|
|
ਸਿੱਖ ਵਿਰਾਸਤੀ
ਇਤਿਹਾਸ ਦਾ ਖੋਜੀ ਵਿਦਵਾਨ: ਭੁਪਿੰਦਰ ਸਿੰਘ ਹਾਲੈਂਡ
ਉਜਾਗਰ ਸਿੰਘ, ਪਟਿਆਲਾ
13/10/2022 |
|
|
|
ਸਮਾਜ
ਵਿੱਚ ਹਰ ਪੰਜਾਬੀ ਆਪੋ ਆਪਣਾ ਯੋਗਦਾਨ ਸਿੱਖ/ਪੰਜਾਬੀ ਵਿਰਾਸਤ ਨੂੰ ਬਰਕਰਾਰ
ਰੱਖਣ ਅਤੇ ਇਸ ਉਪਰ ਪਹਿਰਾ ਦੇਣ ਦਾ ਪਾ ਰਿਹਾ ਹੈ।
ਪੰਜਾਬ ਦੀ
ਵਿਰਾਸਤ ਅਤਿਅੰਤ ਅਮੀਰ ਹੈ। ਦੇਸ਼ ਵਿਦੇਸ਼ ਵਿੱਚ ਪੰਜਾਬੀਆਂ ਨੇ ਆਪਣੀ
ਬਹਾਦਰੀ, ਵਿਦਵਤਾ, ਉਦਮੀਅਤਾ ਅਤੇ ਮਿਹਨਤੀ ਰੁਚੀ ਦਾ ਡੰਕਾ ਵਜਾਇਆ ਹੋਇਆ
ਹੈ। ਸਿੱਖ /ਪੰਜਾਬੀ ਭਾਵੇਂ ਸੰਸਾਰ ਦੇ ਕਿਸੇ ਵੀ ਹਿੱਸੇ ਵਿੱਚ ਵਸਿਆ ਹੋਇਆ
ਹੋਵੇ ਪਰੰਤੂ ਉਥੇ ਹੀ ਉਹ ਆਪਣੀ ਮਿਹਨਤ ਅਤੇ ਖੋਜੀ ਪ੍ਰਵਿਰਤੀ ਨਾਲ ਆਪਣਾ
ਵਿਲੱਖਣ ਸਥਾਨ ਬਣਾ ਲੈਂਦਾ ਹੈ। ਅਜਿਹੇ ਹੀ ਵਿਲੱਖਣ ਵਿਅਕਤੀਆਂ
ਵਿੱਚ 'ਭੁਪਿੰਦਰ ਸਿੰਘ ਹਾਲੈਂਡ' ਦਾ ਨਾਮ ਵਰਣਨਯੋਗ ਹੈ।
ਭੁਪਿੰਦਰ ਸਿੰਘ ਖੋਜੀ ਕਿਸਮ ਦਾ ਵਿਦਵਾਨ ਇਤਿਹਾਸਕਾਰ ਹੈ। ਉਨ੍ਹਾਂ ਦੀ
ਖੋਜ ਦਾ ਖੇਤਰ ਸਿੱਖ/ਪੰਜਾਬੀ ਵਿਰਾਸਤ ਹੈ। ਯੂਰਪ ਵਿੱਚ ਉਨ੍ਹਾਂ ਨੇ
ਸਿੱਖ/ਪੰਜਾਬੀ ਵਿਰਾਸਤ ਦਾ ਪਹਿਰੇਦਾਰ ਬਣਕੇ ਪ੍ਰਵਾਸ ਵਿੱਚ
ਸਿੱਖਾਂ/ਪੰਜਾਬੀਆਂ ਦੀ ਬਹਾਦਰੀ ਦੀਆਂ ਗਾਥਾਵਾਂ ਨੂੰ ਪੁਸਤਕਾਂ ਦੇ ਵਿੱਚ
ਪ੍ਰਕਾਸ਼ਤ ਕਰਕੇ ਇਤਿਹਾਸ ਦਾ ਹਿੱਸਾ ਬਣਾਇਆ ਹੈ। ਪ੍ਰਵਾਸ ਵਿੱਚ
ਸਿੱਖਾਂ/ਪੰਜਾਬੀਆਂ ਦੀ ਬਹਾਦਰੀ ਦੇ ਗੌਰਵ ਨੂੰ ਅਣਡਿਠ ਕੀਤਾ ਗਿਆ ਸੀ। ਉਹ
ਇਸ ਸਮੇਂ ਹਾਲੈਂਡ ਵਿੱਚ ਰਹਿੰਦਾ ਹੈ ਪਰੰਤੂ ਪੰਜਾਬ ਦੀ ਮਿੱਟੀ ਦੀ ਮਹਿਕ
ਨਾਲ ਬਾਖ਼ੂਬੀ ਜੁੜਿਆ ਹੋਇਆ ਹੈ। ਏਥੇ ਹੀ ਬਸ ਨਹੀਂ ਸਗੋਂ ਉਹ ਪੰਜਾਬ ਦੀ
ਪਵਿਤਰ ਧਰਤੀ ਦਾ ਵਰੋਸਾਇਆ ਹੋਣ ਕਰਕੇ ਇਸ ਦੀ ਖ਼ੁਸ਼ਬੋ ਸੰਸਾਰ ਵਿੱਚ ਆਪਣੀ
ਲਿਆਕਤ ਨਾਲ ਫੈਲਾ ਰਿਹਾ ਹੈ।
ਉਹ 1973 ਵਿੱਚ ਨੀਦਰਲੈਂਡ ਚਲੇ ਗਏ
ਸਨ, ਜਿਥੇ ਉਹ ਕਮਪਿਊਟਰ ਦੀ ਅੰਤਰਾਸ਼ਟਰੀ ਕੰਪਨੀ ਆਈ.ਬੀ.ਐਮ.
ਵਿੱਚ 30 ਸਾਲ ਕੰਮ ਕਰਦੇ ਰਹੇ ਹਨ, ਜਿਥੋਂ ਉਹ ਅਕਾਊਂਟਿੰਗ ਅਨੈਲਿਸਟ
ਸੇਵਾ ਮੁਕਤ ਹੋਏ ਹਨ। ਉਨ੍ਹਾਂ ਨੂੰ 'ਭੁਪਿੰਦਰ ਸਿੰਘ ਹਾਲੈਂਡ' ਦੇ ਨਾਮ
ਨਾਲ ਜਾਣਿਆਂ ਜਾਂਦਾ ਹੈ।
ਪੰਜਾਬ ਉਤੇ ਅੰਗਰੇਜ਼ਾਂ ਦੇ ਰਾਜ
ਹੋਣ ਤੋਂ ਬਾਅਦ ਬਹੁਤ ਸਾਰੇ ਸਿੱਖ ਆਰਥਿਕ ਮਜ਼ਬੂਰੀਆਂ ਕਰਕੇ ਫ਼ੌਜ ਵਿੱਚ
ਭਰਤੀ ਹੋ ਗਏ। ਸਿੱਖਾਂ ਨੂੰ ਬਹਾਦਰ ਕੌਮ ਸਮਝਿਆ ਜਾਂਦਾ ਹੈ। ਇਸ ਲਈ
ਅੰਗਰੇਜ਼ ਸਰਕਾਰ ਨੇ ਵਧੇਰੇ ਗਿਣਤੀ ਵਿੱਚ ਸਿੱਖਾਂ ਨੂੰ ਫ਼ੌਜ ਵਿੱਚ ਭਰਤੀ ਕਰ
ਲਿਆ। ਅੰਗਰੇਜ਼ ਉਸ ਸਮੇਂ ਸੰਸਾਰ ਦੇ ਬਹੁਤੇ ਦੇਸ਼ਾਂ ਵਿੱਚ ਰਾਜ ਕਰ ਰਹੇ ਸਨ।
ਆਪਣੀ ਰਾਜ ਸੱਤਾ ਨੂੰ ਬਰਕਰਾਰ ਰੱਖਣ ਲਈ ਉਨ੍ਹਾਂ ਸਿੱਖਾਂ ਦੀ ਬਹਾਦਰੀ ਨੂੰ
ਵਰਤਣ ਦੀ ਸਕੀਮ ਤਹਿਤ ਪਹਿਲੀ ਅਤੇ ਦੂਜੀ ਸੰਸਾਰ ਵਿੱਚ ਉਤਾਰ ਦਿੱਤਾ।
ਜਦੋਂ ਪਹਿਲੀ ਅਤੇ ਦੂਜੀ ਸੰਸਰ ਜੰਗ ਲੱਗੀ ਤਾਂ ਸਿੱਖ ਫ਼ੌਜੀਆਂ ਦੀ
ਬਹਾਦਰੀ ਦਾ ਅੰਗਰੇਜ਼ਾਂ ਨੇ ਪੂਰਾ ਲਾਭ ਉਠਾਇਆ। ਦੋਹਾਂ ਜੰਗਾਂ ਵਿੱਚ ਸਿੱਖ
ਫ਼ੌਜੀ ਦਲੇਰੀ ਅਤੇ ਬਹਾਦਰੀ ਨਾਲ ਲੜੇ, ਜਿਸ ਤੋਂ ਅੰਗਰੇਜ਼ ਸਰਕਾਰ ਪ੍ਰਭਾਵਤ
ਹੋਈ। ਅੰਗਰੇਜ਼ ਸਰਕਾਰ ਨੇ ਸਿੱਖ ਫ਼ੌਜੀਆਂ ਨੂੰ ਸਰਵੋਤਮ ਮਾਨ ਸਨਮਾਨ ਵੀ
ਦਿੱਤੇ। ਇਨ੍ਹਾਂ ਦੋਹਾਂ ਜੰਗਾਂ ਦੌਰਾਨ ਵੱਡੀ ਗਿਣਤੀ ਵਿੱਚ ਸਿੱਖ ਫ਼ੌਜੀ
ਸ਼ਹੀਦ ਵੀ ਹੋ ਗਏ। ਭੁਪਿੰਦਰ ਸਿੰਘ ਨੇ ਮਹਿਸੂਸ ਕੀਤਾ ਕਿ ਸਿੱਖਾਂ ਨੇ ਭਾਰਤ
ਵਿੱਚ ਤਾਂ ਕੁਰਬਾਨੀਆਂ ਕਰਕੇ ਆਪਣੇ ਹੱਕ ਪ੍ਰਾਪਤ ਕੀਤੇ ਹਨ ਪਰੰਤੂ ਪਰਵਾਸ
ਵਿੱਚ ਵੀ ਸਿੱਖਾਂ ਨੇ ਅੰਗਰੇਜ਼ ਸਰਕਾਰ ਵੱਲੋਂ ਸੰਸਾਰ ਜੰਗ ਵਿੱਚ ਲੜਦਿਆਂ
ਸ਼ਹੀਦੀਆਂ ਪ੍ਰਾਪਤ ਕੀਤੀਆਂ ਹਨ। ਉਨ੍ਹਾਂ ਦੀਆਂ ਕੁਰਬਾਨੀਆਂ ਦਾ ਭਾਵੇਂ ਉਸ
ਸਮੇਂ ਅੰਗਰੇਜ਼ਾਂ ਨੇ ਮੁੱਲ ਪਾਏ ਪਰੰਤੂ ਇਤਿਹਾਸ ਵਿੱਚ ਸਿੱਖਾਂ ਦੇ ਯੋਗਦਾਨ
ਬਾਰੇ ਕਿਸੇ ਇਤਿਹਾਸਕਾਰ ਨੇ ਸਹੀ ਸਥਾਨ ਨਹੀਂ ਦਿੱਤਾ। ਇਸ ਕਰਕੇ ਭੁਪਿੰਦਰ
ਸਿੰਘ ਨੇ 1996 ਵਿੱਚ ਇਸ ਖੇਤਰ ਵਿੱਚ ਖੋਜ ਕਾਰਜ ਕਰਨ ਦਾ ਬੀੜਾ ਚੁੱਕਿਆ।
ਉਨ੍ਹਾਂ ਨੇ ਕਈ ਦੇਸ਼ਾਂ - ਜਿਨ੍ਹਾਂ ਵਿੱਚ ਇਟਲੀ, ਜਰਮਨੀ,
ਰੰਗੂਨ, ਬੈਲਜੀਅਮ ਅਤੇ ਸਿੰਗਾਪੁਰ ਸ਼ਾਮਲ ਹਨ - ਵਿੱਚ ਜਾ ਕੇ ਅਜਿਹੀ
ਜਾਣਕਾਰੀ ਇਕੱਤਰ ਕੀਤੀ ਜਿਸ ਬਾਰੇ ਪਹਿਲਾਂ ਕਿਸੇ ਨੂੰ ਪਤਾ ਹੀ ਨਹੀਂ ਸੀ।
ਲਗਾਤਾਰ ਖੋਜ ਕਾਰਜ ਕਰਨ ਤੋਂ ਬਾਅਦ ਉਨ੍ਹਾਂ ਸੰਸਾਰ ਜੰਗ ਵਿੱਚ ਸਿੱਖਾਂ ਦੇ
ਯੋਗਦਾਨ ਬਾਰੇ ਦੋ ਪੁਸਤਕਾਂ ਅੰਗਰੇਜ਼ੀ ਵਿੱਚ ‘ਪਹਿਲਾ ਸੰਸਾਰ ਯੁੱਧ
(1914-18)’ ਅਤੇ ‘ਦੂਜਾ ਸੰਸਾਰ ਯੁੱਧ (1939-45)’ ਪ੍ਰਕਾਸ਼ਤ ਕਰਵਾਈਆਂ,
ਜਿਨ੍ਹਾਂ ਨੂੰ ਸਿੱਖਾਂ ਦਾ ਮਿੰਨੀ ਪੁਰਾਤਤਵ ਕਿਹਾ ਜਾ ਸਕਦਾ ਹੈ।
ਉਨ੍ਹਾਂ ਇਨ੍ਹਾਂ ਦੋਵੇਂ ਪੁਸਤਕਾਂ ਵਿੱਚ ਸਿੱਖ ਫ਼ੌਜੀਆਂ ਬਾਰੇ ਪੂਰੀ
ਜਾਣਕਾਰੀ ਦਿੱਤੀ ਹੈ ਕਿ ਕਿਹੜੇ ਫ਼ੌਜੀ ਕਿਹੜੇ ਸਥਾਨ ‘ਤੇ ਕਿਹੋ ਜਹੇ ਹਾਲਾਤ
ਵਿੱਚ ਲੜੇ ਅਤੇ ਉਨ੍ਹਾਂ ਨੇ ਕਿਥੇ ਸ਼ਹਾਦਤਾਂ ਪ੍ਰਾਪਤ ਕੀਤੀਆਂ। ਇਨ੍ਹਾਂ
ਪੁਸਤਕਾਂ ਲਈ ਜਾਣਕਾਰੀ ਇਕੱਤਰ ਕਰਨ ਲਈ ਭੁਪਿੰਦਰ ਸਿੰਘ ਨੇ ਬਹੁਤ ਸਾਰੇ
ਦੇਸ਼ਾਂ ਦੇ ਦੌਰੇ ਕੀਤੇ ਅਤੇ ਉਨ੍ਹਾਂ ਦੀਆਂ ਸਰਕਾਰਾਂ ਤੋਂ ਸਿੱਖ ਫ਼ੌਜੀਆਂ
ਦਾ ਪੂਰਾ ਰਿਕਾਰਡ ਲੈ ਕੇ ਤੱਥਾਂ ਸਮੇਤ ਪੁਸਤਕਾਂ ਵਿੱਚ ਸ਼ਾਮਲ
ਕੀਤਾ। ਇਥੋਂ ਤੱਕ ਕਿ ਉਨ੍ਹਾਂ ਸਾਰੇ ਸ਼ਹੀਦ ਸਿੱਖ ਫ਼ੌਜੀਆਂ ਦੀਆਂ ਕਬਰਾਂ
‘ਤੇ ਲੱਗੀਆਂ ਯਾਦਗਾਰੀ ਪਲੇਟਾਂ ਦੀਆਂ ਤਸਵੀਰਾਂ ਪ੍ਰਕਾਸ਼ਤ ਕੀਤੀਆਂ ਹਨ।
ਇਨ੍ਹਾਂ ਪੁਸਤਕਾਂ ਦੀ ਸਮਗਰੀ ਇਕੱਤਰ ਕਰਨ ਨੂੰ ਉਨ੍ਹਾਂ ਨੂੰ
10-12 ਸਾਲ ਲੱਗ ਗਏ। ਇਨ੍ਹਾਂ ਦੋ ਪੁਸਤਕਾਂ ਦੇ ਪ੍ਰਕਾਸ਼ਤ ਹੋਣ ਨਾਲ
ਉਨ੍ਹਾਂ ਦੀ ਸਿੱਖ ਜਗਤ ਅਤੇ ਸੰਸਾਰ ਵਿੱਚ ਪ੍ਰਤਿਭਾ ਦੀ ਪ੍ਰਸੰਸਾ ਹੋਈ।
ਉਨ੍ਹਾਂ ਦੀਆਂ ਇਹ ਪੁਸਤਕਾਂ ਇਤਿਹਾਸਕ, ਪੁਰਾਤਤਵੀ ਪੱਖੋਂ ਬੇਸ਼ਕੀਮਤੀ
ਤੋਹਫ਼ੇ ਹਨ।
ਉਨ੍ਹਾਂ ਦਾ ਤੀਜਾ ਮਹੱਤਵਪੂਰਨ ਕੰਮ ਨੀਦਰਲੈਂਡ ਵਿੱਚ
ਵਸਦੇ ਸਿੱਖਾਂ ਬਾਰੇ ਖੋਜ ਭਰਪੂਰ ਜਾਣਕਾਰੀ ਹੈ, ਜਿਸ ਨੂੰ ‘ਸਿੱਖਾਂ ਦਾ
ਪੁਰਾਤਤਵੀ ਅਜਾਇਬ ਘਰ ਆਫ ਹਾਲੈਂਡ’ ਕਿਹਾ ਜਾ ਸਕਦਾ ਹੈ। ਬੈਲਜੀਅਮ
ਵਿੱਚ ਉਨ੍ਹਾਂ ਨੂੰ ‘‘ਅਮਬੈਸਡਰ ਆਫ ਪੀਸ ਫਾਰ ਹਿਸਟੌਰੀਕਲ ਸਿਟੀ ਆਫ
ਲੀਪਰ’’ ਦਾ ਦਰਜਾ ਦਿੱਤਾ ਗਿਆ ਹੈ, ਜਿਥੇ ਸਿੱਖ ਜਵਾਨਾਂ ਨੇ ਦੋ ਸੰਸਾਰ
ਜੰਗਾਂ ਵਿੱਚ ਹਿੱਸਾ ਲਿਆ ਸੀ।
ਉਨ੍ਹਾਂ
ਨੂੰ 31 ਅਕਤੂਬਰ 2019 ਨੂੰ ਉਥੋਂ ਦੀ ਮੇਅਰ ਸ਼੍ਰੀਮਤੀ 'ਐਮਲੀ ਟੇਪਲ' ਅਤੇ
ਸ਼੍ਰੀ. 'ਡਿਮਿਟੀ ਸੀਓਨਨ ਅਲਡਰਮੈਨ' ਅਤੇ ਚੇਅਰਮੈਨ ‘ਇਨਫਲੈਂਡਰਜ ਫੀਲਡਜ਼
ਅਜਾਇਬ ਘਰ’ ਨੇ ਸਾਂਝੇ ਤੌਰ ‘ਤੇ ‘‘ਲੈਟਰ ਆਫ ਐਪ੍ਰੀਸੀਏਸ਼ਨ ਐਂਡ ਏ ਗਿਫਟ’
ਸ਼ਹਿਰ ਦੇ ਟਾਊਨ ਹਾਲ ਵਿੱਚ ਇਕ ਸਮਾਗਮ ਵਿੱਚ ਪ੍ਰਦਾਨ ਕੀਤਾ। ਇਸ ਤੋਂ
ਇਲਾਵਾ 8 ਨਵੰਬਰ 2017 ਨੂੰ ਨਵੀਂ ਦਿੱਲੀ ਵਿਖੇ ‘ਇੰਡੀਆ ਇਨ ਫਲੈਂਡਰਜ਼
ਫੀਲਡ’ ਨੁਮਾਇਸ਼ ਦੇ ਉਦਘਾਟਨ ਸਮੇਂ ਬੈਲਜੀਅਮ ਦੇ ਰਾਜਾ ਅਤੇ ਰਾਣੀ ਦੇ ਨਾਲ
ਸ਼ਾਮਲ ਹੋਣ ਦਾ ਮੌਕਾ ਮਿਲਿਆ।
ਭੁਪਿੰਦਰ ਸਿੰਘ ਵੱਲੋਂ ਸਿੱਖ ਧਰਮ
ਦੀ ਕੀਤੀ ਸੇਵਾ ਬਦਲੇ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਨੇ
2008 ਅਤੇ 2018, ਚੀਫ਼ ਖਾਲਸਾ ਦੀਵਾਨ ਵੱਲੋਂ ਤਰਨਤਾਰਨ ਵਿਖੇ 2014 ਅਤੇ
2018 ਵਿੱਚ ਸਨਮਾਨਤ ਕੀਤਾ ਗਿਆ। ਇਸੇ ਤਰ੍ਹਾਂ 'ਗੁਰੂ ਨਾਨਕ ਦੇਵ
ਯੂਨੀਵਰਸਿਟੀ' ਨੇ 2018 ਵਿੱਚ ਸਨਮਾਨਤ ਕੀਤਾ। ਉਨ੍ਹਾਂ ਨੂੰ ‘ਖਾਲਸਾ ਕਾਰਜ
ਹੈਰੀਟੇਜ ਅਵਾਰਡ’ ਦੇ ਕੇ ਸਨਮਾਨਤ ਵੀ ਕੀਤਾ ਗਿਆ ਸੀ।
ਇਸ ਤੋਂ ਇਲਾਵਾ ਉਨ੍ਹਾਂ ਨੂੰ 2008, 17 ਤੇ 18
ਵਿੱਚ ਖਾਲਸਾ ਕਾਲਜ ਵਿੱਚ ਸਨਮਾਨਤ ਕੀਤਾ ਗਿਆ ਸੀ। ਇਸੇ ਤਰ੍ਹਾਂ 2014
ਵਿੱਚ ਖਾਲਸਾ ਕਾਲਜ ਆਫ ਐਜੂਕੇਸ਼ਨ ਨੇ ਵੀ ਸਨਮਾਨਤ ਕੀਤਾ ਸੀ।
ਭੁਪਿੰਦਰ ਸਿੰਘ ਹਾਲੈਂਡ ਦੀਆਂ ਪੁਸਤਕਾਂ ਪ੍ਰਕਾਸ਼ਤ ਹੋਣ ਤੋਂ
ਬਾਅਦ ਯੂਰਪ ਵਿੱਚ ਸ਼ਹੀਦ ਹੋਏ ਫ਼ੌਜੀ ਪਰਿਵਾਰਾਂ ਦੇ ਵਾਰਸਾਂ ਨੂੰ ਇਨ੍ਹਾਂ
ਯਾਦਗਾਰਾਂ ਬਾਰੇ ਜਾਣਕਾਰੀ ਮਿਲੀ ਹੈ, ਜਿਸ ਤੋਂ ਸਿੱਖ ਫ਼ੌਜੀਆਂ ਦੇ ਵਾਰਿਸ
ਕਾਫੀ ਸੰਤੁਸ਼ਟ ਹਨ। ਜਦੋਂ ਮੈਂ ਆਪਣੇ ਪਿੰਡ 'ਕੱਦੋਂ' ਜਿਲ੍ਹਾ ਲੁਧਿਆਣਾ
ਬਾਰੇ ‘ਪਿੰਡ ਕੱਦੋਂ ਦੇ ਵਿਰਾਸਤੀ ਰੰਗ’ ਪੁਸਤਕ ਲਈ ਸਮਗਰੀ ਇਕੱਤਰ ਕਰ
ਰਿਹਾ ਸੀ ਤਾਂ ਭੁਪਿੰਦਰ ਸਿੰਘ ਹਾਲੈਂਡ ਨੇ ਕੱਦੋਂ ਪਿੰਡ ਦੇ ਦੋ ਸ਼ਹੀਦ
ਫ਼ੌਜੀ ਜਵਾਨਾ ਦੀਆਂ ਰੰਗੂਨ ਅਤੇ ਸਿੰਗਾਪੁਰ ਵਿਖੇ ਸਥਾਪਤ ਹੋਈਆਂ ਯਾਦਗਾਰਾਂ
ਦੀ ਤਸਵੀਰਾਂ ਸਮੇਤ ਜਾਣਕਾਰੀ ਦਿੱਤੀ, ਜਿਸ ਬਾਰੇ ਜਾਣਕੇ ਸ਼ਹੀਦਾਂ ਦੇ
ਪਰਿਵਾਰਾਂ ਨੇ ਸੰਤੁਸ਼ਟੀ ਦਾ ਇਜ਼ਹਾਰ ਕੀਤਾ।
ਭੁਪਿੰਦਰ ਸਿੰਘ ਦਾ
ਜਨਮ ਅੰਮਿ੍ਰਤਸਰ ਵਿਖੇ ਮਾਤਾ ਸਰਦਾਰਨੀ ਸੁਰਜੀਤ ਕੌਰ ਅਤੇ ਪਿਤਾ ਸਰਦਾਰ
ਈਸ਼ਰ ਸਿੰਘ ਦੇ ਘਰ 13 ਅਕਤੂਬਰ 1949 ਨੂੰ ਹੋਇਆ। ਉਨ੍ਹਾਂ ਨੇ ਖਾਲਸਾ ਕਾਲਜ
ਅੰਮਿ੍ਰਤਸਰ ਤੋਂ 1967-72 ਵਿੱਚ ਬੀ.ਐਸ.ਸੀ. ਅਤੇ ਬੀ.ਐਡ.
ਦੀਆਂ ਡਿਗਰੀਆਂ ਪਾਸ ਕੀਤੀਆਂ।
ਕਾਲਜ ਸਮੇਂ ਉਨ੍ਹਾਂ ਨੂੰ ਫੁਟਬਾਲ
ਦਾ ਸਰਵੋਤਮ ਖਿਡਾਰੀ ਐਲਾਨਿਆਂ ਗਿਆ ਸੀ। ਉਹ ਖਾਲਸਾ ਕਾਲਜ ਅੰਮਿ੍ਰਤਸਰ ਦੀ
ਗਲੋਬਲ ਅਲੂਮਨੀ ਐਸੋਸੀਏਸ਼ਨ ਦੇ ਯੂਰਪੀਅਨ ਚੇਅਰਮੈਨ
ਹਨ।
ਭੁਪਿੰਦਰ ਸਿੰਘ ਨੇ ਯੂਰਪ ਵਿੱਚ ਸਿੱਖ ਵਿਰਾਸਤ ਲਈ
ਮਹੱਤਵਪੂਰਨ ਯੋਗਦਾਨ ਪਾਇਆ ਹੈ। ਯੂਰਪ ਦੇ ਮਹੱਤਵਪੂਰਨ ਸਿੱਖਾਂ ਵਿੱਚ ਉਹ
ਬਹੁਤ ਹੀ ਸਤਿਕਾਰ ਵਿਦਵਾਨ, ਪ੍ਰਚਾਰਕ, ਸਮਾਜ ਸੇਵਕ ਅਤੇ ਲੋਕ ਨਾਇਕ ਦੇ
ਤੌਰ ਤੇ ਜਾਣੇ ਜਾਂਦੇ ਹਨ। ਇਥੋਂ ਤੱਕ ਕਿ 'ਡੱਚ' ਸਮਾਜ ਲਈ ਮਹੱਤਪੂਰਨ ਕੰਮ
ਕਰਨ ਕਰਕੇ ਉਨ੍ਹਾਂ ਨੂੰ ਬਹੁਤ ਸਾਰੇ ਸਨਮਾਨ ਦਿੱਤੇ ਗਏ ਜਿਨ੍ਹਾਂ ਵਿੱਚ
‘ਅਮਬੈਸਡਰ ਆਫ਼ ਪੀਸ’ ਵਰਣਨਯੋਗ ਹੈ।
ਸੰਸਾਰ ਦੇ ਬਹੁਤ ਸਾਰੇ
ਦੇਸ਼ਾਂ ਵਿੱਚ ਸਵੈਇਛੱਤ ਸੰਸਥਾਵਾਂ ਅਤੇ ਗੁਰੂ ਘਰਾਂ ਵਿੱਚ ਵੀ ਉਨ੍ਹਾਂ ਨੂੰ
ਸਨਮਾਨਤ ਕੀਤਾ ਗਿਆ। ਉਹ ਨੀਦਰਲੈਂਡ ਦੇ ਸਿੱਖਾਂ ਦੀ ਇੰਟਰਨੈਸ਼ਨਲ
ਮਨੁੱਖੀ ਅਧਿਕਾਰ ਸੰਸਥਾ ਦੇ ਮੁੱਖੀ ਹਨ। ਉਹ ਨਨਕਾਣਾ ਸਾਹਿਬ ਫ਼ਾਊਂਡੇਸ਼ਨ
ਵਾਸ਼ਿੰਗਟਨ ਡੀ.ਸੀ.ਦੇ ਮੈਂਬਰ ਹਨ।
ਇਸ ਸਮੇਂ ਉਹ ਯੂਰਪ ਵਿੱਚ
ਗੁਰੂ ਘਰਾਂ ਨਾਲ ਸੰਪਰਕ ਕਰਕੇ ਫ਼ੌਜੀ ਸ਼ਹੀਦਾਂ ਦੀਆਂ ਯਾਦਗਾਰਾਂ ਸਥਾਪਤ ਕਰਨ
ਦੇ ਕੰਮ ਵਿੱਚ ਜੁੱਟੇ ਹੋਏ ਹਨ। ਕੁਝ ਥਾਵਾਂ ‘ਤੇ ਇਹ ਯਾਦਗਾਰਾਂ ਸਥਾਪਤ ਵੀ
ਹੋ ਚੁੱਕੀਆਂ ਹਨ।
ਭੁਪਿੰਦਰ ਸਿੰਘ ਹਾਲੈਂਡ ਵੱਲੋਂ ਯੂਰਪ
ਵਿੱਚ ਸਿੱਖ ਫ਼ੌਜੀਆਂ ਦੇ ਯੋਗਦਾਨ ਬਾਰੇ ਕੀਤਾ ਗਿਆ ਕੰਮ ਇਕ ਮੀਲ ਪੱਥਰ ਹੈ।
ਅਜਿਹੇ ਕਾਰਜ ਸਾਡੀਆਂ ਸਿੱਖ ਸੰਸਥਾਵਾਂ ਨੂੰ ਕਰਨੇ ਚਾਹੀਦੇ ਹਨ। ਭੁਪਿੰਦਰ
ਸਿੰਘ ਹਾਲੈਂਡ ਨੇ ਇਕ ਸੰਸਥਾ ਦੇ ਬਰਾਬਰ ਕੰਮ ਕਰਕੇ ਸਿੱਖ ਜਗਤ ਵਿੱਚ
ਨਾਮਣਾ ਖੱਟਿਆ ਹੈ, ਜਿਸ ਕਰਕੇ ਸਿੱਖ ਜਗਤ ਉਨ੍ਹਾਂ ਦਾ ਰਿਣੀ ਹੋਵੇਗਾ।
ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ
ਮੋਬਾਈਲ-94178 13072
ujagarsingh48@yahoo.com
|
|
|
|
ਸਿੱਖ
ਵਿਰਾਸਤੀ ਇਤਿਹਾਸ ਦਾ ਖੋਜੀ ਵਿਦਵਾਨ: ਭੁਪਿੰਦਰ ਸਿੰਘ ਹਾਲੈਂਡ
ਉਜਾਗਰ ਸਿੰਘ, ਪਟਿਆਲਾ |
ਤੁਰ
ਗਿਆ ਪਰਵਾਸ ਵਿੱਚ ਸਿੱਖਾਂ ਦਾ ਰਾਜਦੂਤ ਤੇ ਆੜੂਆਂ ਦਾ ਬਾਦਸ਼ਾਹ:
ਦੀਦਾਰ ਸਿੰਘ ਬੈਂਸ ਉਜਾਗਰ
ਸਿੰਘ, ਪਟਿਆਲਾ |
31
ਅਗਸਤ ਬਰਸੀ ‘ਤੇ ਵਿਸ਼ੇਸ਼
ਜਦੋਂ ਸ੍ਰੀ ਅਟਲ
ਬਿਹਾਰੀ ਵਾਜਪਾਈ ਅਤੇ ਸ੍ਰ ਬੇਅੰਤ ਸਿੰਘ ਨੇ ਕੰਧ ‘ਤੇ ਚੜ੍ਹਕੇ
ਭਾਸ਼ਣ ਦਿੱਤਾ ਉਜਾਗਰ
ਸਿੰਘ, ਪਟਿਆਲਾ |
13
ਅਗਸਤ ਨੂੰ ਬਰਸੀ ‘ਤੇ ਵਿਸ਼ੇਸ਼ ਸਿੱਖ ਪੰਥ ਦੇ ਮਾਰਗ ਦਰਸ਼ਕ: ਸਿਰਦਾਰ
ਕਪੂਰ ਸਿੰਘ ਉਜਾਗਰ
ਸਿੰਘ, ਪਟਿਆਲਾ |
'ਯੰਗ
ਬ੍ਰਿਗੇਡ' ਦਾ ਕੈਪਟਨ: ਜੀ ਐਸ ਸਿੱਧੂ /a>
ਉਜਾਗਰ ਸਿੰਘ, ਪਟਿਆਲਾ |
ਤੁਰ
ਗਿਆ ਕੈਨੇਡਾ ਵਿੱਚ ਸਿੱਖ ਸਿਧਾਂਤਾਂ ਦਾ ਪਹਿਰੇਦਾਰ: ਰਿਪਦੁਮਣ
ਸਿੰਘ ਮਲਿਕ ਉਜਾਗਰ
ਸਿੰਘ, ਪਟਿਆਲਾ |
30
ਮਈ 2022 ਨੂੰ ਭੋਗ ‘ਤੇ ਵਿਸ਼ੇਸ਼
ਮੋਹ ਦੀਆਂ ਤੰਦਾਂ
ਜੋੜਨ ਵਾਲਾ ਤੁਰ ਗਿਆ ਕ੍ਰਿਸ਼ਨ ਲਾਲ ਰੱਤੂ -
ਉਜਾਗਰ ਸਿੰਘ, ਪਟਿਆਲਾ |
ਪ੍ਰੋ.
ਰਤਨ ਲਾਲ ਨਾਲ ਇਹ ਕਿਉਂ ਵਾਪਰਿਆ?
ਰਵੀਸ਼ ਕੁਮਾਰ ( ਅਨੁਵਾਦ: ਕੇਹਰ
ਸ਼ਰੀਫ਼ ਸਿੰਘ) |
1
ਅਪ੍ਰੈਲ 2022 ਨੂੰ ਬਰਸੀ ‘ਤੇ ਵਿਸ਼ੇਸ਼
ਜਥੇਦਾਰ ਗੁਰਚਰਨ
ਸਿੰਘ ਟੌਹੜਾ ਦੀ ਸੋਚ ‘ਤੇ ਪਹਿਰਾ ਦੇਣ ਦੀ ਲੋੜ -
ਉਜਾਗਰ ਸਿੰਘ /span> |
ਬਾਬਾ
ਦਰਸ਼ਨ ਸਿੰਘ ਨੌਜਵਾਨ ਪੀੜ੍ਹੀ ਲਈ ਮਾਰਗ ਦਰਸ਼ਕ
ਉਜਾਗਰ ਸਿੰਘ |
7
ਫਰਵਰੀ 2022 ਨੂੰ ਭੋਗ ‘ਤੇ ਵਿਸ਼ੇਸ਼
ਪ੍ਰੋ ਇੰਦਰਜੀਤ
ਕੌਰ ਸੰਧੂ: ਵਿਦਿਆ ਦੀ ਰੌਸ਼ਨੀ ਵੰਡਣ ਵਾਲਾ ਚਿਰਾਗ ਬੁਝ ਗਿਆ -
ਉਜਾਗਰ ਸਿੰਘ/span> |
ਗਾਂਧੀਵਾਦੀ
ਸੋਚ ਦਾ ਆਖਰੀ ਪਹਿਰੇਦਾਰ ਵੇਦ ਪ੍ਰਕਾਸ਼ ਗੁਪਤਾ ਅਲਵਿਦਾ ਕਹਿ ਗਏ
ਉਜਾਗਰ ਸਿੰਘ |
ਮਹਾਰਾਸ਼ਟਰ
ਵਿਚ ਪੰਜਾਬੀ ਅਧਿਕਾਰੀਆਂ ਦੀ ਇਮਾਨਦਾਰੀ ਦਾ ਪ੍ਰਤੀਕ ਸੁਖਦੇਵ ਸਿੰਘ
ਪੁਰੀ ਉਜਾਗਰ ਸਿੰਘ |
ਪੱਥਰ
ਪਾੜਕੇ ਉਗਿਆ ਖ਼ੁਸ਼ਬੂਦਾਰ ਫੁੱਲ
ਉਜਾਗਰ ਸਿੰਘ |
ਬਾਲੜੀਆਂ
ਦੇ ਵਿਆਹ: ਹਜ਼ਾਰਾਂ ਬੱਚੀਆਂ ਦੀਆਂ ਜਾਨਾਂ ਦਾ ਖੌ
ਬਲਜੀਤ ਕੌਰ |
ਆਸਟਰੇਲੀਆ
ਵਿੱਚ ਸਫ਼ਲਤਾ ਦੇ ਝੰਡੇ ਗੱਡਣ ਵਾਲੀ ਗੁਰਜੀਤ ਕੌਰ ਸੋਂਧੂ (ਸੰਧੂ )
ਉਜਾਗਰ ਸਿੰਘ, ਪਟਿਆਲਾ
|
ਇਨਸਾਨੀਅਤ
ਦਾ ਪੁਜਾਰੀ ਅਤੇ ਪ੍ਰਤੀਬੱਧ ਅਧਿਕਾਰੀ ਡਾ ਮੇਘਾ ਸਿੰਘ
ਉਜਾਗਰ ਸਿੰਘ, ਪਟਿਆਲਾ |
31
ਅਗਸਤ ਬਰਸੀ ‘ਤੇ ਵਿਸ਼ੇਸ਼
ਯਾਦਾਂ ਦੇ ਝਰੋਖੇ
‘ਚੋਂ ਸ੍ਰ ਬੇਅੰਤ ਸਿੰਘ ਮਰਹੂਮ ਮੁੱਖ ਮੰਤਰੀ
ਉਜਾਗਰ ਸਿੰਘ, ਪਟਿਆਲਾ |
ਜਨੂੰਨੀ
ਆਜ਼ਾਦੀ ਘੁਲਾਟੀਆ ਅਤੇ ਸਮਾਜ ਸੇਵਕ : ਡਾ ਰਵੀ ਚੰਦ ਸ਼ਰਮਾ ਘਨੌਰ
ਉਜਾਗਰ ਸਿੰਘ, ਪਟਿਆਲਾ |
ਵਰਦੀ-ਧਾਰੀਆਂ
ਵਲੋਂ ਢਾਹਿਆ ਕਹਿਰ ਡਾ.
ਹਰਸ਼ਿੰਦਰ ਕੌਰ, ਐਮ. ਡੀ., ਪਟਿਆਲਾ |
ਅਲਵਿਦਾ!
ਇਨਸਾਨੀਅਤ ਦੇ ਪ੍ਰਤੀਕ ਡਾ ਰਣਬੀਰ ਸਿੰਘ ਸਰਾਓ/a>
ਉਜਾਗਰ ਸਿੰਘ, ਪਟਿਆਲਾ |
ਮਾਈ
ਜੀਤੋ ਨੇ ਤਪਾਈ ਵੀਹ ਵਰ੍ਹਿਆਂ ਬਾਅਦ ਭੱਠੀ
ਲਖਵਿੰਦਰ ਜੌਹਲ ‘ਧੱਲੇਕੇ’ |
ਮਿਹਰ
ਸਿੰਘ ਕਲੋਨੀ ਦਾ ਹਵਾਈ ਹੀਰੋ
ਡਾ. ਹਰਸ਼ਿੰਦਰ ਕੌਰ, ਪਟਿਆਲਾ |
ਪੰਜਾਬੀ
ਵਿਰਾਸਤ ਦਾ ਪਹਿਰੇਦਾਰ : ਬਹੁਰੰਗੀ ਸ਼ਖ਼ਸ਼ੀਅਤ ਅਮਰੀਕ ਸਿੰਘ ਛੀਨਾ
ਉਜਾਗਰ ਸਿੰਘ, ਪਟਿਆਲਾ |
ਹਿੰਦੂ
ਸਿੱਖ ਏਕਤਾ ਦੇ ਪ੍ਰਤੀਕ ਰਘੂਨੰਦਨ ਲਾਲ ਭਾਟੀਆ ਅਲਵਿਦਾ
ਉਜਾਗਰ ਸਿੰਘ, ਪਟਿਆਲਾ |
ਸਿੱਖ
ਵਿਰਾਸਤ ਦਾ ਪਹਿਰੇਦਾਰ: ਨਰਪਾਲ ਸਿੰਘ ਸ਼ੇਰਗਿਲ ਉਜਾਗਰ
ਸਿੰਘ, ਪਟਿਆਲਾ |
ਮਰਹੂਮ
ਕੈਪਟਨ ਕੰਵਲਜੀਤ ਸਿੰਘ ਦੀ ਸਫ਼ਲਤਾ ਦੇ ਪ੍ਰਤੱਖ ਪ੍ਰਮਾਣ
ਉਜਾਗਰ ਸਿੰਘ, ਪਟਿਆਲਾ |
ਸਬਰ,
ਸੰਤੋਖ, ਸੰਤੁਸ਼ਟੀ ਅਤੇ ਇਮਾਨਦਾਰੀ ਦਾ ਪ੍ਰਤੀਕ ਦਲਜੀਤ ਸਿੰਘ ਭੰਗੂ
ਉਜਾਗਰ ਸਿੰਘ, ਪਟਿਆਲਾ |
ਦਲਿਤਾਂ
ਦੇ ਮਸੀਹਾ ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ ਸਵਰਗਵਾਸ
ਉਜਾਗਰ ਸਿੰਘ, ਪਟਿਆਲਾ |
ਮਿਹਨਤ,
ਦ੍ਰਿੜ੍ਹਤਾ, ਕੁਸ਼ਲਤਾ ਅਤੇ ਦਿਆਨਤਦਾਰੀ ਦਾ ਮੁਜੱਸਮਾ ਡਾ ਬੀ ਸੀ
ਗੁਪਤਾ ਉਜਾਗਰ ਸਿੰਘ,
ਪਟਿਆਲਾ |
ਅਲਵਿਦਾ:
ਫ਼ਾਈਬਰ ਆਪਟਿਕ ਵਾਇਰ ਦੇ ਪਿਤਾਮਾ ਨਰਿੰਦਰ ਸਿੰਘ ਕੰਪਾਨੀ
ਉਜਾਗਰ ਸਿੰਘ, ਪਟਿਆਲਾ |
ਪੱਤਰਕਾਰੀ
ਦਾ ਥੰਮ : ਵੈਟਰਨ ਪੱਤਰਕਾਰ ਵੀ ਪੀ ਪ੍ਰਭਾਕਰ
ਉਜਾਗਰ ਸਿੰਘ, ਪਟਿਆਲਾ |
ਬਾਬਾ
ਜਗਜੀਤ ਸਿੰਘ ਨਾਮਧਾਰੀ ਜੀ ਦੀ ਸਮਾਜ ਨੂੰ ਵੱਡਮੁਲੀ ਦੇਣ
ਉਜਾਗਰ ਸਿੰਘ, ਪਟਿਆਲਾ |
ਬਿਹਤਰੀਨ
ਕਾਰਜਕੁਸ਼ਲਤਾ, ਵਫ਼ਾਦਾਰੀ ਅਤੇ ਇਮਾਨਦਾਰੀ ਦੇ ਪ੍ਰਤੀਕ ਸੁਰੇਸ਼ ਕੁਮਾਰ
ਉਜਾਗਰ ਸਿੰਘ, ਪਟਿਆਲਾ |
ਪੁਲਿਸ
ਵਿਭਾਗ ਵਿਚ ਇਮਾਨਦਾਰੀ ਅਤੇ ਕਾਰਜ਼ਕੁਸ਼ਲਤਾ ਦਾ ਪ੍ਰਤੀਕ ਮਨਦੀਪ ਸਿੰਘ
ਸਿੱਧੂ ਉਜਾਗਰ ਸਿੰਘ,
ਪਟਿਆਲਾ |
ਸਿੰਧੀ
ਲੋਕ ਗਾਥਾ - ਉਮਰ ਮਾਰਵੀ
ਲਖਵਿੰਦਰ ਜੌਹਲ ‘ਧੱਲੇਕੇ’ |
ਸ਼ਰਾਫ਼ਤ,
ਨਮਰਤਾ, ਸਲੀਕਾ ਅਤੇ ਇਮਾਨਦਾਰੀ ਦਾ ਮੁਜੱਸਮਾ ਅਮਰਦੀਪ ਸਿੰਘ ਰਾਏ
ਉਜਾਗਰ ਸਿੰਘ, ਪਟਿਆਲਾ |
ਦੀਨ
ਦੁਖੀਆਂ ਦੀ ਮਦਦਗਾਰ ਸਮਾਜ ਸੇਵਿਕਾ ਦਵਿੰਦਰ ਕੌਰ ਕੋਟਲੀ
ਉਜਾਗਰ ਸਿੰਘ, ਪਟਿਆਲਾ |
ਅਣਖ
ਖ਼ਾਤਰ ਹੋ ਰਹੇ ਕਤਲ ਡਾ.
ਹਰਸ਼ਿੰਦਰ ਕੌਰ, ਐਮ. ਡੀ., ਪਟਿਆਲਾ |
ਧੀਆਂ
ਵਰਗੀ ਧੀ ਮੇਰੀ ਦੋਹਤੀ ਕਿੱਥੇ ਗਈਆ ਮੇਰੀਆ ਖੇਡਾ...?
ਰਵੇਲ ਸਿੰਘ ਇਟਲੀ |
ਕਿੱਥੇ
ਗਈਆ ਮੇਰੀਆ ਖੇਡਾ...?
ਗੁਰਲੀਨ ਕੌਰ, ਇਟਲੀ |
ਫ਼ਿੰਨਲੈਂਡ
ਵਿੱਚ ਪੰਜਾਬੀ ਮੂਲ ਦੀ ਲੜਕੀ ਯੂਥ ਕੌਂਸਲ ਲਈ ਉਮੀਦਵਾਰ ਚੁਣੀ ਗਈ
ਬਿਕਰਮਜੀਤ ਸਿੰਘ ਮੋਗਾ, ਫ਼ਿੰਨਲੈਂਡ |
ਸਿੱਖਿਆ
ਅਤੇ ਸਮਾਜ-ਸੇਵੀ ਖੇਤਰਾਂ ਵਿਚ ਚਮਕਦਾ ਮੀਲ-ਪੱਥਰ - ਬੀਬੀ ਗੁਰਨਾਮ
ਕੌਰ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸਮਾਜ
ਅਤੇ ਸਿੱਖਿਆ-ਖੇਤਰ ਦਾ ਰਾਹ-ਦਸੇਰਾ - ਜਸਵੰਤ ਸਿੰਘ ਸਰਾਭਾ
ਪ੍ਰੀਤਮ ਲੁਧਿਆਣਵੀ, ਚੰਡੀਗੜ |
ਇਹ
ਹਨ ਸ. ਬਲਵੰਤ ਸਿੰਘ ਉੱਪਲ
ਅਮਨਦੀਪ ਸਿੰਘ ਸਿੱਧੂ, ਆਸਟ੍ਰੇਲੀਆ |
ਪੰਜਾਬੀ
ਵਿਰਾਸਤ ਦਾ ਪਹਿਰੇਦਾਰ : ਕਮਰਜੀਤ ਸਿੰਘ ਸੇਖੋਂ
ਉਜਾਗਰ ਸਿੰਘ, ਪਟਿਆਲਾ |
ਕੁੱਖ
‘ਚ ਧੀ ਦਾ ਕਤਲ, ਕਿਉਂ ?
ਰਾਜਵਿੰਦਰ ਸਿੰਘ ‘ਰਾਜਾ’, ਸ੍ਰੀ ਮੁਕਤਸਰ
ਸਾਹਿਬ |
ਜਿੰਦਗੀ
‘ਚ ਇਕ ਵਾਰ ਮਿਲਦੇ ‘ਮਾਪੇ’
ਰਾਜਵਿੰਦਰ ਸਿੰਘ ‘ਰਾਜਾ’, ਸ੍ਰੀ ਮੁਕਤਸਰ
ਸਾਹਿਬ |
ਪੰਜਾਬੀਅਤ
ਦਾ ਰਾਜਦੂਤ : ਨਰਪਾਲ ਸਿੰਘ ਸ਼ੇਰਗਿੱਲ
ਉਜਾਗਰ ਸਿੰਘ, ਪਟਿਆਲਾ |
ਦੇਸ਼
ਕੀ ਬੇਟੀ ‘ਗੀਤਾ’
ਮਿੰਟੂ ਬਰਾੜ , ਆਸਟ੍ਰੇਲੀਆ |
ਮਾਂ–ਬਾਪ
ਦੀ ਬੱਚਿਆਂ ਪ੍ਰਤੀ ਕੀ ਜ਼ਿੰਮੇਵਾਰੀ ਹੈ?
ਸੰਜੀਵ ਝਾਂਜੀ, ਜਗਰਾਉਂ। |
ਸੋ
ਕਿਉ ਮੰਦਾ ਆਖੀਐ...
ਗੁਰਪ੍ਰੀਤ ਸਿੰਘ, ਤਰਨਤਾਰਨ |
ਨੈਤਿਕ ਸਿੱਖਿਆ
ਦਾ ਮਹੱਤਵ
ਡਾ. ਜਗਮੇਲ ਸਿੰਘ ਭਾਠੂਆਂ, ਦਿੱਲੀ |
“ਸਰਦਾਰ ਸੰਤ ਸਿੰਘ ਧਾਲੀਵਾਲ
ਟਰੱਸਟ”
ਬੀੜ੍ਹ ਰਾਊ
ਕੇ (ਮੋਗਾ) ਦਾ ਸੰਚਾਲਕ ਸ: ਕੁਲਵੰਤ ਸਿੰਘ ਧਾਲੀਵਾਲ (ਯੂ ਕੇ )
ਗੁਰਚਰਨ ਸਿੰਘ ਸੇਖੋਂ ਬੌੜਹਾਈ
ਵਾਲਾ(ਸਰੀ)ਕਨੇਡਾ |
ਆਦਰਸ਼ ਪਤੀ
ਪਤਨੀ ਦੇ ਗੁਣ
ਪੇਸ਼ਕਰਤਾ: ਹਰਦੀਪ ਸਿੰਘ ਮਾਨ, ਅਸਟਰੀਆ |
‘ਮਾਰੂ’
ਸਾਬਤ ਹੋ ਰਿਹਾ ਹੈ ਸੜਕ ਦੁਰਘਟਣਾ ਨਾਲ ਸਬੰਧਤ ਕਨੂੰਨ
1860 ਵਿੱਚ ਬਣੇ ਕਨੂੰਨ ਵਿੱਚ ਤੁਰੰਤ ਸੋਧ ਦੀ ਲੋੜ
ਸੁਰਿੰਦਰ ਭਾਰਤੀ ਤਿਵਾੜੀ, ਫਰੀਦਕੋਟ |
ਵਿਸ਼ਵ
ਪ੍ਰਸਿੱਧ ਨਾਵਲਕਾਰ ਸ਼ਿਵਚਰਨ ਜੱਗੀ ਕੁੱਸਾ ਦਾ ਰੂਬਰੂ ਸਮਾਗਮ
ਦੌਰਾਨ ਸਨਮਾਨ |
ਵਿਰਾਸਤ ਭਵਨ
ਵਿਖੇ ਪਾਲ ਗਿੱਲ ਦਾ ਸਨਮਾਨ |
ਰਾਈਟਰਜ਼ ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ |
ਗੰਗਾ‘ਚ ਵਧ ਰਿਹਾ ਪ੍ਰਦੂਸ਼ਨ ਕੇਂਦਰ ਲਈ ਚਿੰਤਾ ਦਾ ਵਿਸ਼ਾ: ਬਾਂਸਲ
ਧਰਮ ਲੂਨਾ |
ਆਓ ਮਦਦ ਕਰੀਏ ਕਿਉਂਕਿ......
3 ਜੰਗਾਂ ਲੜਨ ਵਾਲਾ 'ਜ਼ਿੰਦਗੀ ਨਾਲ ਜੰਗ' ਹਾਰਨ ਕਿਨਾਰੇ
ਹੈ!
ਮਨਦੀਪ ਖੁਰਮੀ ਹਿੰਮਤਪੁਰਾ (ਲੰਡਨ) |
|
|
|
|