|
|
ਹਿੰਦੂ ਸਿੱਖ ਏਕਤਾ ਦੇ ਪ੍ਰਤੀਕ ਰਘੂਨੰਦਨ ਲਾਲ ਭਾਟੀਆ ਅਲਵਿਦਾ
ਉਜਾਗਰ ਸਿੰਘ, ਪਟਿਆਲਾ
15/05/2021 |
|
|
|
ਹਿੰਦੂ ਸਿੱਖ ਏਕਤਾ ਦੇ ਪ੍ਰਤੀਕ ਰਘੂਨੰਦਨ ਲਾਲ ਭਾਟੀਆ ਸੰਖੇਪ ਬਿਮਾਰੀ ਤੋਂ
ਬਾਅਦ ਅੱਜ ਅੰਮ੍ਰਿਤਸਰ ਵਿਖੇ ਇਕ ਪ੍ਰਾਈਵੇਟ
ਹਸਤਪਤਾਲ ਵਿਚ ਸਵਰਗਵਾਸ ਹੋ ਗਏ।
ਉਹ ਅੰਮ੍ਰਿਤਸਰ ਦੇ ਲੋਕਾਂ ਦੇ
ਬਹੁਤ ਹੀ ਹਰਮਨ ਪਿਆਰੇ ਅਤੇ ਪਸੰਦੀਦਾ ਲੋਕ ਸਭਾ ਮੈਂਬਰ ਰਹੇ ਹਨ। ਉਨ੍ਹਾਂ
ਨੂੰ ਹਿੰਦੂ ਸਿੱਖ ਏਕਤਾ ਦਾ ਪ੍ਰਤੀਕ ਕਿਹਾ ਜਾਂਦਾ ਸੀ। ਪੰਜਾਬ ਦੇ ਅਤਿ
ਨਾਜ਼ੁਕ ਦਿਨਾਂ ਵਿਚ ਵੀ ਉਨ੍ਹਾਂ ਦਾ ਸਮਾਜ ਦੇ ਸਾਰੇ ਵਰਗਾਂ ਵੱਲੋਂ ਸਤਿਕਾਰ
ਕੀਤਾ ਜਾਂਦਾ ਸੀ।
ਰਘੂਨੰਦਨ ਲਾਲ ਭਾਟੀਆ 6 ਵਾਰ ਅੰਮ੍ਰਿਤਸਰ ਤੋਂ
ਲੋਕ ਸਭਾ ਦੇ ਮੈਂਬਰ ਰਹੇ ਹਨ। ਉਹ ਪ੍ਰਧਾਨ ਮੰਤਰੀ ਨਰਸਿਮਹਾ ਰਾਓ ਦੀ
ਵਜਾਰਤ ਵਿਚ ਕੇਂਦਰੀ ਵਿਦੇਸ਼ ਵਿਭਾਗ ਦੇ ਰਾਜ ਮੰਤਰੀ ਰਹੇ ਹਨ।
ਉਨ੍ਹਾਂ ਦਾ ਜਨਮ 3 ਜੁਲਾਈ 1921 ਨੂੰ ਅਰੂਰਾ ਮੱਲ ਭਾਟੀਆ ਅਤੇ ਮਾਤਾ ਲਾਲ
ਦੇਵੀ ਦੇ ਘਰ ਅੰਮ੍ਰਿਤਸਰ ਵਿਖੇ ਹੋਇਆ ਸੀ। ਉਨ੍ਹਾਂ ਨੇ ਮੁੱਢਲੀ ਵਿਦਿਆ
ਅੰਮ੍ਰਿਤਸਰ ਤੋਂ ਅਤੇ ਬੀ.ਏ. ਦੀ ਡਿਗਰੀ ਐਚ.ਐਸ. ਕਾਲਜ
ਅੰਮ੍ਰਿਤਸਰ ਤੋਂ ਪ੍ਰਾਪਤ ਕੀਤੀ। ਉਨ੍ਹਾਂ ਨੇ ਐਲ.ਐਲ.ਬੀ ਦੀ
ਡਿਗਰੀ 1940 ਵਿਚ 'ਪੰਜਾਬ ਯੂਨੀਵਰਸਿਟੀ ਲਾਹੌਰ' ਤੋਂ ਪ੍ਰਾਪਤ ਕੀਤੀ।
ਉਨ੍ਹਾਂ ਦਾ ਵਿਆਹ ਸਰਲਾ ਦੇਵੀ ਨਾਲ 7 ਮਾਰਚ 1943 ਨੂੰ ਹੋਇਆ। ਉਨ੍ਹਾਂ ਦੇ
ਇੱਕ ਲੜਕਾ ਅਤੇ ਇੱਕ ਲੜਕੀ ਹਨ।
ਉਹ ਬਚਪਨ ਤੋਂ ਹੀ ਸਿਆਸਤ ਅਤੇ
ਅਜ਼ਾਦੀ ਦੀ ਲੜਾਈ ਵਿਚ ਦਿਲਚਸਪੀ ਲੈਣ ਲੱਗ ਪਏ ਸਨ। ਕਾਲਜ ਦੇ ਦਿਨਾਂ ਵਿਚ
ਉਹ ਅਜ਼ਾਦੀ ਦੀ ਲੜਾਈ ਵਿਚ ਕਾਫੀ ਸਰਗਰਮ ਰਹੇ। ਵਿਦਿਆਰਥੀ ਯੂਨੀਅਨ
ਦੇ ਉਹ ਸਰਗਰਮ ਨੇਤਾ ਸਨ। ਦੇਸ਼ ਦੇ ਅਜ਼ਾਦ ਹੋਣ ਤੋਂ ਬਾਅਦ ਉਨ੍ਹਾਂ ਨੇ
ਕਾਂਗਰਸ ਪਾਰਟੀ ਦੀਆਂ ਮੁਹਿੰਮਾ ਵਿਚ ਹਿੱਸਾ ਲੈਣਾ ਸ਼ੁਰੂ ਕਰ ਦਿੱਤਾ ਸੀ,
ਜਿਸ ਕਰਕੇ ਉਨ੍ਹਾਂ ਨੂੰ ਅੰਮ੍ਰਿਤਸਰ ਜਿਲ੍ਹੇ ਦੀ ਕਾਂਗਰਸ ਪਾਰਟੀ ਦੇ
ਸਰਗਰਮ ਲੀਡਰਾਂ ਵਿਚ ਗਿਣਿਆਂ ਜਾਂਦਾ ਸੀ। ਉਹ ਸ਼ਾਂਤ ਸੁਭਾਅ ਦੇ ਸਬਰ ਸੰਤੋਖ
ਵਾਲੇ ਲੀਡਰ ਸਨ।
ਕਾਂਗਰਸ ਦੀ ਸਿਆਸਤ ਵਿਚ ਉਹ ਪੌੜੀ ਦਰ ਪੌੜੀ
ਚੜ੍ਹਦੇ ਰਹੇ ਤੇ ਅਖੀਰ 1982 ਤੋਂ 84 ਤੱਕ ਪੰਜਾਬ ਪ੍ਰਦੇਸ ਕਾਂਗਰਸ ਦੇ
ਪ੍ਰਧਾਨ ਬਣ ਗਏ। ਉਹ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਲਗਾਤਾਰ 6 ਵਾਰ
1972, 80, 85, 91,96 ਅਤੇ ਲੋਕਸਭਾ ਦੇ ਕਾਂਗਰਸ ਪਾਰਟੀ ਦੇ ਮੈਂਬਰ ਰਹੇ।
ਉਨ੍ਹਾਂ ਦੀ ਖਾਸੀਅਤ ਇਹ ਸੀ ਕਿ ਉਨ੍ਹਾਂ ਨੂੰ ਕਾਂਗਰਸ ਪਾਰਟੀ ਵਿਚ
ਹੁੰਦਿਆਂ ਵੀ ਸਾਰੀਆਂ ਸਿਆਸੀ ਪਾਰਟੀਆਂ ਦੇ ਲੀਡਰ ਸਤਿਕਾਰ ਤੇ ਮਾਣ ਨਾਲ
ਮਿਲਦੇ ਹੀ ਨਹੀਂ ਸਨ ਸਗੋਂ ਚੋਣਾਂ ਸਮੇ ਪਾਰਟੀ ਪੱਧਰ ਤੋਂ ਉਪਰ ਉਠਕੇ
ਉਨ੍ਹਾਂ ਦੀ ਮੱਦਦ ਵੀ ਕਰ ਦਿੰਦੇ ਸਨ। ਕਹਿਣ ਤੋਂ ਭਾਵ ਕਿ ਉਹ ਇੱਕ ਧਰਮ
ਨਿਰਪੱਖ ਲੀਡਰ ਦੇ ਤੌਰ ਤੇ ਸਰਵ ਪ੍ਰਵਾਣਤ ਸਨ। ਇਥੋਂ ਤੱਕ ਕਿ ਪੰਜਾਬ ਦੇ
ਕਾਲੇ ਦਿਨਾ ਵਿਚ ਵੀ ਉਨ੍ਹਾਂ ਦਾ ਪੂਰਾ ਸਤਿਕਾਰ ਤੇ ਮਾਣ ਹੁੰਦਾ ਰਿਹਾ।
ਉਨ੍ਹਾਂ ਦਿਨਾ ਵਿਚ ਵੀ ਦੋਹਾਂ ਸਮੁਦਾਏ ਵਿਚ ਤਾਲਮੇਲ ਅਤੇ
ਸਦਭਾਵਨਾ ਦਾ ਮਾਹੌਲ ਪੈਦਾ ਕਰਨ ਵਿਚ ਉਨ੍ਹਾਂ ਦਾ ਮਹੱਤਵਪੂਰਨ ਯੋਗਦਾਨ
ਰਿਹਾ ਹੈ। ਉਹ ਨਰਮ ਦਿਲ ਨੇਕ ਇਨਸਾਨ ਹੋਣ ਕਰਕੇ ਹਿੰਦੂਆਂ ਅਤੇ ਸਿਖਾਂ ਵਿਚ
ਇੱਕੋ ਜਿੰਨੇ ਹਰਮਨ ਪਿਆਰੇ ਸਨ। ਰਘੂਨੰਦਨ ਲਾਲ ਭਾਟੀਆ ਹਮੇਸ਼ਾ ਹੀ ਕਾਂਗਰਸ
ਪਾਰਟੀ ਦੀ ਕੇਂਦਰੀ ਸਿਆਸਤ ਵਿਚ ਹੀ ਵਧੇਰੇ ਸਿਆਸਤ ਕਰਦੇ ਰਹੇ ਭਾਵੇਂ
ਪੰਜਾਬ ਨਾਲ ਉਨ੍ਹਾਂ ਨੂੰ ਬਹੁਤ ਪਿਆਰ ਸੀ।
ਉਨ੍ਹਾਂ ਨੂੰ 1991
ਵਿਚ ਸਰਵ ਭਾਰਤੀ ਕਾਂਗਰਸ ਪਾਰਟੀ ਦਾ ਜਨਰਲ ਸਕੱਤਰ ਬਣਾਇਆ ਗਿਆ। ਉਹ
ਕਾਂਗਰਸ ਪਾਰਟੀ ਦੀ ਪਾਰਲੀਮੈਂਟਰੀ ਪਾਰਟੀ ਦੀ ਕਾਰਜਕਾਰਨੀ ਦੇ 1975 ਤੋਂ
77 ਤੱਕ ਮੈਂਬਰ ਰਹੇ ਸਨ। ਸੰਵਿਧਾਨ ਵਿਚ ਤਰਮੀਮ ਕਰਨ ਵਾਲੀ ਕਮੇਟੀ ਦੇ ਵੀ
ਮੈਂਬਰ ਸਨ। ਉਹ 1983 ਵਿਚ ਲੋਕ ਸਭਾ ਦੀ ਪਟੀਸ਼ਨ ਕਮੇਟੀ ਦੇ ਚੇਅਰਮੈਨ ਵੀ
ਰਹੇ ਸਨ। ਉਹ ਬਹੁਤ ਸਾਰੀਆਂ ਰਸ਼ਟਰੀ ਅਤੇ ਅੰਤਰਰਾਸ਼ਟਰੀ ਸੰਸਥਾਵਾਂ ਦੇ
ਮੁੱਖੀ ਅਤੇ ਮੈਂਬਰ ਰਹੇ ਹਨ। ਉਹ ਕਾਂਗਰਸ ਵਿਚ ਰਹਿੰਦਿਆਂ ਵੀ ਖੱਬੇ ਪੱਖੀ
ਲਹਿਰ ਦੇ ਸਮਰਥਕ ਗਿਣੇ ਜਾਂਦੇ ਸਨ।
ਇਸ ਤੋ ਇਲਾਵਾ ਫੂਡ ਤੇ ਸਿਵਲ
ਸਪਲਾਈ ਦੀ ਲੋਕ ਸਭਾ ਦੀ ਕਮੇਟੀ ਦੇ ਚੇਅਰਮੈਨ ਵੀ ਸਨ। ਉਹ ਪੀ.ਵੀ.
ਨਰਮਿਹਾ ਰਾਓ ਪ੍ਰਧਾਨ ਮੰਤਰੀ ਦੀ ਵਜਾਰਤ ਵਿੱਚ 1992 ਤੋਂ 97 ਤੱਕ
ਵਿਦੇਸ਼ ਰਾਜ ਮੰਤਰੀ ਰਹੇ। ਇਸ ਅਹੁਦੇ ਰਹਿੰਦਿਆਂ ਉਨ੍ਹਾਂ ਨੇ
ਯੂਨਾਈਟਡਨੇਸ਼ਨ ਵਿਚ ਭਾਰਤ ਦੇ ਡੈਲੀਗੇਟ ਵਜੋਂ
ਪ੍ਰਤੀਨਿਧਤਾ ਕੀਤੀ, 7ਵੀਂ ਨਾਮ ਸਮਿਟ ਵਿਚ ਵੀ ਦਿੱਲੀ ਵਿਖੇ ਭਾਰਤ ਦੀ
ਪ੍ਰਤੀਨਿਧਤਾ ਕੀਤੀ, ਕਾਮਨਵੈਲਥ ਹੈਡਜ਼ ਮੀਟਿੰਗ ਵਿਚ ਦਿੱਲੀ
ਵਿਖੇ ਨਵੰਬਰ 1983 ਵਿਚ ਹਿੱਸਾ ਲਿਆ, 6ਵੀਂ ਸਾਰਕ ਸਮਿਟ ਕੋਲੰਬੋ ਵਿਖੇ
1991, ਨਾਨ ਅਲਾਈਂਡ ਦੇਸ਼ਾਂ ਦੀ ਇਕਨਾਮਿਕ ਸਹਿਯੋਗ ਲਈ
5ਵੀਂ ਕੋਆਰਡੀਨੇਸ਼ਨ ਮੀਟਿੰਗ 1986 ਵਿਚ ਹਿੱਸਾ ਲਿਆ, ਇੰਡੀਅਨ ਕੌਂਸਲ ਫਾਰ
ਕਲਚਰਲ ਰੀਲੇਸ਼ਨਜ ਦੇ ਮੈਂਬਰ 1983 ਤਂੋ 84, ਇੰਡੀਆ ਬਲਗਾਰੀ ਆਫ ਰੈਡਜ਼
ਸੋਸਾਇਟੀ ਦੇ ਚੇਅਰਮੈਨ 1982 ਤੋਂ 90, ਕੋ ਚੇਅਰਮੈਨ
ਆਲ ਇੰਡੀਆ ਪੀਸ ਅਤੇ ਸਾਲੀਡਰਟੀ ਆਰਗੇਨਾਈਜੇਸ਼ਨ 1981-83,
ਉਪ ਪ੍ਰਧਾਨ ਫਰੈਂਡਜ਼ ਸੋਵੀਅਤ ਯੂਨੀਅਨ 83-84 ਰਹੇ।
23 ਜੂਨ 2004 ਤੋਂ 10 ਜੁਲਾਈ 2008 ਤੱਕ ਕੇਰਲਾ ਅਤੇ ਉਸਤੋਂ ਬਾਅਦ 10
ਜੁਲਾਈ 2008 ਤੋਂ ਬਿਹਾਰ ਦੇ ਰਾਜਪਾਲ ਰਹੇ।
ਸਾਬਕਾ ਜਿਲ੍ਹਾ ਲੋਕ ਸੰਪਕ ਅਧਿਕਾਰੀ
ਮੋਬਾਈਲ-9417913072 ujagarsingh48@yahoo.com
|
|
|
|
ਹਿੰਦੂ
ਸਿੱਖ ਏਕਤਾ ਦੇ ਪ੍ਰਤੀਕ ਰਘੂਨੰਦਨ ਲਾਲ ਭਾਟੀਆ ਅਲਵਿਦਾ
ਉਜਾਗਰ ਸਿੰਘ, ਪਟਿਆਲਾ |
ਸਿੱਖ
ਵਿਰਾਸਤ ਦਾ ਪਹਿਰੇਦਾਰ: ਨਰਪਾਲ ਸਿੰਘ ਸ਼ੇਰਗਿਲ ਉਜਾਗਰ
ਸਿੰਘ, ਪਟਿਆਲਾ |
ਮਰਹੂਮ
ਕੈਪਟਨ ਕੰਵਲਜੀਤ ਸਿੰਘ ਦੀ ਸਫ਼ਲਤਾ ਦੇ ਪ੍ਰਤੱਖ ਪ੍ਰਮਾਣ
ਉਜਾਗਰ ਸਿੰਘ, ਪਟਿਆਲਾ |
ਸਬਰ,
ਸੰਤੋਖ, ਸੰਤੁਸ਼ਟੀ ਅਤੇ ਇਮਾਨਦਾਰੀ ਦਾ ਪ੍ਰਤੀਕ ਦਲਜੀਤ ਸਿੰਘ ਭੰਗੂ
ਉਜਾਗਰ ਸਿੰਘ, ਪਟਿਆਲਾ |
ਦਲਿਤਾਂ
ਦੇ ਮਸੀਹਾ ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ ਸਵਰਗਵਾਸ
ਉਜਾਗਰ ਸਿੰਘ, ਪਟਿਆਲਾ |
ਮਿਹਨਤ,
ਦ੍ਰਿੜ੍ਹਤਾ, ਕੁਸ਼ਲਤਾ ਅਤੇ ਦਿਆਨਤਦਾਰੀ ਦਾ ਮੁਜੱਸਮਾ ਡਾ ਬੀ ਸੀ
ਗੁਪਤਾ ਉਜਾਗਰ ਸਿੰਘ,
ਪਟਿਆਲਾ |
ਅਲਵਿਦਾ:
ਫ਼ਾਈਬਰ ਆਪਟਿਕ ਵਾਇਰ ਦੇ ਪਿਤਾਮਾ ਨਰਿੰਦਰ ਸਿੰਘ ਕੰਪਾਨੀ
ਉਜਾਗਰ ਸਿੰਘ, ਪਟਿਆਲਾ |
ਪੱਤਰਕਾਰੀ
ਦਾ ਥੰਮ : ਵੈਟਰਨ ਪੱਤਰਕਾਰ ਵੀ ਪੀ ਪ੍ਰਭਾਕਰ
ਉਜਾਗਰ ਸਿੰਘ, ਪਟਿਆਲਾ |
ਬਾਬਾ
ਜਗਜੀਤ ਸਿੰਘ ਨਾਮਧਾਰੀ ਜੀ ਦੀ ਸਮਾਜ ਨੂੰ ਵੱਡਮੁਲੀ ਦੇਣ
ਉਜਾਗਰ ਸਿੰਘ, ਪਟਿਆਲਾ |
ਬਿਹਤਰੀਨ
ਕਾਰਜਕੁਸ਼ਲਤਾ, ਵਫ਼ਾਦਾਰੀ ਅਤੇ ਇਮਾਨਦਾਰੀ ਦੇ ਪ੍ਰਤੀਕ ਸੁਰੇਸ਼ ਕੁਮਾਰ
ਉਜਾਗਰ ਸਿੰਘ, ਪਟਿਆਲਾ |
ਪੁਲਿਸ
ਵਿਭਾਗ ਵਿਚ ਇਮਾਨਦਾਰੀ ਅਤੇ ਕਾਰਜ਼ਕੁਸ਼ਲਤਾ ਦਾ ਪ੍ਰਤੀਕ ਮਨਦੀਪ ਸਿੰਘ
ਸਿੱਧੂ ਉਜਾਗਰ ਸਿੰਘ,
ਪਟਿਆਲਾ |
ਸਿੰਧੀ
ਲੋਕ ਗਾਥਾ - ਉਮਰ ਮਾਰਵੀ
ਲਖਵਿੰਦਰ ਜੌਹਲ ‘ਧੱਲੇਕੇ’ |
ਸ਼ਰਾਫ਼ਤ,
ਨਮਰਤਾ, ਸਲੀਕਾ ਅਤੇ ਇਮਾਨਦਾਰੀ ਦਾ ਮੁਜੱਸਮਾ ਅਮਰਦੀਪ ਸਿੰਘ ਰਾਏ
ਉਜਾਗਰ ਸਿੰਘ, ਪਟਿਆਲਾ |
ਦੀਨ
ਦੁਖੀਆਂ ਦੀ ਮਦਦਗਾਰ ਸਮਾਜ ਸੇਵਿਕਾ ਦਵਿੰਦਰ ਕੌਰ ਕੋਟਲੀ
ਉਜਾਗਰ ਸਿੰਘ, ਪਟਿਆਲਾ |
ਅਣਖ
ਖ਼ਾਤਰ ਹੋ ਰਹੇ ਕਤਲ ਡਾ.
ਹਰਸ਼ਿੰਦਰ ਕੌਰ, ਐਮ. ਡੀ., ਪਟਿਆਲਾ |
ਧੀਆਂ
ਵਰਗੀ ਧੀ ਮੇਰੀ ਦੋਹਤੀ ਕਿੱਥੇ ਗਈਆ ਮੇਰੀਆ ਖੇਡਾ...?
ਰਵੇਲ ਸਿੰਘ ਇਟਲੀ |
ਕਿੱਥੇ
ਗਈਆ ਮੇਰੀਆ ਖੇਡਾ...?
ਗੁਰਲੀਨ ਕੌਰ, ਇਟਲੀ |
ਫ਼ਿੰਨਲੈਂਡ
ਵਿੱਚ ਪੰਜਾਬੀ ਮੂਲ ਦੀ ਲੜਕੀ ਯੂਥ ਕੌਂਸਲ ਲਈ ਉਮੀਦਵਾਰ ਚੁਣੀ ਗਈ
ਬਿਕਰਮਜੀਤ ਸਿੰਘ ਮੋਗਾ, ਫ਼ਿੰਨਲੈਂਡ |
ਸਿੱਖਿਆ
ਅਤੇ ਸਮਾਜ-ਸੇਵੀ ਖੇਤਰਾਂ ਵਿਚ ਚਮਕਦਾ ਮੀਲ-ਪੱਥਰ - ਬੀਬੀ ਗੁਰਨਾਮ
ਕੌਰ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸਮਾਜ
ਅਤੇ ਸਿੱਖਿਆ-ਖੇਤਰ ਦਾ ਰਾਹ-ਦਸੇਰਾ - ਜਸਵੰਤ ਸਿੰਘ ਸਰਾਭਾ
ਪ੍ਰੀਤਮ ਲੁਧਿਆਣਵੀ, ਚੰਡੀਗੜ |
ਇਹ
ਹਨ ਸ. ਬਲਵੰਤ ਸਿੰਘ ਉੱਪਲ
ਅਮਨਦੀਪ ਸਿੰਘ ਸਿੱਧੂ, ਆਸਟ੍ਰੇਲੀਆ |
ਪੰਜਾਬੀ
ਵਿਰਾਸਤ ਦਾ ਪਹਿਰੇਦਾਰ : ਕਮਰਜੀਤ ਸਿੰਘ ਸੇਖੋਂ
ਉਜਾਗਰ ਸਿੰਘ, ਪਟਿਆਲਾ |
ਕੁੱਖ
‘ਚ ਧੀ ਦਾ ਕਤਲ, ਕਿਉਂ ?
ਰਾਜਵਿੰਦਰ ਸਿੰਘ ‘ਰਾਜਾ’, ਸ੍ਰੀ ਮੁਕਤਸਰ
ਸਾਹਿਬ |
ਜਿੰਦਗੀ
‘ਚ ਇਕ ਵਾਰ ਮਿਲਦੇ ‘ਮਾਪੇ’
ਰਾਜਵਿੰਦਰ ਸਿੰਘ ‘ਰਾਜਾ’, ਸ੍ਰੀ ਮੁਕਤਸਰ
ਸਾਹਿਬ |
ਪੰਜਾਬੀਅਤ
ਦਾ ਰਾਜਦੂਤ : ਨਰਪਾਲ ਸਿੰਘ ਸ਼ੇਰਗਿੱਲ
ਉਜਾਗਰ ਸਿੰਘ, ਪਟਿਆਲਾ |
ਦੇਸ਼
ਕੀ ਬੇਟੀ ‘ਗੀਤਾ’
ਮਿੰਟੂ ਬਰਾੜ , ਆਸਟ੍ਰੇਲੀਆ |
ਮਾਂ–ਬਾਪ
ਦੀ ਬੱਚਿਆਂ ਪ੍ਰਤੀ ਕੀ ਜ਼ਿੰਮੇਵਾਰੀ ਹੈ?
ਸੰਜੀਵ ਝਾਂਜੀ, ਜਗਰਾਉਂ। |
ਸੋ
ਕਿਉ ਮੰਦਾ ਆਖੀਐ...
ਗੁਰਪ੍ਰੀਤ ਸਿੰਘ, ਤਰਨਤਾਰਨ |
ਨੈਤਿਕ ਸਿੱਖਿਆ
ਦਾ ਮਹੱਤਵ
ਡਾ. ਜਗਮੇਲ ਸਿੰਘ ਭਾਠੂਆਂ, ਦਿੱਲੀ |
“ਸਰਦਾਰ ਸੰਤ ਸਿੰਘ ਧਾਲੀਵਾਲ
ਟਰੱਸਟ”
ਬੀੜ੍ਹ ਰਾਊ
ਕੇ (ਮੋਗਾ) ਦਾ ਸੰਚਾਲਕ ਸ: ਕੁਲਵੰਤ ਸਿੰਘ ਧਾਲੀਵਾਲ (ਯੂ ਕੇ )
ਗੁਰਚਰਨ ਸਿੰਘ ਸੇਖੋਂ ਬੌੜਹਾਈ
ਵਾਲਾ(ਸਰੀ)ਕਨੇਡਾ |
ਆਦਰਸ਼ ਪਤੀ
ਪਤਨੀ ਦੇ ਗੁਣ
ਪੇਸ਼ਕਰਤਾ: ਹਰਦੀਪ ਸਿੰਘ ਮਾਨ, ਅਸਟਰੀਆ |
‘ਮਾਰੂ’
ਸਾਬਤ ਹੋ ਰਿਹਾ ਹੈ ਸੜਕ ਦੁਰਘਟਣਾ ਨਾਲ ਸਬੰਧਤ ਕਨੂੰਨ
1860 ਵਿੱਚ ਬਣੇ ਕਨੂੰਨ ਵਿੱਚ ਤੁਰੰਤ ਸੋਧ ਦੀ ਲੋੜ
ਸੁਰਿੰਦਰ ਭਾਰਤੀ ਤਿਵਾੜੀ, ਫਰੀਦਕੋਟ |
ਵਿਸ਼ਵ
ਪ੍ਰਸਿੱਧ ਨਾਵਲਕਾਰ ਸ਼ਿਵਚਰਨ ਜੱਗੀ ਕੁੱਸਾ ਦਾ ਰੂਬਰੂ ਸਮਾਗਮ
ਦੌਰਾਨ ਸਨਮਾਨ |
ਵਿਰਾਸਤ ਭਵਨ
ਵਿਖੇ ਪਾਲ ਗਿੱਲ ਦਾ ਸਨਮਾਨ |
ਰਾਈਟਰਜ਼ ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ |
ਗੰਗਾ‘ਚ ਵਧ ਰਿਹਾ ਪ੍ਰਦੂਸ਼ਨ ਕੇਂਦਰ ਲਈ ਚਿੰਤਾ ਦਾ ਵਿਸ਼ਾ: ਬਾਂਸਲ
ਧਰਮ ਲੂਨਾ |
ਆਓ ਮਦਦ ਕਰੀਏ ਕਿਉਂਕਿ......
3 ਜੰਗਾਂ ਲੜਨ ਵਾਲਾ 'ਜ਼ਿੰਦਗੀ ਨਾਲ ਜੰਗ' ਹਾਰਨ ਕਿਨਾਰੇ
ਹੈ!
ਮਨਦੀਪ ਖੁਰਮੀ ਹਿੰਮਤਪੁਰਾ (ਲੰਡਨ) |
|
|
|
|