ਸੁਰਖੀਆਂ

ਸਮੀਖਿ

ਖਾਸ ਰਿਪੋਰਟ

ਵਿਸ਼ੇਸ਼ ਲੇਖ

ਵਿਸ਼ੇਸ਼ ਕਲਮ

ਕਹਾਣੀ

ਕਵਿਤਾ

ਪੱਤਰ

ਸੰਪਰਕ

    WWW 5abi.com  ਸ਼ਬਦ ਭਾਲ

   

ਪਦਮ ਸ੍ਰੀ ਮਿਲਣ ‘ਤੇ ਵਿਸ਼ੇਸ਼
ਸਿਪਾਹੀ ਤੋਂ ਪਦਮ ਸ੍ਰੀ ਤੱਕ ਪਹੁੰਚਣ ਵਾਲਾ ਸਿਰੜ੍ਹੀ ਖੋਜੀ ਡਾ. ਰਤਨ ਸਿੰਘ ਜੱਗੀ

ਉਜਾਗਰ ਸਿੰਘ     27/01/2023


066-02ਸਾਡੇ ਨੌਜਵਾਨ ਪੰਜਾਬ ਵਿੱਚ ਰੋਜ਼ਗਾਰ ਦੀ ਘਾਟ ਦਾ ਬਹਾਨਾ ਬਣਾ ਕੇ ਪਰਵਾਸ ਵਲ ਵਹੀਰਾਂ ਘੱਤ ਕੇ ਜਾ ਰਹੇ ਹਨ। ਉਨ੍ਹਾਂ ਲਈ ਡਾ.ਰਤਨ ਸਿੰਘ ਜੱਗੀ ਪ੍ਰੇਰਨਾ ਸਰੋਤ ਬਣ ਸਕਦੇ ਹਨ, ਜਿਹੜੇ ਆਪਣੀ ਮਿਹਨਤ ਅਤੇ ਦਿ੍ਰੜ੍ਹ ਇਰਾਦੇ ਕਰਕੇ ਇਕ ਪੁਲਿਸ ਦੇ ਸਿਪਾਹੀ ਤੋਂ ਭਰਤੀ ਹੋ ਕੇ 'ਪਦਮ ਸ੍ਰੀ' ਦੀ ਉਪਾਧੀ ਤੱਕ ਪਹੁੰਚ ਗਏ ਹਨ।

ਭਾਰਤ ਸਰਕਾਰ ਨੇ ਡਾ.ਰਤਨ ਸਿੰਘ ਜੱਗੀ ਨੂੰ ਸਾਹਿਤ ਅਤੇ ਸਿਖਿਆ ਦੇ ਖੇਤਰ ਵਿੱਚ ਯੋਗਦਾਨ ਪਾਉਣ ਲਈ ਪਦਮ ਸ੍ਰੀ ਦੇਣ ਦਾ ਐਲਾਨ ਕੀਤਾ ਹੈ। ਦੇਸ਼ ਵਿੱਚੋਂ 91 ਵਿਅਕਤੀਆਂ ਨੂੰ ਪਦਮ ਸ੍ਰੀ ਦਾ ਖਿਤਾਬ ਐਲਾਨ ਕੀਤਾ ਗਿਆ ਹੈ, ਪੰਜਾਬ ਵਿੱਚੋਂ ਇਕੱਲੇ ਡਾ.ਰਤਨ ਸਿੰਘ ਜੱਗੀ ਹਨ। ਸੰਸਾਰ ਵਿਚ ਕੋਈ ਕੰਮ ਵੀ ਅਸੰਭਵ ਨਹੀਂ ਹੁੰਦਾ ਜੇਕਰ ਉਸਨੂੰ ਕਰਨ ਵਾਲੇ ਵਿਅਕਤੀ ਦਾ ਦਿ੍ਰੜ੍ਹ ਇਰਾਦਾ, ਲਗਨ ਅਤੇ ਮਿਹਨਤੀ ਸੁਭਾਅ ਹੋਣਾ ਹੋਵੇ। ਸਾਡੇ ਨੌਜਵਾਨ ਔਖੇ ਕੰਮ ਨੂੰ ਕਰਨ ਦੀ ਹਿੰਮਤ ਕਰਨ ਤੋਂ ਪਹਿਲਾਂ ਹੀ ਢੇਰੀ ਢਾਅ ਬੈਠਦੇ ਹਨ ਪ੍ਰੰਤੂ ਕੁਝ ਅਜਿਹੇ ਉਦਮੀ ਹੁੰਦੇ ਹਨ, ਜਿਹੜੇ ਜਿਸ ਕੰਮ ਨੂੰ ਕਰਨ ਬਾਰੇ ਸੋਚ ਲੈਣ ਉਸਨੂੰ ਪੂਰਾ ਕਰਕੇ ਹੀ ਹੱਟਦੇ ਹਨ। ਇਨ੍ਹਾਂ ਉਦਮੀਆਂ ਵਿਚ ਹੀ ਇੱਕ ਅਜਿਹਾ ਖੋਜੀ ਧੁਰੰਦਰ ਵਿਦਵਾਨ ਸਾਹਿਤਕਾਰ ਡਾ.ਰਤਨ ਸਿੰਘ ਜੱਗੀ ਹੈ, ਉਸਨੇ ਜਿਸ ਵੀ ਅਤਿ ਕਠਨ ਕੰਮ ਨੂੰ ਹੱਥ ਪਾਇਆ ਉਤਨੀ ਦੇਰ ਚੈਨ ਨਾਲ ਟਿਕ ਕੇ ਨਹੀਂ ਬੈਠਿਆ, ਜਿਤਨੀ ਦੇਰ ਉਸਨੂੰ ਨੇਪਰੇ ਨਹੀਂ ਚਾੜ੍ਹ ਲਿਆ। ਸਾਹਿਤਕ ਅਤੇ ਇਤਿਹਾਸਕ ਖੋਜ ਦੇ ਕੰਮਾ ਵਿਚ ਉਸਨੂੰ ਅਨੇਕਾਂ ਮੁਸ਼ਕਲਾਂ ਅਤੇ ਤਕਲੀਫਾਂ ਦਾ ਮੁਕਾਬਲਾ ਕਰਨਾ ਪਿਆ। ਕਈ ਵਾਰ ਤਾਂ ਜਾਨ ਵੀ ਜੋਖ਼ਮ ਵਿਚ ਪਾਉਣੀ ਪਈ ਪ੍ਰੰਤੂ ਉਸਨੇ ਜੋ ਨਿਸ਼ਾਨਾ ਮਿਥਿਆ ਉਸਨੂੰ ਹਰ ਹਾਲਤ ਵਿਚ ਪੂਰਾ ਕੀਤਾ।

ਉਸਦੀ ਬਚਪਨ ਤੋਂ ਲੈ ਕੇ ਹੁਣ ਤੱਕ ਸਾਰੀ ਜ਼ਿੰਦਗੀ ਹੀ ਜਦੋਜਹਿਦ ਵਾਲੀ ਰਹੀ ਹੈ। ਇਨ੍ਹਾਂ ਖੋਜਾਂ ਲਈ ਉਸਨੂੰ ਸਾਰੇ ਦੇਸ਼ ਦਾ ਭਰਮਣ ਕਰਨਾ ਪਿਆ। ਭਾਵੇਂ ਉਸਨੂੰ ਦਸਵੀਂ ਤੋਂ ਬਾਅਦ ਪਰਿਵਾਰ ਪੜ੍ਹਾਉਣਾ ਨਹੀਂ ਚਾਹੁੰਦਾ ਸੀ ਪ੍ਰੰਤੂ ਉਸਦੀ ਲਗਨ ਅਤੇ ਦਿ੍ਰੜ੍ਹਤਾ ਨੇ ਸਾਹਿਤਕ ਖੇਤਰ ਦੀ ਸਭ ਤੋਂ ਸਰਵੋਤਮ ਡਿਗਰੀ ਡੀ.ਲਿਟ. ਪ੍ਰਾਪਤ ਕਰਕੇ ਹੀ ਦਮ ਲਿਆ। ਡੀ.ਲਿਟ. ਵੀ ਇੱਕ ਨਹੀਂ ਸਗੋਂ ਤਿੰਨ-ਤਿੰਨ ਪ੍ਰਾਪਤ ਕੀਤੀਆਂ। ਦੇਸ਼ ਦੀ ਵੰਡ ਨੇ ਵੀ ਉਸਦੇ ਰਸਤੇ ਵਿਚ ਰੁਕਾਵਟਾਂ ਖੜ੍ਹੀਆਂ ਕੀਤੀਆਂ। ਪੱਛਵੀਂ ਪੰਜਾਬ ਤੋਂ ਪੂਰਬੀ ਪੰਜਾਬ ਵਿਚ ਤਪਾਮੰਡੀ, ਨਰਾਇਣਗੜ੍ਹ ਕੋਲ ਅੰਬਾਲਾ ਜਿਲ੍ਹੇ ਦੇ ਲੋਟੋਂ ਪਿੰਡ ਜਿਥੇ ਪਰਿਵਾਰ ਨੂੰ ਜ਼ਮੀਨ ਅਲਾਟ ਹੋਈ ਸੀ, ਲੁਧਿਆਣਾ, ਦਿੱਲੀ, ਸੋਨੀਪਤ, ਅਖ਼ੀਰ ਪਟਿਆਲਾ ਆ ਕੇ ਵਸ ਗਏ। ਸਭ ਤੋਂ ਪਹਿਲਾਂ ਉਨ੍ਹਾਂ ਅੰਬਾਲੇ ਫ਼ੌਜ ਵਿਚ ਸਿਵਲੀਅਨ ਕਲਰਕ ਦੀ ਨੌਕਰੀ ਕੀਤੀ। ਇੱਕ ਮਹੀਨੇ ਬਾਅਦ ਦਿੱਲੀ ਵਿਖੇ ਪੁਲਿਸ ਵਿਭਾਗ ਦੇ ਗੁਪਤਚਰ ਵਿਭਾਗ ਵਿਚ 7 ਜਨਵਰੀ 1949 ਨੂੰ ਨੌਕਰੀ 135 ਰੁਪਏ ਮਹੀਨਾ ਨਾਲ ਸ਼ੁਰੂ ਕੀਤੀ ਅਤੇ ਲਗਪਗ 7 ਸਾਲ ਨੌਕਰੀ ਕਰਦਿਆਂ ਪਹਿਲਾਂ ਗਿਆਨੀ, ਐਫ.ਏ. ਅਤੇ ਪ੍ਰਭਾਕਰ ਪਾਸ ਕੀਤੀਆਂ। ਇਸ ਤੋਂ ਇਲਾਵਾ 1952 ਵਿਚ ਬੀ.ਏ. ਪਾਰਟ ਟਾਈਮ ਅਤੇ ਬਾਅਦ ਵਿਚ ਬੀ.ਏ. ਫਾਰਸੀ, ਹਿੰਦੀ ਅਤੇ ਸੰਸਕਿ੍ਰਤ ਵਿਚ ਵੀ ਪਾਸ ਕੀਤੀਆਂ। ਈਵਨਿੰਗ ਕਲਾਸਾਂ ਵਿਚ ਪੱਤਰਕਾਰਤਾ ਦਾ ਡਿਪਲੋਮਾ ਵੀ ਕੀਤਾ। 1955 ਵਿਚ ਐਮ.ਏ. ਪੰਜਾਬੀ ਅਤੇ 1957 ਵਿਚ ਐਮ.ਏ. ਹਿੰਦੀ ਪਾਸ ਕੀਤੀਆਂ। ਇਹ ਸਾਰੀ ਪੜ੍ਹਾਈ ਦਿੱਲੀ ਰਹਿੰਦਿਆਂ ਕੀਤੀ।

95 ਸਾਲ ਦੀ ਉਮਰ ਵਿਚ ਵੀ ਉਹ ਖੋਜ ਪ੍ਰਤੀ ਪੂਰੇ ਸੁਚੇਤ ਹਨ, ਅਜੇ ਵੀ ਸਿੱਖ ਸੰਕਲਪ ਦੀ ਪੂਰਤੀ ਲਈ ਲਗਾਤਾਰ ਖੋਜ ਕਰ ਰਿਹਾ ਹੈ। ਪੰਜਾਬੀ ਭਾਸ਼ਾ ਅਤੇ ਸਾਹਿਤ ਨਾਲ ਦਿਲੋਂ ਜੁੜੇ ਹੋਏ ਰਤਨ ਸਿੰਘ ਜੱਗੀ ਦਾ ਜਨਮ ਪੱਛਵੀਂ ਪੰਜਾਬ ਦੇ ਅਟਕ ਜਿਲ੍ਹੇ ਦੇ ਪਿੰਡ ਪਿੰਡੀਘੇਬ ਵਿਖੇ 27 ਜੁਲਾਈ 1927 ਨੂੰ ਮਾਤਾ ਨਾਨਕੀ ਦੇਵੀ ਅਤੇ ਪਿਤਾ ਲੋੜੀਂਦਾ ਮੱਲ ਜੱਗੀ ਦੇ ਘਰ ਹੋਇਆ ਸੀ। ਹੁਣ ਇਹ ਪਿੰਡ ਪਾਕਿਸਤਾਨ ਦੇ ਕੈਂਬਲਪੁਰ ਜਿਲ੍ਹੇ ਵਿਚ ਹੈ। ਬਚਪਨ ਵਿਚ ਪੂਰਾ ਨਟਖਟ ਰਤਨ ਸਿੰਘ ਜੱਗੀ ਗੁੱਲੀ ਡੰਡਾ, ਕਬੱਡੀ ਅਤੇ ਘੁਲਣ ਦਾ ਸ਼ੌਕੀਨ ਰਿਹਾ ਹੈ। ਪੰਜ ਭਰਾ ਅਤੇ ਦੋ ਭੈਣਾ ਦੇ ਪਰਿਵਾਰ ਦੇ ਗੁਜ਼ਾਰੇ ਲਈ ਆਪਣੇ ਪਿਤਾ ਦਾ ਪੂਰਾ ਸਹਿਯੋਗੀ ਰਿਹਾ। ਘੁਲਾੜੀ ਚਲਾਉਂਦਾ ਅਤੇ ਘੁਲਾੜੀ ਵਿਚ ਗੰਨੇ ਵੀ ਦਿੰਦਾ ਰਿਹਾ। ਉਸ ਦੇ ਪਿਤਾ ਨੇ ਪਰਿਵਾਰ ਦੇ ਪਾਲਣ ਪੋਸ਼ਣ ਲਈ ਖੇਤੀਬਾੜੀ ਦੇ ਨਾਲ ਵਿਓਪਾਰ ਅਤੇ ਠੇਕੇਦਾਰੀ ਵੀ ਕੀਤੀ। ਉਹ ਹਮੇਸ਼ਾ ਉਨ੍ਹਾਂ ਦੇ ਨਾਲ ਹੁੰਦੇ ਸਨ। ਇਸ ਕਰਕੇ ਉਨ੍ਹਾਂ ਨੇ ਵਿਸ਼ਾਲ ਤਜ਼ਰਬਾ ਗ੍ਰਹਿਣ ਕੀਤਾ। ਉਸ ਦਾ ਦਾਦਾ ਮੂਲ ਰਾਜ ਜੱਗੀ ਹਿਕਮਤ ਦਾ ਕੰਮ ਕਰਦਾ ਸੀ। ਪੜ੍ਹਨ ਲਿਖਣ ਦਾ ਸ਼ੌਕ ਉਸ ਨੂੰ ਬਚਪਨ ਤੋਂ ਮਹੰਤ ਪੰਡਿਤ ਸੁੱਚਾ ਸਿੰਘ ਦੀ ਪ੍ਰੇਰਨਾ ਨਾਲ ਪੈ ਗਿਆ ਸੀ।

ਖੋਜ ਦੇ ਕੰਮ ਲਈ ਪੰਜਾਬੀ ਵਿਚ ਡਾ.ਹਰਿਭਜਨ ਸਿੰਘ ਅਤੇ ਹਿੰਦੀ ਵਿਚ ਹਜ਼ਾਰੀ ਪ੍ਰਸਾਦਿ ਦਿਵੇਦੀ ਉਨ੍ਹਾਂ ਦੇ ਪ੍ਰੇਰਨਾ ਸਰੋਤ ਸਨ। ਅੱਠਵੀਂ ਤੱਕ ਦੀ ਪੜ੍ਹਾਈ ਉਸ ਨੇ ਪਿੰਡੀਘੇਬ ਖਾਲਸਾ ਸਕੂਲ ਅਤੇ ਦਸਵੀਂ 1943 ਵਿਚ ਸਰਕਾਰੀ ਹਾਈ ਸਕੂਲ ਪਿੰਡੀਘੇਬ ਤੋਂ ਪਾਸ ਕੀਤੀ। ਦਸਵੀਂ ਤੱਕ ਪੜ੍ਹਾਈ ਲੈਂਪ ਦੀ ਰੌਸ਼ਨੀ ਵਿਚ ਹੀ ਕੀਤੀ। ਉਹ ਕਿਹੜੀ ਸਮੱਸਿਆ ਹੈ, ਜਿਸਦਾ ਰਤਨ ਸਿੰਘ ਜੱਗੀ ਨੇ ਮੁਕਾਬਲਾ ਨਹੀਂ ਕੀਤਾ ਪ੍ਰੰਤੂ ਹਮੇਸ਼ਾ ਸਫਲਤਾ ਉਸ ਦੇ ਪੈਰ ਚੁੰਮਦੀ ਰਹੀ। ਮੁੱਢਲੀ ਸਿਖਿਆ ਪ੍ਰਾਪਤ ਕਰਨ ਉਪਰੰਤ ਉਸ ਨੇ ਐਮ. ਏ .ਪੰਜਾਬੀ ਅਤੇ ਹਿੰਦੀ ਦੇ ਵਿਸ਼ਿਆਂ ਵਿੱਚ ਕੀਤੀ। ਇਸ ਤੋਂ ਬਾਅਦ ਪੀ .ਐਚ.ਡੀ. ਅਤੇ ਡੀ. ਲਿਟ. ਦੀਆਂ ਡਿਗਰੀਆਂ ਪ੍ਰਾਪਤ ਕੀਤੀਆਂ । ਉਸ ਦਾ ਸੁਭਾਅ ਸ਼ੁਰੂ ਤੋਂ ਹੀ ਖੋਜੀ ਰਿਹਾ ਹੈ। ਉਸ ਹਰ ਕੰਮ ਖੋਜ ਦੇ ਆਧਾਰ ਤੇ ਕਰਨ ਦੇ ਆਦੀ ਹਨ, ਇਸ ਕਰਕੇ ਹੀ ਉਸ ਨੂੰ ਖੋਜੀ ਸਾਹਿਤਕਾਰ ਕਿਹਾ ਜਾਂਦਾ ਹੈ।

ਉਹ ਮੁੱਖ ਤੌਰ ਤੇ ਗੁਰਬਾਣੀ, ਪੁਰਾਤਨ ਪੰਜਾਬੀ ਵਾਰਤਕ, ਪੁਰਾਤਨ ਹੱਥ ਲਿਖਤਾਂ ਅਤੇ ਇਤਿਹਾਸ ਆਦਿ ਦੇ ਵਿਸ਼ਿਆਂ ਨੂੰ ਚੁਣਦੇ ਹਨ ਅਤੇ ਉਹਨਾਂ ਤੇ ਵਿਸ਼ਿਆਂ ਤੇ ਉਸ ਦੀਆਂ 144 ਪੁਸਤਕਾਂ ਪ੍ਰਕਾਸ਼ਤ ਹੋ ਚੁੱਕੀਆਂ ਹਨ। ਡਾ. ਜੱਗੀ ਅੱਧੀ ਸਦੀ ਤੋਂ ਪੰਜਾਬੀ ਸਾਹਿਤ ਜਗਤ ਦੀ ਸੇਵਾ ਕਰ ਰਿਹਾ ਹੈ। ਉਸ ਨੇ ਜੀਵਨੀ ਸਾਹਿਤ ਉਪਰ ਵੀ ਤਿੰਨ ਪੁਸਤਕਾਂ ਭਾਈ ਗੁਰਦਾਸ ਦੀਆਂ ਵਾਰਾਂ ਬਾਰੇ ਸ਼ਬਦ ਕੋਸ਼ ਤੇ ਅਨੁਕਰਮਣਿਕਾ ਅਤੇ ਚਾਰ ਹਵਾਲਾ ਕੋਸ਼ ਲਿਖੇ ਹਨ। ਸੰਪਾਦਨ ਦੇ ਖੇਤਰ ਵਿੱਚ ਉਨ੍ਹਾਂ ਦੀ ਦੇਣ ਨੂੰ ਕਦੀ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਨੇ ਪੰਜ ਪੁਰਾਤਨ ਹੱਥ ਲਿਖਤਾਂ, ਤਿੰਨ ਬਾਣੀ ਸੰਗ੍ਰਹਿਆਂ ਅਤੇ ਨੌਂ ਰਚਨਾ ਸੰਗ੍ਰਹਿ ਸੰਪਾਦਿਤ ਕੀਤੇ ਹਨ। ਉਨ੍ਹਾਂ ਨੇ ਖੋਜ ਪੱਤਰਕਾ ਦੇ ਲਗਪਗ 20 ਵਿਸ਼ੇਸ਼ ਤੇ ਸਾਧਾਰਨ ਅੰਕਾਂ ਦਾ ਸੰਪਾਦਨ ਕੀਤਾ ਹੈ। ਟੀਕਾਕਾਰੀ ਦੇ ਖੇਤਰ ਵਿੱਚ ਵੀ ਉਸ ਦੀ ਦੇਣ ਵਰਨਨਯੋਗ ਹੈ। ਤੁਲਸੀ ਰਾਮਾਇਣ ਦਾ ਟੀਕਾ ਅਤੇ ਛੇ ਪੁਸਤਕਾਂ ਦਾ ਅਨੁਵਾਦ ਵੀ ਕੀਤਾ ਹੈ। ਉਨ੍ਹਾਂ ਨੇ 150 ਤੋਂ ਉਪਰ ਖੋਜ ਪੱਤਰ ਅਤੇ ਲੇਖ, ਵਾਰਤਾਵਾਂ ਦੀ ਰਚਨਾ ਕੀਤੀ ਹੈ। ਉਨ੍ਹਾਂ ਨੇ ਅੰਗਰੇਜ਼ੀ, ਹਿੰਦੀ ਅਤੇ ਪੰਜਾਬੀ ਦੇ ਹਵਾਲਾ ਕੋਸ਼ਾਂ ਲਈ ਇੰਦਰਾਜ ਇੱਕਤਰ ਕੀਤੇ ਅਤੇ ਪੰਜਾਬੀ ਦੇ ਵਿਕਾਸ ਲਈ ਹਮੇਸ਼ਾ ਸਹਿਯੋਗ ਦਿੱਤਾ ਹੈ।

ਪੁਲਿਸ ਦੀ ਨੌਕਰੀ ਛੱਡਣ ਤੋਂ ਬਾਅਦ 17 ਮਾਰਚ 1957 ਨੂੰ ਹਿੰਦੂ ਕਾਲਜ ਸੋਨੀਪਤ, ਮਾਰਚ 1958 ਵਿਚ ਸਰਕਾਰੀ ਕਾਲਜ ਹਿਸਾਰ ਅਤੇ 25 ਮਈ 1963 ਤੋਂ ਜੁਲਾਈ 1965 ਤੱਕ ਮਹਿੰਦਰਾ ਕਾਲਜ ਪਟਿਆਲਾ ਵਿਚ ਬਤੌਰ ਲੈਕਚਰਾਰ ਸੇਵਾ ਨਿਭਾਈ। ਫਿਰ ਉਹ ਜੁਲਾਈ 1965 ਵਿਚ ਪੰਜਾਬੀ ਯੂਨੀਵਰਸਿਟੀ ਵਿਚ ਲੈਕਚਰਾਰ ਲੱਗ ਗਏ। ਦਸੰਬਰ 1962 ਵਿਚ ਉਨ੍ਹਾਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ‘‘ਦਸਮ ਗ੍ਰੰਥ ਦੀਆਂ ਪੌਰਾਣਿਕ ਕਿ੍ਰਤੀਆਂ ਦਾ ਆਲੋਚਨਾਤਮਕ ਅਧਿਐਨ’’ ਦੇ ਵਿਸ਼ੇ ਤੇ ਪੀ.ਐਚ.ਡੀ.ਕਰ ਲਈ ਸੀ। 1971 ਵਿਚ ਉਹ ਪੰਜਾਬੀ ਯੂਨੀਵਰਸਿਟੀ ਵਿੱਚ ਰੀਡਰ ਦੇ ਅਹੁਦੇ ਤੇ ਨਿਯੁਕਤ ਹੋ ਗਏ। ਜੁਲਾਈ 1978 ਵਿਚ ਪੰਜਾਬੀ ਸਾਹਿਤ ਅਧਿਐਨ ਵਿਭਾਗ ਵਿਚ ਪ੍ਰੋਫ਼ੈਸਰ ਦੇ ਤੌਰ ਤੇ ਚੋਣ ਹੋ ਗਈ, ਜਿਸ ਅਹੁਦੇ ਤੇ ਉਹ 1987 ਤੱਕ ਰਹੇ। ਸੇਵਾ ਮੁਕਤੀ ਤੋਂ ਬਾਅਦ ਉਨ੍ਹਾਂ ਨੂੰ ਕਈ ਯੂਨੀਵਰਸਿਟੀਆਂ ਨੇ ਸੀਨੀਅਰ ਫੈਲੋਸ਼ਿਪ ਦਿੱਤੀ। ਇਸ ਸਮੇਂ ਉਹ ਪੰਜਾਬੀ ਯੂਨੀਵਰਸਿਟੀ ਵਿਚ ਆਜੀਵਨ ਫੈਲੋਸ਼ਿਪ ਤੇ ਹਨ।

066-1ਉਨ੍ਹਾਂ ਨੇ 1973 ਵਿਚ ਮਗਧ ਯੂਨੀਵਰਸਿਟੀ ਗਯਾ ਤੋਂ ‘‘ਗੁਰੂ ਨਾਨਕ ਵਿਕਤਿਤਵ, ਕਿ੍ਰਤਿਤਵ ਅਤੇ ਚਿੰਤਨ’’ ਦੇ ਵਿਸ਼ੇ ਤੇ ਡੀ.ਲਿਟ.ਦੀ ਡਿਗਰੀ ਪ੍ਰਾਪਤ ਕੀਤੀ। ਇਸਤੋਂ ਬਾਅਦ ਸਨਮਾਨ ਵੱਜੋਂ ਪੰਜਾਬੀ ਯੂਨੀਵਰਸਿਟੀ ਨੇ 2014 ਵਿਚ ਉਨ੍ਹਾਂ ਨੂੰ ਡੀ.ਲਿਟ.(ਮਾਨਾਰਥ) ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਰਤਸਰ ਨੇ 2015 ਵਿਚ ਡੀ.ਲਿਟ.(ਮਾਨਾਰਥ( ਪ੍ਰਦਾਨ ਕੀਤੀਆਂ। ਉਨ੍ਹਾਂ ਦੀ ਵਿਸ਼ੇਸ਼ਤਾ ਪੰਜਾਬੀ ਅਤੇ ਹਿੰਦੀ ਦਾ ਮੱਧਕਾਲੀਨ ਸਾਹਿਤ ਅਤੇ ਭਗਤੀ ਅੰਦੋਲਨ ਸੰਬੰਧੀ ਸਾਹਿਤ, ਸਿੱਖ ਧਰਮ ਗ੍ਰੰਥ ਅਤੇ ਭਾਰਤੀ ਕਾਵਿ ਸ਼ਾਸਤ੍ਰ ਵਿਚ ਹੈ।

1959 ਵਿਚ ਉਨ੍ਹਾਂ ਦਾ ਵਿਆਹ ਦਿੱਲੀ ਦੀ ਬੀਬੀ ਰਾਜਿੰਦਰ ਕੌਰ ਨਾਲ ਹੋ ਗਿਆ। ਜਿਸ ਤੋਂ ਉਨ੍ਹਾਂ ਦੇ ਦੋ ਸਪੁੱਤਰ ਵਰਿੰਦਰ ਸਿੰਘ ਅਤੇ ਮਲਵਿੰਦਰ ਸਿੰਘ ਪੈਦਾ ਹੋਏ। ਵਰਿੰਦਰ ਸਿੰਘ ਸਵਰਗਵਾਸ ਹੋ ਗਏ ਸਨ। ਮਾਲਵਿੰਦਰ ਸਿੰਘ ਜੱਗੀ ਆਈ.ਏ.ਐਸ.ਅਧਿਕਾਰੀ ਹਨ। 24 ਮਾਰਚ 1975 ਨੂੰ ਰਾਜਿੰਦਰ ਕੌਰ ਕੈਂਸਰ ਦੀ ਬਿਮਾਰੀ ਨਾਲ ਸਵਰਗਵਾਸ ਹੋ ਗਏ। ਫਿਰ ਉਨ੍ਹਾਂ ਦੀ ਸ਼ਾਦੀ ਡਾ.ਗੁਰਸ਼ਰਨ ਕੌਰ ਨਾਲ ਹੋ ਗਈ, ਜਿਹੜੇ ਮਹਿੰਦਰਾ ਕਾਲਜ ਦੇ ਪਿ੍ਰੰਸੀਪਲ ਸੇਵਾ ਮੁਕਤ ਹੋਏ ਹਨ। ਡਾ.ਗੁਰਸ਼ਰਨ ਕੌਰ ਨੇ ਥੋੜ੍ਹਾ ਸਮਾ ਪੰਜਾਬੀ ਯੂਨੀਵਰਸਿਟੀ ਦੇ ਰਜਿਸਟਰਾਰ ਦੇ ਤੌਰ ਤੇ ਵੀ ਕੰਮ ਕੀਤਾ। ਉਨ੍ਹਾਂ ਨੂੰ ਅਧਿਐਨ, ਸੰਪਾਦਨ ਅਤੇ ਵਿਆਖਿਆ ਉਪਰ ਸਾਹਿਤ ਅਕਾਦਮੀ ਦਿੱਲੀ ਦਾ ਰਾਸ਼ਟਰੀ ਅਨੁਵਾਦ ਪੁਰਸਕਾਰ, ਭਾਸ਼ਾ ਵਿਭਾਗ ਪੰਜਾਬ ਵਲੋਂ 8 ਪੁਸਤਕਾਂ ਉਪਰ ਸਰਵੋਤਮ ਪੁਰਸਕਾਰ, ਇੱਕ ਪੁਸਤਕ ਉਪਰ ਹਰਿਆਣਾ ਸਰਕਾਰ ਵਲੋਂ ਸ਼ਰੋਮਣੀ ਸਾਹਿਤਕਾਰ ਸਨਮਾਨ, ਉਤਰ ਪ੍ਰਦੇਸ਼ ਹਿੰਦੀ ਸੰਸਥਾਨ ਵਲੋਂ ਸਨਮਾਨ ਤੋਂ ਇਲਾਵਾ ਅਨੇਕਾਂ ਧਾਰਮਕ ਸੰਸਥਾਵਾਂ ਅਤੇ ਸਾਹਿਤਕ ਅਦਾਰਿਆਂ ਵਲੋਂ ਉਨ੍ਹਾਂ ਨੂੰ ਸਨਮਾਨਤ ਕੀਤਾ ਗਿਆ ਹੈ।

ਸੰਨ 1996 ਵਿੱਚ ਭਾਸ਼ਾ ਵਿਭਾਗ ਪੰਜਾਬ ਵਲੋਂ ਪੰਜਾਬੀ ਸਾਹਿਤ ਸ਼ਰੋਮਣੀ ਪੁਰਸਕਾਰ ਨਾਲ ਸਨਮਾਨਿਆ ਗਿਆ ਸੀ। 1999 ਵਿਚ ਉਨ੍ਹਾਂ ਨੂੰ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਨੇ ਕਰਤਾਰ ਸਿੰਘ ਧਾਲੀਵਾਲ ਸਾਹਿਤ ਪੁਰਸਕਾਰ ਦੇ ਕੇ ਸਨਮਾਨਤ ਕੀਤਾ। ਜਿਵਂ ਕਿਹਾ ਜਾਂਦਾ ਹੈ ਕਿ ਇਕ ਸਫਲ ਆਦਮੀ ਪਿਛੇ ਇਸਤਰੀ ਦਾ ਹੱਥ ਹੁੰਦਾ ਹੈ, ਉਸੇ ਤਰ੍ਹਾਂ ਡਾ.ਰਤਨ ਸਿੰਘ ਜੱਗੀ ਦੇ ਖੋਜ ਕਾਰਜਾਂ ਵਿੱਚ ਸਫਲਤਾ ਪਿਛੇ ਡਾ.ਗੁਰਸ਼ਰਨ ਕੌਰ ਜੱਗੀ ਦਾ ਯੋਗਦਾਨ ਮਹੱਤਵਪੂਰਨ ਹੈ।

ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ 
ਮੋਬਾਈਲ-94178 13072
ujagarsingh480yahoo.com    

 

 
 
066ਸਿਪਾਹੀ ਤੋਂ ਪਦਮ ਸ੍ਰੀ ਤੱਕ ਪਹੁੰਚਣ ਵਾਲਾ ਸਿਰੜ੍ਹੀ ਖੋਜੀ ਡਾ. ਰਤਨ ਸਿੰਘ ਜੱਗੀ
ਉਜਾਗਰ ਸਿੰਘ
065ਮਾਮੇ ਦੇ ਤੁਰ ਜਾਣ ‘ਤੇ ਗਿੜਿਆ ਯਾਦਾਂ ਦਾ ਖੂਹ 
ਮਾਲਵਿੰਦਰ ਸਿੰਘ ਮਾਲੀ
064ਬੇਦਾਗ਼ ਚਿੱਟੀ ਚਾਦਰ ਲੈ ਕੇ ਸੇਵਾ ਮੁਕਤ ਹੋਇਆ ਡਾ.ਓਪਿੰਦਰ ਸਿੰਘ ਲਾਂਬਾ 
ਉਜਾਗਰ  ਸਿੰਘ
063ਡਾ. ਗੁਰਭਗਤ ਸਿੰਘ ਨੂੰ ਯਾਦ ਕਰਦਿਆਂ  
ਕਰਮਜੀਤ ਸਿੰਘ
062ਦੀਵਾਲੀ ਦੇ ਦਿਨ ਬੁਝਿਆ ਮਾਂ ਦਾ ਚਿਰਾਗ: ਸੁਰਿੰਦਰ ਸਿੰਘ ਮਾਹੀ  
ਉਜਾਗਰ ਸਿੰਘ, ਪਟਿਆਲਾ
061ਸਿੱਖ ਵਿਰਾਸਤੀ ਇਤਿਹਾਸ ਦਾ ਖੋਜੀ ਵਿਦਵਾਨ: ਭੁਪਿੰਦਰ ਸਿੰਘ ਹਾਲੈਂਡ 
ਉਜਾਗਰ ਸਿੰਘ, ਪਟਿਆਲਾ 
060ਤੁਰ ਗਿਆ ਪਰਵਾਸ ਵਿੱਚ ਸਿੱਖਾਂ ਦਾ ਰਾਜਦੂਤ ਤੇ ਆੜੂਆਂ ਦਾ ਬਾਦਸ਼ਾਹ: ਦੀਦਾਰ ਸਿੰਘ ਬੈਂਸ 
ਉਜਾਗਰ ਸਿੰਘ, ਪਟਿਆਲਾ
05931 ਅਗਸਤ ਬਰਸੀ ‘ਤੇ ਵਿਸ਼ੇਸ਼
ਜਦੋਂ ਸ੍ਰੀ ਅਟਲ ਬਿਹਾਰੀ ਵਾਜਪਾਈ ਅਤੇ ਸ੍ਰ ਬੇਅੰਤ ਸਿੰਘ ਨੇ ਕੰਧ ‘ਤੇ ਚੜ੍ਹਕੇ ਭਾਸ਼ਣ ਦਿੱਤਾ  
ਉਜਾਗਰ ਸਿੰਘ, ਪਟਿਆਲਾ
05813 ਅਗਸਤ ਨੂੰ ਬਰਸੀ ‘ਤੇ ਵਿਸ਼ੇਸ਼ ਸਿੱਖ ਪੰਥ ਦੇ ਮਾਰਗ ਦਰਸ਼ਕ: ਸਿਰਦਾਰ ਕਪੂਰ ਸਿੰਘ  
ਉਜਾਗਰ ਸਿੰਘ, ਪਟਿਆਲਾ
057'ਯੰਗ ਬ੍ਰਿਗੇਡ' ਦਾ ਕੈਪਟਨ: ਜੀ ਐਸ ਸਿੱਧੂ /a> 
ਉਜਾਗਰ ਸਿੰਘ, ਪਟਿਆਲਾ
056ਤੁਰ ਗਿਆ ਕੈਨੇਡਾ ਵਿੱਚ ਸਿੱਖ ਸਿਧਾਂਤਾਂ ਦਾ ਪਹਿਰੇਦਾਰ: ਰਿਪਦੁਮਣ ਸਿੰਘ ਮਲਿਕ   
ਉਜਾਗਰ ਸਿੰਘ, ਪਟਿਆਲਾ
ratu30 ਮਈ 2022 ਨੂੰ ਭੋਗ ‘ਤੇ ਵਿਸ਼ੇਸ਼
ਮੋਹ ਦੀਆਂ ਤੰਦਾਂ  ਜੋੜਨ ਵਾਲਾ ਤੁਰ ਗਿਆ ਕ੍ਰਿਸ਼ਨ ਲਾਲ ਰੱਤੂ    - ਉਜਾਗਰ ਸਿੰਘ, ਪਟਿਆਲਾ
ratan lalਪ੍ਰੋ. ਰਤਨ ਲਾਲ ਨਾਲ ਇਹ ਕਿਉਂ ਵਾਪਰਿਆ?  
ਰਵੀਸ਼ ਕੁਮਾਰ  ( ਅਨੁਵਾਦ: ਕੇਹਰ ਸ਼ਰੀਫ਼ ਸਿੰਘ)
0531 ਅਪ੍ਰੈਲ 2022 ਨੂੰ ਬਰਸੀ ‘ਤੇ ਵਿਸ਼ੇਸ਼
ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਸੋਚ ‘ਤੇ ਪਹਿਰਾ ਦੇਣ ਦੀ ਲੋੜ   - ਉਜਾਗਰ ਸਿੰਘ /span>
052ਬਾਬਾ ਦਰਸ਼ਨ ਸਿੰਘ ਨੌਜਵਾਨ ਪੀੜ੍ਹੀ ਲਈ ਮਾਰਗ ਦਰਸ਼ਕ
ਉਜਾਗਰ ਸਿੰਘ
517 ਫਰਵਰੀ 2022 ਨੂੰ ਭੋਗ ‘ਤੇ ਵਿਸ਼ੇਸ਼
ਪ੍ਰੋ ਇੰਦਰਜੀਤ ਕੌਰ ਸੰਧੂ: ਵਿਦਿਆ ਦੀ ਰੌਸ਼ਨੀ ਵੰਡਣ ਵਾਲਾ ਚਿਰਾਗ ਬੁਝ ਗਿਆ - ਉਜਾਗਰ ਸਿੰਘ/span>
050ਗਾਂਧੀਵਾਦੀ ਸੋਚ ਦਾ ਆਖਰੀ ਪਹਿਰੇਦਾਰ ਵੇਦ ਪ੍ਰਕਾਸ਼ ਗੁਪਤਾ ਅਲਵਿਦਾ ਕਹਿ ਗਏ  
ਉਜਾਗਰ ਸਿੰਘ
puriਮਹਾਰਾਸ਼ਟਰ ਵਿਚ ਪੰਜਾਬੀ ਅਧਿਕਾਰੀਆਂ ਦੀ ਇਮਾਨਦਾਰੀ ਦਾ ਪ੍ਰਤੀਕ ਸੁਖਦੇਵ ਸਿੰਘ ਪੁਰੀ 
ਉਜਾਗਰ ਸਿੰਘ
048ਪੱਥਰ ਪਾੜਕੇ ਉਗਿਆ ਖ਼ੁਸ਼ਬੂਦਾਰ ਫੁੱਲ 
ਉਜਾਗਰ ਸਿੰਘ
047ਬਾਲੜੀਆਂ ਦੇ ਵਿਆਹ: ਹਜ਼ਾਰਾਂ ਬੱਚੀਆਂ ਦੀਆਂ ਜਾਨਾਂ ਦਾ ਖੌ
ਬਲਜੀਤ ਕੌਰ 
046-1ਆਸਟਰੇਲੀਆ ਵਿੱਚ ਸਫ਼ਲਤਾ ਦੇ ਝੰਡੇ ਗੱਡਣ ਵਾਲੀ ਗੁਰਜੀਤ ਕੌਰ ਸੋਂਧੂ (ਸੰਧੂ )
ਉਜਾਗਰ ਸਿੰਘ, ਪਟਿਆਲਾ
045ਇਨਸਾਨੀਅਤ ਦਾ ਪੁਜਾਰੀ ਅਤੇ ਪ੍ਰਤੀਬੱਧ ਅਧਿਕਾਰੀ ਡਾ ਮੇਘਾ ਸਿੰਘ
ਉਜਾਗਰ ਸਿੰਘ, ਪਟਿਆਲਾ
04431 ਅਗਸਤ ਬਰਸੀ ‘ਤੇ ਵਿਸ਼ੇਸ਼
ਯਾਦਾਂ ਦੇ ਝਰੋਖੇ ‘ਚੋਂ ਸ੍ਰ ਬੇਅੰਤ ਸਿੰਘ ਮਰਹੂਮ ਮੁੱਖ ਮੰਤਰੀ
ਉਜਾਗਰ ਸਿੰਘ, ਪਟਿਆਲਾ
43ਜਨੂੰਨੀ ਆਜ਼ਾਦੀ ਘੁਲਾਟੀਆ ਅਤੇ ਸਮਾਜ ਸੇਵਕ : ਡਾ ਰਵੀ ਚੰਦ ਸ਼ਰਮਾ ਘਨੌਰ
ਉਜਾਗਰ ਸਿੰਘ, ਪਟਿਆਲਾ
042ਵਰਦੀ-ਧਾਰੀਆਂ ਵਲੋਂ ਢਾਹਿਆ ਕਹਿਰ
ਡਾ. ਹਰਸ਼ਿੰਦਰ ਕੌਰ, ਐਮ. ਡੀ., ਪਟਿਆਲਾ
041ਅਲਵਿਦਾ! ਇਨਸਾਨੀਅਤ ਦੇ ਪ੍ਰਤੀਕ ਡਾ ਰਣਬੀਰ ਸਿੰਘ ਸਰਾਓ/a>
ਉਜਾਗਰ ਸਿੰਘ, ਪਟਿਆਲਾ
040-2ਮਾਈ ਜੀਤੋ ਨੇ ਤਪਾਈ ਵੀਹ ਵਰ੍ਹਿਆਂ ਬਾਅਦ ਭੱਠੀ
ਲਖਵਿੰਦਰ ਜੌਹਲ ‘ਧੱਲੇਕੇ’
039ਮਿਹਰ ਸਿੰਘ ਕਲੋਨੀ ਦਾ ਹਵਾਈ ਹੀਰੋ
ਡਾ. ਹਰਸ਼ਿੰਦਰ ਕੌਰ, ਪਟਿਆਲਾ
038ਪੰਜਾਬੀ ਵਿਰਾਸਤ ਦਾ ਪਹਿਰੇਦਾਰ : ਬਹੁਰੰਗੀ ਸ਼ਖ਼ਸ਼ੀਅਤ ਅਮਰੀਕ ਸਿੰਘ ਛੀਨਾ
ਉਜਾਗਰ ਸਿੰਘ, ਪਟਿਆਲਾ
037ਹਿੰਦੂ ਸਿੱਖ ਏਕਤਾ ਦੇ ਪ੍ਰਤੀਕ ਰਘੂਨੰਦਨ ਲਾਲ ਭਾਟੀਆ ਅਲਵਿਦਾ
ਉਜਾਗਰ ਸਿੰਘ, ਪਟਿਆਲਾ
036ਸਿੱਖ ਵਿਰਾਸਤ ਦਾ ਪਹਿਰੇਦਾਰ: ਨਰਪਾਲ ਸਿੰਘ ਸ਼ੇਰਗਿਲ
 ਉਜਾਗਰ ਸਿੰਘ, ਪਟਿਆਲਾ
035ਮਰਹੂਮ ਕੈਪਟਨ ਕੰਵਲਜੀਤ ਸਿੰਘ ਦੀ ਸਫ਼ਲਤਾ ਦੇ ਪ੍ਰਤੱਖ ਪ੍ਰਮਾਣ
ਉਜਾਗਰ ਸਿੰਘ, ਪਟਿਆਲਾ
034ਸਬਰ, ਸੰਤੋਖ, ਸੰਤੁਸ਼ਟੀ ਅਤੇ ਇਮਾਨਦਾਰੀ ਦਾ ਪ੍ਰਤੀਕ ਦਲਜੀਤ ਸਿੰਘ ਭੰਗੂ
ਉਜਾਗਰ ਸਿੰਘ, ਪਟਿਆਲਾ
bootaਦਲਿਤਾਂ ਦੇ ਮਸੀਹਾ ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ ਸਵਰਗਵਾਸ
ਉਜਾਗਰ ਸਿੰਘ, ਪਟਿਆਲਾ
32ਮਿਹਨਤ, ਦ੍ਰਿੜ੍ਹਤਾ, ਕੁਸ਼ਲਤਾ ਅਤੇ ਦਿਆਨਤਦਾਰੀ ਦਾ ਮੁਜੱਸਮਾ ਡਾ ਬੀ ਸੀ ਗੁਪਤਾ
ਉਜਾਗਰ ਸਿੰਘ, ਪਟਿਆਲਾ
31ਅਲਵਿਦਾ: ਫ਼ਾਈਬਰ ਆਪਟਿਕ ਵਾਇਰ ਦੇ ਪਿਤਾਮਾ ਨਰਿੰਦਰ ਸਿੰਘ ਕੰਪਾਨੀ
ਉਜਾਗਰ ਸਿੰਘ, ਪਟਿਆਲਾ
030ਪੱਤਰਕਾਰੀ ਦਾ ਥੰਮ : ਵੈਟਰਨ ਪੱਤਰਕਾਰ ਵੀ ਪੀ ਪ੍ਰਭਾਕਰ
ਉਜਾਗਰ ਸਿੰਘ, ਪਟਿਆਲਾ
029ਬਾਬਾ ਜਗਜੀਤ ਸਿੰਘ ਨਾਮਧਾਰੀ ਜੀ ਦੀ ਸਮਾਜ ਨੂੰ ਵੱਡਮੁਲੀ ਦੇਣ
ਉਜਾਗਰ ਸਿੰਘ, ਪਟਿਆਲਾ
28ਬਿਹਤਰੀਨ ਕਾਰਜਕੁਸ਼ਲਤਾ, ਵਫ਼ਾਦਾਰੀ ਅਤੇ ਇਮਾਨਦਾਰੀ ਦੇ ਪ੍ਰਤੀਕ ਸੁਰੇਸ਼ ਕੁਮਾਰ
ਉਜਾਗਰ ਸਿੰਘ, ਪਟਿਆਲਾ
mnadeepਪੁਲਿਸ ਵਿਭਾਗ ਵਿਚ ਇਮਾਨਦਾਰੀ ਅਤੇ ਕਾਰਜ਼ਕੁਸ਼ਲਤਾ ਦਾ ਪ੍ਰਤੀਕ ਮਨਦੀਪ ਸਿੰਘ ਸਿੱਧੂ
ਉਜਾਗਰ ਸਿੰਘ, ਪਟਿਆਲਾ
26ਸਿੰਧੀ ਲੋਕ ਗਾਥਾ - ਉਮਰ ਮਾਰਵੀ
ਲਖਵਿੰਦਰ ਜੌਹਲ ‘ਧੱਲੇਕੇ’
25ਸ਼ਰਾਫ਼ਤ, ਨਮਰਤਾ, ਸਲੀਕਾ ਅਤੇ ਇਮਾਨਦਾਰੀ ਦਾ ਮੁਜੱਸਮਾ ਅਮਰਦੀਪ ਸਿੰਘ ਰਾਏ
ਉਜਾਗਰ ਸਿੰਘ, ਪਟਿਆਲਾ
kotliਦੀਨ ਦੁਖੀਆਂ ਦੀ ਮਦਦਗਾਰ ਸਮਾਜ ਸੇਵਿਕਾ ਦਵਿੰਦਰ ਕੌਰ ਕੋਟਲੀ
ਉਜਾਗਰ ਸਿੰਘ, ਪਟਿਆਲਾ
katalਅਣਖ ਖ਼ਾਤਰ ਹੋ ਰਹੇ ਕਤਲ
ਡਾ. ਹਰਸ਼ਿੰਦਰ ਕੌਰ, ਐਮ. ਡੀ., ਪਟਿਆਲਾ
dheeanਧੀਆਂ ਵਰਗੀ ਧੀ ਮੇਰੀ ਦੋਹਤੀ ਕਿੱਥੇ ਗਈਆ ਮੇਰੀਆ ਖੇਡਾ...?
ਰਵੇਲ ਸਿੰਘ ਇਟਲੀ
khedanਕਿੱਥੇ ਗਈਆ ਮੇਰੀਆ ਖੇਡਾ...?
ਗੁਰਲੀਨ ਕੌਰ, ਇਟਲੀ
ਫ਼ਿੰਨਲੈਂਡ ਵਿੱਚ ਪੰਜਾਬੀ ਮੂਲ ਦੀ ਲੜਕੀ ਯੂਥ ਕੌਂਸਲ ਲਈ ਉਮੀਦਵਾਰ ਚੁਣੀ ਗਈ
ਬਿਕਰਮਜੀਤ ਸਿੰਘ ਮੋਗਾ, ਫ਼ਿੰਨਲੈਂਡ
ਸਿੱਖਿਆ ਅਤੇ ਸਮਾਜ-ਸੇਵੀ ਖੇਤਰਾਂ ਵਿਚ ਚਮਕਦਾ ਮੀਲ-ਪੱਥਰ - ਬੀਬੀ ਗੁਰਨਾਮ ਕੌਰ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਸਮਾਜ ਅਤੇ ਸਿੱਖਿਆ-ਖੇਤਰ ਦਾ ਰਾਹ-ਦਸੇਰਾ - ਜਸਵੰਤ ਸਿੰਘ ਸਰਾਭਾ
ਪ੍ਰੀਤਮ ਲੁਧਿਆਣਵੀ, ਚੰਡੀਗੜ
ਇਹ ਹਨ ਸ. ਬਲਵੰਤ ਸਿੰਘ ਉੱਪਲ
ਅਮਨਦੀਪ ਸਿੰਘ ਸਿੱਧੂ, ਆਸਟ੍ਰੇਲੀਆ
ਪੰਜਾਬੀ ਵਿਰਾਸਤ ਦਾ ਪਹਿਰੇਦਾਰ : ਕਮਰਜੀਤ ਸਿੰਘ ਸੇਖੋਂ
ਉਜਾਗਰ ਸਿੰਘ, ਪਟਿਆਲਾ
ਕੁੱਖ ‘ਚ ਧੀ ਦਾ ਕਤਲ, ਕਿਉਂ ?
ਰਾਜਵਿੰਦਰ ਸਿੰਘ ‘ਰਾਜਾ’, ਸ੍ਰੀ ਮੁਕਤਸਰ ਸਾਹਿਬ
ਜਿੰਦਗੀ ‘ਚ ਇਕ ਵਾਰ ਮਿਲਦੇ ‘ਮਾਪੇ’
ਰਾਜਵਿੰਦਰ ਸਿੰਘ ‘ਰਾਜਾ’, ਸ੍ਰੀ ਮੁਕਤਸਰ ਸਾਹਿਬ
ਪੰਜਾਬੀਅਤ ਦਾ ਰਾਜਦੂਤ : ਨਰਪਾਲ ਸਿੰਘ ਸ਼ੇਰਗਿੱਲ
ਉਜਾਗਰ ਸਿੰਘ, ਪਟਿਆਲਾ
ਦੇਸ਼ ਕੀ ਬੇਟੀ ‘ਗੀਤਾ’
ਮਿੰਟੂ ਬਰਾੜ , ਆਸਟ੍ਰੇਲੀਆ
ਮਾਂ–ਬਾਪ ਦੀ ਬੱਚਿਆਂ ਪ੍ਰਤੀ ਕੀ ਜ਼ਿੰਮੇਵਾਰੀ ਹੈ?
ਸੰਜੀਵ ਝਾਂਜੀ, ਜਗਰਾਉਂ।
ਸੋ ਕਿਉ ਮੰਦਾ ਆਖੀਐ...
ਗੁਰਪ੍ਰੀਤ ਸਿੰਘ, ਤਰਨਤਾਰਨ
ਨੈਤਿਕ ਸਿੱਖਿਆ ਦਾ ਮਹੱਤਵ
ਡਾ. ਜਗਮੇਲ ਸਿੰਘ ਭਾਠੂਆਂ, ਦਿੱਲੀ
“ਸਰਦਾਰ ਸੰਤ ਸਿੰਘ ਧਾਲੀਵਾਲ ਟਰੱਸਟ”
ਬੀੜ੍ਹ ਰਾਊ ਕੇ (ਮੋਗਾ) ਦਾ ਸੰਚਾਲਕ ਸ: ਕੁਲਵੰਤ ਸਿੰਘ ਧਾਲੀਵਾਲ (ਯੂ ਕੇ )
ਗੁਰਚਰਨ ਸਿੰਘ ਸੇਖੋਂ ਬੌੜਹਾਈ ਵਾਲਾ(ਸਰੀ)ਕਨੇਡਾ
ਆਦਰਸ਼ ਪਤੀ ਪਤਨੀ ਦੇ ਗੁਣ
ਪੇਸ਼ਕਰਤਾ: ਹਰਦੀਪ ਸਿੰਘ ਮਾਨ, ਅਸਟਰੀਆ
‘ਮਾਰੂ’ ਸਾਬਤ ਹੋ ਰਿਹਾ ਹੈ ਸੜਕ ਦੁਰਘਟਣਾ ਨਾਲ ਸਬੰਧਤ ਕਨੂੰਨ
1860 ਵਿੱਚ ਬਣੇ ਕਨੂੰਨ ਵਿੱਚ ਤੁਰੰਤ ਸੋਧ ਦੀ ਲੋੜ

ਸੁਰਿੰਦਰ ਭਾਰਤੀ ਤਿਵਾੜੀ, ਫਰੀਦਕੋਟ
ਵਿਸ਼ਵ ਪ੍ਰਸਿੱਧ ਨਾਵਲਕਾਰ ਸ਼ਿਵਚਰਨ ਜੱਗੀ ਕੁੱਸਾ ਦਾ ਰੂਬਰੂ ਸਮਾਗਮ ਦੌਰਾਨ ਸਨਮਾਨ
ਵਿਰਾਸਤ ਭਵਨ ਵਿਖੇ ਪਾਲ ਗਿੱਲ ਦਾ ਸਨਮਾਨ ਰਾਈਟਰਜ਼ ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਗੰਗਾ‘ਚ ਵਧ ਰਿਹਾ ਪ੍ਰਦੂਸ਼ਨ ਕੇਂਦਰ ਲਈ ਚਿੰਤਾ ਦਾ ਵਿਸ਼ਾ: ਬਾਂਸਲ
ਧਰਮ ਲੂਨਾ

ਆਓ ਮਦਦ ਕਰੀਏ ਕਿਉਂਕਿ......
3 ਜੰਗਾਂ ਲੜਨ ਵਾਲਾ 'ਜ਼ਿੰਦਗੀ ਨਾਲ ਜੰਗ' ਹਾਰਨ ਕਿਨਾਰੇ ਹੈ!
ਮਨਦੀਪ ਖੁਰਮੀ ਹਿੰਮਤਪੁਰਾ (ਲੰਡਨ)

 
kav-ras2_140.jpg (5284 bytes)

vid-tit1_ratan_140v3.jpg (5679 bytes)

pal-banner1_142.jpg (14540 bytes)

sahyog1_150.jpg (4876 bytes)

Terms and Conditions/a>
Privay Policy
© 1999-2021, 5abi.com

www.5abi.com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

banner1-150.gif (7792 bytes)