ਪੰਜਾਬੀ ਵਿਚ ਸਾਹਿਤ ਦੇ ਸਾਰੇ ਰੂਪਾਂ ਵਿਚ ਵੱਡੀ ਮਾਤਰਾ ਵਿਚ ਲਿਖਿਆ ਜਾ
ਰਿਹਾ ਹੈ। ਸਭ ਤੋਂ ਵੱਧ ਕਵਿਤਾ ਲਿਖੀ ਜਾ ਰਹੀ ਹੈ। ਕਵਿਤਾ ਲਿਖਣ ਵਾਲੀਆਂ
ਕਵਿਤਰੀਆਂ ਜ਼ਿਆਦਾ ਹਨ।
ਕਵਿਤਾ ਮੁਢਲੇ ਤੌਰ ਤੇ ਭਾਵਨਾਵਾਂ ਵਿਚ ਵਹਿਣ ਵਾਲੇ
ਇਨਸਾਨ ਹੀ ਲਿਖ ਸਕਦੇ ਹਨ। ਇਸਤਰੀਆਂ ਮਰਦਾਂ ਨਾਲੋਂ ਜ਼ਿਆਦਾ ਭਾਵਨਾਵਾਂ ਦੇ
ਵਹਿਣ ਵਿਚ ਵਹਿ ਜਾਂਦੀਆਂ ਹਨ। ਇਸਤਰੀਆਂ ਇਸ ਕਰਕੇ ਹੀ ਕਵਿਤਾ ਦੇ ਖੇਤਰ
ਵਿਚ ਮੋਹਰੀ ਹਨ। ਲੋਕ ਮਾਧਿਅਮ ਦੇ ਆਉਣ ਨਾਲ ਕਵੀਆਂ ਅਤੇ ਕਵਿਤਰੀਆਂ
ਨੂੰ ਆਪਣੀਆਂ ਭਾਵਨਾਵਾਂ ਪਾਠਕਾਂ ਤੱਕ ਪਹੁੰਚਾਉਣਾ ਸੌਖਾ ਹੋ ਗਿਆ, ਜਿਸ
ਕਰਕੇ ਵੱਡੀ ਮਾਤਰਾ ਵਿਚ ਪੰਜਾਬੀ ਵਿਚ ਕਵਿਤਾ ਲਿਖੀ ਜਾ ਰਹੀ ਹੈ।
ਆਮ ਤੌਰ
ਤੇ ਕਵਿਤਰੀਆਂ ਰੁਮਾਂਟਿਕ ਕਵਿਤਾਵਾਂ ਜ਼ਿਆਦਾ ਲਿਖਦੀਆਂ ਹਨ ਪ੍ਰੰਤੂ ਡਾ
ਰੰਜੂ ਇਕ ਅਜਿਹੀ ਕਵਿਤਰੀ ਹੈ, ਜਿਹੜੀ ਕੁਦਰਤ ਦੇ ਕਾਦਰ ਦੀਆਂ ਰਹਿਮਤਾਂ
ਨੂੰ ਕਵਿਤਾ ਦਾ ਰੂਪ ਦੇ ਰਹੀ ਹੈ। ਉਹ ਕੁਦਰਤ ਨਾਲ ਇਕ ਮਿਕ ਹੈ। ਉਨ੍ਹਾਂ
ਦੀ ਇਹੋ ਵਿਲੱਖਣਤਾ ਹੈ।
ਡਾ ਰੰਜੂ ਕਵਿਤਾ ਵਿਚ ਨਵੇਂ ਤਜ਼ਰਬੇ ਕਰ ਰਹੇ ਹਨ।
ਉਹ ਕਵਿਤਾ ਭਾਵੇਂ ਕੁਦਰਤ ਦੇ ਕਾਦਰ ਦੀਆਂ ਇਨਸਾਨੀਅਤ ਨੂੰ ਦਿੱਤੀਆਂ ਦਾਤਾਂ
ਬਾਰੇ ਲਿਖਦੇ ਹਨ ਪ੍ਰੰਤੂ ਉਨ੍ਹਾਂ ਦੀ ਕਮਾਲ ਇਹ ਹੈ ਕਿ ਉਹ ਇਸ ਢੰਗ ਨਾਲ
ਕਵਿਤਾਵਾਂ ਲਿਖਦੇ ਹਨ, ਜਿਹੜੀਆਂ ਇਸਤਰੀਆਂ ਦੀ ਮਾਨਸਿਕਤਾ ਦਾ ਵੀ
ਪ੍ਰਗਟਾਵਾ ਕਰਦੀਆਂ ਹਨ। ਭਾਵ ਉਨ੍ਹਾਂ ਦੀਆਂ ਕਵਿਤਾਵਾਂ ਕੁਦਰਤ, ਇਸਤਰੀਆਂ
ਨਾਲ ਹੋ ਰਹੇ ਦੁਰਵਿਵਹਾਰ, ਰੁਮਾਂਸਵਾਦ, ਬਿਰਹਾ, ਮਨੁੱਖੀ ਰਿਸ਼ਤਿਆਂ ਵਿਚ
ਤ੍ਰੇੜਾਂ, ਜਾਇਦਾਦਾਂ ਦੇ ਝਗੜੇ ਅਤੇ ਪਦਾਰਥਵਾਦ ਦੇ ਸਮਾਜਿਕ ਤਾਣੇ ਬਾਣੇ
ਉਪਰ ਗਹਿਰੇ ਪ੍ਰਭਾਵ ਦੇ ਦਰਦ ਦੀ ਤਰਜ਼ਮਾਨੀ ਕਰਦੀਆਂ ਹਨ।
ਉਨ੍ਹਾਂ ਨੂੰ
ਕਵਿਤਾ ਦੀ ਗੁੜ੍ਹਤੀ ਆਪਣੀ ਵਿਰਾਸਤ ਵਿਚੋਂ ਹੀ ਮਿਲੀ ਕਿਉਂਕਿ ਨਾਨਕੇ ਅਤੇ
ਦਾਦਕੇ ਪਰਿਵਾਰ ਪੜ੍ਹੇ ਲਿਖੇ ਸਨ। 'ਪ੍ਰੀਤਲੜੀ' ਮਾਸਕ ਰਸਾਲਾ ਉਨ੍ਹਾਂ ਦੇ ਘਰ
ਆਉਂਦਾ ਸੀ। ਉਨ੍ਹਾਂ ਦੇ ਪਿਤਾ ਮਨਮੋਹਨ ਸਿੰਘ ਮਹਿੰਦਰਾ ਕਾਲਜ ਦੇ
ਪਿ੍ਰੰਸੀਪਲ ਅਤੇ ਮਾਤਾ ਬਲਜਿੰਦਰ ਕੌਰ ਵੀ ਪੰਜਾਬੀ ਦੇ ਪ੍ਰੋਫ਼ੈਸਰ ਸਨ, ਜਿਸ
ਕਰਕੇ ਪੰਜਾਬੀ ਦੀਆਂ ਪੁਸਤਕਾਂ ਪੜ੍ਹਦੇ ਸਨ।
ਪਹਿਲੀ ਕਵਿਤਾ ਉਨ੍ਹਾਂ ਮਰਦ
ਔਰਤ ਦੇ ਸੰਬੰਧਾਂ ਦੀ ਖਟਾਸ ਬਾਰੇ ਐਮ ਬੀ ਬੀ ਐਸ ਕਰਦਿਆਂ ਹੀ ਲਿਖੀ ਸੀ।
1987 ਤੋਂ ਬਾਅਦ ਉਨ੍ਹਾਂ ਆਪਣੀ ਪ੍ਰੈਕਟਿਸ ਸ਼ੁਰੂ ਕਰ ਦਿੱਤੀ, ਜਿਥੋਂ
ਉਨ੍ਹਾਂ ਨੂੰ ਗ਼ਰੀਬ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਅਤੇ ਇਸਤਰੀ ਦੀ
ਦੁੱਖਾਂ ਭਰੀ ਜ਼ਿੰਦਗੀ ਨੂੰ ਨੇੜਿਓਂ ਜਾਨਣ ਦਾ ਇਤਫਾਕ ਹੋਇਆ। 2004 ਤੋਂ
ਲਗਾਤਾਰ ਉਨ੍ਹਾਂ ਦੀਆਂ ਕਵਿਤਾਵਾਂ ਪੰਜਾਬੀ ਦੇ ਰਸਾਲਿਆਂ ਅਤੇ ਅਖ਼ਬਾਰਾਂ ਦਾ
ਸ਼ਿੰਗਾਰ ਬਣਨ ਲੱਗ ਗਈਆਂ। ਉਨ੍ਹਾਂ ਦੀ ਇਕ ਕਵਿਤਾ ਹੈ, ‘‘ ਅੱਧਾ ਹਰਿਆ
ਪੱਤਾ’’ ਜਿਸਨੂੰ ਪੜ੍ਹਕੇ ਆਮ ਪਾਠਕ ਸਹਿਜੇ ਹੀ ਮਹਿਸੂਸ ਕਰੇਗਾ ਕਿ ਇਹ
ਕਵਿਤਾ ਕੁਦਰਤ ਨਾਲ ਹੋ ਰਹੇ ਖਿਲਵਾੜ ਬਾਰੇ ਹੈ ਪ੍ਰੰਤੂ ਇਹ ਬਹੁ ਅਰਥੀ ਅਤੇ
ਬਹੁਰੰਗੀ ਕਵਿਤਾ ਹੈ ਜਿਸ ਵਿਚੋਂ ਬਿਰਹਾ ਦਾ ਦਰਦ ਝਲਕਦਾ ਹੈ। ਰੁਮਾਂਸਵਾਦ
ਦੀ ਚੀਸ ਪੈਂਦੀ ਹੈ।
ਇਨਸਾਨ ਦੇ ਸੰਬੰਧਾਂ ਵਿਚ ਗਿਰਾਵਟ ਦੇ ਆਉਣ ਨਾਲ
ਇਨਸਾਨ ਦਾ ਖ਼ੂਨ ਸਫੈਦ ਹੋਣ ਦਾ ਮਹਿਸੂਸ ਹੁੰਦਾ ਹੈ। ਇਸ ਕਵਿਤਾ ਦਾ ਇਕ-ਇਕ
ਸ਼ਬਦ ਅਤੇ ਇਕ-ਇਕ ਫਿਕਰਾ ਬਹੁ ਅਰਥਾਂ ਦਾ ਲਖਾਇਕ ਹੈ। ਕਵਿਤਾ ਇਸ ਤਰ੍ਹਾਂ
ਹੈ-
ਮੈਂ ਇਕ ਅੱਧ ਹਰਿਆ ਪੱਤਾ, ਪੀਲਾ ਜ਼ਰਦ ਹੋਇਆ ਮੇਰਾ ਖ਼ੂਨ, ਅਜੇ ਸ਼ਾਖ਼ ਨਾਲ ਲਮਕਦਾ
ਫਿਰਾਂ, ਪੂਰਾ ਟੁੱਟਿਆ ਨਹੀ ਮੇਰਾ ਸੰਬੰਧ, ਜਦੋਂ ਵੀ ਹਵਾ ਦਾ
ਬੁੱਲ੍ਹਾ ਆਵੇ, ਮੇਰੀ ਜਿੰਦ ਵੀ ਕੰਬਦੀ ਜਾਵੇ, ਜੇ ਟੁੱਟਿਆ ਤਾਂ ਕਿਥੇ
ਜਾਵਾਂ, ਹਵਾ-ਹਨੇਰੀ ਨੂੰ ਕੀ ਸਮਝਾਵਾਂ, ਇਸੇ ਆਸ ‘ਚ ਅਜੇ ਹਾਂ ਜੁੜਿਆ,
ਮਤੇ ਫੇਰ ਹਰਾ ਹੋ ਜਾਵਾਂ, ਸੁਕਣ ਤੋਂ ਪਹਿਲਾਂ, ਟੁੱਟਣ ਤੋਂ ਪਹਿਲਾਂ ,
ਮੈਂ ਵੀ ਆਪਣੀ ਜਿੰਦ ਜੀਅ ਜਾਵਾਂ। ਡਾ ਰੰਜੂ ਆਪਣੀਆਂ ਕਵਿਤਾਵਾਂ ਵਿਚ ਸਮਾਜਿਕ ਸਰੋਕਾਰਾਂ ਦੇ ਦਰਦ ਨੂੰ ਵੀ
ਪ੍ਰਗਟਾਉਂਦੇ ਹਨ। ਪਦਾਰਥਵਾਦੀ ਯੁਗ ਦੇ ਪ੍ਰਭਾਵਾਂ ਨੂੰ ਵੀ ਆਪਣੀਆਂ
ਕਵਿਤਾਵਾਂ ਦੇ ਵਿਸ਼ੇ ਬਣਾਉਂਦੇ ਹਨ। ਕਦੇ ਮਾਂ ਦੇ ਮਾਧਿਅਮ ਰਾਹੀਂ ਸਮਾਜ
ਵਿਚ ਵਾਪਰ ਰਹੇ ਦੁਖਾਂਤ ਬਾਰੇ ਲਿਖਦੇ ਹਨ। ਮਾਂ ਰਾਹੀਂ ਆਪਣੇ ਦਿਲ ਦੀਆਂ
ਭਾਵਨਾਵਾਂ ਨੂੰ ਕਵਿਤਾ ਦਾ ਰੂਪ ਦਿੰਦੇ ਹਨ। ਲੜਕੀਆਂ ਨੂੰ ਮਾਵਾਂ ਅਤੇ
ਬਾਬੁਲ ਫੁੱਲਾਂ ਦੀ ਤਰ੍ਹਾਂ ਟਹਿਕਦੇ ਰੱਖਦੇ ਹੋਏ ਆਸ ਕਰਦੇ ਹਨ ਕਿ ਇਹ ਲਾਲ
ਫੁੱਲ ਸਮਾਜ ਵਿਚ ਖ਼ੁਸ਼ਬੋਆਂ ਖਿਲਾਰਦੇ ਹੋਏ ਹਰ ਇਕ ਇਨਸਾਨ ਨੂੰ
ਮਹਿਕਾਂ ਵੰਡਦੇ ਰਹਿਣ ਪ੍ਰੰਤੂ ਅਜੋਕੇ ਸਮੇਂ ਵਿਚ ਸਾਰਾ ਕੁਝ ਮਾਪਿਆਂ ਦੀਆਂ
ਆਸਾਂ ਦੇ ਉਲਟ ਹੋ ਰਿਹਾ ਹੈ। ਤੇਰੇ ਬਿਨ ਮਾਂ ਸਿਰਲੇਖ ਵਾਲੀ ਕਵਿਤਾ ਵਿਚ
ਲਿਖਦੇ ਹਨ-
ਤੇਰੇ ਬਿਨਾ ਮਾਂ, ਮੇਰਾ ਹੋਰ ਕੋਈ ਨਾ, ਤੂੰ ਲਵੇਂ ਭਾਵੇਂ
ਮੇਰੀ ਸਾਰ ਕੋਈ ਨਾ, ਜੇ ਮੈਂ ਕਲੀ ਤਾਂ ਮੇਰਾ ਦੋਸ਼ ਕੋਈ ਨਾ,
ਫ਼ਰਜ਼ ਨਿਭਾਉਣੇ ਆਪਣੇ, ਕਸੂਰ ਕੋਈ ਨਾ, ਭੈੜੇ ਰਿਸ਼ਤਿਆਂ ਦੀ ਮਾਂ ਮੈਨੂੰ
ਲੋੜ ਕੋਈ ਨਾ, ਤੂੰ ਫੇਰ ਹੱਥ ਸਿਰ ਤੇ ਅਰਮਾਨ ਕੋਈ ਨਾ, ਬਾਬਲ ਕਹਿੰਦਾ
ਸੀ ਫੁੱਲ, ਮੈਂ ਫੁੱਲ ਕੋਈ ਨਾ, ਉਹ ਕਹਿੰਦਾ ਸੀ ਲਾਲ, ਪਰ ਮੈਂ ਲਾਲ
ਕੋਈ ਨਾ,
ਖਲਾਅ ਸਿਰਲੇਖ ਵਾਲੀ ਕਵਿਤਾ
ਵਿਚ ਵਰਤਮਾਨ ਸਮਾਜ ਦੀ ਤਸਵੀਰ ਖਿਚਕੇ ਰੱਖ ਦਿੱਤੀ ਹੈ। ਇਨਸਾਨ ਦਾ ਦੂਜੇ
ਇਨਸਾਨ ਨਾਲ ਜਿਵੇਂ ਕੋਈ ਸੰਬੰਧ ਹੀ ਨਹੀਂ ਹੁੰਦਾ, ਜ਼ਿੰਦਗੀ ਵਿਚ ਖਲਾਅ
ਪੈਦਾ ਹੋਇਆ ਪਿਆ ਹੈ। ਇਨਸਾਨ ਸਭ ਕੁਝ ਕੋਲ ਹੁੰਦਿਆਂ ਵੀ ਆਪਣੇ ਆਪ ਨੂੰ
ਖਾਲੀ ਖਾਲੀ ਸਮਝਦਾ ਹੈ। ਦੋਸਤਾਂ ਵਿਚ ਦੋਸਤੀ ਦਾ ਨਿੱਘ ਨਹੀਂ ਰਿਹਾ।
ਜਿਵੇਂ ਇਨਸਾਨੀਅਤ ‘ਤੇ ਬਿਜਲੀ ਗਿਰਨ ਦੇ ਆਸਾਰ ਬਣੇ ਹੋਏ ਹੋਣ।
ਜਿਵੇਂ
ਸਭ ਹੋਕੇ ਵੀ ਕੁਝ ਨਾ ਰਹਿ ਗਿਆ ਹੋਵੇ, ਜਿਵੇਂ ਦੂਰ ਤੱਕ ਆਵਾਜ਼ ਨਾ ਹੋਵੇ,
ਜਿਵੇਂ ਸਿਰਫ ਰਾਤ ਹੀ ਰਾਤ ਹੋਵੇ, ਜਿਵੇਂ ਰਸਤਾ ਕੋਈ ਬਿਨ ਰਾਹਗੀਰ ਦੇ
ਹੋਵੇ, ਜਿਵੇਂ ਘਰ ਹੋਵੇ ਪਰ ਮਕਾਨ ਨਾ ਹੋਵੇ, ਜਿਵੇਂ ਸਿਰ ਮੇਰੇ ਤੇ
ਕੋਈ ਛਾਂ ਨਾ ਹੋਵੇ, ਜਿਵੇਂ ਔਰਤ ਦੀ ਕੋਈ ਹੋਂਦ ਨਾ ਹੋਵੇ, ਜਿਵੇਂ ਮੁਕ
ਗਈ ਦਿਲਾਂ ‘ਚੋਂ ਮੁਹੱਬਤ ਹੋਵੇ,
ਡਾ ਰੰਜੂ ਭਾਵਨਾਵਾਂ ਦੇ ਸਮੁੰਦਰ ਵਿਚ ਗੋਤੇ ਲਾਉਣ ਵਾਲੀ ਕਵਿਤਰੀ ਹਨ।
ਪ੍ਰੰਤੂ ਇਨ੍ਹਾਂ ਗੋਤਿਆਂ ਸਮੇਂ ਸਮੁੰਦਰ ਦੀਆਂ ਲਹਿਰਾਂ ਨੂੰ ਗਿਣਦੇ ਨਹੀਂ
ਪ੍ਰੰਤੂ ਉਨ੍ਹਾਂ ਦਾ ਟਾਕਰਾ ਕਰਦਿਆਂ, ਉਨ੍ਹਾਂ ਦੀਆਂ ਕਵਿਤਾਵਾਂ ਹਵਾਵਾਂ
ਦੇ ਰੁੱਖ ਅਤੇ ਦਰਿਆਵਾਂ ਦੇ ਵਹਿਣ ਬਦਲਣ ਦੀ ਸਮਰੱਥਾ ਰੱਖਦੀਆਂ ਹਨ।
ਇਸਤਰੀਆਂ ਨੂੰ ਸਵੈ ਵਿਸ਼ਵਾਸ਼ ਪੈਦਾ ਕਰਕੇ ਆਰਥਿਕ ਅਤੇ ਮਾਨਸਿਕ ਤੌਰ ‘ਤੇ
ਆਤਮ ਨਿਰਭਰ ਬਣਨ ਦੀ ਪ੍ਰੇਰਨਾ ਵੀ ਦਿੰਦੀਆਂ ਹਨ। ਕਵਿਤਰੀ ਸਮਾਜ ਨੂੰ
ਜਾਇਦਾਦਾਂ ਦੇ ਝਗੜਿਆਂ ਤੋਂ ਉਪਰ ਉਠਕੇ ਇਨਸਾਨੀਅਤ ਦੇ ਹਿਤਾਂ ਤੇ ਪਹਿਰਾ
ਦੇਣ ਦੀ ਨਸੀਅਤ ਦੇਵ ਵਾਲੀਆਂ ਕਵਿਤਾਵਾਂ ਲਿਖਦੇ ਹਨ।
ਮੇਰੀ ਹਰ ਕਵਿਤਾ
ਲੱਗੇ ਮੈਨੂੰ ਤੀਰਥ ਵਰਗੀ, ਇਹਦਾ ਹਰ ਅੱਖਰ ਮੈਂ ਦੁੱਧ ਨਾਲ ਧੋਇਆ। ਹਾਂ
ਮੈਂ ਉਹੀ ਬਿਰਖ, ਜੀਹਦੀ ਛਾਂ ਲੱਗੇ ਠੰਡੀ, ਇਸਦੇ ਬੀਜ ਨੂੰ ਤੂੰ ਆਪ ਕਦੇ
ਸੀ ਬੋਇਆ, ਮੇਰਿਆਂ ਪੱਤਿਆਂ ਨੇ ਕਿੰਨੀ ਖੜਖੜ ਵੀ ਲਾਈ,
ਵੇਖ ਲੜਦੀ ਹਾਂ ਕਿਵੇਂ ਇਕੱਲੀ ਹਾਲਾਤਾਂ ਦੇ ਨਾਲ,
ਡਾ ਰੰਜੂ
ਅਜਿਹੀਆਂ ਭਾਵਨਾਤਮਿਕ ਕਵਿਤਾਵਾਂ ਲਿਖਕੇ ਆਪ ਕਵਿਤਾ ਬਣ ਗਈ ਹੈ। ਉਹ ਸੰਸਾਰ
ਦੀਆਂ ਸਾਰੀਆਂ ਮਾਂਵਾਂ ਨੂੰ ਨਿਹੋਰੇ ਮਾਰਦੀ ਹੈ ਕਿ ਉਨ੍ਹਾਂ ਦੀਆਂ ਧੀਆਂ
ਅਤਿ ਨਾਜ਼ੁਕ ਹਾਲਾਤ ਵਿਚੋਂ ਗੁਜਰਦੀਆਂ ਹੋਈਆਂ ਬੁਲੰਦੀਆਂ ‘ਤੇ ਪਹੁੰਚ
ਰਹੀਆਂ ਹਨ ਪ੍ਰੰਤੂ ਮਾਵਾਂ ਸਮਾਜ ਦੀਆਂ ਕੋਝੀਆਂ ਹਰਕਤਾਂ ਅੱਗੇ ਬੇਬਸ ਹੋ
ਕੇ ਆਪਣੀਆਂ ਜਾਈਆਂ ‘ਤੇ ਫ਼ਖ਼ਰ ਵੀ ਮਹਿਸੂਸ ਨਹੀਂ ਕਰਦੀਆਂ। ਮਾਨਵਤਾ ਦੇ
ਰਿਸ਼ਤੇ ਦਾਗ਼ਦਾਰ ਅਤੇ ਖੋਖਲੇ ਹੋ ਗਏ ਹਨ। ਉਨ੍ਹਾਂ ਵਿਚੋਂ ਇਨਸਾਨੀਅਤ ਗਾਇਬ
ਹੋ ਗਈ ਹੈ। ਔਰਤਾਂ ਜਦੋਜਹਿਦ ਕਰਕੇ ਆਪਣਾ ਜੀਵਨ ਸੁਨਹਿਰੀ ਯਾਦਾਂ ਦੇ
ਪੰਘੂੜਿਆਂ ਦਾ ਆਨੰਦ ਮਾਣ ਰਹੀਆਂ ਹਨ।
ਸੱਚ ਦੱਸ ਤੈਨੂੰ ਕੀ ਮੇਰੇ ਤੇ
ਕਦੇ ਫ਼ਖ਼ਰ ਨਾ ਹੋਇਆ? ਕਿੰਨੇ ਸੁੰਨ ਸਾਨ ਹਨ ਇਹ ਘਰ, ਕਿੰਨੇ ਖੋਖਲੇ ਹਨ
ਸਭ ਰਿਸ਼ਤੇ, ਕਿੰਨੇ ਹਨ੍ਹੇਰੇ ਹਨ ਇਹ ਮਹਿਲ, ਜਿਧਰੋਂ ਵੀ ਮੇਰਾ ਸੂਰਜ
ਲੰਘਿਆ, ਓਧਰੋਂ ਇੱਕ ਇੱਕ ਕਿਰਨ ਫੜੀ ਹੈ। ਪਿਰੋ ਮੈਂ ਸੂਰਜ ਦੀਆਂ
ਕਿਰਨਾ, ਬਣਾਈ ਰਾਤ ਤਾਰਿਆਂ ਦੀ ਲੜੀ ਹੈ। ਅੱਧੇ ਹਿਜਰ ਦੇ, ਅੱਧੇ ਵਸਲ
ਦੇ, ਲੀੜੇ ਪਾ ਕੇ ਲੈ ਲਾਵਾਂ, ਸੁੰਝਮ-ਸੁੰਝੀ ਦੇਹ ਦੀ ਚਾਦਰ, ਯਾਦਾਂ
ਦੀਆਂ ਮੈਂ ਪਾਵਾਂ ਬਾਹਵਾਂ।
ਮਨੁੱਖਤਾ ਦੀਆਂ ਕਰਤੂਤਾਂ
ਉਪਰ ਵਿਅੰਗ ਕਰਦੀ ਕਵਿਤਰੀ ਆਪਣੀਆਂ ਕਵਿਤਾਵਾਂ ਵਿਚ ਲਿਖਦੀ ਹੈ ਕਿ ਇਸ
ਜਹਾਨ ਵਿਚ ਲੋਕ ਮਖੌਟੇ ਪਾਈ ਫਿਰਦੇ ਹਨ। ਹਾਥੀ ਦੇ ਦੰਦ ਖਣ ਲਈ ਹੋਰ ਅਤੇ
ਵਿਖਾਉਣ ਲਈ ਹੋਰ ਹਨ। ਇਨਸਾਨ ਦੀਆਂ ਮਾੜੀਆਂ ਹਰਕਤਾਂ ਕਰਕੇ ਧਰਤੀ ਲਹੂ
ਲੁਹਾਨ ਹੋਈ ਪਈ ਹੈ। ਖ਼ੂਨ ਖ਼ਰਾਬਾ ਹੋ ਰਿਹਾ ਹੈ। ਜਿਤਨੀ ਦੇਰ ਕਿਸੇ ਨੂੰ ਇਸ
ਦਹਿਸ਼ਤਗਰਦੀ ਦਾ ਸੇਕ ਨਹੀਂ ਲੱਗਦਾ ਉਤਨੀ ਦੇਰ ਇਨਸਾਨ ਸਿੱਧੇ ਰਸਤੇ ਨਹੀਂ
ਪੈ ਸਕਦਾ। ਮੈਨੂੰ ਕੀ ਦੀ ਸੋਚ ਨੇ ਇਨਸਾਨੀਅਤ ਸ਼ਰਮਸਾਰ ਕੀਤੀ ਹੋਈ ਹੈ।
ਫ਼ੋਕੇ ਦਿਲਾਸੇ ਅਤੇ ਭਰਵਾਸੇ ਸਮਾਜ ਵਿਚ ਤਬਦੀਲੀ ਨਹੀਂ ਲਿਆ ਸਕਣਗੇ। ਅਜਿਹੇ
ਹਾਲਾਤ ਵਿਚ ਕਵਿਤਰੀ ਸਿਰਫ ਪਰਮਾਤਮਾ ਹੀ ਕੁਝ ਕਰਨ ਦੇ ਸਮਰੱਥ ਹੇ। ਉਸਤੇ
ਆਸਾਂ ਨਾਲ ਜ਼ਿੰਦਗੀ ਬਸਰ ਹੋ ਰਹੀ ਹੈ।
ਕੀ ਇਹ ਮੇਰਾ ਜਹਾਨ ਹੈ? ਕੀ ਇਹ
ਤੇਰਾ ਜਹਾਨ ਹੈ? ਜਿਥੇ ਸੋਹਣੇ ਚੇਹਰੇ ਪਿਛੇ, ਲੁਕਿਆ ਕੋਈ ਸ਼ੈਤਾਨ ਹੈ।
ਜਿਸਦੀ ਮਾੜੀ ਹਰਕਤ ਹੱਥੋਂ, ਸਾਰੀ ਧਰਤੀ ਲਹੂ-ਲੁਹਾਨ ਹੈ। ਜੋਗ ਮੇਰੇ
ਜਗ ਸਾਰਾ ਰੰਗਿਆ, ਨਸ਼ਰ ਹੋਵੇ, ਮੈਂ ਲੱਖ ਲੁਕਾਵਾਂ। ਅਨਹਦ-ਨਾਦ ਮੇਰੇ
ਹਿਰਦੇ ਬੋਲਣ, ਤੇ ਮੈਂ ਕਿਵੇਂ ਨਾ ਨੱਚਾਂ ਗਾਵਾਂ। ਜਿਕਰ ਤੇਰਾ ਮੈਨੂੰ
ਅਲਾਹ ਵਰਗਾ, ਤੇ ਮੈਂ ਅਲਾਹ ਕਿਵੇਂ ਭੁਲਾਵਾਂ? ਇਹ ਖ਼ੂਨ-ਖ਼ਰਾਬਾ, ਇਹ
ਦਹਿਸ਼ਤ ਦਾ ਨਾਚ, ਖ਼ੂਨ ਵਿਚ ਲਿਬੜੇ ਜਿਸਮ ਤੇ ਟੁੱਟੇ ਅੰਗਾਂ ਦਾ
ਅੰਬਾਰ। ਜਦੋਂ ਤੱਕ ਸੇਕ ਨਾ ਲੱਗੇ ਸਭ ਰਹਿਣਗੇ ਪਾਸੇ, ਤੇ ਸਾਨੂੰ
ਦੇਣਗੇ ਫੋਕੇ ਦਿਲਾਸੇ ਤੇ ਝੂਠੇ ਭਰਵਾਸੇ। ਕੁਦਰਤ ਵੀ ਅੱਜ ਹੈਰਾਨ ਬੜੀ
ਹੈ, ਕੀ ਇਨਸਾਨੀਅਤ ਵੀ ਸ਼ਰਮਸ਼ਾਰ ਖੜ੍ਹੀ ਹੈ? ਉਮੀਦ ਕੀਤੀ ਜਾ ਸਕਦੀ ਹੈ
ਕਿ ਡਾ ਰੰਜੂ ਭਵਿਖ ਵਿਚ ਹੋਰ ਸੁਚਾਰੂ ਅਤੇ ਪਾਏਦਾਰ ਕਵਿਤਾਵਾਂ ਲਿਖਕੇ
ਸਮਾਜ ਵਿਚ ਤਬਦੀਲੀ ਲਿਆਉਣ ਦਾ ਯੋਗਦਾਨ ਪਾ ਸਕਣਗੇ। ਉਨ੍ਹਾਂ ਦੀਆਂ
ਕਵਿਤਾਵਾਂ ਦੀ ਪੁਸਤਕ ਜਲਦੀ ਹੀ ਸਾਹਿਤਕ ਖੇਤਰ ਵਿਚ ਦਸਤਕ ਦੇਵੇਗੀ।
ਸਾਬਕਾ ਜਿਲ੍ਹਾ ਲੋਕ ਸੰਪਕ ਅਧਿਕਾਰੀ ਮੋਬਾਈਲ-9417913072
ujagarsingh48@yahoo.com
|
ਕੁਦਰਤ,
ਸਮਾਜਿਕ ਸਰੋਕਾਰਾਂ ਅਤੇ ਰੁਮਾਂਸਵਾਦ ਦੀ ਕਵਿਤਰੀ ਡਾ ਰੰਜੂ
ਉਜਾਗਰ ਸਿੰਘ, ਪਟਿਆਲਾ |
ਮੇਰੀ
ਮਾਂ ਦਾ ਪਾਕਿਸਤਾਨ/a> ਅਜੀਤ
ਸਤਨਾਮ ਕੌਰ, ਲੰਡਨ |
ਹਰਿਆਣੇ
ਦਾ 2020 ਦਾ ਪੰਜਾਬੀ ਸਾਹਿਤ ਅਵਲੋਕਨ: ਪੁਸਤਕ ਸੰਦਰਭ
ਡਾ. ਨਿਸ਼ਾਨ ਸਿੰਘ ਰਾਠੌਰ |
ਪੰਜਾਬੀ
ਵਿਰਾਸਤ, ਕਵਿਤਾ ਅਤੇ ਕੋਮਲ ਕਲਾਵਾਂ ਦੀ ਤ੍ਰਿਵੈਣੀ ਦਵਿੰਦਰ ਬਾਂਸਲ
ਉਜਾਗਰ ਸਿੰਘ |
ਮੇਰੇ
ਠੁੱਕਦਾਰ ਗਲਪੀ ਸ਼ੈਲੀ ਵਾਲਾ ਨਾਵਲਕਾਰ : ਸ਼ਿਵਚਰਨ ਜੱਗੀ ਕੁੱਸਾ
ਹਰਮੀਤ ਸਿੰਘ ਅਟਵਾਲ |
ਮੇਰੇ
ਹਿੱਸੇ ਦਾ ਡਾਕਟਰ ਹਰਿਭਜਨ ਸਿੰਘ
ਜੈਤੇਗ ਸਿੰਘ ਅਨੰਤ |
ਤਿੜਕ
ਰਹੇ ਸਮਾਜਿਕ ਰਿਸ਼ਤਿਆਂ ਅਤੇ ਸਰੋਕਾਰਾਂ ਦਾ ਕਵੀ - ਰਣਦੀਪ ਸਿੰਘ
ਆਹਲੂਵਾਲੀਆ ਉਜਾਗਰ ਸਿੰਘ,
ਪਟਿਆਲਾ |
ਕਿਰਤ
ਵਿੱਚ ਦਮ ਹੈ ਤਾਂ ਪਾਠਕ ਲੱਭ ਕੇ ਪੜ੍ਹਦੇ ਹਨ - ਸ਼ਿਵਚਰਨ ਜੱਗੀ
ਕੁੱਸਾ। ਹਰਵਿੰਦਰ ਧਾਲੀਵਾਲ
(ਬਿਲਾਸਪੁਰ) |
ਕਲਮ
ਦਾ ਧਨੀ : ਜਸਵਿੰਦਰ ਸਿੰਘ ਰੁਪਾਲ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਬਹੁ-ਕਲਾਵਾਂ
ਦਾ ਸੁਮੇਲ : ਬਲਵਿੰਦਰ ਕੌਰ ਲਗਾਣਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
|
ਪੰਜਾਬੀ
ਮਾਂ-ਬੋਲੀ ਨੂੰ ਸਮਰਪਿਤ ਹੋਣਹਾਰ ਕਲਮ - ਮਨਜੀਤ ਕੌਰ ਧੀਮਾਨ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਵਿਰਸੇ
ਦੀ ਸਾਂਭ-ਸੰਭਾਲ ਲਈ ਯਤਨਸ਼ੀਲ ਮੁਟਿਆਰ - ਬੀਬੀ ਰੁਪਿੰਦਰ ਕੌਰ ਰੂਪ
ਖਾਲਸਾ ਪ੍ਰੀਤਮ ਲੁਧਿਆਣਵੀ,
ਚੰਡੀਗੜ |
ਪੰਜਾਬੀ
ਬੋਲੀ ਦੇ ਜਗਤ ਵਿੱਚ ਧਰੂ ਤਾਰੇ ਵਾਂਗ ਚਮਕਦਾ ਰਹੇਗਾ ਸਾਥੀ ਲੁਧਿਆਣਵੀ
ਬਲਵਿੰਦਰ ਸਿੰਘ ਚਾਹਲ
"ਮਾਧੋਝੰਡਾ" |
ਬਗੀਤਕਾਰੀ
ਦੀਆਂ ਮੰਜਲਾਂ ਸਰ ਕਰ ਰਿਹਾ ਗੀਤਕਾਰ-- ਮੀਤ ਸਦੌਂ-ਗੜ ਵਾਲਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
|
ਬਹੁ-ਕਲਾਵਾਂ
ਦਾ ਖੂਬਸੂਰਤ ਸੁਮੇਲ - ਨੇਚਰਦੀਪ ਕਾਹਲੋਂ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸੰਗੀਤ,
ਸਾਹਿਤ ਅਤੇ ਸਿਹਤ ਵਿਗਿਆਨ ਦੀ ਤ੍ਰਿਵੈਣੀ ਡਾ ਮਨਜੀਤ ਸਿੰਘ ਬਲ
ਉਜਾਗਰ ਸਿੰਘ, ਪਟਿਆਲਾ |
ਹੱਡਬੀਤੀ
ਖਾਮੋਸ਼
ਮੁਹੱਬਤ ਦੀ ਇਬਾਦਤ ਅਜੀਤ
ਸਤਨਾਮ ਕੌਰ |
ਯੂਥ
ਵੈਲਫੇਅਰ ਕਲੱਬ ਵੱਲੋਂ ਲੇਖਕ ਜਸਵੀਰ ਸ਼ਰਮਾ ਦੱਦਾਹੂਰ ਦਾ ਸਨਮਾਨ
ਗੁਰਬਾਜ ਗਿੱਲ, ਬਠਿੰਡਾ |
ਪੰਜਾਬੀ
ਕਵੀ ਗਿਆਨੀ ਦਰਸ਼ਨ ਸਿੰਘ ਨਹੀਂ ਰਹੇ
ਸਾਥੀ ਲੁਧਿਆਣਵੀ, ਲੰਡਨ |
ਸਾਹਿਤ
ਸਿਰਜਨਾ ਦਾ ਨਵਾਂ ਸਿਰਨਾਵਾਂ – ਨਿਰਮਲ ਗੰਗਾ
ਗੁਰਬਾਜ ਗਿੱਲ, ਬਠਿੰਡਾ |
ਸਾਹਿਤਕ
ਅਤੇ ਸਭਿਆਚਾਰਕ ਖ਼ੁਸ਼ਬੂਆਂ ਦਾ ਵਣਜਾਰਾ ਪ੍ਰੋ. ਗੁਰਭਜਨ ਸਿੰਘ ਗਿੱਲ
ਉਜਾਗਰ ਸਿੰਘ, ਪਟਿਆਲਾ
|
ਬਹੁ
- ਪੱਖੀ ਸਖਸ਼ੀਅਤ ਰਾਜਵਿੰਦਰ ਰੌਂਤਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਹਰਿਆਣੇ
’ਚ ਪੰਜਾਬੀ ਮਾਂ- ਬੋਲੀ ਦਾ ਲਾਡਲਾ ਪੁੱਤਰ ਸੀ ਡਾ. ਅਮਰਜੀਤ ਸਿੰਘ
ਕਾਂਗ
ਡਾ. ਨਿਸ਼ਾਨ ਸਿੰਘ ਰਾਠੌਰ |
ਸੰਘਰਸ਼
ਦੀ ਮੂਰਤ, ਨਿਊਜ਼ ਰੀਡਰ - ਬਲਜੀਤ ਕੌਰ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਪੰਜਾਬੀ
ਜੁਬਾਨ ਦਾ ਅਜ਼ੀਮ ਸ਼ਾਇਰ ਐਸ ਐਸ ਮੀਸ਼ਾ
ਮਨਜੀਤ ਸਿੰਘ ਰੱਤੂ, ਨਿਊ ਯਾਰਕ |
ਗੀਤਕਾਰੀ
ਵਿਚ ਨਾਮਨਾ ਖੱਟ ਰਹੀ ਖੂਬਸੂਰਤ ਕਲਮ- ਗਗਨਦੀਪ ਕੌਰ ਸਿਵੀਆ
ਪ੍ਰੀਤਮ ਲੁਧਿਆਣਵੀ, ਚੰਡੀਗੜ |
ਸ਼ਬਦਾਂ
ਦੀ ਚੋਗ ਚੁਗਣ ਵਾਲਾ - ਸ਼ਿਵਚਰਨ ਜੱਗੀ ਕੁੱਸਾ
ਕੇਹਰ ਸ਼ਰੀਫ਼ (ਵਿਟਨ) |
ਮੰਜਲ
ਵਲ ਵਧ ਰਿਹਾ ਸ਼ਾਇਰ, ਜਤਿੰਦਰ ਸਿੰਘ, ਉੱਚੀ ਮੰਗਲੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਦ੍ਰਿੜ
ਇਰਾਦਿਆਂ ਦੀ ਮਾਲਕਣ - ਕਰਮਜੀਤ ਕੰਮੋ ਦਿਓਣ ਐਲਨਾਬਾਦੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਯੂਰਪ
ਦੀ ਧਰਤ ਤੇ ਧੁੰਮਾਂ ਮਚਾ ਰਹੀ ਕਲਮ- ਬਿੰਦਰ-ਜਾਨ-ਏ-ਸਾਹਿਤ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਕਲਮੀ
ਸ਼ੌਕ ਨੂੰ ਰੂਹ ਨਾਲ ਪਾਲ ਰਹੀ ਕਵਿੱਤਰੀ - ਸਿਮਰਨਜੀਤ ਜੁਤਲਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸਾਹਿਤ
ਤੇ ਸਭਿਆਚਾਰ ਦਾ ਮੂੰਹ-ਮੁੰਹਾਦਰਾ ਸੰਵਾਰਨ ਲਈ ਦੋਆਬੇ ਦੀ ਯਤਨਸ਼ੀਲ
ਕਲਮ- ਅੰਜੂ 'ਵ' ਰੱਤੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸਾਹਿਤਕ
ਤੇ ਸੱਭਿਆਚਾਰਕ ਗੀਤਾਂ ਦਾ ਵਣਜਾਰਾ - ਮੂਲ ਚੰਦ ਸ਼ਰਮਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸ਼ਾਇਰੀ
ਤੋਂ ਫਿਲਮੀ ਗੀਤਕਾਰੀ ਵੱਲ – ਸ਼ਾਇਰ ਸ਼ਮੀ ਜਲੰਧਰੀ
ਰਿਸ਼ੀ ਗੁਲਾਟੀ, ਐਡੀਲੇਡ, ਆਸਟ੍ਰੇਲੀਆ |
ਰੂਹਾਨੀਅਤ
ਦੀਆਂ ਕਿਰਨਾਂ ਵਰਗੀ ਕਵਿੱਤਰੀ ਕਿਰਨ ਪਾਹਵਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਕਨੇਡਾ
ਰਹਿਕੇ ਵੀ ਘੁੰਮ ਰਹੀ ਹੈ ਪਿੰਡ ਦੀਆਂ ਗਲੀਆਂ ਵਿਚ - ਕਵਿੱਤਰੀ ਤੇ
ਕਹਾਣੀਕਾਰਾ ਜੱਗੀ ਬਰਾੜ ਸਮਾਲਸਰ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਇੰਨਸਾਨੀਅਤ
ਦੇ ਅਸੂਲਾਂ ਵਾਲੀ ਸੰਘਰਸ਼-ਸ਼ੀਲ ਤੇ ਉਦਮੀ ਕਲਮ - ਸੁਖਚਰਨ ਸਿੰਘ
ਸਾਹੋਕੇ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸਾਫ-ਸੁਥਰੀ
ਲੇਖਣੀ ਦਾ ਮਾਲਕ - ਗੁਰਦੀਪ ਸਿੰਘ ਸ਼ਹਿਣਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਇਕਬਾਲ
ਮਾਹਲ ਨਾਲ ਇਕ ਇੰਟਰਵਿਊ
ਡਾਕਟਰ ਸਾਥੀ ਲੁਧਿਆਣਵੀ, ਲੰਡਨ |
ਅੱਖਰਾਂ
ਨੂੰ ਮਾਲਾ ਚ ਪਰੋਣ ਦੀ ਮੁਹਾਰਤ ਰੱਖਦਾ ਸ਼ਾਇਰ- ਯੱਸ਼ਪਾਲ ਟੋਨੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਵਿਰਸੇ
ਨੂੰ ਸੰਭਾਲਣ 'ਚ ਜੁਟੀ ਹੋਈ ਲਾ-ਜੁਵਾਬ ਕਲਮ - ਵਰਿੰਦਰ ਕੌਰ ਰੰਧਾਵਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਛੂਕਦਾ
ਕਲਮੀ ਦਰਿਆ - ਪ੍ਰਿੰ: ਗੁਰਮੀਤ ਸਿੰਘ ਫਾਜਿਲਕਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
|
ਤੰਗੀਆਂ-ਤੁਰਛੀਆਂ
ਚੋ ਨਿਕਲੀ, ਕਲਮੀ-ਚਾਨਣ ਵੰਡ ਰਹੀ ਸਖਸ਼ੀਅਤ- ਚੰਨ ਕਸੌਲੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਪੰਜਾਬੀ
ਦੇ ਉੱਘੇ ਚਿੰਤਕ ਭਾਈ ਕਾਨ੍ਹ ਸਿੰਘ ਨਾਭਾ
ਡਾ. ਰਵਿੰਦਰ ਕੌਰ ਰਵੀ, ਪੰਜਾਬੀ ਯੂਨੀਵਰਸਿਟੀ
ਪਟਿਆਲਾ |
ਖੂਬਸੂਰਤ
ਕਲਮ ਅਤੇ ਸੁਰੀਲੀ ਅਵਾਜ ਦੀ ਮਲਿਕਾ- ਕੁਲਵਿੰਦਰ ਕੌਰ ਮਹਿਕ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਮਿਆਰੀ
ਬਹੁ-ਕਲਾਵਾਂ ਦਾ ਖੂਬਸੂਰਤ ਸੁਮੇਲ -ਹਰਪ੍ਰੀਤ ਕੌਰ ਪ੍ਰੀਤ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸਾਹਿਤਕ
ਅੰਬਰ 'ਚੋ ਛਟਾ ਵਿਖੇਰਦੀ ਸੁਨਹਿਰੀ ਕਿਰਨ-- ਗੁਰਪ੍ਰੀਤ ਕੌਰ ਧਾਲੀਵਾਲ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਇਕ
ਨਾਮਵਰ ਸਖ਼ਸ਼ੀਅਤ- ਡਾ. ਹਰਦੀਪ ਲੌਂਗੀਆ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਅੰਬਰ
ਦੇ ਹਾਣ ਦੇ ਸੁਪਨੇ ਉਲੀਕਣ ਵਾਲੀ ਕਲਮ- ਪੁਸ਼ਪਿੰਦਰ ਕੌਰ ਮੁਰਿੰਡਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
|
ਨਾ
ਭੁੱਲਣਯੋਗ ਹਸਤੀ ਇਕਬਾਲ ਅਰਪਨ
ਬਲਜਿੰਦਰ ਸੰਘਾ, ਕਨੇਡਾ |
ਬਹੁ-ਪੱਖੀ
ਕਲਾਵਾਂ ਦਾ ਕਲ-ਕਲ ਵਗਦਾ ਝਰਨਾ- ਮੀਨੂੰ ਸੁਖਮਨ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸ਼੍ਰੋਮਣੀ
ਪੰਜਾਬੀ ਲਿਖਾਰੀ ਸਭਾ ਪੰਜਾਬ (ਰਜਿ.) ਵਲੋਂ ਸੱਤਵਾਂ ਕਾਵਿ-ਸੰਗ੍ਰਹਿ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
|
ਹੁਸਨ,
ਜਵਾਨੀ ਅਤੇ ਕਲਮ ਦਾ ਸੁਮੇਲ - ਸਰੁੱਚੀ ਕੰਬੋਜ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਨੀਂ
ਅੱਜ ਕੋਈ ਆਇਆ ਸਾਡੇ ਵਿਹੜੇ
ਰਵੇਲ ਸਿੰਘ ਇਟਲੀ |
ਪੰਜਾਬੀ
ਦੇ ਨਾਮਵਰ ਆਲੋਚਕ ਡਾ. ਭੀਮ ਇੰਦਰ ਸਿੰਘ
ਸੁਖਿੰਦਰ, ਕੈਨੇਡਾ |
ਲਾਹੌਰ
ਸ਼ਾਜਸ਼ ਕੇਸ ਦੇ ਸ਼ਤਾਬਦੀ ਪ੍ਰੋਗਰਾਮਾਂ ਦੀ ਸ਼ੁਰੂਆਤ
ਉਜਾਗਰ ਸਿੰਘ, ਪਟਿਆਲਾ |
ਡਾ.
ਰਤਨ ਸਿੰਘ ਢਿੱਲੋਂ; ਕਵੀ ਅਤੇ ਆਲੋਚਕ
ਸੁਖਿੰਦਰ, ਟਰਾਂਟੋ |
"ਜਿਨਮੇਂ
ਬਸਤੇ ਭਾਈ ਵੀਰ ਸਿੰਘ"
ਜਸਪ੍ਰੀਤ ਸਿੰਘ, ਲੁਧਿਆਣਾ |
ਸਮਾਜਿਕ
ਸਰੋਕਾਰਾਂ ਦੀ ਕਵਿਤਰੀ ਭੁਪਿੰਦਰ ਨੱਤ
ਉਜਾਗਰ ਸਿੰਘ, ਪਟਿਆਲਾ |
ਮੁਲਾਕਾਤ
:
ਰਵਿੰਦਰ
ਰਵੀ - ਕਵੀ, ਨਾਟਕਕਾਰ
ਸੁਖਿੰਦਰ, ਟਰਾਂਟੋ |
ਪੰਜਾਬੀ
ਸੱਭਿਆਚਾਰ ਵਿੱਚ ਬਹੁ ਚਰਚਿਤ ਪੰਛੀ ਕਾਂ
ਰਵੇਲ ਸਿੰਘ ਇਟਲੀ |
ਰੁਮਾਂਟਿਕ
ਕਵਿਤਾਵਾਂ ਲਿਖਣ ਵਾਲੀ ਕਵਿਤਰੀ- ਰਮਨ ਵਿਰਕ
ਉਜਾਗਰ ਸਿੰਘ, ਪਟਿਆਲਾ |
ਬਾਵਾ
ਬਲਵੰਤ-ਕਾਵਿ: ਭਾਰਤੀ ਅਵਚੇਤਨ ਤੇ ਪ੍ਰਗਤੀਵਾਦ
ਡਾ: ਸੁਖਦੇਵ ਸਿੰਘ, ਚੰਡੀਗੜ੍ਹ
|
ਪ੍ਰਵਾਸੀ
ਪੰਜਾਬੀ ਸ਼ਾਇਰੀ ਦਾ ਮਾਣ : ਸੁਖਿੰਦਰ
ਕੰਵਲਦੀਪ ਸੈਣੀ, ਕੂਰੂਕਸ਼ੇਤਰ, ਹਰਿਆਣਾ |
ਪਰਵਾਸੀ
ਪੰਜਾਬੀ ਨਾਵਲ ਵਿਚ ਨਾਰੀ ਸਥਿਤੀ ਪੇਸ਼ਕਾਰੀ ਤੇ ਰਾਜਨੀਤੀ
ਡਾ। ਸੁਖਵਿੰਦਰ ਕੌਰ, ਜਲੰਧਰ |
ਸੰਜੀਵਨੀ-ਬੂਟੀ
ਵਰਗਾ ਯਾਰ - ਮਿੰਟੂ ਬਰਾੜ
ਸ਼ਿਵਚਰਨ
ਜੱਗੀ ਕੁੱਸਾ, ਲੰਡਨ |
ਪੰਜਾਬੀ
ਸਾਹਿਤ ਦਾ ਸਰਵ-ਪ੍ਰਵਾਨਿਤ ਪੁੱਤਰ - ਜੱਗੀ ਕੁੱਸਾ
ਐੱਸ਼ ਅਸ਼ੋਕ ਭੌਰਾ, ਕੈਲੇਫੋਰਨੀਆ |
ਪ੍ਰਸਿੱਧ
ਪੰਜਾਬੀ ਨਾਵਲਕਾਰ ਜੱਗੀ ਕੁੱਸਾ ਦੀ ਕਹਾਣੀ ਤੇ ਆਧਾਰਿਤ ਫਿਲਮ ਸੂਲੀ
ਚੜਿਆ ਚੰਦਰਮਾ 8 ਦਸਬੰਰ ਨੂੰ ਲੋਕ ਅਰਪਣ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
76ਵੀਂ
ਬਰਸੀ 'ਤੇ - 23 ਨਵੰਬਰ 2014
ਵਿਦਵਤਾ ਦੇ
ਸਜੀਵ ਤੇ ਸਾਕਾਰ ਸਰੂਪ ਭਾਈ ਕਾਨ ਸਿੰਘ ਨਾਭਾ
ਡਾ।ਰਵਿੰਦਰ ਕੌਰ ਰਵੀ, ਪਟਿਆਲਾ |
ਜੱਗੀ
ਕੁੱਸਾ ਦੀ ਕਹਾਣੀ 'ਤੇ ਬਣੀ "ਰਹਿਮਤ" ਫ਼ਿਲਮ ਤਿਆਰ
ਰਜਿੰਦਰ ਰਿਖੀ, ਅੰਮ੍ਰਿਤਸਰ |
ਮੁਲਾਕਾਤ
:
ਜਸਵੰਤ
ਦੀਦ
ਸੁਖਿੰਦਰ, ਕਨੇਡਾ |
ਜਨਮ
ਦਿਵਸ 30 ਅਗਸਤ2014 ਮੌਕੇ ਵਿਸ਼ੇਸ਼
ਪੰਜਾਬੀਅਤ
ਦੇ ਚਾਨਣ ਮੁਨਾਰੇ ਭਾਈ ਕਾਨ੍ਹ ਸਿੰਘ ਨਾਭਾ
ਡਾ। ਰਵਿੰਦਰ ਕੌਰ ਰਵੀ, ਪਟਿਆਲਾ |
ਭਾਰਤ
ਦੀ ਪ੍ਰਾਚੀਨ ਸਾਹਿਤਕ ਪਰੰਪਰਾ: ਟੀਕਾਕਾਰੀ
ਡਾ। ਜਗਮੇਲ ਸਿੰਘ ਭਾਠੂਆਂ, ਨਵੀਂ ਦਿੱਲੀ
|
ਕਵਿਤਾ
ਤੇ ਕਵੀ ਕੈਸਾ ਹੋਵੇ
ਰਵੇਲ ਸਿੰਘ ਇਟਲੀ |
ਹਵਾ
ਦੇ ਉਲਟ ਰੁਖ ਪ੍ਰਵਾਜ਼ ਭਰਦਾ ਹਿਰਦੇਪਾਲ - - ਮੇਰਾ ਬਿਹਤਰੀਨ ਪਾਤਰ
ਦਰਸ਼ਨ ਸਿੰਘ ਧੀਰ, ਯੂ ਕੇ |
ਮਹਿਰਮ
ਸਾਹਿਤ ਸਭਾ ਦੀ ਮਾਸਿਕ ਇਕਤਰਤਾ
ਮਲਕੀਅਤ ਸਿੰਘ “ਸੁਹਲ”, ਪੰਜਾਬ |
ਸਾਹਿਤ
ਦਾ ਮਨੁੱਖ ਤੇ ਸਮਾਜ ਨਾਲ ਸੰਬੰਧ
ਡਾ। ਰਵਿੰਦਰ ਕੌਰ ‘ਰਵੀ’, ਪਟਿਆਲਾ |
ਮਹਿਰਮ
ਸਾਹਿਤ ਸਭਾ ਨਵਾਂ ਸ਼ਾਲ੍ਹਾ (ਗੁਰਦਾਸਪੁਰ) ਦੀ ਚੋਣ
ਮਲਕੀਅਤ ਸਿੰਘ “ਸੁਹਲ”, ਪੰਜਾਬ |
ਯੂ।
ਬੀ। ਸੀ। ਵਲੋਂ ਸੁਰਜੀਤ ਕਲਸੀ ਨੂੰ ਸਮੁੱਚੀ ਸਾਹਿਤਕ ਰਚਨਾ ਲਈ ਇਨਾਮ
ਸੁਖਵੰਤ ਹੁੰਦਲ, ਕਨੇਡਾ |
ਡਾਕਟਰ
ਰਣਧੀਰ ਸਿੰਘ ਚੰਦ ਨਾਲ ਸਾਥੀ ਲੁਧਿਆਣਵੀ ਦੀ ਮੁਲਾਕਾਤ
ਸਾਥੀ ਲੁਧਆਣਵੀ, ਲੰਡਨ |
ਮਸ਼ਹੂਰ
ਫਿਲਮਸਾਜ਼ ਤੇ ਪਤਰਕਾਰ ਖਵਾਜ ਅਹਿਮਦ ਅਬਾਸ ਨਾਲ ਚਲਦਿਆਂ
ਐਸ ਬਲਵੰਤ,
ਬਰਤਾਨੀਆ |
ਪੰਜਾਬੀ
ਫਿਲਮ ਐਵਾਰਡ 2014 ਲਈ ਨਾਮਜ਼ਦ ਹੋਏ
ਜੱਗੀ
ਕੁੱਸਾ ਨੂੰ ‘ਉੱਤਮ ਸੰਵਾਦ ਲੇਖਕ’ ਦਾ ਸਨਮਾਨ ਦਿਵਾਉਣ ‘ਚ ਸਾਥ ਦੇਈਏ
ਮਨਦੀਪ ਖੁਰਮੀ ਹਿੰਮਤਪੁਰਾ |
ਬਹੁ-ਭਾਸ਼ਾਵੀ
ਪ੍ਰਸਿੱਧ ਲੇਖਕ: ਕਰਤਾਰ ਸਿੰਘ ਦੁੱਗਲ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਅੰਮ੍ਰਿਤ
ਕੌਰ ਤੋਂ ਅੰਮ੍ਰਿਤਾ ਪ੍ਰੀਤਮ ਅਤੇ ਅੰਮ੍ਰਿਤਾ ਇਮਰੋਜ ਤੱਕ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਸ਼ਬਦਾਂ
ਦਾ ਸ਼ਾਹ ਸਿਕੰਦਰ ਸੀ: ਸਾਹਿਰ ਲੁਧਿਆਣਵੀ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਪੰਜਾਬੀ
ਸਾਹਿਤ ਕਲਾ ਕੇਂਦਰ ਯੂ ਕੇ ਵਲ੍ਹੋਂ ਸਰਦਾਰ ਪੰਛੀ ਦਾ ਸੁਆਗ਼ਤ
ਸਾਥੀ ਲੁਧਿਆਣਵੀ, ਲੰਡਨ |
ਕਲਾ
ਕੇਂਦਰ ਟੋਰਾਂਟੋ ਵਲੋਂ ਨਾਵਲ ਸਮੁੰਦਰ ਮੰਥਨ ਅਤੇ ਕਿੱਟੀ ਮਾਰਸ਼ਲ ਤੇ
ਸਫਲ ਗੋਸ਼ਟੀ
ਮੇਜਰ ਮਾਂਗਟ, ਟੋਰਾਂਟੋ |
ਸਮਾਜਕ
ਰਿਸ਼ਤਿਆਂ ਦੀ ਉਥਲ ਪੁਥਲ ਦੀ ਕਵਿਤਰੀ - ਬਲਵੀਰ ਕੌਰ ਢਿਲੋਂ
ਉਜਾਗਰ ਸਿੰਘ,
ਪੰਜਾਬ
|
‘ਹੱਕ
ਲਈ ਲੜਿਆ ਸੱਚ’ ਨਾਵਲ ਲਈ ਅਨਮੋਲ ਕੌਰ ਦਾ ਸਨਮਾਨ
ਲੋਕ ਲਿਖਾਰੀ ਉੱਤਰੀ ਸਭਾ ਕੈਨੇਡਾ |
ਬੀਬੀ
ਰਾਜਿੰਦਰ ਕੌਰ ਦਾ ਵਿਛੋੜਾ
ਅਜ਼ੀਮ ਸ਼ੇਖ਼ਰ, ਲੰਡਨ |
|
ਸਾਹਿਤ ਸਭਾ
ਦਸੂਹਾ ਗੜ੍ਹਦੀਵਾਲਾ (ਰਜ਼ਿ) ਵੱਲੋਂ ਸਨਮਾਨ ਸਮਾਰੋਹ ਆਯੋਜਿਤ
ਏ।ਐਸ।ਮਠਾਰੂ, ਦਸੂਹਾ
|
ਪ੍ਰਸਿੱਧ ਲੇਖ਼ਕਾ
ਅਜੀਤ ਕੌਰ ਨਾਲ਼ ਇਕ ਇੰਟਰਵਿਊ/ਗ਼ੁਫ਼ਤਗ਼ੂ
ਡਾ।ਸਾਥੀ ਲੁਧਿਆਣਵੀ-ਲੰਡਨ |
‘ਅੰਨੇ ਘੋੜੇ ਦਾ ਦਾਨ’
ਰਾਹੀਂ ਅੰਤਰਰਾਸ਼ਟਰੀ ਸਰਵੋਤਮ ਫ਼ਿਲਮ ਪੁਰਸਕਾਰ ‘ਗੋਲਡਨ ਪੀਕੌਕ’ ਨੇ
ਪੰਜਾਬੀਆਂ ਦੇ ਵਿਹੜੇ ’ਚ ਪੈਲ ਪਾਈ - 43ਵਾਂ ਅੰਤਰਰਾਸ਼ਟਰੀ ਫ਼ਿਲਮ
ਫ਼ੈਸਟੀਵਲ (ਇਫ਼ੀ) - ਡਾ। ਪਰਮਿੰਦਰ ਸਿੰਘ ਤੱਗੜ , ਪਟਿਆਲਾ
|
ਕਵਿਤਾ ਦੀ ਇਕ ਆਪਣੀ
ਵਿਲੱਖਣ ਭਾਸ਼ਾ ਹੁੰਦੀ ਹੈ
ਜਰਨੈਲ ਸਿੰਘ, ਸਰੀ, ਕਨੇਡਾ |
ਗਿਆਨੀ ਸੋਹਣ
ਸਿੰਘ ਸੀਤਲ
ਪ੍ਰੋ। ਸ਼ਮਸ਼ੇਰ ਸਿੰਘ ਸੰਧੂ |
ਰਵਿੰਦਰ ਰਵੀ ਦੇ ਕਾਵਿ-ਨਾਟਕ: “ਚੱਕ੍ਰਵਯੂਹ ਤੇ ਪਿਰਾਮਿਡ” ਦਾ ਭਾਰਤ
ਵਿਚ ਮੰਚਨ
ਮਨਜੀਤ ਮੀਤ |
6 ਜੂਨ ਬਰਸੀ’ਤੇ ਵਿਸ਼ੇਸ਼
ਪੰਜਾਬੀ ਕਵੀਸ਼ਰੀ
ਦਾ ਸ਼ਾਹ ਸਵਾਰ; ਬਾਬੂ ਰਜਬ ਅਲੀ
ਰਣਜੀਤ ਸਿੰਘ ਪ੍ਰੀਤ |
ਜਰਮਨੀ ਦੇ
ਅੰਤਰਰਾਸ਼ਟਰੀ ਕਵੀ ਦਰਬਾਰ ਵਿੱਚ ਰੰਗਦਾਰ ਸੋਵੀਨਰ ਰਲੀਜ ਕੀਤਾ ਗਿਆ
ਜਸਪਾਲਸਿੰਘ ਸਿੱਧੂ |
ਨਿਬੰਧ :
ਅਫ਼ਜ਼ਲ
ਸਾਹਿਰ ਦੀ ਸ਼ਾਇਰੀ : ਨਵੀਂ ਚੇਤਨਾ ਅਤੇ ਪੁਰਾਤਨ ਕਾਵਿ ਰੂਪਾਂ ਦਾ
ਸੁਮੇਲ
ਸੁਖਿੰਦਰ |
ਪੰਜਾਬੀ
ਦੇ ਪ੍ਰਸਿੱਧ ਲੇਖਕ ਕਰਤਾਰ ਸਿੰਘ ਦੁੱਗਲ ਨਹੀਂ ਰਹੇ - ਕੱਲ੍ਹ ਹੋਵੇਗੀ
ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ
ਰਣਜੀਤ ਸਿੰਘ ਪ੍ਰੀਤ |
ਨਿਬੰਧ
ਨਛੱਤਰ ਸਿੰਘ ਗਿੱਲ : ਆਜ਼ਾਦੀ ਲਈ ਤੜਪ ਅਤੇ ਮੁਸੀਬਤਾਂ ਦਾ ਝੱਖੜ
ਸੁਖਿੰਦਰ |
ਸ਼੍ਰੋਮਣੀ
ਸਾਹਿਤਕਾਰ: ਪ੍ਰਿੰਸੀਪਲ ਤੇਜਾ ਸਿੰਘ
ਰਣਜੀਤ ਸਿੰਘ ਪ੍ਰੀਤ |
ਪੰਜਾਬੀ ਦੇ
ਚਮਤਕਾਰੀ ਲੇਖਕ
ਬਲਰਾਜ ਸਿੱਧੂ, ਯੂ. ਕੇ |
ਝੱੜ ਰਹੇ ਪੱਤੇ
ਨਿਸ਼ਾਨ ਰਾਠੌਰ ‘ਮਲਿਕਪੁਰੀ’ |
|