WWW 5abi.com  ਪੰਨਿਆ ਵਿੱਚ ਸ਼ਬਦ ਭਾਲ (ਹਿੰਦਕ ਵਿਧੀ ਨਾਲ)
           

2010-2012

hore-arrow1gif.gif (1195 bytes)

ਮਾਨਵਤਾ ਅਤੇ ਇਨਸਾਨੀਅਤ ਦਾ ਰਖਵਾਲਾ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ
ਉਜਾਗਰ ਸਿੰਘ, ਪਟਿਆਲਾ  (18/12/2020)

ujagar


0063ਸ੍ਰੀ ਗੁਰੂ ਤੇਗ ਬਹਾਦਰ ਦੇ ਸ਼ਹੀਦੀ ਦਿਵਸ 19 ਦਸੰਬਰ ‘ਤੇ ਵਿਸ਼ੇਸ਼

ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਮਨੁੱਖੀ ਹੱਕਾਂ ਦੇ ਰਖਵਾਲੇ ਦੇ ਤੌਰ ਤੇ ਯਾਦ ਕੀਤਾ ਜਾਂਦਾ ਹੈ। ਇਨਸਾਨ ਆਪਣੇ ਮਨੁੱਖੀ ਹੱਕਾਂ ਦੀ ਰਖਵਾਲੀ ਲਈ ਹਮੇਸ਼ਾ ਤੱਤਪਰ ਰਹਿੰਦਾ ਹੈ। ਜਦੋਂ ਉਸ ਦੇ ਮਨੁੱਖੀ ਹੱਕਾਂ ਦਾ ਘਾਣ ਹੁੰਦਾ ਹੈ ਤਾਂ ਉਸਦੇ ਪ੍ਰਤੀਕਰਮ ਵਜੋਂ ਉਹ ਆਪਣੀ ਜਦੋਜਹਿਦ ਸ਼ੁਰੂ ਕਰ ਦਿੰਦਾ ਹੈ। ਕੁਝ ਇਨਸਾਨ ਅਜਿਹੇ ਹੁੰਦੇ ਹਨ, ਜਿਹੜੇ ਆਪਣੇ ਹੱਕਾਂ ਦੀ ਥਾਂ ਦੂਜਿਆਂ ਦੇ ਮਨੁੱਖੀ ਹੱਕਾਂ ਦੀ ਰਖਵਾਲੀ ਲਈ ਵੀ ਸਰਗਰਮ ਰਹਿੰਦੇ ਹਨ। ਉਨ੍ਹਾਂ ਵਿਚੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਹਨ, ਜਿਨ੍ਹਾਂ ਦੇ ਯੋਗਦਾਨ ਨੂੰ ਰਹਿੰਦੀ ਦੁਨੀਆਂ ਤੱਕ ਯਾਦ ਕੀਤਾ ਜਾਵੇਗਾ ਕਿਉਂਕਿ ਉਨ੍ਹਾਂ ਨੇ ਹਿੰਦੂ ਧਰਮ ਦੀ ਰੱਖਿਆ ਲਈ ਆਪਣਾ ਬਲੀਦਾਨ ਦਿੱਤਾ ਸੀ।

ਪਰਜਾਤੰਤਰ ਦੇ ਹੋਂਦ ਵਿਚ ਆਉਣ ਤੋਂ ਪਹਿਲਾਂ ਰਾਜਿਆਂ ਮਹਾਰਾਜਿਆਂ ਦਾ ਰਾਜ ਹੁੰਦਾ ਸੀ। ਉਸ ਸਮੇਂ ਮਨੁੱਖੀ ਹੱਕਾਂ ਦਾ ਬਹੁਤਾ ਧਿਆਨ ਨਹੀਂ ਰੱਖਿਆ ਜਾਂਦਾ ਸੀ ਕਿਉਂਕਿ ਪਰਜਾ ਇਕ ਕਿਸਮ ਨਾਲ ਗੁਲਾਮ ਹੁੰਦੀ ਸੀ, ਇਸ ਕਰਕੇ ਉਨ੍ਹਾਂ ਦੀ ਸੁਣੀ ਨਹੀਂ ਜਾਂਦੀ ਸੀ। ਇਕਾ ਦੁਕਾ ਰਾਜੇ ਮਹਾਰਾਜਿਆਂ ਦਾ ਰਾਜ ਪ੍ਰਬੰਧ ਬਹੁਤ ਵਧੀਆ ਵੀ ਰਿਹਾ ਹੈ।

ਸਿੱਖ ਧਰਮ ਦੇ ਤਿੰਨ ਗੁਰੂ ਸਾਹਿਬਾਨ ਸ੍ਰੀ ਗੁਰੂ ਅਰਜਨ ਦੇਵ, ਸ੍ਰੀ ਗੁਰੂ ਤੇਗ ਬਹਾਦਰ ਅਤੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਇਨਸਾਨੀਅਤ ਦੀ ਬਿਹਤਰੀ, ਭਲਾਈ, ਮਨੁੱਖੀ ਹੱਕਾਂ ਅਤੇ ਉਨ੍ਹਾਂ ਦੀ ਰੱਖਿਆ ਲਈ ਕੁਰਬਾਨੀਆਂ ਦੇ ਕੇ ਆਪਣੇ ਪੈਰੋਕਾਰਾਂ ਨੂੰ ਸਰਬਤ ਦੇ ਭਲੇ ਲਈ ਸ਼ਹਾਦਤਾਂ ਦੇਣ ਦੀ ਪ੍ਰੇਰਨਾ ਦਿੱਤੀ ਹੈ, ਜਿਸ ‘ਤੇ ਅੱਜ ਤੱਕ ਸਿੱਖ ਸੰਗਤ ਅਮਲ ਕਰਦੀ ਆ ਰਹੀ ਹੈ।

ਇਤਿਹਾਸ ਵਿਚ ਸਭ ਤੋਂ ਪਹਿਲਾਂ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਹੀ ਮਨੁੱਖੀ ਹੱਕਾਂ ਲਈ ਆਵਾਜ ਬੁਲੰਦ ਕੀਤੀ ਸੀ। ਇਹ ਉਨ੍ਹਾਂ ਦਾ ਮਾਨਵਤਾ ਲਈ ਸਰਬ ਸਾਂਝੀਵਾਲਤਾ ਦਾ ਸੰਦੇਸ਼ ਸੀ। ਇਸ ਕਰਕੇ ਹੀ ਸਿੱਖ ਧਰਮ ਦੀ ਵਿਚਾਰਧਾਰਾ ਮਾਨਵਤਾ, ਇਨਸਾਨੀਅਤ, ਸਰਬੱਤ ਦੇ ਭਲੇ, ਸ਼ਹਿਨਸ਼ੀਲਤਾ, ਮਨੁੱਖੀ ਹੱਕਾਂ, ਗਊ ਅਤੇ ਗ਼ਰੀਬ ਦੀ ਰੱਖਿਆ ਦੀ ਪ੍ਰੇਰਨਾ ਦਿੰਦੀ ਹੈ।

ਸਿੱਖ ਵਿਚਾਰਧਾਰਾ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਸ਼ੁਰੂ ਹੋ ਕੇ ਦਸਮ ਪਾਤਸ਼ਾਹੀ ਸ੍ਰੀ ਗੁਰੂ ਗੋਬਿੰਦ ਸਿੰਘ ਤੱਕ ਪਹੁੰਚਦੀ ਪਰਪੱਕ ਹੋ ਗਈ, ਜਿਸ ਕਰਕੇ ਉਨ੍ਹਾਂ ਦੇ ਪੈਰੋਕਾਰ ਹਮੇਸ਼ਾ ਹੱਕ ਤੇ ਸੱਚ ਤੇ ਪਹਿਰਾ ਦੇਣ ਲਈ ਤਤਪਰ ਰਹਿੰਦੇ ਹਨ। ਸਿੱਖ ਧਰਮ ਸੰਸਾਰ ਦਾ ਸਭ ਤੋਂ ਆਧੁਨਿਕ ਅਤੇ ਨਵਾਂ ਧਰਮ ਹੈ ਕਿਉਂਕਿ ਇਹ ਹਰ ਮਸਲੇ ਉਪਰ ਸੰਬਾਦ ਕਰਨ ਦੀ ਪ੍ਰੇਰਨਾ ਦਿੰਦਾ ਹੈ। ਸੰਬਾਦ ਤੋਂ ਭਾਵ ਜੇਕਰ ਕੋਈ ਸ਼ਾਸ਼ਕ ਲੋਕਾਈ ਨਾਲ ਚੰਗਾ ਸਲੂਕ  ਨਾ ਕਰੇ ਤਾਂ ਲੋਕਾਈ ਉਸ ਨਾਲ ਸੰਬਾਦ ਕਰਕੇ ਆਪਣੇ ਦੁੱਖਾਂ ਤੋਂ ਨਿਜ਼ਾਤ ਪਾ ਸਕਦੀ ਹੈ।

ਸੰਬਾਦ ਦੀ ਪਰੰਪਰਾ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਹੀ ਸਿੱਧਾਂ ਨਾਲ ਗੋਸ਼ਟ ਕਰਕੇ ਸ਼ੁਰੂ ਕੀਤੀ ਸੀ। ਸਿੱਖ ਧਰਮ ਦਾ ਇਤਿਹਾਸ ਭਾਵੇਂ ਬਹੁਤਾ ਪੁਰਾਣਾ ਨਹੀਂ ਪ੍ਰੰਤੂ ਫਿਰ ਵੀ ਇਸਦਾ ਇਤਿਹਾਸ ਇਨਸਾਨੀਅਤ ਦੀ ਭਲਾਈ ਅਤੇ ਮਨੁੱਖੀ ਹੱਕਾਂ ਦੀ ਰੱਖਿਆ ਲਈ ਕੀਤੀਆਂ ਗਈਆਂ ਕੁਰਬਾਨੀਆਂ ਨਾਲ ਭਰਿਆ ਪਿਆ ਹੈ। ਜੇਕਰ ਸਿੱਖ ਧਰਮ ਦੇ 550 ਸਾਲਾਂ ਤੇ ਇਤਿਹਾਸ ਉਪਰ ਸਰਸਰੀ ਨਜ਼ਰ ਮਾਰੀ ਜਾਵੇ ਤਾਂ ਸਿੱਖਾਂ ਵੱਲੋਂ ਜ਼ਬਰ ਅਤੇ ਜ਼ੁਲਮ ਦੇ ਵਿਰੁਧ ਉਠਾਈਆਂ ਆਵਾਜ਼ਾਂ ਅਤੇ ਕੁਰਬਾਨੀਆਂ ਨੂੰ ਸੁਨਹਿਰੀ ਅੱਖਰਾਂ ਵਿਚ ਲਿਖਿਆ ਮਿਲੇਗਾ। ਸਭ ਤੋਂ ਪਹਿਲਾਂ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਬਾਬਰ ਬਾਣੀ ਲਿਖਕੇ ਬਾਬਰ ਦੀਆਂ ਲੋਕਾਈ ਵਿਰੁਧ ਕੀਤੀਆਂ ਜਾ ਰਹੀਆਂ ਜ਼ਿਆਦਤੀਆਂ ਨੂੰ ਵੰਗਾਰਿਆ ਸੀ। ਇਸੇ ਤਰ੍ਹਾਂ ਇਸਤਰੀਆਂ ਨਾਲ ਸਮਾਜ ਵੱਲੋਂ ਕੀਤੇ ਜਾਂਦੇ ਵਿਤਕਰੇ ਦੇ ਵਿਰੋਧ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਕਿਹਾ ਸੀ ਇਹ ਸਾਡੀ ਜਨਮ ਦਾਤਾ ਹੈ। ਇਸਤਰੀ ਨੂੰ ਮੰਦਾ ਨਾ ਕਿਹਾ ਜਾਵੇ। ਇਸਦੀ ਨਿੰਦਿਆ ਵੀ ਨਾ ਕੀਤੀ ਜਾਵੇ। ਗੁਰੂ ਸਾਹਿਬ ਨੇ ਕਿਸੇ ਇਕ ਫਿਰਕੇ, ਰਾਜ ਜਾਂ ਦੇਸ਼ ਦੀ ਗੱਲ ਨਹੀਂ ਕੀਤੀ ਸੀ। ਉਨ੍ਹਾਂ ਨੇ ਤਾਂ ਸਮੁਚੀ ਮਾਨਵਤਾ ਦੇ ਹੱਕ ਵਿਚ ਵਕਾਲਤ ਕੀਤੀ ਸੀ। ਬਾਬਰ ਮਾਨਵਤਾ ਦੇ ਹੱਕਾਂ ਦਾ ਘਾਣ ਕਰ ਰਿਹਾ ਸੀ। ਗੁਰੂ ਨਾਨਕ ਦੇਵ ਜੀ ਪਹਿਲੇ ਮਹਾਂ ਪੁਰਸ਼ ਸਨ, ਜਿਨ੍ਹਾਂ ਨੇ ਬਾਬਰ ਦੇ ਜ਼ੁਲਮ ਦੇ ਵਿਰੁਧ ਆਵਾਜ਼ ਬੁਲੰਦ ਕੀਤੀ ਸੀ। ਉਨ੍ਹਾਂ ਤੋਂ ਬਾਅਦ ਤਾਂ ਲਗਪਗ ਸਾਰੇ ਗੁਰੂ ਸਾਹਿਬਾਨ ਨੇ ਮਨੁੱਖੀ ਹੱਕਾਂ ਦੀ ਰਖਵਾਲੀ ਅਤੇ ਮਾਨਵਤਾ ਦੇ ਹਿਤਾਂ ‘ਤੇ ਪਹਿਰਾ ਦਿੰਦਿਆਂ ਉਨ੍ਹਾਂ ਦੇ ਲਈ ਆਵਾਜ਼ ਬੁਲੰਦ ਕੀਤੀ ਸੀ। ਮੀਰੀ ਤੇ ਪੀਰੀ ਦਾ ਸੰਕਲਪ ਵੀ ਮਨੁੱਖੀ ਹੱਕਾਂ ਉਪਰ ਪਹਿਰਾ ਦੇਣਾ ਹੀ ਹੈ।

ਸਿੱਖ ਧਰਮ ਦਾ ਇਤਿਹਾਸ ਵਿਲੱਖਣਤਾਵਾਂ ਦਾ ਮੁਜੱਸਮਾ ਹੈ। ਸਿੱਖ ਧਰਮ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਕੁਰਬਾਨੀ ਸੰਸਾਰ ਦੇ ਇਤਿਹਾਸ ਵਿਚ ਪਹਿਲੀ ਅਜਿਹੀ ਸ਼ਹਾਦਤ ਹੈ, ਜਿਹੜੀ ਇਨਸਾਨੀਅਤ ਦੀ ਰੱਖਿਆ ਲਈ ਕਾਤਲ ਕੋਲ ਕਤਲ ਹੋਣ ਵਾਲਾ ਵਿਅਕਤੀ ਆਪ ਜਾ ਕੇ ਕੁਰਬਾਨੀ ਦੇਣ ਲਈ ਕਹੇ। ਇਹ ਕੁਰਬਾਨੀ ਉਨ੍ਹਾਂ ਉਦੋਂ ਦਿੱਤੀ ਜਦੋਂ ਕਸ਼ਮੀਰੀ ਪੰਡਤਾਂ ਨੇ ਆ ਕੇ ਵਿਥਿਆ ਸੁਣਾਈ ਕਿ ਮੌਕੇ ਦਾ ਹਾਕਮ ਉਨ੍ਹਾਂ ਦਾ ਧਰਮ ਬਦਲ ਰਿਹਾ ਹੈ। ਉਹ ਇਹ ਕਹਿ ਰਿਹਾ ਹੈ ਕਿ ਜੇ ਧਰਮ ਨਹੀਂ ਬਦਲਣਾ ਤਾਂ ਕੋਈ ਵੱਡਾ ਵਿਅਕਤੀ ਕੁਰਬਾਨੀ ਦੇਵੇ। ਉਸ ਸਮੇਂ ਬਾਲ ਗੋਬਿੰਦ ਉਨ੍ਹਾਂ ਕੋਲ ਹੀ ਖੇਡ ਰਿਹਾ ਸੀ, ਜਿਨ੍ਹਾਂ ਨੇ ਪੰਡਤਾਂ ਨੂੰ ਉਦਾਸ ਵੇਖ ਕੇ ਆਪਣੇ ਪਿਤਾ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਕਿਹਾ ਕਿ ਤੁਹਾਡੇ ਨਾਲੋਂ ਵੱਡਾ ਵਿਅਕਤੀ ਕੌਣ ਹੈ ? ਇਤਿਹਾਸ ਵਿਚ ਅਜਿਹੀ ਹੋਰ ਕੋਈ ਹੋਰ ਉਦਾਹਰਣ ਨਹੀਂ ਮਿਲਦੀ, ਜਿਸ ਵਿਚ ਨੌਂ ਸਾਲ ਦਾ ਬਾਲ ਸਪੁੱਤਰ ਆਪਣੇ ਪਿਤਾ ਨੂੰ ਆਪ ਕਹੇ ਕਿ ਤੁਹਾਡੇ ਨਾਲੋਂ ਵੱਡਾ ਵਿਅਕਤੀ ਕੌਣ ਹੈ, ਤੁਸੀਂ ਆਪ ਹਿੰਦੂ ਧਰਮ ਦੀ ਰੱਖਿਆ ਲਈ ਕੁਰਬਾਨੀ ਦਿਓ। ਉਨ੍ਹਾਂ ਹਿੰਦੂ ਧਰਮ ਦੀ ਰੱਖਿਆ ਲਈ ਦਿੱਲੀ ਜਾ ਕੇ ਆਪ ਕੁਰਬਾਨੀ ਦਿੱਤੀ। ਇਸੇ ਲਈ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਤਿਲਕ ਜੰਜੂ ਦਾ ਰਾਖਾ ਕਿਹਾ ਜਾਂਦਾ ਹੈ।

ਇਹ ਵੀ ਹੈਰਾਨੀ ਦੀ ਅਦਭੁਤ ਗੱਲ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਕੁਰਬਾਨੀ ਦੇਣ ਲਈ ਉਨ੍ਹਾਂ ਸਮਿਆਂ ਵਿਚ ਜਦੋਂ ਆਵਾਜਾਈ ਦਾ ਹੋਰ ਕੋਈ ਸਾਧਨ ਨਹੀਂ ਹੁੰਦਾ ਸੀ ਤਾਂ ਉਹ ਹਜ਼ਾਰਾਂ ਮੀਲਾਂ ਦਾ ਸਫਰ ਪੈਦਲ ਤਹਿ ਕਰਕੇ ਦਿੱਲੀ ਪਹੁੰਚੇ। ਜਿਸ ਰਸਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਿੱਲੀ ਕੁਰਬਾਨੀ ਦੇਣ ਲਈ ਗਏ ਅਤੇ ਜਿਥੇ ਉਨ੍ਹਾਂ ਰਾਤਾਂ ਨੂੰ ਵਿਸਰਾਮ ਕੀਤਾ ਉਨ੍ਹਾਂ ਸਾਰੀਆਂ ਥਾਵਾਂ ‘ਤੇ ਉਨ੍ਹਾਂ ਦੀ ਯਾਦ ਵਿਚ ਗੁਰੂ ਘਰ ਉਸਾਰੇ ਹੋਏ ਹਨ ਜਿਹੜੇ ਰਹਿੰਦੀ ਦੁਨੀਆਂ ਤੱਕ ਆਉਣ ਵਾਲੀ ਪੀੜ੍ਹੀ ਨੂੰ ਸ਼ਾਂਤੀ, ਸਦਭਾਵਨਾ, ਭਰਾਤਰੀ ਭਾਵ, ਸ਼ਹਿਨਸ਼ੀਲਤਾ, ਮਿਲਵਰਤਨ ਅਤੇ ਦੂਜਿਆਂ ਦੇ ਦੁੱਖ ਦੂਰ ਕਰਨ ਦੀ ਪ੍ਰੇਰਨਾ ਦਿੰਦੇ ਰਹਿਣਗੇ।

ਪਟਿਆਲਾ ਜਿਲ੍ਹੇ ਵਿਚ ਬਹਾਦਰਗੜ੍ਹ ਅਤੇ ਸਥਾਨਕ ਪਟਿਆਲਾ ਸ਼ਹਿਰ ਵਿਖੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਉਨ੍ਹਾਂ ਦੀ ਯਾਦ ਵਿਚ ਉਸਾਰੇ ਹੋਏ ਹਨ। ਭਾਰਤ ਵਿਚ ਜੇਕਰ ਅੱਜ ਹਿੰਦੂ ਧਰਮ ਦੀ ਹੋਂਦ ਬਰਕਰਾਰ ਹੈ ਤਾਂ ਸਿਰਫ ਸ੍ਰੀ ਗੁਰੂ ਤੇਗ ਬਹਾਦਰ ਦੀ ਕੁਰਬਾਨੀ ਕਰਕੇ ਹੈ। ਪ੍ਰੰਤੂ ਦੁੱਖ ਇਸ ਗੱਲ ਦਾ ਹੈ ਕਿ ਕੁਝ ਅਖੌਤੀ ਵਿਦਵਾਨ ਅਤੇ ਸਿਆਸੀ ਨੇਤਾ ਧਰਮ ਦੇ ਵਲੱਗਣ ਵਿਚੋਂ ਨਿਕਲਕੇ ਇਨਸਾਨੀਅਤ ਦੀ ਗੱਲ ਕਰਨ ਦੀ ਥਾਂ ਘਿਰਣਾ ਪੈਦਾ ਕਰ ਰਹੇ ਹਨ। ਉਹ ਆਪਣੇ ਇਤਿਹਾਸ ਨੂੰ ਹੀ ਅਣਡਿਠ ਕਰ ਰਹੇ ਹਨ। ਸ੍ਰੀ ਗੁਰੂ ਤੇਗ ਬਹਾਦਰ ਦੀ ਕੁਰਬਾਨੀ ਕਰਕੇ ਹੀ ਉਨ੍ਹਾਂ ਨੂੰ 'ਹਿੰਦ ਦੀ ਚਾਦਰ' ਕਿਹਾ ਜਾਂਦਾ ਹੈ। ਧਰਮ ਭਾਵੇਂ ਕੋਈ ਵੀ ਹੋਵੇ ਉਹ ਘਿਰਣਾ ਅਤੇ ਝਗੜੇ ਝੇੜਿਆਂ ਤੋਂ ਦੂਰ ਹੁੰਦਾ ਹੈ। ਉਹ ਹਮੇਸ਼ਾ ਸ਼ਾਂਤੀ, ਸਦਭਾਵਨਾ, ਸਹਿਹੋਂਦ ਅਤੇ ਭਾਈਚਾਰਕ ਸਹਿਹੋਂਦ ਦਾ ਸੰਦੇਸ਼ ਦਿੰਦਾ ਹੈ।

ਅੱਜ ਜਦੋਂ ਸਮਾਜ ਦੇ ਵੱਖ-ਵੱਖ ਫਿਰਕਿਆਂ ਅਤੇ ਧਰਮਾ ਦੇ ਪੈਰੋਕਾਰਾਂ ਵਿਚ ਆਪਸੀ ਕੁੜੱਤਣ ਵਧ ਰਹੀ ਹੈ ਤਾਂ ਇਸ ਸਮੇਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਉਪਰ ਉਨ੍ਹਾਂ ਦੀ ਕੁਰਬਾਨੀ ਬਾਰੇ ਆਮ ਲੋਕਾਂ ਨੂੰ ਸਿਖਿਅਤ ਕਰਨ ਦੀ ਲੋੜ ਹੈ ਤਾਂ ਜੋ ਆਪਸੀ ਸਦਭਾਵਨਾ ਅਤੇ ਪਿਆਰ ਦਾ ਵਾਤਵਰਨ ਬਰਕਰਾਰ ਰਹਿ ਸਕੇ। ਭਾਰਤ ਸਰਕਾਰ ਨੂੰ ਉਨ੍ਹਾਂ ਦੇ ਜੀਵਨ ਅਤੇ ਕੁਰਬਾਨੀ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦੇਣ ਲਈ ਸਕੂਲਾਂ ਦੀਆਂ ਪਾਠ ਪੁਸਤਕਾਂ ਵਿਚ ਉਨ੍ਹਾਂ ਬਾਰੇ ਲੇਖ ਸ਼ਾਮਲ ਕਰਨੇ ਚਾਹੀਦੇ ਹਨ।

ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ                                                                
ਮੋਬਾਈਲ-94178 13072     
ujagarsingh480yahoo.com
 


           

2010-2012

hore-arrow1gif.gif (1195 bytes)

0063ਮਾਨਵਤਾ ਅਤੇ ਇਨਸਾਨੀਅਤ ਦਾ ਰਖਵਾਲਾ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ
ਉਜਾਗਰ ਸਿੰਘ, ਪਟਿਆਲਾ
0062ਤੰਤੀ ਸਾਜ਼ਾਂ ਨਾਲ ਰਾਗਾਂ ਵਿੱਚ ਗੁਰਬਾਣੀ ਕੀਰਤਨ
ਲਖਵਿੰਦਰ ਜੌਹਲ ‘ਧੱਲੇਕੇ’
sangeetਗੁਰਬਾਣੀ ਸੰਗੀਤ ਦਾ ਉਦੇਸ਼
ਮਨਿੰਦਰ ਸਿੰਘ, ਕਾਲਗਰੀ, ਕਨੇਡਾ
namdevਸ਼੍ਰੋਮਣੀ ਭਗਤ ਨਾਮਦੇਵ ਜੀ
ਕੰਵਲਜੀਤ ਕੌਰ ਢਿੱਲੋਂ, ਤਰਨ ਤਾਰਨ
baba deepਬਾਬਾ ਦੀਪ ਸਿੰਘ ਜੀ ਦੀ ਅਦੁਤੀ ਸ਼ਹਾਦਤ
ਜਸਵੰਤ ਸਿੰਘ ‘ਅਜੀਤ’, ਦਿੱਲੀ
ਧਰਮ ਅਤੇ ਮਜਹਬ: ਦਾਰਸ਼ਨਿਕ ਅਤੇ ਵਿਹਾਰਕ ਪੱਧਰ ਦੇ ਬੁਨਿਆਦੀ ਮੱਤ-ਭੇਦ
ਡਾ: ਬਲਦੇਵ ਸਿੰਘ ਕੰਦੋਲਾ
ਚਾਰ ਸਾਹਿਬਜ਼ਾਦੇ
ਇਕਵਾਕ ਸਿੰਘ ਪੱਟੀ
ਸ਼ਹੀਦੀ ਪੁਰਬ ਲਈ ਵਿਸ਼ੇਸ਼
ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਅਦੁਤੀ ਸ਼ਹਾਦਤ
ਜਸਵੰਤ ਸਿੰਘ ‘ਅਜੀਤ’, ਦਿੱਲੀ
ਕੀ ਭਾਰਤ ਦਾ ਸਮਰਾਟ ਅਕਬਰ ਅਤੇ ਉਸ ਦਾ ਲਸ਼ਕਰ, ਗੋਇੰਦਵਾਲ ਦੀ ਧਰਤੀ ਉੱਤੇ ਗੁਰੂ ਅਮਰਦਾਸ ਜੀ ਦੇ ਨਿਵਾਸ ਵਿਖੇ ਪੰਗਤ ਵਿਚ ਲੰਗਰ ਛਕਦਾ ਹੋਇਆ ਕੋਈ ਲੋੜਵੰਦ ਸੀ? - ਅਮਨਦੀਪ ਸਿੰਘ ਸਿੱਧੂ, ਆਸਟ੍ਰੇਲੀਆ ਕੀ ਗੁਰਬਾਣੀ ਦਾ ਅੱਖਰ ਅੱਖਰ ਸੱਚ ਹੈ ?
ਡਾ: ਗੁਰਮੀਤ ਸਿੰਘ ‘ਬਰਸਾਲ’, ਕੈਲੇਫੋਰਨੀਆਂ
ਗੁਰਬਾਣੀ ਦਾ ਅਦਬ ਸਤਿਕਾਰ
ਮਨਿੰਦਰ ਸਿੰਘ, ਕੈਲਗਰੀ, ਕੈਨੇਡਾ
ਊਚਾ ਦਰ ਸਤਿਗੁਰ ਨਾਨਕ ਦਾ
ਰਵੇਲ ਸਿੰਘ ਇਟਲੀ
ਅੰਧੇਰਾ ਰਾਹ
ਦਲੇਰ ਸਿੰਘ ਜੋਸ਼, ਯੂ ਕੇ
ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼-ਸਥਾਨ ਤੇ ਨਿਸ਼ਾਨ ਸਾਹਿਬ ਜਰੂਰੀ ਹੋਵੇ
ਜਸਵਿੰਦਰ ਸਿੰਘ ‘ਰੁਪਾਲ’, ਲੁਧਿਆਣਾ
ਸਿੱਖੀ ਸੇਵਾ ਸੋਸਾਇਟੀ ਵੱਲੋਂ ਸਵਿਟਜ਼ਰਲੈਂਡ ਦੇ ਗੁਰਦਵਾਰਾ ਸਾਹਿਬ ਲਾਗਿਨਥਾਲ ਵਿਖੇ 1, 2, 3 ਅਗਸਤ ਨੂੰ ਤਕਰੀਰ, ਦਸਤਾਰ ਅਤੇ ਕੀਰਤਨ ਮੁਕਾਬਲੇ
ਰਣਜੀਤ ਸਿੰਘ ਗਰੇਵਾਲ, ਇਟਲੀ
ਗੁਰੂ ਗੋਬਿੰਦ ਸਿੰਘ ਜੀ ਦੇ ਸਮੇਂ ਦੀ ਪੋਥੀ ਸਾਹਿਬ ਦੇ ਇਟਲੀ ਦੀਆਂ ਸੰਗਤਾਂ ਨੂੰ ਕਰਵਾਏ ਗਏ ਦਰਸ਼ਨ
ਰਣਜੀਤ ਸਿੰਘ ਗਰੇਵਾਲ, ਇਟਲੀ
ਵਿਸ਼ਵ ਏਕਤਾ ਅਤੇ ਅਖੰਡਤਾ ਦਾ ਆਧਾਰ -ਨਾਨਕ ਬਾਣੀ
ਡਾ. ਜਗਮੇਲ ਸਿੰਘ ਭਾਠੂਆਂ, ਨਵੀਂ ਦਿੱਲੀ
ਸਿੱਖ ਧਰਮ ਦੀ ਵਿਲੱਖਣਤਾ
ਡਾ. ਜਗਮੇਲ ਸਿੰਘ ਭਾਠੂਆਂ, ਨਵੀਂ ਦਿੱਲੀ
ਭਗਤ ਲੜੀ ਦੇ ਅਨਮੋਲ ਹੀਰੇ ਭਗਤ ਰਵਿਦਾਸ ਜੀ!
ਅਵਤਾਰ ਸਿੰਘ ਮਿਸ਼ਨਰੀ, ਅਮਰੀਕਾ
ਬਾਬੇ ਨਾਨਕ ਦਾ ਰੱਬੀ ਧਰਮ ਕੀ ਸੀ? ਅਤੇ ਅੱਜ ਕਿੱਥੇ ਹੈ?
ਅਵਤਾਰ ਸਿੰਘ ਮਿਸ਼ਨਰੀ, ਅਮਰੀਕਾ
ਅਜੋਕੇ ਪ੍ਰਚਾਰਕ ਗੁਰਮਤਿ ਪ੍ਰਚਾਰਨ ਅਤੇ ਪ੍ਰਸਾਰਨ ਵਿੱਚ ਸਫਲ ਕਿਉਂ ਨਹੀਂ ਹੋ ਰਹੇ?
ਅਵਤਾਰ ਸਿੰਘ ਮਿਸ਼ਨਰੀ, ਅਮਰੀਕਾ
ਸਿਰੋਪਾਉ ਦਾ ਇਤਿਹਾਸ, ਪ੍ਰੰਪਰਾ ਅਤੇ ਦੁਰਵਰਤੋਂ
ਅਵਤਾਰ ਸਿੰਘ ਮਿਸ਼ਨਰੀ, ਅਮਰੀਕਾ
ਲੜੀਆਂ ਦੇ ਪਾਠਾਂ, ਨਗਰ ਕੀਰਤਨਾਂ, ਪ੍ਰਭਾਤ ਫੇਰੀਆਂ, ਮੇਲਿਆਂ, ਵੰਨ ਸੁਵੰਨੇ ਲੰਗਰਾਂ, ਮਹਿੰਗੇ ਰਵਾਇਤੀ ਸਾਧਾਂ, ਰਾਗੀਆਂ, ਪ੍ਰਬੰਧਕਾਂ ਅਤੇ ਪ੍ਰਚਾਰਕਾਂ ਦਾ, ਸਿੱਖੀ ਨੂੰ ਲਾਭ ਅਤੇ ਘਾਟਾ? ਅਵਤਾਰ ਸਿੰਘ ਮਿਸ਼ਨਰੀ, ਅਮਰੀਕਾ ਖਾਲਸਾ ਵੈਸਾਖੀ ਅਤੇ ਵੈਸਾਖੀਆਂ ਕੀ ਹਨ?
ਅਵਤਾਰ ਸਿੰਘ ਮਿਸ਼ਨਰੀ, ਅਮਰੀਕਾ
ਅਲਹ ਸ਼ਬਦ ਦੀ ਸਮੀਖਿਆ
ਦਲੇਰ ਸਿੰਘ ਜੋਸ਼, ਲੁਧਿਆਣਾ
ਖਾਲਸਾ ਪੰਥ …ਜਿਸਦੀ ਹਰ ਪੀੜ੍ਹੀ ਨੇ ਬਲਿਦਾਨਾਂ ਦੀ ਪਰੰਪਰਾ ਨੂੰ ਕਾਇਮ ਰੱਖਿਆ
ਜਸਵੰਤ ਸਿੰਘ ‘ਅਜੀਤ’, ਦਿੱਲੀ

0037-hola1ਹੋਲਾ-ਮਹੱਲਾ ਸ਼ਸ਼ਤ੍ਰ ਵਿਦਿਆ ਦੇ ਅਭਿਆਸ ਦਾ ਪ੍ਰਤੀਕ ਹੈ ਨਾਂ ਕਿ ਥੋਥੇ-ਕਰਮਕਾਂਡਾਂ ਦਾ ਮੁਥਾਜ
ਅਵਤਾਰ ਸਿੰਘ ਮਿਸ਼ਨਰੀ, ਅਮਰੀਕਾ

0036ਗਰੁਦੁਆਰਾ ਸੈਨਹੋਜੇ ਵਿਖੇ “ਗੁਰੂ ਪੰਥ” ਵਿਸ਼ੇ ਤੇ ਸੈਮੀਨਾਰ
ਅਵਤਾਰ ਸਿੰਘ ਮਿਸ਼ਨਰੀ, ਅਮਰੀਕਾ
0035ਗੁਰੁ ਗੋਬਿੰਦ ਸਿੰਘ ਜੀ ਦੀ ਭਾਰਤੀ ਸਮਾਜ ਨੂੰ ਦੇਣ
ਹਰਬੀਰ ਸਿੰਘ ਭੰਵਰ, ਲੁਧਿਆਣਾ
0034ਮੁਕਤਸਰ ਦੀ ਜੰਗ ਤੇ ਚਾਲੀ ਮੁਕਤੇ (ਵਿਛੁੜੇ ਮਿਲੇ)
ਅਵਤਾਰ ਸਿੰਘ ਮਿਸ਼ਨਰੀ, ਅਮਰੀਕਾ
0033ਲੋਹੜੀ ਮੌਸਮੀ, ਬ੍ਰਾਹਮਣੀ ਜਾਂ ਸਿੱਖ ਤਿਉਹਾਰ
ਅਵਤਾਰ ਸਿੰਘ ਮਿਸ਼ਨਰੀ, ਅਮਰੀਕਾ
0032ਗੁਰੂ ਗੋਬਿੰਦ ਸਿੰਘ, ਗੁਰੂ ਨਾਨਕ ਪਾਤਸ਼ਾਹ ਦੇ ਜਾਨਸ਼ੀਨ ਹੀ ਸਨ ਨਾਂ ਕਿ ਵੱਖਰੇ ਪੰਥ ਦੇ ਵਾਲੀ!
“ਸਰਬੰਸ ਦਾਨੀ ਗੁਰੂ ਗੋਬਿੰਦ ਸਿੰਘ ਜੀ ਨੂੰ ਕੋਟਿ ਕੋਟਿ ਪ੍ਰਨਾਮ”
  - ਅਵਤਾਰ ਸਿੰਘ ਮਿਸ਼ਨਰੀ, ਅਮਰੀਕਾ

katha-tit1.jpg (3978 bytes)

ਸੰਤ ਸਿੰਘ ਜੀ ਮਸਕੀਨ

ਸਾਊਥਾਲ ਗੁਰਦੁਆਰਾ

hore-arrow1gif.gif (1195 bytes)


Terms and Conditions
Privacy Policy
© 1999-2018, 5abi.com

www.5abi.com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

darya1.gif (3186 bytes)
(c)1999-20018, 5abi.com