ਸੁਰਖੀਆਂ

ਸਮੀਖਿ

ਖਾਸ ਰਿਪੋਰਟ

ਵਿਸ਼ੇਸ਼ ਲੇਖ

ਵਿਸ਼ੇਸ਼ ਕਲਮ

ਕਹਾਣੀ

ਕਵਿਤਾ

ਪੱਤਰ

ਸੰਪਰਕ

    WWW 5abi.com  ਸ਼ਬਦ ਭਾਲ

   

ਮਰਹੂਮ ਕੈਪਟਨ ਕੰਵਲਜੀਤ ਸਿੰਘ ਦੀ ਸਫ਼ਲਤਾ ਦੇ ਪ੍ਰਤੱਖ ਪ੍ਰਮਾਣ
ਉਜਾਗਰ ਸਿੰਘ, ਪਟਿਆਲਾ     26/03/2021


035ਸਿਆਸਤ ਬੜੀ ਹੀ ਗੁੰਝਲਦਾਰ ਅਤੇ ਤਿਗੜਮਬਾਜ਼ੀ ਦੀ ਖੇਡ ਗਿਣੀ ਜਾਂਦੀ ਹੈ। ਅੱਜ ਕਲ੍ਹ ਸਿਆਸਤਦਾਨਾ ਦੀ ਭਰੋਸੇਯੋਗਤਾ ਸ਼ੱਕ ਦੀ ਨਿਗਾਹ ਨਾਲ ਵੇਖੀ ਜਾ ਰਹੀ ਹੈ। ਇਸਦਾ ਮੁੱਖ ਕਾਰਨ ਕੁਝ ਸਿਆਸਤਦਾਨਾ ਦੇ ਆਪਹੁਦਰੇਪਨ ਦੇ ਵਿਵਹਾਰ ਦਾ ਬਹੁਤ ਵੱਡਾ ਯੋਗਦਾਨ ਹੈ। ਕਈ ਸਿਆਸਤਦਾਨ ਸਿਆਸਤ ਵਿਚ ਆਪਣੇ ਵਿਓਪਾਰ ਦੀ ਪ੍ਰਫੁਲਤਾ ਲਈ ਆਉਂਦੇ ਹਨ ਅਤੇ ਕਈ ਸੇਵਾ ਭਾਵਨਾ ਨਾਲ ਆਉਂਦੇ ਹਨ। ਜਿਹੜੇ  ਸੇਵਾ ਭਾਵਨਾ ਨਾਲ ਆਉਂਦੇ ਹਨ, ਉਨ੍ਹਾਂ ਦਾ ਝੁਗਾ ਚੌੜ ਹੋ ਜਾਂਦਾ ਹੈ ਕਿਉਂਕਿ ਉਹ ਸਿਆਸੀ ਹੱਥਕੰਡੇ ਨਹੀਂ ਵਰਤਦੇ।  ਜਿਹੜੇ ਵਿਓਪਾਰ ਲਈ ਆਉਂਦੇ ਹਨ, ਉਹ ਹਰ ਹੀਲਾ ਵਰਤਕੇ ਆਪਣੇ ਵਿਓਪਾਰ ਦਾ ਫੈਲਾਓ ਕਰਦੇ ਹਨ।

ਸਾਰੇ ਸਿਆਸਦਾਨਾ ਨੂੰ ਇਕੋ ਰੱਸੇ ਨਾਲ ਤਾਂ ਨਹੀਂ ਬੰਨਿ੍ਹਆਂ ਜਾ ਸਕਦਾ। ਅਜੇ ਵੀ ਕੋਈ ਹਰਿਆ ਬੂਟਾ ਰਹਿਓ ਰੀ ਹੈ। ਆਪਣੇ ਕਿਤੇ ਪ੍ਰਤੀ ਬਚਨਵੱਧਤਾ ਰੱਖਣ ਵਾਲੇ ਸਿਆਸਤਦਾਨਾ ਵਿਚ ਮੈਂ ਮਰਹੂਮ ਕੈਪਟਨ ਕੰਵਲਜੀਤ ਸਿੰਘ ਅਕਾਲੀ ਨੇਤਾ ਨੂੰ ਪ੍ਰਮੁੱਖ ਗਿਣਦਾ ਹਾਂ ਕਿਉਂਕਿ ਮੈਂ ਉਨ੍ਹਾਂ ਨੂੰ ਆਪਣੀ ਨੌਕਰੀ ਦੌਰਾਨ ਬਹੁਤ ਨੇੜਿੳਂ ਹੋ ਕੇ ਵੇਖਿਆ ਹੈ। ਉਨ੍ਹਾਂ ਦੀ ਬੇਬਾਕੀ, ਕਾਰਜ਼ਕੁਸ਼ਲਤਾ ਅਤੇ ਇਮਾਨਦਾਰੀ ਦਾ ਕੋਈ ਸਾਨੀ ਨਹੀਂ ਹੋ ਸਕਦਾ। ਪ੍ਰੰਤੂ ਅਜਿਹੇ ਹਾਲਾਤ ਦੇ ਬਾਵਜੂਦ ਵੀ ਕੈਪਟਨ ਕੰਵਲਜੀਤ ਸਿੰਘ ਮਰਹੂਮ ਵਿਤ ਮੰਤਰੀ ਪੰਜਾਬ ਸਿਆਸਤ ਵਿਚ ਸਫਲ ਰਹੇ।

ਆਪਣੀ ਪਾਰਟੀ ਦੇ ਨੇਤਾਵਾਂ ਵੱਲੋਂ ਕੀਤੇ ਜਾਂਦੇ ਗ਼ਲਤ ਕੰਮਾ ਬਾਰੇ ਉਹ ਬੇਬਾਕੀ ਨਾਲ ਕਹਿ ਦਿੰਦੇ ਸਨ ਜਿਸ ਕਰਕੇ ਅਕਾਲੀ ਦਲ ਦੇ ਬਹੁਤੇ ਨੇਤਾ ਉਨ੍ਹਾਂ ਤੋਂ ਦੁੱਖੀ ਸਨ। ਇਸੇ ਲਈ ਉਨ੍ਹਾਂ ਦੀ ਸੜਕੀ ਦੁਰਘਟਨਾ ਨਾਲ ਹੋਈ ਮੌਤ ਅਜੇ ਤੱਕ ਸ਼ੱਕ ਦੇ ਘੇਰੇ ਵਿਚ ਹੈ।

ਕੈਪਟਨ ਕੰਵਲਜੀਤ ਸਿੰਘ ਪਾਰਟੀ ਪ੍ਰਤੀ ਵਫਾਦਰਾ ਸਨ। ਨੇਤਾਵਾਂ ਦੀ ਨਿੱਜੀ ਵਫ਼ਾਦਾਰੀ ਵਿਚ ਉਹ ਵਿਸ਼ਵਾਸ ਨਹੀਂ ਰੱਖਦੇ ਸਨ। ਪ੍ਰੰਤੂ ਬਹੁਤੇ ਸਿਆਸਤਦਾਨ ਨਿੱਜੀ ਵਫ਼ਾਦਾਰੀਆਂ ਦਾ ਖੱਟਿਆ ਖਾਂਦੇ ਹਨ। ਉਨ੍ਹਾਂ ਦੀ ਬੇਬਾਕੀ ਕਰਕੇ ਉਨ੍ਹਾਂ ਨਾਲ ਨਾਰਾਜ਼ ਸਿਆਸਤਦਾਨ, ਕੈਪਟਨ ਕੰਵਲਜੀਤ ਸਿੰਘ ਦਾ ਤਾਂ ਜਿਉਂਦੇ ਜੀਅ ਤਾਂ ਕੁਝ ਵਿਗਾੜ ਨਹੀਂ ਸਕੇ ਪ੍ਰੰਤੂ ਉਨ੍ਹਾਂ ਦੀ ਮੌਤ ਤੋਂ ਬਾਅਦ ਉਨ੍ਹਾਂ ਦਾ ਪਰਿਵਾਰ ਰੋਲ ਕੇ ਰੱਖ ਦਿੱਤਾ।

ਮੈਂ ਪਟਿਆਲਾ ਵਿਖੇ ਸਹਾਇਕ ਲੋਕ ਸੰਪਰਕ ਅਧਿਕਾਰੀ ਹੋਣ ਕਰਕੇ ਉਨ੍ਹਾਂ ਨੂੰ ਥੋੜ੍ਹਾ ਬਹੁਤਾ ਜਾਣਦਾ ਸੀ ਕਿਉਂਕਿ ਉਹ ਪਟਿਆਲਾ ਜਿਲ੍ਹੇ ਦੇ ਬਨੂੜ ਡੇਰਾ ਬਸੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਸਨ। ਪਹਿਲੀ ਵਾਰ ਹੀ ਚੋਣ ਜਿੱਤਣ ਤੋਂ ਬਾਅਦ ਉਨ੍ਹਾਂ ਨੂੰ ਸੁਰਜੀਤ ਸਿੰਘ ਬਰਨਾਲਾ ਦੀ ਵਜ਼ਾਰਤ ਵਿਚ ਗ੍ਰਹਿ ਰਾਜ ਮੰਤਰੀ ਬਣਾਇਆ ਗਿਆ ਸੀ। ਪੰਜਾਬ ਵਿਚ ਉਹ ਸਮਾਂ ਬੜਾ ਅਸਥਿਰਤਾ ਵਾਲਾ ਅਤੇ ਨਾਜ਼ੁਕ ਸੀ। ਪੰਜਾਬ ਦੇ ਹਾਲਾਤ ਬਹੁਤੇ ਚੰਗੇ ਨਹੀਂ ਸਨ। ਗ੍ਰਹਿ ਮੰਤਰੀ ਹੁੰਦਿਆਂ ਹੋਇਆਂ ਵੀ ਪੁਲਿਸ ਕੇਂਦਰ ਦੇ ਇਸ਼ਾਰੇ ਤੇ ਉਨ੍ਹਾਂ ਦੇ ਹੁਕਮਾਂ ਨੂੰ ਅਣਡਿਠ ਕਰਦੀ ਸੀ ਪ੍ਰੰਤੂ ਉਨ੍ਹਾਂ ਨੇ ਇਕ ਸਾਬਕਾ ਫੌਜੀ ਅਧਿਕਾਰੀ ਹੋਣ ਕਰਕੇ ਆਪਣੀ ਜ਼ਿੰਮੇਵਾਰੀ ਸੰਜਮ ਅਤੇ ਕਾਬਲੀਅਤ ਨਾਲ ਨਿਭਾਈ ਸੀ।

ਮੇਰਾ ਉਨ੍ਹਾਂ ਨਾਲ ਵਾਹ ਪਹਿਲੀ ਵਾਰ ਨਿੱਜੀ ਤੌਰ ਤੇ ਉਦੋਂ ਪਿਆ ਜਦੋਂ ਉਹ ਪੰਜਾਬ ਦੇ ਵਿਤ ਮੰਤਰੀ ਬਣੇ ਸਨ। ਉਦੋਂ ਮੈਂ ਪਟਿਆਲਾ ਵਿਖੇ ਜਿਲ੍ਹਾ ਲੋਕ ਸੰਪਰਕ ਅਧਿਕਾਰੀ ਲੱਗਾ ਹੋਇਆ ਸੀ। ਮੰਤਰੀ ਬਣਦੀ ਸਾਰ ਹੀ ਉਹ ਪਟਿਆਲਾ ਵਿਖੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਪਰਿਵਾਰ ਸਮੇਤ ਮੱਥਾ ਟੇਕਣ ਆਏ ਸਨ। ਮੈਨੂੰ ਸਰਕਟ ਹਾਊਸ ਤੋਂ ਉਨ੍ਹਾਂ ਦੇ ਪੀ ਏ ਗੁਰਨਾਮ ਚੰਦ ਦਾ ਫ਼ੋਨ ਆਇਆ ਕਿ ਸਰਕਟ ਹਾਊਸ ਵਿਚ ਆ ਜਾਓ, ਤੁਹਾਨੂੰ ਮੰਤਰੀ ਜੀ ਯਾਦ ਕਰਦੇ ਹਨ। ਪਟਿਆਲਾ ਦੇ ਅਕਾਲੀ ਦਲ ਦੇ ਸਿਆਸਤਦਾਨ ਕਹਿੰਦੇ ਸਨ ਕਿ ਹੁਣ ਸਾਡੀ ਸਰਕਾਰ ਬਣ ਗਈ, ਉਜਾਗਰ ਸਿੰਘ ਨੂੰ ਪਟਿਆਲਾ ਤੋਂ ਬਾਹਰ ਭੇਜਾਂਗੇ। ਮੈਂ ਵੀ ਬਦਲੀ ਲਈ ਤਿਆਰ ਸੀ। ਜਦੋਂ ਮੈਂ ਉਨ੍ਹਾਂ ਨੂੰ ਸਰਕਟ ਹਾਊਸ ਵਿਚ ਮਿਲਿਆ ਤਾਂ ਉਹ ਸਿੱਧਾ ਹੀ ਆਪਣੈ ਸਾਫਗੋਈ ਦੇ ਸੁਭਾਅ ਅਨੁਸਾਰ ਕਹਿਣ ਲੱਗੇ ‘‘ਕੀ ਸਲਾਹ ਹੈ ’’। ਮੈਂ ਕਿਹਾ ਕਿ ਮੇਰੀ ਬਦਲੀ ਕਰ ਦਿਓ, ਚੰਗਾ ਹੋਵੇਗਾ ਜੇ ਮੈਨੂੰ ਚੰਡੀਗੜ੍ਹ ਲਾ ਦਿਓ। ਉਹ ਕਹਿਣ ਲੱਗੇ ਤੁਹਾਨੂੰ ਬਦਲੀ ਲਈ ਕੌਣ ਕਹਿੰਦਾ ਹੈ? ਮੈਂ ਕਿਹਾ ਕਿ ਪਟਿਆਲਾ ਅਕਾਲੀ ਦਲ ਦੇ ਲੋਕ ਕਹਿੰਦੇ ਹਨ ਕਿ ਜੇ ਉਜਾਗਰ ਸਿੰਘ ਦੀ ਬਦਲੀ ਨਹੀਂ ਹੁੰਦੀ ਤਾਂ ਅਕਾਲੀ ਸਰਕਾਰ ਨਹੀਂ ਬਣੀ। ਮੈਨੂੰ ਕਹਿਣ ਲੱਗੇ ਪਹਿਲਾਂ ਦੀ ਤਰ੍ਹਾਂ ਕੰਮ ਕਰੋ, ਤੁਹਾਡੀ ਬਦਲੀ ਨਹੀਂ ਹੋਵੇਗੀ। ਮੈਨੂੰ ਤਾਂ ਕੰਮ ਕਰਨ ਵਾਲੇ ਅਧਿਕਾਰੀ ਚਾਹੀਦੇ ਹਨ। ਉਸ ਦਿਨ ਤੋਂ ਬਾਅਦ ਮੇਰੇ ਉਨ੍ਹਾਂ ਨਾਲ ਸੰਬੰਧ ਬਹੁਤ ਹੀ ਗੂੜ੍ਹੇ ਹੋ ਗਏ।

ਇਕ ਵਾਰ ਮੈਂ ਉਨ੍ਹਾਂ ਨਾਲ ਸਰਕਾਰੀ ਸਮਾਗਮ ਦੀ ਕਵਰੇਜ ਲਈ ਗਿਆ ਹੋਇਆ ਸੀ। ਉਹ ਡੇਰਾ ਬਸੀ ਬਲਾਕ ਦੇ ਹਰਿਆਣਾ ਦੀ ਸਰਹੱਦ ਦੇ ਨੇੜੇ ਮੁਕੰਦਪੁਰ ਪਿੰਡ ਵਿਚ ਇਕ ਧਾਰਮਿਕ ਮੇਲੇ ਤੇ ਜਦੋਂ ਗਏ ਤਾਂ ਜੋ ਅਕਾਲੀ ਦਲ ਦੇ ਵਰਕਰ ਉਨ੍ਹਾਂ ਦੇ ਸਵਾਗਤ ਲਈ ਖੜ੍ਹੇ ਸਨ, ਉਹ ਉਨ੍ਹਾਂ ਨੂੰ ਆਪਣੀ ਸਥਾਨਕ ਬੋਲੀ ਵਿਚ ਕਹਿਣ ਲੱਗੇ ‘ਥਮੇਂ ਤੋ ਕਾਂਗਰਸੀ ਹੀ ਬਣ ਗਏ’। ਜਦੋਂ ਉਨ੍ਹਾਂ ਕਾਰਨ ਪੁਛਿਆ ਤਾਂ ਕਹਿਣ ਲੱਗੇ ਯੋਹ ਝੰਡਾ ਕਾਰ ਤੇ ਕਾਂਗਰਸ ਦਾ ਲਾਇਆ ਹੋਇਆ ਹੈ। ਮੰਤਰੀ ਜੀ ਬੜੇ ਹੱਸੇ ਤੇ ਕਹਿਣ ਲੱਗੇ ਇਹ ਕੌਮੀ ਝੰਡਾ ਹੈ। ਭਾਵ ਸਰਕਾਰ ਦਾ ਝੰਡਾ ਹੈ। ਕਾਂਗਰਸ ਦਾ ਝੰਡਾ ਨਹੀਂ ਹੈ। ਚਾਰੇ ਪਾਸੇ ਹਾਸੇ ਦਾ ਮਾਹੌਲ ਬਣ ਗਿਆ।

ਕੈਪਟਨ ਸਾਹਿਬ ਦੀ ਇਮਾਨਦਾਰੀ ਦੀਆਂ ਕੁਝ ਉਦਾਹਰਣਾਂ ਦੇਣੀਆਂ ਚਾਹਾਂਗਾ, ਜਿਨ੍ਹਾਂ ਦਾ ਮੈਂ ਗਵਾਹ ਹਾਂ।

ਜਦੋਂ ਜਿਸ ਪਾਰਟੀ ਦੀ ਸਰਕਾਰ ਹੁੰਦੀ ਹੈ ਤਾਂ ਉਸ ਪਾਰਟੀ ਦੇ ਕੁਝ ਵਰਕਰ ਮਨਮਾਨੀਆਂ ਕਰਦੇ ਹਨ ਅਤੇ ਭਰਿਸ਼ਟਾਚਾਰ ਵੀ ਕਰਦੇ ਹਨ। ਇਕ ਵਾਰ ਉਨ੍ਹਾਂ ਦੇ ਵਿਧਾਨ ਸਭਾ ਹਲਕੇ ਦੇ ਡੇਰਾ ਬਸੀ ਵਿਖੇ ਇਕ ਰਾਜ ਪੱਧਰ ਦਾ ਸਮਾਗਮ ਸੀ। ਰਾਜ ਪੱਧਰ ਦੇ ਸਮਾਗਮ ਦਾ ਸਾਰਾ ਪ੍ਰਬੰਧ ਲੋਕ ਸੰਪਰਕ ਵਿਭਾਗ ਨੇ ਕਰਨਾ ਹੁੰਦਾ ਹੈ। ਸਰਕਾਰੀ ਪ੍ਰਬੰਧ ਕਿਸੇ ਕਾਇਦੇ ਕਾਨੂੰਨ ਅਨੁਸਾਰ ਹੁੰਦੇ ਹਨ। ਮੈਂ ਸਾਰੀ ਕਾਗਜ਼ੀ ਕਾਰਵਾਈ ਕਰਕੇ ਸ਼ਾਮਿਆਨਾ ਬਗੈਰਾ ਲਗਾਉਣ ਦਾ ਪ੍ਰਬੰਧ ਕਰ ਦਿੱਤਾ। ਜਦੋਂ ਸ਼ਾਮਿਅਨਾ ਲੱਗ ਰਿਹਾ ਸੀ ਤਾਂ ਇਕ ਸਥਾਨਕ ਅਕਾਲੀ ਨੇਤਾ ਆ ਕੇ ਸ਼ਾਮਿਆਨਾ ਲਾਉਣ ਤੋਂ ਰੋਕਣ ਲੱਗ ਪਏ। ਜਦੋਂ ਮੈਂ ਉਨ੍ਹਾਂ ਨੂੰ ਕਾਰਨ ਪੁਛਿਆ ਤਾਂ ਉਹ ਬੜੇ ਰੋਹਬ ਅਤੇ ਕੁਰੱਖਤ ਢੰਗ ਨਾਲ ਕਹਿਣ ਲੱਗੇ ਕਿ ਸਾਡੀ ਸਰਕਾਰ ਹੈ ਅਤੇ ਸਾਡੇ ਮੰਤਰੀ ਹਨ, ਮੈਂ ਆਪ ਕਿਸੇ ਹੋਰ ਟੈਂਟ ਵਾਲੇ ਤੋਂ ਸ਼ਾਮਿਆਨਾ ਲਗਵਾ ਲਵਾਂਗਾ। ਤੁਸੀਂ ਕੌਣ ਹੁੰਦੇ ਹੋ ਮੇਰੇ ਤੋਂ ਬਿਨਾ ਬਨੂੜ ਹਲਕੇ ਵਿਚ ਕੰਮ ਕਰਵਾਉਣ ਵਾਲੇ। ਉਹ ਆਦਮੀਂ ਬਦਸਲੂਕੀ ਤੇ ਆ ਗਿਆ। ਮੈਂ ਤੇਰੀ ਅੱਜ ਹੀ ਬਦਲੀ ਕਰਵਾ ਦੇਵਾਂਗਾ ਆਦਿ।

ਮੈਂ ਉਸਨੂੰ ਬੜੀ ਹਲੀਮੀ ਨਾਲ ਸਮਝਾਉਣ ਦੀ ਕੋਸ਼ਿਸ਼ ਕੀਤੀ ਪ੍ਰੰਤੂ ਉਹ ਮੰਤਰੀ ਦਾ ਰੋਹਬ ਦੇਣ ਲੱਗਾ ਕਿ ਮੈਂ ਆਪ ਹੀ ਮੰਤਰੀ ਨਾਲ ਗੱਲ ਕਰ ਲਵਾਂਗਾ। ਤੁਸੀਂ ਕੰਮ ਬੰਦ ਕਰਕੇ ਚਲੇ ਜਾਓ। ਮੈਂ ਤੁਰੰਤ ਕੈਪਟਨ ਸਾਹਿਬ ਨੂੰ ਫੋਨ ਕਰਕੇ ਸਾਰੀ ਗੱਲ ਦੱਸੀ। ਉਨ੍ਹਾਂ ਸਾਫ ਕਹਿ ਦਿੱਤਾ ਤੁਸੀਂ ਆਪਣਾ ਕੰਮ ਕਰੋ, ਮੈਂ ਆਪੇ ਉਨ੍ਹਾਂ ਨੂੰ ਸਮਝਾ ਦੇਵਾਂਗਾ। ਕੈਪਟਨ ਸਾਹਿਬ ਨੇ ਉਸ ਵਿਅਕਤੀ ਨੂੰ ਚੰਡੀਗੜ੍ਹ ਬੁਲਾਕੇ ਉਸਦੀ ਝਾੜ ਝੰਬ ਕੀਤੀ ਕਿ ਸਰਕਾਰੀ ਕੰਮਾ ਵਿਚ ਪਾਰੀਟੀ ਦੀ ਕੋਈ ਦਖ਼ਲਅੰਦਾਜ਼ੀ ਨਹੀਂ ਹੁੰਦੀ।

ਇਸੇ ਤਰ੍ਹਾਂ ਇਕ ਵਾਰ ਕੈਪਟਨ ਕੰਵਲਜੀਤ ਸਿੰਘ ਚੋਣ ਲੜ ਰਹੇ ਸਨ ਤਾਂ ਇਕ ਆਈ ਏ ਐਸ ਅਧਿਕਾਰੀ ਮੇਰੇ ਕੋਲ ਆਇਆ ਤੇ ਕਹਿਣ ਲੱਗਾ ਕਿ ਮੈਂ ਕੈਪਟਨ ਸਾਹਿਬ ਨੂੰ ਚੋਣ ਫੰਡ ਦੇਣਾ ਚਾਹੁੰਦਾ ਹਾਂ ਪ੍ਰੰਤੂ ਉਨ੍ਹਾਂ ਨੂੰ ਕਹਿਣ ਦਾ ਮੇਰਾ ਹੌਸਲਾ ਨਹੀਂ ਪੈਂਦਾ। ਤੁਸੀਂ ਉਨ੍ਹਾਂ ਨਾਲ ਗੱਲ ਕਰਕੇ ਮੈਨੂੰ ਆਪਣੇ ਨਾਲ ਲੈ ਚਲੋ। ਮੈਂ ਕੈਪਟਨ ਸਾਹਿਬ ਨੂੰ ਦੱਸਿਆ ਤਾਂ ਉਹ ਹੱਸਣ ਲੱਗ ਪਏ ਤੇ ਕਹਿਣ ਲੱਗੇ ਵੇਖੋ ਆਈ ਏ ਐਸ ਅਧਿਕਾਰੀਆਂ ਦਾ ਇਹ ਹਾਲ ਹੈ। ਮੈਂ ਕਿਸੇ ਅਧਿਕਾਰੀ ਤੋਂ ਕਦੇ ਵੀ ਚੋਣ ਫੰਡ ਨਹੀਂ ਲੈਂਦਾ। ਆਮ ਤੌਰ ਤੇ ਮੰਤਰੀਆਂ ਦੇ ਦਫ਼ਤਰਾਂ ਦੇ ਮੁਲਾਜ਼ਮ ਹੀ ਮਾਨ ਨਹੀਂ ਹੁੰਦੇ। ਉਹ ਹੀ ਅਧਿਕਾਰੀਆਂ ਨੂੰ ਵਗਾਰਾਂ ਪਾਈ ਰੱਖਦੇ ਹਨ ਪ੍ਰੰਤੂ ਕੈਪਟਨ ਕੰਵਲਜੀਤ ਸਿੰਘ ਦੇ ਸਟਾਫ ਦੇ ਕਿਸੇ ਵੀ ਮੈਂਬਰ ਦੀ ਹਿੰਮਤ ਨਹੀਂ ਪੈਂਦੀ ਸੀ ਕਿ ਉਹ ਕਿਸੇ ਅਧਿਕਾਰੀ ਜਾਂ ਕਿਸੇ ਹੋਰ ਪਤਵੰਤੇ ਵਿਅਕਤੀ ਤੋਂ ਕੋਈ ਸਹਾਇਤਾ ਲੈ ਸਕਣ, ਵਗਾਰ ਕਰਵਾਉਣ ਦਾ ਤਾਂ ਸਵਾਲ ਹੀ ਪੈਦਾ ਨਹੀਂ ਹੁੰਦਾ ਸੀ।

ਮੇਰਾ ਨਿੱਜੀ ਤਜ਼ਰਬਾ ਹੈ ਕਿ ਉਨ੍ਹਾਂ ਦੇ ਸਟਾਫ ਦੇ ਮੈਂਬਰ ਮੇਰੇ ਕੋਲ ਕਹਿੰਦੇ ਰਹਿੰਦੇ ਸਨ ਕਿ ਤੁਸੀਂ ਉਨ੍ਹਾਂ ਨਾਲ ਗੱਲ ਕਰਕੇ ਸਾਡਾ ਫਲਾਣਾ ਕੰਮ ਕਰਵਾ ਦਿਓ। ਉਨ੍ਹਾਂ ਦੇ ਸਟਾਫ ਦਾ ਕੋਈ ਵੀ ਮੈਂਬਰ ਕਿਸੇ ਅਧਿਕਾਰੀ ਨੂੰ ਕੈਪਟਨ ਸਾਹਿਬ ਦੀ ਇਜ਼ਾਜ਼ਤ ਤੋਂ ਬਿਨਾ ਫੋਨ ਵੀ ਨਹੀਂ ਕਰ ਸਕਦਾ ਸੀ। ਸਿਆਸਤ ਵਿਚ ਸੰਜੀਦਗੀ ਅਤੇ ਸਿਆਸੀ ਬਚਨਵੱਧਤਾ ਅਤਿਅੰਤ ਜ਼ਰੂਰ ਹੁੰਦੀ ਹੈ, ਪ੍ਰੰਤੂ ਬਹੁਤੇ ਸਿਆਸਤਦਾਨਾ ਵਿਚ ਇਨ੍ਹਾਂ ਦੋਹਾਂ ਨੁਕਤਿਆਂ ਦੀ ਅਣਹੋਂਦ ਹੁੰਦੀ ਹੈ।

ਸਿਆਸਤ ਨੂੰ ਤਿਗੜਮਬਾਜ਼ੀ ਵੀ ਕਿਹਾ ਜਾਂਦਾ ਹੈ।  ਜਿਹੜਾ ਸਿਆਸਤਦਾਨ ਮੌਕਾ ਤਾੜਕੇ ਕਿਸੇ ਵੀ ਢੰਗ ਨਾਲ ਵੋਟਾਂ ਵਟੋਰ ਲੈਂਦਾ ਹੈ, ਉਸਨੂੰ ਅੱਜ ਕਲ੍ਹ ਸਫਲ ਸਿਆਸਤਦਾਨ ਕਿਹਾ ਜਾਂਦਾ ਹੈ।

ਮਰਹੂਮ ਕੈਪਟਨ ਕੰਵਲਜੀਤ ਸਿੰਘ ਪੰਜਾਬ ਦਾ ਅਜਿਹਾ ਸਿਆਸਤਦਾਨ ਹੋਇਆ ਹੈ, ਜਿਨ੍ਹਾਂ ਨੇ ਆਪਣੇ ਇਕੱਲੇ ਵਿਧਾਨ ਸਭਾ ਹਲਕੇ ਦੇ ਲੋਕਾਂ ਨਾਲ ਹੀ ਨਹੀਂ ਸਗੋਂ ਉਹ ਪੰਜਾਬ ਦੇ ਹਰ ਵਿਅਕਤੀ ਨਾਲ ਉਹ ਪੂਰੀ ਬਚਨਵੱਧਤਾ ਨਾਲ ਵਰਤਦੇ ਸਨ। ਆਪਣੀ ਨੌਕਰੀ ਦੌਰਾਨ ਮੰਤਰੀਆਂ ਨੂੰ ਮੈਂ ਖ਼ੁਦ ਵੇਖਿਆ ਹੈ ਕਿ ਉਹ ਆਪਣੇ ਹਲਕੇ ਦੇ ਕੰਮ ਕਾਰਾਂ ਦੀਆਂ ਸਿਫਾਰਸ਼ਾਂ ਕਰਨ ਲਈ ਮੁੱਖ ਸਕੱਤਰ ਅਤੇ ਵਿਭਾਗੀ ਸਕੱਤਰਾਂ ਦੇ ਦਫ਼ਤਰਾਂ ਵਿਚ ਜਾ ਕੇ ਉਨ੍ਹਾਂ ਨੂੰ ਕਹਿੰਦੇ ਸਨ। ਇਸਦਾ ਇਕ ਕਾਰਨ ਤਾਂ ਇਹ ਹੈ ਕਿ ਜੇਕਰ ਉਨ੍ਹਾਂ ਦੇ ਕੰਮ ਸਹੀ ਹੋਣ ਅਤੇ ਉਨ੍ਹਾਂ ਦੇ ਅਕਸ ਪਾਰਦਰਸ਼ੀ ਹੋਣ ਤਾਂ ਉਨ੍ਹਾਂ ਨੂੰ ਉਨ੍ਹਾਂ ਕੋਲ ਜਾਣ ਦੀ ਲੋੜ ਨਹੀਂ ਹੁੰਦੀ ਸਗੋਂ ਮੁੱਖ ਸਕੱਤਰ ਅਤੇ ਸਕੱਤਰ ਸਾਹਿਬਾਨ ਨੂੰ ਆਪਣੇ ਕੋਲ ਬੁਲਾਕੇ ਕਹਿਣ।

ਕੈਪਟਨ ਸਾਹਿਬ ਦੀ ਸਿਆਸਤ ਪਾਰਦਰਸ਼ੀ ਸੀ, ਇਸ ਲਈ ਮੈਂ ਉਨ੍ਹਾਂ ਦੇ ਕੋਲ ਮੁੱਖ ਸਕੱਤਰ ਅਤੇ ਮੰਤਰੀ ਆਪ ਆਕੇ ਹੁਕਮ ਲੈਂਦੇ ਵੇਖੇ ਹਨ। ਇਥੋਂ ਤੱਕ ਕਿ ਜੇਕਰ ਉਹ ਪਹਿਲਾਂ ਕਿਸੇ ਵਿਅਕਤੀ ਨਾਲ ਗੱਲ ਕਰ ਰਹੇ ਹੁੰਦੇ ਤਾਂ ਗੱਲ ਮੁਕੰਮਲ ਕਰਕੇ ਹੀ ਮੰਤਰੀ ਜਾਂ ਮੁੱਖ ਸਕੱਤਰ ਨੂੰ ਮਿਲਦੇ ਸਨ।

ਇਕ ਵਾਰ ਦੀ ਗੱਲ ਹੈ ਕਿ ਮੈਨੂੰ ਚੰਡੀਗੜ੍ਹ ਸਥਿਤ ਇਕ ਵੱਡੇ ਅਖ਼ਬਾਰ ਦੇ ਨੁਮਾਇੰਦੇ ਨੇ ਕੈਪਟਨ ਸਾਹਿਬ ਦੀ ਉਨ੍ਹਾਂ ਦੇ ਅਖ਼ਬਾਰ ਲਈ ਵਿਸੇਸ਼ ਸਟੋਰੀ ਵਾਸਤੇ ਤੁਰੰਤ ਮੁਲਾਕਾਤ ਕਰਵਾਉਣ ਲਈ ਕਿਹਾ ਕਿਉਂਕਿ ਉਹ ਬਹੁਤ ਰੁੱਝੇ ਹੋਏ ਸਨ। ਅਸੀਂ ਉਨ੍ਹਾਂ ਦੇ ਦਫ਼ਤਰ ਦੇ ਰਿਟਾਇਰਿੰਗ ਰੂਮ ਵਿਚ ਮੁਲਾਕਾਤ ਕਰ ਰਹੇ ਸੀ। ਇਕ ਸੀਨੀਅਰ ਮੰਤਰੀ ਰੀਟਾਇਰਿੰਗ ਰੂਮ ਵਿਚ ਸਿੱਧਾ ਹੀ ਬਿਨਾ ਪੁਛੇ ਆ ਗਿਆ। ਕੈਪਟਨ ਸਾਹਿਬ ਨੇ ਤੁਰੰਤ ਉਸ ਮੰਤਰੀ ਨੂੰ ਉਨ੍ਹਾਂ ਦੇ ਕਮਰੇ ਵਿਚ ਇੰਤਜ਼ਾਰ ਕਰਨ ਲਈ ਕਿਹਾ ਤਾਂ ਮੰਤਰੀ ਜੀ ਬੁੜਬੁੜ ਕਰਦੇ ਬਾਹਰ ਨਿਕਲ ਗਏ। ਅਜਿਹੀ ਗੱਲ ਕੋਈ ਬੇਦਾਗ ਮੰਤਰੀ ਹੀ ਕਰ ਸਕਦਾ ਸੀ।

  ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ
  ਮੋਬਾਈਲ-94178 13072
ujagarsingh48@yahoo.com
 
 

 

 

  035ਮਰਹੂਮ ਕੈਪਟਨ ਕੰਵਲਜੀਤ ਸਿੰਘ ਦੀ ਸਫ਼ਲਤਾ ਦੇ ਪ੍ਰਤੱਖ ਪ੍ਰਮਾਣ
ਉਜਾਗਰ ਸਿੰਘ, ਪਟਿਆਲਾ
034ਸਬਰ, ਸੰਤੋਖ, ਸੰਤੁਸ਼ਟੀ ਅਤੇ ਇਮਾਨਦਾਰੀ ਦਾ ਪ੍ਰਤੀਕ ਦਲਜੀਤ ਸਿੰਘ ਭੰਗੂ
ਉਜਾਗਰ ਸਿੰਘ, ਪਟਿਆਲਾ
bootaਦਲਿਤਾਂ ਦੇ ਮਸੀਹਾ ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ ਸਵਰਗਵਾਸ
ਉਜਾਗਰ ਸਿੰਘ, ਪਟਿਆਲਾ
32ਮਿਹਨਤ, ਦ੍ਰਿੜ੍ਹਤਾ, ਕੁਸ਼ਲਤਾ ਅਤੇ ਦਿਆਨਤਦਾਰੀ ਦਾ ਮੁਜੱਸਮਾ ਡਾ ਬੀ ਸੀ ਗੁਪਤਾ
ਉਜਾਗਰ ਸਿੰਘ, ਪਟਿਆਲਾ
31ਅਲਵਿਦਾ: ਫ਼ਾਈਬਰ ਆਪਟਿਕ ਵਾਇਰ ਦੇ ਪਿਤਾਮਾ ਨਰਿੰਦਰ ਸਿੰਘ ਕੰਪਾਨੀ
ਉਜਾਗਰ ਸਿੰਘ, ਪਟਿਆਲਾ
030ਪੱਤਰਕਾਰੀ ਦਾ ਥੰਮ : ਵੈਟਰਨ ਪੱਤਰਕਾਰ ਵੀ ਪੀ ਪ੍ਰਭਾਕਰ
ਉਜਾਗਰ ਸਿੰਘ, ਪਟਿਆਲਾ
029ਬਾਬਾ ਜਗਜੀਤ ਸਿੰਘ ਨਾਮਧਾਰੀ ਜੀ ਦੀ ਸਮਾਜ ਨੂੰ ਵੱਡਮੁਲੀ ਦੇਣ
ਉਜਾਗਰ ਸਿੰਘ, ਪਟਿਆਲਾ
28ਬਿਹਤਰੀਨ ਕਾਰਜਕੁਸ਼ਲਤਾ, ਵਫ਼ਾਦਾਰੀ ਅਤੇ ਇਮਾਨਦਾਰੀ ਦੇ ਪ੍ਰਤੀਕ ਸੁਰੇਸ਼ ਕੁਮਾਰ
ਉਜਾਗਰ ਸਿੰਘ, ਪਟਿਆਲਾ
mnadeepਪੁਲਿਸ ਵਿਭਾਗ ਵਿਚ ਇਮਾਨਦਾਰੀ ਅਤੇ ਕਾਰਜ਼ਕੁਸ਼ਲਤਾ ਦਾ ਪ੍ਰਤੀਕ ਮਨਦੀਪ ਸਿੰਘ ਸਿੱਧੂ
ਉਜਾਗਰ ਸਿੰਘ, ਪਟਿਆਲਾ
26ਸਿੰਧੀ ਲੋਕ ਗਾਥਾ - ਉਮਰ ਮਾਰਵੀ
ਲਖਵਿੰਦਰ ਜੌਹਲ ‘ਧੱਲੇਕੇ’
25ਸ਼ਰਾਫ਼ਤ, ਨਮਰਤਾ, ਸਲੀਕਾ ਅਤੇ ਇਮਾਨਦਾਰੀ ਦਾ ਮੁਜੱਸਮਾ ਅਮਰਦੀਪ ਸਿੰਘ ਰਾਏ
ਉਜਾਗਰ ਸਿੰਘ, ਪਟਿਆਲਾ
kotliਦੀਨ ਦੁਖੀਆਂ ਦੀ ਮਦਦਗਾਰ ਸਮਾਜ ਸੇਵਿਕਾ ਦਵਿੰਦਰ ਕੌਰ ਕੋਟਲੀ
ਉਜਾਗਰ ਸਿੰਘ, ਪਟਿਆਲਾ
katalਅਣਖ ਖ਼ਾਤਰ ਹੋ ਰਹੇ ਕਤਲ
ਡਾ. ਹਰਸ਼ਿੰਦਰ ਕੌਰ, ਐਮ. ਡੀ., ਪਟਿਆਲਾ
dheeanਧੀਆਂ ਵਰਗੀ ਧੀ ਮੇਰੀ ਦੋਹਤੀ ਕਿੱਥੇ ਗਈਆ ਮੇਰੀਆ ਖੇਡਾ...?
ਰਵੇਲ ਸਿੰਘ ਇਟਲੀ
khedanਕਿੱਥੇ ਗਈਆ ਮੇਰੀਆ ਖੇਡਾ...?
ਗੁਰਲੀਨ ਕੌਰ, ਇਟਲੀ
ਫ਼ਿੰਨਲੈਂਡ ਵਿੱਚ ਪੰਜਾਬੀ ਮੂਲ ਦੀ ਲੜਕੀ ਯੂਥ ਕੌਂਸਲ ਲਈ ਉਮੀਦਵਾਰ ਚੁਣੀ ਗਈ
ਬਿਕਰਮਜੀਤ ਸਿੰਘ ਮੋਗਾ, ਫ਼ਿੰਨਲੈਂਡ
ਸਿੱਖਿਆ ਅਤੇ ਸਮਾਜ-ਸੇਵੀ ਖੇਤਰਾਂ ਵਿਚ ਚਮਕਦਾ ਮੀਲ-ਪੱਥਰ - ਬੀਬੀ ਗੁਰਨਾਮ ਕੌਰ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਸਮਾਜ ਅਤੇ ਸਿੱਖਿਆ-ਖੇਤਰ ਦਾ ਰਾਹ-ਦਸੇਰਾ - ਜਸਵੰਤ ਸਿੰਘ ਸਰਾਭਾ
ਪ੍ਰੀਤਮ ਲੁਧਿਆਣਵੀ, ਚੰਡੀਗੜ
ਇਹ ਹਨ ਸ. ਬਲਵੰਤ ਸਿੰਘ ਉੱਪਲ
ਅਮਨਦੀਪ ਸਿੰਘ ਸਿੱਧੂ, ਆਸਟ੍ਰੇਲੀਆ
ਪੰਜਾਬੀ ਵਿਰਾਸਤ ਦਾ ਪਹਿਰੇਦਾਰ : ਕਮਰਜੀਤ ਸਿੰਘ ਸੇਖੋਂ
ਉਜਾਗਰ ਸਿੰਘ, ਪਟਿਆਲਾ
ਕੁੱਖ ‘ਚ ਧੀ ਦਾ ਕਤਲ, ਕਿਉਂ ?
ਰਾਜਵਿੰਦਰ ਸਿੰਘ ‘ਰਾਜਾ’, ਸ੍ਰੀ ਮੁਕਤਸਰ ਸਾਹਿਬ
ਜਿੰਦਗੀ ‘ਚ ਇਕ ਵਾਰ ਮਿਲਦੇ ‘ਮਾਪੇ’
ਰਾਜਵਿੰਦਰ ਸਿੰਘ ‘ਰਾਜਾ’, ਸ੍ਰੀ ਮੁਕਤਸਰ ਸਾਹਿਬ
ਪੰਜਾਬੀਅਤ ਦਾ ਰਾਜਦੂਤ : ਨਰਪਾਲ ਸਿੰਘ ਸ਼ੇਰਗਿੱਲ
ਉਜਾਗਰ ਸਿੰਘ, ਪਟਿਆਲਾ
ਦੇਸ਼ ਕੀ ਬੇਟੀ ‘ਗੀਤਾ’
ਮਿੰਟੂ ਬਰਾੜ , ਆਸਟ੍ਰੇਲੀਆ
ਮਾਂ–ਬਾਪ ਦੀ ਬੱਚਿਆਂ ਪ੍ਰਤੀ ਕੀ ਜ਼ਿੰਮੇਵਾਰੀ ਹੈ?
ਸੰਜੀਵ ਝਾਂਜੀ, ਜਗਰਾਉਂ।
ਸੋ ਕਿਉ ਮੰਦਾ ਆਖੀਐ...
ਗੁਰਪ੍ਰੀਤ ਸਿੰਘ, ਤਰਨਤਾਰਨ
ਨੈਤਿਕ ਸਿੱਖਿਆ ਦਾ ਮਹੱਤਵ
ਡਾ. ਜਗਮੇਲ ਸਿੰਘ ਭਾਠੂਆਂ, ਦਿੱਲੀ
“ਸਰਦਾਰ ਸੰਤ ਸਿੰਘ ਧਾਲੀਵਾਲ ਟਰੱਸਟ”
ਬੀੜ੍ਹ ਰਾਊ ਕੇ (ਮੋਗਾ) ਦਾ ਸੰਚਾਲਕ ਸ: ਕੁਲਵੰਤ ਸਿੰਘ ਧਾਲੀਵਾਲ (ਯੂ ਕੇ )
ਗੁਰਚਰਨ ਸਿੰਘ ਸੇਖੋਂ ਬੌੜਹਾਈ ਵਾਲਾ(ਸਰੀ)ਕਨੇਡਾ
ਆਦਰਸ਼ ਪਤੀ ਪਤਨੀ ਦੇ ਗੁਣ
ਪੇਸ਼ਕਰਤਾ: ਹਰਦੀਪ ਸਿੰਘ ਮਾਨ, ਅਸਟਰੀਆ
‘ਮਾਰੂ’ ਸਾਬਤ ਹੋ ਰਿਹਾ ਹੈ ਸੜਕ ਦੁਰਘਟਣਾ ਨਾਲ ਸਬੰਧਤ ਕਨੂੰਨ
1860 ਵਿੱਚ ਬਣੇ ਕਨੂੰਨ ਵਿੱਚ ਤੁਰੰਤ ਸੋਧ ਦੀ ਲੋੜ

ਸੁਰਿੰਦਰ ਭਾਰਤੀ ਤਿਵਾੜੀ, ਫਰੀਦਕੋਟ
ਵਿਸ਼ਵ ਪ੍ਰਸਿੱਧ ਨਾਵਲਕਾਰ ਸ਼ਿਵਚਰਨ ਜੱਗੀ ਕੁੱਸਾ ਦਾ ਰੂਬਰੂ ਸਮਾਗਮ ਦੌਰਾਨ ਸਨਮਾਨ
ਵਿਰਾਸਤ ਭਵਨ ਵਿਖੇ ਪਾਲ ਗਿੱਲ ਦਾ ਸਨਮਾਨ ਰਾਈਟਰਜ਼ ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਗੰਗਾ‘ਚ ਵਧ ਰਿਹਾ ਪ੍ਰਦੂਸ਼ਨ ਕੇਂਦਰ ਲਈ ਚਿੰਤਾ ਦਾ ਵਿਸ਼ਾ: ਬਾਂਸਲ
ਧਰਮ ਲੂਨਾ

ਆਓ ਮਦਦ ਕਰੀਏ ਕਿਉਂਕਿ......
3 ਜੰਗਾਂ ਲੜਨ ਵਾਲਾ 'ਜ਼ਿੰਦਗੀ ਨਾਲ ਜੰਗ' ਹਾਰਨ ਕਿਨਾਰੇ ਹੈ!
ਮਨਦੀਪ ਖੁਰਮੀ ਹਿੰਮਤਪੁਰਾ (ਲੰਡਨ)

 
kav-ras2_140.jpg (5284 bytes)

vid-tit1_ratan_140v3.jpg (5679 bytes)

pal-banner1_142.jpg (14540 bytes)

sahyog1_150.jpg (4876 bytes)

Terms and Conditions
Privay Policy
© 1999-2021, 5abi.com

www.5abi.com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

banner1-150.gif (7792 bytes)