|
|
ਸਮਾਜ ਸੇਵਾ ਨੂੰ ਪ੍ਰਣਾਇਆ: ਭਗਵਾਨ ਦਾਸ ਗੁਪਤਾ
ਉਜਾਗਰ ਸਿੰਘ 18/05/2023 |
|
|
|
ਭਗਵਾਨ ਦਾਸ ਗੁਪਤਾ ਇਕ ਅਜਿਹਾ ਵਿਅਕਤੀ ਹੈ, ਜਿਸ ਨੂੰ ਹਰ ਸਮੇਂ ਸਮਾਜ
ਸੇਵਾ ਦਾ ਭੂਤ ਸਵਾਰ ਹੋਇਆ ਰਹਿੰਦਾ ਹੈ। ਸਮਾਜ ਸੇਵਾ ਨਾਲ ਸੰਬੰਧਤ ਹਰ ਰੋਜ਼
ਹੀ ਅਖ਼ਬਾਰਾਂ ਵਿੱਚ ਭਗਵਾਨ ਦਾਸ ਗੁਪਤਾ ਦੀਆਂ ਖ਼ਬਰਾਂ ਪ੍ਰਕਾਸ਼ਤ ਹੋਈਆਂ
ਹੁੰਦੀਆਂ ਹਨ। ਇਤਨੀਆਂ ਖ਼ਬਰਾਂ ਤਾਂ ਕਿਸੇ ਸਿਆਸਤਦਾਨ ਦੀਆਂ ਵੀ ਪ੍ਰਕਾਸ਼ਤ
ਨਹੀਂ ਹੁੰਦੀਆਂ। ਇਨ੍ਹਾਂ ਖ਼ਬਰਾਂ ਤੋਂ ਉਸ ਦੀ ਸਮਾਜ ਸੇਵਾ ਬਾਰੇ ਬਚਨਵੱਧਤਾ
ਦਾ ਪਤਾ ਲਗਦਾ ਹੈ।
ਉਸ ਦਾ ਲੋਕ ਸੰਪਰਕ ਦਾ ਤਾਣਾ ਬਾਣਾ ਕਾਫੀ
ਮਜ਼ਬੂਤ ਹੋਵੇਗਾ। ਇਉਂ ਮਹਿਸੂਸ ਹੋ ਰਿਹਾ ਹੈ ਕਿ ਚੋਣ ਲੜਨ ਦੀ ਇੱਛਾ ਉਸ ਦੇ
ਮਨ ਵਿੱਚ ਤੁਣਕੇ ਮਾਰ ਰਹੀ ਹੈ। ਉਨ੍ਹਾਂ ਦੀਆਂ ਸਰਗਰਮੀਆਂ ਤੋਂ ਪਹਿਲਾਂ
ਪਟਿਆਲਾ ਵਿਖੇ 'ਪ੍ਰਾਣ ਸਭਰਵਾਲ' ਦਾ 'ਲੋਕ ਸੰਪਰਕ' ਸਭ ਤੋਂ ਮਜ਼ਬੂਤ
ਗਿਣਿਆਂ ਜਾਂਦਾ ਸੀ। ਉਸ ਦੀਆਂ ਸਰਗਰਮੀਆਂ ਨੂੰ ਵੇਖ ਕੇ ਹੈਰਾਨੀ ਹੁੰਦੀ ਹੈ
ਕਿ ਉਹ ਆਪਣੇ ਪਰਿਵਾਰ ਦੇ ਪਾਲਣ ਪੋਸ਼ਣ ਲਈ ਸਮਾਂ ਕਿਵੇਂ ਕੱਢਦਾ ਹੋਵੇਗਾ।
ਭਗਵਾਨ ਦਾਸ ਗੁਪਤਾ ਬਹੁਤ ਸਾਰੀਆਂ ਸਮਾਜਿਕ, ਸਭਿਆਚਾਰਿਕ,
ਸਾਹਿਤਕ, ਕਲਾ, ਮਨੋਰੰਜਨ, ਸਵੈ-ਇੱਛਤ, ਆਰਥਿਕ ਅਤੇ ਫਿਲਮੀ ਸੰਸਥਾਵਾਂ ਦੇ
ਪ੍ਰਧਾਨ/ਚੇਅਰਮੈਨ/ਮੈਂਬਰ ਹਨ। ਇਨ੍ਹਾਂ ਸੰਸਥਾਵਾਂ ਦੀਆਂ ਸਰਗਰਮੀਆਂ ਵਿੱਚ
ਉਹ ਮੋਹਰੀ ਦੀ ਭੂਮਿਕਾ ਨਿਭਾਉਂਦਾ ਹੈ। ਇਹ ਸੰਸਥਾਵਾਂ ਉਨ੍ਹਾਂ ਨੂੰ
ਸਨਮਾਨਤ ਕਰਦੀਆਂ ਰਹਿੰਦੀਆਂ ਹਨ। ਇਤਨੇ ਮੋਮੈਂਟੋ ਅਤੇ ਤੋਹਫ਼ੇ
ਭਗਵਾਨ ਦਾਸ ਗੁਪਤਾ ਦੇ ਡਰਾਇੰਗ ਰੂਮ ਦੀ ਸ਼ੋਭਾ ਵਧਾ ਰਹੇ
ਹੋਣਗੇ। ਉਸ ਨੂੰ ਬਚਪਨ ਵਿੱਚ ਹੀ ਸਮਾਜ ਸੇਵਾ ਦੀ ਪ੍ਰਵਿਰਤੀ ਆਪਣੇ ਮਾਤਾ
ਪਿਤਾ ਤੋਂ ਵਿਰਸੇ ਵਿੱਚੋਂ ਹੀ ਮਿਲੀ ਹੈ ਪ੍ਰੰਤੂ ਇਸ ਪ੍ਰਵਿਰਤੀ ਨੂੰ
ਉਤਸ਼ਾਹ ਪਿੰਡ ਦੇ ਪ੍ਰਸਿੱਧ ਸਮਾਜ ਸੇਵਕ ਮਰਹੂਮ ਕਰਤਾਰ ਸਿੰਘ ਧਾਲੀਵਾਲ ਤੋਂ
ਪ੍ਰੇਰਤ ਹੋ ਕੇ ਮਿਲਿਆ। ਸਮਾਜ ਸੇਵਾ ਨੂੰ ਭਗਵਾਨ ਦਾਸ ਗੁਪਤਾ ਆਪਣੀ
ਪੁਸ਼ਤੈਨੀ ਜ਼ਿੰਮੇਵਾਰੀ ਸਮਝਦਾ ਹੈ। ਕਈ ਵਾਰ ਤਾਂ ਭਗਵਾਨ ਦਾਸ ਗੁਪਤਾ ਦੀ
ਮਸ਼ਰੂਫੀਅਤ ਵੇਖ ਕੇ ਸੋਚਣ ਲਈ ਮਜ਼ਬੂਰ ਹੋ ਜਾਈਦਾ ਹੈ ਕਿ ਉਹ ਆਪਣੇ ਕਾਰੋਬਾਰ
ਅਤੇ ਪਰਿਵਾਰਿਕ ਜ਼ਰੂਰਤਾਂ ਲਈ ਸਮਾਂ ਕਿਵੇਂ ਕੱਢਦਾ ਹੋਵੇਗਾ?
ਉਨ੍ਹਾਂ 'ਸਰਕਾਰੀ ਉਦਯੋਗਿਕ ਸੰਸਥਾ ਪਟਿਆਲਾ' ਤੋਂ ਡਰਾਫਟਸਮੈਨ ਸਿਵਲ
ਦਾ ਡਿਪਲੋਮਾ ਪਾਸ ਕੀਤਾ। ਉਸ ਤੋਂ ਬਾਅਦ ਉਸ ਨੇ 'ਹਾਰਲਿਕਸ
ਫੈਕਟਰੀ ਨਾਭਾ' ਵਿਖੇ ਇਕ ਸਾਲ ਜੂਨੀਅਰ ਡਰਾਫ਼ਟਸਮੈਨ ਦੀ ਨੌਕਰੀ
ਕੀਤੀ। ਇਥੇ ਵੀ ਦਿਲ ਨਾ ਲੱਗਿਆ, ਉਸ ਨੇ ਜ਼ਿੰਦਗੀ ਵਿੱਚ ਸੈਟਲ
ਹੋਣ ਲਈ ਬੜੇ ਪਾਪੜ ਵੇਲੇ। ਫਿਰ ਉਹ 1981 ਵਿੱਚ ਭਾਰਤੀ ਫ਼ੌਜ ਦੀ ਥਲ ਸੈਨਾ
ਦੇ ਸਿਗਨਲ ਕੋਰ ਵਿੱਚ ਵਾਇਰਲੈਸ ਅਪ੍ਰੇਟਰ ਭਰਤੀ ਹੋ
ਗਿਆ। ਘੁੰਮਣ ਫਿਰਨ ਵਾਲਾ ਆਜ਼ਾਦ ਪੰਛੀ ਭਗਵਾਨ ਦਾਸ ਗੁਪਤਾ ਲਈ ਫ਼ੌਜ ਦੀ
ਅਨੁਸ਼ਾਸਨ ਵਾਲੀ ਨੌਕਰੀ ਵਿੱਚ ਰਹਿਣਾ ਔਖਾ ਹੋ ਗਿਆ, ਕਿਉਂਕਿ ਇਕ ਥਾਂ ਟਿਕ
ਕੇ ਬੈਠਣਾ ਉਸ ਲਈ ਪਿੰਜਰੇ ਵਿੱਚ ਕੈਦ ਹੋਣ ਦੇ ਬਰਾਬਰ ਸੀ। ਉਥੇ ਵੀ ਉਸ ਨੇ
5 ਕੁ ਮਹੀਨੇ ਨੌਕਰੀ ਕੀਤੀ। ਇਸ ਲਈ ਉਹ ਫ਼ੌਜ ਦੀ ਨੌਕਰੀ ਨੂੰ ਤਿਲਾਂਜ਼ਲੀ ਦੇ
ਕੇ ਵਾਪਸ ਆਪਣੇ ਪਿੰਡ ਮੰਡੌਰ ਆ ਗਿਆ।
ਆਪਣੇ ਪਿੰਡ ਵਿੱਚ ਰਹਿੰਦਾ
ਹੋਇਆ ਉਹ ਖੇਡ ਟੂਰਨਾਮੈਂਟਾਂ, ਸਭਿਆਚਾਰਿਕ ਪ੍ਰੋਗਰਾਮਾ,
ਭਲਵਾਨਾ ਦੀਆਂ ਕੁਸ਼ਤੀਆਂ ਦੇ ਅਖਾੜਿਆਂ ਅਤੇ ਹੋਰ ਸਰਗਰਮੀਆਂ ਵਿੱਚ ਦਿਲਚਸਪੀ
ਲੈਂਦਾ ਰਿਹਾ ਹੈ। ਇਨ੍ਹਾਂ ਸਮਾਗਮਾ ਵਿੱਚ ਉਹ ਪਾਣੀ ਪਿਲਾਉਣ ਦੀ ਸੇਵਾ
ਨਿਭਾਉਂਦਾ ਰਿਹਾ ਹੈ। ਪਟਿਆਲਾ ਆਉਣ ਤੋਂ ਪਹਿਲਾਂ ਉਹ ਰਖੜਾ ਤੋਂ ਪੱਤਰਕਾਰੀ
ਵੀ ਕਰਦਾ ਰਿਹਾ। ਜਦੋਂ ਉਹ ਟਿਕ ਕੇ ਕੰਮ ਨਾ ਕਰ ਸਕਿਆ ਤਾਂ ਉਸ ਦੇ ਮਾਪਿਆਂ
ਨੇ 15 ਦਸੰਬਰ 1985 ਨੂੰ ਪ੍ਰੇਮ ਲਤਾ ਨਾਲ ਵਿਆਹ ਦੇ ਬੰਧਨ ਵਿੱਚ ਬੰਨ੍ਹ
ਕੇ ਗ੍ਰਹਿਸਤੀ ਦੇ ਪਿੰਜਰੇ ਵਿੱਚ ਕੈਦ ਕਰਨ ਦੀ ਕੋਸ਼ਿਸ਼ ਕੀਤੀ। ਫਿਰ ਉਹ
ਪਟਿਆਲਾ ਸ਼ਹਿਰ ਵਿੱਚ ਆ ਕੇ ਵਸ ਗਿਆ। ਪਟਿਆਲਾ ਸ਼ਹਿਰ ਵਿੱਚ ਆ ਕੇ ਉਸ ਨੇ
ਇਨ੍ਹਾਂ ਖੇਤਰਾਂ ਦੀਆਂ ਸਰਗਰਮੀਆਂ ਨੂੰ ਜ਼ਾਰੀ ਰੱਖਿਆ ਹੋਇਆ ਹੈ।
ਉਨ੍ਹਾਂ ਸਤੰਬਰ 2011 ਵਿੱਚ ਆਪਣੇ ਸਹਿਯੋਗੀਆਂ ਨਾਲ ਰਲਕੇ ਡਰੀਮਜ਼ ਆਫ਼
ਸ਼ੋਸ਼ਲ ਟਰੈਂਡਜ਼ (ਦੋਸਤ) ਨਾਮ ਦੀ ਸੰਸਥਾ ਸਥਾਪਤ ਕੀਤੀ। ਇਸ ਸੰਸਥਾ
ਰਾਹੀਂ ਸਰਦੀ ਦੇ ਮੌਸਮ ਵਿੱਚ ਗ਼ਰੀਬ ਲੋਕਾਂ ਨੂੰ ਰਜਾਈਆਂ ਵੰਡਣੀਆਂ,
ਪਿੰਡਾਂ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਸਾਫ ਸੁਥਰਾ ਪਾਣੀ
ਦੇਣ ਲਈ ਆਰ.ਓ ਲਗਵਾਣੇ, ਛਾਂ-ਦਾਰ ਰੱਖ, ਮੈਡੀਸਨ
ਅਤੇ ਫਲਦਾਰ ਪੌਦੇ ਲਗਵਾਣ ਦੀ ਸੇਵਾ ਕਰਦਾ ਰਿਹਾ। ਇਸੇ ਤਰ੍ਹਾਂ ਪਿੰਗਲਾ
ਆਸ਼ਰਮ, ਬਿਰਧ ਆਸ਼ਰਮ, ਅਤੇ ਅਨਾਥ ਆਸ਼ਰਮਾਂ ਵਿੱਚ ਫਲ ਫਰੂਟ ਅਤੇ ਅਨਾਜ ਆਦਿ
ਦਿੱਤੇ। ਗ਼ਰੀਬ ਲੋਕਾਂ ਨੂੰ ਰਾਸ਼ਣ ਵੰਡਿਆ। ਖ਼ੂਨ ਦਾਨ ਅਤੇ ਮੈਡੀਕਲ ਕੈਂਪ
ਲਗਵਾਏ। ਨਸ਼ਿਆ ਵਿਰੁਧ ਜਾਗ੍ਰਤੀ ਮੁਹਿੰਮ ਚਲਾਈ ਗਈ। ਅੰਗਦਾਨ ਕਰਨ
ਲਈ ਲੋਕਾਂ ਨੂੰ ਪ੍ਰੇਰਿਤ ਕੀਤਾ।
ਇਸ ਸਮੇਂ ਭਗਵਾਨ ਦਾਸ ਗੁਪਤਾ
'ਰੋਟਰੀ ਕਲੱਬ ਮਿਡ ਟਾਊਨ ਪਟਿਆਲਾ' ਦੇ ਪ੍ਰਧਾਨ, 'ਇੰਟਰਨੈਸ਼ਨਲ ਲੋਕ ਗਾਇਕ
ਮੰਚ ਪੰਜਾਬ' ਦੇ ਚੇਅਰਮੈਨ, ਇੰਡੀਅਨ ਰੈਡ ਕਰਾਸ ਸੋਸਾਇਟੀ
ਪਟਿਆਲਾ ਅਤੇ ਰਾਸ਼ਟਰੀਆ ਕਵੀ ਸੰਗਮ ਪੰਜਾਬ ਦੇ ਸਰਪ੍ਰਸਤ ਹਨ। ਇਸ ਤੋਂ
ਇਲਾਵਾ ਹੋਰ ਬਹੁਤ ਸਾਰੀਆਂ ਸੰਸਥਾਵਾਂ ਨਾਲ ਮਿਲਕੇ ਸਮਾਜ ਸੇਵਾ ਦਾ ਕਾਰਜ
ਕਰ ਰਹੇ ਹਨ।
ਉਹ ਪਟਿਆਲਾ ਪੁਲਿਸ ਦੇ ਟ੍ਰੈਫਿਕ ਵਿੰਗ
ਵਿੱਚ ਟ੍ਰੈਫਿਕ ਮਾਰਸ਼ਲ, ਕਮਿਊਨਿਟੀ ਰਿਸੋਰਸ ਸੈਂਟਰ,
ਪੁਲਿਸ ਸਾਂਝ ਕੇਂਦਰ ਤਿ੍ਰਪੜੀ ਦੇ ਮੈਂਬਰ ਦੇ ਤੌਰ ਤੇ ਸੇਵਾ ਨਿਭਾ ਰਹੇ
ਹਨ। ਉਨ੍ਹਾਂ ਨੂੰ 1997 ਵਿੱਚ 'ਨਹਿਰੂ ਯੁਵਕ ਕੇਂਦਰ ਪਟਿਆਲਾ' ਅਤੇ
26 ਜਨਵਰੀ 2015 ਵਿੱਚ ਪੰਜਾਬ ਸਰਕਾਰ ਵਲੋਂ ਸਨਮਾਨਤ ਕੀਤਾ ਗਿਆ ਹੈ। ਉਸ
ਨੂੰ ਸਨਮਾਨ ਕਰਨ ਵਾਲਿਆਂ ਦੀ ਸੂਚੀ ਲੰਬੀ ਹੈ। ਭਗਵਾਨ
ਦਾਸ ਗੁਪਤਾ ਦਾ ਜਨਮ 6 ਸਤੰਬਰ 1960 ਨੂੰ ਪਟਿਆਲਾ ਜਿਲ੍ਹੇ ਦੇ
ਪਿੰਡ ਮੰਡੌਰ ਵਿਖੇ ਦੇ ਪਿਤਾ ਰਾਮ ਲਾਲ ਗੁਪਤਾ ਅਤੇ ਮਾਤਾ ਸੀਤਾ ਦੇਵੀ ਦੀ
ਕੁਖੋਂ ਹੋਇਆ। ਉਸ ਨੂੰ ਪੰਜਵੀਂ ਤੱਕ ਦੀ ਪੜ੍ਹਾਈ ਕਰਨ ਲਈ ਪੰਜ ਸਕੂਲਾਂ
ਸਰਕਾਰੀ ਪ੍ਰਾਇਮਰੀ ਸਕੂਲ ਨੌਹਰਾ, ਸਰਕਾਰੀ ਪ੍ਰਾਇਮਰੀ ਸਕੂਲ ਮਾਡਲ ਟਾਊਨ
ਪਟਿਆਲਾ, ਬੀ.ਐਨ.ਖਾਲਸਾ ਸਕੂਲ ਸਰਹੰਦ ਰੋਡ ਪਟਿਆਲਾ ਅਤੇ ਸਰਕਾਰੀ
ਪ੍ਰਾਇਮਰੀ ਸਕੂਲ ਮੰਡੌਰ ਵਿੱਚ ਜਾਣਾ ਪਿਆ। ਉਸ ਤੋਂ ਬਾਅਦ ਦਸਵੀਂ ਤੱਕ ਦੀ
ਪੜ੍ਹਾਈ ਸਰਕਾਰੀ ਹਾਈ ਸਕੂਲ ਮੰਡੌਰ ਤੋਂ ਪਹਿਲੇ ਦਰਜੇ ਵਿੱਚ ਪਾਸ ਕੀਤੀ।
ਉਸ ਦੇ ਤਿੰਨ ਬੱਚੇ ਹਨ। ਦੋ ਲੜਕੀਆਂ ਸਨੀ ਗੁਪਤਾ ਸਰਕਾਰੀ ਹਾਈ ਸਕੂਲ ਵਿੱਚ
ਮੁੱਖ ਅਧਿਆਪਕਾ, ਇੰਜੀਨੀਅਰ ਪਲਵੀ ਗੁਪਤਾ ਭਾਰਤੀ ਸੰਚਾਰ ਨਿਗਮ ਵਿੱਚ
ਜੇ.ਟੀ.ਓ, ਲੜਕਾ ਪੁਸ਼ਪਿੰਦਰ ਗੁਪਤਾ ਮਾਲ ਪਟਵਾਰੀ ਅਤੇ ਨੂੰਹ ਨਿਸ਼ੂਕਾ
ਗੁਪਤਾ ਸਾਇੰਸ ਅਧਿਆਪਕਾ ਹਨ।
ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ
ਮੋਬਾਈਲ-94178 13072
ujagarsingh48@yahoo.com
|
|
|
|
ਸਮਾਜ
ਸੇਵਾ ਨੂੰ ਪ੍ਰਣਾਇਆ: ਭਗਵਾਨ ਦਾਸ ਗੁਪਤਾ
ਉਜਾਗਰ ਸਿੰਘ |
ਗਿਆਨੀ
ਜ਼ੈਲ ਸਿੰਘ ਨੇ ਰਾਸ਼ਟਰਪਤੀ ਦੇ ਅਹੁਦੇ ਤੋਂ ਅਸਤੀਫਾ ਕਿਉਂ ਨਾ
ਦਿੱਤਾ? ਉਜਾਗਰ ਸਿੰਘ |
ਸੀਤੋ
ਮਾਸੀ ਰਵੇਲ ਸਿੰਘ |
1
ਅਪ੍ਰੈਲ ਬਰਸੀ ‘ਤੇ
ਵਿਸ਼ੇਸ਼ ਸਿੱਖੀ ਸਿਦਕ
ਦਾ ਮੁਜੱਸਮਾ: ਜਥੇਦਾਰ ਗੁਰਚਰਨ ਸਿੰਘ ਟੌਹੜਾ
ਉਜਾਗਰ ਸਿੰਘ |
ਆਪਣੀਆਂ
ਜੜਾਂ ਨਾਲ ਜੁੜਨ ਦਾ ਵੇਲਾ
ਡਾ. ਨਿਸ਼ਾਨ ਸਿੰਘ ਰਾਠੌਰ |
ਬਿਹਤਰ
ਜ਼ਿੰਦਗੀ ਦਾ ਰਾਹ ਕੇਹਰ
ਸ਼ਰੀਫ਼ |
ਪੰਜਾਬ
ਦੇ ਲੋਕ ਸੰਪਰਕ ਵਿਭਾਗ ਦਾ ਸੰਕਟ ਮੋਚਨ ਅਧਿਕਾਰੀ : ਪਿਆਰਾ ਸਿੰਘ
ਭੂਪਾਲ ਉਜਾਗਰ ਸਿੰਘ |
ਜਦੋਂ
ਮੈਨੂੰ ਨੌਕਰੀ ‘ਚੋਂ ਬਰਖ਼ਾਸਤ ਕਰਨ ਦੀ ਧਮਕੀ ਮਿਲੀ
ਉਜਾਗਰ ਸਿੰਘ |
ਮੇਰੀ
ਵੱਡੀ ਭੈਣ ਰਵੇਲ ਸਿੰਘ |
ਸਿਪਾਹੀ
ਤੋਂ ਪਦਮ ਸ੍ਰੀ ਤੱਕ ਪਹੁੰਚਣ ਵਾਲਾ ਸਿਰੜ੍ਹੀ ਖੋਜੀ ਡਾ. ਰਤਨ ਸਿੰਘ
ਜੱਗੀ ਉਜਾਗਰ ਸਿੰਘ |
ਮਾਮੇ
ਦੇ ਤੁਰ ਜਾਣ ‘ਤੇ ਗਿੜਿਆ ਯਾਦਾਂ ਦਾ ਖੂਹ
ਮਾਲਵਿੰਦਰ ਸਿੰਘ ਮਾਲੀ |
ਬੇਦਾਗ਼
ਚਿੱਟੀ ਚਾਦਰ ਲੈ ਕੇ ਸੇਵਾ ਮੁਕਤ ਹੋਇਆ ਡਾ.ਓਪਿੰਦਰ ਸਿੰਘ ਲਾਂਬਾ
ਉਜਾਗਰ ਸਿੰਘ |
ਡਾ.
ਗੁਰਭਗਤ ਸਿੰਘ ਨੂੰ ਯਾਦ ਕਰਦਿਆਂ
ਕਰਮਜੀਤ ਸਿੰਘ |
ਦੀਵਾਲੀ
ਦੇ ਦਿਨ ਬੁਝਿਆ ਮਾਂ ਦਾ ਚਿਰਾਗ: ਸੁਰਿੰਦਰ ਸਿੰਘ ਮਾਹੀ
ਉਜਾਗਰ ਸਿੰਘ, ਪਟਿਆਲਾ |
ਸਿੱਖ
ਵਿਰਾਸਤੀ ਇਤਿਹਾਸ ਦਾ ਖੋਜੀ ਵਿਦਵਾਨ: ਭੁਪਿੰਦਰ ਸਿੰਘ ਹਾਲੈਂਡ
ਉਜਾਗਰ ਸਿੰਘ, ਪਟਿਆਲਾ |
ਤੁਰ
ਗਿਆ ਪਰਵਾਸ ਵਿੱਚ ਸਿੱਖਾਂ ਦਾ ਰਾਜਦੂਤ ਤੇ ਆੜੂਆਂ ਦਾ ਬਾਦਸ਼ਾਹ:
ਦੀਦਾਰ ਸਿੰਘ ਬੈਂਸ ਉਜਾਗਰ
ਸਿੰਘ, ਪਟਿਆਲਾ |
31
ਅਗਸਤ ਬਰਸੀ ‘ਤੇ ਵਿਸ਼ੇਸ਼
ਜਦੋਂ ਸ੍ਰੀ ਅਟਲ
ਬਿਹਾਰੀ ਵਾਜਪਾਈ ਅਤੇ ਸ੍ਰ ਬੇਅੰਤ ਸਿੰਘ ਨੇ ਕੰਧ ‘ਤੇ ਚੜ੍ਹਕੇ
ਭਾਸ਼ਣ ਦਿੱਤਾ ਉਜਾਗਰ
ਸਿੰਘ, ਪਟਿਆਲਾ |
13
ਅਗਸਤ ਨੂੰ ਬਰਸੀ ‘ਤੇ ਵਿਸ਼ੇਸ਼ ਸਿੱਖ ਪੰਥ ਦੇ ਮਾਰਗ ਦਰਸ਼ਕ: ਸਿਰਦਾਰ
ਕਪੂਰ ਸਿੰਘ ਉਜਾਗਰ
ਸਿੰਘ, ਪਟਿਆਲਾ |
'ਯੰਗ
ਬ੍ਰਿਗੇਡ' ਦਾ ਕੈਪਟਨ: ਜੀ ਐਸ ਸਿੱਧੂ /a>
ਉਜਾਗਰ ਸਿੰਘ, ਪਟਿਆਲਾ |
ਤੁਰ
ਗਿਆ ਕੈਨੇਡਾ ਵਿੱਚ ਸਿੱਖ ਸਿਧਾਂਤਾਂ ਦਾ ਪਹਿਰੇਦਾਰ: ਰਿਪਦੁਮਣ
ਸਿੰਘ ਮਲਿਕ ਉਜਾਗਰ
ਸਿੰਘ, ਪਟਿਆਲਾ |
30
ਮਈ 2022 ਨੂੰ ਭੋਗ ‘ਤੇ ਵਿਸ਼ੇਸ਼
ਮੋਹ ਦੀਆਂ ਤੰਦਾਂ
ਜੋੜਨ ਵਾਲਾ ਤੁਰ ਗਿਆ ਕ੍ਰਿਸ਼ਨ ਲਾਲ ਰੱਤੂ -
ਉਜਾਗਰ ਸਿੰਘ, ਪਟਿਆਲਾ |
ਪ੍ਰੋ.
ਰਤਨ ਲਾਲ ਨਾਲ ਇਹ ਕਿਉਂ ਵਾਪਰਿਆ?
ਰਵੀਸ਼ ਕੁਮਾਰ ( ਅਨੁਵਾਦ: ਕੇਹਰ
ਸ਼ਰੀਫ਼ ਸਿੰਘ) |
1
ਅਪ੍ਰੈਲ 2022 ਨੂੰ ਬਰਸੀ ‘ਤੇ ਵਿਸ਼ੇਸ਼
ਜਥੇਦਾਰ ਗੁਰਚਰਨ
ਸਿੰਘ ਟੌਹੜਾ ਦੀ ਸੋਚ ‘ਤੇ ਪਹਿਰਾ ਦੇਣ ਦੀ ਲੋੜ -
ਉਜਾਗਰ ਸਿੰਘ /span> |
ਬਾਬਾ
ਦਰਸ਼ਨ ਸਿੰਘ ਨੌਜਵਾਨ ਪੀੜ੍ਹੀ ਲਈ ਮਾਰਗ ਦਰਸ਼ਕ
ਉਜਾਗਰ ਸਿੰਘ |
7
ਫਰਵਰੀ 2022 ਨੂੰ ਭੋਗ ‘ਤੇ ਵਿਸ਼ੇਸ਼
ਪ੍ਰੋ ਇੰਦਰਜੀਤ
ਕੌਰ ਸੰਧੂ: ਵਿਦਿਆ ਦੀ ਰੌਸ਼ਨੀ ਵੰਡਣ ਵਾਲਾ ਚਿਰਾਗ ਬੁਝ ਗਿਆ -
ਉਜਾਗਰ ਸਿੰਘ/span> |
ਗਾਂਧੀਵਾਦੀ
ਸੋਚ ਦਾ ਆਖਰੀ ਪਹਿਰੇਦਾਰ ਵੇਦ ਪ੍ਰਕਾਸ਼ ਗੁਪਤਾ ਅਲਵਿਦਾ ਕਹਿ ਗਏ
ਉਜਾਗਰ ਸਿੰਘ |
ਮਹਾਰਾਸ਼ਟਰ
ਵਿਚ ਪੰਜਾਬੀ ਅਧਿਕਾਰੀਆਂ ਦੀ ਇਮਾਨਦਾਰੀ ਦਾ ਪ੍ਰਤੀਕ ਸੁਖਦੇਵ ਸਿੰਘ
ਪੁਰੀ ਉਜਾਗਰ ਸਿੰਘ |
ਪੱਥਰ
ਪਾੜਕੇ ਉਗਿਆ ਖ਼ੁਸ਼ਬੂਦਾਰ ਫੁੱਲ
ਉਜਾਗਰ ਸਿੰਘ |
ਬਾਲੜੀਆਂ
ਦੇ ਵਿਆਹ: ਹਜ਼ਾਰਾਂ ਬੱਚੀਆਂ ਦੀਆਂ ਜਾਨਾਂ ਦਾ ਖੌ
ਬਲਜੀਤ ਕੌਰ |
ਆਸਟਰੇਲੀਆ
ਵਿੱਚ ਸਫ਼ਲਤਾ ਦੇ ਝੰਡੇ ਗੱਡਣ ਵਾਲੀ ਗੁਰਜੀਤ ਕੌਰ ਸੋਂਧੂ (ਸੰਧੂ )
ਉਜਾਗਰ ਸਿੰਘ, ਪਟਿਆਲਾ
|
ਇਨਸਾਨੀਅਤ
ਦਾ ਪੁਜਾਰੀ ਅਤੇ ਪ੍ਰਤੀਬੱਧ ਅਧਿਕਾਰੀ ਡਾ ਮੇਘਾ ਸਿੰਘ
ਉਜਾਗਰ ਸਿੰਘ, ਪਟਿਆਲਾ |
31
ਅਗਸਤ ਬਰਸੀ ‘ਤੇ ਵਿਸ਼ੇਸ਼
ਯਾਦਾਂ ਦੇ ਝਰੋਖੇ
‘ਚੋਂ ਸ੍ਰ ਬੇਅੰਤ ਸਿੰਘ ਮਰਹੂਮ ਮੁੱਖ ਮੰਤਰੀ
ਉਜਾਗਰ ਸਿੰਘ, ਪਟਿਆਲਾ |
ਜਨੂੰਨੀ
ਆਜ਼ਾਦੀ ਘੁਲਾਟੀਆ ਅਤੇ ਸਮਾਜ ਸੇਵਕ : ਡਾ ਰਵੀ ਚੰਦ ਸ਼ਰਮਾ ਘਨੌਰ
ਉਜਾਗਰ ਸਿੰਘ, ਪਟਿਆਲਾ |
ਵਰਦੀ-ਧਾਰੀਆਂ
ਵਲੋਂ ਢਾਹਿਆ ਕਹਿਰ ਡਾ.
ਹਰਸ਼ਿੰਦਰ ਕੌਰ, ਐਮ. ਡੀ., ਪਟਿਆਲਾ |
ਅਲਵਿਦਾ!
ਇਨਸਾਨੀਅਤ ਦੇ ਪ੍ਰਤੀਕ ਡਾ ਰਣਬੀਰ ਸਿੰਘ ਸਰਾਓ/a>
ਉਜਾਗਰ ਸਿੰਘ, ਪਟਿਆਲਾ |
ਮਾਈ
ਜੀਤੋ ਨੇ ਤਪਾਈ ਵੀਹ ਵਰ੍ਹਿਆਂ ਬਾਅਦ ਭੱਠੀ
ਲਖਵਿੰਦਰ ਜੌਹਲ ‘ਧੱਲੇਕੇ’ |
ਮਿਹਰ
ਸਿੰਘ ਕਲੋਨੀ ਦਾ ਹਵਾਈ ਹੀਰੋ
ਡਾ. ਹਰਸ਼ਿੰਦਰ ਕੌਰ, ਪਟਿਆਲਾ |
ਪੰਜਾਬੀ
ਵਿਰਾਸਤ ਦਾ ਪਹਿਰੇਦਾਰ : ਬਹੁਰੰਗੀ ਸ਼ਖ਼ਸ਼ੀਅਤ ਅਮਰੀਕ ਸਿੰਘ ਛੀਨਾ
ਉਜਾਗਰ ਸਿੰਘ, ਪਟਿਆਲਾ |
ਹਿੰਦੂ
ਸਿੱਖ ਏਕਤਾ ਦੇ ਪ੍ਰਤੀਕ ਰਘੂਨੰਦਨ ਲਾਲ ਭਾਟੀਆ ਅਲਵਿਦਾ
ਉਜਾਗਰ ਸਿੰਘ, ਪਟਿਆਲਾ |
ਸਿੱਖ
ਵਿਰਾਸਤ ਦਾ ਪਹਿਰੇਦਾਰ: ਨਰਪਾਲ ਸਿੰਘ ਸ਼ੇਰਗਿਲ ਉਜਾਗਰ
ਸਿੰਘ, ਪਟਿਆਲਾ |
ਮਰਹੂਮ
ਕੈਪਟਨ ਕੰਵਲਜੀਤ ਸਿੰਘ ਦੀ ਸਫ਼ਲਤਾ ਦੇ ਪ੍ਰਤੱਖ ਪ੍ਰਮਾਣ
ਉਜਾਗਰ ਸਿੰਘ, ਪਟਿਆਲਾ |
ਸਬਰ,
ਸੰਤੋਖ, ਸੰਤੁਸ਼ਟੀ ਅਤੇ ਇਮਾਨਦਾਰੀ ਦਾ ਪ੍ਰਤੀਕ ਦਲਜੀਤ ਸਿੰਘ ਭੰਗੂ
ਉਜਾਗਰ ਸਿੰਘ, ਪਟਿਆਲਾ |
ਦਲਿਤਾਂ
ਦੇ ਮਸੀਹਾ ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ ਸਵਰਗਵਾਸ
ਉਜਾਗਰ ਸਿੰਘ, ਪਟਿਆਲਾ |
ਮਿਹਨਤ,
ਦ੍ਰਿੜ੍ਹਤਾ, ਕੁਸ਼ਲਤਾ ਅਤੇ ਦਿਆਨਤਦਾਰੀ ਦਾ ਮੁਜੱਸਮਾ ਡਾ ਬੀ ਸੀ
ਗੁਪਤਾ ਉਜਾਗਰ ਸਿੰਘ,
ਪਟਿਆਲਾ |
ਅਲਵਿਦਾ:
ਫ਼ਾਈਬਰ ਆਪਟਿਕ ਵਾਇਰ ਦੇ ਪਿਤਾਮਾ ਨਰਿੰਦਰ ਸਿੰਘ ਕੰਪਾਨੀ
ਉਜਾਗਰ ਸਿੰਘ, ਪਟਿਆਲਾ |
ਪੱਤਰਕਾਰੀ
ਦਾ ਥੰਮ : ਵੈਟਰਨ ਪੱਤਰਕਾਰ ਵੀ ਪੀ ਪ੍ਰਭਾਕਰ
ਉਜਾਗਰ ਸਿੰਘ, ਪਟਿਆਲਾ |
ਬਾਬਾ
ਜਗਜੀਤ ਸਿੰਘ ਨਾਮਧਾਰੀ ਜੀ ਦੀ ਸਮਾਜ ਨੂੰ ਵੱਡਮੁਲੀ ਦੇਣ
ਉਜਾਗਰ ਸਿੰਘ, ਪਟਿਆਲਾ |
ਬਿਹਤਰੀਨ
ਕਾਰਜਕੁਸ਼ਲਤਾ, ਵਫ਼ਾਦਾਰੀ ਅਤੇ ਇਮਾਨਦਾਰੀ ਦੇ ਪ੍ਰਤੀਕ ਸੁਰੇਸ਼ ਕੁਮਾਰ
ਉਜਾਗਰ ਸਿੰਘ, ਪਟਿਆਲਾ |
ਪੁਲਿਸ
ਵਿਭਾਗ ਵਿਚ ਇਮਾਨਦਾਰੀ ਅਤੇ ਕਾਰਜ਼ਕੁਸ਼ਲਤਾ ਦਾ ਪ੍ਰਤੀਕ ਮਨਦੀਪ ਸਿੰਘ
ਸਿੱਧੂ ਉਜਾਗਰ ਸਿੰਘ,
ਪਟਿਆਲਾ |
ਸਿੰਧੀ
ਲੋਕ ਗਾਥਾ - ਉਮਰ ਮਾਰਵੀ
ਲਖਵਿੰਦਰ ਜੌਹਲ ‘ਧੱਲੇਕੇ’ |
ਸ਼ਰਾਫ਼ਤ,
ਨਮਰਤਾ, ਸਲੀਕਾ ਅਤੇ ਇਮਾਨਦਾਰੀ ਦਾ ਮੁਜੱਸਮਾ ਅਮਰਦੀਪ ਸਿੰਘ ਰਾਏ
ਉਜਾਗਰ ਸਿੰਘ, ਪਟਿਆਲਾ |
ਦੀਨ
ਦੁਖੀਆਂ ਦੀ ਮਦਦਗਾਰ ਸਮਾਜ ਸੇਵਿਕਾ ਦਵਿੰਦਰ ਕੌਰ ਕੋਟਲੀ
ਉਜਾਗਰ ਸਿੰਘ, ਪਟਿਆਲਾ |
ਅਣਖ
ਖ਼ਾਤਰ ਹੋ ਰਹੇ ਕਤਲ ਡਾ.
ਹਰਸ਼ਿੰਦਰ ਕੌਰ, ਐਮ. ਡੀ., ਪਟਿਆਲਾ |
ਧੀਆਂ
ਵਰਗੀ ਧੀ ਮੇਰੀ ਦੋਹਤੀ ਕਿੱਥੇ ਗਈਆ ਮੇਰੀਆ ਖੇਡਾ...?
ਰਵੇਲ ਸਿੰਘ ਇਟਲੀ |
ਕਿੱਥੇ
ਗਈਆ ਮੇਰੀਆ ਖੇਡਾ...?
ਗੁਰਲੀਨ ਕੌਰ, ਇਟਲੀ |
ਫ਼ਿੰਨਲੈਂਡ
ਵਿੱਚ ਪੰਜਾਬੀ ਮੂਲ ਦੀ ਲੜਕੀ ਯੂਥ ਕੌਂਸਲ ਲਈ ਉਮੀਦਵਾਰ ਚੁਣੀ ਗਈ
ਬਿਕਰਮਜੀਤ ਸਿੰਘ ਮੋਗਾ, ਫ਼ਿੰਨਲੈਂਡ |
ਸਿੱਖਿਆ
ਅਤੇ ਸਮਾਜ-ਸੇਵੀ ਖੇਤਰਾਂ ਵਿਚ ਚਮਕਦਾ ਮੀਲ-ਪੱਥਰ - ਬੀਬੀ ਗੁਰਨਾਮ
ਕੌਰ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸਮਾਜ
ਅਤੇ ਸਿੱਖਿਆ-ਖੇਤਰ ਦਾ ਰਾਹ-ਦਸੇਰਾ - ਜਸਵੰਤ ਸਿੰਘ ਸਰਾਭਾ
ਪ੍ਰੀਤਮ ਲੁਧਿਆਣਵੀ, ਚੰਡੀਗੜ |
ਇਹ
ਹਨ ਸ. ਬਲਵੰਤ ਸਿੰਘ ਉੱਪਲ
ਅਮਨਦੀਪ ਸਿੰਘ ਸਿੱਧੂ, ਆਸਟ੍ਰੇਲੀਆ |
ਪੰਜਾਬੀ
ਵਿਰਾਸਤ ਦਾ ਪਹਿਰੇਦਾਰ : ਕਮਰਜੀਤ ਸਿੰਘ ਸੇਖੋਂ
ਉਜਾਗਰ ਸਿੰਘ, ਪਟਿਆਲਾ |
ਕੁੱਖ
‘ਚ ਧੀ ਦਾ ਕਤਲ, ਕਿਉਂ ?
ਰਾਜਵਿੰਦਰ ਸਿੰਘ ‘ਰਾਜਾ’, ਸ੍ਰੀ ਮੁਕਤਸਰ
ਸਾਹਿਬ |
ਜਿੰਦਗੀ
‘ਚ ਇਕ ਵਾਰ ਮਿਲਦੇ ‘ਮਾਪੇ’
ਰਾਜਵਿੰਦਰ ਸਿੰਘ ‘ਰਾਜਾ’, ਸ੍ਰੀ ਮੁਕਤਸਰ
ਸਾਹਿਬ |
ਪੰਜਾਬੀਅਤ
ਦਾ ਰਾਜਦੂਤ : ਨਰਪਾਲ ਸਿੰਘ ਸ਼ੇਰਗਿੱਲ
ਉਜਾਗਰ ਸਿੰਘ, ਪਟਿਆਲਾ |
ਦੇਸ਼
ਕੀ ਬੇਟੀ ‘ਗੀਤਾ’
ਮਿੰਟੂ ਬਰਾੜ , ਆਸਟ੍ਰੇਲੀਆ |
ਮਾਂ–ਬਾਪ
ਦੀ ਬੱਚਿਆਂ ਪ੍ਰਤੀ ਕੀ ਜ਼ਿੰਮੇਵਾਰੀ ਹੈ?
ਸੰਜੀਵ ਝਾਂਜੀ, ਜਗਰਾਉਂ। |
ਸੋ
ਕਿਉ ਮੰਦਾ ਆਖੀਐ...
ਗੁਰਪ੍ਰੀਤ ਸਿੰਘ, ਤਰਨਤਾਰਨ |
ਨੈਤਿਕ ਸਿੱਖਿਆ
ਦਾ ਮਹੱਤਵ
ਡਾ. ਜਗਮੇਲ ਸਿੰਘ ਭਾਠੂਆਂ, ਦਿੱਲੀ |
“ਸਰਦਾਰ ਸੰਤ ਸਿੰਘ ਧਾਲੀਵਾਲ
ਟਰੱਸਟ”
ਬੀੜ੍ਹ ਰਾਊ
ਕੇ (ਮੋਗਾ) ਦਾ ਸੰਚਾਲਕ ਸ: ਕੁਲਵੰਤ ਸਿੰਘ ਧਾਲੀਵਾਲ (ਯੂ ਕੇ )
ਗੁਰਚਰਨ ਸਿੰਘ ਸੇਖੋਂ ਬੌੜਹਾਈ
ਵਾਲਾ(ਸਰੀ)ਕਨੇਡਾ |
ਆਦਰਸ਼ ਪਤੀ
ਪਤਨੀ ਦੇ ਗੁਣ
ਪੇਸ਼ਕਰਤਾ: ਹਰਦੀਪ ਸਿੰਘ ਮਾਨ, ਅਸਟਰੀਆ |
‘ਮਾਰੂ’
ਸਾਬਤ ਹੋ ਰਿਹਾ ਹੈ ਸੜਕ ਦੁਰਘਟਣਾ ਨਾਲ ਸਬੰਧਤ ਕਨੂੰਨ
1860 ਵਿੱਚ ਬਣੇ ਕਨੂੰਨ ਵਿੱਚ ਤੁਰੰਤ ਸੋਧ ਦੀ ਲੋੜ
ਸੁਰਿੰਦਰ ਭਾਰਤੀ ਤਿਵਾੜੀ, ਫਰੀਦਕੋਟ |
ਵਿਸ਼ਵ
ਪ੍ਰਸਿੱਧ ਨਾਵਲਕਾਰ ਸ਼ਿਵਚਰਨ ਜੱਗੀ ਕੁੱਸਾ ਦਾ ਰੂਬਰੂ ਸਮਾਗਮ
ਦੌਰਾਨ ਸਨਮਾਨ |
ਵਿਰਾਸਤ ਭਵਨ
ਵਿਖੇ ਪਾਲ ਗਿੱਲ ਦਾ ਸਨਮਾਨ |
ਰਾਈਟਰਜ਼ ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ |
ਗੰਗਾ‘ਚ ਵਧ ਰਿਹਾ ਪ੍ਰਦੂਸ਼ਨ ਕੇਂਦਰ ਲਈ ਚਿੰਤਾ ਦਾ ਵਿਸ਼ਾ: ਬਾਂਸਲ
ਧਰਮ ਲੂਨਾ |
ਆਓ ਮਦਦ ਕਰੀਏ ਕਿਉਂਕਿ......
3 ਜੰਗਾਂ ਲੜਨ ਵਾਲਾ 'ਜ਼ਿੰਦਗੀ ਨਾਲ ਜੰਗ' ਹਾਰਨ ਕਿਨਾਰੇ
ਹੈ!
ਮਨਦੀਪ ਖੁਰਮੀ ਹਿੰਮਤਪੁਰਾ (ਲੰਡਨ) |
|
|
|
|