ਸੁਰਖੀਆਂ

ਸਮੀਖਿ

ਖਾਸ ਰਿਪੋਰਟ

ਵਿਸ਼ੇਸ਼ ਲੇਖ

ਵਿਸ਼ੇਸ਼ ਕਲਮ

ਕਹਾਣੀ

ਕਵਿਤਾ

ਪੱਤਰ

ਸੰਪਰਕ

    WWW 5abi.com  ਸ਼ਬਦ ਭਾਲ

   

31 ਦਸੰਬਰ ਨੂੰ ਸੇਵਾ ਮੁਕਤੀ ‘ਤੇ ਵਿੇਸ਼ਸ਼
ਬੇਦਾਗ਼ ਚਿੱਟੀ ਚਾਦਰ ਲੈ ਕੇ ਸੇਵਾ ਮੁਕਤ ਹੋਇਆ ਡਾ. ਓਪਿੰਦਰ ਸਿੰਘ ਲਾਂਬਾ 

ਉਜਾਗਰ  ਸਿੰਘ      31/12/2022


064-1ਪੰਜਾਬੀ ਦੇ ਗ਼ਜ਼ਲਗੋ ਦੀਪਕ ਜੈਤੋਈ ਦਾ ਇੱਕ ਗੀਤ ਹੈ, ਜਿਹੜਾ ਆਪਣੀ ਜ਼ਿੰਮੇਵਾਰੀ ਨੂੰ ਬਿਹਤਰੀਨ ਢੰਗ ਨਾਲ ਨਿਭਾਉਣ ਤੋਂ ਬਾਅਦ ਇੱਕ ਧੀ ਵੱਲੋਂ ਆਪਣੇ ਮਾਪਿਆਂ (ਵਾਰਸਾਂ) ਨੂੰ ਸੰਬੋਧਨ ਹੋ ਕੇ ਗਾਇਆ ਗਿਆ ਹੈ:

ਆਹ ਲੈ ਮਾਏਂ ਸਾਂਭ ਕੁੰਜੀਆਂ, ਧੀਆਂ ਕਰ ਚਲੀਆਂ ਸਰਦਾਰੀ

ਇਹ ਗੀਤ ਓਪਿੰਦਰ ਸਿੰਘ ਲਾਂਬਾ ਦੀ ਕਾਰਜਕੁਸ਼ਲਤਾ ‘ਤੇ ਪੂਰਾ ਢੁਕਦਾ ਹੈ। ਉਹ ਮੁੱਖ ਮੰਤਰੀ ਦੇ ਦਫਤਰ ਵਿਚਲੇ ਆਪਣੇ ਕਮਰੇ ਦੀਆਂ ਚਾਬੀਆਂ ਹਸਦੇ ਵਸਦੇ ਲੋਕ ਸੰਪਰਕ ਵਿਭਾਗ ਦੇ ਪਰਿਵਾਰ ਨੂੰ ਸੰਭਾਲ ਕੇ ਆਪਣੇ ਸੇਵਾ ਮੁਕਤ ਅਧਿਕਾਰੀਆਂ ਕਰਮਚਾਰੀਆਂ ਦੇ ਪਰਿਵਾਰ ਵਿੱਚ ਸ਼ਾਮਲ ਹੋ ਰਿਹਾ ਹੈ। ਵਰਤਮਾਨ ਭਰਿਸ਼ਟ ਸਿਆਸੀ ਅਤੇ ਅਫ਼ਸਰਸ਼ਾਹੀ ਦੇ ਤੇਜ ਤਰਾਰ ਨਿਜ਼ਾਮ ਵਿੱਚ ਕਿਸੇ ਅਧਿਕਾਰੀ/ਕਰਮਚਾਰੀ ਦਾ ਬੇਦਾਗ਼ ਸੇਵਾ ਮੁਕਤ ਹੋ ਜਾਣਾ ਮਾਣ ਦੀ ਗੱਲ ਹੈ।

ਦਫਤਰੀ ਕੰਮਾ ਵਿੱਚ ਸਿਆਸਤਦਾਨਾ ਅਤੇ ਅਧਿਕਾਰੀਆਂ ਦੀ ਬੇਵਜਾਹ ਦਖ਼ਲਅੰਦਾਜ਼ੀ ਨੇ ਸਰਕਾਰੀ ਨੌਕਰਸ਼ਾਹਾਂ ਦਾ ਜੀਣਾ ਦੁੱਭਰ ਕੀਤਾ ਹੋਇਆ ਹੈ। ਅਜਿਹੇ ਹਾਲਾਤ ਵਿੱਚ ਕਿਸੇ ਵੀ ਸਰਕਾਰੀ ਅਧਿਕਾਰੀ/ਕਰਮਚਾਰੀ ਦਾ ਪੈਨਸ਼ਨ ਲੈ ਕੇ ਸੇਵਾ ਮੁਕਤ ਹੋ ਜਾਣਾ ਫਖ਼ਰ ਦੇ ਬਰਾਬਰ ਗਿਣਿਆਂ ਜਾਂਦਾ ਹੈ। ਜਿਸ ਪਰਿਵਾਰ ਦੀ ਵਿਰਾਸਤ ਅਮੀਰ ਹੋਵੇ ਅਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੂਹ ਸ਼੍ਰੀ ਆਨੰਦਪੁਰ ਸਾਹਿਬ ਦੀ ਪਵਿਤਰ ਧਰਤੀ ਤੋਂ ਆਸ਼ੀਰਵਾਦ ਮਿਲਿਆ ਹੋਵੇ ਤਾਂ ਉਸ ਦੇ ਬੁਲੰਦੀਆਂ ਤੇ ਪਹੁੰਚਣ ਨੂੰ ਕੋਈ ਤਾਕਤ ਰੋਕ ਨਹੀਂ ਸਕਦੀ।

ਡਾ. ਓਪਿੰਦਰ ਸਿੰਘ ਲਾਂਬਾ ਦੇ ਪੁਰਖਿਆਂ ਦਾ ਸਮੁੱਚਾ ਪਰਿਵਾਰ ਪੜ੍ਹਿਆ ਲਿਖਿਆ ਅਤੇ ਗੁਰੂ ਦੇ ਲੜ ਲੱਗਿਆ ਹੋਇਆ ਹੈ। ਕਿਰਤ ਕਰਨ, ਵੰਡ ਛਕਣ ਅਤੇ ਗੁਰਮਤਿ ਦੀ ਪਰੰਪਰਾ ਦਾ ਧਾਰਨੀ ਹੈ। ਇਸ ਪਰਿਵਾਰ ਦਾ ਫਰਜੰਦ ਡਾ. ਓਪਿੰਦਰ ਸਿੰਘ ਲਾਂਬਾ ਐਡੀਸ਼ਨਲ ਡਾਇਰੈਕਟਰ ਲੋਕ ਸੰਪਰਕ ਵਿਭਾਗ ਪੰਜਾਬ ਵਿੱਚ 36 ਸਾਲ ਇਮਾਨਦਾਰੀ, ਦਿ੍ਰੜ੍ਹਤਾ, ਲਗਨ ਅਤੇ ਤਨਦੇਹੀ ਨਾਲ ਕੰਮ ਕਰਨ ਵਾਲਾ ਕਰਿੰਦਾ 31 ਦਸੰਬਰ 2022 ਨੂੰ ਲੋਕ ਸੰਪਰਕ ਵਿਭਾਗ ਪੰਜਾਬ ਦੀ ਨੌਕਰੀ ਤੋਂ ਸੇਵਾ ਮੁਕਤ ਹੋ ਰਿਹਾ ਹੈ।

ਓਪਿੰਦਰ ਸਿੰਘ ਲਾਂਬਾ ਨੂੰ ਪੰਜਾਬ ਦੇ 7 ਮੁੱਖ ਮੰਤਰੀਆਂ ਨਾਲ ਪ੍ਰੈਸ ਸਕੱਤਰ/ਸੂਚਨਾ ਅਧਿਕਾਰੀ ਅਤੇ 6 ਮੰਤਰੀਆ ਨਾਲ ਸੂਚਨਾ ਅਧਿਕਾਰੀ ਸਫਲਤਾ ਪੂਰਬਕ ਕੰਮ ਕਰਨ ਦਾ ਮਾਣ ਜਾਂਦਾ ਹੈ। ਉਹ ਲਗਾਤਰ 1992 ਤੋਂ ਵੱਖ-ਵੱਖ ਮੁੱਖ ਮੰਤਰੀਆਂ/ ਮੰਤਰੀਆ ਨਾਲ ਕੰਮ ਕਰਦਾ ਆ ਰਿਹਾ ਹੈ। ਵੱਖ-ਵੱਖ ਪਾਰਟੀਆਂ ਦੀਆਂ ਵੱਖਰੀਆਂ ਵਿਚਾਰਧਾਰਾਵਾਂ ਅਤੇ ਨੀਤੀਆਂ ਦੇ ਹੁੰਦਿਆਂ ਉਨ੍ਹਾਂ ਦੇ ਮੁੱਖ ਮੰਤਰੀਆਂ ਅਤੇ ਮੰਤਰੀਆਂ ਦਾ ਵਿਸ਼ਵਾਸ਼ ਜਿੱਤਣਾ ਕੋਈ ਸੌਖਾ ਕੰਮ ਨਹੀਂ ਹੁੰਦਾ ਪ੍ਰੰਤੂ ਓਪਿੰਦਰ ਸਿੰਘ ਲਾਂਬਾ ਨੇ ਉਨ੍ਹਾਂ ਨਾਲ ਅਜਿਹਾ ਅਡਜਸਟ ਕੀਤਾ ਕਿ ਕਦੀਂ ਵੀ ਆਪਣੇ ਅਹੁਦੇ ਦੇ ਕੰਮ ਨੂੰ ਆਂਚ ਨਹੀਂ ਆਉਣ ਦਿੱਤੀ। ਇਤਨਾ ਲੰਬਾ ਸਮਾਂ ਪੱਤਰਕਾਰਾਂ, ਅਧਿਕਾਰੀਆਂ ਅਤੇ ਸਿਆਸੀ ਨੁਮਾਇੰਦਿਆਂ ਨਾਲ ਸਦਭਾਵਨਾ ਦੇ ਸੰਬੰਧ ਬਣਾਈ ਰੱਖਣਾ ਓਪਿੰਦਰ ਸਿੰਘ ਲਾਂਬਾ ਦਾ ਹਾਸਲ ਹੈ। ਇਹ ਉਸ ਦੀ ਕਾਬਲੀਅਤ ਦਾ ਬਿਹਤਰੀਨ ਨਮੂਨਾ ਹੈ। ਉਨ੍ਹਾਂ ਦੀ ਸਰਕਾਰ ਅਤੇ ਪੱਤਰਕਾਰ ਭਾਈਚਾਰੇ ਵਿੱਚ ਭਰੋਸੇਯੋਗਤਾ ਸੇਵਾ ਮੁਕਤੀ ਤੱਕ ਬਰਕਰਾਰ ਹੈ।

ਉਨ੍ਹਾਂ ਦੀ ਪੱਤਰਕਾਰਾਂ ਵਿੱਚ ਵਿਸ਼ਵਾਸ਼ਨੀਅਤਾ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਇਕ ਵਾਰ ਵਿਭਾਗੀ ਪ੍ਰੈਸ ਨੋਟ ਵਿੱਚ ਵੱਡੀ ਗ਼ਲਤੀ ਰਹਿ ਗਈ, ਪ੍ਰੈਸ ਨੋਟ ਅਖ਼ਬਾਰਾਂ ਦੇ ਪੱਤਰਕਾਰਾਂ ਕੋਲ ਪਹੁੰਚ ਗਿਆ। ਓਪਿੰਦਰ ਸਿੰਘ ਲਾਂਬਾ ਹਰਕਤ ਵਿੱਚ ਆਇਆ ਤੇ ਸਾਰੇ ਪੱਤਰਕਾਰਾਂ ਨਾਲ ਸੰਪਰਕ ਕਰਕੇ ਗ਼ਲਤੀ ਦਰੁਸਤ ਕਰਵਾਈ।

ਆਮ ਤੌਰ ‘ਤੇ ਪੱਤਰਕਾਰਾਂ ਲਈ ਤਾਂ ਅਜਿਹੀ ਸਰਕਾਰੀ ਗ਼ਲਤੀ ਸੁੰਡ ਦੀ ਗੱਠੀ ਵਰਗੀ ਹੁੰਦੀ ਹੈ ਅਤੇ ਉਹ ਇਸ ਨੂੰ ਅਖ਼ਬਾਰਾਂ ਦੀ ਸੁਰਖ਼ੀ ਬਣਾਉਂਦੇ ਹਨ। ਪ੍ਰੰਤੂ ਓਪਿੰਦਰ ਸਿੰਘ ਲਾਂਬਾ ਦੀ ਹਲੀਮੀ, ਕਾਰਜ਼ਸ਼ੈਲੀ ਅਤੇ ਦਿਆਨਤਦਾਰੀ ਨਾਲ ਵਿਭਾਗ ਦਾ ਅਕਸ ਬਰਕਰਾਰ ਰਹਿ ਗਿਆ। ਅਜਿਹਾ ਅਧਿਕਾਰੀ ਵਿਭਾਗ ਲਈ ਕੀਮਤੀ ਖ਼ਜਾਨਾ ਹੁੰਦਾ ਹੈ। ਵੱਡਾ ਅਹੁਦਾ ਹੋਣ ਦੇ ਬਾਵਜੂਦ ਹਲੀਮੀ ਨਾਲ ਕਰਮਚਾਰੀਆਂ ਅਤੇ ਅਧਿਕਾਰੀਆਂ ਨਾਲ ਵਿਚਰਨਾ ਅਤੇ ਆਪਣੇ ਸੀਨੀਅਰਜ਼ ਦਾ ਵਫ਼ਦਾਰ ਰਹਿਣਾ, ਉਸ ਦਾ ਵਿਲੱਖਣ ਗੁਣ ਹੈ, ਜਿਸ ਕਰਕੇ ਸਫਲਤਾ ਉਸ ਦੇ ਪੈਰ ਚੁੰਮਦੀ ਰਹੀ ਹੈ।

ਉਨ੍ਹਾਂ ਲਗਪਗ ਇਕ ਦਹਾਕਾ ਲੋਕ ਸੰਪਰਕ ਵਿਭਾਗ ਵਿੱਚ ਅੰਗਰੇਜ਼ੀ ਦੇ ਮਾਸਕ ਰਸਾਲੇ ‘ਐਡਵਾਂਸ’ ਦੇ ਸੰਪਾਦਕ ਦੇ ਤੌਰ ‘ਤੇ ਕੰਮ ਕੀਤਾ। ਵਿਭਾਗ ਦੀਆਂ ਕਈ ਸ਼ਾਖ਼ਾਵਾਂ ਦੇ ਮੁੱਖੀ ਰਹਿੰਦਿਆਂ ਨਾਮਣਾ ਖੱਟਿਆ। ਪੌੜੀ ਦਰ ਪੌੜੀ ਤਰੱਕੀ ਕਰਦਾ ਹੋਇਆ, ਉਹ ਸੂਚਨਾ ਅਧਿਕਾਰੀ ਤੋਂ ਐਡੀਸ਼ਨਲ ਡਾਇਰੈਕਟਰ ਦੇ ਮਾਣ ਮੱਤੇ ਅਹੁਦੇ ਤੱਕ ਪਹੁੰਚਿਆ ਪ੍ਰੰਤੂ ਆਪਣੀ ਔਕਾਤ ਨਹੀਂ ਭੁੱਲਿਆ, ਸਗੋਂ ਜ਼ਮੀਨ ਨਾਲ ਜੁੜਿਆ ਰਿਹਾ। ਹਰ ਵੱਡੇ ਤੋਂ ਵੱਡਾ ਅਹੁਦਾ ਓਪਿੰਦਰ ਸਿੰਘ ਲਾਂਬਾ ਲਈ ਹੋਰ ਵਧੇਰੇ ਜ਼ਿੰਮੇਵਾਰੀ ਦਾ ਅਹਿਸਾਸ ਕਰਵਾਉਂਦਾ ਅਤੇ ਨਮਰਤਾ ਵਿੱਚ ਵਾਧਾ ਕਰਦਾ ਰਿਹਾ। ਨਾ ਕਾਹੂੰ ਸੇ ਦੋਤੀ ਨਾ ਕਾਹੂੰ ਸੇ ਵੈਰ ਦੇ ਅਸੂਲ ‘ਤੇ ਪਹਿਰਾ ਦਿੰਦਾ ਰਿਹਾ। ਉਹ ਆਪਣੇ ਕੰਮ ਵਿੱਚ ਮਸਤ ਰਹਿੰਦਾ ਰਿਹਾ ਹੈ।
 
ਜਨਮ ਤੋਂ ਹੀ ਜੈਨੇਟਿਕ ਬਲੱਡ ਡਿਸਆਰਡਰ ਦੀ ਬੀਮਾਰੀ ਹੋਣ ਦੇ ਬਾਵਜੂਦ ਉਹ ਲਗਾਤਾਰ 15-15 ਘੰਟੇ ਮੁੱਖ ਮੰਤਰੀ ਸਾਹਿਬਾਨ ਨਾਲ ਖੇਤਰੀ ਦੌਰਿਆਂ ‘ਤੇ ਜਾ ਕੇ ਆਪਣੇ ਫ਼ਰਜ਼ ਨਿਭਾਉਂਦਾ ਰਿਹਾ। ਵਿਭਾਗ ਦੀਆਂ ਪੁਰਾਣੀਆਂ ਕੰਡਮ ਹੋਈਆਂ ਗੱਡੀਆਂ ਨੂੰ ਧੱਕੇ ਲਗਾਕੇ ਸਮੇਂ ਸਿਰ ਪਹੁੰਚਣ ਦੀ ਕੋਸ਼ਿਸ਼ ਕਰਦਾ ਹੋਇਆ ਕਈ ਵਾਰ ਆਪਣੇ ਜੀਵਨ ਨੂੰ ਜੋਖ਼ਮ ਵਿੱਚ ਪਾਉਂਦਾ ਰਿਹਾ ਪ੍ਰੰਤੂ ਆਪਣੇ ਫ਼ਰਜ਼ ਨਿਭਾਉਣ ਵਿੱਚ ਕੋਤਾਹੀ ਨਹੀਂ ਹੋਣ ਦਿੱਤੀ। ਓਪਿੰਦਰ ਸਿੰਘ ਲਾਂਬਾ ਵੇਲੇ ਕੁਵੇਲੇ ਅਤੇ ਰਾਤ ਬਰਾਤੇ ਅਸਾਵੇਂ ਹਾਲਾਤ ਵਿੱਚ ਆਪਣੇ ਫਰਜ਼ ਨਿਭਾਉਂਦਿਆਂ ਅਨੇਕਾਂ ਅੜਚਣਾਂ ਦੇ ਬਾਵਜੂਦ ਸਿਆਸਤਦਾਨਾ ਦੀਆਂ ਸਿਆਸੀ ਤੂਫ਼ਾਨਾ ਵਿੱਚ ਡੁੱਬਦੀਆਂ ਸਿਆਸੀ ਕਿਸ਼ਤੀਆਂ ਦਾ ਮਲਾਹ ਬਣਕੇ ਆਪਣੀ ਕਲਮ ਦੀ ਕਰਾਮਾਤ ਨਾਲ ਕਿਨਾਰੇ ਲਗਾਉਂਦਾ ਰਿਹਾ। ਸਿਆਸਤਦਾਨਾ ਦੀਆਂ ਝੂਠ ਦੀਆਂ ਪੰਡਾਂ ਦੇ ਬਿਆਨਾ ‘ਤੇ ਨਾ ਚਾਹੁੰਦਾ ਹੋਇਆ ਦਫ਼ਤਰੀ ਜ਼ਿੰਮੇਵਾਰੀ ਦੀ ਪਾਲਣਾ ਕਰਦਾ ਹੋਇਆ ਪਰਦੇ ਪਾਉਂਦਾ ਰਿਹਾ।
 
ਸਰਕਾਰੀ ਵਿਭਾਗਾਂ ਵਿੱਚ ਕੰਮ ਕਰਨ ਵਾਲੇ ਕਰਮਚਾਰੀਆਂ ਅਤੇ ਅਧਿਕਾਰੀਆਂ ਦੇ ਕੰਮ ਕਾਜ਼ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਵਰ੍ਹੇ ਛਿਮਾਹੀਂ ਕੀਤਾ ਜਾਂਦਾ ਹੈ ਪ੍ਰੰਤੂ ਲੋਕ ਸੰਪਰਕ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਖਾਸ ਤੌਰ ‘ਤੇ ਮੀਡੀਏ ਨਾਲ ਸੰਬੰਧਤ ਅਧਿਕਾਰੀਆਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਅਰਥਾਤ ਟੈਸਟ ਹਰ ਰੋਜ਼ ਸਵੇਰ ਦੇ ਅਖ਼ਬਾਰ ਵਿੱਚ ਖ਼ਬਰ ਲੱਗਣ ਨਾਲ ਹੁੰਦਾ ਹੈ। ਲੋਕ ਸੰਪਰਕ ਅਧਿਕਾਰੀ ਹਰ ਰੋਜ ਸ਼ਾਮ ਨੂੰ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਨੀਤੀਆਂ ਦੇ ਅਖ਼ਬਾਰਾਂ ਵਿੱਚ ਛਪਣ ਲਈ ਪ੍ਰੈਸ ਨੋਟ ਭੇਜਦੇ ਹਨ। ਜੇਕਰ ਅਗਲੇ ਦਿਨ ਅਖ਼ਬਾਰਾਂ ਦੀ ਸੁਰਖ਼ੀ ਨਾ ਬਣੇ ਤਾਂ ਲੋਕ ਸੰਪਰਕ ਅਧਿਕਾਰੀ ਇਮਤਿਹਾਨ ਵਿੱਚੋਂ ਫ਼ੇਲ਼੍ਹ ਗਿਣਿਆਂ ਜਾਂਦਾ ਹੈ।

ਸਰਕਾਰ ਦੀਆਂ ਗ਼ਲਤੀਆਂ ਨੂੰ ਅਖ਼ਬਾਰਾਂ ਵਿੱਚ ਸਹੀ ਸਾਬਤ ਕਰਨਾ ਲੋਕ ਸੰਪਰਕ ਵਿਭਾਗ ਦੇ ਅਧਿਕਾਰੀਆਂ ਦਾ ਕੰਮ ਹੁੰਦਾ ਹੈ ਭਾਵ ਜਿਹੜੀ ਗ਼ਲਤੀ ਉਨ੍ਹਾਂ ਨੇ ਕੀਤੀ ਹੀ ਨਹੀਂ ਹੁੰਦੀ, ਉਸ ਦੀ ਸਜਾ ਲੋਕ ਸੰਪਰਕ ਅਧਿਕਾਰੀਆਂ ਨੂੰ ਸਰਕਾਰ ਦੀਆਂ ਝਿੜਕਾਂ ਦੇ ਰੂਪ ਵਿੱਚ ਭੁਗਤਣੀ ਪੈਂਦੀ ਹੈ। ਡਾ.ਓਪਿੰਦਰ ਸਿੰਘ ਲਾਂਬਾ ਦੇ 36 ਸਾਲ ਦੇ ਵਿਭਾਗ ਦੇ ਕੈਰੀਅਰ ਵਿੱਚ ਇਕ ਵਾਰ ਵੀ ਜਵਾਬ ਤਲਬੀ ਨਹੀਂ ਹੋਈ ਸਗੋਂ ਪ੍ਰਸੰਸਾ ਪੱਤਰ ਲਗਾਤਾਰ ਮਿਲਦੇ ਰਹੇ।

 ਓਪਿੰਦਰ ਸਿੰਘ ਲਾਂਬਾ ਭਰ ਜਵਾਨੀ ਵਿੱਚ ਮਹਿਜ 24 ਸਾਲ ਦੀ ਉਮਰ ਵਿੱਚ 23 ਦਸੰਬਰ 1986 ਨੂੰ ਲੋਕ ਸੰਪਰਕ ਵਿਭਾਗ ਪੰਜਾਬ ਵਿੱਚ, ਪੰਜਾਬ ਸਕੱਤਰੇਤ ਚੰਡੀਗੜ੍ਹ ਵਿਖੇ ਸੂਚਨਾ ਅਧਿਕਾਰੀ ਨਿਯੁਕਤ ਹੋਏ ਸਨ। ਆਮ ਤੌਰ ‘ਤੇ ਜਦੋਂ ਕੋਈ ਕਰਮਚਾਰੀ/ਅਧਿਕਾਰੀ ਸਰਕਾਰੀ ਨੌਕਰੀ ਵਿੱਚ ਆ ਜਾਂਦਾ ਹੈ ਤਾਂ ਉਹ ਰਵਾਇਤੀ ਫਰਜ਼ ਨਿਭਾਉਂਦਾ ਹੋਇਆ ਨਿਸਲ ਹੋ ਜਾਂਦਾ ਹੈ। ਉਹ ਸਰਕਾਰੀ ਨੌਕਰੀ ਨੂੰ ਪੈਨਸ਼ਨ ਦੀ ਤਰ੍ਹਾਂ ਆਪਣਾ ਹੱਕ ਸਮਝਣ ਲੱਗਦਾ ਹੈ। ਹੈਰਾਨੀ ਦੀ ਗੱਲ ਹੈ ਕਿ ਓਪਿੰਦਰ ਸਿੰਘ ਲਾਂਬਾ ਨੇ ਆਪਣੀ ਨੌਕਰੀ ਦੌਰਾਨ ਹੀ ਉਚ ਪੜ੍ਹਾਈ ਜਾਰੀ ਰੱਖੀ ਤਾਂ ਜੋ ਆਪਣੀ ਕਾਬਲੀਅਤ ਵਿੱਚ ਵਾਧਾ ਕਰਕੇ ਸਰਕਾਰੀ ਕਾਰਗੁਜ਼ਾਰੀ ਹੋਰ ਬਿਹਤਰ ਢੰਗ ਨਾਲ ਕੀਤੀ ਜਾ ਸਕੇ। ਉਨ੍ਹਾਂ 2001 ਵਿੱਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਲਾਅ ਦੀ ਡਿਗਰੀ ਪਾਸ ਕੀਤੀ। ਇਸ ਤੋਂ ਬਾਅਦ ਉਨ੍ਹਾਂ ਐਮ.ਏ.ਅਰਥ ਸ਼ਾਸ਼ਤਰ 2003 ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਪਾਸ ਕੀਤੀ। ਲੋਕ ਸੰਪਰਕ ਵਿਭਾਗ ਦੇ ਕੰਮ ਕਾਜ਼ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਦੇ ਇਰਾਦੇ ਨਾਲ ਉਨ੍ਹਾਂ 2017 ਵਿੱਚ ਜਨਰਲ ਐਂਡ ਮਾਸ ਕਮਿਊਨੀਕਸ਼ਨ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚੋਂ ‘ਚੇਂਜਿੰਗ ਸਟ੍ਰੈਟਜਿਸ ਐਂਡ ਟੈਕਨਾਲੋਜੀਸ ਆਫ਼ ਪਬਲਿਕ ਰਿਲੇਸ਼ਨਜ਼ ਇਨ ਗੌਰਮਿੰਟ, ਪਬਲਿਕ ਐਂਡ ਪ੍ਰਾਈਵੇਟ ਸੈਕਟਰ ਅੰਡਰਟੇਕਿੰਗਜ਼ : ਏ ਕੰਪੈਰੇਟਿਵ ਸਟੱਡੀ’ ਦੇ ਵਿਸ਼ੇ ਤੇ ‘ਐਜੂਕੇਸ਼ਨ ਐਂਡ ਇਨਫ਼ਰਮੇਸ਼ਨ ਸਾਇੰਸ ਫੈਕਲਟੀ ਵਿੱਚ ਡਾਕਟਰ ਆਫ਼ ਫ਼ਿਲਾਸਫ਼ੀ ਦੀ ਡਿਗਰੀ ਪ੍ਰਾਪਤ ਕੀਤੀ। ਲੋਕ ਸੰਪਰਕ ਵਿਭਾਗ ਵਿੱਚ ਪੀ.ਐਚ.ਡੀ.ਕਰਨ ਵਾਲਾ ਉਹ ਤੀਜਾ ਅਧਿਕਾਰੀ ਹੈ। 2020 ਵਿੱਚ ਕੁਰਕਸ਼ੇਤਰਾ ਯੂਨੀਵਰਸਿਟੀ ਹਰਿਆਣਾ ਵਿੱਚੋਂ ਐਲ.ਐਲ.ਐਮ.ਦੀ ਡਿਗਰੀ ਪਾਸ ਕੀਤੀ। ਓਪਿੰਦਰ ਸਿੰਘ ਲਾਂਬਾ ਨੇ ਵਿਭਾਗ ਵਿੱਚ ਨਵੀਂਆਂ ਅਸਾਮੀਆਂ ਬਣਾਉਣ ਅਤੇ ਪੁਰਾਣੀਆਂ ਦੇ ਪੇ ਸਕੇਲਾਂ ਅਤੇ ਵਿਸ਼ੇਸ਼ ਭੱਤਾ ਦਿਵਾਉਣ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ। ਐਡੀਸ਼ਨਲ ਡਾਇਰੈਕਟਰ ਦੀ ਦੂਜੀ ਅਸਾਮੀ ਉਨ੍ਹਾਂ ਆਪਣੇ ਅਸਰ ਰਸੂਖ਼ ਨਾਲ ਬਣਵਾਈ ਸੀ। ਉਨ੍ਹਾਂ ਦੇ ਲੇਖ ਅੰਗਰੇਜ਼ੀ ਅਤੇ ਪੰਜਾਬੀ ਦੇ ਅਖ਼ਬਾਰਾਂ ਵਿੱਚ ਪ੍ਰਕਾਸ਼ਤ ਹੁੰਦੇ ਰਹਿੰਦੇ ਹਨ।

 ਓਪਿੰਦਰ ਸਿੰਘ ਲਾਂਬਾ ਦਾ ਜਨਮ 7 ਦਸੰਬਰ 1962 ਨੂੰ ਰੋਪੜ ਵਿਖੇ ਪਿਤਾ ਪ੍ਰਹਿਲਾਦ ਸਿੰਘ ਲਾਂਬਾ ਅਤੇ ਮਾਤਾ ਸਵਰਨ ਕੌਰ ਲਾਂਬਾ ਦੇ ਘਰ ਹੋਇਆ। ਉਨ੍ਹਾਂ ਦਸਵੀਂ ਤੱਕ ਦੀ ਪੜ੍ਹਾਈ ਐਫ.ਸੀ.ਆਈ.ਮਾਡਲ ਸੀਨੀਅਰ ਸੈਕੰਡਰੀ ਸਕੂਲ ਨਯਾ ਨੰਗਲ ਰੋਪੜ ਤੋਂ 1978 ਵਿੱਚ ਪਾਸ ਕੀਤੀ। ਉਸ ਸਮੇਂ ਉਨ੍ਹਾਂ ਦੇ ਪਿਤਾ  ਪ੍ਰਹਿਲਾਦ ਸਿੰਘ ਲਾਂਬਾ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੰਗਲ ਟਾਊਨ ਵਿਖੇ ਜੂਨੀਅਰ ਇੰਜਿਨੀਅਰ ਲੱਗੇ ਹੋਏ ਸਨ। ਓਪਿੰਦਰ ਸਿੰਘ ਲਾਂਬਾ ਨੇ ਬੀ.ਏ ਦੀ ਡਿਗਰੀ 1982 ਵਿੱਚ ਸਰਕਾਰੀ ਕਾਲਜ ਰੋਪੜ ਤੋਂ ਪ੍ਰਾਪਤ ਕੀਤੀ। ਉਸ ਤੋਂ ਬਾਅਦ 1983-84 ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਬੈਚੂਲਰ ਇਨ ਜਰਨਿਲਿਜ਼ਮ ਅਤੇ ਕਮਿਊਨੀਕੇਸ਼ਨਜ਼ ਪਾਸ ਕੀਤੀ। ਫਿਰ ਉਨ੍ਹਾਂ 1984-85 ਵਿੱਚ ਇਸੇ ਯੂਨੀਵਰਸਿਟੀ ਤੋਂ ਮਾਸਟਰਜ਼ ਇਨ ਜਰਨਿਲਿਜ਼ਮ ਅਤੇ ਮਾਸ ਕਮਿਊਨੀਕੇਸ਼ਨਜ਼ ਪਾਸ ਕੀਤੀ। ਉਨ੍ਹਾਂ ਦਾ ਵਿਆਹ ਡਾ.ਜਤਿੰਦਰ ਕੌਰ ਨਾਲ ਹੋਇਆ। ਡਾ.ਜਤਿੰਦਰ ਕੌਰ ਲਾਂਬਾਂ ਸਰਕਾਰੀ ਕਾਲਜ ਮੋਹਾਲੀ ਦੇ ਪਿ੍ਰੰਸੀਪਲ ਸੇਵਾ ਮੁਕਤ ਹੋਏ ਹਨ। ਉਨ੍ਹਾਂ ਦਾ ਲੜਕਾ  ਜਸਕਰਨ ਸਿੰਘ ਲਾਂਬਾ ਜੋ ਕੈਨੇਡਾ ਵਿੱਚ ਆਟੋਮੋਬਾਈਲ ਇੰਜਿਨੀਅਰ ਹੈ। ਬੇਸ਼ਕ ਸਰਕਾਰੀ ਨੌਕਰੀ ਤੋਂ ਡਾ.ਓਪਿੰਦਰ ਸਿੰਘ ਲਾਂਬਾ ਸੇਵਾ ਮੁਕਤ ਹੋ ਗਏ ਹਨ ਪ੍ਰੰਤੂ ਅਖ਼ਬਾਰਾਂ ਲਈ ਲੇਖ ਲਿਖਣ ਲਈ ਹੁਣ ਉਹ ਵਧੇਰੇ ਸਮਾਂ ਦੇ ਸਕਣਗੇ ਅਤੇ ਨੌਜਵਾਨ ਪੀੜ੍ਹੀ ਲਈ ਪ੍ਰੇਰਨਾ ਸਰੋਤ ਬਣਨਗੇ। ਵਿਭਾਗ ਦੇ ਨੌਕਰੀ ਕਰ ਰਹੇ ਕਰਮਚਾਰੀਆਂ ਨੂੰ ਡਾ.ਲਾਂਬਾ ਨੂੰ ਆਪਣਾ ਰੋਲ ਮਾਡਲ ਬਣਾਉਣਾ ਚਾਹੀਦਾ ਹੈ ਤਾਂ ਜੋ ਉਹ ਆਪਣੇ ਫ਼ਰਜ਼ ਸੁਚੱਜੇ ਢੰਗ ਨਾਲ ਨਿਭਾ ਸਕਣਾ। ਡਾ.ਓਪਿੰਦਰ ਸਿੰਘ ਲਾਂਬਾ ਦੀ ਲੰਬੀ ਉਮਰ ਅਤੇ ਸੁਨਹਿਰੇ ਭਵਿਖ ਦੀ ਕਾਮਨਾ ਕਰਦੇ ਹਾਂ।
 
ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ
ਮੋਬਾਈਲ-94178 13072
ujagarsingh48@yahoo.com

 
 
064ਬੇਦਾਗ਼ ਚਿੱਟੀ ਚਾਦਰ ਲੈ ਕੇ ਸੇਵਾ ਮੁਕਤ ਹੋਇਆ ਡਾ.ਓਪਿੰਦਰ ਸਿੰਘ ਲਾਂਬਾ 
ਉਜਾਗਰ  ਸਿੰਘ
063ਡਾ. ਗੁਰਭਗਤ ਸਿੰਘ ਨੂੰ ਯਾਦ ਕਰਦਿਆਂ  
ਕਰਮਜੀਤ ਸਿੰਘ
062ਦੀਵਾਲੀ ਦੇ ਦਿਨ ਬੁਝਿਆ ਮਾਂ ਦਾ ਚਿਰਾਗ: ਸੁਰਿੰਦਰ ਸਿੰਘ ਮਾਹੀ  
ਉਜਾਗਰ ਸਿੰਘ, ਪਟਿਆਲਾ
061ਸਿੱਖ ਵਿਰਾਸਤੀ ਇਤਿਹਾਸ ਦਾ ਖੋਜੀ ਵਿਦਵਾਨ: ਭੁਪਿੰਦਰ ਸਿੰਘ ਹਾਲੈਂਡ 
ਉਜਾਗਰ ਸਿੰਘ, ਪਟਿਆਲਾ 
060ਤੁਰ ਗਿਆ ਪਰਵਾਸ ਵਿੱਚ ਸਿੱਖਾਂ ਦਾ ਰਾਜਦੂਤ ਤੇ ਆੜੂਆਂ ਦਾ ਬਾਦਸ਼ਾਹ: ਦੀਦਾਰ ਸਿੰਘ ਬੈਂਸ 
ਉਜਾਗਰ ਸਿੰਘ, ਪਟਿਆਲਾ
05931 ਅਗਸਤ ਬਰਸੀ ‘ਤੇ ਵਿਸ਼ੇਸ਼
ਜਦੋਂ ਸ੍ਰੀ ਅਟਲ ਬਿਹਾਰੀ ਵਾਜਪਾਈ ਅਤੇ ਸ੍ਰ ਬੇਅੰਤ ਸਿੰਘ ਨੇ ਕੰਧ ‘ਤੇ ਚੜ੍ਹਕੇ ਭਾਸ਼ਣ ਦਿੱਤਾ  
ਉਜਾਗਰ ਸਿੰਘ, ਪਟਿਆਲਾ
05813 ਅਗਸਤ ਨੂੰ ਬਰਸੀ ‘ਤੇ ਵਿਸ਼ੇਸ਼ ਸਿੱਖ ਪੰਥ ਦੇ ਮਾਰਗ ਦਰਸ਼ਕ: ਸਿਰਦਾਰ ਕਪੂਰ ਸਿੰਘ  
ਉਜਾਗਰ ਸਿੰਘ, ਪਟਿਆਲਾ
057'ਯੰਗ ਬ੍ਰਿਗੇਡ' ਦਾ ਕੈਪਟਨ: ਜੀ ਐਸ ਸਿੱਧੂ /a> 
ਉਜਾਗਰ ਸਿੰਘ, ਪਟਿਆਲਾ
056ਤੁਰ ਗਿਆ ਕੈਨੇਡਾ ਵਿੱਚ ਸਿੱਖ ਸਿਧਾਂਤਾਂ ਦਾ ਪਹਿਰੇਦਾਰ: ਰਿਪਦੁਮਣ ਸਿੰਘ ਮਲਿਕ   
ਉਜਾਗਰ ਸਿੰਘ, ਪਟਿਆਲਾ
ratu30 ਮਈ 2022 ਨੂੰ ਭੋਗ ‘ਤੇ ਵਿਸ਼ੇਸ਼
ਮੋਹ ਦੀਆਂ ਤੰਦਾਂ  ਜੋੜਨ ਵਾਲਾ ਤੁਰ ਗਿਆ ਕ੍ਰਿਸ਼ਨ ਲਾਲ ਰੱਤੂ    - ਉਜਾਗਰ ਸਿੰਘ, ਪਟਿਆਲਾ
ratan lalਪ੍ਰੋ. ਰਤਨ ਲਾਲ ਨਾਲ ਇਹ ਕਿਉਂ ਵਾਪਰਿਆ?  
ਰਵੀਸ਼ ਕੁਮਾਰ  ( ਅਨੁਵਾਦ: ਕੇਹਰ ਸ਼ਰੀਫ਼ ਸਿੰਘ)
0531 ਅਪ੍ਰੈਲ 2022 ਨੂੰ ਬਰਸੀ ‘ਤੇ ਵਿਸ਼ੇਸ਼
ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਸੋਚ ‘ਤੇ ਪਹਿਰਾ ਦੇਣ ਦੀ ਲੋੜ   - ਉਜਾਗਰ ਸਿੰਘ /span>
052ਬਾਬਾ ਦਰਸ਼ਨ ਸਿੰਘ ਨੌਜਵਾਨ ਪੀੜ੍ਹੀ ਲਈ ਮਾਰਗ ਦਰਸ਼ਕ
ਉਜਾਗਰ ਸਿੰਘ
517 ਫਰਵਰੀ 2022 ਨੂੰ ਭੋਗ ‘ਤੇ ਵਿਸ਼ੇਸ਼
ਪ੍ਰੋ ਇੰਦਰਜੀਤ ਕੌਰ ਸੰਧੂ: ਵਿਦਿਆ ਦੀ ਰੌਸ਼ਨੀ ਵੰਡਣ ਵਾਲਾ ਚਿਰਾਗ ਬੁਝ ਗਿਆ - ਉਜਾਗਰ ਸਿੰਘ/span>
050ਗਾਂਧੀਵਾਦੀ ਸੋਚ ਦਾ ਆਖਰੀ ਪਹਿਰੇਦਾਰ ਵੇਦ ਪ੍ਰਕਾਸ਼ ਗੁਪਤਾ ਅਲਵਿਦਾ ਕਹਿ ਗਏ  
ਉਜਾਗਰ ਸਿੰਘ
puriਮਹਾਰਾਸ਼ਟਰ ਵਿਚ ਪੰਜਾਬੀ ਅਧਿਕਾਰੀਆਂ ਦੀ ਇਮਾਨਦਾਰੀ ਦਾ ਪ੍ਰਤੀਕ ਸੁਖਦੇਵ ਸਿੰਘ ਪੁਰੀ 
ਉਜਾਗਰ ਸਿੰਘ
048ਪੱਥਰ ਪਾੜਕੇ ਉਗਿਆ ਖ਼ੁਸ਼ਬੂਦਾਰ ਫੁੱਲ 
ਉਜਾਗਰ ਸਿੰਘ
047ਬਾਲੜੀਆਂ ਦੇ ਵਿਆਹ: ਹਜ਼ਾਰਾਂ ਬੱਚੀਆਂ ਦੀਆਂ ਜਾਨਾਂ ਦਾ ਖੌ
ਬਲਜੀਤ ਕੌਰ 
046-1ਆਸਟਰੇਲੀਆ ਵਿੱਚ ਸਫ਼ਲਤਾ ਦੇ ਝੰਡੇ ਗੱਡਣ ਵਾਲੀ ਗੁਰਜੀਤ ਕੌਰ ਸੋਂਧੂ (ਸੰਧੂ )
ਉਜਾਗਰ ਸਿੰਘ, ਪਟਿਆਲਾ
045ਇਨਸਾਨੀਅਤ ਦਾ ਪੁਜਾਰੀ ਅਤੇ ਪ੍ਰਤੀਬੱਧ ਅਧਿਕਾਰੀ ਡਾ ਮੇਘਾ ਸਿੰਘ
ਉਜਾਗਰ ਸਿੰਘ, ਪਟਿਆਲਾ
04431 ਅਗਸਤ ਬਰਸੀ ‘ਤੇ ਵਿਸ਼ੇਸ਼
ਯਾਦਾਂ ਦੇ ਝਰੋਖੇ ‘ਚੋਂ ਸ੍ਰ ਬੇਅੰਤ ਸਿੰਘ ਮਰਹੂਮ ਮੁੱਖ ਮੰਤਰੀ
ਉਜਾਗਰ ਸਿੰਘ, ਪਟਿਆਲਾ
43ਜਨੂੰਨੀ ਆਜ਼ਾਦੀ ਘੁਲਾਟੀਆ ਅਤੇ ਸਮਾਜ ਸੇਵਕ : ਡਾ ਰਵੀ ਚੰਦ ਸ਼ਰਮਾ ਘਨੌਰ
ਉਜਾਗਰ ਸਿੰਘ, ਪਟਿਆਲਾ
042ਵਰਦੀ-ਧਾਰੀਆਂ ਵਲੋਂ ਢਾਹਿਆ ਕਹਿਰ
ਡਾ. ਹਰਸ਼ਿੰਦਰ ਕੌਰ, ਐਮ. ਡੀ., ਪਟਿਆਲਾ
041ਅਲਵਿਦਾ! ਇਨਸਾਨੀਅਤ ਦੇ ਪ੍ਰਤੀਕ ਡਾ ਰਣਬੀਰ ਸਿੰਘ ਸਰਾਓ/a>
ਉਜਾਗਰ ਸਿੰਘ, ਪਟਿਆਲਾ
040-2ਮਾਈ ਜੀਤੋ ਨੇ ਤਪਾਈ ਵੀਹ ਵਰ੍ਹਿਆਂ ਬਾਅਦ ਭੱਠੀ
ਲਖਵਿੰਦਰ ਜੌਹਲ ‘ਧੱਲੇਕੇ’
039ਮਿਹਰ ਸਿੰਘ ਕਲੋਨੀ ਦਾ ਹਵਾਈ ਹੀਰੋ
ਡਾ. ਹਰਸ਼ਿੰਦਰ ਕੌਰ, ਪਟਿਆਲਾ
038ਪੰਜਾਬੀ ਵਿਰਾਸਤ ਦਾ ਪਹਿਰੇਦਾਰ : ਬਹੁਰੰਗੀ ਸ਼ਖ਼ਸ਼ੀਅਤ ਅਮਰੀਕ ਸਿੰਘ ਛੀਨਾ
ਉਜਾਗਰ ਸਿੰਘ, ਪਟਿਆਲਾ
037ਹਿੰਦੂ ਸਿੱਖ ਏਕਤਾ ਦੇ ਪ੍ਰਤੀਕ ਰਘੂਨੰਦਨ ਲਾਲ ਭਾਟੀਆ ਅਲਵਿਦਾ
ਉਜਾਗਰ ਸਿੰਘ, ਪਟਿਆਲਾ
036ਸਿੱਖ ਵਿਰਾਸਤ ਦਾ ਪਹਿਰੇਦਾਰ: ਨਰਪਾਲ ਸਿੰਘ ਸ਼ੇਰਗਿਲ
 ਉਜਾਗਰ ਸਿੰਘ, ਪਟਿਆਲਾ
035ਮਰਹੂਮ ਕੈਪਟਨ ਕੰਵਲਜੀਤ ਸਿੰਘ ਦੀ ਸਫ਼ਲਤਾ ਦੇ ਪ੍ਰਤੱਖ ਪ੍ਰਮਾਣ
ਉਜਾਗਰ ਸਿੰਘ, ਪਟਿਆਲਾ
034ਸਬਰ, ਸੰਤੋਖ, ਸੰਤੁਸ਼ਟੀ ਅਤੇ ਇਮਾਨਦਾਰੀ ਦਾ ਪ੍ਰਤੀਕ ਦਲਜੀਤ ਸਿੰਘ ਭੰਗੂ
ਉਜਾਗਰ ਸਿੰਘ, ਪਟਿਆਲਾ
bootaਦਲਿਤਾਂ ਦੇ ਮਸੀਹਾ ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ ਸਵਰਗਵਾਸ
ਉਜਾਗਰ ਸਿੰਘ, ਪਟਿਆਲਾ
32ਮਿਹਨਤ, ਦ੍ਰਿੜ੍ਹਤਾ, ਕੁਸ਼ਲਤਾ ਅਤੇ ਦਿਆਨਤਦਾਰੀ ਦਾ ਮੁਜੱਸਮਾ ਡਾ ਬੀ ਸੀ ਗੁਪਤਾ
ਉਜਾਗਰ ਸਿੰਘ, ਪਟਿਆਲਾ
31ਅਲਵਿਦਾ: ਫ਼ਾਈਬਰ ਆਪਟਿਕ ਵਾਇਰ ਦੇ ਪਿਤਾਮਾ ਨਰਿੰਦਰ ਸਿੰਘ ਕੰਪਾਨੀ
ਉਜਾਗਰ ਸਿੰਘ, ਪਟਿਆਲਾ
030ਪੱਤਰਕਾਰੀ ਦਾ ਥੰਮ : ਵੈਟਰਨ ਪੱਤਰਕਾਰ ਵੀ ਪੀ ਪ੍ਰਭਾਕਰ
ਉਜਾਗਰ ਸਿੰਘ, ਪਟਿਆਲਾ
029ਬਾਬਾ ਜਗਜੀਤ ਸਿੰਘ ਨਾਮਧਾਰੀ ਜੀ ਦੀ ਸਮਾਜ ਨੂੰ ਵੱਡਮੁਲੀ ਦੇਣ
ਉਜਾਗਰ ਸਿੰਘ, ਪਟਿਆਲਾ
28ਬਿਹਤਰੀਨ ਕਾਰਜਕੁਸ਼ਲਤਾ, ਵਫ਼ਾਦਾਰੀ ਅਤੇ ਇਮਾਨਦਾਰੀ ਦੇ ਪ੍ਰਤੀਕ ਸੁਰੇਸ਼ ਕੁਮਾਰ
ਉਜਾਗਰ ਸਿੰਘ, ਪਟਿਆਲਾ
mnadeepਪੁਲਿਸ ਵਿਭਾਗ ਵਿਚ ਇਮਾਨਦਾਰੀ ਅਤੇ ਕਾਰਜ਼ਕੁਸ਼ਲਤਾ ਦਾ ਪ੍ਰਤੀਕ ਮਨਦੀਪ ਸਿੰਘ ਸਿੱਧੂ
ਉਜਾਗਰ ਸਿੰਘ, ਪਟਿਆਲਾ
26ਸਿੰਧੀ ਲੋਕ ਗਾਥਾ - ਉਮਰ ਮਾਰਵੀ
ਲਖਵਿੰਦਰ ਜੌਹਲ ‘ਧੱਲੇਕੇ’
25ਸ਼ਰਾਫ਼ਤ, ਨਮਰਤਾ, ਸਲੀਕਾ ਅਤੇ ਇਮਾਨਦਾਰੀ ਦਾ ਮੁਜੱਸਮਾ ਅਮਰਦੀਪ ਸਿੰਘ ਰਾਏ
ਉਜਾਗਰ ਸਿੰਘ, ਪਟਿਆਲਾ
kotliਦੀਨ ਦੁਖੀਆਂ ਦੀ ਮਦਦਗਾਰ ਸਮਾਜ ਸੇਵਿਕਾ ਦਵਿੰਦਰ ਕੌਰ ਕੋਟਲੀ
ਉਜਾਗਰ ਸਿੰਘ, ਪਟਿਆਲਾ
katalਅਣਖ ਖ਼ਾਤਰ ਹੋ ਰਹੇ ਕਤਲ
ਡਾ. ਹਰਸ਼ਿੰਦਰ ਕੌਰ, ਐਮ. ਡੀ., ਪਟਿਆਲਾ
dheeanਧੀਆਂ ਵਰਗੀ ਧੀ ਮੇਰੀ ਦੋਹਤੀ ਕਿੱਥੇ ਗਈਆ ਮੇਰੀਆ ਖੇਡਾ...?
ਰਵੇਲ ਸਿੰਘ ਇਟਲੀ
khedanਕਿੱਥੇ ਗਈਆ ਮੇਰੀਆ ਖੇਡਾ...?
ਗੁਰਲੀਨ ਕੌਰ, ਇਟਲੀ
ਫ਼ਿੰਨਲੈਂਡ ਵਿੱਚ ਪੰਜਾਬੀ ਮੂਲ ਦੀ ਲੜਕੀ ਯੂਥ ਕੌਂਸਲ ਲਈ ਉਮੀਦਵਾਰ ਚੁਣੀ ਗਈ
ਬਿਕਰਮਜੀਤ ਸਿੰਘ ਮੋਗਾ, ਫ਼ਿੰਨਲੈਂਡ
ਸਿੱਖਿਆ ਅਤੇ ਸਮਾਜ-ਸੇਵੀ ਖੇਤਰਾਂ ਵਿਚ ਚਮਕਦਾ ਮੀਲ-ਪੱਥਰ - ਬੀਬੀ ਗੁਰਨਾਮ ਕੌਰ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਸਮਾਜ ਅਤੇ ਸਿੱਖਿਆ-ਖੇਤਰ ਦਾ ਰਾਹ-ਦਸੇਰਾ - ਜਸਵੰਤ ਸਿੰਘ ਸਰਾਭਾ
ਪ੍ਰੀਤਮ ਲੁਧਿਆਣਵੀ, ਚੰਡੀਗੜ
ਇਹ ਹਨ ਸ. ਬਲਵੰਤ ਸਿੰਘ ਉੱਪਲ
ਅਮਨਦੀਪ ਸਿੰਘ ਸਿੱਧੂ, ਆਸਟ੍ਰੇਲੀਆ
ਪੰਜਾਬੀ ਵਿਰਾਸਤ ਦਾ ਪਹਿਰੇਦਾਰ : ਕਮਰਜੀਤ ਸਿੰਘ ਸੇਖੋਂ
ਉਜਾਗਰ ਸਿੰਘ, ਪਟਿਆਲਾ
ਕੁੱਖ ‘ਚ ਧੀ ਦਾ ਕਤਲ, ਕਿਉਂ ?
ਰਾਜਵਿੰਦਰ ਸਿੰਘ ‘ਰਾਜਾ’, ਸ੍ਰੀ ਮੁਕਤਸਰ ਸਾਹਿਬ
ਜਿੰਦਗੀ ‘ਚ ਇਕ ਵਾਰ ਮਿਲਦੇ ‘ਮਾਪੇ’
ਰਾਜਵਿੰਦਰ ਸਿੰਘ ‘ਰਾਜਾ’, ਸ੍ਰੀ ਮੁਕਤਸਰ ਸਾਹਿਬ
ਪੰਜਾਬੀਅਤ ਦਾ ਰਾਜਦੂਤ : ਨਰਪਾਲ ਸਿੰਘ ਸ਼ੇਰਗਿੱਲ
ਉਜਾਗਰ ਸਿੰਘ, ਪਟਿਆਲਾ
ਦੇਸ਼ ਕੀ ਬੇਟੀ ‘ਗੀਤਾ’
ਮਿੰਟੂ ਬਰਾੜ , ਆਸਟ੍ਰੇਲੀਆ
ਮਾਂ–ਬਾਪ ਦੀ ਬੱਚਿਆਂ ਪ੍ਰਤੀ ਕੀ ਜ਼ਿੰਮੇਵਾਰੀ ਹੈ?
ਸੰਜੀਵ ਝਾਂਜੀ, ਜਗਰਾਉਂ।
ਸੋ ਕਿਉ ਮੰਦਾ ਆਖੀਐ...
ਗੁਰਪ੍ਰੀਤ ਸਿੰਘ, ਤਰਨਤਾਰਨ
ਨੈਤਿਕ ਸਿੱਖਿਆ ਦਾ ਮਹੱਤਵ
ਡਾ. ਜਗਮੇਲ ਸਿੰਘ ਭਾਠੂਆਂ, ਦਿੱਲੀ
“ਸਰਦਾਰ ਸੰਤ ਸਿੰਘ ਧਾਲੀਵਾਲ ਟਰੱਸਟ”
ਬੀੜ੍ਹ ਰਾਊ ਕੇ (ਮੋਗਾ) ਦਾ ਸੰਚਾਲਕ ਸ: ਕੁਲਵੰਤ ਸਿੰਘ ਧਾਲੀਵਾਲ (ਯੂ ਕੇ )
ਗੁਰਚਰਨ ਸਿੰਘ ਸੇਖੋਂ ਬੌੜਹਾਈ ਵਾਲਾ(ਸਰੀ)ਕਨੇਡਾ
ਆਦਰਸ਼ ਪਤੀ ਪਤਨੀ ਦੇ ਗੁਣ
ਪੇਸ਼ਕਰਤਾ: ਹਰਦੀਪ ਸਿੰਘ ਮਾਨ, ਅਸਟਰੀਆ
‘ਮਾਰੂ’ ਸਾਬਤ ਹੋ ਰਿਹਾ ਹੈ ਸੜਕ ਦੁਰਘਟਣਾ ਨਾਲ ਸਬੰਧਤ ਕਨੂੰਨ
1860 ਵਿੱਚ ਬਣੇ ਕਨੂੰਨ ਵਿੱਚ ਤੁਰੰਤ ਸੋਧ ਦੀ ਲੋੜ

ਸੁਰਿੰਦਰ ਭਾਰਤੀ ਤਿਵਾੜੀ, ਫਰੀਦਕੋਟ
ਵਿਸ਼ਵ ਪ੍ਰਸਿੱਧ ਨਾਵਲਕਾਰ ਸ਼ਿਵਚਰਨ ਜੱਗੀ ਕੁੱਸਾ ਦਾ ਰੂਬਰੂ ਸਮਾਗਮ ਦੌਰਾਨ ਸਨਮਾਨ
ਵਿਰਾਸਤ ਭਵਨ ਵਿਖੇ ਪਾਲ ਗਿੱਲ ਦਾ ਸਨਮਾਨ ਰਾਈਟਰਜ਼ ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਗੰਗਾ‘ਚ ਵਧ ਰਿਹਾ ਪ੍ਰਦੂਸ਼ਨ ਕੇਂਦਰ ਲਈ ਚਿੰਤਾ ਦਾ ਵਿਸ਼ਾ: ਬਾਂਸਲ
ਧਰਮ ਲੂਨਾ

ਆਓ ਮਦਦ ਕਰੀਏ ਕਿਉਂਕਿ......
3 ਜੰਗਾਂ ਲੜਨ ਵਾਲਾ 'ਜ਼ਿੰਦਗੀ ਨਾਲ ਜੰਗ' ਹਾਰਨ ਕਿਨਾਰੇ ਹੈ!
ਮਨਦੀਪ ਖੁਰਮੀ ਹਿੰਮਤਪੁਰਾ (ਲੰਡਨ)

 
kav-ras2_140.jpg (5284 bytes)

vid-tit1_ratan_140v3.jpg (5679 bytes)

pal-banner1_142.jpg (14540 bytes)

sahyog1_150.jpg (4876 bytes)

Terms and Conditions/a>
Privay Policy
© 1999-2021, 5abi.com

www.5abi.com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

banner1-150.gif (7792 bytes)