|
|
|
|
|
ਅਲਵਿਦਾ! ਰੌਂਸ਼ਨ ਦਿਮਾਗ ਵਿਦਵਾਨ ਸਿਆਸਤਦਾਨ ਬੀਰ ਦਵਿੰਦਰ ਸਿੰਘ
ਉਜਾਗਰ ਸਿੰਘ 02/07/2023 |
|
|
|
ਸ੍ਰ.
ਬੀਰ ਦਵਿੰਦਰ ਸਿੰਘ ਕਿਸੇ ਸਿਆਸੀ ਨੇਤਾ ਦੇ ਘਨੇੜੇ ਚੜ੍ਹਕੇ ਸਿਆਸਤ ਵਿੱਚ
ਨਹੀਂ ਆਇਆ ਸੀ, ਸਗੋਂ ਉਹ ਤਾਂ ਆਪਣੀ ਕਾਬਲੀਅਤ ਦੇ ਸਿਰ ‘ਤੇ ਸਿਆਸਤ ਵਿੱਚ
ਆਇਆ ਸੀ।
ਉਸ ਦੇ ਪਿਤਾ ਸ੍ਰ. ਪਿ੍ਰਤਪਾਲ ਸਿੰਘ ਪੁਲਿਸ ਵਿਭਾਗ
ਵਿੱਚ ਨੌਕਰੀ ਕਰਦੇ ਸਨ। ਨੌਕਰੀ ਦੌਰਾਨ ਉਨ੍ਹਾਂ ਦਾ ਕਤਲ ਹੋ ਗਿਆ ਸੀ।
ਸ੍ਰ. ਬੀਰ ਦਵਿੰਦਰ ਸਿੰਘ ਨੂੰ ਵੱਡਾ ਲੜਕਾ ਹੋਣ ਕਰਕੇ ਪੁਲਿਸ ਵਿਭਾਗ ਵਿੱਚ
ਨੌਕਰੀ ਦੀ ਆਫ਼ਰ ਹੋਈ ਸੀ ਪ੍ਰੰਤੂ ਉਨ੍ਹਾਂ
ਨੌਕਰੀ ਲੈਣ ਤੋਂ ਇਨਕਾਰ ਕਰ ਦਿੱਤਾ ਸੀ ਕਿਉਂਕਿ ਉਨ੍ਹਾਂ ਦੇ ਮਨ ਵਿੱਚ
ਸਮਾਜ ਦੀ ਬਿਹਤਰੀ ਲਈ ਕੁਝ ਵਿਲੱਖਣ ਕਰਨ ਦੀ ਪ੍ਰਵਿਰਤੀ ਸੀ।
ਫਿਰ
ਉਨ੍ਹਾਂ ਦੇ ਛੋਟੇ ਭਰਾ ਨੂੰ ਪੁਲਿਸ ਵਿੱਚ ਨੌਕਰੀ ਦਿੱਤੀ ਗਈ ਸੀ। ਇਹ
ਜਾਣਕਰੀ ਮੈਨੂੰ ਸ੍ਰ. ਬੇਅੰਤ ਸਿੰਘ ਨੇ ਦਿੱਤੀ ਸੀ। ਉਨ੍ਹਾਂ ਇਹ ਵੀ ਦੱਸਿਆ
ਸੀ ਕਿ ਜਦੋਂ ਸ੍ਰ. ਬੀਰ ਦਵਿੰਦਰ ਸਿੰਘ ਕਾਂਗਰਸ ਵਿੱਚ ਸ਼ਾਮਲ ਹੋਏ ਸੀ ਤਾਂ
ਉਹ ਅਤੇ ਓਮ ਪ੍ਰਕਾਸ਼ ਬੈਕਟਰ ਬੀਰ ਦਵਿੰਦਰ ਸਿੰਘ ਨੂੰ ਉਨ੍ਹਾਂ ਦੇ ਪਿੰਡ
ਕੋਟਲਾ ਭਾਈਕਾ ਜਾ ਕੇ ਸਵਾਗਤ ਦੇ ਰੂਪ ਵਿੱਚ ਸ਼ਗਨ ਦੇ ਕੇ ਆਏ ਸਨ ਕਿਉਂਕਿ
ਬੀਰ ਦਵਿੰਦਰ ਸਿੰਘ ਦੇ ਨਾਨਕੇ ਉਨ੍ਹਾਂ ਦੇ ਗੁਆਂਢੀ ਪਿੰਡ ਜੈਪੁਰੇ ਸਨ। ਇਸ
ਗੱਲ ਦੀ ਤਸਦੀਕ ਓਮ ਪ੍ਰਕਾਸ਼ ਬੈਕਟਰ ਦੀ ਪੋਤਰੀ ਅਦਿੱਤੀ ਬੈਕਟਰ ਨੇ ਕੀਤੀ
ਹੈ।
ਸ੍ਰ. ਬੀਰ ਦਵਿੰਦਰ ਸਿੰਘ ਨੂੰ ਸਿਆਸਤ ਵਿੱਚ ਆਪਣੀ ਵਿਦਵਤਾ
ਅਤੇ ਕਾਬਲੀਅਤ ਦਾ ਇਵਜ਼ਾਨਾ ਭੁਗਤਣਾ ਪਿਆ ਕਿਉਂਕਿ ਕਿਸੇ ਵੀ ਸੀਨੀਅਰ
ਸਿਆਸਤਦਾਨ ਨੇ ਬੀਰ ਦਵਿੰਦਰ ਸਿੰਘ ਦੇ ਮਿਕਨਾਤੀਸੀ ਵਿਅਕਤਿਵ ਤੋਂ ਡਰਦਿਆਂ
ਮਾਰਿਆਂ ਅੱਗੇ ਵੱਧਣ ਨਹੀਂ ਦਿੱਤਾ। ਸਗੋਂ ਉਸ ਦੇ ਰਾਹ ਵਿੱਚ ਅੜਿਕੇ ਪਾਏ।
ਇਸ ਕਰਕੇ ਹੀ ਉਸ ਨੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸਮੇਂ ਡਿਪਟੀ
ਸਪੀਕਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਇਥੋਂ ਤੱਕ ਕਿ ਇਕ ਪਾਸੇ
ਉਸ ਨੂੰ 2002 ਤੋਂ 2007 ਦੇ ਸਮੇਂ ਦੀ ਸੰਸਦੀ ਕਾਰਗੁਜ਼ਾਰੀ ਕਰਕੇ
‘ਸਰਵੋਤਮ ਸੰਸਦ’ ਦਾ ਖਿਤਾਬ ਦਿੱਤਾ ਗਿਆ ਪ੍ਰੰਤੂ ਦੂਜੇ ਪਾਸ 2007 ਦੀਆਂ
ਵਿਧਾਨ ਸਭਾ ਚੋਣਾ ਸਮੇਂ ਕਾਂਗਰਸ ਪਾਰਟੀ ਨੇ ਉਸ ਦਾ ਟਿਕਟ ਕੱਟ
ਦਿੱਤਾ। 2002 ਵਿੱਚ ਵੀ ਪੰਜਾਬ ਦੀ ਕਾਂਗਰਸ ਲੀਡਰਸ਼ਿਪ ਉਸ ਨੂੰ ਟਿਕਟ ਨਹੀਂ
ਦੇਣਾ ਚਾਹੁੰਦੀ ਸੀ ਪ੍ਰੰਤੂ ਉਹ ਸਿੱਧਾ ਸੋਨੀਆਂ ਗਾਂਧੀ ਦੀ ਦਖ਼ਲਅੰਦਾਜ਼ੀ
ਨਾਲ ਟਿਕਟ ਲੈ ਕੇ ਆਇਆ ਸੀ। 20 ਦਿਨਾ ਵਿੱਚ ਹੀ ਚੋਣ ਪ੍ਰਚਾਰ ਕਰਕੇ ਚੋਣ
ਜਿੱਤ ਗਿਆ ਸੀ।
2016 ਵਿੱਚ ਉਸ ਨੂੰ ਕਾਂਗਰਸ ਪਾਰਟੀ ਵੀ ਛੱਡਣੀ
ਪਈ ਜਿਸ ਕਰਕੇ ਉਸ ਨੂੰ ਕਈ ਪਾਰਟੀਆਂ ਵਿੱਚ ਮਜ਼ਬੂਰੀ ਵਸ ਜਾਣਾ ਪਿਆ। ਸਿਆਸਤ
ਵਿੱਚ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਟਕਸਾਲ ਦੇ ਵਿਦਿਆਰਥੀ, 'ਸਿੱਖ
ਸਟੂਡੈਂਟ ਫੈਡਰੇਸ਼ਨ' ਤੋਂ ਗੁੜ੍ਹਤੀ ਲੈ ਕੇ ਸਿਆਸਤ ਵਿੱਚ ਧਾਂਕ ਜਮਾਉਣ
ਵਾਲੇ ਵਿਦਵਾਨ ਬੁਲਾਰੇ ਸ੍ਰ. ਬੀਰ ਦਵਿੰਦਰ ਸਿੰਘ 30 ਜੂਨ ਨੂੰ
ਪੀ.ਜੀ.ਆਈ ਚੰਡੀਗੜ੍ਹ ਵਿਖੇ 74 ਸਾਲ ਦੀ ਉਮਰ ਵਿੱਚ ਸਵਰਗ ਸਿਧਾਰ
ਗਏ।
ਉਹ ਫੂਡ ਪਾਈਪ ਦੇ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਤੋਂ
ਪ੍ਰਭਾਵਤ ਸਨ। ਕੈਂਸਰ ਅਜੇ ਪਹਿਲੀ ਸਟੇਜ ਵਿੱਚ ਹੀ ਸੀ ਪ੍ਰੰਤੂ ਕੀਮੋ
ਕਰਨ ਤੋਂ ਬਾਅਦ ਉਹ ਕਮਜ਼ੋਰ ਹੁੰਦੇ ਗਏ ਤੇ ਅਖ਼ੀਰ ਸਵਰਗ ਸਿਧਾਰ ਗਏ। ਉਨ੍ਹਾਂ
ਦਾ ਦੋ ਸਾਲ ਪਹਿਲਾਂ ਦਿਲ ਦਾ ਅਪ੍ਰੇਸ਼ਨ ਹੋਇਆ ਸੀ। ਉਸ ਤੋਂ ਬਾਅਦ ਤਾਂ ਉਹ
ਨਾਰਮਲ ਜਿੰਦਗੀ ਜੀਅ ਰਹੇ ਸਨ। ਕੁਝ ਸਮਾਂ ਪਹਿਲਾਂ ਹੀ ਨਾਮੁਰਾਦ
ਬਿਮਾਰੀ ਨੇ ਦਲੇਰ ਸਿਆਸਤਦਾਨ ਨੂੰ ਲਪੇਟ ਲਿਆ। ਉਹ ਸਮਾਜ ਵਿੱਚ ਬਿਲਕੁਲ ਆਮ
ਦੀ ਤਰ੍ਹਾਂ ਵਿਚਰਦੇ ਸਨ ਪ੍ਰੰਤੂ ਸਿਆਸਤ ਵਿੱਚੋਂ ਸੇਵਾ ਮੁਕਤੀ ਲੈ ਲਈ ਸੀ।
ਉਨ੍ਹਾਂ ਨੇ ਆਪਣਾ ਸਿਆਸੀ ਕੈਰੀਅਰ 'ਆਲ ਇੰਡੀਆ ਸਿੱਖ
ਸਟੂਡੈਂਟ ਫੈਡਰੇਸ਼ਨ' ਤੋਂ ਸ਼ੁਰੂ ਕੀਤਾ ਸੀ। ਉਥੋਂ ਸਿਖਿਆ ਲੈ ਕੇ ਪੰਥ ਦੀ
ਮਾਇਆ ਨਾਜ਼ ਹਸਤੀ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਅਗਵਾਈ ਵਿਚ ਸ਼ਰੋਮਣੀ
ਅਕਾਲੀ ਦਲ ਵਿੱਚ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ। ਪ੍ਰੰਤੂ ਜਥੇਦਾਰ
ਗੁਰਚਰਨ ਸਿੰਘ ਟੌਹੜਾ ਦੀ ਸਲਾਹ ਨਾਲ ਹੀ ਉਹ ਅਕਾਲੀ ਦਲ ਨੂੰ ਅਲਵਿਦਾ
ਕਹਿਕੇ ਕਾਂਗਰਸ ਪਾਰਟੀ ਵਿੱਚ ਚਲੇ ਗਏ ਸਨ ਕਿਉਂਕਿ ਜਥੇਦਾਰ ਗੁਰਚਰਨ ਸਿੰਘ
ਟੌਹੜਾ ਦੇ ਨੇੜੇ ਉਸ ਸਮੇਂ ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ ਸਨ। ਉਹ
ਪ੍ਰੇਮ ਸਿੰਘ ਚੰਦੂਮਾਜਰਾ ਦੀ ਥਾਂ ਬੀਰ ਦਵਿੰਦਰ ਸਿੰਘ ਨੂੰ ਸਰਹੰਦ ਵਿਧਾਨ
ਸਭਾ ਹਲਕੇ ਵਿੱਚ ਮੋਹਰੀ ਨਹੀਂ ਬਣਾਉਣਾ ਚਾਹੁੰਦੇ ਸਨ।
ਸ੍ਰ.ਬੀਰ
ਦਵਿੰਦਰ ਸਿੰਘ 1971 ਤੋਂ 1977 ਤੱਕ 'ਆਲ ਇੰਡੀਆ ਸਿੱਖ ਸਟੂਡੈਂਟ
ਫੈਡਰੇਸ਼ਨ' ਦੇ ਪ੍ਰਧਾਨ ਰਹੇ ਸਨ। ਇਸ ਦੌਰਾਨ ਉਨ੍ਹਾਂ ਸਿੱਖੀ ਦੇ ਪ੍ਰਚਾਰ
ਅਤੇ ਪ੍ਰਸਾਰ ਲਈ ਅਨੇਕਾਂ ਕੈਂਪ ਆਯੋਜਤ ਕਰਕੇ ਨੌਜਵਾਨਾ ਨੂੰ ਸਿੱਖੀ ਦੀ
ਪਿਉਂਦ ਦਿੱਤੀ। ਸਿੱਖ ਸਟੂਡੈਂਟ ਫੈਡਰੇਸ਼ਨ ਦੀ ਸਿਖਿਆ ਨੇ ਸ੍ਰ. ਬੀਰ
ਦਵਿੰਦਰ ਸਿੰਘ ਦੇ ਵਿਅਕਤਿਵ ਵਿੱਚ ਨਿਖਾਰ ਅਜਿਹਾ ਲਿਆਂਦਾ ਕਿ ਉਹ ਸਿਆਸੀ
ਖੇਤਰ ਵਿੱਚ ਧਰੂ ਤਾਰੇ ਦੀ ਤਰ੍ਹਾਂ ਰੌਸ਼ਨੀ ਦੇਣ ਲੱਗ ਪਏ। ਦੂਜੀ ਗੱਲ ਉਸ
ਦਾ ਸਿੱਖ ਇਤਿਹਾਸ ਨੂੰ ਪੜ੍ਹਨਾ ਅਤੇ ਨਾਲ ਹੀ ਦੁਨੀਆਂ ਦੇ ਸਾਰੇ ਧਰਮਾ ਦਾ
ਅਧਿਐਨ ਕਰਨਾ ਬੀਰ ਦਵਿੰਦਰ ਲਈ ਵਰਦਾਨ ਸਾਬਤ ਹੋਇਆ। ਗਿਆਨੀ ਜ਼ੈਲ ਸਿੰਘ,
ਬੂਟਾ ਸਿੰਘ ਅਤੇ ਬੀਰ ਦਵਿੰਦਰ ਸਿੰਘ ਆਪਣੇ ਭਾਸ਼ਣਾ ਵਿੱਚ ਸਿੱਖ ਇਤਿਹਾਸ
ਦੀਆਂ ਉਦਾਹਰਨਾ ਅਤੇ ਸ਼ਬਦਾਵਲੀ ਵਰਤਦੇ ਸਨ, ਜਿਹੜੀ ਸਰੋਤਿਆਂ ਨੂੰ ਕੀਲ ਕੇ
ਰੱਖ ਦਿੰਦੀ ਸੀ। ਅਸਲ ਕਾਰਨ ਅਕਾਲੀ ਲੀਡਰਸ਼ਿਪ ਵੀ ਉਸ ਦੀ ਸਿਆਸੀ ਵਿਦਵਤਾ
ਤੋਂ ਡਰਦੀ ਸੀ।
1977 ਤੱਕ ਉਹ ਆਲ ਇੰਡੀਆ ਸਿੱਖ ਸਟੂਡੈਂਟ
ਫੈਡਰੇਸ਼ਨ ਦੀ ਅਗਵਾਈ ਸਰਗਰਮੀ ਨਾਲ ਕਰਦੇ ਰਹੇ ਸਨ। ਅਕਾਲੀ ਦਲ ਦੀ
ਲੀਡਰਸ਼ਿਪ ਉਨ੍ਹਾਂ ਨੂੰ ਸਿਆਸਤ ਵਿੱਚ ਉਭਰਨ ਤੋਂ ਰੋਕਦੀ ਸੀ, ਇਸ ਲਈ
ਉਸ ਨੇ 1978 ਵਿੱਚ ਕਾਂਗਰਸ ਪਾਰਟੀ ਦਾ ਪੱਲਾ ਫੜ੍ਹ ਲਿਆ। 1980 ਵਿੱਚ ਉਹ
ਸਰਹੰਦ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਚੁਣੇ ਗਏ ਸਨ। ਉਹ ਉਸ ਸਮੇਂ ਦੇ
ਮੁੱਖ ਮੰਤਰੀ ਦਰਬਾਰਾ ਸਿੰਘ ਦੇ ਕਾਫ਼ੀ ਨਜ਼ਦੀਕੀਆਂ ਵਿੱਚੋਂ ਇਕ ਸਨ ਪ੍ਰੰਤੂ
ਦਰਬਾਰਾ ਸਿੰਘ ਨੇ ਉਨ੍ਹਾਂ ਨੂੰ ਕੋਈ ਅਹੁਦਾ ਨਹੀਂ ਦਿੱਤਾ, ਸਿਰਫ ਪੰਜਾਬ
ਵਿਧਾਨ ਸਭਾ ਵਿੱਚ ਕਾਂਗਰਸ ਪਾਰਟੀ ਦੇ ਚੀਫ਼ ਵਿਪ ਬਣਾ ਦਿੱਤਾ,
ਜਿਹੜਾ ਕੋਈ ਸੰਵਿਧਾਨਿਕ ਅਹੁਦਾ ਨਹੀਂ ਸੀ। ਕਾਂਗਰਸੀ ਲੀਡਰ ਸਿਰਫ
ਉਨ੍ਹਾਂ ਵਰਤਦੇ ਅਤੇ ਲੌਲੀ ਪੌਪ ਦਿੰਦੇ ਰਹੇ। ਕਈ ਵਾਰ ਉਨ੍ਹਾਂ ਨੇ ਸਹੁੰ
ਚੁਕਣ ਲਈ ਜੈਕਟਾਂ ਅਤੇ ਅਚਕਨਾਂ ਸਿਲਾਈਆਂ ਪ੍ਰੰਤੂ ਉਨ੍ਹਾਂ ਨੂੰ ਮੰਤਰੀ
ਨਹੀਂ ਬਣਾਇਆ ਗਿਆ। 2002 ਦੀਆਂ ਵਿਧਾਨ ਸਭਾ ਚੋਣਾ ਵਿੱਚ ਉਹ ਖਰੜ ਵਿਧਾਨ
ਸਭਾ ਹਲਕੇ ਤੋਂ ਵਿਧਾਇਕ ਚੁਣੇ ਗਏ। ਭਰਿਸ਼ਟਾਚਾਰ ਦਾ ਮੁੱਦਾ ਚੁੱਕਣ ‘ਤੇ
ਕਾਂਗਰਸ ਪਾਰਟੀ ਨੇ ਬੀਰ ਦਵਿੰਦਰ ਸਿੰਘ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ
ਸੀ ਫਿਰ ਉਹ 2010 ਵਿੱਚ ਉਹ ਮਨਪ੍ਰੀਤ ਸਿੰਘ ਬਾਦਲ ਦੀ ਪੀਪਲਜ਼ ਪਾਰਟੀ ਵਿੱਚ
ਸ਼ਾਮਲ ਹੋ ਗਏ ਅਤੇ 2012 ਤੱਕ ਇਸ ਪਾਰਟੀ ਨਾਲ ਜੁੜੇ ਰਹੇ। 2019 ਵਿੱਚ
ਸ਼ਰੋਮਣੀ ਅਕਾਲੀ ਦਲ ਟਕਸਾਲੀ ਵਿੱਚ ਸ਼ਾਮਲ ਹੋ ਗਏ। ਜੁਲਾਈ 2020 ਵਿੱਚ
ਸੁਖਦੇਵ ਸਿੰਘ ਢੀਂਡਸਾ ਵਾਲੇ ਸੰਯੁਕਤ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ।
ਉਨ੍ਹਾਂ ਨੂੰ ਸੰਯੁਕਤ ਅਕਾਲੀ ਦਲ ਦਾ ਉਪ ਪ੍ਰਧਾਨ ਬਣਾਇਆ ਗਿਆ। ਉਥੇ ਵੀ
ਬਹੁਤੀ ਦੇਰ ਚਲ ਨਹੀਂ ਸਕੇ ਫਿਰ ਉਹ ਅਸਤੀਫਾ ਦੇ ਕੇ ਸਿਆਸਤ ਤੋਂ ਕਿਨਾਰਾ
ਕਰ ਗਏ। ਸਿਆਸਤ ਵਿੱਚ ਪੁਸਤਕ ਸਭਿਆਚਾਰ ਨਾਲ ਜੁੜਨ ਵਾਲੇ ਗਿਣਵੇਂ ਚੁਣਵੇਂ
ਨੇਤਾਵਾਂ ਵਿੱਚੋਂ ਬੀਰ ਦਵਿੰਦਰ ਸਿੰਘ ਇਕ ਸਨ।
ਬੀਰਦਵਿੰਦਰ ਸਿੰਘ
ਸਰਾਓ ਦੇ ਇਸ ਫਾਨੀ ਸੰਸਾਰ ਤੋਂ ਅਲਵਿਦਾ ਕਹਿਣ ਤੋਂ ਬਾਅਦ ਪੰਜਾਬ ਇੱਕ
ਬੁਧੀਜੀਵੀ, ਵਿਦਵਾਨ, ਚਿੰਤਕ, ਸਰਵੋਤਮ ਬੁਲਾਰੇ ਅਤੇ ਹੰਢੇ ਵਰਤੇ ਸੂਝਵਾਨ
ਸਿਆਸਤਦਾਨ ਤੋਂ ਵਾਂਝਾ ਹੋ ਗਿਆ ਹੈ। ਬੀਰਦਵਿੰਦਰ ਸਿੰਘ ਸਿਆਸੀ ਖੇਤਰ ਵਿੱਚ
ਭਾਵੇਂ ਵੱਡੀਆਂ ਪੁਲਾਂਘਾਂ ਪੁੱਟ ਨਹੀਂ ਸਕਿਆ ਪ੍ਰੰਤੂ ਆਪਣੇ ਬਿਆਨਾ,
ਲੇਖਾਂ ਅਤੇ ਮੀਡੀਆ ਵਿੱਚ ਦਿੱਤੀਆਂ ਇੰਟਰਵਿਊ ਨਾਲ ਸਿਆਸਤਦਾਨਾ ਨੂੰ ਵਕਤ
ਪਾ ਕੇ ਰੱਖਦੇ ਸਨ। ਸਰਕਾਰਾਂ ਦੀਆਂ ਕਮਜ਼ੋਰੀਆਂ ਦਾ ਪਰਦਾ ਫਾਸ਼ ਕਰਨ ਵਿੱਚ
ਮੋਹਰੀ ਦੀ ਭੂਮਿਕਾ ਨਿਭਾਉਂਦਾ ਰਿਹਾ ਹੈ। ਉਹ ਕਿਸੇ ਇਕ ਪਾਰਟੀ ਨਾਲ ਟਿਕ
ਕੇ ਚਲ ਵੀ ਨਹੀਂ ਸਕਿਆ ਪ੍ਰੰਤੂ ਬੀਰਦਵਿੰਦਰ ਸਿੰਘ ਦੀ ਵਿਦਵਤਾ ਉਸਦੀ
ਲੇਖਣੀ ਅਤੇ ਬੁਲਾਰੇ ਦੇ ਤੌਰ ‘ਤੇ ਇਕ ਵੱਖਰੀ ਪਛਾਣ ਬਣਾਈ ਹੋਈ ਸੀ। ਉਸ ਦੀ
ਕਿਸੇ ਮੁੱਖ ਮੰਤਰੀ ਨਾਲ ਵੀ ਬਹੁਤੀ ਬਣ ਨਹੀਂ ਸਕੀ ਕਿਉਂਕਿ ਉਸ ਵਿੱਚ
ਸਰਵੋਤਮ ਨੇਤਾ ਬਣਨ ਦੀ ਸਮਰੱਥਾ ਸੀ, ਇਸ ਲਈ ਸਿਆਸੀ ਨੇਤਾ ਉਸ ਤੋਂ ਤਿਬਕਦੇ
ਸਨ। ਬੀਰਦਵਿੰਦਰ ਸਿੰਘ ਦੀ ਕਾਬਲੀਅਤ ਵਰਣਨਯੋਗ ਹੈ।
ਉਸ ਦੀ ਹਰ
ਖੇਤਰ ਦੀ ਜਾਣਕਾਰੀ ਵਿਸ਼ਾਲ ਸੀ, ਜਿਵੇਂ ਇਤਿਹਾਸ, ਸਾਹਿਤ, ਵਿਰਾਸਤ ਅਤੇ
ਸਾਰੇ ਧਰਮਾ ਦੀ ਡੂੰਘਾਈ ਤੱਕ ਜਾਣਕਾਰੀ ਸੀ। ਉਨ੍ਹਾਂ ਦਾ ਪਿੰਡ ਕੋਟਲਾ
ਭਾਈਕਾ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਵਾਲੀ ਪਵਿਤਰ ਧਰਤੀ ਫਤਿਹਗੜ੍ਹ
ਸਾਹਿਬ ਦੇ ਨਜ਼ਦੀਕ ਹੋਣ ਕਰਕੇ, ਉਨ੍ਹਾਂ ਨੂੰ ਰੂਹਾਨੀ ਤਾਕਤ ਮਿਲਦੀ ਰਹੀ।
ਉਹ ਅੰਗਰੇਜ਼ੀ ਭਾਸ਼ਾ ਦੇ ਵੀ ਗਿਆਤਾ ਸਨ। ਜਦੋਂ ਉਹ ਉਦਾਹਰਨਾ ਦੇਣ ਲੱਗਦੇ ਸਨ
ਤਾਂ ਕਈ ਵਾਰ ਇਉਂ ਲਗਦਾ ਸੀ ਕਿ ਜਿਵੇਂ ਬਹੁਤ ਹੀ ਗੁਣੀ ਗਿਆਨੀ ਹੋਣ।
ਉਨ੍ਹਾਂ ਦੀ ਜਾਣਕਾਰੀ ਦਾ ਖ਼ਜਾਨਾ ਅਥਾਹ ਭਰਪੂਰ ਹੋਵੇ। ਧਾਰਮਿਕ ਉਦਾਹਰਨਾ
ਦੇਣ ਸਮੇਂ ਉਹ ਅਧਿਆਤਮਿਕ ਰੂਹਾਨੀ ਵਿਦਵਾਨ ਲੱਗਦੇ ਹਨ। ਉਹ ਆਪਣੀ ਭਾਸ਼ਣ
ਕਲਾ ਨਾਲ ਸਰੋਤਿਆਂ ਨੂੰ ਅਜਿਹੇ ਢੰਗ ਨਾਲ ਕੀਲ ਲੈਂਦੇ ਸਨ ਕਿ ਸਰੋਤੇ
ਉਨ੍ਹਾਂ ਦੇ ਸ਼ਬਦਾਂ ਦੇ ਵਹਿਣ ਵਿੱਚ ਦਰਿਆ ਦੇ ਵਹਿਣ ਦੀ ਤਰ੍ਹਾਂ ਵਹਿ
ਤੁਰਦੇ ਹਨ। ਉਦਾਹਰਣਾ, ਲੁਕੋਕਤੀਆਂ, ਵਿਸ਼ੇਸ਼ਣ, ਕੁਟੇਸ਼ਨਾ, ਧਾਰਮਿਕ ਅਤੇ
ਸਾਹਿਤਕ ਤੁਕਾਂ ਉਨ੍ਹਾਂ ਦੇ ਭਾਸ਼ਣ ਨੂੰ ਰਸਦਾਇਕ ਬਣਾ ਦਿੰਦੀਆਂ ਹਨ। ਉਹ
ਸ਼ਬਦਾਂ ਦੇ ਜਾਦੂਗਰ ਸਨ।
ਉਹ ਦਬੰਗ ਸਿਆਸਤਦਾਨ ਸਨ ਪਰੰਤੂ ਉਨ੍ਹਾਂ
ਦਾ ਰਾਹ ਸਿਆਸਤਦਾਨ ਰੋਕਦੇ ਰਹੇ ਸਨ ਤਾਂ ਜੋ ਕਿਤੇ ਉਨ੍ਹਾਂ ਨੂੰ ਮਾਤ ਨਾ
ਪਾ ਜਾਣ। ਉਹ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਦੀ ਸਰਕਾਰ ਸਮੇਂ 2003
ਤੋਂ 2004 ਤੱਕ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸਨ। ਉਹ ਬਹੁਤੀ ਦੇਰ
ਇਸ ਅਹੁਦੇ ਤੇ ਵੀ ਟਿਕ ਨਹੀਂ ਸਕੇ ਅਤੇ ਡਿਪਟੀ ਸਪੀਕਰ ਦੇ ਅਹੁਦੇ ਤੋਂ
ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਨੂੰ ਸਰਵੋਤਮ ਪਾਰਲੀਮੈਂਟੇਰੀਅਨ ਦਾ
ਖਿਤਾਬ ਵੀ ਦਿੱਤਾ ਗਿਆ ਸੀ। 6 ਮਹੀਨੇ ਪਹਿਲਾਂ ਮੈਂ ਅਤੇ ਪ੍ਰੋ.ਕਿ੍ਰਪਾਲ
ਕਾਜਾਕ ਉਨ੍ਹਾਂ ਨੂੰ ਮਿਲਕੇ ਆਏ ਸੀ, ਉਨ੍ਹਾਂ ਸਿਆਸੀ ਸ਼ਤਰੰਜ ਦੀਆਂ ਬਹੁਤ
ਸਾਰੀਆਂ ਘਿਨੌਣੀਆਂ ਹਰਕਤਾਂ ਬਾਰੇ ਖੁਲ੍ਹ ਕੇ ਵਿਚਾਰ ਵਟਾਂਦਰਾ ਕੀਤਾ ਸੀ।
ਉਨ੍ਹਾਂ ਦਾ ਜਨਮ ਪਿਤਾ ਪਿ੍ਰਤਪਾਲ ਸਿੰਘ ਅਤੇ ਮਾਤਾ ਰਣਧੀਰ ਕੌਰ ਦੇ ਘਰ
ਪਿੰਡ ਕੋਟਲਾ ਭਾਈਕਾ ਵਿਖੇ ਹੋਇਆ। ਉਨ੍ਹਾਂ ਦੀਆਂ ਤਿੰਨ ਲੜਕੀਆਂ ਅਤੇ ਇਕ
ਲੜਕਾ ਹੈ। ਸ੍ਰ.ਬੀਰ ਦਵਿੰਦਰ ਸਿੰਘ ਦਾ ਸਸਕਾਰ ਪਟਿਆਲਾ ਵਿਖੇ 3 ਜੁਲਾਈ
ਨੂੰ ਬਡੂੰਗਰ ਸ਼ਮਸ਼ਾਨ ਘਾਟ ਵਿੱਚ 3-00 ਵਜੇ ਕੀਤਾ ਜਾਵੇਗਾ।
ਸਾਬਕਾ ਲੋਕ ਸੰਪਰਕ ਅਧਿਕਾਰੀ
ਮੋਬਾਈਲ-94178 13072 ujagarsingh48@yahoo.com
|
|
|
ਅਲਵਿਦਾ!
ਰੌਂਸ਼ਨ ਦਿਮਾਗ ਵਿਦਵਾਨ ਸਿਆਸਤਦਾਨ ਬੀਰ ਦਵਿੰਦਰ ਸਿੰਘ
ਉਜਾਗਰ ਸਿੰਘ |
ਸਾਊ
ਸਿਆਸਤਦਾਨ: ਤੇਜ ਪ੍ਰਕਾਸ਼ ਸਿੰਘ ਕੋਟਲੀ
ਉਜਾਗਰ ਸਿੰਘ |
ਈਮਾਨਦਾਰੀ
ਜਿੰਦਾ ਬਾਦ ਰਵੇਲ ਸਿੰਘ |
ਸਮਾਜ
ਸੇਵਾ ਨੂੰ ਪ੍ਰਣਾਇਆ: ਭਗਵਾਨ ਦਾਸ ਗੁਪਤਾ/a>
ਉਜਾਗਰ ਸਿੰਘ |
ਗਿਆਨੀ
ਜ਼ੈਲ ਸਿੰਘ ਨੇ ਰਾਸ਼ਟਰਪਤੀ ਦੇ ਅਹੁਦੇ ਤੋਂ ਅਸਤੀਫਾ ਕਿਉਂ ਨਾ
ਦਿੱਤਾ? ਉਜਾਗਰ ਸਿੰਘ |
ਸੀਤੋ
ਮਾਸੀ ਰਵੇਲ ਸਿੰਘ |
1
ਅਪ੍ਰੈਲ ਬਰਸੀ ‘ਤੇ
ਵਿਸ਼ੇਸ਼ ਸਿੱਖੀ ਸਿਦਕ
ਦਾ ਮੁਜੱਸਮਾ: ਜਥੇਦਾਰ ਗੁਰਚਰਨ ਸਿੰਘ ਟੌਹੜਾ
ਉਜਾਗਰ ਸਿੰਘ |
ਆਪਣੀਆਂ
ਜੜਾਂ ਨਾਲ ਜੁੜਨ ਦਾ ਵੇਲਾ
ਡਾ. ਨਿਸ਼ਾਨ ਸਿੰਘ ਰਾਠੌਰ |
ਬਿਹਤਰ
ਜ਼ਿੰਦਗੀ ਦਾ ਰਾਹ ਕੇਹਰ
ਸ਼ਰੀਫ਼ |
ਪੰਜਾਬ
ਦੇ ਲੋਕ ਸੰਪਰਕ ਵਿਭਾਗ ਦਾ ਸੰਕਟ ਮੋਚਨ ਅਧਿਕਾਰੀ : ਪਿਆਰਾ ਸਿੰਘ
ਭੂਪਾਲ ਉਜਾਗਰ ਸਿੰਘ |
ਜਦੋਂ
ਮੈਨੂੰ ਨੌਕਰੀ ‘ਚੋਂ ਬਰਖ਼ਾਸਤ ਕਰਨ ਦੀ ਧਮਕੀ ਮਿਲੀ
ਉਜਾਗਰ ਸਿੰਘ |
ਮੇਰੀ
ਵੱਡੀ ਭੈਣ ਰਵੇਲ ਸਿੰਘ |
ਸਿਪਾਹੀ
ਤੋਂ ਪਦਮ ਸ੍ਰੀ ਤੱਕ ਪਹੁੰਚਣ ਵਾਲਾ ਸਿਰੜ੍ਹੀ ਖੋਜੀ ਡਾ. ਰਤਨ ਸਿੰਘ
ਜੱਗੀ ਉਜਾਗਰ ਸਿੰਘ |
ਮਾਮੇ
ਦੇ ਤੁਰ ਜਾਣ ‘ਤੇ ਗਿੜਿਆ ਯਾਦਾਂ ਦਾ ਖੂਹ
ਮਾਲਵਿੰਦਰ ਸਿੰਘ ਮਾਲੀ |
ਬੇਦਾਗ਼
ਚਿੱਟੀ ਚਾਦਰ ਲੈ ਕੇ ਸੇਵਾ ਮੁਕਤ ਹੋਇਆ ਡਾ.ਓਪਿੰਦਰ ਸਿੰਘ ਲਾਂਬਾ
ਉਜਾਗਰ ਸਿੰਘ |
ਡਾ.
ਗੁਰਭਗਤ ਸਿੰਘ ਨੂੰ ਯਾਦ ਕਰਦਿਆਂ
ਕਰਮਜੀਤ ਸਿੰਘ |
ਦੀਵਾਲੀ
ਦੇ ਦਿਨ ਬੁਝਿਆ ਮਾਂ ਦਾ ਚਿਰਾਗ: ਸੁਰਿੰਦਰ ਸਿੰਘ ਮਾਹੀ
ਉਜਾਗਰ ਸਿੰਘ, ਪਟਿਆਲਾ |
ਸਿੱਖ
ਵਿਰਾਸਤੀ ਇਤਿਹਾਸ ਦਾ ਖੋਜੀ ਵਿਦਵਾਨ: ਭੁਪਿੰਦਰ ਸਿੰਘ ਹਾਲੈਂਡ
ਉਜਾਗਰ ਸਿੰਘ, ਪਟਿਆਲਾ |
ਤੁਰ
ਗਿਆ ਪਰਵਾਸ ਵਿੱਚ ਸਿੱਖਾਂ ਦਾ ਰਾਜਦੂਤ ਤੇ ਆੜੂਆਂ ਦਾ ਬਾਦਸ਼ਾਹ:
ਦੀਦਾਰ ਸਿੰਘ ਬੈਂਸ ਉਜਾਗਰ
ਸਿੰਘ, ਪਟਿਆਲਾ |
31
ਅਗਸਤ ਬਰਸੀ ‘ਤੇ ਵਿਸ਼ੇਸ਼
ਜਦੋਂ ਸ੍ਰੀ ਅਟਲ
ਬਿਹਾਰੀ ਵਾਜਪਾਈ ਅਤੇ ਸ੍ਰ ਬੇਅੰਤ ਸਿੰਘ ਨੇ ਕੰਧ ‘ਤੇ ਚੜ੍ਹਕੇ
ਭਾਸ਼ਣ ਦਿੱਤਾ ਉਜਾਗਰ
ਸਿੰਘ, ਪਟਿਆਲਾ |
13
ਅਗਸਤ ਨੂੰ ਬਰਸੀ ‘ਤੇ ਵਿਸ਼ੇਸ਼ ਸਿੱਖ ਪੰਥ ਦੇ ਮਾਰਗ ਦਰਸ਼ਕ: ਸਿਰਦਾਰ
ਕਪੂਰ ਸਿੰਘ ਉਜਾਗਰ
ਸਿੰਘ, ਪਟਿਆਲਾ |
'ਯੰਗ
ਬ੍ਰਿਗੇਡ' ਦਾ ਕੈਪਟਨ: ਜੀ ਐਸ ਸਿੱਧੂ /a>
ਉਜਾਗਰ ਸਿੰਘ, ਪਟਿਆਲਾ |
ਤੁਰ
ਗਿਆ ਕੈਨੇਡਾ ਵਿੱਚ ਸਿੱਖ ਸਿਧਾਂਤਾਂ ਦਾ ਪਹਿਰੇਦਾਰ: ਰਿਪਦੁਮਣ
ਸਿੰਘ ਮਲਿਕ ਉਜਾਗਰ
ਸਿੰਘ, ਪਟਿਆਲਾ |
30
ਮਈ 2022 ਨੂੰ ਭੋਗ ‘ਤੇ ਵਿਸ਼ੇਸ਼
ਮੋਹ ਦੀਆਂ ਤੰਦਾਂ
ਜੋੜਨ ਵਾਲਾ ਤੁਰ ਗਿਆ ਕ੍ਰਿਸ਼ਨ ਲਾਲ ਰੱਤੂ -
ਉਜਾਗਰ ਸਿੰਘ, ਪਟਿਆਲਾ |
ਪ੍ਰੋ.
ਰਤਨ ਲਾਲ ਨਾਲ ਇਹ ਕਿਉਂ ਵਾਪਰਿਆ?
ਰਵੀਸ਼ ਕੁਮਾਰ ( ਅਨੁਵਾਦ: ਕੇਹਰ
ਸ਼ਰੀਫ਼ ਸਿੰਘ) |
1
ਅਪ੍ਰੈਲ 2022 ਨੂੰ ਬਰਸੀ ‘ਤੇ ਵਿਸ਼ੇਸ਼
ਜਥੇਦਾਰ ਗੁਰਚਰਨ
ਸਿੰਘ ਟੌਹੜਾ ਦੀ ਸੋਚ ‘ਤੇ ਪਹਿਰਾ ਦੇਣ ਦੀ ਲੋੜ -
ਉਜਾਗਰ ਸਿੰਘ /span> |
ਬਾਬਾ
ਦਰਸ਼ਨ ਸਿੰਘ ਨੌਜਵਾਨ ਪੀੜ੍ਹੀ ਲਈ ਮਾਰਗ ਦਰਸ਼ਕ
ਉਜਾਗਰ ਸਿੰਘ |
7
ਫਰਵਰੀ 2022 ਨੂੰ ਭੋਗ ‘ਤੇ ਵਿਸ਼ੇਸ਼
ਪ੍ਰੋ ਇੰਦਰਜੀਤ
ਕੌਰ ਸੰਧੂ: ਵਿਦਿਆ ਦੀ ਰੌਸ਼ਨੀ ਵੰਡਣ ਵਾਲਾ ਚਿਰਾਗ ਬੁਝ ਗਿਆ -
ਉਜਾਗਰ ਸਿੰਘ/span> |
ਗਾਂਧੀਵਾਦੀ
ਸੋਚ ਦਾ ਆਖਰੀ ਪਹਿਰੇਦਾਰ ਵੇਦ ਪ੍ਰਕਾਸ਼ ਗੁਪਤਾ ਅਲਵਿਦਾ ਕਹਿ ਗਏ
ਉਜਾਗਰ ਸਿੰਘ |
ਮਹਾਰਾਸ਼ਟਰ
ਵਿਚ ਪੰਜਾਬੀ ਅਧਿਕਾਰੀਆਂ ਦੀ ਇਮਾਨਦਾਰੀ ਦਾ ਪ੍ਰਤੀਕ ਸੁਖਦੇਵ ਸਿੰਘ
ਪੁਰੀ ਉਜਾਗਰ ਸਿੰਘ |
ਪੱਥਰ
ਪਾੜਕੇ ਉਗਿਆ ਖ਼ੁਸ਼ਬੂਦਾਰ ਫੁੱਲ
ਉਜਾਗਰ ਸਿੰਘ |
ਬਾਲੜੀਆਂ
ਦੇ ਵਿਆਹ: ਹਜ਼ਾਰਾਂ ਬੱਚੀਆਂ ਦੀਆਂ ਜਾਨਾਂ ਦਾ ਖੌ
ਬਲਜੀਤ ਕੌਰ |
ਆਸਟਰੇਲੀਆ
ਵਿੱਚ ਸਫ਼ਲਤਾ ਦੇ ਝੰਡੇ ਗੱਡਣ ਵਾਲੀ ਗੁਰਜੀਤ ਕੌਰ ਸੋਂਧੂ (ਸੰਧੂ )
ਉਜਾਗਰ ਸਿੰਘ, ਪਟਿਆਲਾ
|
ਇਨਸਾਨੀਅਤ
ਦਾ ਪੁਜਾਰੀ ਅਤੇ ਪ੍ਰਤੀਬੱਧ ਅਧਿਕਾਰੀ ਡਾ ਮੇਘਾ ਸਿੰਘ
ਉਜਾਗਰ ਸਿੰਘ, ਪਟਿਆਲਾ |
31
ਅਗਸਤ ਬਰਸੀ ‘ਤੇ ਵਿਸ਼ੇਸ਼
ਯਾਦਾਂ ਦੇ ਝਰੋਖੇ
‘ਚੋਂ ਸ੍ਰ ਬੇਅੰਤ ਸਿੰਘ ਮਰਹੂਮ ਮੁੱਖ ਮੰਤਰੀ
ਉਜਾਗਰ ਸਿੰਘ, ਪਟਿਆਲਾ |
ਜਨੂੰਨੀ
ਆਜ਼ਾਦੀ ਘੁਲਾਟੀਆ ਅਤੇ ਸਮਾਜ ਸੇਵਕ : ਡਾ ਰਵੀ ਚੰਦ ਸ਼ਰਮਾ ਘਨੌਰ
ਉਜਾਗਰ ਸਿੰਘ, ਪਟਿਆਲਾ |
ਵਰਦੀ-ਧਾਰੀਆਂ
ਵਲੋਂ ਢਾਹਿਆ ਕਹਿਰ ਡਾ.
ਹਰਸ਼ਿੰਦਰ ਕੌਰ, ਐਮ. ਡੀ., ਪਟਿਆਲਾ |
ਅਲਵਿਦਾ!
ਇਨਸਾਨੀਅਤ ਦੇ ਪ੍ਰਤੀਕ ਡਾ ਰਣਬੀਰ ਸਿੰਘ ਸਰਾਓ/a>
ਉਜਾਗਰ ਸਿੰਘ, ਪਟਿਆਲਾ |
ਮਾਈ
ਜੀਤੋ ਨੇ ਤਪਾਈ ਵੀਹ ਵਰ੍ਹਿਆਂ ਬਾਅਦ ਭੱਠੀ
ਲਖਵਿੰਦਰ ਜੌਹਲ ‘ਧੱਲੇਕੇ’ |
ਮਿਹਰ
ਸਿੰਘ ਕਲੋਨੀ ਦਾ ਹਵਾਈ ਹੀਰੋ
ਡਾ. ਹਰਸ਼ਿੰਦਰ ਕੌਰ, ਪਟਿਆਲਾ |
ਪੰਜਾਬੀ
ਵਿਰਾਸਤ ਦਾ ਪਹਿਰੇਦਾਰ : ਬਹੁਰੰਗੀ ਸ਼ਖ਼ਸ਼ੀਅਤ ਅਮਰੀਕ ਸਿੰਘ ਛੀਨਾ
ਉਜਾਗਰ ਸਿੰਘ, ਪਟਿਆਲਾ |
ਹਿੰਦੂ
ਸਿੱਖ ਏਕਤਾ ਦੇ ਪ੍ਰਤੀਕ ਰਘੂਨੰਦਨ ਲਾਲ ਭਾਟੀਆ ਅਲਵਿਦਾ
ਉਜਾਗਰ ਸਿੰਘ, ਪਟਿਆਲਾ |
ਸਿੱਖ
ਵਿਰਾਸਤ ਦਾ ਪਹਿਰੇਦਾਰ: ਨਰਪਾਲ ਸਿੰਘ ਸ਼ੇਰਗਿਲ ਉਜਾਗਰ
ਸਿੰਘ, ਪਟਿਆਲਾ |
ਮਰਹੂਮ
ਕੈਪਟਨ ਕੰਵਲਜੀਤ ਸਿੰਘ ਦੀ ਸਫ਼ਲਤਾ ਦੇ ਪ੍ਰਤੱਖ ਪ੍ਰਮਾਣ
ਉਜਾਗਰ ਸਿੰਘ, ਪਟਿਆਲਾ |
ਸਬਰ,
ਸੰਤੋਖ, ਸੰਤੁਸ਼ਟੀ ਅਤੇ ਇਮਾਨਦਾਰੀ ਦਾ ਪ੍ਰਤੀਕ ਦਲਜੀਤ ਸਿੰਘ ਭੰਗੂ
ਉਜਾਗਰ ਸਿੰਘ, ਪਟਿਆਲਾ |
ਦਲਿਤਾਂ
ਦੇ ਮਸੀਹਾ ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ ਸਵਰਗਵਾਸ
ਉਜਾਗਰ ਸਿੰਘ, ਪਟਿਆਲਾ |
ਮਿਹਨਤ,
ਦ੍ਰਿੜ੍ਹਤਾ, ਕੁਸ਼ਲਤਾ ਅਤੇ ਦਿਆਨਤਦਾਰੀ ਦਾ ਮੁਜੱਸਮਾ ਡਾ ਬੀ ਸੀ
ਗੁਪਤਾ ਉਜਾਗਰ ਸਿੰਘ,
ਪਟਿਆਲਾ |
ਅਲਵਿਦਾ:
ਫ਼ਾਈਬਰ ਆਪਟਿਕ ਵਾਇਰ ਦੇ ਪਿਤਾਮਾ ਨਰਿੰਦਰ ਸਿੰਘ ਕੰਪਾਨੀ
ਉਜਾਗਰ ਸਿੰਘ, ਪਟਿਆਲਾ |
ਪੱਤਰਕਾਰੀ
ਦਾ ਥੰਮ : ਵੈਟਰਨ ਪੱਤਰਕਾਰ ਵੀ ਪੀ ਪ੍ਰਭਾਕਰ
ਉਜਾਗਰ ਸਿੰਘ, ਪਟਿਆਲਾ |
ਬਾਬਾ
ਜਗਜੀਤ ਸਿੰਘ ਨਾਮਧਾਰੀ ਜੀ ਦੀ ਸਮਾਜ ਨੂੰ ਵੱਡਮੁਲੀ ਦੇਣ
ਉਜਾਗਰ ਸਿੰਘ, ਪਟਿਆਲਾ |
ਬਿਹਤਰੀਨ
ਕਾਰਜਕੁਸ਼ਲਤਾ, ਵਫ਼ਾਦਾਰੀ ਅਤੇ ਇਮਾਨਦਾਰੀ ਦੇ ਪ੍ਰਤੀਕ ਸੁਰੇਸ਼ ਕੁਮਾਰ
ਉਜਾਗਰ ਸਿੰਘ, ਪਟਿਆਲਾ |
ਪੁਲਿਸ
ਵਿਭਾਗ ਵਿਚ ਇਮਾਨਦਾਰੀ ਅਤੇ ਕਾਰਜ਼ਕੁਸ਼ਲਤਾ ਦਾ ਪ੍ਰਤੀਕ ਮਨਦੀਪ ਸਿੰਘ
ਸਿੱਧੂ ਉਜਾਗਰ ਸਿੰਘ,
ਪਟਿਆਲਾ |
ਸਿੰਧੀ
ਲੋਕ ਗਾਥਾ - ਉਮਰ ਮਾਰਵੀ
ਲਖਵਿੰਦਰ ਜੌਹਲ ‘ਧੱਲੇਕੇ’ |
ਸ਼ਰਾਫ਼ਤ,
ਨਮਰਤਾ, ਸਲੀਕਾ ਅਤੇ ਇਮਾਨਦਾਰੀ ਦਾ ਮੁਜੱਸਮਾ ਅਮਰਦੀਪ ਸਿੰਘ ਰਾਏ
ਉਜਾਗਰ ਸਿੰਘ, ਪਟਿਆਲਾ |
ਦੀਨ
ਦੁਖੀਆਂ ਦੀ ਮਦਦਗਾਰ ਸਮਾਜ ਸੇਵਿਕਾ ਦਵਿੰਦਰ ਕੌਰ ਕੋਟਲੀ
ਉਜਾਗਰ ਸਿੰਘ, ਪਟਿਆਲਾ |
ਅਣਖ
ਖ਼ਾਤਰ ਹੋ ਰਹੇ ਕਤਲ ਡਾ.
ਹਰਸ਼ਿੰਦਰ ਕੌਰ, ਐਮ. ਡੀ., ਪਟਿਆਲਾ |
ਧੀਆਂ
ਵਰਗੀ ਧੀ ਮੇਰੀ ਦੋਹਤੀ ਕਿੱਥੇ ਗਈਆ ਮੇਰੀਆ ਖੇਡਾ...?
ਰਵੇਲ ਸਿੰਘ ਇਟਲੀ |
ਕਿੱਥੇ
ਗਈਆ ਮੇਰੀਆ ਖੇਡਾ...?
ਗੁਰਲੀਨ ਕੌਰ, ਇਟਲੀ |
ਫ਼ਿੰਨਲੈਂਡ
ਵਿੱਚ ਪੰਜਾਬੀ ਮੂਲ ਦੀ ਲੜਕੀ ਯੂਥ ਕੌਂਸਲ ਲਈ ਉਮੀਦਵਾਰ ਚੁਣੀ ਗਈ
ਬਿਕਰਮਜੀਤ ਸਿੰਘ ਮੋਗਾ, ਫ਼ਿੰਨਲੈਂਡ |
ਸਿੱਖਿਆ
ਅਤੇ ਸਮਾਜ-ਸੇਵੀ ਖੇਤਰਾਂ ਵਿਚ ਚਮਕਦਾ ਮੀਲ-ਪੱਥਰ - ਬੀਬੀ ਗੁਰਨਾਮ
ਕੌਰ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸਮਾਜ
ਅਤੇ ਸਿੱਖਿਆ-ਖੇਤਰ ਦਾ ਰਾਹ-ਦਸੇਰਾ - ਜਸਵੰਤ ਸਿੰਘ ਸਰਾਭਾ
ਪ੍ਰੀਤਮ ਲੁਧਿਆਣਵੀ, ਚੰਡੀਗੜ |
ਇਹ
ਹਨ ਸ. ਬਲਵੰਤ ਸਿੰਘ ਉੱਪਲ
ਅਮਨਦੀਪ ਸਿੰਘ ਸਿੱਧੂ, ਆਸਟ੍ਰੇਲੀਆ |
ਪੰਜਾਬੀ
ਵਿਰਾਸਤ ਦਾ ਪਹਿਰੇਦਾਰ : ਕਮਰਜੀਤ ਸਿੰਘ ਸੇਖੋਂ
ਉਜਾਗਰ ਸਿੰਘ, ਪਟਿਆਲਾ |
ਕੁੱਖ
‘ਚ ਧੀ ਦਾ ਕਤਲ, ਕਿਉਂ ?
ਰਾਜਵਿੰਦਰ ਸਿੰਘ ‘ਰਾਜਾ’, ਸ੍ਰੀ ਮੁਕਤਸਰ
ਸਾਹਿਬ |
ਜਿੰਦਗੀ
‘ਚ ਇਕ ਵਾਰ ਮਿਲਦੇ ‘ਮਾਪੇ’
ਰਾਜਵਿੰਦਰ ਸਿੰਘ ‘ਰਾਜਾ’, ਸ੍ਰੀ ਮੁਕਤਸਰ
ਸਾਹਿਬ |
ਪੰਜਾਬੀਅਤ
ਦਾ ਰਾਜਦੂਤ : ਨਰਪਾਲ ਸਿੰਘ ਸ਼ੇਰਗਿੱਲ
ਉਜਾਗਰ ਸਿੰਘ, ਪਟਿਆਲਾ |
ਦੇਸ਼
ਕੀ ਬੇਟੀ ‘ਗੀਤਾ’
ਮਿੰਟੂ ਬਰਾੜ , ਆਸਟ੍ਰੇਲੀਆ |
ਮਾਂ–ਬਾਪ
ਦੀ ਬੱਚਿਆਂ ਪ੍ਰਤੀ ਕੀ ਜ਼ਿੰਮੇਵਾਰੀ ਹੈ?
ਸੰਜੀਵ ਝਾਂਜੀ, ਜਗਰਾਉਂ। |
ਸੋ
ਕਿਉ ਮੰਦਾ ਆਖੀਐ...
ਗੁਰਪ੍ਰੀਤ ਸਿੰਘ, ਤਰਨਤਾਰਨ |
ਨੈਤਿਕ ਸਿੱਖਿਆ
ਦਾ ਮਹੱਤਵ
ਡਾ. ਜਗਮੇਲ ਸਿੰਘ ਭਾਠੂਆਂ, ਦਿੱਲੀ |
“ਸਰਦਾਰ ਸੰਤ ਸਿੰਘ ਧਾਲੀਵਾਲ
ਟਰੱਸਟ”
ਬੀੜ੍ਹ ਰਾਊ
ਕੇ (ਮੋਗਾ) ਦਾ ਸੰਚਾਲਕ ਸ: ਕੁਲਵੰਤ ਸਿੰਘ ਧਾਲੀਵਾਲ (ਯੂ ਕੇ )
ਗੁਰਚਰਨ ਸਿੰਘ ਸੇਖੋਂ ਬੌੜਹਾਈ
ਵਾਲਾ(ਸਰੀ)ਕਨੇਡਾ |
ਆਦਰਸ਼ ਪਤੀ
ਪਤਨੀ ਦੇ ਗੁਣ
ਪੇਸ਼ਕਰਤਾ: ਹਰਦੀਪ ਸਿੰਘ ਮਾਨ, ਅਸਟਰੀਆ |
‘ਮਾਰੂ’
ਸਾਬਤ ਹੋ ਰਿਹਾ ਹੈ ਸੜਕ ਦੁਰਘਟਣਾ ਨਾਲ ਸਬੰਧਤ ਕਨੂੰਨ
1860 ਵਿੱਚ ਬਣੇ ਕਨੂੰਨ ਵਿੱਚ ਤੁਰੰਤ ਸੋਧ ਦੀ ਲੋੜ
ਸੁਰਿੰਦਰ ਭਾਰਤੀ ਤਿਵਾੜੀ, ਫਰੀਦਕੋਟ |
ਵਿਸ਼ਵ
ਪ੍ਰਸਿੱਧ ਨਾਵਲਕਾਰ ਸ਼ਿਵਚਰਨ ਜੱਗੀ ਕੁੱਸਾ ਦਾ ਰੂਬਰੂ ਸਮਾਗਮ
ਦੌਰਾਨ ਸਨਮਾਨ |
ਵਿਰਾਸਤ ਭਵਨ
ਵਿਖੇ ਪਾਲ ਗਿੱਲ ਦਾ ਸਨਮਾਨ |
ਰਾਈਟਰਜ਼ ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ |
ਗੰਗਾ‘ਚ ਵਧ ਰਿਹਾ ਪ੍ਰਦੂਸ਼ਨ ਕੇਂਦਰ ਲਈ ਚਿੰਤਾ ਦਾ ਵਿਸ਼ਾ: ਬਾਂਸਲ
ਧਰਮ ਲੂਨਾ |
ਆਓ ਮਦਦ ਕਰੀਏ ਕਿਉਂਕਿ......
3 ਜੰਗਾਂ ਲੜਨ ਵਾਲਾ 'ਜ਼ਿੰਦਗੀ ਨਾਲ ਜੰਗ' ਹਾਰਨ ਕਿਨਾਰੇ
ਹੈ!
ਮਨਦੀਪ ਖੁਰਮੀ ਹਿੰਮਤਪੁਰਾ (ਲੰਡਨ) |
|
|
|
|
|