ਸੁਰਖੀਆਂ

ਸਮੀਖਿ

ਖਾਸ ਰਿਪੋਰਟ

ਵਿਸ਼ੇਸ਼ ਲੇਖ

ਵਿਸ਼ੇਸ਼ ਕਲਮ

ਕਹਾਣੀ

ਕਵਿਤਾ

ਪੱਤਰ

ਸੰਪਰਕ

    WWW 5abi.com  ਸ਼ਬਦ ਭਾਲ

   

ਭੋਗ ਤੇ ਵਿਸੇਸ਼ 20 ਸਤੰਬਰ
ਦੀਨ ਦੁਖੀਆਂ ਦੀ ਮਦਦਗਾਰ ਸਮਾਜ ਸੇਵਿਕਾ ਦਵਿੰਦਰ ਕੌਰ ਕੋਟਲੀ

ਉਜਾਗਰ ਸਿੰਘ, ਪਟਿਆਲਾ

 


kotliਦੀਨ ਦੁਖੀਆਂ, ਸਮਾਜ ਦੇ ਗਰੀਬ ਅਤੇ ਪਛੜੇ ਵਰਗਾਂ ਦੀ ਸਹਾਇਤਾ ਕਰਨ ਦੀ ਗੁੜ੍ਹਤੀ ਦਵਿੰਦਰ ਕੌਰ ਨੂੰ ਆਪਣੇ ਪਰਿਵਾਰ ਦੀ ਵਿਰਾਸਤ ਵਿਚੋਂ ਹੀ ਮਿਲੀ ਸੀ। ਵਿਆਹ ਤੋਂ ਬਾਅਦ ਉਸਦੇ ਸਹੁਰਿਆਂ ਦਾ ਪਰਿਵਾਰ ਵੀ ਸਿਆਸੀ ਅਤੇ ਸਮਾਜ ਸੇਵਾ ਕਰਨ ਵਾਲਾ ਸੀ, ਜਿਸ ਕਰਕੇ ਉਸਦੀ ਸਮਾਜ ਸੇਵਾ ਦੀ ਪ੍ਰਵਿਰਤੀ ਲਗਾਤਾਰ ਜ਼ਾਰੀ ਰਹੀ।

ਉਨ੍ਹਾਂ ਦਾ ਪੇਕਾ ਪਰਿਵਾਰ ਦੇਸ਼ ਭਗਤ ਅਤੇ ਸੁਤੰਤਰਤਾ ਸੰਗਰਾਮੀ ਸੀ ਜਿਸ ਕਰਕੇ ਦੇਸ਼ ਭਗਤੀ ਅਤੇ ਸਮਾਜ ਸੇਵਾ ਦੀ ਚਿਣਗ ਉਨ੍ਹਾਂ ਨੂੰ ਬਚਪਨ ਵਿਚ ਹੀ ਲੱਗ ਗਈ ਸੀ। ਜਦੋਂ ਉਹ 'ਗਰਲਜ਼ ਕਾਲਜ ਸਿਧਵਾਂ ਕਲਾਂ' ਵਿਚ ਪੜ੍ਹ ਰਹੇ ਸਨ ਤਾਂ ਐਨ ਐਸ ਐਸ  ਨਾਲ ਜੁੜ ਗਏ, ਜਿਥੋਂ ਉਨ੍ਹਾਂ ਵਿਚ ਸਮਾਜ ਸੇਵਾ ਕਰਨ ਦੀ ਰੁਚੀ ਨੂੰ ਹੋਰ ਬਲ ਮਿਲਿਆ। ਪੜ੍ਹਿਆ ਲਿਖਿਆ ਪਰਿਵਾਰ ਹੋਣ ਕਰਕੇ ਉਨ੍ਹਾਂ ਨੂੰ ਸਮਾਜ ਸੇਵਾ ਅਤੇ ਸਮਾਜਿਕ ਸਰਗਰਮੀਆਂ ਵਿਚ ਵਿਚਰਣ ਦੀ ਪੂਰੀ ਖੁਲ੍ਹ ਸੀ। ਉਨ੍ਹਾਂ ਦੇ ਪਰਿਵਾਰ ਦਾ ਟਰਾਂਸਪੋਰਟ  ਦਾ ਕੰਮ ਸੀ, ਜਿਸ ਕਰਕੇ ਗਰੀਬਾਂ ਦੀ ਮਦਦ ਕਰਨ ਲਈ ਕਦੀ ਆਰਥਕ ਸਮੱਸਿਆ ਨਹੀਂ ਆਈ।

ਦਾਖਾ ਪਿੰਡ ਤੋਂ ਜਦੋਂ ਉਨ੍ਹਾਂ ਸਿਧਾਰ ਕਾਲਜ ਵਿਚ ਦਾਖ਼ਲ ਲਿਆ ਤਾਂ ਉਥੇ ਜਾਣ ਲਈ ਆਵਾਜਾਈ ਦਾ ਕੋਈ ਸਾਧਨ ਨਹੀਂ ਸੀ। ਪਿੰਡ ਅਤੇ ਇਲਾਕੇ ਦੀਆਂ ਲੜਕੀਆਂ ਲਈ ਸਮੱਸਿਆ ਪੈਦਾ ਹੋ ਗਈ ਤਾਂ ਦਵਿੰਦਰ ਕੌਰ ਨੇ ਆਪਣੇ ਪਿਤਾ ਨੂੰ ਕਹਿਕੇ ਲੜਕੀਆਂ ਨੂੰ ਕਾਲਜ ਲੈ ਕੇ ਅਤੇ ਵਾਪਸ ਲਿਆਉਣ ਲਈ ਪਰਿਵਾਰ ਦੀ ਬਸ ਦਾ ਇੰਤਜ਼ਾਮ ਕਰਵਾਇਆ ਅਤੇ ਲੜਕੀਆਂ ਤੋਂ ਕੋਈ ਕਿਰਾਇਆ ਨਹੀਂ ਲਿਆ ਜਾਂਦਾ ਸੀ।

ਉਨ੍ਹਾਂ ਗ੍ਰੈਜੂਏਸ਼ਨ ਗਰਲਜ਼ ਕਾਲਜ ਸਿਧਵਾਂ ਕਲਾਂ  ਤੋਂ ਪਾਸ ਕੀਤੀ। ਕਾਲਜ ਵਿਚ ਪੜ੍ਹਦਿਆਂ ਹੀ ਉਨ੍ਹਾਂ ਗਰੀਬ ਲੜਕੀਆਂ ਦੀ ਪੜ੍ਹਾਈ ਵਿਚ ਮਦਦ ਕਰਨੀ ਸ਼ੁਰੂ ਕਰ ਦਿੱਤੀ ਸੀ।

ਉਨ੍ਹਾਂ ਦਾ ਵਿਆਹ ਲੁਧਿਆਣਾ ਜਿਲ੍ਹੇ ਦੇ ਬਿਲਾਸਪੁਰ ਪਿੰਡ ਦੇ ਸਮਾਜ ਸੇਵਕ ਅਤੇ ਸਿਆਸਤਦਾਨ ਪਰਿਵਾਰ ਵਿਚ ਸ੍ਰ ਤੇਜ ਪ੍ਰਕਾਸ਼ ਸਿੰਘ ਸਪੁਤਰ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਨਾਲ 1969 ਵਿਚ ਹੋਇਆ। ਸਹੁਰੇ ਪਰਿਵਾਰ ਵਿਚ ਆ ਕੇ ਵੀ ਉਨ੍ਹਾਂ ਆਪਣਾ ਸਮਾਜ ਸੇਵਾ ਦਾ ਕੰਮ ਪਰਿਵਾਰ ਦੀ ਵੇਖ ਭਾਲ ਦੇ ਨਾਲ ਹੀ ਕਰਨਾ ਜ਼ਾਰੀ ਰੱਖਿਆ। ਜਦੋਂ ਸ੍ਰ ਤੇਜ ਪ੍ਰਕਾਸ਼ ਸਿੰਘ ਮੰਤਰੀ ਸਨ ਤਾਂ ਆਪ ਗ਼ਰੀਬ ਲੋਕਾਂ ਦੀ ਮਦਦ ਲਈ ਹਮੇਸ਼ਾ ਤੱਤਪਰ ਰਹਿੰਦੇ ਸਨ। ਉਨ੍ਹਾਂ ਦੀ ਇਕ ਖ਼ੂਬੀ ਇਹ ਵੀ ਸੀ ਕਿ ਉਹ ਸਮਾਜ ਸੇਵਾ ਚੁੱਪ ਚੁਪੀਤੇ ਕਰਦੇ ਰਹਿੰਦੇ ਸਨ। ਉਨ੍ਹਾ ਦਾ ਵੱਡਾ ਲੜਕਾ ਗੁਰਕੀਰਤ ਸਿੰਘ ਕੋਟਲੀ ਖੰਨਾ ਤੋਂ ਵਿਧਾਨਕਾਰ ਹੈ ਅਤੇ ਸਰਬ ਭਾਰਤੀ ਕਾਂਗਰਸ ਦਾ ਸੰਯੁਕਤ ਸਕੱਤਰ ਹੈ। ਛੋਟਾ ਲੜਕਾ ਹਰਕੀਰਤ ਸਿੰਘ ਜੋ ਕੋਟਲਾ ਅਫਗਾਨਾ ਪਿੰਡ ਦਾ ਸਰਪੰਚ ਸੀ ਸਵਰਗ ਸਿਧਾਰ ਗਿਆ ਸੀ।

ਦਵਿੰਦਰ ਕੌਰ ਦਾ ਜਨਮ 1 ਫਰਵਰੀ 1950 ਨੂੰ ਲੁਧਿਆਣਾ ਜਿਲ੍ਹੇ ਦੇ ਪਿੰਡ ਦਾਖਾ ਵਿਖੇ ਮਾਤਾ ਸ਼੍ਰੀਮਤੀ ਕੁਲਵੰਤ ਕੌਰ ਅਤੇ ਪਿਤਾ ਸਰਦਾਰ ਲਛਮਣ ਸਿੰਘ ਸੇਖੋਂ ਦੇ ਘਰ ਹੋਇਆ। ਮੁਲਾਂਪੁਰ ਅੱਡਾ ਵੀ ਲਛਮਣ ਸਿੰਘ ਸੇਖੋਂ ਦਾ ਹੀ ਵਸਾਇਆ ਹੋਇਆ ਹੈ।

ਲਛਮਣ ਸਿੰਘ ਸੇਖੋਂ ਸੁਤੰਤਰਤਾ ਸੰਗਰਾਮੀਏ ਸਨ, ਜਿਨ੍ਹਾਂ ਫੌਜ ਵਿਚ ਨੌਕਰੀ ਕੀਤੀ। ਫੌਜ ਦੀ ਨੌਕਰੀ ਦੌਰਾਨ ਹੀ ਉਨ੍ਹਾਂ ਦੇ ਮਨ ਨੂੰ ਅੰਗਰੇਜਾਂ ਦੇ ਵਿਵਹਾਰ ਤੋਂ ਠੇਸ ਲੱਗੀ ਅਤੇ ਉਨ੍ਹਾਂ ਫੌਜ ਵਿਚ ਹੀ ਬਗਾਬਤ ਕਰ ਦਿੱਤੀ। ਉਨ੍ਹਾਂ ਨੇ ਦੂਜੀ ਸੰਸਾਰ ਜੰਗ ਵਿਚ ਜਾਣ ਤੋਂ ਵੀ ਇਨਕਾਰ ਕਰ ਦਿੱਤਾ, ਜਿਸ ਕਰਕੇ ਪਹਿਲਾਂ ਆਪ ਦਾ ਕੋਰਟ ਮਾਰਸ਼ਲ ਕੀਤਾ ਅਤੇ ਫਿਰ ਫਾਂਸੀ ਦੀ ਸਜ਼ਾ ਸੁਣਾਈ ਗਈ ਪ੍ਰੰਤੂ ਕੁਝ ਸਮੇਂ ਬਾਅਦ ਇਹ ਸਜ਼ਾ 15 ਸਾਲ ਦੀ ਕੈਦ ਵਿਚ ਬਦਲ ਗਈ। ਅੰਡੇਮਾਨ ਵਿਖੇ ਉਨ੍ਹਾਂ ਨੂੰ ਰੱਖਿਆ ਗਿਆ ਜਿਥੇ ਅਨੇਕਾਂ ਤਸੀਹੇ ਦਿੱਤੇ ਗਏ।

ਦਵਿੰਦਰ ਕੌਰ ਕੋਟਲੀ 70 ਸਾਲ ਦੀ ਉਮਰ ਭੋਗ ਕੇ ਲੰਬੀ ਬਿਮਾਰੀ ਤੋਂ ਬਾਅਦ 16 ਸਤੰਬਰ ਨੂੰ ਪੀ ਜੀ ਆਈ  ਵਿਚ ਸਵਰਗ ਸਿਧਾਰ ਗਏ। ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਅਖੰਡਪਾਠ ਦਾ ਭੋਗ ਅਤੇ ਅੰਤਮ ਅਰਦਾਸ 20 ਸਤੰਬਰ ਨੂੰ ਹੋਵੇਗੀ। ਦੋਸਤਾਂ ਮਿਤਰਾਂ ਅਤੇ ਪਰਿਵਾਰ ਦੇ ਨਜ਼ਦੀਕੀਆਂ ਨੂੰ ਬੇਨਤੀ ਹੈ ਕਿ ਉਹ ਕੋਵਿਡ-19 ਸੰਬੰਧੀ ਸਰਕਾਰੀ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਆਪੋ ਆਪਣੇ ਘਰਾਂ ਵਿਚ ਹੀ ਅਰਦਾਸ ਕਰਨ। ਨਜ਼ਦੀਕੀ ਰਿਸ਼ਤੇਦਾਰਾਂ ਤੋਂ ਇਲਾਵਾ ਹੋਰ ਕੋਈ ਪਹੁੰਚਣ ਦੀ ਖੇਚਲ ਨਾ ਕਰਨ।

 

 

kotliਦੀਨ ਦੁਖੀਆਂ ਦੀ ਮਦਦਗਾਰ ਸਮਾਜ ਸੇਵਿਕਾ ਦਵਿੰਦਰ ਕੌਰ ਕੋਟਲੀ
ਉਜਾਗਰ ਸਿੰਘ, ਪਟਿਆਲਾ
katalਅਣਖ ਖ਼ਾਤਰ ਹੋ ਰਹੇ ਕਤਲ
ਡਾ. ਹਰਸ਼ਿੰਦਰ ਕੌਰ, ਐਮ. ਡੀ., ਪਟਿਆਲਾ
dheeanਧੀਆਂ ਵਰਗੀ ਧੀ ਮੇਰੀ ਦੋਹਤੀ ਕਿੱਥੇ ਗਈਆ ਮੇਰੀਆ ਖੇਡਾ...?
ਰਵੇਲ ਸਿੰਘ ਇਟਲੀ
khedanਕਿੱਥੇ ਗਈਆ ਮੇਰੀਆ ਖੇਡਾ...?
ਗੁਰਲੀਨ ਕੌਰ, ਇਟਲੀ
ਫ਼ਿੰਨਲੈਂਡ ਵਿੱਚ ਪੰਜਾਬੀ ਮੂਲ ਦੀ ਲੜਕੀ ਯੂਥ ਕੌਂਸਲ ਲਈ ਉਮੀਦਵਾਰ ਚੁਣੀ ਗਈ
ਬਿਕਰਮਜੀਤ ਸਿੰਘ ਮੋਗਾ, ਫ਼ਿੰਨਲੈਂਡ
ਸਿੱਖਿਆ ਅਤੇ ਸਮਾਜ-ਸੇਵੀ ਖੇਤਰਾਂ ਵਿਚ ਚਮਕਦਾ ਮੀਲ-ਪੱਥਰ - ਬੀਬੀ ਗੁਰਨਾਮ ਕੌਰ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਸਮਾਜ ਅਤੇ ਸਿੱਖਿਆ-ਖੇਤਰ ਦਾ ਰਾਹ-ਦਸੇਰਾ - ਜਸਵੰਤ ਸਿੰਘ ਸਰਾਭਾ
ਪ੍ਰੀਤਮ ਲੁਧਿਆਣਵੀ, ਚੰਡੀਗੜ
ਇਹ ਹਨ ਸ. ਬਲਵੰਤ ਸਿੰਘ ਉੱਪਲ
ਅਮਨਦੀਪ ਸਿੰਘ ਸਿੱਧੂ, ਆਸਟ੍ਰੇਲੀਆ
ਪੰਜਾਬੀ ਵਿਰਾਸਤ ਦਾ ਪਹਿਰੇਦਾਰ : ਕਮਰਜੀਤ ਸਿੰਘ ਸੇਖੋਂ
ਉਜਾਗਰ ਸਿੰਘ, ਪਟਿਆਲਾ
ਕੁੱਖ ‘ਚ ਧੀ ਦਾ ਕਤਲ, ਕਿਉਂ ?
ਰਾਜਵਿੰਦਰ ਸਿੰਘ ‘ਰਾਜਾ’, ਸ੍ਰੀ ਮੁਕਤਸਰ ਸਾਹਿਬ
ਜਿੰਦਗੀ ‘ਚ ਇਕ ਵਾਰ ਮਿਲਦੇ ‘ਮਾਪੇ’
ਰਾਜਵਿੰਦਰ ਸਿੰਘ ‘ਰਾਜਾ’, ਸ੍ਰੀ ਮੁਕਤਸਰ ਸਾਹਿਬ
ਪੰਜਾਬੀਅਤ ਦਾ ਰਾਜਦੂਤ : ਨਰਪਾਲ ਸਿੰਘ ਸ਼ੇਰਗਿੱਲ
ਉਜਾਗਰ ਸਿੰਘ, ਪਟਿਆਲਾ
ਦੇਸ਼ ਕੀ ਬੇਟੀ ‘ਗੀਤਾ’
ਮਿੰਟੂ ਬਰਾੜ , ਆਸਟ੍ਰੇਲੀਆ
ਮਾਂ–ਬਾਪ ਦੀ ਬੱਚਿਆਂ ਪ੍ਰਤੀ ਕੀ ਜ਼ਿੰਮੇਵਾਰੀ ਹੈ?
ਸੰਜੀਵ ਝਾਂਜੀ, ਜਗਰਾਉਂ।
ਸੋ ਕਿਉ ਮੰਦਾ ਆਖੀਐ...
ਗੁਰਪ੍ਰੀਤ ਸਿੰਘ, ਤਰਨਤਾਰਨ
ਨੈਤਿਕ ਸਿੱਖਿਆ ਦਾ ਮਹੱਤਵ
ਡਾ. ਜਗਮੇਲ ਸਿੰਘ ਭਾਠੂਆਂ, ਦਿੱਲੀ
“ਸਰਦਾਰ ਸੰਤ ਸਿੰਘ ਧਾਲੀਵਾਲ ਟਰੱਸਟ”
ਬੀੜ੍ਹ ਰਾਊ ਕੇ (ਮੋਗਾ) ਦਾ ਸੰਚਾਲਕ ਸ: ਕੁਲਵੰਤ ਸਿੰਘ ਧਾਲੀਵਾਲ (ਯੂ ਕੇ )
ਗੁਰਚਰਨ ਸਿੰਘ ਸੇਖੋਂ ਬੌੜਹਾਈ ਵਾਲਾ(ਸਰੀ)ਕਨੇਡਾ
ਆਦਰਸ਼ ਪਤੀ ਪਤਨੀ ਦੇ ਗੁਣ
ਪੇਸ਼ਕਰਤਾ: ਹਰਦੀਪ ਸਿੰਘ ਮਾਨ, ਅਸਟਰੀਆ
‘ਮਾਰੂ’ ਸਾਬਤ ਹੋ ਰਿਹਾ ਹੈ ਸੜਕ ਦੁਰਘਟਣਾ ਨਾਲ ਸਬੰਧਤ ਕਨੂੰਨ
1860 ਵਿੱਚ ਬਣੇ ਕਨੂੰਨ ਵਿੱਚ ਤੁਰੰਤ ਸੋਧ ਦੀ ਲੋੜ

ਸੁਰਿੰਦਰ ਭਾਰਤੀ ਤਿਵਾੜੀ, ਫਰੀਦਕੋਟ
ਵਿਸ਼ਵ ਪ੍ਰਸਿੱਧ ਨਾਵਲਕਾਰ ਸ਼ਿਵਚਰਨ ਜੱਗੀ ਕੁੱਸਾ ਦਾ ਰੂਬਰੂ ਸਮਾਗਮ ਦੌਰਾਨ ਸਨਮਾਨ
ਵਿਰਾਸਤ ਭਵਨ ਵਿਖੇ ਪਾਲ ਗਿੱਲ ਦਾ ਸਨਮਾਨ ਰਾਈਟਰਜ਼ ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਗੰਗਾ‘ਚ ਵਧ ਰਿਹਾ ਪ੍ਰਦੂਸ਼ਨ ਕੇਂਦਰ ਲਈ ਚਿੰਤਾ ਦਾ ਵਿਸ਼ਾ: ਬਾਂਸਲ
ਧਰਮ ਲੂਨਾ

ਆਓ ਮਦਦ ਕਰੀਏ ਕਿਉਂਕਿ......
3 ਜੰਗਾਂ ਲੜਨ ਵਾਲਾ 'ਜ਼ਿੰਦਗੀ ਨਾਲ ਜੰਗ' ਹਾਰਨ ਕਿਨਾਰੇ ਹੈ!
ਮਨਦੀਪ ਖੁਰਮੀ ਹਿੰਮਤਪੁਰਾ (ਲੰਡਨ)

 
kav-ras2_140.jpg (5284 bytes)

vid-tit1_ratan_140v3.jpg (5679 bytes)

pal-banner1_142.jpg (14540 bytes)

sahyog1_150.jpg (4876 bytes)

Terms and Conditions
Privay Policy
© 1999-2020, 5abi.com

www.5abi.com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

banner1-150.gif (7792 bytes)