|
|
|
|
|
1 ਅਪ੍ਰੈਲ 2022 ਨੂੰ ਬਰਸੀ ‘ਤੇ ਵਿਸ਼ੇਸ਼
ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਸੋਚ ‘ਤੇ ਪਹਿਰਾ ਦੇਣ ਦੀ ਲੋੜ
ਉਜਾਗਰ ਸਿੰਘ
31/03/2022 |
|
|
|
ਕਈ
ਵਿਅਕਤੀਆਂ ਨੂੰ ਜਿਉਂਦੇ ਸਮੇਂ ਅਣਡਿਠ ਕੀਤਾ ਜਾਂਦਾ ਹੈ ਪ੍ਰੰਤੂ ਉਨ੍ਹਾਂ
ਦੇ ਇਸ ਸੰਸਾਰ ਤੋਂ ਤੁਰ ਜਾਣ ਤੋਂ ਬਾਅਦ ਸਮਾਜ ਨੂੰ ਉਨ੍ਹਾਂ ਦੀ ਘਾਟ
ਮਹਿਸੂਸ ਹੋਣ ਲੱਗਦੀ ਹੈ। ਭਾਵ ਜਿਉਂਦੇ ਜੀਅ ਕੱਖ ਦੇ ਨਹੀਂ ਸਮਝਿਆ ਜਾਂਦਾ
ਪ੍ਰੰਤੂ ਮਰਨ ਤੋਂ ਬਾਅਦ ਲੱਖਾਂ ਦੇ ਹੋ ਜਾਂਦੇ ਹਨ। ਬਿਲਕੁਲ ਇਸੇ ਤਰ੍ਹਾਂ
ਵਰਤਮਾਨ ਸਮੇਂ ਜਦੋਂ ਪੰਥ ਦੀ ਹੋਂਦ ਖ਼ਤਰੇ ਵਿੱਚ ਪੈ ਗਈ ਤਾਂ ਜਥੇਦਾਰ
ਟੌਹੜਾ ਦੀ ਘਾਟ ਸਿੱਖ ਪੰਥ ਨੂੰ ਖਟਕ ਹੋ ਰਹੀ ਹੈ।
ਪੰਥ ਦੀ
ਅਗਵਾਈ ਕਰਨ ਲਈ ਜਥੇਦਾਰ ਗੁਰਚਰਨ ਸਿੰਘ ਵਰਗੇ ਪੰਥਕ ਸੋਚ ਦੇ ਧਾਰਨੀ ਨੇਤਾ
ਦੀ ਲੋੜ ਹੈ। ਪੰਥ ਦੀ ਮਾਇਆਨਾਜ਼ ਹਸਤੀ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ
ਅਕਾਲ ਪੁਰਖ ਦੇ ਚਰਨਾ ਵਿੱਚ ਜਾਣ ਤੋਂ 18 ਸਾਲ ਬਾਅਦ ਵੀ ਉਨ੍ਹਾਂ ਦੀ ਯਾਦ
ਗੁਰਮਿਤ ਦੇ ਧਾਰਨੀ ਸਿੱਖ ਜਗਤ ਲਈ ਤਾਜਾ ਹੈ।
ਪੰਥਕ
ਵਿਚਾਰਧਾਰਾ ਵਾਲੇ ਸਿੱਖ ਜਗਤ ਨੂੰ ਪੰਥ ਦੀ ਵਰਤਮਾਨ ਤਰਸਯੋਗ ਹਾਲਤ ਨੂੰ
ਮਹਿਸੂਸ ਕਰਦਿਆਂ ਜਥੇਦਾਰ ਟੌਹੜਾ ਦੀ ਯਾਦ ਸਤਾ ਰਹੀ ਹੈ। ਉਨ੍ਹਾਂ ਦੀ
ਬੇਦਾਗ਼ ਸ਼ਖ਼ਸੀਅਤ ਸਿੱਖ ਸਮੁਦਾਇ ਲਈ ਹਮੇਸ਼ਾ ਧਰੂ ਤਾਰੇ ਦੀ ਤਰ੍ਹਾਂ ਰੌਸ਼ਨੀ
ਦਿੰਦੀ ਰਹੇਗੀ। ਵਰਤਮਾਨ ਸਮੇਂ ਵਿੱਚ ਪੰਥ ਦੀ ਬੇਬਾਕ ਅਤੇ ਧੜੱਲੇਦਾਰ ਹਸਤੀ
ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਅਹਿਮੀਅਤ ਹੋਰ ਵੀ ਵੱਧ ਜਾਂਦੀ ਹੈ,
ਜਦੋਂ ਸਿੱਖ ਪੰਥ ਦੀ ਅਗਵਾਈ ਕਰਨ ਵਾਲਾ ਕੋਈ ਯੋਗ ਕਰਮਯੋਗੀ ਗੁਰਮਤਿ
ਵਿਚਾਰਧਾਰਾ ਨੂੰ ਸਮਝਣ ਅਤੇ ਉਸ ‘ਤੇ ਪਹਿਰਾ ਦੇਣ ਵਾਲਾ ਮੌਜੂਦ ਹੀ ਨਾ
ਹੋਵੇ।
ਜਥੇਦਾਰ ਗੁਰਚਰਨ ਸਿੰਘ ਟੌਹੜਾ ਪੰਥਕ ਸੋਚ ਦੇ ਪਹਿਰੇਦਾਰ
ਬਣਕੇ 27 ਸਾਲ 'ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ' ਦੀ ਰਹਿਨਮਾਈ ਕਰਦੇ
ਰਹੇ। ਅਧਿਆਤਮਿਕਤਾ ਅਤੇ ਸਿਆਸਤ ਦਾ ਸੁਮੇਲ ਟਾਵੇਂ ਟਾਵੇਂ ਵਿਅਕਤੀਆਂ ਵਿਚ
ਹੁੰਦਾ ਹੈ। ਇਹ ਮਾਣ ਜਥੇਦਾਰ ਗੁਰਚਰਨ ਸਿੰਘ ਟੌਹੜਾ ਨੂੰ ਜਾਂਦਾ ਹੈ,
ਜਿਨ੍ਹਾਂ ਦੀ ਵਿਦਵਤਾ ਦਾ ਸਿੱਕਾ ਪੰਥਕ ਸੋਚ ਵਾਲੀ ਸੰਗਤ ‘ਤੇ ਚਲਦਾ ਸੀ।
ਭਾਵੇਂ ਉਨ੍ਹਾਂ ਕੋਲ 'ਸ਼ਰੋਮਣੀ ਅਕਾਲੀ ਦਲ' ਦਾ ਵੱਡਾ ਅਹੁਦਾ ਨਹੀਂ ਸੀ
ਪ੍ਰੰਤੂ ਉਨ੍ਹਾਂ ਦਾ 'ਅਕਾਲੀ ਦਲ' ਦੀ ਸਰਕਾਰ ‘ਤੇ ਦਬਦਬਾ ਇਤਨਾ ਹੁੰਦਾ ਸੀ
ਕਿ ਛੇਤੀ ਕੀਤਿਆਂ ਸਰਕਾਰ ਉਨ੍ਹਾਂ ਦੀ ਰਾਏ ਨੂੰ ਅਣਡਿਠ ਕਰਨਾ ਅਸੰਭਵ ਹੋ
ਜਾਂਦਾ ਸੀ। ਕਿਉਂਕਿ ਉਹ ਪੰਥ ਦੀ ਚੜ੍ਹਦੀ ਕਲਾ ਦੇ ਲਖਾਇਕ ਸਨ।
ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਦੀ ਜ਼ਿੰਮੇਵਾਰੀ 'ਸ਼ਰੋਮਣੀ ਗੁਰਦੁਆਰਾ
ਪ੍ਰਬੰਧਕ ਕਮੇਟੀ' ਦੇ ਸਿਰ ਹੁੰਦੀ ਹੈ। ਇਸ ਧਾਰਮਿਕ ਸੰਸਥਾ ਦੀ ਪ੍ਰਧਾਨਗੀ
ਸਭ ਤੋਂ ਲੰਮਾ ਸਮਾਂ ਕਰਨ ਦਾ ਮਾਣ ਸਿਖਾਂ ਦੇ ਰੌਸ਼ਨ ਦਿਮਾਗ਼ ਦੇ ਤੌਰ ਤੇ
ਜਾਣੇ ਜਾਂਦੇ ਜੱਥੇਦਾਰ ਗੁਰਚਰਨ ਸਿੰਘ ਟੌਹੜਾ ਨੂੰ ਜਾਂਦਾ ਹੈ। ਉਹ
ਸਿਆਸਤਦਾਨ ਨਾਲੋਂ ਧਾਰਮਿਕ ਵਿਅਕਤੀ ਜ਼ਿਆਦਾ ਸਨ। ਉਹ ਮੀਰੀ ਪੀਰੀ ਦੇ
ਸਿਧਾਂਤ ਦੇ ਪਹਿਰੇਦਾਰ ਸਨ, ਜਿਹੜੇ ਸਿਆਸੀ ਸਰਪਰਸਤੀ ਦੀ ਛਤਰ ਛਾਇਆ ਹੇਠ
ਧਰਮ ਦੀ ਪ੍ਰਫੁਲਤਾ ਚਾਹੁੰਦੇ ਸਨ। ਪ੍ਰੰਤੂ ਧਰਮ ਨੂੰ ਸਿਆਸਤਦਾਨਾ ਦੇ ਅਧੀਨ
ਨਹੀਂ ਬਣਨ ਦੇਣਾ ਚਾਹੁੰਦੇ ਸਨ, ਜਿਸਦਾ ਇਵਜ਼ਾਨਾ ਉਨ੍ਹਾਂ ਨੂੰ ਭੁਗਤਣਾ
ਪਿਆ, ਜਦੋਂ ਉਨ੍ਹਾਂ ਨੂੰ 1999 ਵਿੱਚ ਸਿੱਖ ਸਾਜਨਾ ਦੇ 300 ਸਾਲਾ ਸਮਾਗਮਾ
ਸਮੇਂ 'ਅਕਾਲੀ ਦਲ' ਅਤੇ 'ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ' ਦੀ
ਪ੍ਰਧਾਨਗੀ ਤੋਂ ਮਜ਼ਬੂਰ ਹੋ ਕੇ ਕਿਨਾਰਾ ਕਰਨਾ ਪਿਆ। ਉਹ ਹਰ ਸਿੱਖ ਅਤੇ
ਸਿੱਖ ਧਰਮ ਦੇ ਮੁੱਦਈ ਨੂੰ ਆਪਣੇ ਧਰਮ ਵਿੱਚ ਰਹਿਤ ਮਰਿਆਦਾ ਅਨੁਸਾਰ ਪਰਪੱਕ
ਰਹਿਣ ਦੀ ਪ੍ਰੇਰਨਾ ਦਿੰਦੇ ਸਨ। ਉਨ੍ਹਾਂ ਵਿੱਚ ਇਕ ਹੋਰ ਗੁਣ ਸੀ ਕਿ ਉਹ
ਸਾਰੇ ਧਰਮਾ ਦੇ ਅਨੁਆਈਆਂ ਨੂੰ ਆਪੋ ਆਪਣੇ ਧਰਮਾ ਦੇ ਸਿਧਾਂਤਾਂ ਅਨੁਸਾਰ
ਜੀਵਨ ਬਸਰ ਕਰਨ ਲਈ ਕਹਿੰਦੇ ਸਨ।
ਕੁਝ ਲੋਕ ਉਨ੍ਹਾਂ ਨੂੰ
ਕੱਟੜਵਾਦੀ ਦਾ ਖ਼ਿਤਾਬ ਦਿੰਦੇ ਸਨ ਜੋ ਬਿਲਕੁਲ ਗ਼ਲਤ ਸੀ। ਉਹ ਧਾਰਮਿਕ
ਸਿਧਾਂਤਾਂ ਦੀ ਅਵੱਗਿਆ ਦੇ ਵਿਰੁੱਧ ਸਨ। ਉਹ ਸਿੱਖ ਸੰਗਤਾਂ ਅਤੇ ਖਾਸ ਤੌਰ
‘ਤੇ ਨੌਜਵਾਨਾ ਨੂੰ ਪ੍ਰੇਰਨਾ ਦੇ ਕੇ ਗੁਰੂ ਦੇ ਲੜ ਲਾਉਣ ਦੀ ਸਮਰੱਥਾ
ਰੱਖਦੇ ਸਨ। ਜੇ ਇਉਂ ਕਹਿ ਲਈਏ ਕਿ ਉਹ ਸਿੱਖੀ ਨੂੰ ਪ੍ਰਣਾਏ ਹੋ ਇਨਸਾਨ ਸਨ
ਤਾਂ ਇਸ ਵਿਚ ਵੀ ਕੋਈ ਅਤਕਥਨੀ ਨਹੀਂ, ਜਿਨ੍ਹਾਂ ਆਪਣੀ ਸਾਰੀ ਉਮਰ
ਇਮਾਨਦਾਰੀ, ਸਾਦਗੀ ਅਤੇ ਦਿਆਨਤਦਾਰੀ ਨਾਲ ਸਿੱਖ ਪਰੰਪਰਾਵਾਂ ਤੇ ਪਹਿਰਾ ਹੀ
ਨਹੀਂ ਦਿੱਤਾ, ਸਗੋਂ ਨੌਜਵਾਨ ਪੀੜ੍ਹੀ ਨੂੰ ਸਿੱਖੀ ਨਾਲ ਜੋੜ ਕੇ ਰੱਖਣ ਵਿਚ
ਸਫਲਤਾ ਵੀ ਪ੍ਰਾਪਤ ਕੀਤੀ।
ਮੈਂ ਪਟਿਆਲਾ ਜਿਲ੍ਹੇ ਵਿੱਚ ਜਿਲ੍ਹਾ
ਲੋਕ ਸੰਪਰਕ ਅਧਿਕਾਰੀ ਰਿਹਾ ਹਾਂ। ਉਨ੍ਹਾਂ ਦੇ ਪਿੰਡ ਟੌਹੜਾ ਵਿਖੇ ਸਵਖਤੇ
ਹੀ ਉਨ੍ਹਾਂ ਨੂੰ ਮਿਲਣ ਵਾਲਿਆਂ ਦੀਆਂ ਕਤਾਰਾਂ ਲੱਗ ਜਾਂਦੀਆਂ ਸਨ।
ਸੰਤੁਸ਼ਟੀ ਅਤੇ ਤਸੱਲੀ ਦੀ ਗੱਲ ਹੈ ਕਿ ਉਨ੍ਹਾਂ ਨੂੰ ਮਿਲਣ ਵਾਲੇ ਘੰਟਿਆਂ
ਬੱਧੀ ਇੰਤਜ਼ਾਰ ਕਰਦੇ ਰਹਿੰਦੇ ਸਨ ਅਤੇ ਲਗਪਗ ਸਾਰੇ ਹੀ ਸੰਤੁਸ਼ਟ ਹੋ ਕੇ
ਵਾਪਸ ਪ੍ਰਤਦੇ ਸਨ। ਉਹ ਸੱਚੇ ਸੁੱਚੇ ਖ਼ਰੀ ਗੱਲ ਮੂੰਹ ‘ਤੇ ਕਹਿਣ ਦੀ ਹਿੰਮਤ
ਰੱਖਣ ਵਾਲੇ ਵਿਅਕਤੀ ਸਨ।
ਜਥੇਦਾਰ ਗੁਰਚਰਨ ਸਿੰਘ ਟੌਹੜਾ ਦਾ ਜਨਮ
24 ਸਤੰਬਰ 1924 ਨੂੰ ਦਲੀਪ ਸਿੰਘ ਦੇ ਘਰ ਮਾਤਾ ਬਸੰਤ ਕੌਰ ਦੀ ਕੁਖੋਂ
ਪਟਿਆਲਾ ਜਿਲ੍ਹੇ ਦੇ ਪਿੰਡ ਟੌਹੜਾ ਵਿਖੇ ਹੋਇਆ। ਉਨ੍ਹਾਂ ਦਾ ਬਚਪਨ ਤੋਂ ਹੀ
ਸਿੱਖੀ ਵਲ ਰੁਝਾਨ ਸੀ ਕਿਉਂਕਿ ਉਨ੍ਹਾਂ ਦੇ ਮਾਤਾ ਪਿਤਾ ਵੀ ਪੂਰਨ ਗੁਰਸਿੱਖ
ਸਨ। ਇਸ ਲਈ ਉਨ੍ਹਾਂ ਨੇ 13 ਸਾਲ ਦੀ ਉਮਰ ਵਿਚ 1937 ਵਿਚ ਅੰਮ੍ਰਿਤ ਪਾਨ
ਕਰਕੇ ਗੁਰੂ ਦੇ ਲੜ ਲੱਗ ਗਏ ।
ਉਹ ਲਗਪਗ 18 ਸਾਲ ਸਿੱਖੀ ਅਤੇ
ਸਿੱਖ ਵਿਚਾਰਧਾਰਾ ਦੇ ਪ੍ਰਚਾਰਕ ਦੇ ਤੌਰ ਤੇ ਵਿਚਰਦੇ ਹੋਏ ਸਾਰੀ ਉਮਰ ਸਿੱਖ
ਵਿਚਾਰਧਾਰਾ ਨੂੰ ਸਮਰਪਤ ਰਹੇ। ਉਨ੍ਹਾਂ ਨੇ ਬਹੁਤੀ ਵਿਦਿਆ ਪ੍ਰਾਪਤ ਨਹੀਂ
ਕੀਤੀ ਪ੍ਰੰਤੂ 'ਪੰਜਾਬ ਯੂਨੀਵਰਸਿਟੀ ਲਾਹੌਰ' ਤੋਂ ਗਿਆਨੀ ਦੀ ਪ੍ਰੀਖਿਆ
ਪਾਸ ਕਰ ਲਈ ਅਤੇ ਥੋੜ੍ਹਾ ਸਮਾਂ ਸੰਸਕ੍ਰਿਤ ਵਿਦਿਆਲਿਆ ਵਿਚ ਪੜ੍ਹਾਈ ਕੀਤੀ।
ਮਹਿਜ਼ 14 ਸਾਲ ਦੀ ਉਮਰ ਵਿਚ 'ਸ਼ਰੋਮਣੀ ਅਕਾਲੀ ਦਲ' ਵਿਚ ਸ਼ਾਮਲ ਹੋਕੇ ਆਪਣਾ
ਸਿਆਸੀ ਜੀਵਨ ਸ਼ੁਰੂ ਕਰ ਲਿਆ। ਉਨ੍ਹਾਂ ਨੇ ਅਕਾਲੀ ਮੋਰਚੇ ਵਿਚ 20 ਸਾਲ ਦੀ
ਉਮਰ ਵਿੱਚ 1944 ਵਿਚ ਹਿੱਸਾ ਲਿਆ ਅਤੇ ਜੇਲ੍ਹ ਯਾਤਰਾ ਵੀ ਕੀਤੀ। ਉਨ੍ਹਾਂ
ਨੂੰ ਪਹਿਲੀ ਵਾਰ 1948 ਵਿਚ ਰਿਆਸਤੀ ਅਕਾਲੀ ਦਲ ਦਾ ਸਕੱਤਰ ਬਣਾਇਆ ਗਿਆ।
1952 ਵਿਚ ਜਿਲ੍ਹਾ ਅਕਾਲੀ ਜੱਥਾ ਫਤਿਹਗੜ੍ਹ ਸਾਹਿਬ ਦੇ ਜਥੇਦਾਰ ਬਣੇ।
ਪਟਿਆਲਾ ਰਿਆਸਤ ਦੇ ਪੰਜਾਬ ਵਿਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਨੂੰ
1957 ਵਿਚ ਜਿਲ੍ਹਾ ਅਕਾਲੀ ਜੱਥਾ ਪਟਿਆਲਾ ਦਾ ਪ੍ਰਧਾਨ ਬਣਾਇਆ ਗਿਆ। ਅਕਾਲੀ
ਦਲ ਦੀ ਸਿਆਸਤ ਵਿਚ ਉਹ ਅਕਾਲੀ ਦਲ ਦੇ ਮਾਸਟਰ ਤਾਰਾ ਸਿੰਘ ਧੜੇ ਵਿਚ ਸ਼ਾਮਲ
ਹੋ ਗਏ ਅਤੇ ਮਾਸਟਰ ਤਾਰਾ ਸਿੰਘ ਨੇ 1959 ਵਿਚ 'ਸ਼ਰੋਮਣੀ ਅਕਾਲੀ ਦਲ
ਪੰਜਾਬ' ਦਾ ਉਪ ਪ੍ਰਧਾਨ ਬਣਾ ਦਿੱਤਾ। 1960 ਵਿਚ ਸ਼ਰੋਮਣੀ ਗੁਰਦੁਆਰਾ
ਪ੍ਰਬੰਧਕ ਕਮੇਟੀ ਦੇ ਮੈਂਬਰ ਚੁਣੇ ਗਏ ਅਤੇ ਲਗਾਤਾਰ ਉਸ ਤੋਂ ਬਾਅਦ ਆਪਣੀ
ਮੌਤ 1 ਅਪ੍ਰੈਲ 2004 ਤੱਕ 44 ਸਾਲ ਇਸਦੇ ਮੈਂਬਰ ਰਹੇ। ਉਹ 6 ਜਨਵਰੀ 1973
ਨੂੰ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਅਤੇ ਇਸ
ਤੋਂ ਬਾਅਦ ਲਗਾਤਾਰ 27 ਵਾਰ ਪ੍ਰਧਾਨ ਚੁਣੇ ਜਾਂਦੇ ਰਹੇ। 14 ਅਪ੍ਰੈਲ 1999
ਨੂੰ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਨੇ 30 ਮਈ 1999 ਨੂੰ 'ਸਰਬ ਹਿੰਦ
ਅਕਾਲੀ ਦਲ' ਦੀ ਸਥਾਪਨਾ ਕੀਤੀ ਅਤੇ ਉਸਦੇ ਪ੍ਰਧਾਨ ਬਣ ਗਏੇ , ਜਦੋਂ
ਉਨ੍ਹਾਂ ਦੋਹਾਂ ਲੀਡਰਾਂ ਦਾ ਆਪਸ ਵਿਚ ਸਮਝੌਤਾ ਹੋ ਗਿਆ ਤਾਂ ਫਿਰ ਉਨ੍ਹਾਂ
ਨੂੰ ਦੁਬਾਰਾ 20 ਜੁਲਾਈ 2003 ਵਿਚ ਪ੍ਰਧਾਨ ਬਣਾ ਦਿੱਤਾ।
ਉਹ 1969-76, 80-88 ਅਤੇ 98-2004 ਵਿਚ ਰਾਜ ਸਭਾ ਦੇ ਮੈਂਬਰ ਚੁਣੇ ਗਏ
ਅਤੇ 1977 ਤੋਂ 79 ਤੱਕ ਪਟਿਆਲਾ ਤੋਂ ਲੋਕ ਸਭਾ ਦੇ ਮੈਂਬਰ ਰਹੇ। ਮਾਰਚ
2004 ਵਿਚ ਵੀ ਉਹ ਰਾਜ ਸਭਾ ਦੇ ਮੈਂਬਰ ਚੁਣੇ ਗਏ ਸਨ ਪ੍ਰੰਤੂ ਸਹੁੰ ਚੁਕਣ
ਤੋਂ ਪਹਿਲਾਂ ਹੀ ਸਵਰਗ ਸਿਧਾਰ ਗਏ।
ਜਥੇਦਾਰ ਟੌਹੜਾ ਹਮੇਸ਼ਾ ਹੀ
ਕੰਡਿਆਲੇ ਰਾਹਾਂ ਦੇ ਪਾਂਧੀ ਰਹੇ ਹਨ ਪ੍ਰੰਤੂ ਕਦੇ ਲੜਖੜਾਏ ਨਹੀਂ ਸਿਰਫ
ਆਪਣੀ ਜ਼ਿੰਦਗੀ ਦੇ ਅਖੀਰੀ ਦਿਨਾਂ ਵਿਚ ਪਰਿਵਾਰਿਕ ਮਜ਼ਬੂਰੀਆਂ ਕਰਕੇ ਉਸ ਨੂੰ
ਥਿੜ੍ਹਕਣਾ ਪਿਆ।
ਉਨ੍ਹਾਂ ਦਾ ਵਿਆਹ ਸਰਦਾਰਨੀ ਜੋਗਿੰਦਰ ਕੌਰ ਨਾਲ
ਹੋਇਆ ਜੋ ਸਿੱਖ ਵਿਚਾਰਧਾਰਾ ਨਾਲ ਪਰੁਚੀ ਹੋਈ ਸੀ। ਉਨ੍ਹਾਂ ਦੀ ਇੱਕ ਗੋਦ
ਲਈ ਹੋਈ ਲੜਕੀ ਕੁਲਦੀਪ ਕੌਰ ਹੈ ਜੋ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਦੀ ਮੈਂਬਰ ਰਹੇ ਹਨ। ਉਨ੍ਹਾਂ ਦਾ ਜਵਾਈ ਹਰਮੇਲ ਸਿੰਘ ਪੰਜਾਬ ਦਾ ਮੰਤਰੀ
ਰਿਹਾ ਹੈ।
ਦੁੱਖ ਦੀ ਗੱਲ ਹੈ ਕਿ ਸਿੱਖ ਸਿਆਸਤ ਦੇ ਬਾਬਾ ਬੋਹੜ
ਅਤੇ ਸ਼ਰੋਮਣੀ ਗੁਰਦੁਆਰਾ ਪਰਬੰਧਕ ਕਮੇਟੀ ਦੇ 27 ਸਾਲ ਲਗਾਤਰ ਪਰਧਾਨਗੀ ਕਰਨ
ਵਾਲੇ ਸੁਘੜ-ਸੂਝਵਾਨ- ਸਿਆਣੇ ਅਤੇ ਸਿੱਖ ਸਿਆਸਤ ਦੀ ਗੂੜ੍ਹੀ ਜਾਣਕਾਰੀ
ਰੱਖਣ ਵਾਲੇ ਬਹੁਚਰਚਿਤ ਸਿਆਸਤਦਾਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਨੂੰ
ਉਨ੍ਹਾਂ ਦੀ ਆਪਣੀ ਪਿਤਰੀ ਪਾਰਟੀ ਅਕਾਲੀ ਦਲ ਨੇ ਭੁਲਾਕੇ ਅਤੇ ਉਨ੍ਹਾਂ ਦੇ
ਪਰਿਵਾਰ ਨੂੰ ਰੁਲਾਕੇ ਰੱਖ ਦਿੱਤਾ ਹੈ।
ਜਿਸ ਪਾਰਟੀ ਵਿਚ ਉਸਨੇ
ਬਚਪਨ ਤੋਂ ਹੀ ਤਨਦੇਹੀ ਨਾਲ ਕੰਮ ਕਰਕੇ ਅਨੇਕਾਂ ਪਰਾਣੀਆਂ ਨੂੰ ਗੁਰੂ ਦੇ
ਲੜ ਲਾਇਆ ਸੀ ਉਨ੍ਹਾਂ ਦੇ ਜੀਵਨ ਦੇ ਅਖ਼ੀਰਲੇ ਦਿਨਾ ਵਿਚ ਨਮੋਸ਼ੀ ਦਾ ਸਾਹਮਣਾ
ਕਰਨਾ ਪਿਆ ਸੀ ਜਦੋਂ ਅਕਾਲੀ ਦਲ ਨੇ ਉਨ੍ਹਾਂ ਨੂੰ ਸ਼ਰੋਮਣੀ ਗੁਰਦੁਆਰਾ
ਪਰਬੰਧਕ ਕਮੇਟੀ ਦੀ ਪ੍ਰਧਾਨਗੀ ਤੋਂ ਹਟਾ ਦਿੱਤਾ ਸੀ।
ਉਨ੍ਹਾਂ ਨੇ
ਆਪਣਾ ਕਿਰਦਾਰ ਅਤੇ ਅਕਸ ਸਾਫ ਸੁਥਰਾ ਰੱਖਿਆ। ਉਨ੍ਹਾਂ ਦੀ ਇਮਾਨਦਾਰ ਦਾ ਇਸ
ਤੋਂ ਵੱਡਾ ਸਬੂਤ ਕੀ ਹੋ ਸਕਦਾ ਹੈ ਕਿ ਜਿਹੜੀ ਜਾਇਦਾਦ ਪਿਤਾ ਪੁਰਖੀ
ਵਿਰਾਸਤ ਵਿਚ ਮਿਲੀ ਸੀ, ਉਸ ਵਿਚ ਇੱਕ ਧੇਲੇ ਦਾ ਵੀ ਵਾਧਾ ਨਹੀਂ ਕੀਤਾ।
ਇਤਨੇ ਵੱਡੇ ਅਹੁਦਿਆਂ ‘ਤੇ ਰਹਿੰਦਿਆਂ ਵੀ ਉਸੇ ਪੁਰਾਣੇ ਘਰ ਵਿੱਚ ਨਿਵਾਸ
ਕਰਦੇ ਰਹੇ। ਸਿੱਖ ਪੰਥ ਅੱਜ ਉਨ੍ਹਾਂ ਯਾਦ ਕਰਕੇ ਆਪਣੀ ਸ਼ਰਧਾ ਦੇ ਘੁੱਲ
ਭੇਂਟ ਕਰ ਰਿਹਾ ਹੈ।
ਸਾਬਕਾ ਜ਼ਿਲ੍ਹਾ
ਲੋਕ ਸੰਪਰਕ ਅਧਿਕਾਰੀ ujagarsingh48@yahoo.com ਮੋਬਾਈਲ 94178 13072
|
|
|
|
|
1
ਅਪ੍ਰੈਲ 2022 ਨੂੰ ਬਰਸੀ ‘ਤੇ ਵਿਸ਼ੇਸ਼
ਜਥੇਦਾਰ ਗੁਰਚਰਨ
ਸਿੰਘ ਟੌਹੜਾ ਦੀ ਸੋਚ ‘ਤੇ ਪਹਿਰਾ ਦੇਣ ਦੀ ਲੋੜ -
ਉਜਾਗਰ ਸਿੰਘ /span> |
ਬਾਬਾ
ਦਰਸ਼ਨ ਸਿੰਘ ਨੌਜਵਾਨ ਪੀੜ੍ਹੀ ਲਈ ਮਾਰਗ ਦਰਸ਼ਕ
ਉਜਾਗਰ ਸਿੰਘ |
7
ਫਰਵਰੀ 2022 ਨੂੰ ਭੋਗ ‘ਤੇ ਵਿਸ਼ੇਸ਼
ਪ੍ਰੋ ਇੰਦਰਜੀਤ
ਕੌਰ ਸੰਧੂ: ਵਿਦਿਆ ਦੀ ਰੌਸ਼ਨੀ ਵੰਡਣ ਵਾਲਾ ਚਿਰਾਗ ਬੁਝ ਗਿਆ -
ਉਜਾਗਰ ਸਿੰਘ/span> |
ਗਾਂਧੀਵਾਦੀ
ਸੋਚ ਦਾ ਆਖਰੀ ਪਹਿਰੇਦਾਰ ਵੇਦ ਪ੍ਰਕਾਸ਼ ਗੁਪਤਾ ਅਲਵਿਦਾ ਕਹਿ ਗਏ
ਉਜਾਗਰ ਸਿੰਘ |
ਮਹਾਰਾਸ਼ਟਰ
ਵਿਚ ਪੰਜਾਬੀ ਅਧਿਕਾਰੀਆਂ ਦੀ ਇਮਾਨਦਾਰੀ ਦਾ ਪ੍ਰਤੀਕ ਸੁਖਦੇਵ ਸਿੰਘ
ਪੁਰੀ ਉਜਾਗਰ ਸਿੰਘ |
ਪੱਥਰ
ਪਾੜਕੇ ਉਗਿਆ ਖ਼ੁਸ਼ਬੂਦਾਰ ਫੁੱਲ
ਉਜਾਗਰ ਸਿੰਘ |
ਬਾਲੜੀਆਂ
ਦੇ ਵਿਆਹ: ਹਜ਼ਾਰਾਂ ਬੱਚੀਆਂ ਦੀਆਂ ਜਾਨਾਂ ਦਾ ਖੌ
ਬਲਜੀਤ ਕੌਰ |
ਆਸਟਰੇਲੀਆ
ਵਿੱਚ ਸਫ਼ਲਤਾ ਦੇ ਝੰਡੇ ਗੱਡਣ ਵਾਲੀ ਗੁਰਜੀਤ ਕੌਰ ਸੋਂਧੂ (ਸੰਧੂ )
ਉਜਾਗਰ ਸਿੰਘ, ਪਟਿਆਲਾ
|
ਇਨਸਾਨੀਅਤ
ਦਾ ਪੁਜਾਰੀ ਅਤੇ ਪ੍ਰਤੀਬੱਧ ਅਧਿਕਾਰੀ ਡਾ ਮੇਘਾ ਸਿੰਘ
ਉਜਾਗਰ ਸਿੰਘ, ਪਟਿਆਲਾ |
31
ਅਗਸਤ ਬਰਸੀ ‘ਤੇ ਵਿਸ਼ੇਸ਼
ਯਾਦਾਂ ਦੇ ਝਰੋਖੇ
‘ਚੋਂ ਸ੍ਰ ਬੇਅੰਤ ਸਿੰਘ ਮਰਹੂਮ ਮੁੱਖ ਮੰਤਰੀ
ਉਜਾਗਰ ਸਿੰਘ, ਪਟਿਆਲਾ |
ਜਨੂੰਨੀ
ਆਜ਼ਾਦੀ ਘੁਲਾਟੀਆ ਅਤੇ ਸਮਾਜ ਸੇਵਕ : ਡਾ ਰਵੀ ਚੰਦ ਸ਼ਰਮਾ ਘਨੌਰ
ਉਜਾਗਰ ਸਿੰਘ, ਪਟਿਆਲਾ |
ਵਰਦੀ-ਧਾਰੀਆਂ
ਵਲੋਂ ਢਾਹਿਆ ਕਹਿਰ ਡਾ.
ਹਰਸ਼ਿੰਦਰ ਕੌਰ, ਐਮ. ਡੀ., ਪਟਿਆਲਾ |
ਅਲਵਿਦਾ!
ਇਨਸਾਨੀਅਤ ਦੇ ਪ੍ਰਤੀਕ ਡਾ ਰਣਬੀਰ ਸਿੰਘ ਸਰਾਓ/a>
ਉਜਾਗਰ ਸਿੰਘ, ਪਟਿਆਲਾ |
ਮਾਈ
ਜੀਤੋ ਨੇ ਤਪਾਈ ਵੀਹ ਵਰ੍ਹਿਆਂ ਬਾਅਦ ਭੱਠੀ
ਲਖਵਿੰਦਰ ਜੌਹਲ ‘ਧੱਲੇਕੇ’ |
ਮਿਹਰ
ਸਿੰਘ ਕਲੋਨੀ ਦਾ ਹਵਾਈ ਹੀਰੋ
ਡਾ. ਹਰਸ਼ਿੰਦਰ ਕੌਰ, ਪਟਿਆਲਾ |
ਪੰਜਾਬੀ
ਵਿਰਾਸਤ ਦਾ ਪਹਿਰੇਦਾਰ : ਬਹੁਰੰਗੀ ਸ਼ਖ਼ਸ਼ੀਅਤ ਅਮਰੀਕ ਸਿੰਘ ਛੀਨਾ
ਉਜਾਗਰ ਸਿੰਘ, ਪਟਿਆਲਾ |
ਹਿੰਦੂ
ਸਿੱਖ ਏਕਤਾ ਦੇ ਪ੍ਰਤੀਕ ਰਘੂਨੰਦਨ ਲਾਲ ਭਾਟੀਆ ਅਲਵਿਦਾ
ਉਜਾਗਰ ਸਿੰਘ, ਪਟਿਆਲਾ |
ਸਿੱਖ
ਵਿਰਾਸਤ ਦਾ ਪਹਿਰੇਦਾਰ: ਨਰਪਾਲ ਸਿੰਘ ਸ਼ੇਰਗਿਲ ਉਜਾਗਰ
ਸਿੰਘ, ਪਟਿਆਲਾ |
ਮਰਹੂਮ
ਕੈਪਟਨ ਕੰਵਲਜੀਤ ਸਿੰਘ ਦੀ ਸਫ਼ਲਤਾ ਦੇ ਪ੍ਰਤੱਖ ਪ੍ਰਮਾਣ
ਉਜਾਗਰ ਸਿੰਘ, ਪਟਿਆਲਾ |
ਸਬਰ,
ਸੰਤੋਖ, ਸੰਤੁਸ਼ਟੀ ਅਤੇ ਇਮਾਨਦਾਰੀ ਦਾ ਪ੍ਰਤੀਕ ਦਲਜੀਤ ਸਿੰਘ ਭੰਗੂ
ਉਜਾਗਰ ਸਿੰਘ, ਪਟਿਆਲਾ |
ਦਲਿਤਾਂ
ਦੇ ਮਸੀਹਾ ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ ਸਵਰਗਵਾਸ
ਉਜਾਗਰ ਸਿੰਘ, ਪਟਿਆਲਾ |
ਮਿਹਨਤ,
ਦ੍ਰਿੜ੍ਹਤਾ, ਕੁਸ਼ਲਤਾ ਅਤੇ ਦਿਆਨਤਦਾਰੀ ਦਾ ਮੁਜੱਸਮਾ ਡਾ ਬੀ ਸੀ
ਗੁਪਤਾ ਉਜਾਗਰ ਸਿੰਘ,
ਪਟਿਆਲਾ |
ਅਲਵਿਦਾ:
ਫ਼ਾਈਬਰ ਆਪਟਿਕ ਵਾਇਰ ਦੇ ਪਿਤਾਮਾ ਨਰਿੰਦਰ ਸਿੰਘ ਕੰਪਾਨੀ
ਉਜਾਗਰ ਸਿੰਘ, ਪਟਿਆਲਾ |
ਪੱਤਰਕਾਰੀ
ਦਾ ਥੰਮ : ਵੈਟਰਨ ਪੱਤਰਕਾਰ ਵੀ ਪੀ ਪ੍ਰਭਾਕਰ
ਉਜਾਗਰ ਸਿੰਘ, ਪਟਿਆਲਾ |
ਬਾਬਾ
ਜਗਜੀਤ ਸਿੰਘ ਨਾਮਧਾਰੀ ਜੀ ਦੀ ਸਮਾਜ ਨੂੰ ਵੱਡਮੁਲੀ ਦੇਣ
ਉਜਾਗਰ ਸਿੰਘ, ਪਟਿਆਲਾ |
ਬਿਹਤਰੀਨ
ਕਾਰਜਕੁਸ਼ਲਤਾ, ਵਫ਼ਾਦਾਰੀ ਅਤੇ ਇਮਾਨਦਾਰੀ ਦੇ ਪ੍ਰਤੀਕ ਸੁਰੇਸ਼ ਕੁਮਾਰ
ਉਜਾਗਰ ਸਿੰਘ, ਪਟਿਆਲਾ |
ਪੁਲਿਸ
ਵਿਭਾਗ ਵਿਚ ਇਮਾਨਦਾਰੀ ਅਤੇ ਕਾਰਜ਼ਕੁਸ਼ਲਤਾ ਦਾ ਪ੍ਰਤੀਕ ਮਨਦੀਪ ਸਿੰਘ
ਸਿੱਧੂ ਉਜਾਗਰ ਸਿੰਘ,
ਪਟਿਆਲਾ |
ਸਿੰਧੀ
ਲੋਕ ਗਾਥਾ - ਉਮਰ ਮਾਰਵੀ
ਲਖਵਿੰਦਰ ਜੌਹਲ ‘ਧੱਲੇਕੇ’ |
ਸ਼ਰਾਫ਼ਤ,
ਨਮਰਤਾ, ਸਲੀਕਾ ਅਤੇ ਇਮਾਨਦਾਰੀ ਦਾ ਮੁਜੱਸਮਾ ਅਮਰਦੀਪ ਸਿੰਘ ਰਾਏ
ਉਜਾਗਰ ਸਿੰਘ, ਪਟਿਆਲਾ |
ਦੀਨ
ਦੁਖੀਆਂ ਦੀ ਮਦਦਗਾਰ ਸਮਾਜ ਸੇਵਿਕਾ ਦਵਿੰਦਰ ਕੌਰ ਕੋਟਲੀ
ਉਜਾਗਰ ਸਿੰਘ, ਪਟਿਆਲਾ |
ਅਣਖ
ਖ਼ਾਤਰ ਹੋ ਰਹੇ ਕਤਲ ਡਾ.
ਹਰਸ਼ਿੰਦਰ ਕੌਰ, ਐਮ. ਡੀ., ਪਟਿਆਲਾ |
ਧੀਆਂ
ਵਰਗੀ ਧੀ ਮੇਰੀ ਦੋਹਤੀ ਕਿੱਥੇ ਗਈਆ ਮੇਰੀਆ ਖੇਡਾ...?
ਰਵੇਲ ਸਿੰਘ ਇਟਲੀ |
ਕਿੱਥੇ
ਗਈਆ ਮੇਰੀਆ ਖੇਡਾ...?
ਗੁਰਲੀਨ ਕੌਰ, ਇਟਲੀ |
ਫ਼ਿੰਨਲੈਂਡ
ਵਿੱਚ ਪੰਜਾਬੀ ਮੂਲ ਦੀ ਲੜਕੀ ਯੂਥ ਕੌਂਸਲ ਲਈ ਉਮੀਦਵਾਰ ਚੁਣੀ ਗਈ
ਬਿਕਰਮਜੀਤ ਸਿੰਘ ਮੋਗਾ, ਫ਼ਿੰਨਲੈਂਡ |
ਸਿੱਖਿਆ
ਅਤੇ ਸਮਾਜ-ਸੇਵੀ ਖੇਤਰਾਂ ਵਿਚ ਚਮਕਦਾ ਮੀਲ-ਪੱਥਰ - ਬੀਬੀ ਗੁਰਨਾਮ
ਕੌਰ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸਮਾਜ
ਅਤੇ ਸਿੱਖਿਆ-ਖੇਤਰ ਦਾ ਰਾਹ-ਦਸੇਰਾ - ਜਸਵੰਤ ਸਿੰਘ ਸਰਾਭਾ
ਪ੍ਰੀਤਮ ਲੁਧਿਆਣਵੀ, ਚੰਡੀਗੜ |
ਇਹ
ਹਨ ਸ. ਬਲਵੰਤ ਸਿੰਘ ਉੱਪਲ
ਅਮਨਦੀਪ ਸਿੰਘ ਸਿੱਧੂ, ਆਸਟ੍ਰੇਲੀਆ |
ਪੰਜਾਬੀ
ਵਿਰਾਸਤ ਦਾ ਪਹਿਰੇਦਾਰ : ਕਮਰਜੀਤ ਸਿੰਘ ਸੇਖੋਂ
ਉਜਾਗਰ ਸਿੰਘ, ਪਟਿਆਲਾ |
ਕੁੱਖ
‘ਚ ਧੀ ਦਾ ਕਤਲ, ਕਿਉਂ ?
ਰਾਜਵਿੰਦਰ ਸਿੰਘ ‘ਰਾਜਾ’, ਸ੍ਰੀ ਮੁਕਤਸਰ
ਸਾਹਿਬ |
ਜਿੰਦਗੀ
‘ਚ ਇਕ ਵਾਰ ਮਿਲਦੇ ‘ਮਾਪੇ’
ਰਾਜਵਿੰਦਰ ਸਿੰਘ ‘ਰਾਜਾ’, ਸ੍ਰੀ ਮੁਕਤਸਰ
ਸਾਹਿਬ |
ਪੰਜਾਬੀਅਤ
ਦਾ ਰਾਜਦੂਤ : ਨਰਪਾਲ ਸਿੰਘ ਸ਼ੇਰਗਿੱਲ
ਉਜਾਗਰ ਸਿੰਘ, ਪਟਿਆਲਾ |
ਦੇਸ਼
ਕੀ ਬੇਟੀ ‘ਗੀਤਾ’
ਮਿੰਟੂ ਬਰਾੜ , ਆਸਟ੍ਰੇਲੀਆ |
ਮਾਂ–ਬਾਪ
ਦੀ ਬੱਚਿਆਂ ਪ੍ਰਤੀ ਕੀ ਜ਼ਿੰਮੇਵਾਰੀ ਹੈ?
ਸੰਜੀਵ ਝਾਂਜੀ, ਜਗਰਾਉਂ। |
ਸੋ
ਕਿਉ ਮੰਦਾ ਆਖੀਐ...
ਗੁਰਪ੍ਰੀਤ ਸਿੰਘ, ਤਰਨਤਾਰਨ |
ਨੈਤਿਕ ਸਿੱਖਿਆ
ਦਾ ਮਹੱਤਵ
ਡਾ. ਜਗਮੇਲ ਸਿੰਘ ਭਾਠੂਆਂ, ਦਿੱਲੀ |
“ਸਰਦਾਰ ਸੰਤ ਸਿੰਘ ਧਾਲੀਵਾਲ
ਟਰੱਸਟ”
ਬੀੜ੍ਹ ਰਾਊ
ਕੇ (ਮੋਗਾ) ਦਾ ਸੰਚਾਲਕ ਸ: ਕੁਲਵੰਤ ਸਿੰਘ ਧਾਲੀਵਾਲ (ਯੂ ਕੇ )
ਗੁਰਚਰਨ ਸਿੰਘ ਸੇਖੋਂ ਬੌੜਹਾਈ
ਵਾਲਾ(ਸਰੀ)ਕਨੇਡਾ |
ਆਦਰਸ਼ ਪਤੀ
ਪਤਨੀ ਦੇ ਗੁਣ
ਪੇਸ਼ਕਰਤਾ: ਹਰਦੀਪ ਸਿੰਘ ਮਾਨ, ਅਸਟਰੀਆ |
‘ਮਾਰੂ’
ਸਾਬਤ ਹੋ ਰਿਹਾ ਹੈ ਸੜਕ ਦੁਰਘਟਣਾ ਨਾਲ ਸਬੰਧਤ ਕਨੂੰਨ
1860 ਵਿੱਚ ਬਣੇ ਕਨੂੰਨ ਵਿੱਚ ਤੁਰੰਤ ਸੋਧ ਦੀ ਲੋੜ
ਸੁਰਿੰਦਰ ਭਾਰਤੀ ਤਿਵਾੜੀ, ਫਰੀਦਕੋਟ |
ਵਿਸ਼ਵ
ਪ੍ਰਸਿੱਧ ਨਾਵਲਕਾਰ ਸ਼ਿਵਚਰਨ ਜੱਗੀ ਕੁੱਸਾ ਦਾ ਰੂਬਰੂ ਸਮਾਗਮ
ਦੌਰਾਨ ਸਨਮਾਨ |
ਵਿਰਾਸਤ ਭਵਨ
ਵਿਖੇ ਪਾਲ ਗਿੱਲ ਦਾ ਸਨਮਾਨ |
ਰਾਈਟਰਜ਼ ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ |
ਗੰਗਾ‘ਚ ਵਧ ਰਿਹਾ ਪ੍ਰਦੂਸ਼ਨ ਕੇਂਦਰ ਲਈ ਚਿੰਤਾ ਦਾ ਵਿਸ਼ਾ: ਬਾਂਸਲ
ਧਰਮ ਲੂਨਾ |
ਆਓ ਮਦਦ ਕਰੀਏ ਕਿਉਂਕਿ......
3 ਜੰਗਾਂ ਲੜਨ ਵਾਲਾ 'ਜ਼ਿੰਦਗੀ ਨਾਲ ਜੰਗ' ਹਾਰਨ ਕਿਨਾਰੇ
ਹੈ!
ਮਨਦੀਪ ਖੁਰਮੀ ਹਿੰਮਤਪੁਰਾ (ਲੰਡਨ) |
|
|
|
|
|