|
|
|
ਗੀਤਕਾਰਾਂ ਤੇ ਗਾਇਕਾਂ ਦੇ ਖ਼ਜਾਨੇ ਦਾ ਬਾਦਸ਼ਾਹ: ਅਸ਼ੋਕ
ਬਾਂਸਲ ਮਾਨਸਾ
ਉਜਾਗਰ ਸਿੰਘ, ਪਟਿਆਲਾ (10/02/2024) |
|
|
|
ਪੁਰਤਾਨ
ਸਮੇਂ ਮਾਨਸਾ ਨੂੰ ਪੰਜਾਬ ਦਾ ਸਭ ਤੋਂ ਵਧੇਰੇ ਪਛੜਿਆ ਹੋਇਆ ਇਲਾਕਾ ਕਿਹਾ ਜਾਂਦਾ ਸੀ
ਪ੍ਰੰਤੂ ਵਰਤਮਾਨ ਸਮੇਂ ਇਸ ਇਲਾਕੇ ਨੂੰ ਪੱਤਰਕਾਰਾਂ, ਸਮਾਜ ਸੇਵਕਾਂ, ਸਾਹਿਤਕਾਰਾਂ,
ਕਲਾਕਾਰਾਂ, ਗੀਤ ਸੰਗੀਤ ਦੇ ਪ੍ਰੇਮੀਆਂ ਅਤੇ ਗਾਇਕਾਂ ਦੀ ਨਰਸਰੀ
ਵੀ ਕਿਹਾ ਜਾ ਸਕਦਾ ਹੈ। ਪੰਜਾਬ ਦੇ ਗੀਤ ਸੰਗੀਤ ਅਤੇ ਗਾਇਕੀ ਦੇ ਅਮੀਰ ਸਭਿਅਚਾਰ ਦੀ
ਸਾਂਭ ਸੰਭਾਲ ਕਰਨ ਵਾਲਾ ਅਸ਼ੋਕ ਬਾਂਸਲ ਵੀ ਮਾਨਸਾ ਨਾਲ ਸੰਬੰਧਤ ਹੈ।
ਸਰਸਰੀ
ਨਿਗਾਹ ਮਾਰਿਆਂ ਉਹ ਇਕ ਪਹਿਲਵਾਨ ਲੱਗਦਾ ਹੈ ਪ੍ਰੰਤੂ ਅਸਲ ਵਿੱਚ ਅਸ਼ੋਕ ਬਾਂਸਲ
ਮਾਨਸਾ, ਕਲਾਤਮਿਕ ਕਲਾਵਾਂ ਦਾ ਮੁੱਦਈ ਤੇ ਸਿਦਕ ਦਿਲੀ ਵਾਲਾ ਪ੍ਰਤਿਭਾਵਾਨ ਸੰਗੀਤ
ਪ੍ਰੇਮੀ ਹੈ। ਜਿਸ ਦੇ ਰਗ-ਰਗ ਵਿੱਚ ਸੰਗੀਤ ਸਮੋਇਆ ਹੋਇਆ ਹੈ। ਜਿਵੇਂ ਤੂੰਬੀ ਦੀ ਤਾਰ
ਨੂੰ ਟੁਣਕਾਇਆਂ ਲੈ ਮਈ ਸੰਗੀਤ ਨਿਕਲਦਾ ਹੈ, ਉਸੇ ਤਰ੍ਹਾਂ ਅਸ਼ੋਕ ਬਾਂਸਲ ਮਾਨਸਾ ਨਾਲ
ਵਿਚਾਰ ਵਟਾਂਦਰਾ ਕਰਨ ਸਮੇਂ ਉਸ ਦੀ ਆਵਾਜ਼ ਸੰਗੀਤ ਦੀ ਮਹਿਕ ਦਿੰਦੀ ਹੈ। ਗੀਤਕਾਰਾਂ
ਤੇ ਗਾਇਕਾਂ ਦੀਆਂ ਰਚਨਾਵਾਂ ਦੇ ਸਮੇਂ, ਸਥਾਨ ਅਤੇ ਉਨ੍ਹਾਂ ਦੀਆਂ ਸਰਗਰਮੀਆਂ ਅਸ਼ੋਕ
ਬਾਂਸਲ ਮਾਨਸਾ ਦੇ ਦਿਮਾਗੀ ਕੰਪਿਊਟਰ ਵਿੱਚ ਭਰੀਆਂ ਪਈਆਂ ਹਨ, ਜਿਨ੍ਹਾਂ ਨੂੰ ਕਮਾਂਡ
ਦੇਣ ਦੀ ਲੋੜ ਹੈ ਤੇ ਆਪ ਮੁਹਾਰੇ ਜਾਣਕਾਰੀ ਸੰਗੀਤਕ ਧੁਨਾਂ ਵਿੱਚ ਮੁਹੱਈਆ ਹੋਣ ਲੱਗ
ਜਾਂਦੀ ਹੈ।
ਅਸ਼ੋਕ ਬਾਂਸਲ ਮਾਨਸਾ ਗੀਤਕਾਰਾਂ ਅਤੇ ਗਾਇਕਾਂ ਦੀ ਲਾਇਬਰੇਰੀ
ਹੈ। ਵੇਖਣ ਵਾਲਿਆਂ ਨੂੰ ਉਹ ਸਾਧਾਰਨ ਮਲਵਈ ਭਾਸਦਾ ਹੈ ਪ੍ਰੰਤੂ ਉਸਦੀ ਗੀਤ ਸੰਗੀਤ
ਬਾਰੇ ਜਾਣਕਾਰੀ ਉਸ ਦੀ ਸੰਗੀਤਕ ਵਿਦਵਤਾ ਦਾ ਪ੍ਰਤੀਕ ਹੈ। ਪੁਰਾਤਨ ਜ਼ਮਾਨੇ ਤੋਂ ਲੈ
ਕੇ ਵਰਤਮਾਨ ਗੀਤਕਾਰਾਂ ਅਤੇ ਗਾਇਕਾਂ ਬਾਰੇ ਉਹ ਕਿਹੜਾ ਤਵਾ ਹੈ, ਜਿਹੜਾ ਅਸ਼ੋਕ ਬਾਂਸਲ
ਮਾਨਸਾ ਦੀ ਲਾਇਬਰੇਰੀ ਦੀ ਸ਼ੋਭਾ ਨਹੀਂ ਵਧਾਉਂਦਾ। ਹਰ ਗੀਤਕਾਰ ਦੇ ਗੀਤਾਂ ਅਤੇ
ਗਾਇਕਾਂ ਬਾਰੇ ਉਸ ਕੋਲ ਜਾਣਕਾਰੀ ਹੈ, ਜਿਹੜੀ ਜਾਣਕਾਰੀ ਹੋਰ ਕਿਸੇ ਕੋਲੋਂ ਵੀ ਨਹੀਂ
ਮਿਲਦੀ , ਉਹ ਜਾਣਕਾਰੀ ਅਸ਼ੋਕ ਬਾਂਸਲ ਮਾਨਸਾ ਦੇ ਖ਼ਜਾਨੇ ਵਿੱਚੋਂ ਉਪਲਭਧ ਹੋ ਸਕਦੀ
ਹੈ।
ਉਸ ਦਾ ਕੰਮ ਕਿਸੇ ਵੀ ਸਭਿਅਚਾਰਕ ਸੰਸਥਾ ਨਾਲੋਂ ਵਧੇਰੇ ਹੈ।
ਉਸ ਦੇ ਰੈਣ ਬਸੇਰੇ ਨੂੰ ਗੀਤਕਾਰਾਂ ਅਤੇ ਗਾਇਕਾਂ ਦਾ ਅਜਾਇਬ ਘਰ ਕਿਹਾ ਜਾ ਸਕਦਾ ਹੈ।
ਉਹ ਕਲਮ ਕੱਲਾ ਇਕ ਸੰਸਥਾ ਹੈ। ਜਿਹੜੇ ਗੀਤਾਂ ਤੇ ਗੀਤਕਾਰਾਂ ਨੂੰ ਸਾਡੀ ਨੌਜਵਾਨੀ
ਢੋਲ ਢਮੱਕੇ ਵਾਲੇ ਪੌਪ ਸਭਿਅਚਾਰ ਵਿੱਚ ਗਲਤਾਨ ਹੋਣ ਕਰਕੇ ਭੁੱਲੀ ਬੈਠੀ ਹੈ, ਅਸ਼ੋਕ
ਬਾਂਸਲ ਮਾਨਸਾ ਉਨ੍ਹਾਂ ਦੀ ਪੈੜ ਨੱਪਕੇ ਲੱਭਦਾ ਹੈ ਤੇ ਫਿਰ ਨੌਜਵਾਨਾ ਤੱਕ
ਪਹੁੰਚਾਉਣ ਲਈ ਉਪਰਾਲੇ ਹੀ ਨਹੀਂ ਕਰ ਰਿਹਾ ਸਗੋਂ ਉਹ ਆਪਣਾ ਫਰਜ਼ ਸਮਝਦਾ ਹੈ। ਉਹ
ਮਹਿਸੂਸ ਕਰਦਾ ਹੈ ਕਿ ਜੇ ਸਾਡੀ ਨੌਜਵਾਨ ਪੀੜ੍ਹੀ ਆਪਣੇ ਸਭਿਆਚਾਰ ਦੀ ਅਮੀਰ ਵਿਰਾਸਤ
ਤੋਂ ਮੁੱਖ ਮੋੜ ਗਈ ਤਾਂ ਪੰਜਾਬ ਵਿੱਚ ਗੀਤ ਸਭਿਅਚਾਰ ਦਾ ਗੰਭੀਰ ਸੰਕਟ ਪੈਦਾ ਹੋ
ਸਕਦਾ ਹੈ।
ਅਸ਼ੋਕ ਬਾਂਸਲ ਮਾਨਸਾ ਕੋਲ ਗੀਤ ਸੰਗੀਤ ਦਾ ਬੇਸ਼ਕੀਮਤੀ
ਖ਼ਜਾਨਾ ਹੈ। ਉਹ ਗੀਤ ਸੰਗੀਤ ਦੇ ਪਿਆਰ ਮੁਹੱਬਤ ਦੀ ਖ਼ੁਸ਼ਬੋ ਸੰਸਾਰ ਵਿੱਚ ਫੈਲਾਉਣ ਦੇ
ਮਕਸਦ ਨਾਲ ਪਰਵਾਸ ਵਿੱਚ ਜਾ ਕੇ ਪੁਰਾਤਨ ਗੀਤਕਾਰਾਂ ਦੇ ਦੂਤ ਦੀ ਤਰ੍ਹਾਂ ਵਿਚਰਿਆ
ਹੈ। ਉਹ ਲਗਪਗ ਪਿਛਲੀ ਅੱਧੀ ਸਦੀ ਤੋਂ ਗੀਤ ਸੰਗੀਤ ਦੇ ਖ਼ਜਾਨੇ ਦੀ ਖੋਜ ਕਰਦਾ ਆ ਰਿਹਾ
ਹੈ। ਅਖ਼ੀਰ ਉਸ ਦੀ ਮਿਹਨਤ ਤੇ ਸਭਿਆਚਾਰ ਪ੍ਰਤੀ ਦ੍ਰਿੜ੍ਹਤਾ ਰੰਗ ਲਿਆਈ ਤੇ ਅਸ਼ੋਕ
ਬਾਂਸਲ ਨੇ ਪੰਜਾਬੀ ਸਭਿਆਚਾਰ ਦੇ ਬੇਸ਼ਕੀਮਤੇ ਹੀਰੇ ਗੀਤਕਾਰਾਂ ਦੇ ਲਿਖੇ ਗੀਤ ਲੱਭਕੇ
ਸੰਗੀਤ ਪ੍ਰੇਮੀਆਂ ਦੀ ਕਚਹਿਰੀ ਵਿੱਚ ਪੇਸ਼ ਕੀਤੇ ਹਨ। ਅਸ਼ੋਕ ਬਾਂਸਲ ਮਾਨਸਾ ਗੀਤ
ਸੰਗੀਤ ਦੀ ਵਿਰਾਸਤ ਦਾ ਪਹਿਰੇਦਰ ਹੈ। ਇਸ ਮੰਤਵ ਲਈ ਜਿਥੇ ਵੀ ਉਸ ਨੂੰ ਪਤਾ ਲੱਗਿਆ
ਦੇਸ਼ ਵਿਦੇਸ਼ ਵਿੱਚ ਉਹ ਜਾ ਕੇ ਗੀਤਕਾਰਾਂ ਬਾਰੇ ਪਤਾ ਕਰਕੇ ਆਇਆ। ਘਰ ਫ਼ੂਕ ਤਮਾਸ਼ਾ
ਵੇਖਦਾ ਰਿਹਾ ਹੈ।
ਗਾਇਕਾਂ ਦੇ ਨਾਮ ਤਵਿਆਂ, ਕੈਸਟਾਂ ਅਤੇ ਇੰਟਰਨੈਟ ਤੇ
ਭਮੀਰੀ ਦੀ ਤਰ੍ਹਾਂ ਘੁੰਮਦੇ ਫਿਰਦੇ ਵਿਖਾਈ ਦਿੰਦੇ ਹਨ, ਪਰੰਤੂ ਕੰਪਨੀਆਂ ਨੇ
ਗੀਤਕਾਰਾਂ ਦਾ ਕਿਤੇ ਵੀ ਜ਼ਿਕਰ ਨਹੀਂ ਕੀਤਾ ਹੋਇਆ। ਇਸ ਅਣਗੌਲੇਪਣ ਦਾ ਹੰਦੇਸ਼ਾ ਅਸ਼ੋਕ
ਬਾਂਸਲ ਨੂੰ ਕੁਰੇਦਦਾ ਰਿਹਾ ਹੈ। ਜਿਸ ਕਰਕੇ ਅਸ਼ੋਕ ਬਾਂਸਲ ਮਾਨਸਾ ਨੇ ਲੰਮੀ ਜਦੋਜਹਿਦ
ਅਤੇ ਮਿਹਨਤ ਤੋਂ ਬਾਅਦ ਲੋਕਾਂ ਵਿੱਚ ਹਰਮਨ ਪਿਆਰੇ ਗੀਤਾਂ ਦੇ ਗੀਤਕਾਰਾਂ ਦੇ ਨਾਮ
ਲੱਭਕੇ ਸੰਗੀਤ ਦੇ ਉਪਾਸ਼ਕਾਂ ਦੇ ਸਾਹਮਣੇ ਲਿਆਂਦੇ ਹਨ ਕਿਉਂਕਿ ਪੁਰਾਣੇ ਸਮੇਂ ਵਿੱਚ
ਆਮ ਤੌਰ ‘ਤੇ ਗੀਤਕਾਰ ਦਾ ਨਾਮ ਤਵਿਆਂ ਅਤੇ ਕੈਸਟਾਂ ‘ਤੇ ਲਿਖਿਆ ਨਹੀਂ ਹੁੰਦਾ ਸੀ,
ਸਿਰਫ ਗਾਇਕਾਂ ਦਾ ਲਿਖਿਆ ਹੁੰਦਾ ਸੀ। ਗੀਤਕਾਰ ਦੀ ਥਾਂ ਗਾਇਕ ਹੀ ਨਾਮਣਾ ਖੱਟਦੇ
ਰਹੇ।
ਅਸ਼ੋਕ ਬਾਂਸਲ ਮਾਨਸਾ ਨੂੰ ਗੀਤ ਸੰਗੀਤ ਨਾਲ ਇਸ਼ਕ ਹੈ, ਇਹ ਇਸ਼ਕ ਜਨੂੰਨ
ਦੀ ਤਰ੍ਹਾਂ ਹੈ। ਉਸ ਦਾ ਦਿਲ ਗੀਤ ਸੰਗੀਤ ਲਈ ਹੀ ਧੜਕਦਾ ਹੈ। ਗੀਤ ਸੰਗੀਤ ਅਸ਼ੋਕ
ਬਾਂਸਲ ਮਾਨਸਾ ਦੀ ਰੂਹ ਦੀ ਖੁਰਾਕ ਹੈ। ਸਕੂਲ ਵਿੱਚ ਪੜ੍ਹਦਿਆਂ ਹੀ ਅਸ਼ੋਕ ਬਾਂਸਲ ਦੇ
ਅਲ੍ਹੜ ਮਨ ‘ਤੇ ਗੀਤ ਸੰਗੀਤ ਦਾ ਰਸ ਅਜਿਹਾ ਜਾਦੂ ਕਰ ਗਿਆ ਤੇ ਉਹ ਇਸ ਦਾ ਗ਼ੁਲਾਮ
ਬਣਕੇ ਰਹਿ ਗਿਆ। ਅਸ਼ੋਕ ਬਾਂਸਲ ਮਾਨਸਾ ਨੂੰ ਜਿਥੇ ਵੀ ਕਿਤੇ ਗੀਤ ਸੰਗੀਤ ਦੀ ਸੁਰ
ਸੁਣਾਈ ਦਿੰਦੀ ਹੈ, ਉਹ ਉਥੇ ਹੀ ਲਟਾਪੀਂਘ ਹੋ ਕੇ ਪਹੁੰਚ ਜਾਂਦਾ ਹੈ। ਅਸ਼ੋਕ ਬਾਂਸਲ
ਮਾਨਸਾ ਨੂੰ ਭੁੱਲੇ ਵਿਸਰੇ ਗੀਤਕਾਰਾਂ ਦਾ ਖੋਜੀ ਕਿਹਾ ਜਾ ਸਕਦਾ ਹੈ। ਉਸ ਨੇ ਅਜਿਹੇ
60 ਗੀਤਕਾਰਾਂ ਦੀ ਪਛਾਣ ਕੀਤੀ ਹੈ, ਜਿਨ੍ਹਾਂ ਦੇ ਗੀਤਾਂ ਨੇ ਪੰਜਾਬੀ ਦੇ ਸੰਗੀਤਕ
ਪ੍ਰੇਮੀਆਂ ਦੇ ਦਿਲਾਂ ਨੂੰ ਹਲੂਣਿਆਂ ਹੋਇਆ ਹੈ, ਉਨ੍ਹਾਂ ਵਿੱਚੋਂ ਪਹਿਲੀ ਕਿਸ਼ਤ ਵਿੱਚ
ਵੀਹ ਗੀਤਕਾਰਾਂ ਦੇ ਗੀਤਾਂ ਅਤੇ ਉਨ੍ਹਾਂ ਦੇ ਗਾਇਕਾਂ ਬਾਰੇ ਜਾਣਕਾਰੀ ਮੁਹੱਈਆ ਕਰਵਾਈ
ਹੈ। ਉਸ ਦੀ ਲਾਇਬਰੇਰੀ ਵਿੱਚ ਪੱਥਰ ਦੇ ਤਵੇ, ਪਲਾਸਟਿਕ ਦੇ ਤਵੇ, ਕੈਸਟਾਂ ਅਤੇ
ਸੀ.ਡੀਜ਼ ਦਾ ਭੰਡਾਰ ਸ਼ਸ਼ੋਭਤ ਹੈ।
ਭਾਵੇਂ ਅੱਜ ਇੰਟਰਨੈਟ ਦਾ ਜ਼ਮਾਨਾ ਹੈ
ਪ੍ਰੰਤੂ ਪੁਰਾਤਨ ਗੀਤ ਸੰਗੀਤ ਸਿਰਫ ਤਵਿਆਂ ਵਿੱਚੋਂ ਹੀ ਮਿਲ ਸਕਦਾ ਹੈ। ਉਨ੍ਹਾਂ
ਗੁਆਚੇ ਹੋਏ ਗੀਤਾਂ ਦੇ ਰਿਕਾਰਡ ਲੱਭ ਕੇ ਦੁਬਾਰਾ ਮਾਸਟਰਿੰਗ ਕਰਕੇ 200 ਐਲਬਮ
ਐਚ.ਐਮ.ਵੀ.ਕੰਪਨੀ ਨੂੰ ਦਿੱਤੀਆਂ ਹਨ, ਜਿਸ ਨੇ ਨਵੇਂ ਸਿਰੇ ਤੋਂ ਕੈਸਿਟਾਂ ਤੇ
ਸੀ.ਡੀਜ਼ ਬਣਾ ਕੇ ਮਾਰਕੀਟ ਵਿੱਚ ਲਿਆਂਦੀਆਂ ਹਨ। ਉਹ ਸਿਆਸਤਦਾਨ ਤਾਂ ਨਹੀਂ ਹੈ,
ਜਿਹੜਾ ਰੰਗਲਾ ਪੰਜਾਬ ਬਣਾਉਣ ਦਾ ਐਲਾਨ ਕਰੇਗਾ ਪ੍ਰੰਤੂ ਉਹ ਪੁਰਾਤਨ ਗੀਤਕਾਰਾਂ ਦੇ
ਸੰਗੀਤ ਦੀਆਂ ਧੁਨਾਂ ਨਾਲ ਪੰਜਾਬ ਦੀ ਆਬੋ ਹਵਾ ਨੂੰ ਸੁਗੰਧਤ ਕਰਨ ਨਾਲ ਰੰਗਲਾ ਪੰਜਾਬ
ਦਾ ਸਪਨਾ ਸਾਕਾਰ ਕਰ ਰਿਹਾ ਹੈ। ਉਹ ਗੀਤਕਾਰ ਜਿਨ੍ਹਾਂ ਦੇ ਗੀਤ ਹਿਟ ਹੋਏ ਹਨ, ਪਰੰਤੂ
ਸੰਗੀਤ ਦਾ ਰਸ ਮਾਨਣ ਵਾਲੇ ਲੋਕਾਂ ਨੂੰ ਉਨ੍ਹਾਂ ਬਾਰੇ ਪਤਾ ਹੀ ਨਹੀਂ। ਗੀਤਕਾਰ ਗਿਆਨ
ਚੰਦ ਧਵਨ ਜਿਹੜੇ ਜੀ.ਸੀ.ਧਵਨ ਦੇ ਨਾਮ ਨਾਲ ਵੀ ਜਾਣੇ ਜਾਂਦੇ ਹਨ, ਉਸ ਦੇ ਲਿਖੇ ਕੁੱਝ
ਗੀਤਾਂ ਨੇ ਸੁਰਿੰਦਰ ਕੌਰ, ਪ੍ਰਕਾਸ਼ ਕੌਰ, ਆਸਾ ਸਿੰਘ ਮਸਤਾਨਾ, ਮੁਹੰਮਦ ਰਫੀ ਅਤੇ
ਸਰਦਾਰ ਅਲੀ ਨੇ ਵਰਗੇ ਗਾਇਕਾਂ ਨੇ ਗਾਇਆ ਪ੍ਰੰਤੂ ਸੰਗੀਤ ਪ੍ਰੇਮੀਆਂ ਨੂੰ ਪਤਾ ਹੀ
ਨਹੀਂ ਕਿ ਇਹਨਾਂ ਗੀਤਾਂ ਦਾ ਲੇਖਕ ਕੌਣ ਹੈ। ਉਨ੍ਹਾਂ ਗੀਤਾਂ ਵਿੱਚੋਂ ਕੁਝ ਸ਼ੇਅਰ ਹੇਠ
ਲਿਖੇ ਅਨੁਸਾਰ ਹਨ-
ਅੰਦਰ ਜਾਵਾਂ ਬਾਹਰ ਜਾਵਾਂ ਲਾਲ ਚੂੜਾ ਛਣਕਦਾ। ਅੰਬਰਸਰੇ
ਦੀਆਂ ਵੜੀਆਂ ਵੇ ਮੈਂ ਖਾਂਦੀ ਨਾ। ਬਾਜਰੇ ਦਾ ਸਿੱਟਾ ਅਸਾਂ ਤਲੀ ਤੇ
ਮਰੋੜਿਆ।-(ਸੁਰਿੰਦਰ ਕੌਰ-ਪ੍ਰਕਾਸ਼ ਕੌਰ)
ਜੁੱਤੀ ਕਸੂਰੀ ਪੈਰੀਂ ਨਾ ਪੂਰੀ,
ਹਾਏ ਰੱਬਾ ਵੇ ਸਾਨੂੰ ਤੁਰਨਾ ਪਿਆ। ਉੱਥੇ ਲੈ ਚਲ ਚਰਖਾ ਮੇਰਾ ਵੇ, ਜਿੱਥੇ ਤੇਰੇ ਹਲ
ਚਲਦੇ।-(ਸੁਰਿੰਦਰ ਕੌਰ)
ਵੇ ਲੈ ਦੇ ਮੈਨੂੰ ਮਖਮਲ ਦੀ ਪੱਖੀ ਘੁੰਗਰੂਆਂ
ਵਾਲੀ।-(ਪ੍ਰਕਾਸ਼ ਕੌਰ)
ਅੱਜ ਸਾਰੇ ਛੱਡ ਜੰਜਾਲ ਕੁੜੇ, ਮੇਲੇ ਨੂੰ ਚਲ ਮੇਰੇ
ਨਾਲ ਕੁੜੇ।-(ਆਸਾ ਸਿੰਘ ਮਸਤਾਨਾ)
ਮੁੰਡੇ ਮਰ ਗਏ ਕਮਾਈਆਂ ਕਰਦੇ, ਨੀ ਹਾਲੇ
ਤੇਰੇ ਬੰਦ ਨਾ ਬਣੇ। ਸਾਡੀ ਰੁੱਸ ਗਈ ਝਾਂਜਰਾਂ ਵਾਲੀ ਤੇ ਸਾਡੇ ਭਾਣੇ ਰੱਬ ਰੁੱਸਿਆ-(ਮੁਹੰਮਦ
ਰਫੀ)
ਮੇਰਾ ਢੋਲ ਨੀਂ ਮੱਕੀ ਦਾ ਰਾਖਾ, ਡੱਬ ਵਿੱਚ ਲਿਆਵੇ
ਛੱਲੀਆਂ।-(ਮੁਹੰਮਦ ਸਦੀਕ)
ਚੀਕੇ ਚਰਖਾ ਗੋਬਿੰਦੀਏ ਤੇਰਾ ਤੇ ਲੋਕਾਂ ਭਾਣੇ
ਮੋਰ ਕੂਕਦਾ।-(ਸਰਦਾਰ ਅਲੀ)
ਅਜਿਹੇ 60 ਗੀਤਕਾਰਾਂ ਬਾਰੇ ਜਾਣਕਾਰੀ ਅਸ਼ੋਕ
ਬਾਂਸਲ ਮਾਨਸਾ ਦੀ ਲਾਇਬਰੇਰੀ ਦਾ ਸ਼ਿੰਗਾਰ ਬਣੀ ਹੋਈ ਹੈ। ਅਸ਼ੋਕ ਬਾਂਸਲ ਅਜੇ ਵੀ ਪੂਰੀ
ਤਰ੍ਹਾਂ ਸਰਗਰਮ ਹੈ, ਉਮੀਦ ਕੀਤੀ ਜਾਂਦੀ ਹੈ ਕਿ ਭਵਿਖ ਵਿੱਚ ਵੀ ਉਹ ਕੋਈ ਸੰਗੀਤਕ
ਸੱਪ ਕੱਢਕੇ ਲਿਆਵੇਗਾ, ਜਿਸ ਨਾਲ ਸੰਗੀਤਕ ਜਗਤ ਹੋਰ ਮਹਿਕ ਖਿਲਾਰਦਾ ਹੋਇਆ ਪੰਜਾਬੀਆਂ
ਦੀ ਸੰਗੀਤਕ ਭੁੱਖ ਦੀ ਤ੍ਰਿਪਤੀ ਕਰੇਗਾ।
ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ
ਮੋਬਾਈਲ-94178 13072
ujagarsingh48@yahoo.com
|
|
|
|
ਗੀਤਕਾਰਾਂ
ਤੇ ਗਾਇਕਾਂ ਦੇ ਖ਼ਜਾਨੇ ਦਾ ਬਾਦਸ਼ਾਹ: ਅਸ਼ੋਕ ਬਾਂਸਲ ਮਾਨਸਾ
ਉਜਾਗਰ ਸਿੰਘ, ਪਟਿਆਲਾ |
ਚਾਲੂ
ਸੰਗੀਤ ਦੇ ਜ਼ਮਾਨੇ ਵਿੱਚ ਅਲਗੋਜ਼ਾ/ਬੰਸਰੀ ਵਾਦਕ ਗੁਰਮੇਲ ਸਿੰਘ ਮੁੰਡੀ
ਉਜਾਗਰ ਸਿੰਘ |
ਸੰਗੀਤ
ਨੂੰ ਪ੍ਰਣਾਇਆ ਮਸਤ ਮੌਲਾ ਅਜਾਇਬ ਸਿੰਘ ਮਲਹੋਤਰਾ
ਉਜਾਗਰ ਸਿੰਘ, ਪਟਿਆਲਾ |
ਅਲਵਿਦਾ!
ਦਮਦਾਰ ਲੋਕ ਗਾਇਕੀ ਦੀਆਂ ਸੁਰਾਂ ਦੇ ਸਿਕੰਦਰ: ਸੁਰਿੰਦਰ ਛਿੰਦਾ
ਉਜਾਗਰ ਸਿੰਘ, ਪਟਿਆਲਾ |
28
ਜਨਵਰੀ ਨੂੰ ਭੋਗ ਤੇ ਵਿਸ਼ੇਸ਼
ਪੰਜਾਬੀ
ਵਿਰਾਸਤੀ ਗੀਤਕਾਰੀ ਦੇ ਭੂਸ਼ਨ ਪਿਤਾਮਾ: ਦੇਵ ਥਰੀਕਿਆਂਵਾਲਾ -
ਉਜਾਗਰ ਸਿੰਘ, ਪਟਿਆਲਾ |
ਅਸਤ
ਹੋ ਗਿਆ ਸਭਿਅਕ ਗੀਤਾਂ ਦਾ ਧਰੂ ਤਾਰਾ: ਗੀਤਕਾਰ ਦੇਵ ਥਰੀਕਿਆਂਵਾਲਾ
ਉਜਾਗਰ ਸਿੰਘ, ਪਟਿਆਲਾ |
ਗੁੰਮ
ਹੋਈ ਮੁਹੱਬਤ ਅਤੇ ਇਨਸਾਨੀਅਤ ਦੀ ਤ੍ਰਾਸਦੀ ਇਕਾਂਗੀ ‘ਤਲਾਸ਼’
ਉਜਾਗਰ ਸਿੰਘ, ਪਟਿਆਲਾ |
ਮੈਂ
ਨਾਟਕ ਕਿਉਂ ਕਰਦਾ ਹਾਂ ਸੰਜੀਵਨ ਸਿੰਘ,
ਮੁਹਾਲੀ |
25
ਮਈ ਨੂੰ ਇਪਟਾ ਦੇ ਸਥਾਪਨਾ ਦਿਵਸ ਮੌਕੇ……
ਇਪਟਾ ਦੇ ਰੰਗਮੰਚੀ
ਤੇ ਸਮਾਜਿਕ ਸਰੋਕਾਰ ਸੰਜੀਵਨ
ਸਿੰਘ, ਮੁਹਾਲੀ |
ਦੂਸਰੇ
ਦੀ ਪਾਟੀ ਬਿਆਈ ਦਾ ਦਰਦ ਵੀ ਮਹਿਸੂਸ ਕਰਨ ਵਾਲਾ - ਸਾਗਰ ਸਰਹੱਦੀ
ਸੰਜੀਵਨ ਸਿੰਘ, ਮੁਹਾਲੀ |
ਨਿਰਮਾਤਾ ਜੱਗੀ
ਕੁੱਸਾ ਦੀ ਨਵੀਂ ਫਿਲਮ “ਪੁੱਠੇ ਪੈਰਾਂ ਵਾਲ਼ਾ” ...
(27/04/2021) |
ਸ਼ੁਰੂਆਤ
ਗਈ ਆ ਮਾਏ ਹੋ ਨੀ... ਡਾ. ਸਿਮਰਨ
ਸੇਠੀ, ਅਸਿਸਟੈਂਟ ਪ੍ਰੋਫੈਸਰ, ਦਿੱਲੀ ਯੂਨੀਵਰਸਿਟੀ |
ਅਜੋਕੀ
ਗਾਇਕੀ ਤੇ ਗੀਤਕਾਰੀ ਨੇ ਨਵੀਂ ਪਨੀਰੀ ਨੂੰ ਕੁਰਾਹੇ ਤੋਰਿਆ
ਰਣਜੀਤ 'ਚੱਕ ਤਾਰੇ ਵਾਲਾ' |
ਗਾਇਕੀ
ਖੇਤਰ ਦੀ ਸੰਭਾਵਨਾ ਦਾ ਨਾਂਅ ਹੈ 'ਪਰਵਿੰਦਰ ਮੂਧਲ'
ਮਨਦੀਪ ਖੁਰਮੀ ਹਿੰਮਤਪੁਰਾ, ਬਰਤਾਨੀਆ |
“ਕੁਝ
ਵੱਖਰੇ ਵਿਸਿ਼ਆਂ ‘ਤੇ ਝਾਤ ਪਾਉਂਦੀ ਹੈ ਫਿਲਮ ‘ਪੁੱਠੇ ਪੈਰਾਂ ਵਾਲ਼ਾ’....!”
ਮਨਦੀਪ ਖੁਰਮੀ ਹਿੰਮਤਪੁਰਾ, ਬਰਤਾਨੀਆ |
ਸਾਹਿਤ
ਤੇ ਸੱਭਿਆਚਾਰ ਦਾ ਹਰਫ਼ਨ ਮੌਲਾ : ਜਗਤਾਰ ਰਾਈਆਂ ਵਾਲਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਪੰਜਾਬੀ
ਮਾਂ-ਬੋਲੀ ਦੀ ਇਕ ਹੋਰ ਪੁਜਾਰਨ: ਸਿਮਰਨ ਕੌਰ ਧੁੱਗਾ
ਪ੍ਰੀਤਮ ਲੁਧਿਆਣਵੀ, ਚੰਡੀਗੜ |
ਗਾਇਕ,
ਗੀਤਕਾਰ ਤੇ ਕਹਾਣੀਕਾਰ ਦਾ ਸੁਮੇਲ: ਗਗਨ ਕਾਈਨੌਰ (ਮੋਰਿੰਡਾ)
ਪ੍ਰੀਤਮ ਲੁਧਿਆਣਵੀ, ਚੰਡੀਗੜ |
ਜਸ਼ਨ
ਐਨ ਰਿਕਾਰਡਸ ਦੀ ਸ਼ਾਨਦਾਰ ਪੇਸ਼ਕਸ਼, 'ਪੀਰਾਂ ਦੀ ਮੌਜ ਨਿਆਰੀ' ਰਿਲੀਜ
ਪ੍ਰੀਤਮ ਲੁਧਿਆਣਵੀ, ਚੰਡੀਗੜ |
ਬੋਹੜ
ਹੇਠ ਉੱਗਿਆ ਭਰਵਾਂ ਤੇ ਛਾਂਦਾਰ ਸਾਹਿਤਕ ਬੋਹੜ - ਡਾ: ਅਮਨਦੀਪ ਸਿੰਘ
ਟੱਲੇਵਾਲੀਆ ਮਨਦੀਪ ਖੁਰਮੀ ਹਿੰਮਤਪੁਰਾ,
ਲਿਵਰਪੂਲ |
ਸੱਪ
ਦੀ ਮਣੀਂ ਵਰਗਾ ਯਾਰ: ਫ਼ਿਲਮ ਨਿਰਦੇਸ਼ਕ ਸੁਖਮਿੰਦਰ ਧੰਜਲ
ਸ਼ਿਵਚਰਨ ਜੱਗੀ ਕੁੱਸਾ, ਲੰਡਨ |
ਸਾਫ਼-ਸੁਥਰੀ
ਸੱਭਿਆਚਾਰ ਗਾਇਕੀ ਦਾ ਪਹਿਰੇਦਾਰ- ਨਵੀ ਨਾਭਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
'ਤੇਰੇ
ਇਸ਼ਕ 'ਚ' ਸਿੰਗਲ ਟਰੈਕ ਜਲਦੀ ਹੋਵੇਗਾ ਰਿਲੀਜ਼
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਉਭਰਦੀ
ਬਹੁ-ਪੱਖੀ ਕਲਾਕਾਰਾ - ਐਨੀ ਸਹਿਗਲ
ਪ੍ਰੀਤਮ ਲੁਧਿਆਣਵੀ, ਚੰਡੀਗੜ |
ਵਿਲੱਖਣ
ਪਹਿਚਾਣ ਬਣਾਉਣ ਵਾਲਾ –ਗਾਇਕ ਤੇ ਅਦਾਕਾਰ ਨਿਸ਼ਾਨ ਉੱਚੇਵਾਲਾ
ਗੁਰਬਾਜ ਗਿੱਲ, ਬਠਿੰਡਾ |
ਗਿੱਲ
ਫ਼ਿਲਮਜ਼ ਏਟਰਟੇਨਮੈਂਟ ਤੇ ਗੁਰਬਾਜ ਗਿੱਲ ਦੀ ਪੇਸ਼ਕਸ਼ ਗਾਇਕ ਹੀਰਾ ਜਸਪਾਲ ਦਾ
ਧਾਰਮਿਕ ਟਰੈਕ "ਮੇਰੇ ਖੁਆਜਾ ਪੀਰ ਜੀ" ਰਿਲੀਜ਼
ਗੁਰਬਾਜ ਗਿੱਲ, ਬਠਿੰਡਾ |
ਪੰਜਾਬੀ
ਗਾਇਕੀ ਦੇ ਅਸਮਾਨ ‘ਚ ਬਾਜ਼ ਵਰਗੀ ਉਡਾਣ ਦਾ ਨਾਂ ਹੈ ਭੁਪਿੰਦਰ ਸਿੱਧੂ
ਮਨਦੀਪ ਖੁਰਮੀ ਹਿੰਮਤਪੁਰਾ |
ਅਦਾਕਾਰ
ਅਤੇ ਵੀਡੀਓ ਡਾਇਰੈਕਟਰ ਨਿੱਤ-ਨਵੀਆਂ ਸੰਦਲੀ ਪੈੜ੍ਹਾਂ ਪਾ ਰਿਹੈ – ਗੱਗੀ ਸਾਰੋਂ
ਗੁਰਬਾਜ ਗਿੱਲ, ਬਠਿੰਡਾ |
'ਗੱਲ
ਭੀਮ ਤੇਰੇ ਉਪਕਾਰਾਂ ਦੀ' ਸਿੰਗਲ ਟਰੈਕ ਜਲਦੀ ਹੀ ਸਰੋਤਿਆਂ ਦੇ ਰੂਬਰੂ
ਪ੍ਰੀਤਮ ਲੁਧਿਆਣਵੀ, ਚੰਡੀਗੜ |
ਪਦਮ
ਸ੍ਰੀ ਗਾਇਕ ਹੰਸ ਰਾਜ ਹੰਸ ਦਾ ਟਰੈਕ "ਹੂਕ"
ਗੁਰਬਾਜ ਗਿੱਲ, ਬਠਿੰਡਾ |
'ਗੌਂਸ਼ਪਾਕ
ਪੀਰ ਮੇਰਾ' ਸਿੰਗਲ ਟਰੈਕ ਹੋਇਆ ਮੁਕੰਮਲ
ਪ੍ਰੀਤਮ ਲੁਧਿਆਣਵੀ, ਚੰਡੀਗੜ |
ਆਪਣਾ
ਪਿੰਡ ਆਪਣੇ ਖੇਤ ਆਪਣੀ ਮਿੱਟੀ ਦੀ ਗੱਲ ਕਰਦਾ ਗੀਤ ' ਪਿੰਡ ਦੀਆਂ ਗਲੀਆਂ ' ਲੈ
ਕੇ ਹਾਜ਼ਰ - ਬਾਈ ਅਮਰਜੀਤ" - ਗੁਰਪ੍ਰੀਤ
ਬੱਲ ਰਾਜਪੁਰਾ |
"11km"
ਗੀਤ ਨਾਲ ਚਰਚਾ ਚ ਗੁਰਜਾਨ ਗੁਰਪ੍ਰੀਤ
ਬੱਲ, ਰਾਜਪੁਰਾ |
ਜ਼ਿੰਦਗੀ
ਦੇ ਖੁਬਸੂਰਤ ਰੰਗਾਂ ਦੀ ਰੰਗਤ ‘ਚ ਰੰਗਿਆ "ਟਰੈਂਡਜ਼ ਮਿਊਜ਼ਿਕ" ਦਾ ਨਿਰਮਾਤਾ –
ਕਾਲਾ ਸ਼ਰਮਾ ਗੁਰਬਾਜ ਗਿੱਲ,
ਬਠਿੰਡਾ |
"ਕੁੱਸਾ
ਮੋਸ਼ਨ ਪਿਕਚਰਜ਼" ਦੇ ਬੈਨਰ ਹੇਠ ਜਲਦੀ ਦਸਤਕ ਦੇਵੇਗੀ ਫ਼ਿਲਮ "ਕੁੜੱਤਣ" |
ਪ੍ਰਾਹੁਣਾ
ਟਰੈਕ ਲੈ ਕੇ ਹਾਜ਼ਰ - ਮਾਣਕ ਪ੍ਰੀਤ/ਮਨਪ੍ਰੀਤ ਗੁਰਬਾਜ
ਗਿੱਲ, ਬਠਿੰਡਾ |
“ਗਾਂਧੀ
ਵਾਲੇ ਨੋਟ” ਲੈ ਕੇ ਜਲਦੀ ਹਾਜ਼ਰੀ ਲਵਾਏਗਾ – ਕੁਲਦੀਪ ਮੱਲਕੇ
ਗੁਰਬਾਜ ਗਿੱਲ, ਬਠਿੰਡਾ |
ਕਰਮਜੀਤ
ਅਨਮੋਲ ਤੇ ਗੁਰਬਿੰਦਰ ਮਾਨ ਦੇ ਗੀਤ “ਵੇਖੀਂ ਜਾਨੀ ਏ” ਨੂੰ ਸਰੋਤਿਆਂ ਵੱਲੋਂ
ਮਿਲ ਰਿਹਾ ਹੈ ਭਰਵਾਂ ਹੂੰਗਾਰਾ ਗੁਰਪ੍ਰੀਤ ਬੱਲ, ਰਾਜਪੁਰਾ
|
ਤਪਦੀ
ਹਿੱਕ 'ਤੇ ਸੀਤ ਬੂੰਦ ਵਰਗਾ ਮੇਰਾ ਬਾਈ ਸਰਦਾਰ ਸੋਹੀ
ਸ਼ਿਵਚਰਨ ਜੱਗੀ ਕੁੱਸਾ, ਲੰਡਨ
|
ਗਾਇਕ
ਸੁਰਜੀਤ ਮਾਹੀ ਦੇ ਧਾਰਮਿਕ ਗੀਤ “ਪਰਿਵਾਰ ਵਿਛੋੜਾ” ਨੂੰ ਮਿਲ ਰਿਹਾ ਹੈ ਸੰਗਤਾਂ
ਦਾ ਭਰਭੂਰ ਪਿਆਰ
ਗੁਰਪ੍ਰੀਤ ਬੱਲ, ਰਾਜਪੁਰਾ |
ਰਹਿਮਤ
ਧਾਰਮਿਕ ਟਰੈਕ ਨਾਲ ਹੋਇਆ ਰੂ-ਬ-ਰੂ - ਦਵਿੰਦਰ ਬਰਾੜ
ਗੁਰਬਾਜ ਗਿੱਲ, ਬਠਿੰਡਾ
|
ਸਭਿਆਚਾਰਕ
ਮੇਲਿਆਂ ਦੀ ਸ਼ਾਨ “ਸਰਦਾਰਾ” ਟਰੈਕ ਲੈ ਕੇ ਰੂ-ਬ-ਰੂ – ਦਲਜੀਤ ਕੌਰ ਪਟਿਆਲਾ
ਗੁਰਬਾਜ ਗਿੱਲ, ਬਠਿੰਡਾ |
ਕਲੀਆਂ
ਦੇ ਬਾਦਸ਼ਾਹ ਨਹੀ! ਲ਼ੋਕ ਗਾਥਾਵਾਂ ਦੇ ਬਾਦਸ਼ਾਹ ਸਨ 'ਸ਼੍ਰੀ ਕੁਲਦੀਪ ਮਾਣਕ ਜੀ'
ਜਸਪ੍ਰੀਤ ਸਿੰਘ |
ਮਨਪ੍ਰੀਤ
ਸਿੰਘ ਬੱਧਨੀ ਕਲਾਂ ਦਾ ਸਿੰਗਲ ਟਰੈਕ “ਕਿਸਾਨ” ਸ੍ਰੀ ਗੁਰੂ ਸਿੰਘ ਸਭਾ ਸਾਊਥਾਲ
ਵਿਖੇ ਲੋਕ ਅਰਪਨ
ਮਨਪ੍ਰੀਤ ਸਿੰਘ ਬੱਧਨੀ ਕਲਾਂ, ਲੰਡਨ |
ਸੰਗੀਤਕ
ਖੇਤਰ ਚ’ ਵੱਖਰੀ ਪਹਿਚਾਣ ਬਣਾ ਰਿਹਾ “ਮਣਕੂ ਏਟਰਟੇਨਮੈਂਟ” ਦਾ ਨਿਰਮਾਤਾ
-ਜਸਵੀਰ ਮਣਕੂ
ਗੁਰਬਾਜ ਗਿੱਲ, ਬਠਿੰਡਾ
|
ਥੀਏਟਰ
ਨੂੰ ਰੱਬ ਮੰਨਕੇ ਪੂਜਣ ਵਾਲੀ ਮੁਟਿਆਰ - ਬਾਨੀ ਸ਼ਰਮਾ
ਪ੍ਰੀਤਮ ਲੁਧਿਆਣਵੀ, ਚੰਡੀਗੜ |
ਬੱਬੂ
ਮਾਨ ਦੇ ਨਕਸ਼ੇ ਕਦਮ ’ਤੇ ਕਹਾਣੀਕਾਰ/ ਅਦਾਕਾਰ - ਬੱਬਰ ਗਿੱਲ
ਗੁਰਬਾਜ ਗਿੱਲ, ਬਠਿੰਡਾ
|
ਅਦਾਕਾਰੀ
'ਚ ਝੰਡੇ ਗੱਡ ਕੇ 'ਤਜ਼ਰਬਾ' ਟਰੈਕ ਲੈ ਕੇ ਹਾਜ਼ਿਰ ਦੋਗਾਣਾ ਜੋੜੀ -ਗੁਰਬਾਜ
ਗਿੱਲ-ਮਨਦੀਪ ਲੱਕੀ
ਪ੍ਰੀਤਮ ਲੁਧਿਆਣਵੀ, ਚੰਡੀਗੜ |
ਗਾਇਕੀ,
ਗੀਤਕਾਰੀ ਅਤੇ ਪੇਸ਼ਕਾਰੀ ਦਾ ਸੁਮੇਲ - ਬੂਟਾ ਸੋਨੀ
ਗੁਰਬਾਜ ਗਿੱਲ, ਬਠਿੰਡਾ
|
ਸੰਗੀਤਕ
ਖੇਤਰ ਦਾ ਸਮਰੱਥ ਸੰਗੀਤਕਾਰ – ਸ਼ਾਹਰੁਖ ਥਿੰਦ
ਗੁਰਬਾਜ ਗਿੱਲ, ਬਠਿੰਡਾ |
ਦਮਦਾਰ
ਤੇ ਦਿਲਕਸ਼ ਅਵਾਜ਼ ਦੇ ਮਾਲਕ - ਸੋਨੂੰ ਵਿਰਕ
ਗੁਰਬਾਜ ਗਿੱਲ, ਬਠਿੰਡਾ
|
“ਫੁੱਲਾਂ
ਵਾਲੀ ਕਾਰ” ਲੈ ਕੇ ਹਾਜ਼ਿਰ ਐ – ਗਿੱਲ ਕਮਲ
ਗੁਰਬਾਜ ਗਿੱਲ, ਬਠਿੰਡਾ |
“ਅੱਤ
ਦੀ ਸ਼ੌਕੀਨ” ਨਾਲ ਖੂਬ ਚਰਚਾ ਚ’ – ਦਲਜੀਤ ਕੌਰ ਪਟਿਆਲਾ
ਗੁਰਬਾਜ ਗਿੱਲ, ਬਠਿੰਡਾ
|
ਜਸਵਿੰਦਰ
ਬਰਾੜ ਨਾਲ ਮੁਲਾਕਾਤ
ਭਿੰਦਰ ਜਲਾਲਾਬਾਦੀ, ਲੰਡਨ |
ਦਿਨ-ਬ-ਦਿਨ
ਸਥਾਪਤੀ ਵੱਲ ਵੱਧ ਰਹੀ ਦੋਗਾਣਾ ਜੋੜੀ: ਰਾਜਦੀਪ ਸੰਧੂ-ਹੁਸਨਪ੍ਰੀਤ
ਗੁਰਬਾਜ ਗਿੱਲ, ਬਠਿੰਡਾ
|
ਦੋਗਾਣਾ
ਗਾਇਕੀ 'ਚ ਮਾਣਮੱਤੀ ਜੋੜੀ: ਬਲਵੀਰ ਅਤੇ ਜਸਮੀਨ ਚੋਟੀਆ
ਗੁਰਬਾਜ ਗਿੱਲ, ਬਠਿੰਡਾ |
ਅਦਾਕਾਰੀ
ਸਦਕਾ ਦਰਸ਼ਕਾਂ ਦੇ ਦਿਲਾਂ ਉਤੇ ਰਾਜ ਕਰ ਰਿਹਾ ਅਦਾਕਾਰ- ਗੁਰਪ੍ਰੀਤ ਧਾਲੀਵਾਲ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਗੀਤਕਾਰਾਂ
ਵਿਚ ਇਕ ਹੋਰ ਸਿਰ-ਕੱਢਵਾਂ ਨਾਓਂ-ਹਰਬੰਸ ਲੈਮਬਰ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸੁੱਚਾ-ਜੈਲਾ
ਸ਼ੇਖੂਪੁਰੀਏ ਦਾ ਨਵਾਂ ਸਿੰਗਲ ਟਰੈਕ 'ਫਸਲਾਂ' ਰਿਲੀਜ਼
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਫ਼ਿੰਨਲੈਂਡ
'ਚ 'ਲਹੌਰੀਏ' ਫ਼ਿਲਮ ਦੇਖਣ ਲਈ ਲੋਕਾਂ ਵਿਚ ਭਾਰੀ ਉਤਸ਼ਾਹ
ਵਿੱਕੀ ਮੋਗਾ, ਫ਼ਿੰਨਲੈਂਡ |
ਕਵਾਲੀ
'ਮੈਂ ਖੜਾ ਹੱਥ ਜੋੜ' ਰਿਲੀਜ਼
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
'ਗੱਭਰੂ
ਜਵਾਨ' ਨੂੰ ਸਰੋਤਿਆਂ ਵੱਲੋਂ ਭਰਪੂਰ ਪਿਆਰ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਬਹੁਪੱਖੀ
ਕਲਾਵਾਂ ਦਾ ਧਨੀ -ਦਿਲਬਾਗ ਮੋਰਿੰਡਾ
ਗੁਰਪ੍ਰੀਤ ਬੱਲ, ਰਾਜਪੁਰਾ |
ਨਿੱਕੀ
ਉਮਰੇ ਵੱਡੀਆਂ ਮੱਲਾਂ ਮਾਰਨ ਵਾਲਾ ਕਲਮਕਾਰ– ਪਰਗਟ ਰਿਹਾਨ
ਪ੍ਰੀਤਮ ਲੁਧਿਆਣਵੀ, ਚੰਡੀਗੜ |
ਗਾਇਕ
ਕੁਲਵਿੰਦਰ ਬਿੱਲਾ ਅਤੇ ਰੁਪਾਲੀ ਦਾ ਫ਼ਿੰਨਲੈਂਡ ਦੇ ਹੇਲਸਿੰਕੀ-ਵਾਨਤਾ ਏਅਰਪੋਰਟ
ਪਹੁੰਚਣ ਤੇ ਨਿੱਘਾ ਸਵਾਗਤ
ਵਿੱਕੀ ਮੋਗਾ, ਫ਼ਿੰਨਲੈਂਡ |
ਸ਼ੇਖੂਪੁਰੀਏ
ਭਰਾਵਾਂ ਦਾ ਸਿੰਗਲ ਟਰੈਕ 'ਜੋਗੀਆ' ਰਿਲੀਜ਼
ਪ੍ਰੀਤਮ ਲੁਧਿਆਣਵੀ, ਚੰਡੀਗੜ |
ਡਾ.
ਭੀਮ ਰਾਓ ਜੀ ਨੂੰ ਸਮਰਪਿਤ ਗੀਤ, 'ਬਾਬਾ ਸਾਹਿਬ' ਰਿਲੀਜ਼
ਪ੍ਰੀਤਮ ਲੁਧਿਆਣਵੀ, ਚੰਡੀਗੜ |
ਸਿੰਗਲ
ਟਰੈਕ 'ਪੀ. ਜੀ.' ਨਾਲ ਖੂਬ ਚਰਚਾ ਵਿੱਚ, ਗਾਇਕਾ ਰਜਨਦੀਪ ਸਿੱਧੂ
ਪ੍ਰੀਤਮ ਲੁਧਿਆਣਵੀ, ਚੰਡੀਗੜ |
'ਸੋਹਣਾ
ਨੱਚਣ ਵਾਲੀਏ', ਲੈਕੇ ਹਾਜਰ ਹੈ- ਜੱਗੀ ਖਾਨ
ਪ੍ਰੀਤਮ ਲੁਧਿਆਣਵੀ, ਚੰਡੀਗੜ |
ਇੱਕ
ਨਿੱਕੀ ਫਿਲਮ “ਖਾਲੀ ਜੇਬ“ ਦੀ ਗੱਲ ਕਰਦਿਆਂ
ਮਨਦੀਪ ਖੁਰਮੀ ਹਿੰਮਤਪੁਰਾ, ਯੂ ਕੇ |
ਔਰਤ
ਦੀ ਤ੍ਰਾਸਦੀ ਅਤੇ ਧਰਮ ਦੇ ਅਖੌਤੀ ਠੇਕੇਦਾਰਾਂ ਉਪਰ ਕਰਾਰੀ ਚੋਟ ਕਰਦੀ ਹੈ ਫ਼ਿਲਮ
"ਸੀਬੋ"
ਗਿੱਲ ਮਨਵੀਰ ਸਿੰਘ, ਸਵੀਡਨ |
ਕਾਲਾ
ਸੈਂਪਲੇ ਵਾਲਾ - ਗੁਰਦਾਸ ਮਾਨ ਦੇ ਪੂਰਨਿਆਂ ਤੇ ਚੱਲ ਰਹੀ ਕਲਮ ਤੇ ਅਵਾਜ਼
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
“ਦਿਲ
ਨਾਲ ਖੇਡੀ” ਗੀਤ ਨਾਲ ਚਰਚਾ ਚ ਗਾਇਕ ਸੋਹਣ ਸ਼ੰਕਰ
ਗੁਰਪ੍ਰੀਤ ਬੱਲ, ਰਾਜਪੁਰਾ |
ਛਿੱਤਰ
ਥੋਹਰਾਂ 'ਚ ਉੱਗਿਆ ਗੁਲਾਬ ਦਾ ਫੁੱਲ-ਗਿੱਲ ਰੌਂਤਾ
ਮਿੰਟੂ ਬਰਾੜ, ਆਸਟ੍ਰੇਲੀਆ |
ਬਹੁ-ਕਲਾਵਾਂ
ਦਾ ਧਾਰਨੀ ਨੌਜਵਾਨ - ਪਰਮਜੀਤ ਰਾਮਗੜੀਆ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸ਼ਾਸਤਰੀ
ਸੁਰਾਂ ਦਾ ਸੁਰੀਲਾ ਲੋਕ-ਗਾਇਕ: ਰਹਿਮਤ ਅਲੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਮੰਜ਼ਲ
ਵਲ ਵਧ ਰਹੀ, ਸੁਰੀਲੀ ਅਵਾਜ਼ ਦੀ ਮਲਿਕਾ - ਮਿਸ ਸੰਜਨਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਯੁੱਗਾ
ਯੁੱਗਾ ਤੱਕ ਜੀਵਤ ਰਹੇਗੀ ਮਰਹੂਮ ਗਾਇਕਾ ਪਰਮਿੰਦਰ ਸੰਧੂ
ਗੁਰਪ੍ਰੀਤ “ਸਰਾਂ”, ਚੰਡੀਗੜ੍ਹ |
ਦਿਲਾਂ
ਦੀ ਧੜਕਣ ਬਣ ਰਹੀ ਗਾਇਕ ਜੋੜੀ - ਗੁਰਦੀਪ ਸਿੱਧੂ- ਬੀਬਾ ਰਜਨਦੀਪ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਮਨਦੀਪ
ਖੁਰਮੀ ਹਿੰਮਤਪੁਰਾ ਦਾ ਗੀਤ ਓਹੀ ਬੋਹੜ ਹੋਵੇਗਾ 13 ਜਨਵਰੀ ਨੂੰ ਲੋਕ ਅਰਪਣ
|
ਸੁਰੀਲੀ
ਤੇ ਬੁਲੰਦ ਅਵਾਜ ਦਾ ਮਾਲਕ - ਸੁੱਖ ਸਿੱਧੂ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸਟੇਜ
ਦਾ ਧਨੀ ਮੰਚ ਸੰਚਾਲਕ ਅਤੇ ਅਦਾਕਾਰ : ਨਵਲ ਕਿਸ਼ੋਰ
ਉਜਾਗਰ ਸਿੰਘ, ਪਟਿਆਲਾ |
ਸਟੇਜ
ਦਾ ਧਨੀ ਮੰਚ ਸੰਚਾਲਕ ਅਤੇ ਅਦਾਕਾਰ : ਨਵਲ ਕਿਸ਼ੋਰ
ਉਜਾਗਰ ਸਿੰਘ, ਪਟਿਆਲਾ |
ਅਦਾਕਾਰੀ
ਅਤੇ ਨਿਰਦੇਸ਼ਨ ਦੀ ਜਾਦੂਗਰਨੀ: ਪ੍ਰਮਿੰਦਰ ਪਾਲ ਕੌਰ
ਉਜਾਗਰ ਸਿੰਘ, ਪਟਿਆਲਾ |
ਡਫ਼ਲੀ
‘ਚੋਂ ਨਿੱਕਲੀ ਇੱਕ ਫ਼ਿਲਮ ਦੀ ਗੱਲ ਕਰਦਿਆਂ!
ਮਨਦੀਪ ਖੁਰਮੀ ਹਿੰਮਤਪੁਰਾ, ਯੂ ਕੇ
|
ਸੁਰੀਲੀ
ਅਤੇ ਦਮਦਾਰ ਅਵਾਜ ਦੀ ਮਲਿਕਾ --ਜੋਤੀ ਕੋਹੇਨੂਰ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਪੰਜਾਬੀ
ਫਿਲਮਾਂ ਦੀ ਉਭਰਦੀ ਖੂਬਸੂਰਤ ਲੇਖਿਕਾ ਤੇ ਅਦਾਕਾਰਾ ਗੁਰਪ੍ਰੀਤ ਸਰਾਂ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਭੁੱਲੇ
ਵਿਸਰੇ ਕਲਾਕਾਰ
ਸਮਾਜਿਕ ਸਰੋਕਾਰਾਂ ਅਤੇ
ਪੰਜਾਬੀ ਪਰਿਵਾਰਾਂ ਦੇ ਗਾਇਕ: ਪੰਡਿਤ ਜੱਗੀ
ਉਜਾਗਰ ਸਿੰਘ, ਪਟਿਆਲਾ |
'ਮਹਿੰਗੇ
ਮੁੱਲ ਦੇ ਹੰਝੂ' ਦਾ ਰਚੇਤਾ-- ਜਸਪਾਲ ਵਧਾਈਆਂ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਗੀਤਕਾਰੀ
ਦਾ ਬਾਦਸ਼ਾਹ -ਲਾਲ ਸਿੰਘ ਲਾਲੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸਮਾਜਿਕਤਾ
ਦੇ ਗੀਤ ਲਿਖਣ ਵਾਲਾ ਗੀਤਕਾਰ- ਰਮਨ ਕੱਦੋਂ
ਉਜਾਗਰ ਸਿੰਘ, ਪਟਿਆਲਾ |
ਗੀਤਕਾਰੀ
ਦਾ ਖੂਬਸੂਰਤ ਕਲਮੀ-ਚਸ਼ਮਾ - ਰਾਜੂ ਨਾਹਰ ਬਾਸੀਆਂ ਬੈਦਵਾਣ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਪੰਜਾਬੀ
ਗਾਇਕੀ ਵਿੱਚ ਇੱਕ ਨਵਾਂ ਦਮਦਾਰ ਚਿਹਰਾ - ਸੈਫ਼ੀ ਸੇਖੋਂ
ਹਰਬੰਸ ਬੁੱਟਰ ਕੈਨੇਡਾ |
ਪੰਜਾਬੀ
ਕਦਰਾਂ ਕੀਮਤਾਂ ਦਾ ਪਹਿਰੇਦਾਰ ਗੀਤਕਾਰ: ਗੈਰੀ ਟਰਾਂਟੋ ਹਠੂਰ
ਉਜਾਗਰ ਸਿੰਘ, ਪਟਿਆਲਾ |
ਗਾਇਕੀ,
ਸੰਗੀਤਕਾਰੀ ਤੇ ਅਦਾਕਾਰੀ ਦਾ ਖੂਬਸੂਰਤ ਮੁਜੱਸਮਾ- ਮਨੀ ਔਜਲਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਅੱਥਰੇ
ਬਲਦ ਵਾਂਗ ਲੀਹ ਪਾੜ ਕੇ ਨਵੀਂ ਲੀਹ ਬਨਾਉਣ ਵਾਲਾ ਜਨੂੰਨੀ ਅਦਾਕਾਰ ਹੈ ਹਰਸ਼ਰਨ
ਸਿੰਘ
ਮਨਦੀਪ ਖੁਰਮੀ ਹਿੰਮਤਪੁਰਾ, ਯੂ ਕੇ |
24
ਜਨਵਰੀ ਨੂੰ ਅੰਤਮ ਅਰਦਾਸ ਦੇ ਮੌਕੇ ‘ਤੇ
ਸਾਫ ਸੁਥਰੀ ਗਾਇਕੀ
ਦੀ ਮਾਲਕ: ਮਨਪ੍ਰੀਤ ਅਖ਼ਤਰ
ਉਜਾਗਰ ਸਿੰਘ, ਪਟਿਆਲਾ |
ਵਰਸੀ
ਤੇ ਵਿਸ਼ੇਸ਼
ਨਈਂਓ ਲੱਭਣੇ ਲਾਲ ਗੁਆਚੇ
ਜਸਵਿੰਦਰ ਪੂਹਲੀ, ਬਠਿੰਡਾ |
ਰੂਹ
ਨੂੰ ਸਕੂਨ ਦੇਣ ਵਾਲਾ ਸੁਰੀਲਾ ਫ਼ਨਕਾਰ "ਵਨੀਤ ਸ਼ਰਾਫਤ"
ਗੁਰਪ੍ਰੀਤ ਬੱਲ, ਰਾਜਪੁਰਾ |
ਬਲਾਤਕਾਰ
ਪੀੜਤਾਂ ਦੇ ਹੱਕ ਬਾਰੇ ਗੱਲ ਕਰੇਗੀ ਬਲਰਾਜ ਸਿੱਧੂ ਦੀ ਲਘੂ ਫ਼ਿਲਮ “ਜਿੰਦਰਾ”
ਸੁਰਜੀਤ ਜੱਸਲ, ਫ਼ਿਲਮ ਪੱਤਰਕਾਰ |
ਸੈਮੂਅਲ
ਜੌਹਨ ਦੇ ਨਾਟਕਾਂ ਦੀ ਇਕ ਹੋਰ ਕਾਮਯਾਬ ਪੇਸ਼ਕਾਰੀ
ਨਵਦੀਪ ਸਿੱਧੂ, ਕਨੇਡਾ
|
ਪੂਰਨ
ਸਿੰਘ ਪਾਂਧੀ ਦੀ ‘ਸੰਗੀਤ ਦੀ ਦੁਨੀਆਂ’
ਉਜਾਗਰ ਸਿੰਘ, ਪਟਿਆਲਾ |
ਦੋਗਾਣਾ
ਗਾਇਕੀ ਦਾ ਸਿਖਰ: ਮੁਹੰਮਦ ਸਦੀਕ
ਜਸਵਿੰਦਰ ਪੂਹਲੀ, ਬਠਿੰਡਾ |
ਅਫ਼ਸੋਸ
ਕਿ ਉਸਾਰੂ ਗਾਇਕੀ ਬਦਲੇ ਮਿਲੇ ਸਨਮਾਨ ਮਾਹਲੇ ਦੇ ਢਿੱਡ ਦੀ ਭੁੱਖ ਨਹੀਂ ਮਿਟਾ
ਸਕੇ
ਮਨਦੀਪ ਖੁਰਮੀ ਹਿੰਮਤਪੁਰਾ, ਯੂ ਕੇ |
ਫੱਕਰ
ਕਲਾਕਾਰ ਸੀ ਪ੍ਰਿਥਵੀ ਰਾਜ ਕਪੂਰ
ਹਰਬੀਰ ਸਿੰਘ ਭੰਵਰ, ਲੁਧਿਆਣਾ |
ਨਵਤੇਜ
ਸੰਧੂ ਦੀ ਦਾਨਿਸ਼ਵਰਾਂ ਦੇ ਮਨਾਂ ‘ਚ ਸੁਆਲ ਬੀਜਦੀ ਫਿਲਮ “ਕੰਬਦੀ ਡਿਓੜੀ”
ਐੱਸ ਬਲਵੰਤ, ਯੂ ਕੇ |
'ਦ
ਬਲੱਡ ਸਟਰੀਟ' ਦੇਸ਼ ਦੀ ਹਰ ਉਸ ਗਲ਼ੀ ਦੀ ਕਹਾਣੀ ਹੈ, ਜਿਸਨੇ ਆਪਣੇ ਹੀ ਦੇਸ਼ ਅੰਦਰ
ਰਫ਼ਿਊਜ਼ੀ ਹੋਣ ਵਰਗਾ ਸੰਤਾਪ ਭੋਗਿਆ ਹੈ – ਦਰਸ਼ਨ ਦਰਵੇਸ਼
ਭੂਪਿੰਦਰ ਪੰਨ੍ਹੀਵਾਲੀਆ (ਪੱਤਰਕਾਰ), ਪੰਜਾਬ |
ਭਾਰਤ
ਦੀ ਨਿਰਤ ਕਲਾ: ਪਰੰਪਰਾ ਤੇ ਮਹੱਤਵ
ਡਾ. ਰਵਿੰਦਰ ਕੌਰ ਰਵੀ, ਪਟਿਆਲਾ |
ਸੂਖਮ
ਭਾਵਨਾਵਾਂ ਦਾ ਪ੍ਰਤੀਕ ਲੋਕ ਸੰਗੀਤ
ਡਾ. ਰਵਿੰਦਰ ਕੌਰ ਰਵੀ, ਪਟਿਆਲਾ |
ਪੰਜਾਬੀ
ਸਿਨੇਮੇ ਵਿਚ ਨਵੇਂ ਮੋੜ ਅਤੇ ਮੀਲ ਪੱਥਰ ਦਾ ਨਾਮ ਹੈ ਫ਼ਿਲਮ "ਪੰਜਾਬ 1984"
ਹਰਦੀਪ ਮਾਨ ਜਮਸ਼ੇਰ ਅਸਟਰੀਆ |
ਪੰਜਾਬ
ਦੀ ਸੂਫ਼ੀ ਸੰਗੀਤ ਪਰੰਪਰਾ
ਡਾ. ਰਵਿੰਦਰ ਕੌਰ ਰਵੀ, ਪਟਿਆਲਾ |
ਭਾਰਤੀ ਸੰਗੀਤ
ਪਰੰਪਰਾ ਦੀਆਂ ਕੁਝ ਪੁਰਾਤਨ ਗਾਇਨ ਸ਼ੈਲੀਆਂ
ਡਾ. ਰਵਿੰਦਰ ਕੌਰ ਰਵੀ, ਪਟਿਆਲਾ |
ਫ਼ਿਲਮੀ ਸੰਗੀਤ ਦੇ ਮਹਾਨ
ਪਿੱਠਵਰਤੀ ਗਾਇਕ ਮੰਨਾ ਡੇ
ਡਾ. ਰਵਿੰਦਰ ਕੌਰ ਰਵੀ, ਪਟਿਆਲਾ |
4 ਦਸੰਬਰ ਬਰਸੀ ’ਤੇ
ਸਦਾ ਬਹਾਰ ਫ਼ਿਲਮੀ ਅਦਾਕਾਰ
ਸੀ ; ਦੇਵਾ ਆਨੰਦ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਪੰਜਾਬੀ ਲੋਕ ਗੀਤਾਂ ਦਾ
ਪ੍ਰਕਾਸ਼ ਵੰਡਣ ਵਾਲੀ ਪ੍ਰਕਾਸ਼ ਕੌਰ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
29 ਅਕਤੂਬਰ ਲਈ
ਪੰਜਾਬੀ ਨਾਟਕ ਦੀ
ਨਕੜਦਾਦੀ: ਨੌਰਾ ਰਿਚਰਡ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਮਲਕਾ-ਇ-ਗ਼ਜ਼ਲ: ਬੇਗ਼ਮ
ਅਖ਼ਤਰ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਵਿਸ਼ੇਸ਼ ਮੁਲਾਕਾਤ
ਲੋਕ ਗਾਇਕ ਬਲਧੀਰ ਮਾਹਲਾ-
ਜਿਸਨੇ ਗਾਇਨ ਕਲਾ ਨਾਲ ਦਗਾ ਨਹੀਂ ਕੀਤਾ, ਪਰ..?
ਮੁਲਾਕਾਤੀ: ਮਨਦੀਪ ਖੁਰਮੀ ਹਿੰਮਤਪੁਰਾ |
ਕੈਨੇਡਾ
ਡੇਅ ਨੂੰ ਸਮਰਪਿਤ ਐਲਬਮ ‘ਸਾਡਾ ਦੇਸ਼ ਕੈਨੇਡਾ‘ ਜਲਦੀ ਹੋਵੇਗੀ ਰਿਲੀਜ਼
ਕੁਲਜੀਤ ਸਿੰਘ,
ਜੰਜੂਆ,
ਟੋਰਾਂਟੋ
|
ਔਜਲਾ
ਇਨੋਵੇਸ਼ਨ ਇੰਕ ਦੀ ਪੇਸ਼ਕਸ਼ "ਆਬ"
ਜੋਗਿੰਦਰ ਸੰਘੇੜਾ,
ਕਨੇਡਾ |
ਸਮਾਜਕ ਕਦਰਾਂ
ਕੀਮਤਾਂ ਦਾ ਗੀਤਕਾਰ ਤੇ ਗਾਇਕ ਗੁਰਮਿੰਦਰ ਗੁਰੀ
ਉਜਾਗਰ ਸਿੰਘ, ਅਮਰੀਕਾ |
‘ਸਾਡਾ ਹੱਕ’
ਤੇ ਪਾਬੰਧੀ ਲਾ ਕੇ ਪੰਜਾਬ ਸਰਕਾਰ ਨੇ ਕੀਤਾ ਲੋਕਾਂ ਦੀ ਭਾਵਨਾਵਾਂ ਦਾ ਕਤਲ
ਬਲਵਿੰਦਰ ਸਿੰਘ ਚਾਹਲ ‘ਮਾਧੋ ਝੰਡਾ’, ਇਟਲੀ |
ਨੋਰਾ ਰਿੱਚਰਡਜ਼: ਆਇਰਲੈਂਡ
ਦੀ ਪੰਜਾਬਣ ਹਰਬੀਰ ਸਿੰਘ ਭੰਵਰ,
ਲੁਧਿਆਣਾ
|
ਛੋਟੀ ਉਮਰ ਦੀ
ਵੱਡੀ ਚਿਤਰਕਾਰਾ; ਅੰਮ੍ਰਿਤਾ ਸ਼ੇਰਗਿੱਲ
ਰਣਜੀਤ ਸਿੰਘ ਪ੍ਰੀਤ, ਬਠਿੰਡਾ
|
ਸਮਾਜ ਦੇ ਪ੍ਰੰਪਰਾਵਾਦੀ
ਅਸੂਲਾਂ ਨੂੰ ਟਿੱਚ ਸਮਝਣ ਵਾਲੀ; ਪਰਵੀਨ ਬਾਬੀ
ਰਣਜੀਤ ਸਿੰਘ ਪ੍ਰੀਤ, ਬਠਿੰਡਾ
|
4 ਜਨਵਰੀ 2012 ਨੂੰ ਚੱਲ ਵਸੀ ਸੀ
ਸੀਰਤ-ਸੂਰਤ ਦਾ ਸੁਮੇਲ ਸੀ :
ਕਲਪਨਾ ਮੋਹਨ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
30 ਨਵੰਬਰ ਪਹਿਲੀ ਬਰਸੀ ‘ਤੇ
ਲੋਕ ਗਾਥਾਵਾਂ ਦਾ ਸਿਰਨਾਵਾਂ:
ਕੁਲਦੀਪ ਮਾਣਕ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਪੰਜਾਬ ਦੀ ਕੋਇਲ:
ਸੁਰਿੰਦਰ ਕੌਰ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
17 ਨਵੰਬਰ ਬਰਸੀ ’ਤੇ (ਬਿੰਦਰੱਖੀਆ)
ਤਿੜਕੇ ਘੜੇ ਦਾ ਪਾਣੀ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਇੱਕ ਫਿਲਮ ਦਾ ਰੀਵਿਊ ਇਸ
ਸਿਰਫਿਰੇ ਵੱਲੋਂ ਵੀ....।
ਮਨਦੀਪ ਖੁਰਮੀ ਹਿੰਮਤਪੁਰਾ, ਇੰਗਲੈਂਡ |
25 ਅਕਤੂਬਰ ਬਰਸੀ ’ਤੇ
ਦਰਦ-ਇ-ਇਸ਼ਕ ਦੀ
ਦਾਸਤਾਂ: ਸਾਹਿਰ ਲੁਧਿਆਣਵੀ
ਰਣਜੀਤ ਸਿੰਘ ਪ੍ਰੀਤ,
ਬਠਿੰਡਾ |
14 ਸਤੰਬਰ ਦੇ ਸ਼ਰਧਾਂਜਲੀ ਸਮਾਰੋਹ ਮੌਕੇ ਵਿਸ਼ੇਸ਼;
ਪਾਣੀ
ਵਿੱਚ ਮਾਰਾਂ ਡੀਟਾਂ,ਹੁਣ ਮੁੱਕੀਆਂ ਉਡੀਕਾਂ; ਹਾਕਮ ਸੂਫ਼ੀ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਨਾਟਕ ‘ਸੰਤਾਪ’ ਅਤੇ
‘ਸੋ ਕਿਉ ਮੰਦਾ ਆਖੀਐ’ ਦੀਆਂ ਪੇਸ਼ਕਾਰੀਆਂ 23 ਸਤੰਬਰ ਨੂੰ
ਕੁਲਜੀਤ ਸਿੰਘ ਜੰਜੂਆ, ਟਰਾਂਟੋ |
ਹਾਕਮ ਸੂਫੀ ਵੀ ਇਸ ਸੰਸਾਰ
ਨੂੰ ਸਦਾ ਲਈ ਅਲਵਿਦਾ ਕਹਿ ਗਏ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਨਹੀਂ ਰਹੇ ਸ਼ੋਅਲੇ
ਫ਼ਿਲਮ ਦੇ ਰਹੀਮ ਚਾਚਾ –ਏ.ਕੇ.ਹੰਗਲ
ਰਣਜੀਤ ਸਿੰਘ ਪ੍ਰੀਤ |
13 ਮਈ ਬਰਸੀ ‘ਤੇ ਵਿਸ਼ੇਸ਼
ਸਦਾ ਬਹਾਰ ਗੀਤਾਂ ਦਾ
ਰਚਣਹਾਰਾ ਨੰਦ ਲਾਲ ਨੂਰਪੁਰੀ
ਰਣਜੀਤ ਸਿੰਘ ਪ੍ਰੀਤ |
31 ਜਨਵਰੀ
ਬਰਸੀ ‘ਤੇ
ਸੂਰਤ-ਸੀਰਤ,ਸੁਰ-ਸੰਗੀਤ ਦਾ ਸੁਮੇਲ : ਸੁਰੱਈਆ
ਰਣਜੀਤ ਸਿੰਘ ਪ੍ਰੀਤ |
ਗੀਤਕਾਰੀ ਦਾ ਯੁੱਗ
ਅਤੇ ਦਰਵੇਸ਼ ਮੂਰਤ ਬਾਈ ‘ਦੇਵ ਥਰੀਕੇ ਵਾਲਾ’
ਸ਼ਿਵਚਰਨ ਜੱਗੀ ਕੁੱਸਾ |
ਸੂਰਤ-ਸੀਰਤ ਦਾ ਸੁਮੇਲ
ਸੀ ; ਅਦਾਕਾਰਾ ਕਲਪਨਾ ਮੋਹਨ
ਰਣਜੀਤ ਸਿੰਘ ਪ੍ਰੀਤ |
ਬਿਖ਼ੜੇ ਰਾਹਾਂ ਦਾ ਪਾਂਧੀ ਸੀ- ਮੇਜਰ ਰਾਜਸਥਾਨੀ
ਰਣਜੀਤ ਸਿੰਘ ਪ੍ਰੀਤ |
ਯਾਦਾਂ ਬਿਖ਼ੇਰ ਕੇ ਤੁਰ
ਗਈ ਪੰਜਾਬੀ ਗਾਇਕਾ ਪੁਸ਼ਪਾ ਹੰਸ
ਰਣਜੀਤ ਸਿੰਘ ਪ੍ਰੀਤ |
23
ਦਸੰਬਰ ਬਰਸੀ
'ਤੇ
ਸੁਹਣੀ-ਸੁਰੀਲੀ-ਸੁਰ ਸੰਗੀਤ ਦਾ ਸੁਮੇਲ;
ਮਲਕਾ-ਇ-ਤਰੰਨਮ ਨੂਰਜਹਾਂ
ਰਣਜੀਤ ਸਿੰਘ ਪ੍ਰੀਤ |
ਤੁਰ
ਗਏ ਦੀ ਉਦਾਸੀ ਏ…
ਐ ਬਾਈ ਮਾਣਕ!
ਅਲਵਿਦਾ ਤੇ ਆਖਰੀ
ਸਲਾਮ!!
ਸ਼ਿਵਚਰਨ ਜੱਗੀ
ਕੁੱਸਾ
|
ਮਧੁਬਾਲਾ
1951 ਵਿਚ
ਧੰਨਵਾਦ: ਰਵਿੰਦਰ ਰਵੀ |
ਛੈਣੀਂ ਵਰਗੀ ਅਵਾਜ਼ ਦਾ ਮਾਲਕ
ਬਾਈ ਕੁਲਦੀਪ ਮਾਣਕ
ਸ਼ਿਵਚਰਨ ਜੱਗੀ ਕੁੱਸਾ |
ਕਵੀਸ਼ਰੀ ਦਾ
ਥੰਮ੍ਹ-ਰਣਜੀਤ ਸਿੰਘ ਸਿੱਧਵਾਂ ਕਰਨੈਲ ਸਿੰਘ ਪਾਰਸ ਤੇ ਰਣਜੀਤ ਸਿੰਘ ਸਿੱਧਵਾਂ
ਦੀ ਇਕ ਪੁਰਾਣੀ ਤਸਵੀਰ
ਅਲੀ ਰਾਜਪੁਰਾ |
ਚਿੱਤਰਕਲਾ ਦਾ
ਅਮਿੱਟ ਹਸਤਾਖਰ: ਅੱਛਰ ਸਿੰਘ
ਬਲਰਾਜ ਸਿੰਘ ਸਿੱਧੂ, ਯੂ. ਕੇ. |
ਪਾਇਰੇਸੀ ਕਰਕੇ ਆਖ਼ਰੀ ਸਾਹਾਂ ’ਤੇ ਹਨ ਮਿਊਜ਼ਿਕ ਕੰਪਨੀਆਂ ਜਾਂ ‘ਪਾਇਰੇਸੀ
ਲੱਕਵਾਗ੍ਰਸਤ’ ਮਿਊਜ਼ਿਕ ਕੰਪਨੀਆਂ ਆਖ਼ਰੀ ਸਾਹਾਂ ’ਤੇ
ਜਰਨੈਲ ਘੁਮਾਣ |
ਤਪਦੇ ਹਿਰਦਿਆਂ ’ਤੇ ਕਣੀਆਂ ਦਾ ਅਹਿਸਾਸ ਕਰਵਾਉਂਦੀ ਸ਼ਾਇਰ ਚੌਹਾਨ ਦੀ ਐਲਬਮ –
ਅੰਬਰ ਮੋੜ ਦਿਓ
ਰਘਵੀਰ ਸਿੰਘ ਚੰਗਾਲ |
ਵਗਦੀ ਪਈ
ਸਵਾਂਅ ਢੋਲਾ.. ਬਲਰਾਜ ਸਾਹਨੀ ਦੀਆਂ ਪ੍ਰੀਤਨਗਰ ਵਿਚ ਬਿਖਰੀਆਂ ਯਾਦਾਂ
ਜਤਿੰਦਰ ਸਿੰਘ ਔਲ਼ਖ |
ਜਲਦ ਰਿਲੀਜ਼ ਹੋਣ ਜਾ ਰਹੀ ਹੈ-‘ਇੱਕ ਕੁੜੀ ਪੰਜਾਬ ਦੀ’
ਦਰਸ਼ਨ ਦਰਵੇਸ਼
|
ਅਦਾਕਾਰੀ ਦੇ ਜਨੂੰਨ ਦਾ ਨਾਂਅ–ਮਨਮੀਤ ਮਾਨ
ਦਰਸ਼ਨ ਦਰਵੇਸ਼ |
‘ਇੱਕ
ਤੂੰ ਹੋਵੇਂ ਇੱਕ ਮੈਂ ਹੋਵਾਂ’ ਦੋਗਾਣ ਐਲਬਮ ਦੇ ਨਾਲ-ਸਰਦੂਲ ਤੇ ਨੂਰੀ
ਨਰਪਿੰਦਰ ਸਿੰਘ ਬੈਨੀਪਾਲ |
‘ਪਰਖ ਦ ਟੈਸਟ’ ਲੈ ਕੇ ਹਾਜ਼ਰ ਹੋ ਰਿਹਾ ਹੈ-ਸੁਖਵਿੰਦਰ ਸੁੱਖੀ
ਨਰਪਿੰਦਰ ਸਿੰਘ ਬੈਨੀਪਾਲ
|
|
|
|
|
|
|
|
|
|
|