ਸੁਰਖੀਆਂ

ਸਮੀਖਿ

ਖਾਸ ਰਿਪੋਰਟ

ਵਿਸ਼ੇਸ਼ ਲੇਖ

ਵਿਸ਼ੇਸ਼ ਕਲਮ

ਕਹਾਣੀ

ਕਵਿਤਾ

ਪੱਤਰ

ਸੰਪਰਕ

    WWW 5abi।com  ਸ਼ਬਦ ਭਾਲ

ਪੰਜਾਬੀ ਵਿਰਾਸਤ, ਕਵਿਤਾ ਅਤੇ ਕੋਮਲ ਕਲਾਵਾਂ ਦੀ ਤ੍ਰਿਵੈਣੀ ਦਵਿੰਦਰ ਬਾਂਸਲ
ਉਜਾਗਰ ਸਿੰਘ   
   (27/10/2020)

 


 102
ਇਸਤਰੀ ਪਰਮਾਤਮਾ ਦਾ ਸਮਾਜ ਨੂੰ ਦਿੱਤਾ ਬਿਹਤਰੀਨ ਤੋਹਫਾ ਹੈ। ਸਮਾਜ ਦੀ ਸਿਰਜਣਾ, ਸਥਾਪਤੀ, ਸਲਾਮਤੀ, ਖ਼ੁਸ਼ਹਾਲੀ, ਸੰਜੀਦਗੀ ਅਤੇ ਉਤਪਤੀ ਇਸਤਰੀ ਉਪਰ ਹੀ ਨਿਰਭਰ ਕਰਦੀ ਹੈ। ਇਹ ਸਾਰੀਆਂ ਜ਼ਿੰਮੇਵਾਰੀਆਂ ਨਿਭਾਉਂਦੀ ਇਸਤਰੀ ਨੂੰ ਅਨੇਕਾਂ ਦੁਸ਼ਾਵਰੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਸਦਾ ਇਸਤਰੀ ਦੀ ਮਨੋਦਸ਼ਾ ਤੇ ਗਹਿਰਾ ਪ੍ਰਭਾਵ ਪੈਣਾ ਕੁਦਰਤੀ ਹੈ।

ਇਸਤਰੀ ਭਾਵਨਾਵਾਂ ਵਿਚ ਵਹਿਣ ਵਾਲੀ ਹੁੰਦੀ ਹੈ, ਜਿਸ ਕਰਕੇ ਜਲਦੀ ਮੁਹੱਬਤ ਦੇ ਮਕੜਜਾਲ ਵਿਚ ਫਸ ਜਾਂਦੀ ਹੈ। ਇਸਤਰੀ ਬਾਰੇ ਆਮ ਤੌਰ ਤੇ ਕਿਹਾ ਜਾਂਦਾ ਹੈ ਕਿ ਇਸਤਰੀ ਗੁੰਝਲਦਾਰ ਹੁੰਦੀ ਹੈ ਤੇ ਉਸਨੂੰ ਸਮਝਣਾ ਅਸੰਭਵ ਹੈ। ਉਸਦੇ ਦਿਲ ਵਿਚ ਕਿਹੜੀਆਂ ਭਾਵਨਾਵਾਂ ਉਸਲਵੱਟੇ ਲੈਂਦੀਆਂ ਰਹਿੰਦੀਆਂ ਹਨ, ਉਨ੍ਹਾਂ ਬਾਰੇ ਜਾਨਣਾ ਕਠਨ ਹੈ। ਇਸਤਰੀ ਹੀ ਇਸਤਰੀ ਦੇ ਦਿਲ ਅੰਦਰ ਝਾਤ ਮਾਰਕੇ ਕੁਝ ਕੁ ਜਾਣ ਸਕਦੀ ਹੈ।

ਕੈਨੇਡਾ ਦੇ ਟਰਾਂਟੋ ਸ਼ਹਿਰ ਵਿਚ ਵਸ ਰਹੀ ਪੰਜਾਬੀ ਅਤੇ ਅੰਗਰੇਜ਼ੀ ਦੀ ਕਵਿਤਰੀ ਦਵਿੰਦਰ ਬਾਂਸਲ ਇਸਤਰੀਆਂ ਦੀ ਅੰਤਰੀਵ ਮਨੋਦਸ਼ਾ ਦੀਆਂ ਪਰਤਾਂ ਆਪਣੀਆਂ ਕਵਿਤਾਵਾਂ ਵਿਚ ਖੋਲ੍ਹਦੀ ਹੈ। ਇਸੇ ਕਰਕੇ ਦਵਿੰਦਰ ਬਾਂਸਲ ਨੂੰ ਇਸਤਰੀ ਸਰੋਕਾਰਾਂ ਦੀ ਕਵਿਤਰੀ ਕਿਹਾ ਜਾ ਸਕਦਾ ਹੈ।

ਦਵਿੰਦਰ ਬਾਂਸਲ ਦਾ ਕਿਤਾ ਨਰਸਿੰਗ ਅਜਿਹਾ ਹੈ, ਜਿਸਦਾ ਹਮੇਸ਼ਾ ਇਸਤਰੀਆਂ ਨਾਲ ਵਾਹ ਪੈਂਦਾ ਹੈ। ਉਹ ਪਰਿਵਾਰਿਕ ਮਸਲਿਆਂ ਦੇ ਨਿਪਟਾਰੇ ਲਈ ਟਰਾਂਟੋ ਪੁਲਿਸ ਨਾਲ ਵਾਲੰਟੀਅਰ ਦੇ ਤੌਰ ਤੇ ਵੀ ਲੰਮੇ ਸਮੇਂ ਤੋਂ ਕੰਮ ਕਰਦੀ ਆ ਰਹੀ ਹੈ। ਇਸ ਲਈ ਉਹ ਆਪਣੇ ਫਰਜ ਨਿਭਾਉਂਦਿਆਂ ਇਸਤਰੀਆਂ ਦੇ ਅੰਦਰ ਵੜਕੇ ਉਨ੍ਹਾਂ ਦੀਆਂ ਉਲਝਣਾਂ ਨੂੰ ਭਾਵਨਾਵਾਂ ਦੇ ਵਹਿਣ ਵਿਚ ਵਹਾਅ ਕੇ ਉਨ੍ਹਾਂ ਦੇ ਮਨਾਂ ਦੀਆਂ ਤ੍ਰਾਸਦੀਆਂ ਨੂੰ ਗੰਭੀਰਤਾ ਨਾਲ ਲੈਂਦੀ ਹੋਈ ਜਾਣਕਾਰੀ ਪ੍ਰਾਪਤ ਕਰਦੀ ਰਹਿੰਦੀ ਹੈ। ਫਿਰ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਕਵਿਤਾਵਾਂ ਵਿਚ ਮਾਲਾ ਦੇ ਮੋਤੀਆਂ ਦੀ ਤਰ੍ਹਾਂ ਪ੍ਰੋ ਦਿੰਦੀ ਹੈ। ਉਸਦੀ ਕਮਾਲ ਇਹ ਹੈ ਕਿ ਉਹ ਇਸਤਰੀ ਦੀਆਂ ਅੰਤਰੀਵ ਭਾਵਨਾਵਾਂ ਨੂੰ ਰੁਮਾਂਸਵਾਦ ਦੀ ਪਿਉਂਦ ਨਾਲ ਕਵਿਤਾ ਦਾ ਰੂਪ ਦੇ ਕੇ ਆਪਣੇ ਮਨ ਦਾ ਭਾਰ ਲਾਹ ਲੈਂਦੀ ਹੈ। ਉਹ ਇਸਤਰੀਆਂ ਦੀਆਂ ਭਾਵਨਾਵਾਂ ਨੂੰ ਆਪਣੀਆਂ ਪੇਂਟਿੰਗ ਵਿਚ ਵੀ ਪ੍ਰਗਟਾਅ ਦਿੰਦੀ ਹੈ।

ਵੈਸੇ ਤਾਂ ਦਵਿੰਦਰ ਬਾਂਸਲ ਦੀਆਂ ਸਾਰੀਆਂ ਹੀ ਕਵਿਤਾਵਾਂ ਇਸਤਰੀਆਂ ਦੀਆਂ ਭਾਵਨਾਵਾਂ ਨੂੰ ਕਵਿਤਾਵਾਂ ਰਾਹੀਂ ਦਰਸਾਕੇ ਇਨਸਾਨੀ ਮਨਾਂ ਨੂੰ ਕੁਰੇਦਦੀਆਂ ਹਨ ਪ੍ਰੰਤੂ ਉਸਦੀ ਤੜਪ ਸਿਰਲੇਖ ਵਾਲੀ ਕਵਿਤਾ ਦਾ ਇਕ ਬੰਦ ਜੋ ਇਸਤਰੀ ਦੀ ਵੇਦਨਾ ਦਾ ਪ੍ਰਗਟਾਵਾ ਕਰਦਾ ਹੈ ਇਸ ਪ੍ਰਕਾਰ ਹੈ-

ਕੋਈ ਵੀ ਮੇਰੇ ਦਰਦ ਨੂੰ ਨਹੀਂ ਜਾਣਦਾ, ਮੇਰੀ ਰੂਹ ਪਿੰਜੀ ਜਾ ਚੁੱਕੀ ਹੈ।
ਮੇਰਾ ਜਿਸਮ ਟੁਕੜੇ ਟੁਕੜੇ ਹੋ ਚੁੱਕਾ ਹੈ,  ਮੇਰੇ ਜ਼ਖ਼ਮਾ ਦੀ ਪੀੜਾ ਮੇਰੀ ਰੂਹ ਨੂੰ।
ਵਿੰਨ੍ਹ ਵਿੰਨ੍ਹ ਕੇ ਛਾਨਣਾ ਕਰਦੀ ਰਹਿੰਦੀ ਹੈ।

ਇਕ ਹੋਰ ਹੋਂਦ ਸਿਰਲੇਖ ਵਾਲੀ ਕਵਿਤਾ ਵਿਚ ਉਹ ਇਸਤਰੀ ਤੋਂ ਵਿਦਰੋਹ ਕਰਵਾਉਂਦੀ ਹੋਈ ਲਿਖਦੀ ਹੈ-

ਮੇਰੇ ਬੇਬਸ ਭਟਕ ਰਹੇ ਮਨ, ਪਲ ਪਲ ਤਿੜਕ ਰਹੀ।
ਆਪਣੀ ਹੋਂਦ ਦਾ ਨਕਸ਼ਾ ਦੇਖ, ਮੈਂ ਕਦ ਤੱਕ ਇੰਝ ਹੀ ਧੂਫ ਵਾਂਗ ਧੁਖਦੀ ਰਹਾਂਗੀ?
ਪਰ ਮੈਂ ਜਾਣਦੀ ਹਾਂ, ਮੇਰੇ ਰੋਗ ਦਾ ਦਾਰੂ।
ਮੇਰੇ ਆਪਣੇ ਹੀ ਕੋਲ ਹੈ, ਮੇਰੇ ਮਨ ਦੀ ਕਿਸੇ ਨੁੱਕਰ ‘ਚ।
ਸੁਲਗ ਰਹੇ ਕੁੱਝ ਸ਼ਬਦਾਂ ਦੇ ਅਰਥਾਂ ‘ਚ।

ਉਹ ਪੰਜਾਬੀ ਵਿਰਾਸਤ ਦੀ ਪੇਂਟਿੰਗਜ਼ ਵੀ ਕਰਦੀ ਹੈ। ਕੋਈ ਇਨਸਾਨ ਭਾਵੇਂ ਗੁਣਾਂ ਦੀ ਗੁਥਲੀ ਕਿਉਂ ਨਾ ਹੋਵੇ ਪ੍ਰੰਤੂ ਸਮਾਜ ਵਿਚ ਉਸਦੀ ਪਹਿਚਾਣ ਕਿਸੇ ਇਕ ਗੁਣ ਕਰਕੇ ਹੀ ਹੁੰਦੀ ਹੈ। ਕੈਨੇਡਾ ਵਿਚ ਜੀਵਨ ਦਾ ਆਨੰਦ ਮਾਣ ਰਹੀ ਪੰਜਾਬੀ ਦੀ ਬਹੁਪੱਖੀ ਅਤੇ ਬਹੁਮੁੱਖੀ ਕਵਿਤਰੀ ਦਵਿੰਦਰ ਬਾਂਸਲ ਅਜਿਹੀ ਵਿਕੋਲਿਤਰੀ ਇਸਤਰੀ ਕਵਿਤਰੀ ਹੈ, ਜਿਸਦੀ ਪਹਿਚਾਣ ਇਕ ਨਹੀਂ ਸਗੋਂ ਅਨੇਕ ਗੁਣਾਂ ਕਰਕੇ ਬਣੀ ਹੋਈ ਹੈ। ਉਸਨੂੰ ਪੰਜਾਬੀ ਵਿਰਾਸਤ, ਸਾਹਿਤ ਅਤੇ ਕੋਮਲ ਕਲਾਵਾਂ ਦੀ ਤ੍ਰਿਵੈਣੀ ਵੀ ਕਿਹਾ ਜਾ ਸਕਦਾ ਹੈ। ਅਚੰਭਾ ਇਸ ਗੱਲ ਦਾ ਹੈ ਕਿ ਉਹ ਜੰਮੀ ਅਤੇ ਪਲੀ ਕੀਨੀਆਂ ਵਿਚ, ਪੜ੍ਹਾਈ ਕੀਤੀ ਇੰਗਲੈਂਡ ਅਤੇ ਕੈਨੇਡਾ ਤੋਂ ਅਤੇ ਬਾਕੀ ਸਾਰੀ ਉਮਰ ਕੈਨੇਡਾ ਵਿਚ ਨੌਕਰੀ ਕਰਦੇ ਹੋਏ ਜੀਵਨ ਗੁਜ਼ਾਰਿਆ ਹੈ ਪ੍ਰੰਤੂ ਉਸਦਾ ਪਹਿਰਾਵਾ, ਸੁਡੌਲ ਕੱਦ ਕਾਠ, ਇੱਲ੍ਹ ਦੇ ਆਂਡੇ ਵਰਗੀ ਅੱਖ, ਹਸਮੁੱਖ ਮੁਹਾਂਦਰਾ, ਗਹਿਣਿਆਂ ਵਿਚ ਲਿਪਟੀ ਹੋਈ ਅਤੇ ਦਿਲਕਸ਼ ਦਿਖ ਵਿਚੋਂ ਪੰਜਾਬਣ ਮੁਟਿਆਰ ਦਾ ਸੁਹੱਪਣ ਲਟ ਲਟ ਝਲਕਦਾ ਹੈ।

ਸਹਿਜ ਸੁਭਾਅ ਪਹਿਲੀ ਨਜ਼ਰੇ ਵੇਖਣ ਵਾਲੇ ਨੂੰ ਇਉਂ ਮਹਿਸੂਸ ਹੁੰਦਾ ਹੈ, ਜਿਵੇਂ ਦਵਿੰਦਰ ਬਾਂਸਲ ਪੰਜਾਬੀ ਵਿਰਾਸਤ ਨੂੰ ਆਪਣੇ ਮੋਢਿਆਂ ਤੇ ਚੁੱਕੀ ਫਿਰਦੀ ਹੋਈ ਪੰਜਾਬੀ ਸਭਿਆਚਾਰ ਦੀ ਪ੍ਰਤੀਕ ਹੋਵੇ। ਕਿਉਂਕਿ ਉਸਦੇ ਪਹਿਰਾਵੇ ਉਪਰ ਪੰਜਾਬੀ ਮੋਟਿਫ ਅਤੇ ਕੰਨਾ, ਗਲ ਤੇ ਹੱਥਾਂ ਵਿਚ ਪਹਿਨੇ ਹੋਏ ਗਹਿਣੇ ਪੰਜਾਬੀ ਵਿਰਾਸਤ ਦਾ ਪ੍ਰਤੀਕ ਲੱਗਦੇ ਹਨ। ਪੰਜਾਬੀ ਵਿਰਾਸਤ ਨਾਲ ਸੰਬੰਧਤ ਕੋਈ ਅਜਿਹਾ ਗਹਿਣਾ ਨਹੀਂ, ਜਿਹੜਾ ਉਹ ਪਹਿਨਦੀ ਨਾ ਹੋਵੇ। ਜਿਵੇਂ ਵੰਗਾਂ, ਪਰਾਂਦੇ, ਬੁੰਦੇ, ਝੁਮਕੇ, ਕੰਗਣ, ਹਾਰ, ਦੌਣੀ, ਟਿੱਕਾ ਪੱਤਾ ਆਦਿ। ਇਉਂ ਲਗਦਾ ਜਿਵੇਂ ਜੇਵਰ ਪਹਿਨਣਾਂ ਤੇ ਇਕੱਠੇ ਕਰਨਾ ਉਸਦਾ ਸ਼ੌਕ ਹੋਵੇ।

ਜੇਕਰ ਦਵਿੰਦਰ ਬਾਂਸਲ ਦੇ ਰੈਣ ਬਸੇਰੇ ਦੀ ਗੱਲ ਕਰੀਏ ਤਾਂ ਉਹ ਕਿਸੇ ਅਜਾਇਬ ਘਰ ਦਾ ਭੁਲੇਖਾ ਪਾਉਂਦਾ ਹੈ। ਦਵਿੰਦਰ ਬਾਂਸਲ ਅਤੇ ਉਸਦਾ ਪਤੀ ਦੋਵੇਂ ਪਰਿਵਾਰਿਕ ਅਤੇ ਸਮਾਜਿਕ ਸਮਾਗਮਾਂ ਵਿਚ ਸੰਗੀਤ ਦੀ ਤਾਲ ਤੇ ਨੱਚਦੇ ਵਿਖਾਈ ਦਿੰਦੇ ਹਨ। ਕੁਝ ਲੋਕ ਉਨ੍ਹਾਂ ਦੇ ਇਸ ਤਰ੍ਹਾਂ ਨਿ੍ਰਤ ਕਰਨ ਤੇ ਖ਼ਾਰ ਵੀ ਖਾਂਦੇ ਹਨ ਪ੍ਰੰਤੂ ਇਹ ਜੋੜਾ ਮਸਤ ਹਾਥੀ ਦੀ ਤਰ੍ਹਾਂ ਜ਼ਿੰਦਗੀ ਦਾ ਆਨੰਦ ਮਾਨਣ ਵਿਚ ਯਕੀਨ ਰੱਖਦਾ ਹੋਇਆ ਨੱਚਦਾ ਟੱਪਦਾ ਰਹਿੰਦਾ ਹੈ। ਸੰਗੀਤ ਦਵਿੰਦਰ ਬਾਂਸਲ ਦੀ ਜ਼ਿੰਦਗ ਦਾ ਅਟੁੱਟ ਹਿੱਸਾ ਹੈ। ਉਹ ਹਰ ਦੁੱਖ ਸੁਖ ਦੇ ਸਮੇਂ ਨੂੰ ਮਾਨਣ ਵਿਚ ਵਿਸ਼ਵਾਸ ਰੱਖਦੀ ਹੈ। ਉਸਦੀਆਂ ਕਵਿਤਾਵਾਂ ਵਿਚੋਂ ਵੀ ਪੰਜਾਬੀ ਸਭਿਆਚਾਰ ਦੀ ਝਲਕ ਮਾਰਦੀ ਹੈ। ਇਥੇ ਹੀ ਬਸ ਨਹੀਂ ਹੈਰਾਨੀ ਇਸ ਗੱਲ ਦੀ ਵੀ ਹੈ ਕਿ ਇਹ ਸਾਰਾ ਕੁਝ ਉਸਨੇ ਕਿਥੋਂ ਤੇ ਕਿਵੇਂ ਗ੍ਰਹਿਣ ਕੀਤਾ ਕਿਉਂਕਿ ਪੰਜਾਬ ਵਿਚ ਤਾਂ ਸਿਰਫ ਇਸ਼ਕ ਵਿਚ ਰੱਤੀ ਹੋਈ ਦਵਿੰਦਰ ਬਾਂਸਲ ਨੇ ਬਗਾਬਤ ਦੇ ਰੌਂ ਵਿਚ ਆਪਣੇ ਮਨਪਸੰਦ ਦੇ ਪ੍ਰੇਮੀ ਨਾਲ ਵਿਆਹ ਕਰਵਾਉਣ ਲਈ ਹੀ ਭਲਵਾਨੀ ਗੇੜਾ ਮਾਰਿਆ ਸੀ।

ਗੁਣਾਂ ਦੀ ਗੁਥਲੀ ਦਵਿੰਦਰ ਬਾਂਸਲ ਕੋਮਲ ਕਲਾਵਾਂ ਨੂੰ ਪ੍ਰਣਾਈ ਹੋਈ ਹੈ, ਜਿਹੜੀ ਪੇਂਟਿੰਗ ਕਰਨ ਦਾ ਸ਼ੌਕ ਹੀ ਨਹੀਂ ਰੱਖਦੀ ਸਗੋਂ ਪੰਜਾਬੀ ਸਭਿਆਚਾਰ ਨਾਲ ਵਿਚ ਗੜੁਚ ਹੈ। ਉਸਨੇ ਆਪਣੀ ਇੱਕ ਪੁਸਤਕ ‘‘ਮੇਰੀਆਂ ਝਾਂਜਰਾਂ ਦੀ ਛਨਛਨ’’ ਨਿਵੇਕਲੀ ਕਿਸਮ ਦੀ ਪ੍ਰਕਾਸ਼ਤ ਕਰਵਾਈ ਹੈ। 129 ਪੰਨਿਆਂ ਦੀ 300 ਰੁਪਏ ਕੀਮਤ ਵਾਲੀ ਅਸਥੈਟਿਕ ਪਬਲੀਕੇਸ਼ਨਜ਼ ਲੁਧਿਆਣਾ ਵੱਲੋਂ ਪ੍ਰਕਾਸ਼ਤ ਕੀਤੀ ਗਈ, ਇਹ ਪੁਸਤਕ ਸ਼ਾਇਦ ਆਪਣੀ ਕਿਸਮ ਦੀ ਪਹਿਲੀ ਪੁਸਤਕ ਹੈ, ਜਿਸ ਵਿਚ 30 ਕਵਿਤਾਵਾਂ, ਸਿਮਰਤੀਆਂ ਅਤੇ ਸਾਰੀਆਂ ਕਵਿਤਾਵਾਂ ਦੇ ਨਾਲ ਉਸਨੇ ਆਪ ਪੇਂਟ ਕੀਤੇ ਚਿਤਰ ਲਗਾਏ ਹਨ।

ਸਿਮਰਤੀਆਂ ਵਿਚ ਟਰਾਂਟੋ ਪੁਲਿਸ ਕੋਲ ਪਰਿਵਾਰਿਕ ਮਸਲਿਆਂ ਦੇ ਆਏ ਕੇਸਾਂ ਵਿਚ ਜਿਹੜੀਆਂ ਇਸਤਰੀਆਂ ਨਾਲ ਉਸਨੇ ਕੌਂਸÇਲੰਗ ਦੌਰਾਨ ਪ੍ਰਭਾਵ ਇਕੱਤਰ ਕੀਤੇ ਸਨ, ਉਨ੍ਹਾਂ ਦੇ ਆਧਾਰ ਤੇ ਜਾਣਕਾਰੀ ਦਿੱਤੀ ਗਈ ਹੈ। ਉਹ ਇਹ ਵੀ ਕਹਿੰਦੀ ਹੈ ਕਿ ਸਾਰੇ ਸੰਸਾਰ ਵਿਚ ਇਸਤਰੀਆਂ ਨਾਲ ਅਜਿਹੇ ਵਿਵਹਾਰ ਹੁੰਦੇ ਹਨ। ਕਵਿਤਾਵਾਂ ਨਾਲ ਲਗਾਏ ਗਏ ਇਹ ਚਿਤਰ ਆਪਣੇ ਆਪ ਵਿਚ ਹੀ ਕਵਿਤਾ ਦੇ ਅਰਥ ਪ੍ਰਗਟਾਉਂਦੇ ਹਨ। ਇਨ੍ਹਾਂ ਚਿਤਰਾਂ ਦਾ ਇਕ ਸੁਖਦ ਪਹਿਲੂ ਇਹ ਵੀ ਹੈ ਕਿ ਇਹ ਜਿਥੇ ਇਸਤਰੀ ਦੀ ਕਸ਼ਮਕਸ਼ ਅਤੇ ਜਦੋਜਹਿਦ ਦਾ ਪ੍ਰਗਟਾਵਾ ਕਰਦੇ ਹਨ, ਉਥੇ ਨਾਲ ਹੀ ਉਸਾਰੂ ਪੱਖ ਵੀ ਵਿਚੋਂ ਝਲਕਦਾ ਹੈ। ਇਹ ਸਾਰੀਆਂ ਕਵਿਤਾਵਾਂ ਮਰਦ ਅਤੇ ਔਰਤ ਦੇ ਆਪਸੀ ਸੰਬੰਧਾਂ ਦੀ ਖਟਾਸ ਬਾਰੇ ਲਿਖੀਆਂ ਗਈਆਂ ਹਨ। ਭਾਵ ਔਰਤ ਆਪਣੀ ਵਿਆਹੁਤਾ ਅਤੇ ਸਮਾਜਿਕ ਜੀਵਨ ਵਿਚ ਮਰਦ ਦੇ ਹੱਥੋਂ ਕਿਸ ਤਰ੍ਹਾਂ ਮਾਨਸਿਕ ਅਤੇ ਸਰੀਰਕ ਤੌਰ ਤੇ ਤੰਗ ਪ੍ਰੇਸ਼ਾਨ ਕੀਤੀ ਜਾਂਦੀ ਹੈ। ਉਸ ਦੀਆਂ ਭਾਵਨਾਵਾਂ ਨਾਲ ਮਰਦ ਕਿਵੇਂ ਖਿਲਵਾੜ ਕਰਦਾ ਹੈ, ਉਨ੍ਹਾਂ ਬਾਰੇ ਦਵਿੰਦਰ ਬਾਂਸਲ ਨੇ ਥੋੜ੍ਹੇ ਸ਼ਬਦਾਂ ਵਿਚ ਅਰਥ ਭਰਪੂਰ ਕਵਿਤਾਵਾਂ ਲਿਖੀਆਂ ਹਨ। ਉਸਦੀ ਅੱਖਾਂ ਸਿਰਲੇਖ ਵਾਲੀ ਕਵਿਤਾ ਇਸਤਰੀ ਦੀ ਤ੍ਰਾਸਦੀ ਦੀ ਮੂੰਹ ਬੋਲਦੀ ਤਸਵੀਰ ਪੇਸ਼ ਕਰਦੀ ਹੈ-

ਜ਼ਿੰਦਗੀ ਦੇ ਉਦਾਸ ਰਾਹਾਂ ਤੇ ਤੁਰਦਿਆਂ, ਵਰ੍ਹਿਆਂ ਤੋਂ ਲੱਭ ਰਹੀ ਹਾਂ।
ਉਨ੍ਹਾਂ ਅਪਣਤ ਭਰੀਆਂ ਅੱਖਾਂ ਨੂੰ, ਜੋ ਇਕ ਵਾਰ ਨਜ਼ਰ ਭਰ ਕੇ ਵੇਖ ਸਕਣ ।
ਮੇਰੇ ਦਿਲ ‘ਚੋਂ ਤ੍ਰਿਪ ਤ੍ਰਿਪ ਚੋਂਦੇ, ਲਹੂ ਦੇ ਤੁਪਕਿਆਂ ਨੂੰ।

ਕਵਿਤਰੀ ਨੇ ਆਪਣੀਆਂ ਕਵਿਤਾਵਾਂ ਵਿਚ ਇਸਤਰੀ ਨੂੰ ਮਰਦਾਂ ਵੱਲੋਂ ਪੈਦਾ ਕੀਤੀਆਂ ਚੁਣੌਤੀਆਂ ਦਾ ਬਹਾਦਰੀ ਨਾਲ ਮੁਕਾਬਲਾ ਕਰਕੇ ਆਪਣੀਆਂ ਭਾਵਨਾਵਾਂ ਨੂੰ ਸੰਤੁਸ਼ਟ ਕਰਨ ਦੀ ਪ੍ਰੇਰਨਾ ਵੀ ਦਿੱਤੀ ਹੈ। ਔਰਤ ਨੂੰ ਦੁਨੀਆਂ ਕੀ ਕਹੇਗੀ ਇਸਦੀ ਪਰਵਾਹ ਨਹੀਂ ਕਰਨੀ ਚਾਹੀਦੀ ਕਿਉਂਕਿ ਜੇ ਔਰਤ ਆਪਣੀ ਮਰਜੀ ਨਾਲ ਆਪਣੀ ਜ਼ਿੰਦਗੀ ਹੀ ਨਹੀਂ ਜੀਅ ਸਕਦੀ ਫਿਰ ਉਸਨੇ ਸਮਾਜ ਤੋਂ ਕੀ ਲੈਣਾ ਹੈ। ਜਿਸ ਸਮਾਜ ਨੂੰ ਉਸਨੇ ਪੈਦਾ ਕੀਤਾ ਹੈ।  ਉਸਨੂੰ ਸਮਾਜ ਵਿਚ ਆਪਣੇ ਆਪ ਨੂੰ ਚੰਗੀ ਕਹਾਕੇ ਅਤੇ ਮਰਦ ਦੀ ਵਿਸ਼ਵਾਸ ਪਾਤਰ ਬਣਕੇ ਆਪਣੀਆਂ ਭਾਵਨਾਵਾਂ ਦਾ ਕਤਲ ਨਹੀਂ ਕਰਨਾ ਚਾਹੀਦਾ। ਉਸਨੇ ਇਹ ਵੀ ਦੱਸਿਆ ਹੈ ਕਿ ਸਾਡਾ ਸਮਾਜ ਇਸਤਰੀ ਨੂੰ ਬਚਪਨ ਤੋਂ ਹੀ ਇਹ ਸਿਖਿਆ ਦਿੰਦਾ ਹੈ ਕਿ ਉਹ ਮਰਦ ਤੋਂ ਕਮਜ਼ੋਰ ਹੈ। ਉਸਨੇ ਮਰਦ ਦੇ ਅਧੀਨ ਨਮਰਤਾ ਨਾਲ ਜੀਵਨ ਬਸਰ ਕਰਨਾ ਹੈ, ਜਿਸ ਕਰਕੇ ਇਸਤਰੀਆਂ ਆਪਣੀ ਆਵਾਜ ਬੁਲੰਦ ਨਹੀਂ ਕਰਦੀਆਂ, ਸਗੋਂ ਰਿਸ ਰਿਸ ਕੇ ਮਰਦੀਆਂ ਰਹਿੰਦੀਆਂ ਹਨ। ਅਣਜੋੜ ਵਿਆਹ, ਮਰਦਾਵਾਂ ਕਮਜ਼ੋਰੀ ਅਤੇ ਦਾਜ ਵਰਗੇ ਵਿਸ਼ਿਆਂ ਤੇ ਵੀ ਉਸਨੇ ਕਵਿਤਾਵਾਂ ਲਿਖੀਆਂ ਹਨ। ਉਹ ਆਪਣੀਆਂ ਕਵਿਤਾਵਾਂ ਵਿਚ ਔਰਤ ਨੂੰ ਔਰਤ ਦੀ ਦੁਸ਼ਮਣ ਕਹਿੰਦੀ ਹੈ। ਉਹ ਇਹ ਵੀ ਮੰਨਦੀ ਹੈ ਕਿ ਬਹੁਤੇ ਮਰਦ ਔਰਤਾਂ ਨਾਲ ਦੁਰਵਿਵਹਾਰ ਕਰਦੇ ਹਨ। ਕੁਝ ਕੁ ਇਸਤਰੀਆਂ ਵੀ ਖੇਖਣਹਾਰੀਆਂ ਹੁੰਦੀਆਂ ਹਨ। ਇਕ ਕਿਸਮ ਨਾਲ ਉਸਦੀਆਂ ਕਵਿਤਾਵਾਂ ਇਸਤਰੀ ਨੂੰ ਮਰਦਾਂ ਦੇ ਗੈਰ ਮਨੁਖੀ ਵਿਵਹਾਰ ਵਿਰੁਧ ਬਗਾਬਤ ਕਰਨ ਦੀ ਪੇ੍ਰਰਨਾ ਦਿੰਦੀਆਂ ਹਨ।

ਪੰਜਾਬੀ ਭਾਸ਼ਾ ਨੂੰ ਅਜੋਕੀ ਨੌਜਵਾਨੀ ਵੱਲੋਂ ਤਿਲਾਂਜਲੀ ਦੇਣ ਦਾ ਰਾਮ ਰੌਲਾ ਪੈਂਦਾ ਰਹਿੰਦਾ ਹੈ ਪ੍ਰੰਤੂ ਹੈਰਾਨੀ ਵਾਲੀ ਗੱਲ ਹੈ ਕਿ ਦਵਿੰਦਰ ਬਾਂਸਲ ਨੇ ਰਵਾਇਤੀ ਢੰਗ ਨਾਲ ਨਾ ਕਦੇ ਪੰਜਾਬੀ ਪੜ੍ਹੀ ਹੈ ਤਾਂ ਵੀ ਉਹ ਪੰਜਾਬੀ ਵਿਚ ਪ੍ਰਦੇਸ ਵਿਚ ਬੈਠਿਆਂ ਕਵਿਤਾਵਾਂ ਲਿਖ ਰਹੀ ਹੈ। ਉਸਨੇ ਮਾੜੀ ਮੋਟੀ ਪੰਜਾਬੀ ਪ੍ਰਵਾਸ ਵਿਚ ਹੀ ਖਾਲਸਾ ਸਕੂਲਾਂ ਵਿਚ ਸਿੱਖੀ ਹੈ।  ਦਵਿੰਦਰ ਬਾਂਸਲ ਪੰਜਾਬੀ, ਹਿੰਦੀ, ਅੰਗਰੇਜ਼ੀ, ਗੁਜਰਾਤੀ, ਉਰਦੂ, ਸਵਾਹਿਲੀ (ਅਫਰੀਕੀ), ਜਰਮਨ ਅਤੇ ਫਰੈਂਚ ਭਾਸ਼ਾਵਾਂ ਦੀ ਗਿਆਤਾ ਹੈ। ਉਹ ਅੰਗਰੇਜ਼ੀ ਅਤੇ ਪੰਜਾਬੀ ਵਿਚ ਕਵਿਤਾਵਾਂ ਲਿਖਦੀ ਹੈ। ਉਸਦੇ ਸਾਹਿਤਕ ਸ਼ੌਕ ਕਰਕੇ ਉਹ ਪੰਜਾਬੀ ਦੇ ਇਕ ਮੈਗਜ਼ੀਨ ਦੀ ਆਨਰੇਰੀ ਸੰਪਾਦਕੀ ਵੀ ਕਰਦੀ ਰਹੀ ਹੈ।

ਦਵਿੰਦਰ ਬਾਂਸਲ ਦਾ ਜਨਮ 20 ਅਕਤੂਬਰ 1952 ਨੂੰ ਕੀਨੀਆਂ ਦੇ ਨੈਰੋਬੀ ਸ਼ਹਿਰ ਵਿਚ ਹੋਇਆ ਸੀ। ਮੁੱਢਲੀ ਪੜ੍ਹਾਈ ਉਸਨੇ ਕੀਨੀਆਂ ਵਿਚ ਹੀ ਕੀਤੀ। ਅਜੇ ਉਹ 16 ਸਾਲ ਦੀ ਹੀ ਸੀ ਕਿ 1968 ਵਿਚ ਉਨ੍ਹਾਂ ਦਾ ਪਰਿਵਾਰ ਇੰਗਲੈਂਡ ਆ ਕੇ ਵਸ ਗਿਆ। ਇੰਗਲੈਂਡ ਵਿਚ ਆ ਕੇ ਆਪਨੇ 'ਹਾਇਰ ਸੈਕੰਡਰੀ' ਅਤੇ ਗ੍ਰੈਜੂਏਸ਼ਨ ਪਾਸ ਕੀਤੀਆਂ। ਆਪਦਾ ਪਰਿਵਾਰ ਕੈਨੇਡਾ ਆ ਗਿਆ। ਫਿਰ ਆਪਨੇ 'ਮਿਡ ਵਾਈਫ' ਅਤੇ 'ਨਰਸਿੰਗ' ਦੇ ਕੋਰਸ ਕੀਤੇ। ਔਰਤਾਂ ਅਤੇ ਬੱਚਿਆਂ ਨਾਲ ਸੰਬੰਧਤ ਉਸਨੇ ਕਈ ਹੋਰ ਕੋਰਸ ਕੀਤੇ ਹਨ। ਇਥੇ ਹੀ ਨੌਕਰੀ ਕਰ ਲਈ।

ਪਿਛਲੇ 45 ਸਾਲਾਂ ਤੋਂ ਉਹ ਕੈਨੇਡਾ ਵਿਚ ਰਹਿ ਰਹੀ ਹੈ। ਕੈਨੇਡਾ ਵਿਚ ਇਸਤਰੀਆਂ ਦੇ ਰੇਡੀਓ ਪ੍ਰੋਗਰਾਮਾਂ ਵਿਚ ਉਹ ਹਿੱਸਾ ਲੈਂਦੀ ਆ ਰਹੀ ਹੈ। ਇਸ ਤੋਂ ਇਲਾਵਾ ਉਹ ਇਸਤਰੀਆਂ, ਬੱਚਿਆਂ ਅਤੇ ਬੱਚਿਆਂ ਨੂੰ ਮਾਂ ਦਾ ਦੁੱਧ ਪਿਲਾਉਣ ਅਤੇ ਉਨ੍ਹਾਂ ਦੇ ਪਰਿਵਾਰਿਕ ਮਸਲਿਆਂ ਨਾਲ ਸੰਬੰਧਤ ਸੰਸਥਾਵਾਂ ਵਿਚ ਵਾਲੰਟੀਅਰ ਦੇ ਤੌਰ ਤੇ ਸੇਵਾਵਾਂ ਦੇ ਰਹੀ ਹੈ। ਉਸਦੀ ਇਕ ਹੋਰ ਵਿਲੱਖਣ ਗੱਲ ਹੈ ਕਿ ਉਹ ਪੰਜਾਬੀ, ਅਫਰੀਕੀ ਅਤੇ ਕੈਨੇਡਾ ਦੇ ਸਭਿਆਚਾਰਾਂ ਬਾਰੇ ਪੂਰੀ ਤਰ੍ਹਾਂ ਬਾਵਾਸਤਾ ਹੈ। ਉਹ ਇਨ੍ਹਾਂ ਸਭਿਆਚਾਰਾਂ ਨਾਲ ਸੰਬੰਧਤ ਸਾਰੇ ਸਮਾਗਮਾ ਵਿਚ ਸੂਤਰਧਾਰ ਹੁੰਦੀ ਹੈ। ਉਹ ਦਬੰਗ ਕਿਸਮ ਦੀ ਦਲੇਰ ਇਸਤਰੀ ਕਵਿਤਰੀ ਹੈ।

ਦਵਿੰਦਰ ਆਪਣੀ ਸਫਲਤਾ ਦਾ ਸਿਹਰਾ ਆਪਣੇ ਪਰਿਵਾਰ ਖਾਸ ਤੌਰ ਤੇ ਆਪਣੇ ਪਤੀ ਕਸ਼ਮੀਰ ਦੇ ਸਿਰ ਬੰਨ੍ਹਦੀ ਹੈ। ਉਸਨੂੰ ਬਹੁਤ ਸਾਰੇ ਮਾਨ ਸਨਮਾਨ ਮਿਲੇ ਹਨ, ਜਿਨ੍ਹਾਂ ਵਿਚ ਟਰਾਂਟੋ ਸਿਟੀ ਕੌਂਸਲ ਵੱਲੋਂ ਉਸਦੀਆਂ ਸੇਵਾਵਾਂ ਕਰਕੇ 2001 ਵਿਚ ਸਨਮਾਨਤ ਕੀਤਾ ਗਿਆ। ਇਸੇ ਤਰ੍ਹਾਂ 2003 ਵਿਚ ਆਪਨੂੰ ਸਰਵੋਤਮ ਕੈਨੇਡੀਅਨ ਕਮਨਿਊਟੀ ਸਰਵਿਸਜ ਲਈ ਸਨਮਾਨਤ ਕੀਤਾ ਗਿਆ। 'ਰਾਮਗੜ੍ਹੀਆ ਸਿੱਖ ਫਾਊਂਡੇਸ਼ਨ ਓਨਟਾਰੀਓ' ਨੇ 2014 ਵਿਚ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਅੰਤਰਰਾਸ਼ਟਰੀ ਅਵਾਰਡ ਦੇ ਕੇ ਸਨਮਾਨਤ ਕੀਤਾ ਸੀ।
 
ਆਸ ਕੀਤੀ ਜਾ ਸਕਦੀ ਹੈ ਕਿ ਇਹ ਕਵਿਤਰੀ ਭਵਿਖ ਵਿਚ ਵੀ ਪੰਜਾਬੀ ਮਾਂ ਬੋਲੀ ਦੀ ਸੇਵਾ ਰਾਹੀਂ ਇਸਤਰੀਆਂ ਦੀ ਰਹਿਨੁਮਾਈ ਕਰਦੀ ਹੋਈ ਨਵੀਂਆਂ ਪੈੜਾਂ ਪਾਵੇਗੀ।
 
ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ
ਮੋਬਾਈਲ-94178 13072
ujagarsingh48@yahoo.com

 
 

  102ਪੰਜਾਬੀ ਵਿਰਾਸਤ, ਕਵਿਤਾ ਅਤੇ ਕੋਮਲ ਕਲਾਵਾਂ ਦੀ ਤ੍ਰਿਵੈਣੀ ਦਵਿੰਦਰ ਬਾਂਸਲ
ਉਜਾਗਰ ਸਿੰਘ 
kussaਮੇਰੇ ਠੁੱਕਦਾਰ ਗਲਪੀ ਸ਼ੈਲੀ ਵਾਲਾ ਨਾਵਲਕਾਰ : ਸ਼ਿਵਚਰਨ ਜੱਗੀ ਕੁੱਸਾ
ਹਰਮੀਤ ਸਿੰਘ ਅਟਵਾਲ 
100ਮੇਰੇ ਹਿੱਸੇ ਦਾ ਡਾਕਟਰ ਹਰਿਭਜਨ ਸਿੰਘ
ਜੈਤੇਗ ਸਿੰਘ ਅਨੰਤ 
099ਤਿੜਕ ਰਹੇ ਸਮਾਜਿਕ ਰਿਸ਼ਤਿਆਂ ਅਤੇ ਸਰੋਕਾਰਾਂ ਦਾ ਕਵੀ - ਰਣਦੀਪ ਸਿੰਘ ਆਹਲੂਵਾਲੀਆ
ਉਜਾਗਰ ਸਿੰਘ, ਪਟਿਆਲਾ 
kussaਕਿਰਤ ਵਿੱਚ ਦਮ ਹੈ ਤਾਂ ਪਾਠਕ ਲੱਭ ਕੇ ਪੜ੍ਹਦੇ ਹਨ - ਸ਼ਿਵਚਰਨ ਜੱਗੀ ਕੁੱਸਾ।
ਹਰਵਿੰਦਰ ਧਾਲੀਵਾਲ (ਬਿਲਾਸਪੁਰ) 
rupaalਕਲਮ ਦਾ ਧਨੀ : ਜਸਵਿੰਦਰ ਸਿੰਘ ਰੁਪਾਲ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ 
laganaਬਹੁ-ਕਲਾਵਾਂ ਦਾ ਸੁਮੇਲ :   ਬਲਵਿੰਦਰ ਕੌਰ ਲਗਾਣਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ    
dhimanਪੰਜਾਬੀ ਮਾਂ-ਬੋਲੀ ਨੂੰ ਸਮਰਪਿਤ ਹੋਣਹਾਰ ਕਲਮ - ਮਨਜੀਤ ਕੌਰ ਧੀਮਾਨ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ 
khalsaਵਿਰਸੇ ਦੀ ਸਾਂਭ-ਸੰਭਾਲ ਲਈ ਯਤਨਸ਼ੀਲ ਮੁਟਿਆਰ - ਬੀਬੀ ਰੁਪਿੰਦਰ ਕੌਰ ਰੂਪ ਖਾਲਸਾ
ਪ੍ਰੀਤਮ ਲੁਧਿਆਣਵੀ, ਚੰਡੀਗੜ 
sathiLਪੰਜਾਬੀ ਬੋਲੀ ਦੇ ਜਗਤ ਵਿੱਚ ਧਰੂ ਤਾਰੇ ਵਾਂਗ ਚਮਕਦਾ ਰਹੇਗਾ ਸਾਥੀ ਲੁਧਿਆਣਵੀ
ਬਲਵਿੰਦਰ ਸਿੰਘ ਚਾਹਲ "ਮਾਧੋਝੰਡਾ"
meetਬਗੀਤਕਾਰੀ ਦੀਆਂ ਮੰਜਲਾਂ ਸਰ ਕਰ ਰਿਹਾ ਗੀਤਕਾਰ-- ਮੀਤ ਸਦੌਂ-ਗੜ ਵਾਲਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ  
nachardeepਬਹੁ-ਕਲਾਵਾਂ ਦਾ ਖੂਬਸੂਰਤ ਸੁਮੇਲ - ਨੇਚਰਦੀਪ ਕਾਹਲੋਂ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
balਸੰਗੀਤ, ਸਾਹਿਤ ਅਤੇ ਸਿਹਤ ਵਿਗਿਆਨ ਦੀ ਤ੍ਰਿਵੈਣੀ ਡਾ ਮਨਜੀਤ ਸਿੰਘ ਬਲ
ਉਜਾਗਰ ਸਿੰਘ, ਪਟਿਆਲਾ  
khamoshਹੱਡਬੀਤੀ
ਖਾਮੋਸ਼ ਮੁਹੱਬਤ ਦੀ ਇਬਾਦਤ
ਅਜੀਤ ਸਤਨਾਮ ਕੌਰ
daduharਯੂਥ ਵੈਲਫੇਅਰ ਕਲੱਬ ਵੱਲੋਂ ਲੇਖਕ ਜਸਵੀਰ ਸ਼ਰਮਾ ਦੱਦਾਹੂਰ ਦਾ ਸਨਮਾਨ
ਗੁਰਬਾਜ ਗਿੱਲ, ਬਠਿੰਡਾ
darshanਪੰਜਾਬੀ ਕਵੀ ਗਿਆਨੀ ਦਰਸ਼ਨ ਸਿੰਘ ਨਹੀਂ ਰਹੇ
ਸਾਥੀ ਲੁਧਿਆਣਵੀ,  ਲੰਡਨ
gangaਸਾਹਿਤ ਸਿਰਜਨਾ ਦਾ ਨਵਾਂ ਸਿਰਨਾਵਾਂ – ਨਿਰਮਲ ਗੰਗਾ
ਗੁਰਬਾਜ ਗਿੱਲ,  ਬਠਿੰਡਾ
gillਸਾਹਿਤਕ ਅਤੇ ਸਭਿਆਚਾਰਕ ਖ਼ੁਸ਼ਬੂਆਂ ਦਾ ਵਣਜਾਰਾ ਪ੍ਰੋ. ਗੁਰਭਜਨ ਸਿੰਘ ਗਿੱਲ
ਉਜਾਗਰ ਸਿੰਘ, ਪਟਿਆਲਾ 
ਬਹੁ - ਪੱਖੀ ਸਖਸ਼ੀਅਤ ਰਾਜਵਿੰਦਰ ਰੌਂਤਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਹਰਿਆਣੇ ’ਚ ਪੰਜਾਬੀ ਮਾਂ- ਬੋਲੀ ਦਾ ਲਾਡਲਾ ਪੁੱਤਰ ਸੀ ਡਾ. ਅਮਰਜੀਤ ਸਿੰਘ ਕਾਂਗ
ਡਾ. ਨਿਸ਼ਾਨ ਸਿੰਘ ਰਾਠੌਰ
ਸੰਘਰਸ਼ ਦੀ ਮੂਰਤ, ਨਿਊਜ਼ ਰੀਡਰ - ਬਲਜੀਤ ਕੌਰ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਪੰਜਾਬੀ ਜੁਬਾਨ ਦਾ ਅਜ਼ੀਮ ਸ਼ਾਇਰ ਐਸ ਐਸ ਮੀਸ਼ਾ
ਮਨਜੀਤ ਸਿੰਘ ਰੱਤੂ, ਨਿਊ ਯਾਰਕ
ਗੀਤਕਾਰੀ ਵਿਚ ਨਾਮਨਾ ਖੱਟ ਰਹੀ ਖੂਬਸੂਰਤ ਕਲਮ- ਗਗਨਦੀਪ ਕੌਰ ਸਿਵੀਆ
ਪ੍ਰੀਤਮ ਲੁਧਿਆਣਵੀ, ਚੰਡੀਗੜ
ਸ਼ਬਦਾਂ ਦੀ ਚੋਗ ਚੁਗਣ ਵਾਲਾ - ਸ਼ਿਵਚਰਨ ਜੱਗੀ ਕੁੱਸਾ
ਕੇਹਰ ਸ਼ਰੀਫ਼ (ਵਿਟਨ)
ਮੰਜਲ ਵਲ ਵਧ ਰਿਹਾ ਸ਼ਾਇਰ, ਜਤਿੰਦਰ ਸਿੰਘ, ਉੱਚੀ ਮੰਗਲੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਦ੍ਰਿੜ ਇਰਾਦਿਆਂ ਦੀ ਮਾਲਕਣ - ਕਰਮਜੀਤ ਕੰਮੋ ਦਿਓਣ ਐਲਨਾਬਾਦੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਯੂਰਪ ਦੀ ਧਰਤ ਤੇ ਧੁੰਮਾਂ ਮਚਾ ਰਹੀ ਕਲਮ- ਬਿੰਦਰ-ਜਾਨ-ਏ-ਸਾਹਿਤ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਕਲਮੀ ਸ਼ੌਕ ਨੂੰ ਰੂਹ ਨਾਲ ਪਾਲ ਰਹੀ ਕਵਿੱਤਰੀ - ਸਿਮਰਨਜੀਤ ਜੁਤਲਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਸਾਹਿਤ ਤੇ ਸਭਿਆਚਾਰ ਦਾ ਮੂੰਹ-ਮੁੰਹਾਦਰਾ ਸੰਵਾਰਨ ਲਈ ਦੋਆਬੇ ਦੀ ਯਤਨਸ਼ੀਲ ਕਲਮ- ਅੰਜੂ 'ਵ' ਰੱਤੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਸਾਹਿਤਕ ਤੇ ਸੱਭਿਆਚਾਰਕ ਗੀਤਾਂ ਦਾ ਵਣਜਾਰਾ - ਮੂਲ ਚੰਦ ਸ਼ਰਮਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਸ਼ਾਇਰੀ ਤੋਂ ਫਿਲਮੀ ਗੀਤਕਾਰੀ ਵੱਲ – ਸ਼ਾਇਰ ਸ਼ਮੀ ਜਲੰਧਰੀ
ਰਿਸ਼ੀ ਗੁਲਾਟੀ, ਐਡੀਲੇਡ, ਆਸਟ੍ਰੇਲੀਆ
ਰੂਹਾਨੀਅਤ ਦੀਆਂ ਕਿਰਨਾਂ ਵਰਗੀ ਕਵਿੱਤਰੀ ਕਿਰਨ ਪਾਹਵਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਕਨੇਡਾ ਰਹਿਕੇ ਵੀ ਘੁੰਮ ਰਹੀ ਹੈ ਪਿੰਡ ਦੀਆਂ ਗਲੀਆਂ ਵਿਚ - ਕਵਿੱਤਰੀ ਤੇ ਕਹਾਣੀਕਾਰਾ ਜੱਗੀ ਬਰਾੜ ਸਮਾਲਸਰ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਇੰਨਸਾਨੀਅਤ ਦੇ ਅਸੂਲਾਂ ਵਾਲੀ ਸੰਘਰਸ਼-ਸ਼ੀਲ ਤੇ ਉਦਮੀ ਕਲਮ - ਸੁਖਚਰਨ ਸਿੰਘ ਸਾਹੋਕੇ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਸਾਫ-ਸੁਥਰੀ ਲੇਖਣੀ ਦਾ ਮਾਲਕ - ਗੁਰਦੀਪ ਸਿੰਘ ਸ਼ਹਿਣਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਇਕਬਾਲ ਮਾਹਲ ਨਾਲ ਇਕ ਇੰਟਰਵਿਊ
ਡਾਕਟਰ ਸਾਥੀ ਲੁਧਿਆਣਵੀ, ਲੰਡਨ
ਅੱਖਰਾਂ ਨੂੰ ਮਾਲਾ ਚ ਪਰੋਣ ਦੀ ਮੁਹਾਰਤ ਰੱਖਦਾ ਸ਼ਾਇਰ- ਯੱਸ਼ਪਾਲ ਟੋਨੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਵਿਰਸੇ ਨੂੰ ਸੰਭਾਲਣ 'ਚ ਜੁਟੀ ਹੋਈ ਲਾ-ਜੁਵਾਬ ਕਲਮ - ਵਰਿੰਦਰ ਕੌਰ ਰੰਧਾਵਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਛੂਕਦਾ ਕਲਮੀ ਦਰਿਆ - ਪ੍ਰਿੰ: ਗੁਰਮੀਤ ਸਿੰਘ ਫਾਜਿਲਕਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ  
ਤੰਗੀਆਂ-ਤੁਰਛੀਆਂ ਚੋ ਨਿਕਲੀ, ਕਲਮੀ-ਚਾਨਣ ਵੰਡ ਰਹੀ ਸਖਸ਼ੀਅਤ- ਚੰਨ ਕਸੌਲੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਪੰਜਾਬੀ ਦੇ ਉੱਘੇ ਚਿੰਤਕ ਭਾਈ ਕਾਨ੍ਹ ਸਿੰਘ ਨਾਭਾ
ਡਾ. ਰਵਿੰਦਰ ਕੌਰ ਰਵੀ, ਪੰਜਾਬੀ ਯੂਨੀਵਰਸਿਟੀ ਪਟਿਆਲਾ
ਖੂਬਸੂਰਤ ਕਲਮ ਅਤੇ ਸੁਰੀਲੀ ਅਵਾਜ ਦੀ ਮਲਿਕਾ- ਕੁਲਵਿੰਦਰ ਕੌਰ ਮਹਿਕ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਮਿਆਰੀ ਬਹੁ-ਕਲਾਵਾਂ ਦਾ ਖੂਬਸੂਰਤ ਸੁਮੇਲ -ਹਰਪ੍ਰੀਤ ਕੌਰ ਪ੍ਰੀਤ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਸਾਹਿਤਕ ਅੰਬਰ 'ਚੋ ਛਟਾ ਵਿਖੇਰਦੀ ਸੁਨਹਿਰੀ ਕਿਰਨ-- ਗੁਰਪ੍ਰੀਤ ਕੌਰ ਧਾਲੀਵਾਲ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਇਕ ਨਾਮਵਰ ਸਖ਼ਸ਼ੀਅਤ- ਡਾ. ਹਰਦੀਪ ਲੌਂਗੀਆ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਅੰਬਰ ਦੇ ਹਾਣ ਦੇ ਸੁਪਨੇ ਉਲੀਕਣ ਵਾਲੀ ਕਲਮ- ਪੁਸ਼ਪਿੰਦਰ ਕੌਰ ਮੁਰਿੰਡਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਨਾ ਭੁੱਲਣਯੋਗ ਹਸਤੀ ਇਕਬਾਲ ਅਰਪਨ
ਬਲਜਿੰਦਰ ਸੰਘਾ, ਕਨੇਡਾ
ਬਹੁ-ਪੱਖੀ ਕਲਾਵਾਂ ਦਾ ਕਲ-ਕਲ ਵਗਦਾ ਝਰਨਾ- ਮੀਨੂੰ ਸੁਖਮਨ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਸ਼੍ਰੋਮਣੀ ਪੰਜਾਬੀ ਲਿਖਾਰੀ ਸਭਾ ਪੰਜਾਬ (ਰਜਿ.) ਵਲੋਂ ਸੱਤਵਾਂ ਕਾਵਿ-ਸੰਗ੍ਰਹਿ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ  
ਹੁਸਨ, ਜਵਾਨੀ ਅਤੇ ਕਲਮ ਦਾ ਸੁਮੇਲ - ਸਰੁੱਚੀ ਕੰਬੋਜ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਨੀਂ ਅੱਜ ਕੋਈ ਆਇਆ ਸਾਡੇ ਵਿਹੜੇ
ਰਵੇਲ ਸਿੰਘ ਇਟਲੀ
ਪੰਜਾਬੀ ਦੇ ਨਾਮਵਰ ਆਲੋਚਕ ਡਾ. ਭੀਮ ਇੰਦਰ ਸਿੰਘ
ਸੁਖਿੰਦਰ,  ਕੈਨੇਡਾ
ਲਾਹੌਰ ਸ਼ਾਜਸ਼ ਕੇਸ ਦੇ ਸ਼ਤਾਬਦੀ ਪ੍ਰੋਗਰਾਮਾਂ ਦੀ ਸ਼ੁਰੂਆਤ
ਉਜਾਗਰ ਸਿੰਘ, ਪਟਿਆਲਾ
ਡਾ. ਰਤਨ ਸਿੰਘ ਢਿੱਲੋਂ; ਕਵੀ ਅਤੇ ਆਲੋਚਕ
ਸੁਖਿੰਦਰ, ਟਰਾਂਟੋ
"ਜਿਨਮੇਂ ਬਸਤੇ ਭਾਈ ਵੀਰ ਸਿੰਘ"
ਜਸਪ੍ਰੀਤ ਸਿੰਘ, ਲੁਧਿਆਣਾ
ਸਮਾਜਿਕ ਸਰੋਕਾਰਾਂ ਦੀ ਕਵਿਤਰੀ ਭੁਪਿੰਦਰ ਨੱਤ
ਉਜਾਗਰ ਸਿੰਘ, ਪਟਿਆਲਾ
ਮੁਲਾਕਾਤ :
ਰਵਿੰਦਰ ਰਵੀ - ਕਵੀ, ਨਾਟਕਕਾਰ
ਸੁਖਿੰਦਰ, ਟਰਾਂਟੋ
ਪੰਜਾਬੀ ਸੱਭਿਆਚਾਰ ਵਿੱਚ ਬਹੁ ਚਰਚਿਤ ਪੰਛੀ ਕਾਂ
ਰਵੇਲ ਸਿੰਘ ਇਟਲੀ
ਰੁਮਾਂਟਿਕ ਕਵਿਤਾਵਾਂ ਲਿਖਣ ਵਾਲੀ ਕਵਿਤਰੀ- ਰਮਨ ਵਿਰਕ
ਉਜਾਗਰ ਸਿੰਘ, ਪਟਿਆਲਾ
ਬਾਵਾ ਬਲਵੰਤ-ਕਾਵਿ: ਭਾਰਤੀ ਅਵਚੇਤਨ ਤੇ ਪ੍ਰਗਤੀਵਾਦ
ਡਾ: ਸੁਖਦੇਵ ਸਿੰਘ, ਚੰਡੀਗੜ੍ਹ 
ਪ੍ਰਵਾਸੀ ਪੰਜਾਬੀ ਸ਼ਾਇਰੀ ਦਾ ਮਾਣ : ਸੁਖਿੰਦਰ
ਕੰਵਲਦੀਪ ਸੈਣੀ, ਕੂਰੂਕਸ਼ੇਤਰ, ਹਰਿਆਣਾ
ਪਰਵਾਸੀ ਪੰਜਾਬੀ ਨਾਵਲ ਵਿਚ ਨਾਰੀ ਸਥਿਤੀ ਪੇਸ਼ਕਾਰੀ ਤੇ ਰਾਜਨੀਤੀ
ਡਾ। ਸੁਖਵਿੰਦਰ ਕੌਰ, ਜਲੰਧਰ
ਸੰਜੀਵਨੀ-ਬੂਟੀ ਵਰਗਾ ਯਾਰ - ਮਿੰਟੂ ਬਰਾੜ
ਸ਼ਿਵਚਰਨ ਜੱਗੀ ਕੁੱਸਾ, ਲੰਡਨ
ਪੰਜਾਬੀ ਸਾਹਿਤ ਦਾ ਸਰਵ-ਪ੍ਰਵਾਨਿਤ ਪੁੱਤਰ - ਜੱਗੀ ਕੁੱਸਾ
ਐੱਸ਼ ਅਸ਼ੋਕ ਭੌਰਾ, ਕੈਲੇਫੋਰਨੀਆ
ਪ੍ਰਸਿੱਧ ਪੰਜਾਬੀ ਨਾਵਲਕਾਰ ਜੱਗੀ ਕੁੱਸਾ ਦੀ ਕਹਾਣੀ ਤੇ ਆਧਾਰਿਤ ਫਿਲਮ ਸੂਲੀ ਚੜਿਆ ਚੰਦਰਮਾ 8 ਦਸਬੰਰ ਨੂੰ ਲੋਕ ਅਰਪਣ
ਰੁਪਿੰਦਰ ਢਿੱਲੋ ਮੋਗਾ, ਨਾਰਵੇ
76ਵੀਂ ਬਰਸੀ 'ਤੇ - 23 ਨਵੰਬਰ 2014
ਵਿਦਵਤਾ ਦੇ ਸਜੀਵ ਤੇ ਸਾਕਾਰ ਸਰੂਪ ਭਾਈ ਕਾਨ ਸਿੰਘ ਨਾਭਾ
ਡਾ।ਰਵਿੰਦਰ ਕੌਰ ਰਵੀ, ਪਟਿਆਲਾ
ਜੱਗੀ ਕੁੱਸਾ ਦੀ ਕਹਾਣੀ 'ਤੇ ਬਣੀ "ਰਹਿਮਤ" ਫ਼ਿਲਮ ਤਿਆਰ
ਰਜਿੰਦਰ ਰਿਖੀ, ਅੰਮ੍ਰਿਤਸਰ
ਮੁਲਾਕਾਤ :
ਜਸਵੰਤ ਦੀਦ
ਸੁਖਿੰਦਰ, ਕਨੇਡਾ
ਜਨਮ ਦਿਵਸ 30 ਅਗਸਤ2014 ਮੌਕੇ ਵਿਸ਼ੇਸ਼
ਪੰਜਾਬੀਅਤ ਦੇ ਚਾਨਣ ਮੁਨਾਰੇ ਭਾਈ ਕਾਨ੍ਹ ਸਿੰਘ ਨਾਭਾ
ਡਾ। ਰਵਿੰਦਰ ਕੌਰ ਰਵੀ, ਪਟਿਆਲਾ
ਭਾਰਤ ਦੀ ਪ੍ਰਾਚੀਨ ਸਾਹਿਤਕ ਪਰੰਪਰਾ: ਟੀਕਾਕਾਰੀ
ਡਾ। ਜਗਮੇਲ ਸਿੰਘ ਭਾਠੂਆਂ, ਨਵੀਂ ਦਿੱਲੀ
ਕਵਿਤਾ ਤੇ ਕਵੀ ਕੈਸਾ ਹੋਵੇ
ਰਵੇਲ ਸਿੰਘ ਇਟਲੀ
ਹਵਾ ਦੇ ਉਲਟ ਰੁਖ ਪ੍ਰਵਾਜ਼ ਭਰਦਾ ਹਿਰਦੇਪਾਲ - - ਮੇਰਾ ਬਿਹਤਰੀਨ ਪਾਤਰ
ਦਰਸ਼ਨ ਸਿੰਘ ਧੀਰ, ਯੂ ਕੇ
ਮਹਿਰਮ ਸਾਹਿਤ ਸਭਾ ਦੀ ਮਾਸਿਕ ਇਕਤਰਤਾ
ਮਲਕੀਅਤ ਸਿੰਘ “ਸੁਹਲ”, ਪੰਜਾਬ
ਸਾਹਿਤ ਦਾ ਮਨੁੱਖ ਤੇ ਸਮਾਜ ਨਾਲ ਸੰਬੰਧ
ਡਾ। ਰਵਿੰਦਰ ਕੌਰ ‘ਰਵੀ’, ਪਟਿਆਲਾ
ਮਹਿਰਮ ਸਾਹਿਤ ਸਭਾ ਨਵਾਂ ਸ਼ਾਲ੍ਹਾ (ਗੁਰਦਾਸਪੁਰ) ਦੀ ਚੋਣ
ਮਲਕੀਅਤ ਸਿੰਘ “ਸੁਹਲ”, ਪੰਜਾਬ
ਯੂ। ਬੀ। ਸੀ। ਵਲੋਂ ਸੁਰਜੀਤ ਕਲਸੀ ਨੂੰ ਸਮੁੱਚੀ ਸਾਹਿਤਕ ਰਚਨਾ ਲਈ ਇਨਾਮ
ਸੁਖਵੰਤ ਹੁੰਦਲ, ਕਨੇਡਾ
ਡਾਕਟਰ ਰਣਧੀਰ ਸਿੰਘ ਚੰਦ ਨਾਲ ਸਾਥੀ ਲੁਧਿਆਣਵੀ ਦੀ ਮੁਲਾਕਾਤ
ਸਾਥੀ ਲੁਧਆਣਵੀ, ਲੰਡਨ
ਮਸ਼ਹੂਰ ਫਿਲਮਸਾਜ਼ ਤੇ ਪਤਰਕਾਰ ਖਵਾਜ ਅਹਿਮਦ ਅਬਾਸ ਨਾਲ ਚਲਦਿਆਂ
ਐਸ ਬਲਵੰਤ, ਬਰਤਾਨੀਆ
ਪੰਜਾਬੀ ਫਿਲਮ ਐਵਾਰਡ 2014 ਲਈ ਨਾਮਜ਼ਦ ਹੋਏ
ਜੱਗੀ ਕੁੱਸਾ ਨੂੰ ‘ਉੱਤਮ ਸੰਵਾਦ ਲੇਖਕ’ ਦਾ ਸਨਮਾਨ ਦਿਵਾਉਣ ‘ਚ ਸਾਥ ਦੇਈਏ
ਮਨਦੀਪ ਖੁਰਮੀ ਹਿੰਮਤਪੁਰਾ
ਬਹੁ-ਭਾਸ਼ਾਵੀ ਪ੍ਰਸਿੱਧ ਲੇਖਕ: ਕਰਤਾਰ ਸਿੰਘ ਦੁੱਗਲ
ਰਣਜੀਤ ਸਿੰਘ ਪ੍ਰੀਤ, ਬਠਿੰਡਾ
ਅੰਮ੍ਰਿਤ ਕੌਰ ਤੋਂ ਅੰਮ੍ਰਿਤਾ ਪ੍ਰੀਤਮ ਅਤੇ ਅੰਮ੍ਰਿਤਾ ਇਮਰੋਜ ਤੱਕ
ਰਣਜੀਤ ਸਿੰਘ ਪ੍ਰੀਤ, ਬਠਿੰਡਾ
ਸ਼ਬਦਾਂ ਦਾ ਸ਼ਾਹ ਸਿਕੰਦਰ ਸੀ: ਸਾਹਿਰ ਲੁਧਿਆਣਵੀ
ਰਣਜੀਤ ਸਿੰਘ ਪ੍ਰੀਤ, ਬਠਿੰਡਾ
ਪੰਜਾਬੀ ਸਾਹਿਤ ਕਲਾ ਕੇਂਦਰ ਯੂ ਕੇ ਵਲ੍ਹੋਂ ਸਰਦਾਰ ਪੰਛੀ ਦਾ ਸੁਆਗ਼ਤ
ਸਾਥੀ ਲੁਧਿਆਣਵੀ, ਲੰਡਨ
ਕਲਾ ਕੇਂਦਰ ਟੋਰਾਂਟੋ ਵਲੋਂ ਨਾਵਲ ਸਮੁੰਦਰ ਮੰਥਨ ਅਤੇ ਕਿੱਟੀ ਮਾਰਸ਼ਲ ਤੇ ਸਫਲ ਗੋਸ਼ਟੀ
ਮੇਜਰ ਮਾਂਗਟ, ਟੋਰਾਂਟੋ
ਸਮਾਜਕ ਰਿਸ਼ਤਿਆਂ ਦੀ ਉਥਲ ਪੁਥਲ ਦੀ ਕਵਿਤਰੀ - ਬਲਵੀਰ ਕੌਰ ਢਿਲੋਂ
ਉਜਾਗਰ ਸਿੰਘ, ਪੰਜਾਬ
‘ਹੱਕ ਲਈ ਲੜਿਆ ਸੱਚ’ ਨਾਵਲ ਲਈ ਅਨਮੋਲ ਕੌਰ ਦਾ ਸਨਮਾਨ
ਲੋਕ ਲਿਖਾਰੀ ਉੱਤਰੀ ਸਭਾ ਕੈਨੇਡਾ
  ਬੀਬੀ ਰਾਜਿੰਦਰ ਕੌਰ ਦਾ ਵਿਛੋੜਾ
  ਅਜ਼ੀਮ ਸ਼ੇਖ਼ਰ, ਲੰਡਨ

dasuhaਸਾਹਿਤ ਸਭਾ ਦਸੂਹਾ ਗੜ੍ਹਦੀਵਾਲਾ (ਰਜ਼ਿ) ਵੱਲੋਂ ਸਨਮਾਨ ਸਮਾਰੋਹ ਆਯੋਜਿਤ
ਏ।ਐਸ।ਮਠਾਰੂ, ਦਸੂਹਾ

ajitਪ੍ਰਸਿੱਧ ਲੇਖ਼ਕਾ ਅਜੀਤ ਕੌਰ ਨਾਲ਼ ਇਕ ਇੰਟਰਵਿਊ/ਗ਼ੁਫ਼ਤਗ਼ੂ
ਡਾ।ਸਾਥੀ ਲੁਧਿਆਣਵੀ-ਲੰਡਨ
IFFI‘ਅੰਨੇ ਘੋੜੇ ਦਾ ਦਾਨ’ ਰਾਹੀਂ ਅੰਤਰਰਾਸ਼ਟਰੀ ਸਰਵੋਤਮ ਫ਼ਿਲਮ ਪੁਰਸਕਾਰ ‘ਗੋਲਡਨ ਪੀਕੌਕ’ ਨੇ ਪੰਜਾਬੀਆਂ ਦੇ ਵਿਹੜੇ ’ਚ ਪੈਲ ਪਾਈ - 43ਵਾਂ ਅੰਤਰਰਾਸ਼ਟਰੀ ਫ਼ਿਲਮ ਫ਼ੈਸਟੀਵਲ (ਇਫ਼ੀ) - ਡਾ। ਪਰਮਿੰਦਰ ਸਿੰਘ ਤੱਗੜ , ਪਟਿਆਲਾ ਕਵਿਤਾ ਦੀ ਇਕ ਆਪਣੀ ਵਿਲੱਖਣ ਭਾਸ਼ਾ ਹੁੰਦੀ ਹੈ
ਜਰਨੈਲ ਸਿੰਘ, ਸਰੀ, ਕਨੇਡਾ
sohanਗਿਆਨੀ ਸੋਹਣ ਸਿੰਘ ਸੀਤਲ
ਪ੍ਰੋ। ਸ਼ਮਸ਼ੇਰ ਸਿੰਘ ਸੰਧੂ
ravinderਰਵਿੰਦਰ ਰਵੀ ਦੇ ਕਾਵਿ-ਨਾਟਕ: “ਚੱਕ੍ਰਵਯੂਹ ਤੇ ਪਿਰਾਮਿਡ” ਦਾ ਭਾਰਤ ਵਿਚ ਮੰਚਨ
ਮਨਜੀਤ ਮੀਤ
kavishri6 ਜੂਨ ਬਰਸੀ’ਤੇ ਵਿਸ਼ੇਸ਼
ਪੰਜਾਬੀ ਕਵੀਸ਼ਰੀ ਦਾ ਸ਼ਾਹ ਸਵਾਰ; ਬਾਬੂ ਰਜਬ ਅਲੀ
ਰਣਜੀਤ ਸਿੰਘ ਪ੍ਰੀਤ
kaviਜਰਮਨੀ ਦੇ ਅੰਤਰਰਾਸ਼ਟਰੀ ਕਵੀ ਦਰਬਾਰ ਵਿੱਚ ਰੰਗਦਾਰ ਸੋਵੀਨਰ ਰਲੀਜ ਕੀਤਾ ਗਿਆ
ਜਸਪਾਲਸਿੰਘ ਸਿੱਧੂ
afzalਨਿਬੰਧ :
ਅਫ਼ਜ਼ਲ ਸਾਹਿਰ ਦੀ ਸ਼ਾਇਰੀ : ਨਵੀਂ ਚੇਤਨਾ ਅਤੇ ਪੁਰਾਤਨ ਕਾਵਿ ਰੂਪਾਂ ਦਾ ਸੁਮੇਲ
ਸੁਖਿੰਦਰ
duggalਪੰਜਾਬੀ ਦੇ ਪ੍ਰਸਿੱਧ ਲੇਖਕ ਕਰਤਾਰ ਸਿੰਘ ਦੁੱਗਲ ਨਹੀਂ ਰਹੇ - ਕੱਲ੍ਹ ਹੋਵੇਗੀ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ
ਰਣਜੀਤ ਸਿੰਘ ਪ੍ਰੀਤ
nachatarਨਿਬੰਧ
ਨਛੱਤਰ ਸਿੰਘ ਗਿੱਲ : ਆਜ਼ਾਦੀ ਲਈ ਤੜਪ ਅਤੇ ਮੁਸੀਬਤਾਂ ਦਾ ਝੱਖੜ
ਸੁਖਿੰਦਰ
tejaਸ਼੍ਰੋਮਣੀ ਸਾਹਿਤਕਾਰ: ਪ੍ਰਿੰਸੀਪਲ ਤੇਜਾ ਸਿੰਘ
ਰਣਜੀਤ ਸਿੰਘ ਪ੍ਰੀਤ
panjabiਪੰਜਾਬੀ ਦੇ ਚਮਤਕਾਰੀ ਲੇਖਕ
ਬਲਰਾਜ ਸਿੱਧੂ, ਯੂ. ਕੇ
Pattayਝੱੜ ਰਹੇ ਪੱਤੇ
ਨਿਸ਼ਾਨ ਰਾਠੌਰ ‘ਮਲਿਕਪੁਰੀ’

kav-ras2_140.jpg (5284 bytes)

vid-tit1_ratan_140v3.jpg (5679 bytes)

pal-banner1_142.jpg (14540 bytes)

sahyog1_150.jpg (4876 bytes)

Terms and Conditions
Privay Policy
© 1999-2020, 5abi।com

www।5abi।com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

banner1-150.gif (7792 bytes)