|
ਲਾਹੌਰ ਸ਼ਾਜਸ਼ ਕੇਸ ਦੇ ਸ਼ਤਾਬਦੀ ਪ੍ਰੋਗਰਾਮਾਂ ਦੀ ਸ਼ੁਰੂਆਤ
ਉਜਾਗਰ ਸਿੰਘ, ਪਟਿਆਲਾ |
|
|
|
ਪਟਿਆਲਾ 31 ਅਕਤੂਬਰ 2015- ਦੇਸ਼ ਦੀ ਅਜ਼ਾਦੀ ਦੀ ਲਹਿਰ ਨੂੰ ਸ਼ੁਰੂ ਕਰਨ
ਦਾ ਮਾਣ ਗ਼ਦਰੀਆਂ ਨੂੰ ਜਾਂਦਾ ਹੈ ਜਿਨਾਂ ਨਸਲੀ ਵਿਤਕਰੇ ਦੇ ਖ਼ਿਲਾਫ ਆਵਾਜ਼
ਬੁਲੰਦ ਕਰਕੇ ਦੇਸ਼ ਵਾਸੀਆਂ ਨੂੰ ਜਾਗ੍ਰਤ ਕੀਤਾ। ਪੰਜਾਬ ਦੇ ਨੇਤਾ ਅਤੇ
ਰਾਜਨੀਤਕ ਪਾਰਟੀਆਂ ਆਪਣੇ ਇਤਿਹਾਸਕ ਵਿਰਸੇ ਅਤੇ ਸੁਤੰਤਰਤਾ ਸੰਗਰਾਮੀਆਂ
ਨੂੰ ਭੁੱਲ ਗਏ ਹਨ, ਇਸ ਲਈ ਹਰਿਦਰਸ਼ਨ ਮੈਮੋਰੀਅਲ ਇੰਟਰਨੈਸ਼ਨ ਟਰੱਸਟ
ਕੈਨੇਡਾ ਗ਼ਦਰੀ ਯੋਧਿਆਂ ਦੇ
ਯੋਗਦਾਨ ਨੂੰ ਆਮ ਲੋਕਾਂ ਤੱਕ ਪਹੁੰਚਾਕੇ ਮਹੱਤਵਪੂਰਨ ਕੰਮ ਕਰਨ ਦਾ ਫ਼ੈਸਲਾ
ਕੀਤਾ ਹੈ ਕਿਉਂਕਿ ਇਤਿਹਾਸ ਵਿਚ ਇਤਿਹਾਸਕਾਰਾਂ ਨੇ ਗ਼ਦਰੀ ਆਜ਼ਾਦੀ
ਸੰਗਰਾਮੀਆਂ ਨੂੰ ਯੋਗ ਸਥਾਨ ਤਾਂ ਕੀ ਦੇਣਾ ਸੀ ਸਗੋਂ ਅਣਡਿਠ ਕੀਤਾ ਗਿਆ
ਹੈ। ਸਿੱਖ ਵਿਦਵਾਨ ਵੀ ਆਪਣਾ ਫ਼ਰਜ ਨਿਭਾਉਣ ਵਿਚ ਅਸਫਲ ਰਹੇ ਹਨ। ਇਹ ਸਮਾਗਮ
ਲਾਹੌਰ ਸ਼ਾਜਸ ਕੇਸ ਦੀ ਪਹਿਲੀ ਸ਼ਤਾਬਦੀ ਨੂੰ ਮਨਾਉਣ ਲਈ ਆਯੋਜਤ ਕੀਤਾ ਜਾ
ਰਿਹਾ ਹੈ।
ਲਾਹੌਰ ਸ਼ਾਜਸ ਕੇਸ ਵਿਚ ਅਣਗਿਣਤ ਪੰਜਾਬੀਆਂ ਨੂੰ ਫ਼ਾਂਸੀ ਦੀ ਸਜ਼ਾ ਹੋਈ
ਸੀ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਸ੍ਰ. ਜੈਤੇਗ ਸਿੰਘ ਅਨੰਤ ਸਕੱਤਰ ਜਨਰਲ
ਹਰਿਦਰਸ਼ਨ ਮੈਮੋਰੀਅਲ ਇੰਟਰਨੈਸ਼ਨਲ ਟਰੱਸਟ ਕੈਨੇਡਾ ਨੇ ਭਾਸ਼ਾ ਭਵਨ ਪਟਿਆਲਾ
ਵਿਖੇ ਬੋਲਦਿਆਂ ਕੀਤਾ। ਇਸ ਮੌਕੇ ਤੇ ਡਾ.ਜਸਪਾਲ ਸਿੰਘ ਉਪ ਕੁਲਪਤੀ ਪੰਜਾਬੀ
ਯੂਨੀਵਰਸਿਟੀ ਪਟਿਆਲਾ ਨੇ ਹਰਿਦਰਸ਼ਨ ਮੈਮੋਰੀਅਲ ਇੰਟਰਨੈਸ਼ਨਲ ਟਰੱਸਟ ਕੈਨੇਡਾ
ਵੱਲੋਂ ਸਮਾਜ ਦੇ ਵੱਖ –ਵੱਖ ਖੇਤਰਾਂ ਵਿਚ ਵਿਲੱਖਣ ਕੰਮ ਕਰਨ ਵਾਲੇ ਨਾਮਵਰ
ਸਿੱਖ ਵਿਦਵਾਨਾਂ ਅਤੇ ਚਿੰਤਕਾਂ ਜਿਨਾਂ ਵਿਚ ਡਾ.ਬੇਅੰਤ ਸਿੰਘ ਦਿੱਲੀ ਨੂੰ
ਭਾਈ ਸਾਹਿਬ ਭਾਈ ਰਣਧੀਰ ਸਿੰਘ ਲਾਈਫ ਟਾਈਮ, ਪ੍ਰਿੰਸੀਪਲ ਇੰਦਰਜੀਤ ਸਿੰਘ
ਵਾਸੂ ਫਗਵਾੜਾ ਨੂੰ ਬਾਬਾ ਨਿਧਾਨ ਚੁੱਘਾ ਲਾਈਫ ਟਾਈਮ, ਪ੍ਰੋ.ਹਿੰਮਤ ਸਿੰਘ
ਪਟਿਆਲਾ ਨੂੰ ਬਾਬਾ ਵਿਸਾਖ਼ਾ ਸਿੰਘ ਲਾਈਫ਼ ਟਾਈਮ ਅਤੇ ਡਾ.ਬਲਵਿੰਦਰ ਕੌਰ
ਸਿੱਧੂ ਬਠਿੰਡਾ ਨੂੰ ਯਾਦਗਾਰੀ ਅਵਾਰਡ ਦੇ ਕੇ ਸਨਮਾਨਤ ਕੀਤਾ। ਡਾ.ਬੇਅੰਤ
ਸਿੰਘ ਬਿਮਾਰ ਹੋਣ ਕਰਕੇ ਆ ਨਹੀਂ ਸਕੇ ਉਨਾਂ ਦੀ ਥਾਂ ਉਨਾਂ ਦੀ ਲੜਕੀ
ਤੇਜਿੰਦਰ ਕੌਰ ਨੇ ਸਨਮਾਨ ਪ੍ਰਾਪਤ ਕੀਤਾ। ਇਹ ਸਮਾਗਮ ਇਸ ਟਰੱਸਟ ਦੇ ਇੰਡੀਆ
ਚੈਪਟਰ ਵੱਲੋਂ ਆਯੋਜਤ ਕੀਤਾ ਗਿਆ ਹੈ, ਜਿਸ ਵਿਚ ਭਾਰਤ ਅਤੇ ਕੈਨੇਡਾ,
ਫ਼ਰਾਂਸ, ਇੰਗਲੈਂਡ ਅਤੇ ਹਾਂਗਕਾਂਗ ਵਿਚੋਂ ਪ੍ਰਤੀਨਿਧ ਸ਼ਾਮਲ ਹੋਏ ਹਨ।
ਡਾ.ਜਸਪਾਲ ਸਿੰਘ ਨੇ ਕਿਹਾ ਕਿ ਇਤਿਹਾਸਕਾਰਾਂ ਨੇ ਗ਼ਦਰ ਮੂਵਮੈਂਟ ਨਾਲ ਉਨਾਂ
ਨੂੰ ਇਤਿਹਾਸ ਵਿਚ ਯੋਗ ਥਾਂ ਨਾ ਦੇ ਕੇ ਬੇਇਨਸਾਫੀ ਕੀਤੀ ਹੈ। ਗ਼ਦਰੀਆਂ ਨੇ
ਭਾਰਤ ਦੀ ਆਜ਼ਾਦੀ ਦੀ ਲਹਿਰ ਨੂੰ ਅੰਤਰਰਾਸ਼ਟਰੀ ਪੱਧਰ ਤੇ ਮਾਣਤਾ ਦਿਵਾਈ ਹੈ
ਪ੍ਰੰਤੂ ਫਿਰ ਵੀ ਇਤਿਹਾਸਕਾਰਾਂ ਨੇ ਉਨਾਂ ਨੂੰ ਬਣਦਾ ਮਾਣ ਸਨਮਾਨ ਨਹੀਂ
ਦਿੱਤਾ। ਉਨਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਗ਼ਦਰ ਲਹਿਰ ਨੂੰ ਇਤਿਹਾਸਕ
ਕਾਨਫਰੰਸਾਂ ਦਾ ਹਿੱਸਾ ਬਣਾਏਗੀ। ਉਨਾਂ ਅੱਗੋਂ ਕਿਹਾ ਕਿ ਪੰਜਾਬੀਆਂ ਖਾਸ
ਤੌਰ ਤੇ ਸਿੱਖਾਂ ਨੇ ਆਪਣੀ ਆਬਾਦੀ ਦੇ ਅਨੁਪਾਤ ਤੋਂ ਕਿਤੇ ਜ਼ਿਆਦਾ
ਸੁਤੰਤਰਤਾ ਲਹਿਰ ਵਿਚ ਹਿੱਸਾ ਪਾਇਆ ਹੈ। ਇਸ ਮੌਕੇ ਤੇ ਨਾਮਵਰ ਵਿਦਵਾਨ
ਡਾ.ਬਲਕਾਰ ਸਿੰਘ ਵੀ ਹਾਜ਼ਰ ਸਨ।
ਇਸ ਮੌਕੇ ਤੇ ਪ੍ਰਧਾਨਗੀ ਭਾਸ਼ਣ ਦਿੰਦਿਆਂ ਹਰਿਦਰਸ਼ਨ ਮੈਮੋਰੀਅਲ
ਇੰਟਰਨੈਸ਼ਨਲ ਟਰੱਸਟ ਕੈਨੇਡਾ ਦੇ ਰੂਹੇ ਰਵਾਂ ਜੈਤੇਗ ਸਿੰਘ ਅਨੰਤ ਨੇ ਕਿਹਾ
ਕਿ 30 ਅਕਤੂਬਰ 1915 ਨੂੰ ਇਹ ਕੇਸ ਸ਼ੁਰੂ ਹੋਇਆ ਸੀ ਗ਼ਦਰੀਆਂ ਨੂੰ ਰੇਲ
ਗੱਡੀ 29 ਅਕਤੂਬਰ ਨੂੰ ਲੁਧਿਆਣਾ ਤੋਂ ਲਾਹੌਰ ਲਈ ਲੈ ਕੇ ਚਲੀ ਸੀ। ਉਨਾਂ
ਕਿਹਾ ਕਿ ਸ਼ਤਾਬਦੀ ਮਨਾਉਣ ਦੇ ਪ੍ਰੋਗਰਾਮ ਸਾਰਾ ਸਾਲ ਭਾਰਤ, ਪਾਕਿਸਤਾਨ,
ਫ਼ਰਾਂਸ, ਇਟਲੀ, ਕੈਨੇਡਾ, ਅਮਰੀਕਾ ਅਤੇ ਹਾਂਗਕਾਂਗ ਵਿਚ ਆਯੋਜਤ ਕੀਤੇ
ਜਾਣਗੇ। ਇਸ ਸਮਾਗਮ ਵਿਚ ਜਗਜੀਤ ਸਿੰਘ ਤੱਖ਼ੜ , ਜੈਤੇਗ ਸਿੰਘ ਅਨੰਤ ਅਤੇ
ਮਨੋਹਰ ਸਿੰਘ ਕੈਨੇਡਾ ਤੋਂ ਅਤੇ ਦਲਜਿੰਦਰ ਸਿੰਘ ਘੁੰਮਣ ਫਰਾਂਸ ਅਤੇ
ਦਿਆਪਾਲ ਸਿੰਘ ਇੰਗਲੈਂਡ ਤੋਂ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਉਜਾਗਰ ਸਿੰਘ
ਈਵੈਂਟ ਕੋਆਰਡੀਨੇਟਰ ਨੇ ਆਏ ਮਹਿਮਾਨਾ ਦਾ ਸਵਾਗਤ ਕਰਦਿਆਂ ਕਿਹਾ ਕਿ
ਹਰਿਦਰਸ਼ਨ ਮੈਮੋਰੀਅਲ ਇੰਟਰਨੈਸ਼ਨਲ ਟਰੱਸਟ ਕੈਨੇਡਾ ਦੇ ਇੰਡੀਆ ਚੈਪਟਰ ਵੱਲੋਂ
ਸਮੁਚੇ ਦੇਸ਼ ਦੇ ਵੱਖ-ਵੱਖ ਰਾਜਾਂ ਵਿਚ ਅਜਿਹੇ ਸਮਾਗਮ ਖਾਸ ਤੌਰ ਤੇ ਸਕੂਲਾਂ
ਅਤੇ ਯੂਨੀਵਰਸਿਟੀਆਂ ਵਿਚ ਆਯੋਜਤ ਕੀਤੇ ਜਾਣਗੇ ਤਾਂ ਜੋ ਨੌਜਵਾਨਾਂ ਨੂੰ
ਆਪਣੇ ਵਿਰਸੇ ਤੋਂ ਜਾਣੂੰ ਕਰਵਾਇਆ ਜਾ ਸਕੇ। ਇਸ ਮੌਕੇ ਤੇ ਆਪਣੇ ਵਿਚਾਰ
ਪ੍ਰਗਟ ਕਰਦਿਆਂ ਜਗਜੀਤ ਸਿੰਘ ਦਰਦੀ ਚੇਅਰਮੈਨ ਚੜਦੀ ਕਲਾ ਟਾਈਮ ਟੀ.ਵੀ. ਨੇ
ਹਰਿਦਰਸ਼ਨ ਮੈਮੋਰੀਅਲ ਟਰੱਸਟ ਵੱਲੋਂ ਜੈਤੇਗ ਸਿੰਘ ਅਨੰਤ ਦੀ ਅਗਵਾਈ ਵਿਚ
ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਉਹ ਸਮੇਂ ਦੀ ਮੰਗ ਅਨੁਸਾਰ
ਨੌਜਵਾਨਾ ਨੂੰ ਲਾਮਬੰਦ ਕਰ ਰਹੇ ਹਨ। ਡਾ.ਗੁਰਮੀਤ ਸਿੰਘ ਸਿੱਧੂ ਧਰਮ ਅਧਿਐਨ
ਵਿਭਾਗ ਪੰਜਾਬੀ ਯੂਨੀਵਰਸਿਟੀ ਨੇ ਗ਼ਦਰ ਮੂਵਮੈਂਟ ਬਾਰੇ ਮੁਖ ਭਾਸ਼ਣ ਦਿੱਤਾ
ਅਤੇ ਇਸ ਲਹਿਰ ਦੇ ਅਜ਼ਾਦੀ ਦੇ ਸੰਗਰਾਮ ਵਿਚ ਪਾਏ ਯੋਗਦਾਨ ਨੂੰ ਵਿਲੱਖਣ
ਕਿਹਾ। ਡਾ.ਐਸ.ਐਸ.ਰੇਖੀ, ਪ੍ਰਿੰਸੀਪਲ ਇੰਦਰਜੀਤ ਸਿੰਘ ਪ੍ਰੋ.ਹਿੰਮਤ ਸਿੰਘ,
ਦਲਜਿੰਦਰ ਸਿੰਘ, ਦਿਆਪਾਲ ਸਿੰਘ ਅਤੇ ਡਾ.ਬਲਵਿੰਦਰ ਕੌਰ ਸਿੱਧੂ ਨੇ ਵੀ
ਆਪਣੇ ਵਿਚਾਰ ਪ੍ਰਗਟ ਕੀਤੇ। ਡਾ.ਦਰਸ਼ਨ ਸਿੰਘ ਆਸ਼ਟ ਨੇ ਸਟੇਜ ਸਕੱਤਰ ਦੇ ਫਰਜ
ਨਿਭਾਏ।
ਉਜਾਗਰ ਸਿੰਘ
ਈਵੈਂਟ ਕੋਆਰਡੀਨੇਟਰ ਭਾਰਤ
|
01/11/15 |
|
ਡਾ.ਜਸਪਾਲ ਸਿੰਘ ਉਪਕੁਲਪਤੀ ਪੰਜਾਬੀ ਯੂਨੀਵਰਸਿਟੀ
ਪਟਿਆਲਾ ਭਾਸ਼ਾ ਭਵਨ ਪਟਿਆਲਾ ਵਿਖੇ 31 ਅਕਤੂਬਰ 2015 ਨੂੰ ਡਾ.ਬਲਵਿੰਦਰ
ਕੌਰ ਸਿੱਧੂ ਬਠਿੰਡਾ ਨੂੰ ਸਨਮਾਨਿਤ ਕਰਦੇ ਹੋਏ।
ਉਨਾਂ ਨਾਲ ਜੈਤੇਗ ਸਿੰਘ ਅਨੰਤ, ਜਗਜੀਤ ਸਿੰਘ ਦਰਦੀ ਅਤੇ ਉਜਾਗਰ ਸਿੰਘ ਖੜੇ
ਹਨ |
|
|
|
ਲਾਹੌਰ
ਸ਼ਾਜਸ਼ ਕੇਸ ਦੇ ਸ਼ਤਾਬਦੀ ਪ੍ਰੋਗਰਾਮਾਂ ਦੀ ਸ਼ੁਰੂਆਤ
ਉਜਾਗਰ ਸਿੰਘ, ਪਟਿਆਲਾ |
ਡਾ.
ਰਤਨ ਸਿੰਘ ਢਿੱਲੋਂ; ਕਵੀ ਅਤੇ ਆਲੋਚਕ
ਸੁਖਿੰਦਰ, ਟਰਾਂਟੋ |
"ਜਿਨਮੇਂ
ਬਸਤੇ ਭਾਈ ਵੀਰ ਸਿੰਘ"
ਜਸਪ੍ਰੀਤ ਸਿੰਘ, ਲੁਧਿਆਣਾ |
ਸਮਾਜਿਕ
ਸਰੋਕਾਰਾਂ ਦੀ ਕਵਿਤਰੀ ਭੁਪਿੰਦਰ ਨੱਤ
ਉਜਾਗਰ ਸਿੰਘ, ਪਟਿਆਲਾ |
ਮੁਲਾਕਾਤ
:
ਰਵਿੰਦਰ
ਰਵੀ - ਕਵੀ, ਨਾਟਕਕਾਰ
ਸੁਖਿੰਦਰ, ਟਰਾਂਟੋ |
ਪੰਜਾਬੀ
ਸੱਭਿਆਚਾਰ ਵਿੱਚ ਬਹੁ ਚਰਚਿਤ ਪੰਛੀ ਕਾਂ
ਰਵੇਲ ਸਿੰਘ ਇਟਲੀ |
ਰੁਮਾਂਟਿਕ
ਕਵਿਤਾਵਾਂ ਲਿਖਣ ਵਾਲੀ ਕਵਿਤਰੀ- ਰਮਨ ਵਿਰਕ
ਉਜਾਗਰ ਸਿੰਘ, ਪਟਿਆਲਾ |
ਬਾਵਾ
ਬਲਵੰਤ-ਕਾਵਿ: ਭਾਰਤੀ ਅਵਚੇਤਨ ਤੇ ਪ੍ਰਗਤੀਵਾਦ
ਡਾ: ਸੁਖਦੇਵ ਸਿੰਘ, ਚੰਡੀਗੜ੍ਹ
|
ਪ੍ਰਵਾਸੀ
ਪੰਜਾਬੀ ਸ਼ਾਇਰੀ ਦਾ ਮਾਣ : ਸੁਖਿੰਦਰ
ਕੰਵਲਦੀਪ ਸੈਣੀ, ਕੂਰੂਕਸ਼ੇਤਰ, ਹਰਿਆਣਾ |
ਪਰਵਾਸੀ
ਪੰਜਾਬੀ ਨਾਵਲ ਵਿਚ ਨਾਰੀ ਸਥਿਤੀ ਪੇਸ਼ਕਾਰੀ ਤੇ ਰਾਜਨੀਤੀ
ਡਾ। ਸੁਖਵਿੰਦਰ ਕੌਰ, ਜਲੰਧਰ |
ਸੰਜੀਵਨੀ-ਬੂਟੀ
ਵਰਗਾ ਯਾਰ - ਮਿੰਟੂ ਬਰਾੜ
ਸ਼ਿਵਚਰਨ
ਜੱਗੀ ਕੁੱਸਾ, ਲੰਡਨ |
ਪੰਜਾਬੀ
ਸਾਹਿਤ ਦਾ ਸਰਵ-ਪ੍ਰਵਾਨਿਤ ਪੁੱਤਰ - ਜੱਗੀ ਕੁੱਸਾ
ਐੱਸ਼ ਅਸ਼ੋਕ ਭੌਰਾ, ਕੈਲੇਫੋਰਨੀਆ |
ਪ੍ਰਸਿੱਧ
ਪੰਜਾਬੀ ਨਾਵਲਕਾਰ ਜੱਗੀ ਕੁੱਸਾ ਦੀ ਕਹਾਣੀ ਤੇ ਆਧਾਰਿਤ ਫਿਲਮ ਸੂਲੀ
ਚੜਿਆ ਚੰਦਰਮਾ 8 ਦਸਬੰਰ ਨੂੰ ਲੋਕ ਅਰਪਣ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
76ਵੀਂ
ਬਰਸੀ 'ਤੇ - 23 ਨਵੰਬਰ 2014
ਵਿਦਵਤਾ ਦੇ
ਸਜੀਵ ਤੇ ਸਾਕਾਰ ਸਰੂਪ ਭਾਈ ਕਾਨ ਸਿੰਘ ਨਾਭਾ
ਡਾ।ਰਵਿੰਦਰ ਕੌਰ ਰਵੀ, ਪਟਿਆਲਾ |
ਜੱਗੀ
ਕੁੱਸਾ ਦੀ ਕਹਾਣੀ 'ਤੇ ਬਣੀ "ਰਹਿਮਤ" ਫ਼ਿਲਮ ਤਿਆਰ
ਰਜਿੰਦਰ ਰਿਖੀ, ਅੰਮ੍ਰਿਤਸਰ |
ਮੁਲਾਕਾਤ
:
ਜਸਵੰਤ
ਦੀਦ
ਸੁਖਿੰਦਰ, ਕਨੇਡਾ |
ਜਨਮ
ਦਿਵਸ 30 ਅਗਸਤ2014 ਮੌਕੇ ਵਿਸ਼ੇਸ਼
ਪੰਜਾਬੀਅਤ
ਦੇ ਚਾਨਣ ਮੁਨਾਰੇ ਭਾਈ ਕਾਨ੍ਹ ਸਿੰਘ ਨਾਭਾ
ਡਾ। ਰਵਿੰਦਰ ਕੌਰ ਰਵੀ, ਪਟਿਆਲਾ |
ਭਾਰਤ
ਦੀ ਪ੍ਰਾਚੀਨ ਸਾਹਿਤਕ ਪਰੰਪਰਾ: ਟੀਕਾਕਾਰੀ
ਡਾ। ਜਗਮੇਲ ਸਿੰਘ ਭਾਠੂਆਂ, ਨਵੀਂ ਦਿੱਲੀ
|
ਕਵਿਤਾ
ਤੇ ਕਵੀ ਕੈਸਾ ਹੋਵੇ
ਰਵੇਲ ਸਿੰਘ ਇਟਲੀ |
ਹਵਾ
ਦੇ ਉਲਟ ਰੁਖ ਪ੍ਰਵਾਜ਼ ਭਰਦਾ ਹਿਰਦੇਪਾਲ - - ਮੇਰਾ ਬਿਹਤਰੀਨ ਪਾਤਰ
ਦਰਸ਼ਨ ਸਿੰਘ ਧੀਰ, ਯੂ ਕੇ |
ਮਹਿਰਮ
ਸਾਹਿਤ ਸਭਾ ਦੀ ਮਾਸਿਕ ਇਕਤਰਤਾ
ਮਲਕੀਅਤ ਸਿੰਘ “ਸੁਹਲ”, ਪੰਜਾਬ |
ਸਾਹਿਤ
ਦਾ ਮਨੁੱਖ ਤੇ ਸਮਾਜ ਨਾਲ ਸੰਬੰਧ
ਡਾ। ਰਵਿੰਦਰ ਕੌਰ ‘ਰਵੀ’, ਪਟਿਆਲਾ |
ਮਹਿਰਮ
ਸਾਹਿਤ ਸਭਾ ਨਵਾਂ ਸ਼ਾਲ੍ਹਾ (ਗੁਰਦਾਸਪੁਰ) ਦੀ ਚੋਣ
ਮਲਕੀਅਤ ਸਿੰਘ “ਸੁਹਲ”, ਪੰਜਾਬ |
ਯੂ।
ਬੀ। ਸੀ। ਵਲੋਂ ਸੁਰਜੀਤ ਕਲਸੀ ਨੂੰ ਸਮੁੱਚੀ ਸਾਹਿਤਕ ਰਚਨਾ ਲਈ ਇਨਾਮ
ਸੁਖਵੰਤ ਹੁੰਦਲ, ਕਨੇਡਾ |
ਡਾਕਟਰ
ਰਣਧੀਰ ਸਿੰਘ ਚੰਦ ਨਾਲ ਸਾਥੀ ਲੁਧਿਆਣਵੀ ਦੀ ਮੁਲਾਕਾਤ
ਸਾਥੀ ਲੁਧਆਣਵੀ, ਲੰਡਨ |
ਮਸ਼ਹੂਰ
ਫਿਲਮਸਾਜ਼ ਤੇ ਪਤਰਕਾਰ ਖਵਾਜ ਅਹਿਮਦ ਅਬਾਸ ਨਾਲ ਚਲਦਿਆਂ
ਐਸ ਬਲਵੰਤ,
ਬਰਤਾਨੀਆ |
ਪੰਜਾਬੀ
ਫਿਲਮ ਐਵਾਰਡ 2014 ਲਈ ਨਾਮਜ਼ਦ ਹੋਏ
ਜੱਗੀ
ਕੁੱਸਾ ਨੂੰ ‘ਉੱਤਮ ਸੰਵਾਦ ਲੇਖਕ’ ਦਾ ਸਨਮਾਨ ਦਿਵਾਉਣ ‘ਚ ਸਾਥ ਦੇਈਏ
ਮਨਦੀਪ ਖੁਰਮੀ ਹਿੰਮਤਪੁਰਾ |
ਬਹੁ-ਭਾਸ਼ਾਵੀ
ਪ੍ਰਸਿੱਧ ਲੇਖਕ: ਕਰਤਾਰ ਸਿੰਘ ਦੁੱਗਲ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਅੰਮ੍ਰਿਤ
ਕੌਰ ਤੋਂ ਅੰਮ੍ਰਿਤਾ ਪ੍ਰੀਤਮ ਅਤੇ ਅੰਮ੍ਰਿਤਾ ਇਮਰੋਜ ਤੱਕ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਸ਼ਬਦਾਂ
ਦਾ ਸ਼ਾਹ ਸਿਕੰਦਰ ਸੀ: ਸਾਹਿਰ ਲੁਧਿਆਣਵੀ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਪੰਜਾਬੀ
ਸਾਹਿਤ ਕਲਾ ਕੇਂਦਰ ਯੂ ਕੇ ਵਲ੍ਹੋਂ ਸਰਦਾਰ ਪੰਛੀ ਦਾ ਸੁਆਗ਼ਤ
ਸਾਥੀ ਲੁਧਿਆਣਵੀ, ਲੰਡਨ |
ਕਲਾ
ਕੇਂਦਰ ਟੋਰਾਂਟੋ ਵਲੋਂ ਨਾਵਲ ਸਮੁੰਦਰ ਮੰਥਨ ਅਤੇ ਕਿੱਟੀ ਮਾਰਸ਼ਲ ਤੇ
ਸਫਲ ਗੋਸ਼ਟੀ
ਮੇਜਰ ਮਾਂਗਟ, ਟੋਰਾਂਟੋ |
ਸਮਾਜਕ
ਰਿਸ਼ਤਿਆਂ ਦੀ ਉਥਲ ਪੁਥਲ ਦੀ ਕਵਿਤਰੀ - ਬਲਵੀਰ ਕੌਰ ਢਿਲੋਂ
ਉਜਾਗਰ ਸਿੰਘ,
ਪੰਜਾਬ
|
‘ਹੱਕ
ਲਈ ਲੜਿਆ ਸੱਚ’ ਨਾਵਲ ਲਈ ਅਨਮੋਲ ਕੌਰ ਦਾ ਸਨਮਾਨ
ਲੋਕ ਲਿਖਾਰੀ ਉੱਤਰੀ ਸਭਾ ਕੈਨੇਡਾ |
ਬੀਬੀ
ਰਾਜਿੰਦਰ ਕੌਰ ਦਾ ਵਿਛੋੜਾ
ਅਜ਼ੀਮ ਸ਼ੇਖ਼ਰ, ਲੰਡਨ |
|
ਸਾਹਿਤ ਸਭਾ
ਦਸੂਹਾ ਗੜ੍ਹਦੀਵਾਲਾ (ਰਜ਼ਿ) ਵੱਲੋਂ ਸਨਮਾਨ ਸਮਾਰੋਹ ਆਯੋਜਿਤ
ਏ।ਐਸ।ਮਠਾਰੂ, ਦਸੂਹਾ
|
ਪ੍ਰਸਿੱਧ ਲੇਖ਼ਕਾ
ਅਜੀਤ ਕੌਰ ਨਾਲ਼ ਇਕ ਇੰਟਰਵਿਊ/ਗ਼ੁਫ਼ਤਗ਼ੂ
ਡਾ।ਸਾਥੀ ਲੁਧਿਆਣਵੀ-ਲੰਡਨ |
‘ਅੰਨੇ ਘੋੜੇ ਦਾ ਦਾਨ’
ਰਾਹੀਂ ਅੰਤਰਰਾਸ਼ਟਰੀ ਸਰਵੋਤਮ ਫ਼ਿਲਮ ਪੁਰਸਕਾਰ ‘ਗੋਲਡਨ ਪੀਕੌਕ’ ਨੇ
ਪੰਜਾਬੀਆਂ ਦੇ ਵਿਹੜੇ ’ਚ ਪੈਲ ਪਾਈ - 43ਵਾਂ ਅੰਤਰਰਾਸ਼ਟਰੀ ਫ਼ਿਲਮ
ਫ਼ੈਸਟੀਵਲ (ਇਫ਼ੀ) - ਡਾ। ਪਰਮਿੰਦਰ ਸਿੰਘ ਤੱਗੜ , ਪਟਿਆਲਾ
|
ਕਵਿਤਾ ਦੀ ਇਕ ਆਪਣੀ
ਵਿਲੱਖਣ ਭਾਸ਼ਾ ਹੁੰਦੀ ਹੈ
ਜਰਨੈਲ ਸਿੰਘ, ਸਰੀ, ਕਨੇਡਾ |
ਗਿਆਨੀ ਸੋਹਣ
ਸਿੰਘ ਸੀਤਲ
ਪ੍ਰੋ। ਸ਼ਮਸ਼ੇਰ ਸਿੰਘ ਸੰਧੂ |
ਰਵਿੰਦਰ ਰਵੀ ਦੇ ਕਾਵਿ-ਨਾਟਕ: “ਚੱਕ੍ਰਵਯੂਹ ਤੇ ਪਿਰਾਮਿਡ” ਦਾ ਭਾਰਤ
ਵਿਚ ਮੰਚਨ
ਮਨਜੀਤ ਮੀਤ |
6 ਜੂਨ ਬਰਸੀ’ਤੇ ਵਿਸ਼ੇਸ਼
ਪੰਜਾਬੀ ਕਵੀਸ਼ਰੀ
ਦਾ ਸ਼ਾਹ ਸਵਾਰ; ਬਾਬੂ ਰਜਬ ਅਲੀ
ਰਣਜੀਤ ਸਿੰਘ ਪ੍ਰੀਤ |
ਜਰਮਨੀ ਦੇ
ਅੰਤਰਰਾਸ਼ਟਰੀ ਕਵੀ ਦਰਬਾਰ ਵਿੱਚ ਰੰਗਦਾਰ ਸੋਵੀਨਰ ਰਲੀਜ ਕੀਤਾ ਗਿਆ
ਜਸਪਾਲਸਿੰਘ ਸਿੱਧੂ |
ਨਿਬੰਧ :
ਅਫ਼ਜ਼ਲ
ਸਾਹਿਰ ਦੀ ਸ਼ਾਇਰੀ : ਨਵੀਂ ਚੇਤਨਾ ਅਤੇ ਪੁਰਾਤਨ ਕਾਵਿ ਰੂਪਾਂ ਦਾ
ਸੁਮੇਲ
ਸੁਖਿੰਦਰ |
ਪੰਜਾਬੀ
ਦੇ ਪ੍ਰਸਿੱਧ ਲੇਖਕ ਕਰਤਾਰ ਸਿੰਘ ਦੁੱਗਲ ਨਹੀਂ ਰਹੇ - ਕੱਲ੍ਹ ਹੋਵੇਗੀ
ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ
ਰਣਜੀਤ ਸਿੰਘ ਪ੍ਰੀਤ |
ਨਿਬੰਧ
ਨਛੱਤਰ ਸਿੰਘ ਗਿੱਲ : ਆਜ਼ਾਦੀ ਲਈ ਤੜਪ ਅਤੇ ਮੁਸੀਬਤਾਂ ਦਾ ਝੱਖੜ
ਸੁਖਿੰਦਰ |
ਸ਼੍ਰੋਮਣੀ
ਸਾਹਿਤਕਾਰ: ਪ੍ਰਿੰਸੀਪਲ ਤੇਜਾ ਸਿੰਘ
ਰਣਜੀਤ ਸਿੰਘ ਪ੍ਰੀਤ |
ਪੰਜਾਬੀ ਦੇ
ਚਮਤਕਾਰੀ ਲੇਖਕ
ਬਲਰਾਜ ਸਿੱਧੂ, ਯੂ. ਕੇ |
ਝੱੜ ਰਹੇ ਪੱਤੇ
ਨਿਸ਼ਾਨ ਰਾਠੌਰ ‘ਮਲਿਕਪੁਰੀ’ |
|
|
|
|