ਸੁਰਖੀਆਂ

ਸਮੀਖਿ

ਖਾਸ ਰਿਪੋਰਟ

ਵਿਸ਼ੇਸ਼ ਲੇਖ

ਵਿਸ਼ੇਸ਼ ਕਲਮ

ਕਹਾਣੀ

ਕਵਿਤਾ

ਪੱਤਰ

ਸੰਪਰਕ

    WWW 5abi.com  ਸ਼ਬਦ ਭਾਲ

   

1 ਅਪ੍ਰੈਲ ਬਰਸੀ ‘ਤੇ ਵਿਸ਼ੇਸ਼
ਸਿੱਖੀ ਸਿਦਕ ਦਾ ਮੁਜੱਸਮਾ: ਜਥੇਦਾਰ ਗੁਰਚਰਨ ਸਿੰਘ ਟੌਹੜਾ

ਉਜਾਗਰ ਸਿੰਘ       31/03/2023


 tohraਜਥੇਦਾਰ ਗੁਰਚਰਨ ਸਿੰਘ ਟੌਹੜਾ ਨੂੰ ਇਸ ਫਾਨੀ ਸੰਸਾਰ ਤੋਂ ਅਲਵਿਦਾ ਲਿਆਂ 19 ਸਾਲ ਬੀਤ ਗਏ ਹਨ ਪ੍ਰੰਤੂ ਉਨ੍ਹਾਂ ਦੇ ਧਾਰਮਿਕ ਖੇਤਰ ਵਿੱਚ ਪਾਏ ਯੋਗਦਾਨ ਨੂੰ ਅੱਜ ਵੀ ਸਿੱਖ ਸੰਗਤ ਯਾਦ ਕਰ ਰਹੀ ਹੈ। ਭਾਵੇਂ ਉਹ ਸਿਆਸੀ ਵਿਅਕਤੀ ਸਨ ਪ੍ਰੰਤੂ ਉਨ੍ਹਾਂ ਸਿਆਸਤ ਨੂੰ ਆਪਣੀਆਂ ਧਾਰਮਿਕ ਸਰਗਰਮੀਆਂ ਉਪਰ ਭਾਰੂ ਨਹੀਂ ਪੈਣ ਦਿੱਤਾ। ਉਨ੍ਹਾਂ ਦੀ ਹਮੇਸ਼ਾ ਪਹਿਲ ਸਿੱਖ ਧਰਮ ਦੀ ਵਿਚਾਰਧਾਰਾ ‘ਤੇ ਪਹਿਰਾ ਦੇਣ ਦੀ ਹੁੰਦੀ ਸੀ।

ਟੌਹੜਾ ਪਿੰਡ ਦੇ ਲੋਕ ਸੱਥਾਂ ਵਿੱਚ ਬੈਠਕੇ ਵਰਤਮਾਨ ਸਿੱਖ ਨੇਤਾਵਾਂ ਦੀਆਂ ਸਿੱਖ ਧਰਮ ਦੀ ਸਰਵਉਚਤਾ ਕਾਇਮ ਰੱਖਣ ਲਈ ਕੀਤੀਆਂ ਜਾ ਰਹੀਆਂ ਕਾਰਵਾਈਆਂ ਤੇ ਕਿੰਤੂ ਪ੍ਰੰਤੂ ਕਰਦੇ ਹੋਏ ਜਥੇਦਾਰ ਟੌਹੜਾ ਦੇ ਕਦਾਵਰ ਵਿਅਕਤੀਤਿਵ ‘ਤੇ ਮਾਣ ਨਾਲ ਫ਼ਖ਼ਰ ਮਹਿਸੂਸ ਕਰਦੇ ਹਨ। ਜਥੇਦਾਰ ਟੌਹੜਾ ਤੋਂ ਬਿਨਾਂ ਟੌਹੜਾ ਪਿੰਡ ਉਦਾਸ ਵਿਖਾਈ ਦਿੰਦਾ ਹੈ, ਜਿਥੇ ਸੂਰਜ ਦੀ ਟਿੱਕੀ ਨਿਕਲਣ ਤੋਂ ਪਹਿਲਾਂ ਹੀ ਰੌਣਕਾਂ ਲੱਗ ਜਾਂਦੀਆਂ ਸਨ, ਅੱਜ ਟੌਹੜਾ ਪਿੰਡ ਦੀਆਂ ਗਲੀਆਂ ਸੁੰਨਸਾਨ ਪਈਆਂ ਹਨ।

ਅੱਜ ਜਦੋਂ ਸਿੱਖ ਜਗਤ ਦੁਬਿਧਾ ਵਿੱਚ ਪਿਆ ਹੋਇਆ ਹੈ ਤਾਂ ਗੁਰਚਰਨ ਸਿੰਘ ਟੌਹੜਾ ਵਰਗੇ ਸਿਦਕਵਾਨ ਸਿੱਖ ਨੇਤਾ ਦੀ ਲੋੜ ਮਹਿਸੂਸ ਹੋ ਰਹੀ ਹੈ। ਸਿੱਖ ਨੌਜਵਾਨ ਸਿੱਖ ਸਿਧਾਂਤਾਂ ਤੋਂ ਕਿਨਾਰਾ ਕਰੀ ਜਾ ਰਹੇ ਹਨ। ਉਨ੍ਹਾਂ ‘ਤੇ ਪਤਿਤਪੁਣਾ ਭਾਰੂ ਹੈ ਅਤੇ ਸਿੱਖੀ ਸੋਚ ਦੀ ਵਿਚਾਰਧਾਰਾ ‘ਤੇ ਅਮਲ ਬਾਰੇ ਭੰਬਲਭੂਸੇ ਵਿੱਚ ਪਏ ਹੋਏ ਹਨ। ਅਜਿਹੇ ਨਾਜ਼ੁਕ ਸਮੇਂ ਵਿੱਚ ਉਨ੍ਹਾਂ ਨੂੰ ਯੋਗ ਅਗਵਾਈ ਦੇਣ ਵਾਲਾ ਕਦਾਵਰ ਧਾਰਮਿਕ ਨੇਤਾ ਨਹੀਂ ਹੈ। ਗੀਭੀਰ ਸੰਕਟ ਦੇ ਸਮੇਂ ਸਿੱਖੀ ਸਿਦਕ ਦੇ ਮੁੱਦਈ ਗੁਰਮਤਿ ਦੇ ਧਾਰਨੀ ਧਾਰਮਿਕ ਵਿਦਵਾਨ ਬੁੱਧੀਜੀਵੀਆਂ ਨੂੰ ਯੋਗ ਅਗਵਾਈ ਲਈ ਮੋਹਰੀ ਦੀ ਭੂਮਿਕਾ ਨਿਭਾਉਣੀ ਚਾਹੀਦੀ ਹੈ।

ਗੁਰਚਰਨ ਸਿੰਘ ਟੌਹੜਾ 18 ਸਾਲ ਸਿੱਖੀ ਅਤੇ ਸਿੱਖ ਵਿਚਾਰਧਾਰਾ ਦੇ ਪ੍ਰਚਾਰਕ ਦੇ ਤੌਰ ਤੇ ਵਿਚਰਦੇ ਰਹੇ। ਉਹ ਸਾਰੀ ਉਮਰ ਸਿੱਖ ਵਿਚਾਰਧਾਰਾ ਨੂੰ ਸਮਰਪਤ ਰਹੇ। ਉਨ੍ਹਾਂ ਨੇ ਭਾਵੇਂ ਬਹੁਤੀ ਅਕਾਦਮਿਕ ਵਿਦਿਆ ਪ੍ਰਾਪਤ ਨਹੀਂ ਕੀਤੀ ਪ੍ਰੰਤੂ 'ਪੰਜਾਬ ਯੂਨੀਵਰਸਿਟੀ ਲਾਹੌਰ' ਤੋਂ ਗਿਆਨੀ ਦੀ ਪ੍ਰੀਖਿਆ ਪਾਸ ਕਰ ਲਈ ਅਤੇ ਥੋੜ੍ਹਾ ਸਮਾਂ 'ਸੰਸਕ੍ਰਿਤ ਵਿਦਿਆਲਿਆ ਪਟਿਆਲਾ' ਵਿੱਚ  ਪੜ੍ਹਾਈ ਕੀਤੀ।

ਉਨ੍ਹਾਂ ਨੇ 14 ਸਾਲ ਦੀ ਉਮਰ ਵਿੱਚ 'ਸ਼ਰੋਮਣੀ ਅਕਾਲੀ ਦਲ' ਵਿੱਚ ਸ਼ਾਮਲ ਹੋ ਕੇ ਆਪਣਾ ਧਾਰਮਿਕ ਅਤੇ ਸਿਆਸੀ ਜੀਵਨ ਸ਼ੁਰੂ ਕਰ ਲਿਆ ਸੀ। ਉਨ੍ਹਾਂ ਨੇ ਅਕਾਲੀ ਮੋਰਚੇ ਵਿੱਚ 1944 ਵਿੱਚ ਹਿੱਸਾ ਲਿਆ ਅਤੇ ਜੇਲ੍ਹ ਯਾਤਰਾ ਵੀ ਕੀਤੀ। ਇਸ ਤੋ ਬਾਅਦ ਉਨ੍ਹਾਂ ਨੇ ਹਰ ਅਕਾਲੀ ਮੋਰਚੇ ਵਿੱਚ ਸਰਗਰਮੀ ਨਾਲ ਹਿੱਸਾ ਲੈਣਾ ਸ਼ੁਰੂ ਕਰ ਦਿੱਤਾ ਅਤੇ ਅਨੇਕਾਂ ਵਾਰ ਜੇਲ੍ਹ ਕੱਟੀ।

1960 ਵਿੱਚ ਉਹ 'ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ' ਦੇ ਮੈਂਬਰ ਚੁਣੇ ਗਏ ਅਤੇ ਲਗਾਤਾਰ ਉਸ ਤੋਂ ਬਾਅਦ ਆਪਣੀ ਮੌਤ 1 ਅਪ੍ਰੈਲ 2004 ਤੱਕ ਇਸਦੇ ਮੈਂਬਰ ਰਹੇ। ਉਹ 6 ਜਨਵਰੀ 1973 ਨੂੰ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਅਤੇ 28 ਸਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਹੇ, ਇਸ ਸਮੇਂ ਦੌਰਾਨ ਉਨ੍ਹਾਂ ਨੇ ਸਿੱਖੀ ਸੋਚ, ਪਰੰਪਰਾਵਾਂ ਅਤੇ ਵਿਚਾਰਧਾਰਾ ਨਾਲ ਨੌਜਵਾਨ ਪੀੜ੍ਹੀ ਨੂੰ ਜੋੜਨ ਲਈ ਅਣਥੱਕ ਕੋਸ਼ਿਸ਼ਾਂ ਕੀਤੀਆਂ। ਕੁਝ ਹੱਦ ਤੱਕ ਉਹ ਸਫਲ ਵੀ ਹੋਏ।

ਉਹ ਹਮੇਸ਼ਾ ਇਹ ਕਹਿੰਦੇ ਸਨ ਕਿ ਭਾਵੇਂ ਤੁਸੀਂ ਕਿਸੇ ਵੀ ਧਰਮ ਦੇ ਮੁੱਦਈ ਹੋਵੋ ਪ੍ਰੰਤੂ ਆਪੋ ਆਪਣੇ ਧਰਮ ਵਿੱਚ ਪ੍ਰਪੱਕ ਹੋਣੇ ਚਾਹੀਦੇ ਹੋ। ਉਹ 1 ਅਪ੍ਰੈਲ 2004 ਨੂੰ ਸਾਡੇ ਤੋਂ ਵਿਦਾ ਹੋ ਗਏ ਸਨ। ਉਨ੍ਹਾਂ ਦੀ ਧਾਰਮਿਕ ਅਕੀਦਤ ਅਤੇ ਸਮਰਪਣ ਭਾਵਨਾ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਉਨ੍ਹਾਂ ਨੂੰ ਦਿਲ ਦਾ ਦੌਰਾ ਵੀ ਉਸ ਸਮੇਂ ਪਿਆ ਜਦੋਂ ਉਹ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ਦੀ ਕਾਰ ਸੇਵਾ ਵਿੱਚ ਹਿੱਸਾ ਲੈ ਰਹੇ ਸਨ।

ਅਜੇ ਉਨ੍ਹਾਂ ਨੂੰ ਇਸ ਫ਼ਾਨੀ ਸੰਸਾਰ ਤੋਂ ਅਲਵਿਦਾ ਹੋਇਆਂ 19 ਸਾਲ ਹੀ ਹੋਏ ਹਨ ਪ੍ਰੰਤੂ ਸਿੱਖ ਧਰਮ ਵਿੱਚ ਨਿਘਾਰ ਬਹੁਤ ਜ਼ਿਆਦਾ ਆ ਗਿਆ ਹੈ।  ਇਸ ਸਮੇਂ ਸਿੱਖ ਜਗਤ ਘੋਰ ਸੰਕਟ ਵਿੱਚ ਹੈ। ਜਥੇਦਾਰ ਗੁਰਚਰਨ ਸਿੰਘ ਟੌਹੜਾ ਵਰਗਾ ਵਿਅਕਤੀ ਹੀ, ਉਸ ਨੂੰ ਸੁਚੱਜੀ ਅਗਵਾਈ ਦੇ ਕੇ ਸਹੀ ਰਸਤੇ ‘ਤੇ ਲਿਆ ਸਕਦਾ ਹੈ। 80ਵਿਆਂ ਵਿੱਚ ਸਿੱਖ ਨੌਜਵਾਨਾ ਨੇ ਇਕ ਲਹਿਰ ਚਲਾਈ ਸੀ, ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਘਰਾਂ ਤੋਂ ਬਾਹਰ ਪ੍ਰਕਾਸ਼ ਕਰਨ ਤੇ ਪਾਬੰਦੀ ਲਾਈ ਸੀ। ਵਿਆਹਾਂ ਸਮੇਂ ਆਨੰਦ ਕਾਰਜ ਵੀ ਸਿਰਫ ਗੁਰੂ ਘਰਾਂ ਵਿੱਚ ਕਰਨ ਲਈ ਕਿਹਾ ਸੀ, ਜਿਸ ‘ਤੇ ਪੂਰਾ ਅਮਲ ਹੁੰਦਾ ਰਿਹਾ ਪ੍ਰੰਤੂ ਅੱਜ ਕੀ ਹੋ ਰਿਹਾ ਹੈ, ਇਹ ਤੁਹਾਡੇ ਸਾਹਮਣੇ ਹਨ। ਸਿੱਖ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਥਾਂ ਕੁ ਥਾਂ ਲਈ ਫਿਰਦੇ ਹਨ। ਮਰਿਆਦਾ ‘ਤੇ ਪੂਰਾ ਅਮਲ ਨਹੀਂ ਹੋ ਰਿਹਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਿਛਲੇ 19 ਸਾਲਾਂ ਤੋਂ ਆਪਣੀ ਜ਼ਿੰਮੇਵਾਰੀ ਨਿਭਾਉਣ ਵਿੱਚ ਅਸਫਲ ਰਹੀ ਹੈ। ਨੌਜਵਾਨਾ ਨੂੰ ਸਹੀ ਦਿਸ਼ਾ ਨਿਰਦੇਸ਼ ਨਹੀਂ ਮਿਲ ਰਹੇ। ਨੌਜਵਾਨ ਪਤਿਤ ਹੋ ਰਹੇ ਹਨ। ਇਸ ਵਜਾਹ ਕਰਕੇ ਹੀ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਯਾਦ ਆ ਰਹੀ ਹੈ। ਸਿੱਖ ਜਗਤ ਲਈ ਹਾਲਾਤ ਸਾਜਗਾਰ ਨਹੀਂ ਹਨ।

ਜਥੇਦਾਰ ਗੁਰਚਰਨ ਸਿੰਘ ਹਰ ਕਦਮ ਸਮੇਂ ਦੀ ਨਜ਼ਾਕਤ ਅਨੁਸਾਰ ਚੁੱਕਦੇ ਸਨ। ਇਕ ਉਦਾਹਰਣ ਦੇਵਾਂਗਾ, ਮੈਨੂੰ ਚੰਗੀ ਤਰ੍ਹਾਂ ਯਾਦ ਹੈ ਕਿ ਜਦੋਂ ਜਥੇਦਾਰ ਗੁਰਚਰਨ ਸਿੰਘ ਟੌਹੜਾ ਉਪਰ ਪ੍ਰੇਮ ਸਿੰਘ ਚੰਦੂਮਾਜਰਾ ਦੀ ਪਟਿਆਲਾ ਲੋਕ ਸਭਾ ਦੀ ਚੋਣ ਸਮੇਂ ਨਿਰੰਕਾਰੀ ਭਵਨ ਵਿੱਚ ਜਾਣ ‘ਤੇ ਵਾਵਰੋਲਾ ਉਠਿਆ ਸੀ, ਉਸ ਸਮੇਂ ਉਨ੍ਹਾਂ ਬੇਬਾਕੀ ਨਾਲ ਕਿਹਾ ਸੀ ਕਿ ਪੰਜਾਬ ਵਿੱਚ ਸਦਭਾਵਨਾ ਦਾ ਮਾਹੌਲ ਪੈਦਾ ਕਰਨ ਅਤੇ ਸ਼ਾਂਤੀ ਸਥਾਪਤ ਕਰਨ ਲਈ ਅਜਿਹੇ ਕਦਮ ਚੁਕਣੇ ਪੈਂਦੇ ਹਨ।

ਉਹ ਹਿੰਦੂ ਸਿੱਖਾਂ ਵਿੱਚੋਂ ਕੁੜੱਤਣ ਖ਼ਤਮ ਕਰਨ ਦੇ ਹੱਕ ਵਿੱਚ ਸਨ। ਉਸ ਸਮੇਂ ਉਨ੍ਹਾਂ ਦੇ ਜਵਾਈ ਹਰਮੇਲ ਸਿੰਘ ਟੌਹੜਾ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸਨ। ਉਨ੍ਹਾਂ ਨੇ ਪਟਿਆਲਾ-ਅਮਲੋਹ ਸੜਕ ‘ਤੇ ਨਹਿਰ ਦੇ ਪੁਲ ਦਾ ਨੀਹ ਪੱਥਰ ਟੌਹੜਾ ਸਾਹਿਬ ਤੋਂ ਰਖਵਾਇਆ ਸੀ। ਉਦੋਂ ਮੈਂ ਜਿਲ੍ਹਾ ਲੋਕ ਸੰਪਰਕ ਅਧਿਕਾਰੀ ਪਟਿਆਲਾ ਸੀ। ਮੇਰੇ ਨਾਲ ਕੁਝ ਪੱਤਰਕਾਰ ਟੌਹੜਾ ਸਾਹਿਬ ਨੂੰ ਮਿਲਣ ਲਈ ਸਮਾਗਮ ‘ਤੇ ਗਏ ਸਨ। ਟੌਹੜਾ ਸਾਹਿਬ ਨੇ ਕਿਹਾ ਕਿ ਤੁਸੀਂ ਸਰਕਟ ਹਾਊਸ ਚਲੋ ਮੈਂ ਉਥੇ ਹੀ ਪੱਤਰਕਾਰਾਂ ਨਾਲ ਗੱਲ ਕਰਾਂਗਾ।

ਉਨ੍ਹਾਂ ਸਰਕਟ ਹਾਊਸ ਵਿੱਚ ਪੱਤਰਕਾਰਾਂ ਨਾਲ ਗੱਲ ਕਰਦਿਆਂ ਆਫ਼ ਦਾ ਰਿਕਾਰਡ ਨਿਰੰਕਾਰੀ ਭਵਨ ਜਾਣ ਬਾਰੇ ਸਾਰੀ ਗੱਲ ਦੱਸ ਦਿੱਤੀ ਸੀ, ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਪੰਜਾਬ ਵਿੱਚ ਸ਼ਾਂਤੀ ਸਥਾਪਤ ਕਰਨ ਲਈ ਮੈਂ ਹਰ ਕੁਰਬਾਨੀ ਕਰਨ ਲਈ ਤਿਆਰ ਹਾਂ। ਅਜਿਹੇ ਸਨ ਜਥੇਦਾਰ ਗੁਰਚਰਨ  ਸਿੰਘ ਟੌਹੜਾ।

ਇਸ ਸਮੇਂ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਲੀਡਰਸ਼ਿਪ ਦੀਆਂ ਗ਼ਲਤੀਆਂ ਕਰਕੇ ਸਿੱਖ ਜਗਤ ਅਤੇ ਖਾਸ ਕਰਕੇ ਸਿੱਖ ਨੌਜਵਾਨ ਦਿਸ਼ਾਹੀਣ ਹੋਏ ਪਏ ਹਨ। ਸਿੱਖ ਬੁੱਧੀਜੀਵੀਆਂ ਨੂੰ ਆਪਸੀ ਖ਼ਹਿਬਾਜ਼ੀ ਛੱਡ ਕੇ ਸਿੱਖ ਧਰਮ ਦੀ ਬਿਹਤਰੀ ਲਈ ਇੱਕਮਤ ਹੋ ਕੇ ਸਿੱਖ ਜਗਤ ਨੂੰ ਸਹੀ ਅਗਵਾਈ ਦੇਣ ਲਈ ਅੱਗੇ ਆਉਣਾ ਚਾਹੀਦਾ ਹੈ। ਸਿੱਖ ਜਗਤ ਨੂੰ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਸੋਚ  ਅਤੇ ਵਿਚਾਰਧਾਰਾ ‘ਤੇ ਪਹਿਰਾ ਦੇਣ ਦਾ ਪ੍ਰਣ ਕਰਨਾ ਚਾਹੀਦਾ ਹੈ।

ਸਿੱਖ ਲੀਡਰਸ਼ਿਪ ਨੂੰ ਅੱਜ ਟੌਹੜਾ ਸਾਹਿਬ ਦੀ ਬਰਸੀ ‘ਤੇ ਫ਼ੈਸਲਾ ਕਰਨਾ ਚਾਹੀਦਾ ਹੈ ਕਿ ਉਹ ਸਿੱਖ ਧਰਮ ਦੀ ਪ੍ਰਫੁਲਤਾ ਲਈ ਆਪਸੀ ਮਤਭੇਦ ਭੁਲਾ ਕੇ ਏਕਤਾ ਦਾ ਸਬੂਤ ਦੇਣਗੇ। ਜੇਕਰ ਸਿੱਖ ਨੇਤਾ ਏਸੇ ਤਰ੍ਹਾਂ ਅੱਡੋਫਾਟੀ ਹੋਏ ਰਹੇ ਤਾਂ ਸਿੱਖ ਧਰਮ ਦਾ ਨੁਕਸਾਨ ਹੋਵੇਗਾ। ਆਪਸੀ ਟਕਰਾਓ ਨਾਲ ਸਿੱਖ ਜਗਤ ਦਾ ਨੁਕਸਾਨ ਹੋ ਰਿਹਾ ਹੈ। ਏਕਤਾ ਦਾ ਸਬੂਤ ਦੇਣਾ ਜਥੇਦਾਰ ਗੁਰਚਰਨ ਸਿੰਘ ਟੌਹੜਾ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।

ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ 
ਮੋਬਾਈਲ-94178 13072
ujagarsingh48@yahoo.com         
 

 
 
tohra1 ਅਪ੍ਰੈਲ ਬਰਸੀ ‘ਤੇ
ਵਿਸ਼ੇਸ਼ ਸਿੱਖੀ ਸਿਦਕ ਦਾ ਮੁਜੱਸਮਾ: ਜਥੇਦਾਰ ਗੁਰਚਰਨ ਸਿੰਘ ਟੌਹੜਾ
ਉਜਾਗਰ ਸਿੰਘ
071ਆਪਣੀਆਂ ਜੜਾਂ ਨਾਲ ਜੁੜਨ ਦਾ ਵੇਲਾ
ਡਾ. ਨਿਸ਼ਾਨ ਸਿੰਘ ਰਾਠੌਰ
070ਬਿਹਤਰ ਜ਼ਿੰਦਗੀ ਦਾ ਰਾਹ
ਕੇਹਰ ਸ਼ਰੀਫ਼
069ਪੰਜਾਬ ਦੇ ਲੋਕ ਸੰਪਰਕ ਵਿਭਾਗ ਦਾ ਸੰਕਟ ਮੋਚਨ ਅਧਿਕਾਰੀ : ਪਿਆਰਾ ਸਿੰਘ ਭੂਪਾਲ
ਉਜਾਗਰ ਸਿੰਘ
068ਜਦੋਂ ਮੈਨੂੰ ਨੌਕਰੀ ‘ਚੋਂ ਬਰਖ਼ਾਸਤ ਕਰਨ ਦੀ ਧਮਕੀ ਮਿਲੀ
ਉਜਾਗਰ ਸਿੰਘ
067ਮੇਰੀ ਵੱਡੀ ਭੈਣ
ਰਵੇਲ ਸਿੰਘ
066ਸਿਪਾਹੀ ਤੋਂ ਪਦਮ ਸ੍ਰੀ ਤੱਕ ਪਹੁੰਚਣ ਵਾਲਾ ਸਿਰੜ੍ਹੀ ਖੋਜੀ ਡਾ. ਰਤਨ ਸਿੰਘ ਜੱਗੀ
ਉਜਾਗਰ ਸਿੰਘ
065ਮਾਮੇ ਦੇ ਤੁਰ ਜਾਣ ‘ਤੇ ਗਿੜਿਆ ਯਾਦਾਂ ਦਾ ਖੂਹ 
ਮਾਲਵਿੰਦਰ ਸਿੰਘ ਮਾਲੀ
064ਬੇਦਾਗ਼ ਚਿੱਟੀ ਚਾਦਰ ਲੈ ਕੇ ਸੇਵਾ ਮੁਕਤ ਹੋਇਆ ਡਾ.ਓਪਿੰਦਰ ਸਿੰਘ ਲਾਂਬਾ 
ਉਜਾਗਰ  ਸਿੰਘ
063ਡਾ. ਗੁਰਭਗਤ ਸਿੰਘ ਨੂੰ ਯਾਦ ਕਰਦਿਆਂ  
ਕਰਮਜੀਤ ਸਿੰਘ
062ਦੀਵਾਲੀ ਦੇ ਦਿਨ ਬੁਝਿਆ ਮਾਂ ਦਾ ਚਿਰਾਗ: ਸੁਰਿੰਦਰ ਸਿੰਘ ਮਾਹੀ  
ਉਜਾਗਰ ਸਿੰਘ, ਪਟਿਆਲਾ
061ਸਿੱਖ ਵਿਰਾਸਤੀ ਇਤਿਹਾਸ ਦਾ ਖੋਜੀ ਵਿਦਵਾਨ: ਭੁਪਿੰਦਰ ਸਿੰਘ ਹਾਲੈਂਡ 
ਉਜਾਗਰ ਸਿੰਘ, ਪਟਿਆਲਾ 
060ਤੁਰ ਗਿਆ ਪਰਵਾਸ ਵਿੱਚ ਸਿੱਖਾਂ ਦਾ ਰਾਜਦੂਤ ਤੇ ਆੜੂਆਂ ਦਾ ਬਾਦਸ਼ਾਹ: ਦੀਦਾਰ ਸਿੰਘ ਬੈਂਸ 
ਉਜਾਗਰ ਸਿੰਘ, ਪਟਿਆਲਾ
05931 ਅਗਸਤ ਬਰਸੀ ‘ਤੇ ਵਿਸ਼ੇਸ਼
ਜਦੋਂ ਸ੍ਰੀ ਅਟਲ ਬਿਹਾਰੀ ਵਾਜਪਾਈ ਅਤੇ ਸ੍ਰ ਬੇਅੰਤ ਸਿੰਘ ਨੇ ਕੰਧ ‘ਤੇ ਚੜ੍ਹਕੇ ਭਾਸ਼ਣ ਦਿੱਤਾ  
ਉਜਾਗਰ ਸਿੰਘ, ਪਟਿਆਲਾ
05813 ਅਗਸਤ ਨੂੰ ਬਰਸੀ ‘ਤੇ ਵਿਸ਼ੇਸ਼ ਸਿੱਖ ਪੰਥ ਦੇ ਮਾਰਗ ਦਰਸ਼ਕ: ਸਿਰਦਾਰ ਕਪੂਰ ਸਿੰਘ  
ਉਜਾਗਰ ਸਿੰਘ, ਪਟਿਆਲਾ
057'ਯੰਗ ਬ੍ਰਿਗੇਡ' ਦਾ ਕੈਪਟਨ: ਜੀ ਐਸ ਸਿੱਧੂ /a> 
ਉਜਾਗਰ ਸਿੰਘ, ਪਟਿਆਲਾ
056ਤੁਰ ਗਿਆ ਕੈਨੇਡਾ ਵਿੱਚ ਸਿੱਖ ਸਿਧਾਂਤਾਂ ਦਾ ਪਹਿਰੇਦਾਰ: ਰਿਪਦੁਮਣ ਸਿੰਘ ਮਲਿਕ   
ਉਜਾਗਰ ਸਿੰਘ, ਪਟਿਆਲਾ
ratu30 ਮਈ 2022 ਨੂੰ ਭੋਗ ‘ਤੇ ਵਿਸ਼ੇਸ਼
ਮੋਹ ਦੀਆਂ ਤੰਦਾਂ  ਜੋੜਨ ਵਾਲਾ ਤੁਰ ਗਿਆ ਕ੍ਰਿਸ਼ਨ ਲਾਲ ਰੱਤੂ    - ਉਜਾਗਰ ਸਿੰਘ, ਪਟਿਆਲਾ
ratan lalਪ੍ਰੋ. ਰਤਨ ਲਾਲ ਨਾਲ ਇਹ ਕਿਉਂ ਵਾਪਰਿਆ?  
ਰਵੀਸ਼ ਕੁਮਾਰ  ( ਅਨੁਵਾਦ: ਕੇਹਰ ਸ਼ਰੀਫ਼ ਸਿੰਘ)
0531 ਅਪ੍ਰੈਲ 2022 ਨੂੰ ਬਰਸੀ ‘ਤੇ ਵਿਸ਼ੇਸ਼
ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਸੋਚ ‘ਤੇ ਪਹਿਰਾ ਦੇਣ ਦੀ ਲੋੜ   - ਉਜਾਗਰ ਸਿੰਘ /span>
052ਬਾਬਾ ਦਰਸ਼ਨ ਸਿੰਘ ਨੌਜਵਾਨ ਪੀੜ੍ਹੀ ਲਈ ਮਾਰਗ ਦਰਸ਼ਕ
ਉਜਾਗਰ ਸਿੰਘ
517 ਫਰਵਰੀ 2022 ਨੂੰ ਭੋਗ ‘ਤੇ ਵਿਸ਼ੇਸ਼
ਪ੍ਰੋ ਇੰਦਰਜੀਤ ਕੌਰ ਸੰਧੂ: ਵਿਦਿਆ ਦੀ ਰੌਸ਼ਨੀ ਵੰਡਣ ਵਾਲਾ ਚਿਰਾਗ ਬੁਝ ਗਿਆ - ਉਜਾਗਰ ਸਿੰਘ/span>
050ਗਾਂਧੀਵਾਦੀ ਸੋਚ ਦਾ ਆਖਰੀ ਪਹਿਰੇਦਾਰ ਵੇਦ ਪ੍ਰਕਾਸ਼ ਗੁਪਤਾ ਅਲਵਿਦਾ ਕਹਿ ਗਏ  
ਉਜਾਗਰ ਸਿੰਘ
puriਮਹਾਰਾਸ਼ਟਰ ਵਿਚ ਪੰਜਾਬੀ ਅਧਿਕਾਰੀਆਂ ਦੀ ਇਮਾਨਦਾਰੀ ਦਾ ਪ੍ਰਤੀਕ ਸੁਖਦੇਵ ਸਿੰਘ ਪੁਰੀ 
ਉਜਾਗਰ ਸਿੰਘ
048ਪੱਥਰ ਪਾੜਕੇ ਉਗਿਆ ਖ਼ੁਸ਼ਬੂਦਾਰ ਫੁੱਲ 
ਉਜਾਗਰ ਸਿੰਘ
047ਬਾਲੜੀਆਂ ਦੇ ਵਿਆਹ: ਹਜ਼ਾਰਾਂ ਬੱਚੀਆਂ ਦੀਆਂ ਜਾਨਾਂ ਦਾ ਖੌ
ਬਲਜੀਤ ਕੌਰ 
046-1ਆਸਟਰੇਲੀਆ ਵਿੱਚ ਸਫ਼ਲਤਾ ਦੇ ਝੰਡੇ ਗੱਡਣ ਵਾਲੀ ਗੁਰਜੀਤ ਕੌਰ ਸੋਂਧੂ (ਸੰਧੂ )
ਉਜਾਗਰ ਸਿੰਘ, ਪਟਿਆਲਾ
045ਇਨਸਾਨੀਅਤ ਦਾ ਪੁਜਾਰੀ ਅਤੇ ਪ੍ਰਤੀਬੱਧ ਅਧਿਕਾਰੀ ਡਾ ਮੇਘਾ ਸਿੰਘ
ਉਜਾਗਰ ਸਿੰਘ, ਪਟਿਆਲਾ
04431 ਅਗਸਤ ਬਰਸੀ ‘ਤੇ ਵਿਸ਼ੇਸ਼
ਯਾਦਾਂ ਦੇ ਝਰੋਖੇ ‘ਚੋਂ ਸ੍ਰ ਬੇਅੰਤ ਸਿੰਘ ਮਰਹੂਮ ਮੁੱਖ ਮੰਤਰੀ
ਉਜਾਗਰ ਸਿੰਘ, ਪਟਿਆਲਾ
43ਜਨੂੰਨੀ ਆਜ਼ਾਦੀ ਘੁਲਾਟੀਆ ਅਤੇ ਸਮਾਜ ਸੇਵਕ : ਡਾ ਰਵੀ ਚੰਦ ਸ਼ਰਮਾ ਘਨੌਰ
ਉਜਾਗਰ ਸਿੰਘ, ਪਟਿਆਲਾ
042ਵਰਦੀ-ਧਾਰੀਆਂ ਵਲੋਂ ਢਾਹਿਆ ਕਹਿਰ
ਡਾ. ਹਰਸ਼ਿੰਦਰ ਕੌਰ, ਐਮ. ਡੀ., ਪਟਿਆਲਾ
041ਅਲਵਿਦਾ! ਇਨਸਾਨੀਅਤ ਦੇ ਪ੍ਰਤੀਕ ਡਾ ਰਣਬੀਰ ਸਿੰਘ ਸਰਾਓ/a>
ਉਜਾਗਰ ਸਿੰਘ, ਪਟਿਆਲਾ
040-2ਮਾਈ ਜੀਤੋ ਨੇ ਤਪਾਈ ਵੀਹ ਵਰ੍ਹਿਆਂ ਬਾਅਦ ਭੱਠੀ
ਲਖਵਿੰਦਰ ਜੌਹਲ ‘ਧੱਲੇਕੇ’
039ਮਿਹਰ ਸਿੰਘ ਕਲੋਨੀ ਦਾ ਹਵਾਈ ਹੀਰੋ
ਡਾ. ਹਰਸ਼ਿੰਦਰ ਕੌਰ, ਪਟਿਆਲਾ
038ਪੰਜਾਬੀ ਵਿਰਾਸਤ ਦਾ ਪਹਿਰੇਦਾਰ : ਬਹੁਰੰਗੀ ਸ਼ਖ਼ਸ਼ੀਅਤ ਅਮਰੀਕ ਸਿੰਘ ਛੀਨਾ
ਉਜਾਗਰ ਸਿੰਘ, ਪਟਿਆਲਾ
037ਹਿੰਦੂ ਸਿੱਖ ਏਕਤਾ ਦੇ ਪ੍ਰਤੀਕ ਰਘੂਨੰਦਨ ਲਾਲ ਭਾਟੀਆ ਅਲਵਿਦਾ
ਉਜਾਗਰ ਸਿੰਘ, ਪਟਿਆਲਾ
036ਸਿੱਖ ਵਿਰਾਸਤ ਦਾ ਪਹਿਰੇਦਾਰ: ਨਰਪਾਲ ਸਿੰਘ ਸ਼ੇਰਗਿਲ
 ਉਜਾਗਰ ਸਿੰਘ, ਪਟਿਆਲਾ
035ਮਰਹੂਮ ਕੈਪਟਨ ਕੰਵਲਜੀਤ ਸਿੰਘ ਦੀ ਸਫ਼ਲਤਾ ਦੇ ਪ੍ਰਤੱਖ ਪ੍ਰਮਾਣ
ਉਜਾਗਰ ਸਿੰਘ, ਪਟਿਆਲਾ
034ਸਬਰ, ਸੰਤੋਖ, ਸੰਤੁਸ਼ਟੀ ਅਤੇ ਇਮਾਨਦਾਰੀ ਦਾ ਪ੍ਰਤੀਕ ਦਲਜੀਤ ਸਿੰਘ ਭੰਗੂ
ਉਜਾਗਰ ਸਿੰਘ, ਪਟਿਆਲਾ
bootaਦਲਿਤਾਂ ਦੇ ਮਸੀਹਾ ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ ਸਵਰਗਵਾਸ
ਉਜਾਗਰ ਸਿੰਘ, ਪਟਿਆਲਾ
32ਮਿਹਨਤ, ਦ੍ਰਿੜ੍ਹਤਾ, ਕੁਸ਼ਲਤਾ ਅਤੇ ਦਿਆਨਤਦਾਰੀ ਦਾ ਮੁਜੱਸਮਾ ਡਾ ਬੀ ਸੀ ਗੁਪਤਾ
ਉਜਾਗਰ ਸਿੰਘ, ਪਟਿਆਲਾ
31ਅਲਵਿਦਾ: ਫ਼ਾਈਬਰ ਆਪਟਿਕ ਵਾਇਰ ਦੇ ਪਿਤਾਮਾ ਨਰਿੰਦਰ ਸਿੰਘ ਕੰਪਾਨੀ
ਉਜਾਗਰ ਸਿੰਘ, ਪਟਿਆਲਾ
030ਪੱਤਰਕਾਰੀ ਦਾ ਥੰਮ : ਵੈਟਰਨ ਪੱਤਰਕਾਰ ਵੀ ਪੀ ਪ੍ਰਭਾਕਰ
ਉਜਾਗਰ ਸਿੰਘ, ਪਟਿਆਲਾ
029ਬਾਬਾ ਜਗਜੀਤ ਸਿੰਘ ਨਾਮਧਾਰੀ ਜੀ ਦੀ ਸਮਾਜ ਨੂੰ ਵੱਡਮੁਲੀ ਦੇਣ
ਉਜਾਗਰ ਸਿੰਘ, ਪਟਿਆਲਾ
28ਬਿਹਤਰੀਨ ਕਾਰਜਕੁਸ਼ਲਤਾ, ਵਫ਼ਾਦਾਰੀ ਅਤੇ ਇਮਾਨਦਾਰੀ ਦੇ ਪ੍ਰਤੀਕ ਸੁਰੇਸ਼ ਕੁਮਾਰ
ਉਜਾਗਰ ਸਿੰਘ, ਪਟਿਆਲਾ
mnadeepਪੁਲਿਸ ਵਿਭਾਗ ਵਿਚ ਇਮਾਨਦਾਰੀ ਅਤੇ ਕਾਰਜ਼ਕੁਸ਼ਲਤਾ ਦਾ ਪ੍ਰਤੀਕ ਮਨਦੀਪ ਸਿੰਘ ਸਿੱਧੂ
ਉਜਾਗਰ ਸਿੰਘ, ਪਟਿਆਲਾ
26ਸਿੰਧੀ ਲੋਕ ਗਾਥਾ - ਉਮਰ ਮਾਰਵੀ
ਲਖਵਿੰਦਰ ਜੌਹਲ ‘ਧੱਲੇਕੇ’
25ਸ਼ਰਾਫ਼ਤ, ਨਮਰਤਾ, ਸਲੀਕਾ ਅਤੇ ਇਮਾਨਦਾਰੀ ਦਾ ਮੁਜੱਸਮਾ ਅਮਰਦੀਪ ਸਿੰਘ ਰਾਏ
ਉਜਾਗਰ ਸਿੰਘ, ਪਟਿਆਲਾ
kotliਦੀਨ ਦੁਖੀਆਂ ਦੀ ਮਦਦਗਾਰ ਸਮਾਜ ਸੇਵਿਕਾ ਦਵਿੰਦਰ ਕੌਰ ਕੋਟਲੀ
ਉਜਾਗਰ ਸਿੰਘ, ਪਟਿਆਲਾ
katalਅਣਖ ਖ਼ਾਤਰ ਹੋ ਰਹੇ ਕਤਲ
ਡਾ. ਹਰਸ਼ਿੰਦਰ ਕੌਰ, ਐਮ. ਡੀ., ਪਟਿਆਲਾ
dheeanਧੀਆਂ ਵਰਗੀ ਧੀ ਮੇਰੀ ਦੋਹਤੀ ਕਿੱਥੇ ਗਈਆ ਮੇਰੀਆ ਖੇਡਾ...?
ਰਵੇਲ ਸਿੰਘ ਇਟਲੀ
khedanਕਿੱਥੇ ਗਈਆ ਮੇਰੀਆ ਖੇਡਾ...?
ਗੁਰਲੀਨ ਕੌਰ, ਇਟਲੀ
ਫ਼ਿੰਨਲੈਂਡ ਵਿੱਚ ਪੰਜਾਬੀ ਮੂਲ ਦੀ ਲੜਕੀ ਯੂਥ ਕੌਂਸਲ ਲਈ ਉਮੀਦਵਾਰ ਚੁਣੀ ਗਈ
ਬਿਕਰਮਜੀਤ ਸਿੰਘ ਮੋਗਾ, ਫ਼ਿੰਨਲੈਂਡ
ਸਿੱਖਿਆ ਅਤੇ ਸਮਾਜ-ਸੇਵੀ ਖੇਤਰਾਂ ਵਿਚ ਚਮਕਦਾ ਮੀਲ-ਪੱਥਰ - ਬੀਬੀ ਗੁਰਨਾਮ ਕੌਰ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਸਮਾਜ ਅਤੇ ਸਿੱਖਿਆ-ਖੇਤਰ ਦਾ ਰਾਹ-ਦਸੇਰਾ - ਜਸਵੰਤ ਸਿੰਘ ਸਰਾਭਾ
ਪ੍ਰੀਤਮ ਲੁਧਿਆਣਵੀ, ਚੰਡੀਗੜ
ਇਹ ਹਨ ਸ. ਬਲਵੰਤ ਸਿੰਘ ਉੱਪਲ
ਅਮਨਦੀਪ ਸਿੰਘ ਸਿੱਧੂ, ਆਸਟ੍ਰੇਲੀਆ
ਪੰਜਾਬੀ ਵਿਰਾਸਤ ਦਾ ਪਹਿਰੇਦਾਰ : ਕਮਰਜੀਤ ਸਿੰਘ ਸੇਖੋਂ
ਉਜਾਗਰ ਸਿੰਘ, ਪਟਿਆਲਾ
ਕੁੱਖ ‘ਚ ਧੀ ਦਾ ਕਤਲ, ਕਿਉਂ ?
ਰਾਜਵਿੰਦਰ ਸਿੰਘ ‘ਰਾਜਾ’, ਸ੍ਰੀ ਮੁਕਤਸਰ ਸਾਹਿਬ
ਜਿੰਦਗੀ ‘ਚ ਇਕ ਵਾਰ ਮਿਲਦੇ ‘ਮਾਪੇ’
ਰਾਜਵਿੰਦਰ ਸਿੰਘ ‘ਰਾਜਾ’, ਸ੍ਰੀ ਮੁਕਤਸਰ ਸਾਹਿਬ
ਪੰਜਾਬੀਅਤ ਦਾ ਰਾਜਦੂਤ : ਨਰਪਾਲ ਸਿੰਘ ਸ਼ੇਰਗਿੱਲ
ਉਜਾਗਰ ਸਿੰਘ, ਪਟਿਆਲਾ
ਦੇਸ਼ ਕੀ ਬੇਟੀ ‘ਗੀਤਾ’
ਮਿੰਟੂ ਬਰਾੜ , ਆਸਟ੍ਰੇਲੀਆ
ਮਾਂ–ਬਾਪ ਦੀ ਬੱਚਿਆਂ ਪ੍ਰਤੀ ਕੀ ਜ਼ਿੰਮੇਵਾਰੀ ਹੈ?
ਸੰਜੀਵ ਝਾਂਜੀ, ਜਗਰਾਉਂ।
ਸੋ ਕਿਉ ਮੰਦਾ ਆਖੀਐ...
ਗੁਰਪ੍ਰੀਤ ਸਿੰਘ, ਤਰਨਤਾਰਨ
ਨੈਤਿਕ ਸਿੱਖਿਆ ਦਾ ਮਹੱਤਵ
ਡਾ. ਜਗਮੇਲ ਸਿੰਘ ਭਾਠੂਆਂ, ਦਿੱਲੀ
“ਸਰਦਾਰ ਸੰਤ ਸਿੰਘ ਧਾਲੀਵਾਲ ਟਰੱਸਟ”
ਬੀੜ੍ਹ ਰਾਊ ਕੇ (ਮੋਗਾ) ਦਾ ਸੰਚਾਲਕ ਸ: ਕੁਲਵੰਤ ਸਿੰਘ ਧਾਲੀਵਾਲ (ਯੂ ਕੇ )
ਗੁਰਚਰਨ ਸਿੰਘ ਸੇਖੋਂ ਬੌੜਹਾਈ ਵਾਲਾ(ਸਰੀ)ਕਨੇਡਾ
ਆਦਰਸ਼ ਪਤੀ ਪਤਨੀ ਦੇ ਗੁਣ
ਪੇਸ਼ਕਰਤਾ: ਹਰਦੀਪ ਸਿੰਘ ਮਾਨ, ਅਸਟਰੀਆ
‘ਮਾਰੂ’ ਸਾਬਤ ਹੋ ਰਿਹਾ ਹੈ ਸੜਕ ਦੁਰਘਟਣਾ ਨਾਲ ਸਬੰਧਤ ਕਨੂੰਨ
1860 ਵਿੱਚ ਬਣੇ ਕਨੂੰਨ ਵਿੱਚ ਤੁਰੰਤ ਸੋਧ ਦੀ ਲੋੜ

ਸੁਰਿੰਦਰ ਭਾਰਤੀ ਤਿਵਾੜੀ, ਫਰੀਦਕੋਟ
ਵਿਸ਼ਵ ਪ੍ਰਸਿੱਧ ਨਾਵਲਕਾਰ ਸ਼ਿਵਚਰਨ ਜੱਗੀ ਕੁੱਸਾ ਦਾ ਰੂਬਰੂ ਸਮਾਗਮ ਦੌਰਾਨ ਸਨਮਾਨ
ਵਿਰਾਸਤ ਭਵਨ ਵਿਖੇ ਪਾਲ ਗਿੱਲ ਦਾ ਸਨਮਾਨ ਰਾਈਟਰਜ਼ ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਗੰਗਾ‘ਚ ਵਧ ਰਿਹਾ ਪ੍ਰਦੂਸ਼ਨ ਕੇਂਦਰ ਲਈ ਚਿੰਤਾ ਦਾ ਵਿਸ਼ਾ: ਬਾਂਸਲ
ਧਰਮ ਲੂਨਾ

ਆਓ ਮਦਦ ਕਰੀਏ ਕਿਉਂਕਿ......
3 ਜੰਗਾਂ ਲੜਨ ਵਾਲਾ 'ਜ਼ਿੰਦਗੀ ਨਾਲ ਜੰਗ' ਹਾਰਨ ਕਿਨਾਰੇ ਹੈ!
ਮਨਦੀਪ ਖੁਰਮੀ ਹਿੰਮਤਪੁਰਾ (ਲੰਡਨ)

 
kav-ras2_140.jpg (5284 bytes)

vid-tit1_ratan_140v3.jpg (5679 bytes)

pal-banner1_142.jpg (14540 bytes)

sahyog1_150.jpg (4876 bytes)

Terms and Conditions/a>
Privay Policy
© 1999-2021, 5abi.com

www.5abi.com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

banner1-150.gif (7792 bytes)