨਾਲ ਹਰਦੇਵ ਦਿਲਗੀਰ ਦਾ ਹੌਸਲਾ ਵੱਧ ਗਿਆ
ਅਤੇ ਗਿਆਨੀ ਹਰੀ ਸਿੰਘ ਦਿਲਬਰ ਦੀ ਥਾਪੀ ਨੇ ਹੋਰ ਉਤਸ਼ਾਹਤ ਕੀਤਾ।
ਉਨ੍ਹਾਂ
ਦੀਆਂ 4 ਕਹਾਣੀਆਂ ਦੀਆਂ ਪੁਸਤਕਾਂ,‘ ਰੋਹੀ ਦਾ ਫੁੱਲ’, ‘ਇੱਕ ਸੀ ਕੁੜੀ’,
‘ਜ਼ੈਲਦਾਰਨੀ’, ‘ਹੁੱਕਾ ਪਾਣੀ’ ਅਤੇ 7 ਬਾਲ ਪੁਸਤਕਾਂ ‘ਮਾਵਾਂ ਠੰਡੀਆਂ
ਛਾਵਾਂ’, ‘ਪੈਰਾਂ ਵਾਲਾ ਤਾਰਾ’, ‘ਅੱਲੜ ਬਲੜ ਬਾਵੇ ਦਾ’, ‘ਘੁਗੀਏ ਨੀ ਘੁਗੀਏ ਨੱਚ
ਕੇ ਵਿਖਾ’, ‘ਮੇਰੀ ਧਰਤੀ ਮੇਰਾ ਦੇਸ’, ‘ਚੁੱਕ ਭੈਣ ਬਸਤਾ ਸਕੂਲੇ ਚਲੀਏ’ ‘ਚੰਦ ਮਾਮਾ
ਡੋਰੀਆ’ ਅਤੇ 24 ਗੀਤਾਂ ਦੀਆਂ ਪੁਸਤਕਾਂ ਪ੍ਰਕਾਸ਼ਤ ਹੋਈਆਂ ਹਨ। ਗੀਤਾਂ ਦੀਆਂ
ਪੁਸਤਕਾਂ ਪ੍ਰਕਾਸ਼ਤ ਕਰਨ ਦੀ ਸ਼ੁਰੂਆਤ ਕਰਨ ਦਾ ਇਤਫਾਕ ਵੀ 'ਦੇਵ ਥਰੀਕਿਆਂ ਵਾਲੇ' ਨੂੰ
ਹੀ ਹੋਇਆ। ਬੱਚਿਆਂ ਲਈ ਪੁਸਤਕਾਂ ਪ੍ਰਾਇਮਰੀ ਕਲਾਸ ਦੇ ਬੱਚਿਆਂ ਨੂੰ
ਪੜ੍ਹਾਉਣ ਕਰਕੇ ਲਿਖੀਆਂ ਗਈਆਂ। ਇਸ ਤੋਂ ਇਲਾਵਾ ਉਨ੍ਹਾਂ ਨੇ ਪੰਜਾਬੀ ਦੀਆਂ 13
ਫਿਲਮਾਂ ਲਈ ਵੀ ਗੀਤ ਲਿਖੇ। ਉਸ ਤੋਂ ਬਾਅਦ ਤਾਂ ਫਿਰ ਚਲ ਸੋ ਚਲ ਹੁਣ ਤੱਕ 35
ਪੁਸਤਕਾਂ ਪ੍ਰਕਾਸ਼ਤ ਹੋ ਚੁੱਕੀਆਂ ਸਨ। ਉਨ੍ਹਾਂ ਦਾ ਕਹਾਣੀਆਂ ਅਤੇ
ਕਵਿਤਾਵਾਂ ਵੱਲੋਂ ਗੀਤਾਂ ਵਲ ਪ੍ਰੇਰਿਤ ਹੋਣ ਦਾ ਵੀ ਅਜ਼ੀਬ ਕਿਸਾ ਹੈ।
21
ਸਾਲ ਦੀ ਭਰ ਜਵਾਨੀ ਦੀ ਉਮਰ ਵਿਚ ਉਨ੍ਹਾਂ ਦਾ ਮੇਲ ਲੁਧਿਆਣਾ ਜਿਲ੍ਹੇ ਦੇ ਪਿੰਡ ਸਿਆੜ
ਦੇ ਪ੍ਰੇਮ ਕੁਮਾਰ ਸ਼ਰਮਾ ਨਾਲ ਮਾਲਵਾ ਖਾਲਸਾ ਹਾਈ ਸਕੂਲ ਵਿਚ ਪੜ੍ਹਦਿਆਂ
ਐਚ.ਐਮ.ਵੀ.ਕੰਪਨੀ ਦੀ ਅਡੀਸ਼ਨ ਮੌਕੇ ਹੋਇਆ। ਪ੍ਰੇਮ ਕੁਮਾਰ ਦੀ ਆਵਾਜ਼
ਚੰਗੀ ਸੀ, ਇਸ ਕਰਕੇ ਉਹ ਅਡੀਸ਼ਨ ਵਿਚ ਪਾਸ ਹੋ ਗਿਆ। ਕੰਪਨੀ ਨੇ ਉਸਨੂੰ
ਗੀਤ ਲੈ ਕੇ ਦਿੱਲੀ ਆਉਣ ਲਈ ਕਿਹਾ।
ਪ੍ਰੇਮ ਕੁਮਾਰ ਗੀਤ ਲੈਣ ਵਾਸਤੇ
ਇੰਦਰਜੀਤ ਹਸਨਪੁਰੀ ਕੋਲ ਗਿਆ। ਹਸਨਪੁਰੀ ਨੇ ਗੀਤ ਦੇਣ ਦਾ ਵਾਅਦਾ ਕੀਤਾ ਪ੍ਰੰਤੂ
ਮੌਕੇ ਤੇ ਗੀਤ ਨਾ ਦਿੱਤੇ। ਪ੍ਰੇਮ ਕੁਮਾਰ ਨੇ ਹਰਦੇਵ ਦਿਲਗੀਰ ਨੂੰ ਗੀਤ ਲਿਖਕੇ ਦੇਣ
ਦੀ ਬੇਨਤੀ ਕੀਤੀ। ਹਰਦੇਵ ਦਿਲਗੀਰ ਨੂੰ ਗੀਤ ਲਿਖਣ ਦਾ ਤਜ਼ਰਬਾ ਨਹੀਂ ਸੀ ਪ੍ਰੰਤੂ
ਦੋਸਤ ਦੇ ਜ਼ੋਰ ਪਾਉਣ ਤੇ ਚਾਰ ਗੀਤ ਉਨ੍ਹਾਂ ਨੂੰ ਲਿਖਕੇ ਦਿੱਤੇ। ਕੰਪਨੀ ਨੂੰ ਉਹ ਗੀਤ
ਬਹੁਤ ਪਸੰਦ ਆਏ ਅਤੇ ਚਾਰੇ ਗੀਤ ਰੀਕਾਰਡ ਹੋ ਗਏ।
ਇਨ੍ਹਾਂ ਗੀਤਾਂ ਦੀ
ਰਿਕਾਰਡਿੰਗ ਅਤੇ ਮਿਲੀ ਰਾਇਲਟੀ ਨੇ ਹਰਦੇਵ ਦਿਲਗੀਰ ਨੂੰ ਗੀਤ ਲਿਖਣ
ਲਈ ਉਤਸ਼ਾਹਤ ਕੀਤਾ। ਉਸ ਦਿਨ ਤੋਂ ਬਾਅਦ ਹਰਦੇਵ ਦਿਲਗੀਰ ਦੀ ਗੁੱਡੀ ਚੜ੍ਹ ਗਈ ਅਤੇ ਉਹ
ਚੋਣਵੇਂ ਗੀਤਕਾਰਾਂ ਵਿਚ ਸ਼ਾਮਲ ਹੋ ਗਿਆ। ਉਨ੍ਹਾਂ ਨੇ ਗੁਰਦੇਵ ਸਿੰਘ ਮਾਨ ਨੂੰ ਆਪਣਾ
ਗੁਰੂ ਧਾਰ ਲਿਆ। ਗੀਤਾਂ ਅਤੇ ਕਵਿਤਾਵਾਂ ਦਾ ਸ਼ੌਕ ਇਤਨਾ ਸੀ ਕਿ ਇੱਕ ਵਾਰ ਜਦੋਂ ਉਹ
ਜਗਰਾਓਂ ਜੇ.ਬੀ.ਟੀ.ਕਰ ਰਿਹਾ ਸੀ ਤਾਂ ਆਪਣੇ ਪਿੰਡ ਉਸਦਾ ਖਾੜਾ ਸੁਣਨ ਲਈ
ਘਰਦਿਆਂ ਤੋਂ ਚੋਰੀ ਆ ਗਿਆ ਅਤੇ ਆਪਣੇ ਘਰ ਨਹੀਂ ਗਿਆ, ਖਾੜੇ ਤੋਂ ਹੀ ਜਗਰਾਓਂ ਵਾਪਸ
ਚਲਾ ਗਿਆ।
ਉਨ੍ਹਾਂ ਦੀ ਦਾਦੀ ਚਾਹੁੰਦੇ ਸਨ ਕਿ ਉਹ ਸਰਕਾਰੀ ਨੌਕਰੀ ਕਰਨ,
ਇਸ ਤੋਂ ਬਾਅਦ ਉਨ੍ਹਾਂ ਦੇ ਪੀ.ਟੀ.ਆਈ. ਅਧਿਆਪਕ ਗੁਰਦਿਆਲ ਸਿੰਘ ਨੇ
ਉਨ੍ਹਾਂ ਦਾ ਕੁਲਦੀਪ ਮਾਣਕ ਨਾਲ ਮੇਲ ਕਰਵਾਇਆ। ਕੁਲਦੀਪ ਮਾਣਕ ਨਾਲ ਉਨ੍ਹਾਂ ਦੀ
ਅਜਿਹੀ ਯਾਰੀ ਪਈ ਜਿਹੜੀ ਤਾਅ ਉਮਰ ਨਿੱਭਦੀ ਰਹੀ। ਯਾਰੀ ਨਿਭਾਉਣੀ ਸਿਖਣੀ ਹੋਵੇ ਤਾਂ
ਹਰਦੇਵ ਦਿਲਗੀਰ ਤੋਂ ਵਧੀਆ ਇਨਸਾਨ ਕੋਈ ਹੋ ਨਹੀਂ ਸਕਦਾ ਸੀ। ਜਿਸ ਵੀ ਵਿਅਕਤੀ ਨੂੰ
ਇਕ ਵਾਰ ਮਿਲ ਲਏ ਹਮੇਸ਼ਾ ਉਸਦੇ ਬਣਕੇ ਰਹਿ ਜਾਂਦੇ ਸਨ।
ਕੁਲਦੀਪ ਮਾਣਕ ਨਾਲ
ਉਨ੍ਹਾਂ ਇਕੱਠਿਆਂ ਸਾਂਝੀ ਖੇਤੀਬਾੜੀ ਵੀ ਕੀਤੀ। ਮਾਣਕ 18 ਸਾਲ ਥਰੀਕੇ ਪਿੰਡ ਵਿੱਚ
ਹਰਦੇਵ ਦਿਲਗੀਰ ਦੇ ਗਵਾਂਢ ਵਿਚ ਰਿਹਾ। ਉਨ੍ਹਾਂ ਦਾ ਇੱਕ ਗੀਤ ‘ ਟਿੱਲੇ ਵਾਲਿਆ
ਮਿਲਾਦੇ ਹੀਰ ਜੱਟੀ ਨੂੰ ਤੇਰਾ ਕਿਹੜਾ ਮੁੱਲ ਲਗਦਾ’ ਤਿੰਨ ਕਲਾਕਾਰਾਂ ਕਰਮਜੀਤ ਧੂਰੀ,
ਕੁਲਦੀਪ ਮਾਣਕ ਅਤੇ ਸੁਰਿੰਦਰ ਕੌਰ ਨੇ ਆਪੋ ਆਪਣੀ ਆਵਾਜ਼ ਵਿਚ ਗਾਇਆ।
ਹਰਦੇਵ
ਦਿਲਗੀਰ ਦੇ ਲਿਖੇ ਅਤੇ ਕੁਲਦੀਪ ਮਾਣਕ ਅਤੇ ਸੁਰਿੰਦਰ ਛਿੰਦੇ ਵੱਲੋਂ ਗਾਏ ਗੀਤਾਂ ਨੇ
ਹਰਦੇਵ ਦਿਲਗੀਰ ਨੂੰ ਅਮਰ ਕਰ ਦਿੱਤਾ। ਹਰਦੇਵ ਦਿਲਗੀਰ ਵੱਲੋਂ ਜਿਊਣਾ ਮੌੜ ਦੇ ਲਿਖੇ
ਅਤੇ ਸੁਰਿੰਦਰ ਛਿੰਦਾ ਵਲੋਂ ਗਾਏ ਗੀਤਾਂ ਦੀ ਉਨ੍ਹਾਂ ਦਿਨਾਂ ਵਿਚ ਡੇਢ ਲੱਖ ਰੁਪਏ ਦੀ
ਰਾਇਲਿਟੀ ਮਿਲੀ ਸੀ।
ਹਰਦੇਵ ਦਿਲਗੀਰ ਨੂੰ ਬਹੁਤ ਸਾਰੀਆਂ
ਸੰਸਥਾਵਾਂ ਵਲੋਂ ਦੇਸ ਵਿਦੇਸ ਵਿਚ ਸਨਮਾਨਤ ਕੀਤਾ ਗਿਆ ਹੈ। ਇੰਗਲੈਂਡ ਦੇ ਡਰਬੀ ਸ਼ਹਿਰ
ਵਿਚ ਉਨ੍ਹਾਂ ਦੇ ਉਪਾਸ਼ਕਾਂ ਨੇ ਉਨ੍ਹਾਂ ਦੇ ਨਾਂ ਤੇ ਇੱਕ ‘ਦੇਵ ਥਰੀਕੇ
ਐਪਰੀਸੀਏਸ਼ਨ ਸੋਸਾਇਟੀ’ ਵੀ ਬਣਾਈ ਹੋਈ ਹੈ, ਜੋ ਕਿ ਹਰ ਸਾਲ ਇੱਕ ਗਾਇਕਾ ਅਤੇ
ਗੀਤਕਾਰ ਨੂੰ ਸਨਮਾਨਿਤ ਕਰਦੀ ਹੈ। ਉਹ ਸੋਸਾਇਟੀ ਹਰ ਮਹੀਨੇ 100 ਪੌਂਡ ਹਰਦੇਵ
ਦਿਲਗੀਰ ਨੂੰ ਭੇਜਦੀ ਰਹੀ ਹੈ। ਉਨ੍ਹਾਂ ਉਨ੍ਹਾਂ ਨੂੰ ਇੱਕ ਕਾਰ ਬੀ.ਐਮ.ਡਬਲਿਊ
ਭੇਂਟ ਕੀਤੀ ਹੈ।
ਇਸੇ ਤਰ੍ਹਾਂ ਪੰਜਾਬ ਦੇ ਮੁਖ ਮੰਤਰੀ ਸ੍ਰ.ਬੇਅੰਤ
ਸਿੰਘ ਨੇ ਇੱਕ ਕਾਰ ਭੇਂਟ ਕੀਤੀ ਸੀ ਜੋ ਕਿ ਅਖੀਰੀ ਸਮੇਂ ਤੱਕ ਉਨ੍ਹਾਂ ਨੇ ਆਪਣੇ ਕੋਲ
ਰੱਖੀ ਹੋਈ ਸੀ। ਸ਼ੁਰੂ ਵਿਚ ਦੇਵ ਥਰੀਕਿਆਂ ਵਾਲਾ ਨੇ ਰੋਮਾਂਟਿਕ ਗੀਤ ਲਿਖੇ
ਪ੍ਰੰਤੂ ਉਸ ਤੋਂ ਬਾਅਦ ਉਨ੍ਹਾਂ ਦੇ ਬਹੁਤੇ ਹਰਮਨ ਪਿਆਰੇ ਹੋਏ ਗੀਤ ਸਮਾਜਿਕ,
ਸਭਿਆਚਾਰਕ ਅਤੇ ਇਤਿਹਾਸਕ ਘਟਨਾਵਾਂ ਨਾਲ ਸੰਬੰਧਤ ਹਨ।
ਹਰਦੇਵ ਦਿਲਗੀਰ
ਰੇਡੀਓ ਅਤੇ ਟੀ.ਵੀ ਚੈਨਲਾਂ ਤੇ ਪ੍ਰੋਗਰਾਮ ਕਰਨ ਜਾਂਦਾ ਰਹਿੰਦਾ ਸੀ।
ਉਨ੍ਹਾਂ ਨੂੰ ਬਹੁਤ ਸਾਰੇ ਮਾਣ ਸਨਮਾਨ ਮਿਲੇ ਸਨ, ਜਿਨ੍ਹਾਂ ਵਿਚ ਈ.ਟੀ.ਸੀ. ਜੀ
ਪੰਜਾਬੀ ਚੈਨਲ ਵੱਲੋਂ ਲਾਈਫ ਟਾਈਮ ਅਚੀਵਮੈਂਟ, ਪ੍ਰੋ.ਮੋਹਨ ਸਿੰਘ
ਯਾਦਗਾਰੀ ਸਨਮਾਨ, ਅੰਤਰਰਾਸ਼ਟਰੀ ਸੰਗੀਤ ਸਮੇਲਨ ਦਿੱਲੀ-1992 ਅਤੇ ਅਮਰ ਸਿੰਘ ਸ਼ੌਕੀ
ਢਾਡੀ ਸਨਮਾਨ ਮਾਹਲਪੁਰ ਵੀ ਸ਼ਾਮਲ ਹਨ।
ਪੁਸਤਕਾਂ, ਅਖ਼ਬਾਰ ਅਤੇ ਰਸਾਲੇ
ਪੜ੍ਹਨਾ ਅਤੇ ਗੀਤ ਲਿਖਣਾ ਉਨ੍ਹਾਂ ਦਾ ਸ਼ੌਕ ਬਰਕਰਾਰ ਰਿਹਾ ਹੈ। ਉਹ 1997 ਵਿਚ
ਸਰਕਾਰੀ ਨੌਕਰੀ ਤੋਂ ਸੇਵਾ ਮੁਕਤ ਹੋ ਕੇ ਆਪਣੇ ਪਿੰਡ ਥਰੀਕੇ ਹੀ ਰਹਿੰਦੇ ਹਨ।
ਉਨ੍ਹਾਂ ਦੇ ਸਵਰਗਵਾਸ ਹੋਣ ਨਾਲ ਗੀਤਕਾਰੀ ਦੇ ਇਕ ਯੁਗ ਦਾ ਅੰਤ ਹੋ ਗਿਆ ਹੈ।
ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ
ਮੋਬਾਈਲ-94178 13072 ujagarsingh48@yahoo.com
|
|
|
|
|
ਅਸਤ
ਹੋ ਗਿਆ ਸਭਿਅਕ ਗੀਤਾਂ ਦਾ ਧਰੂ ਤਾਰਾ: ਗੀਤਕਾਰ ਦੇਵ ਥਰੀਕਿਆਂਵਾਲਾ
ਉਜਾਗਰ ਸਿੰਘ, ਪਟਿਆਲਾ |
ਗੁੰਮ
ਹੋਈ ਮੁਹੱਬਤ ਅਤੇ ਇਨਸਾਨੀਅਤ ਦੀ ਤ੍ਰਾਸਦੀ ਇਕਾਂਗੀ ‘ਤਲਾਸ਼’
ਉਜਾਗਰ ਸਿੰਘ, ਪਟਿਆਲਾ |
ਮੈਂ
ਨਾਟਕ ਕਿਉਂ ਕਰਦਾ ਹਾਂ ਸੰਜੀਵਨ ਸਿੰਘ,
ਮੁਹਾਲੀ |
25
ਮਈ ਨੂੰ ਇਪਟਾ ਦੇ ਸਥਾਪਨਾ ਦਿਵਸ ਮੌਕੇ……
ਇਪਟਾ ਦੇ ਰੰਗਮੰਚੀ
ਤੇ ਸਮਾਜਿਕ ਸਰੋਕਾਰ ਸੰਜੀਵਨ
ਸਿੰਘ, ਮੁਹਾਲੀ |
ਦੂਸਰੇ
ਦੀ ਪਾਟੀ ਬਿਆਈ ਦਾ ਦਰਦ ਵੀ ਮਹਿਸੂਸ ਕਰਨ ਵਾਲਾ - ਸਾਗਰ ਸਰਹੱਦੀ
ਸੰਜੀਵਨ ਸਿੰਘ, ਮੁਹਾਲੀ |
ਨਿਰਮਾਤਾ ਜੱਗੀ
ਕੁੱਸਾ ਦੀ ਨਵੀਂ ਫਿਲਮ “ਪੁੱਠੇ ਪੈਰਾਂ ਵਾਲ਼ਾ” ...
(27/04/2021) |
ਸ਼ੁਰੂਆਤ
ਗਈ ਆ ਮਾਏ ਹੋ ਨੀ... ਡਾ. ਸਿਮਰਨ
ਸੇਠੀ, ਅਸਿਸਟੈਂਟ ਪ੍ਰੋਫੈਸਰ, ਦਿੱਲੀ ਯੂਨੀਵਰਸਿਟੀ |
ਅਜੋਕੀ
ਗਾਇਕੀ ਤੇ ਗੀਤਕਾਰੀ ਨੇ ਨਵੀਂ ਪਨੀਰੀ ਨੂੰ ਕੁਰਾਹੇ ਤੋਰਿਆ
ਰਣਜੀਤ 'ਚੱਕ ਤਾਰੇ ਵਾਲਾ' |
ਗਾਇਕੀ
ਖੇਤਰ ਦੀ ਸੰਭਾਵਨਾ ਦਾ ਨਾਂਅ ਹੈ 'ਪਰਵਿੰਦਰ ਮੂਧਲ'
ਮਨਦੀਪ ਖੁਰਮੀ ਹਿੰਮਤਪੁਰਾ, ਬਰਤਾਨੀਆ |
“ਕੁਝ
ਵੱਖਰੇ ਵਿਸਿ਼ਆਂ ‘ਤੇ ਝਾਤ ਪਾਉਂਦੀ ਹੈ ਫਿਲਮ ‘ਪੁੱਠੇ ਪੈਰਾਂ ਵਾਲ਼ਾ’....!”
ਮਨਦੀਪ ਖੁਰਮੀ ਹਿੰਮਤਪੁਰਾ, ਬਰਤਾਨੀਆ |
ਸਾਹਿਤ
ਤੇ ਸੱਭਿਆਚਾਰ ਦਾ ਹਰਫ਼ਨ ਮੌਲਾ : ਜਗਤਾਰ ਰਾਈਆਂ ਵਾਲਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਪੰਜਾਬੀ
ਮਾਂ-ਬੋਲੀ ਦੀ ਇਕ ਹੋਰ ਪੁਜਾਰਨ: ਸਿਮਰਨ ਕੌਰ ਧੁੱਗਾ
ਪ੍ਰੀਤਮ ਲੁਧਿਆਣਵੀ, ਚੰਡੀਗੜ |
ਗਾਇਕ,
ਗੀਤਕਾਰ ਤੇ ਕਹਾਣੀਕਾਰ ਦਾ ਸੁਮੇਲ: ਗਗਨ ਕਾਈਨੌਰ (ਮੋਰਿੰਡਾ)
ਪ੍ਰੀਤਮ ਲੁਧਿਆਣਵੀ, ਚੰਡੀਗੜ |
ਜਸ਼ਨ
ਐਨ ਰਿਕਾਰਡਸ ਦੀ ਸ਼ਾਨਦਾਰ ਪੇਸ਼ਕਸ਼, 'ਪੀਰਾਂ ਦੀ ਮੌਜ ਨਿਆਰੀ' ਰਿਲੀਜ
ਪ੍ਰੀਤਮ ਲੁਧਿਆਣਵੀ, ਚੰਡੀਗੜ |
ਬੋਹੜ
ਹੇਠ ਉੱਗਿਆ ਭਰਵਾਂ ਤੇ ਛਾਂਦਾਰ ਸਾਹਿਤਕ ਬੋਹੜ - ਡਾ: ਅਮਨਦੀਪ ਸਿੰਘ
ਟੱਲੇਵਾਲੀਆ ਮਨਦੀਪ ਖੁਰਮੀ ਹਿੰਮਤਪੁਰਾ,
ਲਿਵਰਪੂਲ |
ਸੱਪ
ਦੀ ਮਣੀਂ ਵਰਗਾ ਯਾਰ: ਫ਼ਿਲਮ ਨਿਰਦੇਸ਼ਕ ਸੁਖਮਿੰਦਰ ਧੰਜਲ
ਸ਼ਿਵਚਰਨ ਜੱਗੀ ਕੁੱਸਾ, ਲੰਡਨ |
ਸਾਫ਼-ਸੁਥਰੀ
ਸੱਭਿਆਚਾਰ ਗਾਇਕੀ ਦਾ ਪਹਿਰੇਦਾਰ- ਨਵੀ ਨਾਭਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
'ਤੇਰੇ
ਇਸ਼ਕ 'ਚ' ਸਿੰਗਲ ਟਰੈਕ ਜਲਦੀ ਹੋਵੇਗਾ ਰਿਲੀਜ਼
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਉਭਰਦੀ
ਬਹੁ-ਪੱਖੀ ਕਲਾਕਾਰਾ - ਐਨੀ ਸਹਿਗਲ
ਪ੍ਰੀਤਮ ਲੁਧਿਆਣਵੀ, ਚੰਡੀਗੜ |
ਵਿਲੱਖਣ
ਪਹਿਚਾਣ ਬਣਾਉਣ ਵਾਲਾ –ਗਾਇਕ ਤੇ ਅਦਾਕਾਰ ਨਿਸ਼ਾਨ ਉੱਚੇਵਾਲਾ
ਗੁਰਬਾਜ ਗਿੱਲ, ਬਠਿੰਡਾ |
ਗਿੱਲ
ਫ਼ਿਲਮਜ਼ ਏਟਰਟੇਨਮੈਂਟ ਤੇ ਗੁਰਬਾਜ ਗਿੱਲ ਦੀ ਪੇਸ਼ਕਸ਼ ਗਾਇਕ ਹੀਰਾ ਜਸਪਾਲ ਦਾ
ਧਾਰਮਿਕ ਟਰੈਕ "ਮੇਰੇ ਖੁਆਜਾ ਪੀਰ ਜੀ" ਰਿਲੀਜ਼
ਗੁਰਬਾਜ ਗਿੱਲ, ਬਠਿੰਡਾ |
ਪੰਜਾਬੀ
ਗਾਇਕੀ ਦੇ ਅਸਮਾਨ ‘ਚ ਬਾਜ਼ ਵਰਗੀ ਉਡਾਣ ਦਾ ਨਾਂ ਹੈ ਭੁਪਿੰਦਰ ਸਿੱਧੂ
ਮਨਦੀਪ ਖੁਰਮੀ ਹਿੰਮਤਪੁਰਾ |
ਅਦਾਕਾਰ
ਅਤੇ ਵੀਡੀਓ ਡਾਇਰੈਕਟਰ ਨਿੱਤ-ਨਵੀਆਂ ਸੰਦਲੀ ਪੈੜ੍ਹਾਂ ਪਾ ਰਿਹੈ – ਗੱਗੀ ਸਾਰੋਂ
ਗੁਰਬਾਜ ਗਿੱਲ, ਬਠਿੰਡਾ |
'ਗੱਲ
ਭੀਮ ਤੇਰੇ ਉਪਕਾਰਾਂ ਦੀ' ਸਿੰਗਲ ਟਰੈਕ ਜਲਦੀ ਹੀ ਸਰੋਤਿਆਂ ਦੇ ਰੂਬਰੂ
ਪ੍ਰੀਤਮ ਲੁਧਿਆਣਵੀ, ਚੰਡੀਗੜ |
ਪਦਮ
ਸ੍ਰੀ ਗਾਇਕ ਹੰਸ ਰਾਜ ਹੰਸ ਦਾ ਟਰੈਕ "ਹੂਕ"
ਗੁਰਬਾਜ ਗਿੱਲ, ਬਠਿੰਡਾ |
'ਗੌਂਸ਼ਪਾਕ
ਪੀਰ ਮੇਰਾ' ਸਿੰਗਲ ਟਰੈਕ ਹੋਇਆ ਮੁਕੰਮਲ
ਪ੍ਰੀਤਮ ਲੁਧਿਆਣਵੀ, ਚੰਡੀਗੜ |
ਆਪਣਾ
ਪਿੰਡ ਆਪਣੇ ਖੇਤ ਆਪਣੀ ਮਿੱਟੀ ਦੀ ਗੱਲ ਕਰਦਾ ਗੀਤ ' ਪਿੰਡ ਦੀਆਂ ਗਲੀਆਂ ' ਲੈ
ਕੇ ਹਾਜ਼ਰ - ਬਾਈ ਅਮਰਜੀਤ" - ਗੁਰਪ੍ਰੀਤ
ਬੱਲ ਰਾਜਪੁਰਾ |
"11km"
ਗੀਤ ਨਾਲ ਚਰਚਾ ਚ ਗੁਰਜਾਨ ਗੁਰਪ੍ਰੀਤ
ਬੱਲ, ਰਾਜਪੁਰਾ |
ਜ਼ਿੰਦਗੀ
ਦੇ ਖੁਬਸੂਰਤ ਰੰਗਾਂ ਦੀ ਰੰਗਤ ‘ਚ ਰੰਗਿਆ "ਟਰੈਂਡਜ਼ ਮਿਊਜ਼ਿਕ" ਦਾ ਨਿਰਮਾਤਾ –
ਕਾਲਾ ਸ਼ਰਮਾ ਗੁਰਬਾਜ ਗਿੱਲ,
ਬਠਿੰਡਾ |
"ਕੁੱਸਾ
ਮੋਸ਼ਨ ਪਿਕਚਰਜ਼" ਦੇ ਬੈਨਰ ਹੇਠ ਜਲਦੀ ਦਸਤਕ ਦੇਵੇਗੀ ਫ਼ਿਲਮ "ਕੁੜੱਤਣ" |
ਪ੍ਰਾਹੁਣਾ
ਟਰੈਕ ਲੈ ਕੇ ਹਾਜ਼ਰ - ਮਾਣਕ ਪ੍ਰੀਤ/ਮਨਪ੍ਰੀਤ ਗੁਰਬਾਜ
ਗਿੱਲ, ਬਠਿੰਡਾ |
“ਗਾਂਧੀ
ਵਾਲੇ ਨੋਟ” ਲੈ ਕੇ ਜਲਦੀ ਹਾਜ਼ਰੀ ਲਵਾਏਗਾ – ਕੁਲਦੀਪ ਮੱਲਕੇ
ਗੁਰਬਾਜ ਗਿੱਲ, ਬਠਿੰਡਾ |
ਕਰਮਜੀਤ
ਅਨਮੋਲ ਤੇ ਗੁਰਬਿੰਦਰ ਮਾਨ ਦੇ ਗੀਤ “ਵੇਖੀਂ ਜਾਨੀ ਏ” ਨੂੰ ਸਰੋਤਿਆਂ ਵੱਲੋਂ
ਮਿਲ ਰਿਹਾ ਹੈ ਭਰਵਾਂ ਹੂੰਗਾਰਾ ਗੁਰਪ੍ਰੀਤ ਬੱਲ, ਰਾਜਪੁਰਾ
|
ਤਪਦੀ
ਹਿੱਕ 'ਤੇ ਸੀਤ ਬੂੰਦ ਵਰਗਾ ਮੇਰਾ ਬਾਈ ਸਰਦਾਰ ਸੋਹੀ
ਸ਼ਿਵਚਰਨ ਜੱਗੀ ਕੁੱਸਾ, ਲੰਡਨ
|
ਗਾਇਕ
ਸੁਰਜੀਤ ਮਾਹੀ ਦੇ ਧਾਰਮਿਕ ਗੀਤ “ਪਰਿਵਾਰ ਵਿਛੋੜਾ” ਨੂੰ ਮਿਲ ਰਿਹਾ ਹੈ ਸੰਗਤਾਂ
ਦਾ ਭਰਭੂਰ ਪਿਆਰ
ਗੁਰਪ੍ਰੀਤ ਬੱਲ, ਰਾਜਪੁਰਾ |
ਰਹਿਮਤ
ਧਾਰਮਿਕ ਟਰੈਕ ਨਾਲ ਹੋਇਆ ਰੂ-ਬ-ਰੂ - ਦਵਿੰਦਰ ਬਰਾੜ
ਗੁਰਬਾਜ ਗਿੱਲ, ਬਠਿੰਡਾ
|
ਸਭਿਆਚਾਰਕ
ਮੇਲਿਆਂ ਦੀ ਸ਼ਾਨ “ਸਰਦਾਰਾ” ਟਰੈਕ ਲੈ ਕੇ ਰੂ-ਬ-ਰੂ – ਦਲਜੀਤ ਕੌਰ ਪਟਿਆਲਾ
ਗੁਰਬਾਜ ਗਿੱਲ, ਬਠਿੰਡਾ |
ਕਲੀਆਂ
ਦੇ ਬਾਦਸ਼ਾਹ ਨਹੀ! ਲ਼ੋਕ ਗਾਥਾਵਾਂ ਦੇ ਬਾਦਸ਼ਾਹ ਸਨ 'ਸ਼੍ਰੀ ਕੁਲਦੀਪ ਮਾਣਕ ਜੀ'
ਜਸਪ੍ਰੀਤ ਸਿੰਘ |
ਮਨਪ੍ਰੀਤ
ਸਿੰਘ ਬੱਧਨੀ ਕਲਾਂ ਦਾ ਸਿੰਗਲ ਟਰੈਕ “ਕਿਸਾਨ” ਸ੍ਰੀ ਗੁਰੂ ਸਿੰਘ ਸਭਾ ਸਾਊਥਾਲ
ਵਿਖੇ ਲੋਕ ਅਰਪਨ
ਮਨਪ੍ਰੀਤ ਸਿੰਘ ਬੱਧਨੀ ਕਲਾਂ, ਲੰਡਨ |
ਸੰਗੀਤਕ
ਖੇਤਰ ਚ’ ਵੱਖਰੀ ਪਹਿਚਾਣ ਬਣਾ ਰਿਹਾ “ਮਣਕੂ ਏਟਰਟੇਨਮੈਂਟ” ਦਾ ਨਿਰਮਾਤਾ
-ਜਸਵੀਰ ਮਣਕੂ
ਗੁਰਬਾਜ ਗਿੱਲ, ਬਠਿੰਡਾ
|
ਥੀਏਟਰ
ਨੂੰ ਰੱਬ ਮੰਨਕੇ ਪੂਜਣ ਵਾਲੀ ਮੁਟਿਆਰ - ਬਾਨੀ ਸ਼ਰਮਾ
ਪ੍ਰੀਤਮ ਲੁਧਿਆਣਵੀ, ਚੰਡੀਗੜ |
ਬੱਬੂ
ਮਾਨ ਦੇ ਨਕਸ਼ੇ ਕਦਮ ’ਤੇ ਕਹਾਣੀਕਾਰ/ ਅਦਾਕਾਰ - ਬੱਬਰ ਗਿੱਲ
ਗੁਰਬਾਜ ਗਿੱਲ, ਬਠਿੰਡਾ
|
ਅਦਾਕਾਰੀ
'ਚ ਝੰਡੇ ਗੱਡ ਕੇ 'ਤਜ਼ਰਬਾ' ਟਰੈਕ ਲੈ ਕੇ ਹਾਜ਼ਿਰ ਦੋਗਾਣਾ ਜੋੜੀ -ਗੁਰਬਾਜ
ਗਿੱਲ-ਮਨਦੀਪ ਲੱਕੀ
ਪ੍ਰੀਤਮ ਲੁਧਿਆਣਵੀ, ਚੰਡੀਗੜ |
ਗਾਇਕੀ,
ਗੀਤਕਾਰੀ ਅਤੇ ਪੇਸ਼ਕਾਰੀ ਦਾ ਸੁਮੇਲ - ਬੂਟਾ ਸੋਨੀ
ਗੁਰਬਾਜ ਗਿੱਲ, ਬਠਿੰਡਾ
|
ਸੰਗੀਤਕ
ਖੇਤਰ ਦਾ ਸਮਰੱਥ ਸੰਗੀਤਕਾਰ – ਸ਼ਾਹਰੁਖ ਥਿੰਦ
ਗੁਰਬਾਜ ਗਿੱਲ, ਬਠਿੰਡਾ |
ਦਮਦਾਰ
ਤੇ ਦਿਲਕਸ਼ ਅਵਾਜ਼ ਦੇ ਮਾਲਕ - ਸੋਨੂੰ ਵਿਰਕ
ਗੁਰਬਾਜ ਗਿੱਲ, ਬਠਿੰਡਾ
|
“ਫੁੱਲਾਂ
ਵਾਲੀ ਕਾਰ” ਲੈ ਕੇ ਹਾਜ਼ਿਰ ਐ – ਗਿੱਲ ਕਮਲ
ਗੁਰਬਾਜ ਗਿੱਲ, ਬਠਿੰਡਾ |
“ਅੱਤ
ਦੀ ਸ਼ੌਕੀਨ” ਨਾਲ ਖੂਬ ਚਰਚਾ ਚ’ – ਦਲਜੀਤ ਕੌਰ ਪਟਿਆਲਾ
ਗੁਰਬਾਜ ਗਿੱਲ, ਬਠਿੰਡਾ
|
ਜਸਵਿੰਦਰ
ਬਰਾੜ ਨਾਲ ਮੁਲਾਕਾਤ
ਭਿੰਦਰ ਜਲਾਲਾਬਾਦੀ, ਲੰਡਨ |
ਦਿਨ-ਬ-ਦਿਨ
ਸਥਾਪਤੀ ਵੱਲ ਵੱਧ ਰਹੀ ਦੋਗਾਣਾ ਜੋੜੀ: ਰਾਜਦੀਪ ਸੰਧੂ-ਹੁਸਨਪ੍ਰੀਤ
ਗੁਰਬਾਜ ਗਿੱਲ, ਬਠਿੰਡਾ
|
ਦੋਗਾਣਾ
ਗਾਇਕੀ 'ਚ ਮਾਣਮੱਤੀ ਜੋੜੀ: ਬਲਵੀਰ ਅਤੇ ਜਸਮੀਨ ਚੋਟੀਆ
ਗੁਰਬਾਜ ਗਿੱਲ, ਬਠਿੰਡਾ |
ਅਦਾਕਾਰੀ
ਸਦਕਾ ਦਰਸ਼ਕਾਂ ਦੇ ਦਿਲਾਂ ਉਤੇ ਰਾਜ ਕਰ ਰਿਹਾ ਅਦਾਕਾਰ- ਗੁਰਪ੍ਰੀਤ ਧਾਲੀਵਾਲ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਗੀਤਕਾਰਾਂ
ਵਿਚ ਇਕ ਹੋਰ ਸਿਰ-ਕੱਢਵਾਂ ਨਾਓਂ-ਹਰਬੰਸ ਲੈਮਬਰ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸੁੱਚਾ-ਜੈਲਾ
ਸ਼ੇਖੂਪੁਰੀਏ ਦਾ ਨਵਾਂ ਸਿੰਗਲ ਟਰੈਕ 'ਫਸਲਾਂ' ਰਿਲੀਜ਼
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਫ਼ਿੰਨਲੈਂਡ
'ਚ 'ਲਹੌਰੀਏ' ਫ਼ਿਲਮ ਦੇਖਣ ਲਈ ਲੋਕਾਂ ਵਿਚ ਭਾਰੀ ਉਤਸ਼ਾਹ
ਵਿੱਕੀ ਮੋਗਾ, ਫ਼ਿੰਨਲੈਂਡ |
ਕਵਾਲੀ
'ਮੈਂ ਖੜਾ ਹੱਥ ਜੋੜ' ਰਿਲੀਜ਼
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
'ਗੱਭਰੂ
ਜਵਾਨ' ਨੂੰ ਸਰੋਤਿਆਂ ਵੱਲੋਂ ਭਰਪੂਰ ਪਿਆਰ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਬਹੁਪੱਖੀ
ਕਲਾਵਾਂ ਦਾ ਧਨੀ -ਦਿਲਬਾਗ ਮੋਰਿੰਡਾ
ਗੁਰਪ੍ਰੀਤ ਬੱਲ, ਰਾਜਪੁਰਾ |
ਨਿੱਕੀ
ਉਮਰੇ ਵੱਡੀਆਂ ਮੱਲਾਂ ਮਾਰਨ ਵਾਲਾ ਕਲਮਕਾਰ– ਪਰਗਟ ਰਿਹਾਨ
ਪ੍ਰੀਤਮ ਲੁਧਿਆਣਵੀ, ਚੰਡੀਗੜ |
ਗਾਇਕ
ਕੁਲਵਿੰਦਰ ਬਿੱਲਾ ਅਤੇ ਰੁਪਾਲੀ ਦਾ ਫ਼ਿੰਨਲੈਂਡ ਦੇ ਹੇਲਸਿੰਕੀ-ਵਾਨਤਾ ਏਅਰਪੋਰਟ
ਪਹੁੰਚਣ ਤੇ ਨਿੱਘਾ ਸਵਾਗਤ
ਵਿੱਕੀ ਮੋਗਾ, ਫ਼ਿੰਨਲੈਂਡ |
ਸ਼ੇਖੂਪੁਰੀਏ
ਭਰਾਵਾਂ ਦਾ ਸਿੰਗਲ ਟਰੈਕ 'ਜੋਗੀਆ' ਰਿਲੀਜ਼
ਪ੍ਰੀਤਮ ਲੁਧਿਆਣਵੀ, ਚੰਡੀਗੜ |
ਡਾ.
ਭੀਮ ਰਾਓ ਜੀ ਨੂੰ ਸਮਰਪਿਤ ਗੀਤ, 'ਬਾਬਾ ਸਾਹਿਬ' ਰਿਲੀਜ਼
ਪ੍ਰੀਤਮ ਲੁਧਿਆਣਵੀ, ਚੰਡੀਗੜ |
ਸਿੰਗਲ
ਟਰੈਕ 'ਪੀ. ਜੀ.' ਨਾਲ ਖੂਬ ਚਰਚਾ ਵਿੱਚ, ਗਾਇਕਾ ਰਜਨਦੀਪ ਸਿੱਧੂ
ਪ੍ਰੀਤਮ ਲੁਧਿਆਣਵੀ, ਚੰਡੀਗੜ |
'ਸੋਹਣਾ
ਨੱਚਣ ਵਾਲੀਏ', ਲੈਕੇ ਹਾਜਰ ਹੈ- ਜੱਗੀ ਖਾਨ
ਪ੍ਰੀਤਮ ਲੁਧਿਆਣਵੀ, ਚੰਡੀਗੜ |
ਇੱਕ
ਨਿੱਕੀ ਫਿਲਮ “ਖਾਲੀ ਜੇਬ“ ਦੀ ਗੱਲ ਕਰਦਿਆਂ
ਮਨਦੀਪ ਖੁਰਮੀ ਹਿੰਮਤਪੁਰਾ, ਯੂ ਕੇ |
ਔਰਤ
ਦੀ ਤ੍ਰਾਸਦੀ ਅਤੇ ਧਰਮ ਦੇ ਅਖੌਤੀ ਠੇਕੇਦਾਰਾਂ ਉਪਰ ਕਰਾਰੀ ਚੋਟ ਕਰਦੀ ਹੈ ਫ਼ਿਲਮ
"ਸੀਬੋ"
ਗਿੱਲ ਮਨਵੀਰ ਸਿੰਘ, ਸਵੀਡਨ |
ਕਾਲਾ
ਸੈਂਪਲੇ ਵਾਲਾ - ਗੁਰਦਾਸ ਮਾਨ ਦੇ ਪੂਰਨਿਆਂ ਤੇ ਚੱਲ ਰਹੀ ਕਲਮ ਤੇ ਅਵਾਜ਼
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
“ਦਿਲ
ਨਾਲ ਖੇਡੀ” ਗੀਤ ਨਾਲ ਚਰਚਾ ਚ ਗਾਇਕ ਸੋਹਣ ਸ਼ੰਕਰ
ਗੁਰਪ੍ਰੀਤ ਬੱਲ, ਰਾਜਪੁਰਾ |
ਛਿੱਤਰ
ਥੋਹਰਾਂ 'ਚ ਉੱਗਿਆ ਗੁਲਾਬ ਦਾ ਫੁੱਲ-ਗਿੱਲ ਰੌਂਤਾ
ਮਿੰਟੂ ਬਰਾੜ, ਆਸਟ੍ਰੇਲੀਆ |
ਬਹੁ-ਕਲਾਵਾਂ
ਦਾ ਧਾਰਨੀ ਨੌਜਵਾਨ - ਪਰਮਜੀਤ ਰਾਮਗੜੀਆ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸ਼ਾਸਤਰੀ
ਸੁਰਾਂ ਦਾ ਸੁਰੀਲਾ ਲੋਕ-ਗਾਇਕ: ਰਹਿਮਤ ਅਲੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਮੰਜ਼ਲ
ਵਲ ਵਧ ਰਹੀ, ਸੁਰੀਲੀ ਅਵਾਜ਼ ਦੀ ਮਲਿਕਾ - ਮਿਸ ਸੰਜਨਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਯੁੱਗਾ
ਯੁੱਗਾ ਤੱਕ ਜੀਵਤ ਰਹੇਗੀ ਮਰਹੂਮ ਗਾਇਕਾ ਪਰਮਿੰਦਰ ਸੰਧੂ
ਗੁਰਪ੍ਰੀਤ “ਸਰਾਂ”, ਚੰਡੀਗੜ੍ਹ |
ਦਿਲਾਂ
ਦੀ ਧੜਕਣ ਬਣ ਰਹੀ ਗਾਇਕ ਜੋੜੀ - ਗੁਰਦੀਪ ਸਿੱਧੂ- ਬੀਬਾ ਰਜਨਦੀਪ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਮਨਦੀਪ
ਖੁਰਮੀ ਹਿੰਮਤਪੁਰਾ ਦਾ ਗੀਤ ਓਹੀ ਬੋਹੜ ਹੋਵੇਗਾ 13 ਜਨਵਰੀ ਨੂੰ ਲੋਕ ਅਰਪਣ
|
ਸੁਰੀਲੀ
ਤੇ ਬੁਲੰਦ ਅਵਾਜ ਦਾ ਮਾਲਕ - ਸੁੱਖ ਸਿੱਧੂ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸਟੇਜ
ਦਾ ਧਨੀ ਮੰਚ ਸੰਚਾਲਕ ਅਤੇ ਅਦਾਕਾਰ : ਨਵਲ ਕਿਸ਼ੋਰ
ਉਜਾਗਰ ਸਿੰਘ, ਪਟਿਆਲਾ |
ਸਟੇਜ
ਦਾ ਧਨੀ ਮੰਚ ਸੰਚਾਲਕ ਅਤੇ ਅਦਾਕਾਰ : ਨਵਲ ਕਿਸ਼ੋਰ
ਉਜਾਗਰ ਸਿੰਘ, ਪਟਿਆਲਾ |
ਅਦਾਕਾਰੀ
ਅਤੇ ਨਿਰਦੇਸ਼ਨ ਦੀ ਜਾਦੂਗਰਨੀ: ਪ੍ਰਮਿੰਦਰ ਪਾਲ ਕੌਰ
ਉਜਾਗਰ ਸਿੰਘ, ਪਟਿਆਲਾ |
ਡਫ਼ਲੀ
‘ਚੋਂ ਨਿੱਕਲੀ ਇੱਕ ਫ਼ਿਲਮ ਦੀ ਗੱਲ ਕਰਦਿਆਂ!
ਮਨਦੀਪ ਖੁਰਮੀ ਹਿੰਮਤਪੁਰਾ, ਯੂ ਕੇ
|
ਸੁਰੀਲੀ
ਅਤੇ ਦਮਦਾਰ ਅਵਾਜ ਦੀ ਮਲਿਕਾ --ਜੋਤੀ ਕੋਹੇਨੂਰ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਪੰਜਾਬੀ
ਫਿਲਮਾਂ ਦੀ ਉਭਰਦੀ ਖੂਬਸੂਰਤ ਲੇਖਿਕਾ ਤੇ ਅਦਾਕਾਰਾ ਗੁਰਪ੍ਰੀਤ ਸਰਾਂ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਭੁੱਲੇ
ਵਿਸਰੇ ਕਲਾਕਾਰ
ਸਮਾਜਿਕ ਸਰੋਕਾਰਾਂ ਅਤੇ
ਪੰਜਾਬੀ ਪਰਿਵਾਰਾਂ ਦੇ ਗਾਇਕ: ਪੰਡਿਤ ਜੱਗੀ
ਉਜਾਗਰ ਸਿੰਘ, ਪਟਿਆਲਾ |
'ਮਹਿੰਗੇ
ਮੁੱਲ ਦੇ ਹੰਝੂ' ਦਾ ਰਚੇਤਾ-- ਜਸਪਾਲ ਵਧਾਈਆਂ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਗੀਤਕਾਰੀ
ਦਾ ਬਾਦਸ਼ਾਹ -ਲਾਲ ਸਿੰਘ ਲਾਲੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸਮਾਜਿਕਤਾ
ਦੇ ਗੀਤ ਲਿਖਣ ਵਾਲਾ ਗੀਤਕਾਰ- ਰਮਨ ਕੱਦੋਂ
ਉਜਾਗਰ ਸਿੰਘ, ਪਟਿਆਲਾ |
ਗੀਤਕਾਰੀ
ਦਾ ਖੂਬਸੂਰਤ ਕਲਮੀ-ਚਸ਼ਮਾ - ਰਾਜੂ ਨਾਹਰ ਬਾਸੀਆਂ ਬੈਦਵਾਣ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਪੰਜਾਬੀ
ਗਾਇਕੀ ਵਿੱਚ ਇੱਕ ਨਵਾਂ ਦਮਦਾਰ ਚਿਹਰਾ - ਸੈਫ਼ੀ ਸੇਖੋਂ
ਹਰਬੰਸ ਬੁੱਟਰ ਕੈਨੇਡਾ |
ਪੰਜਾਬੀ
ਕਦਰਾਂ ਕੀਮਤਾਂ ਦਾ ਪਹਿਰੇਦਾਰ ਗੀਤਕਾਰ: ਗੈਰੀ ਟਰਾਂਟੋ ਹਠੂਰ
ਉਜਾਗਰ ਸਿੰਘ, ਪਟਿਆਲਾ |
ਗਾਇਕੀ,
ਸੰਗੀਤਕਾਰੀ ਤੇ ਅਦਾਕਾਰੀ ਦਾ ਖੂਬਸੂਰਤ ਮੁਜੱਸਮਾ- ਮਨੀ ਔਜਲਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਅੱਥਰੇ
ਬਲਦ ਵਾਂਗ ਲੀਹ ਪਾੜ ਕੇ ਨਵੀਂ ਲੀਹ ਬਨਾਉਣ ਵਾਲਾ ਜਨੂੰਨੀ ਅਦਾਕਾਰ ਹੈ ਹਰਸ਼ਰਨ
ਸਿੰਘ
ਮਨਦੀਪ ਖੁਰਮੀ ਹਿੰਮਤਪੁਰਾ, ਯੂ ਕੇ |
24
ਜਨਵਰੀ ਨੂੰ ਅੰਤਮ ਅਰਦਾਸ ਦੇ ਮੌਕੇ ‘ਤੇ
ਸਾਫ ਸੁਥਰੀ ਗਾਇਕੀ
ਦੀ ਮਾਲਕ: ਮਨਪ੍ਰੀਤ ਅਖ਼ਤਰ
ਉਜਾਗਰ ਸਿੰਘ, ਪਟਿਆਲਾ |
ਵਰਸੀ
ਤੇ ਵਿਸ਼ੇਸ਼
ਨਈਂਓ ਲੱਭਣੇ ਲਾਲ ਗੁਆਚੇ
ਜਸਵਿੰਦਰ ਪੂਹਲੀ, ਬਠਿੰਡਾ |
ਰੂਹ
ਨੂੰ ਸਕੂਨ ਦੇਣ ਵਾਲਾ ਸੁਰੀਲਾ ਫ਼ਨਕਾਰ "ਵਨੀਤ ਸ਼ਰਾਫਤ"
ਗੁਰਪ੍ਰੀਤ ਬੱਲ, ਰਾਜਪੁਰਾ |
ਬਲਾਤਕਾਰ
ਪੀੜਤਾਂ ਦੇ ਹੱਕ ਬਾਰੇ ਗੱਲ ਕਰੇਗੀ ਬਲਰਾਜ ਸਿੱਧੂ ਦੀ ਲਘੂ ਫ਼ਿਲਮ “ਜਿੰਦਰਾ”
ਸੁਰਜੀਤ ਜੱਸਲ, ਫ਼ਿਲਮ ਪੱਤਰਕਾਰ |
ਸੈਮੂਅਲ
ਜੌਹਨ ਦੇ ਨਾਟਕਾਂ ਦੀ ਇਕ ਹੋਰ ਕਾਮਯਾਬ ਪੇਸ਼ਕਾਰੀ
ਨਵਦੀਪ ਸਿੱਧੂ, ਕਨੇਡਾ
|
ਪੂਰਨ
ਸਿੰਘ ਪਾਂਧੀ ਦੀ ‘ਸੰਗੀਤ ਦੀ ਦੁਨੀਆਂ’
ਉਜਾਗਰ ਸਿੰਘ, ਪਟਿਆਲਾ |
ਦੋਗਾਣਾ
ਗਾਇਕੀ ਦਾ ਸਿਖਰ: ਮੁਹੰਮਦ ਸਦੀਕ
ਜਸਵਿੰਦਰ ਪੂਹਲੀ, ਬਠਿੰਡਾ |
ਅਫ਼ਸੋਸ
ਕਿ ਉਸਾਰੂ ਗਾਇਕੀ ਬਦਲੇ ਮਿਲੇ ਸਨਮਾਨ ਮਾਹਲੇ ਦੇ ਢਿੱਡ ਦੀ ਭੁੱਖ ਨਹੀਂ ਮਿਟਾ
ਸਕੇ
ਮਨਦੀਪ ਖੁਰਮੀ ਹਿੰਮਤਪੁਰਾ, ਯੂ ਕੇ |
ਫੱਕਰ
ਕਲਾਕਾਰ ਸੀ ਪ੍ਰਿਥਵੀ ਰਾਜ ਕਪੂਰ
ਹਰਬੀਰ ਸਿੰਘ ਭੰਵਰ, ਲੁਧਿਆਣਾ |
ਨਵਤੇਜ
ਸੰਧੂ ਦੀ ਦਾਨਿਸ਼ਵਰਾਂ ਦੇ ਮਨਾਂ ‘ਚ ਸੁਆਲ ਬੀਜਦੀ ਫਿਲਮ “ਕੰਬਦੀ ਡਿਓੜੀ”
ਐੱਸ ਬਲਵੰਤ, ਯੂ ਕੇ |
'ਦ
ਬਲੱਡ ਸਟਰੀਟ' ਦੇਸ਼ ਦੀ ਹਰ ਉਸ ਗਲ਼ੀ ਦੀ ਕਹਾਣੀ ਹੈ, ਜਿਸਨੇ ਆਪਣੇ ਹੀ ਦੇਸ਼ ਅੰਦਰ
ਰਫ਼ਿਊਜ਼ੀ ਹੋਣ ਵਰਗਾ ਸੰਤਾਪ ਭੋਗਿਆ ਹੈ – ਦਰਸ਼ਨ ਦਰਵੇਸ਼
ਭੂਪਿੰਦਰ ਪੰਨ੍ਹੀਵਾਲੀਆ (ਪੱਤਰਕਾਰ), ਪੰਜਾਬ |
ਭਾਰਤ
ਦੀ ਨਿਰਤ ਕਲਾ: ਪਰੰਪਰਾ ਤੇ ਮਹੱਤਵ
ਡਾ. ਰਵਿੰਦਰ ਕੌਰ ਰਵੀ, ਪਟਿਆਲਾ |
ਸੂਖਮ
ਭਾਵਨਾਵਾਂ ਦਾ ਪ੍ਰਤੀਕ ਲੋਕ ਸੰਗੀਤ
ਡਾ. ਰਵਿੰਦਰ ਕੌਰ ਰਵੀ, ਪਟਿਆਲਾ |
ਪੰਜਾਬੀ
ਸਿਨੇਮੇ ਵਿਚ ਨਵੇਂ ਮੋੜ ਅਤੇ ਮੀਲ ਪੱਥਰ ਦਾ ਨਾਮ ਹੈ ਫ਼ਿਲਮ "ਪੰਜਾਬ 1984"
ਹਰਦੀਪ ਮਾਨ ਜਮਸ਼ੇਰ ਅਸਟਰੀਆ |
ਪੰਜਾਬ
ਦੀ ਸੂਫ਼ੀ ਸੰਗੀਤ ਪਰੰਪਰਾ
ਡਾ. ਰਵਿੰਦਰ ਕੌਰ ਰਵੀ, ਪਟਿਆਲਾ |
ਭਾਰਤੀ ਸੰਗੀਤ
ਪਰੰਪਰਾ ਦੀਆਂ ਕੁਝ ਪੁਰਾਤਨ ਗਾਇਨ ਸ਼ੈਲੀਆਂ
ਡਾ. ਰਵਿੰਦਰ ਕੌਰ ਰਵੀ, ਪਟਿਆਲਾ |
ਫ਼ਿਲਮੀ ਸੰਗੀਤ ਦੇ ਮਹਾਨ
ਪਿੱਠਵਰਤੀ ਗਾਇਕ ਮੰਨਾ ਡੇ
ਡਾ. ਰਵਿੰਦਰ ਕੌਰ ਰਵੀ, ਪਟਿਆਲਾ |
4 ਦਸੰਬਰ ਬਰਸੀ ’ਤੇ
ਸਦਾ ਬਹਾਰ ਫ਼ਿਲਮੀ ਅਦਾਕਾਰ
ਸੀ ; ਦੇਵਾ ਆਨੰਦ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਪੰਜਾਬੀ ਲੋਕ ਗੀਤਾਂ ਦਾ
ਪ੍ਰਕਾਸ਼ ਵੰਡਣ ਵਾਲੀ ਪ੍ਰਕਾਸ਼ ਕੌਰ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
29 ਅਕਤੂਬਰ ਲਈ
ਪੰਜਾਬੀ ਨਾਟਕ ਦੀ
ਨਕੜਦਾਦੀ: ਨੌਰਾ ਰਿਚਰਡ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਮਲਕਾ-ਇ-ਗ਼ਜ਼ਲ: ਬੇਗ਼ਮ
ਅਖ਼ਤਰ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਵਿਸ਼ੇਸ਼ ਮੁਲਾਕਾਤ
ਲੋਕ ਗਾਇਕ ਬਲਧੀਰ ਮਾਹਲਾ-
ਜਿਸਨੇ ਗਾਇਨ ਕਲਾ ਨਾਲ ਦਗਾ ਨਹੀਂ ਕੀਤਾ, ਪਰ..?
ਮੁਲਾਕਾਤੀ: ਮਨਦੀਪ ਖੁਰਮੀ ਹਿੰਮਤਪੁਰਾ |
ਕੈਨੇਡਾ
ਡੇਅ ਨੂੰ ਸਮਰਪਿਤ ਐਲਬਮ ‘ਸਾਡਾ ਦੇਸ਼ ਕੈਨੇਡਾ‘ ਜਲਦੀ ਹੋਵੇਗੀ ਰਿਲੀਜ਼
ਕੁਲਜੀਤ ਸਿੰਘ,
ਜੰਜੂਆ,
ਟੋਰਾਂਟੋ
|
ਔਜਲਾ
ਇਨੋਵੇਸ਼ਨ ਇੰਕ ਦੀ ਪੇਸ਼ਕਸ਼ "ਆਬ"
ਜੋਗਿੰਦਰ ਸੰਘੇੜਾ,
ਕਨੇਡਾ |
ਸਮਾਜਕ ਕਦਰਾਂ
ਕੀਮਤਾਂ ਦਾ ਗੀਤਕਾਰ ਤੇ ਗਾਇਕ ਗੁਰਮਿੰਦਰ ਗੁਰੀ
ਉਜਾਗਰ ਸਿੰਘ, ਅਮਰੀਕਾ |
‘ਸਾਡਾ ਹੱਕ’
ਤੇ ਪਾਬੰਧੀ ਲਾ ਕੇ ਪੰਜਾਬ ਸਰਕਾਰ ਨੇ ਕੀਤਾ ਲੋਕਾਂ ਦੀ ਭਾਵਨਾਵਾਂ ਦਾ ਕਤਲ
ਬਲਵਿੰਦਰ ਸਿੰਘ ਚਾਹਲ ‘ਮਾਧੋ ਝੰਡਾ’, ਇਟਲੀ |
ਨੋਰਾ ਰਿੱਚਰਡਜ਼: ਆਇਰਲੈਂਡ
ਦੀ ਪੰਜਾਬਣ ਹਰਬੀਰ ਸਿੰਘ ਭੰਵਰ,
ਲੁਧਿਆਣਾ
|
ਛੋਟੀ ਉਮਰ ਦੀ
ਵੱਡੀ ਚਿਤਰਕਾਰਾ; ਅੰਮ੍ਰਿਤਾ ਸ਼ੇਰਗਿੱਲ
ਰਣਜੀਤ ਸਿੰਘ ਪ੍ਰੀਤ, ਬਠਿੰਡਾ
|
ਸਮਾਜ ਦੇ ਪ੍ਰੰਪਰਾਵਾਦੀ
ਅਸੂਲਾਂ ਨੂੰ ਟਿੱਚ ਸਮਝਣ ਵਾਲੀ; ਪਰਵੀਨ ਬਾਬੀ
ਰਣਜੀਤ ਸਿੰਘ ਪ੍ਰੀਤ, ਬਠਿੰਡਾ
|
4 ਜਨਵਰੀ 2012 ਨੂੰ ਚੱਲ ਵਸੀ ਸੀ
ਸੀਰਤ-ਸੂਰਤ ਦਾ ਸੁਮੇਲ ਸੀ :
ਕਲਪਨਾ ਮੋਹਨ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
30 ਨਵੰਬਰ ਪਹਿਲੀ ਬਰਸੀ ‘ਤੇ
ਲੋਕ ਗਾਥਾਵਾਂ ਦਾ ਸਿਰਨਾਵਾਂ:
ਕੁਲਦੀਪ ਮਾਣਕ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਪੰਜਾਬ ਦੀ ਕੋਇਲ:
ਸੁਰਿੰਦਰ ਕੌਰ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
17 ਨਵੰਬਰ ਬਰਸੀ ’ਤੇ (ਬਿੰਦਰੱਖੀਆ)
ਤਿੜਕੇ ਘੜੇ ਦਾ ਪਾਣੀ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਇੱਕ ਫਿਲਮ ਦਾ ਰੀਵਿਊ ਇਸ
ਸਿਰਫਿਰੇ ਵੱਲੋਂ ਵੀ....।
ਮਨਦੀਪ ਖੁਰਮੀ ਹਿੰਮਤਪੁਰਾ, ਇੰਗਲੈਂਡ |
25 ਅਕਤੂਬਰ ਬਰਸੀ ’ਤੇ
ਦਰਦ-ਇ-ਇਸ਼ਕ ਦੀ
ਦਾਸਤਾਂ: ਸਾਹਿਰ ਲੁਧਿਆਣਵੀ
ਰਣਜੀਤ ਸਿੰਘ ਪ੍ਰੀਤ,
ਬਠਿੰਡਾ |
14 ਸਤੰਬਰ ਦੇ ਸ਼ਰਧਾਂਜਲੀ ਸਮਾਰੋਹ ਮੌਕੇ ਵਿਸ਼ੇਸ਼;
ਪਾਣੀ
ਵਿੱਚ ਮਾਰਾਂ ਡੀਟਾਂ,ਹੁਣ ਮੁੱਕੀਆਂ ਉਡੀਕਾਂ; ਹਾਕਮ ਸੂਫ਼ੀ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਨਾਟਕ ‘ਸੰਤਾਪ’ ਅਤੇ
‘ਸੋ ਕਿਉ ਮੰਦਾ ਆਖੀਐ’ ਦੀਆਂ ਪੇਸ਼ਕਾਰੀਆਂ 23 ਸਤੰਬਰ ਨੂੰ
ਕੁਲਜੀਤ ਸਿੰਘ ਜੰਜੂਆ, ਟਰਾਂਟੋ |
ਹਾਕਮ ਸੂਫੀ ਵੀ ਇਸ ਸੰਸਾਰ
ਨੂੰ ਸਦਾ ਲਈ ਅਲਵਿਦਾ ਕਹਿ ਗਏ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਨਹੀਂ ਰਹੇ ਸ਼ੋਅਲੇ
ਫ਼ਿਲਮ ਦੇ ਰਹੀਮ ਚਾਚਾ –ਏ.ਕੇ.ਹੰਗਲ
ਰਣਜੀਤ ਸਿੰਘ ਪ੍ਰੀਤ |
13 ਮਈ ਬਰਸੀ ‘ਤੇ ਵਿਸ਼ੇਸ਼
ਸਦਾ ਬਹਾਰ ਗੀਤਾਂ ਦਾ
ਰਚਣਹਾਰਾ ਨੰਦ ਲਾਲ ਨੂਰਪੁਰੀ
ਰਣਜੀਤ ਸਿੰਘ ਪ੍ਰੀਤ |
31 ਜਨਵਰੀ
ਬਰਸੀ ‘ਤੇ
ਸੂਰਤ-ਸੀਰਤ,ਸੁਰ-ਸੰਗੀਤ ਦਾ ਸੁਮੇਲ : ਸੁਰੱਈਆ
ਰਣਜੀਤ ਸਿੰਘ ਪ੍ਰੀਤ |
ਗੀਤਕਾਰੀ ਦਾ ਯੁੱਗ
ਅਤੇ ਦਰਵੇਸ਼ ਮੂਰਤ ਬਾਈ ‘ਦੇਵ ਥਰੀਕੇ ਵਾਲਾ’
ਸ਼ਿਵਚਰਨ ਜੱਗੀ ਕੁੱਸਾ |
ਸੂਰਤ-ਸੀਰਤ ਦਾ ਸੁਮੇਲ
ਸੀ ; ਅਦਾਕਾਰਾ ਕਲਪਨਾ ਮੋਹਨ
ਰਣਜੀਤ ਸਿੰਘ ਪ੍ਰੀਤ |
ਬਿਖ਼ੜੇ ਰਾਹਾਂ ਦਾ ਪਾਂਧੀ ਸੀ- ਮੇਜਰ ਰਾਜਸਥਾਨੀ
ਰਣਜੀਤ ਸਿੰਘ ਪ੍ਰੀਤ |
ਯਾਦਾਂ ਬਿਖ਼ੇਰ ਕੇ ਤੁਰ
ਗਈ ਪੰਜਾਬੀ ਗਾਇਕਾ ਪੁਸ਼ਪਾ ਹੰਸ
ਰਣਜੀਤ ਸਿੰਘ ਪ੍ਰੀਤ |
23
ਦਸੰਬਰ ਬਰਸੀ
'ਤੇ
ਸੁਹਣੀ-ਸੁਰੀਲੀ-ਸੁਰ ਸੰਗੀਤ ਦਾ ਸੁਮੇਲ;
ਮਲਕਾ-ਇ-ਤਰੰਨਮ ਨੂਰਜਹਾਂ
ਰਣਜੀਤ ਸਿੰਘ ਪ੍ਰੀਤ |
ਤੁਰ
ਗਏ ਦੀ ਉਦਾਸੀ ਏ…
ਐ ਬਾਈ ਮਾਣਕ!
ਅਲਵਿਦਾ ਤੇ ਆਖਰੀ
ਸਲਾਮ!!
ਸ਼ਿਵਚਰਨ ਜੱਗੀ
ਕੁੱਸਾ
|
ਮਧੁਬਾਲਾ
1951 ਵਿਚ
ਧੰਨਵਾਦ: ਰਵਿੰਦਰ ਰਵੀ |
ਛੈਣੀਂ ਵਰਗੀ ਅਵਾਜ਼ ਦਾ ਮਾਲਕ
ਬਾਈ ਕੁਲਦੀਪ ਮਾਣਕ
ਸ਼ਿਵਚਰਨ ਜੱਗੀ ਕੁੱਸਾ |
ਕਵੀਸ਼ਰੀ ਦਾ
ਥੰਮ੍ਹ-ਰਣਜੀਤ ਸਿੰਘ ਸਿੱਧਵਾਂ ਕਰਨੈਲ ਸਿੰਘ ਪਾਰਸ ਤੇ ਰਣਜੀਤ ਸਿੰਘ ਸਿੱਧਵਾਂ
ਦੀ ਇਕ ਪੁਰਾਣੀ ਤਸਵੀਰ
ਅਲੀ ਰਾਜਪੁਰਾ |
ਚਿੱਤਰਕਲਾ ਦਾ
ਅਮਿੱਟ ਹਸਤਾਖਰ: ਅੱਛਰ ਸਿੰਘ
ਬਲਰਾਜ ਸਿੰਘ ਸਿੱਧੂ, ਯੂ. ਕੇ. |
ਪਾਇਰੇਸੀ ਕਰਕੇ ਆਖ਼ਰੀ ਸਾਹਾਂ ’ਤੇ ਹਨ ਮਿਊਜ਼ਿਕ ਕੰਪਨੀਆਂ ਜਾਂ ‘ਪਾਇਰੇਸੀ
ਲੱਕਵਾਗ੍ਰਸਤ’ ਮਿਊਜ਼ਿਕ ਕੰਪਨੀਆਂ ਆਖ਼ਰੀ ਸਾਹਾਂ ’ਤੇ
ਜਰਨੈਲ ਘੁਮਾਣ |
ਤਪਦੇ ਹਿਰਦਿਆਂ ’ਤੇ ਕਣੀਆਂ ਦਾ ਅਹਿਸਾਸ ਕਰਵਾਉਂਦੀ ਸ਼ਾਇਰ ਚੌਹਾਨ ਦੀ ਐਲਬਮ –
ਅੰਬਰ ਮੋੜ ਦਿਓ
ਰਘਵੀਰ ਸਿੰਘ ਚੰਗਾਲ |
ਵਗਦੀ ਪਈ
ਸਵਾਂਅ ਢੋਲਾ.. ਬਲਰਾਜ ਸਾਹਨੀ ਦੀਆਂ ਪ੍ਰੀਤਨਗਰ ਵਿਚ ਬਿਖਰੀਆਂ ਯਾਦਾਂ
ਜਤਿੰਦਰ ਸਿੰਘ ਔਲ਼ਖ |
ਜਲਦ ਰਿਲੀਜ਼ ਹੋਣ ਜਾ ਰਹੀ ਹੈ-‘ਇੱਕ ਕੁੜੀ ਪੰਜਾਬ ਦੀ’
ਦਰਸ਼ਨ ਦਰਵੇਸ਼
|
ਅਦਾਕਾਰੀ ਦੇ ਜਨੂੰਨ ਦਾ ਨਾਂਅ–ਮਨਮੀਤ ਮਾਨ
ਦਰਸ਼ਨ ਦਰਵੇਸ਼ |
‘ਇੱਕ
ਤੂੰ ਹੋਵੇਂ ਇੱਕ ਮੈਂ ਹੋਵਾਂ’ ਦੋਗਾਣ ਐਲਬਮ ਦੇ ਨਾਲ-ਸਰਦੂਲ ਤੇ ਨੂਰੀ
ਨਰਪਿੰਦਰ ਸਿੰਘ ਬੈਨੀਪਾਲ |
‘ਪਰਖ ਦ ਟੈਸਟ’ ਲੈ ਕੇ ਹਾਜ਼ਰ ਹੋ ਰਿਹਾ ਹੈ-ਸੁਖਵਿੰਦਰ ਸੁੱਖੀ
ਨਰਪਿੰਦਰ ਸਿੰਘ ਬੈਨੀਪਾਲ
|
|
|
|
|
|
|
|
|
|
|