ਸੁਰਖੀਆਂ

ਸਮੀਖਿ

ਖਾਸ ਰਿਪੋਰਟ

ਵਿਸ਼ੇਸ਼ ਲੇਖ

ਵਿਸ਼ੇਸ਼ ਕਲਮ

ਕਹਾਣੀ

ਕਵਿਤਾ

ਪੱਤਰ

ਸੰਪਰਕ

    WWW 5abi.com  ਸ਼ਬਦ ਭਾਲ

   

ਪੰਜਾਬੀ ਵਿਰਾਸਤ ਦਾ ਪਹਿਰੇਦਾਰ: ਬਹੁਰੰਗੀ ਸ਼ਖ਼ਸ਼ੀਅਤ ਅਮਰੀਕ ਸਿੰਘ ਛੀਨਾ
ਉਜਾਗਰ ਸਿੰਘ, ਪਟਿਆਲਾ     27/05/2021


038ਪੰਜਾਬੀ ਖਾਸ ਤੌਰ ‘ਤੇ ਸਿੱਖ ਵਿਰਾਸਤ ਬਹੁਤ ਅਮੀਰ ਹੈ ਪ੍ਰੰਤੂ ਦੁੱਖ ਇਸ ਗੱਲ ਦਾ ਹੈ ਕਿ ਪੰਜਾਬੀ ਆਪਣੀ ਵਿਰਾਸਤ ‘ਤੇ ਪਹਿਰਾ ਦੇਣ ਵਿਚ ਸੰਜੀਦਾ ਨਹੀਂ ਹਨ।

ਅਮਰੀਕ ਸਿੰਘ ਛੀਨਾ ਇਕ ਅਜਿਹੇ ਇਨਸਾਨ ਸਨ, ਜਿਨ੍ਹਾਂ ਆਪਣੀ ਸਾਰੀ ਉਮਰ ਵਿਰਾਸਤ ‘ਤੇ ਪਹਿਰਾ ਦੇਣ ਨੂੰ ਅਰਪਨ ਕਰ ਦਿੱਤੀ। ਜ਼ਿੰਦਗੀ ਪਰਮਾਤਮਾ ਦਾ ਇਨਸਾਨ ਨੂੰ ਦਿੱਤਾ ਇਕ ਵਾਰ ਬਿਹਤਰੀਨ ਤੋਹਫਾ ਹੈ। ਇਸ ਤੋਹਫੇ ਨੂੰ ਉਸਨੇ ਕਿਸ ਤਰ੍ਹਾਂ ਵਰਤਣਾ ਹੈ, ਇਹ ਇਨਸਾਨ ਦਾ ਆਪਣਾ ਫੈਸਲਾ ਹੁੰਦਾ ਹੈ। ਆਮ ਤੌਰ ਤੇ ਇਨਸਾਨ ਆਪਣੀ ਸਾਰੀ ਉਮਰ ਹੀ ਝਗੜਿਆਂ ਝੇੜਿਆਂ, ਦੁਸ਼ਮਣੀਆਂ, ਰੰਜਸ਼ਾਂ, ਲਾਲਸਾਵਾਂ, ਘੁਣਤਰਾਂ, ਚੁੰਜ ਪਹੁੰਚਿਆਂ ਅਤੇ ਖਹਿਬਾਜ਼ੀ ਵਿਚ ਹੀ ਗੁਜ਼ਾਰ ਦਿੰਦਾ ਹੈ। ਚਾਹੀਦਾ ਤਾਂ ਇਹ ਹੈ ਕਿ ਕੁਦਰਤ ਦੀ ਇਸ ਦਾਤ ਦਾ ਸਦਉਪਯੋਗ ਕੀਤਾ ਜਾਵੇ। ਦੋਸਤੀਆਂ ਬਣਾਈਆਂ ਜਾਣ ਅਤੇ ਭਾਈਚਾਰਕ ਸੰਬੰਧਾਂ ਨੂੰ ਵਧਾਇਆ ਜਾਵੇ। ਜ਼ਿੰਦਗੀ ਨੂੰ ਆਨੰਦਮਈ ਢੰਗ ਨਾਲ ਜੀਵਿਆ ਜਾਵੇ।

ਅਮਰੀਕ ਸਿੰਘ ਛੀਨਾ ਇਕ ਅਜਿਹਾ ਇਨਸਾਨ ਸੀ, ਜਿਹੜਾ ਜ਼ਿੰਦਗੀ ਦੀ ਅਹਿਮੀਅਤ ਨੂੰ ਸਮਝਦਾ ਹੋਇਆ ਹਮੇਸ਼ਾ ਖ਼ੁਸ਼ਮਿਜਾਜ ਰਹਿੰਦਾ ਸੀ। ਦੋਸਤ ਬਣਾਉਣੇ ਅਤੇ ਦੋਸਤੀਆਂ ਨਿਭਾਉਣਾ, ਹਰ ਦੋਸਤ ਦੇ ਦੁੱਖ ਸੁੱਖ ਦਾ ਸਾਥੀ ਬਣਨਾ ਉਸਦਾ ਸ਼ੌਕ ਸੀ। ਹਰ ਵਕਤ ਹਸਦੇ ਰਹਿਣਾ ਅਤੇ ਹਰ ਇਕ ਮਿਲਣ ਵਾਲੇ ਵਿਅਕਤੀ ਨਾਲ ਰਚ ਮਿਚ ਜਾਣਾ, ਇਹੀ ਉਸਦੀ ਜ਼ਿੰਦਗੀ ਦਾ ਨਿਸ਼ਾਨਾ ਸੀ। ਉਸਨੇ ਹਰ ਦੁਖ ਸੁਖ ਵਿਚ ਕਦੇ ਵੀ ਮੱਥੇ ਵੱਟ ਨਹੀਂ ਪਾਇਆ ਸੀ। ਉਹ ਇਕੱਲਾ ਰਹਿਣ ਵਿਚ ਯਕੀਨ ਨਹੀਂ ਰੱਖਦਾ ਸੀ, ਹਮੇਸ਼ਾ ਦੋਸਤਾਂ ਮਿਤਰਾਂ ਦੀ ਮਹਿਫਲ ਵਿਚ ਘਿਰਿਆ ਰਹਿੰਦਾ ਸੀ। ਉਸਦੀ ਦੋਸਤੀ ਦਾ ਦਾਇਰਾ ਵਿਸ਼ਾਲ ਸੀ। ਉਸਦੀ ਦੋਸਤੀ ਦੇ ਦਾਇਰੇ ਵਿਚ ਆਮ ਆਦਮੀ ਅਤੇ ਵੱਡੇ ਤੋਂ ਵੱਡੇ ਵਿਅਕਤੀ ਸ਼ਾਮਲ ਸਨ। ਕੈਪਟਨ ਅਮਰਿੰਦਰ ਸਿੰਘ, ਜਥੇਦਾਰ ਗੁਰਚਰਨ ਸਿੰਘ ਟੌਹੜਾ, ਸ੍ਰ.ਬੇਅੰਤ ਸਿੰਘ ਅਤੇ ਜਸਦੇਵ ਸਿੰਘ ਸੰਧੂ ਨਾਲ ਉਨ੍ਹਾਂ ਦੇ ਨਿੱਜੀ ਸੰਬੰਧ ਸਨ। ਵੱਡੇ ਤੇ ਛੋਟੇ ਦੋਵੇਂ ਤਰ੍ਹਾਂ ਦੇ ਬੰਦਿਆਂ ਨਾਲ ਦੋਸਤੀ ਦਾ ਭਾਵ ਆਪਣੇ ਵਿਚ ਕੋਈ ਖਾਸ ਗੁਣ ਹੋਣਾ ਹੁੰਦਾ ਹੈ।
 
ਪੰਜਾਬ ਅਤੇ ਖਾਸ ਤੌਰ ਤੇ ਪੈਪਸੂ ਦੀ ਵਿਰਾਸਤ ਬੜੀ ਅਮੀਰ ਹੈ। ਅਮਰੀਕ ਸਿੰਘ ਛੀਨਾ ਵਿਰਾਸਤੀ ਕਦਰਾਂ ਕੀਮਤਾਂ ਦੇ ਪਹਿਰੇਦਾਰ ਸਨ। ਪੈਪਸੂ ਦੀ ਰਾਜਧਾਨੀ ਪੰਜਾਬੀ ਵਿਰਾਸਤ ਦਾ ਮੁੱਖ ਕੇਂਦਰ ਪਟਿਆਲਾ ਹੈ। ਪਟਿਆਲਵੀਆਂ ਨੇ ਪੰਜਾਬੀ ਅਤੇ ਪੈਪਸੂ ਦੀਆਂ ਪਰੰਪਰਾਵਾਂ, ਪਹਿਰਾਵਾ, ਸੰਗੀਤ, ਰਹਿਤਲ, ਸਭਿਆਚਾਰ, ਸਭਿਅਤਾ, ਇਮਾਰਤਸਾਜੀ ਅਤੇ ਸਮਾਜ ਸੇਵਾ ਦੀ ਵਿਰਾਸਤ ਉਪਰ ਪਹਿਰਾ ਦਿੱਤਾ ਹੈ। ਪੈਪਸੂ ਦੀ ਵਿਰਾਸਤ ਸਮੁੱਚੇ ਦੇਸ ਦੀ ਵਿਰਾਸਤ ਤੋਂ ਵੱਖਰੀ, ਅਮੀਰ ਅਤੇ ਵਿਲੱਖਣ ਹੈ। ਇਸ ਵਿਰਾਸਤ ਨੂੰ ਬਣਾਉਣ ਅਤੇ ਪ੍ਰਫੁਲਤ ਕਰਨ ਵਿਚ ਸ਼ਾਹੀ ਘਰਾਣੇ ਦੇ ਯੋਗਦਾਨ ਭੁਲਾਇਆ ਨਹੀਂ ਜਾ ਸਕਦਾ।

ਸੰਸਾਰ ਵਿਚ ਪਟਿਆਲਾ ਸ਼ਾਹੀ ਰਵਾਇਤਾਂ ਅਤੇ ਪ੍ਰਾਹੁਣਚਾਰੀ ਦੀ ਵਿਲੱਖਣ ਪਹਿਚਾਣ ਹੈ। ਪਟਿਆਲਾ ਸ਼ਾਹੀ ਪਰਿਵਾਰ ਦਾ ਨਜ਼ਦੀਕੀ ਰਿਹਾ ਅਮਰੀਕ ਸਿੰਘ ਛੀਨਾ ਇਕ ਅਜਿਹੀ ਵਿਲੱਖਣ ਸ਼ਖ਼ਸ਼ੀਅਤ ਦੇ ਮਾਲਕ ਸਨ, ਜਿਹੜੇ ਕੈਪਟਨ ਅਮਰਿੰਦਰ ਸਿੰਘ ਦੀ ਰਹਿਨੁਮਾਈ ਵਿਚ ਪੁਰਾਤਨ ਵਿਰਾਸਤ ਦੀਆਂ ਪ੍ਰਤੀਕ ਵਸਤਾਂ ਦੀ ਸਾਂਭ ਸੰਭਾਲ ਵਿਚ ਵਿਸ਼ੇਸ਼ ਭੂਮਿਕਾ ਨਿਭਾਉਂਦੇ ਰਹੇ ਸਨ। ਅਮਰੀਕ ਸਿੰਘ ਛੀਨਾ ਦੀ ਵਿਰਾਸਤ ਵੀ ਕਾਫੀ ਅਮੀਰ ਸੀ।  ਵਿਰਾਸਤੀ ਪੂੰਜੀ ਦੇ ਨਾਲ ਅਮਰੀਕ ਸਿੰਘ ਛੀਨਾ ਨੂੰ ਕੈਪਟਨ ਅਮਰਿੰਦਰ ਸਿੰਘ ਨਾਲ ਕੰਮ ਕਰਨ ਦਾ ਐਸਾ ਇਤਫਾਕ ਹੋਇਆ ਕਿ ਉਹ ਹਰਫਨ ਮੌਲਾ ਬਣ ਗਿਆ ਅਤੇ ਉਨ੍ਹਾਂ ਦੀ ਸ਼ਖ਼ਸ਼ੀਅਤ ਵਿਚ ਨਿਖ਼ਾਰ ਆ ਗਿਆ। ਉਹ ਕੈਪਟਨ ਅਮਰਿੰਦਰ ਸਿੰਘ ਨਾਲ ਹੀ ਬਲਿਊ ਸਟਾਰ ਅਪ੍ਰੇਸ਼ਨ ਤੋਂ ਬਾਅਦ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਗਏ ਸਨ। ਕੈਪਟਨ ਅਮਰਿੰਦਰ ਸਿੰਘ ਵੱਲੋਂ ਲੋਕ ਸਭਾ ਅਤੇ ਕਾਂਗਰਸ ਪਾਰਟੀ ਤੋਂ ਅਸਤੀਫਾ ਦੇਣ ਤੋਂ ਬਾਅਦ ਬਣਾਈ ਗਈ ਸਿੱਖ ਫੋਰਮ ਦੇ ਉਹ ਜਨਰਲ ਸਕੱਤਰ ਸਨ।

ਅਮਰੀਕ ਸਿੰਘ ਛੀਨਾ ਸਾਰੀ ਉਮਰ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਕੱਤਰ ਰਹੇ। ਇਸ ਕਰਕੇ ਉਹ ਗਾਂਧੀ ਪਰਿਵਾਰ ਦੇ ਵੀ ਨੇੜੇ ਹੋ ਗਏ ਸਨ। ਸੰਜੇ ਗਾਂਧੀ ਅਤੇ ਰਾਜੀਵ ਗਾਂਧੀ ਦੀ ਯੂਥ ਬ੍ਰੀਗੇਡ ਦੇ ਉਹ ਮਹੱਤਵਪੂਰਨ ਮੈਂਬਰ ਅਤੇ ਪੰਜਾਬ ਮਾਮਲਿਆਂ ਦੇ ਇਨਚਾਰਜ ਰਹੇ ਸਨ। ਉਹ ਪੰਜਾਬ ਯੂਥ ਕਾਂਗਰਸ ਦੇ ਸੰਯੁਕਤ ਸਕੱਤਰ, ਉਪ ਪ੍ਰਧਾਨ, ਜਿਲ੍ਹਾ ਯੂਥ ਕਾਂਗਰਸ ਪਟਿਆਲਾ ਦਿਹਾਤੀ ਦੇ ਪ੍ਰਧਾਨ ਅਤੇ ਨੈਸ਼ਨਲ ਕਾਊਂਸਲ ਆਫ ਯੂਥ ਕਾਂਗਰਸ ਦੇ ਮੈਂਬਰ ਵੀ ਸਨ।

ਜਦੋਂ 1984 ਵਿਚ ਇਨਟੈਕ (ਦਾ ਇੰਡੀਅਨ ਨੈਸ਼ਨਲ ਟਰੱਸਟ ਫਾਰ ਆਰਟ ਐਂਡ ਕਲਚਰਲ ਹੈਰੀਟੇਜ) ਦਾ ਪੰਜਾਬ ਚੈਪਟਰ ਬਣਾਇਆ ਗਿਆ ਤਾਂ ਕੈਪਟਨ ਅਮਰਿੰਦਰ ਸਿੰਘ ਇਨਟੈਕ ਦੇ ਪੰਜਾਬ ਚੈਪਟਰ ਦੇ ਕਨਵੀਨਰ ਬਣਾਏ ਗਏ ਅਤੇ ਅਮਰੀਕ ਸਿੰਘ ਛੀਨਾ ਕੋ-ਕਨਵੀਨਰ ਬਣਾਇਆ ਗਿਆ ਜਿਸ ਕਰਕੇ ਉਨ੍ਹਾਂ ਸਮੁੱਚੇ ਪੰਜਾਬ ਦੀਆਂ ਪੁਰਾਤਨ ਥਾਵਾਂ ਦੀ ਵੇਖ ਭਾਲ ਦਾ ਕੰਮ ਸੰਭਾਲਿਆ ਹੋਇਆ ਸੀ।

ਉਹ ਕੈਪਟਨ ਅਮਰਿੰਦਰ ਸਿੰਘ ਦੇ ਵਿਸ਼ਵਸ਼ ਪਾਤਰ ਸਨ, ਇਸ ਕਰਕੇ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਇਨਟੈਕ ਦੇ ਪਟਿਆਲਾ ਚੈਪਟਰ ਦਾ ਕਨਵੀਨਰ ਬਣਾ ਦਿੱਤਾ। ਇਸ ਤੋਂ ਇਲਾਵਾ ਉਹ ਲੰਮਾ ਸਮਾਂ ਇਨਟੈਕ ਦੀ ਗਵਰਨਿੰਗ ਕੌਂਸਲ ਦੇ ਮੈਂਬਰ ਵੀ ਰਹੇ। ਪਟਿਆਲਾ ਚੈਪਟਰ ਦਾ ਕਨਵੀਨਰ ਹੋਣ ਦੇ ਨਾਤੇ ਉਨ੍ਹਾਂ ਦੀ ਜਿੰਮੇਵਾਰੀ ਸੀ ਕਿ ਉਹ ਪਟਿਆਲਾ ਸਥਿਤ ਪੁਰਾਤਨ ਇਮਾਰਤਾਂ ਜਿਨ੍ਹਾਂ ਵਿਚ ਕਿਲ੍ਹਾ ਮੁਬਾਰਕ, ਸ਼ੀਸ਼ ਮਹਿਲ, ਐਨ ਆਈ ਐਸ, ਮਾਈ ਕੀ ਸਰਾਂ, ਬੱਘੀ ਖਾਨਾ, ਬਹਾਦਰਗੜ੍ਹ ਦਾ ਕਿਲਾ੍ਹ, ਬਾਰਾਂਦਰੀ ਬਾਗ, ਪੋਲੋ ਗਰਾਊਂਡ, ਪਟਿਆਲਾ ਅੰਦਰੂਨ ਦੇ ਆਲੇ ਦੁਆਲੇ ਦਰਵਾਜੇ, ਕਾਲੀ ਦੇਵੀ ਦਾ ਮੰਦਰ, ਸਰਕਟ ਹਾਊਸ, ਰਾਜਿੰਦਰਾ ਕੋਠੀ, ਫਰਨ ਹਾਊਸ, ਜਿੰਮ ਖਾਨਾ ਕਲੱਬ ਅਤੇ ਹੋਰ ਪੁਰਾਤਨ ਇਮਾਰਤਾਂ ਦੀ ਸਾਂਭ ਸੰਭਾਲ ਕਰਨ ਦਾ ਕੰਮ ਕਰਨ।

ਜਦੋਂ ਪੰਜਾਬ ਸਰਕਾਰ ਦੇ ਲੋਕ ਨਿਰਮਾਣ ਵਿਭਾਗ ਨੇ ਕਿਲ੍ਹੇ ਦੀ ਇਮਾਰਤ ਨੂੰ ਸ਼ਹਿਰੀਆਂ ਲਈ ਖ਼ਤਰਨਾਕ ਐਲਾਨ ਕਰਕੇ ਢਾਹੁਣ ਦਾ ਹੁਕਮ ਕਰ ਦਿੱਤਾ ਤਾਂ ਅਮਰੀਕ ਸਿੰਘ ਛੀਨਾ ਨੇ 1993 ਵਿਚ ਹਾਈ ਕੋਰਟ ਵਿਚ ਇਨਟੈਕ ਵੱਲੋਂ ਰਿਟ ਆਪਣੇ ਖ਼ਰਚੇ ਤੇ ਦਾਖਲ ਕਰਕੇ ਕਿਲ੍ਹੇ ਨੂੰ ਢਾਹੁਣ ਤੋਂ ਰੁਕਵਾਇਆ। ਇਸ ਸੰਬੰਧੀ ਉਹ ਉਦੋਂ ਦੇ ਪੰਜਾਬ ਦੇ ਮੁੱਖ ਮੰਤਰੀ ਸ੍ਰ. ਬੇਅੰਤ ਸਿੰਘ ਨੂੰ ਵੀ ਕਿਲ੍ਹਾ ਵਿਖਾਉਣ ਲਈ ਲੈ ਕੇ ਆਇਆ ਸੀ। ਪੋਲੋ ਗਰਾਊਂਡ ਵਿਚ ਇਮਾਰਤਾਂ ਬਣਾਉਣ ਤੋਂ ਰੋਕਣ ਲਈ ਵੀ ਉਨ੍ਹਾਂ ਨੇ ਹਾਈ ਕੋਰਟ ਦਾ ਸਹਾਰਾ ਲਿਆ। ਇਥੋਂ ਤੱਕ ਕਿ ਜਦੋਂ ਕਾਰ ਸੇਵਾ ਦੇ ਨਾਂ ਤੇ ਪਟਿਆਲਾ ਸ਼ਹਿਰ ਦੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਬੀੜ ਮੋਤੀ ਬਾਗ ਸਾਹਿਬ ਨੂੰ ਢਾਹ ਕੇ ਨਵੀਂ ਇਮਾਰਤ ਬਣਾਉਣ ਲਈ 'ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ' ਨੇ ਕਾਰ ਸੇਵਾ ਕਰਵਾਉਣੀ ਚਾਹੀ ਤਾਂ ਵੀ ਉਸਨੇ ਇਸਦਾ ਡੱਟਕੇ ਵਿਰੋਧ ਕੀਤਾ।

ਫਿਰ 1988 ਵਿਚ ਅੰਦਰੂਨ ਸ਼ਹਿਰ ਦੇ ਆਲੇ ਦੁਆਲੇ ਵਾਲੇ ਦਰਵਾਜਿਆਂ ਨੂੰ ਢਾਹੁਣ ਤੋਂ ਰੋਕਿਆ ਤਾਂ ਜੋ ਸ਼ਹਿਰ ਦੀ ਪੁਰਾਤਨ ਦਿਖ ਬਰਕਰਾਰ ਰਹਿ ਸਕੇ। 1988 ਵਿਚ ਹੀ ਉਨ੍ਹਾਂ ਨੇ ਸ਼ੀਸ਼ ਮਹਿਲ ਮੋਤੀ ਬਾਗ ਵਿਚਲੀ ਨੈਸ਼ਨਲ ਹਿਸਟਰੀ ਗੈਲਰੀ ਉਥੋਂ ਹਟਾਉਣ ਤੋਂ ਰੋਕਣ ਲਈ ਰਿਟ ਕਰਕੇ ਸਟੇਅ ਆਰਡਰ ਲਿਆ।

ਸਹੀ ਅਰਥਾਂ ਵਿਚ ਅਮਰੀਕ ਸਿੰਘ ਛੀਨਾ ਇਕੱਲਾ ਇਕੱਹਿਰਾ ਹੀ ਇਕ ਸੰਸਥਾ ਜਿਤਨਾ ਕੰਮ ਕਰ ਰਹੇ ਸਨ। ਅਮਰੀਕ ਸਿੰਘ ਛੀਨਾ ਸਰਬਕਲਾਂ ਸੰਪੂਰਨ ਪੜਿ੍ਹਆ ਲਿਖਿਆ ਅਤੇ ਗੁੜਿ੍ਹਆ ਹੋਇਆ ਵਿਅਕਤੀ ਸਨ, ਜਿਹੜੇ ਹਰ ਖੇਤਰ ਦੀ ਬਾਰੀਕੀ ਨਾਲ ਜਾਣਕਾਰੀ ਰੱਖਦੇ ਸਨ। ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਭਾਸ਼ਾਵਾਂ ਦੇ ਮਾਹਿਰ ਸਨ। ਉਨ੍ਹਾਂ ਨਾਲ ਕਿਸੇ ਵਿਸ਼ੇ ਉਪਰ ਵਿਚਾਰ ਚਰਚਾ ਕਰ ਲਵੋ, ਹਮੇਸ਼ਾ ਸਾਰਥਕ ਅਤੇ ਉਸਾਰੂ ਵਿਚਾਰ ਪ੍ਰਗਟ ਕਰਦੇ ਸਨ। ਉਨ੍ਹਾਂ ਦੇ ਘਰ ਹਮੇਸ਼ਾ ਲੰਗਰ ਚਲਦਾ ਰਹਿੰਦਾ ਸੀ। ਗ਼ਰੀਬ ਲੜਕੀਆਂ ਦੀ ਪੜ੍ਹਾਈ ਅਤੇ ਵਿਆਹਾਂ ਵਿਚ ਵੀ ਆਪਣਾ ਯੋਗਦਾਨ ਪਾਉਂਦੇ ਰਹਿੰਦੇ ਸਨ। ਕਿਸੇ ਵੀ ਲੋੜਬੰਦ ਨੂੰ ਉਹ ਆਪਣੇ ਘਰੋਂ ਨਿਰਾਸ਼ ਹੋ ਕੇ ਨਹੀਂ ਜਾਣ ਦਿੰਦੇ ਸਨ। ਵਿਦੇਸ਼ਾਂ ਵਿਚੋਂ ਗੋਰਿਆਂ ਦੇ ਡੈਲੀਗੇਸ਼ਨ ਜਿਹੜੇ ਕੈਪਟਨ ਅਮਰਿੰਦਰ ਸਿੰਘ ਮਹਾਰਾਜਾ ਪਟਿਆਲਾ ਕੋਲ ਆਉਂਦੇ ਰਹਿੰਦੇ ਸਨ, ਉਨ੍ਹਾਂ ਨੂੰ  ਆਪਣੇ ਘਰ ਸਨੌਰ ਵਿਖੇ ‘‘ਸੰਤ ਹਜ਼ਾਰਾ ਸਿੰਘ ਫਾਰਮ’’ ਵਿਚ ਲਿਆਕੇ ਮਹਿਮਾਨ ਨਿਵਾਜੀ ਕਰਦੇ ਸਨ।

ਪੰਜਾਬੀ ਸਭਿਆਚਾਰ ਨਾਲ ਵੀ ਉਹ ਪ੍ਰਣਾਇਆ ਹੋਏ ਸਨ। ਹਰ ਡੈਲੀਗੇਸ਼ਨ ਦੀ ਆਮਦ ਮੌਕੇ ਆਪਣੇ ਘਰ ਸਭਿਆਚਾਰਕ ਪ੍ਰੋਗਰਾਮ ਕਰਦੇ ਰਹਿੰਦੇ ਸਨ। ਸੰਗੀਤ ਦੇ ਉਹ ਸ਼ੈਦਾਈ ਸਨ, ਹੈਰਾਨੀ ਦੀ ਗੱਲ ਹੈ ਕਿ ਉਨ੍ਹਾਂ ਦੀ ਲਾਇਬਰੇਰੀ ਵਿਚ ਪੰਜਾਬੀ, ਹਿੰਦੀ, ਉਰਦੂ ਅਤੇ ਅੰਗਰੇਜ਼ੀ ਭਾਸ਼ਾ ਦੀਆਂ ਪੁਸਤਕਾਂ ਅਤੇ ਪੁਰਾਤਨ ਗੀਤ ਅਤੇ ਸੰਗੀਤ ਦੀਆਂ ਕੈਸਟਾਂ ਉਪਲਭਧ ਹੁੰਦੀਆਂ ਸਨ। ਭੰਗੜੇ ਦੇ ਵੀ ਸ਼ੌਕੀਨ ਸਨ। ਉਸ ਵਿਚ ਇਹ ਗੁਣ ਸੀ ਕਿ ਹਰ ਡੈਲੀਗੇਸ਼ਨ ਦੀ ਪ੍ਰਾਹੁਣਚਾਰੀ ਉਹ ਖ਼ੁਦ ਆਪ ਕਰਦੇ ਸਨ। ਉਹ ਖ਼ੂਨ ਦਾਨ ਅਤੇ ਅੱਖਾਂ ਦੀਆਂ ਬਿਮਾਰੀਆਂ ਦੇ ਮੁਫ਼ਤ ਕੈਂਪ ਲਗਾਉਂਦੇ ਸਨ। ਰੋਟੇਰੀਅਨ ਦੇ ਤੌਰ ਤੇ ਅੰਬੈਸਡਰ ਆਫ ਗੁਡਵਿਲ ਦੇ ਤੌਰ ਤੇ ਫਿਨਲੈਂਡ ਅਤੇ ਇੰਗਲੈਂਡ ਵੀ ਗਏ ਸਨ। ਇਸ ਤੋਂ ਇਲਾਵਾ ਅਮਰੀਕਾ, ਕੈਨੇਡਾ, ਇਟਲੀ, ਫਰਾਂਸ ਅਤੇ ਪੱਛਵੀਂ ਜਰਮਨੀ ਦੀ ਯਾਤਰਾ ਵੀ ਕੀਤੀ ਸੀ।

ਅਮਰੀਕ ਸਿੰਘ ਛੀਨਾ ਦਾ ਜਨਮ 9 ਦਸੰਬਰ 1949 ਨੂੰ ਸੰਤ ਹਜ਼ਾਰਾ ਸਿੰਘ ਅਤੇ ਮਾਤਾ ਇੰਦਰਜੀਤ ਕੌਰ ਦੇ ਘਰ ਲੁਧਿਆਣਾ ਜਿਲ੍ਹੇ ਦੇ ਦੋਰਾਹਾ ਵਿਖੇ ਹੋਇਆ। ਫਿਰ ਇਹ ਪਰਿਵਾਰ ਪਟਿਆਲਾ ਜਿਲ੍ਹੇ ਦੇ ਸਨੌਰ ਕਸਬੇ ਦੇ ਬਾਹਰਵਾਰ ਆਕੇ ਖੇਤਾਂ ਵਿਚ ਵਸ ਗਿਆ ਸੀ। ਬੀ.ਏ.ਤੱਕ ਦੀ ਪੜ੍ਹਾਈ ਮਹਿੰਦਰਾ ਕਾਲਜ ਪਟਿਆਲਾ, ਜਰਨਿਲਿਜ਼ਮ ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਲਾਅ ਦੀ ਡਿਗਰੀ ਦੇਹਰਾਦੂਨ ਤੋਂ ਪਾਸ ਕੀਤੀ।

ਅਮਰੀਕ ਸਿੰਘ ਛੀਨਾ ਦੀ 28 ਮਈ 1995 ਨੂੰ ਇਕ ਸੜਕ ਹਾਦਸੇ ਤੋਂ ਬਾਅਦ ਮੌਤ ਹੋ ਗਈ ਸੀ। ਉਨ੍ਹਾਂ ਦੀ ਪਤਨੀ ਸ੍ਰੀਮਤੀ ਸਤਵੰਤ ਕੌਰ ਛੀਨਾ, ਸਪੁੱਤਰ ਕਰਨਵੀਰ ਸਿੰਘ ਛੀਨਾ, ਨੂੰਹ ਪੁਸ਼ਪਿੰਦਰ ਕੌਰ ਛੀਨਾਂ ਅਤੇ ਸਪੁੱਤਰੀ ਅਨੰਤਬੀਰ ਕੌਰ ਚੀਮਾ ਸੰਤ ਹਜ਼ਾਰਾ ਸਿੰਘ ਅਤੇ ਅਮਰੀਕ ਸਿੰਘ ਛੀਨਾ ਦੇ ਪਦ ਚਿੰਨ੍ਹਾਂ ਤੇ ਚਲਦਿਆਂ ਸਮਾਜ ਸੇਵਾ ਦਾ ਕੰਮ ਕਰ ਰਹੇ ਹਨ।
 
 
ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ
ਮੋਬਾਈਲ-94178 13072 
ujagarsingh480yahoo.com 

 

 

038ਪੰਜਾਬੀ ਵਿਰਾਸਤ ਦਾ ਪਹਿਰੇਦਾਰ : ਬਹੁਰੰਗੀ ਸ਼ਖ਼ਸ਼ੀਅਤ ਅਮਰੀਕ ਸਿੰਘ ਛੀਨਾ
ਉਜਾਗਰ ਸਿੰਘ, ਪਟਿਆਲਾ
037ਹਿੰਦੂ ਸਿੱਖ ਏਕਤਾ ਦੇ ਪ੍ਰਤੀਕ ਰਘੂਨੰਦਨ ਲਾਲ ਭਾਟੀਆ ਅਲਵਿਦਾ
ਉਜਾਗਰ ਸਿੰਘ, ਪਟਿਆਲਾ
036ਸਿੱਖ ਵਿਰਾਸਤ ਦਾ ਪਹਿਰੇਦਾਰ: ਨਰਪਾਲ ਸਿੰਘ ਸ਼ੇਰਗਿਲ
 ਉਜਾਗਰ ਸਿੰਘ, ਪਟਿਆਲਾ
035ਮਰਹੂਮ ਕੈਪਟਨ ਕੰਵਲਜੀਤ ਸਿੰਘ ਦੀ ਸਫ਼ਲਤਾ ਦੇ ਪ੍ਰਤੱਖ ਪ੍ਰਮਾਣ
ਉਜਾਗਰ ਸਿੰਘ, ਪਟਿਆਲਾ
034ਸਬਰ, ਸੰਤੋਖ, ਸੰਤੁਸ਼ਟੀ ਅਤੇ ਇਮਾਨਦਾਰੀ ਦਾ ਪ੍ਰਤੀਕ ਦਲਜੀਤ ਸਿੰਘ ਭੰਗੂ
ਉਜਾਗਰ ਸਿੰਘ, ਪਟਿਆਲਾ
bootaਦਲਿਤਾਂ ਦੇ ਮਸੀਹਾ ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ ਸਵਰਗਵਾਸ
ਉਜਾਗਰ ਸਿੰਘ, ਪਟਿਆਲਾ
32ਮਿਹਨਤ, ਦ੍ਰਿੜ੍ਹਤਾ, ਕੁਸ਼ਲਤਾ ਅਤੇ ਦਿਆਨਤਦਾਰੀ ਦਾ ਮੁਜੱਸਮਾ ਡਾ ਬੀ ਸੀ ਗੁਪਤਾ
ਉਜਾਗਰ ਸਿੰਘ, ਪਟਿਆਲਾ
31ਅਲਵਿਦਾ: ਫ਼ਾਈਬਰ ਆਪਟਿਕ ਵਾਇਰ ਦੇ ਪਿਤਾਮਾ ਨਰਿੰਦਰ ਸਿੰਘ ਕੰਪਾਨੀ
ਉਜਾਗਰ ਸਿੰਘ, ਪਟਿਆਲਾ
030ਪੱਤਰਕਾਰੀ ਦਾ ਥੰਮ : ਵੈਟਰਨ ਪੱਤਰਕਾਰ ਵੀ ਪੀ ਪ੍ਰਭਾਕਰ
ਉਜਾਗਰ ਸਿੰਘ, ਪਟਿਆਲਾ
029ਬਾਬਾ ਜਗਜੀਤ ਸਿੰਘ ਨਾਮਧਾਰੀ ਜੀ ਦੀ ਸਮਾਜ ਨੂੰ ਵੱਡਮੁਲੀ ਦੇਣ
ਉਜਾਗਰ ਸਿੰਘ, ਪਟਿਆਲਾ
28ਬਿਹਤਰੀਨ ਕਾਰਜਕੁਸ਼ਲਤਾ, ਵਫ਼ਾਦਾਰੀ ਅਤੇ ਇਮਾਨਦਾਰੀ ਦੇ ਪ੍ਰਤੀਕ ਸੁਰੇਸ਼ ਕੁਮਾਰ
ਉਜਾਗਰ ਸਿੰਘ, ਪਟਿਆਲਾ
mnadeepਪੁਲਿਸ ਵਿਭਾਗ ਵਿਚ ਇਮਾਨਦਾਰੀ ਅਤੇ ਕਾਰਜ਼ਕੁਸ਼ਲਤਾ ਦਾ ਪ੍ਰਤੀਕ ਮਨਦੀਪ ਸਿੰਘ ਸਿੱਧੂ
ਉਜਾਗਰ ਸਿੰਘ, ਪਟਿਆਲਾ
26ਸਿੰਧੀ ਲੋਕ ਗਾਥਾ - ਉਮਰ ਮਾਰਵੀ
ਲਖਵਿੰਦਰ ਜੌਹਲ ‘ਧੱਲੇਕੇ’
25ਸ਼ਰਾਫ਼ਤ, ਨਮਰਤਾ, ਸਲੀਕਾ ਅਤੇ ਇਮਾਨਦਾਰੀ ਦਾ ਮੁਜੱਸਮਾ ਅਮਰਦੀਪ ਸਿੰਘ ਰਾਏ
ਉਜਾਗਰ ਸਿੰਘ, ਪਟਿਆਲਾ
kotliਦੀਨ ਦੁਖੀਆਂ ਦੀ ਮਦਦਗਾਰ ਸਮਾਜ ਸੇਵਿਕਾ ਦਵਿੰਦਰ ਕੌਰ ਕੋਟਲੀ
ਉਜਾਗਰ ਸਿੰਘ, ਪਟਿਆਲਾ
katalਅਣਖ ਖ਼ਾਤਰ ਹੋ ਰਹੇ ਕਤਲ
ਡਾ. ਹਰਸ਼ਿੰਦਰ ਕੌਰ, ਐਮ. ਡੀ., ਪਟਿਆਲਾ
dheeanਧੀਆਂ ਵਰਗੀ ਧੀ ਮੇਰੀ ਦੋਹਤੀ ਕਿੱਥੇ ਗਈਆ ਮੇਰੀਆ ਖੇਡਾ...?
ਰਵੇਲ ਸਿੰਘ ਇਟਲੀ
khedanਕਿੱਥੇ ਗਈਆ ਮੇਰੀਆ ਖੇਡਾ...?
ਗੁਰਲੀਨ ਕੌਰ, ਇਟਲੀ
ਫ਼ਿੰਨਲੈਂਡ ਵਿੱਚ ਪੰਜਾਬੀ ਮੂਲ ਦੀ ਲੜਕੀ ਯੂਥ ਕੌਂਸਲ ਲਈ ਉਮੀਦਵਾਰ ਚੁਣੀ ਗਈ
ਬਿਕਰਮਜੀਤ ਸਿੰਘ ਮੋਗਾ, ਫ਼ਿੰਨਲੈਂਡ
ਸਿੱਖਿਆ ਅਤੇ ਸਮਾਜ-ਸੇਵੀ ਖੇਤਰਾਂ ਵਿਚ ਚਮਕਦਾ ਮੀਲ-ਪੱਥਰ - ਬੀਬੀ ਗੁਰਨਾਮ ਕੌਰ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਸਮਾਜ ਅਤੇ ਸਿੱਖਿਆ-ਖੇਤਰ ਦਾ ਰਾਹ-ਦਸੇਰਾ - ਜਸਵੰਤ ਸਿੰਘ ਸਰਾਭਾ
ਪ੍ਰੀਤਮ ਲੁਧਿਆਣਵੀ, ਚੰਡੀਗੜ
ਇਹ ਹਨ ਸ. ਬਲਵੰਤ ਸਿੰਘ ਉੱਪਲ
ਅਮਨਦੀਪ ਸਿੰਘ ਸਿੱਧੂ, ਆਸਟ੍ਰੇਲੀਆ
ਪੰਜਾਬੀ ਵਿਰਾਸਤ ਦਾ ਪਹਿਰੇਦਾਰ : ਕਮਰਜੀਤ ਸਿੰਘ ਸੇਖੋਂ
ਉਜਾਗਰ ਸਿੰਘ, ਪਟਿਆਲਾ
ਕੁੱਖ ‘ਚ ਧੀ ਦਾ ਕਤਲ, ਕਿਉਂ ?
ਰਾਜਵਿੰਦਰ ਸਿੰਘ ‘ਰਾਜਾ’, ਸ੍ਰੀ ਮੁਕਤਸਰ ਸਾਹਿਬ
ਜਿੰਦਗੀ ‘ਚ ਇਕ ਵਾਰ ਮਿਲਦੇ ‘ਮਾਪੇ’
ਰਾਜਵਿੰਦਰ ਸਿੰਘ ‘ਰਾਜਾ’, ਸ੍ਰੀ ਮੁਕਤਸਰ ਸਾਹਿਬ
ਪੰਜਾਬੀਅਤ ਦਾ ਰਾਜਦੂਤ : ਨਰਪਾਲ ਸਿੰਘ ਸ਼ੇਰਗਿੱਲ
ਉਜਾਗਰ ਸਿੰਘ, ਪਟਿਆਲਾ
ਦੇਸ਼ ਕੀ ਬੇਟੀ ‘ਗੀਤਾ’
ਮਿੰਟੂ ਬਰਾੜ , ਆਸਟ੍ਰੇਲੀਆ
ਮਾਂ–ਬਾਪ ਦੀ ਬੱਚਿਆਂ ਪ੍ਰਤੀ ਕੀ ਜ਼ਿੰਮੇਵਾਰੀ ਹੈ?
ਸੰਜੀਵ ਝਾਂਜੀ, ਜਗਰਾਉਂ।
ਸੋ ਕਿਉ ਮੰਦਾ ਆਖੀਐ...
ਗੁਰਪ੍ਰੀਤ ਸਿੰਘ, ਤਰਨਤਾਰਨ
ਨੈਤਿਕ ਸਿੱਖਿਆ ਦਾ ਮਹੱਤਵ
ਡਾ. ਜਗਮੇਲ ਸਿੰਘ ਭਾਠੂਆਂ, ਦਿੱਲੀ
“ਸਰਦਾਰ ਸੰਤ ਸਿੰਘ ਧਾਲੀਵਾਲ ਟਰੱਸਟ”
ਬੀੜ੍ਹ ਰਾਊ ਕੇ (ਮੋਗਾ) ਦਾ ਸੰਚਾਲਕ ਸ: ਕੁਲਵੰਤ ਸਿੰਘ ਧਾਲੀਵਾਲ (ਯੂ ਕੇ )
ਗੁਰਚਰਨ ਸਿੰਘ ਸੇਖੋਂ ਬੌੜਹਾਈ ਵਾਲਾ(ਸਰੀ)ਕਨੇਡਾ
ਆਦਰਸ਼ ਪਤੀ ਪਤਨੀ ਦੇ ਗੁਣ
ਪੇਸ਼ਕਰਤਾ: ਹਰਦੀਪ ਸਿੰਘ ਮਾਨ, ਅਸਟਰੀਆ
‘ਮਾਰੂ’ ਸਾਬਤ ਹੋ ਰਿਹਾ ਹੈ ਸੜਕ ਦੁਰਘਟਣਾ ਨਾਲ ਸਬੰਧਤ ਕਨੂੰਨ
1860 ਵਿੱਚ ਬਣੇ ਕਨੂੰਨ ਵਿੱਚ ਤੁਰੰਤ ਸੋਧ ਦੀ ਲੋੜ

ਸੁਰਿੰਦਰ ਭਾਰਤੀ ਤਿਵਾੜੀ, ਫਰੀਦਕੋਟ
ਵਿਸ਼ਵ ਪ੍ਰਸਿੱਧ ਨਾਵਲਕਾਰ ਸ਼ਿਵਚਰਨ ਜੱਗੀ ਕੁੱਸਾ ਦਾ ਰੂਬਰੂ ਸਮਾਗਮ ਦੌਰਾਨ ਸਨਮਾਨ
ਵਿਰਾਸਤ ਭਵਨ ਵਿਖੇ ਪਾਲ ਗਿੱਲ ਦਾ ਸਨਮਾਨ ਰਾਈਟਰਜ਼ ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਗੰਗਾ‘ਚ ਵਧ ਰਿਹਾ ਪ੍ਰਦੂਸ਼ਨ ਕੇਂਦਰ ਲਈ ਚਿੰਤਾ ਦਾ ਵਿਸ਼ਾ: ਬਾਂਸਲ
ਧਰਮ ਲੂਨਾ

ਆਓ ਮਦਦ ਕਰੀਏ ਕਿਉਂਕਿ......
3 ਜੰਗਾਂ ਲੜਨ ਵਾਲਾ 'ਜ਼ਿੰਦਗੀ ਨਾਲ ਜੰਗ' ਹਾਰਨ ਕਿਨਾਰੇ ਹੈ!
ਮਨਦੀਪ ਖੁਰਮੀ ਹਿੰਮਤਪੁਰਾ (ਲੰਡਨ)

 
kav-ras2_140.jpg (5284 bytes)

vid-tit1_ratan_140v3.jpg (5679 bytes)

pal-banner1_142.jpg (14540 bytes)

sahyog1_150.jpg (4876 bytes)

Terms and Conditions
Privay Policy
© 1999-2021, 5abi.com

www.5abi.com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

banner1-150.gif (7792 bytes)