ਸੁਰਖੀਆਂ

ਸਮੀਖਿ

ਖਾਸ ਰਿਪੋਰਟ

ਵਿਸ਼ੇਸ਼ ਲੇਖ

ਵਿਸ਼ੇਸ਼ ਕਲਮ

ਕਹਾਣੀ

ਕਵਿਤਾ

ਪੱਤਰ

ਸੰਪਰਕ

    WWW 5abi।com  ਸ਼ਬਦ ਭਾਲ

ਜਨਮ ਦਿਵਸ 30 ਅਗਸਤ 2014 ਮੌਕੇ ਵਿਸ਼ੇਸ਼
ਪੰਜਾਬੀਅਤ ਦੇ ਚਾਨਣ ਮੁਨਾਰੇ ਭਾਈ ਕਾਨ੍ਹ ਸਿੰਘ ਨਾਭਾ
ਡਾ.ਰਵਿੰਦਰ ਕੌਰ ਰਵੀ, ਪਟਿਆਲਾ

ਭਾਈ ਕਾਨ੍ਹ ਸਿੰਘ ਨਾਭਾ

ਪੰਜਾਬੀ ਸਾਹਿਤ ਜਗਤ ਅਤੇ ਗੁਰਮਤਿ ਵਿਆਖਿਆ ਦੇ ਖੇਤਰ ਵਿਚ ਭਾਈ ਕ੍ਹਾਨ ਸਿੰਘ ਨਾਭਾ ਇਕ ਅਜਿਹਾ ਨਾਂ ਹੈ ਜਿਸਦੀ ਤੁਲਨਾ ਕਿਸੇ ਹੋਰ ਨਾਲ ਨਹੀਂ ਕੀਤੀ ਜਾ ਸਕਦੀ। ਆਪ ਦਾ ਜਨਮ ਮਾਤਾ ਹਰਿ ਕੌਰ ਦੀ ਕੁੱਖੋਂ ਰਿਆਸਤ ਪਟਿਆਲਾ ਦੇ ਪਿੰਡ ਬਨੇਰਾ ਖੁਰਦ ਉਨ੍ਹਾਂ ਦੇ ਘਰ 30ਅਗਸਤ 1861 ਈ: ਨੂੰ ਹੋਇਆ।

ਬਚਪਨ ਵਿਚ ਆਪਣੇ ਪਿਤਾ ਬਾਬਾ ਨਾਰਾਇਣ ਸਿੰਘ ਪਾਸੋਂ ਨਾਭਾ ਵਿਖੇ ਤੇ ਬਾਅਦ ਵਿਚ ਸਮੇ ਦੇ ਹੋਰ ਪ੍ਰਮੁੱਖ ਵਿਦਵਾਨਾਂ ਪਾਸੋਂ ਬਹੁਪੱਖੀ ਵਿਦਿਆ ਗ੍ਰਹਿਣ ਕੀਤੀ। ਉਹ ਸ਼ਿਕਾਰ ਦੇ ਸੌਕੀਨ ਤੇ ਸੰਗੀਤ ਪ੍ਰੇਮੀ ਵੀ ਸਨ। ਆਪ ਦਾ ਵਿਆਹ ਰਿਆਸਤ ਪਟਿਆਲਾ ਦੇ ਪਿੰਡ ਰਾਮਗੜ੍ਹ ਵਿਚ ਸ੍ਰ ਹਰਦਮ ਸਿੰਘ ਦੀ ਸਪੁੱਤਰੀ ਬਸੰਤ ਕੌਰ ਨਾਲ ਹੋਇਆ , ਜਿਸਦੀ ਕੁੱਖੋਂ ਉਨ੍ਹਾਂ ਦੇ ਇਕਲੌਤੇ ਬੇਟੇ ਭਗਵੰਤ ਸਿੰਘ (ਹਰੀ ਜੀ) ਦਾ ਜਨਮ 1892 ਈ: ਵਿਚ ਹੋਇਆ। ਭਾਈ ਸਹਿਬ ਨੇ ਰਿਆਸਤ ਨਾਭਾ ਅਤੇ ਪਟਿਆਲਾ ਵਿਚ ਕਈ ਉਚੱ ਆਹੁਦਿਆਂ ਤੇ ਸੇਵਾ ਕੀਤੀ ਅਤੇ ਮਹਾਰਾਜਾ ਰਿਪੁਦਮਨ ਸਿੰਘ ,ਉਨ੍ਹਾਂ ਦੀ ਮਹਾਰਾਣੀ ਸਰੋਜਨੀ ਦੇਵੀ ਤੇ ਪ੍ਰਸਿੱਧ ਅੰਗਰੇਜ ਵਿਦਵਾਨ ਮਿਸਟਰ ਮੈਕਸ ਆਰਥਰ ਮੈਕਾਲਫ ਆਪ ਦੇ ਪ੍ਰਮੁੱਖ ਸ਼ਿਸ਼ ਬਣੇ। ਮਹਾਰਾਜਾ ਭੁਪਿੰਦਰ ਸਿੰਘ (ਰਿਆਸਤ ਪਟਿਆਲਾ) ਤੇ ਮਹਾਰਾਜਾ ਰਿਆਸਤ ਕਪੂਰਥਲਾ ਵੀ ਉਨ੍ਹਾਂ ਦੇ ਬੜੇ ਕਦਰਦਾਨ ਸਨ। ਉਸ ਮੌਕੇ ਦੀਆਂ ਸੁਧਾਰਕ ਲਹਿਰਾਂ ‘ਸਿੰਘ ਸਭਾ ਲਹਿਰ’ ਆਦਿ ਦੇ ਆਗੂ ਵੀ ਉਨ੍ਹਾਂ ਦੀ ਵਿਦਵਤਾ ਤੋਂ ਬਹੁਤ ਪ੍ਰਭਾਵਿਤ ਸਨ।

ਇਕ ਲੇਖਕ ਦੇ ਤੌਰ ਤੇ ਭਾਈ ਸਾਹੇਬ ਦਾ ਆਗਮਨ 19ਵੀਂ ਸਦੀ ਦੇ ਅਖੀਰਲੇ ਦਹਾਕੇ ਵਿਚ ਹੋਇਆ।ਮੁਢਲੇ ਦੌਰ ਦੀਆਂ ਰਚਨਾਵਾਂ ' ਰਾਜ ਧਰਮ','ਟੀਕਾ ਜੈਮਨੀ ਅਸਵਮੇਧ', ਤੇ 'ਨਾਟਕ ਭਾਵਾਰਥ ਦੀਪਕਾ' ਆਦਿ ਆਪ ਨੂੰ ਪਰੰਪਰਾਗਤ ਵਿਦਿਆ ਦਾ ਵਿਦਵਾਨ ਸਿੱਧ ਕਰਦੀਆਂ ਹਨ। ਇਸ ਉਪਰੰਤ ਗੁਰਮਤਿ ਸਿਧਾਂਤਾਂ ਦੀ ਵਿਆਖਿਆ ਲਈ 'ਹਮ ਹਿੰਦੂ ਨਹੀਂ', 'ਗੁਰੁਮਤ ਪ੍ਰਭਾਕਰ', 'ਗੁਰੁਮਤ ਸੁਧਾਕਰ', 'ਗੁਰੁ-ਗਿਰਾ ਕਸੌਟੀ ', 'ਸੱਦ ਕਾ ਪਰਮਾਰਥ' ‘ਠਗ-ਲੀਲ੍ਹਾ’,‘ਚੰਡੀ ਦੀ ਵਾਰ ਸਟੀਕ’ ਤੇ ਅਨੇਕਾਂ ਹੋਰ ਪੁਸਤਕਾਂ ਦੀ ਰਚਨਾ ਸਦਕਾ ਉਹ ਸਿੱਖ ਧਰਮ ਦੇ ਮਹਾਨ ਵਿਆਖਿਆਕਾਰ ਵਜੋਂ ਸਥਾਪਤ ਹੋਏ। ਇਨ੍ਹਾਂ ਲਿਖਤਾਂ ਨਾਲ ਸਿੱਖ ਰਾਜਨੀਤੀ ਨੂੰ ਸਪੱਸ਼ਟ ਮਨੋਰਥ ਤੇ ਦਿਸ਼ਾ ਦੇਣ ਤੋਂ ਇਲਾਵਾ ,ਨਾਲ ਹੀ ਉਨ੍ਹਾਂ ਪਹਿਲੀ ਵਾਰ ਸਿੱਖ ਇਤਿਹਾਸ ,ਗੁਰਬਾਣੀ ਤੇ ਸਿੱਖ ਸਾਹਿਤ ਨੂੰ ਗੁਰਮਤਿ ਸਿਧਾਂਤਾਂ ਅਨੁਸਾਰ ਪਰਖਕੇ ਉਸ ਵਿਚ ਪਾਏ ਰਲਾਅ ਨੂੰ ਵਖਰਿਆ ਕੇ ਸਿੱਟਾ ਕੱਢਿਆ ਕਿ 'ਗੁਰਬਾਣੀ 'ਸਨਾਤਨੀ ਵਿਚਾਰਾਂ ਦੀ ਪ੍ਰੋੜਤਾ ਨਹੀਂ ਕਰਦੀ ਅਤੇ ਨਾ ਹੀ ਗੁਰਬਾਣੀ ਧਰਮ ਸ਼ਾਸਤਰਾਂ ਦਾ ਖੁਲਾਸਾ ਹੈ। 'ਗੁਰੁਛੰਦ ਦਿਵਾਕਰ' ਤੇ ਗੁਰੁਸ਼ਬਦਾਲੰਕਾਰ' ਪੁਸਤਕਾਂ ਦੀ ਰਚਨਾ ਕਰਕੇ ਉਹ ਇਕ ਮਹਾਨ ਛੰਦ ਸ਼ਾਸਤਰੀ ਤੇ ਅਲੰਕਾਰ ਸ਼ਾਸਤਰੀ ਵਜੋਂ ਪ੍ਰਸ਼ਿੱਧ ਹੋਏ । ਆਪ ਦੀ ਪੂਰੀ ਜਿੰਦਗੀ ਦੀ ਮਿਹਨਤ ਦਾ ਸਿੱਟਾ ਅਤੇ ਆਪ ਦਾ ਸਭ ਤੋਂ ਮਹਾਨ ਗ੍ਰੰਥ 'ਗੁਰੁਸ਼ਬਦ ਰਤਨਾਕਰ ਮਹਾਨ ਕੋਸ਼' ਹੈ, ਜਿਸਨੂੰ ਸਿੱਖ ਸਾਹਿਤ ਦਾ ਵਿਸ਼ਵਕੋਸ਼ ਜਾਂ ਇਨਸਾਈਕਲੋਪੀਡੀਆ ਕਿਹਾ ਜਾਂਦਾ ਹੈ, ਜੋ ਕਿ ਪੰਜਾਬੀ ਕੋਸ਼ਕਾਰੀ ਦੇ ਖੇਤਰ ਵਿਚ ਇਕ ਮੀਲ ਪੱਥਰ ਹੈ। ਇਸ ਅਨੁਪਮ ਗ੍ਰੰਥ ਵਿਚ ਸਾਹਿਤ, ਇਤਿਹਾਸ, ਭੁਗੋਲ, ਚਕਿਤਸਾ ਆਦਿ ਅਨੇਕ ਵਿਸ਼ਿਆਂ ਤੋਂ ਇਲਾਵਾ ਭਾਰਤੀ ਸ਼ਾਸਤਰੀ ਸੰਗੀਤ ਬਾਰੇ ਵੀ ਵਡਮੁੱਲੀ ਜਾਣਕਾਰੀ ਉਪਲਬਧ ਹੈ। ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਇਸਦਾ ਅੰਗਰੇਜੀ ਵਿਚ ਅਨੁਵਾਦ ਕੀਤਾ ਗਿਆ ਹੈ, ਅਤੇ ਪੰਜਾਬੀ ਸੇਵੀ ਵਾਈਸ-ਚਾਂਸਲਰ ਡਾ.ਜਸਪਾਲ ਸਿੰਘ, ਭਾਈ ਕਾਨ੍ਹ ਸਿੰਘ ਦੀਆਂ ਕੁਝ ਹੋਰ ਦੁਰਲੱਭ ਰਚਨਾਵਾਂ ਦੇ ਹਿੰਦੀ ਅਨੁਵਾਦ ਲਈ ਵੀ ਯਤਨਸ਼ੀਲ ਹਨ।

'ਸ਼ਰਾਬ-ਨਿਸ਼ੇਧ' ਵਰਗੀਆਂ ਸਮਾਜ ਸੁਧਾਰਕ ਪੁਸਤਕਾਂ ਲਿਖਣ ਦੇ ਨਾਲ ਨਾਲ ਭਾਈ ਕ੍ਹਾਨ ਸਿੰਘ ਨਾਭਾ ਨੇ ਪੰਜਾਬੀ ਟੀਕਾਕਾਰੀ ਨੂੰ ਵੀ ਵਿਗਿਆਨਕ ਲੀਹਾਂ ਤੇ ਤੋਰਿਆ ਅਤੇ ਸਮਕਾਲੀ ਅਖਬਾਰਾਂ ਤੇ ਰਸਾਲਿਆਂ ਲਈ ਅਨੇਕ ਨਿਬੰਧ ਲਿਖਕੇ ਪੰਜਾਬੀ ਨਿਬੰਧ ਦੇ ਆਰੰਭ ਵਿਚ ਵਡਮੁੱਲਾ ਯੋਗਦਾਨ ਪਾਇਆ। ਪ੍ਰਸਿੱਧ ਅੰਗਰੇਜ ਵਿਦਵਾਨ ਮਿਸਟਰ ਮੈਕਸ ਆਰਥਰ ਮੈਕਾਲਫ ਦੀ ਵਿਸ਼ਵ ਪ੍ਰਸਿੱਧ ਪੁਸਤਕ 'ਦੀ ਸਿੱਖ ਰਿਲੀਜਨ' ਨੂੰ ਸੰਪੂਰਨ ਕਰਾਉਨ ਲਈ ਅਤੇ ਖਾਲਸਾ ਕਾਲਿਜ ਅੰਮ੍ਰਿਤਸਰ ਦੀ ਸਥਾਪਨਾ ਲਈ ਵੀ ਆਪ ਦਾ ਅਹਿਮ ਯੋਗਦਾਨ ਹੈ। 23 ਨਵੰਬਰ 1938 'ਚ 77 ਸਾਲ ਦੀ ਉਮਰ ਵਿਚ ਦਿਲ ਦੀ ਧੜਕਨ ਬੰਦ ਹੋਣ ਨਾਲ ਨਾਭੇ ਵਿਖੇ ਭਾਈ ਸਾਹੇਬ ਦਾ ਦੇਹਾਂਤ ਹੋਇਆ। ਆਪ ਜੀ ਨੂੰ ਸਰਬਪੱਖੀ ਵਿਦਵਤਾ ਅਤੇ ਸਰਬਾਂਗੀ ਸ਼ਖਸੀਅਤ ਕਰਕੇ ਸਿੱਖ ਕੌਮ ਵਿਚ 'ਭਾਈ ਸਾਹਿਬ' ਜਾਂ 'ਪੰਥ ਰਤਨ' ਦੀ ਉਪਾਧੀ ਨਾਲ ਯਾਦ ਕੀਤਾ ਜਾਂਦਾ ਹੈ। ਨਾਭੇ ਦੇ ਇਸ ਵਿਦਵਾਨ ਘਰਾਣੇ ਵਿਚੋਂ ਭਾਈ ਸਾਹੇਬ ਦੇ ਸਪੁੱਤਰ ਭਗਵੰਤ ਸਿੰਘ ਹਰੀ ਜੀ, ਨੂੰ ਬੀਬੀ ਹਰਨਾਮ ਕੌਰ ਅਤੇ ਪੋਤ- ਨੂੰਹ ਡਾ.ਰਛਪਾਲ ਕੌਰ ਨੇ ਵੀ ਪੰਜਾਬੀ ਸਾਹਿਤ ਸੇਵਾ ਲਈ ਯੋਗਦਾਨ ਪਾਇਆ। ਵਰਤਮਾਨ ‘ਚ ਭਾਈ ਸਾਹੇਬ ਦੇ ਪੜਪੋਤਰੇ ਮੇਜਰ ਆਦਰਸ਼ਪਾਲ ਸਿੰਘ ਵੀ ਸਮਾਜ ਸੇਵਾ ਤੇ ਸਾਹਿਤੱਕ ਰੁਚੀਆਂ ਦੇ ਧਾਰਨੀ ਹਨ।

ਪੰਜਾਬੀਅਤ ਦੇ ਚਾਨਣ ਮੁਨਾਰੇ ਭਾਈ ਕਾਨ੍ਹ ਸਿੰਘ ਨਾਭਾ ਦੀ ਦ੍ਰਿਸ਼ਟੀ ਵਿਸ਼ਵਵਿਆਪੀ, ਆਦਰਸ਼ਵਾਦੀ ਤੇ ਵਿਗਿਆਨਕ ਹੈ। ਉਨ੍ਹਾਂ ਦੁਆਰਾ ਰਚਿਆ ਗਿਆ ਧਾਰਮਿਕ ਸਾਹਿਤ ,ਭਾਈ ਸਾਹਿਬ ਨੂੰ ਭਾਈ ਗੁਰਦਾਸ ਤੋਂ ਪਿਛੋਂ ਗੁਰਮਤਿ ਦਾ ਅਦੁਤੀ ਤੇ ਨਿਪੁੰਨ ਮਰਯਾਦਾ ਨਿਰਧਾਰਕ ਸਿੱਧ ਕਰਦਾ ਹੈ। ਉਨ੍ਹਾਂ ਵਲੋਂ ਰਚੇ ਮਹਾਨ ਗ੍ਰੰਥਾਂ ਦੀ ਸਾਰਥਿਕਤਾ ਜਿੰਨੀ ਪਿਛਲੇ ਸਮੇ ਵਿਚ ਸੀ,ਉਨੀ ਅੱਜ ਵੀ ਬਰਕਰਾਰ ਹੈ ਅਤੇ ਭਵਿੱਖ ਵਿਚ ਵੀ ਬਰਕਰਾਰ ਰਹੇਗੀ।

ਡਾ.ਰਵਿੰਦਰ ਕੌਰ ਰਵੀ
ਅਸਿਸਟੈਂਟ ਪ੍ਰੋਫੈਸਰ,ਸੰਗੀਤ ਵਿਭਾਗ
ਪੰਜਾਬੀ ਯੁਨੀਵਰਸਿਟੀ ,ਪਟਿਆਲਾ
ਮੋਬਾਈਲ;-84378-22296

੨੯/੦੮/੨੦੧੪

 

  ਜਨਮ ਦਿਵਸ 30 ਅਗਸਤ2014 ਮੌਕੇ ਵਿਸ਼ੇਸ਼
ਪੰਜਾਬੀਅਤ ਦੇ ਚਾਨਣ ਮੁਨਾਰੇ ਭਾਈ ਕਾਨ੍ਹ ਸਿੰਘ ਨਾਭਾ
ਡਾ.ਰਵਿੰਦਰ ਕੌਰ ਰਵੀ, ਪਟਿਆਲਾ
ਭਾਰਤ ਦੀ ਪ੍ਰਾਚੀਨ ਸਾਹਿਤਕ ਪਰੰਪਰਾ: ਟੀਕਾਕਾਰੀ
ਡਾ. ਜਗਮੇਲ ਸਿੰਘ ਭਾਠੂਆਂ, ਨਵੀਂ ਦਿੱਲੀ
ਕਵਿਤਾ ਤੇ ਕਵੀ ਕੈਸਾ ਹੋਵੇ
ਰਵੇਲ ਸਿੰਘ ਇਟਲੀ
ਹਵਾ ਦੇ ਉਲਟ ਰੁਖ ਪ੍ਰਵਾਜ਼ ਭਰਦਾ ਹਿਰਦੇਪਾਲ - - ਮੇਰਾ ਬਿਹਤਰੀਨ ਪਾਤਰ
ਦਰਸ਼ਨ ਸਿੰਘ ਧੀਰ, ਯੂ ਕੇ
ਮਹਿਰਮ ਸਾਹਿਤ ਸਭਾ ਦੀ ਮਾਸਿਕ ਇਕਤਰਤਾ
ਮਲਕੀਅਤ ਸਿੰਘ “ਸੁਹਲ”, ਪੰਜਾਬ
ਸਾਹਿਤ ਦਾ ਮਨੁੱਖ ਤੇ ਸਮਾਜ ਨਾਲ ਸੰਬੰਧ
ਡਾ. ਰਵਿੰਦਰ ਕੌਰ ‘ਰਵੀ’, ਪਟਿਆਲਾ
ਮਹਿਰਮ ਸਾਹਿਤ ਸਭਾ ਨਵਾਂ ਸ਼ਾਲ੍ਹਾ (ਗੁਰਦਾਸਪੁਰ) ਦੀ ਚੋਣ
ਮਲਕੀਅਤ ਸਿੰਘ “ਸੁਹਲ”, ਪੰਜਾਬ
ਯੂ. ਬੀ. ਸੀ. ਵਲੋਂ ਸੁਰਜੀਤ ਕਲਸੀ ਨੂੰ ਸਮੁੱਚੀ ਸਾਹਿਤਕ ਰਚਨਾ ਲਈ ਇਨਾਮ
ਸੁਖਵੰਤ ਹੁੰਦਲ, ਕਨੇਡਾ
ਡਾਕਟਰ ਰਣਧੀਰ ਸਿੰਘ ਚੰਦ ਨਾਲ ਸਾਥੀ ਲੁਧਿਆਣਵੀ ਦੀ ਮੁਲਾਕਾਤ
ਸਾਥੀ ਲੁਧਆਣਵੀ, ਲੰਡਨ
ਮਸ਼ਹੂਰ ਫਿਲਮਸਾਜ਼ ਤੇ ਪਤਰਕਾਰ ਖਵਾਜ ਅਹਿਮਦ ਅਬਾਸ ਨਾਲ ਚਲਦਿਆਂ
ਐਸ ਬਲਵੰਤ, ਬਰਤਾਨੀਆ
ਪੰਜਾਬੀ ਫਿਲਮ ਐਵਾਰਡ 2014 ਲਈ ਨਾਮਜ਼ਦ ਹੋਏ
ਜੱਗੀ ਕੁੱਸਾ ਨੂੰ ‘ਉੱਤਮ ਸੰਵਾਦ ਲੇਖਕ’ ਦਾ ਸਨਮਾਨ ਦਿਵਾਉਣ ‘ਚ ਸਾਥ ਦੇਈਏ
ਮਨਦੀਪ ਖੁਰਮੀ ਹਿੰਮਤਪੁਰਾ
ਬਹੁ-ਭਾਸ਼ਾਵੀ ਪ੍ਰਸਿੱਧ ਲੇਖਕ: ਕਰਤਾਰ ਸਿੰਘ ਦੁੱਗਲ
ਰਣਜੀਤ ਸਿੰਘ ਪ੍ਰੀਤ, ਬਠਿੰਡਾ
ਅੰਮ੍ਰਿਤ ਕੌਰ ਤੋਂ ਅੰਮ੍ਰਿਤਾ ਪ੍ਰੀਤਮ ਅਤੇ ਅੰਮ੍ਰਿਤਾ ਇਮਰੋਜ ਤੱਕ
ਰਣਜੀਤ ਸਿੰਘ ਪ੍ਰੀਤ, ਬਠਿੰਡਾ
ਸ਼ਬਦਾਂ ਦਾ ਸ਼ਾਹ ਸਿਕੰਦਰ ਸੀ: ਸਾਹਿਰ ਲੁਧਿਆਣਵੀ
ਰਣਜੀਤ ਸਿੰਘ ਪ੍ਰੀਤ, ਬਠਿੰਡਾ
ਪੰਜਾਬੀ ਸਾਹਿਤ ਕਲਾ ਕੇਂਦਰ ਯੂ ਕੇ ਵਲ੍ਹੋਂ ਸਰਦਾਰ ਪੰਛੀ ਦਾ ਸੁਆਗ਼ਤ
ਸਾਥੀ ਲੁਧਿਆਣਵੀ, ਲੰਡਨ
ਕਲਾ ਕੇਂਦਰ ਟੋਰਾਂਟੋ ਵਲੋਂ ਨਾਵਲ ਸਮੁੰਦਰ ਮੰਥਨ ਅਤੇ ਕਿੱਟੀ ਮਾਰਸ਼ਲ ਤੇ ਸਫਲ ਗੋਸ਼ਟੀ
ਮੇਜਰ ਮਾਂਗਟ, ਟੋਰਾਂਟੋ
ਸਮਾਜਕ ਰਿਸ਼ਤਿਆਂ ਦੀ ਉਥਲ ਪੁਥਲ ਦੀ ਕਵਿਤਰੀ - ਬਲਵੀਰ ਕੌਰ ਢਿਲੋਂ
ਉਜਾਗਰ ਸਿੰਘ, ਪੰਜਾਬ
‘ਹੱਕ ਲਈ ਲੜਿਆ ਸੱਚ’ ਨਾਵਲ ਲਈ ਅਨਮੋਲ ਕੌਰ ਦਾ ਸਨਮਾਨ
ਲੋਕ ਲਿਖਾਰੀ ਉੱਤਰੀ ਸਭਾ ਕੈਨੇਡਾ
  ਬੀਬੀ ਰਾਜਿੰਦਰ ਕੌਰ ਦਾ ਵਿਛੋੜਾ
  ਅਜ਼ੀਮ ਸ਼ੇਖ਼ਰ, ਲੰਡਨ

dasuhaਸਾਹਿਤ ਸਭਾ ਦਸੂਹਾ ਗੜ੍ਹਦੀਵਾਲਾ (ਰਜ਼ਿ) ਵੱਲੋਂ ਸਨਮਾਨ ਸਮਾਰੋਹ ਆਯੋਜਿਤ
ਏ.ਐਸ.ਮਠਾਰੂ, ਦਸੂਹਾ

ajitਪ੍ਰਸਿੱਧ ਲੇਖ਼ਕਾ ਅਜੀਤ ਕੌਰ ਨਾਲ਼ ਇਕ ਇੰਟਰਵਿਊ/ਗ਼ੁਫ਼ਤਗ਼ੂ
ਡਾ.ਸਾਥੀ ਲੁਧਿਆਣਵੀ-ਲੰਡਨ
IFFI‘ਅੰਨੇ ਘੋੜੇ ਦਾ ਦਾਨ’ ਰਾਹੀਂ ਅੰਤਰਰਾਸ਼ਟਰੀ ਸਰਵੋਤਮ ਫ਼ਿਲਮ ਪੁਰਸਕਾਰ ‘ਗੋਲਡਨ ਪੀਕੌਕ’ ਨੇ ਪੰਜਾਬੀਆਂ ਦੇ ਵਿਹੜੇ ’ਚ ਪੈਲ ਪਾਈ - 43ਵਾਂ ਅੰਤਰਰਾਸ਼ਟਰੀ ਫ਼ਿਲਮ ਫ਼ੈਸਟੀਵਲ (ਇਫ਼ੀ) - ਡਾ. ਪਰਮਿੰਦਰ ਸਿੰਘ ਤੱਗੜ , ਪਟਿਆਲਾ ਕਵਿਤਾ ਦੀ ਇਕ ਆਪਣੀ ਵਿਲੱਖਣ ਭਾਸ਼ਾ ਹੁੰਦੀ ਹੈ
ਜਰਨੈਲ ਸਿੰਘ, ਸਰੀ, ਕਨੇਡਾ
sohanਗਿਆਨੀ ਸੋਹਣ ਸਿੰਘ ਸੀਤਲ
ਪ੍ਰੋ. ਸ਼ਮਸ਼ੇਰ ਸਿੰਘ ਸੰਧੂ
ravinderਰਵਿੰਦਰ ਰਵੀ ਦੇ ਕਾਵਿ-ਨਾਟਕ: “ਚੱਕ੍ਰਵਯੂਹ ਤੇ ਪਿਰਾਮਿਡ” ਦਾ ਭਾਰਤ ਵਿਚ ਮੰਚਨ
ਮਨਜੀਤ ਮੀਤ
kavishri6 ਜੂਨ ਬਰਸੀ’ਤੇ ਵਿਸ਼ੇਸ਼
ਪੰਜਾਬੀ ਕਵੀਸ਼ਰੀ ਦਾ ਸ਼ਾਹ ਸਵਾਰ; ਬਾਬੂ ਰਜਬ ਅਲੀ
ਰਣਜੀਤ ਸਿੰਘ ਪ੍ਰੀਤ
kaviਜਰਮਨੀ ਦੇ ਅੰਤਰਰਾਸ਼ਟਰੀ ਕਵੀ ਦਰਬਾਰ ਵਿੱਚ ਰੰਗਦਾਰ ਸੋਵੀਨਰ ਰਲੀਜ ਕੀਤਾ ਗਿਆ
ਜਸਪਾਲਸਿੰਘ ਸਿੱਧੂ
afzalਨਿਬੰਧ :
ਅਫ਼ਜ਼ਲ ਸਾਹਿਰ ਦੀ ਸ਼ਾਇਰੀ : ਨਵੀਂ ਚੇਤਨਾ ਅਤੇ ਪੁਰਾਤਨ ਕਾਵਿ ਰੂਪਾਂ ਦਾ ਸੁਮੇਲ
ਸੁਖਿੰਦਰ
duggalਪੰਜਾਬੀ ਦੇ ਪ੍ਰਸਿੱਧ ਲੇਖਕ ਕਰਤਾਰ ਸਿੰਘ ਦੁੱਗਲ ਨਹੀਂ ਰਹੇ - ਕੱਲ੍ਹ ਹੋਵੇਗੀ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ
ਰਣਜੀਤ ਸਿੰਘ ਪ੍ਰੀਤ
nachatarਨਿਬੰਧ
ਨਛੱਤਰ ਸਿੰਘ ਗਿੱਲ : ਆਜ਼ਾਦੀ ਲਈ ਤੜਪ ਅਤੇ ਮੁਸੀਬਤਾਂ ਦਾ ਝੱਖੜ
ਸੁਖਿੰਦਰ
tejaਸ਼੍ਰੋਮਣੀ ਸਾਹਿਤਕਾਰ: ਪ੍ਰਿੰਸੀਪਲ ਤੇਜਾ ਸਿੰਘ
ਰਣਜੀਤ ਸਿੰਘ ਪ੍ਰੀਤ
panjabiਪੰਜਾਬੀ ਦੇ ਚਮਤਕਾਰੀ ਲੇਖਕ
ਬਲਰਾਜ ਸਿੱਧੂ, ਯੂ। ਕੇ।
Pattayਝੱੜ ਰਹੇ ਪੱਤੇ
ਨਿਸ਼ਾਨ ਰਾਠੌਰ ‘ਮਲਿਕਪੁਰੀ’

kav-ras2_140.jpg (5284 bytes)

vid-tit1_ratan_140v3.jpg (5679 bytes)

pal-banner1_142.jpg (14540 bytes)

sahyog1_150.jpg (4876 bytes)

Terms and Conditions
Privay Policy
© 1999-2008, 5abi।com

www।5abi।com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

banner1-150.gif (7792 bytes)