30 ਅਗਸਤ ਜਨਮ ਦਿਨ ਮੌਕੇ ਵਿਸ਼ੇਸ਼
ਜਨਮ ਦਿਨ ਮੌਕੇ ਪੰਥ ਰਤਨ ਭਾਈ ਕਾਨ੍ਹ ਸਿੰਘ ਨਾਭਾ ਦੇ ਪੜਪੋਤਰੇ ਮੇਜਰ
ਆਦਰਸ਼ਪਾਲ ਸਿੰਘ ਨਾਲ ਵਿਸ਼ੇਸ਼ ਮੁਲਾਕਾਤ -
ਜਗਮੇਲ ਸਿੰਘ ਭਾਠੂਆਂ, ਦਿੱਲੀ
(29/08/2021) |
|
|
|
ਸਰਬਪੱਖੀ ਵਿਦਵਤਾ ਅਤੇ ਸਰਬਾਂਗੀ ਸ਼ਖਸੀਅਤ ਕਰਕੇ ਪੰਜਾਬੀ ਦੇ ਮਹਾਨ ਵਿਦਵਾਨ
ਭਾਈ ਕਾਨ੍ਹ ਸਿੰਘ ਨਾਭਾ (1861-1938 ਈ.) ਨੂੰ ਸਿੱਖ ਕੌਮ ਵਿਚ
`ਭਾਈ ਸਾਹਿਬ` ਜਾਂ `ਪੰਥ ਰਤਨ` ਦੀ ਉਪਾਧੀ ਨਾਲ ਯਾਦ ਕੀਤਾ ਜਾਂਦਾ ਹੈ।
ਭਾਈ ਕਾਨ੍ਹ ਸਿੰਘ ਨਾਭਾ ਨੂੰ ਭਾਈ ਗੁਰਦਾਸ ਤੋਂ ਬਾਅਦ ਦੇ ਗੁਰਬਾਣੀ ਦੇ
ਵਿਆਖਿਆਕਾਰਾਂ ਵਿੱਚ ਪਰਮੁੱਖ ਸਥਾਨ ਹਾਸਲ ਹੈ। ਦਰਜ਼ਨਾਂ ਪੁਸਤਕਾਂ ਲਿਖਕੇ
ਗੁਰਬਾਣੀ ਦੀ ਵਿਆਖਿਆ ਕਰਦਿਆਂ ਆਪ ਨੇ ਗੁਰਮਤਿ ਵਿਚਾਰਧਾਰਾ ਦੀ ਸਥਾਪਤੀ ਲਈ
ਅਤੇ ਇਸਦੀ ਪਰੰਪਰਾ ਦੀ ਪਛਾਣ ਲਈ ਵਿਸ਼ੇਸ਼ ਜ਼ੋਰ ਦਿੱਤਾ, ਨਾਲ ਹੀ ਤਰਕ ਅਤੇ
ਦਲੀਲ ਦੇ ਆਧਾਰ ਤੇ ਧਰਮ ਨਾਲ ਜੁੜੇ ਮਨੋਕਲਪਿਤ ਵਿਚਾਰਾਂ ਦਾ ਖੰਡਨ ਕਰਕੇ
ਆਪਣੇ ਵਿਗਿਆਨਕ ਵਿਚਾਰ ਪੇਸ਼ ਕੀਤੇ।
'ਨਾਭੇ' ਦੇ ਇਸ ਵਿਦਵਾਨ
ਘਰਾਣੇ ਵਿਚੋਂ ਭਾਈ ਸਾਹੇਬ ਦੇ ਸਪੁੱਤਰ ਭਗਵੰਤ ਸਿੰਘ ਹਰੀ ਜੀ, ਨੂੰਹ
ਬੀਬੀ ਹਰਨਾਮ ਕੌਰ ਅਤੇ ਪੋਤ-ਨੂੰਹ ਡਾ. ਰਛਪਾਲ ਕੌਰ ਨੇ ਵੀ ਪੰਜਾਬੀ ਸਾਹਿਤ
ਸੇਵਾ ਲਈ ਯੋਗਦਾਨ ਪਾਇਆ। ਵਰਤਮਾਨ ‘ਚ ਭਾਈ ਸਾਹੇਬ ਦੇ ਪੜਪੋਤਰੇ ਮੇਜਰ
ਆਦਰਸ਼ਪਾਲ ਸਿੰਘ ਵੀ ਸਮਾਜ ਸੇਵਾ ਦੇ ਨਾਲ ਨਾਲ ਸਾਹਿਤੱਕ ਰੁਚੀਆਂ ਦੇ
ਧਾਰਨੀ ਹਨ।
ਭਾਈ ਕਾਨ੍ਹ ਸਿੰਘ ਨਾਭਾ
ਦੇ ਜਨਮ ਦਿਨ (30 ਅਗਸਤ2021) ਮੌਕੇ ਭਾਈ ਸਾਹਿਬ ਦੇ ਪੜਪੋਤਰੇ ਮੇਜਰ ਏ.ਪੀ
ਸਿੰਘ ਨਾਲ ਕੁਝ ਸੁਆਲ-ਜਵਾਬ : ਸੁਆਲ
: ਵੰਸ਼ ਪਰੰਪਰਾ ਅਨੁਸਾਰ ਰਿਸ਼ਤੇ ਵਿਚ 'ਮੇਜਰ ਏ ਪੀ ਸਿੰਘ ਜੀ' ਆਪ ਭਾਈ
ਸਾਹਿਬ (ਭਾਈ ਕਾਨ੍ਹ ਸਿੰਘ ਨਾਭਾ) ਦੇ ਕੀ ਲੱਗਦੇ ਹੋ ?
ਜਵਾਬ : ਮੇਰੇ ਬਜ਼ੁਰਗ ਬਾਬਾ ਨੌਧ ਸਿੰਘ ਪਿੰਡ ਪਿੱਥੋ
(ਬਠਿੰਡਾ) ਦੇ ਪਤਵੰਤੇ ਪੁਰਸ਼ ਸਨ ਜੋ ਕੁਝ ਸਮਾਂ ਮਹਾਰਾਜਾ ਰਣਜੀਤ ਸਿੰਘ ਜੀ
ਦੇ ਮੁਸ਼ਾਹਬ ਰਹੇ ਸਨ। ਇਨ੍ਹਾਂ ਦੇ ਸਪੁੱਤਰ ਬਾਬਾ ਸਰੂਪ ਸਿੰਘ ਜੀ ਡੇਰਾ
ਬਾਬਾ ਅਜਾਪਾਲ ਸਿੰਘ ਜੀ (ਨਾਭਾ) ਦੇ ਮੋਹਤਮਿਮ ਨੀਅਤ ਹੋਏ। ਇਸ ਤੋਂ ਬਾਅਦ
ਉਨ੍ਹਾਂ ਦੇ ਪੋਤਰੇ ਬਾਬਾ ਨਾਰਾਇਣ ਸਿੰਘ ਜੀ (1841-1916 ਈ.) ਨੇ ਇਸੇ
ਅਸਥਾਨ ਤੇ ਸੇਵਾ ਨਿਭਾਈ ਜੋ ਕਿ ਭਾਈ ਕਾਨ੍ਹ ਸਿੰਘ ਨਾਭਾ ਦੇ ਪਿਤਾ ਸਨ।
ਭਾਈ ਸਾਹਿਬ (ਭਾਈ ਕਾਨ੍ਹ ਸਿੰਘ ਨਾਭਾ) ਦੇ ਬੇਟੇ ਭਗਵੰਤ ਸਿੰਘ ਹਰੀ
(1892- 1968 ਈ.) ਦੇ ਸਪੁੱਤਰ ਸੁਦਰਸ਼ਨ ਸਿੰਘ ਮੇਰੇ ਮਾਨਯੋਗ ਪਿਤਾ ਜੀ
ਸਨ। ਇਸ ਤਰ੍ਹਾਂ ਵੰਸ਼ ਪਰੰਪਰਾ ਅਨੁਸਾਰ ਰਿਸ਼ਤੇ ਵਿਚ ਮੈਂ ਭਾਈ ਕਾਨ੍ਹ ਸਿੰਘ
ਜੀ ਦਾ ਪੜਪੋਤਰਾ ਹਾਂ।
ਸੁਆਲ : ਭਾਈ ਸਾਹਿਬ
ਦੇ ਜੀਵਨ ਦੀਆਂ ਕੋਈ ਯਾਦਾਂ ਜੋ ਤੁਸੀਂ ਆਪਣੇ ਬਜ਼ੁਰਗਾਂ ਪਾਸੋਂ ਸੁਣੀਆਂ
ਹੋਣ ? ਜੁਆਬ: ਧਰਮ, ਸਾਹਿਤ, ਇਤਿਹਾਸ, ਸੰਗੀਤ,
ਸ਼ੈਰ, ਸ਼ਿਕਾਰ, ਬਾਗਬਾਨੀ ਤੇ ਟੈਨਿਸ਼ ਖੇਡਣਾ ਆਪ ਦੇ
ਵਿਸ਼ੇਸ਼ ਸ਼ੌਂਕ ਸਨ। ਉਨ੍ਹਾਂ ਨੂੰ ਵੱਖ ਵੱਖ ਭਾਸ਼ਾਵਾਂ ਸਿੱਖਣ ਦਾ ਬੇਹੱਦ
ਸ਼ੌਂਕ ਸੀ, ਜਦੋਂ ਫਾਰਸੀ ਸਿੱਖਣ ਮੌਕੇ ਘਰੋਂ ਉਨ੍ਹਾਂ ਦਾ ਵਿਰੋਧ ਹੋਇਆ ਤਾਂ
ਉਹ ਘਰ ਛੱਡ ਕੇ ਦੌੜ ਗਏ ਸਨ। ਲਖਨਊ, ਦਿੱਲੀ, ਲਾਹੌਰ ਆਦਿ ਥਾਵਾਂ ਤੇ ਜਾ
ਕੇ ਉਸਤਾਦਾਂ ਪਾਸੋਂ ਫਾਰਸੀ ਸਿੱਖੀ।
ਸੁਆਲ :
ਆਪ ਜੀ ਦੇ ਬਜ਼ੁਰਗਾਂ ਦੇ ਜੀਵਨ ਦੀ ਕੋਈ ਅਜਿਹੀ ਘਟਨਾ ਜਿਸਤੇ ਤੁਹਾਨੂੰ
ਬਹੁਤ ਮਾਣ ਹੈ ? ਜਵਾਬ : ਭਾਈ ਕਾਨ੍ਹ ਸਿੰਘ ਦੇ
ਪਿਤਾ ਬਾਬਾ ਨਾਰਾਇਣ ਸਿੰਘ ਜੀ ਬੜੀ ਬਲਵਾਨ ਚੇਤਨਾ ਸ਼ਕਤੀ ਦੇ ਮਾਲਕ ਸਨ। ਆਪ
ਜੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਹੁਤ ਬਾਣੀ ਜ਼ੁਬਾਨੀ ਕੰਠ ਸੀ
ਅਤੇ ਹਰੇਕ ਮਹੀਨੇ ਚਾਰ ਪਾਠ ਨੇਮ ਨਾਲ ਕਰਿਆ ਕਰਦੇ ਸਨ। ਕਈ ਬਜੁਰਗਾਂ ਤੇ
ਵਿਦਵਾਨਾਂ ਪਾਸੋਂ ਇਹ ਗੱਲਾਂ ਸੁਣਨ ਨੂੰ ਮਿਲੀਆਂ ਹਨ ਕਿ, ਬਾਬਾ ਨਾਰਾਇਣ
ਸਿੰਘ ਜੀ ਨੇ ਆਪਣੀ ਉਮਰ ਵਿਚ ਇਕ ਆਸਨ ਤੇ ਬੈਠ ਕੇ ਤਿੰਨ ਵਾਰ ਅਤਿ-ਅਖੰਡ
ਪਾਠ ਕੀਤੇ ਸਨ ਅਤੇ ਇਕ ਅਤਿ-ਅਖੰਡ ਪਾਠ ਆਪ ਤੋਂ ਖੁਦ ਮਹਾਰਾਜਾ ਹੀਰਾ ਸਿੰਘ
ਨਾਭਾਪਤੀ ਨੇ ਜਿਸ ਪ੍ਰੇਮ ਨਾਲ ਸੁਣਿਆ ਉਹ ਦੇਖਣ ਯੋਗ ਸੀ। ਜਦੋਂ ਉਸ ਪਾਠ
ਦਾ ਭੋਗ ਪਿਆ ਤਾਂ ਮਹਾਰਾਜਾ ਸਾਹਿਬ ਨੇ ਕੁਝ ਜਾਗੀਰ ਭੇਟਾ ਕਰਨੀ ਚਾਹੀ ਪਰ
ਬਾਬਾ ਜੀ ਨੇ ਪਾਠ ਭੇਟਾ ਲੈਣੀ ਨਾਵਾਜਬ ਸਮਝਕੇ ਇਨਕਾਰ ਕਰ ਦਿੱਤਾ। ਜਦ
ਬਾਬਾ ਜੀ ਪਾਲਕੀ ਵਿਚ ਸਵਾਰ ਹੋ ਕੇ ਗੁਰਦੁਆਰੇ ਨੂੰ ਆਉਣ ਲੱਗੇ ਤਾਂ
ਮਹਾਰਾਜਾ ਸਾਹਿਬ ਨੇ ਇਕ ਕਹਾਰ ਨੂੰ ਹਟਾ ਕੇ ਉਨ੍ਹਾ ਦੀ ਪਾਲਕੀ ਮੋਢਿਆਂ ਤੇ
ਉਠਾ ਲਈ ਅਤੇ ਇਸ ਤਰ੍ਹਾਂ ਉਨ੍ਹਾਂ ਨਾਲ ਬੜੀ ਸ਼ਰਧਾ ਤੇ ਅਕੀਦਤ ਦਾ ਇਜ਼ਹਾਰ
ਕੀਤਾ।
ਸੁਆਲ
: ਆਪ ਜੀ ਨੇ ਭਾਈ ਸਾਹਿਬ ਦੀਆਂ ਕਿਹੜੀਆਂ-ਕਿਹੜੀਆਂ ਰਚਨਾਵਾਂ ਪੜ੍ਹੀਆਂ
ਹਨ ? ਜਵਾਬ
: ਭਾਈ ਸਾਹਿਬ ਦੀਆਂ ਸਮੁੱਚੀਆਂ ਰਚਨਾਵਾਂ ਦੀ ਗਿਣਤੀ ਕਈ ਦਰਜਨਾਂ ਵਿਚ ਹੈ।
ਮੈਂ ਖੋਜ ਦੀ ਦ੍ਰਿਸ਼ਟੀ ਨਾਲ ਸਮੁੱਚੀਆਂ ਰਚਨਾਵਾਂ ਤਾਂ ਨਹੀਂ ਪੜ੍ਹੀਆਂ ਪਰ
ਜਦ ਵੀ ਸਮਾਂ ਮਿਲਿਆ ਉਨ੍ਹਾਂ ਵਲੋਂ ਲਿਖੀਆਂ ਕਾਫੀ ਪੁਸਤਕਾਂ ਥੋੜਾ ਥੋੜਾ
ਕਰਕੇ ਇਕ ਆਮ ਪਾਠਕ ਵਾਂਗ ਪੜ੍ਹੀਆਂ ਹਨ ਤੇ ਬਹੁਤ ਕੁਝ ਸਿਖਣ ਨੂੰ ਮਿਲਿਆ।
ਪਰਿਵਾਰ ਵਿਚੋਂ ਭਾਈ ਸਾਹਿਬ ਦੇ ਸਪੁੱਤਰ ਭਗਵੰਤ ਸਿੰਘ ਹਰੀ ਜੀ , ਨੂੰਹ
ਬੀਬੀ ਹਰਨਾਮ ਕੌਰ ਅਤੇ ਪੋਤ ਨੂੰਹ ਡਾ. ਰਛਪਾਲ ਕੌਰ ਨੇ ਖੋਜ ਦੀ ਦ੍ਰਿਸ਼ਟੀ
ਤੋਂ ਭਾਈ ਸਾਹਿਬ ਦਾ ਲਿਖਿਆ ਸਮੁੱਚਾ ਸਾਹਿਤ ਪੜ੍ਹਿਆ ਤੇ ਇਨ੍ਹਾਂ
ਤਿੰਨ੍ਹਾਂ ਵਲੋਂ ਖੁਦ ਵੀ ਪੁਸਤਕਾਂ ਲਿਖ ਕੇ ਪੰਜਾਬੀ ਸਾਹਿਤ ਭੰਡਾਰ ਨੂੰ
ਅਮੀਰ ਬਣਾਉਣ ਲਈ ਕੁਝ ਨਾ ਕੁਝ ਯੋਗਦਾਨ ਪਾਇਆ ।
ਸੁਆਲ
: ਪੰਜਾਬੀ ਸਾਹਿਤ ਜਗਤ ਭਾਈ ਸਾਹਿਬ ਨੂੰ ਇਕ ਮਹਾਨ ਕੋਸ਼ਕਾਰ, ਸ਼ਬਦ
ਵਿਗਿਆਨੀ, ਸਿੱਖ ਚਿੰਤਕ ਤੇ ਖੋਜੀ ਮੰਨਦਾ ਹੈ, ਆਪ ਜੀ ਇਨ੍ਹਾਂ ਵਿਚੋਂ ਸਭ
ਤੋਂ ਵੱਧ ਅਹਿਮੀਅਤ ਕਿਸਨੂੰ ਦਿੰਦੇ ਹੋ ?
ਜੁਆਬ
: ਨਿਰਸੰਦੇਹ ਬਾਬਾ ਜੀ ਗੁਰੁਮਤ ਸੁਧਾਕਰ, ਗੁਰੁਮਤ ਪ੍ਰਭਾਕਰ, ਵਰਗੀਆਂ ਹੋਰ
ਕਈ ਮੁੱਢਲੀਆਂ ਮੌਲਿਕ ਪੁਸਤਕਾਂ ਲਿਖ ਕੇ ਸਿੱਖ ਕੌਮ ਦੇ ਮਹਾਨ ਵਿਆਖਿਆਕਾਰ
ਦੇ ਤੌਰ ਤੇ ਸਥਾਪਿਤ ਹੋਏ, ਪਰ ਮੈਂ ਉਨ੍ਹਾਂ ਨੂੰ ਪੰਜਾਬੀ ਦੇ ਮਹਾਨ
ਕੋਸ਼ਕਾਰ ਵਜੋਂ ਅਹਿਮੀਅਤ ਦੇਂਦਾ ਹਾਂ ਕਿਉਂਕਿ 'ਗੁਰੁਸ਼ਬਦ ਰਤਨਾਕਰ ਮਹਾਨ
ਕੋਸ਼' (ਇਨਸਾਈਕਲੋਪੀਡੀਆ ਆਫ ਸਿੱਖ ਲਿਟਰੇਚਰ), ਪੰਜਾਬੀ
ਕੋਸ਼ਕਾਰੀ ਦੇ ਖੇਤਰ ਵਿਚ ਇਕ ਮੀਲ ਪੱਥਰ ਹੈ। ਇਹ ਇਕ ਅਜਿਹਾ ਸਾਹਿਤਕ ਕਾਰਜ
ਹੈ ਜਿਸਦੀ ਆਸ ਕਿਸੇ ਸੰਸਥਾ ਪਾਸੋਂ ਤਾਂ ਕੀਤੀ ਜਾ ਸਕਦੀ ਹੈ ਪਰ ਕਿਸੇ
ਇਕੱਲੇ ਵਿਅਕਤੀ ਪਾਸੋਂ ਨਹੀਂ। ਮਹਾਨ ਕੋਸ਼ , ਗਿਆਨ ਦਾ ਇਕ ਅਜਿਹਾ ਭੰਡਾਰ
ਹੈ ,ਜਿਸਦਾ ਮਹੱਤਵ ਪੰਜਾਬੀ ਸਹਿਤ ਦੇ ਇਤਿਹਾਸ ਵਿਚ ਹਮੇਸ਼ਾ ਲਈ ਬਣਿਆ
ਰਹੇਗਾ।
ਸੁਆਲ : ਭਾਈ ਕਾਨ੍ਹ ਸਿੰਘ ਨਾਭਾ ਨੇ
ਆਪਣੀ ਜ਼ਿੰਦਗੀ 'ਚ ਪੁਸਤਕਾਂ ਲਿਖਣ ਪੜ੍ਹਨ ਤੋਂ ਇਲਾਵਾ ਹੋਰ ਕਿਹੜੇ-ਕਿਹੜੇ
ਕਾਰਜ ਕੀਤੇ, ਉਨ੍ਹਾਂ ਦੀ ਕੂਟਨੀਤਕ ਸੂਝ ਬਾਰੇ ਕੁਝ ਦੱਸੋ ?
ਜੁਆਬ : ਨਾਭਾ ਤੇ ਪਟਿਆਲਾ ਰਿਆਸਤਾਂ ਦੇ ਆਪਸੀ ਝਗੜਿਆ
ਨੂੰ ਮਿਟਾਉਣ ਲਈ ਉਹ ਜੀਵਨ ਭਰ ਯਤਨਸ਼ੀਲ ਰਹੇ। ਭਾਈ ਸਾਹਿਬ ਨੇ ਰਿਆਸਤ ਨਾਭਾ
ਅਤੇ ਰਿਆਸਤ ਪਟਿਆਲਾ 'ਚ ਕਈ ਉਚ ਆਹੁਦਿਆਂ ਤੇ ਸੇਵਾ ਨਿਭਾਈ ਜਿਵੇਂ ਕਿ
ਮੁਸਾਹਿਬ, ਪ੍ਰਾਈਵੇਟ ਸਕੱਤਰ, ਸਿਟੀ ਮੈਜਿਸਟਰੇਟ, ਨਹਿਰ ਨਾਜ਼ਮ, ਮੀਰ
ਮੁਨਸ਼ੀ, (ਫਾਰੇਨ ਮਨਿਸਟਰ), ਜੱਜ ਹਾਈ ਕੋਰਟ, ਮੈਂਬਰ ਜੁਡੀਸੀਅਲ ਕੌਂਸਲ,
ਅਤੇ ਵਕੀਲ ਪੁਲੀਟੀਕਲ ਏਜੰਸੀ ਆਦਿ। ਭਾਈ ਸਾਹਿਬ ਰਿਆਸਤ ਨਾਭਾ ਵਲੋਂ
ਫੂਲਕੀਆਂ ਰਿਆਸਤਾਂ ਦੇ ਪੁਲੀਟੀਕਲ ਏਜੰਟ ਪਾਸ ਵਕੀਲ ਬਣਾ ਕੇ ਭੇਜੇ ਗਏ।
ਅਜਿਹੇ ਰਾਜਨੀਤਕ ਕੰਮਾਂ 'ਚ ਭਾਈ ਸਾਹਿਬ ਨੂੰ ਬੜੀ ਮੁਹਾਰਿਤ ਹਾਸਲ ਸੀ ਜਿਸ
ਕਰਕੇ ਮਹਾਰਾਜਾ ਹੀਰਾ ਸਿੰਘ ਨੇ ਇਨ੍ਹਾਂ ਦਾ ਨਾਮ ‘ਨੀਤੀ ਜੀ' ਰੱਖਿਆ ਹੋਇਆ
ਸੀ। ਉਸ ਸਮੇਂ ਦੇ ਅੰਗਰੇਜ਼ ਅਫਸਰ 'ਪੁਲੀਟੀਕਲ ਏਜੰਟ ਕਰਨਲ ਡਨਲਪ ਸਮਿੱਥ'
ਨੇ ਵਲਾਇਤੋਂ 18 ਜੁਲਾਈ ਸੰਨ 1905 ਦੌਰਾਨ ਸਰਕਾਰ ਨਾਭਾ ਨੂੰ ਪੱਤਰ ਭੇਜ
ਕੇ ਭਾਈ ਕਾਨ੍ਹ ਸਿੰਘ ਦੀ ਸੂਝ-ਬੂਝ ਤੇ ਵਫਾਦਾਰੀ ਦੀ ਭਰਪੂਰ ਸਲਾਘਾਂ
ਕਰਦਿਆਂ ਲਿਖਿਆ ਸੀ “ਮੇਰੀ ਨਿਗਾਹ ਚ ਸਰਦਾਰ ਕਾਨ੍ਹ ਸਿੰਘ ਜੀ ਦੀ ਬਹੁਤ
ਇੱਜਤ ਹੈ। ਮੈਨੂੰ ਫੂਲਕੀਆਂ ਰਿਆਸਤਾਂ (ਨਾਭਾ, ਪਟਿਆਲਾ, ਜੀਂਦ) ਵਿਚ
ਅਜਿਹਾ ਕੋਈ ਅਫਸਰ ਨਹੀਂ ਮਿਲਿਆ, ਜੋ ਆਪਣੇ ਮਹਾਰਾਜਾ ਅਤੇ ਰਿਆਸਤ ਦੇ ਕੰਮ
ਨੂੰ ਇਤਨੀ ਇਮਾਨਦਾਰੀ ਨਾਲ ਕਰਦਾ ਹੋਵੇ।“
ਸੁਆਲ
: ਆਪ ਜੀ ਪਾਸ ਭਾਈ ਸਾਹਿਬ ਦੀਆਂ ਰਚਨਾਵਾਂ ਤੋਂ ਇਲਾਵਾ ਹੋਰ ਕਿਹੜੀਆਂ
ਕਿਹੜੀਆਂ ਨਿੱਜੀ ਵਸਤਾਂ ਸਾਂਭੀਆਂ ਹੋਈਆਂ ਹਨ ? ਜੁਆਬ
: ਸਾਡੇ ਪਾਸ ਵ੍ਰਿਜੇਸ਼ ਭਵਨ ਨਾਭਾ ਉਨ੍ਹਾਂ ਦੀਆਂ ਨਿੱਜੀ ਵਸਤਾਂ ਤਲਵਾਰ,
ਬੰਦੂਕ, ਘੜੀਆਂ, ਟਕੂਆ, ਮੋਹਰਾਂ, ਹੱਥ ਸੋਟੀ (ਖੁੰਡੀ), ਮਾਣ ਪੱਤਰ ਆਦਿ
ਸੰਭਾਲੇ ਪਏ ਹਨ, ਕੁਝ ਸਮਾਂ ਪਹਿਲਾਂ ਉਨ੍ਹਾਂ ਦੀ ਸ਼ਾਨਦਾਰ ਸਿਤਾਰ ਵੀ
ਮੌਜੂਦ ਸੀ, ਉਨ੍ਹਾਂ ਨੂੰ ਸ਼ਾਸਤਰੀ ਸੰਗੀਤ ਗਾਇਣ/ਵਾਦਨ ਦਾ ਬੇਹੱਦ ਸ਼ੌਂਕ
ਸੀ। ਉਹ ਹਰ ਚੀਜ਼ ਉੱਚ ਕੁਆਲਟੀ ਦੀ ਖਰੀਦਦੇ ਸਨ। ਪਹਿਨਣ ਦੇ ਕਪੜੇ ਬੜੇ
ਸਾਫ, ਸਵੱਛ ਤੇ ਉਚ ਕੁਆਲਟੀ ਦੇ ਰਖਦੇ ਪਰ ਹਮੇਸ਼ਾ ਸਾਦਾ ਰਹਿਣਾ ਪਸੰਦ ਕਰਦੇ
ਸਨ। ਆਪ ਦਾ ਕੁਦਰਤੀ ਪਹਿਰਾਵਾ ਅਤੇ ਸਭਿਆਚਾਰਕ ਸੁਭਾਉ ਖਾਸ ਤੌਰ ਤੇ
ਸੁਹੱਪਣਤਾ ਤੇ ਵਿਲੱਖਣਤਾ ਦਾ ਨਮੂਨਾ ਸੀ। 'ਮਿਸਟਰ ਮੈਕਸ ਆਰਥਰ ਮੈਕਾਲਿਫ'
ਵਰਗੇ ਅੰਗਰੇਜ਼ ਸੱਜਣ ਨੂੰ ਸਿੱਖ ਧਰਮ ਤੇ ਇਤਿਹਾਸ ਤੋਂ ਜਾਣੂ ਕਰਾਕੇ ‘ਸਿਖ
ਰਿਲੀਜਨ' ਜਿਹਾ ਪੁਸਤਕ ਲਿਖਾਉਣਾ ਆਪ ਜੀ ਦੀ ਸੁਯੋਗਤਾ ਸੀ। ਵਲੈਤ ਲੰਮਾ
ਸਮਾਂ ਰਹਿ ਕੇ ਇਸ ਪੁਸਤਕ ਦੇ ਅੰਤਮ ਪਰੂਫ ਪੜ੍ਹਨ ਦੀ ਸੇਵਾ ਵੀ ਆਪ ਨੇ
ਨਿਭਾਈ। ਇਸ ਲਗਨ ਤੇ ਪਿਆਰ ਦੇ ਵਸ ਹੋ ਕੇ 'ਮਿਸਟਰ ਮੈਕਾਲਿਫ' ਨੇ ਆਪਣੀ
ਪੁਸਤਕ ਦੇ ਸਾਰੇ ਅਧਿਕਾਰ ਭਾਈ ਕਾਨ੍ਹ ਸਿੰਘ ਦੇ ਨਾਮ ਹੀ ਲਿਖ ਦਿੱਤੇ, ਇਹ
ਲਿਖਤ ਅਜੇ ਤੱਕ ਸਾਡੇ ਪਰਿਵਾਰ ਪਾਸ (ਵ੍ਰਿਜੇਸ਼ ਭਵਨ ਨਾਭਾ) ਮੌਜੂਦ
ਹੈ। 'ਮਿਸਟਰ ਮੈਕਾਲਿਫ' ਨੇ ਲੰਡਨ (ਯੂ.ਕੇ.) ਚ ਆਪਣਾ ਮਕਾਨ ਦੇਣ ਦੀ ਵੀ
ਪੇਸ਼ਕਸ਼ ਕੀਤੀ ਸੀ, ਪਰ ਭਾਈ ਸਾਹਿਬ ਨੇ ਮਨ੍ਹਾ ਕਰ ਦਿੱਤਾ।
ਸੁਆਲ : ਕੀ ਆਪ ਮਹਿਸੂਸ ਕਰਦੇ ਹੋ ਕਿ ਭਾਈ ਸਾਹਿਬ
ਨੂੰ ਪੰਜਾਬੀ ਸਾਹਿਤ ਜਗਤ 'ਚ ਉਹ ਸਥਾਨ, ਸਤਿਕਾਰ ਨਹੀਂ ਮਿਲਿਆ ਜਿਸਦੇ ਕਿ
ਉਹ ਹੱਕਦਾਰ ਸਨ। ਜੁਆਬ : ਪੰਜਾਬ, ਸਿੱਖ ਧਰਮ,
ਪੰਜਾਬੀ ਭਾਸ਼ਾ ਤੇ ਪੰਜਾਬੀ, ਅਦਬ ਨੂੰ ਭਾਈ ਸਾਹਿਬ (ਕਾਨ੍ਹ ਸਿੰਘ ਨਾਭਾ)
ਦਾ ਕਿਨਾ ਕੁ ਯੋਗਦਾਨ ਹੈ , ਇਸ ਗੱਲ ਦਾ ਅਹਿਸਾਸ ‘ਮਹਾਨ ਕੋਸ਼', ਨਾਲ ਵਾਹ
ਪੈਣ ਵਾਲੇ ਹਰੇਕ ਵਿਅਕਤੀ ਨੂੰ ਸਹਿਜੇ ਹੀ ਹੋ ਜਾਂਦਾ ਹੈ, ਅਜਿਹੇ ਯੁੱਗ
ਪੁਰਸ਼ ਦਾ ਸਨਮਾਨ ਕਰਨਾ ਸਾਡੇ ਸਾਰਿਆਂ ਦਾ ਨੈਤਿਕ ਫਰਜ਼ ਬਣਦਾ ਹੈ। ਉਨ੍ਹਾਂ
ਵਲੋਂ ਆਰੰਭੇ ਕਾਰਜਾਂ ਨੂੰ ਅੱਗੇ ਵਧਾਉਣ ਲਈ ਹਾਲੀ ਹੋਰ ਬਹੁਤ ਉਦਮ ਦੀ
ਜ਼ਰੂਰਤ ਹੈ ਤਾਂ ਜੋ ਸਾਡੀ ਨਵੀਂ ਪਨੀਰੀ ਆਪਣੀ ਵਿਰਾਸਤ, ਧਰਮ ਤੇ ਸੱਭਿਆਚਾਰ
ਨਾਲ ਜੁੜੀ ਰਹੇ।
ਸੁਆਲ : ਸਿੱਖ
ਦਰਸ਼ਨ/ਫਿਲਾਸਫੀ ਨੂੰ ਭਾਈ ਸਾਹਿਬ ਦੀ ਦੇਣ ਬਾਰੇ ਕੁਝ ਦੱਸੋ ?
ਜੁਆਬ : ਸਿੰਘ ਸਭਾ ਲਹਿਰ ਦੇ ਪ੍ਰਭਾਵ ਅਧੀਨ ਭਾਈ
ਸਾਹਿਬ ਸਿੱਖ ਧਰਮ ਨੂੰ ਮੁੜ ਪਹਿਲੀਆਂ ਪ੍ਰਾਪਤੀਆਂ ਤੱਕ ਲਿਆਉਣ ਦੇ ਯਤਨ
ਵਿਚ ਜੀਵਨ ਭਰ ਸਰਗਰਮ ਰਹੇ। ਸੰਪਰਦਾਇਕ ਵੈਰ ਵਿਰੋਧ ਵਾਲੇ ਪ੍ਰਸੰਗ ਵਿਚ
ਭਾਈ ਸਾਹਿਬ ਸਿੱਖ ਪਰੰਪਰਾ ਦੀ ਰਾਖੀ ਲਈ ਅੱਗੇ ਆਏ ਅਤੇ ਆਪਣੇ ਸੁਨਹਿਰੀ
ਵਿਰਸੇ ਦਾ ਪ੍ਰਚਾਰ ਕੀਤਾ। ਭਾਈ ਸਾਹਿਬ ਵਲੋਂ ਪਹਿਲੀ ਵਾਰ ਸਿੱਖ ਇਤਿਹਾਸ,
ਗੁਰਬਾਣੀ ਅਤੇ ਸਿੱਖ ਸਾਹਿਤ ਨੂੰ ਗੁਰਮਤ ਦੇ ਸਿਧਾਂਤਾਂ ਅਨੁਸਾਰ ਪਰਖ ਕੇ
ਉਸ ਵਿਚ ਪਏ ਰਲਾਅ ਨੂੰ ਕੱਢਣ ਦਾ ਯਤਨ ਆਰੰਭਿਆ। ਗੁਰਮਤਿ ਦੇ ਬੇਅੰਤ
ਛੋਟੇ-ਵੱਡੇ ਮਸਲਿਆਂ ਬਾਰੇ ਵਡਮੁੱਲੀ ਬਹਿਸ ਆਰੰਭੀ।
ਸੁਆਲ : ਕੀ ਆਪ ਜੀ, ਭਾਈ ਕਾਨ੍ਹ ਸਿੰਘ ਨਾਭਾ ਨੂੰ ਆਪਣਾ
ਰੋਲ ਮਾਡਲ ਮੰਨਦੇ ਹੋ ? ਜਵਾਬ : ਇਸ
ਵਿਚ ਕੋਈ ਦੋ ਰਾਏ ਨਹੀਂ ਕਿ ਸਾਡਾ ਸਮੂਹ ਪ੍ਰੀਵਾਰ ਭਾਈ ਸਾਹਿਬ ਨੂੰ ਆਪਣਾ
ਰੋਲ ਮਾਡਲ ਮੰਨਦਾ ਹੈ, ਕਿਉਂਕਿ ਉਨ੍ਹਾਂ ਵਲੋਂ ਰਚਿਆ
ਸਮੁੱਚਾ ਸਾਹਿਤ ਜੀਵਨ ਦੇ ਪ੍ਰਯੋਜਨ ਅਤੇ ਮਨੋਰਥ ਨੂੰ ਸਪੱਸ਼ਟ ਕਰਦਾ ਹੈ।
ਮੇਰੀ ਅਕਾਲ ਪੁਰਖ ਅੱਗੇ ਅਰਦਾਸ ਹੈ ਕਿ ਪੰਜਾਬ ਵਿਚ ਸ਼ਬਦ ਚਿੰਤਨ ਦਾ ਇਹ
ਸਿਲਸਿਲਾ ਨਿਰੰਤਰ ਬਣਿਆ ਰਹੇ।
ਮੁਲਾਕਾਤੀ ਡਾ ਜਗਮੇਲ ਸਿੰਘ ਭਾਠੂਆਂ
ਇੰਚਾਰਜ,ਹਰੀ ਵ੍ਰਿਜੇਸ਼ ਕਲਚਰਲ ਫਾਊਂਡੇਸ਼ਨ ਏ-68-ਏ, ਸੈਕੰਡ ਫਲੋਰ,ਫਤਹਿ
ਨਗਰ,ਨਵੀਂ ਦਿੱਲੀ ਸੰਪਰਕ- 09871312541
|
|
|
|
ਜਨਮ
ਦਿਨ ਮੌਕੇ ਪੰਥ ਰਤਨ ਭਾਈ ਕਾਨ੍ਹ ਸਿੰਘ ਨਾਭਾ ਦੇ ਪੜਪੋਤਰੇ ਮੇਜਰ
ਆਦਰਸ਼ਪਾਲ ਸਿੰਘ ਨਾਲ ਵਿਸ਼ੇਸ਼ ਮੁਲਾਕਾਤ
ਜਗਮੇਲ ਸਿੰਘ ਭਾਠੂਆਂ, ਦਿੱਲੀ |
ਰੰਗੀਨ
ਮਿਜ਼ਾਜ ਸਟੇਜੀ ਕਵੀ ਦੀਵਾਨ ਸਿੰਘ, ਮਹਿਰਮ’ ਨੂੰ ਯਾਦ ਕਰਦਿਆਂ
ਰਵੇਲ ਸਿੰਘ, ਇਟਲੀ |
ਪੁੱਤਰ
ਹੀ ਨਹੀਂ, ਧੀਆਂ ਵੀ ਬਾਪ ਦਾ ਨਾਂ ਅੱਗੇ ਤੋਰਦੀਆਂ ਹਨ - ਅਜੀਤ ਸਤਨਾਮ
ਕੌਰ ਹਰਵਿੰਦਰ ਬਿਲਾਸਪੁਰ |
ਵੀਰ
ਮੇਰਿਆ ਜੁਗਨੀ ਕਹਿੰਦੀ ਏ
ਰਵੇਲ ਸਿੰਘ ਇਟਲੀ |
ਰੁਮਾਂਸਵਾਦ
ਅਤੇ ਸਮਾਜਿਕ ਸਰੋਕਾਰਾਂ ਦਾ ਸੁਮੇਲ ਕਵੀ ਅਤੇ ਗੀਤਕਾਰ ਅੰਗਰੇਜ਼ ਮੁੰਡੀ
ਕੱਦੋਂ ਉਜਾਗਰ ਸਿੰਘ,
ਪਟਿਆਲਾ |
ਸੁਆਤੀ
ਬੂੰਦਾਂ ਵਰਗੇ ਸ਼ਬਦਾਂ ਦਾ ਰਚੇਤਾ ਸੀ ਬਾਈ ਰਾਜਿੰਦਰ ਪ੍ਰਦੇਸੀ
ਸ਼ਿਵਚਰਨ ਜੱਗੀ ਕੁੱਸਾ |
ਚੇਤੰਨ
ਚਿੰਤਕ ਤੇ ਸਮਰੱਥ ਸਾਹਿਤਕਾਰ ਡਾ. ਗੁਰਦਿਆਲ ਸਿੰਘ ਰਾਏ
ਹਰਮੀਤ ਸਿੰਘ ਅਟਵਾਲ |
ਗਿਆਨ
ਦੀ ਮਹਿਕ ਵੰਡਣ ਵਾਲਾ ਵਣਜਾਰਾ ਪ੍ਰੋ ਅਛਰੂ ਸਿੰਘ
ਉਜਾਗਰ ਸਿੰਘ, ਪਟਿਆਲਾ |
ਕੁਦਰਤ,
ਸਮਾਜਿਕ ਸਰੋਕਾਰਾਂ ਅਤੇ ਰੁਮਾਂਸਵਾਦ ਦੀ ਕਵਿਤਰੀ ਡਾ ਰੰਜੂ
ਉਜਾਗਰ ਸਿੰਘ, ਪਟਿਆਲਾ |
ਮੇਰੀ
ਮਾਂ ਦਾ ਪਾਕਿਸਤਾਨ/a> ਅਜੀਤ
ਸਤਨਾਮ ਕੌਰ, ਲੰਡਨ |
ਹਰਿਆਣੇ
ਦਾ 2020 ਦਾ ਪੰਜਾਬੀ ਸਾਹਿਤ ਅਵਲੋਕਨ: ਪੁਸਤਕ ਸੰਦਰਭ
ਡਾ. ਨਿਸ਼ਾਨ ਸਿੰਘ ਰਾਠੌਰ |
ਪੰਜਾਬੀ
ਵਿਰਾਸਤ, ਕਵਿਤਾ ਅਤੇ ਕੋਮਲ ਕਲਾਵਾਂ ਦੀ ਤ੍ਰਿਵੈਣੀ ਦਵਿੰਦਰ ਬਾਂਸਲ
ਉਜਾਗਰ ਸਿੰਘ |
ਮੇਰੇ
ਠੁੱਕਦਾਰ ਗਲਪੀ ਸ਼ੈਲੀ ਵਾਲਾ ਨਾਵਲਕਾਰ : ਸ਼ਿਵਚਰਨ ਜੱਗੀ ਕੁੱਸਾ
ਹਰਮੀਤ ਸਿੰਘ ਅਟਵਾਲ |
ਮੇਰੇ
ਹਿੱਸੇ ਦਾ ਡਾਕਟਰ ਹਰਿਭਜਨ ਸਿੰਘ
ਜੈਤੇਗ ਸਿੰਘ ਅਨੰਤ |
ਤਿੜਕ
ਰਹੇ ਸਮਾਜਿਕ ਰਿਸ਼ਤਿਆਂ ਅਤੇ ਸਰੋਕਾਰਾਂ ਦਾ ਕਵੀ - ਰਣਦੀਪ ਸਿੰਘ
ਆਹਲੂਵਾਲੀਆ ਉਜਾਗਰ ਸਿੰਘ,
ਪਟਿਆਲਾ |
ਕਿਰਤ
ਵਿੱਚ ਦਮ ਹੈ ਤਾਂ ਪਾਠਕ ਲੱਭ ਕੇ ਪੜ੍ਹਦੇ ਹਨ - ਸ਼ਿਵਚਰਨ ਜੱਗੀ
ਕੁੱਸਾ। ਹਰਵਿੰਦਰ ਧਾਲੀਵਾਲ
(ਬਿਲਾਸਪੁਰ) |
ਕਲਮ
ਦਾ ਧਨੀ : ਜਸਵਿੰਦਰ ਸਿੰਘ ਰੁਪਾਲ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਬਹੁ-ਕਲਾਵਾਂ
ਦਾ ਸੁਮੇਲ : ਬਲਵਿੰਦਰ ਕੌਰ ਲਗਾਣਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
|
ਪੰਜਾਬੀ
ਮਾਂ-ਬੋਲੀ ਨੂੰ ਸਮਰਪਿਤ ਹੋਣਹਾਰ ਕਲਮ - ਮਨਜੀਤ ਕੌਰ ਧੀਮਾਨ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਵਿਰਸੇ
ਦੀ ਸਾਂਭ-ਸੰਭਾਲ ਲਈ ਯਤਨਸ਼ੀਲ ਮੁਟਿਆਰ - ਬੀਬੀ ਰੁਪਿੰਦਰ ਕੌਰ ਰੂਪ
ਖਾਲਸਾ ਪ੍ਰੀਤਮ ਲੁਧਿਆਣਵੀ,
ਚੰਡੀਗੜ |
ਪੰਜਾਬੀ
ਬੋਲੀ ਦੇ ਜਗਤ ਵਿੱਚ ਧਰੂ ਤਾਰੇ ਵਾਂਗ ਚਮਕਦਾ ਰਹੇਗਾ ਸਾਥੀ ਲੁਧਿਆਣਵੀ
ਬਲਵਿੰਦਰ ਸਿੰਘ ਚਾਹਲ
"ਮਾਧੋਝੰਡਾ" |
ਬਗੀਤਕਾਰੀ
ਦੀਆਂ ਮੰਜਲਾਂ ਸਰ ਕਰ ਰਿਹਾ ਗੀਤਕਾਰ-- ਮੀਤ ਸਦੌਂ-ਗੜ ਵਾਲਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
|
ਬਹੁ-ਕਲਾਵਾਂ
ਦਾ ਖੂਬਸੂਰਤ ਸੁਮੇਲ - ਨੇਚਰਦੀਪ ਕਾਹਲੋਂ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸੰਗੀਤ,
ਸਾਹਿਤ ਅਤੇ ਸਿਹਤ ਵਿਗਿਆਨ ਦੀ ਤ੍ਰਿਵੈਣੀ ਡਾ ਮਨਜੀਤ ਸਿੰਘ ਬਲ
ਉਜਾਗਰ ਸਿੰਘ, ਪਟਿਆਲਾ |
ਹੱਡਬੀਤੀ
ਖਾਮੋਸ਼
ਮੁਹੱਬਤ ਦੀ ਇਬਾਦਤ ਅਜੀਤ
ਸਤਨਾਮ ਕੌਰ |
ਯੂਥ
ਵੈਲਫੇਅਰ ਕਲੱਬ ਵੱਲੋਂ ਲੇਖਕ ਜਸਵੀਰ ਸ਼ਰਮਾ ਦੱਦਾਹੂਰ ਦਾ ਸਨਮਾਨ
ਗੁਰਬਾਜ ਗਿੱਲ, ਬਠਿੰਡਾ |
ਪੰਜਾਬੀ
ਕਵੀ ਗਿਆਨੀ ਦਰਸ਼ਨ ਸਿੰਘ ਨਹੀਂ ਰਹੇ
ਸਾਥੀ ਲੁਧਿਆਣਵੀ, ਲੰਡਨ |
ਸਾਹਿਤ
ਸਿਰਜਨਾ ਦਾ ਨਵਾਂ ਸਿਰਨਾਵਾਂ – ਨਿਰਮਲ ਗੰਗਾ
ਗੁਰਬਾਜ ਗਿੱਲ, ਬਠਿੰਡਾ |
ਸਾਹਿਤਕ
ਅਤੇ ਸਭਿਆਚਾਰਕ ਖ਼ੁਸ਼ਬੂਆਂ ਦਾ ਵਣਜਾਰਾ ਪ੍ਰੋ. ਗੁਰਭਜਨ ਸਿੰਘ ਗਿੱਲ
ਉਜਾਗਰ ਸਿੰਘ, ਪਟਿਆਲਾ
|
ਬਹੁ
- ਪੱਖੀ ਸਖਸ਼ੀਅਤ ਰਾਜਵਿੰਦਰ ਰੌਂਤਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਹਰਿਆਣੇ
’ਚ ਪੰਜਾਬੀ ਮਾਂ- ਬੋਲੀ ਦਾ ਲਾਡਲਾ ਪੁੱਤਰ ਸੀ ਡਾ. ਅਮਰਜੀਤ ਸਿੰਘ
ਕਾਂਗ
ਡਾ. ਨਿਸ਼ਾਨ ਸਿੰਘ ਰਾਠੌਰ |
ਸੰਘਰਸ਼
ਦੀ ਮੂਰਤ, ਨਿਊਜ਼ ਰੀਡਰ - ਬਲਜੀਤ ਕੌਰ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਪੰਜਾਬੀ
ਜੁਬਾਨ ਦਾ ਅਜ਼ੀਮ ਸ਼ਾਇਰ ਐਸ ਐਸ ਮੀਸ਼ਾ
ਮਨਜੀਤ ਸਿੰਘ ਰੱਤੂ, ਨਿਊ ਯਾਰਕ |
ਗੀਤਕਾਰੀ
ਵਿਚ ਨਾਮਨਾ ਖੱਟ ਰਹੀ ਖੂਬਸੂਰਤ ਕਲਮ- ਗਗਨਦੀਪ ਕੌਰ ਸਿਵੀਆ
ਪ੍ਰੀਤਮ ਲੁਧਿਆਣਵੀ, ਚੰਡੀਗੜ |
ਸ਼ਬਦਾਂ
ਦੀ ਚੋਗ ਚੁਗਣ ਵਾਲਾ - ਸ਼ਿਵਚਰਨ ਜੱਗੀ ਕੁੱਸਾ
ਕੇਹਰ ਸ਼ਰੀਫ਼ (ਵਿਟਨ) |
ਮੰਜਲ
ਵਲ ਵਧ ਰਿਹਾ ਸ਼ਾਇਰ, ਜਤਿੰਦਰ ਸਿੰਘ, ਉੱਚੀ ਮੰਗਲੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਦ੍ਰਿੜ
ਇਰਾਦਿਆਂ ਦੀ ਮਾਲਕਣ - ਕਰਮਜੀਤ ਕੰਮੋ ਦਿਓਣ ਐਲਨਾਬਾਦੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਯੂਰਪ
ਦੀ ਧਰਤ ਤੇ ਧੁੰਮਾਂ ਮਚਾ ਰਹੀ ਕਲਮ- ਬਿੰਦਰ-ਜਾਨ-ਏ-ਸਾਹਿਤ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਕਲਮੀ
ਸ਼ੌਕ ਨੂੰ ਰੂਹ ਨਾਲ ਪਾਲ ਰਹੀ ਕਵਿੱਤਰੀ - ਸਿਮਰਨਜੀਤ ਜੁਤਲਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸਾਹਿਤ
ਤੇ ਸਭਿਆਚਾਰ ਦਾ ਮੂੰਹ-ਮੁੰਹਾਦਰਾ ਸੰਵਾਰਨ ਲਈ ਦੋਆਬੇ ਦੀ ਯਤਨਸ਼ੀਲ
ਕਲਮ- ਅੰਜੂ 'ਵ' ਰੱਤੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸਾਹਿਤਕ
ਤੇ ਸੱਭਿਆਚਾਰਕ ਗੀਤਾਂ ਦਾ ਵਣਜਾਰਾ - ਮੂਲ ਚੰਦ ਸ਼ਰਮਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸ਼ਾਇਰੀ
ਤੋਂ ਫਿਲਮੀ ਗੀਤਕਾਰੀ ਵੱਲ – ਸ਼ਾਇਰ ਸ਼ਮੀ ਜਲੰਧਰੀ
ਰਿਸ਼ੀ ਗੁਲਾਟੀ, ਐਡੀਲੇਡ, ਆਸਟ੍ਰੇਲੀਆ |
ਰੂਹਾਨੀਅਤ
ਦੀਆਂ ਕਿਰਨਾਂ ਵਰਗੀ ਕਵਿੱਤਰੀ ਕਿਰਨ ਪਾਹਵਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਕਨੇਡਾ
ਰਹਿਕੇ ਵੀ ਘੁੰਮ ਰਹੀ ਹੈ ਪਿੰਡ ਦੀਆਂ ਗਲੀਆਂ ਵਿਚ - ਕਵਿੱਤਰੀ ਤੇ
ਕਹਾਣੀਕਾਰਾ ਜੱਗੀ ਬਰਾੜ ਸਮਾਲਸਰ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਇੰਨਸਾਨੀਅਤ
ਦੇ ਅਸੂਲਾਂ ਵਾਲੀ ਸੰਘਰਸ਼-ਸ਼ੀਲ ਤੇ ਉਦਮੀ ਕਲਮ - ਸੁਖਚਰਨ ਸਿੰਘ
ਸਾਹੋਕੇ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸਾਫ-ਸੁਥਰੀ
ਲੇਖਣੀ ਦਾ ਮਾਲਕ - ਗੁਰਦੀਪ ਸਿੰਘ ਸ਼ਹਿਣਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਇਕਬਾਲ
ਮਾਹਲ ਨਾਲ ਇਕ ਇੰਟਰਵਿਊ
ਡਾਕਟਰ ਸਾਥੀ ਲੁਧਿਆਣਵੀ, ਲੰਡਨ |
ਅੱਖਰਾਂ
ਨੂੰ ਮਾਲਾ ਚ ਪਰੋਣ ਦੀ ਮੁਹਾਰਤ ਰੱਖਦਾ ਸ਼ਾਇਰ- ਯੱਸ਼ਪਾਲ ਟੋਨੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਵਿਰਸੇ
ਨੂੰ ਸੰਭਾਲਣ 'ਚ ਜੁਟੀ ਹੋਈ ਲਾ-ਜੁਵਾਬ ਕਲਮ - ਵਰਿੰਦਰ ਕੌਰ ਰੰਧਾਵਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਛੂਕਦਾ
ਕਲਮੀ ਦਰਿਆ - ਪ੍ਰਿੰ: ਗੁਰਮੀਤ ਸਿੰਘ ਫਾਜਿਲਕਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
|
ਤੰਗੀਆਂ-ਤੁਰਛੀਆਂ
ਚੋ ਨਿਕਲੀ, ਕਲਮੀ-ਚਾਨਣ ਵੰਡ ਰਹੀ ਸਖਸ਼ੀਅਤ- ਚੰਨ ਕਸੌਲੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਪੰਜਾਬੀ
ਦੇ ਉੱਘੇ ਚਿੰਤਕ ਭਾਈ ਕਾਨ੍ਹ ਸਿੰਘ ਨਾਭਾ
ਡਾ. ਰਵਿੰਦਰ ਕੌਰ ਰਵੀ, ਪੰਜਾਬੀ ਯੂਨੀਵਰਸਿਟੀ
ਪਟਿਆਲਾ |
ਖੂਬਸੂਰਤ
ਕਲਮ ਅਤੇ ਸੁਰੀਲੀ ਅਵਾਜ ਦੀ ਮਲਿਕਾ- ਕੁਲਵਿੰਦਰ ਕੌਰ ਮਹਿਕ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਮਿਆਰੀ
ਬਹੁ-ਕਲਾਵਾਂ ਦਾ ਖੂਬਸੂਰਤ ਸੁਮੇਲ -ਹਰਪ੍ਰੀਤ ਕੌਰ ਪ੍ਰੀਤ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸਾਹਿਤਕ
ਅੰਬਰ 'ਚੋ ਛਟਾ ਵਿਖੇਰਦੀ ਸੁਨਹਿਰੀ ਕਿਰਨ-- ਗੁਰਪ੍ਰੀਤ ਕੌਰ ਧਾਲੀਵਾਲ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਇਕ
ਨਾਮਵਰ ਸਖ਼ਸ਼ੀਅਤ- ਡਾ. ਹਰਦੀਪ ਲੌਂਗੀਆ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਅੰਬਰ
ਦੇ ਹਾਣ ਦੇ ਸੁਪਨੇ ਉਲੀਕਣ ਵਾਲੀ ਕਲਮ- ਪੁਸ਼ਪਿੰਦਰ ਕੌਰ ਮੁਰਿੰਡਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
|
ਨਾ
ਭੁੱਲਣਯੋਗ ਹਸਤੀ ਇਕਬਾਲ ਅਰਪਨ
ਬਲਜਿੰਦਰ ਸੰਘਾ, ਕਨੇਡਾ |
ਬਹੁ-ਪੱਖੀ
ਕਲਾਵਾਂ ਦਾ ਕਲ-ਕਲ ਵਗਦਾ ਝਰਨਾ- ਮੀਨੂੰ ਸੁਖਮਨ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸ਼੍ਰੋਮਣੀ
ਪੰਜਾਬੀ ਲਿਖਾਰੀ ਸਭਾ ਪੰਜਾਬ (ਰਜਿ.) ਵਲੋਂ ਸੱਤਵਾਂ ਕਾਵਿ-ਸੰਗ੍ਰਹਿ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
|
ਹੁਸਨ,
ਜਵਾਨੀ ਅਤੇ ਕਲਮ ਦਾ ਸੁਮੇਲ - ਸਰੁੱਚੀ ਕੰਬੋਜ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਨੀਂ
ਅੱਜ ਕੋਈ ਆਇਆ ਸਾਡੇ ਵਿਹੜੇ
ਰਵੇਲ ਸਿੰਘ ਇਟਲੀ |
ਪੰਜਾਬੀ
ਦੇ ਨਾਮਵਰ ਆਲੋਚਕ ਡਾ. ਭੀਮ ਇੰਦਰ ਸਿੰਘ
ਸੁਖਿੰਦਰ, ਕੈਨੇਡਾ |
ਲਾਹੌਰ
ਸ਼ਾਜਸ਼ ਕੇਸ ਦੇ ਸ਼ਤਾਬਦੀ ਪ੍ਰੋਗਰਾਮਾਂ ਦੀ ਸ਼ੁਰੂਆਤ
ਉਜਾਗਰ ਸਿੰਘ, ਪਟਿਆਲਾ |
ਡਾ.
ਰਤਨ ਸਿੰਘ ਢਿੱਲੋਂ; ਕਵੀ ਅਤੇ ਆਲੋਚਕ
ਸੁਖਿੰਦਰ, ਟਰਾਂਟੋ |
"ਜਿਨਮੇਂ
ਬਸਤੇ ਭਾਈ ਵੀਰ ਸਿੰਘ"
ਜਸਪ੍ਰੀਤ ਸਿੰਘ, ਲੁਧਿਆਣਾ |
ਸਮਾਜਿਕ
ਸਰੋਕਾਰਾਂ ਦੀ ਕਵਿਤਰੀ ਭੁਪਿੰਦਰ ਨੱਤ
ਉਜਾਗਰ ਸਿੰਘ, ਪਟਿਆਲਾ |
ਮੁਲਾਕਾਤ
:
ਰਵਿੰਦਰ
ਰਵੀ - ਕਵੀ, ਨਾਟਕਕਾਰ
ਸੁਖਿੰਦਰ, ਟਰਾਂਟੋ |
ਪੰਜਾਬੀ
ਸੱਭਿਆਚਾਰ ਵਿੱਚ ਬਹੁ ਚਰਚਿਤ ਪੰਛੀ ਕਾਂ
ਰਵੇਲ ਸਿੰਘ ਇਟਲੀ |
ਰੁਮਾਂਟਿਕ
ਕਵਿਤਾਵਾਂ ਲਿਖਣ ਵਾਲੀ ਕਵਿਤਰੀ- ਰਮਨ ਵਿਰਕ
ਉਜਾਗਰ ਸਿੰਘ, ਪਟਿਆਲਾ |
ਬਾਵਾ
ਬਲਵੰਤ-ਕਾਵਿ: ਭਾਰਤੀ ਅਵਚੇਤਨ ਤੇ ਪ੍ਰਗਤੀਵਾਦ
ਡਾ: ਸੁਖਦੇਵ ਸਿੰਘ, ਚੰਡੀਗੜ੍ਹ
|
ਪ੍ਰਵਾਸੀ
ਪੰਜਾਬੀ ਸ਼ਾਇਰੀ ਦਾ ਮਾਣ : ਸੁਖਿੰਦਰ
ਕੰਵਲਦੀਪ ਸੈਣੀ, ਕੂਰੂਕਸ਼ੇਤਰ, ਹਰਿਆਣਾ |
ਪਰਵਾਸੀ
ਪੰਜਾਬੀ ਨਾਵਲ ਵਿਚ ਨਾਰੀ ਸਥਿਤੀ ਪੇਸ਼ਕਾਰੀ ਤੇ ਰਾਜਨੀਤੀ
ਡਾ। ਸੁਖਵਿੰਦਰ ਕੌਰ, ਜਲੰਧਰ |
ਸੰਜੀਵਨੀ-ਬੂਟੀ
ਵਰਗਾ ਯਾਰ - ਮਿੰਟੂ ਬਰਾੜ
ਸ਼ਿਵਚਰਨ
ਜੱਗੀ ਕੁੱਸਾ, ਲੰਡਨ |
ਪੰਜਾਬੀ
ਸਾਹਿਤ ਦਾ ਸਰਵ-ਪ੍ਰਵਾਨਿਤ ਪੁੱਤਰ - ਜੱਗੀ ਕੁੱਸਾ
ਐੱਸ਼ ਅਸ਼ੋਕ ਭੌਰਾ, ਕੈਲੇਫੋਰਨੀਆ |
ਪ੍ਰਸਿੱਧ
ਪੰਜਾਬੀ ਨਾਵਲਕਾਰ ਜੱਗੀ ਕੁੱਸਾ ਦੀ ਕਹਾਣੀ ਤੇ ਆਧਾਰਿਤ ਫਿਲਮ ਸੂਲੀ
ਚੜਿਆ ਚੰਦਰਮਾ 8 ਦਸਬੰਰ ਨੂੰ ਲੋਕ ਅਰਪਣ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
76ਵੀਂ
ਬਰਸੀ 'ਤੇ - 23 ਨਵੰਬਰ 2014
ਵਿਦਵਤਾ ਦੇ
ਸਜੀਵ ਤੇ ਸਾਕਾਰ ਸਰੂਪ ਭਾਈ ਕਾਨ ਸਿੰਘ ਨਾਭਾ
ਡਾ।ਰਵਿੰਦਰ ਕੌਰ ਰਵੀ, ਪਟਿਆਲਾ |
ਜੱਗੀ
ਕੁੱਸਾ ਦੀ ਕਹਾਣੀ 'ਤੇ ਬਣੀ "ਰਹਿਮਤ" ਫ਼ਿਲਮ ਤਿਆਰ
ਰਜਿੰਦਰ ਰਿਖੀ, ਅੰਮ੍ਰਿਤਸਰ |
ਮੁਲਾਕਾਤ
:
ਜਸਵੰਤ
ਦੀਦ
ਸੁਖਿੰਦਰ, ਕਨੇਡਾ |
ਜਨਮ
ਦਿਵਸ 30 ਅਗਸਤ2014 ਮੌਕੇ ਵਿਸ਼ੇਸ਼
ਪੰਜਾਬੀਅਤ
ਦੇ ਚਾਨਣ ਮੁਨਾਰੇ ਭਾਈ ਕਾਨ੍ਹ ਸਿੰਘ ਨਾਭਾ
ਡਾ। ਰਵਿੰਦਰ ਕੌਰ ਰਵੀ, ਪਟਿਆਲਾ |
ਭਾਰਤ
ਦੀ ਪ੍ਰਾਚੀਨ ਸਾਹਿਤਕ ਪਰੰਪਰਾ: ਟੀਕਾਕਾਰੀ
ਡਾ। ਜਗਮੇਲ ਸਿੰਘ ਭਾਠੂਆਂ, ਨਵੀਂ ਦਿੱਲੀ
|
ਕਵਿਤਾ
ਤੇ ਕਵੀ ਕੈਸਾ ਹੋਵੇ
ਰਵੇਲ ਸਿੰਘ ਇਟਲੀ |
ਹਵਾ
ਦੇ ਉਲਟ ਰੁਖ ਪ੍ਰਵਾਜ਼ ਭਰਦਾ ਹਿਰਦੇਪਾਲ - - ਮੇਰਾ ਬਿਹਤਰੀਨ ਪਾਤਰ
ਦਰਸ਼ਨ ਸਿੰਘ ਧੀਰ, ਯੂ ਕੇ |
ਮਹਿਰਮ
ਸਾਹਿਤ ਸਭਾ ਦੀ ਮਾਸਿਕ ਇਕਤਰਤਾ
ਮਲਕੀਅਤ ਸਿੰਘ “ਸੁਹਲ”, ਪੰਜਾਬ |
ਸਾਹਿਤ
ਦਾ ਮਨੁੱਖ ਤੇ ਸਮਾਜ ਨਾਲ ਸੰਬੰਧ
ਡਾ। ਰਵਿੰਦਰ ਕੌਰ ‘ਰਵੀ’, ਪਟਿਆਲਾ |
ਮਹਿਰਮ
ਸਾਹਿਤ ਸਭਾ ਨਵਾਂ ਸ਼ਾਲ੍ਹਾ (ਗੁਰਦਾਸਪੁਰ) ਦੀ ਚੋਣ
ਮਲਕੀਅਤ ਸਿੰਘ “ਸੁਹਲ”, ਪੰਜਾਬ |
ਯੂ।
ਬੀ। ਸੀ। ਵਲੋਂ ਸੁਰਜੀਤ ਕਲਸੀ ਨੂੰ ਸਮੁੱਚੀ ਸਾਹਿਤਕ ਰਚਨਾ ਲਈ ਇਨਾਮ
ਸੁਖਵੰਤ ਹੁੰਦਲ, ਕਨੇਡਾ |
ਡਾਕਟਰ
ਰਣਧੀਰ ਸਿੰਘ ਚੰਦ ਨਾਲ ਸਾਥੀ ਲੁਧਿਆਣਵੀ ਦੀ ਮੁਲਾਕਾਤ
ਸਾਥੀ ਲੁਧਆਣਵੀ, ਲੰਡਨ |
ਮਸ਼ਹੂਰ
ਫਿਲਮਸਾਜ਼ ਤੇ ਪਤਰਕਾਰ ਖਵਾਜ ਅਹਿਮਦ ਅਬਾਸ ਨਾਲ ਚਲਦਿਆਂ
ਐਸ ਬਲਵੰਤ,
ਬਰਤਾਨੀਆ |
ਪੰਜਾਬੀ
ਫਿਲਮ ਐਵਾਰਡ 2014 ਲਈ ਨਾਮਜ਼ਦ ਹੋਏ
ਜੱਗੀ
ਕੁੱਸਾ ਨੂੰ ‘ਉੱਤਮ ਸੰਵਾਦ ਲੇਖਕ’ ਦਾ ਸਨਮਾਨ ਦਿਵਾਉਣ ‘ਚ ਸਾਥ ਦੇਈਏ
ਮਨਦੀਪ ਖੁਰਮੀ ਹਿੰਮਤਪੁਰਾ |
ਬਹੁ-ਭਾਸ਼ਾਵੀ
ਪ੍ਰਸਿੱਧ ਲੇਖਕ: ਕਰਤਾਰ ਸਿੰਘ ਦੁੱਗਲ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਅੰਮ੍ਰਿਤ
ਕੌਰ ਤੋਂ ਅੰਮ੍ਰਿਤਾ ਪ੍ਰੀਤਮ ਅਤੇ ਅੰਮ੍ਰਿਤਾ ਇਮਰੋਜ ਤੱਕ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਸ਼ਬਦਾਂ
ਦਾ ਸ਼ਾਹ ਸਿਕੰਦਰ ਸੀ: ਸਾਹਿਰ ਲੁਧਿਆਣਵੀ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਪੰਜਾਬੀ
ਸਾਹਿਤ ਕਲਾ ਕੇਂਦਰ ਯੂ ਕੇ ਵਲ੍ਹੋਂ ਸਰਦਾਰ ਪੰਛੀ ਦਾ ਸੁਆਗ਼ਤ
ਸਾਥੀ ਲੁਧਿਆਣਵੀ, ਲੰਡਨ |
ਕਲਾ
ਕੇਂਦਰ ਟੋਰਾਂਟੋ ਵਲੋਂ ਨਾਵਲ ਸਮੁੰਦਰ ਮੰਥਨ ਅਤੇ ਕਿੱਟੀ ਮਾਰਸ਼ਲ ਤੇ
ਸਫਲ ਗੋਸ਼ਟੀ
ਮੇਜਰ ਮਾਂਗਟ, ਟੋਰਾਂਟੋ |
ਸਮਾਜਕ
ਰਿਸ਼ਤਿਆਂ ਦੀ ਉਥਲ ਪੁਥਲ ਦੀ ਕਵਿਤਰੀ - ਬਲਵੀਰ ਕੌਰ ਢਿਲੋਂ
ਉਜਾਗਰ ਸਿੰਘ,
ਪੰਜਾਬ
|
‘ਹੱਕ
ਲਈ ਲੜਿਆ ਸੱਚ’ ਨਾਵਲ ਲਈ ਅਨਮੋਲ ਕੌਰ ਦਾ ਸਨਮਾਨ
ਲੋਕ ਲਿਖਾਰੀ ਉੱਤਰੀ ਸਭਾ ਕੈਨੇਡਾ |
ਬੀਬੀ
ਰਾਜਿੰਦਰ ਕੌਰ ਦਾ ਵਿਛੋੜਾ
ਅਜ਼ੀਮ ਸ਼ੇਖ਼ਰ, ਲੰਡਨ |
|
ਸਾਹਿਤ ਸਭਾ
ਦਸੂਹਾ ਗੜ੍ਹਦੀਵਾਲਾ (ਰਜ਼ਿ) ਵੱਲੋਂ ਸਨਮਾਨ ਸਮਾਰੋਹ ਆਯੋਜਿਤ
ਏ।ਐਸ।ਮਠਾਰੂ, ਦਸੂਹਾ
|
ਪ੍ਰਸਿੱਧ ਲੇਖ਼ਕਾ
ਅਜੀਤ ਕੌਰ ਨਾਲ਼ ਇਕ ਇੰਟਰਵਿਊ/ਗ਼ੁਫ਼ਤਗ਼ੂ
ਡਾ।ਸਾਥੀ ਲੁਧਿਆਣਵੀ-ਲੰਡਨ |
‘ਅੰਨੇ ਘੋੜੇ ਦਾ ਦਾਨ’
ਰਾਹੀਂ ਅੰਤਰਰਾਸ਼ਟਰੀ ਸਰਵੋਤਮ ਫ਼ਿਲਮ ਪੁਰਸਕਾਰ ‘ਗੋਲਡਨ ਪੀਕੌਕ’ ਨੇ
ਪੰਜਾਬੀਆਂ ਦੇ ਵਿਹੜੇ ’ਚ ਪੈਲ ਪਾਈ - 43ਵਾਂ ਅੰਤਰਰਾਸ਼ਟਰੀ ਫ਼ਿਲਮ
ਫ਼ੈਸਟੀਵਲ (ਇਫ਼ੀ) - ਡਾ। ਪਰਮਿੰਦਰ ਸਿੰਘ ਤੱਗੜ , ਪਟਿਆਲਾ
|
ਕਵਿਤਾ ਦੀ ਇਕ ਆਪਣੀ
ਵਿਲੱਖਣ ਭਾਸ਼ਾ ਹੁੰਦੀ ਹੈ
ਜਰਨੈਲ ਸਿੰਘ, ਸਰੀ, ਕਨੇਡਾ |
ਗਿਆਨੀ ਸੋਹਣ
ਸਿੰਘ ਸੀਤਲ
ਪ੍ਰੋ। ਸ਼ਮਸ਼ੇਰ ਸਿੰਘ ਸੰਧੂ |
ਰਵਿੰਦਰ ਰਵੀ ਦੇ ਕਾਵਿ-ਨਾਟਕ: “ਚੱਕ੍ਰਵਯੂਹ ਤੇ ਪਿਰਾਮਿਡ” ਦਾ ਭਾਰਤ
ਵਿਚ ਮੰਚਨ
ਮਨਜੀਤ ਮੀਤ |
6 ਜੂਨ ਬਰਸੀ’ਤੇ ਵਿਸ਼ੇਸ਼
ਪੰਜਾਬੀ ਕਵੀਸ਼ਰੀ
ਦਾ ਸ਼ਾਹ ਸਵਾਰ; ਬਾਬੂ ਰਜਬ ਅਲੀ
ਰਣਜੀਤ ਸਿੰਘ ਪ੍ਰੀਤ |
ਜਰਮਨੀ ਦੇ
ਅੰਤਰਰਾਸ਼ਟਰੀ ਕਵੀ ਦਰਬਾਰ ਵਿੱਚ ਰੰਗਦਾਰ ਸੋਵੀਨਰ ਰਲੀਜ ਕੀਤਾ ਗਿਆ
ਜਸਪਾਲਸਿੰਘ ਸਿੱਧੂ |
ਨਿਬੰਧ :
ਅਫ਼ਜ਼ਲ
ਸਾਹਿਰ ਦੀ ਸ਼ਾਇਰੀ : ਨਵੀਂ ਚੇਤਨਾ ਅਤੇ ਪੁਰਾਤਨ ਕਾਵਿ ਰੂਪਾਂ ਦਾ
ਸੁਮੇਲ
ਸੁਖਿੰਦਰ |
ਪੰਜਾਬੀ
ਦੇ ਪ੍ਰਸਿੱਧ ਲੇਖਕ ਕਰਤਾਰ ਸਿੰਘ ਦੁੱਗਲ ਨਹੀਂ ਰਹੇ - ਕੱਲ੍ਹ ਹੋਵੇਗੀ
ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ
ਰਣਜੀਤ ਸਿੰਘ ਪ੍ਰੀਤ |
ਨਿਬੰਧ
ਨਛੱਤਰ ਸਿੰਘ ਗਿੱਲ : ਆਜ਼ਾਦੀ ਲਈ ਤੜਪ ਅਤੇ ਮੁਸੀਬਤਾਂ ਦਾ ਝੱਖੜ
ਸੁਖਿੰਦਰ |
ਸ਼੍ਰੋਮਣੀ
ਸਾਹਿਤਕਾਰ: ਪ੍ਰਿੰਸੀਪਲ ਤੇਜਾ ਸਿੰਘ
ਰਣਜੀਤ ਸਿੰਘ ਪ੍ਰੀਤ |
ਪੰਜਾਬੀ ਦੇ
ਚਮਤਕਾਰੀ ਲੇਖਕ
ਬਲਰਾਜ ਸਿੱਧੂ, ਯੂ. ਕੇ |
ਝੱੜ ਰਹੇ ਪੱਤੇ
ਨਿਸ਼ਾਨ ਰਾਠੌਰ ‘ਮਲਿਕਪੁਰੀ’ |
|
|
|
|
|