WWW 5abi.com  ਪੰਨਿਆ ਵਿੱਚ ਸ਼ਬਦ ਭਾਲ (ਹਿੰਦਕ ਵਿਧੀ ਨਾਲ)

ਭਗਤ ਕਬੀਰ ਇੱਕ ਮਹਾਨ ਫਿਲਾਸਫਰ
ਪਰਸ਼ੋਤਮ ਲਾਲ ਸਰੋਏ


ਭਾਰਤ ਦੀ ਧਰਤੀ ਉੱਪਰ ਕਈ ਬਹੁਤ ਸਾਰੀਆਂ ਮਹਾਨ ਸਖ਼ਸ਼ੀਅਤਾਂ ਨੇ ਜਨਮ ਲਿਆ ਹੈ ਅਤੇ ਉਨਾਂ ਦੇ ਕੁਝ ਮਹਾਨ ਕਰਮਾਂ ਦੀ ਬਦੌਲਤ ਉਨਾਂ ਦਾ ਨਾਮ ਰਹਿੰਦੀ ਦੁਨੀਆਂ ਤੱਕ ਰਹਿ ਜਾਂਦਾ ਹੈ। ਭਾਰਤ ਦੀ ਧਰਤੀ ਬਹੁਤ ਸਾਰੇ ਮਹਾਨ ਰਿਸ਼ੀਆਂ-ਮੁਨੀਆਂ, ਪੀਰਾਂ ਤੇ ਪੈਗੰਬਰਾਂ ਦੀ ਧਰਤੀ ਹੈ। ਭਗਤ ਕਬੀਰ ਜੀ ਉਨਾਂ ਮਹਾਨ ਸਖ਼ਸੀਅਤਾਂ ਵਿੱਚੋਂ ਇੱਕ ਹਨ। ਭਗਤ ਕਬੀਰ ਜੀ ਦਾ ਜਨਮ ਗੁਰੂ ਨਾਨਕ ਦੇਵ ਜੀ ਤੋਂ 71 ਸਾਲ ਪੂਰਵ ਮੰਨਿਆਂ ਜਾਂਦਾ ਹੈ। ’ਕਬੀਰ’ ਦਾ ਅਰਬੀ ਭਾਸ਼ਾ ਵਿੱਚ ਸ਼ਾਬਦਿਕ ਅਰਥ ’ਗਰੇਟ ਜਾਂ ਮਹਾਨ’ ਹੈ ਅਤੇ ਦਾਸ ਸ਼ਬਦ ਦਾ ਸੰਸਕ੍ਰਿਤ ਭਾਸ਼ਾ ਵਿੱਚ ਅਰਥ ’ਸੇਵਕ’ ਹੈ। ਉਨਾਂ ਦੀ ਬਾਣੀ ਧਾਰਮਿਕ ਪਵਿੱਤਰ ਗ੍ਰੰਥ ’ਗੁਰੂ ਗ੍ਰੰਥ ਸਾਹਿਬ’ ਵਿੱਚ ਦਰਜ ਹੈ। ਗੁਰੂ ਗ੍ਰੰਥ ਸਾਹਬ ਵਿੱਚ ਉਨਾਂ ਦੀ ਬਾਣੀ ਨੂੰ ਇੱਕ ਖ਼ਾਸ ਸਥਾਨ ਪ੍ਰਾਪਤ ਹੈ। ਉਨਾਂ ਨੇ 17 ਰਾਗਾਂ ਵਿੱਚ 227 ਪਦੁ ਦੀ ਰਚਨਾ ਕੀਤੀ ਅਤੇ 237 ਸਲੋਕ ਵੀ ਉਨਾਂ ਦੀ ਬਾਣੀ ਵਿੱਚ ਸ਼ਾਮਿਲ ਹਨ। ਹਿੰਦੂ ਤੇ ਮੁਸਲਿਮ ਦੋਨੋਂ ਹੀ ਉਨਾਂ ਦੀ ਬਾਣੀ ਨੂੰ ਮਾਨਤਾ ਪ੍ਰਦਾਨ ਕਰਦੇ ਹਨ।

ਉਨਾਂ ਦਾ ਜਨਮ ਲਾਹੌਰ ਜੋ ਅੱਜ ਕੱਲ ਪਾਕਿਸਤਾਨ ਵਿੱਚ ਹੈ ਹੋਇਆ ਮੰਨਿਆਂ ਜਾਂਦਾ ਹੈ। ਭਗਤ ਕਬੀਰ ਜੀ ਬਨਾਰਸ ਵਿੱਚ ਇੱਕ ਕੰਵਲ ਦੇ ਫੁੱਲ ਵਿੱਚ ਇੱਕ ਤਲਾਅ ਦੇ ਨਜ਼ਦੀਕ ਪਿਤਾ ਨੀਰੂ ਅਤੇ ਮਾਤਾ ਨੀਮਾਂ ਨੂੰ ਮਿਲੇ ਜਿਨਾਂ ਨੇ ਭਗਤ ਜੀ ਦਾ ਪਾਲਣ=ਪੋਸ਼ਣ ਕੀਤਾ ਅਤੇ ਆਪ ਜੀ ਦਾ ਨਾਮ ਕਬੀਰ ਰੱਖਿਆ ਗਿਆ। ਪੁਰਾਣੇ ਇਤਿਹਾਸ ਤੋਂ ਇਹ ਪਤਾ ਚਲਦਾ ਹੈ ਕਿ ਉਹ ਜੁਲਾਹਾ ਜਾਤ ਨਾਲ ਸਬੰਧਤ ਸਨ। ਉਨਾਂ ਦੀ ਪਤਨੀ ਦਾ ਨਾਮ ’ਲੋਈ’ ਉਨਾਂ ਦਾ ਇੱਕ ਪੁੱਤਰ ’ਕਮਲ’ ਤੇ ਪੁੱਤਰੀ ’ਕਮਲੀ’ ਸੀ। ਕਬੀਰ ਜੀ ਨੂੰ ਸੂਫ਼ੀ ਕਵੀ ਦੇ ਤੌਰ ਤੇ ਵੀ ਜਾਣਿਆ ਜਾ ਸਕਦਾ ਹੈ। ਕਬੀਰ ਜੀ ਨੂੰ ਮੰਨਣ ਵਾਲੇ ਕਬੀਰਪੰਥੀਆਂ ਦਾ ਵਿਚਾਰ ਹੈ ਕਿ ਭਗਤ ਕਬੀਰ ਜੀ ਇਸ ਜਗਤ ਉੱਤੇ 120 ਸਾਲ ਰਹੇ ਹਨ ਅਤੇ ਪ੍ਰਭੂ ਦੀ ਭਗਤੀ ਦੇ ਅੰਦੋਲਨ ਦਾ ਪ੍ਰਸਾਰ ਕੀਤਾ। ਇਤਿਹਾਸ ਰਾਮਾਨੰਦ ਸਾਗਰ ਜੀ ਨੂੰ ਭਗਤ ਕਬੀਰ ਜੀ ਦੇ ਗੁਰੂ ਹੋਣ ਬਾਰੇ ਬਿਆਨ ਕਰਦਾ ਹੈ।

ਕਬੀਰ ਜੀ ਜੀਵ ਨੂੰ ਸਮਝਾਉਂਣ ਲਈ ਪ੍ਰਭੂ ਅਤੇ ਭੈੜੀਆਂ ਵਿਰਤੀਆਂ ਵਿੱਚ ਨੂੰ ਸਪਸ਼ਟ ਕਰਨ ਲਈ ਕਹਿੰਦੇ ਹਨ :’ ਬੇਚਾਰਾ ਪਥ ਕੀ ਕਰ ਸਕਦਾ ਹੈ, ਜੇਕਰ ਉਸ ਉੱਪਰ ਚੱਲਣ ਵਾਲੇ ਹੀ ਸਹੀ ਤਰੀਕੇ ਨਾਲ ਨਾ ਚੱਲਣ, ਜਾਂ ਫਿਰ ਕੀ ਹੋ ਸਕਦਾ ਹੈ ਜੇਕਰ ਇੱਕ ਜਣਾ ਹੱਥ ਵਿੱਚ ਲੈਂਪ ਲਈ ਘੁੰਮ ਰਿਹਾ ਹੈ ਉਸ ਦੇ ਬਾਵਜ਼ੂਦ ਵੀ ਦੂਸਰਾ ਹਨੇਰੇ ਖੂੰਹ ਵਿੱਚ ਡਿੱਗ ਜਾਵੇ। ’ ਕਬੀਰ ਜੀ ਅਨੁਸਾਰ ਸਾਡਾ ਸਾਰਾ ਜੀ ਦੋ ਧਾਰਮਿਕ ਸਿਧਾਂਤਾ ਦੇ ਇਰਦ=ਗਿਰਦ ਹੀ ਘੁੰਮਦਾ ਹੈ: ਇੱਕ ਤਾਂ ਸਾਡੀ ਜੀਵ ਆਤਮਾ ਹੈ ਤੇ ਦੂਜਾ ਪ੍ਰਮਾਤਮਾ ਹੈ। ਕਬੀਰ ਇਨਾਂ ਦੋਹਾਂ ਸਿਧਾਂਤਾਂ ਵਿੱਚ ਮੇਲ ਹੋਣ ਨੂੰ ਮੁਕਤੀ ਦਾ ਰਾਹ ਦਸਦੇ ਹਨ। ਕਬੀਰ ਜਾਤ ਪਾਤ ਤੋਂ ਮੁਕਤ ਹਨ ਨਾ ਉਹ ਆਪਣੇ ਆਪ ਨੂੰ ਹਿੰਦੂ ਦੱਸਦੇ ਹਨ ਨਾ ਹੀ ਮੁਸ਼ਲਮਾਨ, ਨਾ ਹੀ ਸੂਫ਼ੀ ਜਾਂ ਭਗਤ। ਕਬੀਰ ਜੀ ਇਸ ਵਿਚਾਰਧਾਰਾ ਨੂੰ ਧਿਆਨ ਵਿੱਚ ਰੱਖਦੇ ਹਨ ਕਿ ਸਾਰੇ ਇਨਸ਼ਾਨ ਇੱਕ ਹਨ, ਕਬੀਰ ਜੀ ਕਹਿੰਦੇ ਹਨ ਕਿ ਉਹ ਅੱਲਾ ਅਤੇ ਰਾਮ ਦਾ ਇੱਕ ਪੁੱਤਰ ਹਨ।

ਕੋਈ ਬੋਲੇ ਰਾਮ ਰਾਮ ਕੋਈ ਖੁਦਾਏ, ਕੋਈ ਸੇਵ ਗੁਸੱਈਆਂ ਕੋਈ ਅੱਲਾਹੇ ॥

ਕਬੀਰ ਜੀ ਨੇ ਫਿਰਕਾਪ੍ਰਸਤੀ ਦਾ ਖੁੱਲ ਕੇ ਖੰਡਨ ਕੀਤਾ ਤੇ ਭਾਰਤ ਦੀ ਵਿਚਾਰਧਾਰਾ ਨੂੰ ਇੱਕ ਨਵੀਂ ਦਿਸ਼ਾ ਪ੍ਰਦਾਨ ਕੀਤੀ। ਬਾਹਰ ਕਰਮ ਕਾਂਡਾਂ ’ਚੋਂ ਨਿਕਲ ਕੇ ਜੀਵ ਨੂੰ ਪ੍ਰਭੂ ਦੀ ਭਗਤੀ ਸੱਚੇ ਦਿਲੋਂ ਕਰਨ ਲਈ ਪ੍ਰੇਰਨਾ ਦਿੱਤੀ।

ਕਬੀਰ ਜੀ ਮਹਾਰਾਜ ਮਨੁੱਖ ਨੂੰ ਜੀਵਣ-ਮਰਨ ਦੇ ਚੱਕਰ ਤੋਂ ਮੁਕਤ ਹੋ ਕੇ ਪ੍ਰਭੂ ਜੀ ਦੀ ਭਗਤੀ ਵਲ ਪ੍ਰੇਰਦੇ ਹਨ ਅਤੇ ਕਬੀਰ ਜੀ ਨੂੰ ਮਰਨ ਦਾ ਕੋਈ ਵੀ ਭੈਅ ਨਹੀਂ ਸਤਾਉਂਦਾ ਉਹ ਕਹਿੰਦੇ ਹਨ ਕਿ ਦੁਨਿਆਵੀ ਬੰਧਨਾ ਵਿੱਚ ਫਸ ਕੇ ਜੀਵ ਆਤਮਾਂਵਾਂ ਦੁੱਖ ਭੋਗਦੀਆਂ ਹਨ ਅਤੇ ਮਰਨ ਤੋਂ ਬਾਅਦ ਹੀ ਉਹ ਸੁੱਖ ਸ਼ਾਂਤ ਰਹਿ ਸਕਦੀਆਂ ਹਨ ਭਾਵ ਉਨਾਂ ਨੂੰ ਮਰਨ ਤੋਂ ਬਾਅਦ ਹੀ ਅਸਲ ਮੁਕਤੀ ਪ੍ਰਾਪਤ ਹੁੰਦੀ ਹੈ। ਆਪਣੀ ਰਚਨਾ ਵਿੱਚ ਉਹ ਕੁਝ ਇਸ ਪ੍ਰਕਾਰ ਲਿਖਦੇ ਹਨ:

ਕਬੀਰ ਜਿਸ ਮਰਨੇ ਤੇ ਜਗ ਡਰੈ ਮੇਰੇ ਮਨੁ ਅਨੰਦ ।
ਮਰਨੇ ਤੇ ਹੀ ਪਾਈਏ ਪੂਰਨ ਮਰਮਾਨੰਦੁ।

ਭਾਵ ਸਾਰੀ ਦੁਨੀਆਂ ਮਰਨ ਤੋਂ ਡਰਦੀ ਹੈ ਪਰ ਕਬੀਰ ਜੀ ਕਹਿੰਦੇ ਹਨ ਕਿ ਜੋ ਸੱਚੇ ਸੁੱਖ ਜਾਂ ਆਨੰਦ ਦੀ ਪ੍ਰਾਪਤੀ ਹੁੰਦੀ ਹੈ, ਉਹ ਮਨੁੱਖੀ ਜੀਵ ਨੂੰ ਮਰਨ ਉਪਰੰਤ ਹੀ ਹੁੰਦੀ ਹੈ। ਇੰਝ ਹੀ ਉਹ ਅਗਲੀਆਂ ਸਤਰਾਂ ’ਚ ਬਿਆਨ ਕਰਦੇ ਹਨ ਕਿ ਕੋਈ ਜੀਵ ਆਤਮਾ ਜਦ ਇਸ ਜਗਤ ਤੋਂ ਅਲਬਿਦਾ ਲੈ ਲੈਂਦੀ ਹੈ ਤਾਂ ਉਹ ਪ੍ਰਮਾਤਮਾਂ ਦੇ ਦਰ ’ਤੇ ਚਲੀ ਜਾਂਦੀ ਹੈ।

ਕਬੀਰ ਮੋਹਿ ਮਰਨੇ ਕਾ ਚਉ ਹੈ ਮਰਉ ਤ ਹਰਿ ਕੇ ਦੁਆਰ।
ਮਤਿ ਹਰਿ ਪੂਛੇ ਕਉਨ ਹੈ ਪਰਾ ਹਮਾਰੇ ਬਾਰ।

ਅੱਗੇ ਕਬੀਰ ਜੀ ਜਨਮ ਤੇ ਮਰਨ ਵਿੱਚ ਅੰਤਰ ਵੀ ਸਮਝਾਂਦੇ ਹਨ। ਉਨਾਂ ਦਾ ਵਿਚਾਰ ਹੈ ਕਿ ਚੰਗੇ ਕਰਮਾਂ ਵਾਲੇ ਜੀਵ ਜਨਮ ਮਰਨ ਦੇ ਚੱਕਰ ਵਿੱਚੋਂ ਨਿਕਲ ਜਾਂਦੇ ਹਨ ਉਹ ਆਪਣੀ ਰਚਨਾ ਵਿੱਚ ਕੁਝ ਇਸ ਤਰਾਂ ਲਿਖਦੇ ਹਨ:

ਕਬੀਰਾ ਮਰਤਾ ਮਰਤਾ ਜਗੁ ਮੁਆ ਮਰਿ ਭਿ ਨ ਜਾਨੈ ਕੋਇ।
ਐਸੀ ਮਰਨੀ ਜੋ ਮਰੈ ਬਹੁਰਿ ਨ ਮਰਨਾ ਹੋਇ।

ਕਬੀਰ ਜੀ ਆਪਣੀ ਰਚਨਾ ਵਿੱਚ ਇਹ ਵੀ ਸਮਝਾਉਣ ਦੀ ਕੋਸ਼ਿਸ਼ ਕਰਦੇ ਹਨ ਕਿ ਜੋ ਕੁਝ ਵੀ ਇਸ ਦੁਨੀਆਂ ਤੇ ਹੁੰਦਾ ਹੈ, ਉਹ ਉਸ ਇੱਕ ਸਿਰਜਣਹਾਰ ਹੀ ਰਜ਼ਾ ’ਚ ਹੁੰਦਾ ਹੈ। ਉਹ ਲਿਖਦੇ ਹਨ:

ਕਬੀਰ ਕਾਰਨੁ ਸੋ ਭਇਓ ਜੋ ਕੀਨੋ ਕਰਤਾਰ ॥
ਤਿਸ ਬਿਨੁ ਦੂਸਰ ਕੋ ਨਹੀ ਏਕੈ ਸਿਰਜਨ ਹਾਰੁ॥

ਕਬੀਰ ਜੀ ਮਹਾਰਾਜ ਨੇ ਆਪਣੀ ਰਚਨਾ ’ਚ ਇਹ ਹੀ ਸਮਝਾਉਣ ਦੀ ਕਿ ਮਨੁੱਖ ਦਾ ਅਸਲ ਘਰ ਉਸ ਪ੍ਰਮਾਤਮਾ ਦੇ ਚਰਨਾਂ ਵਿੱਚ ਹੀ ਹੈ ਇਸੇ ਲਈ ਉਹ ਕੁਝ ਇਸ ਤਰਾਂ ਬਿਆਨ ਕਰਦੇ ਹਨ:

ਕਬੀਰ ਸੰਤ ਮੂਏ ਕਿਆ ਰੋਇਐ ਜੋ ਅਪਨੇ ਗ੍ਰਹਿ ਜਾਇ॥
ਰੋਵਤ ਸਾਕਤ ਬਪੁਰੇ ਜੋ ਹਾਟੈ ਹਾਟੈ ਬਿਕਾਇ॥

ਕਬੀਰ ਜੀ ਦੀ ਕਵਿਤਾ ਦੀ ਇੱਕ ਸੰਗੀਤਮਈ ਧੁੰਨ ਕੁਝ ਇਸ ਤਰਾਂ ਹੈ :=

ਮੋ ਕੋ ਕਹਾਂ ਢੂੰਡੇ ਰੇ ਬੰਦੇ , ਮੈਂ ਤੋਂ ਤੇਰੇ ਪਾਸ ਰੇ,
ਨਾ ਮੈ ਮੰਦਿਰ ਨ ਮੈਂ ਤੀਰਥ, ਨ ਕਾਬੇ ਕੈਲਾਸ਼ ਮੇਂ।

ਅਰਥਾਤ ਪ੍ਰਭੂ ਬਾਹਰੀ ਦੁਨੀਆਂ ਤੇ ਕਿਤੇ ਵੀ ਨਜ਼ਰੀ ਨਹੀਂ ਆੳਂਦਾ ਉਹ ਤਾਂ ਜੀਵ ਦੇ ਆਪਣੇ ਅੰਦਰ ਹੀ ਸਮਾਇਆ ਹੋਇਆ ਹੈ। ਕਬੀਰ ਜੀ ਅਨੁਸਾਰ ਪ੍ਰਮਾਤਮਾ ਜੀਵ ਦੇ ਵਿਸ਼ਵਾਸ ਵਿੱਚ ਹੀ ਵਸਿਆ ਹੋਇਆ ਹੈ ਬਸ ਇੱਕ ਵਾਰ ਹਿੰਮਤ ਕਰਕੇ ਆਪਣੇ ਅੰਦਰ ਝਾਤੀ ਮਾਰ ਕੇ ਉਸ ਨੂੰ ਲੱਭਣ ਦੀ ਲੋੜ ਹੈ।

ਪਰਸ਼ੋਤਮ ਲਾਲ ਸਰੋਏ,
ਪਿੰਡ ਧਾਲੀਵਾਲ ਕਾਦੀਆਂ,
ਡਾਕਘਰ- ਬਸ਼ਤੀ-ਗੁਜ਼ਾਂ,
ਜਲੰਧਰ- 144002
ਮੋਬਾਇਲ ਨੰਬਰ - 92175-44348


  ਭਗਤ ਕਬੀਰ ਇੱਕ ਮਹਾਨ ਫਿਲਾਸਫਰ
ਪਰਸ਼ੋਤਮ ਲਾਲ ਸਰੋਏ
ਭਗਵਾਨ ਕ੍ਰਿਸ਼ਨ ਮਹਾਰਾਜ ਜੀ ਦੀ ਬਾਲ ਲੀਲਾ ਦੀ ਯਾਦ ਦੁਆਉਂਦਾ ਹੋਇਆ ਤਿਉਹਾਰ - ਜਨਮ ਅਸ਼ਟਮੀਂ
ਪਰਸ਼ੋਤਮ ਲਾਲ ਸਰੋਏ
ਮਾਸ ਖਾਣ ਦਾ ਵਿਗਿਆਨਕ,ਮਨੋ-ਵਿਗਿਆਨਕ ਅਤੇ ਗੁਰਮਤਿ ਦ੍ਰਿਸ਼ਟੀਕੋਣ
ਡਾ ਗੁਰਮੀਤ ਸਿੰਘ ‘ਬਰਸਾਲ’ ਕੈਲੇਫੋਰਨੀਆ
ਤੂੰ ਦਰਆਉ ਦਾਨਾ ਬੀਨਾ, ਮੈਂ ਮਛਲੀ ਕੈਸੇ ਅੰਤ ਲਹਾਂ॥
ਪਰਸ਼ੋਤਮ ਲਾਲ ਸਰੋਏ
ਕੀ ਲੋੜ ਪੈਣ ਤੇ ਕ੍ਰਿਪਾਨ ਉਤਾਰਨ ਨਾਲ ਅੰਮ੍ਰਿਤ ਟੁੱਟਦਾ ਅਤੇ ਧਰਮ ਖੰਡਤ ਹੁੰਦਾ ਹੈ?
ਅਵਤਾਰ ਸਿੰਘ ਮਿਸ਼ਨਰੀ
ਬੇਗ਼ਮਪੁਰਾ ਸ਼ਹਿਰ ਦੇ ਨਿਰਮਾਤਾ ਸਾਹਿਬ ਸਤਿਗੁਰੂ ਰਵਿਦਾਸ ਜੀ ਮਹਾਰਾਜ
ਪਰਸ਼ੋਤਮ ਲਾਲ ਸਰੋਏ, ਜਲੰਧਰ
ਗੁਰੂ ਗੋਬਿੰਦ ਸਿੰਘ, ਗੁਰੂ ਨਾਨਕ ਪਾਤਸ਼ਾਹ ਦੇ ਜਾਨਸ਼ੀਨ ਜਾਂ ਵੱਖਰੇ ਪੰਥ ਦੇ ਵਾਲੀ ਸਨ?
ਅਵਤਾਰ ਸਿੰਘ ਮਿਸ਼ਨਰੀ
ਆਖਾ ਜੀਵਾ ਵਿਸਰੈ ਮਰਿ ਜਾਉ
ਗੁਰਪਰੀਤ ਸਿੰਘ ਫੂਲੇਵਾਲਾ(ਮੋਗਾ)
ਕਾਹੇ ਰੇ ਬਨ ਖੋਜਨ ਜਾਈ ਗਿਆਨੀ
ਅਮਰੀਕ ਸਿੰਘ ‘ਮਲਿਕਪੁਰੀ’

katha-tit1.jpg (3978 bytes)

ਸੰਤ ਸਿੰਘ ਜੀ ਮਸਕੀਨ

ਸਾਊਥਾਲ ਗੁਰਦੁਆਰਾ

hore-arrow1gif.gif (1195 bytes)


Terms and Conditions
Privacy Policy
© 1999-2011, 5abi.com

www.5abi.com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

darya1.gif (3186 bytes)
(c)1999-20011, 5abi.com