ਸੁਰਖੀਆਂ

ਸਮੀਖਿ

ਖਾਸ ਰਿਪੋਰਟ

ਵਿਸ਼ੇਸ਼ ਲੇਖ

ਵਿਸ਼ੇਸ਼ ਕਲਮ

ਕਹਾਣੀ

ਕਵਿਤਾ

ਪੱਤਰ

ਸੰਪਰਕ

    WWW 5abi.com  ਸ਼ਬਦ ਭਾਲ

   

ਪੱਥਰ ਪਾੜਕੇ ਉਗਿਆ ਖ਼ੁਸ਼ਬੂਦਾਰ ਫੁੱਲ 
ਉਜਾਗਰ ਸਿੰਘ      08/12/2021


048ਜਿਹੜੇ ਫੁੱਲ ਨੇ ਖ਼ੁਸ਼ਬੂ ਨਾਲ ਇਨਸਾਨੀਅਤ ਨੂੰ ਸ਼ਰਸਾਰ ਕਰਨਾ ਹੋਵੇ, ਜਿਸ ਬੂਟੇ ਨੇ ਫਲ ਦੇਣੇ ਹੋਣ, ਜਿਸ ਰੁੱਖ ਨੇ ਸੰਘਣੀ ਛਾਂ ਦੇਣੀ ਹੋਵੇ, ਜਿਸ ਦਰਖ਼ਤ ‘ਤੇ ਪੰਛੀਆਂ ਨੇ ਆਲ੍ਹਣੇ ਪਾਉਣੇ ਹੋਣ ਅਤੇ ਜਿਸਤੇ ਚਿੜੀਆਂ ਨੇ ਚਹਿਕਣਾ ਹੋਵੇ, ਉਹ ਪੱਥਰ ਪਾੜਕੇ ਵੀ ਉਗ ਪੈਂਦਾ ਹੈ। ਬਿਲਕੁਲ ਉਸੇ ਤਰ੍ਹਾਂ ਇਨਸਾਨੀਅਤ ਦੇ ਰੂਪ ਵਿਚ ਆਪਣੀਆਂ ਰਹਿਮਤਾਂ ਦੀਆਂ ਖ਼ੁਸ਼ਬੋਆਂ ਵੰਡਣ ਲਈ ਭੀਮ ਇੰਦਰ ਸਿੰਘ ਇਸ ਪਦਾਰਥਵਾਦੀ ਸੰਸਾਰ ਵਿੱਚ ਆਏ ਅਤੇ ਵਿਦਿਆ ਦੀ ਰੌਸ਼ਨੀ ਨਾਲ ਵਿਦਿਆਰਥੀਆਂ ਦਾ ਭਵਿਖ ਸੁਨਹਿਰਾ ਬਣਾਉਣ ਦੀਆਂ ਕੋਸ਼ਿਸ਼ਾਂ ਵਿਚ ਜੁੱਟੇ ਹੋਏ ਹਨ।

ਪੱਥਰ ਪਾੜਕੇ ਸੰਸਾਰ ਵਿਚ ਆਉਣ ਨੂੰ ਭਾਵੇਂ ਅਸੀਂ ਕੁਦਰਤ ਦਾ ਕ੍ਰਿਸ਼ਮਾ ਤਾਂ ਕਹਿ ਦਿੰਦੇ ਹਾਂ ਪ੍ਰੰਤੂ ਇਹ ਸਾਰਾ ਕੁਝ ਉਸ ਰੁੱਖ ਰੂਪੀ ਇਨਸਾਨ ਦੀ ਲਗਨ, ਦ੍ਰਿੜ੍ਹਤਾ, ਮਿਹਨਤ ਅਤੇ ਦੂਰਅੰਦੇਸ਼ੀ ‘ਤੇ ਨਿਰਭਰ ਕਰਦਾ ਹੈ। ਉਹ ਸੰਸਾਰ ਵਿਚ ਆ ਕੇ ਆਪਣੀ ਕਾਬਲੀਅਤ ਦਾ ਸਦਉਪਯੋਗ ਕਰਦਾ ਹੈ ਜਾਂ ਇਨਸਾਨੀ ਜੀਵਨ ਨੂੰ ਅਜਾਈਂ ਗੁਆ ਦਿੰਦਾ ਹੈ। ਪਰਮਾਤਮਾ ਇਕ ਮੌਕਾ ਤਾਂ ਹਰ ਇਨਸਾਨ ਨੂੰ ਦੇ ਦਿੰਦਾ ਹੈ ਪ੍ਰੰਤੂ ਉਸ ਅਵਸਰ ਨੂੰ ਸਾਂਭਣਾ ਤਾਂ ਉਸ ਇਨਸਾਨ ਦੀ ਕਾਬਲੀਅਤ ‘ਤੇ ਨਿਰਭਰ ਕਰਦਾ ਹੈ।

ਬਿਲਕੁਲ ਉਸੇ ਤਰ੍ਹਾਂ ਭੀਮ ਇੰਦਰ ਸਿੰਘ ਦਾ ਜਦੋਜਹਿਦ ਅਤੇ ਦੁਸ਼ਾਵਰੀਆਂ ਵਾਲਾ ਬਚਪਨ ਸੀ, ਭਵਿਖ ਧੁੰਧਲਾ ਵਿਖਾਈ ਦਿੰਦਾ ਸੀ, ਜਦੋਂ ਸਿਰਫ਼ ਢਾਈ ਸਾਲ ਦੀ ਉਮਰ ਵਿਚ ਹੀ ਉਨ੍ਹਾਂ ਦੀ ਮਾਤਾ ਰਣਜੀਤ ਕੌਰ 1973 ਵਿਚ ਕਿਸਾਨੀ ਸੰਕਟ ਦੀਆਂ ਆਰਥਿਕ ਮਜ਼ਬੂਰੀਆਂ ਕਰਕੇ ਆਤਮ ਹੱਤਿਆ ਕਰ ਗਏ, ਬੱਚੇ ਨੇ ਅਜੇ ਮਾਂ ਦੀ ਗੋਦ ਦਾ ਨਿੱਘ ਮਾਣਦਿਆਂ ਉਭਰਨਾ ਸੀ ਤਾਂ ਉਹ ਸਮਾਂ ਉਨ੍ਹਾਂ ਦੇ ਹੱਥੋਂ ਰੇਤ ਦੀ ਤਰ੍ਹਾਂ ਕਿਰ ਗਿਆ ਪ੍ਰੰਤੂ ਭੀਮ ਇੰਦਰ ਸਿੰਘ ਨੇ ਪਰਮਾਤਮਾ ਦੀ ਉਸ ਅਣਹੋਣੀ ਦੇ ਮੌਕੇ ਨੂੰ ਵੀ ਵੰਗਾਰ ਸਮਝਦਿਆਂ ਆਪਣੇ ਆਪ ਨੂੰ ਸੰਭਾਲਿਆ ਅਤੇ ਉਸਦਾ ਨਤੀਜਾ ਤੁਹਾਡੇ ਸਾਹਮਣੇ ਅੱਜ ਡਾ ਭੀਮ ਇੰਦਰ ਸਿੰਘ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ 'ਸਾਹਿਤ ਅਧਿਐਨ ਵਿਭਾਗ' ਦੇ ਮੁੱਖੀ ਦੇ ਰੂਪ ਵਿਚ ਹਾਜ਼ਰ ਹਨ।

ਉਨ੍ਹਾਂ ਦੀ ਮਾਤਾ ਦੀ ਮੌਤ ਤੋਂ ਬਾਅਦ ਪਿਤਾ ਨੇ ਦੂਜੀ ਸ਼ਾਦੀ ਕਰਵਾ ਲਈ, ਜਿਥੋਂ ਭੀਮ ਇੰਦਰ ਸਿੰਘ ਦੀ ਸੰਘਰਮਈ ਜ਼ਿੰਦਗੀ ਦੀ ਸ਼ੁਰੂਆਤ ਹੁੰਦੀ ਹੈ। ਦੋ ਛੋਟੀਆਂ ਭੈਣਾ ਵੀ ਮਾਂ ਦੇ ਨਾਲ ਹੀ ਇਸ ਸੰਸਾਰ ਤੋਂ ਵਿਦਾ ਹੋ ਗਈਆਂ। ਸੰਗਰੂਰ ਵਿਖੇ ਤੀਜੀ ਕਲਾਸ ਵਿਚੋਂ ਫ਼ੇਲ੍ਹ ਹੋਣ ਤੇ ਸਕੂਲ ਦੇ ਅਧਿਆਪਕ ਨੇ ਉਨ੍ਹਾਂ ਨੂੰ ਪਿੰਡ ਜਾ ਕੇ ਡੰਗਰ ਚਾਰਨ ਦਾ ਮਸ਼ਵਰਾ ਦਿੰਦਿਆਂ ਕਿਹਾ ਕਿ ਇਹ ਬੱਚਾ ਪੜ੍ਹ ਨਹੀਂ ਸਕਦਾ। ਪਿਤਾ ਨੇ ਭੀਮ ਇੰਦਰ ਸਿੰਘ ਨੂੰ 1979 ਵਿੱਚ ਦਾਦਾ-ਦਾਦੀ ਕੋਲ ਉਨ੍ਹਾਂ ਦੇ ਪਿੰਡ ਲੌਂਗੋਵਾਲ ਭੇਜ ਦਿੱਤਾ। ਉਥੇ ਪ੍ਰਾਈਵੇਟ ਸਕੂਲ ਵਿਚ ਦਾਖ਼ਲਾ ਲੈ ਲਿਆ। ਜਦੋਂ ਪੰਜਵੀਂ ਵਿਚ ਪੜ੍ਹ ਰਹੇ ਸਨ ਤਾਂ ਉਨ੍ਹਾਂ ਦੇ ਚਾਚਾ ਨੇ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕਸ਼ੀ ਕਰ ਲਈ। ਉਹ ਪਰਿਵਾਰਿਕ ਖੇਤੀਬਾੜੀ ਵਿਚ ਹੱਥ ਵਟਾਉਂਦੇ  ਰਹੇ ਅਤੇ ਡੰਗਰ ਚਾਰਦੇ ਰਹੇ।

6ਵੀਂ ਕਲਾਸ ਵਿਚ ਹੈਂਡਬਾਲ ਖੇਡਣਾ ਸ਼ੁਰੂ ਕੀਤਾ। ਹੈਂਡਬਾਲ ਦੀ ਕੋਚਿੰਗ ਲਈ ਹਰ ਰੋਜ਼ ਲੌਂਗੋਵਾਲ ਤੋਂ ਸੰਗਰੂਰ 18 ਕਿਲੋਮੀਟਰ ਜਾਣਾ ਪੈਂਦਾ ਸੀ। 8ਵੀਂ ਨੌਵੀਂ ਤੱਕ ਹੈਂਡਬਾਲ ਵਿਚ ਨੈਸ਼ਨਲ ਖੇਡਣ ਲਈ ਜੰਮੂ ਕਸ਼ਮੀਰ ਗਏ। ਜਦੋਂ ਉਹ 9ਵੀਂ ਕਲਾਸ ਵਿਚ ਪੜ੍ਹਦੇ ਸਨ ਤਾਂ ਦਾਦੀ ਵੀ ਸਵਰਗ ਸਿਧਾਰ ਗਏ। ਫਿਰ ਉਹ ਆਪਣੀ ਨਾਨੀ ਕੋਲ ਮੰਗਵਾਲ ਪਿੰਡ ਚਲੇ ਗਏ। ਉਨ੍ਹਾਂ ਨੂੰ ਪੜ੍ਹਾਈ ਕਰਨ ਲਈ ਵੱਖ-ਵੱਖ ਰਿਸ਼ਤੇਦਾਰਾਂ ਕੋਲ ਪੜ੍ਹਨ ਲਈ ਜਾਣ ਕਰਕੇ 5 ਸਕੂਲ ਬਦਲਣੇ ਪਏ ਕਿਉਂਕਿ ਕੋਈ ਬਾਂਹ ਫੜਨ ਵਾਲਾ ਨਹੀਂ ਸੀ। ਪਿਤਾ ਨੇ ਮੁੜਕੇ ਸਾਰ ਨਾ ਲਈ। ਅਜਿਹੇ ਹਾਲਾਤ ਵਿਚ ਭੀਮ ਇੰਦਰ ਸਿੰਘ ਦੇ ਅੰਦਰੋਂ ਆਵਾਜ਼ ਆਈ ਕਿ ਉਨ੍ਹਾਂ ਨੂੰ ਇਕੱਲਿਆਂ ਹੀ ਆਪਣਾ ਜੀਵਨ ਜਿਓਣ ਅਤੇ ਭਵਿਖ ਬਣਾਉਣ ਲਈ ਪੜ੍ਹਾਈ ਕਰਨੀ ਪਵੇਗੀ। ਪੜ੍ਹਾਈ ਅਤੇ ਰੋਜ਼ੀ ਰੋਟੀ ਲਈ ਵੀ ਆਪ ਹੀ ਹਿੰਮਤ ਕਰਨੀ ਪਵੇਗੀ।

ਫਿਰ ਉਨ੍ਹਾਂ ਨੇ ਪੜ੍ਹਾਈ ਕਰਕੇ ਆਪਣਾ ਜੀਵਨ ਸਾਰਥਿਕ ਬਣਾਉਣ ਦਾ ਫ਼ੈਸਲਾ ਕਰ ਲਿਆ। ਜਦੋਂ ਉਨ੍ਹਾਂ 10+2 ਪਾਸ ਕੀਤੀ ਤਾਂ ਕਿਸੇ ਨੇ ਦੱਸਿਆ ਕਿ ਜੇਕਰ ਸਪੋਰਟਸ ਵਿਚ 'ਡੀ ਏ ਵੀ ਕਾਲਜ ਚੰਡੀਗੜ੍ਹ' ਦਾਖ਼ਲਾ ਲੈ ਲਵੇਂ ਤਾਂ ਫੀਸ ਮਾਫ ਅਤੇ ਖਾਣ ਪੀਣ ਦਾ ਸਾਰਾ ਖ਼ਰਚਾ ਕਾਲਜ ਦੇਵੇਗਾ। ਚੰਡੀਗੜ੍ਹ ਇੰਟਰਵਿਊ ‘ਤੇ ਜਾਣ ਲਈ ਜੇਬ ਵਿਚ ਦੋ ਰੁਪਏ ਸਨ, ਜਦੋਂ ਕਿਰਾਇਆ 7 ਰੁਪਏ ਸੀ। ਦੋਸਤਾਂ ਮਿੱਤਰਾਂ ਤੋਂ ਉਧਾਰ ਫੜਕੇ ਚੰਡੀਗੜ੍ਹ ਗਿਆ ਅਤੇ ਸਪੋਰਟਸ ਵਿੰਗ ਵਿਚ ਦਾਖਲਾ ਮਿਲ ਗਿਆ। ਇਹ ਉਨ੍ਹਾਂ ਦੀ ਜ਼ਿੰਦਗੀ ਵਿਚ ਟਰਨਿੰਗ ਪੁਆਇੰਟ ਸੀ।

ਚੰਡੀਗੜ੍ਹ ਪੜ੍ਹਦਿਆਂ ਵੀ ਉਨ੍ਹਾਂ ਨੂੰ ਗੁਜ਼ਾਰਾ ਤੋਰਨ ਲਈ ਕਈ ਵੇਲਣ ਵੇਲਣੇ ਪਏ, ਰਿਕਸ਼ਾ ਚਲਾਇਆ, ਲਾਂਗਰੀਪੁਣਾ ਕੀਤਾ, ਸਬਜ਼ੀ ਮੰਡੀ ਵਿਚ ਸਬਜ਼ੀ ਵੇਚੀ, ਦੋਧੀ ਦਾ ਕੰਮ ਵੀ ਕੀਤਾ ਅਤੇ ਵਿਆਹਾਂ ਸ਼ਾਦੀਆਂ ਵਿਚ ਆਰਕੈਸਟਰਾ ਨਾਲ ਗਾਉਣ ਦਾ ਕੰਮ ਵੀ ਕੀਤਾ। ਸੰਘਰਸ਼ਮਈ ਜੀਵਨ ਤੋਂ ਜ਼ਿੰਦਗੀ ਜਿਓਣ ਦਾ ਲਈ ਬੜਾ ਕੁਝ ਸਿਖਿਆ। ਉਨ੍ਹਾਂ ਇਹ ਵੀ ਮਹਿਸੂਸ ਕੀਤਾ ਕਿ ਸਾਧਾਰਨ ਜ਼ਿੰਦਗੀ ਜਿਓਣਾ, ਜ਼ਮੀਨ ਨਾਲ ਜੁੜੇ ਰਹਿਣਾ ਅਤੇ ਨਮਰਤਾ ਦਾ ਪੱਲਾ ਫੜਕੇ ਰੱਖਣਾ ਸਫਲਤਾ ਲਈ ਸਹਾਈ ਹੋਵੇਗਾ। ਚੰਡੀਗੜ੍ਹ ਦੀਆਂ ਗਲੀਆਂ ਵਿਚ ਗੁਰਸ਼ਰਨ ਸਿੰਘ ਭਾਅ ਜੀ ਨਾਲ 'ਨੁਕੜ' ਨਾਟਕ ਕਰਦੇ ਰਹੇ। ਜਦੋਂ ਉਹ ਬੀ ਏ ਦੂਜੇ ਸਾਲ ਵਿਚ ਪੜ੍ਹ ਰਹੇ ਸਨ ਤਾਂ 'ਨਾਰਥ ਜੋਨ ਕਲਚਰ ਸੈਂਟਰ' ਦੇ ਡਾਇਰੈਕਟਰ  'ਐਸ ਕੇ ਆਹਲੂਵਾਲੀਆ' ਨੇ ਉਨ੍ਹਾਂ ਵੱਲੋਂ ਚੰਡੀਗੜ੍ਹ ਵਿਚ ਲਗਾਈਆਂ ਜਾਂਦੀਆਂ ਨੁਮਾਇਸ਼ਾਂ ਵਿਚ ਕੰਮ ਕਰਨ ਲਈ ਪਾਰਟ ਟਾਈਮ ਨੌਕਰੀ ਦਿੱਤੀ।

ਸਾਹਿਤਕ ਮਸ ਭੀਮ ਇੰਦਰ ਸਿੰਘ ਨੂੰ ਜਦੋਜਹਿਦ ਵਾਲੀ ਜ਼ਿੰਦਗੀ ਦੌਰਾਨ 6ਵੀਂ ਕਲਾਸ ਵਿਚ ਹੀ ਕਵਿਤਾਵਾਂ ਅਤੇ ਕਹਾਣੀਆਂ ਲਿਖਣ ਦਾ ਲੱਗ ਗਿਆ ਸੀ, ਜਦੋਂ ਉਹ 'ਆਦਰਸ਼ ਮਾਡਲ ਸਕੂਲ' ਵਿਚ ਪੜ੍ਹ ਰਹੇ ਸਨ। ਇਹ ਕਵਿਤਾਵਾਂ ਅਤੇ ਕਹਾਣੀਆਂ ਉਨ੍ਹਾਂ ਦੀ ਆਪਣੀ ਸੰਘਰਸ਼ ਵਾਲੀ ਜ਼ਿੰਦਗੀ ਤੇ ਤਜ਼ਰਬਿਆਂ ‘ਤੇ ਅਧਾਰਤ ਸਨ। ਕਹਾਣੀਕਾਰ ਗੁਰਮੇਲ ਮਡਾਹੜ ਨੇ ਆਪਣੇ ਰਸਾਲੇ ਸੋਖ਼ੀਆਂ ਵਿਚ ਪ੍ਰਕਾਸ਼ਤ ਕੀਤੀਆਂ। ਉਨ੍ਹਾਂ ਦੇ ਸਾਹਿਤਕ ਮਸ ਨੂੰ ਸ਼ਕਤੀ ਚੰਡੀਗੜ੍ਹ ਦੀ ਸਾਹਿਤ ਸਭਾ ਵਿਚ ਜਾਣ ਤੋਂ ਹੋਰ ਮਿਲੀ।

'ਚੰਡੀਗੜ੍ਹ ਸਾਹਿਤ ਸਭਾ' ਵਿਚ ਉਨ੍ਹਾਂ ਦਾ ਮੇਲ ਪ੍ਰਸਿੱਧ ਕਹਾਣੀਕਾਰ ਮੋਹਨ ਭੰਡਾਰੀ ਨਾਲ ਹੋਇਆ, ਜਿਨ੍ਹਾਂ ਉਨ੍ਹਾਂ ਨੂੰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਪੰਜਾਬੀ ਵਿਭਾਗ ਦੇ ਮੁੱਖੀ ਮਾਰਕਸਵਾਦੀ ਚਿੰਤਕ  ਪ੍ਰੋ ਡਾ ਕੇਸਰ ਸਿੰਘ ਕੇਸਰ ਨਾਲ ਮਿਲਾਇਆ। ਉਨ੍ਹਾਂ ਦੀ ਅਗਵਾਈ ਵਿਚ ਭੀਮ ਇੰਦਰ ਸਿੰਘ ਨੇ ਐਮ ਏ ਪੰਜਾਬੀ ਆਨਰਜ਼ ਅਤੇ ‘‘ ਪੰਜਾਬੀ ਕਹਾਣੀ ਵਿਚ ਰਾਜਨੀਤਕ ਚੇਤਨਾ’’ ਵਿਸ਼ੇ ‘ਤੇ ਪੀ ਐਚ ਡੀ ਕੀਤੀ।

ਪੀ ਐਚ ਡੀ 1994 ਵਿੱਚ ਸ਼ੁਰੂ ਕੀਤੀ ਅਤੇ ਅਤੇ 8 ਸਾਲ ਦੀ ਖੋਜ ਤੋਂ ਬਾਅਦ 2002 ਵਿਚ ਮੁਕੰਮਲ ਕੀਤੀ। ਡਾ ਕੇਸਰ ਦੀ ਅਗਵਾਈ ਵਿਚ ਹੀ ਉਹ ਕਹਾਣੀਆਂ ਤੋਂ ਹਟਕੇ ਆਲੋਚਨਾ ਦੇ ਖੇਤਰ ਵਿਚ ਸਰਗਰਮ ਹੋ ਗਏ। 1994 ਵਿਚ ਜਦੋਂ ਅਜੇ ਉਨ੍ਹਾਂ ਦਾ ਐਮ ਏ ਪੰਜਾਬੀ ਦਾ ਨਤੀਜਾ ਆਇਆ ਨਹੀਂ ਸੀ ਤਾਂ ਉਨ੍ਹਾਂ ਦੀ ਚੋਣ ਯਾਦਿਵੰਦਰਾ ਪਬਲਿਕ ਸਕੂਲ ਪਟਿਆਲਾ ਵਿਚ ਪੰਜਾਬੀ ਅਧਿਆਪਕ ਦੀ ਹੋ ਗਈ।  ਯਾਦਵਿੰਦਰਾ ਪਬਲਿਕ ਸਕੂਲ ਵਿਚ ਅੰਗਰੇਜ਼ੀ ਦੇ ਪ੍ਰਸਿੱਧ ਕਹਾਣੀਕਾਰ ਪਿ੍ਰੰਸੀਪਲ ਡਾ ਹਰੀਸ਼ ਢਿਲੋਂ ਦੇ ਸਹਿਯੋਗ ਨੇ ਉਨ੍ਹਾਂ ਹੋਰ ਉਤਸ਼ਾਹਤ ਕੀਤਾ।

ਯਾਦਵਿੰਦਰਾ ਸਕੂਲ ਵਿਚ ਪੜ੍ਹਾਉਂਦਿਆਂ ਹੀ ਉਨ੍ਹਾਂ ਦੀ ਪਹਿਲੀ ਆਲੋਚਨਾਤਮਿਕ ਲੇਖਾਂ ਦੀ ਪੁਸਤਕ 2000 ਵਿੱਚ ‘‘ਸਮਾਜ, ਸਿਆਸਤ ਅਤੇ ਸਾਹਿਤ’’ ਪ੍ਰਕਾਸ਼ਤ ਹੋਈ। ਦੂਜੀ ਆਲੋਚਨਾ ਦੀ ਪੁਸਤਕ ਵੀ ਇਸੇ ਸਾਲ ‘‘ਸਮਕਾਲੀ ਮਾਰਕਸੀ ਚਿੰਤਨ’’ ਪ੍ਰਕਾਸ਼ਤ ਹੋਈ। ਇਨ੍ਹਾਂ ਪੁਸਤਕਾਂ ਤੋਂ ਬਾਅਦ ਭੀਮ ਇੰਦਰ ਸਿੰਘ ਦੀ ਆਲੋਚਨਾ ਦੇ ਖੇਤਰ ਵਿਚ ਪਛਾਣ ਬਣ ਗਈ। ਇਸ ਤੋਂ ਬਾਅਦ ਤਾਂ ਚਲ ਸੋ ਚਲ ਹੁਣ ਤੱਕ ਉਨ੍ਹਾਂ ਦੀਆਂ ਦੋ ਦਰਜਨ ਤੋਂ ਵੱਧ ਪੁਸਤਕਾਂ ਪ੍ਰਕਾਸ਼ਤ ਹੋ ਚੁੱਕੀਆਂ ਹਨ, ਜਿਨ੍ਹਾਂ ਵਿਚ 8 ਮੌਲਿਕ, 4 ਅਨੁਵਾਦ, 7 ਸੰਪਾਦਤ ਪੁਸਤਕਾਂ ਅਤੇ 6 ਖੋਜ ਨਾਲ ਸਬੰਧਤ ਪੱਤਰਿਕਾ ਸੰਪਾਦਿਤ ਸ਼ਾਮਲ ਹਨ।

ਉਨ੍ਹਾਂ ਦੇ ਖੋਜ ਭਰਪੂਰ ਆਲੋਚਨਾ ਦੇ ਖੇਤਰ ਵਿਚ ਖੋਜ ਪੇਪਰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਸੈਮੀਨਾਰਾਂ ਅਤੇ ਸਿਮਪੋਜੀਅਮ ਵਿਚ ਪ੍ਰਕਾਸ਼ਤ ਹੋਏ ਹਨ। ਇਸੇ ਤਰ੍ਹਾਂ 150 ਖੋਜ ਵਾਲੇ ਲੇਖ ਅਖ਼ਬਾਰਾਂ ਅਤੇ ਰਸਾਲਿਆਂ ਵਿਚ ਛਪ ਚੁੱਕੇ ਹਨ। ਦੋ ਦਸਤਾਵੇਜੀ ਫਿਲਮਾਂ ਮੋਹਨ ਭੰਡਾਰੀ ਅਤੇ ਜਸਵੰਤ ਸਿੰਘ ਕੰਵਲ ਦੀ ਸਾਹਿਤਕ ਦੇਣ ਬਾਰੇ ਵਿਭਾਗ ਵੱਲੋਂ ਤਿਆਰ ਕੀਤੀਆਂ ਹਨ।

ਉਨ੍ਹਾਂ ਦਾ ਖੇਤਰ ਮਾਰਕਸਵਾਦੀ ਵਿਚਾਰਧਾਰ ਅਤੇ ਆਲੋਚਨਾ ਹੈ। ਲਿਖਣ ਦਾ ਇਹ ਪ੍ਰਵਾਹ ਲਗਾਤਾਰ ਚਾਲੂ ਹੈ। ਉਹ ਪੰਜਾਬੀ ਸਾਹਿਤ ਅਕਾਡਮੀ, ਪੰਜਾਬੀ ਲੇਖਕ ਸਭਾ ਅਤੇ 'ਪਾਸ਼ ਇੰਟਰਨੈਸ਼ਨਲ ਮੈਮੋਰੀਅਲ ਟਰੱਸਟ' ਦੇ ਮੈਂਬਰ ਹਨ।

9 ਸਾਲ ਯਾਦਵਿੰਦਰਾ ਪਬਲਿਕ ਸਕੂਲ ਵਿਚ ਪੜ੍ਹਾਉਣ ਤੋਂ ਬਾਅਦ ਉਨ੍ਹਾਂ ਦੀ ਚੋਣ 2003 ਵਿਚ ਪਬਲਿਕ ਕਾਲਜ ਸਮਾਣਾ ਵਿਚ ਲੈਕਚਰਾਰ ਦੀ ਹੋ ਗਈ। ਉਸ ਸਮੇਂ ਤੱਕ ਉਨ੍ਹਾਂ ਦੀਆਂ 4 ਪੁਸਤਕਾਂ ਪ੍ਰਕਾਸ਼ਤ ਹੋ ਚੁੱਕੀਆਂ ਸਨ। ਉਸ ਤੋਂ ਬਾਅਦ ਉਨ੍ਹਾਂ ਦੀ ਚੋਣ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਹਿਤ ਅਧਿਐਨ ਵਿਭਾਗ ਵਿਚ ਲੈਕਚਰਾਰ ਦੀ ਹੋ ਗਈ। ਉਨ੍ਹਾਂ ਦੀ ਅਗਵਾਈ ਵਿਚ 7 ਖੋਜਾਰਥੀ ਪੀ ਐਚ ਡੀ ਕਰ ਚੁੱਕੇ ਹਨ ਅਤੇ 12 ਖੋਜਾਰਥੀ ਪੀ ਐਚ ਡੀ ਕਰ ਰਹੇ ਹਨ। ਇਸ ਤੋਂ ਇਲਾਵਾ ਕਈ ਵਿਦਿਆਰਥੀਆਂ ਨੇ ਐਮ ਫਿਲ ਵੀ ਕੀਤੀ ਹੈ ਅਤੇ ਹੋਰ ਵੀ ਕਰ ਰਹੇ ਹਨ।

ਡਾ ਭੀਮ ਇੰਦਰ ਸਿੰਘ ਨੂੰ ਕਰਨਲ ਨਰੈਣ ਸਿੰਘ ਭੱਠਲ ਅਵਾਰਡ 1997 ਵਿਚ, ਨਛੱਤਰ ਕੌਰ ਯਾਦਗਾਰੀ ਅਵਾਰਡ ਅਤੇ ਪੰਜ ਪਾਂਡਵ ਯਾਦਗਾਰੀ ਅਵਾਰਡ ਦੇ ਕੇ ਸਨਮਾਨਤ ਕੀਤਾ ਗਿਆ ਹੈ।

1997 ਵਿਚ ਭੀਮ ਇੰਦਰ ਸਿੰਘ ਦਾ ਵਿਆਹ ਡਾ ਨਿਵੇਦਿਤਾ ਸਿੰਘ ਨਾਲ ਹੋ ਗਿਆ ਜੋ ਕਲਾਸਿਕੀ ਮੌਸਿਕੀ ਦੇ ਚੋਟੀ ਦੇ ਸੰਗੀਤਕਾਰ ਹਨ। ਉਨ੍ਹਾਂ ਦੀ ਸੱਸ ਡਾ ਕਮਲੇਸ਼ ਉਪਲ ਰੰਗ ਮੰਚ ਦੇ ਵਿਦਵਾਨ ਆਲੋਚਕ ਅਤੇ ਉਨ੍ਹਾਂ ਦੇ ਸਹੁਰਾ ਦਲੀਪ ਸਿੰਘ ਉਪਲ ਉਘੇ ਵਾਰਤਕਕਾਰ ਅਤੇ ਪੰਜਾਬੀ ਸਾਹਿਤ ਦੇ ਸੁਜੱਗ ਪਾਠਕ ਹਨ। ਡਾ ਭੀਮ ਇੰਦਰ ਸਿੰਘ ਦਾ ਇਸ ਪਰਿਵਾਰ ਨਾਲ ਸੰਬਧ ਵਰਦਾਨ ਸਾਬਤ ਹੋਇਆ ਕਿਉਂਕਿ ਸਾਹਿਤਕ ਅਤੇ ਸੰਗੀਤਕ ਪਰਿਵਾਰ ਦਾ ਮੇਲ ਉਸਾਰੂ ਸਾਬਤ ਹੋਇਆ।

ਭੀਮ ਇੰਦਰ ਸਿੰਘ ਦੇ ਇਕ ਲੜਕਾ ਰਿਆਜ਼ ਅਤੇ ਲੜਕੀ ਅਸਾਵਰੀ ਹਨ ਜੋ ਚੰਡੀਗੜ੍ਹ ਵਿਖੇ ਉਚ ਪੜ੍ਹਾਈ ਕਰ ਰਹੇ ਹਨ। ਉਨ੍ਹਾਂ ਦਾ ਜਨਮ 2 ਫਰਵਰੀ 1972 ਨੂੰ ਪਿਤਾ ਨਿਰੰਜਨਣ ਸਿੰਘ ਅਤੇ ਮਾਤਾ ਰਣਜੀਤ ਕੌਰ ਦੇ ਘਰ ਹੋਇਆ।

ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ
ਮੋਬਾਈਲ-94178 13072
ujagarsingh48@yahoo.com

 

 

048ਪੱਥਰ ਪਾੜਕੇ ਉਗਿਆ ਖ਼ੁਸ਼ਬੂਦਾਰ ਫੁੱਲ 
ਉਜਾਗਰ ਸਿੰਘ
047ਬਾਲੜੀਆਂ ਦੇ ਵਿਆਹ: ਹਜ਼ਾਰਾਂ ਬੱਚੀਆਂ ਦੀਆਂ ਜਾਨਾਂ ਦਾ ਖੌ
ਬਲਜੀਤ ਕੌਰ 
046-1ਆਸਟਰੇਲੀਆ ਵਿੱਚ ਸਫ਼ਲਤਾ ਦੇ ਝੰਡੇ ਗੱਡਣ ਵਾਲੀ ਗੁਰਜੀਤ ਕੌਰ ਸੋਂਧੂ (ਸੰਧੂ )
ਉਜਾਗਰ ਸਿੰਘ, ਪਟਿਆਲਾ
045ਇਨਸਾਨੀਅਤ ਦਾ ਪੁਜਾਰੀ ਅਤੇ ਪ੍ਰਤੀਬੱਧ ਅਧਿਕਾਰੀ ਡਾ ਮੇਘਾ ਸਿੰਘ
ਉਜਾਗਰ ਸਿੰਘ, ਪਟਿਆਲਾ
04431 ਅਗਸਤ ਬਰਸੀ ‘ਤੇ ਵਿਸ਼ੇਸ਼
ਯਾਦਾਂ ਦੇ ਝਰੋਖੇ ‘ਚੋਂ ਸ੍ਰ ਬੇਅੰਤ ਸਿੰਘ ਮਰਹੂਮ ਮੁੱਖ ਮੰਤਰੀ
ਉਜਾਗਰ ਸਿੰਘ, ਪਟਿਆਲਾ
43ਜਨੂੰਨੀ ਆਜ਼ਾਦੀ ਘੁਲਾਟੀਆ ਅਤੇ ਸਮਾਜ ਸੇਵਕ : ਡਾ ਰਵੀ ਚੰਦ ਸ਼ਰਮਾ ਘਨੌਰ
ਉਜਾਗਰ ਸਿੰਘ, ਪਟਿਆਲਾ
042ਵਰਦੀ-ਧਾਰੀਆਂ ਵਲੋਂ ਢਾਹਿਆ ਕਹਿਰ
ਡਾ. ਹਰਸ਼ਿੰਦਰ ਕੌਰ, ਐਮ. ਡੀ., ਪਟਿਆਲਾ
041ਅਲਵਿਦਾ! ਇਨਸਾਨੀਅਤ ਦੇ ਪ੍ਰਤੀਕ ਡਾ ਰਣਬੀਰ ਸਿੰਘ ਸਰਾਓ/a>
ਉਜਾਗਰ ਸਿੰਘ, ਪਟਿਆਲਾ
040-2ਮਾਈ ਜੀਤੋ ਨੇ ਤਪਾਈ ਵੀਹ ਵਰ੍ਹਿਆਂ ਬਾਅਦ ਭੱਠੀ
ਲਖਵਿੰਦਰ ਜੌਹਲ ‘ਧੱਲੇਕੇ’
039ਮਿਹਰ ਸਿੰਘ ਕਲੋਨੀ ਦਾ ਹਵਾਈ ਹੀਰੋ
ਡਾ. ਹਰਸ਼ਿੰਦਰ ਕੌਰ, ਪਟਿਆਲਾ
038ਪੰਜਾਬੀ ਵਿਰਾਸਤ ਦਾ ਪਹਿਰੇਦਾਰ : ਬਹੁਰੰਗੀ ਸ਼ਖ਼ਸ਼ੀਅਤ ਅਮਰੀਕ ਸਿੰਘ ਛੀਨਾ
ਉਜਾਗਰ ਸਿੰਘ, ਪਟਿਆਲਾ
037ਹਿੰਦੂ ਸਿੱਖ ਏਕਤਾ ਦੇ ਪ੍ਰਤੀਕ ਰਘੂਨੰਦਨ ਲਾਲ ਭਾਟੀਆ ਅਲਵਿਦਾ
ਉਜਾਗਰ ਸਿੰਘ, ਪਟਿਆਲਾ
036ਸਿੱਖ ਵਿਰਾਸਤ ਦਾ ਪਹਿਰੇਦਾਰ: ਨਰਪਾਲ ਸਿੰਘ ਸ਼ੇਰਗਿਲ
 ਉਜਾਗਰ ਸਿੰਘ, ਪਟਿਆਲਾ
035ਮਰਹੂਮ ਕੈਪਟਨ ਕੰਵਲਜੀਤ ਸਿੰਘ ਦੀ ਸਫ਼ਲਤਾ ਦੇ ਪ੍ਰਤੱਖ ਪ੍ਰਮਾਣ
ਉਜਾਗਰ ਸਿੰਘ, ਪਟਿਆਲਾ
034ਸਬਰ, ਸੰਤੋਖ, ਸੰਤੁਸ਼ਟੀ ਅਤੇ ਇਮਾਨਦਾਰੀ ਦਾ ਪ੍ਰਤੀਕ ਦਲਜੀਤ ਸਿੰਘ ਭੰਗੂ
ਉਜਾਗਰ ਸਿੰਘ, ਪਟਿਆਲਾ
bootaਦਲਿਤਾਂ ਦੇ ਮਸੀਹਾ ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ ਸਵਰਗਵਾਸ
ਉਜਾਗਰ ਸਿੰਘ, ਪਟਿਆਲਾ
32ਮਿਹਨਤ, ਦ੍ਰਿੜ੍ਹਤਾ, ਕੁਸ਼ਲਤਾ ਅਤੇ ਦਿਆਨਤਦਾਰੀ ਦਾ ਮੁਜੱਸਮਾ ਡਾ ਬੀ ਸੀ ਗੁਪਤਾ
ਉਜਾਗਰ ਸਿੰਘ, ਪਟਿਆਲਾ
31ਅਲਵਿਦਾ: ਫ਼ਾਈਬਰ ਆਪਟਿਕ ਵਾਇਰ ਦੇ ਪਿਤਾਮਾ ਨਰਿੰਦਰ ਸਿੰਘ ਕੰਪਾਨੀ
ਉਜਾਗਰ ਸਿੰਘ, ਪਟਿਆਲਾ
030ਪੱਤਰਕਾਰੀ ਦਾ ਥੰਮ : ਵੈਟਰਨ ਪੱਤਰਕਾਰ ਵੀ ਪੀ ਪ੍ਰਭਾਕਰ
ਉਜਾਗਰ ਸਿੰਘ, ਪਟਿਆਲਾ
029ਬਾਬਾ ਜਗਜੀਤ ਸਿੰਘ ਨਾਮਧਾਰੀ ਜੀ ਦੀ ਸਮਾਜ ਨੂੰ ਵੱਡਮੁਲੀ ਦੇਣ
ਉਜਾਗਰ ਸਿੰਘ, ਪਟਿਆਲਾ
28ਬਿਹਤਰੀਨ ਕਾਰਜਕੁਸ਼ਲਤਾ, ਵਫ਼ਾਦਾਰੀ ਅਤੇ ਇਮਾਨਦਾਰੀ ਦੇ ਪ੍ਰਤੀਕ ਸੁਰੇਸ਼ ਕੁਮਾਰ
ਉਜਾਗਰ ਸਿੰਘ, ਪਟਿਆਲਾ
mnadeepਪੁਲਿਸ ਵਿਭਾਗ ਵਿਚ ਇਮਾਨਦਾਰੀ ਅਤੇ ਕਾਰਜ਼ਕੁਸ਼ਲਤਾ ਦਾ ਪ੍ਰਤੀਕ ਮਨਦੀਪ ਸਿੰਘ ਸਿੱਧੂ
ਉਜਾਗਰ ਸਿੰਘ, ਪਟਿਆਲਾ
26ਸਿੰਧੀ ਲੋਕ ਗਾਥਾ - ਉਮਰ ਮਾਰਵੀ
ਲਖਵਿੰਦਰ ਜੌਹਲ ‘ਧੱਲੇਕੇ’
25ਸ਼ਰਾਫ਼ਤ, ਨਮਰਤਾ, ਸਲੀਕਾ ਅਤੇ ਇਮਾਨਦਾਰੀ ਦਾ ਮੁਜੱਸਮਾ ਅਮਰਦੀਪ ਸਿੰਘ ਰਾਏ
ਉਜਾਗਰ ਸਿੰਘ, ਪਟਿਆਲਾ
kotliਦੀਨ ਦੁਖੀਆਂ ਦੀ ਮਦਦਗਾਰ ਸਮਾਜ ਸੇਵਿਕਾ ਦਵਿੰਦਰ ਕੌਰ ਕੋਟਲੀ
ਉਜਾਗਰ ਸਿੰਘ, ਪਟਿਆਲਾ
katalਅਣਖ ਖ਼ਾਤਰ ਹੋ ਰਹੇ ਕਤਲ
ਡਾ. ਹਰਸ਼ਿੰਦਰ ਕੌਰ, ਐਮ. ਡੀ., ਪਟਿਆਲਾ
dheeanਧੀਆਂ ਵਰਗੀ ਧੀ ਮੇਰੀ ਦੋਹਤੀ ਕਿੱਥੇ ਗਈਆ ਮੇਰੀਆ ਖੇਡਾ...?
ਰਵੇਲ ਸਿੰਘ ਇਟਲੀ
khedanਕਿੱਥੇ ਗਈਆ ਮੇਰੀਆ ਖੇਡਾ...?
ਗੁਰਲੀਨ ਕੌਰ, ਇਟਲੀ
ਫ਼ਿੰਨਲੈਂਡ ਵਿੱਚ ਪੰਜਾਬੀ ਮੂਲ ਦੀ ਲੜਕੀ ਯੂਥ ਕੌਂਸਲ ਲਈ ਉਮੀਦਵਾਰ ਚੁਣੀ ਗਈ
ਬਿਕਰਮਜੀਤ ਸਿੰਘ ਮੋਗਾ, ਫ਼ਿੰਨਲੈਂਡ
ਸਿੱਖਿਆ ਅਤੇ ਸਮਾਜ-ਸੇਵੀ ਖੇਤਰਾਂ ਵਿਚ ਚਮਕਦਾ ਮੀਲ-ਪੱਥਰ - ਬੀਬੀ ਗੁਰਨਾਮ ਕੌਰ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਸਮਾਜ ਅਤੇ ਸਿੱਖਿਆ-ਖੇਤਰ ਦਾ ਰਾਹ-ਦਸੇਰਾ - ਜਸਵੰਤ ਸਿੰਘ ਸਰਾਭਾ
ਪ੍ਰੀਤਮ ਲੁਧਿਆਣਵੀ, ਚੰਡੀਗੜ
ਇਹ ਹਨ ਸ. ਬਲਵੰਤ ਸਿੰਘ ਉੱਪਲ
ਅਮਨਦੀਪ ਸਿੰਘ ਸਿੱਧੂ, ਆਸਟ੍ਰੇਲੀਆ
ਪੰਜਾਬੀ ਵਿਰਾਸਤ ਦਾ ਪਹਿਰੇਦਾਰ : ਕਮਰਜੀਤ ਸਿੰਘ ਸੇਖੋਂ
ਉਜਾਗਰ ਸਿੰਘ, ਪਟਿਆਲਾ
ਕੁੱਖ ‘ਚ ਧੀ ਦਾ ਕਤਲ, ਕਿਉਂ ?
ਰਾਜਵਿੰਦਰ ਸਿੰਘ ‘ਰਾਜਾ’, ਸ੍ਰੀ ਮੁਕਤਸਰ ਸਾਹਿਬ
ਜਿੰਦਗੀ ‘ਚ ਇਕ ਵਾਰ ਮਿਲਦੇ ‘ਮਾਪੇ’
ਰਾਜਵਿੰਦਰ ਸਿੰਘ ‘ਰਾਜਾ’, ਸ੍ਰੀ ਮੁਕਤਸਰ ਸਾਹਿਬ
ਪੰਜਾਬੀਅਤ ਦਾ ਰਾਜਦੂਤ : ਨਰਪਾਲ ਸਿੰਘ ਸ਼ੇਰਗਿੱਲ
ਉਜਾਗਰ ਸਿੰਘ, ਪਟਿਆਲਾ
ਦੇਸ਼ ਕੀ ਬੇਟੀ ‘ਗੀਤਾ’
ਮਿੰਟੂ ਬਰਾੜ , ਆਸਟ੍ਰੇਲੀਆ
ਮਾਂ–ਬਾਪ ਦੀ ਬੱਚਿਆਂ ਪ੍ਰਤੀ ਕੀ ਜ਼ਿੰਮੇਵਾਰੀ ਹੈ?
ਸੰਜੀਵ ਝਾਂਜੀ, ਜਗਰਾਉਂ।
ਸੋ ਕਿਉ ਮੰਦਾ ਆਖੀਐ...
ਗੁਰਪ੍ਰੀਤ ਸਿੰਘ, ਤਰਨਤਾਰਨ
ਨੈਤਿਕ ਸਿੱਖਿਆ ਦਾ ਮਹੱਤਵ
ਡਾ. ਜਗਮੇਲ ਸਿੰਘ ਭਾਠੂਆਂ, ਦਿੱਲੀ
“ਸਰਦਾਰ ਸੰਤ ਸਿੰਘ ਧਾਲੀਵਾਲ ਟਰੱਸਟ”
ਬੀੜ੍ਹ ਰਾਊ ਕੇ (ਮੋਗਾ) ਦਾ ਸੰਚਾਲਕ ਸ: ਕੁਲਵੰਤ ਸਿੰਘ ਧਾਲੀਵਾਲ (ਯੂ ਕੇ )
ਗੁਰਚਰਨ ਸਿੰਘ ਸੇਖੋਂ ਬੌੜਹਾਈ ਵਾਲਾ(ਸਰੀ)ਕਨੇਡਾ
ਆਦਰਸ਼ ਪਤੀ ਪਤਨੀ ਦੇ ਗੁਣ
ਪੇਸ਼ਕਰਤਾ: ਹਰਦੀਪ ਸਿੰਘ ਮਾਨ, ਅਸਟਰੀਆ
‘ਮਾਰੂ’ ਸਾਬਤ ਹੋ ਰਿਹਾ ਹੈ ਸੜਕ ਦੁਰਘਟਣਾ ਨਾਲ ਸਬੰਧਤ ਕਨੂੰਨ
1860 ਵਿੱਚ ਬਣੇ ਕਨੂੰਨ ਵਿੱਚ ਤੁਰੰਤ ਸੋਧ ਦੀ ਲੋੜ

ਸੁਰਿੰਦਰ ਭਾਰਤੀ ਤਿਵਾੜੀ, ਫਰੀਦਕੋਟ
ਵਿਸ਼ਵ ਪ੍ਰਸਿੱਧ ਨਾਵਲਕਾਰ ਸ਼ਿਵਚਰਨ ਜੱਗੀ ਕੁੱਸਾ ਦਾ ਰੂਬਰੂ ਸਮਾਗਮ ਦੌਰਾਨ ਸਨਮਾਨ
ਵਿਰਾਸਤ ਭਵਨ ਵਿਖੇ ਪਾਲ ਗਿੱਲ ਦਾ ਸਨਮਾਨ ਰਾਈਟਰਜ਼ ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਗੰਗਾ‘ਚ ਵਧ ਰਿਹਾ ਪ੍ਰਦੂਸ਼ਨ ਕੇਂਦਰ ਲਈ ਚਿੰਤਾ ਦਾ ਵਿਸ਼ਾ: ਬਾਂਸਲ
ਧਰਮ ਲੂਨਾ

ਆਓ ਮਦਦ ਕਰੀਏ ਕਿਉਂਕਿ......
3 ਜੰਗਾਂ ਲੜਨ ਵਾਲਾ 'ਜ਼ਿੰਦਗੀ ਨਾਲ ਜੰਗ' ਹਾਰਨ ਕਿਨਾਰੇ ਹੈ!
ਮਨਦੀਪ ਖੁਰਮੀ ਹਿੰਮਤਪੁਰਾ (ਲੰਡਨ)

 
kav-ras2_140.jpg (5284 bytes)

vid-tit1_ratan_140v3.jpg (5679 bytes)

pal-banner1_142.jpg (14540 bytes)

sahyog1_150.jpg (4876 bytes)

Terms and Conditions
Privay Policy
© 1999-2021, 5abi.com

www.5abi.com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

banner1-150.gif (7792 bytes)