ਮੇਰੇ ਹਿੱਸੇ ਦਾ ਡਾਕਟਰ
ਹਰਿਭਜਨ ਸਿੰਘ
ਜੈਤੇਗ ਸਿੰਘ ਅਨੰਤ
(12/08/2020) |
|
|
|
|
ਡਾ: ਹਰਿਭਜਨ ਸਿੰਘ, ਅਮ੍ਰਿਤਾ
ਪ੍ਰੀਤਮ, ਤਾਰਾ ਸਿੰਘ ਕਮਲ |
ਡਾ. ਹਰਿਭਜਨ ਸਿੰਘ ਪੰਜਾਬੀ ਦੇ ਉੱਘੇ ਵਿਦਵਾਨ, ਚਿੰਤਕ, ਆਲੋਚਕ, ਅਨੁਵਾਦਕ
ਅਤੇ ਸਫਲ ਅਧਿਆਪਕ ਸਨ। ਉਹ ਕਿਸੇ ਜਾਣ ਪਛਾਣ ਦੇ ਮੁਥਾਜ ਨਹੀਂ। ਉਹ ਇਕ
ਬਹੁਪੱਖੀ, ਬਹੁਰੰਗੀ, ਬਹੁਪਰਤੀ ਅਤੇ ਸਰਬ ਕਲਾ ਸੰਪੰਨ ਅਕਾਦਮੀਸ਼ਨ, ਦਿੱਲੀ
ਪੰਜਾਬੀ ਸਮੀਖਿਆ ਸਕੂਲ ਦੇ ਬਾਨੀ ਸਨ। ਉਹ ਇਕ ਪ੍ਰਤਿਭਾਸ਼ਾਲੀ, ਰੌਸ਼ਨ ਮੀਨਾਰ
ਤੇ ਧਰੂ ਤਾਰੇ ਵਾਂਗ ਕੌਮਾਂਤਰੀ ਗਗਨ ਉਪਰ ਸਦਾ ਚਮਕਦੇ ਰਹੇ।
ਉਨ੍ਹਾਂ ਸਮੁੱਚਾ ਜੀਵਨ ਔਕੜਾਂ, ਮੁਸ਼ਕਲਾਂ ਤੇ ਦੁਸ਼ਵਾਰੀਆਂ ਨਾਲ ਜੂਝਦਿਆਂ
ਹੰਢਾਇਆ। ਡਾਕਟਰ ਸਾਹਿਬ ਪੰਜਾਬੀ, ਹਿੰਦੀ, ਅੰਗਰੇਜ਼ੀ ਤੇ ਫਾਰਸੀ ਭਾਸ਼ਾਵਾਂ
ਦੇ ਗਿਆਤਾ ਸਨ, ਜਿਨ੍ਹਾਂ ਨੇ ਸਾਹਿਤ ਦੀਆਂ ਵੱਖ ਵੱਖ ਵਿਧਾਵਾਂ ਵਿਚ 100
ਤੋਂ ਵੱਧ ਪੁਸਤਕਾਂ ਪਾਠਕਾਂ ਦੀ ਝੋਲੀ ਪਾਈਆਂ ਹਨ। ਡਾ. ਹਰਿਭਜਨ ਸਿੰਘ
ਹੁਰਾਂ ਨੇ ਪੰਜਾਬੀ ਸਾਹਿਤ ਸਮੀਖਿਆ ਉਪਰ ਅਜਿਹੇ ਹਸਤਾਖਰ ਦਰਜ ਕੀਤੇ ਕਿ ਆਪ
ਨੂੰ ਆਧੁਨਿਕ ਪੰਜਾਬੀ ਸਾਹਿਤ ਆਲੋਚਨਾ ਦਾ ਥੰਮ ਆਖਿਆ ਜਾਣ ਲੱਗਿਆ। ਆਧੁਨਿਕ
ਪੰਜਾਬੀ ਚਿੰਤਨ ਉਪਰ ਉਨ੍ਹਾਂ ਅਮਿੱਟ ਛਾਪ ਛੱਡੀ ਹੈ।
ਡਾਕਟਰ
ਸਾਹਿਬ ਦੇ ਨੇੜਿਓਂ ਦਰਸ਼ਨ ਕਰਨ ਦਾ ਸੁਭਾਗ ਮੈਨੂੰ ਪਹਿਲੀ ਵਾਰ ਸੰਨ
1982-83 ਵਿਚ 'ਰਾਜ ਭਵਨ, ਚਡੀਗੜ੍ਹ' ਵਿਖੇ 'ਹਰਿਆਣਾ ਸਾਹਿਤ
ਅਕੈਡਮੀ' ਵੱਲੋਂ ਕਰਵਾਏ ਗਏ ਇਕ ਸਨਮਾਨ ਸਮਾਰੋਹ ਵਿਚ ਪ੍ਰਾਪਤ ਹੋਇਆ। ਇਸ
ਸਮਾਗਮ ਵਿਚ ਉਨ੍ਹਾਂ ਦੇ ਜਿਗਰੀ ਦੋਸਤ ਕਰਤਾਰ ਸਿੰਘ ਸੁਮੇਰ ਨੂੰ 'ਹਰਿਆਣਾ
ਸਾਹਿਤ ਅਕੈਡਮੀ' ਵੱਲੋਂ ਸਨਾਮਨਿਤ ਕੀਤਾ ਜਾਣਾ ਸੀ। ਇਸ ਸਮਾਗਮ ਵਿਚ
ਪ੍ਰਸਿੱਧ ਕਹਾਣੀਕਾਰ ਪ੍ਰਿੰਸੀਪਲ ਸੁਜਾਨ ਸਿੰਘ ਵੀ ਗੁਰਦਾਸਪੁਰ ਤੋਂ ਵਿਸ਼ੇਸ਼
ਤੌਰ ਤੇ ਪੁੱਜੇ ਸਨ। ਉਹ ਵੀ ਸੁਮੇਰ ਸਾਹਿਬ ਦੇ ਗੂੜ੍ਹੇ ਮਿੱਤਰ ਸਨ। ਇਸ
ਸਮਾਰੋਹ ਦੌਰਾਨ ਹੀ ਕਰਤਾਰ ਸਿੰਘ ਸੁਮੇਰ ਹੁਰਾਂ, ਡਾ. ਹਰਿਭਜਨ ਸਿੰਘ ਨਾਲ
ਮੇਰੀ ਰਸਮੀ ਮੁਲਾਕਾਤ ਕਰਵਾਈ।
ਇਸ ਤੋਂ ਪਹਿਲਾਂ ਜਦੋਂ ਸੰਨ 1976
ਵਿਚ ਜਨਵਰੀ ਦੇ ਮਹੀਨੇ ਮੈਨੂੰ ਪੰਜਾਬੀ ਸਾਹਿਤ ਦੇ ਪਿਤਾਮਾ ਡਾ. ਮੋਹਨ
ਸਿੰਘ ਦੀਵਾਨਾ ਨਾਲ ਇਕ ਇੰਟਰਵਿਊ ਕਰਨ ਦਾ ਮੌਕਾ ਮਿਲਿਆ ਤਾਂ ਮੈਂ ਉਨ੍ਹਾਂ
ਨੂੰ ਉਨ੍ਹਾਂ ਦੇ ਅਜਿਹੇ ਵਿਦਿਆਰਥੀਆਂ ਬਾਰੇ ਜਾਨਣਾ ਚਾਹਿਆ ਜਿਨ੍ਹਾਂ ਆਪੋ
ਆਪਣੇ ਖੇਤਰ ਵਿਚ ਸਿਖਰਾਂ ਛੋਹੀਆਂ ਅਤੇ ਬੁਲੰਦੀਆਂ ਦਰਜ ਕੀਤੀਆਂ ਸਨ, ਤਾਂ
ਉਨ੍ਹਾਂ ਸਭ ਤੋਂ ਪਹਿਲਾਂ ਨਾਟਕਕਾਰ ਡਾ. ਹਰਚਰਨ ਸਿੰਘ, ਫਿਰ ਡਾ. ਗੁਲਵੰਤ
ਸਿੰਘ ਤੇ ਫਿਰ ਡਾ. ਹਰਿਭਜਨ ਸਿੰਘ ਦਾ ਜ਼ਿਕਰ ਕੀਤਾ ਅਤੇ ਇਨ੍ਹਾਂ ਦੀ
ਜ਼ਿੰਦਗੀ ਦੇ ਕੁਝ ਬਹੁਤ ਹੀ ਦਿਲਚਸਪ ਰਾਜ਼ ਮੇਰੇ ਨਾਲ ਸਾਂਝੇ ਕੀਤੇ।
ਪੰਜਾਬੀ ਆਧੁਨਿਕ ਕਵਿਤਾ ਦੇ ਮੋਢੀ ਡਾ. ਹਰਿਭਜਨ ਸਿੰਘ ਨਾਲ ਦੂਜੀ ਵਾਰੀ
ਵਿਸ਼ੇਸ਼ ਮੁਲਕਾਤ “ਕੇਸ਼ਵ ਬਿਲਡਿੰਗ” ਕਰਨਾਲ ਵਿਖੇ ਕਰਤਾਰ ਸਿੰਘ ਸੁਮੇਰ ਦੇ
ਗ੍ਰਹਿ ਵਿਖੇ ਹੋਈ। ਜਦੋਂ ਮੈਂ ਅਚਾਨਕ ਸੁਮੇਰ ਸਾਹਿਬ ਦੇ ਘਰ ਕਰਨਾਲ
ਪੁੱਜਿਆ ਤਾਂ ਉਨ੍ਹਾਂ ਦੀ ਖੁਸ਼ੀ ਸੱਤਵੇਂ ਅਸਮਾਨ ਤੇ ਸੀ ਕਿਉਂਕਿ ਸ਼ਾਮ ਵੇਲੇ
ਡਾ. ਹਰਿਭਜਨ ਸਿੰਘ ਵੀ ਦਿੱਲੀ ਤੋਂ ਪੁੱਜ ਰਹੇ ਸਨ। ਉਨ੍ਹਾਂ ਪਹਿਲਾਂ ਹੀ
ਇਕ ਕਵੀ ਦਰਬਾਰ ਅਤੇ ਰੰਗਾਰੰਗ ਮਹਿਫ਼ਿਲ ਦਾ ਪ੍ਰੋਗਰਾਮ ਉਲੀਕਿਆ ਹੋਇਆ ਸੀ
ਜਿਸ ਵਿਚ ਕਰਨਾਲ ਦੇ ਕੁਝ ਚੋਣਵੇਂ ਸ਼ਾਇਰਾਂ ਨੂੰ ਵੀ ਸੱਦਿਆ ਹੋਇਆ ਸੀ।
ਸ਼ਾਮ ਨੂੰ ਡਾਕਟਰ ਹਰਿਭਜਨ ਸਿੰਘ ਅਤੇ ਉਨ੍ਹਾਂ ਦੀ ਰਹਿ ਚੁੱਕੀ
ਵਿਦਿਆਰਥਣ ਡਾ. ਮਹਿੰਦਰ ਕੌਰ ਗਿੱਲ (ਜੋ ਮਾਤਾ ਸੁੰਦਰੀ ਕਾਲਜ ਦੇ
ਪ੍ਰਿੰਸੀਪਲ ਸਨ) ਪੁੱਜ ਗਏ। ਇਸ ਛੋਟੀ ਜਿਹੀ ਮਹਿਫ਼ਿਲ ਵਿਚ ਡਾ. ਹਰਿਭਜਨ
ਸਿੰਘ ਨੇ ਆਪਣੀ ਕਵਿਤਾ ਦੇ ਵੱਖ ਵੱਖ ਰੰਗਾਂ ਨੂੰ ਬਿਖੇਰਿਆ ਜਿਸ ਦੀ ਉਹ
ਮਿਸਾਲ ਸਨ। ਉਨ੍ਹਾਂ ਦੀ ਕਵਿਤਾ ਵਿਚ ਵਧੇਰੇ 1984 ਦਾ ਦਰਦ ਸੀ। ਜਿਸ ਢੰਗ
ਨਾਲ ਉਹ ਆਪਣੇ ਤਰਕਸ਼ ‘ਚੋਂ ਇਕ ਤੋਂ ਬਾਦ ਇਕ ਕਵਿਤਾ ਰੂਪੀ ਤੀਰ ਸਰੋਤਿਆਂ
ਦੀ ਵੱਖੀ ਵਿਚ ਮਾਰਦੇ ਅਤੇ ਉਨ੍ਹਾਂ ਦੇ ਦਿਲਾਂ ਨੂੰ ਜਿੱਤਦੇ, ਉਹ ਇਕ
ਨਿਵੇਕਲਾ ਹੀ ਨਜ਼ਾਰਾ ਸੀ। ਉਨ੍ਹਾਂ ਦੀ ਪੇਸ਼ਕਾਰੀ ਦਾ ਅੰਦਾਜ਼ ਵਿੱਲਖਣ ਸੀ।
ਦੇਰ ਰਾਤ ਤੱਕ ਚੱਲੇ ਇਸ ਕਵੀ ਦਰਬਾਰ ਨੂੰ ਸਾਰਿਆਂ ਰਲ ਕੇ ਲੁੱਟਿਆ। ਡਾ.
ਹਰਿਭਜਨ ਸਿੰਘ ਹੁਰਾਂ ਦੇ ਸਾਹਮਣੇ ਬੈਠ ਕੇ ਉਨ੍ਹਾਂ ਦੀ ਕਵਿਤਾ ਦਾ ਜੋ
ਅਨੰਦ ਲਿਆ, ਉਹ ਮੇਰੀ ਜ਼ਿੰਦਗੀ ਦੀ ਅਭੁੱਲ ਯਾਦ ਹੈ।
ਡਾਕਟਰ ਸਾਹਿਬ
ਨਾਲ ਮੇਰੀ ਅੰਤਿਮ ਮੁਲਾਕਾਤ ਸੰਨ 1996-97 ਵਿਚ “ਆਈਫੈਕਸ ਗੈਲਰੀ” ਨਵੀਂ
ਦਿੱਲੀ ਵਿਖੇ ਹੋਈ ਸੀ, ਜਿੱਥੇ ਨਾਮਵਰ ਕਲਾ ਪ੍ਰੇਮੀ, ਕਲਾ ਹਿਤੈਸ਼ੀ 'ਐਚ.
ਐਸ. ਹਿਤਕਾਰੀ' ਨੇ ਫੁਲਕਾਰੀਆਂ ਤੇ ਬਾਗ ਦੀ ਪ੍ਰਦਰਸ਼ਨੀ ਲਾਈ ਹੋਈ ਸੀ।
ਉਦਘਾਟਨ ਉਸ ਸਮੇਂ ਦੇ ਕੇਂਦਰੀ ਵਜ਼ੀਰ ਬਲਵੰਤ ਸਿੰਘ ਰਾਮੂੰਵਾਲੀਆ ਨੇ ਕਰਨਾ
ਸੀ। 'ਹਿਤਕਾਰੀ' ਹੁਰਾਂ ਮੈਨੂੰ ਵੀ ਇਸ ਸਮਾਰੋਹ ਵਿਚ ਸ਼ਾਮਲ ਹੋਣ ਦਾ ਸੱਦਾ
ਦਿੱਤਾ ਸੀ। ਮੇਰੀ ਉਸ ਸਮੇਂ ਖੁਸ਼ੀ ਦੀ ਹੱਦ ਨਾ ਰਹੀ ਜਦੋਂ ਡਾ. ਹਰਿਭਜਨ
ਸਿੰਘ ਹੁਰਾਂ ਦੇ ਦਰਸ਼ਨ ਦੀਦਾਰ ਹੋਏ। ਸਮਾਗਮ ਸਮਾਪਤ ਹੋਣ ਬਾਦ ਅਸੀਂ ਗੱਲਾਂ
ਬਾਤਾਂ ਕਰਦੇ ਹੋਏ ਬਾਹਰ 'ਲਾਅਨ' ਵਿਚ ਆ ਗਏ। ਮੈਂ ਉਨ੍ਹਾਂ ਦੇ ਚਾਰ ਪੰਜ
ਰੰਗਦਾਰ 'ਪੋਰਟਰੇਟ' ਖਿੱਚੇ। ਇਹ ਉਨ੍ਹਾਂ ਨਾਲ ਮੇਰੇ ਅੰਤਿਮ ਅਤੇ ਯਾਦਗਾਰੀ
ਪਲ ਸਨ। ਅਸੀਂ ਪੰਜਾਬੀ ਸਾਹਿਤ ਦੇ ਹਵਾਲੇ ਨਾਲ ਕੁਛ ਗੱਲਾਂ ਕੀਤੀਆਂ।
ਡਾ. ਹਰਿਭਜਨ ਸਿੰਘ ਨੂੰ ਉਨ੍ਹਾਂ ਦੇ ਜੀਵਨ ਤੇ ਰਚਨਾ ਤੇ ਆਧਾਰਤ ਦੇਸ਼
ਵਿਦੇਸ਼ਾਂ ਵਿਚ ਅਨੇਕਾਂ ਮਹੱਤਵਪੂਰਨ ਤੇ ਵੱਕਾਰੀ 'ਅਵਾਰਡਾਂ' ਅਤੇ
ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੂੰ ਪਹਿਲਾ 'ਪੰਜਾਬ ਸਟੇਟ
ਅਵਾਰਡ 1963' ਵਿਚ “ਰਿਗਬਾਣੀ” ਤੇ ਮਿਲਿਆ। ਸੰਨ 1969 ਵਿਚ 'ਸਾਹਿਤ
ਅਕੈਡਮੀ, ਨਵੀਂ ਦਿੱਲੀ' ਵੱਲੋਂ ਉਨ੍ਹਾਂ ਦੀ ਪੁਸਤਕ “ਨਾ ਧੁੱਪੇ ਨਾ
ਛਾਵੇਂ” ਨੂੰ ਇਨਾਮ ਪ੍ਰਾਪਤ ਹੋਇਆ। ਇਸੇ ਤਰ੍ਹਾਂ 'ਪੰਜਾਬ ਸਟੇਟ' ਵੱਲੋਂ
'ਭਾਈ ਵੀਰ ਸਿੰਘ ਪੁਰਸਕਾਰ' “ਅਲਫ਼ ਦੁਪਹਿਰ” ਸੰਨ 1975 ਵਿਚ ਅਤੇ ਸੰਨ
1980 ਵਿਚ ਆਪ ਜੀ ਦੀ ਬਹੁ-ਚਰਚਿਤ ਅਨੁਵਾਦਿਤ ਪੁਸਤਕ “ਲੈਨਿਨ ਨੈਣ ਨਕਸ਼”
ਨੂੰ 'ਸੋਵੀਅਤ ਲੈਂਡ ਨਹਿਰੂ ਪੁਰਸਕਾਰ' ਹਾਸਲ ਹੋਇਆ। ਇਸੇ ਤਰ੍ਹਾਂ 1982
ਵਿਚ 'ਪੰਜਾਬ ਸਟੇਟ ਪੁਰਸਕਾਰ ਪਤਰਾਂਜਲੀ', 'ਮੱਥਾ ਦੀਵੇ ਵਾਲਾ' ਨੂੰ
ਮਿਲਿਆ। ਗਿਆਨੀ ਗੁਰਮੁਖ ਸਿੰਘ ਪੁਰਸਕਾਰ “ਅਲਵਿਦਾ ਤੋਂ ਪਹਿਲਾਂ” ਨੂੰ
1984 ਵਿਚ ਮਿਲਿਆ। ਸੰਨ 1985 'ਚ 'ਦਿੱਲੀ ਯੂਨੀਵਰਸਿਟੀ' ਵੱਲੋਂ ਆਪ ਨੂੰ
'ਪ੍ਰੋਫੈਸਰ ਆਫ ਐਮੇਰੀਟਸ ਅਵਾਰਡ' ਨਾਲ ਸਨਮਾਨਿਤ ਕੀਤਾ ਗਿਆ। 'ਪੰਜਾਬੀ
ਸਾਹਿਤ ਅਕਾਦਮੀ' ਵੱਲੋਂ 1986 'ਕਰਤਾਰ ਸਿੰਘ ਧਾਲੀਵਾਲ ਪੁਰਸਕਾਰ' ਦਿੱਤਾ
ਗਿਆ। ਸੰਨ 1987 ਵਿਚ 'ਸ਼ਰੋਮਣੀ ਅੰਤਰ-ਰਾਸ਼ਟਰੀ ਸਾਹਿਤਕਾਰ ਪੁਰਸਕਾਰ'
ਮਿਲਿਆ। ਸੰਨ 1987 ਵਿਚ ਹੀ ਲਖਨਊ ਵਿਚ 'ਯੂ.ਪੀ. ਹਿੰਦੀ ਸੰਮੇਲਨ
ਪੁਰਸਕਾਰ' ਨਾਲ ਨਿਵਾਜਿਆ ਗਿਆ। ਸੰਨ 1988 ਵਿਚ ਮੱਧ ਪ੍ਰਦੇਸ਼ ਦਾ ਸਰਬਉੱਚ
ਵੱਕਾਰੀ “ਕਬੀਰ ਪੁਰਸਕਾਰ” ਮਿਲਿਆ। ਇਸੇ ਤਰ੍ਹਾਂ ਸੰਨ 1984 ਵਿਚ 'ਬਿਰਲਾ
ਫਾਊਂਡੇਸ਼ਨ, ਨਵੀਂ ਦਿੱਲੀ' ਵੱਲੋਂ “ਸਰਸਵਤੀ ਪੁਰਸਕਾਰ” ਪ੍ਰਦਾਨ ਕੀਤਾ
ਗਿਆ। ਸੰਨ 1998 ਵਿਚ 'ਸਾਹਿਤ ਅਕੈਡਮੀ, ਨਵੀਂ ਦਿੱਲੀ' ਵੱਲੋਂ ਉਨ੍ਹਾਂ
ਨੂੰ 'ਫੈਲੇਸ਼ਿਪ' ਦਿੱਤੀ ਗਈ। ਡਾਕਟਰ ਸਾਹਿਬ ਪੰਜਾਬੀ ਦੇ ਉਨ੍ਹਾਂ ਗਿਣਤੀ
ਦੇ ਅਦੀਬਾਂ ਵਿੱਚੋਂ ਇਕ ਸਨ ਜਿਨ੍ਹਾਂ ਦੀ ਝੋਲੀ ਵਿਚ ਦੇਸ਼ ਦੇ ਸਭ ਤੋਂ
ਵੱਕਾਰੀ ਅਤੇ ਮਹੱਤਵਪੂਰਨ 'ਅਵਾਰਡ' ਪਏ।
ਉਨ੍ਹਾਂ ਦੇ ਸਾਹਿਤਕ
ਜੀਵਨ 'ਤੇ ਨਜ਼ਰ ਮਾਰੀਏ ਤਾਂ ਪਤਾ ਲਗਦਾ ਹੈ ਕਿ ਡਾ. ਹਰਿਭਜਨ ਸਿੰਘ ਜਿੱਥੇ
ਕਮਾਲ ਦੇ ਅਲਬੇਲੇ ਕਵੀ ਅਤੇ ਵੱਡੇ ਆਲੋਚਕ ਸਨ ਉਥੇ ਉਹ ਇਕ ਹਰਮਨ ਪਿਆਰੇ
ਅਧਿਆਪਕ ਅਤੇ ਨਿਗਰਾਨ ਵੀ ਸਨ। ਉਨ੍ਹਾਂ ਦੇ ਵਰਸੋਏ ਵਿਦਿਆਰਥੀ ਵੀ ਮੂਹਰਲੀ
ਕਤਾਰ ਦੇ ਵਿਦਵਾਨਾਂ ਵਿਚ ਅਤੇ ਉੱਚੀਆਂ ਪਦਵੀਆਂ ਚ ਸ਼ੁਮਾਰ ਦਿਖਾਈ ਦਿੰਦੇ
ਹਨ, ਜਿਨ੍ਹਾਂ ਵਿੱਚੋਂ ਵਰਨਣਯੋਗ ਹਨ: ਡਾ. ਅਤਰ ਸਿੰਘ, ਡਾ. ਸਤਿੰਦਰ ਸਿੰਘ
(ਸਾਬਕਾ 'ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ'),
ਡਾ. ਤਰਲੋਕ ਸਿੰਘ ਕੰਵਰ, ਡਾ. ਆਤਮਜੀਤ ਸਿੰਘ, ਡਾ. ਮਹਿੰਦਰ ਕੌਰ ਗਿੱਲ
(ਪ੍ਰਿੰਸੀਪਲ, 'ਮਾਤਾ ਸੁੰਦਰੀ ਕਾਲਜ, ਨਵੀ ਦਿੱਲੀ'), ਡਾ. ਮਨਜੀਤ ਸਿੰਘ,
ਡਾ. ਜਗਬੀਰ ਸਿੰਘ, ਡਾ. ਏ. ਐਸ. ਪੂਨੀ, ਡਾ. ਗੁਰਚਰਨ ਸਿੰਘ, ਡਾ. ਸਤਿੰਦਰ
ਸਿੰਘ ਨੂਰ, ਡਾ. ਦਵਿੰਦਰ ਕੌਰ ਯੂ.ਕੇ., ਡਾ. ਓ.ਪੀ. ਕੋਹਲੀ ('ਗਵਰਨਰ,
ਗੁਜਰਾਤ ਸਟੇਟ'), ਡਾ. ਜਸਪਾਲ ਸਿੰਘ (ਸਾਬਕਾ ਰਾਜਦੂਤ ਅਤੇ ਸਾਬਕਾ 'ਵਾਈਸ
ਚਾਂਸਲਰ, ਪੰਜਾਬੀ ਯੂਨੀਵਰਸਿਟੀ ਪਟਿਆਲਾ')।
ਉਨ੍ਹਾਂ ਦੀ
ਨਿਗਰਾਨੀ ਹੇਠ 30 ਤੋਂ ਵੱਧ ਵਿਦਿਆਰਥੀਆਂ ਨੇ ਵੱਖ ਵੱਖ ਵਿਸ਼ਿਆਂ, ਭਾਸ਼ਾਵਾਂ
ਵਿਚ ਖੋਜ ਕਾਰਜ ਕਰਕੇ 'ਡਾਕਟਰੇਟ' ਦੀਆਂ ਪਦਵੀਆਂ ਹਾਸਲ ਕੀਤੀਆਂ।
ਪੰਜਾਬੀ ਸਾਹਿਤ ਦੇ ਚਮਕਦੇ ਸਿਤਾਰੇ ਡਾ. ਹਰਿਭਜਨ ਸਿੰਘ ਭਾਵੇਂ ਸਰੀਰਕ
ਪੱਖੋਂ 21 ਅਕਤੂਬਰ 2002 ਨੂੰ ਇਸ ਫਾਨੀ ਸੰਸਾਰ ਤੋਂ ਕੂਚ ਕਰ ਗਏ ਹਨ ਪਰ
ਉਨ੍ਹਾਂ ਪੰਜਾਬੀ ਸਾਹਿਤ ਨੂੰ ਜਿੰਨਾਂ ਮਾਲੋਮਾਲ ਕੀਤਾ ਹੈ, ਉਸ ਅਨੁਸਾਰ ਉਹ
ਸਦੀਆਂ ਤੀਕ ਜਿਉਂਦੇ ਰਹਿਣਗੇ। ਉਨ੍ਹਾਂ ਦੀਆਂ ਪੁਸਤਕਾਂ, ਰਚਨਾਵਾਂ ਹਮੇਸ਼ਾ
ਸਾਡਾ ਮਾਰਗ ਦਰਸ਼ਨ ਕਰਦੀਆਂ ਰਹਿਣਗੀਆਂ ਅਤੇ ਸਾਡੇ ਅੰਗ ਸੰਗ ਰਹਿ ਕੇ
ਪ੍ਰੇਰਨਾ ਸਰੋਤ ਬਣਦੀਆਂ ਰਹਿਣਗੀਆਂ।
ਕਿਸੇ ਸ਼ਾਇਰ ਨੇ ਕਿਹਾ ਹੈ,
ਹਜਾਰੋਂ ਸਾਲ ਨਰਗਿਸ ਅਪਨੀ ਬੇਨੂਰੀ ਪੇ ਰੋਤੀ ਹੈ ਬੜੀ
ਮੁਸ਼ਕਿਲ ਸੇ ਹੋਤਾ ਹੈ ਚਮਨ ਮੇਂ ਦੀਦਾਵਰ ਪੈਦਾ।
jaiteganant@yahoo.com
Cell: 778-385-8141
|
|
|
ਡਾ: ਹਰਿਭਜਨ ਸਿੰਘ, ਅਮ੍ਰਿਤਾ ਪ੍ਰੀਤਮ,
ਤਾਰਾ ਸਿੰਘ ਕਮਲ |
|
|
ਡਾ: ਹਰਿਭਜਨ ਸਿੰਘ |
|
|
ਮੇਰੇ
ਹਿੱਸੇ ਦਾ ਡਾਕਟਰ ਹਰਿਭਜਨ ਸਿੰਘ
ਜੈਤੇਗ ਸਿੰਘ ਅਨੰਤ |
ਤਿੜਕ
ਰਹੇ ਸਮਾਜਿਕ ਰਿਸ਼ਤਿਆਂ ਅਤੇ ਸਰੋਕਾਰਾਂ ਦਾ ਕਵੀ - ਰਣਦੀਪ ਸਿੰਘ
ਆਹਲੂਵਾਲੀਆ ਉਜਾਗਰ ਸਿੰਘ,
ਪਟਿਆਲਾ |
ਕਿਰਤ
ਵਿੱਚ ਦਮ ਹੈ ਤਾਂ ਪਾਠਕ ਲੱਭ ਕੇ ਪੜ੍ਹਦੇ ਹਨ - ਸ਼ਿਵਚਰਨ ਜੱਗੀ
ਕੁੱਸਾ। ਹਰਵਿੰਦਰ ਧਾਲੀਵਾਲ
(ਬਿਲਾਸਪੁਰ) |
ਕਲਮ
ਦਾ ਧਨੀ : ਜਸਵਿੰਦਰ ਸਿੰਘ ਰੁਪਾਲ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਬਹੁ-ਕਲਾਵਾਂ
ਦਾ ਸੁਮੇਲ : ਬਲਵਿੰਦਰ ਕੌਰ ਲਗਾਣਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
|
ਪੰਜਾਬੀ
ਮਾਂ-ਬੋਲੀ ਨੂੰ ਸਮਰਪਿਤ ਹੋਣਹਾਰ ਕਲਮ - ਮਨਜੀਤ ਕੌਰ ਧੀਮਾਨ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਵਿਰਸੇ
ਦੀ ਸਾਂਭ-ਸੰਭਾਲ ਲਈ ਯਤਨਸ਼ੀਲ ਮੁਟਿਆਰ - ਬੀਬੀ ਰੁਪਿੰਦਰ ਕੌਰ ਰੂਪ
ਖਾਲਸਾ ਪ੍ਰੀਤਮ ਲੁਧਿਆਣਵੀ,
ਚੰਡੀਗੜ |
ਪੰਜਾਬੀ
ਬੋਲੀ ਦੇ ਜਗਤ ਵਿੱਚ ਧਰੂ ਤਾਰੇ ਵਾਂਗ ਚਮਕਦਾ ਰਹੇਗਾ ਸਾਥੀ ਲੁਧਿਆਣਵੀ
ਬਲਵਿੰਦਰ ਸਿੰਘ ਚਾਹਲ
"ਮਾਧੋਝੰਡਾ" |
ਬਗੀਤਕਾਰੀ
ਦੀਆਂ ਮੰਜਲਾਂ ਸਰ ਕਰ ਰਿਹਾ ਗੀਤਕਾਰ-- ਮੀਤ ਸਦੌਂ-ਗੜ ਵਾਲਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
|
ਬਹੁ-ਕਲਾਵਾਂ
ਦਾ ਖੂਬਸੂਰਤ ਸੁਮੇਲ - ਨੇਚਰਦੀਪ ਕਾਹਲੋਂ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸੰਗੀਤ,
ਸਾਹਿਤ ਅਤੇ ਸਿਹਤ ਵਿਗਿਆਨ ਦੀ ਤ੍ਰਿਵੈਣੀ ਡਾ ਮਨਜੀਤ ਸਿੰਘ ਬਲ
ਉਜਾਗਰ ਸਿੰਘ, ਪਟਿਆਲਾ |
ਹੱਡਬੀਤੀ
ਖਾਮੋਸ਼
ਮੁਹੱਬਤ ਦੀ ਇਬਾਦਤ ਅਜੀਤ
ਸਤਨਾਮ ਕੌਰ |
ਯੂਥ
ਵੈਲਫੇਅਰ ਕਲੱਬ ਵੱਲੋਂ ਲੇਖਕ ਜਸਵੀਰ ਸ਼ਰਮਾ ਦੱਦਾਹੂਰ ਦਾ ਸਨਮਾਨ
ਗੁਰਬਾਜ ਗਿੱਲ, ਬਠਿੰਡਾ |
ਪੰਜਾਬੀ
ਕਵੀ ਗਿਆਨੀ ਦਰਸ਼ਨ ਸਿੰਘ ਨਹੀਂ ਰਹੇ
ਸਾਥੀ ਲੁਧਿਆਣਵੀ, ਲੰਡਨ |
ਸਾਹਿਤ
ਸਿਰਜਨਾ ਦਾ ਨਵਾਂ ਸਿਰਨਾਵਾਂ – ਨਿਰਮਲ ਗੰਗਾ
ਗੁਰਬਾਜ ਗਿੱਲ, ਬਠਿੰਡਾ |
ਸਾਹਿਤਕ
ਅਤੇ ਸਭਿਆਚਾਰਕ ਖ਼ੁਸ਼ਬੂਆਂ ਦਾ ਵਣਜਾਰਾ ਪ੍ਰੋ. ਗੁਰਭਜਨ ਸਿੰਘ ਗਿੱਲ
ਉਜਾਗਰ ਸਿੰਘ, ਪਟਿਆਲਾ
|
ਬਹੁ
- ਪੱਖੀ ਸਖਸ਼ੀਅਤ ਰਾਜਵਿੰਦਰ ਰੌਂਤਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਹਰਿਆਣੇ
’ਚ ਪੰਜਾਬੀ ਮਾਂ- ਬੋਲੀ ਦਾ ਲਾਡਲਾ ਪੁੱਤਰ ਸੀ ਡਾ. ਅਮਰਜੀਤ ਸਿੰਘ
ਕਾਂਗ
ਡਾ. ਨਿਸ਼ਾਨ ਸਿੰਘ ਰਾਠੌਰ |
ਸੰਘਰਸ਼
ਦੀ ਮੂਰਤ, ਨਿਊਜ਼ ਰੀਡਰ - ਬਲਜੀਤ ਕੌਰ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਪੰਜਾਬੀ
ਜੁਬਾਨ ਦਾ ਅਜ਼ੀਮ ਸ਼ਾਇਰ ਐਸ ਐਸ ਮੀਸ਼ਾ
ਮਨਜੀਤ ਸਿੰਘ ਰੱਤੂ, ਨਿਊ ਯਾਰਕ |
ਗੀਤਕਾਰੀ
ਵਿਚ ਨਾਮਨਾ ਖੱਟ ਰਹੀ ਖੂਬਸੂਰਤ ਕਲਮ- ਗਗਨਦੀਪ ਕੌਰ ਸਿਵੀਆ
ਪ੍ਰੀਤਮ ਲੁਧਿਆਣਵੀ, ਚੰਡੀਗੜ |
ਸ਼ਬਦਾਂ
ਦੀ ਚੋਗ ਚੁਗਣ ਵਾਲਾ - ਸ਼ਿਵਚਰਨ ਜੱਗੀ ਕੁੱਸਾ
ਕੇਹਰ ਸ਼ਰੀਫ਼ (ਵਿਟਨ) |
ਮੰਜਲ
ਵਲ ਵਧ ਰਿਹਾ ਸ਼ਾਇਰ, ਜਤਿੰਦਰ ਸਿੰਘ, ਉੱਚੀ ਮੰਗਲੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਦ੍ਰਿੜ
ਇਰਾਦਿਆਂ ਦੀ ਮਾਲਕਣ - ਕਰਮਜੀਤ ਕੰਮੋ ਦਿਓਣ ਐਲਨਾਬਾਦੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਯੂਰਪ
ਦੀ ਧਰਤ ਤੇ ਧੁੰਮਾਂ ਮਚਾ ਰਹੀ ਕਲਮ- ਬਿੰਦਰ-ਜਾਨ-ਏ-ਸਾਹਿਤ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਕਲਮੀ
ਸ਼ੌਕ ਨੂੰ ਰੂਹ ਨਾਲ ਪਾਲ ਰਹੀ ਕਵਿੱਤਰੀ - ਸਿਮਰਨਜੀਤ ਜੁਤਲਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸਾਹਿਤ
ਤੇ ਸਭਿਆਚਾਰ ਦਾ ਮੂੰਹ-ਮੁੰਹਾਦਰਾ ਸੰਵਾਰਨ ਲਈ ਦੋਆਬੇ ਦੀ ਯਤਨਸ਼ੀਲ
ਕਲਮ- ਅੰਜੂ 'ਵ' ਰੱਤੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸਾਹਿਤਕ
ਤੇ ਸੱਭਿਆਚਾਰਕ ਗੀਤਾਂ ਦਾ ਵਣਜਾਰਾ - ਮੂਲ ਚੰਦ ਸ਼ਰਮਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸ਼ਾਇਰੀ
ਤੋਂ ਫਿਲਮੀ ਗੀਤਕਾਰੀ ਵੱਲ – ਸ਼ਾਇਰ ਸ਼ਮੀ ਜਲੰਧਰੀ
ਰਿਸ਼ੀ ਗੁਲਾਟੀ, ਐਡੀਲੇਡ, ਆਸਟ੍ਰੇਲੀਆ |
ਰੂਹਾਨੀਅਤ
ਦੀਆਂ ਕਿਰਨਾਂ ਵਰਗੀ ਕਵਿੱਤਰੀ ਕਿਰਨ ਪਾਹਵਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਕਨੇਡਾ
ਰਹਿਕੇ ਵੀ ਘੁੰਮ ਰਹੀ ਹੈ ਪਿੰਡ ਦੀਆਂ ਗਲੀਆਂ ਵਿਚ - ਕਵਿੱਤਰੀ ਤੇ
ਕਹਾਣੀਕਾਰਾ ਜੱਗੀ ਬਰਾੜ ਸਮਾਲਸਰ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਇੰਨਸਾਨੀਅਤ
ਦੇ ਅਸੂਲਾਂ ਵਾਲੀ ਸੰਘਰਸ਼-ਸ਼ੀਲ ਤੇ ਉਦਮੀ ਕਲਮ - ਸੁਖਚਰਨ ਸਿੰਘ
ਸਾਹੋਕੇ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸਾਫ-ਸੁਥਰੀ
ਲੇਖਣੀ ਦਾ ਮਾਲਕ - ਗੁਰਦੀਪ ਸਿੰਘ ਸ਼ਹਿਣਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਇਕਬਾਲ
ਮਾਹਲ ਨਾਲ ਇਕ ਇੰਟਰਵਿਊ
ਡਾਕਟਰ ਸਾਥੀ ਲੁਧਿਆਣਵੀ, ਲੰਡਨ |
ਅੱਖਰਾਂ
ਨੂੰ ਮਾਲਾ ਚ ਪਰੋਣ ਦੀ ਮੁਹਾਰਤ ਰੱਖਦਾ ਸ਼ਾਇਰ- ਯੱਸ਼ਪਾਲ ਟੋਨੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਵਿਰਸੇ
ਨੂੰ ਸੰਭਾਲਣ 'ਚ ਜੁਟੀ ਹੋਈ ਲਾ-ਜੁਵਾਬ ਕਲਮ - ਵਰਿੰਦਰ ਕੌਰ ਰੰਧਾਵਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਛੂਕਦਾ
ਕਲਮੀ ਦਰਿਆ - ਪ੍ਰਿੰ: ਗੁਰਮੀਤ ਸਿੰਘ ਫਾਜਿਲਕਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
|
ਤੰਗੀਆਂ-ਤੁਰਛੀਆਂ
ਚੋ ਨਿਕਲੀ, ਕਲਮੀ-ਚਾਨਣ ਵੰਡ ਰਹੀ ਸਖਸ਼ੀਅਤ- ਚੰਨ ਕਸੌਲੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਪੰਜਾਬੀ
ਦੇ ਉੱਘੇ ਚਿੰਤਕ ਭਾਈ ਕਾਨ੍ਹ ਸਿੰਘ ਨਾਭਾ
ਡਾ. ਰਵਿੰਦਰ ਕੌਰ ਰਵੀ, ਪੰਜਾਬੀ ਯੂਨੀਵਰਸਿਟੀ
ਪਟਿਆਲਾ |
ਖੂਬਸੂਰਤ
ਕਲਮ ਅਤੇ ਸੁਰੀਲੀ ਅਵਾਜ ਦੀ ਮਲਿਕਾ- ਕੁਲਵਿੰਦਰ ਕੌਰ ਮਹਿਕ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਮਿਆਰੀ
ਬਹੁ-ਕਲਾਵਾਂ ਦਾ ਖੂਬਸੂਰਤ ਸੁਮੇਲ -ਹਰਪ੍ਰੀਤ ਕੌਰ ਪ੍ਰੀਤ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸਾਹਿਤਕ
ਅੰਬਰ 'ਚੋ ਛਟਾ ਵਿਖੇਰਦੀ ਸੁਨਹਿਰੀ ਕਿਰਨ-- ਗੁਰਪ੍ਰੀਤ ਕੌਰ ਧਾਲੀਵਾਲ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਇਕ
ਨਾਮਵਰ ਸਖ਼ਸ਼ੀਅਤ- ਡਾ. ਹਰਦੀਪ ਲੌਂਗੀਆ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਅੰਬਰ
ਦੇ ਹਾਣ ਦੇ ਸੁਪਨੇ ਉਲੀਕਣ ਵਾਲੀ ਕਲਮ- ਪੁਸ਼ਪਿੰਦਰ ਕੌਰ ਮੁਰਿੰਡਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
|
ਨਾ
ਭੁੱਲਣਯੋਗ ਹਸਤੀ ਇਕਬਾਲ ਅਰਪਨ
ਬਲਜਿੰਦਰ ਸੰਘਾ, ਕਨੇਡਾ |
ਬਹੁ-ਪੱਖੀ
ਕਲਾਵਾਂ ਦਾ ਕਲ-ਕਲ ਵਗਦਾ ਝਰਨਾ- ਮੀਨੂੰ ਸੁਖਮਨ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸ਼੍ਰੋਮਣੀ
ਪੰਜਾਬੀ ਲਿਖਾਰੀ ਸਭਾ ਪੰਜਾਬ (ਰਜਿ.) ਵਲੋਂ ਸੱਤਵਾਂ ਕਾਵਿ-ਸੰਗ੍ਰਹਿ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
|
ਹੁਸਨ,
ਜਵਾਨੀ ਅਤੇ ਕਲਮ ਦਾ ਸੁਮੇਲ - ਸਰੁੱਚੀ ਕੰਬੋਜ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਨੀਂ
ਅੱਜ ਕੋਈ ਆਇਆ ਸਾਡੇ ਵਿਹੜੇ
ਰਵੇਲ ਸਿੰਘ ਇਟਲੀ |
ਪੰਜਾਬੀ
ਦੇ ਨਾਮਵਰ ਆਲੋਚਕ ਡਾ. ਭੀਮ ਇੰਦਰ ਸਿੰਘ
ਸੁਖਿੰਦਰ, ਕੈਨੇਡਾ |
ਲਾਹੌਰ
ਸ਼ਾਜਸ਼ ਕੇਸ ਦੇ ਸ਼ਤਾਬਦੀ ਪ੍ਰੋਗਰਾਮਾਂ ਦੀ ਸ਼ੁਰੂਆਤ
ਉਜਾਗਰ ਸਿੰਘ, ਪਟਿਆਲਾ |
ਡਾ.
ਰਤਨ ਸਿੰਘ ਢਿੱਲੋਂ; ਕਵੀ ਅਤੇ ਆਲੋਚਕ
ਸੁਖਿੰਦਰ, ਟਰਾਂਟੋ |
"ਜਿਨਮੇਂ
ਬਸਤੇ ਭਾਈ ਵੀਰ ਸਿੰਘ"
ਜਸਪ੍ਰੀਤ ਸਿੰਘ, ਲੁਧਿਆਣਾ |
ਸਮਾਜਿਕ
ਸਰੋਕਾਰਾਂ ਦੀ ਕਵਿਤਰੀ ਭੁਪਿੰਦਰ ਨੱਤ
ਉਜਾਗਰ ਸਿੰਘ, ਪਟਿਆਲਾ |
ਮੁਲਾਕਾਤ
:
ਰਵਿੰਦਰ
ਰਵੀ - ਕਵੀ, ਨਾਟਕਕਾਰ
ਸੁਖਿੰਦਰ, ਟਰਾਂਟੋ |
ਪੰਜਾਬੀ
ਸੱਭਿਆਚਾਰ ਵਿੱਚ ਬਹੁ ਚਰਚਿਤ ਪੰਛੀ ਕਾਂ
ਰਵੇਲ ਸਿੰਘ ਇਟਲੀ |
ਰੁਮਾਂਟਿਕ
ਕਵਿਤਾਵਾਂ ਲਿਖਣ ਵਾਲੀ ਕਵਿਤਰੀ- ਰਮਨ ਵਿਰਕ
ਉਜਾਗਰ ਸਿੰਘ, ਪਟਿਆਲਾ |
ਬਾਵਾ
ਬਲਵੰਤ-ਕਾਵਿ: ਭਾਰਤੀ ਅਵਚੇਤਨ ਤੇ ਪ੍ਰਗਤੀਵਾਦ
ਡਾ: ਸੁਖਦੇਵ ਸਿੰਘ, ਚੰਡੀਗੜ੍ਹ
|
ਪ੍ਰਵਾਸੀ
ਪੰਜਾਬੀ ਸ਼ਾਇਰੀ ਦਾ ਮਾਣ : ਸੁਖਿੰਦਰ
ਕੰਵਲਦੀਪ ਸੈਣੀ, ਕੂਰੂਕਸ਼ੇਤਰ, ਹਰਿਆਣਾ |
ਪਰਵਾਸੀ
ਪੰਜਾਬੀ ਨਾਵਲ ਵਿਚ ਨਾਰੀ ਸਥਿਤੀ ਪੇਸ਼ਕਾਰੀ ਤੇ ਰਾਜਨੀਤੀ
ਡਾ। ਸੁਖਵਿੰਦਰ ਕੌਰ, ਜਲੰਧਰ |
ਸੰਜੀਵਨੀ-ਬੂਟੀ
ਵਰਗਾ ਯਾਰ - ਮਿੰਟੂ ਬਰਾੜ
ਸ਼ਿਵਚਰਨ
ਜੱਗੀ ਕੁੱਸਾ, ਲੰਡਨ |
ਪੰਜਾਬੀ
ਸਾਹਿਤ ਦਾ ਸਰਵ-ਪ੍ਰਵਾਨਿਤ ਪੁੱਤਰ - ਜੱਗੀ ਕੁੱਸਾ
ਐੱਸ਼ ਅਸ਼ੋਕ ਭੌਰਾ, ਕੈਲੇਫੋਰਨੀਆ |
ਪ੍ਰਸਿੱਧ
ਪੰਜਾਬੀ ਨਾਵਲਕਾਰ ਜੱਗੀ ਕੁੱਸਾ ਦੀ ਕਹਾਣੀ ਤੇ ਆਧਾਰਿਤ ਫਿਲਮ ਸੂਲੀ
ਚੜਿਆ ਚੰਦਰਮਾ 8 ਦਸਬੰਰ ਨੂੰ ਲੋਕ ਅਰਪਣ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
76ਵੀਂ
ਬਰਸੀ 'ਤੇ - 23 ਨਵੰਬਰ 2014
ਵਿਦਵਤਾ ਦੇ
ਸਜੀਵ ਤੇ ਸਾਕਾਰ ਸਰੂਪ ਭਾਈ ਕਾਨ ਸਿੰਘ ਨਾਭਾ
ਡਾ।ਰਵਿੰਦਰ ਕੌਰ ਰਵੀ, ਪਟਿਆਲਾ |
ਜੱਗੀ
ਕੁੱਸਾ ਦੀ ਕਹਾਣੀ 'ਤੇ ਬਣੀ "ਰਹਿਮਤ" ਫ਼ਿਲਮ ਤਿਆਰ
ਰਜਿੰਦਰ ਰਿਖੀ, ਅੰਮ੍ਰਿਤਸਰ |
ਮੁਲਾਕਾਤ
:
ਜਸਵੰਤ
ਦੀਦ
ਸੁਖਿੰਦਰ, ਕਨੇਡਾ |
ਜਨਮ
ਦਿਵਸ 30 ਅਗਸਤ2014 ਮੌਕੇ ਵਿਸ਼ੇਸ਼
ਪੰਜਾਬੀਅਤ
ਦੇ ਚਾਨਣ ਮੁਨਾਰੇ ਭਾਈ ਕਾਨ੍ਹ ਸਿੰਘ ਨਾਭਾ
ਡਾ। ਰਵਿੰਦਰ ਕੌਰ ਰਵੀ, ਪਟਿਆਲਾ |
ਭਾਰਤ
ਦੀ ਪ੍ਰਾਚੀਨ ਸਾਹਿਤਕ ਪਰੰਪਰਾ: ਟੀਕਾਕਾਰੀ
ਡਾ। ਜਗਮੇਲ ਸਿੰਘ ਭਾਠੂਆਂ, ਨਵੀਂ ਦਿੱਲੀ
|
ਕਵਿਤਾ
ਤੇ ਕਵੀ ਕੈਸਾ ਹੋਵੇ
ਰਵੇਲ ਸਿੰਘ ਇਟਲੀ |
ਹਵਾ
ਦੇ ਉਲਟ ਰੁਖ ਪ੍ਰਵਾਜ਼ ਭਰਦਾ ਹਿਰਦੇਪਾਲ - - ਮੇਰਾ ਬਿਹਤਰੀਨ ਪਾਤਰ
ਦਰਸ਼ਨ ਸਿੰਘ ਧੀਰ, ਯੂ ਕੇ |
ਮਹਿਰਮ
ਸਾਹਿਤ ਸਭਾ ਦੀ ਮਾਸਿਕ ਇਕਤਰਤਾ
ਮਲਕੀਅਤ ਸਿੰਘ “ਸੁਹਲ”, ਪੰਜਾਬ |
ਸਾਹਿਤ
ਦਾ ਮਨੁੱਖ ਤੇ ਸਮਾਜ ਨਾਲ ਸੰਬੰਧ
ਡਾ। ਰਵਿੰਦਰ ਕੌਰ ‘ਰਵੀ’, ਪਟਿਆਲਾ |
ਮਹਿਰਮ
ਸਾਹਿਤ ਸਭਾ ਨਵਾਂ ਸ਼ਾਲ੍ਹਾ (ਗੁਰਦਾਸਪੁਰ) ਦੀ ਚੋਣ
ਮਲਕੀਅਤ ਸਿੰਘ “ਸੁਹਲ”, ਪੰਜਾਬ |
ਯੂ।
ਬੀ। ਸੀ। ਵਲੋਂ ਸੁਰਜੀਤ ਕਲਸੀ ਨੂੰ ਸਮੁੱਚੀ ਸਾਹਿਤਕ ਰਚਨਾ ਲਈ ਇਨਾਮ
ਸੁਖਵੰਤ ਹੁੰਦਲ, ਕਨੇਡਾ |
ਡਾਕਟਰ
ਰਣਧੀਰ ਸਿੰਘ ਚੰਦ ਨਾਲ ਸਾਥੀ ਲੁਧਿਆਣਵੀ ਦੀ ਮੁਲਾਕਾਤ
ਸਾਥੀ ਲੁਧਆਣਵੀ, ਲੰਡਨ |
ਮਸ਼ਹੂਰ
ਫਿਲਮਸਾਜ਼ ਤੇ ਪਤਰਕਾਰ ਖਵਾਜ ਅਹਿਮਦ ਅਬਾਸ ਨਾਲ ਚਲਦਿਆਂ
ਐਸ ਬਲਵੰਤ,
ਬਰਤਾਨੀਆ |
ਪੰਜਾਬੀ
ਫਿਲਮ ਐਵਾਰਡ 2014 ਲਈ ਨਾਮਜ਼ਦ ਹੋਏ
ਜੱਗੀ
ਕੁੱਸਾ ਨੂੰ ‘ਉੱਤਮ ਸੰਵਾਦ ਲੇਖਕ’ ਦਾ ਸਨਮਾਨ ਦਿਵਾਉਣ ‘ਚ ਸਾਥ ਦੇਈਏ
ਮਨਦੀਪ ਖੁਰਮੀ ਹਿੰਮਤਪੁਰਾ |
ਬਹੁ-ਭਾਸ਼ਾਵੀ
ਪ੍ਰਸਿੱਧ ਲੇਖਕ: ਕਰਤਾਰ ਸਿੰਘ ਦੁੱਗਲ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਅੰਮ੍ਰਿਤ
ਕੌਰ ਤੋਂ ਅੰਮ੍ਰਿਤਾ ਪ੍ਰੀਤਮ ਅਤੇ ਅੰਮ੍ਰਿਤਾ ਇਮਰੋਜ ਤੱਕ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਸ਼ਬਦਾਂ
ਦਾ ਸ਼ਾਹ ਸਿਕੰਦਰ ਸੀ: ਸਾਹਿਰ ਲੁਧਿਆਣਵੀ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਪੰਜਾਬੀ
ਸਾਹਿਤ ਕਲਾ ਕੇਂਦਰ ਯੂ ਕੇ ਵਲ੍ਹੋਂ ਸਰਦਾਰ ਪੰਛੀ ਦਾ ਸੁਆਗ਼ਤ
ਸਾਥੀ ਲੁਧਿਆਣਵੀ, ਲੰਡਨ |
ਕਲਾ
ਕੇਂਦਰ ਟੋਰਾਂਟੋ ਵਲੋਂ ਨਾਵਲ ਸਮੁੰਦਰ ਮੰਥਨ ਅਤੇ ਕਿੱਟੀ ਮਾਰਸ਼ਲ ਤੇ
ਸਫਲ ਗੋਸ਼ਟੀ
ਮੇਜਰ ਮਾਂਗਟ, ਟੋਰਾਂਟੋ |
ਸਮਾਜਕ
ਰਿਸ਼ਤਿਆਂ ਦੀ ਉਥਲ ਪੁਥਲ ਦੀ ਕਵਿਤਰੀ - ਬਲਵੀਰ ਕੌਰ ਢਿਲੋਂ
ਉਜਾਗਰ ਸਿੰਘ,
ਪੰਜਾਬ
|
‘ਹੱਕ
ਲਈ ਲੜਿਆ ਸੱਚ’ ਨਾਵਲ ਲਈ ਅਨਮੋਲ ਕੌਰ ਦਾ ਸਨਮਾਨ
ਲੋਕ ਲਿਖਾਰੀ ਉੱਤਰੀ ਸਭਾ ਕੈਨੇਡਾ |
ਬੀਬੀ
ਰਾਜਿੰਦਰ ਕੌਰ ਦਾ ਵਿਛੋੜਾ
ਅਜ਼ੀਮ ਸ਼ੇਖ਼ਰ, ਲੰਡਨ |
|
ਸਾਹਿਤ ਸਭਾ
ਦਸੂਹਾ ਗੜ੍ਹਦੀਵਾਲਾ (ਰਜ਼ਿ) ਵੱਲੋਂ ਸਨਮਾਨ ਸਮਾਰੋਹ ਆਯੋਜਿਤ
ਏ।ਐਸ।ਮਠਾਰੂ, ਦਸੂਹਾ
|
ਪ੍ਰਸਿੱਧ ਲੇਖ਼ਕਾ
ਅਜੀਤ ਕੌਰ ਨਾਲ਼ ਇਕ ਇੰਟਰਵਿਊ/ਗ਼ੁਫ਼ਤਗ਼ੂ
ਡਾ।ਸਾਥੀ ਲੁਧਿਆਣਵੀ-ਲੰਡਨ |
‘ਅੰਨੇ ਘੋੜੇ ਦਾ ਦਾਨ’
ਰਾਹੀਂ ਅੰਤਰਰਾਸ਼ਟਰੀ ਸਰਵੋਤਮ ਫ਼ਿਲਮ ਪੁਰਸਕਾਰ ‘ਗੋਲਡਨ ਪੀਕੌਕ’ ਨੇ
ਪੰਜਾਬੀਆਂ ਦੇ ਵਿਹੜੇ ’ਚ ਪੈਲ ਪਾਈ - 43ਵਾਂ ਅੰਤਰਰਾਸ਼ਟਰੀ ਫ਼ਿਲਮ
ਫ਼ੈਸਟੀਵਲ (ਇਫ਼ੀ) - ਡਾ। ਪਰਮਿੰਦਰ ਸਿੰਘ ਤੱਗੜ , ਪਟਿਆਲਾ
|
ਕਵਿਤਾ ਦੀ ਇਕ ਆਪਣੀ
ਵਿਲੱਖਣ ਭਾਸ਼ਾ ਹੁੰਦੀ ਹੈ
ਜਰਨੈਲ ਸਿੰਘ, ਸਰੀ, ਕਨੇਡਾ |
ਗਿਆਨੀ ਸੋਹਣ
ਸਿੰਘ ਸੀਤਲ
ਪ੍ਰੋ। ਸ਼ਮਸ਼ੇਰ ਸਿੰਘ ਸੰਧੂ |
ਰਵਿੰਦਰ ਰਵੀ ਦੇ ਕਾਵਿ-ਨਾਟਕ: “ਚੱਕ੍ਰਵਯੂਹ ਤੇ ਪਿਰਾਮਿਡ” ਦਾ ਭਾਰਤ
ਵਿਚ ਮੰਚਨ
ਮਨਜੀਤ ਮੀਤ |
6 ਜੂਨ ਬਰਸੀ’ਤੇ ਵਿਸ਼ੇਸ਼
ਪੰਜਾਬੀ ਕਵੀਸ਼ਰੀ
ਦਾ ਸ਼ਾਹ ਸਵਾਰ; ਬਾਬੂ ਰਜਬ ਅਲੀ
ਰਣਜੀਤ ਸਿੰਘ ਪ੍ਰੀਤ |
ਜਰਮਨੀ ਦੇ
ਅੰਤਰਰਾਸ਼ਟਰੀ ਕਵੀ ਦਰਬਾਰ ਵਿੱਚ ਰੰਗਦਾਰ ਸੋਵੀਨਰ ਰਲੀਜ ਕੀਤਾ ਗਿਆ
ਜਸਪਾਲਸਿੰਘ ਸਿੱਧੂ |
ਨਿਬੰਧ :
ਅਫ਼ਜ਼ਲ
ਸਾਹਿਰ ਦੀ ਸ਼ਾਇਰੀ : ਨਵੀਂ ਚੇਤਨਾ ਅਤੇ ਪੁਰਾਤਨ ਕਾਵਿ ਰੂਪਾਂ ਦਾ
ਸੁਮੇਲ
ਸੁਖਿੰਦਰ |
ਪੰਜਾਬੀ
ਦੇ ਪ੍ਰਸਿੱਧ ਲੇਖਕ ਕਰਤਾਰ ਸਿੰਘ ਦੁੱਗਲ ਨਹੀਂ ਰਹੇ - ਕੱਲ੍ਹ ਹੋਵੇਗੀ
ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ
ਰਣਜੀਤ ਸਿੰਘ ਪ੍ਰੀਤ |
ਨਿਬੰਧ
ਨਛੱਤਰ ਸਿੰਘ ਗਿੱਲ : ਆਜ਼ਾਦੀ ਲਈ ਤੜਪ ਅਤੇ ਮੁਸੀਬਤਾਂ ਦਾ ਝੱਖੜ
ਸੁਖਿੰਦਰ |
ਸ਼੍ਰੋਮਣੀ
ਸਾਹਿਤਕਾਰ: ਪ੍ਰਿੰਸੀਪਲ ਤੇਜਾ ਸਿੰਘ
ਰਣਜੀਤ ਸਿੰਘ ਪ੍ਰੀਤ |
ਪੰਜਾਬੀ ਦੇ
ਚਮਤਕਾਰੀ ਲੇਖਕ
ਬਲਰਾਜ ਸਿੱਧੂ, ਯੂ. ਕੇ |
ਝੱੜ ਰਹੇ ਪੱਤੇ
ਨਿਸ਼ਾਨ ਰਾਠੌਰ ‘ਮਲਿਕਪੁਰੀ’ |
|
|
|
|
|