ਸੁਰਖੀਆਂ

ਸਮੀਖਿ

ਖਾਸ ਰਿਪੋਰਟ

ਵਿਸ਼ੇਸ਼ ਲੇਖ

ਵਿਸ਼ੇਸ਼ ਕਲਮ

ਕਹਾਣੀ

ਕਵਿਤਾ

ਪੱਤਰ

ਸੰਪਰਕ

    WWW 5abi.com  ਸ਼ਬਦ ਭਾਲ

   

ਦੀਵਾਲੀ ਦੇ ਦਿਨ ਬੁਝਿਆ ਮਾਂ ਦਾ ਚਿਰਾਗ: ਸੁਰਿੰਦਰ ਸਿੰਘ ਮਾਹੀ  
ਉਜਾਗਰ ਸਿੰਘ, ਪਟਿਆਲਾ      22/10/2022


062ਦੀਵਾਲੀ ਦੇ ਸ਼ੁਭ ਦਿਨ ਜਦੋਂ ਸਾਰਾ ਭਾਰਤੀ ਸੰਸਾਰ ਦੀਵੇ ਰੌਸ਼ਨਾ ਕੇ ਖ਼ੁਸ਼ੀਆਂ ਮਨਾ ਰਿਹਾ ਹੋਵੇ ਤੇ ਉਸ ਦਿਨ ਇਕ ਇਕੱਲੀ ਕਹਿਰੀ ਮਾਂ ਦਾ ਚਿਰਾਗ  ਬੁਝ ਜਾਵੇ ਤਾਂ ਉਸ ਮਾਂ ‘ਤੇ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ।

37 ਸਾਲ ਪਹਿਲਾਂ 1985 ਨੂੰ ਦੀਵਾਲੀ ਵਾਲੇ ਦਿਨ ਮਾਤਾ ਸੰਤ ਕੌਰ ਦਾ ਚਿਰਾਗ ਬੁਝਣ ਨਾਲ ਚਾਰੇ ਪਾਸੇ ਭਵਿਖ ਅੰਧੇਰਾ ਪਸਰ ਗਿਆ। ਮਾਂ ਦੇ ਭਵਿਖ ਨੂੰ ਵੀ ਗ੍ਰਹਿਣ ਲੱਗ ਗਿਆ। ਮਾਂ ਦੇ ਸਤਿਕਾਰ ਲਈ ਕੁਰਬਾਨੀ ਦੇਣ ਵਾਲਾ ਸਪੁੱਤਰ ਪੰਜਾਬੀ ਅਤੇ ਉਰਦੂ ਦਾ ਕਵੀ ਅਤੇ ਸੰਪਾਦਕ ਸੁਰਿੰਦਰ ਸਿੰਘ ਮਾਹੀ ਆਪਣੀ ਹੀ ਮਾਂ ਨੂੰ ਬੇਸਹਾਰਾ ਛੱਡ ਕੇ ਅਣਦੱਸੇ ਰਾਹ ਪੈ ਗਿਆ।

ਸੁਰਿੰਦਰ ਸਿੰਘ ਮਾਹੀ ਆਪਣੇ ਪਿਤਾ ਵੱਲੋਂ ਮਾਂ ਨੂੰ ਅਣਡਿਠ  ਕਰਕੇ ਦੂਜਾ ਵਿਆਹ ਕਰਵਾਉਣ ਦੇ ਗੁੱਸੇ ਵਜੋਂ ਮਾਂ ਦਾ ਸਤਿਕਾਰ ਬਰਕਰਾਰ ਰੱਖਣ ਲਈ ਸਾਰੀ ਉਮਰ ਵਿਆਹ ਨਾ ਕਰਵਾਕੇ ਮਾਂ ਦੀ ਸੇਵਾ ਕਰਨ ਵਾਲਾ ਸਰਵਣ ਸਪੁੱਤਰ ਬਣਕੇ ਵਿਚਰਿਆ। ਸੰਸਾਰ ਬਹੁਰੰਗਾ ਹੈ, ਇਸ ਵਿੱਚ ਰੰਗ ਬਰੰਗੇ ਲੋਕ ਰਹਿੰਦੇ ਹਨ। ਇਨ੍ਹਾਂ ਬਹੁਰੰਗੇ ਲੋਕਾਂ ਦੀ ਖ਼ੁਸ਼ਬੋ ਮਾਨਣ ਦਾ ਇਤਫ਼ਾਕ ਬਹੁਤ ਘੱਟ ਲੋਕਾਂ ਨੂੰ ਮਿਲਦਾ ਹੈ। ਅਜਿਹੇ ਬਹੁਰੰਗੇ ਮਹਿਕ ਵੰਡਣ ਵਾਲੇ ਲੋਕਾਂ ਵਿੱਚੋਂ ਸੁਰਿੰਦਰ ਸਿੰਘ ਮਾਹੀ ਇੱਕ ਸੀ ਜਿਸਦਾ ਸਾਥ ਮਾਣਕੇ ਮੈਂ ਉਸਦੀ ਸਾਹਿਤਕ ਖੁਸ਼ਬੋ ਦਾ ਆਨੰਦ ਮਾਣਦਾ ਰਿਹਾ ਹਾਂ। ਉਹ ਹਮੇਸ਼ਾ ਹਰ ਔਕੜ ਦੇ ਸਮੇਂ ਵੀ ਮੱਥੇ ਤੇ ਵੱਟ ਨਹੀਂ ਪਾਉਂਦਾ ਸੀ ਸਗੋਂ ਮੁਸਕਰਾਹਟ ਨਾਲ ਹੀ ਦੁੱਖ ਨੂੰ ਪੀ ਜਾਂਦਾ ਸੀ। ਉਹ ਕਿਹੜੀਆਂ ਜਹਿਮਤਾਂ ਦਾ ਮੁਕਾਬਲਾ ਕਰਦਾ ਰਿਹਾ, ਉਸ ਬਾਰੇ ਉਸਨੇ ਕਦੀਂ ਕਿਸੇ ਨਾਲ ਦਿਲ ਦੀ ਗੱਲ ਸਾਂਝੀ ਨਹੀਂ ਕੀਤੀ। ਜੇਕਰ ਉਸਤੋਂ ਜਾਨਣ ਦੀ ਕੋਸ਼ਿਸ਼ ਕੀਤੀ ਤਾਂ ਸਿਰਫ ਮੁਸਕਰਾਹਟ ਨਾਲ ਹੀ ਟਾਲ ਜਾਂਦਾ ਸੀ।

ਮਿੱਤਰਾਂ ਦੋਸਤਾਂ ਦਾ ਮਾਹੀ ਆਪਣੀ ਮਹਿਬੂਬਾ ‘ਰੂਪ’ ਦੇ ਦਿਲ ਵਿੱਚ ਭਾਵੇਂ ਵਸਦਾ ਰਿਹਾ ਹੋਵੇਗਾ ਪ੍ਰੰਤੂ ਉਸ ਦਾ ਮਾਹੀ ਨਾ ਬਣ ਸਕਿਆ। ਜੇ ਮਾਹੀ ਬਣਿਆਂ ਤਾਂ ਆਪਣੀ ਮਾਂ ਦਾ ਸਰਬਣ ਪੁਤਰ ਬਣਕੇ ਮਾਹੀ ਬਣਿਆਂ ਕਿਉਂਕਿ ਸਾਰੀ ਉਮਰ ਆਪਣੀ ਮਾਂ ਦੀ ਖਿਦਮਤ ਹੀ ਕਰਦਾ ਰਿਹਾ।

ਸੁਰਿੰਦਰ ਸਿੰਘ ਮਾਹੀ ਪੰਜਾਬ ਸਿਵਲ ਸਕੱਤਰੇਤ ਦੇ ਗਲਿਆਰਿਆਂ, ਮੰਤਰੀਆਂ ਦੇ ਕਮਰਿਆਂ, 17 ਸੈਕਟਰ ਦੇ ਕਾਫ਼ੀ ਹਾਊਸ, 18 ਸੈਕਟਰ ਦੀ ਕੇਂਦਰੀ ਸ਼ਾਸ਼ਤ ਪ੍ਰਦੇਸ਼ ਦੀ ਪਿ੍ਰੰਟਿੰਗ ਪ੍ਰੈਸ ਅਤੇ 22 ਸੈਕਟਰ ਦੇ ਰਾਈਟਰਜ਼ ਕਾਰਨਰ ‘ਤੇ ਸ਼ਬਦਾਂ ਦੀ ਮਹਿਕ ਖਿਲਾਰਦਾ ਅਤੇ ਮੁਸਕਰਾਹਟਾਂ ਵੰਡਦਾ ਆਮ ਤੌਰ ‘ਤੇ ਵੇਖਿਆ ਜਾ ਸਕਦਾ ਸੀ। ਲੋਭ ਦੇ ਮੋਹ ਤੋਂ ਬਿਨਾ ਭਿੰਨੀ ਭਿੰਨੀ ਖ਼ੁਸ਼ਬੋ ਵੰਡਦਾ ਰਹਿੰਦਾ ਸੀ।

ਸੁਰਿੰਦਰ ਸਿੰਘ ਮਾਹੀ ਬਹੁਪੱਖੀ ਸ਼ਖ਼ਸ਼ੀਅਤ ਦਾ ਮਾਲਕ ਸੀ। ਸ਼ਾਇਰ, ਲੇਖਕ, ਸੰਪਾਦਕ, ਸਿਆਸਤਦਾਨ, ਸਮਾਜ ਸੇਵਕ ਅਤੇ ਬਿਹਤਰੀਨ ਇਨਸਾਨ ਸੀ। ਉਹ ਦੋਸਤਾਂ ਦਾ ਦੋਸਤ, ਯਾਰਾਂ ਦਾ ਯਾਰ, ਸਾਹਿਤਕ ਮਹਿਫ਼ਲਾਂ ਦਾ ਸ਼ਿੰਗਾਰ ਸੀ। ਉਹ ਆਪਣੇ ਲਈ ਨਹੀਂ ਸਗੋਂ ਲੋਕਾਂ ਤੇ ਦੋਸਤਾਂ ਲਈ ਜੀਵਿਆ ਜਿਸਨੂੰ ਇਕ ਵਾਰ ਮਿਲ ਲਿਆ ਫਿਰ ਉਹ ਸਾਰੀ ਉਮਰ ਉਸਦਾ ਹੀ ਬਣਕੇ ਰਹਿ ਗਿਆ। ਅਸੂਲਾਂ ਦਾ ਪੱਕਾ ਅਤੇ ਜ਼ਿੰਦਾਦਿਲ ਇਨਸਾਨ ਸੀ। ਉਸਨੂੰ ਸੱਚ ਵਰਗੀ ਹਰ ਸ਼ੈ ਭਾਉਂਦੀ ਸੀ। ਸਾਧਾਰਨ ਪ੍ਰੰਤੂ ਸਲੀਕੇ ਵਾਲਾ ਜੀਵਨ ਜਿਉਣ ਵਾਲਾ ਦਿਆਨਤਦਾਰ ਇਨਸਾਨ ਸੀ।

ਉਨ੍ਹਾਂ ਦਾ ਖਾਣਾ, ਪੀਣਾ ਅਤੇ ਪਹਿਨਣਾ ਫ਼ਕਰਾਂ ਵਾਲਾ ਸੀ। ਉਹ ਸਿੱਧਾ ਸਾਦਾ ਜਿਹਾ ਫ਼ਕੀਰ ਸੀ। ਵੇਖਣ ਵਾਲੇ ਨੂੰ ਉਹ ਸਫ਼ੈਦ ਪਹਿਰਾਵੇ ਵਿੱਚ ਸ਼ਾਂਤੀ ਦਾ ਪੁਜਾਰੀ ਲੱਗਦਾ ਸੀ। ਕੋਈ ਰੜਕ ਅਤੇ ਮੜਕ ਨਹੀਂ ਸੀ। ਚਿੱਟੇ ਦੁੱਧ ਵਰਗੇ ਕਮੀਜ਼ ਦੇ ਕਾਲਰ ਦਾ ਫਟਣਾ, ਪੈਂਟ ਦੀ ਕਰੀਜ਼ ਦਾ ਟੁੱਟਣਾ ਅਤੇ ਪੱਗ ਦੇ ਲੜਾਂ ਵਿੱਚ ਸਿਲਵਟ ਦਾ ਪੈਣਾ ਉਸਦੀ ਹੋਂਦ ‘ਤੇ ਕਦੇ ਭਾਰੂ ਨਹੀਂ ਹੋ ਸਕੇ। ਹਮੇਸ਼ਾ ਬਣ ਠਣ ਕੇ ਰਹਿੰਦਾ ਸੀ। ਕਦੀਂ ਕਿਸੇ ਦਾ ਮਾੜਾ ਨਹੀਂ ਸੋਚਣਾ, ਬੁਰਾ ਨਹੀਂ ਕਰਨਾ ਅਤੇ ਹਮੇਸ਼ਾ ਚੁਭਵੀਂ ਗੱਲ ਕਰਨ ਵਾਲੇ ਤੋਂ ਗੁਰੇਜ਼ ਕਰਨਾ, ਉਸਦੀ ਜ਼ਿੰਦਗੀ ਦਾ ਵਿਲੱਖਣ ਗੁਣ ਸੀ।

ਸੱਚੀ ਸੁੱਚੀ ਗੱਲ ਬੇਬਾਕੀ ਨਾਲ ਮੂੰਹ ‘ਤੇ ਕਹਿ ਦੇਣਾ ਉਸਦਾ ਸੁਭਾਅ ਸੀ। ਉਹ ਹਰ ਇਨਸਾਨ ਦੀ ਮਜ਼ਬੂਰੀ ਸਾਹਿਤਕ ਰੁਚੀਆਂ ਵਾਲਾ ਹੋਣ ਕਰਕੇ ਭਲੀ ਭਾਂਤ ਸਮਝ ਜਾਂਦਾ ਅਤੇ ਮਦਦ ਲਈ ਤਤਪਰ ਹੋ ਜਾਂਦਾ ਸੀ। ਪੰਜਾਬੀ, ਉਰਦੂ ਅਤੇ ਫਾਰਸੀ ਦਾ ਵਿਦਵਾਨ ਹੋਣ ਕਰਕੇ ਨਾਪ ਤੋਲ ਕੇ ਠਰੰਮੇ ਨਾਲ ਗੱਲ ਕਰਦਾ ਸੀ। ਯਾਰਾਂ ਦਾ ਯਾਰ ਹਮੇਸ਼ਾ ਮੁਸਕਰਾਹਟ ਖਿਲਾਰਦਾ ਰਹਿੰਦਾ ਸੀ। ਬਚਪਨ ਵਿੱਚ ਹੀ ਉਹ ਉਦੋਂ ਆਪਣੀ ਮਾਂ ਦਾ ਸਹਾਰਾ ਬਣਿਆਂ ਜਦੋਂ ਉਸਦੇ ਆਪਣੇ ਖ਼ੂਨ ਦੇ ਰਿਸ਼ਤੇ ਪਿਤਾ ਤੋਂ ਧੋਖ਼ਾ ਖਾਣ ਮਗਰੋਂ ਕੇਵਲ ਮਾਂ ਦੀ ਕੁੱਖ ਦਾ ਕਰਜ਼ਾ ਚੁਕਾਉਣ ਲਈ ਜੀਵਿਆ।

ਉਸਦੀ ਮਾਂ ਹੀ ਉਸਦਾ ਰੱਬ ਸੀ ਕਿਉਂਕਿ ਉਸਦੇ ਪਿਤਾ ਨੇ ਦੂਜਾ ਵਿਆਹ ਕਰਵਾ ਲਿਆ ਸੀ। ਉਸਨੇ ਆਪਣੇ ਪਿਤਾ ਨਾਲ ਜਾਣ ਤੋਂ ਇਨਕਾਰ ਕਰ ਦਿੱਤਾ ਅਤੇ ਤਾਅ ਉਮਰ ਆਪਣੀ ਮਾਂ ਦਾ ਸਾਥ ਦਿੱਤਾ ਤੇ ਮਾਂ ਦੀ ਸਰਪ੍ਰਸਤੀ ਦਾ ਆਨੰਦ ਮਾਣਿਆਂ। ਸਾਰੀ ਉਮਰ ਉਸਨੇ ਵਿਆਹ ਨਹੀਂ ਕਰਵਾਇਆ ਤਾਂ ਜੋ ਉਸਦੀ ਮਾਂ ਦੀ ਵੇਖ ਭਾਲ ਦੇ ਰਾਹ ਵਿੱਚ ਉਸਦੀ ਪਤਨੀ ਅੜਿਕਾ ਨਾ ਬਣ ਜਾਵੇ ਕਿਉਂਕਿ ਉਸਨੇ ਆਪਣੀ ਮਾਂ ਦੀ ਭਰ ਜਵਾਨੀ ਵਿੱਚ ਅਣਵੇਖੀ ਦੀ ਤ੍ਰਾਸਦੀ ਨੂੰ ਅੱਖੀਂ ਵੇਖਿਆ ਸੀ। ਉਹ ਆਪਣੀ ਮਾਂ ਨੂੰ ਸਾਰੀ ਉਮਰ ਹਰ ਹਾਲਾਤ ਵਿੱਚ ਖ਼ੁਸ਼ ਰੱਖਣਾ ਚਾਹੁੰਦਾ ਸੀ।

ਮਾਂ ਦਾ ਚੂਲਾ ਟੁੱਟਣ ਤੋਂ ਬਾਅਦ ਸਵੇਰੇ ਉਠਕੇ ਆਪ ਭਾਵੇਂ ਚਾਹ ਨਹੀਂ ਪੀਂਦਾ ਸੀ ਪ੍ਰੰਤੂ ਮਾਂ ਲਈ ਚਾਹ ਦਾ ਕੱਪ ਬਣਾ ਕੇ ਦੇਣਾ ਕਦੀਂ ਭੁਲਦਾ ਨਹੀਂ ਸੀ। ਨਾਸ਼ਤਾ ਤਿਆਰ ਕਰਕੇ ਖੁਆਉਣਾ ਅਤੇ ਫਿਰ ਦਫ਼ਤਰ ਜਾਣਾ। ਦੁਪਹਿਰ ਨੂੰ ਅੱਧੀ ਛੁੱਟੀ ਵੇਲੇ ਘਰ ਆ ਕੇ ਮਾਂ ਲਈ ਰੋਟੀ ਬਣਾਉਣੀ ਤੇ ਫਿਰ ਦਫਤਰ ਜਾਣਾ ਅਤੇ ਸ਼ਾਮ ਨੂੰ ਦਫ਼ਤਰੋਂ ਆ ਕੇ ਚਾਹ ਬਣਾ ਕੇ ਦੇਣਾ , ਉਸਦਾ ਰੋਜ਼ ਮਰਰ੍ਹਾ ਦਾ ਕੰਮ ਸੀ।

ਮਾਂ ਨੂੰ ਖਾਣਾ ਖੁਆ ਕੇ ਉਸਦੇ ਸੌਣ ਤੋਂ ਬਾਅਦ ਆਪ ਸੌਂਦਾ ਸੀ। ਮਾਂ ਦੇ ਕਪੜੇ ਆਪ ਧੋਂਦਾ ਸੀ। ਸਾਹਿਤਕ ਮਸ ਹੋਣ ਕਰਕੇ ਸ਼ਾਮ ਨੂੰ ਸਹੀ 6 ਵਜੇ ਚੰਡੀਗੜ੍ਹ ਦੇ 22 ਸੈਕਟਰ ਵਿਖੇ ਰਾਈਟਰ ਕਾਰਨਰ ‘ਤੇ ਲੇਖਕਾਂ ਦੀ ਮਹਿਫਲ ਦਾ ਹਿੱਸਾ ਬਣ ਜਾਣਾ ਉਸਦਾ ਸ਼ੌਕ ਸੀ। ਰਾਈਟਰ ਕਾਰਨਰ ‘ਤੇ ਭਾਗ ਸਿੰਘ, ਸਿਰੀ ਰਾਮ ਅਰਸ਼, ਭਗਵੰਤ ਸਿੰਘ, ਭੂਸ਼ਨ ਧਿਆਨਪੁਰੀ, ਰਤਨੀਵ ਅਤੇ ਕਦੇ ਕਦੇ ਸ਼ਿਵ ਕੁਮਾਰ ਬਟਾਲਵੀ ਦੇ ਪਹੁੰਚਣ ਨਾਲ ਮਹਿਫਲ ਰੰਗੀਨ ਹੋ ਜਾਂਦੀ ਸੀ। ਇਸ ਮਹਿਫਲ ਦਾ ਆਨੰਦ ਮਾਨਣ ਤੋਂ ਬਾਅਦ ਫਿਰ ਆਪਣੀ ਮਾਂ ਦੀ ਸੇਵਾ ਵਿਚ ਪਹੁੰਚ ਜਾਣਾ, ਇਹ ਉਨ੍ਹਾਂ ਦਾ ਰੋਟੀਨ ਸੀ।

ਚੰਡੀਗੜ੍ਹ ਦੀਆਂ ਸਾਹਿਤ ਸਭਾਵਾਂ ਦਾ ਉਹ ਸ਼ਿੰਗਾਰ ਸਨ। ਉਹ ਲੋਕ ਸੰਪਰਕ ਵਿਭਾਗ ਦੇ ਉਰਦੂ ਦੇ ਮਾਸਕ ਰਸਾਲੇ ‘ਪਾਸਵਾਨ’ ਦਾ ਸੰਪਾਦਕ ਸੀ।  ਉਸਦਾ ਖਾਸਾ ਤਾਂ ਸੀ ਆਪਣੇ ਕੰਮ ਵਿੱਚ ਮਗਨ ਰਹਿਣਾ। ਆਪਣੇ ਦਫ਼ਤਰੀ ਫ਼ਰਜ਼ਾਂ ਨੂੰ ਨਿਭਾਉਂਦੇ ਤੁਰੀ ਜਾਣਾ। ਉਸ ਦਾ ਉਰਦੂ ਦੇ ਉਚ ਕੋਟੀ ਦੇ ਕਵੀਆਂ ਨਾਲ ਗੂੜ੍ਹਾ ਸਹਿਚਾਰ ਸੀ। ਉਹ ਖੁਦ ਉਰਦੂ ਅਤੇ ਪੰਜਾਬੀ ਵਿੱਚ ਗ਼ਜ਼ਲਾਂ ਲਿਖਦੇ ਸਨ। ਉਨ੍ਹਾਂ ਦੀ ਮੌਤ ਤੋਂ ਬਾਅਦ ਮਾਹੀ ਦੀ ਨਿੱਜੀ ਡਾਇਰੀ ਤੋਂ ਉਸਦੇ ਰੂਪਾ ਨਾਮ ਦੀ ਲੜਕੀ ਨਾਲ ਪਿਆਰ ਦੇ ਅਧਵਾਟੇ ਟੁੱਟਣ ਦਾ ਇਜ਼ਹਾਰ ਹੋਇਆ। ਉਨ੍ਹਾਂ ਦੀ ਮੌਤ ਤੋਂ ਬਾਅਦ ਮੈਂ ਉਨ੍ਹਾਂ ਦੀ ਗ਼ਜ਼ਲਾਂ ਅਤੇ ਨਜ਼ਮਾ ਦੀ ਇਕ ਪੁਸਤਕ ‘ਕੰਡੇ ਦਾ ਜ਼ਖ਼ਮ’ ਪ੍ਰਕਾਸ਼ਤ ਕਰਵਾਈ।

ਪੰਜਾਬ ਸਿਵਲ ਸਕੱਤਰੇਤ ਵਿਖੇ ਸੁਰਿੰਦਰ ਸਿੰਘ ਮਾਹੀ ਦੇ ਕੈਬਿਨ ਵਿੱਚ ਸਾਹਿਤਕਾਰਾਂ ਅਤੇ ਪੱਤਰਕਾਰਾਂ ਦਾ ਜਮਘਟਾ ਲੱਗਿਆ ਰਹਿੰਦਾ ਸੀ। ਚਾਹ ਦੇ ਗੱਫ਼ੇ ਚਲਦੇ ਰਹਿੰਦੇ ਸਨ ਪ੍ਰੰਤੂ ਉਹ ਖੁਦ ਚਾਹ ਨਹੀਂ ਪੀਂਦਾ ਸੀ। ਚਿੱਟੇ ਪੈਂਟ ਕਮੀਜ਼ ਅਤੇ ਚਿੱਟੀ ਦੀ ਗੁਰਗਾਬੀ ਨਾਲ ਇਕ ਸੰਤ ਮਹਾਤਮਾ ਦਾ ਭੁਲੇਖਾ ਪੈਂਦਾ ਸੀ। ਭਰ ਜਵਾਨੀ ਵਿੱਚ ਸਾਹਿਤਕ ਹੋਣ ਕਰਕੇ ਉਹ ਜਲੰਧਰ ਵਿਖੇ 'ਪੰਜਾਬ ਕਵੀ ਮੰਡਲ' ਦੇ ਪ੍ਰਧਾਨ ਵੀ ਰਹੇ ਸਨ। ਇਸ ਦੌਰਾਨ ਹੀ ਉਨ੍ਹਾਂ ਜਲੰਧਰ ਤੋਂ ਇਕ ਸਪਤਾਹਕ ਪਰਚਾ ਪ੍ਰਕਾਸ਼ਤ ਕਰਨਾ ਸ਼ੁਰੂ ਕਰ ਦਿੱਤਾ। ਉਦੋਂ ਪ੍ਰਫ਼ੈਸਰ ਮੋਹਨ ਸਿੰਘ ਲੁਧਿਆਣਾ ਤੋਂ ‘ਪੰਜ ਦਰਿਆ’ ਰਸਾਲਾ ਪ੍ਰਕਾਸ਼ਤ ਕਰਦੇ ਸਨ। ਜਦੋਂ ਪ੍ਰੋ. ਮੋਹਨ ਸਿੰਘ ਨੇ ਆਰਥਿਕ ਮਜ਼ਬੂਰੀਆਂ ਕਰਕੇ ‘ਪੰਜ ਦਰਿਆ’ ਸਿਆਸਤਦਾਨ ਦਵਿੰਦਰ ਸਿੰਘ ਗਰਚਾ ਨੂੰ ਵੇਚ ਦਿੱਤਾ ਤਾਂ ਸੁਰਿੰਦਰ ਸਿੰਘ ਮਾਹੀ ਲੁਧਿਆਣਾ ਆ ਕੇ ‘ਪੰਜ ਦਰਿਆ’ ਦਾ ਸੰਪਾਦਕ ਬਣ ਗਿਆ। ਇਸ ਪ੍ਰਕਾਰ ਉਹ ਇਕੋ ਸਮੇਂ ਦੋ ਮਾਸਕ ਪੱਤਰਾਂ ਦਾ ਸੰਪਾਦਕ ਰਿਹਾ।

ਮਾਹੀ ਨੂੰ ਦੋਸਤੀਆਂ ਬਣਾਉਣੀਆਂ ਅਤੇ ਨਿਭਾਉਣੀਆ ਆਉਂਦੀਆਂ ਸਨ। ਉਸ ਦੇ ਦੋਸਤਾਂ ਦਾ ਘੇਰਾ ਵਿਸ਼ਾਲ ਸੀ। ਸਿਆਸਤਦਾਨ, ਅਧਿਕਾਰੀ ਅਤੇ ਸਾਹਿਤਕਾਰ ਉਸਦੇ ਦੋਸਤ ਸਨ ਜਿਸ ਕਰਕੇ ਉਹ ਹਮੇਸ਼ਾ ਦੋਸਤਾਂ ਦੀ ਮਹਿਫਲਾਂ ਵਿੱਚ ਵਿਚਰਦਾ ਰਹਿੰਦਾ ਸੀ। ਆਪਣੀ ਜ਼ਿੰਦਗੀ ਦੀ ਜਦੋਜਹਿਦ ਬਾਰੇ ਮਾਹੀ ਲਿਖਦੈ:

ਬੜੀ ਹੋਈ ਵਾਹਵਾ ਬੜੀ ਬੱਲੇ ਬੱਲੇ, ਮੁਹੱਬਤ ‘ਚ ਆਖ਼ਰ ਪਈ ਹਾਰ ਪੱਲੇ।
ਕਿਵੇਂ ਸਫਰ ਜੀਵਨ ਦਾ ਮੁੱਕਾ ਨਾ ਪੁੱਛੋ, ਬੜੇ ਜਫ਼ਰ ਜਾਲੇ ਬੜੇ ਜ਼ਬਰ ਝੱਲੇ।


ਕਾਲਜ ਦੀ ਪੜ੍ਹਾਈ ਦੌਰਾਨ ਉਹ ਵਿਦਿਆਰਥੀ ਜਥੇਬੰਦੀ ਦੇ ਸਰਗਰਮ ਮੈਂਬਰ ਸਨ। ਇਸ ਸਮੇਂ ਹੀ ਉਹ ਕਾਂਗਰਸ ਪਾਰਟੀ ਨਾਲ ਜੁੜ ਗਏ। ਫਿਰ ਉਹ ਸਾਂਝੇ ਪੰਜਾਬ ਦੀ1952 ਵਿੱਚ ਪਹਿਲਾਂ  ‘ਪੰਜਾਬ ਸਟੂਡੈਂਟ ਕਾਂਗਰਸ’ ਦਾ ਜਨਰਲ ਸਕੱਤਰ ਅਤੇ ਬਾਅਦ ਵਿੱਚ ਪ੍ਰਧਾਨ ਰਿਹਾ। 1959 ਤੱਕ ਉਹ ਇਸਦੇ ਪ੍ਰਧਾਨ ਰਹੇ।

ਉਨ੍ਹਾਂ ਦਿਨਾਂ ਵਿੱਚ ਯੂਥ ਕਾਂਗਰਸ ਨੂੰ ਸਟੂਡੈਂਟ ਕਾਂਗਰਸ ਕਿਹਾ ਜਾਂਦਾ ਸੀ। ਉਨ੍ਹਾਂ ਦਾ ਸੁਭਾਅ ਸੀ ਕਿ ਉਹ ਕਿਸੇ ਦੀ ਈਨ ਨਹੀਂ ਮੰਨਦੇ ਸਨ, ਜਿਸ ਕਰਕੇ ਉਨ੍ਹਾਂ ਦੇ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਪਰਤਾਪ ਸਿੰਘ ਕੈਰੋਂ ਨਾਲ ਮਤਭੇਦ ਪੈਦਾ ਹੋ ਗਏ। 1962 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਉਹ ਉਮੀਦਵਾਰ ਸਨ ਪ੍ਰੰਤੂ ਕਾਂਗਰਸ ਦੀ ਧੜੇਬੰਦੀ ਕਰਕੇ ਉਨ੍ਹਾਂ ਦਾ ਟਿਕਟ ਪਰਤਾਪ ਸਿੰਘ ਕੈਰੋਂ ਨੇ ਕਟਵਾ ਦਿੱਤਾ ਜਿਸ ਕਰਕੇ ਉਨ੍ਹਾਂ ਸਿਆਸਤ ਨੂੰ ਹਮੇਸ਼ਾ ਲਈ ਤਿਲਾਂਜ਼ਲੀ ਦੇ ਦਿੱਤੀ।

ਫਿਰ ਉਹ ਲੋਕ ਸੰਪਰਕ ਵਿਭਾਗ ਵਿੱਚ ਫੀਲਡ ਪਬਲਿਸਿਟੀ ਅਸਿਸਟੈਂਟ ਭਰਤੀ ਹੋ ਗਏ ਅਤੇ ਆਪਣੀ ਮਾਤਾ ਨੂੰ ਲੈ ਕੇ ਚੰਡੀਗੜ੍ਹ ਆ ਗਏ। ਜਦੋਂ ਗਿਆਨੀ ਜ਼ੈਲ ਸਿੰਘ ਪੰਜਾਬ ਦੇ ਮੁੱਖ ਮੰਤਰੀ ਸਨ ਤਾਂ ਹੰਸ ਰਾਜ ਸ਼ਰਮਾ ਸੁਰਿੰਦਰ ਸਿੰਘ ਮਾਹੀ ਦੇ ਦੋਸਤ ਖਜਾਨਾ ਮੰਤਰੀ ਸਨ। ਸੁਰਿੰਦਰ ਸਿੰਘ ਮਾਹੀ ਕੋਲ ਕੋਈ ਮਕਾਨ ਨਹੀਂ ਸੀ। ਹੰਸ ਰਾਜ ਸ਼ਰਮਾ ਉਨ੍ਹਾਂ ਨੂੰ ਸਰਕਾਰੀ ਕੋਟੇ ਵਿੱਚੋਂ ਮੁਹਾਲੀ ਵਿਖੇ ਮਕਾਨ ਦੇਣਾ ਚਾਹੁੰਦੇ ਸਨ ਪ੍ਰੰਤੂ ਮਾਹੀ ਖੁਦਦਾਰ ਸੀ, ਇਸ ਲਈ ਉਸਨੇ ਅਰਜੀ ਹੀ ਲਿਖਕੇ ਨਹੀਂ ਦਿੱਤੀ। ਲੋਕਾਂ ਦੇ ਕੰਮਾ ਲਈ ਉਹ ਮੰਤਰੀਆਂ ਕੋਲ ਜਾਂਦਾ ਰਹਿੰਦਾ ਸੀ ਪ੍ਰੰਤੂ ਆਪ ਕਦੀਂ ਲਾਭ ਨਹੀਂ ਲਿਆ। ਉਹ ਇਕ ਸਮਾਜ ਸੇਵਕ ਵੀ ਸੀ। ਹਰ ਇਕ ਦੀ ਮਦਦ ਕਰਨ ਲਈ ਹਮੇਸ਼ਾ ਤਤਪਰ ਰਹਿੰਦਾ ਸੀ।

ਸੁਰਿੰਦਰ ਸਿੰਘ ਮਾਹੀ ਆਪਣੀ ਮਾਂ ਤੋਂ ਬਿਨਾ ਕਿਸੇ ਦਾ ਮਾਹੀ ਨਾ ਬਣ ਸਕਿਆ। ਉਹ ਕਿਸੇ ਨੂੰ ਦਿਲ ਤਾਂ ਨਹੀਂ ਦੇ ਸਕਿਆ ਪ੍ਰੰਤੂ ਦਿਲ ਦਾ ਮਰੀਜ਼ ਬਣਕੇ 12 ਨਵੰਬਰ 1985 ਨੂੰ ਦੀਵਾਲੀ ਵਾਲੇ ਦਿਨ ਬਜ਼ੁਰਗ ਮਾਂ ਨੂੰ ਬੇਸਹਾਰਾ ਛੱਡ ਕੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਿਆ। ਦੁੱਖ ਦੀ ਗੱਲ ਹੈ ਕਿ ਉਸਦੀ ਮਾਂ ਸੰਤ ਕੌਰ ਬੈਡ ਰਿਡਨ ਹੋਣ ਕਰਕੇ ਹਸਪਤਾਲ ਨਹੀਂ ਜਾ ਸਕਦੇ ਸਨ। ਇਸ ਲਈ ਬਲਜੀਤ ਸਿੰਘ ਸੈਣੀ ਅਤੇ ਮੈਂ ਉਸਦੇ ਭਰਾ ਬਣਕੇ  ਹਸਪਤਾਲ ਤੋਂ ਪਾਰਥਿਕ ਸਰੀਰ ਲੈ ਖ਼ੂਨ ਕੇ ਆਏ ਅਤੇ ਅੰਤਮ ਸਸਕਾਰ ਕੀਤਾ।

ਖ਼ੂਨ ਦੇ ਰਿਸ਼ਤੇ ਵੀ ਅੰਤਮ ਮੌਕੇ ਬਹੁੜੇ ਨਹੀਂ। ਉਸਦੀ ਮਾਤਾ ਦੇ ਬੁਢਾਪੇ ਦੀ ਡੰਗੋਰੀ ਮਨਜੀਤ ਸਿੰਘ ਸ਼ੇਖ਼ੂਰੀਆ ਹੀ ਬਣਿਆਂ। ਹੋਰ ਕੋਈ ਵੀ ਰਿਸ਼ਤੇਦਾਰ ਨਹੀਂ ਆਇਆ। 37 ਸਾਲ ਬਾਅਦ ਵੀ ਮਾਹੀ ਦੀ ਯਾਦ ਤਾਜਾ ਹੈ। ਉਸ ਨਾਲ ਬਿਤਾਏ ਪਲ ਹਮੇਸ਼ਾ ਯਾਦ ਰਹਿਣਗੇ। ਮਾਹੀ ਨੂੰ ਅੰਦਾਜ਼ਾ ਸੀ ਕਿ ਉਹ ਮਾਂ ਤੋਂ ਪਹਿਲਾਂ ਤੁਰ ਜਾਵੇਗਾ, ਮਾਂ ਸਿਰਲੇਖ ਵਾਲੀ ਕਵਿਤਾ ਦਾ ਸ਼ੇਅਰ ਸਾਰੀ ਕਹਾਣੀ ਬਿਆਨ ਕਰਦਾ ਹੈ:

ਕੀ ਕਰੇਗੀ ਇਹ ਵਿਚਾਰੀ, ਬਾਝ ਤੇਰੇ ਬੇਸਹਾਰੀ।
ਕੀ ਕਰੋਗੇ ਫੋਲਕੇ, ਹੈ ਦੁੱਖਾਂ ਦੀ ਇਕ ਪਟਾਰੀ।
ਆ ਵੀ ਜਾਓ ਜ਼ਿੰਦਗੀ ਦੇ ਮਾਲਕੋ, ਕਰ ਹੀ ਨਾ ਜਾਏ ਤਿਆਰੀ।

 
ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ 
ਮੋਬਾਈਲ-94178 13072
ujagarsingh48@yahoo.com

 
 
062ਦੀਵਾਲੀ ਦੇ ਦਿਨ ਬੁਝਿਆ ਮਾਂ ਦਾ ਚਿਰਾਗ: ਸੁਰਿੰਦਰ ਸਿੰਘ ਮਾਹੀ  
ਉਜਾਗਰ ਸਿੰਘ, ਪਟਿਆਲਾ
061ਸਿੱਖ ਵਿਰਾਸਤੀ ਇਤਿਹਾਸ ਦਾ ਖੋਜੀ ਵਿਦਵਾਨ: ਭੁਪਿੰਦਰ ਸਿੰਘ ਹਾਲੈਂਡ 
ਉਜਾਗਰ ਸਿੰਘ, ਪਟਿਆਲਾ 
060ਤੁਰ ਗਿਆ ਪਰਵਾਸ ਵਿੱਚ ਸਿੱਖਾਂ ਦਾ ਰਾਜਦੂਤ ਤੇ ਆੜੂਆਂ ਦਾ ਬਾਦਸ਼ਾਹ: ਦੀਦਾਰ ਸਿੰਘ ਬੈਂਸ 
ਉਜਾਗਰ ਸਿੰਘ, ਪਟਿਆਲਾ
05931 ਅਗਸਤ ਬਰਸੀ ‘ਤੇ ਵਿਸ਼ੇਸ਼
ਜਦੋਂ ਸ੍ਰੀ ਅਟਲ ਬਿਹਾਰੀ ਵਾਜਪਾਈ ਅਤੇ ਸ੍ਰ ਬੇਅੰਤ ਸਿੰਘ ਨੇ ਕੰਧ ‘ਤੇ ਚੜ੍ਹਕੇ ਭਾਸ਼ਣ ਦਿੱਤਾ  
ਉਜਾਗਰ ਸਿੰਘ, ਪਟਿਆਲਾ
05813 ਅਗਸਤ ਨੂੰ ਬਰਸੀ ‘ਤੇ ਵਿਸ਼ੇਸ਼ ਸਿੱਖ ਪੰਥ ਦੇ ਮਾਰਗ ਦਰਸ਼ਕ: ਸਿਰਦਾਰ ਕਪੂਰ ਸਿੰਘ  
ਉਜਾਗਰ ਸਿੰਘ, ਪਟਿਆਲਾ
057'ਯੰਗ ਬ੍ਰਿਗੇਡ' ਦਾ ਕੈਪਟਨ: ਜੀ ਐਸ ਸਿੱਧੂ /a> 
ਉਜਾਗਰ ਸਿੰਘ, ਪਟਿਆਲਾ
056ਤੁਰ ਗਿਆ ਕੈਨੇਡਾ ਵਿੱਚ ਸਿੱਖ ਸਿਧਾਂਤਾਂ ਦਾ ਪਹਿਰੇਦਾਰ: ਰਿਪਦੁਮਣ ਸਿੰਘ ਮਲਿਕ   
ਉਜਾਗਰ ਸਿੰਘ, ਪਟਿਆਲਾ
ratu30 ਮਈ 2022 ਨੂੰ ਭੋਗ ‘ਤੇ ਵਿਸ਼ੇਸ਼
ਮੋਹ ਦੀਆਂ ਤੰਦਾਂ  ਜੋੜਨ ਵਾਲਾ ਤੁਰ ਗਿਆ ਕ੍ਰਿਸ਼ਨ ਲਾਲ ਰੱਤੂ    - ਉਜਾਗਰ ਸਿੰਘ, ਪਟਿਆਲਾ
ratan lalਪ੍ਰੋ. ਰਤਨ ਲਾਲ ਨਾਲ ਇਹ ਕਿਉਂ ਵਾਪਰਿਆ?  
ਰਵੀਸ਼ ਕੁਮਾਰ  ( ਅਨੁਵਾਦ: ਕੇਹਰ ਸ਼ਰੀਫ਼ ਸਿੰਘ)
0531 ਅਪ੍ਰੈਲ 2022 ਨੂੰ ਬਰਸੀ ‘ਤੇ ਵਿਸ਼ੇਸ਼
ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਸੋਚ ‘ਤੇ ਪਹਿਰਾ ਦੇਣ ਦੀ ਲੋੜ   - ਉਜਾਗਰ ਸਿੰਘ /span>
052ਬਾਬਾ ਦਰਸ਼ਨ ਸਿੰਘ ਨੌਜਵਾਨ ਪੀੜ੍ਹੀ ਲਈ ਮਾਰਗ ਦਰਸ਼ਕ
ਉਜਾਗਰ ਸਿੰਘ
517 ਫਰਵਰੀ 2022 ਨੂੰ ਭੋਗ ‘ਤੇ ਵਿਸ਼ੇਸ਼
ਪ੍ਰੋ ਇੰਦਰਜੀਤ ਕੌਰ ਸੰਧੂ: ਵਿਦਿਆ ਦੀ ਰੌਸ਼ਨੀ ਵੰਡਣ ਵਾਲਾ ਚਿਰਾਗ ਬੁਝ ਗਿਆ - ਉਜਾਗਰ ਸਿੰਘ/span>
050ਗਾਂਧੀਵਾਦੀ ਸੋਚ ਦਾ ਆਖਰੀ ਪਹਿਰੇਦਾਰ ਵੇਦ ਪ੍ਰਕਾਸ਼ ਗੁਪਤਾ ਅਲਵਿਦਾ ਕਹਿ ਗਏ  
ਉਜਾਗਰ ਸਿੰਘ
puriਮਹਾਰਾਸ਼ਟਰ ਵਿਚ ਪੰਜਾਬੀ ਅਧਿਕਾਰੀਆਂ ਦੀ ਇਮਾਨਦਾਰੀ ਦਾ ਪ੍ਰਤੀਕ ਸੁਖਦੇਵ ਸਿੰਘ ਪੁਰੀ 
ਉਜਾਗਰ ਸਿੰਘ
048ਪੱਥਰ ਪਾੜਕੇ ਉਗਿਆ ਖ਼ੁਸ਼ਬੂਦਾਰ ਫੁੱਲ 
ਉਜਾਗਰ ਸਿੰਘ
047ਬਾਲੜੀਆਂ ਦੇ ਵਿਆਹ: ਹਜ਼ਾਰਾਂ ਬੱਚੀਆਂ ਦੀਆਂ ਜਾਨਾਂ ਦਾ ਖੌ
ਬਲਜੀਤ ਕੌਰ 
046-1ਆਸਟਰੇਲੀਆ ਵਿੱਚ ਸਫ਼ਲਤਾ ਦੇ ਝੰਡੇ ਗੱਡਣ ਵਾਲੀ ਗੁਰਜੀਤ ਕੌਰ ਸੋਂਧੂ (ਸੰਧੂ )
ਉਜਾਗਰ ਸਿੰਘ, ਪਟਿਆਲਾ
045ਇਨਸਾਨੀਅਤ ਦਾ ਪੁਜਾਰੀ ਅਤੇ ਪ੍ਰਤੀਬੱਧ ਅਧਿਕਾਰੀ ਡਾ ਮੇਘਾ ਸਿੰਘ
ਉਜਾਗਰ ਸਿੰਘ, ਪਟਿਆਲਾ
04431 ਅਗਸਤ ਬਰਸੀ ‘ਤੇ ਵਿਸ਼ੇਸ਼
ਯਾਦਾਂ ਦੇ ਝਰੋਖੇ ‘ਚੋਂ ਸ੍ਰ ਬੇਅੰਤ ਸਿੰਘ ਮਰਹੂਮ ਮੁੱਖ ਮੰਤਰੀ
ਉਜਾਗਰ ਸਿੰਘ, ਪਟਿਆਲਾ
43ਜਨੂੰਨੀ ਆਜ਼ਾਦੀ ਘੁਲਾਟੀਆ ਅਤੇ ਸਮਾਜ ਸੇਵਕ : ਡਾ ਰਵੀ ਚੰਦ ਸ਼ਰਮਾ ਘਨੌਰ
ਉਜਾਗਰ ਸਿੰਘ, ਪਟਿਆਲਾ
042ਵਰਦੀ-ਧਾਰੀਆਂ ਵਲੋਂ ਢਾਹਿਆ ਕਹਿਰ
ਡਾ. ਹਰਸ਼ਿੰਦਰ ਕੌਰ, ਐਮ. ਡੀ., ਪਟਿਆਲਾ
041ਅਲਵਿਦਾ! ਇਨਸਾਨੀਅਤ ਦੇ ਪ੍ਰਤੀਕ ਡਾ ਰਣਬੀਰ ਸਿੰਘ ਸਰਾਓ/a>
ਉਜਾਗਰ ਸਿੰਘ, ਪਟਿਆਲਾ
040-2ਮਾਈ ਜੀਤੋ ਨੇ ਤਪਾਈ ਵੀਹ ਵਰ੍ਹਿਆਂ ਬਾਅਦ ਭੱਠੀ
ਲਖਵਿੰਦਰ ਜੌਹਲ ‘ਧੱਲੇਕੇ’
039ਮਿਹਰ ਸਿੰਘ ਕਲੋਨੀ ਦਾ ਹਵਾਈ ਹੀਰੋ
ਡਾ. ਹਰਸ਼ਿੰਦਰ ਕੌਰ, ਪਟਿਆਲਾ
038ਪੰਜਾਬੀ ਵਿਰਾਸਤ ਦਾ ਪਹਿਰੇਦਾਰ : ਬਹੁਰੰਗੀ ਸ਼ਖ਼ਸ਼ੀਅਤ ਅਮਰੀਕ ਸਿੰਘ ਛੀਨਾ
ਉਜਾਗਰ ਸਿੰਘ, ਪਟਿਆਲਾ
037ਹਿੰਦੂ ਸਿੱਖ ਏਕਤਾ ਦੇ ਪ੍ਰਤੀਕ ਰਘੂਨੰਦਨ ਲਾਲ ਭਾਟੀਆ ਅਲਵਿਦਾ
ਉਜਾਗਰ ਸਿੰਘ, ਪਟਿਆਲਾ
036ਸਿੱਖ ਵਿਰਾਸਤ ਦਾ ਪਹਿਰੇਦਾਰ: ਨਰਪਾਲ ਸਿੰਘ ਸ਼ੇਰਗਿਲ
 ਉਜਾਗਰ ਸਿੰਘ, ਪਟਿਆਲਾ
035ਮਰਹੂਮ ਕੈਪਟਨ ਕੰਵਲਜੀਤ ਸਿੰਘ ਦੀ ਸਫ਼ਲਤਾ ਦੇ ਪ੍ਰਤੱਖ ਪ੍ਰਮਾਣ
ਉਜਾਗਰ ਸਿੰਘ, ਪਟਿਆਲਾ
034ਸਬਰ, ਸੰਤੋਖ, ਸੰਤੁਸ਼ਟੀ ਅਤੇ ਇਮਾਨਦਾਰੀ ਦਾ ਪ੍ਰਤੀਕ ਦਲਜੀਤ ਸਿੰਘ ਭੰਗੂ
ਉਜਾਗਰ ਸਿੰਘ, ਪਟਿਆਲਾ
bootaਦਲਿਤਾਂ ਦੇ ਮਸੀਹਾ ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ ਸਵਰਗਵਾਸ
ਉਜਾਗਰ ਸਿੰਘ, ਪਟਿਆਲਾ
32ਮਿਹਨਤ, ਦ੍ਰਿੜ੍ਹਤਾ, ਕੁਸ਼ਲਤਾ ਅਤੇ ਦਿਆਨਤਦਾਰੀ ਦਾ ਮੁਜੱਸਮਾ ਡਾ ਬੀ ਸੀ ਗੁਪਤਾ
ਉਜਾਗਰ ਸਿੰਘ, ਪਟਿਆਲਾ
31ਅਲਵਿਦਾ: ਫ਼ਾਈਬਰ ਆਪਟਿਕ ਵਾਇਰ ਦੇ ਪਿਤਾਮਾ ਨਰਿੰਦਰ ਸਿੰਘ ਕੰਪਾਨੀ
ਉਜਾਗਰ ਸਿੰਘ, ਪਟਿਆਲਾ
030ਪੱਤਰਕਾਰੀ ਦਾ ਥੰਮ : ਵੈਟਰਨ ਪੱਤਰਕਾਰ ਵੀ ਪੀ ਪ੍ਰਭਾਕਰ
ਉਜਾਗਰ ਸਿੰਘ, ਪਟਿਆਲਾ
029ਬਾਬਾ ਜਗਜੀਤ ਸਿੰਘ ਨਾਮਧਾਰੀ ਜੀ ਦੀ ਸਮਾਜ ਨੂੰ ਵੱਡਮੁਲੀ ਦੇਣ
ਉਜਾਗਰ ਸਿੰਘ, ਪਟਿਆਲਾ
28ਬਿਹਤਰੀਨ ਕਾਰਜਕੁਸ਼ਲਤਾ, ਵਫ਼ਾਦਾਰੀ ਅਤੇ ਇਮਾਨਦਾਰੀ ਦੇ ਪ੍ਰਤੀਕ ਸੁਰੇਸ਼ ਕੁਮਾਰ
ਉਜਾਗਰ ਸਿੰਘ, ਪਟਿਆਲਾ
mnadeepਪੁਲਿਸ ਵਿਭਾਗ ਵਿਚ ਇਮਾਨਦਾਰੀ ਅਤੇ ਕਾਰਜ਼ਕੁਸ਼ਲਤਾ ਦਾ ਪ੍ਰਤੀਕ ਮਨਦੀਪ ਸਿੰਘ ਸਿੱਧੂ
ਉਜਾਗਰ ਸਿੰਘ, ਪਟਿਆਲਾ
26ਸਿੰਧੀ ਲੋਕ ਗਾਥਾ - ਉਮਰ ਮਾਰਵੀ
ਲਖਵਿੰਦਰ ਜੌਹਲ ‘ਧੱਲੇਕੇ’
25ਸ਼ਰਾਫ਼ਤ, ਨਮਰਤਾ, ਸਲੀਕਾ ਅਤੇ ਇਮਾਨਦਾਰੀ ਦਾ ਮੁਜੱਸਮਾ ਅਮਰਦੀਪ ਸਿੰਘ ਰਾਏ
ਉਜਾਗਰ ਸਿੰਘ, ਪਟਿਆਲਾ
kotliਦੀਨ ਦੁਖੀਆਂ ਦੀ ਮਦਦਗਾਰ ਸਮਾਜ ਸੇਵਿਕਾ ਦਵਿੰਦਰ ਕੌਰ ਕੋਟਲੀ
ਉਜਾਗਰ ਸਿੰਘ, ਪਟਿਆਲਾ
katalਅਣਖ ਖ਼ਾਤਰ ਹੋ ਰਹੇ ਕਤਲ
ਡਾ. ਹਰਸ਼ਿੰਦਰ ਕੌਰ, ਐਮ. ਡੀ., ਪਟਿਆਲਾ
dheeanਧੀਆਂ ਵਰਗੀ ਧੀ ਮੇਰੀ ਦੋਹਤੀ ਕਿੱਥੇ ਗਈਆ ਮੇਰੀਆ ਖੇਡਾ...?
ਰਵੇਲ ਸਿੰਘ ਇਟਲੀ
khedanਕਿੱਥੇ ਗਈਆ ਮੇਰੀਆ ਖੇਡਾ...?
ਗੁਰਲੀਨ ਕੌਰ, ਇਟਲੀ
ਫ਼ਿੰਨਲੈਂਡ ਵਿੱਚ ਪੰਜਾਬੀ ਮੂਲ ਦੀ ਲੜਕੀ ਯੂਥ ਕੌਂਸਲ ਲਈ ਉਮੀਦਵਾਰ ਚੁਣੀ ਗਈ
ਬਿਕਰਮਜੀਤ ਸਿੰਘ ਮੋਗਾ, ਫ਼ਿੰਨਲੈਂਡ
ਸਿੱਖਿਆ ਅਤੇ ਸਮਾਜ-ਸੇਵੀ ਖੇਤਰਾਂ ਵਿਚ ਚਮਕਦਾ ਮੀਲ-ਪੱਥਰ - ਬੀਬੀ ਗੁਰਨਾਮ ਕੌਰ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਸਮਾਜ ਅਤੇ ਸਿੱਖਿਆ-ਖੇਤਰ ਦਾ ਰਾਹ-ਦਸੇਰਾ - ਜਸਵੰਤ ਸਿੰਘ ਸਰਾਭਾ
ਪ੍ਰੀਤਮ ਲੁਧਿਆਣਵੀ, ਚੰਡੀਗੜ
ਇਹ ਹਨ ਸ. ਬਲਵੰਤ ਸਿੰਘ ਉੱਪਲ
ਅਮਨਦੀਪ ਸਿੰਘ ਸਿੱਧੂ, ਆਸਟ੍ਰੇਲੀਆ
ਪੰਜਾਬੀ ਵਿਰਾਸਤ ਦਾ ਪਹਿਰੇਦਾਰ : ਕਮਰਜੀਤ ਸਿੰਘ ਸੇਖੋਂ
ਉਜਾਗਰ ਸਿੰਘ, ਪਟਿਆਲਾ
ਕੁੱਖ ‘ਚ ਧੀ ਦਾ ਕਤਲ, ਕਿਉਂ ?
ਰਾਜਵਿੰਦਰ ਸਿੰਘ ‘ਰਾਜਾ’, ਸ੍ਰੀ ਮੁਕਤਸਰ ਸਾਹਿਬ
ਜਿੰਦਗੀ ‘ਚ ਇਕ ਵਾਰ ਮਿਲਦੇ ‘ਮਾਪੇ’
ਰਾਜਵਿੰਦਰ ਸਿੰਘ ‘ਰਾਜਾ’, ਸ੍ਰੀ ਮੁਕਤਸਰ ਸਾਹਿਬ
ਪੰਜਾਬੀਅਤ ਦਾ ਰਾਜਦੂਤ : ਨਰਪਾਲ ਸਿੰਘ ਸ਼ੇਰਗਿੱਲ
ਉਜਾਗਰ ਸਿੰਘ, ਪਟਿਆਲਾ
ਦੇਸ਼ ਕੀ ਬੇਟੀ ‘ਗੀਤਾ’
ਮਿੰਟੂ ਬਰਾੜ , ਆਸਟ੍ਰੇਲੀਆ
ਮਾਂ–ਬਾਪ ਦੀ ਬੱਚਿਆਂ ਪ੍ਰਤੀ ਕੀ ਜ਼ਿੰਮੇਵਾਰੀ ਹੈ?
ਸੰਜੀਵ ਝਾਂਜੀ, ਜਗਰਾਉਂ।
ਸੋ ਕਿਉ ਮੰਦਾ ਆਖੀਐ...
ਗੁਰਪ੍ਰੀਤ ਸਿੰਘ, ਤਰਨਤਾਰਨ
ਨੈਤਿਕ ਸਿੱਖਿਆ ਦਾ ਮਹੱਤਵ
ਡਾ. ਜਗਮੇਲ ਸਿੰਘ ਭਾਠੂਆਂ, ਦਿੱਲੀ
“ਸਰਦਾਰ ਸੰਤ ਸਿੰਘ ਧਾਲੀਵਾਲ ਟਰੱਸਟ”
ਬੀੜ੍ਹ ਰਾਊ ਕੇ (ਮੋਗਾ) ਦਾ ਸੰਚਾਲਕ ਸ: ਕੁਲਵੰਤ ਸਿੰਘ ਧਾਲੀਵਾਲ (ਯੂ ਕੇ )
ਗੁਰਚਰਨ ਸਿੰਘ ਸੇਖੋਂ ਬੌੜਹਾਈ ਵਾਲਾ(ਸਰੀ)ਕਨੇਡਾ
ਆਦਰਸ਼ ਪਤੀ ਪਤਨੀ ਦੇ ਗੁਣ
ਪੇਸ਼ਕਰਤਾ: ਹਰਦੀਪ ਸਿੰਘ ਮਾਨ, ਅਸਟਰੀਆ
‘ਮਾਰੂ’ ਸਾਬਤ ਹੋ ਰਿਹਾ ਹੈ ਸੜਕ ਦੁਰਘਟਣਾ ਨਾਲ ਸਬੰਧਤ ਕਨੂੰਨ
1860 ਵਿੱਚ ਬਣੇ ਕਨੂੰਨ ਵਿੱਚ ਤੁਰੰਤ ਸੋਧ ਦੀ ਲੋੜ

ਸੁਰਿੰਦਰ ਭਾਰਤੀ ਤਿਵਾੜੀ, ਫਰੀਦਕੋਟ
ਵਿਸ਼ਵ ਪ੍ਰਸਿੱਧ ਨਾਵਲਕਾਰ ਸ਼ਿਵਚਰਨ ਜੱਗੀ ਕੁੱਸਾ ਦਾ ਰੂਬਰੂ ਸਮਾਗਮ ਦੌਰਾਨ ਸਨਮਾਨ
ਵਿਰਾਸਤ ਭਵਨ ਵਿਖੇ ਪਾਲ ਗਿੱਲ ਦਾ ਸਨਮਾਨ ਰਾਈਟਰਜ਼ ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਗੰਗਾ‘ਚ ਵਧ ਰਿਹਾ ਪ੍ਰਦੂਸ਼ਨ ਕੇਂਦਰ ਲਈ ਚਿੰਤਾ ਦਾ ਵਿਸ਼ਾ: ਬਾਂਸਲ
ਧਰਮ ਲੂਨਾ

ਆਓ ਮਦਦ ਕਰੀਏ ਕਿਉਂਕਿ......
3 ਜੰਗਾਂ ਲੜਨ ਵਾਲਾ 'ਜ਼ਿੰਦਗੀ ਨਾਲ ਜੰਗ' ਹਾਰਨ ਕਿਨਾਰੇ ਹੈ!
ਮਨਦੀਪ ਖੁਰਮੀ ਹਿੰਮਤਪੁਰਾ (ਲੰਡਨ)

 
kav-ras2_140.jpg (5284 bytes)

vid-tit1_ratan_140v3.jpg (5679 bytes)

pal-banner1_142.jpg (14540 bytes)

sahyog1_150.jpg (4876 bytes)

Terms and Conditions/a>
Privay Policy
© 1999-2021, 5abi.com

www.5abi.com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

banner1-150.gif (7792 bytes)