ਸੁਰਖੀਆਂ

ਸਮੀਖਿ

ਖਾਸ ਰਿਪੋਰਟ

ਵਿਸ਼ੇਸ਼ ਲੇਖ

ਵਿਸ਼ੇਸ਼ ਕਲਮ

ਕਹਾਣੀ

ਕਵਿਤਾ

ਪੱਤਰ

ਸੰਪਰਕ

    WWW 5abi.com  ਸ਼ਬਦ ਭਾਲ

   

ਸਿਆਣਿਆਂ ਦੀ 'ਸ਼ਹਿਰੀ ਸੱਥ' ਦੀ ਮਹਿਫਲ ਦੀਆਂ ਖ਼ੁਸ਼ਬੋਆਂ
ਉਜਾਗਰ ਸਿੰਘ       18/08/2023


079 
'ਸਿਆਣਿਆਂ' ਦੀ ਸ਼ਹਿਰੀ ਸਥ
'ਅਰਬਨ ਅਸਟੇਟ ਪਟਿਆਲਾ' ਦੀ ਮਹਿਫਲ ਦਾ ਦ੍ਰਿਸ਼
 
ਪਿੰਡਾਂ ਦੀਆਂ ਸੱਥਾਂ ਦੀਆਂ ਰੌਣਕਾਂ ਅਲੋਪ ਹੋ ਗਈਆਂ ਹਨ। ਆਧੁਨਿਕਤਾ ਦੀ ਪਾਣ ਚੜ੍ਹਨ ਕਰਕੇ ਪੰਜਾਬ ਦੇ ਪਿੰਡਾਂ ਵਿੱਚ ਸੱਥਾਂ ਦੀ ਪ੍ਰਵਿਰਤੀ ਖ਼ਤਮ ਹੋ ਗਈ ਹੈ। ਕਿਸੇ ਸਮੇਂ ਪਿੰਡਾਂ ਦੇ ਲੋਕਾਂ ਨੂੰ ਸੰਸਾਰ ਵਿੱਚ ਵਾਪਰ ਰਹੀਆਂ ਘਟਨਾਵਾਂ ਬਾਰੇ ਦਰਵਾਜ਼ਿਆਂ ਵਿੱਚ ਬੈਠੀਆਂ ਸੱਥਾਂ ਤੋਂ ਹੀ ਜਾਣਕਾਰੀ ਮਿਲਦੀ ਸੀ। ਇਥੋਂ ਤੱਕ ਕਿ ਪਿੰਡ ਦੀਆਂ ਸਮਾਜਕ, ਸਿਆਸੀ ਸਰਗਰਮੀਆਂ ਅਤੇ ਨਿੱਕੀਆਂ ਨਿੱਕੀਆਂ ਗੱਲਾਂ ਬਾਰੇ ਜਾਣਕਾਰੀ ਵੀ ਇਨ੍ਹਾਂ ਸੱਥਾਂ ਵਿੱਚੋਂ ਹੀ ਲੈਣੀ ਪੈਂਦੀ ਸੀ।

ਇਹ ਸੱਥਾਂ ਪਿੰਡਾਂ ਦੇ ਲੋਕਾਂ ਵਿੱਚ ਸਦਭਾਵਨਾ ਪੈਦਾ ਕਰਨ ਵਿੱਚ ਵੀ ਮਹੱਤਵਪੂਰਨ ਯੋਗਦਾਨ ਪਾਉਂਦੀਆਂ ਸਨ। ਇਥੋਂ ਤੱਕ ਕਿ ਛੋਟੇ ਮੋਟੇ ਝਗੜੇ ਇਨ੍ਹਾਂ ਸੱਥਾਂ ਵਿੱਚ ਹੀ ਨਿਪਟਾ ਲਏ ਜਾਂਦੇ ਸਨ। ਇਕ ਕਿਸਮ ਨਾਲ ਉਹ ਪਿੰਡਾਂ ਦੀਆਂ ਸੱਥਾਂ ਅੱਜ ਦੀਆਂ 'ਵਟਸ ਅਪ' ਢਾਣੀਆਂ ਵਰਗੀਆਂ ਹੀ ਹੁੰਦੀਆਂ ਸਨ ਕਿਉਂਕਿ ਇਕ ਥਾਂ ਤੋਂ ਹਰ ਤਰ੍ਹਾਂ ਦੀ ਖ਼ੁਸ਼ੀ ਤੇ ਗ਼ਮੀ ਦੀ ਖ਼ਬਰ ਮਿਲਦੀ ਸੀ।

ਉਨ੍ਹਾਂ ਦਿਨਾਂ ਵਿੱਚ ਅਖ਼ਬਾਰ ਵੀ ਬਹੁਤ ਘੱਟ ਪ੍ਰਕਾਸ਼ਤ ਹੁੰਦੇ ਸਨ, ਜਿਹੜੇ ਪੰਜਾਬੀ/ਹਿੰਦੀ/ਉਰਦੂ ਦੇ ਮੁੱਖ ਅਖ਼ਬਾਰ ਪੰਜਾਬ ਵਿੱਚ ਜਲੰਧਰ ਤੋਂ ਪ੍ਰਕਾਸ਼ਤ ਹੁੰਦੇ ਸਨ, ਉਦੋਂ ਅਖ਼ਬਾਰ ਪਿੰਡਾਂ ਵਿੱਚ ਆਉਂਦੇ ਨਹੀਂ ਸਨ।

ਸ਼ਹਿਰੀਕਰਨ ਦੇ ਲਾਭ ਤੇ ਨੁਕਸਾਨ ਦੋਵੇਂ  ਹੁੰਦੇ ਹਨ। ਹੁਣ ਸ਼ਹਿਰਾਂ ਦੇ ਲੋਕ ਪੜ੍ਹੇ ਲਿਖੇ ਹੋਣ ਕਰਕੇ ਸ਼ਹਿਰਾਂ ਵਿੱਚ ਵੀ ਆਂਢ ਗੁਆਂਢ ਵਿੱਚ ਸਦਭਾਵਨਾ ਦਾ ਵਾਤਾਵਰਨ ਪੈਦਾ ਹੋ ਗਿਆ ਹੈ। ਸ਼ਹਿਰੀ ਲੋਕਾਂ ਨੂੰ ਜਿਸਮਾਨੀ ਕੰਮ ਘੱਟ ਕਰਨਾ ਪੈਂਦਾ ਹੈ। ਬਹੁਤੇ ਸ਼ਹਿਰੀ ਦਫ਼ਤਰਾਂ ਦੇ ਮੁਲਾਜ਼ਮ ਜਾਂ ਸੇਵਾ ਮੁਕਤ ਹੁੰਦੇ ਹਨ। ਸਿਹਤਮੰਦ ਰਹਿਣ ਲਈ ਸ਼ਹਿਰੀ ਲੋਕ ਜ਼ਿਆਦਾ ਜਾਗ੍ਰਤ ਹੁੰਦੇ ਹਨ, ਇਸ ਲਈ ਉਹ ਸਵੇਰੇ ਸ਼ਾਮ ਸੈਰ ਕਰਦੇ ਹਨ। ਸੈਰ ਕਰਨ ਵਾਲਿਆਂ ਵਿੱਚ ਵੀ ਆਪਸੀ ਪਿਆਰ ਅਤੇ ਸਹਿਯੋਗ ਕਰਨ ਦੀ ਭਾਵਨਾ ਪੈਦਾ ਹੋ ਜਾਂਦੀ ਹੈ ਕਿਉਂਕਿ ਉਹ ਹਰ ਰੋਜ਼ ਮਿਲਦੇ ਤੇ ਗੱਪ-ਛੱਪ ਮਾਰਦੇ ਹਨ।

'ਅਰਬਨ ਅਸਟੇਟ ਫੇਜ਼-2' ਪਟਿਆਲਾ ਦੇ 55 ਨੰਬਰ ਪਾਰਕ ਵਿੱਚ ਸ਼ਾਮ ਨੂੰ ਸੈਰ ਕਰਨ ਵਾਲੇ 'ਸਿਆਣਿਆਂ' ਨੇ ਆਪਸੀ ਸਦਭਾਵਨਾ ਅਤੇ ਪਿਆਰ ਦੀ ਮਿਸਾਲ ਪੈਦਾ ਕਰ ਦਿੱਤੀ ਹੈ। ਸ਼ਾਮ ਦੀ ਸੈਰ ਕਰਨ ਵਾਲਿਆਂ ਦੀ ਇਸ ਢਾਣੀ ਵਿੱਚ 15-20 ਮੈਂਬਰ ਹਨ। ਉਹ ਹਰ ਰੋਜ 'ਪਾਰਕ ਨੰਬਰ 55' ਵਿੱਚ 'ਪੁਡਾ' ਵੱਲੋਂ ਬਣਾਈ ਗਈ ਹੱਟ (ਝੌਂਪੜੀ) ਵਿੱਚ ਸੈਰ ਕਰਨ ਤੋਂ ਬਾਅਦ ਇਕੱਠੇ ਮਿਲ ਬੈਠਦੇ ਹਨ। ਇਨ੍ਹਾਂ ਨੇ ਆਪਣੀ ਇਕ 'ਵਟਸ ਅਪ' ਢਾਣੀ ਬਣਾਈ ਹੋਈ ਹੋਇਆ ਹੈ। ਇਕ ਦੂਜੇ ਨੂੰ ਕੋਈ ਜਾਣਕਾਰੀ ਦੇਣੀ ਹੋਵੇ ਤਾਂ ਢਾਣੀ ਵਿੱਚ ਪਾ ਦਿੰਦੇ ਹਨ ਤੇ ਉਹ ਫਟਾਫਟ ਉਥੇ ਪਹੁੰਚ ਜਾਂਦੇ ਹਨ।

ਇਨ੍ਹਾਂ ਮੈਂਬਰਾਂ ਦੀ ਉਮਰ 60 ਸਾਲ ਤੋਂ 93 ਸਾਲ ਤੱਕ ਹੈ। ਸ੍ਰੀ ਸੀਤਾ ਰਾਮ ਲਹਿਰੀ ਸਭ ਤੋਂ ਵਡੇਰੇ 93 ਸਾਲ ਦੇ ਮੈਂਬਰ ਅਤੇ ਅਜਾਇਬ ਸਿੰਘ ਮਲਹੋਤਰਾ 83 ਇਸ ਸੱਥ ਦੇ ਸਭਾਪਤੀ ਆਪਣੀ ਜ਼ਿੰਦਗੀ ਦੇ ਤਜ਼ਰਬੇ ਸਾਂਝੇ ਕਰਦੇ ਹਨ।

ਸੀਤਾ ਰਾਮ ਲਹਿਰੀ ਤਾਂ 'ਯੋਗ' ਦੀ ਸਿਖਿਆ ਵੀ ਦਿੰਦੇ ਹਨ। ਸ਼ਹਿਰੀ ਸੱਥ ਦੇ ਮੈਂਬਰਾਂ ਵਿੱਚ ਸੇਵਾ ਮੁਕਤ 'ਮੁੱਖ ਇੰਜਿਨੀਅਰ', ਪ੍ਰੋਫੈਸਰ, ਐਸ.ਐਸ.ਪੀ.ਪੁਲਿਸ, ਜਿਲ੍ਹੇਦਾਰ ਨਹਿਰੀ ਵਿਭਾਗ, ਇੰਜਿਨੀਅਰ ਵੱਡੇ ਕਿਸਾਨ, ਬੈਂਕ ਮੈਨੇਜਰ, ਸਹਿਕਾਰੀ ਤੇ ਵਿਓਪਾਰੀ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਹਨ।

ਇਨ੍ਹਾਂ ਸਥਾਈ ਮੈਂਬਰਾਂ ਤੋਂ ਇਲਾਵਾ ਸੈਰ ਕਰਨ ਵਾਲੇ ਹੋਰ ਵੀ ਲੋਕ ਕਈ ਵਾਰ ਇਸ ਗਰੁਪ ਵਿੱਚ ਸ਼ਾਮਲ ਹੋ ਕੇ ਅਨੰਦਿਤ ਹੁੰਦੇ ਹਨ। ਕਈ ਵਾਰ ਤਾਂ ਸਾਰੀਆਂ ਸੀਟਾਂ ਭਰ ਜਾਂਦੀਆਂ ਹਨ, ਫਿਰ ਹੋਰ ਪ੍ਰਬੰਧ ਕਰਨਾ ਪੈਂਦਾ ਹੈ ਪ੍ਰੰਤੂ ਹਰ ਬਾਹਰਲੇ ਮੈਂਬਰ ਨੂੰ ਸੱਥ ਦੇ ਨਿਯਮਾ ਅਨੁਸਾਰ ਚਲਣ ਲਈ ਬਚਨਵੱਧ ਹੋਣਾ ਪੈਂਦਾ ਹੈ। ਗਰਮੀ ਕਰਕੇ ਇਸ ਝੋਂਪੜੀ ਦੇ ਨਾਲ ਵਾਲੇ ਘਰ ਦੇ ਮਾਲਕ  ਪ੍ਰਮਿੰਦਰ ਸਿੰਘ 'ਐਡਵੋਕੇਟ' ਨੇ ਆਪਣੇ ਘਰ ਤੋਂ ਬਿਜਲੀ ਦੀ ਸਵਿਧਾ ਦਿੱਤੀ ਹੈ; ਗੁਰਬਚਨ ਸਿੰਘ ਨੇ ਪੱਖਾ ਲਗਾਇਆ ਹੈ। ਲਗਪਗ ਡੇਢ ਘੰਟਾ ਇਸ ਸ਼ਹਿਰੀ ਸੱਥ ਵਿੱਚ ਦਿਨ ਭਰ ਦੀਆਂ ਘਟਨਾਵਾਂ ‘ਤੇ ਚਰਚਾ ਹੁੰਦੀ ਹੈ। ਮੈਂਬਰਾਂ ਨੇ ਆਪਸੀ ਸਹਿਮਤੀ ਨਾਲ ਕੁਝ ਨਿਯਮ ਬਣਾਏ ਹੋਏ ਹਨ। ਸਾਰੇ ਸਹੀ ਸਮੇਂ ‘ਤੇ ਪਹੁੰਚਦੇ ਹਨ, ਜਿਵੇਂ ਕਿਸੇ ਵਿਆਹ ‘ਤੇ ਜਾਣਾ ਹੁੰਦਾ ਹੈ।

ਸਾਰਾ ਕੰਮ ਯੋਜਨਾਬੱਧ ਢੰਗ ਨਾਲ ਹੁੰਦਾ ਹੈ, ਜਿਵੇਂ ਵਿਧਾਨ ਸਭਾ ਵਿੱਚ 'ਸਪੀਕਰ' ਦੀ ਇਜ਼ਾਜ਼ਤ ਤੋਂ ਬਿਨਾ ਕੋਈ ਬੋਲ ਨਹੀਂ ਸਕਦਾ, ਇਸੇ ਤਰ੍ਹਾਂ ਚਰਚਾ ਕਰਦਿਆਂ ਇੱਕ ਮੈਂਬਰ ਹੀ ਬੋਲਦਾ ਹੈ, ਉਸ ਦੀ ਗੱਲ ਖ਼ਤਮ ਹੋਣ ਤੋਂ ਬਾਅਦ ਦੂਜਾ ਮੈਂਬਰ ਬੋਲੇਗਾ। ਕਈ ਵਾਰ ਵਿਧਾਨ ਸਭਾ ਵਿੱਚ ਪੈਂਦੇ ਰੌਲੇ ਦੀ ਤਰ੍ਹਾਂ ਇਥੇ ਵੀ ਹੋ ਜਾਂਦਾ ਹੈ। ਸਦਭਾਵਨਾ ਬਣਾਈ ਰੱਖਣਾ ਮੁੱਖ ਮੰਤਵ ਹੁੰਦਾ ਹੈ।

ਚਰਚਾ ਧਰਮ ਤੋਂ ਬਿਨਾ ਹਰ ਵਿਸ਼ੇ ‘ਤੇ ਹੋ ਸਕਦੀ ਹੈ। ਰੂਸ-ਯੂਕਰੇਨ ਦੀ ਲੜਾਈ, ਹੜ੍ਹਾਂ, ਸਿਆਸੀ, ਸਭਿਅਚਾਰਕ ਤੋਂ ਲੈ ਕੇ ਪਿੰਡ ਪੱਧਰ ਦੀਆਂ ਖ਼ਬਰਾਂ ‘ਤੇ ਤਪਸਰਾ ਹੁੰਦਾ ਹੈ। ਸਾਰੇ ਮੈਂਬਰ ਆਪੋ ਆਪਣੇ ਵਿਚਾਰ ਪ੍ਰਗਟ ਕਰਦੇ ਹਨ। ਗੰਭੀਰ ਸਮਾਜਿਕ, ਆਰਥਿਕ, ਸਭਿਆਚਾਰਕ, ਪ੍ਰਦੂਸ਼ਣ ਅਤੇ ਸਭਿਅਚਾਰਕ ਮਸਲਿਆਂ ‘ਤੇ ਭਰਵੀਂ ਚਰਚਾ ਹੁੰਦੀ ਹੈ। ਇਨ੍ਹਾਂ ਗੰਭੀਰ ਮੁਦਿਆਂ ‘ਤੇ ਇਸ ਮਹਿਫਲ ਵਿੱਚ ਡਾ.ਪ੍ਰੋ. ਵਿਸ਼ਵਾ ਮਿੱਤਰ, ਡਾ.ਪ੍ਰੋ. ਓ.ਪੀ.ਜਸੂਜਾ, ਡਾ.ਪ੍ਰੋ. ਰਣਜੀਤ ਸਿੰਘ ਘੁੰਮਣ, ਡਾ.ਪ੍ਰੋ. ਐਚ ਐਸ.ਮਾਂਗਟ, ਪ੍ਰੋ.ਮਨਜੀਤ ਸਿੰਘ, ਭਗਵੰਤ ਸਿੰਘ ਧਨੋਆ ਇੰਜਿਨੀਅਰ ਇਨ ਚੀਫ਼, ਪਰਮਜੀਤ ਸਿੰਘ ਵਿਰਕ ਐਸ.ਐਸ.ਪੀ., ਮਹਿੰਦਰ ਸਿੰਘ ਨਿਰਮਾਣ ਜਿਲ੍ਹੇਦਾਰ, ਅਮਰਜੀਤ ਸਿੰਘ ਘੁਮਾਣ ਬੁਧੀਜੀਵੀ ਕਿਸਾਨ, ਪਿ੍ਰੰ.ਚੰਦਰਪਾਲ ਸਿੰਘ ਮੱਲੀ, ਪਿ੍ਰੰ.ਬਲਜੀਤ ਸਿੰਘ ਜੰਮੂ, ਗੁਰਬਚਨ ਸਿੰਘ, ਵਰਿੰਦਰ ਸਿੰਘ ਭਾਟੀਆ, ਐਮ.ਐਸ. ਚੀਮਾ, ਦਵਿੰਦਰਪਾਲ ਸਿੰਘ ਸੋਢੀ, ਹਰਪਾਲ ਸਿੰਘ ਢਿਲੋਂ, ਅਸ਼ੋਕ ਧੂੜੀਆ ਅਤੇ ਭੁਪਿੰਦਰ ਸਿੰਘ ਚਰਚਾ ਵਿੱਚ ਹਿੱਸਾ ਲੈਂਦੇ ਹਨ।

ਸਮਾਜਿਕ ਬੁਰਾਈਆਂ ਨਸ਼ਾ, ਨੌਜਵਾਨੀ ਦਾ ਕੁਰਾਹੇ ਪੈਣਾ ਅਤੇ ਉਨ੍ਹਾਂ ਨੂੰ ਦੂਰ ਕਰਨ ਵਿੱਚ 'ਸਿਆਣੇ' ਕੀ ਯੋਗਦਾਨ ਪਾ ਸਕਦੇ ਹਨ, ਬਾਰੇ ਵਿਚਾਰ ਵਟਾਂਦਰਾ ਕਰਕੇ ਸਮਾਜਿਕ ਬੁਰਾਈ ਵਿਰੁੱਧ ਲਹਿਰ ਪੈਦਾ ਕਰਨ ਦੀਆਂ ਯੋਜਨਾਵਾਂ ਬਣਾਈਆਂ ਜਾਂਦੀਆਂ ਹਨ। ਇਹ ਸਾਰੇ ਮੈਂਬਰ ਇਕ ਦੂਜੇ ਦੇ ਦੁਖ ਸੁੱਖ ਵਿੱਚ ਸ਼ਾਮਲ ਹੁੰਦੇ ਹਨ। ਦਿਨ ਭਰ ਦੀਆਂ ਘਟਨਾਵਾਂ ਦੀ ਚਰਚਾ ਤੋਂ ਬਾਅਦ ਮਨੋਰੰਜਨ ਦਾ ਕੰਮ ਚਲਦਾ ਹੈ। ਆਮ ਤੌਰ ‘ਤੇ ਆਦਰਸ਼ ਕੌਲ, ਪਰਮਜੀਤ ਸਿੰਘ ਵਿਰਕ ਅਤੇ ਅਮਰਜੀਤ ਸਿੰਘ ਘੁਮਾਣ ਬੜੇ ਦਿਲਚਸਪ ਦਿਲਾਂ ਨੂੰ ਟੁੰਬਣ ਵਾਲੇ ਲਤੀਫੇ ਸੁਣਾਕੇ ਸਿਆਣਿਆਂ ਦਾ ਮਨੋਰੰਜਨ ਕਰਦੇ ਹੋਏ ਰੂਹ ਦੀ ਖੁਰਾਕ ਦਿੰਦੇ ਹਨ।

ਪਰਮਜੀਤ ਸਿੰਘ ਵਿਰਕ ਦੀਆਂ ਕਵਿਤਾਵਾਂ ਸਾਹਿਤਕ ਮਾਹੌਲ ਬਣਾਉਣ ਵਿੱਚ ਵਿਲੱਖਣ ਯੋਗਦਾਨ ਪਾਉਂਦੀਆਂ ਹਨ। ਗੀਤ ਸੰਗੀਤ, ਕਵਿਤਾ ਅਤੇ ਹਲਕੇ ਫੁਲਕੇ ਲਤੀਫ਼ਿਆਂ ਦਾ ਪ੍ਰੋਗਰਾਮ ਚਲਦਾ ਹੈ। ਖ਼ੂਬ ਠਹਾਕੇ ਵਜਦੇ ਹਨ। ਕਈ ਵਾਰ 'ਪਾਰਕ' (ਵਾੜਾ) ਵਿੱਚ ਸੈਰ ਕਰਨ ਵਾਲੇ ਹੋਰ ਲੋਕ ਸਿਆਣਿਆਂ ਦੇ ਹਾਸਿਆਂ ਦੇ ਫੁਟਾਰਿਆਂ ਦਾ ਆਨੰਦ ਮਾਣਦੇ ਹੋਏ ਆਵਾਜ਼ ਸੁਣਕੇ ਖੜ੍ਹ ਜਾਂਦੇ ਹਨ। ਸਿਆਣਿਆਂ ਦੀ ਮਹਿਫਲ ਦੇ ਹਾਸਿਆਂ ਦੀ ਖ਼ੁਸ਼ਬੋ ਜਦੋਂ ਵਾੜੇ ਦੇ ਫੁੱਲਾਂ ਦੀ ਮਹਿਕ ਨਾਲ ਮਿਲਦੀ ਹੈ ਤਾਂ ਝੋਂਪੜੀ ਦੇ ਕੋਲੋਂ ਲੰਘਣ ਵਾਲੇ ਸੈਲਾਨੀ ਆਨੰਦਤ ਹੋ ਜਾਂਦੇ ਹਨ।

ਸ਼ਹਿਰੀ ਸੱਥ ਦੀਆਂ ਰੌਣਕਾਂ ਵੇਖਕੇ ਚੰਡੀਗੜ੍ਹ 22 ਸੈਕਟਰ ਵਾਲੇ ‘ਲਿਖਾਰੀ ਨੁੱਕਰ’ ਦੀ ਯਾਦ  ਤਾਜ਼ਾ ਹੋ ਜਾਂਦੀ ਹੈ, ਜਿਥੇ 1974 ਵਿੱਚ ਵੱਡੇ ਸਾਹਿਤਕਾਰ ਇਕੱਠੇ ਹੁੰਦੇ ਸਨ। ਮੈਂਬਰਾਂ ਦੇ ਜਨਮ ਦਿਨਾਂ ‘ਤੇ ਪਾਰਟੀ ਕੀਤੀ ਜਾਂਦੀ ਹੈ। ਪਾਰਟੀਆਂਦਾ ਜ਼ਿੰਮੇਵਾਰ ਆਦਰਸ਼ ਕੌਲ ਏ.ਜੀ.ਐਮ.ਨੂੰ ਬਣਾਇਆ ਹੋਇਆ ਹੈ, ਜਿਹੜੇ ਸਾਰੇ ਮੈਂਬਰਾਂ ਦੇ ਜਨਮ ਦਿਨ ਦਾ ਹਿਸਾਬ ਰੱਖਦੇ ਹਨ। ਮਹੀਨੇ ਵਿੱਚ ਇਕ ਪਾਰਟੀ ਤਾਂ ਹੁੰਦੀ ਹੈ ਪ੍ਰੰਤੂ ਕਈ ਵਾਰ ਹਰ ਹਫਤੇ ਵੀ ਪਾਰਟੀ ਹੋ ਜਾਂਦੀ ਹੈ।

ਸਾਰੇ ਪ੍ਰੋਗਰਾਮ ਦੇ ਸੂਤਰਧਾਰ ਦਾ ਫਰਜ਼ ਅਜਾਇਬ ਸਿੰਘ ਮਲਹੋਤਰਾ ਨਿਭਾਉਂਦੇ ਹਨ। ਸਿਆਣਿਆਂ ਦੀ ਸ਼ਹਿਰੀ ਸੱਥ ਦੇ ਗੁਲਦਸਤੇ ਵਿੱਚ ਦੇਸ਼ ਦੇ ਚਾਰ ਰਾਜਾਂ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਜੰਮੂ ਕਸ਼ਮੀਰ ਦੇ ਫੁੱਲਾਂ ਦੀ ਖ਼ੁਸ਼ਬੋ ਆਉਂਦੀ ਹੈ। 'ਅਨੇਕਤਾ ਵਿੱਚ ਏਕਤਾ' ਬਣੀ ਹੋਈ ਹੈ। ਇਸ ਤੋਂ ਇਲਾਵਾ 'ਅਰਬਨ ਅਸਟੇਟ ਫੇਜ-1' ਅਤੇ 2 ਵਿੱਚ ਲਗਪਗ ਇਕ ਦਰਜਨ ਸੱਥਾਂ ਹਨ, ਜਿਥੇ ਸਿਆਣੇ ਮਿਲ ਬੈਠਕ ਚਰਚਾਵਾਂ ਕਰਦੇ ਹਨ।

ਸਾਬਕਾ ਲੋਕ ਸੰਪਰਕ ਅਧਿਕਾਰੀ
ਮੋਬਾਈਲ-94178 13072 
ujagarsingh48@yahoo.com

079
'ਸਿਆਣਿਆਂ' ਦੀ ਸ਼ਹਿਰੀ ਸਥ 'ਅਰਬਨ ਅਸਟੇਟ ਪਟਿਆਲਾ' ਦੀ ਮਹਿਫਲ ਦਾ ਦ੍ਰਿਸ਼
 
  079 ਸਿਆਣਿਆਂ ਦੀ 'ਸ਼ਹਿਰੀ ਸੱਥ' ਦੀ ਮਹਿਫਲ ਦੀਆਂ ਖ਼ੁਸ਼ਬੋਆਂ
ਉਜਾਗਰ ਸਿੰਘ
ਬੀਰਅਲਵਿਦਾ! ਰੌਂਸ਼ਨ ਦਿਮਾਗ ਵਿਦਵਾਨ ਸਿਆਸਤਦਾਨ ਬੀਰ ਦਵਿੰਦਰ ਸਿੰਘ 
ਉਜਾਗਰ ਸਿੰਘ
077ਸਾਊ ਸਿਆਸਤਦਾਨ: ਤੇਜ ਪ੍ਰਕਾਸ਼ ਸਿੰਘ ਕੋਟਲੀ  
ਉਜਾਗਰ ਸਿੰਘ
076ਈਮਾਨਦਾਰੀ ਜਿੰਦਾ ਬਾਦ  
ਰਵੇਲ ਸਿੰਘ
guptaਸਮਾਜ ਸੇਵਾ ਨੂੰ ਪ੍ਰਣਾਇਆ: ਭਗਵਾਨ ਦਾਸ ਗੁਪਤਾ/a> 
ਉਜਾਗਰ ਸਿੰਘ
074ਗਿਆਨੀ ਜ਼ੈਲ ਸਿੰਘ ਨੇ ਰਾਸ਼ਟਰਪਤੀ ਦੇ ਅਹੁਦੇ ਤੋਂ ਅਸਤੀਫਾ ਕਿਉਂ ਨਾ ਦਿੱਤਾ?
ਉਜਾਗਰ ਸਿੰਘ
073ਸੀਤੋ ਮਾਸੀ
ਰਵੇਲ ਸਿੰਘ
tohra1 ਅਪ੍ਰੈਲ ਬਰਸੀ ‘ਤੇ
ਵਿਸ਼ੇਸ਼ ਸਿੱਖੀ ਸਿਦਕ ਦਾ ਮੁਜੱਸਮਾ: ਜਥੇਦਾਰ ਗੁਰਚਰਨ ਸਿੰਘ ਟੌਹੜਾ
ਉਜਾਗਰ ਸਿੰਘ
071ਆਪਣੀਆਂ ਜੜਾਂ ਨਾਲ ਜੁੜਨ ਦਾ ਵੇਲਾ
ਡਾ. ਨਿਸ਼ਾਨ ਸਿੰਘ ਰਾਠੌਰ
070ਬਿਹਤਰ ਜ਼ਿੰਦਗੀ ਦਾ ਰਾਹ
ਕੇਹਰ ਸ਼ਰੀਫ਼
069ਪੰਜਾਬ ਦੇ ਲੋਕ ਸੰਪਰਕ ਵਿਭਾਗ ਦਾ ਸੰਕਟ ਮੋਚਨ ਅਧਿਕਾਰੀ : ਪਿਆਰਾ ਸਿੰਘ ਭੂਪਾਲ
ਉਜਾਗਰ ਸਿੰਘ
068ਜਦੋਂ ਮੈਨੂੰ ਨੌਕਰੀ ‘ਚੋਂ ਬਰਖ਼ਾਸਤ ਕਰਨ ਦੀ ਧਮਕੀ ਮਿਲੀ
ਉਜਾਗਰ ਸਿੰਘ
067ਮੇਰੀ ਵੱਡੀ ਭੈਣ
ਰਵੇਲ ਸਿੰਘ
066ਸਿਪਾਹੀ ਤੋਂ ਪਦਮ ਸ੍ਰੀ ਤੱਕ ਪਹੁੰਚਣ ਵਾਲਾ ਸਿਰੜ੍ਹੀ ਖੋਜੀ ਡਾ. ਰਤਨ ਸਿੰਘ ਜੱਗੀ
ਉਜਾਗਰ ਸਿੰਘ
065ਮਾਮੇ ਦੇ ਤੁਰ ਜਾਣ ‘ਤੇ ਗਿੜਿਆ ਯਾਦਾਂ ਦਾ ਖੂਹ 
ਮਾਲਵਿੰਦਰ ਸਿੰਘ ਮਾਲੀ
064ਬੇਦਾਗ਼ ਚਿੱਟੀ ਚਾਦਰ ਲੈ ਕੇ ਸੇਵਾ ਮੁਕਤ ਹੋਇਆ ਡਾ.ਓਪਿੰਦਰ ਸਿੰਘ ਲਾਂਬਾ 
ਉਜਾਗਰ  ਸਿੰਘ
063ਡਾ. ਗੁਰਭਗਤ ਸਿੰਘ ਨੂੰ ਯਾਦ ਕਰਦਿਆਂ  
ਕਰਮਜੀਤ ਸਿੰਘ
062ਦੀਵਾਲੀ ਦੇ ਦਿਨ ਬੁਝਿਆ ਮਾਂ ਦਾ ਚਿਰਾਗ: ਸੁਰਿੰਦਰ ਸਿੰਘ ਮਾਹੀ  
ਉਜਾਗਰ ਸਿੰਘ, ਪਟਿਆਲਾ
061ਸਿੱਖ ਵਿਰਾਸਤੀ ਇਤਿਹਾਸ ਦਾ ਖੋਜੀ ਵਿਦਵਾਨ: ਭੁਪਿੰਦਰ ਸਿੰਘ ਹਾਲੈਂਡ 
ਉਜਾਗਰ ਸਿੰਘ, ਪਟਿਆਲਾ 
060ਤੁਰ ਗਿਆ ਪਰਵਾਸ ਵਿੱਚ ਸਿੱਖਾਂ ਦਾ ਰਾਜਦੂਤ ਤੇ ਆੜੂਆਂ ਦਾ ਬਾਦਸ਼ਾਹ: ਦੀਦਾਰ ਸਿੰਘ ਬੈਂਸ 
ਉਜਾਗਰ ਸਿੰਘ, ਪਟਿਆਲਾ
05931 ਅਗਸਤ ਬਰਸੀ ‘ਤੇ ਵਿਸ਼ੇਸ਼
ਜਦੋਂ ਸ੍ਰੀ ਅਟਲ ਬਿਹਾਰੀ ਵਾਜਪਾਈ ਅਤੇ ਸ੍ਰ ਬੇਅੰਤ ਸਿੰਘ ਨੇ ਕੰਧ ‘ਤੇ ਚੜ੍ਹਕੇ ਭਾਸ਼ਣ ਦਿੱਤਾ  
ਉਜਾਗਰ ਸਿੰਘ, ਪਟਿਆਲਾ
05813 ਅਗਸਤ ਨੂੰ ਬਰਸੀ ‘ਤੇ ਵਿਸ਼ੇਸ਼ ਸਿੱਖ ਪੰਥ ਦੇ ਮਾਰਗ ਦਰਸ਼ਕ: ਸਿਰਦਾਰ ਕਪੂਰ ਸਿੰਘ  
ਉਜਾਗਰ ਸਿੰਘ, ਪਟਿਆਲਾ
057'ਯੰਗ ਬ੍ਰਿਗੇਡ' ਦਾ ਕੈਪਟਨ: ਜੀ ਐਸ ਸਿੱਧੂ /a> 
ਉਜਾਗਰ ਸਿੰਘ, ਪਟਿਆਲਾ
056ਤੁਰ ਗਿਆ ਕੈਨੇਡਾ ਵਿੱਚ ਸਿੱਖ ਸਿਧਾਂਤਾਂ ਦਾ ਪਹਿਰੇਦਾਰ: ਰਿਪਦੁਮਣ ਸਿੰਘ ਮਲਿਕ   
ਉਜਾਗਰ ਸਿੰਘ, ਪਟਿਆਲਾ
ratu30 ਮਈ 2022 ਨੂੰ ਭੋਗ ‘ਤੇ ਵਿਸ਼ੇਸ਼
ਮੋਹ ਦੀਆਂ ਤੰਦਾਂ  ਜੋੜਨ ਵਾਲਾ ਤੁਰ ਗਿਆ ਕ੍ਰਿਸ਼ਨ ਲਾਲ ਰੱਤੂ    - ਉਜਾਗਰ ਸਿੰਘ, ਪਟਿਆਲਾ
ratan lalਪ੍ਰੋ. ਰਤਨ ਲਾਲ ਨਾਲ ਇਹ ਕਿਉਂ ਵਾਪਰਿਆ?  
ਰਵੀਸ਼ ਕੁਮਾਰ  ( ਅਨੁਵਾਦ: ਕੇਹਰ ਸ਼ਰੀਫ਼ ਸਿੰਘ)
0531 ਅਪ੍ਰੈਲ 2022 ਨੂੰ ਬਰਸੀ ‘ਤੇ ਵਿਸ਼ੇਸ਼
ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਸੋਚ ‘ਤੇ ਪਹਿਰਾ ਦੇਣ ਦੀ ਲੋੜ   - ਉਜਾਗਰ ਸਿੰਘ /span>
052ਬਾਬਾ ਦਰਸ਼ਨ ਸਿੰਘ ਨੌਜਵਾਨ ਪੀੜ੍ਹੀ ਲਈ ਮਾਰਗ ਦਰਸ਼ਕ
ਉਜਾਗਰ ਸਿੰਘ
517 ਫਰਵਰੀ 2022 ਨੂੰ ਭੋਗ ‘ਤੇ ਵਿਸ਼ੇਸ਼
ਪ੍ਰੋ ਇੰਦਰਜੀਤ ਕੌਰ ਸੰਧੂ: ਵਿਦਿਆ ਦੀ ਰੌਸ਼ਨੀ ਵੰਡਣ ਵਾਲਾ ਚਿਰਾਗ ਬੁਝ ਗਿਆ - ਉਜਾਗਰ ਸਿੰਘ/span>
050ਗਾਂਧੀਵਾਦੀ ਸੋਚ ਦਾ ਆਖਰੀ ਪਹਿਰੇਦਾਰ ਵੇਦ ਪ੍ਰਕਾਸ਼ ਗੁਪਤਾ ਅਲਵਿਦਾ ਕਹਿ ਗਏ  
ਉਜਾਗਰ ਸਿੰਘ
puriਮਹਾਰਾਸ਼ਟਰ ਵਿਚ ਪੰਜਾਬੀ ਅਧਿਕਾਰੀਆਂ ਦੀ ਇਮਾਨਦਾਰੀ ਦਾ ਪ੍ਰਤੀਕ ਸੁਖਦੇਵ ਸਿੰਘ ਪੁਰੀ 
ਉਜਾਗਰ ਸਿੰਘ
048ਪੱਥਰ ਪਾੜਕੇ ਉਗਿਆ ਖ਼ੁਸ਼ਬੂਦਾਰ ਫੁੱਲ 
ਉਜਾਗਰ ਸਿੰਘ
047ਬਾਲੜੀਆਂ ਦੇ ਵਿਆਹ: ਹਜ਼ਾਰਾਂ ਬੱਚੀਆਂ ਦੀਆਂ ਜਾਨਾਂ ਦਾ ਖੌ
ਬਲਜੀਤ ਕੌਰ 
046-1ਆਸਟਰੇਲੀਆ ਵਿੱਚ ਸਫ਼ਲਤਾ ਦੇ ਝੰਡੇ ਗੱਡਣ ਵਾਲੀ ਗੁਰਜੀਤ ਕੌਰ ਸੋਂਧੂ (ਸੰਧੂ )
ਉਜਾਗਰ ਸਿੰਘ, ਪਟਿਆਲਾ
045ਇਨਸਾਨੀਅਤ ਦਾ ਪੁਜਾਰੀ ਅਤੇ ਪ੍ਰਤੀਬੱਧ ਅਧਿਕਾਰੀ ਡਾ ਮੇਘਾ ਸਿੰਘ
ਉਜਾਗਰ ਸਿੰਘ, ਪਟਿਆਲਾ
04431 ਅਗਸਤ ਬਰਸੀ ‘ਤੇ ਵਿਸ਼ੇਸ਼
ਯਾਦਾਂ ਦੇ ਝਰੋਖੇ ‘ਚੋਂ ਸ੍ਰ ਬੇਅੰਤ ਸਿੰਘ ਮਰਹੂਮ ਮੁੱਖ ਮੰਤਰੀ
ਉਜਾਗਰ ਸਿੰਘ, ਪਟਿਆਲਾ
43ਜਨੂੰਨੀ ਆਜ਼ਾਦੀ ਘੁਲਾਟੀਆ ਅਤੇ ਸਮਾਜ ਸੇਵਕ : ਡਾ ਰਵੀ ਚੰਦ ਸ਼ਰਮਾ ਘਨੌਰ
ਉਜਾਗਰ ਸਿੰਘ, ਪਟਿਆਲਾ
042ਵਰਦੀ-ਧਾਰੀਆਂ ਵਲੋਂ ਢਾਹਿਆ ਕਹਿਰ
ਡਾ. ਹਰਸ਼ਿੰਦਰ ਕੌਰ, ਐਮ. ਡੀ., ਪਟਿਆਲਾ
041ਅਲਵਿਦਾ! ਇਨਸਾਨੀਅਤ ਦੇ ਪ੍ਰਤੀਕ ਡਾ ਰਣਬੀਰ ਸਿੰਘ ਸਰਾਓ/a>
ਉਜਾਗਰ ਸਿੰਘ, ਪਟਿਆਲਾ
040-2ਮਾਈ ਜੀਤੋ ਨੇ ਤਪਾਈ ਵੀਹ ਵਰ੍ਹਿਆਂ ਬਾਅਦ ਭੱਠੀ
ਲਖਵਿੰਦਰ ਜੌਹਲ ‘ਧੱਲੇਕੇ’
039ਮਿਹਰ ਸਿੰਘ ਕਲੋਨੀ ਦਾ ਹਵਾਈ ਹੀਰੋ
ਡਾ. ਹਰਸ਼ਿੰਦਰ ਕੌਰ, ਪਟਿਆਲਾ
038ਪੰਜਾਬੀ ਵਿਰਾਸਤ ਦਾ ਪਹਿਰੇਦਾਰ : ਬਹੁਰੰਗੀ ਸ਼ਖ਼ਸ਼ੀਅਤ ਅਮਰੀਕ ਸਿੰਘ ਛੀਨਾ
ਉਜਾਗਰ ਸਿੰਘ, ਪਟਿਆਲਾ
037ਹਿੰਦੂ ਸਿੱਖ ਏਕਤਾ ਦੇ ਪ੍ਰਤੀਕ ਰਘੂਨੰਦਨ ਲਾਲ ਭਾਟੀਆ ਅਲਵਿਦਾ
ਉਜਾਗਰ ਸਿੰਘ, ਪਟਿਆਲਾ
036ਸਿੱਖ ਵਿਰਾਸਤ ਦਾ ਪਹਿਰੇਦਾਰ: ਨਰਪਾਲ ਸਿੰਘ ਸ਼ੇਰਗਿਲ
 ਉਜਾਗਰ ਸਿੰਘ, ਪਟਿਆਲਾ
035ਮਰਹੂਮ ਕੈਪਟਨ ਕੰਵਲਜੀਤ ਸਿੰਘ ਦੀ ਸਫ਼ਲਤਾ ਦੇ ਪ੍ਰਤੱਖ ਪ੍ਰਮਾਣ
ਉਜਾਗਰ ਸਿੰਘ, ਪਟਿਆਲਾ
034ਸਬਰ, ਸੰਤੋਖ, ਸੰਤੁਸ਼ਟੀ ਅਤੇ ਇਮਾਨਦਾਰੀ ਦਾ ਪ੍ਰਤੀਕ ਦਲਜੀਤ ਸਿੰਘ ਭੰਗੂ
ਉਜਾਗਰ ਸਿੰਘ, ਪਟਿਆਲਾ
bootaਦਲਿਤਾਂ ਦੇ ਮਸੀਹਾ ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ ਸਵਰਗਵਾਸ
ਉਜਾਗਰ ਸਿੰਘ, ਪਟਿਆਲਾ
32ਮਿਹਨਤ, ਦ੍ਰਿੜ੍ਹਤਾ, ਕੁਸ਼ਲਤਾ ਅਤੇ ਦਿਆਨਤਦਾਰੀ ਦਾ ਮੁਜੱਸਮਾ ਡਾ ਬੀ ਸੀ ਗੁਪਤਾ
ਉਜਾਗਰ ਸਿੰਘ, ਪਟਿਆਲਾ
31ਅਲਵਿਦਾ: ਫ਼ਾਈਬਰ ਆਪਟਿਕ ਵਾਇਰ ਦੇ ਪਿਤਾਮਾ ਨਰਿੰਦਰ ਸਿੰਘ ਕੰਪਾਨੀ
ਉਜਾਗਰ ਸਿੰਘ, ਪਟਿਆਲਾ
030ਪੱਤਰਕਾਰੀ ਦਾ ਥੰਮ : ਵੈਟਰਨ ਪੱਤਰਕਾਰ ਵੀ ਪੀ ਪ੍ਰਭਾਕਰ
ਉਜਾਗਰ ਸਿੰਘ, ਪਟਿਆਲਾ
029ਬਾਬਾ ਜਗਜੀਤ ਸਿੰਘ ਨਾਮਧਾਰੀ ਜੀ ਦੀ ਸਮਾਜ ਨੂੰ ਵੱਡਮੁਲੀ ਦੇਣ
ਉਜਾਗਰ ਸਿੰਘ, ਪਟਿਆਲਾ
28ਬਿਹਤਰੀਨ ਕਾਰਜਕੁਸ਼ਲਤਾ, ਵਫ਼ਾਦਾਰੀ ਅਤੇ ਇਮਾਨਦਾਰੀ ਦੇ ਪ੍ਰਤੀਕ ਸੁਰੇਸ਼ ਕੁਮਾਰ
ਉਜਾਗਰ ਸਿੰਘ, ਪਟਿਆਲਾ
mnadeepਪੁਲਿਸ ਵਿਭਾਗ ਵਿਚ ਇਮਾਨਦਾਰੀ ਅਤੇ ਕਾਰਜ਼ਕੁਸ਼ਲਤਾ ਦਾ ਪ੍ਰਤੀਕ ਮਨਦੀਪ ਸਿੰਘ ਸਿੱਧੂ
ਉਜਾਗਰ ਸਿੰਘ, ਪਟਿਆਲਾ
26ਸਿੰਧੀ ਲੋਕ ਗਾਥਾ - ਉਮਰ ਮਾਰਵੀ
ਲਖਵਿੰਦਰ ਜੌਹਲ ‘ਧੱਲੇਕੇ’
25ਸ਼ਰਾਫ਼ਤ, ਨਮਰਤਾ, ਸਲੀਕਾ ਅਤੇ ਇਮਾਨਦਾਰੀ ਦਾ ਮੁਜੱਸਮਾ ਅਮਰਦੀਪ ਸਿੰਘ ਰਾਏ
ਉਜਾਗਰ ਸਿੰਘ, ਪਟਿਆਲਾ
kotliਦੀਨ ਦੁਖੀਆਂ ਦੀ ਮਦਦਗਾਰ ਸਮਾਜ ਸੇਵਿਕਾ ਦਵਿੰਦਰ ਕੌਰ ਕੋਟਲੀ
ਉਜਾਗਰ ਸਿੰਘ, ਪਟਿਆਲਾ
katalਅਣਖ ਖ਼ਾਤਰ ਹੋ ਰਹੇ ਕਤਲ
ਡਾ. ਹਰਸ਼ਿੰਦਰ ਕੌਰ, ਐਮ. ਡੀ., ਪਟਿਆਲਾ
dheeanਧੀਆਂ ਵਰਗੀ ਧੀ ਮੇਰੀ ਦੋਹਤੀ ਕਿੱਥੇ ਗਈਆ ਮੇਰੀਆ ਖੇਡਾ...?
ਰਵੇਲ ਸਿੰਘ ਇਟਲੀ
khedanਕਿੱਥੇ ਗਈਆ ਮੇਰੀਆ ਖੇਡਾ...?
ਗੁਰਲੀਨ ਕੌਰ, ਇਟਲੀ
ਫ਼ਿੰਨਲੈਂਡ ਵਿੱਚ ਪੰਜਾਬੀ ਮੂਲ ਦੀ ਲੜਕੀ ਯੂਥ ਕੌਂਸਲ ਲਈ ਉਮੀਦਵਾਰ ਚੁਣੀ ਗਈ
ਬਿਕਰਮਜੀਤ ਸਿੰਘ ਮੋਗਾ, ਫ਼ਿੰਨਲੈਂਡ
ਸਿੱਖਿਆ ਅਤੇ ਸਮਾਜ-ਸੇਵੀ ਖੇਤਰਾਂ ਵਿਚ ਚਮਕਦਾ ਮੀਲ-ਪੱਥਰ - ਬੀਬੀ ਗੁਰਨਾਮ ਕੌਰ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਸਮਾਜ ਅਤੇ ਸਿੱਖਿਆ-ਖੇਤਰ ਦਾ ਰਾਹ-ਦਸੇਰਾ - ਜਸਵੰਤ ਸਿੰਘ ਸਰਾਭਾ
ਪ੍ਰੀਤਮ ਲੁਧਿਆਣਵੀ, ਚੰਡੀਗੜ
ਇਹ ਹਨ ਸ. ਬਲਵੰਤ ਸਿੰਘ ਉੱਪਲ
ਅਮਨਦੀਪ ਸਿੰਘ ਸਿੱਧੂ, ਆਸਟ੍ਰੇਲੀਆ
ਪੰਜਾਬੀ ਵਿਰਾਸਤ ਦਾ ਪਹਿਰੇਦਾਰ : ਕਮਰਜੀਤ ਸਿੰਘ ਸੇਖੋਂ
ਉਜਾਗਰ ਸਿੰਘ, ਪਟਿਆਲਾ
ਕੁੱਖ ‘ਚ ਧੀ ਦਾ ਕਤਲ, ਕਿਉਂ ?
ਰਾਜਵਿੰਦਰ ਸਿੰਘ ‘ਰਾਜਾ’, ਸ੍ਰੀ ਮੁਕਤਸਰ ਸਾਹਿਬ
ਜਿੰਦਗੀ ‘ਚ ਇਕ ਵਾਰ ਮਿਲਦੇ ‘ਮਾਪੇ’
ਰਾਜਵਿੰਦਰ ਸਿੰਘ ‘ਰਾਜਾ’, ਸ੍ਰੀ ਮੁਕਤਸਰ ਸਾਹਿਬ
ਪੰਜਾਬੀਅਤ ਦਾ ਰਾਜਦੂਤ : ਨਰਪਾਲ ਸਿੰਘ ਸ਼ੇਰਗਿੱਲ
ਉਜਾਗਰ ਸਿੰਘ, ਪਟਿਆਲਾ
ਦੇਸ਼ ਕੀ ਬੇਟੀ ‘ਗੀਤਾ’
ਮਿੰਟੂ ਬਰਾੜ , ਆਸਟ੍ਰੇਲੀਆ
ਮਾਂ–ਬਾਪ ਦੀ ਬੱਚਿਆਂ ਪ੍ਰਤੀ ਕੀ ਜ਼ਿੰਮੇਵਾਰੀ ਹੈ?
ਸੰਜੀਵ ਝਾਂਜੀ, ਜਗਰਾਉਂ।
ਸੋ ਕਿਉ ਮੰਦਾ ਆਖੀਐ...
ਗੁਰਪ੍ਰੀਤ ਸਿੰਘ, ਤਰਨਤਾਰਨ
ਨੈਤਿਕ ਸਿੱਖਿਆ ਦਾ ਮਹੱਤਵ
ਡਾ. ਜਗਮੇਲ ਸਿੰਘ ਭਾਠੂਆਂ, ਦਿੱਲੀ
“ਸਰਦਾਰ ਸੰਤ ਸਿੰਘ ਧਾਲੀਵਾਲ ਟਰੱਸਟ”
ਬੀੜ੍ਹ ਰਾਊ ਕੇ (ਮੋਗਾ) ਦਾ ਸੰਚਾਲਕ ਸ: ਕੁਲਵੰਤ ਸਿੰਘ ਧਾਲੀਵਾਲ (ਯੂ ਕੇ )
ਗੁਰਚਰਨ ਸਿੰਘ ਸੇਖੋਂ ਬੌੜਹਾਈ ਵਾਲਾ(ਸਰੀ)ਕਨੇਡਾ
ਆਦਰਸ਼ ਪਤੀ ਪਤਨੀ ਦੇ ਗੁਣ
ਪੇਸ਼ਕਰਤਾ: ਹਰਦੀਪ ਸਿੰਘ ਮਾਨ, ਅਸਟਰੀਆ
‘ਮਾਰੂ’ ਸਾਬਤ ਹੋ ਰਿਹਾ ਹੈ ਸੜਕ ਦੁਰਘਟਣਾ ਨਾਲ ਸਬੰਧਤ ਕਨੂੰਨ
1860 ਵਿੱਚ ਬਣੇ ਕਨੂੰਨ ਵਿੱਚ ਤੁਰੰਤ ਸੋਧ ਦੀ ਲੋੜ

ਸੁਰਿੰਦਰ ਭਾਰਤੀ ਤਿਵਾੜੀ, ਫਰੀਦਕੋਟ
ਵਿਸ਼ਵ ਪ੍ਰਸਿੱਧ ਨਾਵਲਕਾਰ ਸ਼ਿਵਚਰਨ ਜੱਗੀ ਕੁੱਸਾ ਦਾ ਰੂਬਰੂ ਸਮਾਗਮ ਦੌਰਾਨ ਸਨਮਾਨ
ਵਿਰਾਸਤ ਭਵਨ ਵਿਖੇ ਪਾਲ ਗਿੱਲ ਦਾ ਸਨਮਾਨ ਰਾਈਟਰਜ਼ ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਗੰਗਾ‘ਚ ਵਧ ਰਿਹਾ ਪ੍ਰਦੂਸ਼ਨ ਕੇਂਦਰ ਲਈ ਚਿੰਤਾ ਦਾ ਵਿਸ਼ਾ: ਬਾਂਸਲ
ਧਰਮ ਲੂਨਾ

ਆਓ ਮਦਦ ਕਰੀਏ ਕਿਉਂਕਿ......
3 ਜੰਗਾਂ ਲੜਨ ਵਾਲਾ 'ਜ਼ਿੰਦਗੀ ਨਾਲ ਜੰਗ' ਹਾਰਨ ਕਿਨਾਰੇ ਹੈ!
ਮਨਦੀਪ ਖੁਰਮੀ ਹਿੰਮਤਪੁਰਾ (ਲੰਡਨ)

 
kav-ras2_140.jpg (5284 bytes)

vid-tit1_ratan_140v3.jpg (5679 bytes)

pal-banner1_142.jpg (14540 bytes)

sahyog1_150.jpg (4876 bytes)

Terms and Conditions/a>
Privay Policy
© 1999-2021, 5abi.com

www.5abi.com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

banner1-150.gif (7792 bytes)