|
|
|
ਹਰਿਆਣੇ ਦਾ 2020 ਦਾ ਪੰਜਾਬੀ
ਸਾਹਿਤ ਅਵਲੋਕਨ: ਪੁਸਤਕ ਸੰਦਰਭ
ਡਾ. ਨਿਸ਼ਾਨ ਸਿੰਘ ਰਾਠੌਰ
(24/12/2020) |
|
|
|
ਪੰਜਾਬੀ ਸਾਹਿਤ ਜਗਤ ਵਿਚ ਹਰ ਸਾਲ ਬਹੁਤ ਸਾਰੀਆਂ ਨਵੀਆਂ ਪੁਸਤਕਾਂ
ਪ੍ਰਕਾਸਿ਼ਤ ਹੁੰਦੀਆਂ ਰਹਿੰਦੀਆਂ ਹਨ। ਕੁਝ ਪੁਸਤਕਾਂ ਆਮ ਪਾਠਕਾਂ ਦੇ
ਹੱਥਾਂ ਤੀਕ ਪਹੁੰਚਦੀਆਂ ਹਨ ਅਤੇ ਕੁਝ ਲੇਖਕਾਂ ਦੀਆਂ ਅਲਮਾਰੀਆਂ ਦਾ
ਸ਼ਿੰਗਾਰ ਬਣ ਕੇ ਲੰਮੀ ਚੁੱਪ ਧਾਰ ਲੈਂਦੀਆਂ ਹਨ। ਅਜੋਕੇ ਦੌਰ ਵਿਚ ਜਿੱਥੇ
ਬਹੁਤੀਆਂ ਪੁਸਤਕਾਂ ਸਾਹਿਤ ਦੀ ਲੰਮੀ ਲਿਸਟ ਵਿਚ ਗੁੰਮ ਹੋ ਜਾਂਦੀਆਂ ਹਨ
ਉੱਥੇ ਕੁਝ ਮੁੱਲਵਾਨ ਪੁਸਤਕਾਂ, ਜਿਹਨਾਂ ਲਈ ਲੇਖਕਾਂ ਨੇ ਲੰਮਾ ਸੰਘਰਸ਼
ਅਤੇ ਘਾਲਣਾ ਘਾਲੀ ਹੁੰਦੀ ਹੈ, ਉਹ ਆਮ ਪਾਠਕਾਂ ਵਿਚ ਹਰਮਨ ਪਿਆਰੀਆਂ ਹੋ
ਨਿਬੜਦੀਆਂ ਹਨ। ਇਹ ਵਰਤਾਰਾ ਆਮ ਹੈ ਅਤੇ ਪੁਸਤਕ ਸੱਭਿਆਚਾਰ ਵਿਚ ਅਜਿਹਾ ਆਮ
ਹੀ ਹੁੰਦਾ ਰਹਿੰਦਾ ਹੈ। ਇਸ ਵਰਤਾਰੇ ਵਿਚ ਕਿਸੇ ਤਰ੍ਹਾਂ ਵੀ ਅਚੰਭੇ ਵਾਲੀ
ਗੱਲ ਨਹੀਂ ਹੈ। ਖ਼ੈਰ!
ਸਾਡੇ ਹੱਥਲੇ ਲੇਖ ਦਾ ਮੂਲ
ਵਿਸ਼ਾ ‘ਹਰਿਆਣਵੀਂ ਪੰਜਾਬੀ ਲੇਖਕਾਂ ਵੱਲੋਂ ਸਾਲ 2020 ਵਿਚ ਲਿਖੀਆਂ
ਪੁਸਤਕਾਂ ਦਾ ਸਾਹਿਤਿਕ ਵਿਸ਼ਲੇਸ਼ਣ’ ਕਰਨਾ ਹੈ। ਇਸ ਲਈ ਲੇਖ ਦੀ ਸੰਖੇਪਤਾ
ਨੂੰ ਦੇਖਦਿਆਂ ਕੇਵਲ ਹਰਿਆਣੇ ਦੇ ਲੇਖਕਾਂ ਨੂੰ ਹੀ ਸ਼ਾਮਿਲ ਕੀਤਾ ਜਾਵੇਗਾ।
ਇਹ ਵਰ੍ਹਾ ਭਾਵੇਂ 'ਕੋਵਿਡ-19' ਕਰਕੇ ਬਹੁਤੀਆਂ ਸਾਹਿਤਿਕ ਗਤੀਵਿਧੀਆਂ
ਵਾਲਾ ਨਹੀਂ ਰਿਹਾ ਪਰ ਫਿਰ ਵੀ ਕੁਝ ਹਰਿਆਣਵੀਂ ਪੰਜਾਬੀ ਲੇਖਕਾਂ ਨੇ ਇਸ
ਸੰਕਟ ਕਾਲ ਦੌਰਾਨ ਵੀ ਆਪਣੀਆਂ ਪੁਸਤਕਾਂ ਪੰਜਾਬੀ ਪਾਠਕਾਂ ਦੀ ਝੋਲੀ ਪਾਈਆਂ
ਹਨ। ਸੰਖੇਪ ਵਰਨਣ ਇਸ ਤਰ੍ਹਾਂ ਹੈ।
‘ਦਰਸ਼ਨ ਸਿੰਘ ਸ਼ਾਹਬਾਦ’
ਹੁਰਾਂ ਦੀ ਪੁਸਤਕ ‘ਅੱਧੀ ਵਾਟ ਦਾ ਸਫ਼ਰ’ ਇਸ ਸਾਲ 2020 ਵਿਚ ਪ੍ਰਕਾਸ਼ਿਤ
ਹੋਈ ਹੈ। ਇਸ ਪੁਸਤਕ ਵਿਚ ਕਵਿਤਾਵਾਂ ਅਤੇ ਲੇਖ ਦੋਵੇਂ ਹੀ ਸ਼ਾਮਿਲ ਕੀਤੇ
ਗਏ ਹਨ। ਪੁਸਤਕ ਦਾ ਪਾਠ ਕਰਦਿਆਂ ਅਜਿਹਾ ਮਹਿਸੂਸ ਹੁੰਦਾ ਹੈ ਕਿ ਲੇਖਕ
ਦਰਸ਼ਨ ਸਿੰਘ ਹੁਰਾਂ ਆਪਣੇ ਵਿਆਹੁਤਾ ਜੀਵਨ ਦੇ ਸਫ਼ਰ ਨੂੰ ਅੱਖਰੀਂ ਰੂਪ
ਪ੍ਰਦਾਨ ਕੀਤਾ ਹੈ। ਇਸ ਪੁਸਤਕ ਵਿਚ ਉਹਨਾਂ ਅਤੇ ਉਹਨਾਂ ਦੀ ਪਤਨੀ ਦੇ
ਸੰਘਰਸ਼ਮਈ ਜੀਵਨ ਦੀਆਂ ਗੱਲਾਂ ਪੜ੍ਹਣ ਨੂੰ ਮਿਲਦੀਆਂ ਹਨ। ਇਸ ਸਮੁੱਚੀ
ਪੁਸਤਕ ਵਿਚ ਉਹਨਾਂ ਦੇ ਨਿਜੀ ਜੀਵਨ ਨੂੰ ਸਾਹਿਤਕ ਰੰਗਤ ਨਾਲ ਪੇਸ਼ ਕੀਤਾ
ਗਿਆ ਹੈ। ਦਰਸ਼ਨ ਸਿੰਘ ਹੁਰਾਂ ਦੀਆਂ ਹੁਣ ਤੱਕ ਚਾਰ ਪੁਸਤਕਾਂ ਪ੍ਰਕਾਸਿ਼ਤ
ਹੋ ਚੁਕੀਆਂ ਹਨ। ਉਹ ਅਖ਼ਬਾਰਾਂ/ ਰਸਾਲਿਆਂ ਵਿਚ ਅਕਸਰ ਹੀ ਲਿਖਦੇ ਰਹਿੰਦੇ
ਹਨ। ਅੱਜਕਲ੍ਹ ਕੁਰੂਕਸ਼ੇਤਰ ਦੇ ਕਸਬੇ ਸ਼ਾਹਬਾਦ ਵਿਖੇ ਰਹਿ ਰਹੇ ਹਨ।
‘ਰਜਵੰਤ ਕੌਰ ਪ੍ਰੀਤ’ ਦਾ ਪਲੇਠਾ ਕਹਾਣੀ- ਸੰਗ੍ਰਹਿ ‘ਮਸਲੇ ਨੈਣਾਂ
ਦੇ’ ਇਸ ਸਾਲ ਅਗਸਤ 2020 ਵਿਚ ਪੰਜਾਬੀ ਪਾਠਕਾਂ ਦੀ ਕਚਹਿਰੀ ਵਿਚ ਪੇਸ਼
ਹੋਇਆ ਹੈ। ਇਸ ਕਹਾਣੀ- ਸੰਗ੍ਰਹਿ ਵਿਚ ਕੁਲ 20 ਨਿੱਕੀਆਂ-
ਵੱਡੀਆਂ ਕਹਾਣੀਆਂ ਨੂੰ ਪੇਸ਼ ਕੀਤਾ ਗਿਆ ਹੈ ਜਿਹਨਾਂ ਵਿਚ ਔਰਤ ਮਨ ਦੇ
ਵਿਭਿੰਨ ਸੰਦਰਭਾਂ ਨੂੰ ਬਾਖੂਬੀ ਪੇਸ਼ ਕੀਤਾ ਗਿਆ। ਇਸ ਤੋਂ ਇਲਾਵਾ ਲੇਖਿਕਾ
ਨੇ ਕਿਸਾਨਾਂ ਦੇ ਦੁੱਖਾਂ- ਦਰਦਾਂ ਨੂੰ ਵੀ ਪੇਸ਼ ਕਰਨ ਦਾ ਸਫ਼ਲ ਯਤਨ ਕੀਤਾ
ਹੈ। ਇਹਨਾਂ ਕਹਾਣੀਆਂ ਵਿਚ ਸ਼ਹਿਰੀ ਮੱਧਵਰਗ ਦੇ ਜੀਵਨ ਦੀਆਂ ਮੁਸ਼ਕਿਲਾਂ
ਨੂੰ ਵੀ ਪੇਸ਼ ਕਰਕੇ ਰਜਵੰਤ ਕੌਰ ਪ੍ਰੀਤ ਨੇ ਆਪਣਾ ਕਹਾਣੀਕਾਰਾ ਹੋਣ ਦਾ
ਅਸਲ ਫਰਜ਼ ਨਿਭਾਇਆ ਹੈ।
‘ਰਜੰਵਤ ਕੌਰ ਪ੍ਰੀਤ’ ਹਰਿਆਣੇ ਦੇ
ਅੰਬਾਲਾ ਦੀ ਜੰਮਪਲ ਹੈ। ‘ਸ਼ਾਹਪੁਰ’ ਪਿੰਡ ਦੀ ਇਹ ਕੁੜੀ ਪੰਜਾਬ ’ਚ ਵਿਆਹੀ
ਗਈ। ਪਰ ਨੌਕਰੀ ਅੱਜਕਲ੍ਹ ਦਿੱਲੀ ਵਿਚ ਕਰ ਰਹੀ ਹੈ। ਇਸ ਲਈ ਰਜਵੰਤ ਕੌਰ
ਪ੍ਰੀਤ ਨੂੰ ਹਰਿਆਣਵੀਂ, ਪੰਜਾਬੀ ਅਤੇ ਦਿੱਲੀ ਦੇ ਸ਼ਹਿਰੀ ਜੀਵਨ ਦੀ
ਗੁੜ੍ਹੀ ਜਾਣਕਾਰੀ ਹੈ। ਇਸ ਲਈ ਉਸ ਦੀਆਂ ਕਹਾਣੀਆਂ ਵਿਚ ਜਿੱਥੇ ਕਿਸਾਨੀ
ਮੁੱਦਿਆਂ ਦੀ ਪੇਸ਼ਕਾਰੀ ਹੁੰਦੀ ਹੈ ਉੱਥੇ ਹੀ ਸ਼ਹਿਰੀ ਜੀਵਨ ਦੀਆਂ
ਤੰਗੀਆਂ-ਰੁਸੀਆਂ ਨੂੰ ਵੀ ਬਾਖ਼ੂਬੀ ਪੇਸ਼ ਕੀਤਾ ਗਿਆ ਹੁੰਦਾ ਹੈ। ਰਜਵੰਤ
ਕੌਰ ਪ੍ਰੀਤ ਕਿੱਤੇ ਵੱਜੋਂ ਦਿੱਲੀ ਵਿਚ ਪੰਜਾਬੀ ਅਧਿਆਪਕਾ ਦਾ ਫਰਜ਼ ਨਿਭਾ
ਰਹੀ ਹੈ।
ਡਾ. ਸੁਖਦਰਸ਼ਨ ਗਾਸੋ ਹੁਰਾਂ ਦੀ ਸਮੀਖਿਆ ਦੀ
ਪੁਸਤਕ ‘ਸ੍ਰੀ ਗੁਰੂ ਨਾਨਕ ਦੇਵ; ਬਾਣੀ ਤੇ ਵਿਚਾਰ’ ਵੀ ਇਸੇ ਵਰ੍ਹੇ 2020
ਵਿਚ ਪ੍ਰਕਾਸਿ਼ਤ ਹੋਈ ਹੈ। ਹਰਿਆਣੇ ਦੇ ਸ਼ਹਿਰ ਅੰਬਾਲਾ ਕੈਂਟ ’ਚ ਰਹਿੰਦੇ
ਡਾ. ਸੁਖਦਰਸ਼ਨ ਗਾਸੋ ਪੰਜਾਬੀ ਸਾਹਿੱਤ ਦੇ ਵੱਡੇ ਅਤੇ ਸਥਾਪਤ ਕਲਮਕਾਰ ਹਨ।
ਉਹ ਕੇਵਲ ਹਰਿਆਣੇ ਦੇ ਪੰਜਾਬੀ ਸਾਹਿਤ ਦੇ ਹੀ ਕਲਮਕਾਰ ਨਹੀਂ ਬਲਕਿ
ਮੁੱਖਧਾਰਾ ਦੇ ਪੰਜਾਬੀ ਸਾਹਿਤ ਅੰਦਰ ਵਿਚ ਉਹਨਾਂ ਦਾ ਨਾਮ ਕਿਸੇ ਜਾਣ-ਪਛਾਣ
ਦਾ ਮੁਥਾਜ ਨਹੀਂ ਹੈ। ਇਸ ਪੁਸਤਕ ਵਿਚ ਡਾ. ਗਾਸੋ ਹੁਰਾਂ ਸ਼੍ਰੀ ਗੁਰੂ
ਨਾਨਕ ਦੇਵ ਜੀ ਦੀ ਬਾਣੀ ਵਿਚਲੇ ਸੰਕਲਪ ਨੂੰ ਨਵੇਂ ਰੂਪ ਵਿਚ ਪੇਸ਼ ਕਰਨ ਦਾ
ਸਫ਼ਲ ਯਤਨ ਕੀਤਾ ਹੈ। ਇਹ ਸਮੀਖਿਆ ਪੁਸਤਕ ਪੰਜਾਬੀ ਸਾਹਿਤ ਦੇ ਨਵੇਂ ਖੋਜ
ਵਿਦਿਆਰਥੀਆਂ ਲਈ ਲਾਹੇਵੰਦ ਦਸਤਾਵੇਜ਼ ਸਾਬਿਤ ਹੋਵੇਗੀ। ਡਾ. ਸੁਖਦਰਸ਼ਨ
ਗਾਸੋ ਕਿੱਤੇ ਵੱਜੋਂ ਪੰਜਾਬੀ ਪ੍ਰਫ਼ੈਸਰ ਹਨ ਅਤੇ ਅੱਜਕਲ੍ਹ ਜੀ. ਐੱਮ.
ਐੱਨ. ਕਾਲਜ ਅੰਬਾਲਾ ਵਿਖੇ ਪੜ੍ਹਾ ਰਹੇ ਹਨ।
ਕਰਨਾਲ ਦੇ ਸ਼ਾਇਰ
‘ਗੁੱਲੂ ਅੱਛਣਪੁਰੀਆ’ ਦੀ ਦੂਜੀ ਕਾਵਿ-ਪੁਸਤਕ ‘ਇੱਕੋ ਵਰਗੀ ਗੱਲ’ ਵੀ ਇਸੇ
ਸਾਲ ਨਵੰਬਰ 2020 ਵਿਚ ਪ੍ਰਕਾਸਿ਼ਤ ਹੋਈ ਹੈ। ਇਸ ਵਿਚ ਕੁਲ 75 ਗ਼ਜ਼ਲਾਂ
ਸ਼ਾਮਿਲ ਕੀਤੀਆਂ ਗਈਆਂ ਹਨ। ਗੁੱਲੂ ਅੱਛਣਪੁਰੀਏ ਦੀ ਸ਼ਾਇਰੀ ਦਾ ਗੁਣ ਇਹ
ਹੈ ਕਿ ਉਹ ਸੌਖੇ ਸ਼ਬਦਾਂ ਵਿਚ ਪਾਠਕਾਂ ਦੇ ਮਨ ਨੂੰ ਟੁੰਬ ਲੈਣ ਦਾ ਹੁਨਰ
ਰੱਖਦਾ ਹੈ। ਗੁੱਲੂ ਦੀ ਸ਼ਾਇਰੀ ਉੱਪਰ ਪਾਕਿਸਤਾਨੀ ਸ਼ਾਇਰੀ ਦਾ ਪ੍ਰਭਾਵ
ਸਾਫ਼ ਵੇਖਿਆ ਜਾ ਸਕਦਾ ਹੈ। ਅਸਲ ਵਿਚ ਗੁੱਲੂ ਦਾ ਪਿਛੋਕੜ ਵੀ ਪਾਕਿਸਤਾਨ
ਨਾਲ ਜੁੜਿਆ ਹੋਇਆ ਹੈ। ਉਸਦੇ ਵੱਡੇ- ਵਡੇਰੇ 1947 ਦੀ ਵੰਡ ਵੇਲੇ ਜਿ਼ਲ੍ਹਾ
ਸ਼ੇਖੂਪੁਰਾ (ਪਾਕਿਸਤਾਨ) ਤੋਂ ਉੱਠ ਕੇ ਇੱਧਰ ਆ ਕੇ ਵੱਸੇ ਸਨ। ਉਸਦੀਆਂ
ਗ਼ਜ਼ਲਾਂ ਵਿਚ ਪੇਂਡੂ ਸੱਭਿਆਚਾਰ ਦੇ ਪ੍ਰਤੱਖ ਦਰਸ਼ਨ ਕੀਤੇ ਜਾ ਸਕਦੇ ਹਨ।
ਉਸਦੀਆਂ ਗ਼ਜ਼ਲਾਂ ਦਾ ਵਿਸ਼ਾ ਜਿੱਥੇ ਪੇਂਡੂ ਧਰਾਤਲ ਵਾਲਾ ਹੈ ਉੱਥੇ ਹੀ
ਗੁਆਚ ਚੁਕੇ ਪੰਜਾਬੀ ਸ਼ਬਦ ਵੀ ਉਸਦੀ ਸ਼ਾਇਰੀ ਵਿੱਚੋਂ ਪੜ੍ਹਣ ਨੂੰ ਮਿਲ
ਜਾਂਦੇ ਹਨ। ਉਹ ਕਰਨਾਲ ਵਿਖੇ ਰਹਿ ਰਿਹਾ ਹੈ।
ਸੁਖਬੀਰ ਸ਼ਰਮਾ ਦੀ
ਆਲੋਚਨਾ ਪੁਸਤਕ ‘ਗੁਰਤੇਜ ਕੋਹਾਰਵਾਲਾ ਦੀ ਗ਼ਜ਼ਲ ਇੱਕ ਅਧਿਐਨ’ ਵੀ ਇਸੇ
ਸਾਲ 2020 ਵਿਚ ਪ੍ਰਕਾਸ਼ਿਤ ਹੋ ਕੇ ਪਾਠਕਾਂ ਦੇ ਹੱਥਾਂ ਵਿਚ ਆਈ ਹੈ।
ਸੁਖਬੀਰ ਸ਼ਰਮਾ ਹਿੰਦੀ ਮਾਧਿਅਮ ਰਾਹੀਂ ਪੜ੍ਹਿਆ ਲੇਖਕ ਹੈ। ਪਰ ਪੰਜਾਬੀ
ਜ਼ੁਬਾਨ ਨੂੰ ਉਹ ਅੰਤਾਂ ਦਾ ਪਿਆਰ ਕਰਨ ਵਾਲਾ ਸਖ਼ਸ਼ ਹੈ। ਇਸ ਪੁਸਤਕ ਵਿਚ
ਉਸਨੇ ਗੁਰਤੇਜ ਕੋਹਾਰਵਾਲਾ ਦੀ ਗ਼ਜ਼ਲ ਨੂੰ ਬਹੁਤ ਬਾਰੀਕ ਨਜ਼ਰ ਨਾਲ ਘੋਖ
ਕੇ ਨਵੇਂ ਅਰਥ ਪ੍ਰਦਾਨ ਕਰਨ ਦਾ ਯਤਨ ਕੀਤਾ ਹੈ। ਇਹ ਕਾਰਜ ਕਵਿਤਾ ਜਾਂ
ਗ਼ਜ਼ਲ ਦੀ ਸਿਰਜਣਾ ਨਾਲੋਂ ਔਖਾ ਅਤੇ ਮੁਸ਼ਕਿਲਾਂ ਭਰਿਆ ਹੈ। ਪਰ! ਸੁਖਬੀਰ
ਸ਼ਰਮਾ ਨੇ ਸਖ਼ਤ ਘਾਲਣਾ ਘਾਲ ਕੇ ਹਰਿਆਣੇ ਦੇ ਪੰਜਾਬੀ ਲੇਖਕਾਂ ਵਿਚ ਆਪਣਾ
ਨਾਮ ਲਿਖਵਾਇਆ ਹੈ।
ਹਰਿਆਣੇ ਦੇ ਜ਼ਿਲ੍ਹੇ ਸਿਰਸਾ ਦੇ ਵਸਨੀਕ
ਸ਼ਾਇਰਾ ‘ਕੁਲਵੰਤ ਕੌਰ ਸੰਧੂ’ ਦਾ ਪਲੇਠਾ ਲੋਕ- ਗੀਤਾਂ ਦਾ
ਸੰਗ੍ਰਹਿ ‘ਕਿਤੇ ਮਿਲ ਨੀਂ ਮਾਏਂ’ ਵੀ ਇਸੇ ਸਾਲ ਮਾਰਚ 2020 ਵਿਚ
ਪ੍ਰਕਾਸ਼ਿਤ ਹੋਇਆ ਹੈ। ਇਸ ਪੁਸਤਕ ਵਿਚ ਵਿਆਹ ਮੌਕੇ ਗਾਏ ਜਾਣ ਵਾਲੇ ਲੋਕ-
ਗੀਤਾਂ ਨੂੰ ਬੜੀ ਖੂਬਸੂਰਤੀ ਨਾਲ ਸਾਂਭਿਆ ਗਿਆ ਹੈ। ਪੁਸਤਕ ਵਿਚ ਵਿਆਹ
ਮੌਕੇ ਗਾਈਆਂ ਜਾਣ ਵਾਲੀਆਂ ਘੋੜੀਆਂ 32, ਮੁੰਡੇ ਦੇ ਵਿਆਹ ਦੇ ਗੀਤ 16,
ਨਾਨਕਾ ਮੇਲ, ਟੱਪੇ, ਜਾਗੋ ਦੇ ਗੀਤ, ਸਿੱਠਣੀਆਂ, ਬੋਲੀਆਂ, ਗਿੱਧੇ ਦੇ
ਗੀਤ, ਸੁਹਾਗ 22 ਅਤੇ ਵਿਆਹ ਤੋਂ ਬਿਨਾਂ ਗਾਏ ਜਾਣ ਵਾਲੇ ਗੀਤ 52, ਢੋਲਕੀ
ਤੇ ਗਾਏ ਜਾਣ ਵਾਲੇ ਗੀਤ 22, ਜੀਜੇ ਨੂੰ ਸਿੱਠਣੀਆਂ, ਡੋਲੀ ਵੇਲੇ ਦੇ ਗੀਤ,
ਪਲੰਘ ਦੇ ਗੀਤ, ਜੰਞ ਆਉਂਦੀ ਦੇ ਗੀਤ, ਖਾਰੇ ਦੇ ਗੀਤ, ਡੋਲੀ ਵੇਲੇ ਦੇ
ਗੀਤ, ਜਦੋਂ ਕੁੜੀ ਸਹੁਰੇ ਜਾਂਦੀ ਅਤੇ ਸਹੇਲੀਆਂ ਨੂੰ ਚਿੱਠੀਆਂ ਭੇਜਦੀ ਹੈ;
ਉਸ ਵੇਲੇ ਦੇ ਗੀਤ ਸ਼ਾਮਿਲ ਕੀਤੇ ਗਏ ਹਨ। ਅੰਬਾਲਾ ਦੀ ਗੁਰਪ੍ਰੀਤ ਕੌਰ ਦਾ
ਕਾਵਿ-ਸੰਗ੍ਰਹਿ ‘ਖ਼ੁਸ਼ਬੂ ਕੈਦ ਨਹੀਂ ਹੁੰਦੀ’ ਵੀ ਇਸ ਵਰ੍ਹੇ 2020 ਵਿਚ
ਹੀ ਪਾਠਕਾਂ ਦੀ ਕਚਹਿਰੀ ਵਿਚ ਪੇਸ਼ ਹੋਇਆ ਹੈ।
'ਕੋਵਿਡ- 19' ਦੇ
ਇਸ ਸੰਕਟਮਈ ਸਮੇਂ ਵਿਚ ਬਹੁਤ ਸਾਰੀਆਂ ਪੰਜਾਬੀ ਪੁਸਤਕਾਂ ਅਜੇ ਛਪਾਈ ਅਧੀਨ
ਹਨ। ਹੁਣ ਇਹਨਾਂ ਪੁਸਤਕਾਂ ਦੀ ਆਮਦ 2021 ਵਿਚ ਹੋਵੇਗੀ। ਆਖ਼ਰ ਵਿਚ ਕਿਹਾ
ਜਾ ਸਕਦਾ ਹੈ ਕਿ ਕੋਵਿਡ-19 ਕਾਲ ਦੇ ਦੌਰਾਨ ਵੀ ਹਰਿਆਣਵੀਂ ਪੰਜਾਬੀ
ਸਾਹਿਤਕਾਰਾਂ ਨੇ ਗਿਣਾਤਮਕ ਅਤੇ ਗੁਣਾਤਮਕ ਪੱਖੋਂ ਵਧੀਆ ਕਾਰਗੁਜ਼ਾਰੀ ਪੇਸ਼
ਕੀਤੀ ਹੈ।
ਸੰਪਰਕ 75892- 33437
|
|
|
|
ਹਰਿਆਣੇ
ਦਾ 2020 ਦਾ ਪੰਜਾਬੀ ਸਾਹਿਤ ਅਵਲੋਕਨ: ਪੁਸਤਕ ਸੰਦਰਭ
ਡਾ. ਨਿਸ਼ਾਨ ਸਿੰਘ ਰਾਠੌਰ |
ਪੰਜਾਬੀ
ਵਿਰਾਸਤ, ਕਵਿਤਾ ਅਤੇ ਕੋਮਲ ਕਲਾਵਾਂ ਦੀ ਤ੍ਰਿਵੈਣੀ ਦਵਿੰਦਰ ਬਾਂਸਲ
ਉਜਾਗਰ ਸਿੰਘ |
ਮੇਰੇ
ਠੁੱਕਦਾਰ ਗਲਪੀ ਸ਼ੈਲੀ ਵਾਲਾ ਨਾਵਲਕਾਰ : ਸ਼ਿਵਚਰਨ ਜੱਗੀ ਕੁੱਸਾ
ਹਰਮੀਤ ਸਿੰਘ ਅਟਵਾਲ |
ਮੇਰੇ
ਹਿੱਸੇ ਦਾ ਡਾਕਟਰ ਹਰਿਭਜਨ ਸਿੰਘ
ਜੈਤੇਗ ਸਿੰਘ ਅਨੰਤ |
ਤਿੜਕ
ਰਹੇ ਸਮਾਜਿਕ ਰਿਸ਼ਤਿਆਂ ਅਤੇ ਸਰੋਕਾਰਾਂ ਦਾ ਕਵੀ - ਰਣਦੀਪ ਸਿੰਘ
ਆਹਲੂਵਾਲੀਆ ਉਜਾਗਰ ਸਿੰਘ,
ਪਟਿਆਲਾ |
ਕਿਰਤ
ਵਿੱਚ ਦਮ ਹੈ ਤਾਂ ਪਾਠਕ ਲੱਭ ਕੇ ਪੜ੍ਹਦੇ ਹਨ - ਸ਼ਿਵਚਰਨ ਜੱਗੀ
ਕੁੱਸਾ। ਹਰਵਿੰਦਰ ਧਾਲੀਵਾਲ
(ਬਿਲਾਸਪੁਰ) |
ਕਲਮ
ਦਾ ਧਨੀ : ਜਸਵਿੰਦਰ ਸਿੰਘ ਰੁਪਾਲ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਬਹੁ-ਕਲਾਵਾਂ
ਦਾ ਸੁਮੇਲ : ਬਲਵਿੰਦਰ ਕੌਰ ਲਗਾਣਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
|
ਪੰਜਾਬੀ
ਮਾਂ-ਬੋਲੀ ਨੂੰ ਸਮਰਪਿਤ ਹੋਣਹਾਰ ਕਲਮ - ਮਨਜੀਤ ਕੌਰ ਧੀਮਾਨ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਵਿਰਸੇ
ਦੀ ਸਾਂਭ-ਸੰਭਾਲ ਲਈ ਯਤਨਸ਼ੀਲ ਮੁਟਿਆਰ - ਬੀਬੀ ਰੁਪਿੰਦਰ ਕੌਰ ਰੂਪ
ਖਾਲਸਾ ਪ੍ਰੀਤਮ ਲੁਧਿਆਣਵੀ,
ਚੰਡੀਗੜ |
ਪੰਜਾਬੀ
ਬੋਲੀ ਦੇ ਜਗਤ ਵਿੱਚ ਧਰੂ ਤਾਰੇ ਵਾਂਗ ਚਮਕਦਾ ਰਹੇਗਾ ਸਾਥੀ ਲੁਧਿਆਣਵੀ
ਬਲਵਿੰਦਰ ਸਿੰਘ ਚਾਹਲ
"ਮਾਧੋਝੰਡਾ" |
ਬਗੀਤਕਾਰੀ
ਦੀਆਂ ਮੰਜਲਾਂ ਸਰ ਕਰ ਰਿਹਾ ਗੀਤਕਾਰ-- ਮੀਤ ਸਦੌਂ-ਗੜ ਵਾਲਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
|
ਬਹੁ-ਕਲਾਵਾਂ
ਦਾ ਖੂਬਸੂਰਤ ਸੁਮੇਲ - ਨੇਚਰਦੀਪ ਕਾਹਲੋਂ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸੰਗੀਤ,
ਸਾਹਿਤ ਅਤੇ ਸਿਹਤ ਵਿਗਿਆਨ ਦੀ ਤ੍ਰਿਵੈਣੀ ਡਾ ਮਨਜੀਤ ਸਿੰਘ ਬਲ
ਉਜਾਗਰ ਸਿੰਘ, ਪਟਿਆਲਾ |
ਹੱਡਬੀਤੀ
ਖਾਮੋਸ਼
ਮੁਹੱਬਤ ਦੀ ਇਬਾਦਤ ਅਜੀਤ
ਸਤਨਾਮ ਕੌਰ |
ਯੂਥ
ਵੈਲਫੇਅਰ ਕਲੱਬ ਵੱਲੋਂ ਲੇਖਕ ਜਸਵੀਰ ਸ਼ਰਮਾ ਦੱਦਾਹੂਰ ਦਾ ਸਨਮਾਨ
ਗੁਰਬਾਜ ਗਿੱਲ, ਬਠਿੰਡਾ |
ਪੰਜਾਬੀ
ਕਵੀ ਗਿਆਨੀ ਦਰਸ਼ਨ ਸਿੰਘ ਨਹੀਂ ਰਹੇ
ਸਾਥੀ ਲੁਧਿਆਣਵੀ, ਲੰਡਨ |
ਸਾਹਿਤ
ਸਿਰਜਨਾ ਦਾ ਨਵਾਂ ਸਿਰਨਾਵਾਂ – ਨਿਰਮਲ ਗੰਗਾ
ਗੁਰਬਾਜ ਗਿੱਲ, ਬਠਿੰਡਾ |
ਸਾਹਿਤਕ
ਅਤੇ ਸਭਿਆਚਾਰਕ ਖ਼ੁਸ਼ਬੂਆਂ ਦਾ ਵਣਜਾਰਾ ਪ੍ਰੋ. ਗੁਰਭਜਨ ਸਿੰਘ ਗਿੱਲ
ਉਜਾਗਰ ਸਿੰਘ, ਪਟਿਆਲਾ
|
ਬਹੁ
- ਪੱਖੀ ਸਖਸ਼ੀਅਤ ਰਾਜਵਿੰਦਰ ਰੌਂਤਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਹਰਿਆਣੇ
’ਚ ਪੰਜਾਬੀ ਮਾਂ- ਬੋਲੀ ਦਾ ਲਾਡਲਾ ਪੁੱਤਰ ਸੀ ਡਾ. ਅਮਰਜੀਤ ਸਿੰਘ
ਕਾਂਗ
ਡਾ. ਨਿਸ਼ਾਨ ਸਿੰਘ ਰਾਠੌਰ |
ਸੰਘਰਸ਼
ਦੀ ਮੂਰਤ, ਨਿਊਜ਼ ਰੀਡਰ - ਬਲਜੀਤ ਕੌਰ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਪੰਜਾਬੀ
ਜੁਬਾਨ ਦਾ ਅਜ਼ੀਮ ਸ਼ਾਇਰ ਐਸ ਐਸ ਮੀਸ਼ਾ
ਮਨਜੀਤ ਸਿੰਘ ਰੱਤੂ, ਨਿਊ ਯਾਰਕ |
ਗੀਤਕਾਰੀ
ਵਿਚ ਨਾਮਨਾ ਖੱਟ ਰਹੀ ਖੂਬਸੂਰਤ ਕਲਮ- ਗਗਨਦੀਪ ਕੌਰ ਸਿਵੀਆ
ਪ੍ਰੀਤਮ ਲੁਧਿਆਣਵੀ, ਚੰਡੀਗੜ |
ਸ਼ਬਦਾਂ
ਦੀ ਚੋਗ ਚੁਗਣ ਵਾਲਾ - ਸ਼ਿਵਚਰਨ ਜੱਗੀ ਕੁੱਸਾ
ਕੇਹਰ ਸ਼ਰੀਫ਼ (ਵਿਟਨ) |
ਮੰਜਲ
ਵਲ ਵਧ ਰਿਹਾ ਸ਼ਾਇਰ, ਜਤਿੰਦਰ ਸਿੰਘ, ਉੱਚੀ ਮੰਗਲੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਦ੍ਰਿੜ
ਇਰਾਦਿਆਂ ਦੀ ਮਾਲਕਣ - ਕਰਮਜੀਤ ਕੰਮੋ ਦਿਓਣ ਐਲਨਾਬਾਦੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਯੂਰਪ
ਦੀ ਧਰਤ ਤੇ ਧੁੰਮਾਂ ਮਚਾ ਰਹੀ ਕਲਮ- ਬਿੰਦਰ-ਜਾਨ-ਏ-ਸਾਹਿਤ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਕਲਮੀ
ਸ਼ੌਕ ਨੂੰ ਰੂਹ ਨਾਲ ਪਾਲ ਰਹੀ ਕਵਿੱਤਰੀ - ਸਿਮਰਨਜੀਤ ਜੁਤਲਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸਾਹਿਤ
ਤੇ ਸਭਿਆਚਾਰ ਦਾ ਮੂੰਹ-ਮੁੰਹਾਦਰਾ ਸੰਵਾਰਨ ਲਈ ਦੋਆਬੇ ਦੀ ਯਤਨਸ਼ੀਲ
ਕਲਮ- ਅੰਜੂ 'ਵ' ਰੱਤੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸਾਹਿਤਕ
ਤੇ ਸੱਭਿਆਚਾਰਕ ਗੀਤਾਂ ਦਾ ਵਣਜਾਰਾ - ਮੂਲ ਚੰਦ ਸ਼ਰਮਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸ਼ਾਇਰੀ
ਤੋਂ ਫਿਲਮੀ ਗੀਤਕਾਰੀ ਵੱਲ – ਸ਼ਾਇਰ ਸ਼ਮੀ ਜਲੰਧਰੀ
ਰਿਸ਼ੀ ਗੁਲਾਟੀ, ਐਡੀਲੇਡ, ਆਸਟ੍ਰੇਲੀਆ |
ਰੂਹਾਨੀਅਤ
ਦੀਆਂ ਕਿਰਨਾਂ ਵਰਗੀ ਕਵਿੱਤਰੀ ਕਿਰਨ ਪਾਹਵਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਕਨੇਡਾ
ਰਹਿਕੇ ਵੀ ਘੁੰਮ ਰਹੀ ਹੈ ਪਿੰਡ ਦੀਆਂ ਗਲੀਆਂ ਵਿਚ - ਕਵਿੱਤਰੀ ਤੇ
ਕਹਾਣੀਕਾਰਾ ਜੱਗੀ ਬਰਾੜ ਸਮਾਲਸਰ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਇੰਨਸਾਨੀਅਤ
ਦੇ ਅਸੂਲਾਂ ਵਾਲੀ ਸੰਘਰਸ਼-ਸ਼ੀਲ ਤੇ ਉਦਮੀ ਕਲਮ - ਸੁਖਚਰਨ ਸਿੰਘ
ਸਾਹੋਕੇ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸਾਫ-ਸੁਥਰੀ
ਲੇਖਣੀ ਦਾ ਮਾਲਕ - ਗੁਰਦੀਪ ਸਿੰਘ ਸ਼ਹਿਣਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਇਕਬਾਲ
ਮਾਹਲ ਨਾਲ ਇਕ ਇੰਟਰਵਿਊ
ਡਾਕਟਰ ਸਾਥੀ ਲੁਧਿਆਣਵੀ, ਲੰਡਨ |
ਅੱਖਰਾਂ
ਨੂੰ ਮਾਲਾ ਚ ਪਰੋਣ ਦੀ ਮੁਹਾਰਤ ਰੱਖਦਾ ਸ਼ਾਇਰ- ਯੱਸ਼ਪਾਲ ਟੋਨੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਵਿਰਸੇ
ਨੂੰ ਸੰਭਾਲਣ 'ਚ ਜੁਟੀ ਹੋਈ ਲਾ-ਜੁਵਾਬ ਕਲਮ - ਵਰਿੰਦਰ ਕੌਰ ਰੰਧਾਵਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਛੂਕਦਾ
ਕਲਮੀ ਦਰਿਆ - ਪ੍ਰਿੰ: ਗੁਰਮੀਤ ਸਿੰਘ ਫਾਜਿਲਕਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
|
ਤੰਗੀਆਂ-ਤੁਰਛੀਆਂ
ਚੋ ਨਿਕਲੀ, ਕਲਮੀ-ਚਾਨਣ ਵੰਡ ਰਹੀ ਸਖਸ਼ੀਅਤ- ਚੰਨ ਕਸੌਲੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਪੰਜਾਬੀ
ਦੇ ਉੱਘੇ ਚਿੰਤਕ ਭਾਈ ਕਾਨ੍ਹ ਸਿੰਘ ਨਾਭਾ
ਡਾ. ਰਵਿੰਦਰ ਕੌਰ ਰਵੀ, ਪੰਜਾਬੀ ਯੂਨੀਵਰਸਿਟੀ
ਪਟਿਆਲਾ |
ਖੂਬਸੂਰਤ
ਕਲਮ ਅਤੇ ਸੁਰੀਲੀ ਅਵਾਜ ਦੀ ਮਲਿਕਾ- ਕੁਲਵਿੰਦਰ ਕੌਰ ਮਹਿਕ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਮਿਆਰੀ
ਬਹੁ-ਕਲਾਵਾਂ ਦਾ ਖੂਬਸੂਰਤ ਸੁਮੇਲ -ਹਰਪ੍ਰੀਤ ਕੌਰ ਪ੍ਰੀਤ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸਾਹਿਤਕ
ਅੰਬਰ 'ਚੋ ਛਟਾ ਵਿਖੇਰਦੀ ਸੁਨਹਿਰੀ ਕਿਰਨ-- ਗੁਰਪ੍ਰੀਤ ਕੌਰ ਧਾਲੀਵਾਲ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਇਕ
ਨਾਮਵਰ ਸਖ਼ਸ਼ੀਅਤ- ਡਾ. ਹਰਦੀਪ ਲੌਂਗੀਆ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਅੰਬਰ
ਦੇ ਹਾਣ ਦੇ ਸੁਪਨੇ ਉਲੀਕਣ ਵਾਲੀ ਕਲਮ- ਪੁਸ਼ਪਿੰਦਰ ਕੌਰ ਮੁਰਿੰਡਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
|
ਨਾ
ਭੁੱਲਣਯੋਗ ਹਸਤੀ ਇਕਬਾਲ ਅਰਪਨ
ਬਲਜਿੰਦਰ ਸੰਘਾ, ਕਨੇਡਾ |
ਬਹੁ-ਪੱਖੀ
ਕਲਾਵਾਂ ਦਾ ਕਲ-ਕਲ ਵਗਦਾ ਝਰਨਾ- ਮੀਨੂੰ ਸੁਖਮਨ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸ਼੍ਰੋਮਣੀ
ਪੰਜਾਬੀ ਲਿਖਾਰੀ ਸਭਾ ਪੰਜਾਬ (ਰਜਿ.) ਵਲੋਂ ਸੱਤਵਾਂ ਕਾਵਿ-ਸੰਗ੍ਰਹਿ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
|
ਹੁਸਨ,
ਜਵਾਨੀ ਅਤੇ ਕਲਮ ਦਾ ਸੁਮੇਲ - ਸਰੁੱਚੀ ਕੰਬੋਜ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਨੀਂ
ਅੱਜ ਕੋਈ ਆਇਆ ਸਾਡੇ ਵਿਹੜੇ
ਰਵੇਲ ਸਿੰਘ ਇਟਲੀ |
ਪੰਜਾਬੀ
ਦੇ ਨਾਮਵਰ ਆਲੋਚਕ ਡਾ. ਭੀਮ ਇੰਦਰ ਸਿੰਘ
ਸੁਖਿੰਦਰ, ਕੈਨੇਡਾ |
ਲਾਹੌਰ
ਸ਼ਾਜਸ਼ ਕੇਸ ਦੇ ਸ਼ਤਾਬਦੀ ਪ੍ਰੋਗਰਾਮਾਂ ਦੀ ਸ਼ੁਰੂਆਤ
ਉਜਾਗਰ ਸਿੰਘ, ਪਟਿਆਲਾ |
ਡਾ.
ਰਤਨ ਸਿੰਘ ਢਿੱਲੋਂ; ਕਵੀ ਅਤੇ ਆਲੋਚਕ
ਸੁਖਿੰਦਰ, ਟਰਾਂਟੋ |
"ਜਿਨਮੇਂ
ਬਸਤੇ ਭਾਈ ਵੀਰ ਸਿੰਘ"
ਜਸਪ੍ਰੀਤ ਸਿੰਘ, ਲੁਧਿਆਣਾ |
ਸਮਾਜਿਕ
ਸਰੋਕਾਰਾਂ ਦੀ ਕਵਿਤਰੀ ਭੁਪਿੰਦਰ ਨੱਤ
ਉਜਾਗਰ ਸਿੰਘ, ਪਟਿਆਲਾ |
ਮੁਲਾਕਾਤ
:
ਰਵਿੰਦਰ
ਰਵੀ - ਕਵੀ, ਨਾਟਕਕਾਰ
ਸੁਖਿੰਦਰ, ਟਰਾਂਟੋ |
ਪੰਜਾਬੀ
ਸੱਭਿਆਚਾਰ ਵਿੱਚ ਬਹੁ ਚਰਚਿਤ ਪੰਛੀ ਕਾਂ
ਰਵੇਲ ਸਿੰਘ ਇਟਲੀ |
ਰੁਮਾਂਟਿਕ
ਕਵਿਤਾਵਾਂ ਲਿਖਣ ਵਾਲੀ ਕਵਿਤਰੀ- ਰਮਨ ਵਿਰਕ
ਉਜਾਗਰ ਸਿੰਘ, ਪਟਿਆਲਾ |
ਬਾਵਾ
ਬਲਵੰਤ-ਕਾਵਿ: ਭਾਰਤੀ ਅਵਚੇਤਨ ਤੇ ਪ੍ਰਗਤੀਵਾਦ
ਡਾ: ਸੁਖਦੇਵ ਸਿੰਘ, ਚੰਡੀਗੜ੍ਹ
|
ਪ੍ਰਵਾਸੀ
ਪੰਜਾਬੀ ਸ਼ਾਇਰੀ ਦਾ ਮਾਣ : ਸੁਖਿੰਦਰ
ਕੰਵਲਦੀਪ ਸੈਣੀ, ਕੂਰੂਕਸ਼ੇਤਰ, ਹਰਿਆਣਾ |
ਪਰਵਾਸੀ
ਪੰਜਾਬੀ ਨਾਵਲ ਵਿਚ ਨਾਰੀ ਸਥਿਤੀ ਪੇਸ਼ਕਾਰੀ ਤੇ ਰਾਜਨੀਤੀ
ਡਾ। ਸੁਖਵਿੰਦਰ ਕੌਰ, ਜਲੰਧਰ |
ਸੰਜੀਵਨੀ-ਬੂਟੀ
ਵਰਗਾ ਯਾਰ - ਮਿੰਟੂ ਬਰਾੜ
ਸ਼ਿਵਚਰਨ
ਜੱਗੀ ਕੁੱਸਾ, ਲੰਡਨ |
ਪੰਜਾਬੀ
ਸਾਹਿਤ ਦਾ ਸਰਵ-ਪ੍ਰਵਾਨਿਤ ਪੁੱਤਰ - ਜੱਗੀ ਕੁੱਸਾ
ਐੱਸ਼ ਅਸ਼ੋਕ ਭੌਰਾ, ਕੈਲੇਫੋਰਨੀਆ |
ਪ੍ਰਸਿੱਧ
ਪੰਜਾਬੀ ਨਾਵਲਕਾਰ ਜੱਗੀ ਕੁੱਸਾ ਦੀ ਕਹਾਣੀ ਤੇ ਆਧਾਰਿਤ ਫਿਲਮ ਸੂਲੀ
ਚੜਿਆ ਚੰਦਰਮਾ 8 ਦਸਬੰਰ ਨੂੰ ਲੋਕ ਅਰਪਣ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
76ਵੀਂ
ਬਰਸੀ 'ਤੇ - 23 ਨਵੰਬਰ 2014
ਵਿਦਵਤਾ ਦੇ
ਸਜੀਵ ਤੇ ਸਾਕਾਰ ਸਰੂਪ ਭਾਈ ਕਾਨ ਸਿੰਘ ਨਾਭਾ
ਡਾ।ਰਵਿੰਦਰ ਕੌਰ ਰਵੀ, ਪਟਿਆਲਾ |
ਜੱਗੀ
ਕੁੱਸਾ ਦੀ ਕਹਾਣੀ 'ਤੇ ਬਣੀ "ਰਹਿਮਤ" ਫ਼ਿਲਮ ਤਿਆਰ
ਰਜਿੰਦਰ ਰਿਖੀ, ਅੰਮ੍ਰਿਤਸਰ |
ਮੁਲਾਕਾਤ
:
ਜਸਵੰਤ
ਦੀਦ
ਸੁਖਿੰਦਰ, ਕਨੇਡਾ |
ਜਨਮ
ਦਿਵਸ 30 ਅਗਸਤ2014 ਮੌਕੇ ਵਿਸ਼ੇਸ਼
ਪੰਜਾਬੀਅਤ
ਦੇ ਚਾਨਣ ਮੁਨਾਰੇ ਭਾਈ ਕਾਨ੍ਹ ਸਿੰਘ ਨਾਭਾ
ਡਾ। ਰਵਿੰਦਰ ਕੌਰ ਰਵੀ, ਪਟਿਆਲਾ |
ਭਾਰਤ
ਦੀ ਪ੍ਰਾਚੀਨ ਸਾਹਿਤਕ ਪਰੰਪਰਾ: ਟੀਕਾਕਾਰੀ
ਡਾ। ਜਗਮੇਲ ਸਿੰਘ ਭਾਠੂਆਂ, ਨਵੀਂ ਦਿੱਲੀ
|
ਕਵਿਤਾ
ਤੇ ਕਵੀ ਕੈਸਾ ਹੋਵੇ
ਰਵੇਲ ਸਿੰਘ ਇਟਲੀ |
ਹਵਾ
ਦੇ ਉਲਟ ਰੁਖ ਪ੍ਰਵਾਜ਼ ਭਰਦਾ ਹਿਰਦੇਪਾਲ - - ਮੇਰਾ ਬਿਹਤਰੀਨ ਪਾਤਰ
ਦਰਸ਼ਨ ਸਿੰਘ ਧੀਰ, ਯੂ ਕੇ |
ਮਹਿਰਮ
ਸਾਹਿਤ ਸਭਾ ਦੀ ਮਾਸਿਕ ਇਕਤਰਤਾ
ਮਲਕੀਅਤ ਸਿੰਘ “ਸੁਹਲ”, ਪੰਜਾਬ |
ਸਾਹਿਤ
ਦਾ ਮਨੁੱਖ ਤੇ ਸਮਾਜ ਨਾਲ ਸੰਬੰਧ
ਡਾ। ਰਵਿੰਦਰ ਕੌਰ ‘ਰਵੀ’, ਪਟਿਆਲਾ |
ਮਹਿਰਮ
ਸਾਹਿਤ ਸਭਾ ਨਵਾਂ ਸ਼ਾਲ੍ਹਾ (ਗੁਰਦਾਸਪੁਰ) ਦੀ ਚੋਣ
ਮਲਕੀਅਤ ਸਿੰਘ “ਸੁਹਲ”, ਪੰਜਾਬ |
ਯੂ।
ਬੀ। ਸੀ। ਵਲੋਂ ਸੁਰਜੀਤ ਕਲਸੀ ਨੂੰ ਸਮੁੱਚੀ ਸਾਹਿਤਕ ਰਚਨਾ ਲਈ ਇਨਾਮ
ਸੁਖਵੰਤ ਹੁੰਦਲ, ਕਨੇਡਾ |
ਡਾਕਟਰ
ਰਣਧੀਰ ਸਿੰਘ ਚੰਦ ਨਾਲ ਸਾਥੀ ਲੁਧਿਆਣਵੀ ਦੀ ਮੁਲਾਕਾਤ
ਸਾਥੀ ਲੁਧਆਣਵੀ, ਲੰਡਨ |
ਮਸ਼ਹੂਰ
ਫਿਲਮਸਾਜ਼ ਤੇ ਪਤਰਕਾਰ ਖਵਾਜ ਅਹਿਮਦ ਅਬਾਸ ਨਾਲ ਚਲਦਿਆਂ
ਐਸ ਬਲਵੰਤ,
ਬਰਤਾਨੀਆ |
ਪੰਜਾਬੀ
ਫਿਲਮ ਐਵਾਰਡ 2014 ਲਈ ਨਾਮਜ਼ਦ ਹੋਏ
ਜੱਗੀ
ਕੁੱਸਾ ਨੂੰ ‘ਉੱਤਮ ਸੰਵਾਦ ਲੇਖਕ’ ਦਾ ਸਨਮਾਨ ਦਿਵਾਉਣ ‘ਚ ਸਾਥ ਦੇਈਏ
ਮਨਦੀਪ ਖੁਰਮੀ ਹਿੰਮਤਪੁਰਾ |
ਬਹੁ-ਭਾਸ਼ਾਵੀ
ਪ੍ਰਸਿੱਧ ਲੇਖਕ: ਕਰਤਾਰ ਸਿੰਘ ਦੁੱਗਲ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਅੰਮ੍ਰਿਤ
ਕੌਰ ਤੋਂ ਅੰਮ੍ਰਿਤਾ ਪ੍ਰੀਤਮ ਅਤੇ ਅੰਮ੍ਰਿਤਾ ਇਮਰੋਜ ਤੱਕ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਸ਼ਬਦਾਂ
ਦਾ ਸ਼ਾਹ ਸਿਕੰਦਰ ਸੀ: ਸਾਹਿਰ ਲੁਧਿਆਣਵੀ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਪੰਜਾਬੀ
ਸਾਹਿਤ ਕਲਾ ਕੇਂਦਰ ਯੂ ਕੇ ਵਲ੍ਹੋਂ ਸਰਦਾਰ ਪੰਛੀ ਦਾ ਸੁਆਗ਼ਤ
ਸਾਥੀ ਲੁਧਿਆਣਵੀ, ਲੰਡਨ |
ਕਲਾ
ਕੇਂਦਰ ਟੋਰਾਂਟੋ ਵਲੋਂ ਨਾਵਲ ਸਮੁੰਦਰ ਮੰਥਨ ਅਤੇ ਕਿੱਟੀ ਮਾਰਸ਼ਲ ਤੇ
ਸਫਲ ਗੋਸ਼ਟੀ
ਮੇਜਰ ਮਾਂਗਟ, ਟੋਰਾਂਟੋ |
ਸਮਾਜਕ
ਰਿਸ਼ਤਿਆਂ ਦੀ ਉਥਲ ਪੁਥਲ ਦੀ ਕਵਿਤਰੀ - ਬਲਵੀਰ ਕੌਰ ਢਿਲੋਂ
ਉਜਾਗਰ ਸਿੰਘ,
ਪੰਜਾਬ
|
‘ਹੱਕ
ਲਈ ਲੜਿਆ ਸੱਚ’ ਨਾਵਲ ਲਈ ਅਨਮੋਲ ਕੌਰ ਦਾ ਸਨਮਾਨ
ਲੋਕ ਲਿਖਾਰੀ ਉੱਤਰੀ ਸਭਾ ਕੈਨੇਡਾ |
ਬੀਬੀ
ਰਾਜਿੰਦਰ ਕੌਰ ਦਾ ਵਿਛੋੜਾ
ਅਜ਼ੀਮ ਸ਼ੇਖ਼ਰ, ਲੰਡਨ |
|
ਸਾਹਿਤ ਸਭਾ
ਦਸੂਹਾ ਗੜ੍ਹਦੀਵਾਲਾ (ਰਜ਼ਿ) ਵੱਲੋਂ ਸਨਮਾਨ ਸਮਾਰੋਹ ਆਯੋਜਿਤ
ਏ।ਐਸ।ਮਠਾਰੂ, ਦਸੂਹਾ
|
ਪ੍ਰਸਿੱਧ ਲੇਖ਼ਕਾ
ਅਜੀਤ ਕੌਰ ਨਾਲ਼ ਇਕ ਇੰਟਰਵਿਊ/ਗ਼ੁਫ਼ਤਗ਼ੂ
ਡਾ।ਸਾਥੀ ਲੁਧਿਆਣਵੀ-ਲੰਡਨ |
‘ਅੰਨੇ ਘੋੜੇ ਦਾ ਦਾਨ’
ਰਾਹੀਂ ਅੰਤਰਰਾਸ਼ਟਰੀ ਸਰਵੋਤਮ ਫ਼ਿਲਮ ਪੁਰਸਕਾਰ ‘ਗੋਲਡਨ ਪੀਕੌਕ’ ਨੇ
ਪੰਜਾਬੀਆਂ ਦੇ ਵਿਹੜੇ ’ਚ ਪੈਲ ਪਾਈ - 43ਵਾਂ ਅੰਤਰਰਾਸ਼ਟਰੀ ਫ਼ਿਲਮ
ਫ਼ੈਸਟੀਵਲ (ਇਫ਼ੀ) - ਡਾ। ਪਰਮਿੰਦਰ ਸਿੰਘ ਤੱਗੜ , ਪਟਿਆਲਾ
|
ਕਵਿਤਾ ਦੀ ਇਕ ਆਪਣੀ
ਵਿਲੱਖਣ ਭਾਸ਼ਾ ਹੁੰਦੀ ਹੈ
ਜਰਨੈਲ ਸਿੰਘ, ਸਰੀ, ਕਨੇਡਾ |
ਗਿਆਨੀ ਸੋਹਣ
ਸਿੰਘ ਸੀਤਲ
ਪ੍ਰੋ। ਸ਼ਮਸ਼ੇਰ ਸਿੰਘ ਸੰਧੂ |
ਰਵਿੰਦਰ ਰਵੀ ਦੇ ਕਾਵਿ-ਨਾਟਕ: “ਚੱਕ੍ਰਵਯੂਹ ਤੇ ਪਿਰਾਮਿਡ” ਦਾ ਭਾਰਤ
ਵਿਚ ਮੰਚਨ
ਮਨਜੀਤ ਮੀਤ |
6 ਜੂਨ ਬਰਸੀ’ਤੇ ਵਿਸ਼ੇਸ਼
ਪੰਜਾਬੀ ਕਵੀਸ਼ਰੀ
ਦਾ ਸ਼ਾਹ ਸਵਾਰ; ਬਾਬੂ ਰਜਬ ਅਲੀ
ਰਣਜੀਤ ਸਿੰਘ ਪ੍ਰੀਤ |
ਜਰਮਨੀ ਦੇ
ਅੰਤਰਰਾਸ਼ਟਰੀ ਕਵੀ ਦਰਬਾਰ ਵਿੱਚ ਰੰਗਦਾਰ ਸੋਵੀਨਰ ਰਲੀਜ ਕੀਤਾ ਗਿਆ
ਜਸਪਾਲਸਿੰਘ ਸਿੱਧੂ |
ਨਿਬੰਧ :
ਅਫ਼ਜ਼ਲ
ਸਾਹਿਰ ਦੀ ਸ਼ਾਇਰੀ : ਨਵੀਂ ਚੇਤਨਾ ਅਤੇ ਪੁਰਾਤਨ ਕਾਵਿ ਰੂਪਾਂ ਦਾ
ਸੁਮੇਲ
ਸੁਖਿੰਦਰ |
ਪੰਜਾਬੀ
ਦੇ ਪ੍ਰਸਿੱਧ ਲੇਖਕ ਕਰਤਾਰ ਸਿੰਘ ਦੁੱਗਲ ਨਹੀਂ ਰਹੇ - ਕੱਲ੍ਹ ਹੋਵੇਗੀ
ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ
ਰਣਜੀਤ ਸਿੰਘ ਪ੍ਰੀਤ |
ਨਿਬੰਧ
ਨਛੱਤਰ ਸਿੰਘ ਗਿੱਲ : ਆਜ਼ਾਦੀ ਲਈ ਤੜਪ ਅਤੇ ਮੁਸੀਬਤਾਂ ਦਾ ਝੱਖੜ
ਸੁਖਿੰਦਰ |
ਸ਼੍ਰੋਮਣੀ
ਸਾਹਿਤਕਾਰ: ਪ੍ਰਿੰਸੀਪਲ ਤੇਜਾ ਸਿੰਘ
ਰਣਜੀਤ ਸਿੰਘ ਪ੍ਰੀਤ |
ਪੰਜਾਬੀ ਦੇ
ਚਮਤਕਾਰੀ ਲੇਖਕ
ਬਲਰਾਜ ਸਿੱਧੂ, ਯੂ. ਕੇ |
ਝੱੜ ਰਹੇ ਪੱਤੇ
ਨਿਸ਼ਾਨ ਰਾਠੌਰ ‘ਮਲਿਕਪੁਰੀ’ |
|
|
|
|
|
|
|