ਸੁਰਖੀਆਂ

ਸਮੀਖਿ

ਖਾਸ ਰਿਪੋਰਟ

ਵਿਸ਼ੇਸ਼ ਲੇਖ

ਵਿਸ਼ੇਸ਼ ਕਲਮ

ਕਹਾਣੀ

ਕਵਿਤਾ

ਪੱਤਰ

ਸੰਪਰਕ

    WWW 5abi.com  ਸ਼ਬਦ ਭਾਲ

   

ਅਲਵਿਦਾ: ਫ਼ਾਈਬਰ ਆਪਟਿਕ ਵਾਇਰ ਦੇ ਪਿਤਾਮਾ ਨਰਿੰਦਰ ਸਿੰਘ ਕੰਪਾਨੀ
ਉਜਾਗਰ ਸਿੰਘ, ਪਟਿਆਲਾ     04/12/2020


31ਫ਼ਾਈਵਰ ਆਪਟਿਕ ਵਾਇਰ  ਦੇ ਪਿਤਾਮਾ ਡਾ ਨਰਿੰਦਰ ਸਿੰਘ ਕੰਪਾਨੀ ਅਮਰੀਕਾ ਦੇ ਕੈਲੇਫੋਰਨੀਆਂ ਰਾਜ ਦੇ ਬੇਅ ਏਰੀਆ ਵਿਚ ਸਵਰਗਵਾਸ ਹੋ ਗਏ। ਡਾ ਨਰਿੰਦਰ ਸਿੰਘ ਕੰਪਾਨੀ ਦੇ ਚਲੇ ਜਾਣ ਨਾਲ ਵਿਗਿਆਨ ਦੇ ਇਕ ਯੁਗ ਦਾ ਅੰਤ ਹੋ ਗਿਆ ਹੈ।

ਉਨ੍ਹਾਂ ਨੇ ਆਪਣੇ ਜੀਵਨ ਦੇ 94 ਸਾਲ ਪੂਰੀ ਬਚਨਬੱਧਤਾ ਨਾਲ ਇਨਸਾਨ ਦੀ ਬਿਹਤਰੀ ਲਈ ਕੰਮ ਕੀਤਾ। ਅੱਜ ਜੋ ਅਸੀਂ ਸੋਸ਼ਲ ਮੀਡੀਆ ਦੇ ਯੁਗ ਦਾ ਆਨੰਦ ਮਾਣ ਰਹੇ ਹਾਂ ਇਹ ਡਾ ਨਰਿੰਦਰ ਸਿੰਘ ਕੰਪਾਨੀ ਦੀ ਦੇਣ ਹੈ। ਉਨ੍ਹਾਂ ਨੇ ਆਪਣੀ ਆਕਤ ਨਾਲ ਸੰਸਾਰ ਨੂੰ ਇਕ ਪਿੰਡ ਦੀ ਤਰ੍ਹਾਂ ਬਣਾ ਦਿੱਤਾ ਸੀ। ਉਹ ਇਕ  ਸੰਸਥਾ ਸਨ ਕਿਉਂਕਿ ਉਹ ਬਹੁਤ ਸਾਰੀਆਂ ਸੰਸਥਾਵਾਂ ਦੇ ਚੇਅਰਮੈਨ ਅਤੇ ਮੈਂਬਰ ਦੇ ਤੌਰ ਤੇ ਕੰਮ ਕਰਦੇ ਸਨ।

ਪੰਜਾਬ ਹਰ ਤਰ੍ਹਾਂ ਅਤੇ ਹਰ ਖ਼ੇਤਰ ਵਿਚ ਭਾਰਤ ਦੇ ਜ਼ਰਖੇਜ ਸੂਬਿਆਂ ਵਿਚੋਂ ਮੋਹਰੀ ਗਿਣਿਆਂ ਜਾਂਦਾ ਹੈ। ਭਾਵੇਂ ਭਾਰਤ ਦੀ ਆਜ਼ਾਦੀ ਦੀ ਲੜਾਈ, ਅਨਾਜ ਵਿਚ ਆਤਮ ਨਿਰਭਰ ਬਣਾਉਣ ਦਾ ਮਸਲਾ ਹੋਵੇ, ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨੀ ਹੋਵੇ ਅਤੇ ਵਿਗਿਆਨਕ ਖੇਤਰ ਵਿਚ ਖੋਜ ਕਰਨੀ ਹੋਵੇ, ਹਮੇਸ਼ਾ ਪੰਜਾਬ ਨੇ ਹੀ ਭਾਰਤ ਦੀ ਖੜਗ ਭੁਜਾ ਬਣਕੇ ਅਹਿਮ ਭੂਮਿਕਾ ਨਿਭਾਈ ਹੈ। ਵਿਗਿਆਨਕ ਖ਼ੇਤਰ ਵਿਚ ਬਹੁਤ ਸਾਰੇ ਵਿਗਿਆਨਕਾਂ ਨੇ ਸੰਸਾਰ ਵਿਚ ਖੋਜਾਂ ਕਰਕੇ ਭਾਰਤ ਦਾ ਨਾਮ ਰੌਸ਼ਨ ਕੀਤਾ ਹੈ, ਉਨ੍ਹਾਂ ਵਿਚੋਂ ਬਹੁਤੇ ਪੰਜਾਬ ਨਾਲ ਸੰਬੰਧਤ ਹਨ।

ਅਜਿਹੇ ਹੀ ਵਿਗਿਆਨੀਆਂ ਵਿਚ ਡਾ.ਨਰਿੰਦਰ ਸਿੰਘ ਕੰਪਾਨੀ ਦਾ ਨਾਮ ਆਧੁਨਿਕ ਤਕਨਾਲੋਜੀ ਦੇ ਖ਼ੇਤਰ ਵਿਚ ਇੰਟਰਨੈਟ ਅਤੇ ਟੈਲੀਫੋਨ ਦੀ ਵਰਤੋਂ ਲਈ ਵਰਤੀ ਜਾਂਦੀ ਫਾਈਵਰ ਵਾਇਰ ਦੀ ਖ਼ੋਜ ਕਰਨ ਕਰਕੇ ਦੁਨੀਆਂ ਵਿਚ ਜਾਣਿਆਂ ਜਾਂਦਾ ਹੈ।

ਡਾ. ਕੰਪਾਨੀ ਨੂੰ ਫ਼ਾਈਬਰ ਆਪਟਿਕ ਵਾਇਰ ਦਾ ਪਿਤਾਮਾ ਕਿਹਾ ਜਾਂਦਾ ਹੈ। ਉਹ ਅਜਿਹੇ ਵਿਗਿਆਨੀ ਸਨ ਜਿਨ੍ਹਾਂ ਨੇ ਭਾਰਤ ਅਤੇ ਖਾਸ ਕਰਕੇ ਪੰਜਾਬੀਆਂ ਨੂੰ ਸੰਸਾਰ ਵਿਚ ਮਾਣ ਅਤੇ ਪਛਾਣ ਦਿਵਾਈ ਸੀ। ਉਨ੍ਹਾਂ ਵਿਚ ਇੱਕ ਹੋਰ ਵਿਲੱਖਣ ਗੁਣ ਸੀ ਕਿ ਉੁਹ ਇੱਕ ਬਿਹਤਰੀਨ ਬੁਤਘਾੜੇ ਕਲਾਕਾਰ ਸਨ, ਜਾਣੀ ਕਿ ਕਲਾ ਅਤੇ ਵਿਗਿਆਨ ਦਾ ਸੁਮੇਲ ਸਨ। ਅਜਿਹੇ ਵਿਰਲੇ ਹੀ ਮਹਾਨ ਵਿਅਕਤੀ ਹੁੰਦੇ ਹਨ ਜਿਨ੍ਹਾਂ ਵਿਚ ਵਿਗਿਆਨ ਅਤੇ ਕਲਾਤਮਿਕ ਗੁਣ ਹੋਣ ਕਿਉਂਕਿ ਦੋਹਾਂ ਦਾ ਕੋਈ ਸਮੇਲ ਨਹੀਂ ਹੁੰਦਾ। ਵਿਗਿਆਨ ਦਾ ਆਧਾਰ ਤੱਥ ਅਤੇ ਸਿਧਾਂਤ ਹੁੰਦੇ ਹਨ ਜਦੋਂ ਕਿ ਕਲਾ ਮਾਨਸਿਕ ਭਾਵਨਾਵਾਂ ਨਾਲ ਜੁੜੀ ਹੁੰਦੀ ਹੈ।  ਭਾਵ ਦੋਵੇਂ ਵਿਸ਼ੇ ਇੱਕ ਦੂਜੇ ਤੋਂ ਵੱਖਰੇ ਹਨ। ਕਲਾ ਅਹਿਸਾਸਾਂ ਦਾ ਪ੍ਰਗਟਾਵਾ ਅਤੇ ਵਿਗਿਆਨ ਸਾਰਥਿਕਤਾ ਵਿਚ ਵਿਸ਼ਵਾਸ਼ ਰੱਖਦੀ ਹੈ।

ਡਾ. ਨਰਿੰਦਰ ਸਿੰਘ ਕੰਪਾਨੀ ਦਾ ਜਨਮ 31 ਅਕਤੂਬਰ 1926 ਨੂੰ ਮੋਗਾ ਵਿਖੇ ਹੋਇਆ।  ਉਨ੍ਹਾਂ ਆਪਣਾ ਬਚਪਨ ਸਕੂਲ ਦੀ ਪੜ੍ਹਾਈ ਕਰਦਿਆਂ ਮੋਗਾ ਦੀਆਂ ਗਲੀਆਂ ਵਿਚ ਬਿਤਾਇਆ। ਭਾਵੇਂ ਅੱਜ ਕਲ੍ਹ ਉਹ ਅਮਰੀਕਾ ਵਿਚ ਰਹਿੰਦੇ ਸਨ ਪ੍ਰੰਤੂ ਪੰਜਾਬ ਨਾਲ ਜੁੜੇ ਹੋਏ ਸਨ। ਉਨ੍ਹਾਂ ਨੇ 'ਆਗਰਾ ਯੂਨੀਵਰਸਿਟੀ' ਤੋਂ ਬੀ.ਏ. ਦੀ ਡਿਗਰੀ ਪਾਸ ਕੀਤੀ। ਉਸ ਤੋਂ ਬਾਅਦ ਉਨ੍ਹਾਂ ਨੇ 1955 ਵਿਚ ਇਮਪੀਰੀਅਲ ਕਾਲਜ ਆਫ਼ ਸਾਇੰਸ ਐਂਡ ਟੈਕਨਾਲੋਜੀ ਲੰਡਨ  ਤੋਂ ਫਿਜਿਕਸ ਵਿਚ ਫ਼ਾਈਬਰ ਆਪਟਿਕਸ ਤੇ ਆਪਣੀ ਪੀ.ਐਚ.ਡੀ. ਦੀ ਡਿਗਰੀ ਦਾ ਥੀਸਜ਼ ਲਿਖਕੇ ਡਿਗਰੀ ਪ੍ਰਾਪਤ ਕੀਤੀ।

ਟੈਲੀਫੋਨ ਅਤੇ ਇੰਟਰਨੈਟ ਲਈ ਵਰਤੀ ਜਾਣ ਵਾਲੀ ਫ਼ਾਈਬਰ ਆਪਟਿਕ ਵਾਇਰ ਦਾ ਖੋਜੀ ਵਿਦਵਾਨ ਡਾ.ਨਰਿੰਦਰ ਸਿੰਘ ਕੰਪਾਨੀ ਭਾਰਤੀ ਮੂਲ ਦਾ ਖੋਜੀ ਵਿਦਵਾਨ ਅਜਿਹਾ ਵਿਗਿਆਨੀ ਅਤੇ ਉਦਮੀ ਸਨ, ਜਿਨ੍ਹਾਂ ਨੇ ਅਮਰੀਕਾ ਵਿਚ ਵਿਗਿਆਨ ਦੇ ਵਿਦਿਆਰਥੀਆਂ ਨੂੰ ਪੜ੍ਹਾਇਆ ਅਤੇ ਅਨੇਕਾਂ ਵਿਓਪਾਰਕ ਅਦਾਰੇ ਸਥਾਪਤ ਕਰਕੇ ਪੰਜਾਬ ਅਤੇ ਸਿੱਖਾਂ ਦਾ ਨਾਮ ਰੌਸ਼ਨ ਕੀਤਾ ਸੀ।

ਫਾਈਬਰ ਵਾਇਰ
ਦੀ, ਟੈਲੀਫ਼ੋਨ, ਇੰਟਰਨੈਟ ਅਤੇ ਕੇਬਲ ਨੈਟ ਵਰਕ ਲਈ ਬਹੁਤੀਆਂ ਕੰਪਨੀਆਂ ਵਰਤੋਂ ਕਰਦੀਆਂ ਹਨ। ਇਸ ਤਾਰ ਦੇ ਨਤੀਜੇ ਬਹੁਤ ਹੀ ਵਧੀਆ ਹਨ। ਆਧੁਨਿਕ ਤਕਨਾਲੋਜੀ ਦੇ ਯੁਗ ਵਿਚ ਇਸਦੀ ਹੋਰ ਵੀ ਮਹੱਤਤਾ ਵੱਧ ਜਾਂਦੀ ਹੈ। ਉਨ੍ਹਾਂ ਨੇ ਕਮਿਊਨੀਕੇਸ਼ਨ, ਲੇਜ਼ਰ, ਬਾਇਓ ਮੈਡੀਕਲ ਇਸਟਰੂਮੈਨਸ਼ਨ, ਸੋਲਰ ਅਨਰਜ਼ੀ ਅਤੇ ਪਾਲੂਸ਼ਨ ਮਾਨੀਟਰਿੰਗ ਦੇ ਵਿਸ਼ਿਆਂ ਵਿਚ ਖੋਜ ਕਰਕੇ ਮੁਹਾਰਤ ਹਾਸਲ ਕੀਤੀ। ਉਨ੍ਹਾਂ ਕੋਲ 100 ਪੇਟੈਂਟਸ ਸਨ। ਉਨ੍ਹਾਂ ਦੀਆਂ ਚਾਰ ਪੁਸਤਕਾਂ ਅਤੇ 100 ਪੇਪਰ ਪ੍ਰਕਾਸ਼ਤ ਹੋ ਚੁੱਕੇ ਹਨ। ਉਨ੍ਹਾਂ ਤੋਂ ਬਾਅਦ ਇਸ ਫਾਈਬਰ ਵਾਇਰ ਵਿਚ ਹੋਰ ਅਡਵਾਂਸ ਖੋਜਾਂ ਵੀ ਹੋ ਚੁੱਕੀਆਂ ਹਨ ਪ੍ਰੰਤੂ ਉਨ੍ਹਾਂ ਸਾਰੀਆਂ ਖੋਜਾਂ ਦਾ ਆਧਾਰ ਨਰਿੰਦਰ ਸਿੰਘ ਕੰਪਾਨੀ ਦੀ ਖੋਜ ਹੀ ਹੈ।

ਅਮਰੀਕਾ ਜਾਣ ਤੋਂ ਪਹਿਲਾਂ ਉਹ ਆਈ.ਓ.ਐਫ.ਐਸ. ਵਿਚ ਆਫੀਸਰ ਸਨ। ਉਹ ਅਮਰੀਕਾ ਦੀ ਇਨਵੈਂਟਰ ਕੌਂਸਲ, ਯੰਗ ਪ੍ਰੈਜੀਡੈਂਟ ਆਰਗੇਨਾਈਜੇਸ਼ਨ ਅਤੇ ਵਰਲਡ ਪ੍ਰੈਜੀਡੈਂਟਸ ਆਰਗੇਨਾਈਜੇਸ਼ਨ ਦੇ ਮੈਂਬਰ ਸਨ। ਉਨ੍ਹਾਂ ਨੂੰ ਯੂ.ਐਸ.ਏ. ਪਾਨ-ਏਸ਼ੀਅਨ ਅਮੈਰਿਕਨ ਚੈਂਬਰ ਆਫ ਕਾਮਰਸ ਨੇ 1998 ਵਿਚ ‘‘ਦਾ ਐਕਸਲੈਂਸ 2000 ਅਵਾਰਡ’’ ਦੇ ਕੇ ਸਨਮਾਨਤ ਕੀਤਾ ਸੀ। ਫਾਰਚੂਨ ਮੈਗਜ਼ੀਨ ਨੇ 22-11-1999 ਦੇ ਅੰਕ ਵਿਚ ਉਨ੍ਹਾਂ ਨੂੰ 7 ਅਨਸੰਗ ਹੀਰੋਜ਼ ਵਿਚ ‘‘ਬਿਜਨਸ ਆਫ ਸੈਂਚਰੀ ’’ ਐਲਾਨ ਕੀਤਾ।

ਉਹ ਬ੍ਰਿਟਿਸ਼ ਰਾਇਲ ਅਕਾਡਮੀ, ਆਪਟੀਕਲ ਸੋਸਾਇਟੀ ਆਫ ਅਮੈਰਿਕਾ, ਅਮੈਰਿਕਨ ਐਸੋਸੀਏਸ਼ਨ ਫਾਰ ਅਡਵਾਂਸਮੈਂਟ ਆਫ ਸਾਇੰਸ ਅਤੇ ਹੋਰ ਬਹੁਤ ਸਾਰੀਆਂ ਵਿਗਿਆਨਕ ਸੰਸਥਾਵਾਂ ਦਾ ਫੈਲੋ ਸਨ।

ਡਾ ਨਰਿੰਦਰ ਸਿੰਘ ਕੰਪਾਨੀ ਯੂਨੀਵਰਸਿਟੀ ਆਫ਼ ਕੈਲੇਫੋਰਨੀਆਂ, ਬਰਕਲੇ, ਯੂਨੀਵਰਸਿਟੀ ਆਫ ਕੈਲੇਫੋਰਨੀਆਂ ਸਾਂਤਾ ਬਾਰਬਰਾ ਅਤੇ ਹੋਰ ਬਹੁਤ ਸਾਰੀਆਂ ਯੂਨੀਵਰਸਿਟੀਆਂ ਵਿਚ ਪ੍ਰੋਫੈਸਰ ਰਹੇ ਅਤੇ ਪੋਸਟ ਗ੍ਰੈਜੂਏਸ਼ਨ ਕਲਾਸਾਂ ਨੂੰ ਪੜ੍ਹਾਉਂਦੇ ਅਤੇ ਉਨ੍ਹਾਂ ਦੇ ਖੋਜ ਦੇ ਕੰਮਾਂ ਦੀ ਅਗਵਾਈ ਅਤੇ ਨਿਗਰਾਨੀ ਕਰਦੇ ਰਹੇ ਸਨ। ਉਨ੍ਹਾਂ ਨੂੰ ਪਰਵਾਸੀ ਭਾਰਤੀ ਸਨਮਾਨ ਵੀ ਮਿਲਿਆ ਸੀ। ਉਹ ਅਮਰੀਕਾ ਵਿਚ ਸਿੱਖ ਫ਼ਾਊਂਡੇਸ਼ਨ ਦੇ ਫਾਊਂਡਰ ਚੇਅਰਮੈਨ ਸਨ। ਉਨ੍ਹਾਂ ਨੇ ਅਮਰੀਕਾ ਦੇ ਕੈਲੇਫੋਰਨੀਆਂ ਸੂਬੇ ਵਿਚ ‘‘ਯੂਨੀਵਰਸਿਟੀ ਆਫ ਕੈਲੇਫੋਰਨੀਆਂ, ਸਾਂਤਾ ਬਾਰਬਰਾ ’’ ਵਿਚ ਚੇਅਰ ਆਫ ਸਿੱਖ ਸਟੱਡੀਜ਼ ਆਪਣੀ ਮਾਤਾ ਦੀ ਯਾਦ ਵਿਚ 3 ਲੱਖ਼ 50 ਹਜ਼ਾਰ ਡਾਲਰ ਦਾ ਦਾਨ ਦੇ ਕੇ ਸਥਾਪਤ ਕਰਵਾਈ ਸੀ।

ਡਾ.ਨਰਿੰਦਰ ਸਿੰਘ ਕੰਪਾਨੀ ਆਪਣੇ ਵਿਰਸੇ ਨਾਲ ਬਾਖ਼ੂਬੀ ਜੁੜੇ ਹੋਏ ਸਨ। ਆਮ ਤੌਰ ਤੇ ਪਰਵਾਸ ਵਿਚ ਆ ਕੇ ਬਹੁਤੇ ਨੌਜਵਾਨ ਆਪਣੀ ਪਛਾਣ ਆਪ ਗੁਆ ਕੇ ਕਲੀਨ ਸਸ਼ੇਨ ਹੋ ਜਾਂਦੇ ਹਨ ਪ੍ਰੰਤੂ ਡਾ ਨਰਿੰਦਰ ਸਿੰਘ ਕੰਪਾਨੀ ਅਖੀਰੀ ਦਮ ਤੱਕ ਪੂਰਨ ਗੁਰਸਿੱਖ ਰਹੇ। ਉਨ੍ਹਾਂ ਨੇ ਸਿੱਖ ਅਜਾਇਬ ਘਰ ਸਥਾਪਤ ਕਰਨ ਵਿਚ ਸਾਰਾ ਖ਼ਰਚਾ ਆਪ ਕੀਤਾ ਸੀ। ਉਹ ਸਿੱਖ ਸਭਿਆਚਾਰ ਨਾਲ ਸੰਬੰਧਤ ਵਸਤਾਂ ਜਿਹੜੀਆਂ ਪੰਜਾਬੀਆਂ ਦੀ ਬਹਾਦਰੀ ਅਤੇ ਵਿਰਾਸਤੀ ਮਹੱਤਵ ਵਾਲੀਆਂ ਕਲਾ ਕ੍ਰਿਤਾਂ ਹਨ, ਉਨ੍ਹਾਂ ਦੀਆਂ ਨੁਮਾਇਸ਼ਾਂ ਦੁਨੀਆਂ ਦੇ ਵੱਖ-ਵੱਖ ਦੇਸ਼ਾਂ ਵਿਚ ਲਗਵਾਉਂਦੇ ਰਹਿੰਦੇ ਸਨ। ਉਹ ਖ਼ੁਦ ਵੀ ਇੱਕ ਚੰਗੇ ਪੇਂਟਰ ਅਤੇ ਬੁਤਘਾੜੇ ਸਨ। ਉਨ੍ਹਾਂ ਨੇ 40 ਬੁਤ ਵੀ ਬਣਾਏ ਸਨ।

ਉਨ੍ਹਾਂ ਨੇ 5 ਲੱਖ ਡਾਲਰ ਦੀ ਮਦਦ ਨਾਲ ਏਸ਼ੀਅਨ ਅਜਾਇਬ ਘਰ ਸਨਫਰਾਂਸਿਸਕੋ ਵਿਖੇ ਸਥਾਪਤ ਕੀਤਾ ਸੀ, ਜਿਸ ਵਿਚ ਸਿੱਖ ਸਭਿਆਚਾਰ ਨਾਲ ਸੰਬੰਧਤ ਕਲਾਕ੍ਰਿਤਾਂ ਰੱਖੀਆਂ ਹੋਈਆਂ ਹਨ। ਉਹ ਖ਼ੁਦ ਕਲਾ ਕ੍ਰਿਤਾਂ ਸਾਂਭ ਕੇ ਰੱਖਣ ਲਈ ਇਕੱਠੀਆਂ ਕਰਨ ਦਾ ਵੀ ਸ਼ੌਕੀਨ ਸਨ। ਮਾਰਚ 1999 ਵਿਚ ਉਨ੍ਹਾਂ ਨੇ ਇਨ੍ਹਾਂ ਕਲਾ ਕ੍ਰਿਤਾਂ ਦੀ ਨੁਮਾਇਸ਼ ਆਪਣੇ ਖ਼ਰਚੇ ਤੇ ਲੰਡਨ ਦੇ ਵਿਕਟੋਰੀਆ ਐਂਡ ਅਲਬਰਟ ਮਿਊਜ਼ੀਅਮ, ਏਸ਼ੀਅਨ ਆਰਟ ਮਿਊਜ਼ੀਅਮ ਸਨਫਰਾਂਸਿਸਕੋ ਅਤੇ ਮਈ 2000 ਰਾਇਲ ਓਨਟਾਰੀਓ ਮਿਊਜ਼ੀਅਮ ਕੈਨੇਡਾ ਵਿਚ ਵੀ ਲਗਵਾਈ ਸੀ। ਅਸਲ ਵਿਚ ਉਨ੍ਹਾਂ ਨੂੰ ਪੰਜਾਬੀ ਖਾਸ ਤੌਰ ਤੇ ਸਿੱਖ ਵਿਰਾਸਤ ਨਾਲ ਲਗਾਓ ਸੀ।

ਉਸਨੇ 1960 ਵਿਚ ਆਪਣਾ ਵਿਓਪਾਰ ‘ਆਪਟਿਕ ਟੈਕਨਾਲੋਜੀ ਬਿਜਨਸ’ ਦੀ ਸਥਾਪਨਾ ਕੀਤੀ ਜਿਸਦੇ ਆਪ ਚੇਅਰਮੈਨ ਬਣੇ। ਆਪ ਇਸ ਦੇ 12 ਸਾਲ ਡਾਇਰੈਕਟਰ ਰਿਸਰਚ ਵੀ ਰਹੇ। 1967 ਵਿਚ ਇਸ ਕੰਪਨੀ ਦਾ ਕਾਰਜ ਖੇਤਰ ਵਧਾ ਕੇ ਹੋਰ ਦੇਸ਼ਾਂ ਵਿਚ ਵੀ ਲੈ ਗਏ। ਇਸੇ ਤਰ੍ਹਾਂ 1973 ਵਿਚ ਇੱਕ ਹੋਰ ਕੰਪਨੀ ਕੈਪਟਰੌਨ ਬਣਾ ਲਈ ਜਿਸਦੇ ਆਪ 1990 ਤੱਕ ਸੀ.ਈ.ਓ. ਅਤੇ ਪ੍ਰੈਜੀਡੈਂਟ ਰਹੇ। ਆਪਨੇ ਇਹ ਕੰਪਨੀ 1990 ਵਿਚ ਏ.ਐਮ.ਪੀ. ਇਨਕਾਰਪੋਰੇਟਡ ਨੂੰ ਵੇਚ ਦਿੱਤੀ। 9 ਸਾਲ ਆਪ ਇਸ ਕੰਪਨੀ ਦੇ ਵੀ ਫੈਲੋ ਰਹੇ।  ਉਹ ਇਸ ਕੰਪਨੀ ਇੰਟਰਪ੍ਰਨਿਊਰ ਐਂਡ ਟੈਕਨੀਕਲ ਐਕਸਪਰਟ ਪ੍ਰੋਗਰਾਮ ਐਂਡ ਟੈਕਨਾਲੋਜਿਸਟ ਫਾਰ ਗਲੋਬਲ ਕਮਿਊਨੀਕੇਸ਼ਨਜ਼ ਬਿਜਨਸ ਦੇ ਮੁੱਖੀ ਵੀ ਰਹੇ। ਫਿਰ ਆਪ ਨੇ ਇੱਕ ਹੋਰ ਕੰਪਨੀ ਕੇ-2 ਆਪਟਰੌਨਿਕ ਦੀ ਸਥਾਪਨਾ ਕੀਤੀ।

ਉਹ ਕੈਲੇਫੋਰਨੀਆਂ ਦੇ ਬੇ ਏਰੀਆ ਵਿਚ ਆਪਣੇ ਪਰਿਵਾਰ ਪਤਨੀ ਸਤਿੰਦਰ ਕੌਰ ਕੰਪਾਨੀ, ਲੜਕਾ ਰਾਜਿੰਦਰ ਸਿੰਘ ਕੰਪਾਨੀ ਟੈਕਨਾਲੋਜੀ ਦਾ ਮਹਿਰ ਉਦਮੀ ਅਤੇ ਫਿਲਮ ਮੇਕਰ ਅਤੇ ਲੜਕੀ ਕਿਰਨ ਨਾਲ ਰਹਿ ਰਹੇ ਸਨ। ਉਨ੍ਹਾਂ ਦੇ ਬੱਚੇ ਵੀ ਵਿਗਿਆਨ ਦੇ ਵਿਸ਼ੇ ਦੇ ਖੋਜੀ ਹਨ। ਡਾ ਨਰਿੰਦਰ ਸਿੰਘ ਕੰਪਾਨੀ ਦਾ ਨਾਂ ਰਹਿੰਦੀ ਦੁਨੀਆਂ ਤੱਕ ਧਰੂ ਤਾਰੇ ਦੀ ਤਰ੍ਹਾਂ ਚਮਕਦਾ ਰਹੇਗਾ।

ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ
ujagarsingh48@yahoo.com
ਮੋਬਾਈਲ-94178 13072

 

 

 

  31ਅਲਵਿਦਾ: ਫ਼ਾਈਬਰ ਆਪਟਿਕ ਵਾਇਰ ਦੇ ਪਿਤਾਮਾ ਨਰਿੰਦਰ ਸਿੰਘ ਕੰਪਾਨੀ
ਉਜਾਗਰ ਸਿੰਘ, ਪਟਿਆਲਾ
030ਪੱਤਰਕਾਰੀ ਦਾ ਥੰਮ : ਵੈਟਰਨ ਪੱਤਰਕਾਰ ਵੀ ਪੀ ਪ੍ਰਭਾਕਰ
ਉਜਾਗਰ ਸਿੰਘ, ਪਟਿਆਲਾ
029ਬਾਬਾ ਜਗਜੀਤ ਸਿੰਘ ਨਾਮਧਾਰੀ ਜੀ ਦੀ ਸਮਾਜ ਨੂੰ ਵੱਡਮੁਲੀ ਦੇਣ
ਉਜਾਗਰ ਸਿੰਘ, ਪਟਿਆਲਾ
28ਬਿਹਤਰੀਨ ਕਾਰਜਕੁਸ਼ਲਤਾ, ਵਫ਼ਾਦਾਰੀ ਅਤੇ ਇਮਾਨਦਾਰੀ ਦੇ ਪ੍ਰਤੀਕ ਸੁਰੇਸ਼ ਕੁਮਾਰ
ਉਜਾਗਰ ਸਿੰਘ, ਪਟਿਆਲਾ
mnadeepਪੁਲਿਸ ਵਿਭਾਗ ਵਿਚ ਇਮਾਨਦਾਰੀ ਅਤੇ ਕਾਰਜ਼ਕੁਸ਼ਲਤਾ ਦਾ ਪ੍ਰਤੀਕ ਮਨਦੀਪ ਸਿੰਘ ਸਿੱਧੂ
ਉਜਾਗਰ ਸਿੰਘ, ਪਟਿਆਲਾ
26ਸਿੰਧੀ ਲੋਕ ਗਾਥਾ - ਉਮਰ ਮਾਰਵੀ
ਲਖਵਿੰਦਰ ਜੌਹਲ ‘ਧੱਲੇਕੇ’
25ਸ਼ਰਾਫ਼ਤ, ਨਮਰਤਾ, ਸਲੀਕਾ ਅਤੇ ਇਮਾਨਦਾਰੀ ਦਾ ਮੁਜੱਸਮਾ ਅਮਰਦੀਪ ਸਿੰਘ ਰਾਏ
ਉਜਾਗਰ ਸਿੰਘ, ਪਟਿਆਲਾ
kotliਦੀਨ ਦੁਖੀਆਂ ਦੀ ਮਦਦਗਾਰ ਸਮਾਜ ਸੇਵਿਕਾ ਦਵਿੰਦਰ ਕੌਰ ਕੋਟਲੀ
ਉਜਾਗਰ ਸਿੰਘ, ਪਟਿਆਲਾ
katalਅਣਖ ਖ਼ਾਤਰ ਹੋ ਰਹੇ ਕਤਲ
ਡਾ. ਹਰਸ਼ਿੰਦਰ ਕੌਰ, ਐਮ. ਡੀ., ਪਟਿਆਲਾ
dheeanਧੀਆਂ ਵਰਗੀ ਧੀ ਮੇਰੀ ਦੋਹਤੀ ਕਿੱਥੇ ਗਈਆ ਮੇਰੀਆ ਖੇਡਾ...?
ਰਵੇਲ ਸਿੰਘ ਇਟਲੀ
khedanਕਿੱਥੇ ਗਈਆ ਮੇਰੀਆ ਖੇਡਾ...?
ਗੁਰਲੀਨ ਕੌਰ, ਇਟਲੀ
ਫ਼ਿੰਨਲੈਂਡ ਵਿੱਚ ਪੰਜਾਬੀ ਮੂਲ ਦੀ ਲੜਕੀ ਯੂਥ ਕੌਂਸਲ ਲਈ ਉਮੀਦਵਾਰ ਚੁਣੀ ਗਈ
ਬਿਕਰਮਜੀਤ ਸਿੰਘ ਮੋਗਾ, ਫ਼ਿੰਨਲੈਂਡ
ਸਿੱਖਿਆ ਅਤੇ ਸਮਾਜ-ਸੇਵੀ ਖੇਤਰਾਂ ਵਿਚ ਚਮਕਦਾ ਮੀਲ-ਪੱਥਰ - ਬੀਬੀ ਗੁਰਨਾਮ ਕੌਰ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਸਮਾਜ ਅਤੇ ਸਿੱਖਿਆ-ਖੇਤਰ ਦਾ ਰਾਹ-ਦਸੇਰਾ - ਜਸਵੰਤ ਸਿੰਘ ਸਰਾਭਾ
ਪ੍ਰੀਤਮ ਲੁਧਿਆਣਵੀ, ਚੰਡੀਗੜ
ਇਹ ਹਨ ਸ. ਬਲਵੰਤ ਸਿੰਘ ਉੱਪਲ
ਅਮਨਦੀਪ ਸਿੰਘ ਸਿੱਧੂ, ਆਸਟ੍ਰੇਲੀਆ
ਪੰਜਾਬੀ ਵਿਰਾਸਤ ਦਾ ਪਹਿਰੇਦਾਰ : ਕਮਰਜੀਤ ਸਿੰਘ ਸੇਖੋਂ
ਉਜਾਗਰ ਸਿੰਘ, ਪਟਿਆਲਾ
ਕੁੱਖ ‘ਚ ਧੀ ਦਾ ਕਤਲ, ਕਿਉਂ ?
ਰਾਜਵਿੰਦਰ ਸਿੰਘ ‘ਰਾਜਾ’, ਸ੍ਰੀ ਮੁਕਤਸਰ ਸਾਹਿਬ
ਜਿੰਦਗੀ ‘ਚ ਇਕ ਵਾਰ ਮਿਲਦੇ ‘ਮਾਪੇ’
ਰਾਜਵਿੰਦਰ ਸਿੰਘ ‘ਰਾਜਾ’, ਸ੍ਰੀ ਮੁਕਤਸਰ ਸਾਹਿਬ
ਪੰਜਾਬੀਅਤ ਦਾ ਰਾਜਦੂਤ : ਨਰਪਾਲ ਸਿੰਘ ਸ਼ੇਰਗਿੱਲ
ਉਜਾਗਰ ਸਿੰਘ, ਪਟਿਆਲਾ
ਦੇਸ਼ ਕੀ ਬੇਟੀ ‘ਗੀਤਾ’
ਮਿੰਟੂ ਬਰਾੜ , ਆਸਟ੍ਰੇਲੀਆ
ਮਾਂ–ਬਾਪ ਦੀ ਬੱਚਿਆਂ ਪ੍ਰਤੀ ਕੀ ਜ਼ਿੰਮੇਵਾਰੀ ਹੈ?
ਸੰਜੀਵ ਝਾਂਜੀ, ਜਗਰਾਉਂ।
ਸੋ ਕਿਉ ਮੰਦਾ ਆਖੀਐ...
ਗੁਰਪ੍ਰੀਤ ਸਿੰਘ, ਤਰਨਤਾਰਨ
ਨੈਤਿਕ ਸਿੱਖਿਆ ਦਾ ਮਹੱਤਵ
ਡਾ. ਜਗਮੇਲ ਸਿੰਘ ਭਾਠੂਆਂ, ਦਿੱਲੀ
“ਸਰਦਾਰ ਸੰਤ ਸਿੰਘ ਧਾਲੀਵਾਲ ਟਰੱਸਟ”
ਬੀੜ੍ਹ ਰਾਊ ਕੇ (ਮੋਗਾ) ਦਾ ਸੰਚਾਲਕ ਸ: ਕੁਲਵੰਤ ਸਿੰਘ ਧਾਲੀਵਾਲ (ਯੂ ਕੇ )
ਗੁਰਚਰਨ ਸਿੰਘ ਸੇਖੋਂ ਬੌੜਹਾਈ ਵਾਲਾ(ਸਰੀ)ਕਨੇਡਾ
ਆਦਰਸ਼ ਪਤੀ ਪਤਨੀ ਦੇ ਗੁਣ
ਪੇਸ਼ਕਰਤਾ: ਹਰਦੀਪ ਸਿੰਘ ਮਾਨ, ਅਸਟਰੀਆ
‘ਮਾਰੂ’ ਸਾਬਤ ਹੋ ਰਿਹਾ ਹੈ ਸੜਕ ਦੁਰਘਟਣਾ ਨਾਲ ਸਬੰਧਤ ਕਨੂੰਨ
1860 ਵਿੱਚ ਬਣੇ ਕਨੂੰਨ ਵਿੱਚ ਤੁਰੰਤ ਸੋਧ ਦੀ ਲੋੜ

ਸੁਰਿੰਦਰ ਭਾਰਤੀ ਤਿਵਾੜੀ, ਫਰੀਦਕੋਟ
ਵਿਸ਼ਵ ਪ੍ਰਸਿੱਧ ਨਾਵਲਕਾਰ ਸ਼ਿਵਚਰਨ ਜੱਗੀ ਕੁੱਸਾ ਦਾ ਰੂਬਰੂ ਸਮਾਗਮ ਦੌਰਾਨ ਸਨਮਾਨ
ਵਿਰਾਸਤ ਭਵਨ ਵਿਖੇ ਪਾਲ ਗਿੱਲ ਦਾ ਸਨਮਾਨ ਰਾਈਟਰਜ਼ ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਗੰਗਾ‘ਚ ਵਧ ਰਿਹਾ ਪ੍ਰਦੂਸ਼ਨ ਕੇਂਦਰ ਲਈ ਚਿੰਤਾ ਦਾ ਵਿਸ਼ਾ: ਬਾਂਸਲ
ਧਰਮ ਲੂਨਾ

ਆਓ ਮਦਦ ਕਰੀਏ ਕਿਉਂਕਿ......
3 ਜੰਗਾਂ ਲੜਨ ਵਾਲਾ 'ਜ਼ਿੰਦਗੀ ਨਾਲ ਜੰਗ' ਹਾਰਨ ਕਿਨਾਰੇ ਹੈ!
ਮਨਦੀਪ ਖੁਰਮੀ ਹਿੰਮਤਪੁਰਾ (ਲੰਡਨ)

 
kav-ras2_140.jpg (5284 bytes)

vid-tit1_ratan_140v3.jpg (5679 bytes)

pal-banner1_142.jpg (14540 bytes)

sahyog1_150.jpg (4876 bytes)

Terms and Conditions
Privay Policy
© 1999-2020, 5abi.com

www.5abi.com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

banner1-150.gif (7792 bytes)