ਸੁਰਖੀਆਂ

ਸਮੀਖਿ

ਖਾਸ ਰਿਪੋਰਟ

ਵਿਸ਼ੇਸ਼ ਲੇਖ

ਵਿਸ਼ੇਸ਼ ਕਲਮ

ਕਹਾਣੀ

ਕਵਿਤਾ

ਪੱਤਰ

ਸੰਪਰਕ

    WWW 5abi.com  ਸ਼ਬਦ ਭਾਲ

   

ਦਲਿਤਾਂ ਦੇ ਮਸੀਹਾ ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ ਸਵਰਗਵਾਸ
ਉਜਾਗਰ ਸਿੰਘ, ਪਟਿਆਲਾ     02/01/2021


 bootaਦਲਿਤਾਂ ਦੇ ਮਸੀਹਾ ਦੇ ਤੌਰ ਤੇ ਜਾਣੇ ਜਾਂਦੇ ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ ਲੰਬੀ ਬਿਮਾਰੀ ਤੋਂ ਬਾਅਦ 86 ਸਾਲ ਦੀ ਉਮਰ ਭੋਗ ਕੇ ਸਵਰਗਵਾਸ ਹੋ ਗਏ ਹਨ।

ਬੂਟਾ ਸਿੰਘ 8 ਵਾਰ ਲੋਕ ਸਭਾ ਦੇ ਮੈਂਬਰ ਅਤੇ ਕੇਂਦਰੀ ਮੰਤਰੀ ਰਹੇ ਸਨ। ਜਗਜੀਵਨ ਰਾਮ ਤੋਂ ਬਾਅਦ ਬੂਟਾ ਸਿੰਘ ਦਲਿਤਾਂ ਦੇ ਸਭ ਤੋਂ ਮਜ਼ਬੂਤ ਨੇਤਾ ਰਹੇ ਹਨ। 1977 ਵਿਚ ਜਦੋਂ ਕਾਂਗਰਸ ਪਾਰਟੀ ਜਨਤਾ ਲਹਿਰ ਦੀ ਲਪੇਟ ਵਿਚ ਆ ਕੇ ਬੁਰੀ ਤਰ੍ਹਾਂ ਹਾਰ ਗਈ ਸੀ ਤਾਂ ਕਾਂਗਰਸ ਪਾਰਟੀ ਦੋਫਾੜ ਹੋ ਗਈ। ਉਸ ਸਮੇਂ ਇੰਦਰਾ ਗਾਂਧੀ ਦੇ ਸਿਤਾਰੇ ਡਾਵਾਂ ਡੋਲ ਹੋ ਗਏ ਸਨ ਕਿਉਂਕਿ ਇੰਦਰਾ ਗਾਂਧੀ ਦੇ ਕਾਂਗਰਸ ਪਾਰਟੀ ਵਿਰੁਧ ਬਗਾਬਤ ਕਰਨ ‘ਤੇ ਬਹੁਤ ਸਾਰੇ ਵਡੇਰੇ ਕਾਂਗਰਸੀ ਨੇਤਾ ਉਨ੍ਹਾਂ ਦਾ ਸਾਥ ਛੱਡ ਗਏ ਸਨ। ਸਰਦਾਰ ਬੂਟਾ ਸਿੰਘ ਇਕੋ ਇਕ ਅਜਿਹਾ ਨੇਤਾ ਸਨ, ਜਿਹੜੇ ਇੰਦਰਾ ਗਾਂਧੀ ਨਾਲ ਅੱਤ ਨਾਜ਼ਕ ਸਮੇਂ ਵਿਚ ਚਟਾਨ ਦੀ ਤਰ੍ਹਾਂ ਖੜ੍ਹੇ ਰਹੇ। ਉਸ ਸਮੇਂ ਇੰਦਰਾ ਗਾਂਧੀ ਨੇ ਇੰਦਰਾ ਕਾਂਗਰਸ ਪਾਰਟੀ ਬਣਾ ਲਈ ਸੀ ਅਤੇ ਉਹ ਆਪ ਪਾਰਟੀ ਦੇ ਪ੍ਰਧਾਨ ਅਤੇ ਬੂਟਾ ਸਿੰਘ ਨੂੰ ਜਨਰਲ ਸਕੱਤਰ ਬਣਾਇਆ।

ਬੂਟਾ ਸਿੰਘ ਹੀ ਕਾਂਗਰਸ ਪਾਰਟੀ ਦਾ ਸਾਰਾ ਕੰਮ ਇਕੱਲੇ ਹੀ ਵੇਖਦੇ ਸਨ। ਉਸ ਸਮੇਂ ਬਹੁਤੇ ਕਾਂਗਰਸੀ ਦੁਬਿਧਾ ਵਿਚ ਸਨ ਕਿ ਇੰਦਰਾ ਗਾਂਧੀ ਦਾ ਸਾਥ ਦਿੱਤਾ ਜਾਵੇ ਜਾਂ ਨਾ। ਇੰਦਰਾ ਕਾਂਗਰਸ ਨੂੰ ਮੁੜ ਪੈਰਾਂ ਤੇ ਖੜ੍ਹਾ ਕਰਨ ਲਈ ਬੂਟਾ ਸਿੰਘ ਸਮੁਚੇ ਦੇਸ਼ ਵਿਚ ਜਾ ਕੇ ਕਾਂਗਰਸੀਆਂ ਨਾਲ ਮੀਟਿੰਗਾਂ ਕਰਦੇ ਰਹੇ। ਖਾਸ ਤੌਰ ਤੇ ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ਼੍ਰੇਣੀਆਂ ਨੂੰ ਬੂਟਾ ਸਿੰਘ ਨੇ ਇੰਦਰਾ ਕਾਂਗਰਸ ਦਾ ਸਾਥ ਦੇਣ ਲਈ ਪ੍ਰੇਰਿਤ ਕਰ ਲਿਆ। ਘਟਨਾਕਰਮ ਐਸਾ ਹੋਇਆ ਕਿ ਬਗਾਬਤ ਕਰਨ ਵਾਲੀ ਇੰਦਰਾ ਗਾਂਧੀ ਦੀ ਪਾਰਟੀ ਇੰਦਰਾ ਕਾਂਗਰਸ ਮੁੜਕੇ ਅਸਲ ਸਰਬ ਭਾਰਤੀ ਕਾਂਗਰਸ ਦੇ ਰੂਪ ਵਿਚ ਸਥਾਪਤ ਹੋ ਗਈ, ਇਸ ਵਿਚ ਸਭ ਤੋਂ ਵੱਡਾ ਯੋਗਦਾਨ ਇੰਦਰਾ ਗਾਂਧੀ ਤੋਂ ਬਾਅਦ ਬੂਟਾ ਸਿੰਘ ਦਾ ਸੀ।

1980 ਵਿਚ ਇੰਦਰਾ ਗਾਂਧੀ ਭਾਰੀ ਬਹੁਮਤ ਨਾਲ ਲੋਕ ਸਭਾ ਦੀ ਚੋਣ ਜਿੱਤ ਗਈ। ਇੰਦਰਾ ਗਾਂਧੀ ਨੇ ਵੀ ਬੂਟਾ ਸਿੰਘ ਨੂੰ ਆਪਣੇ ਮੰਤਰੀ ਮੰਡਲ ਵਿਚ ਬਤੌਰ  ਮੰਤਰੀ ਸ਼ਾਮਲ ਕਰਕੇ ਉਨ੍ਹਾਂ ਦੀ ਵਫ਼ਾਦਰੀ ਦਾ ਮੁਲ ਮੋੜਿਆ। ਇੰਦਰਾ ਗਾਂਧੀ ਦੇ ਪ੍ਰਧਾਨ ਮੰਤਰੀ ਹੁੰਦਿਆਂ ਬੂਟਾ ਸਿੰਘ ਦੀ ਤੂਤੀ ਬੋਲਦੀ ਸੀ। ਉਨ੍ਹਾਂ ਨੂੰ ਇੰਦਰਾ ਗਾਂਧੀ ਦੀ ਵਫ਼ਦਾਰੀ ਐਸੀ ਰਾਸ ਆਈ ਕਿ ਜਿਤਨੀ ਦੇਰ ਇੰਦਰਾ ਗਾਂਧੀ ਪ੍ਰਧਾਨ ਮੰਤਰੀ ਰਹੇ, ਬੂਟਾ ਸਿੰਘ ਹਮੇਸ਼ਾ ਉਨ੍ਹਾਂ ਦੇ ਮੰਤਰੀ ਮੰਡਲ ਵਿਚ ਰਹੇ। ਉਨ੍ਹਾਂ ਤੋਂ ਬਾਅਦ ਰਾਜੀਵ ਗਾਂਧੀ ਦੀ ਵਜ਼ਾਰਤ ਦਾ ਵੀ ਆਨੰਦ ਮਾਣਦੇ ਰਹੇ। ਕਹਿਣ ਤੋਂ ਭਾਵ ਗਾਂਧੀ ਪਰਿਵਾਰ ਦਾ ਬੂਟਾ ਸਿੰਘ ਦੇ ਸਿਆਸੀ ਕਿੱਤੇ ਵਿਚ ਮਹੱਤਵਪੂਰਨ ਯੋਗਦਾਨ ਹੈ।

ਉਸਤੋਂ ਬਾਅਦ ਤਾਂ ਬੂਟਾ ਸਿੰਘ ਕਾਂਗਰਸ ਪਾਰਟੀ ਵਿਚ ਪੈਰ ਜਮਾ ਨਹੀਂ ਸਕਿਆ। ਉਨ੍ਹਾਂ ਦਾ ਲੜਕਾ ਇਕ ਵਾਰ ਦਿੱਲੀ ਤੋਂ ਵਿਧਾਨਕਾਰ ਬਣਿਆਂ। ਇਕ ਵਾਰ ਬੂਟਾ ਸਿੰਘ ਕਾਂਗਰਸ ਪਾਰਟੀ ਛੱਡ ਵੀ ਗਿਆ ਸੀ ਪ੍ਰੰਤੂ ਹੋਰ ਕਿਸੇ ਪਾਰਟੀ ਨੇ ਬੂਟਾ ਸਿੰਘ ਨੂੰ ਅਹਿਮੀਅਤ ਨਹੀਂ ਦਿੱਤੀ। ਫਿਰ ਉਹ ਵਾਪਸ ਕਾਂਗਰਸ ਪਾਰਟੀ ਵਿਚ ਆ ਗਏ ਪ੍ਰੰਤੂ ਮੁੱਖ ਧਾਰਾ ਵਿਚ ਨਹੀਂ ਆ ਸਕੇ। ਉਸ ਤੋਂ ਬਾਅਦ ਅਖ਼ੀਰ ਸਮੇਂ ਤੱਕ ਉਹ ਅਣਗੌਲਿਆ ਨੇਤਾ ਹੀ ਰਹੇ।

ਬੂਟਾ ਸਿੰਘ ਪਹਿਲੀ ਵਾਰ ਹੀ 1962 ਵਿਚ ਮੋਗਾ ਰਾਖਵਾਂ ਹਲਕੇ ਤੋਂ ਅਕਾਲੀ ਦਲ ਦੇ ਟਿਕਟ ਤੇ ਲੋਕ ਸਭਾ ਦੇ ਮੈਂਬਰ ਚੁਣੇ ਗਏ ਸਨ। ਅਕਾਲੀ ਦਲ ਦੀ ਸਿਆਸਤ ਉਨ੍ਹਾਂ ਨੂੰ ਰਾਸ ਨਾ ਆਈ ਅਤੇ ਥੋੜ੍ਹੀ ਦੇਰ ਬਾਅਦ ਉਹ ਅਕਾਲੀ ਦਲ ਤੋਂ ਅਸਤੀਫਾ ਦੇ ਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ ਕਿਉਂਕਿ ਆਪ ਦੀ ਵਿਚਾਰਧਾਰਾ ਅਕਾਲੀ ਦਲ ਨਾਲ ਬਹੁਤੀ ਮੇਲ ਨਹੀਂ ਖਾਂਦੀ ਸੀ। 

ਉਹ 1971 ਅਤੇ 80 ਵਿਚ ਰੋਪੜ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਲੋਕ ਸਭਾ ਦੇ ਮੈਂਬਰ ਚੁਣੇ ਗਏ। ਇਸ ਸਮੇਂ ਦੌਰਾਨ ਆਪ ਇੰਦਰਾ ਗਾਂਧੀ ਦੇ ਬਹੁਤ ਨੇੜੇ ਹੋ ਗਏ ਕਿਉਂਕਿ ਉਨ੍ਹਾਂ ਨੂੰ ਸਿਅਸੀ ਤੌਰ ਤੇ ਜਗਜੀਵਨ ਰਾਮ ਦੇ ਮੁਕਾਬਲੇ ਤੇ ਅਨੁਸੂਚਿਤ ਜਾਤੀਆਂ ਦਾ ਕੋਈ ਵਿਅਕਤੀ ਲੋੜੀਂਦਾ ਸੀ, ਜਿਹੜਾ ਇੰਦਰਾ ਗਾਂਧੀ ਲਈ ਵੰਗਾਰ ਨਾ ਬਣ ਸਕੇ। ਉਨ੍ਹਾਂ ਨੂੰ ਪਹਿਲੀ ਵਾਰ ਇੰਦਰਾ ਗਾਂਧੀ ਨੇ 1974 ਵਿਚ ਕੇਂਦਰ ਸਰਕਾਰ ਵਿਚ ਉਪ ਮੰਤਰੀ ਰੇਲਵੇ ਬਣਾਇਆ। ਇਸ ਤੋ ਬਾਅਦ ਤਾਂ ਜਿਵੇਂ ਉਨ੍ਹਾਂ ਦੀ ਲਾਟਰੀ ਹੀ ਨਿਕਲ ਗਈ ਕਿਉਂਕਿ ਉਹ ਪੜ੍ਹੇ ਲਿਖੇ ਤੇਜ ਦਿਮਾਗ ਸ਼ਾਤਰ ਸਿਆਸਤਦਾਨ ਸਨ।

ਉਹ ਉਪ ਮੰਤਰੀ ਕਾਮਰਸ 1976, 1980 ਵਿਚ ਰਾਜ ਮੰਤਰੀ ਸ਼ਿਪਿੰਗ ਤੇ ਟਰਾਂਸਪੋਰਟ, 1982 ਵਿਚ ਰਾਜ ਮੰਤਰੀ ਸਿਵਲ ਸਪਲਾਈਜ਼ ਤੇ ਮੁੜ ਵਸੇਬਾ, 1983 ਵਿਚ ਸੰਸਦੀ ਮਾਮਲੇ ਤੇ ਖੇਡਾਂ, 84 ਵਿਚ ਦਿਹਾਤੀ ਵਿਕਾਸ ਤੇ ਖੇਤੀਬਾੜੀ, 86 ਵਿਚ ਗ੍ਰਹਿ, 95 ਵਿਚ ਸਿਵਲ ਸਪਲਾਈਜ਼ ਅਤੇ 1998 ਵਿਚ ਸੰਚਾਰ ਮੰਤਰੀ ਰਹੇ। ਉਹ ਹਮੇਸ਼ਾ ਹੀ ਕਿਸੇ ਨਾ ਕਿਸੇ ਕਾਰਨ ਚਰਚਾ ਵਿਚ ਰਹੇ ਸਨ।

ਉਹ ਭਾਵੇਂ ਇੱਕ ਕੱਟੜ ਸਿੱਖ ਅਤੇ ਸਿੱਖੀ ਵਿਚਾਰਧਾਰਾ ਨੂੰ ਪ੍ਰਣਾਏ ਹੋਏ ਸਨ, ਪ੍ਰੰਤੂ ਜਦੋਂ 1984 ਵਿਚ ਸ੍ਰੀ ਹਰਿਮੰਦਰ ਸਾਹਿਬ ਤੇ ਫ਼ੌਜਾਂ ਨੇ ਹਮਲਾ ਕਰਕੇ ਕਥਿਤ ਅੱਤਵਾਦੀਆਂ ਨੂੰ ਹਰਿਮੰਦਰ ਸਾਹਿਬ ਵਿਚੋਂ ਬਾਹਰ ਕੱਢਣ ਦੇ ਬਹਾਨੇ ਸਿਖਾਂ ਦੇ ਪਵਿਤਰ ਸਥਾਨ ਸ਼੍ਰੀ ਹਰਿਮੰਦਰ ਸਾਹਿਬ ਦੀ ਬੇਹੁਰਮਤੀ ਕੀਤੀ ਤੇ ਸ਼੍ਰੀ ਅਕਾਲ ਤੱਖ਼ਤ ਸਾਹਿਬ ਨੂੰ ਢਹਿ ਢੇਰੀ ਕਰ ਦਿੱਤਾ ਤਾਂ ਬੂਟਾ ਸਿੰਘ ਨੇ ਨਿਹੰਗ ਮੁਖੀ ਬਾਬਾ ਸੰਤਾ ਸਿੰਘ ਨੂੰ ਮੋਹਰੀ ਬਣਾ ਕੇ ਅਕਾਲ ਤਖ਼ਤ ਸਾਹਿਬ ਦੀ ਮੁੜ ਉਸਾਰੀ ਕਾਰ ਸੇਵਾ ਦੇ ਬਹਾਨੇ ਕਰਵਾਈ ਤੇ ਸਿੱਖਾਂ ਵਿਚ ਬਦਨਾਮ ਹੋ ਗਏ। ਇਸ ਕਰਕੇ ਉਨ੍ਹਾਂ ਨੂੰ ਪੰਥ ਵਿਚੋਂ ਛੇਕ ਦਿੱਤਾ ਗਿਆ ਸੀ। ਫਿਰ ਪੰਜਾਬ ਵਿਚ ਤਾਂ ਕਾਫੀ ਸਮਾਂ ਚੋਣਾਂ ਹੀ ਨਹੀਂ ਹੋਈਆਂ, ਕਾਂਗਰਸ ਪਾਰਟੀ ਨੇ ਉਨ੍ਹਾਂ ਵਲੋਂ ਬਲਿਊ ਸਟਾਰ ਅਪ੍ਰੇਸ਼ਨ ਮੌਕੇ ਕੀਤੇ ਕੰਮ ਬਦਲੇ ਮੁਲ ਤਾਰਨ ਲਈ ਉਨ੍ਹਾਂ ਨੂੰ ਰਾਜਸਥਾਨ ਵਿਚੋਂ ਲੋਕ ਸਭਾ ਦੀ ਟਿਕਟ ਦੇ ਕੇ ਲੋਕ ਸਭਾ ਦਾ ਮੈਂਬਰ ਬਣਾਕੇ ਮੰਤਰੀ ਵੀ ਬਣਾਇਆ ਗਿਆ।

ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਦਖਲ ਅੰਦਾਜ਼ੀ ਕਰਨ ਕਰਕੇ ਉਨ੍ਹਾਂ ਨੂੰ ਉਨ੍ਹਾਂ ਦੀ ਅੰਤਹਕਰਨ ਦੀ ਆਵਾਜ਼ ਝੰਜੋੜਨ ਲੱਗੀ, ਇਸ ਕਰਕੇ ਉਹ ਕਾਂਗਰਸ ਪਾਰਟੀ ਦਾ ਸਾਥ ਛੱਡ ਗਏ। ਫਿਰ ਤਾਂ ਉਹ ਪਾਰਟੀਆਂ ਹੀ ਬਦਲਦੇ ਰਹੇ ਮੁੜਕੇ ਕਾਂਗਰਸ ਪਾਰਟੀ ਵਿਚ ਆ ਗਏ। ਪ੍ਰੰਤੂ ਕਾਂਗਰਸ ਪਾਰਟੀ ਉਨ੍ਹਾਂ ਵੱਲੋਂ ਸਿਖਾਂ ਨਾਲ ਕੀਤੇ ਵਰਤਾਓ ਕਰਕੇ ਉਨ੍ਹਾਂ ਨੂੰ ਨਿਵਾਜਦੀ ਰਹੀ ਤੇ ਕੇਂਦਰੀ ਅਨੁਸੂਚਿਤ ਜਾਤੀਆਂ ਦੇ ਕਮਿਸ਼ਨ ਦਾ ਚੇਅਰਮੈਨ ਬਣਾ ਦਿੱਤਾ। ਇੰਦਰਾ ਗਾਂਧੀ ਦੇ ਰਾਜ ਵਿਚ ਬੂਟਾ ਸਿੰਘ ਪੰਜਾਬ ਦਾ ਮੁੱਖ ਮੰਤਰੀ ਬਣਨ ਲਈ ਜਦੋਜਹਿਦ ਕਰਦੇ ਰਹੇ  ਪ੍ਰੰਤੂ ਉਨ੍ਹਾਂ ਦੀਆਂ ਕੋਸ਼ਿਸਾਂ ਨੂੰ ਬੂਰ ਨਹੀਂ ਪਿਆ । ਉਹ ਇੰਦਰਾ ਗਾਂਧੀ ਕੋਲ ਦਰਬਾਰਾ ਸਿੰਘ ਦੇ ਵਿਰੁਧ ਭੀੜ ਇਕੱਠੀ ਕਰਕੇ ਭੇਜਦੇ ਰਹੇ।

ਬੂਟਾ ਸਿੰਘ ਦਾ ਜਨਮ 21 ਮਾਰਚ 1934 ਨੂੰ ਜਲੰਧਰ ਜਿਲ੍ਹੇ ਦੇ ਪਿੰਡ ਮੁਸਤਫਾਬਾਦ ਵਿਖੇ ਬੀਰ ਸਿੰਘ ਦੇ ਘਰ ਹੋਇਆ। ਉਨ੍ਹਾਂ ਦਾ ਪਰਿਵਾਰ ਆਰਥਕ ਪੱਖੋਂ ਬਹੁਤਾ ਸੌਖਾ ਨਹੀਂ ਸੀ, ਇਸ ਕਰਕੇ ਉਨ੍ਹਾਂ ਦੀ ਪੜ੍ਹਾਈ ਵਿਚ ਮੁਸ਼ਕਲ ਆਉਂਦੀ ਰਹੀ। ਬੂਟਾ ਸਿੰਘ ਪੜ੍ਹਨ ਵਿਚ ਵਧੇਰੇ ਦਿਲਚਸਪੀ ਰੱਖਦੇ ਸਨ। ਉਨ੍ਹਾਂ ਨੇ ਆਪਣੀ ਮਿਹਨਤ, ਲਗਨ ਅਤੇ ਦ੍ਰਿੜ੍ਹਤਾ ਨਾਲ ਆਪਣੀ ਬੀ ਏ ਤੱਕ ਦੀ ਸਿੱਖਿਆ ਪ੍ਰਾਪਤ ਕਰ ਲਈ ਪ੍ਰੰਤੂ ਉੱਚ ਵਿਦਿਆ ਲਈ ਵਧੇਰੇ ਖ਼ਰਚੇ ਦੀ ਲੋੜ ਸੀ।

ਉਨ੍ਹਾਂ ਦੀ ਪੜ੍ਹਾਈ ਵਿਚ ਦਿਲਚਸਪੀ ਨੂੰ ਮੁਖ ਰੱਖਦਿਆਂ ਆਪਦੇ ਅਧਿਆਪਕ ਤੇ ਖਾਲਸਾ ਕਾਲਜ ਬੰਬਈ ਦੇ ਪ੍ਰਿੰਸੀਪਲ  ਗੁਰਬਚਨ ਸਿੰਘ ਉਨ੍ਹਾਂ ਨੂੰ ਆਪਣੇ ਨਾਲ ਹੀ ਬੰਬਈ ਲੈ ਗਏ। ਉਨ੍ਹਾਂ ਬੂਟਾ ਸਿੰਘ ਦੀ ਪੜ੍ਹਾਈ ਦਾ ਸਾਰਾ ਖ਼ਰਚਾ ਆਪ ਕੀਤਾ ਅਤੇ ਐਮ.ਏ. ਤੱਕ ਦੀ ਪੜ੍ਹਾਈ ਬੰਬਈ ਤੋਂ ਕੀਤੀ। ਬੰਬਈ ਤੋਂ ਵਾਪਸ ਆ ਕੇ ਉਨ੍ਹਾਂ ਅਕਾਲੀ ਦਲ ਦੀ ਸਿਆਸਤ ਵਿਚ ਦਿਲਚਸਪੀ ਲੈਣੀ ਸ਼ੁਰੂ ਕਰ ਦਿੱਤੀ। ਉਨ੍ਹਾਂ ਦਿਨਾ ਵਿਚ ਅਕਾਲੀ ਦਲ ਵਿਚ ਬਹੁਤੇ ਪੜ੍ਹੇ ਲਿਖੇ ਵਿਅਕਤੀ ਨਹੀਂ ਸਨ। ਬੂਟਾ ਸਿੰਘ ਪੜ੍ਹੇ ਲਿਖੇ ਸਨ। ਇਸ ਲਈ ਇਤਫਾਕੀਆ ਹੀ ਬੂਟਾ ਸਿੰਘ ਦਾ ਸਰਗਰਮ ਸਿਆਸਤ ਵਿਚ ਆਉਣਾ ਬਣਿਆਂ।

ਅਕਾਲੀ ਦਲ ਨੂੰ ਲੋਕ ਸਭਾ ਦੀਆਂ ਚੋਣਾਂ ਵਿਚ ਕਿਸੇ ਪੜ੍ਹੇ ਲਿਖੇ ਵਿਅਕਤੀ ਦੀ ਮੋਗਾ ਰਾਖਵੇਂ ਹਲਕੇ ਤੋਂ ਲੋੜ ਸੀ, ਇਸ ਲਈ ਅਕਾਲੀ ਦਲ ਨੇ ਉਨ੍ਹਾਂ ਨੂੰ ਟਿਕਟ ਦੇ ਦਿੱਤੀ ਦਿੱਤੀ। ਉਹ ਸਿਆਸਤ ਵਿਚ ਅਜੇ ਨਵੇਂ ਸਨ ਇਸ ਲਈ ਚੋਣ ਲੜਨ ਤੋਂ ਘਬਰਾਉਂਦੇ ਸਨ। ਮੁੱਖ ਤੌਰ ਤੇ ਆਰਥਿਕ ਹਾਲਤ ਇਜ਼ਾਜਤ ਨਹੀਂ ਦਿੰਦੀ ਸੀ।  ਉਨ੍ਹਾਂ ਨੇ ਝਿਜਕਦਿਆਂ ਲੋਕ ਸਭਾ ਦੀ ਚੋਣ ਲੜੀ ਅਤੇ ਪਹਿਲੀ ਵਾਰ ਹੀ ਚੋਣ ਜਿੱਤ ਗਏ। ਮੁੜਕੇ ਉਹ ਸਾਰੀ ਉਮਰ ਸਿਆਸਤ ਵਿਚ ਛਾਏ ਰਹੇ।

ਬੂਟਾ ਸਿੰਘ 2 ਜਨਵਰੀ 2021 ਨੂੰ ਦਿੱਲੀ ਵਿਖੇ ਸਵਰਗ ਸਿਧਾਰ ਗਏ।
 
ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ
ਮੋਬਾਈਲ-94178 13072
ujagarsingh48@yahoo.com  
                                    

 

 

  bootaਦਲਿਤਾਂ ਦੇ ਮਸੀਹਾ ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ ਸਵਰਗਵਾਸ
ਉਜਾਗਰ ਸਿੰਘ, ਪਟਿਆਲਾ
32ਮਿਹਨਤ, ਦ੍ਰਿੜ੍ਹਤਾ, ਕੁਸ਼ਲਤਾ ਅਤੇ ਦਿਆਨਤਦਾਰੀ ਦਾ ਮੁਜੱਸਮਾ ਡਾ ਬੀ ਸੀ ਗੁਪਤਾ
ਉਜਾਗਰ ਸਿੰਘ, ਪਟਿਆਲਾ
31ਅਲਵਿਦਾ: ਫ਼ਾਈਬਰ ਆਪਟਿਕ ਵਾਇਰ ਦੇ ਪਿਤਾਮਾ ਨਰਿੰਦਰ ਸਿੰਘ ਕੰਪਾਨੀ
ਉਜਾਗਰ ਸਿੰਘ, ਪਟਿਆਲਾ
030ਪੱਤਰਕਾਰੀ ਦਾ ਥੰਮ : ਵੈਟਰਨ ਪੱਤਰਕਾਰ ਵੀ ਪੀ ਪ੍ਰਭਾਕਰ
ਉਜਾਗਰ ਸਿੰਘ, ਪਟਿਆਲਾ
029ਬਾਬਾ ਜਗਜੀਤ ਸਿੰਘ ਨਾਮਧਾਰੀ ਜੀ ਦੀ ਸਮਾਜ ਨੂੰ ਵੱਡਮੁਲੀ ਦੇਣ
ਉਜਾਗਰ ਸਿੰਘ, ਪਟਿਆਲਾ
28ਬਿਹਤਰੀਨ ਕਾਰਜਕੁਸ਼ਲਤਾ, ਵਫ਼ਾਦਾਰੀ ਅਤੇ ਇਮਾਨਦਾਰੀ ਦੇ ਪ੍ਰਤੀਕ ਸੁਰੇਸ਼ ਕੁਮਾਰ
ਉਜਾਗਰ ਸਿੰਘ, ਪਟਿਆਲਾ
mnadeepਪੁਲਿਸ ਵਿਭਾਗ ਵਿਚ ਇਮਾਨਦਾਰੀ ਅਤੇ ਕਾਰਜ਼ਕੁਸ਼ਲਤਾ ਦਾ ਪ੍ਰਤੀਕ ਮਨਦੀਪ ਸਿੰਘ ਸਿੱਧੂ
ਉਜਾਗਰ ਸਿੰਘ, ਪਟਿਆਲਾ
26ਸਿੰਧੀ ਲੋਕ ਗਾਥਾ - ਉਮਰ ਮਾਰਵੀ
ਲਖਵਿੰਦਰ ਜੌਹਲ ‘ਧੱਲੇਕੇ’
25ਸ਼ਰਾਫ਼ਤ, ਨਮਰਤਾ, ਸਲੀਕਾ ਅਤੇ ਇਮਾਨਦਾਰੀ ਦਾ ਮੁਜੱਸਮਾ ਅਮਰਦੀਪ ਸਿੰਘ ਰਾਏ
ਉਜਾਗਰ ਸਿੰਘ, ਪਟਿਆਲਾ
kotliਦੀਨ ਦੁਖੀਆਂ ਦੀ ਮਦਦਗਾਰ ਸਮਾਜ ਸੇਵਿਕਾ ਦਵਿੰਦਰ ਕੌਰ ਕੋਟਲੀ
ਉਜਾਗਰ ਸਿੰਘ, ਪਟਿਆਲਾ
katalਅਣਖ ਖ਼ਾਤਰ ਹੋ ਰਹੇ ਕਤਲ
ਡਾ. ਹਰਸ਼ਿੰਦਰ ਕੌਰ, ਐਮ. ਡੀ., ਪਟਿਆਲਾ
dheeanਧੀਆਂ ਵਰਗੀ ਧੀ ਮੇਰੀ ਦੋਹਤੀ ਕਿੱਥੇ ਗਈਆ ਮੇਰੀਆ ਖੇਡਾ...?
ਰਵੇਲ ਸਿੰਘ ਇਟਲੀ
khedanਕਿੱਥੇ ਗਈਆ ਮੇਰੀਆ ਖੇਡਾ...?
ਗੁਰਲੀਨ ਕੌਰ, ਇਟਲੀ
ਫ਼ਿੰਨਲੈਂਡ ਵਿੱਚ ਪੰਜਾਬੀ ਮੂਲ ਦੀ ਲੜਕੀ ਯੂਥ ਕੌਂਸਲ ਲਈ ਉਮੀਦਵਾਰ ਚੁਣੀ ਗਈ
ਬਿਕਰਮਜੀਤ ਸਿੰਘ ਮੋਗਾ, ਫ਼ਿੰਨਲੈਂਡ
ਸਿੱਖਿਆ ਅਤੇ ਸਮਾਜ-ਸੇਵੀ ਖੇਤਰਾਂ ਵਿਚ ਚਮਕਦਾ ਮੀਲ-ਪੱਥਰ - ਬੀਬੀ ਗੁਰਨਾਮ ਕੌਰ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਸਮਾਜ ਅਤੇ ਸਿੱਖਿਆ-ਖੇਤਰ ਦਾ ਰਾਹ-ਦਸੇਰਾ - ਜਸਵੰਤ ਸਿੰਘ ਸਰਾਭਾ
ਪ੍ਰੀਤਮ ਲੁਧਿਆਣਵੀ, ਚੰਡੀਗੜ
ਇਹ ਹਨ ਸ. ਬਲਵੰਤ ਸਿੰਘ ਉੱਪਲ
ਅਮਨਦੀਪ ਸਿੰਘ ਸਿੱਧੂ, ਆਸਟ੍ਰੇਲੀਆ
ਪੰਜਾਬੀ ਵਿਰਾਸਤ ਦਾ ਪਹਿਰੇਦਾਰ : ਕਮਰਜੀਤ ਸਿੰਘ ਸੇਖੋਂ
ਉਜਾਗਰ ਸਿੰਘ, ਪਟਿਆਲਾ
ਕੁੱਖ ‘ਚ ਧੀ ਦਾ ਕਤਲ, ਕਿਉਂ ?
ਰਾਜਵਿੰਦਰ ਸਿੰਘ ‘ਰਾਜਾ’, ਸ੍ਰੀ ਮੁਕਤਸਰ ਸਾਹਿਬ
ਜਿੰਦਗੀ ‘ਚ ਇਕ ਵਾਰ ਮਿਲਦੇ ‘ਮਾਪੇ’
ਰਾਜਵਿੰਦਰ ਸਿੰਘ ‘ਰਾਜਾ’, ਸ੍ਰੀ ਮੁਕਤਸਰ ਸਾਹਿਬ
ਪੰਜਾਬੀਅਤ ਦਾ ਰਾਜਦੂਤ : ਨਰਪਾਲ ਸਿੰਘ ਸ਼ੇਰਗਿੱਲ
ਉਜਾਗਰ ਸਿੰਘ, ਪਟਿਆਲਾ
ਦੇਸ਼ ਕੀ ਬੇਟੀ ‘ਗੀਤਾ’
ਮਿੰਟੂ ਬਰਾੜ , ਆਸਟ੍ਰੇਲੀਆ
ਮਾਂ–ਬਾਪ ਦੀ ਬੱਚਿਆਂ ਪ੍ਰਤੀ ਕੀ ਜ਼ਿੰਮੇਵਾਰੀ ਹੈ?
ਸੰਜੀਵ ਝਾਂਜੀ, ਜਗਰਾਉਂ।
ਸੋ ਕਿਉ ਮੰਦਾ ਆਖੀਐ...
ਗੁਰਪ੍ਰੀਤ ਸਿੰਘ, ਤਰਨਤਾਰਨ
ਨੈਤਿਕ ਸਿੱਖਿਆ ਦਾ ਮਹੱਤਵ
ਡਾ. ਜਗਮੇਲ ਸਿੰਘ ਭਾਠੂਆਂ, ਦਿੱਲੀ
“ਸਰਦਾਰ ਸੰਤ ਸਿੰਘ ਧਾਲੀਵਾਲ ਟਰੱਸਟ”
ਬੀੜ੍ਹ ਰਾਊ ਕੇ (ਮੋਗਾ) ਦਾ ਸੰਚਾਲਕ ਸ: ਕੁਲਵੰਤ ਸਿੰਘ ਧਾਲੀਵਾਲ (ਯੂ ਕੇ )
ਗੁਰਚਰਨ ਸਿੰਘ ਸੇਖੋਂ ਬੌੜਹਾਈ ਵਾਲਾ(ਸਰੀ)ਕਨੇਡਾ
ਆਦਰਸ਼ ਪਤੀ ਪਤਨੀ ਦੇ ਗੁਣ
ਪੇਸ਼ਕਰਤਾ: ਹਰਦੀਪ ਸਿੰਘ ਮਾਨ, ਅਸਟਰੀਆ
‘ਮਾਰੂ’ ਸਾਬਤ ਹੋ ਰਿਹਾ ਹੈ ਸੜਕ ਦੁਰਘਟਣਾ ਨਾਲ ਸਬੰਧਤ ਕਨੂੰਨ
1860 ਵਿੱਚ ਬਣੇ ਕਨੂੰਨ ਵਿੱਚ ਤੁਰੰਤ ਸੋਧ ਦੀ ਲੋੜ

ਸੁਰਿੰਦਰ ਭਾਰਤੀ ਤਿਵਾੜੀ, ਫਰੀਦਕੋਟ
ਵਿਸ਼ਵ ਪ੍ਰਸਿੱਧ ਨਾਵਲਕਾਰ ਸ਼ਿਵਚਰਨ ਜੱਗੀ ਕੁੱਸਾ ਦਾ ਰੂਬਰੂ ਸਮਾਗਮ ਦੌਰਾਨ ਸਨਮਾਨ
ਵਿਰਾਸਤ ਭਵਨ ਵਿਖੇ ਪਾਲ ਗਿੱਲ ਦਾ ਸਨਮਾਨ ਰਾਈਟਰਜ਼ ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਗੰਗਾ‘ਚ ਵਧ ਰਿਹਾ ਪ੍ਰਦੂਸ਼ਨ ਕੇਂਦਰ ਲਈ ਚਿੰਤਾ ਦਾ ਵਿਸ਼ਾ: ਬਾਂਸਲ
ਧਰਮ ਲੂਨਾ

ਆਓ ਮਦਦ ਕਰੀਏ ਕਿਉਂਕਿ......
3 ਜੰਗਾਂ ਲੜਨ ਵਾਲਾ 'ਜ਼ਿੰਦਗੀ ਨਾਲ ਜੰਗ' ਹਾਰਨ ਕਿਨਾਰੇ ਹੈ!
ਮਨਦੀਪ ਖੁਰਮੀ ਹਿੰਮਤਪੁਰਾ (ਲੰਡਨ)

 
kav-ras2_140.jpg (5284 bytes)

vid-tit1_ratan_140v3.jpg (5679 bytes)

pal-banner1_142.jpg (14540 bytes)

sahyog1_150.jpg (4876 bytes)

Terms and Conditions
Privay Policy
© 1999-2021, 5abi.com

www.5abi.com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

banner1-150.gif (7792 bytes)