ਸੁਰਖੀਆਂ

ਸਮੀਖਿ

ਖਾਸ ਰਿਪੋਰਟ

ਵਿਸ਼ੇਸ਼ ਲੇਖ

ਵਿਸ਼ੇਸ਼ ਕਲਮ

ਕਹਾਣੀ

ਕਵਿਤਾ

ਪੱਤਰ

ਸੰਪਰਕ

    WWW 5abi।com  ਸ਼ਬਦ ਭਾਲ

76ਵੀਂ ਬਰਸੀ 'ਤੇ - 23 ਨਵੰਬਰ 2014
ਵਿਦਵਤਾ ਦੇ ਸਜੀਵ ਤੇ ਸਾਕਾਰ ਸਰੂਪ ਭਾਈ ਕਾਨ ਸਿੰਘ ਨਾਭਾ

ਡਾ.ਰਵਿੰਦਰ ਕੌਰ ਰਵੀ, ਪਟਿਆਲਾ

 

 ਆਪਣੇ ਵਿਲੱਖਣ ਯੋਗਦਾਨ ਸਦਕਾ ਭਾਈ ਕਾਨ ਸਿੰਘ ਦਾ ਨਾਂਅ ਪੰਜਾਬੀ ਜਗਤ, ਸਾਹਿਤ ਅਤੇ ਧਾਰਮਿਕ ਖੇਤਰ ਵਿਚ ਸ਼ਿਰੋਮਣੀ ਵਿਦਵਾਨਾਂ ਦੀ ਸੂਚੀ ਵਿਚ ਪਹਿਲੇ ਨੰਬਰ ਤੇ ਗਿਣਿਆ ਜਾਂਦਾ ਹੈ। ਵੀਹਵੀਂ ਸਦੀ ਦੇ ਇਸ ਪ੍ਰਮੁੱਖ ਵਿਦਵਾਨ ਕੋਸ਼ਕਾਰ, ਟੀਕਾਕਾਰ, ਛੰਦ ਸ਼ਾਸਤਰੀ ਅਤੇ ਸਫ਼ਰਨਾਮਾਕਾਰ ਦਾ ਜਨਮ ਉਨਾਂ ਦੇ ਨਾਨਕੇ ਘਰ ਮਾਤਾ ਹਰਿ ਕੌਰ ਦੀ ਕੁੱਖੋਂ ਰਿਆਸਤ ਪਟਿਆਲਾ ਦੇ ਪਿੰਡ ਬਨੇਰੇ ਵਿਚ 30 ਅਗਸਤ 1861 ਈਂ ਨੂੰ ਹੋਇਆ। ਆਪ ਦਾ ਪਿਛੋਕੜ ਜਿਲਾ ਬਠਿੰਡਾ ਦੇ ਪਿੰਡ ਪਿੱਥੋਂ ਦੇ ਵਸਨੀਕ ਢਿੱਲੋਂ ਜੱਟ, ਮਹਾਰਾਜਾ ਰਣਜੀਤ ਸਿੰਘ ਦੇ ਮੁਸਾਹਿਬ ਰਹੇ ਬਾਬਾ ਨੋਧ ਸਿੰਘ ਜੀ ਨਾਲ ਸੰਬੰਧਿਤ ਹੈ । ਭਾਈ ਕਾਨ ਸਿੰਘ ਨਾਭਾ ਦੇ ਪਿਤਾ ਬਾਬਾ ਨਰਾਇਣ ਆਪਣੇ ਸਮੇਂ ਦੇ ਪ੍ਰਮੁੱਖ ਵਿਦਵਾਨ ਤੇ ਸੰਤ ਪੁਰਸ਼ ਸਨ, ਜਿਨਾਂ ਲੰਮਾ ਸਮਾਂ ਨਾਭੇ ਦੇ ਇਤਿਹਾਸਕ ਗੁਰ ਅਸਥਾਨ ‘ਡੇਰਾ ਬਾਬਾ ਅਜਪਾਲ ਸਿੰਘ’ ਵਿਖੇ ਰਹਿਕੇ ਸਿੱਖੀ ਪ੍ਰਚਾਰ ਲਈ ਵੱਡੀ ਸੇਵਾ ਕੀਤੀ। ਇੱਥੇ ਹੀ ਪਿਤਾ ਜੀ ਦੇ ਆਸ਼ੀਰਵਾਦ ਨਾਲ ਭਾਈ ਕਾਨ ਸਿੰਘ ਨਾਭਾ ਨੇ ਉਸ ਮੌਕੇ ਦੇ ਪ੍ਰਸਿੱਧ ਵਿਦਵਾਨਾਂ ਭਾਈ ਭੂਪ ਸਿੰਘ, ਭਾਈ ਰਾਮ, ਭਾਈ ਭਗਵਾਨ ਸਿੰਘ ਦੁੱਗ, ਜਵਾਹਰ ਸਿੰਘ, ਪੰਡਿਤ ਸ਼੍ਰੀਧਰ, ਬੰਸੀਧਰ, ਭਾਈ ਵੀਰ ਸਿਘੰ ਜਲਾਲਕੇ, ਬਾਵਾ ਕਲਿਆਣ ਦਾਸ ਅਤੇ ਮਹੰਤ ਗੱਜਾ ਸਿੰਘ ਆਦਿ ਦੇਸੀ ਵਿਦਵਾਨਾਂ ਪਾਸੋਂ ਵੱਖ ਵੱਖ ਵਿਸ਼ਿਆਂ ’ਚ ਬਹੁ-ਪੱਖੀ ਵਿਦਿਆ ਹਾਸਿਲ ਕੀਤੀ। ਦਿੱਲੀ ਅਤੇ ਲਖਨਊ ਦੇ ਵਿਦਵਾਨਾਂ ਪਾਸੋਂ ਫਾਰਸੀ ਦੀ ਸਿੱਖਿਆ ਗ੍ਰਹਿਣ ਕੀਤੀ। ਆਪ ਨੂੰ ਸੈਰ, ਬਾਗਬਾਨੀ ਅਤੇ ਸ਼ਿਕਾਰ ਤੋਂ ਇਲਾਵਾ ਸੰਗੀਤ ਦਾ ਵੀ ਬੇਹੱਦ ਸ਼ੌਕ ਸੀ। ਲਾਹੌਰ ਵਿਖੇ ਓਰੀਐਂਟਲ ਕਾਲਿਜ ਦੇ ਪ੍ਰੋਫੈਸਰ ਗੁਰਮੁਖ ਸਿੰਘ ਦੀ ਸੁਚੱਜੀ ਸੰਗਤ ਵਿਚ ਰਹਿੰਦਿਆਂ, ਆਪ ਦੀ ਰੁਚੀ ਸਮਾਜ ਸੁਧਾਰ ਅਤੇ ਧਰਮ ਅਧਿਐਨ ਲਈ ਹੋਰ ਪਰਿਪੱਕ ਹੋਈ।

ਜਵਾਨੀ ਦੀ ਉਮਰੇ ਵਿਦਿਆ ਦੇ ਸਾਗਰ ਬਣਕੇ ਜਦੋਂ ਭਾਈ ਸਾਹਿਬ , ਮਹਾਰਾਜਾ ਹੀਰਾ ਸਿੰਘ ਨੂੰ ਮਿਲੇ ਤਾਂ ਉਹ ਆਪਦੀ ਸੂਝ ਤੇ ਵਿਦਿਆ ਤੋਂ ਏਨੇ ਪ੍ਰਭਾਵਿਤ ਹੋਏ ਕਿ ਝੱਟ ਭਾਈ ਕਾਨ ਸਿੰਘ ਨੂੰ ਆਪਣਾ ਮੁਸਾਹਿਬ ਬਣਾ ਲਿਆ ਤੇ ਬਾਅਦ ਵਿੱਚ ਆਪ ਨੇ ਰਾਜਕੁਮਾਰ ਰਿਪੁਦਮਨ ਸਿੰਘ ਦਾ ਨਿਗਰਾਨ ਤੇ ਅਧਿਆਪਕ ਵੀ ਨਿਯੁਕਤ ਕੀਤਾ। ਆਪਣੀ ਵਿਦਵਤਾ ਦੇ ਜਾਦੂ ਨਾਲ ਭਾਈ ਸਾਹਿਬ ਨੇ ਨਾਭਾ ਤੇ ਪਟਿਆਲਾ ਰਿਆਸਤਾਂ ਵਿੱਚ ਕਈ ਉੱਚ ਅਹੁਦਿਆਂ ਤੇ ਰਹਿੰਦਿਆਂ ਨਾਲੋਂ ਨਾਲ ਸਾਹਿਤ ਸਿਰਜਨਾ ਕਰਦਿਆਂ ਮਾਂ ਬੋਲੀ ਪੰਜਾਬੀ ਦੀ ਸੇਵਾ ਲਈ ਵੱਡਾ ਯੋਗਦਾਨ ਪਾਇਆ। ਭਾਈ ਕਾਨ ਸਿੰਘ ਦੇ ਇਕਲੌਤੇ ਬੇਟੇ ਭਗਵੰਤ ਸਿੰਘ ਹਰੀ ਅਤੇ ਭਾਈ ਸਾਹਿਬ ਦੀ ਪੋਤ ਨੂੰਹ ਡਾ. ਰਛਪਾਲ ਕੌਰ ਨੇ ਵੀ ਪੰਜਾਬੀ ਸਾਹਿਤ ਸੇਵਾ ਲਈ ਆਪੋ ਆਪਣਾ ਯੋਗਦਾਨ ਪਾਇਆ।

ਉਨੀਂਵੀ ਸਦੀ ਦੇ ਅਖੀਰਲੇ ਦਹਾਕੇ ’ਚ ਲਿਖੇ ਗ੍ਰੰਥ ‘ਰਾਜ ਧਰਮ’ (1884 ਈ.) ਤੋਂ ਆਪ ਦਾ ਸਾਹਿੱਤਕ ਸਫ਼ਰ ਆਰੰਭ ਹੋਇਆ। ਟੀਕਾ ਜੈਮਨੀ ਅਸਵਮੇਧ, ਨਾਨਕ ਭਾਵਾਰਥ ਦੀਪਿਕਾ ਤੇ ਟੀਕਾ ਵਿਸ਼ਨੂੰ ਪੁਰਾਣ ਆਦਿ ਇਸੇ ਦੌਰ ਦੀਆਂ ਕੁਝ ਹੋਰ ਮਹੱਤਵਪੂਰਣ ਰਚਨਾਵਾਂ ਹਨ। ਉਸ ਵੇਲੇ ਦੀ ਜਾਗ੍ਰਿਤ ਸਿੱਖ ਚੇਤਨਾ ਦੇ ਪ੍ਰਭਾਵ ਅਧੀਨ ਆਪ ਦੇ ਦਿਲ ਵਿੱਚ ਤਾਂਘ ਪੈਦਾ ਹੋਈ ਕਿ ਸਿੱਖੀ ਦੀ ਨਿਰੋਲਤਾ ਜਾਂ ਇਸਦੀ ਸੁਤੰਤਰ ਸਖਸ਼ੀਅਤ ਨੂੰ ਉਜਾਗਰ ਕੀਤਾ ਜਾਵੇ। ਸਿੱਖ ਧਰਮ ਦੀਆਂ ਸਾਰੀਆਂ ਰੀਤੀਆਂ ਇਕਸਾਰ ਹੋਣ, ਸਿੱਖ ਧਰਮ ਤੇ ਇਤਿਹਾਸ ਨੂੰ ਵਹਿਮਾਂ ਭਰਮਾਂ ਤੋਂ ਨਿਖੇੜਿਆ ਜਾਵੇ ਅਤੇ ਸਿੱਖ ਧਰਮ ਦੀਆਂ ਪੁਸਤਕਾਂ ਤਤਕਾਲੀ ਮਿਆਰਾਂ ਤੇ ਪੂਰੀਆਂ ਉਤਰਨ ਵਾਲੀਆ ਹੋਣ ਆਦਿ, ਸਿਧਾਂਤਕ ਸਮੱਸਿਆਵਾਂ ਦੇ ਹੱਲ ਲਈ ਆਪ ਨੇ ‘ਹਮ ਹਿੰਦੂ ਨਹੀਂ’, ਗੁਰੁਮਤ ਪ੍ਰਭਾਕਰ, ਗੁਰੁਮਤ ਸੁਧਾਕਰ, ਸੱਦ ਕਾ ਪਰਮਾਰਥ, ਅਤੇ ਗੁਰੁ ਗਿਰਾ ਕਸੌਟੀ ਵਰਗੀਆਂ ਅਨਮੋਲ ਪੁਸਤਕਾਂ ਦੀ ਰਚਨਾ ਕੀਤੀ। ਜਿਸ ਸਦਕਾ ਉਸ ਸਮੇਂ ਦੀਆਂ ਸੁਧਾਰਕ ਸਿੱਖ ਲਹਿਰਾਂ ਦੇ ਵਿਦਵਾਨ ਆਪ ਦੇ ਬੇਹੱਦ ਕਦਰਦਾਨ ਬਣ ਚੁੱਕੇ ਸਨ।

ਨਾਭਾ ਅਤੇ ਪਟਿਆਲਾ ਰਿਆਸਤ ਦੇ ਆਪਸੀ ਝਗੜਿਆਂ ਨੂੰ ਮਿਟਾਉਣ ਲਈ ਭਾਈ ਕਾਨ ਸਿੰਘ ਜੀਵਨ ਭਰ ਯਤਨਸ਼ੀਲ ਰਹੇ। ਮਹਾਰਾਜਾ ਹੀਰਾ ਸਿੰਘ ਨੇ ਆਪ ਦਾ ਨਾਮ ਨੀਤੀ ਜੀ ਰੱਖਿਆ ਹੋਇਆ ਸੀ। ਉਸ ਸਮੇਂ ਦੇ ਪੁਲੀਟੀਕਲ ਏਜੰਟ ਕਰਨਲ ਡਨਲਪ ਸਮਿੱਥ ਆਪ ਦੀ ਸੂਝ-ਬੂਝ ਅਤੇ ਵਫ਼ਾਦਾਰੀ ਦੇ ਬੇਹੱਦ ਕਦਰਦਾਨ ਅਤੇ ਆਪਦੇ ਪਰਮ ਮਿੱਤਰ ਸਨ। ਮਿਸਟਰ ਮੈਕਸ ਆਰਥਰ ਮੈਕਾਲਫ਼ ਵਰਗੇ ਅੰਗਰੇਜ਼ ਸੱਜਣ ਨੂੰ ਸਿੱਖ ਧਰਮ ਤੇ ਇਤਿਹਾਸ ਤੋਂ ਜਾਣੂ ਕਰਾਕੇ ‘ਸਿੱਖ ਰਿਲੀਜਨ’ ਵਰਗਾ ਅੰਗਰੇਜ਼ੀ ਭਾਸ਼ਾ ’ਚ ਅਨੁਪਮ ਗ੍ਰੰਥ ਲਿਖਾਉਣਾ ਆਪ ਦੀ ਸੁਯੋਗਤਾ ਸੀ।

ਵਿਦਵਤਾ ਦੇ ਅਜਿਹੇ ਸਜੀਵ ਤੇ ਸਾਕਾਰ ਸਰੂਪ ਕਿਸੇ ਕੌਮ ਨੂੰ ਕਦੇ ਕਦਾਈ ਹੀ ਨਸੀਬ ਹੋਇਆ ਕਰਦੇ ਹਨ। ਆਪ ਨੇ ਉਮਰ ਭਰ ਦਰਜਨਾਂ ਪੁਸਤਕਾਂ ਦੀ ਰਚਨਾ ਕੀਤੀ। ਭਾਈ ਸਾਹਿਬ ਵੱਲੋਂ ਸੰਪਾਦਿਤ ਕੋਸ਼ ‘ਅਨੇਕਾਰਥ ਕੋਸ਼’ ਤੇ ‘ਨਾਮਮਾਲਾ ਕੋਸ਼’ ਨਾਲ ਜਿਥੇ ਪੰਜਾਬੀ ਸਾਹਿਤ ਪ੍ਰੇਮੀਆਂ ਨੂੰ ਹਿੰਦੀ ਤੇ ਬ੍ਰਜ ਭਾਸ਼ਾ ਦੇ ਕਾਵਯ ਗ੍ਰੰਥਾਂ ਦੇ ਸ਼ਬਦਾਰਥ ਸਮਝਣ ਵਿੱਚ ਆਸਾਨੀ ਹੋਈ, ਉਥੇ ‘ਗੁਰਛੰਦ ਦਿਵਾਕਰ’ ਤੇ ਗੁਰੁਸ਼ਬਦਾਲੰਕਾਰ’ ਵਰਗੀਆਂ ਪੁਸਤਕਾਂ ਦੀ ਰਚਨਾ ਨਾਲ ਆਪ ਮਹਾਨ ਛੰਦ ਸ਼ਾਸਤਰੀ ਅਤੇ ਅਲੰਕਾਰ ਸ਼ਾਸਤਰੀ ਵਜੋਂ ਸਥਾਪਿਤ ਹੋਏ। ਆਪਣੀ ਜੀਵਨ ਭਰ ਦੀ ਤਪੱਸਿਆ ਦਾ ਫਲ ‘ਗੁਰੂਸ਼ਬਦ ਰਤਨਾਕਰ ਮਹਾਨ ਕੋਸ਼’ ਦੀ ਰਚਨਾ ਕਰਕੇ ਇਹ ਸਿੱਧ ਕੀਤਾ ਕਿ ਮਾਂ ਬੋਲੀ ਪੰਜਾਬੀ ਵਿਚ ਕੋਈ ਵੀ ਵੱਡੇ ਤੋਂ ਵੱਡਾ ਕਾਰਜ ਕੀਤਾ ਜਾ ਸਕਦੈ। ਪੰਜਾਬੀ ਸਾਹਿਤ ਪ੍ਰੇਮੀਆ ਲਈ ਬੇਹੱਦ ਖੁਸ਼ੀ ਦੀ ਗੱਲ ਹੈ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਇਸ ਲਾਸ਼ਾਨੀ ਕੋਸ਼ ਦਾ ਅੰਗਰੇਜ਼ੀ ਭਾਸ਼ਾ ‘ਚ ਉਲਥਾ ਕੀਤਾ ਗਿਆ ਹੈ। ਪੰਜਾਬੀ ਸੇਵੀ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਦੇ ਸੁਚੱਜੇ ਉੱਦਮ ਸਦਕਾ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ ਮਹਾਨ ਕੋਸ਼ ਪੰਜਾਬੀ ਤੇ ਹਿੰਦੀ ਭਾਸ਼ਾ ਵਿੱਚ ਵੀ ਉੱਤਮ ਢੰਗ ਨਾਲ ਛਾਪਿਆ ਜਾ ਰਿਹਾ ਹੈ।

ਇਸ ਤੋਂ ਇਲਾਵਾ ਸਿੱਖ ਸਿਧਾਤਾਂ ਬਾਰੇ ਵਡਮੁੱਲੀ ਜਾਣਕਾਰੀ ਪ੍ਰਦਾਨ ਕਰਨ ਵਾਲੀ ਭਾਈ ਕਾਨ ਸਿੰਘ ਨਾਭਾ ਦੀ ਇਕ ਹੋਰ ਉੱਤਮ ਰਚਨਾ ‘ਗੁਰੁਮਤ ਮਾਰਤੰਡ’ ਵੀ ਪੰਜਾਬੀ ਯੂਨੀਵਰਸਿਟੀ ਵੱਲੋਂ ਹਿੰਦੀ ਭਾਸ਼ਾ ‘ਚ ਛਾਪੀ ਜਾ ਰਹੀ ਹੈ। ਜੀਵਨ ਭਰ ਮਾਂ ਬੋਲੀ ਪੰਜਾਬੀ ਦੀ ਅਥਾਹ ਸੇਵਾ ਕਰਨ ਵਾਲੇ ਭਾਈ ਕਾਨ ਸਿੰਘ ਨਾਭਾ ਨੂੰ ਸਰਵਪੱਖੀ ਵਿਦਵਤਾ ਅਤੇ ਸਰਬਾਂਗੀ ਸਖਸ਼ੀਅਤ ਕਰਕੇ ਸਿੱਖ ਕੌਮ ਵਿੱਚ ‘ਪੰਥ ਰਤਨ’, ‘ਭਾਈ ਸਾਹਿਬ’ ਅਤੇ ‘ਸਰਦਾਰ ਬਹਾਦੁਰ’ ਦੀ ਉਪਾਧੀ ਨਾਲ ਯਾਦ ਕੀਤਾ ਜਾਂਦਾ ਹੈ।

ਆਪ 23 ਨਵੰਬਰ 1938 ਈ. ਦੇ ਦਿਨ ਨਾਭੇ ਵਿਖੇ ਇਸ ਫਾਨੀ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਗਏ। ਅੱਜ ਜ਼ਰੂਰਤ ਹੈ ਕਿ ਉਨਾਂ ਵੱਲੋਂ ਸੰਚਿਤ ਕੀਤੀ ਵਿਦਿਆ ਨਾਲ ਨਵੀਂ ਪਨੀਰੀ ਨੂੰ ਵੱਧ ਤੋਂ ਵੱਧ ਜੋੜਿਆ ਜਾਵ, ਤਾਂ ਜੋ ਉਨਾਂ ਵੱਲੋਂ ਆਰੰਭ ਪੰਜਾਬ ਅੰਦਰ ਸ਼ਬਦ ਚਿਤੰਨ ਦਾ ਇਹ ਸਿਲਸਿਲਾ ਨਿਰੰਤਰ ਬਣਿਆ ਰਹੇ।

ਡਾ.ਰਵਿੰਦਰ ਕੌਰ ਰਵੀ
ਅਸਿਟੈਂਟ ਪ੍ਰੋਫੈਸਰ
ਸੰਗੀਤ ਵਿਭਾਗ,
ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮੋ: 084378-22296

੨੦/੧੧/੨੦੧੪

 

76ਵੀਂ ਬਰਸੀ 'ਤੇ - 23 ਨਵੰਬਰ 2014
ਵਿਦਵਤਾ ਦੇ ਸਜੀਵ ਤੇ ਸਾਕਾਰ ਸਰੂਪ ਭਾਈ ਕਾਨ ਸਿੰਘ ਨਾਭਾ
ਡਾ.ਰਵਿੰਦਰ ਕੌਰ ਰਵੀ, ਪਟਿਆਲਾ
ਜੱਗੀ ਕੁੱਸਾ ਦੀ ਕਹਾਣੀ 'ਤੇ ਬਣੀ "ਰਹਿਮਤ" ਫ਼ਿਲਮ ਤਿਆਰ
ਰਜਿੰਦਰ ਰਿਖੀ, ਅੰਮ੍ਰਿਤਸਰ
ਮੁਲਾਕਾਤ :
ਜਸਵੰਤ ਦੀਦ
ਸੁਖਿੰਦਰ, ਕਨੇਡਾ
ਜਨਮ ਦਿਵਸ 30 ਅਗਸਤ2014 ਮੌਕੇ ਵਿਸ਼ੇਸ਼
ਪੰਜਾਬੀਅਤ ਦੇ ਚਾਨਣ ਮੁਨਾਰੇ ਭਾਈ ਕਾਨ੍ਹ ਸਿੰਘ ਨਾਭਾ
ਡਾ. ਰਵਿੰਦਰ ਕੌਰ ਰਵੀ, ਪਟਿਆਲਾ
ਭਾਰਤ ਦੀ ਪ੍ਰਾਚੀਨ ਸਾਹਿਤਕ ਪਰੰਪਰਾ: ਟੀਕਾਕਾਰੀ
ਡਾ. ਜਗਮੇਲ ਸਿੰਘ ਭਾਠੂਆਂ, ਨਵੀਂ ਦਿੱਲੀ
ਕਵਿਤਾ ਤੇ ਕਵੀ ਕੈਸਾ ਹੋਵੇ
ਰਵੇਲ ਸਿੰਘ ਇਟਲੀ
ਹਵਾ ਦੇ ਉਲਟ ਰੁਖ ਪ੍ਰਵਾਜ਼ ਭਰਦਾ ਹਿਰਦੇਪਾਲ - - ਮੇਰਾ ਬਿਹਤਰੀਨ ਪਾਤਰ
ਦਰਸ਼ਨ ਸਿੰਘ ਧੀਰ, ਯੂ ਕੇ
ਮਹਿਰਮ ਸਾਹਿਤ ਸਭਾ ਦੀ ਮਾਸਿਕ ਇਕਤਰਤਾ
ਮਲਕੀਅਤ ਸਿੰਘ “ਸੁਹਲ”, ਪੰਜਾਬ
ਸਾਹਿਤ ਦਾ ਮਨੁੱਖ ਤੇ ਸਮਾਜ ਨਾਲ ਸੰਬੰਧ
ਡਾ. ਰਵਿੰਦਰ ਕੌਰ ‘ਰਵੀ’, ਪਟਿਆਲਾ
ਮਹਿਰਮ ਸਾਹਿਤ ਸਭਾ ਨਵਾਂ ਸ਼ਾਲ੍ਹਾ (ਗੁਰਦਾਸਪੁਰ) ਦੀ ਚੋਣ
ਮਲਕੀਅਤ ਸਿੰਘ “ਸੁਹਲ”, ਪੰਜਾਬ
ਯੂ. ਬੀ. ਸੀ. ਵਲੋਂ ਸੁਰਜੀਤ ਕਲਸੀ ਨੂੰ ਸਮੁੱਚੀ ਸਾਹਿਤਕ ਰਚਨਾ ਲਈ ਇਨਾਮ
ਸੁਖਵੰਤ ਹੁੰਦਲ, ਕਨੇਡਾ
ਡਾਕਟਰ ਰਣਧੀਰ ਸਿੰਘ ਚੰਦ ਨਾਲ ਸਾਥੀ ਲੁਧਿਆਣਵੀ ਦੀ ਮੁਲਾਕਾਤ
ਸਾਥੀ ਲੁਧਆਣਵੀ, ਲੰਡਨ
ਮਸ਼ਹੂਰ ਫਿਲਮਸਾਜ਼ ਤੇ ਪਤਰਕਾਰ ਖਵਾਜ ਅਹਿਮਦ ਅਬਾਸ ਨਾਲ ਚਲਦਿਆਂ
ਐਸ ਬਲਵੰਤ, ਬਰਤਾਨੀਆ
ਪੰਜਾਬੀ ਫਿਲਮ ਐਵਾਰਡ 2014 ਲਈ ਨਾਮਜ਼ਦ ਹੋਏ
ਜੱਗੀ ਕੁੱਸਾ ਨੂੰ ‘ਉੱਤਮ ਸੰਵਾਦ ਲੇਖਕ’ ਦਾ ਸਨਮਾਨ ਦਿਵਾਉਣ ‘ਚ ਸਾਥ ਦੇਈਏ
ਮਨਦੀਪ ਖੁਰਮੀ ਹਿੰਮਤਪੁਰਾ
ਬਹੁ-ਭਾਸ਼ਾਵੀ ਪ੍ਰਸਿੱਧ ਲੇਖਕ: ਕਰਤਾਰ ਸਿੰਘ ਦੁੱਗਲ
ਰਣਜੀਤ ਸਿੰਘ ਪ੍ਰੀਤ, ਬਠਿੰਡਾ
ਅੰਮ੍ਰਿਤ ਕੌਰ ਤੋਂ ਅੰਮ੍ਰਿਤਾ ਪ੍ਰੀਤਮ ਅਤੇ ਅੰਮ੍ਰਿਤਾ ਇਮਰੋਜ ਤੱਕ
ਰਣਜੀਤ ਸਿੰਘ ਪ੍ਰੀਤ, ਬਠਿੰਡਾ
ਸ਼ਬਦਾਂ ਦਾ ਸ਼ਾਹ ਸਿਕੰਦਰ ਸੀ: ਸਾਹਿਰ ਲੁਧਿਆਣਵੀ
ਰਣਜੀਤ ਸਿੰਘ ਪ੍ਰੀਤ, ਬਠਿੰਡਾ
ਪੰਜਾਬੀ ਸਾਹਿਤ ਕਲਾ ਕੇਂਦਰ ਯੂ ਕੇ ਵਲ੍ਹੋਂ ਸਰਦਾਰ ਪੰਛੀ ਦਾ ਸੁਆਗ਼ਤ
ਸਾਥੀ ਲੁਧਿਆਣਵੀ, ਲੰਡਨ
ਕਲਾ ਕੇਂਦਰ ਟੋਰਾਂਟੋ ਵਲੋਂ ਨਾਵਲ ਸਮੁੰਦਰ ਮੰਥਨ ਅਤੇ ਕਿੱਟੀ ਮਾਰਸ਼ਲ ਤੇ ਸਫਲ ਗੋਸ਼ਟੀ
ਮੇਜਰ ਮਾਂਗਟ, ਟੋਰਾਂਟੋ
ਸਮਾਜਕ ਰਿਸ਼ਤਿਆਂ ਦੀ ਉਥਲ ਪੁਥਲ ਦੀ ਕਵਿਤਰੀ - ਬਲਵੀਰ ਕੌਰ ਢਿਲੋਂ
ਉਜਾਗਰ ਸਿੰਘ, ਪੰਜਾਬ
‘ਹੱਕ ਲਈ ਲੜਿਆ ਸੱਚ’ ਨਾਵਲ ਲਈ ਅਨਮੋਲ ਕੌਰ ਦਾ ਸਨਮਾਨ
ਲੋਕ ਲਿਖਾਰੀ ਉੱਤਰੀ ਸਭਾ ਕੈਨੇਡਾ
  ਬੀਬੀ ਰਾਜਿੰਦਰ ਕੌਰ ਦਾ ਵਿਛੋੜਾ
  ਅਜ਼ੀਮ ਸ਼ੇਖ਼ਰ, ਲੰਡਨ

dasuhaਸਾਹਿਤ ਸਭਾ ਦਸੂਹਾ ਗੜ੍ਹਦੀਵਾਲਾ (ਰਜ਼ਿ) ਵੱਲੋਂ ਸਨਮਾਨ ਸਮਾਰੋਹ ਆਯੋਜਿਤ
ਏ।ਐਸ।ਮਠਾਰੂ, ਦਸੂਹਾ

ajitਪ੍ਰਸਿੱਧ ਲੇਖ਼ਕਾ ਅਜੀਤ ਕੌਰ ਨਾਲ਼ ਇਕ ਇੰਟਰਵਿਊ/ਗ਼ੁਫ਼ਤਗ਼ੂ
ਡਾ।ਸਾਥੀ ਲੁਧਿਆਣਵੀ-ਲੰਡਨ
IFFI‘ਅੰਨੇ ਘੋੜੇ ਦਾ ਦਾਨ’ ਰਾਹੀਂ ਅੰਤਰਰਾਸ਼ਟਰੀ ਸਰਵੋਤਮ ਫ਼ਿਲਮ ਪੁਰਸਕਾਰ ‘ਗੋਲਡਨ ਪੀਕੌਕ’ ਨੇ ਪੰਜਾਬੀਆਂ ਦੇ ਵਿਹੜੇ ’ਚ ਪੈਲ ਪਾਈ - 43ਵਾਂ ਅੰਤਰਰਾਸ਼ਟਰੀ ਫ਼ਿਲਮ ਫ਼ੈਸਟੀਵਲ (ਇਫ਼ੀ) - ਡਾ. ਪਰਮਿੰਦਰ ਸਿੰਘ ਤੱਗੜ , ਪਟਿਆਲਾ ਕਵਿਤਾ ਦੀ ਇਕ ਆਪਣੀ ਵਿਲੱਖਣ ਭਾਸ਼ਾ ਹੁੰਦੀ ਹੈ
ਜਰਨੈਲ ਸਿੰਘ, ਸਰੀ, ਕਨੇਡਾ
sohanਗਿਆਨੀ ਸੋਹਣ ਸਿੰਘ ਸੀਤਲ
ਪ੍ਰੋ. ਸ਼ਮਸ਼ੇਰ ਸਿੰਘ ਸੰਧੂ
ravinderਰਵਿੰਦਰ ਰਵੀ ਦੇ ਕਾਵਿ-ਨਾਟਕ: “ਚੱਕ੍ਰਵਯੂਹ ਤੇ ਪਿਰਾਮਿਡ” ਦਾ ਭਾਰਤ ਵਿਚ ਮੰਚਨ
ਮਨਜੀਤ ਮੀਤ
kavishri6 ਜੂਨ ਬਰਸੀ’ਤੇ ਵਿਸ਼ੇਸ਼
ਪੰਜਾਬੀ ਕਵੀਸ਼ਰੀ ਦਾ ਸ਼ਾਹ ਸਵਾਰ; ਬਾਬੂ ਰਜਬ ਅਲੀ
ਰਣਜੀਤ ਸਿੰਘ ਪ੍ਰੀਤ
kaviਜਰਮਨੀ ਦੇ ਅੰਤਰਰਾਸ਼ਟਰੀ ਕਵੀ ਦਰਬਾਰ ਵਿੱਚ ਰੰਗਦਾਰ ਸੋਵੀਨਰ ਰਲੀਜ ਕੀਤਾ ਗਿਆ
ਜਸਪਾਲਸਿੰਘ ਸਿੱਧੂ
afzalਨਿਬੰਧ :
ਅਫ਼ਜ਼ਲ ਸਾਹਿਰ ਦੀ ਸ਼ਾਇਰੀ : ਨਵੀਂ ਚੇਤਨਾ ਅਤੇ ਪੁਰਾਤਨ ਕਾਵਿ ਰੂਪਾਂ ਦਾ ਸੁਮੇਲ
ਸੁਖਿੰਦਰ
duggalਪੰਜਾਬੀ ਦੇ ਪ੍ਰਸਿੱਧ ਲੇਖਕ ਕਰਤਾਰ ਸਿੰਘ ਦੁੱਗਲ ਨਹੀਂ ਰਹੇ - ਕੱਲ੍ਹ ਹੋਵੇਗੀ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ
ਰਣਜੀਤ ਸਿੰਘ ਪ੍ਰੀਤ
nachatarਨਿਬੰਧ
ਨਛੱਤਰ ਸਿੰਘ ਗਿੱਲ : ਆਜ਼ਾਦੀ ਲਈ ਤੜਪ ਅਤੇ ਮੁਸੀਬਤਾਂ ਦਾ ਝੱਖੜ
ਸੁਖਿੰਦਰ
tejaਸ਼੍ਰੋਮਣੀ ਸਾਹਿਤਕਾਰ: ਪ੍ਰਿੰਸੀਪਲ ਤੇਜਾ ਸਿੰਘ
ਰਣਜੀਤ ਸਿੰਘ ਪ੍ਰੀਤ
panjabiਪੰਜਾਬੀ ਦੇ ਚਮਤਕਾਰੀ ਲੇਖਕ
ਬਲਰਾਜ ਸਿੱਧੂ, ਯੂ. ਕੇ
Pattayਝੱੜ ਰਹੇ ਪੱਤੇ
ਨਿਸ਼ਾਨ ਰਾਠੌਰ ‘ਮਲਿਕਪੁਰੀ’

kav-ras2_140.jpg (5284 bytes)

vid-tit1_ratan_140v3.jpg (5679 bytes)

pal-banner1_142.jpg (14540 bytes)

sahyog1_150.jpg (4876 bytes)

Terms and Conditions
Privay Policy
© 1999-2008, 5abi।com

www।5abi।com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

banner1-150.gif (7792 bytes)