ਸੁਰਖੀਆਂ

ਸਮੀਖਿ

ਖਾਸ ਰਿਪੋਰਟ

ਵਿਸ਼ੇਸ਼ ਲੇਖ

ਵਿਸ਼ੇਸ਼ ਕਲਮ

ਕਹਾਣੀ

ਕਵਿਤਾ

ਪੱਤਰ

ਸੰਪਰਕ

    WWW 5abi।com  ਸ਼ਬਦ ਭਾਲ

ਪੰਜਾਬੀ ਬੋਲੀ ਦੇ ਜਗਤ ਵਿੱਚ ਧਰੂ ਤਾਰੇ ਵਾਂਗ ਚਮਕਦਾ ਰਹੇਗਾ ਸਾਥੀ ਲੁਧਿਆਣਵੀ
ਬਲਵਿੰਦਰ ਸਿੰਘ ਚਾਹਲ "ਮਾਧੋਝੰਡਾ"   
   (24/01/2019)

balwinder0


sathiL

ਸਾਥੀ ਲੁਧਿਆਣਵੀ

 ਸਾਥੀ ਲੁਧਿਆਣਵੀ ਦਾ ਨਾਂ ਇੱਕ ਅਜਿਹਾ ਨਾਂ ਹੈ ਜਿਸ ਨੇ ਸੱਤ ਸਮੁੰਦਰੋਂ ਪਾਰ ਸੱਠ ਵਾਲੇ ਦਹਾਕੇ ਵਿੱਚ ਪੰਜਾਬੀ ਬੋਲੀ ਦਾ ਦੀਵਾ ਬਾਲਿਆ ਜੋ ਸਾਥੀ ਜੀ ਦੇ ਇਸ ਸੰਸਾਰ ਤੋਂ ਤੁਰ ਜਾਣ ਦੇ ਬਾਅਦ ਵੀ ਜਿਉਂ ਦਾ ਤਿਉਂ ਜਗ ਰਿਹਾ ਹੈ ਅਤੇ ਸਦਾ ਜਗਦਾ ਰਹੇਗਾ।

ਸਾਥੀ ਲੁਧਿਆਣਵੀ, ਜਿਸਦਾ ਪੂਰਾ ਨਾਂ ਮੋਹਣ ਸਿੰਘ ਸੀ, ਭਰ ਜਵਾਨੀ ਵਿੱਚ ਇੰਗਲੈਂਡ ਦੀ ਧਰਤੀ ਉੱਪਰ ਆ ਵਸਿਆ। ਸਾਥੀ ਅੰਗਰੇਜਾਂ ਦੀ ਮਤਲਬਖੋਰੀ ਤੇ ਮਸ਼ੀਨਾਂ ਵਾਂਗ ਕੰਮ ਕਰਨ ਵਾਲੇ ਲੋਕਾਂ ਦੀ ਦੁਨੀਆਂ ਰਹਿਣ ਜਰੂਰ ਲੱਗ ਪਿਆ ਪਰ ਉਸ ਵਿੱਚੋਂ ਇੱਕ ਪੰਜਾਬੀ ਕਦੇ ਵੀ ਮਨਫੀ ਨਾ ਹੋ ਸਕਿਆ। ਜਿੱਥੇ ਉਹ ਕੰਮ ਕਾਰ ਵਿੱਚ ਬੜੀ ਮਸਰੂਫੀਅਤ ਨਾਲ ਖੁਭਿਆ ਹੋਇਆ ਸੀ ਉੱਥੇ ਉਹ ਪੰਜਾਬੀ ਬੋਲੀ ਦਾ ਪਹਿਰੇਦਾਰ ਬਣ ਕੇ ਦੁੱਗਣੀ ਮਿਹਨਤ ਨਾਲ ਕੰਮ ਕਰਨ ਲੱਗਾ। ਸਾਥੀ ਨੇ ਭਲਿਆ ਵੇਲਿਆਂ ਵਿੱਚ ਪੰਜਾਬੀ ਦੇ ਮਸ਼ਹੂਰ ਰਸਾਲੇ "ਪ੍ਰੀਤਲੜੀ" ਵਿੱਚ "ਸਮੁੰਦਰੋਂ ਪਾਰ" ਕਾਲਮ ਸ਼ੁਰੂ ਕਰਕੇ ਪੰਜਾਬ ਦੇ ਲੋਕਾਂ ਨੂੰ ਵਲੈਤ ਦੀ ਜ਼ਿੰਦਗੀ ਬਾਰੇ ਜਾਣੂ ਕਰਵਾਇਆ। ਸਾਥੀ, ਪੰਜਾਬੀ ਦਾ ਪਹਿਲਾ ਲੇਖਕ ਹੈ ਜਿਸਨੇ ਵਿਦੇਸ਼ ਦੀ ਦੁਨੀਆ ਬਾਰੇ ਲਗਾਤਾਰ ਕਈ ਸਾਲ ਲਿਖਿਆ ਅਤੇ ਜੋ ਲੋਕਾਂ ਵੱਲੋਂ ਸਰਾਹਿਆ ਵੀ ਬਹੁਤ ਗਿਆ। ਸਾਥੀ ਦੇ ਲੇਖ ਪੜਨ ਦਾ ਲੋਕਾਂ ਨੂੰ ਇੱਕ ਚਸਕਾ ਜਿਹਾ ਲੱਗ ਗਿਆ ਸੀ ਅਤੇ ਲੋਕ ਉਸ ਦੇ ਲੇਖਾਂ ਦੀ ਉਡੀਕ ਕਰਿਆ ਕਰਦੇ ਸਨ। ਸਾਥੀ ਬਾਰੇ ਇੱਕ ਕਹਾਵਤ ਮਸ਼ਹੂਰ ਸੀ ਕਿ ਸਾਥੀ ਲੁਧਿਆਣਵੀ ਦੇ ਲੇਖਾਂ ਨੂੰ ਪੜ ਪੜ ਕੇ ਲੋਕਾਂ ਨੇ ਵਲੈਤ ਜਾਣ ਲਈ ਆਪਣੀਆਂ ਜਮੀਨਾਂ ਤੱਕ ਵੇਚ ਦਿੱਤੀਆਂ।

ਸਾਥੀ ਬੜੀ ਛੋਟੀ ਉਮਰੇ ਸਾਹਿਤ ਲਿਖਣ ਲੱਗਾ ਸੀ। ਉਸ ਨੇ ਆਪਣੀ ਉਮਰ ਦੇ ਲੱਗਭੱਗ ਅੱਠ ਦਹਾਕਿਆਂ ਵਿੱਚੋਂ ਸਾਢੇ ਛੇ ਦਹਾਕੇ ਸਾਹਿਤ ਲਿਖਦਿਆਂ ਲੰਘਾਈ। ਪੰਜਾਬੀ ਦੇ ਨਾਮਵਰ ਅਖਬਾਰਾਂ, ਰਸਾਲਿਆਂ ਵਿੱਚ ਸਾਥੀ ਲੁਧਿਆਣਵੀ ਨਿਰੰਤਰ ਛਪਣ ਵਾਲਾ ਮਕਬੂਲ ਲੇਖਕ ਬਣਿਆ ਤਾਂ ਸਾਥੀ ਨੇ ਸਮੇਂ ਦੀ ਤੋਰ ਨਾਲ ਤੁਰਦੇ ਹੋਏ ਲਿਖਣ ਤੋਂ ਅੱਗੇ ਕਦਮ ਵਧਾਉਂਦੇ ਹੋਏ 'ਸਨਰਾਈਜ਼ ਰੇਡੀਉ' ਉੱਪਰ ਬਤੌਰ ਪੇਸ਼ਕਾਰ ਕਈ ਸਾਲ ਲਗਾਤਾਰ ਕੰਮ ਕੀਤਾ। ਇਸੇ ਰੇਡੀਉ ਉੱਪਰ ਸਾਥੀ ਨੇ ਪੰਜਾਬੀ ਦੇ ਮਸ਼ਹੂਰ ਲੇਖਕਾਂ, ਕਵੀਆਂ, ਬੁੱਧੀਜੀਵੀਆਂ ਤੇ ਹੋਰ ਅਨੇਕਾਂ ਸ਼ਖਸ਼ੀਅਤਾਂ ਨੂੰ ਇੰਟਰਵਿਊ। ਸਾਥੀ ਦੇ 'ਫੇਸਬੁਕ ਪ੍ਰੋਫਾਈਲ' ਵਿੱਚ ਸ਼ਿਵ ਕੁਮਾਰ ਬਟਾਲਵੀ, ਦੀਦਾਰ ਸਿੰਘ ਪ੍ਰਦੇਸੀ, ਚਿੱਤਰਕਾਰ ਸੋਭਾ ਸਿੰਘ ਤੇ ਬਹੁਤ ਸਾਰੀਆਂ ਮਕਬੂਲ ਸ਼ਖਸ਼ੀਅਤਾਂ ਨੂੰ ਸਾਥੀ ਨਾਲ ਦੇਖਿਆ ਜਾ ਸਕਦਾ ਹੈ। ਸਾਥੀ ਇਸ ਸਮੇਂ 'ਐਮ ਏ ਟੀਵੀ' ਤੇ ਕਈ ਸਾਲਾਂ ਤੋਂ "ਸਾਥੀ ਕੇ ਸੰਗ" ਪ੍ਰੋਗਰਾਮ ਪੇਸ਼ ਹੀ ਨਹੀਂ ਕਰਦਾ ਸੀ, ਸਗੋਂ ਬਹੁਭਾਸ਼ਾਈ ਸਿਆਸੀ ਚਰਚਾਵਾਂ ਦੀ ਮੇਜ਼ਬਾਨੀ ਵੀ ਕਰਦਾ ਆ ਰਿਹਾ ਸੀ ਜਿਸ ਵਿੱਚ ਸਾਥੀ ਨੇ ਮੌਜੂਦਾ ਦੇ ਸਮੇਂ ਅਨੇਕਾਂ ਲੋਕਾਂ ਨੂੰ ਪੇਸ਼ ਕੀਤਾ। ਮੈਨੂੰ ਵੀ ਸਾਥੀ ਨੇ ਕਈ ਵਾਰ ਫੋਨ ਕੀਤਾ ਕਿ ਚਾਹਲ ਸਾਬ੍ਹ ਕਦੋਂ ਆ ਰਹੇ ਹੋ ਮੇਰੇ ਪ੍ਰੋਗਰਾਮ ਦਾ ਹਿੱਸਾ ਬਣਨ ਲਈ।  ਮੈਂ ਸਮੇਂ ਦੀ ਘਾਟ ਕਾਰਨ "ਸਾਥੀ ਕੇ ਸੰਗ" ਪ੍ਰੋਗਰਾਮ ਦਾ ਹਿੱਸਾ ਨਾ ਬਣ ਸਕਿਆ ਜੋ ਹੁਣ ਕਦੇ ਵੀ ਸੰਭਵ ਨਹੀਂ ਹੈ। ਮੈਨੂੰ ਇਸ ਗੱਲ ਦਾ ਸਦਾ ਲਈ ਦਿਲੀ ਦੁੱਖ ਰਹੇਗਾ ਕਿ ਮੈਂ ਸਾਥੀ ਜੀ ਵਾਰ ਵਾਰ ਕਹਿਣ ਉੱਪਰ ਉਹਨਾਂ ਵੱਲੋਂ ਪੇਸ਼ ਕੀਤੇ ਜਾਂਦੇ ਪ੍ਰੋਗਰਾਮ ਵਿੱਚ ਸ਼ਾਮਲ ਨਹੀਂ ਹੋ ਸਕਿਆ।

ਸਾਥੀ ਲੁਧਿਆਣਵੀ ਦੀ ਇੱਕ ਗੱਲ ਮੈਨੂੰ ਸਦਾ ਬਹੁਤ ਟੁੰਬਦੀ ਸੀ ਕਿ ਉਹ ਨਵੇਂ  ਤੇ ਭਰਦੇ ਚਿਹਰਿਆਂ ਨੂੰ ਲੋਕਾਂ ਸਾਹਮਣੇ ਲਿਆਉਣ ਲਈ ਯਤਨਸ਼ੀਲ ਰਹਿੰਦੇ ਸਨ। ਜਿੱਥੇ ਉਹ ਪੰਜਾਬੀ ਬੋਲੀ ਲਈ ਕੁਝ ਵੱਖਰਾ ਤੇ ਨਿਵੇਕਲਾ ਕਰਨ ਲਈ ਤੱਤਪਰ ਰਹਿੰਦੇ ਸਨ ਉੱਥੇ ਉਹਨਾਂ ਲੋਕਾਂ ਨੂੰ ਕੋਸਣੋ ਨਾ ਹੱਟਦੇ ਜੋ ਸਿਰਫ਼ ਦਾਅਵਿਆਂ ਦੀ ਰਾਜਨੀਤੀ  ਕਰਦੇ ਹਨ। ਸਾਥੀ ਕੁਝ ਕਰਨ ਵਿੱਚ ਵਿਸ਼ਵਾਸ਼ ਰੱਖਣ ਵਾਲਾ ਉਹ ਨਾਂ ਸੀ ਜੋ ਕਦੇ ਵੀ ਨਾ ਅੱਕਣ ਤੇ ਥੱਕਣ ਵਾਲਾ ਪੰਜਾਬੀ ਬੋਲੀ ਦਾ ਅਸਲੀ ਯੋਧਾ ਸੀ। ਸਾਥੀ ਦੀ ਕਲਮ, ਸਾਥੀ ਦੀ ਜ਼ੁਬਾਨ, ਸਾਥੀ ਦਾ ਦਿਲ, ਦਿਮਾਗ, ਗੱਲ ਕੀ ਸਾਥੀ ਦੇ ਸਰੀਰ ਦਾ ਇੱਕ ਇੱਕ ਜ਼ਰਰਾ ਪੰਜਾਬੀ ਬੋਲੀ ਦਾ ਕਾਇਲ ਸੀ। ਸਾਥੀ ਇੱਕੋ ਸਮੇਂ ਕਈ ਸਭਾਵਾਂ ਦਾ ਕਰਤਾ ਧਰਤਾ ਸੀ। ਉਹ 'ਪੰਜਾਬੀ ਸਾਹਿਤ ਕਲਾ ਕੇਂਦਰ ਸਾਊਥਾਲ' ਦਾ ਮੌਜੂਦਾ ਪ੍ਰਧਾਨ ਤੇ ਯੂਕੇ ਕੇਂਦਰੀ ਪੰਜਾਬੀ ਸਾਹਿਤ ਸਭਾ ਦਾ ਚੈਅਰਮੈਨ ਸੀ। ਇਸਦੇ ਨਾਲ ਨਾਲ ਉਹ 'ਗਲੋਬਲ ਪੰਜਾਬੀ ਸਰਕਲ ਯੂਕੇ' ਦਾ ਵਿਸ਼ੇਸ਼ ਸਲਾਹਕਾਰ ਤੇ 'ਵਰਲਡ ਪੰਜਾਬੀ ਆਰਗੇਨਾਈਜ਼ੇਸ਼ਨ ਲੰਡਨ' ਦਾ ਕਨਵੀਨਰ ਅਤੇ ਪੰਜਾਬੀ ਸਾਹਿਤ ਸੰਗਮ ਦਾ ਸਹਾਇਕ ਜਨਰਲ ਸਕੱਤਰ ਸੀ। ਇੰਨੇ ਸਾਰੇ ਅਹੁਦਿਆਂ ਦੇ ਹੁੰਦੇ ਹੋਏ ਵੀ ਸਾਥੀ ਲੁਧਿਆਣਵੀ ਆਪਣੇ ਕੰਮਾਂ ਅਤੇ ਜਿੰਮੇਵਾਰੀਆਂ ਪ੍ਰਤੀ ਪੂਰਾ ਸੁਹਿਰਦ ਸੀ। ਸਾਥੀ ਦੀਆਂ ਹੁਣੇ ਹੁਣੇ ਦੋ ਕਿਤਾਬਾਂ ਛਪ ਕੇ ਆਈਆਂ ਜਿਹਨਾਂ ਵਿੱਚ ਉਸਦਾ ਨਾਵਲ "ਸਾਹਿਲ" ਅਜੇ ਤੱਕ ਰਿਲੀਜ਼ ਵੀ ਨਹੀਂ ਹੋ ਸਕਿਆ ਸੀ ਕਿ ਸਾਥੀ ਜੀ ਪਹਿਲਾਂ ਹੀ ਜਹਾਨੋਂ ਕੂਚ ਕਰ ਗਏ।

sathiL2ਸਾਥੀ ਲੁਧਿਆਣਵੀ ਸਦਾ ਚੁਸਤ ਫੁਰਤ ਦਿਖਣ ਵਾਲੀ ਸ਼ਖਸ਼ੀਅਤ ਸੀ ਜੋ ਕੱਪੜੇ ਵੀ ਬੜੇ ਸਲੀਕੇ ਨਾਲ ਪਹਿਨਦਾ ਸੀ। ਉਸ ਨੂੰ ਵਧੀਆ ਕੋਟ ਪੈਂਟ, ਟਾਈ ਅਤੇ ਵਧੀਆ ਜੁੱਤੀ ਪਾਉਣ ਦਾ ਇੱਕ ਚਾਅ ਜਿਹਾ ਹੁੰਦਾ ਸੀ। ਉਹ ਕਿਸੇ ਵੀ ਮਹਿਫ਼ਲ, ਸਭਾ, ਮੀਟਿੰਗ ਜਾਂ ਰਸਮੀ ਤੌਰ ਉੱਪਰ ਬਣ ਠਣ ਕੇ ਪਹੁੰਚਦਾ ਸੀ। ਉੱਚਾ ਸਾਰਾ ਠਹਾਕਾ ਮਾਰ ਕੇ ਹੱਸਣਾ ਸਾਥੀ ਦੀ ਆਦਤ ਦਾ ਮੁੱਖ ਹਿੱਸਾ ਸੀ। ਸਾਥੀ ਦਿਲ ਦਾ ਦਰਿਆ ਇਨਸਾਨ ਸੀ, ਉਸਦੇ ਘਰ ਨੂੰ ਬਹੁਤ ਸਾਰੇ ਸਾਹਿਤਕਾਰ ਲੰਡਨ ਵਿੱਚ ਪੰਜਾਬੀ ਬੋਲੀ ਦਾ ਮੱਕਾ ਆਖਦੇ ਸਨ। ਉਹ ਮਹਿਮਾਨ ਨਿਵਾਜ਼ੀ ਵਿੱਚ ਸਭ ਹੱਦਾਂ ਪਾਰ ਕਰ ਜਾਂਦਾ, ਆਏ ਮਹਿਮਾਨਾਂ ਦਾ ਹੱਦੋਂ ਵੱਧ ਸਤਿਕਾਰ ਹੀ ਨਹੀਂ ਕਰਦਾ ਸੀ ਸਗੋਂ ਪੂਰੀ ਆਉ ਭਗਤ ਕਰਨੀ ਆਪਣਾ ਫਰਜ਼ ਸਮਝਦਾ ਸੀ। ਦਿਲ ਦੇ ਕੋਨੇ ਵਿੱਚ ਕਈ ਦਰਦਾਂ ਨੂੰ ਛੁਪਾ ਕੇ ਰੱਖਣ ਵਾਲਾ ਸਾਥੀ ਲੁਧਿਆਣਵੀ ਯਾਰਾਂ ਦਾ ਯਾਰ ਸੀ ਤਾਂ ਬਾਕੀ ਰਿਸ਼ਤਿਆਂ ਨੂੰ ਵੀ ਬੜੀ ਸ਼ਿਦਤ ਨਾਲ ਨਿਭਾਉਂਦਾ ਸੀ।

ਸਾਥੀ ਲੁਧਿਆਣਵੀ ਦਾ ਪੰਜਾਬੀ ਲੇਖਕ ਹੋਣਾ ਸਾਡੇ ਲਈ ਮਾਣ ਵਾਲੀ ਗੱਲ ਹੈ। ਪਰ ਉਸ ਦਾ ਬੇਵਕਤੀ ਤੁਰ ਜਾਣਾ ਬਹੁਤ ਵੱਡਾ ਘਾਟਾ ਹੈ। ਸਾਥੀ ਜਿੱਥੇ ਪੰਜਾਬੀ ਬੋਲੀ ਉੱਪਰ ਪੂਰੀ ਪਕੜ ਰੱਖਣ ਵਾਲਾ ਲੇਖਕ ਸੀ, ਉੱਥੇ ਉਸਦੀ ਅੰਗਰੇਜੀ ਬੋਲੀ ਉੱਪਰ ਵੀ ਪੂਰੀ ਪਕੜ ਸੀ। ਜੇਕਰ ਉਹ ਚਾਹੁੰਦਾ ਤਾਂ ਅੰਗਰੇਜੀ ਦਾ  ਇੱਕ ਵੱਡਾ ਲੇਖਕ ਕਹਾ ਸਕਦਾ ਸੀ। ਪਰ ਸਾਥੀ ਨੇ ਆਪਣੀ ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਹੋ ਕੇ ਸਾਰੀ ਉਮਰ ਇਸ ਬੋਲੀ ਦੇ ਲੇਖੇ ਲਗਾ ਦਿੱਤੀ। ਸਾਥੀ ਬੇਸ਼ੱਕ ਇਸ ਦੁਨੀਆਂ ਤੋਂ ਰੁਖਸਤ ਹੋ ਚੁੱਕਿਆ ਹੈ ਪਰ ਉਸਦੇ ਲਿਖੇ ਹੋਏ ਸ਼ਬਦ, ਉਸਦੇ ਬੋਲੇ ਹੋਏ ਬੋਲ ਸਦਾ ਸਾਥੀ ਲੁਧਿਆਣਵੀ ਦੀ ਯਾਦ ਨੂੰ ਤਾਜ਼ਾ ਕਰਵਾਉਂਦੇ ਰਹਿਣਗੇ। ਸਾਥੀ ਜਿਹਾ ਸਮਰਪਿਤ ਪੰਜਾਬੀ ਸਾਹਿਤਕਾਰ, ਪੇਸ਼ਕਰਤਾ ਅਤੇ ਕਈ ਹੋਰ ਗੁਣਾਂ ਦਾ ਧਾਰਨੀ ਕਦੇ ਕਦੇ ਹੀ ਇਸ ਦੁਨੀਆਂ ਨੂੰ ਨਸੀਬ ਹੁੰਦਾ ਹੈ। ਸਾਥੀ ਦੀ ਕਮੀ ਇੰਗਲੈਂਡ ਹੀ ਨਹੀਂ ਸਗੋਂ ਦੁਨੀਆ ਭਰ ਦੀਆਂ ਪੰਜਾਬੀ ਮਹਿਫਲਾਂ, ਸਭਾਵਾਂ ਤੇ ਸਮਾਗਮਾਂ ਵਿੱਚ ਸਦਾ ਰੜਕਦੀ ਰਹੇਗੀ। ਅਖੀਰ ਵਿੱਚ ਮੈਂ ਸਾਥੀ ਲੁਧਿਆਣਵੀ ਦੀਆਂ ਇਹਨਾਂ ਸਤਰਾਂ ਨਾਲ ਮੈਂ ਉਹਨਾਂ ਨੂੰ ਆਪਣੇ ਸ਼ਰਧਾ ਦੇ ਫੁੱਲ ਭੇਂਟ ਕਰਦਾ ਹਾਂ।

ਹੱਸਦੇ-ਹੱਸਦੇ ਇੱਕ ਦਿਨ ਡੰਡੀਉਂ ਟੁੱਟਜਾਂਗੇ,
ਜਿਸ ਮਿੱਟੀ 'ਚੋਂ ਜਨਮੇਂ ਉਸ ਵਿੱਚ ਮੁੱਕਜਾਂਗੇ।
ਅਸੀਂ  ਤਾਂ  ਚਾਨਣ  ਵੰਡਦੇ ਫਿਰਦੇ ਤਾਰੇ ਆਂ,
ਚਾਨਣ  ਵੰਡਦੇ  ਵੰਡਦੇ  ਗਗਨੋਂ  ਟੁੱਟਜਾਂਗੇ।

ਬਲਵਿੰਦਰ ਸਿੰਘ ਚਾਹਲ "ਮਾਧੋਝੰਡਾ"  

 

sathiLਪੰਜਾਬੀ ਬੋਲੀ ਦੇ ਜਗਤ ਵਿੱਚ ਧਰੂ ਤਾਰੇ ਵਾਂਗ ਚਮਕਦਾ ਰਹੇਗਾ ਸਾਥੀ ਲੁਧਿਆਣਵੀ
ਬਲਵਿੰਦਰ ਸਿੰਘ ਚਾਹਲ "ਮਾਧੋਝੰਡਾ"
meetਬਗੀਤਕਾਰੀ ਦੀਆਂ ਮੰਜਲਾਂ ਸਰ ਕਰ ਰਿਹਾ ਗੀਤਕਾਰ-- ਮੀਤ ਸਦੌਂ-ਗੜ ਵਾਲਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ  
nachardeepਬਹੁ-ਕਲਾਵਾਂ ਦਾ ਖੂਬਸੂਰਤ ਸੁਮੇਲ - ਨੇਚਰਦੀਪ ਕਾਹਲੋਂ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
balਸੰਗੀਤ, ਸਾਹਿਤ ਅਤੇ ਸਿਹਤ ਵਿਗਿਆਨ ਦੀ ਤ੍ਰਿਵੈਣੀ ਡਾ ਮਨਜੀਤ ਸਿੰਘ ਬਲ
ਉਜਾਗਰ ਸਿੰਘ, ਪਟਿਆਲਾ  
khamoshਹੱਡਬੀਤੀ
ਖਾਮੋਸ਼ ਮੁਹੱਬਤ ਦੀ ਇਬਾਦਤ
ਅਜੀਤ ਸਤਨਾਮ ਕੌਰ
daduharਯੂਥ ਵੈਲਫੇਅਰ ਕਲੱਬ ਵੱਲੋਂ ਲੇਖਕ ਜਸਵੀਰ ਸ਼ਰਮਾ ਦੱਦਾਹੂਰ ਦਾ ਸਨਮਾਨ
ਗੁਰਬਾਜ ਗਿੱਲ, ਬਠਿੰਡਾ
darshanਪੰਜਾਬੀ ਕਵੀ ਗਿਆਨੀ ਦਰਸ਼ਨ ਸਿੰਘ ਨਹੀਂ ਰਹੇ
ਸਾਥੀ ਲੁਧਿਆਣਵੀ,  ਲੰਡਨ
gangaਸਾਹਿਤ ਸਿਰਜਨਾ ਦਾ ਨਵਾਂ ਸਿਰਨਾਵਾਂ – ਨਿਰਮਲ ਗੰਗਾ
ਗੁਰਬਾਜ ਗਿੱਲ,  ਬਠਿੰਡਾ
gillਸਾਹਿਤਕ ਅਤੇ ਸਭਿਆਚਾਰਕ ਖ਼ੁਸ਼ਬੂਆਂ ਦਾ ਵਣਜਾਰਾ ਪ੍ਰੋ. ਗੁਰਭਜਨ ਸਿੰਘ ਗਿੱਲ
ਉਜਾਗਰ ਸਿੰਘ, ਪਟਿਆਲਾ 
ਬਹੁ - ਪੱਖੀ ਸਖਸ਼ੀਅਤ ਰਾਜਵਿੰਦਰ ਰੌਂਤਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਹਰਿਆਣੇ ’ਚ ਪੰਜਾਬੀ ਮਾਂ- ਬੋਲੀ ਦਾ ਲਾਡਲਾ ਪੁੱਤਰ ਸੀ ਡਾ. ਅਮਰਜੀਤ ਸਿੰਘ ਕਾਂਗ
ਡਾ. ਨਿਸ਼ਾਨ ਸਿੰਘ ਰਾਠੌਰ
ਸੰਘਰਸ਼ ਦੀ ਮੂਰਤ, ਨਿਊਜ਼ ਰੀਡਰ - ਬਲਜੀਤ ਕੌਰ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਪੰਜਾਬੀ ਜੁਬਾਨ ਦਾ ਅਜ਼ੀਮ ਸ਼ਾਇਰ ਐਸ ਐਸ ਮੀਸ਼ਾ
ਮਨਜੀਤ ਸਿੰਘ ਰੱਤੂ, ਨਿਊ ਯਾਰਕ
ਗੀਤਕਾਰੀ ਵਿਚ ਨਾਮਨਾ ਖੱਟ ਰਹੀ ਖੂਬਸੂਰਤ ਕਲਮ- ਗਗਨਦੀਪ ਕੌਰ ਸਿਵੀਆ
ਪ੍ਰੀਤਮ ਲੁਧਿਆਣਵੀ, ਚੰਡੀਗੜ
ਸ਼ਬਦਾਂ ਦੀ ਚੋਗ ਚੁਗਣ ਵਾਲਾ - ਸ਼ਿਵਚਰਨ ਜੱਗੀ ਕੁੱਸਾ
ਕੇਹਰ ਸ਼ਰੀਫ਼ (ਵਿਟਨ)
ਮੰਜਲ ਵਲ ਵਧ ਰਿਹਾ ਸ਼ਾਇਰ, ਜਤਿੰਦਰ ਸਿੰਘ, ਉੱਚੀ ਮੰਗਲੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਦ੍ਰਿੜ ਇਰਾਦਿਆਂ ਦੀ ਮਾਲਕਣ - ਕਰਮਜੀਤ ਕੰਮੋ ਦਿਓਣ ਐਲਨਾਬਾਦੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਯੂਰਪ ਦੀ ਧਰਤ ਤੇ ਧੁੰਮਾਂ ਮਚਾ ਰਹੀ ਕਲਮ- ਬਿੰਦਰ-ਜਾਨ-ਏ-ਸਾਹਿਤ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਕਲਮੀ ਸ਼ੌਕ ਨੂੰ ਰੂਹ ਨਾਲ ਪਾਲ ਰਹੀ ਕਵਿੱਤਰੀ - ਸਿਮਰਨਜੀਤ ਜੁਤਲਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਸਾਹਿਤ ਤੇ ਸਭਿਆਚਾਰ ਦਾ ਮੂੰਹ-ਮੁੰਹਾਦਰਾ ਸੰਵਾਰਨ ਲਈ ਦੋਆਬੇ ਦੀ ਯਤਨਸ਼ੀਲ ਕਲਮ- ਅੰਜੂ 'ਵ' ਰੱਤੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਸਾਹਿਤਕ ਤੇ ਸੱਭਿਆਚਾਰਕ ਗੀਤਾਂ ਦਾ ਵਣਜਾਰਾ - ਮੂਲ ਚੰਦ ਸ਼ਰਮਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਸ਼ਾਇਰੀ ਤੋਂ ਫਿਲਮੀ ਗੀਤਕਾਰੀ ਵੱਲ – ਸ਼ਾਇਰ ਸ਼ਮੀ ਜਲੰਧਰੀ
ਰਿਸ਼ੀ ਗੁਲਾਟੀ, ਐਡੀਲੇਡ, ਆਸਟ੍ਰੇਲੀਆ
ਰੂਹਾਨੀਅਤ ਦੀਆਂ ਕਿਰਨਾਂ ਵਰਗੀ ਕਵਿੱਤਰੀ ਕਿਰਨ ਪਾਹਵਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਕਨੇਡਾ ਰਹਿਕੇ ਵੀ ਘੁੰਮ ਰਹੀ ਹੈ ਪਿੰਡ ਦੀਆਂ ਗਲੀਆਂ ਵਿਚ - ਕਵਿੱਤਰੀ ਤੇ ਕਹਾਣੀਕਾਰਾ ਜੱਗੀ ਬਰਾੜ ਸਮਾਲਸਰ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਇੰਨਸਾਨੀਅਤ ਦੇ ਅਸੂਲਾਂ ਵਾਲੀ ਸੰਘਰਸ਼-ਸ਼ੀਲ ਤੇ ਉਦਮੀ ਕਲਮ - ਸੁਖਚਰਨ ਸਿੰਘ ਸਾਹੋਕੇ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਸਾਫ-ਸੁਥਰੀ ਲੇਖਣੀ ਦਾ ਮਾਲਕ - ਗੁਰਦੀਪ ਸਿੰਘ ਸ਼ਹਿਣਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਇਕਬਾਲ ਮਾਹਲ ਨਾਲ ਇਕ ਇੰਟਰਵਿਊ
ਡਾਕਟਰ ਸਾਥੀ ਲੁਧਿਆਣਵੀ, ਲੰਡਨ
ਅੱਖਰਾਂ ਨੂੰ ਮਾਲਾ ਚ ਪਰੋਣ ਦੀ ਮੁਹਾਰਤ ਰੱਖਦਾ ਸ਼ਾਇਰ- ਯੱਸ਼ਪਾਲ ਟੋਨੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਵਿਰਸੇ ਨੂੰ ਸੰਭਾਲਣ 'ਚ ਜੁਟੀ ਹੋਈ ਲਾ-ਜੁਵਾਬ ਕਲਮ - ਵਰਿੰਦਰ ਕੌਰ ਰੰਧਾਵਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਛੂਕਦਾ ਕਲਮੀ ਦਰਿਆ - ਪ੍ਰਿੰ: ਗੁਰਮੀਤ ਸਿੰਘ ਫਾਜਿਲਕਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ  
ਤੰਗੀਆਂ-ਤੁਰਛੀਆਂ ਚੋ ਨਿਕਲੀ, ਕਲਮੀ-ਚਾਨਣ ਵੰਡ ਰਹੀ ਸਖਸ਼ੀਅਤ- ਚੰਨ ਕਸੌਲੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਪੰਜਾਬੀ ਦੇ ਉੱਘੇ ਚਿੰਤਕ ਭਾਈ ਕਾਨ੍ਹ ਸਿੰਘ ਨਾਭਾ
ਡਾ. ਰਵਿੰਦਰ ਕੌਰ ਰਵੀ, ਪੰਜਾਬੀ ਯੂਨੀਵਰਸਿਟੀ ਪਟਿਆਲਾ
ਖੂਬਸੂਰਤ ਕਲਮ ਅਤੇ ਸੁਰੀਲੀ ਅਵਾਜ ਦੀ ਮਲਿਕਾ- ਕੁਲਵਿੰਦਰ ਕੌਰ ਮਹਿਕ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਮਿਆਰੀ ਬਹੁ-ਕਲਾਵਾਂ ਦਾ ਖੂਬਸੂਰਤ ਸੁਮੇਲ -ਹਰਪ੍ਰੀਤ ਕੌਰ ਪ੍ਰੀਤ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਸਾਹਿਤਕ ਅੰਬਰ 'ਚੋ ਛਟਾ ਵਿਖੇਰਦੀ ਸੁਨਹਿਰੀ ਕਿਰਨ-- ਗੁਰਪ੍ਰੀਤ ਕੌਰ ਧਾਲੀਵਾਲ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਇਕ ਨਾਮਵਰ ਸਖ਼ਸ਼ੀਅਤ- ਡਾ. ਹਰਦੀਪ ਲੌਂਗੀਆ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਅੰਬਰ ਦੇ ਹਾਣ ਦੇ ਸੁਪਨੇ ਉਲੀਕਣ ਵਾਲੀ ਕਲਮ- ਪੁਸ਼ਪਿੰਦਰ ਕੌਰ ਮੁਰਿੰਡਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਨਾ ਭੁੱਲਣਯੋਗ ਹਸਤੀ ਇਕਬਾਲ ਅਰਪਨ
ਬਲਜਿੰਦਰ ਸੰਘਾ, ਕਨੇਡਾ
ਬਹੁ-ਪੱਖੀ ਕਲਾਵਾਂ ਦਾ ਕਲ-ਕਲ ਵਗਦਾ ਝਰਨਾ- ਮੀਨੂੰ ਸੁਖਮਨ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਸ਼੍ਰੋਮਣੀ ਪੰਜਾਬੀ ਲਿਖਾਰੀ ਸਭਾ ਪੰਜਾਬ (ਰਜਿ.) ਵਲੋਂ ਸੱਤਵਾਂ ਕਾਵਿ-ਸੰਗ੍ਰਹਿ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ  
ਹੁਸਨ, ਜਵਾਨੀ ਅਤੇ ਕਲਮ ਦਾ ਸੁਮੇਲ - ਸਰੁੱਚੀ ਕੰਬੋਜ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਨੀਂ ਅੱਜ ਕੋਈ ਆਇਆ ਸਾਡੇ ਵਿਹੜੇ
ਰਵੇਲ ਸਿੰਘ ਇਟਲੀ
ਪੰਜਾਬੀ ਦੇ ਨਾਮਵਰ ਆਲੋਚਕ ਡਾ. ਭੀਮ ਇੰਦਰ ਸਿੰਘ
ਸੁਖਿੰਦਰ,  ਕੈਨੇਡਾ
ਲਾਹੌਰ ਸ਼ਾਜਸ਼ ਕੇਸ ਦੇ ਸ਼ਤਾਬਦੀ ਪ੍ਰੋਗਰਾਮਾਂ ਦੀ ਸ਼ੁਰੂਆਤ
ਉਜਾਗਰ ਸਿੰਘ, ਪਟਿਆਲਾ
ਡਾ. ਰਤਨ ਸਿੰਘ ਢਿੱਲੋਂ; ਕਵੀ ਅਤੇ ਆਲੋਚਕ
ਸੁਖਿੰਦਰ, ਟਰਾਂਟੋ
"ਜਿਨਮੇਂ ਬਸਤੇ ਭਾਈ ਵੀਰ ਸਿੰਘ"
ਜਸਪ੍ਰੀਤ ਸਿੰਘ, ਲੁਧਿਆਣਾ
ਸਮਾਜਿਕ ਸਰੋਕਾਰਾਂ ਦੀ ਕਵਿਤਰੀ ਭੁਪਿੰਦਰ ਨੱਤ
ਉਜਾਗਰ ਸਿੰਘ, ਪਟਿਆਲਾ
ਮੁਲਾਕਾਤ :
ਰਵਿੰਦਰ ਰਵੀ - ਕਵੀ, ਨਾਟਕਕਾਰ
ਸੁਖਿੰਦਰ, ਟਰਾਂਟੋ
ਪੰਜਾਬੀ ਸੱਭਿਆਚਾਰ ਵਿੱਚ ਬਹੁ ਚਰਚਿਤ ਪੰਛੀ ਕਾਂ
ਰਵੇਲ ਸਿੰਘ ਇਟਲੀ
ਰੁਮਾਂਟਿਕ ਕਵਿਤਾਵਾਂ ਲਿਖਣ ਵਾਲੀ ਕਵਿਤਰੀ- ਰਮਨ ਵਿਰਕ
ਉਜਾਗਰ ਸਿੰਘ, ਪਟਿਆਲਾ
ਬਾਵਾ ਬਲਵੰਤ-ਕਾਵਿ: ਭਾਰਤੀ ਅਵਚੇਤਨ ਤੇ ਪ੍ਰਗਤੀਵਾਦ
ਡਾ: ਸੁਖਦੇਵ ਸਿੰਘ, ਚੰਡੀਗੜ੍ਹ 
ਪ੍ਰਵਾਸੀ ਪੰਜਾਬੀ ਸ਼ਾਇਰੀ ਦਾ ਮਾਣ : ਸੁਖਿੰਦਰ
ਕੰਵਲਦੀਪ ਸੈਣੀ, ਕੂਰੂਕਸ਼ੇਤਰ, ਹਰਿਆਣਾ
ਪਰਵਾਸੀ ਪੰਜਾਬੀ ਨਾਵਲ ਵਿਚ ਨਾਰੀ ਸਥਿਤੀ ਪੇਸ਼ਕਾਰੀ ਤੇ ਰਾਜਨੀਤੀ
ਡਾ। ਸੁਖਵਿੰਦਰ ਕੌਰ, ਜਲੰਧਰ
ਸੰਜੀਵਨੀ-ਬੂਟੀ ਵਰਗਾ ਯਾਰ - ਮਿੰਟੂ ਬਰਾੜ
ਸ਼ਿਵਚਰਨ ਜੱਗੀ ਕੁੱਸਾ, ਲੰਡਨ
ਪੰਜਾਬੀ ਸਾਹਿਤ ਦਾ ਸਰਵ-ਪ੍ਰਵਾਨਿਤ ਪੁੱਤਰ - ਜੱਗੀ ਕੁੱਸਾ
ਐੱਸ਼ ਅਸ਼ੋਕ ਭੌਰਾ, ਕੈਲੇਫੋਰਨੀਆ
ਪ੍ਰਸਿੱਧ ਪੰਜਾਬੀ ਨਾਵਲਕਾਰ ਜੱਗੀ ਕੁੱਸਾ ਦੀ ਕਹਾਣੀ ਤੇ ਆਧਾਰਿਤ ਫਿਲਮ ਸੂਲੀ ਚੜਿਆ ਚੰਦਰਮਾ 8 ਦਸਬੰਰ ਨੂੰ ਲੋਕ ਅਰਪਣ
ਰੁਪਿੰਦਰ ਢਿੱਲੋ ਮੋਗਾ, ਨਾਰਵੇ
76ਵੀਂ ਬਰਸੀ 'ਤੇ - 23 ਨਵੰਬਰ 2014
ਵਿਦਵਤਾ ਦੇ ਸਜੀਵ ਤੇ ਸਾਕਾਰ ਸਰੂਪ ਭਾਈ ਕਾਨ ਸਿੰਘ ਨਾਭਾ
ਡਾ।ਰਵਿੰਦਰ ਕੌਰ ਰਵੀ, ਪਟਿਆਲਾ
ਜੱਗੀ ਕੁੱਸਾ ਦੀ ਕਹਾਣੀ 'ਤੇ ਬਣੀ "ਰਹਿਮਤ" ਫ਼ਿਲਮ ਤਿਆਰ
ਰਜਿੰਦਰ ਰਿਖੀ, ਅੰਮ੍ਰਿਤਸਰ
ਮੁਲਾਕਾਤ :
ਜਸਵੰਤ ਦੀਦ
ਸੁਖਿੰਦਰ, ਕਨੇਡਾ
ਜਨਮ ਦਿਵਸ 30 ਅਗਸਤ2014 ਮੌਕੇ ਵਿਸ਼ੇਸ਼
ਪੰਜਾਬੀਅਤ ਦੇ ਚਾਨਣ ਮੁਨਾਰੇ ਭਾਈ ਕਾਨ੍ਹ ਸਿੰਘ ਨਾਭਾ
ਡਾ। ਰਵਿੰਦਰ ਕੌਰ ਰਵੀ, ਪਟਿਆਲਾ
ਭਾਰਤ ਦੀ ਪ੍ਰਾਚੀਨ ਸਾਹਿਤਕ ਪਰੰਪਰਾ: ਟੀਕਾਕਾਰੀ
ਡਾ। ਜਗਮੇਲ ਸਿੰਘ ਭਾਠੂਆਂ, ਨਵੀਂ ਦਿੱਲੀ
ਕਵਿਤਾ ਤੇ ਕਵੀ ਕੈਸਾ ਹੋਵੇ
ਰਵੇਲ ਸਿੰਘ ਇਟਲੀ
ਹਵਾ ਦੇ ਉਲਟ ਰੁਖ ਪ੍ਰਵਾਜ਼ ਭਰਦਾ ਹਿਰਦੇਪਾਲ - - ਮੇਰਾ ਬਿਹਤਰੀਨ ਪਾਤਰ
ਦਰਸ਼ਨ ਸਿੰਘ ਧੀਰ, ਯੂ ਕੇ
ਮਹਿਰਮ ਸਾਹਿਤ ਸਭਾ ਦੀ ਮਾਸਿਕ ਇਕਤਰਤਾ
ਮਲਕੀਅਤ ਸਿੰਘ “ਸੁਹਲ”, ਪੰਜਾਬ
ਸਾਹਿਤ ਦਾ ਮਨੁੱਖ ਤੇ ਸਮਾਜ ਨਾਲ ਸੰਬੰਧ
ਡਾ। ਰਵਿੰਦਰ ਕੌਰ ‘ਰਵੀ’, ਪਟਿਆਲਾ
ਮਹਿਰਮ ਸਾਹਿਤ ਸਭਾ ਨਵਾਂ ਸ਼ਾਲ੍ਹਾ (ਗੁਰਦਾਸਪੁਰ) ਦੀ ਚੋਣ
ਮਲਕੀਅਤ ਸਿੰਘ “ਸੁਹਲ”, ਪੰਜਾਬ
ਯੂ। ਬੀ। ਸੀ। ਵਲੋਂ ਸੁਰਜੀਤ ਕਲਸੀ ਨੂੰ ਸਮੁੱਚੀ ਸਾਹਿਤਕ ਰਚਨਾ ਲਈ ਇਨਾਮ
ਸੁਖਵੰਤ ਹੁੰਦਲ, ਕਨੇਡਾ
ਡਾਕਟਰ ਰਣਧੀਰ ਸਿੰਘ ਚੰਦ ਨਾਲ ਸਾਥੀ ਲੁਧਿਆਣਵੀ ਦੀ ਮੁਲਾਕਾਤ
ਸਾਥੀ ਲੁਧਆਣਵੀ, ਲੰਡਨ
ਮਸ਼ਹੂਰ ਫਿਲਮਸਾਜ਼ ਤੇ ਪਤਰਕਾਰ ਖਵਾਜ ਅਹਿਮਦ ਅਬਾਸ ਨਾਲ ਚਲਦਿਆਂ
ਐਸ ਬਲਵੰਤ, ਬਰਤਾਨੀਆ
ਪੰਜਾਬੀ ਫਿਲਮ ਐਵਾਰਡ 2014 ਲਈ ਨਾਮਜ਼ਦ ਹੋਏ
ਜੱਗੀ ਕੁੱਸਾ ਨੂੰ ‘ਉੱਤਮ ਸੰਵਾਦ ਲੇਖਕ’ ਦਾ ਸਨਮਾਨ ਦਿਵਾਉਣ ‘ਚ ਸਾਥ ਦੇਈਏ
ਮਨਦੀਪ ਖੁਰਮੀ ਹਿੰਮਤਪੁਰਾ
ਬਹੁ-ਭਾਸ਼ਾਵੀ ਪ੍ਰਸਿੱਧ ਲੇਖਕ: ਕਰਤਾਰ ਸਿੰਘ ਦੁੱਗਲ
ਰਣਜੀਤ ਸਿੰਘ ਪ੍ਰੀਤ, ਬਠਿੰਡਾ
ਅੰਮ੍ਰਿਤ ਕੌਰ ਤੋਂ ਅੰਮ੍ਰਿਤਾ ਪ੍ਰੀਤਮ ਅਤੇ ਅੰਮ੍ਰਿਤਾ ਇਮਰੋਜ ਤੱਕ
ਰਣਜੀਤ ਸਿੰਘ ਪ੍ਰੀਤ, ਬਠਿੰਡਾ
ਸ਼ਬਦਾਂ ਦਾ ਸ਼ਾਹ ਸਿਕੰਦਰ ਸੀ: ਸਾਹਿਰ ਲੁਧਿਆਣਵੀ
ਰਣਜੀਤ ਸਿੰਘ ਪ੍ਰੀਤ, ਬਠਿੰਡਾ
ਪੰਜਾਬੀ ਸਾਹਿਤ ਕਲਾ ਕੇਂਦਰ ਯੂ ਕੇ ਵਲ੍ਹੋਂ ਸਰਦਾਰ ਪੰਛੀ ਦਾ ਸੁਆਗ਼ਤ
ਸਾਥੀ ਲੁਧਿਆਣਵੀ, ਲੰਡਨ
ਕਲਾ ਕੇਂਦਰ ਟੋਰਾਂਟੋ ਵਲੋਂ ਨਾਵਲ ਸਮੁੰਦਰ ਮੰਥਨ ਅਤੇ ਕਿੱਟੀ ਮਾਰਸ਼ਲ ਤੇ ਸਫਲ ਗੋਸ਼ਟੀ
ਮੇਜਰ ਮਾਂਗਟ, ਟੋਰਾਂਟੋ
ਸਮਾਜਕ ਰਿਸ਼ਤਿਆਂ ਦੀ ਉਥਲ ਪੁਥਲ ਦੀ ਕਵਿਤਰੀ - ਬਲਵੀਰ ਕੌਰ ਢਿਲੋਂ
ਉਜਾਗਰ ਸਿੰਘ, ਪੰਜਾਬ
‘ਹੱਕ ਲਈ ਲੜਿਆ ਸੱਚ’ ਨਾਵਲ ਲਈ ਅਨਮੋਲ ਕੌਰ ਦਾ ਸਨਮਾਨ
ਲੋਕ ਲਿਖਾਰੀ ਉੱਤਰੀ ਸਭਾ ਕੈਨੇਡਾ
  ਬੀਬੀ ਰਾਜਿੰਦਰ ਕੌਰ ਦਾ ਵਿਛੋੜਾ
  ਅਜ਼ੀਮ ਸ਼ੇਖ਼ਰ, ਲੰਡਨ

dasuhaਸਾਹਿਤ ਸਭਾ ਦਸੂਹਾ ਗੜ੍ਹਦੀਵਾਲਾ (ਰਜ਼ਿ) ਵੱਲੋਂ ਸਨਮਾਨ ਸਮਾਰੋਹ ਆਯੋਜਿਤ
ਏ।ਐਸ।ਮਠਾਰੂ, ਦਸੂਹਾ

ajitਪ੍ਰਸਿੱਧ ਲੇਖ਼ਕਾ ਅਜੀਤ ਕੌਰ ਨਾਲ਼ ਇਕ ਇੰਟਰਵਿਊ/ਗ਼ੁਫ਼ਤਗ਼ੂ
ਡਾ।ਸਾਥੀ ਲੁਧਿਆਣਵੀ-ਲੰਡਨ
IFFI‘ਅੰਨੇ ਘੋੜੇ ਦਾ ਦਾਨ’ ਰਾਹੀਂ ਅੰਤਰਰਾਸ਼ਟਰੀ ਸਰਵੋਤਮ ਫ਼ਿਲਮ ਪੁਰਸਕਾਰ ‘ਗੋਲਡਨ ਪੀਕੌਕ’ ਨੇ ਪੰਜਾਬੀਆਂ ਦੇ ਵਿਹੜੇ ’ਚ ਪੈਲ ਪਾਈ - 43ਵਾਂ ਅੰਤਰਰਾਸ਼ਟਰੀ ਫ਼ਿਲਮ ਫ਼ੈਸਟੀਵਲ (ਇਫ਼ੀ) - ਡਾ। ਪਰਮਿੰਦਰ ਸਿੰਘ ਤੱਗੜ , ਪਟਿਆਲਾ ਕਵਿਤਾ ਦੀ ਇਕ ਆਪਣੀ ਵਿਲੱਖਣ ਭਾਸ਼ਾ ਹੁੰਦੀ ਹੈ
ਜਰਨੈਲ ਸਿੰਘ, ਸਰੀ, ਕਨੇਡਾ
sohanਗਿਆਨੀ ਸੋਹਣ ਸਿੰਘ ਸੀਤਲ
ਪ੍ਰੋ। ਸ਼ਮਸ਼ੇਰ ਸਿੰਘ ਸੰਧੂ
ravinderਰਵਿੰਦਰ ਰਵੀ ਦੇ ਕਾਵਿ-ਨਾਟਕ: “ਚੱਕ੍ਰਵਯੂਹ ਤੇ ਪਿਰਾਮਿਡ” ਦਾ ਭਾਰਤ ਵਿਚ ਮੰਚਨ
ਮਨਜੀਤ ਮੀਤ
kavishri6 ਜੂਨ ਬਰਸੀ’ਤੇ ਵਿਸ਼ੇਸ਼
ਪੰਜਾਬੀ ਕਵੀਸ਼ਰੀ ਦਾ ਸ਼ਾਹ ਸਵਾਰ; ਬਾਬੂ ਰਜਬ ਅਲੀ
ਰਣਜੀਤ ਸਿੰਘ ਪ੍ਰੀਤ
kaviਜਰਮਨੀ ਦੇ ਅੰਤਰਰਾਸ਼ਟਰੀ ਕਵੀ ਦਰਬਾਰ ਵਿੱਚ ਰੰਗਦਾਰ ਸੋਵੀਨਰ ਰਲੀਜ ਕੀਤਾ ਗਿਆ
ਜਸਪਾਲਸਿੰਘ ਸਿੱਧੂ
afzalਨਿਬੰਧ :
ਅਫ਼ਜ਼ਲ ਸਾਹਿਰ ਦੀ ਸ਼ਾਇਰੀ : ਨਵੀਂ ਚੇਤਨਾ ਅਤੇ ਪੁਰਾਤਨ ਕਾਵਿ ਰੂਪਾਂ ਦਾ ਸੁਮੇਲ
ਸੁਖਿੰਦਰ
duggalਪੰਜਾਬੀ ਦੇ ਪ੍ਰਸਿੱਧ ਲੇਖਕ ਕਰਤਾਰ ਸਿੰਘ ਦੁੱਗਲ ਨਹੀਂ ਰਹੇ - ਕੱਲ੍ਹ ਹੋਵੇਗੀ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ
ਰਣਜੀਤ ਸਿੰਘ ਪ੍ਰੀਤ
nachatarਨਿਬੰਧ
ਨਛੱਤਰ ਸਿੰਘ ਗਿੱਲ : ਆਜ਼ਾਦੀ ਲਈ ਤੜਪ ਅਤੇ ਮੁਸੀਬਤਾਂ ਦਾ ਝੱਖੜ
ਸੁਖਿੰਦਰ
tejaਸ਼੍ਰੋਮਣੀ ਸਾਹਿਤਕਾਰ: ਪ੍ਰਿੰਸੀਪਲ ਤੇਜਾ ਸਿੰਘ
ਰਣਜੀਤ ਸਿੰਘ ਪ੍ਰੀਤ
panjabiਪੰਜਾਬੀ ਦੇ ਚਮਤਕਾਰੀ ਲੇਖਕ
ਬਲਰਾਜ ਸਿੱਧੂ, ਯੂ. ਕੇ
Pattayਝੱੜ ਰਹੇ ਪੱਤੇ
ਨਿਸ਼ਾਨ ਰਾਠੌਰ ‘ਮਲਿਕਪੁਰੀ’

kav-ras2_140.jpg (5284 bytes)

vid-tit1_ratan_140v3.jpg (5679 bytes)

pal-banner1_142.jpg (14540 bytes)

sahyog1_150.jpg (4876 bytes)

Terms and Conditions
Privay Policy
© 1999-2018, 5abi।com

www।5abi।com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

banner1-150.gif (7792 bytes)