ਸੁਰਖੀਆਂ

ਸਮੀਖਿ

ਖਾਸ ਰਿਪੋਰਟ

ਵਿਸ਼ੇਸ਼ ਲੇਖ

ਵਿਸ਼ੇਸ਼ ਕਲਮ

ਕਹਾਣੀ

ਕਵਿਤਾ

ਪੱਤਰ

ਸੰਪਰਕ

    WWW 5abi।com  ਸ਼ਬਦ ਭਾਲ

ਹਰਿਆਣਾ ਦੇ ਘੜੱਮ ਚੌਧਰੀਆਂ ਹੱਥੋਂ ਹੁੰਦੀ ਪੰਜਾਬੀ ਜ਼ੁਬਾਨ ਦੀ ਦੁਰਦਸ਼ਾ
ਡਾ: ਨਿਸ਼ਾਨ ਸਿੰਘ ਰਾਠੌਰ
 
   (14/10/2024)

nishan


128ਸਾਹਿਤਕ ਖੇਤਰ ਵਿੱਚ ਕਿਹਾ ਜਾਂਦਾ ਹੈ ਕਿ ਮਾਤ- ਭਾਸ਼ਾ ਦਾ ਦਰਜ਼ਾ ਸਭ ਤੋਂ ਉੱਤਮ ਹੁੰਦਾ ਹੈ/ ਉੱਚਾ ਹੁੰਦਾ ਹੈ। ਜਿਹੜੀਆਂ ਕੌਮਾਂ ਆਪਣੀ ਮਾਤ- ਭਾਸ਼ਾ ਤੋਂ ਮੁਨਕਰ ਹੋ ਜਾਂਦੀਆਂ ਹਨ ਉਹ ਦੁਨੀਆਂ ਦੇ ਨਕਸ਼ੇ ਤੋਂ ਮੁੱਕ ਜਾਂਦੀਆਂ ਹਨ/ ਅਲੋਪ ਹੋ ਜਾਂਦੀਆਂ ਹਨ ਅਤੇ ਜਿਹੜੀਆਂ ਕੌਮਾਂ ਆਪਣੀ ਮਾਤ- ਭਾਸ਼ਾ ਨਾਲ ਜੁੜੀਆਂ ਰਹਿੰਦੀਆਂ ਹਨ ਉਹਨਾਂ ਨੂੰ ਮੁਕਾਉਣ ਵਾਲੇ ਮੁੱਕ ਜਾਂਦੇ ਹਨ ਪਰ ਉਹ ਕੌਮਾਂ ਨਹੀਂ ਮੁੱਕਦੀਆਂ।

ਖ਼ੈਰ, ਪੰਜਾਬ ਨਾਲੋਂ ਸਿਆਸੀ ਰੂਪ ਵਿੱਚ 01 ਨਵੰਬਰ 1966 ਵਿੱਚ ਵੱਖ ਹੋਏ ਸੂਬੇ ਹਰਿਆਣੇ ਅੰਦਰ ਇਸ ਵਕਤ ਵੱਡੀ ਗਿਣਤੀ ਵਿੱਚ ਪੰਜਾਬੀ ਭਾਈਚਾਰਾ ਵੱਸਦਾ ਹੈ। ਪ੍ਰੰਤੂ ਸਮੇਂ ਦੀਆਂ ਸਰਕਾਰਾਂ ਦੀਆਂ ਮਾੜੀਆਂ ਨੀਤੀਆਂ ਕਾਰਨ ਹਰਿਆਣੇ ਅੰਦਰ ਪੰਜਾਬੀ ਜ਼ੁਬਾਨ ਦਾ ਹਸ਼ਰ ਦਿਨੋਂ- ਦਿਨ ਮਾੜਾ ਹੁੰਦਾ ਰਿਹਾ ਹੈ। ਇੱਥੇ ਖਾਸ ਗੱਲ ਇਹ ਹੈ ਕਿ ਹਰਿਆਣੇ ਅੰਦਰ ਪੰਜਾਬੀ ਜ਼ੁਬਾਨ ਦਾ ਘਾਣ ਕਰਨ ਵਿੱਚ ਜਿੱਥੇ ਸਮੇਂ ਦੀਆਂ ਸਰਕਾਰਾਂ ਜਿ਼ੰਮੇਵਾਰ ਹਨ ਉੱਥੇ ਕੁਝ ਹੱਦ ਤੱਕ ਇੱਥੋਂ ਦੇ ਪੰਜਾਬੀ ਵੀ ਕਸੂਰਵਾਰ ਹਨ। ਅੱਜ ਦੇ ਲੇਖ ਵਿੱਚ ਸਰਕਾਰਾਂ ਤੋਂ ਛੁੱਟ ਉਹਨਾਂ ‘ਘੜੱਮ ਚੌਧਰੀਆਂ’ ਦੀ ਗੱਲ ਕੀਤੀ ਜਾਵੇਗੀ ਜਿਹੜੇ ਮਾਂ- ਬੋਲੀ ਦੇ ਰੁਲ਼ਣ ਵਿੱਚ ਵੱਧ ਕਸੂਰਵਾਰ ਹਨ।

ਹਰਿਆਣੇ ਦੇ ਬਹੁਤੇ ਪੰਜਾਬੀ ਆਪਣੀ ਜ਼ੁਬਾਨ ਪ੍ਰਤੀ ਫਿਕਰਮੰਦ ਨਹੀਂ ਹਨ ਅਤੇ ਜਿੰਨੇ ਕੁ ਪੰਜਾਬੀ ਫਿਕਰਮੰਦ ਹਨ ਉਹ ਸਿਆਸੀ ਆਗੂਆਂ, ਨਕਲੀ ਬੁਧੀਜੀਵੀਆਂ ਅਤੇ ਘੜੱਮ ਚੌਧਰੀਆਂ ਦੇ ਮੱਕੜਜਾਲ਼ ਵਿੱਚ ਘਿਰੇ ਹੋਏ ਹਨ/ ਅਸਹਿਜ ਮਹਿਸੂਸ ਕਰਦੇ ਹਨ। ਹਰਿਆਣੇ ਦੇ ਬਹੁਤ ਸਾਰੇ ਆਪੂ ਬਣੇ ਬੁੱਧੀਜੀਵੀ (ਜਿਹਨਾਂ ਨੇ ਨਾ ਤਾਂ ਖੁਦ ਕੋਈ ਕੰਮ ਕਰਨਾ ਹੁੰਦਾ ਹੈ ਅਤੇ ਨਾ ਹੀ ਦੂਜਿਆਂ ਨੂੰ ਕੰਮ ਕਰਨ ਦੇਣਾ ਹੁੰਦਾ ਹੈ) ਸਿਰਫ਼ ਚੌਧਰ ਦੀ ਭੁੱਖ ਖ਼ਾਤਰ ਪੰਜਾਬੀ ਮਾਂ- ਬੋਲੀ ਦਾ ਘਾਣ ਕਰ ਰਹੇ ਹਨ/ ਨੁਕਸਾਨ ਕਰ ਰਹੇ ਹਨ।

ਹੈਰਾਨੀ ਦੀ ਹੱਦ ਉਦੋਂ ਹੁੰਦੀ ਹੈ ਜਦੋਂ ਮਾਤ- ਭਾਸ਼ਾ ਦੇ ਸਿਰ ਤੋਂ ਆਪਣੇ ਘਰਾਂ ਦਾ ਗੁਜ਼ਾਰਾ ਚਲਾ ਰਹੇ ‘ਚੌਧਰੀ’ ਆਪਣੀ ਹੀ ਮਾਂ- ਬੋਲੀ ਦੇ ਸੱਕੇ ਨਹੀਂ ਹੁੰਦੇ। ਅਜਿਹੇ ਘੜੱਮ ਚੌਧਰੀ ਆਪਸੀ ਖਿੱਚਤਾਣ ਵਿੱਚ ਇਸ ਤਰ੍ਹਾਂ ਉਲਝੇ ਹੋਏ ਹਨ ਕਿ ਜੇਕਰ ਕੋਈ ਨਵਾਂ ਸਾਹਿਤਕਾਰ/ ਵਿਦਿਆਰਥੀ ਪੰਜਾਬੀ ਜ਼ੁਬਾਨ ਦੀ ਤਰੱਕੀ ਖ਼ਾਤਰ ਕੋਈ ਨਵਾਂ ਕਾਰਜ ਆਰੰਭ ਕਰਦਾ ਹੈ ਤਾਂ ‘ਘੜੱਮ ਚੌਧਰੀਆਂ’ ਦਾ ਇਹ ਟੋਲਾ ਉਸਦੀ ਨੁਕਤਾਚੀਨੀ / ਕਿਰਦਾਰ- ਕੁਸ਼ੀ ਆਰੰਭ ਕਰ ਦਿੰਦਾ ਹੈ ਜਿਸ ਨਾਲ ਕਿ ਉਸ ਸਾਹਿਤਕਾਰ/ ਵਿਦਿਆਰਥੀ ਦਾ ਹੌਸਲਾ ਟੁੱਟ ਜਾਵੇ ਅਤੇ ਉਹ ਵੀ ਇਹਨਾਂ ਚੌਧਰੀਆਂ ਵਾਂਗੂ ਚੁੱਪਚਾਪ ਆਪਣੇ ਘਰ ਬੈਠ ਜਾਵੇ।

ਹਰਿਆਣੇ ਦੇ ਪੰਜਾਬੀ ਸਾਹਿਤ ਦਾ ਡੁੰਘਾਈ ਨਾਲ ਅਧਿਐਨ ਕਰਨ ’ਤੇ ਇੰਝ ਮਹਿਸੂਸ ਹੁੰਦਾ ਹੈ ਕਿ ਪੰਜਾਬੀ ਜ਼ੁਬਾਨ ਦਾ ਸਰਕਾਰਾਂ ਨਾਲੋਂ ਵੱਧ ਨੁਕਸਾਨ ਇਹਨਾਂ ‘ਘੜੱਮ ਚੌਧਰੀਆਂ’ ਕਰਕੇ ਹੋਇਆ ਹੈ। ਇਹ ਚੌਧਰੀ ਸੈਮੀਨਾਰਾਂ, ਕਵੀ ਦਰਬਾਰਾਂ, ਸਾਹਿਤਕ ਸਮਾਗਮਾਂ ਵਿੱਚ‘ਪਹਿਲੀ’ ਲਾਈਨ ਦੀ ਕੁਰਸੀ ਚਾਹੁੰਦੇ ਹਨ/ ਪ੍ਰਧਾਨਗੀ ਮੰਡਲ ਵਿੱਚ ਜਗ੍ਹਾ ਚਾਹੁੰਦੇ ਹਨ। ਇਸ ਲਈ ਚਾਹੇ ਮਾਂ- ਬੋਲੀ ਦਾ ਗਲ਼ਾ ਹੀ ਕਿਉਂ ਨਾ ਘੁੱਟਿਆ ਜਾਵੇ ਇਹ ਸਵੀਕਾਰ ਕਰ ਲੈਣਗੇ। ਫੇਰ ਅਸੀਂ ਸਮੇਂ ਦੀਆਂ ਸਰਕਾਰਾਂ ਨੂੰ ਕਿਸ ਤਰ੍ਹਾਂ ਦੋਸ਼ ਦੇ ਸਕਦੇ ਹਾਂ?

ਇਸ ਸਮੇਂ ਹਰਿਆਣੇ ਅੰਦਰ ਗਿਣਤੀ ਦੇ ਸਾਹਿਤਕਾਰ ਕਲਮ ਚਲਾ ਰਹੇ ਹਨ। ਹਰ ਸਾਲ ਲਗਭਗ 10 ਤੋਂ 12 ਕਿਤਾਬਾਂ ਹੀ ਪ੍ਰਕਾਸਿ਼ਤ ਹੁੰਦੀਆਂ ਹਨ। ਇੰਨੇ ਕੁ ਹੀ ਆਰਟੀਕਲ ਅਖ਼ਬਾਰਾਂ, ਰਸਾਲਿਆਂ ਵਿੱਚ ਆਪਣੀ ਜਗ੍ਹਾ ਬਣਾ ਪਾਉਂਦੇ ਹਨ। ਪ੍ਰੰਤੂ ਪੰਜਾਬੀ ਮਾਂ- ਬੋਲੀ ਦੇ ਸਿਰ ਤੋਂ ਲੱਖਾਂ ਰੁਪਏ ਤਨਖ਼ਾਹਾਂ ਲੈ ਰਹੇ ‘ਘੜੱਮ ਚੌਧਰੀ’ ਦੂਜਿਆਂ ਨੂੰ ਭੰਡਣ/ ਨਿੰਦਣ ਤੋਂ ਇਲਾਵਾ ਕੋਈ ਕੰਮ ਨਹੀਂ ਕਰ ਰਹੇ। ਹਾਂ, ਜਿਹੜਾ ਕੋਈ ਕਰਨ ਲਈ ਸੋਚਦਾ ਵੀ ਹੈ, ਉਸਨੂੰ ਹੇਠਾਂ ਡੇਗਣ ਲਈ ਯਤਨ ਕਰਨ/ ਵਿਉਂਤ ਘੜਨ ਵਿੱਚ ਆਪਣੀ ਤਾਕਤ ਅਤੇ ਸਮਾਂ ਲਾ ਦਿੰਦੇ ਹਨ ਪਰ ਮਾਤ ਭਾਸ਼ਾ ਦੀ ਤਰੱਕੀ ਲਈ ਕੋਈ ਕਦਮ ਨਹੀਂ ਪੁੱਟਣਗੇ।

ਖ਼ੈਰ, ਹਰਿਆਣਾ ਦਾ ਪੰਜਾਬੀ ਸਾਹਿਤਕ ਖ਼ੇਤਰ ਭਾਵੇਂ ਛੋਟਾ ਹੈ ਪ੍ਰੰਤੂ ਇੱਥੇ ਹਰ ਜਿ਼ਲ੍ਹੇ ਵਿੱਚ ਵੱਖ-ਵੱਖ ਸਾਹਿਤਕ ਸੰਸਥਾਵਾਂ ਬਣੀਆਂ ਹੋਈਆਂ ਹਨ। ਇਹ ਸੰਸਥਾਵਾਂ ਆਪਣੇ ਪੱਧਰ ’ਤੇ ਚੰਗਾ ਕੰਮ ਕਰ ਰਹੀਆਂ ਹਨ ਪਰ ਇਹਨਾਂ ਵਿੱਚ ਵੀ ਨਵੇਂ ਸਾਹਿਤਕਾਰ/ ਵਿਦਿਆਰਥੀ ਹੀ ਸ਼ਾਮਿਲ ਹਨ। ਇਹਨਾਂ ਦੇ ਉੱਪਰਾਲੇ ਭਾਵੇਂ ਜ਼ਮੀਨੀ ਪੱਧਰ ਉੱਪਰ ਕਾਰਗਰ ਸਾਬਿਤ ਹੋ ਰਹੇ ਹਨ ਪਰ ਵੱਡੇ ਪੱਧਰ ’ਤੇ ਉਂਨਾ ਅਸਰ ਨਹੀਂ ਪਾ ਪਾਉਂਦੇ ਜਿੰਨਾ ਪਾਉਣਾ ਚਾਹੀਦਾ ਹੈ/ ਜਿੰਨਾ ਇਸ ਵਕਤ ਜ਼ਰੂਰਤ ਹੈ।

ਹਰਿਆਣੇ ਅੰਦਰ ਪੰਜਾਬੀ ਜ਼ੁਬਾਨ ਦੀ ਹਾਲਤ ਉੱਪਰ ਅਖ਼ਬਾਰਾਂ ਰਸਾਲਿਆਂ ਵਿੱਚ ਲਿਖਣ ਵਾਲੇ ਵੀ ‘ਕਲਮਕਾਰ’ ਗਿਣਤੀ ਦੇ ਹੀ ਹਨ। ਇਹਨਾਂ ਕਲਮਕਾਰਾਂ ਨੂੰ ਵੀ ‘ਘੜੱਮ ਚੌਧਰੀਆਂ’ ਦੀਆਂ ਨੁਕਤਾਚੀਨੀਆਂ ਦਾ ਅਕਸਰ ਹੀ ਸਾਹਮਣਾ ਕਰਨਾ ਪੈਂਦਾ ਹੈ। ਇਸੇ ਕਰਕੇ ਬਹੁਤੇ ਕਲਮਕਾਰ ਇਸ ਖ਼ੇਤਰ ਤੋਂ ਕਿਨਾਰਾ ਕਰ ਗਏ ਹਨ ਅਤੇ ਨਵੇਂ ਕਲਮਕਾਰ ਇਸ ਖ਼ੇਤਰ ਵਿੱਚ ਆਉਣਾ ਹੀ ਨਹੀਂ ਚਾਹੁੰਦੇ।

ਹਰਿਆਣੇ ਦੇ ਪੰਜਾਬੀ ਜੇਕਰ ਸਹੀ ਅਰਥਾਂ ਵਿੱਚ ਆਪਣੀ ਜ਼ੁਬਾਨ ਦਾ ਵਿਕਾਸ ਚਾਹੁੰਦੇ ਹਨ ਤਾਂ ਸਭ ਤੋਂ ਪਹਿਲਾਂ ਇਹਨਾਂ ਘੜੱਮ ਚੌਧਰੀਆਂ ਨੂੰ ਨੱਥ ਪਾਉਣ; ਕਿਉਂਕਿ ਜੇਕਰ ਨਵੇਂ ਵਿਦਿਆਰਥੀ ਹੀ ਇਸ ਖ਼ੇਤਰ ਤੋਂ ਕਿਨਾਰਾ ਕਰ ਲੈਣਗੇ ਫਿਰ ਹਰਿਆਣੇ ਵਿੱਚ ਪੰਜਾਬੀ ਜ਼ੁਬਾਨ ਦਾ ਭਵਿੱਖ ਕੀ ਹੋਵੇਗਾ? ਦੂਜੀ ਗੱਲ, ਕੁਰਸੀ ਜਾਂ ਚੌਧਰ ਦੀ ਖ਼ਾਤਰ ਆਪਣੀ ਮਾਂ ਬੋਲੀ ਨਾਲ ਗੱਦਾਰੀ ਸਭ ਤੋਂ ਵੱਡਾ ਗੁਨਾਂਹ ਹੈ। ਹਰਿਆਣੇ ਦੇ ਪੰਜਾਬੀਆਂ ਨੂੰ ਇਸ ਤੋਂ ਬਚਣਾ ਚਾਹੀਦਾ ਹੈ। ਮਾਂ- ਬੋਲੀ ਦੇ ਸਿਰ ਤੋਂ ਜੇਕਰ ਘਰ ਦਾ ਗੁਜ਼ਾਰਾ ਚੱਲ ਰਿਹਾ ਹੈ ਤਾਂ ਖ਼ੁਦ ਨੂੰ ਵੀ ਆਪਣੀ ਇਖ਼ਲਾਕੀ ਜਿ਼ੰਮੇਵਾਰੀ ਦਾ ਪਾਲਣ ਕਰਨਾ ਚਾਹੀਦਾ ਹੈ।

ਇਸ ਤਰ੍ਹਾਂ ਉੱਪਰ ਕੀਤੀ ਗਈ ਵਿਚਾਰ ਤੋਂ ਇਹ ਤੱਥ ਦ੍ਰਿਸ਼ਟੀਗੋਚਰ ਹੁੰਦੇ ਹਨ ਕਿ ਹਰਿਆਣੇ ਅੰਦਰ ਪੰਜਾਬੀ ਜ਼ੁਬਾਨ ਦੀ ਦੁਰਦਸ਼ਾ ਲਈ ਜਿੱਥੇ ਸੂਬਾ ਸਰਕਾਰਾਂ ਜਿ਼ੰਮੇਵਾਰ ਹਨ ਉੱਥੇ ਹੀ ‘ਘੜੱਮ ਚੌਧਰੀ’ ਵੀ ਕਸੂਰਵਾਰ ਹਨ। ਸਾਹਿਤ ਸੱਭਿਆਚਾਰ ਉਦੋਂ ਪ੍ਰਫੁਲਿੱਤ ਹੁੰਦਾ ਹੈ ਜਦੋਂ ਬੁੱਧੀਜੀਵੀ ਵਰਗ ਹੱਲਾਸ਼ੇਰੀ ਦੇਵੇ, ਵਿਦਿਆਰਥੀ / ਸਾਹਿਤਕਾਰ ਵਰਗ ਸਾਰਥਕ ਯਤਨ ਕਰੇ ਅਤੇ ਅਵਾਮ (ਜਨਤਾ) ਸਾਥ ਦੇਵੇ। ਇਹ ਤਿੰਨੇ ਕਾਰਜ ਇੱਕੋ ਪੱਧਰ ’ਤੇ ਕਾਰਜਸ਼ੀਲ ਹੋਣ ਤਾਂ ਹੀ ਕਿਸੇ ਬੋਲੀ ਦਾ ਵਿਕਾਸ ਸੰਭਵ ਹੋ ਸਕਦਾ ਹੈ ਅਤੇ ਕੋਈ ਸਰਕਾਰ ਜਾਂ ਤਾਕਤ ਉਸ ਜ਼ੁਬਾਨ ਦੇ ਵਿਕਾਸ ਨੂੰ ਰੋਕ ਨਹੀਂ ਸਕਦੀ। ਪਰ ਪੰਜਾਬੀ ਜ਼ੁਬਾਨ ਦੇ ਸੰਬੰਧ ਵਿੱਚ ਇਹ ਕਾਰਜ ਕਦੋਂ ਹੁੰਦਾ ਹੈ? ਇਹ ਅਜੇ ਭਵਿੱਖ ਦੀ ਕੁੱਖ ਵਿੱਚ ਹੈ।

1054/1, ਵਾ: ਨੰ: 15ਏ,
ਭਗਵਾਨ ਨਗਰ ਕਾਲੌਨੀ,
ਪਿੱਪਲੀ, ਕੁਰੂਕਸ਼ੇਤਰ
ਸੰਪਰਕ: 90414-98009

 
 

  128ਹਰਿਆਣਾ ਦੇ ਘੜੱਮ ਚੌਧਰੀਆਂ ਹੱਥੋਂ ਹੁੰਦੀ ਪੰਜਾਬੀ ਜ਼ੁਬਾਨ ਦੀ ਦੁਰਦਸ਼ਾ
ਡਾ: ਨਿਸ਼ਾਨ ਸਿੰਘ ਰਾਠੌਰ
127ਅਜੋਕਾ ਹਰਿਆਣਵੀਂ ਪੰਜਾਬੀ ਸਾਹਿਤ: ਦਸ਼ਾ ਅਤੇ ਦਿਸ਼ਾ
ਡਾ: ਨਿਸ਼ਾਨ ਸਿੰਘ ਰਾਠੌਰ
126ਹਰਿਆਣੇ ਦੇ ਪੰਜਾਬੀ ਸਾਹਿਤ ਵਿੱਚੋਂ ਹਰਿਆਣਾ ਮਨਫ਼ੀ ਕਿਉਂ ਹੈ?
ਡਾ: ਨਿਸ਼ਾਨ ਸਿੰਘ ਰਾਠੌਰ 
haryanaਹਰਿਆਣੇ ਦਾ ਨਵੀਨ ਪੰਜਾਬੀ ਸਾਹਿਤ
ਨਿਸ਼ਾਨ ਸਿੰਘ ਰਾਠੌਰ 
1243 ਸਤੰਬਰ ਨੂੰ ਜਨਮ ਦਿਨ ਤੇ ਵਿਸ਼ੇਸ਼
ਪਾਕਿਸਤਾਨ ਵਿੱਚ ਪੰਜਾਬੀ ਬੋਲੀ ਦੇ ਅਲੰਬਰਦਾਰ: ਉਸਤਾਦ ਦਾਮਨ
ਉਜਾਗਰ ਸਿੰਘ
123ਸਾਹਿਤ, ਸੂਝ ਤੇ ਭਵਿੱਖ ਦੀਆਂ ਸੁਹਜ ਭਰਪੂਰ ਪਗਡੰਡੀਆਂ
ਕੇਹਰ ਸ਼ਰੀਫ਼ 
122ਟਾਇਰਾਂ ਤੇ ਪੈਰਾਂ ਦਾ ਵੈਰੀ ਸਾਹਿਤਕਾਰ: ਗੁਲਜ਼ਾਰ ਸਿੰਘ ਸ਼ੌਂਕੀ
ਉਜਾਗਰ ਸਿੰਘ 
121ਯੂਰਪੀ ਪੰਜਾਬੀ ਸਾਹਿਤ ਅਤੇ  ਅਗਲੀ ਪੀੜ੍ਹੀ!
ਕੇਹਰ ਸ਼ਰੀਫ਼
1203 ਸਤੰਬਰ ਨੂੰ ਜਨਮ ਦਿਨ ਤੇ ਵਿਸ਼ੇਸ਼ /span>
ਪੰਜਾਬੀ ਬੋਲੀ ਦਾ ਜੁਝਾਰੂ ਅਤੇ ਇਨਕਲਾਬੀ ਲੋਕ ਕਵੀ-ਉਸਤਾਦ ਦਾਮਨ
ਉਜਾਗਰ ਸਿੰਘ 
119ਜ਼ਿੰਦਗੀ ਨੂੰ ਵਿਅੰਗ ਨਾਲ ਰੰਗੀਨ ਬਣਾਉਣ ਵਾਲੇ ਗ਼ਜ਼ਲਗੋ: ਹਰਬੰਸ ਸਿੰਘ ਤਸੱਵਰ
ਉਜਾਗਰ ਸਿੰਘ
118ਕਹਾਣੀਕਾਰ ਲਾਲ ਸਿੰਘ ਦੀ “ ਬੇਮਝੀਆਂ “ ਵਿਚਲੀ ਸਮਝ ਦੇ ਰੂਬਰੂ ਹੁੰਦਿਆਂ
ਡਾ. ਸ਼ਮਸ਼ੇਰ ਮੋਹੀ   
117ਬੁਲੰਦ ਸ਼ਾਇਰ ਸਿਰੀ ਰਾਮ ਅਰਸ਼ -ਜਿਸ ਸਾਨੂੰ ਬਹੁਤਿਆਂ ਨੂੰ ਮਾਰਗ ਦਰਸ਼ਨ ਦਿੱਤਾ
ਗੁਰਭਜਨ ਗਿੱਲ
116ਡਾ: ਮਲਕੀਅਤ ‘ਸੁਹਲ’ ਦੀ ਪੰਜਾਬੀ ਕਵਿਤਾ
ਰਵੇਲ ਸਿੰਘ 
115ਹੈ ਕੋਈ "ਮਾਈ ਦਾ ਲਾਲ" – ਜੋ ਸੱਚ ਬੋਲ ਸਕੇ !
ਕੇਹਰ ਸ਼ਰੀਫ਼, ਜਰਮਨੀ
114ਹੈਮਿੰਗਵੇ ਨੂੰ ਯਾਦ ਕਰਦਿਆਂ
ਸ਼ਿੰਦਰ ਪਾਲ ਸਿੰਘ, ਯੂਕੇ 
113ਜਨਮ ਦਿਨ ਮੌਕੇ ਪੰਥ ਰਤਨ ਭਾਈ ਕਾਨ੍ਹ ਸਿੰਘ ਨਾਭਾ ਦੇ ਪੜਪੋਤਰੇ ਮੇਜਰ ਆਦਰਸ਼ਪਾਲ ਸਿੰਘ ਨਾਲ ਵਿਸ਼ੇਸ਼ ਮੁਲਾਕਾਤ
ਜਗਮੇਲ ਸਿੰਘ ਭਾਠੂਆਂ, ਦਿੱਲੀ 
112ਰੰਗੀਨ ਮਿਜ਼ਾਜ ਸਟੇਜੀ ਕਵੀ ਦੀਵਾਨ ਸਿੰਘ, ਮਹਿਰਮ’ ਨੂੰ ਯਾਦ ਕਰਦਿਆਂ 
ਰਵੇਲ ਸਿੰਘ, ਇਟਲੀ
111ਪੁੱਤਰ ਹੀ ਨਹੀਂ, ਧੀਆਂ ਵੀ ਬਾਪ ਦਾ ਨਾਂ ਅੱਗੇ ਤੋਰਦੀਆਂ ਹਨ - ਅਜੀਤ ਸਤਨਾਮ ਕੌਰ 
ਹਰਵਿੰਦਰ ਬਿਲਾਸਪੁਰ
110ਵੀਰ ਮੇਰਿਆ ਜੁਗਨੀ ਕਹਿੰਦੀ ਏ 
ਰਵੇਲ ਸਿੰਘ ਇਟਲੀ
109ਰੁਮਾਂਸਵਾਦ ਅਤੇ ਸਮਾਜਿਕ ਸਰੋਕਾਰਾਂ ਦਾ ਸੁਮੇਲ ਕਵੀ ਅਤੇ ਗੀਤਕਾਰ ਅੰਗਰੇਜ਼ ਮੁੰਡੀ ਕੱਦੋਂ 
ਉਜਾਗਰ ਸਿੰਘ, ਪਟਿਆਲਾ
108ਸੁਆਤੀ ਬੂੰਦਾਂ ਵਰਗੇ ਸ਼ਬਦਾਂ ਦਾ ਰਚੇਤਾ ਸੀ ਬਾਈ ਰਾਜਿੰਦਰ ਪ੍ਰਦੇਸੀ
ਸ਼ਿਵਚਰਨ ਜੱਗੀ ਕੁੱਸਾ
107ਚੇਤੰਨ ਚਿੰਤਕ ਤੇ ਸਮਰੱਥ ਸਾਹਿਤਕਾਰ ਡਾ. ਗੁਰਦਿਆਲ ਸਿੰਘ ਰਾਏ
ਹਰਮੀਤ ਸਿੰਘ ਅਟਵਾਲ 
106ਗਿਆਨ ਦੀ ਮਹਿਕ ਵੰਡਣ ਵਾਲਾ ਵਣਜਾਰਾ ਪ੍ਰੋ ਅਛਰੂ ਸਿੰਘ
 ਉਜਾਗਰ ਸਿੰਘ, ਪਟਿਆਲਾ 
ranjuਕੁਦਰਤ, ਸਮਾਜਿਕ ਸਰੋਕਾਰਾਂ ਅਤੇ ਰੁਮਾਂਸਵਾਦ ਦੀ ਕਵਿਤਰੀ ਡਾ ਰੰਜੂ
ਉਜਾਗਰ ਸਿੰਘ, ਪਟਿਆਲਾ 
104ਮੇਰੀ ਮਾਂ ਦਾ ਪਾਕਿਸਤਾਨ/a>
ਅਜੀਤ ਸਤਨਾਮ ਕੌਰ, ਲੰਡਨ 
103ਹਰਿਆਣੇ ਦਾ 2020 ਦਾ ਪੰਜਾਬੀ ਸਾਹਿਤ ਅਵਲੋਕਨ: ਪੁਸਤਕ ਸੰਦਰਭ
ਡਾ. ਨਿਸ਼ਾਨ ਸਿੰਘ ਰਾਠੌਰ 
102ਪੰਜਾਬੀ ਵਿਰਾਸਤ, ਕਵਿਤਾ ਅਤੇ ਕੋਮਲ ਕਲਾਵਾਂ ਦੀ ਤ੍ਰਿਵੈਣੀ ਦਵਿੰਦਰ ਬਾਂਸਲ
ਉਜਾਗਰ ਸਿੰਘ 
kussaਮੇਰੇ ਠੁੱਕਦਾਰ ਗਲਪੀ ਸ਼ੈਲੀ ਵਾਲਾ ਨਾਵਲਕਾਰ : ਸ਼ਿਵਚਰਨ ਜੱਗੀ ਕੁੱਸਾ
ਹਰਮੀਤ ਸਿੰਘ ਅਟਵਾਲ 
100ਮੇਰੇ ਹਿੱਸੇ ਦਾ ਡਾਕਟਰ ਹਰਿਭਜਨ ਸਿੰਘ
ਜੈਤੇਗ ਸਿੰਘ ਅਨੰਤ 
099ਤਿੜਕ ਰਹੇ ਸਮਾਜਿਕ ਰਿਸ਼ਤਿਆਂ ਅਤੇ ਸਰੋਕਾਰਾਂ ਦਾ ਕਵੀ - ਰਣਦੀਪ ਸਿੰਘ ਆਹਲੂਵਾਲੀਆ
ਉਜਾਗਰ ਸਿੰਘ, ਪਟਿਆਲਾ 
kussaਕਿਰਤ ਵਿੱਚ ਦਮ ਹੈ ਤਾਂ ਪਾਠਕ ਲੱਭ ਕੇ ਪੜ੍ਹਦੇ ਹਨ - ਸ਼ਿਵਚਰਨ ਜੱਗੀ ਕੁੱਸਾ।
ਹਰਵਿੰਦਰ ਧਾਲੀਵਾਲ (ਬਿਲਾਸਪੁਰ) 
rupaalਕਲਮ ਦਾ ਧਨੀ : ਜਸਵਿੰਦਰ ਸਿੰਘ ਰੁਪਾਲ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ 
laganaਬਹੁ-ਕਲਾਵਾਂ ਦਾ ਸੁਮੇਲ :   ਬਲਵਿੰਦਰ ਕੌਰ ਲਗਾਣਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ    
dhimanਪੰਜਾਬੀ ਮਾਂ-ਬੋਲੀ ਨੂੰ ਸਮਰਪਿਤ ਹੋਣਹਾਰ ਕਲਮ - ਮਨਜੀਤ ਕੌਰ ਧੀਮਾਨ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ 
khalsaਵਿਰਸੇ ਦੀ ਸਾਂਭ-ਸੰਭਾਲ ਲਈ ਯਤਨਸ਼ੀਲ ਮੁਟਿਆਰ - ਬੀਬੀ ਰੁਪਿੰਦਰ ਕੌਰ ਰੂਪ ਖਾਲਸਾ
ਪ੍ਰੀਤਮ ਲੁਧਿਆਣਵੀ, ਚੰਡੀਗੜ 
sathiLਪੰਜਾਬੀ ਬੋਲੀ ਦੇ ਜਗਤ ਵਿੱਚ ਧਰੂ ਤਾਰੇ ਵਾਂਗ ਚਮਕਦਾ ਰਹੇਗਾ ਸਾਥੀ ਲੁਧਿਆਣਵੀ
ਬਲਵਿੰਦਰ ਸਿੰਘ ਚਾਹਲ "ਮਾਧੋਝੰਡਾ"
meetਬਗੀਤਕਾਰੀ ਦੀਆਂ ਮੰਜਲਾਂ ਸਰ ਕਰ ਰਿਹਾ ਗੀਤਕਾਰ-- ਮੀਤ ਸਦੌਂ-ਗੜ ਵਾਲਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ  
nachardeepਬਹੁ-ਕਲਾਵਾਂ ਦਾ ਖੂਬਸੂਰਤ ਸੁਮੇਲ - ਨੇਚਰਦੀਪ ਕਾਹਲੋਂ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
balਸੰਗੀਤ, ਸਾਹਿਤ ਅਤੇ ਸਿਹਤ ਵਿਗਿਆਨ ਦੀ ਤ੍ਰਿਵੈਣੀ ਡਾ ਮਨਜੀਤ ਸਿੰਘ ਬਲ
ਉਜਾਗਰ ਸਿੰਘ, ਪਟਿਆਲਾ  
khamoshਹੱਡਬੀਤੀ
ਖਾਮੋਸ਼ ਮੁਹੱਬਤ ਦੀ ਇਬਾਦਤ
ਅਜੀਤ ਸਤਨਾਮ ਕੌਰ
daduharਯੂਥ ਵੈਲਫੇਅਰ ਕਲੱਬ ਵੱਲੋਂ ਲੇਖਕ ਜਸਵੀਰ ਸ਼ਰਮਾ ਦੱਦਾਹੂਰ ਦਾ ਸਨਮਾਨ
ਗੁਰਬਾਜ ਗਿੱਲ, ਬਠਿੰਡਾ
darshanਪੰਜਾਬੀ ਕਵੀ ਗਿਆਨੀ ਦਰਸ਼ਨ ਸਿੰਘ ਨਹੀਂ ਰਹੇ
ਸਾਥੀ ਲੁਧਿਆਣਵੀ,  ਲੰਡਨ
gangaਸਾਹਿਤ ਸਿਰਜਨਾ ਦਾ ਨਵਾਂ ਸਿਰਨਾਵਾਂ – ਨਿਰਮਲ ਗੰਗਾ
ਗੁਰਬਾਜ ਗਿੱਲ,  ਬਠਿੰਡਾ
gillਸਾਹਿਤਕ ਅਤੇ ਸਭਿਆਚਾਰਕ ਖ਼ੁਸ਼ਬੂਆਂ ਦਾ ਵਣਜਾਰਾ ਪ੍ਰੋ. ਗੁਰਭਜਨ ਸਿੰਘ ਗਿੱਲ
ਉਜਾਗਰ ਸਿੰਘ, ਪਟਿਆਲਾ 
ਬਹੁ - ਪੱਖੀ ਸਖਸ਼ੀਅਤ ਰਾਜਵਿੰਦਰ ਰੌਂਤਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਹਰਿਆਣੇ ’ਚ ਪੰਜਾਬੀ ਮਾਂ- ਬੋਲੀ ਦਾ ਲਾਡਲਾ ਪੁੱਤਰ ਸੀ ਡਾ. ਅਮਰਜੀਤ ਸਿੰਘ ਕਾਂਗ
ਡਾ. ਨਿਸ਼ਾਨ ਸਿੰਘ ਰਾਠੌਰ
ਸੰਘਰਸ਼ ਦੀ ਮੂਰਤ, ਨਿਊਜ਼ ਰੀਡਰ - ਬਲਜੀਤ ਕੌਰ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਪੰਜਾਬੀ ਜੁਬਾਨ ਦਾ ਅਜ਼ੀਮ ਸ਼ਾਇਰ ਐਸ ਐਸ ਮੀਸ਼ਾ
ਮਨਜੀਤ ਸਿੰਘ ਰੱਤੂ, ਨਿਊ ਯਾਰਕ
ਗੀਤਕਾਰੀ ਵਿਚ ਨਾਮਨਾ ਖੱਟ ਰਹੀ ਖੂਬਸੂਰਤ ਕਲਮ- ਗਗਨਦੀਪ ਕੌਰ ਸਿਵੀਆ
ਪ੍ਰੀਤਮ ਲੁਧਿਆਣਵੀ, ਚੰਡੀਗੜ
ਸ਼ਬਦਾਂ ਦੀ ਚੋਗ ਚੁਗਣ ਵਾਲਾ - ਸ਼ਿਵਚਰਨ ਜੱਗੀ ਕੁੱਸਾ
ਕੇਹਰ ਸ਼ਰੀਫ਼ (ਵਿਟਨ)
ਮੰਜਲ ਵਲ ਵਧ ਰਿਹਾ ਸ਼ਾਇਰ, ਜਤਿੰਦਰ ਸਿੰਘ, ਉੱਚੀ ਮੰਗਲੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਦ੍ਰਿੜ ਇਰਾਦਿਆਂ ਦੀ ਮਾਲਕਣ - ਕਰਮਜੀਤ ਕੰਮੋ ਦਿਓਣ ਐਲਨਾਬਾਦੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਯੂਰਪ ਦੀ ਧਰਤ ਤੇ ਧੁੰਮਾਂ ਮਚਾ ਰਹੀ ਕਲਮ- ਬਿੰਦਰ-ਜਾਨ-ਏ-ਸਾਹਿਤ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਕਲਮੀ ਸ਼ੌਕ ਨੂੰ ਰੂਹ ਨਾਲ ਪਾਲ ਰਹੀ ਕਵਿੱਤਰੀ - ਸਿਮਰਨਜੀਤ ਜੁਤਲਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਸਾਹਿਤ ਤੇ ਸਭਿਆਚਾਰ ਦਾ ਮੂੰਹ-ਮੁੰਹਾਦਰਾ ਸੰਵਾਰਨ ਲਈ ਦੋਆਬੇ ਦੀ ਯਤਨਸ਼ੀਲ ਕਲਮ- ਅੰਜੂ 'ਵ' ਰੱਤੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਸਾਹਿਤਕ ਤੇ ਸੱਭਿਆਚਾਰਕ ਗੀਤਾਂ ਦਾ ਵਣਜਾਰਾ - ਮੂਲ ਚੰਦ ਸ਼ਰਮਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਸ਼ਾਇਰੀ ਤੋਂ ਫਿਲਮੀ ਗੀਤਕਾਰੀ ਵੱਲ – ਸ਼ਾਇਰ ਸ਼ਮੀ ਜਲੰਧਰੀ
ਰਿਸ਼ੀ ਗੁਲਾਟੀ, ਐਡੀਲੇਡ, ਆਸਟ੍ਰੇਲੀਆ
ਰੂਹਾਨੀਅਤ ਦੀਆਂ ਕਿਰਨਾਂ ਵਰਗੀ ਕਵਿੱਤਰੀ ਕਿਰਨ ਪਾਹਵਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਕਨੇਡਾ ਰਹਿਕੇ ਵੀ ਘੁੰਮ ਰਹੀ ਹੈ ਪਿੰਡ ਦੀਆਂ ਗਲੀਆਂ ਵਿਚ - ਕਵਿੱਤਰੀ ਤੇ ਕਹਾਣੀਕਾਰਾ ਜੱਗੀ ਬਰਾੜ ਸਮਾਲਸਰ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਇੰਨਸਾਨੀਅਤ ਦੇ ਅਸੂਲਾਂ ਵਾਲੀ ਸੰਘਰਸ਼-ਸ਼ੀਲ ਤੇ ਉਦਮੀ ਕਲਮ - ਸੁਖਚਰਨ ਸਿੰਘ ਸਾਹੋਕੇ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਸਾਫ-ਸੁਥਰੀ ਲੇਖਣੀ ਦਾ ਮਾਲਕ - ਗੁਰਦੀਪ ਸਿੰਘ ਸ਼ਹਿਣਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਇਕਬਾਲ ਮਾਹਲ ਨਾਲ ਇਕ ਇੰਟਰਵਿਊ
ਡਾਕਟਰ ਸਾਥੀ ਲੁਧਿਆਣਵੀ, ਲੰਡਨ
ਅੱਖਰਾਂ ਨੂੰ ਮਾਲਾ ਚ ਪਰੋਣ ਦੀ ਮੁਹਾਰਤ ਰੱਖਦਾ ਸ਼ਾਇਰ- ਯੱਸ਼ਪਾਲ ਟੋਨੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਵਿਰਸੇ ਨੂੰ ਸੰਭਾਲਣ 'ਚ ਜੁਟੀ ਹੋਈ ਲਾ-ਜੁਵਾਬ ਕਲਮ - ਵਰਿੰਦਰ ਕੌਰ ਰੰਧਾਵਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਛੂਕਦਾ ਕਲਮੀ ਦਰਿਆ - ਪ੍ਰਿੰ: ਗੁਰਮੀਤ ਸਿੰਘ ਫਾਜਿਲਕਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ  
ਤੰਗੀਆਂ-ਤੁਰਛੀਆਂ ਚੋ ਨਿਕਲੀ, ਕਲਮੀ-ਚਾਨਣ ਵੰਡ ਰਹੀ ਸਖਸ਼ੀਅਤ- ਚੰਨ ਕਸੌਲੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਪੰਜਾਬੀ ਦੇ ਉੱਘੇ ਚਿੰਤਕ ਭਾਈ ਕਾਨ੍ਹ ਸਿੰਘ ਨਾਭਾ
ਡਾ. ਰਵਿੰਦਰ ਕੌਰ ਰਵੀ, ਪੰਜਾਬੀ ਯੂਨੀਵਰਸਿਟੀ ਪਟਿਆਲਾ
ਖੂਬਸੂਰਤ ਕਲਮ ਅਤੇ ਸੁਰੀਲੀ ਅਵਾਜ ਦੀ ਮਲਿਕਾ- ਕੁਲਵਿੰਦਰ ਕੌਰ ਮਹਿਕ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਮਿਆਰੀ ਬਹੁ-ਕਲਾਵਾਂ ਦਾ ਖੂਬਸੂਰਤ ਸੁਮੇਲ -ਹਰਪ੍ਰੀਤ ਕੌਰ ਪ੍ਰੀਤ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਸਾਹਿਤਕ ਅੰਬਰ 'ਚੋ ਛਟਾ ਵਿਖੇਰਦੀ ਸੁਨਹਿਰੀ ਕਿਰਨ-- ਗੁਰਪ੍ਰੀਤ ਕੌਰ ਧਾਲੀਵਾਲ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਇਕ ਨਾਮਵਰ ਸਖ਼ਸ਼ੀਅਤ- ਡਾ. ਹਰਦੀਪ ਲੌਂਗੀਆ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਅੰਬਰ ਦੇ ਹਾਣ ਦੇ ਸੁਪਨੇ ਉਲੀਕਣ ਵਾਲੀ ਕਲਮ- ਪੁਸ਼ਪਿੰਦਰ ਕੌਰ ਮੁਰਿੰਡਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਨਾ ਭੁੱਲਣਯੋਗ ਹਸਤੀ ਇਕਬਾਲ ਅਰਪਨ
ਬਲਜਿੰਦਰ ਸੰਘਾ, ਕਨੇਡਾ
ਬਹੁ-ਪੱਖੀ ਕਲਾਵਾਂ ਦਾ ਕਲ-ਕਲ ਵਗਦਾ ਝਰਨਾ- ਮੀਨੂੰ ਸੁਖਮਨ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਸ਼੍ਰੋਮਣੀ ਪੰਜਾਬੀ ਲਿਖਾਰੀ ਸਭਾ ਪੰਜਾਬ (ਰਜਿ.) ਵਲੋਂ ਸੱਤਵਾਂ ਕਾਵਿ-ਸੰਗ੍ਰਹਿ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ  
ਹੁਸਨ, ਜਵਾਨੀ ਅਤੇ ਕਲਮ ਦਾ ਸੁਮੇਲ - ਸਰੁੱਚੀ ਕੰਬੋਜ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਨੀਂ ਅੱਜ ਕੋਈ ਆਇਆ ਸਾਡੇ ਵਿਹੜੇ
ਰਵੇਲ ਸਿੰਘ ਇਟਲੀ
ਪੰਜਾਬੀ ਦੇ ਨਾਮਵਰ ਆਲੋਚਕ ਡਾ. ਭੀਮ ਇੰਦਰ ਸਿੰਘ
ਸੁਖਿੰਦਰ,  ਕੈਨੇਡਾ
ਲਾਹੌਰ ਸ਼ਾਜਸ਼ ਕੇਸ ਦੇ ਸ਼ਤਾਬਦੀ ਪ੍ਰੋਗਰਾਮਾਂ ਦੀ ਸ਼ੁਰੂਆਤ
ਉਜਾਗਰ ਸਿੰਘ, ਪਟਿਆਲਾ
ਡਾ. ਰਤਨ ਸਿੰਘ ਢਿੱਲੋਂ; ਕਵੀ ਅਤੇ ਆਲੋਚਕ
ਸੁਖਿੰਦਰ, ਟਰਾਂਟੋ
"ਜਿਨਮੇਂ ਬਸਤੇ ਭਾਈ ਵੀਰ ਸਿੰਘ"
ਜਸਪ੍ਰੀਤ ਸਿੰਘ, ਲੁਧਿਆਣਾ
ਸਮਾਜਿਕ ਸਰੋਕਾਰਾਂ ਦੀ ਕਵਿਤਰੀ ਭੁਪਿੰਦਰ ਨੱਤ
ਉਜਾਗਰ ਸਿੰਘ, ਪਟਿਆਲਾ
ਮੁਲਾਕਾਤ :
ਰਵਿੰਦਰ ਰਵੀ - ਕਵੀ, ਨਾਟਕਕਾਰ
ਸੁਖਿੰਦਰ, ਟਰਾਂਟੋ
ਪੰਜਾਬੀ ਸੱਭਿਆਚਾਰ ਵਿੱਚ ਬਹੁ ਚਰਚਿਤ ਪੰਛੀ ਕਾਂ
ਰਵੇਲ ਸਿੰਘ ਇਟਲੀ
ਰੁਮਾਂਟਿਕ ਕਵਿਤਾਵਾਂ ਲਿਖਣ ਵਾਲੀ ਕਵਿਤਰੀ- ਰਮਨ ਵਿਰਕ
ਉਜਾਗਰ ਸਿੰਘ, ਪਟਿਆਲਾ
ਬਾਵਾ ਬਲਵੰਤ-ਕਾਵਿ: ਭਾਰਤੀ ਅਵਚੇਤਨ ਤੇ ਪ੍ਰਗਤੀਵਾਦ
ਡਾ: ਸੁਖਦੇਵ ਸਿੰਘ, ਚੰਡੀਗੜ੍ਹ 
ਪ੍ਰਵਾਸੀ ਪੰਜਾਬੀ ਸ਼ਾਇਰੀ ਦਾ ਮਾਣ : ਸੁਖਿੰਦਰ
ਕੰਵਲਦੀਪ ਸੈਣੀ, ਕੂਰੂਕਸ਼ੇਤਰ, ਹਰਿਆਣਾ
ਪਰਵਾਸੀ ਪੰਜਾਬੀ ਨਾਵਲ ਵਿਚ ਨਾਰੀ ਸਥਿਤੀ ਪੇਸ਼ਕਾਰੀ ਤੇ ਰਾਜਨੀਤੀ
ਡਾ। ਸੁਖਵਿੰਦਰ ਕੌਰ, ਜਲੰਧਰ
ਸੰਜੀਵਨੀ-ਬੂਟੀ ਵਰਗਾ ਯਾਰ - ਮਿੰਟੂ ਬਰਾੜ
ਸ਼ਿਵਚਰਨ ਜੱਗੀ ਕੁੱਸਾ, ਲੰਡਨ
ਪੰਜਾਬੀ ਸਾਹਿਤ ਦਾ ਸਰਵ-ਪ੍ਰਵਾਨਿਤ ਪੁੱਤਰ - ਜੱਗੀ ਕੁੱਸਾ
ਐੱਸ਼ ਅਸ਼ੋਕ ਭੌਰਾ, ਕੈਲੇਫੋਰਨੀਆ
ਪ੍ਰਸਿੱਧ ਪੰਜਾਬੀ ਨਾਵਲਕਾਰ ਜੱਗੀ ਕੁੱਸਾ ਦੀ ਕਹਾਣੀ ਤੇ ਆਧਾਰਿਤ ਫਿਲਮ ਸੂਲੀ ਚੜਿਆ ਚੰਦਰਮਾ 8 ਦਸਬੰਰ ਨੂੰ ਲੋਕ ਅਰਪਣ
ਰੁਪਿੰਦਰ ਢਿੱਲੋ ਮੋਗਾ, ਨਾਰਵੇ
76ਵੀਂ ਬਰਸੀ 'ਤੇ - 23 ਨਵੰਬਰ 2014
ਵਿਦਵਤਾ ਦੇ ਸਜੀਵ ਤੇ ਸਾਕਾਰ ਸਰੂਪ ਭਾਈ ਕਾਨ ਸਿੰਘ ਨਾਭਾ
ਡਾ।ਰਵਿੰਦਰ ਕੌਰ ਰਵੀ, ਪਟਿਆਲਾ
ਜੱਗੀ ਕੁੱਸਾ ਦੀ ਕਹਾਣੀ 'ਤੇ ਬਣੀ "ਰਹਿਮਤ" ਫ਼ਿਲਮ ਤਿਆਰ
ਰਜਿੰਦਰ ਰਿਖੀ, ਅੰਮ੍ਰਿਤਸਰ
ਮੁਲਾਕਾਤ :
ਜਸਵੰਤ ਦੀਦ
ਸੁਖਿੰਦਰ, ਕਨੇਡਾ
ਜਨਮ ਦਿਵਸ 30 ਅਗਸਤ2014 ਮੌਕੇ ਵਿਸ਼ੇਸ਼
ਪੰਜਾਬੀਅਤ ਦੇ ਚਾਨਣ ਮੁਨਾਰੇ ਭਾਈ ਕਾਨ੍ਹ ਸਿੰਘ ਨਾਭਾ
ਡਾ। ਰਵਿੰਦਰ ਕੌਰ ਰਵੀ, ਪਟਿਆਲਾ
ਭਾਰਤ ਦੀ ਪ੍ਰਾਚੀਨ ਸਾਹਿਤਕ ਪਰੰਪਰਾ: ਟੀਕਾਕਾਰੀ
ਡਾ। ਜਗਮੇਲ ਸਿੰਘ ਭਾਠੂਆਂ, ਨਵੀਂ ਦਿੱਲੀ
ਕਵਿਤਾ ਤੇ ਕਵੀ ਕੈਸਾ ਹੋਵੇ
ਰਵੇਲ ਸਿੰਘ ਇਟਲੀ
ਹਵਾ ਦੇ ਉਲਟ ਰੁਖ ਪ੍ਰਵਾਜ਼ ਭਰਦਾ ਹਿਰਦੇਪਾਲ - - ਮੇਰਾ ਬਿਹਤਰੀਨ ਪਾਤਰ
ਦਰਸ਼ਨ ਸਿੰਘ ਧੀਰ, ਯੂ ਕੇ
ਮਹਿਰਮ ਸਾਹਿਤ ਸਭਾ ਦੀ ਮਾਸਿਕ ਇਕਤਰਤਾ
ਮਲਕੀਅਤ ਸਿੰਘ “ਸੁਹਲ”, ਪੰਜਾਬ
ਸਾਹਿਤ ਦਾ ਮਨੁੱਖ ਤੇ ਸਮਾਜ ਨਾਲ ਸੰਬੰਧ
ਡਾ। ਰਵਿੰਦਰ ਕੌਰ ‘ਰਵੀ’, ਪਟਿਆਲਾ
ਮਹਿਰਮ ਸਾਹਿਤ ਸਭਾ ਨਵਾਂ ਸ਼ਾਲ੍ਹਾ (ਗੁਰਦਾਸਪੁਰ) ਦੀ ਚੋਣ
ਮਲਕੀਅਤ ਸਿੰਘ “ਸੁਹਲ”, ਪੰਜਾਬ
ਯੂ। ਬੀ। ਸੀ। ਵਲੋਂ ਸੁਰਜੀਤ ਕਲਸੀ ਨੂੰ ਸਮੁੱਚੀ ਸਾਹਿਤਕ ਰਚਨਾ ਲਈ ਇਨਾਮ
ਸੁਖਵੰਤ ਹੁੰਦਲ, ਕਨੇਡਾ
ਡਾਕਟਰ ਰਣਧੀਰ ਸਿੰਘ ਚੰਦ ਨਾਲ ਸਾਥੀ ਲੁਧਿਆਣਵੀ ਦੀ ਮੁਲਾਕਾਤ
ਸਾਥੀ ਲੁਧਆਣਵੀ, ਲੰਡਨ
ਮਸ਼ਹੂਰ ਫਿਲਮਸਾਜ਼ ਤੇ ਪਤਰਕਾਰ ਖਵਾਜ ਅਹਿਮਦ ਅਬਾਸ ਨਾਲ ਚਲਦਿਆਂ
ਐਸ ਬਲਵੰਤ, ਬਰਤਾਨੀਆ
ਪੰਜਾਬੀ ਫਿਲਮ ਐਵਾਰਡ 2014 ਲਈ ਨਾਮਜ਼ਦ ਹੋਏ
ਜੱਗੀ ਕੁੱਸਾ ਨੂੰ ‘ਉੱਤਮ ਸੰਵਾਦ ਲੇਖਕ’ ਦਾ ਸਨਮਾਨ ਦਿਵਾਉਣ ‘ਚ ਸਾਥ ਦੇਈਏ
ਮਨਦੀਪ ਖੁਰਮੀ ਹਿੰਮਤਪੁਰਾ
ਬਹੁ-ਭਾਸ਼ਾਵੀ ਪ੍ਰਸਿੱਧ ਲੇਖਕ: ਕਰਤਾਰ ਸਿੰਘ ਦੁੱਗਲ
ਰਣਜੀਤ ਸਿੰਘ ਪ੍ਰੀਤ, ਬਠਿੰਡਾ
ਅੰਮ੍ਰਿਤ ਕੌਰ ਤੋਂ ਅੰਮ੍ਰਿਤਾ ਪ੍ਰੀਤਮ ਅਤੇ ਅੰਮ੍ਰਿਤਾ ਇਮਰੋਜ ਤੱਕ
ਰਣਜੀਤ ਸਿੰਘ ਪ੍ਰੀਤ, ਬਠਿੰਡਾ
ਸ਼ਬਦਾਂ ਦਾ ਸ਼ਾਹ ਸਿਕੰਦਰ ਸੀ: ਸਾਹਿਰ ਲੁਧਿਆਣਵੀ
ਰਣਜੀਤ ਸਿੰਘ ਪ੍ਰੀਤ, ਬਠਿੰਡਾ
ਪੰਜਾਬੀ ਸਾਹਿਤ ਕਲਾ ਕੇਂਦਰ ਯੂ ਕੇ ਵਲ੍ਹੋਂ ਸਰਦਾਰ ਪੰਛੀ ਦਾ ਸੁਆਗ਼ਤ
ਸਾਥੀ ਲੁਧਿਆਣਵੀ, ਲੰਡਨ
ਕਲਾ ਕੇਂਦਰ ਟੋਰਾਂਟੋ ਵਲੋਂ ਨਾਵਲ ਸਮੁੰਦਰ ਮੰਥਨ ਅਤੇ ਕਿੱਟੀ ਮਾਰਸ਼ਲ ਤੇ ਸਫਲ ਗੋਸ਼ਟੀ
ਮੇਜਰ ਮਾਂਗਟ, ਟੋਰਾਂਟੋ
ਸਮਾਜਕ ਰਿਸ਼ਤਿਆਂ ਦੀ ਉਥਲ ਪੁਥਲ ਦੀ ਕਵਿਤਰੀ - ਬਲਵੀਰ ਕੌਰ ਢਿਲੋਂ
ਉਜਾਗਰ ਸਿੰਘ, ਪੰਜਾਬ
‘ਹੱਕ ਲਈ ਲੜਿਆ ਸੱਚ’ ਨਾਵਲ ਲਈ ਅਨਮੋਲ ਕੌਰ ਦਾ ਸਨਮਾਨ
ਲੋਕ ਲਿਖਾਰੀ ਉੱਤਰੀ ਸਭਾ ਕੈਨੇਡਾ
  ਬੀਬੀ ਰਾਜਿੰਦਰ ਕੌਰ ਦਾ ਵਿਛੋੜਾ
  ਅਜ਼ੀਮ ਸ਼ੇਖ਼ਰ, ਲੰਡਨ

dasuhaਸਾਹਿਤ ਸਭਾ ਦਸੂਹਾ ਗੜ੍ਹਦੀਵਾਲਾ (ਰਜ਼ਿ) ਵੱਲੋਂ ਸਨਮਾਨ ਸਮਾਰੋਹ ਆਯੋਜਿਤ
ਏ।ਐਸ।ਮਠਾਰੂ, ਦਸੂਹਾ

ajitਪ੍ਰਸਿੱਧ ਲੇਖ਼ਕਾ ਅਜੀਤ ਕੌਰ ਨਾਲ਼ ਇਕ ਇੰਟਰਵਿਊ/ਗ਼ੁਫ਼ਤਗ਼ੂ
ਡਾ।ਸਾਥੀ ਲੁਧਿਆਣਵੀ-ਲੰਡਨ
IFFI‘ਅੰਨੇ ਘੋੜੇ ਦਾ ਦਾਨ’ ਰਾਹੀਂ ਅੰਤਰਰਾਸ਼ਟਰੀ ਸਰਵੋਤਮ ਫ਼ਿਲਮ ਪੁਰਸਕਾਰ ‘ਗੋਲਡਨ ਪੀਕੌਕ’ ਨੇ ਪੰਜਾਬੀਆਂ ਦੇ ਵਿਹੜੇ ’ਚ ਪੈਲ ਪਾਈ - 43ਵਾਂ ਅੰਤਰਰਾਸ਼ਟਰੀ ਫ਼ਿਲਮ ਫ਼ੈਸਟੀਵਲ (ਇਫ਼ੀ) - ਡਾ। ਪਰਮਿੰਦਰ ਸਿੰਘ ਤੱਗੜ , ਪਟਿਆਲਾ ਕਵਿਤਾ ਦੀ ਇਕ ਆਪਣੀ ਵਿਲੱਖਣ ਭਾਸ਼ਾ ਹੁੰਦੀ ਹੈ
ਜਰਨੈਲ ਸਿੰਘ, ਸਰੀ, ਕਨੇਡਾ
sohanਗਿਆਨੀ ਸੋਹਣ ਸਿੰਘ ਸੀਤਲ
ਪ੍ਰੋ। ਸ਼ਮਸ਼ੇਰ ਸਿੰਘ ਸੰਧੂ
ravinderਰਵਿੰਦਰ ਰਵੀ ਦੇ ਕਾਵਿ-ਨਾਟਕ: “ਚੱਕ੍ਰਵਯੂਹ ਤੇ ਪਿਰਾਮਿਡ” ਦਾ ਭਾਰਤ ਵਿਚ ਮੰਚਨ
ਮਨਜੀਤ ਮੀਤ
kavishri6 ਜੂਨ ਬਰਸੀ’ਤੇ ਵਿਸ਼ੇਸ਼
ਪੰਜਾਬੀ ਕਵੀਸ਼ਰੀ ਦਾ ਸ਼ਾਹ ਸਵਾਰ; ਬਾਬੂ ਰਜਬ ਅਲੀ
ਰਣਜੀਤ ਸਿੰਘ ਪ੍ਰੀਤ
kaviਜਰਮਨੀ ਦੇ ਅੰਤਰਰਾਸ਼ਟਰੀ ਕਵੀ ਦਰਬਾਰ ਵਿੱਚ ਰੰਗਦਾਰ ਸੋਵੀਨਰ ਰਲੀਜ ਕੀਤਾ ਗਿਆ
ਜਸਪਾਲਸਿੰਘ ਸਿੱਧੂ
afzalਨਿਬੰਧ :
ਅਫ਼ਜ਼ਲ ਸਾਹਿਰ ਦੀ ਸ਼ਾਇਰੀ : ਨਵੀਂ ਚੇਤਨਾ ਅਤੇ ਪੁਰਾਤਨ ਕਾਵਿ ਰੂਪਾਂ ਦਾ ਸੁਮੇਲ
ਸੁਖਿੰਦਰ
duggalਪੰਜਾਬੀ ਦੇ ਪ੍ਰਸਿੱਧ ਲੇਖਕ ਕਰਤਾਰ ਸਿੰਘ ਦੁੱਗਲ ਨਹੀਂ ਰਹੇ - ਕੱਲ੍ਹ ਹੋਵੇਗੀ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ
ਰਣਜੀਤ ਸਿੰਘ ਪ੍ਰੀਤ
nachatarਨਿਬੰਧ
ਨਛੱਤਰ ਸਿੰਘ ਗਿੱਲ : ਆਜ਼ਾਦੀ ਲਈ ਤੜਪ ਅਤੇ ਮੁਸੀਬਤਾਂ ਦਾ ਝੱਖੜ
ਸੁਖਿੰਦਰ
tejaਸ਼੍ਰੋਮਣੀ ਸਾਹਿਤਕਾਰ: ਪ੍ਰਿੰਸੀਪਲ ਤੇਜਾ ਸਿੰਘ
ਰਣਜੀਤ ਸਿੰਘ ਪ੍ਰੀਤ
panjabiਪੰਜਾਬੀ ਦੇ ਚਮਤਕਾਰੀ ਲੇਖਕ
ਬਲਰਾਜ ਸਿੱਧੂ, ਯੂ. ਕੇ
Pattayਝੱੜ ਰਹੇ ਪੱਤੇ
ਨਿਸ਼ਾਨ ਰਾਠੌਰ ‘ਮਲਿਕਪੁਰੀ’

kav-ras2_140.jpg (5284 bytes)

vid-tit1_ratan_140v3.jpg (5679 bytes)

pal-banner1_142.jpg (14540 bytes)

sahyog1_150.jpg (4876 bytes)

Terms and Conditions/a>br> a href="../../kanooni/5abi-privacy1.htm">Privay Policy
© 1999-2020, 5abi।com

www।5abi।com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

banner1-150.gif (7792 bytes)