|
|
|
|
|
31ਅਗਸਤ ਬਰਸੀ ਤੇ ਵਿਸ਼ੇਸ਼
ਸਿਆਸੀ ਤਿਗੜਮਬਾਜ਼ੀਆਂ ਬੇਅੰਤ ਸਿੰਘ ਦੀ ਕਾਬਲੀਅਤ ਨੂੰ ਰੋਕਨਾ ਸਕੀਆਂ
ਉਜਾਗਰ ਸਿੰਘ
30/08/2023 |
|
|
|
ਸਿਆਸਤ
ਵਿੱਚ ਸਿਆਸਤਦਾਨ ਇਕ ਦੂਜੇ ਨੂੰ ਅੱਗੇ ਵੱਧਣ ਤੋਂ ਰੋਕਣ ਵਿੱਚ ਕੋਈ
ਕਸਰਬਾਕੀ ਨਹੀਂ ਛੱਡਦੇ। ਹਰ ਸਿਆਸੀ ਪਾਰਟੀ ਦੇ ਮੁੱਖਧਾਰਾ ਵਿੱਚ
ਸਥਾਪਤ ਨੇਤਾ ਦੂਜੀ ਕਤਾਰ ਦੇ ਨੇਤਾਵਾਂ ਨੂੰ ਵਾਹ ਲਗਦੀ ਉਭਰਨ ਹੀ
ਨਹੀਂ ਦਿੰਦੇ। ਪ੍ਰੰਤੂ ਕੁਝ ਨੇਤਾਵਾਂ ਦੀ ਕਾਬਲੀਅਤ ਵਡੇਰੇ ਨੇਤਾਵਾਂ ਦੀਆਂ
ਤਿਗੜਮਬਾਜ਼ੀਆਂ ਨੂੰ ਦਰਕਿਨਾਰ ਕਰਕੇ ਆਪਣਾ ਪ੍ਰਭਾਵ ਬਣਾਉਣ ਵਿੱਚ ਸਫਲ ਹੋ
ਜਾਂਦੀ ਹੈ। ਅਜਿਹੇ ਨੇਤਾਵਾਂ ਵਿੱਚ ਬੇਅੰਤ ਸਿੰਘ ਦਾ ਨਾਮ ਉਭਰਕੇ ਸਾਹਮਣੇ
ਆਉਂਦਾ ਹੈ।
ਉਨ੍ਹਾਂ ਦੇ ਸਿਆਸੀ ਰਾਹ ਵਿੱਚ ਸਿਆਸਤਦਾਨ ਰੁਕਾਵਟਾਂ
ਖੜ੍ਹੀਆਂ ਕਰਦੇ ਰਹੇ। ਇਸੇ ਕਰਕੇ ਉਹ ਪਹਿਲੀ ਵਾਰ ਬਤੌਰ ਆਜ਼ਾਦ ਉਮੀਦਵਾਰ
ਵਿਧਾਨ ਸਭਾ ਦੇ ਮੈਂਬਰ ਬਣੇ ਸਨ। ਉਹ 'ਅਕਾਲੀ ਦਲ' ਵਿੱਚ ਹੁੰਦੇ ਸਨ ਅਤੇ
ਉਹ 'ਪਾਇਲ' ਵਿਧਾਨ ਸਭਾ ਹਲਕੇ ਤੋਂ ਟਿਕਟ ਦੇ ਦਾਅਵੇਦਾਰ ਸਨ ਪ੍ਰੰਤੂ
'ਸ਼ਰੋਮਣੀ ਅਕਾਲੀ ਦਲ' ਨੇ ਰਾਤੋ ਰਾਤ ਕਾਂਗਰਸ ਪਾਰਟੀ ਵਿੱਚੋਂ ਅਕਾਲੀ ਦਲ
ਵਿੱਚ ਸ਼ਾਮਲ ਹੋਏ ਦਿਗਜ ਸਿਆਸਤਦਾਨ ਪੈਪਸੂ ਦੇ ਸਾਬਕਾ ਮੁੱਖ ਮੰਤਰੀ ਗਿਆਨ
ਸਿੰਘ ਰਾੜੇਵਾਲਾ ਨੂੰ ਅਕਾਲੀ ਦਲ ਦਾ ਟਿਕਟ ਦੇ ਦਿੱਤਾ ਸੀ, ਜਿਸ ਕਰਕੇ ਉਹ
1969 ਵਿੱਚ ਆਜ਼ਾਦ ਉਮੀਦਵਾਰ ਦੇ ਤੌਰ ਤੇ ਚੋਣ ਲੜਕੇ ਗਿਆਨ ਸਿੰਘ ਰਾੜੇਵਾਲਾ
ਨੂੰ ਹਰਾਕੇ ਪੰਜਾਬ ਵਿਧਾਨ ਸਭਾ ਦੀ ਪੌੜੀ ਚੜ੍ਹੇ ਸਨ।
ਦੁਬਾਰਾ ਪਾਇਲ ਵਿਧਾਨ ਸਭਾ ਹਲਕੇ ਤੋਂ ਉਹ
1972 ਵਿੱਚ ਵਿਧਾਇਕ ਚੁਣੇ ਗਏ। ਗਿਆਨੀ ਜ਼ੈਲ ਸਿੰਘ ਪੰਜਾਬ ਦੇ ਮੁੱਖ ਮੰਤਰੀ
ਬਣੇ ਉਨ੍ਹਾਂ ਨੇ ਵੀ ਬੇਅੰਤ ਸਿੰਘ ਦੇ ਰਸਤੇ ਵਿੱਚ ਕੰਡੇ ਬੀਜੇ ਕਿਉਂਕਿ
ਬੇਅੰਤ ਸਿੰਘ ਦਾ ਗਿਆਨ ਸਿੰਘ ਰਾੜੇਵਾਲਾ ਨੂੰ ਹਰਾਉਣ ਕਰਕੇ ਸਿਆਸੀ ਕੱਦ
ਬੁੱਤ ਵੱਡਾ ਹੋ ਗਿਆ ਸੀ। ਗਿਆਨੀ ਜ਼ੈਲ ਸਿੰਘ ਨੇ ਇੱਕ ਮਾਮੂਲੀ ਵਾਦ-ਵਿਵਾਦ
ਕਰਕੇ ਬੇਅੰਤ ਸਿੰਘ ਉਤੇ ਪਾਇਲ ਥਾਣੇ ਵਿੱਚ ਕੇਸ ਦਰਜ ਕਰਵਾ ਦਿੱਤਾ ਸੀ ਜੋ
ਬਾਅਦ ਵਿੱਚ ਉਸ ਨੂੰ ਰੱਦ ਕਰਨਾ ਪਿਆ ਸੀ।
ਗਿਆਨੀ ਜ਼ੈਲ ਸਿੰਘ ਨੇ
ਬੇਅੰਤ ਸਿੰਘ ਨੂੰ ਸਿਆਸੀ ਤੌਰ ਤੇ ਉਭਰਨ ਨਹੀਂ ਦਿੱਤਾ। 1980 ਵਿੱਚ ਬੇਅੰਤ
ਸਿੰਘ ਤੀਜੀ ਵਾਰ ਵਿਧਾਨ ਸਭਾ ਲਈ ਚੁਣੇ ਗਏ। ਦਰਬਾਰਾ ਸਿੰਘ ਮੁੱਖ
ਮੰਤਰੀ ਬਣ ਗਏ। ਉਹ ਵੀ ਬੇਅੰਤ ਸਿੰਘ ਨੂੰ ਆਪਣੇ ਮੰਤਰੀ ਮੰਡਲ ਵਿੱਚ ਸ਼ਾਮਲ
ਨਹੀਂ ਕਰਨਾ ਚਾਹੁੰਦੇ ਸਨ ਪ੍ਰੰਤੂ ਸੰਜੇ ਗਾਂਧੀ ਦੀ ਦਖ਼ਲਅੰਦਾਜ਼ੀ ਨਾਲ
ਬੇਅੰਤ ਸਿੰਘ ਨੂੰ ਮੰਤਰੀ ਬਣਾਇਆ ਗਿਆ। ਉਨ੍ਹਾਂ ਨੇ ਮਾਲ ਤੇ ਮੁੜ ਵਸੇਬਾ
ਵਿਭਾਗ ਦੇ ਮੰਤਰੀ ਹੁੰਦਿਆਂ ਵਿਭਾਗਾਂ ਦੀ ਕਾਰਜਜ਼ਸੈਲੀ ਵਿੱਚ ਮਹੱਤਵਪੂਰਨ
ਸੁਧਾਰ ਕੀਤੇ, ਜਿਸ ਕਰਕੇ ਉਨ੍ਹਾਂ ਦਾ ਸਿਆਸੀ ਹੋਰ ਵੱਧ ਗਿਆ।
ਦਰਬਾਰਾ ਸਿੰਘ ਨੇ ਉਨ੍ਹਾਂ ਨੂੰ ਨੀਵਾਂ ਵਿਖਾਉਣ ਲਈ ਬੇਅੰਤ ਸਿੰਘ ਦੇ
ਵਿਭਾਗ ਬਦਲਕੇ ਲੋਕ ਨਿਰਮਾਣ ਵਿਭਾਗ ਦੇ ਦਿੱਤਾ।
ਗਿਆਨੀ ਜ਼ੈਲ
ਸਿੰਘ ਭਾਰਤ ਦੇ ਗ੍ਰਹਿ ਮੰਤਰੀ ਅਤੇ ਬੂਟਾ ਸਿੰਘ ਹਾਊਸਿੰਗ
ਮੰਤਰੀ ਬਣ ਗਏ। ਉਨ੍ਹਾਂ ਦੋਹਾਂ ਦਿਗਜ ਨੇਤਾਵਾਂ ਨੇ ਬੇਅੰਤ ਸਿੰਘ ਨੂੰ
ਮੋਹਰਾ ਬਣਾਕੇ ਦਰਬਾਰਾ ਸਿੰਘ ਦੇ ਵਿਰੁੱਧ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ।
ਬੇਅੰਤ ਸਿੰਘ ਨੂੰ ਮਜ਼ਬੂਰੀ ਵਸ ਗਿਆਨੀ ਜ਼ੈਲ ਸਿੰਘ ਦੇ ਧੜੇ ਵਿੱਚ ਸ਼ਾਮਲ
ਹੋਣਾ ਪਿਆ ਕਿਉਂਕਿ ਗਿਆਨੀ ਜੀ ਸੰਜੇ ਗਾਂਧੀ ਦੇ ਨਜ਼ਦੀਕ ਸਨ। ਅਸਲ ਵਿੱਚ
ਬੂਟਾ ਸਿੰਘ ਪੰਜਾਬ ਦੇ ਮੁੱਖ ਮੰਤਰੀ ਬਣਨਾ ਚਾਹੁੰਦੇ ਸਨ ਪ੍ਰੰਤੂ ਬੇਅੰਤ
ਸਿੰਘ ਨੂੰ ਦਰਬਾਰਾ ਸਿੰਘ ਦੇ ਵਿਰੁੱਧ ਇਹ ਕਹਿ ਕੇ ਵਰਤਦੇ ਰਹੇ ਕਿ
ਤੁਹਾਨੂੰ ਮੁੱਖ ਮੰਤਰੀ ਬਣਾਵਾਂਗੇ। ਇਸ ਸੰਬੰਧੀ ਇੱਕ ਉਦਾਹਰਣ
ਦੇਵਾਂਗਾ ਗਿਆਨੀ ਜ਼ੈਲ ਸਿੰਘ ਅਤੇ ਬੂਟਾ ਸਿੰਘ ਨੇ ਦਿੱਲੀ ਪ੍ਰਧਾਨ ਮੰਤਰੀ
ਇੰਦਰਾ ਗਾਂਧੀ ਦੀ ਕੋਠੀ ਪੰਜਾਬ ਦੇ ਕਾਂਗਰਸੀਆਂ ਦਾ ਇੱਕ ਡੈਪੂਟੇਸ਼ਨ
ਮਿਲਾਉਣਾ ਸੀ। ਉਸ ਡੈਪੂਟੇਸ਼ਨ ਵਿੱਚ ਕਾਂਗਰਸੀਆਂ ਨੂੰ
ਇਕੱਠੇ ਕਰਕੇ ਲਿਆਉਣ ਦੀ ਜ਼ਿੰਮੇਵਾਰੀ ਬੇਅੰਤ ਸਿੰਘ ਦੀ ਲਗਾਈ ਗਈ। ਬੇਅੰਤ
ਸਿੰਘ ਆਪਣੇ ਸਪੋਰਟਰਾਂ ਨੂੰ ਦਿੱਲੀ ਲੈ ਗਏ। ਇੱਕ ਕਿਸਮ ਨਾਲ ਇਹ
ਬੇਅੰਤ ਸਿੰਘ ਦਾ ਹੀ ਸਮਾਗਮ ਬਣ ਗਿਆ। ਦਰਬਾਰਾ ਸਿੰਘ ਮੁੱਖ ਮੰਤਰੀ ਸਨ,
ਪ੍ਰਧਾਨ ਮੰਤਰੀ ਦਫਤਰ ਦੇ ਦਰਬਾਰਾ ਸਿੰਘ ਦੇ ਹਮਦਰਦਾਂ ਨੇ ਦਰਬਾਰਾ ਸਿੰਘ
ਨੂੰ ਵੀ ਉਸ ਮੌਕੇ ਤੇ ਬੁਲਾ ਲਿਆ। ਡੈਪੂਟੇਸਨ ਤਾਂ ਦਰਬਾਰਾ
ਸਿੰਘ ਦੇ ਵਿਰੁੱਧ ਪ੍ਰਧਾਨ ਮੰਤਰੀ ਨੂੰ ਮਿਲਾਉਣਾ ਸੀ। ਮੁੱਖ ਮੰਤਰੀ ਹੋਣ
ਕਰਕੇ ਦਰਬਾਰਾ ਸਿੰਘ ਨੇ ਅਸਿੱਧੇ ਤੌਰ ਤੇ ਸਮਾਗਮ ਹਥਿਆ ਲਿਆ। ਬੂਟਾ ਸਿੰਘ
ਅਤੇ ਗਿਆਨੀ ਜ਼ੈਲ ਸਿੰਘ ਦੇ ਬੋਲਣ ਤੋਂ ਬਾਅਦ ਦਰਬਾਰਾ ਸਿੰਘ ਮੁੱਖ ਮੰਤਰੀ
ਬੋਲੇ ਸਨ। ਦਰਬਾਰਾ ਸਿੰਘ ਨੇ ਬੋਲਦਿਆਂ ਇੱਕ ਚਲਾਕੀ ਕੀਤੀ। ਉਨ੍ਹਾਂ ਆਪ ਹੀ
ਇੰਦਰਾ ਗਾਂਧੀ ਪ੍ਰਧਾਨ ਮੰਤਰੀ ਨੂੰ ਬੋਲਣ ਲਈ ਸੱਦਾ ਦੇ ਦਿੱਤਾ ਤਾਂ ਜੋ
ਬੇਅੰਤ ਸਿੰਘ ਨੂੰ ਬੋਲਣ ਦਾ ਮੌਕਾ ਹੀ ਨਾ ਦਿੱਤਾ ਜਾ ਸਕੇ। ਪ੍ਰੰਤੂ ਇੰਦਰਾ
ਗਾਂਧੀ ਨੇ ਮੁੱਖ ਮੰਤਰੀ ਨੂੰ ਟੋਕਦਿਆਂ ਬੇਅੰਤ ਸਿੰਘ ਨੂੰ ਬੋਲਣ ਲਈ ਕਹਿ
ਦਿੱਤਾ ਕਿਉਂਕਿ ਉਸ ਨੂੰ ਪਤਾ ਸੀ ਕਿ ਬੇਅੰਤ ਸਿੰਘ ਸੰਜੇ ਗਾਂਧੀ ਦਾ
ਨੁਮਾਇੰਦਾ ਹੈ। ਦਰਬਾਰਾ ਸਿੰਘ ਫਿਰ ਦੁਬਾਰਾ ਬੋਲਣ ਲੱਗ ਪਏ ਤਾਂ ਬੇਅੰਤ
ਸਿੰਘ ਉਸ ਦੇ ਕੋਲ ਸਟੇਜ ਤੇ ਜਾ ਕੇ ਖੜ੍ਹ ਗਏ। ਦਰਬਾਰਾ ਸਿੰਘ ਨੇ ਐਸੀ
ਖੁੰਦਕ ਖਾਧੀ ਕਿ ਉਸ ਨੇ ਬੇਅੰਤ ਸਿੰਘ ਦੀ ਵੱਖੀ ਵਿੱਚ ਜ਼ੋਰ ਨਾਲ ਕੂਹਣੀ
ਮਾਰ ਦਿੱਤੀ। ਕੂਹਣੀ ਇਤਨੀ ਜ਼ੋਰ ਨਾਲ ਮਾਰੀ ਕਿ ਬੇਅੰਤ ਸਿੰਘ ਮਸੀਂ ਹੀ
ਡਿਗਣੋ ਬਚਿਆ।
ਇਹ ਸਾਰਾ ਕੁਝ ਪ੍ਰਧਾਨ ਮੰਤਰੀ ਦੇ ਸਟੇਜ ਤੇ
ਬੈਠਿਆਂ ਹੋਇਆ। ਤੁਸੀਂ ਅੰਦਾਜ਼ਾ ਲਗਾ ਸਕਦੇ ਹੋ ਕਿ ਸਿਆਸਤਦਾਨ ਆਪਣੇ ਸਿਆਸੀ
ਵਿਰੋਧੀਆਂ ਦਾ ਨੁਕਸਾਨ ਕਰਨ ਲਈ ਕਿਤਨੀਆਂ ਕੋਝੀਆਂ ਹਰਕਤਾਂ ਕਰਦੇ ਹਨ। ਇਸ
ਸਾਰੀ ਘਟਨਾ ਬਾਰੇ ਸੰਜੇ ਗਾਂਧੀ ਨੂੰ ਪਤਾ ਲੱਗਿਆ ਤਾਂ ਉਸ ਨੇ ਆਪਣਾ ਗੁੱਸਾ
ਮੁੱਖ ਮੰਤਰੀ ਤੇ ਕੱਢਿਆ। ਇਸ ਦਾ ਇਵਜਾਨਾ ਦਰਬਾਰਾ ਸਿੰਘ ਨੂੰ ਭੁਗਤਣਾ
ਪਿਆ। ਮੁੜਕੇ ਉਹ ਸਿਆਸਤ ਵਿੱਚ ਹਾਸ਼ੀਏ ਤੇ ਚਲਿਆ ਗਿਆ। ਬਿਲਕੁਲ ਇਸੇ
ਤਰ੍ਹਾਂ ਜਦੋਂ ਫਰਵਰੀ1992 ਲੰਬਾ ਸਮਾਂ ਰਾਸ਼ਟਰਪਤੀ ਰਾਜ ਰਹਿਣ ਤੋਂ ਬਾਅਦ
ਪੰਜਾਬ ਵਿੱਚ ਪੰਜਾਬ ਪ੍ਰਦੇਸ ਕਾਂਗਰਸ ਨੇ ਬੇਅੰਤ ਸਿੰਘ ਦੀ ਪ੍ਰਧਾਨਗੀ
ਵਿੱਚ ਵਿਧਾਨ ਸਭਾ ਦੀਆਂ ਚੋਣਾਂ ਲੜੀਆਂ ਤਾਂ ਕਾਂਗਰਸ ਪਾਰਟੀ ਨੇ 92 ਵਿਧਾਨ
ਸਭਾ ਦੀਆਂ ਸੀਟਾਂ ਜਿੱਤ ਲਈਆਂ। ਸਾਰੇ ਕਾਂਗਰਸੀ ਵਿਧਾਨਕਾਰ ਆਪੋ ਆਪਣਾ ਹੱਕ
ਮੰਗਣ ਲਈ ਦਿੱਲੀ ਪਹੁੰਚ ਗਏ। ਕਾਂਗਰਸੀ ਵਿਧਾਨਕਾਰਾਂ ਨੇ ਪੰਜਾਬ ਭਵਨ
ਦਿੱਲੀ ਵਿਖੇ ਚੋਣਾ ਜਿੱਤਣ ਦੀ ਖੁਸ਼ੀ ਵਿੱਚ ਚਾਹ ਪਾਰਟੀ ਰੱਖ ਲਈ ਉਸ
ਮੀਟਿੰਗ ਵਿੱਚ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਬੇਅੰਤ ਸਿੰਘ ਨੂੰ ਆਪਣਾ
ਨੇਤਾ ਚੁਣ ਲਿਆ ਅਤੇ ਮੁੱਖ ਮੰਤਰੀ ਬਣਾਉਣ ਲਈ ਕਾਂਗਰਸ ਹਾਈ ਕਮਾਂਡ ਨੂੰ
ਸਿਫਾਰਸ਼ਕਰ ਦਿੱਤੀ। ਅਗਲੇ ਦਿਨ ਅਖ਼ਬਾਰਾਂ ਵਿੱਚ ਇਹ ਖ਼ਬਰ ਛਪ ਗਈ।
ਹਰਚਰਨ ਸਿੰਘ ਬਰਾੜ ਦੇ ਸਮਰਥਕਾਂ ਨੇ ਕਾਂਗਰਸ ਹਾਈ ਕਮਾਂਡ ਨੂੰ ਸ਼ਿਕਾਇਤ ਕਰ
ਦਿੱਤੀ ਕਿ ਬੇਅੰਤ ਸਿੰਘ ਨੇ ਹਾਈ ਕਮਾਂਡ ਨੂੰ ਅਣਡਿਠ ਕਰਕੇ ਆਪ ਹੀ ਮੁੱਖ
ਮੰਤਰੀ ਦਾ ਉਮੀਦਵਾਰ ਬਣ ਗਿਆ ਹੈ। ਹਾਲਾਂ ਕਿ ਹਰਚਰਨ ਸਿੰਘ
ਬਰਾੜ ਨੂੰ ਕਾਂਗਰਸ ਪਾਰਟੀ ਨੇ ਟਿਕਟ ਹੀ ਨਹੀਂ ਦਿੱਤਾ ਸੀ। ਟਿਕਟ ਉਸ ਦੀ
ਪਤਨੀ ਗੁਰਬਿੰਦਰ ਕੌਰ ਬਰਾੜ ਨੂੰ ਦਿੱਤਾ ਸੀ।
ਹਰਚਰਨ ਸਿੰਘ
ਬਰਾੜ ਆਪਣੀ ਪਤਨੀ ਦਾ ਕਵਰਿੰਗ ਉਮੀਦਵਾਰ ਸੀ ਉਸ ਨੇ ਆਪਣੀ ਪਤਨੀ
ਦੇ ਨਾਮਜ਼ਦਗੀ ਕਾਗਜਾਂ ਵਿੱਚ ਤਰੁਟੀ ਰਖਵਾ ਲਈ ਸੀ ਇਸ ਕਰਕੇ ਗੁਰਬਿੰਦਰ ਕੌਰ
ਬਰਾੜ ਦੇ ਪੇਪਰ ਰੱਦ ਹੋ ਗਏ ਸਨ। ਕਵਰਿੰਗ ਉਮੀਦਵਾਰ ਚੋਣ ਲੜ
ਸਕਦਾ ਹੁੰਦਾ ਹੈ। ਜਿਸ ਕਰਕੇ ਹਰਚਰਨ ਸਿੰਘ ਬਰਾੜ ਚੋਣ ਲੜਿਆ ਸੀ। ਆਮ ਤੌਰ
ਤੇ ਜਿਸ ਪ੍ਰਦੇਸ ਕਾਂਗਰਸ ਦੇ ਪ੍ਰਧਾਨ ਦੀ ਅਗਵਾਈ ਹੇਠ ਚੋਣਾਂ ਲੜੀਆਂ
ਜਾਂਦੀਆਂ ਹਨ, ਉਹ ਹੀ ਅਗਲਾ ਮੁੱਖ ਮੰਤਰੀ ਹੁੰਦਾ ਹੈ। ਪ੍ਰੰਤੂ
ਗਿਆਨੀ ਜ਼ੈਲ ਸਿੰਘ ਨੇ ਹਰਚਰਨ ਸਿੰਘ ਬਰਾੜ ਨੂੰ ਮੁੱਖ ਮੰਤਰੀ ਬਣਾਉਣ ਲਈ
ਪੀ.ਵੀ.ਨਰਸਿਮਹਾ ਰਾਓ ਕੋਲ ਸਿਫਾਰਸ਼ ਕਰ ਦਿੱਤੀ। ਬੇਅੰਤ ਸਿੰਘ ਨੂੰ ਬਹੁਤੇ
ਵਿਧਾਨਕਾਰਾਂ ਦੀ ਸਪੋਰਟ ਸੀ। ਪੀ.ਵੀ.ਨਰਸਿਮਹਾ ਰਾਓ ਵੀ ਬੇਅੰਤ
ਸਿੰਘ ਦਾ ਦੋਸਤ ਬਣ ਗਿਆ ਸੀ ਕਿਉਂਕਿ ਰਾਸ਼ਟਰਪਤੀ ਦੇ ਰਾਜ ਸਮੇਂ ਬੇਅੰਤ
ਸਿੰਘ 6 ਸਾਲ ਪ੍ਰਦੇਸ ਕਾਂਗਰਸ ਦੇ ਪ੍ਰਧਾਨ ਸਨ। ਉਸ ਸਮੇਂ ਪੀ.ਵੀ.ਨਰਸਿਮਹਾ
ਰਾਓ ਰਾਜੀਵ ਗਾਂਧੀ ਦੀ ਵਜਾਰਤ ਵਿੱਚ ਭਾਰਤ ਦੇ ਗ੍ਰਹਿ ਮੰਤਰੀ ਸਨ।
ਪੰਜਾਬ ਵਿੱਚ ਲੋਕਤੰਤਰ ਪ੍ਰਣਾਲੀ ਅਨੁਸਾਰ ਚੋਣਾ ਕਰਵਾਉਣ ਅਤੇ ਅਮਨ
ਕਾਨੂੰਨ ਨਾਲ ਸੰਬੰਧਤ ਸਾਰੀਆਂ ਮੀਟਿੰਗਾਂ ਵਿੱਚ ਵੱਡੀ ਉਮਰ ਦੇ ਨਰਸਿਮਹਾ
ਰਾਓ ਅਤੇ ਬੇਅੰਤ ਸਿੰਘ ਹੀ ਹੁੰਦੇ ਸਨ। ਉਸ ਸਮੇਂ ਇਨ੍ਹਾਂ ਦੀ ਦੋਸਤੀ ਹੋ
ਗਈ ਸੀ।Ç ੲਸ ਕਰਕੇ ਬੇਅੰਤ ਸਿੰਘ ਮੁੱਖ ਮੰਤਰੀ ਬਣ ਗਏ ਸਨ। ਉਨ੍ਹਾਂ ਦਾ
ਮੁੱਖ ਮੰਤਰੀ ਦੇ ਅਹੁਦੇ ਤੱਕ ਪਹੁੰਚਣ ਦਾ ਰਸਤਾ ਮੁਸ਼ਕਲਾਂ, ਅੜਿਚਣਾ
ਅਤੇ ਦੁਸ਼ਾਵਰੀਆਂ ਵਾਲਾ ਰਿਹਾ ਹੈ। ਪੰਜਾਬ ਵਿੱਚ ਸ਼ਾਂਤੀ ਸਥਾਪਤ ਹੋਣ ਤੋਂ
ਬਾਅਦ ਉਹ 31 ਅਗਸਤ 1995 ਨੂੰ ਇਕ ਬੰਬ ਧਮਾਕੇ ਵਿੱਚ ਚੰਡੀਗੜ੍ਹ ਵਿਖੇ
ਸ਼ਹੀਦ ਹੋ ਗਏ। ਅੱਜ 31 ਅਗਸਤ ਨੂੰ ਉਨ੍ਹਾਂ ਦੀ ਸਮਾਧੀ ਤੇ
ਸਵੇਰੇ 8ਵਜੇ ਤੋਂ 10 ਵਜੇ ਤੱਕ ਸਰਬ ਧਰਮ ਪ੍ਰਾਰਥਨਾ ਸਭਾ ਆਯੋਜਤ ਕੀਤੀ ਜਾ
ਰਹੀ ਹੈ।
ਸਾਬਕਾ ਜ਼ਿਲ੍ਹਾ ਲੋਕ
ਸੰਪਰਕ ਅਧਿਕਾਰੀ ujagarsingh48@yahoo.com ਮੋਬਾਈਲ 94178
13072
|
|
|
|
|
31
ਅਗਸਤ ਬਰਸੀ ਤੇ ਵਿਸ਼ੇਸ਼
ਸਿਆਸੀ
ਤਿਗੜਮਬਾਜ਼ੀਆਂ ਬੇਅੰਤ ਸਿੰਘ ਦੀ ਕਾਬਲੀਅਤ ਨੂੰ ਰੋਕਨਾ ਸਕੀਆਂ
ਉਜਾਗਰ ਸਿੰਘ |
ਇਨਸਾਫ
ਪਸੰਦ ਅਤੇ ਇਮਾਨਦਾਰੀ ਦੇ ਪ੍ਰਤੀਕ: ਬਿਕਰਮ ਸਿੰਘ ਗਰੇਵਾਲ
ਉਜਾਗਰ ਸਿੰਘ |
ਸਿਆਣਿਆਂ
ਦੀ 'ਸ਼ਹਿਰੀ ਸੱਥ' ਦੀ ਮਹਿਫਲ ਦੀਆਂ ਖ਼ੁਸ਼ਬੋਆਂ
ਉਜਾਗਰ ਸਿੰਘ/span> |
ਅਲਵਿਦਾ!
ਰੌਂਸ਼ਨ ਦਿਮਾਗ ਵਿਦਵਾਨ ਸਿਆਸਤਦਾਨ ਬੀਰ ਦਵਿੰਦਰ ਸਿੰਘ
ਉਜਾਗਰ ਸਿੰਘ |
ਸਾਊ
ਸਿਆਸਤਦਾਨ: ਤੇਜ ਪ੍ਰਕਾਸ਼ ਸਿੰਘ ਕੋਟਲੀ
ਉਜਾਗਰ ਸਿੰਘ |
ਈਮਾਨਦਾਰੀ
ਜਿੰਦਾ ਬਾਦ ਰਵੇਲ ਸਿੰਘ |
ਸਮਾਜ
ਸੇਵਾ ਨੂੰ ਪ੍ਰਣਾਇਆ: ਭਗਵਾਨ ਦਾਸ ਗੁਪਤਾ/a>
ਉਜਾਗਰ ਸਿੰਘ |
ਗਿਆਨੀ
ਜ਼ੈਲ ਸਿੰਘ ਨੇ ਰਾਸ਼ਟਰਪਤੀ ਦੇ ਅਹੁਦੇ ਤੋਂ ਅਸਤੀਫਾ ਕਿਉਂ ਨਾ
ਦਿੱਤਾ? ਉਜਾਗਰ ਸਿੰਘ |
ਸੀਤੋ
ਮਾਸੀ ਰਵੇਲ ਸਿੰਘ |
1
ਅਪ੍ਰੈਲ ਬਰਸੀ ‘ਤੇ
ਵਿਸ਼ੇਸ਼ ਸਿੱਖੀ ਸਿਦਕ
ਦਾ ਮੁਜੱਸਮਾ: ਜਥੇਦਾਰ ਗੁਰਚਰਨ ਸਿੰਘ ਟੌਹੜਾ
ਉਜਾਗਰ ਸਿੰਘ |
ਆਪਣੀਆਂ
ਜੜਾਂ ਨਾਲ ਜੁੜਨ ਦਾ ਵੇਲਾ
ਡਾ. ਨਿਸ਼ਾਨ ਸਿੰਘ ਰਾਠੌਰ |
ਬਿਹਤਰ
ਜ਼ਿੰਦਗੀ ਦਾ ਰਾਹ ਕੇਹਰ
ਸ਼ਰੀਫ਼ |
ਪੰਜਾਬ
ਦੇ ਲੋਕ ਸੰਪਰਕ ਵਿਭਾਗ ਦਾ ਸੰਕਟ ਮੋਚਨ ਅਧਿਕਾਰੀ : ਪਿਆਰਾ ਸਿੰਘ
ਭੂਪਾਲ ਉਜਾਗਰ ਸਿੰਘ |
ਜਦੋਂ
ਮੈਨੂੰ ਨੌਕਰੀ ‘ਚੋਂ ਬਰਖ਼ਾਸਤ ਕਰਨ ਦੀ ਧਮਕੀ ਮਿਲੀ
ਉਜਾਗਰ ਸਿੰਘ |
ਮੇਰੀ
ਵੱਡੀ ਭੈਣ ਰਵੇਲ ਸਿੰਘ |
ਸਿਪਾਹੀ
ਤੋਂ ਪਦਮ ਸ੍ਰੀ ਤੱਕ ਪਹੁੰਚਣ ਵਾਲਾ ਸਿਰੜ੍ਹੀ ਖੋਜੀ ਡਾ. ਰਤਨ ਸਿੰਘ
ਜੱਗੀ ਉਜਾਗਰ ਸਿੰਘ |
ਮਾਮੇ
ਦੇ ਤੁਰ ਜਾਣ ‘ਤੇ ਗਿੜਿਆ ਯਾਦਾਂ ਦਾ ਖੂਹ
ਮਾਲਵਿੰਦਰ ਸਿੰਘ ਮਾਲੀ |
ਬੇਦਾਗ਼
ਚਿੱਟੀ ਚਾਦਰ ਲੈ ਕੇ ਸੇਵਾ ਮੁਕਤ ਹੋਇਆ ਡਾ.ਓਪਿੰਦਰ ਸਿੰਘ ਲਾਂਬਾ
ਉਜਾਗਰ ਸਿੰਘ |
ਡਾ.
ਗੁਰਭਗਤ ਸਿੰਘ ਨੂੰ ਯਾਦ ਕਰਦਿਆਂ
ਕਰਮਜੀਤ ਸਿੰਘ |
ਦੀਵਾਲੀ
ਦੇ ਦਿਨ ਬੁਝਿਆ ਮਾਂ ਦਾ ਚਿਰਾਗ: ਸੁਰਿੰਦਰ ਸਿੰਘ ਮਾਹੀ
ਉਜਾਗਰ ਸਿੰਘ, ਪਟਿਆਲਾ |
ਸਿੱਖ
ਵਿਰਾਸਤੀ ਇਤਿਹਾਸ ਦਾ ਖੋਜੀ ਵਿਦਵਾਨ: ਭੁਪਿੰਦਰ ਸਿੰਘ ਹਾਲੈਂਡ
ਉਜਾਗਰ ਸਿੰਘ, ਪਟਿਆਲਾ |
ਤੁਰ
ਗਿਆ ਪਰਵਾਸ ਵਿੱਚ ਸਿੱਖਾਂ ਦਾ ਰਾਜਦੂਤ ਤੇ ਆੜੂਆਂ ਦਾ ਬਾਦਸ਼ਾਹ:
ਦੀਦਾਰ ਸਿੰਘ ਬੈਂਸ ਉਜਾਗਰ
ਸਿੰਘ, ਪਟਿਆਲਾ |
31
ਅਗਸਤ ਬਰਸੀ ‘ਤੇ ਵਿਸ਼ੇਸ਼
ਜਦੋਂ ਸ੍ਰੀ ਅਟਲ
ਬਿਹਾਰੀ ਵਾਜਪਾਈ ਅਤੇ ਸ੍ਰ ਬੇਅੰਤ ਸਿੰਘ ਨੇ ਕੰਧ ‘ਤੇ ਚੜ੍ਹਕੇ
ਭਾਸ਼ਣ ਦਿੱਤਾ ਉਜਾਗਰ
ਸਿੰਘ, ਪਟਿਆਲਾ |
13
ਅਗਸਤ ਨੂੰ ਬਰਸੀ ‘ਤੇ ਵਿਸ਼ੇਸ਼ ਸਿੱਖ ਪੰਥ ਦੇ ਮਾਰਗ ਦਰਸ਼ਕ: ਸਿਰਦਾਰ
ਕਪੂਰ ਸਿੰਘ ਉਜਾਗਰ
ਸਿੰਘ, ਪਟਿਆਲਾ |
'ਯੰਗ
ਬ੍ਰਿਗੇਡ' ਦਾ ਕੈਪਟਨ: ਜੀ ਐਸ ਸਿੱਧੂ /a>
ਉਜਾਗਰ ਸਿੰਘ, ਪਟਿਆਲਾ |
ਤੁਰ
ਗਿਆ ਕੈਨੇਡਾ ਵਿੱਚ ਸਿੱਖ ਸਿਧਾਂਤਾਂ ਦਾ ਪਹਿਰੇਦਾਰ: ਰਿਪਦੁਮਣ
ਸਿੰਘ ਮਲਿਕ ਉਜਾਗਰ
ਸਿੰਘ, ਪਟਿਆਲਾ |
30
ਮਈ 2022 ਨੂੰ ਭੋਗ ‘ਤੇ ਵਿਸ਼ੇਸ਼
ਮੋਹ ਦੀਆਂ ਤੰਦਾਂ
ਜੋੜਨ ਵਾਲਾ ਤੁਰ ਗਿਆ ਕ੍ਰਿਸ਼ਨ ਲਾਲ ਰੱਤੂ -
ਉਜਾਗਰ ਸਿੰਘ, ਪਟਿਆਲਾ |
ਪ੍ਰੋ.
ਰਤਨ ਲਾਲ ਨਾਲ ਇਹ ਕਿਉਂ ਵਾਪਰਿਆ?
ਰਵੀਸ਼ ਕੁਮਾਰ ( ਅਨੁਵਾਦ: ਕੇਹਰ
ਸ਼ਰੀਫ਼ ਸਿੰਘ) |
1
ਅਪ੍ਰੈਲ 2022 ਨੂੰ ਬਰਸੀ ‘ਤੇ ਵਿਸ਼ੇਸ਼
ਜਥੇਦਾਰ ਗੁਰਚਰਨ
ਸਿੰਘ ਟੌਹੜਾ ਦੀ ਸੋਚ ‘ਤੇ ਪਹਿਰਾ ਦੇਣ ਦੀ ਲੋੜ -
ਉਜਾਗਰ ਸਿੰਘ /span> |
ਬਾਬਾ
ਦਰਸ਼ਨ ਸਿੰਘ ਨੌਜਵਾਨ ਪੀੜ੍ਹੀ ਲਈ ਮਾਰਗ ਦਰਸ਼ਕ
ਉਜਾਗਰ ਸਿੰਘ |
7
ਫਰਵਰੀ 2022 ਨੂੰ ਭੋਗ ‘ਤੇ ਵਿਸ਼ੇਸ਼
ਪ੍ਰੋ ਇੰਦਰਜੀਤ
ਕੌਰ ਸੰਧੂ: ਵਿਦਿਆ ਦੀ ਰੌਸ਼ਨੀ ਵੰਡਣ ਵਾਲਾ ਚਿਰਾਗ ਬੁਝ ਗਿਆ -
ਉਜਾਗਰ ਸਿੰਘ/span> |
ਗਾਂਧੀਵਾਦੀ
ਸੋਚ ਦਾ ਆਖਰੀ ਪਹਿਰੇਦਾਰ ਵੇਦ ਪ੍ਰਕਾਸ਼ ਗੁਪਤਾ ਅਲਵਿਦਾ ਕਹਿ ਗਏ
ਉਜਾਗਰ ਸਿੰਘ |
ਮਹਾਰਾਸ਼ਟਰ
ਵਿਚ ਪੰਜਾਬੀ ਅਧਿਕਾਰੀਆਂ ਦੀ ਇਮਾਨਦਾਰੀ ਦਾ ਪ੍ਰਤੀਕ ਸੁਖਦੇਵ ਸਿੰਘ
ਪੁਰੀ ਉਜਾਗਰ ਸਿੰਘ |
ਪੱਥਰ
ਪਾੜਕੇ ਉਗਿਆ ਖ਼ੁਸ਼ਬੂਦਾਰ ਫੁੱਲ
ਉਜਾਗਰ ਸਿੰਘ |
ਬਾਲੜੀਆਂ
ਦੇ ਵਿਆਹ: ਹਜ਼ਾਰਾਂ ਬੱਚੀਆਂ ਦੀਆਂ ਜਾਨਾਂ ਦਾ ਖੌ
ਬਲਜੀਤ ਕੌਰ |
ਆਸਟਰੇਲੀਆ
ਵਿੱਚ ਸਫ਼ਲਤਾ ਦੇ ਝੰਡੇ ਗੱਡਣ ਵਾਲੀ ਗੁਰਜੀਤ ਕੌਰ ਸੋਂਧੂ (ਸੰਧੂ )
ਉਜਾਗਰ ਸਿੰਘ, ਪਟਿਆਲਾ
|
ਇਨਸਾਨੀਅਤ
ਦਾ ਪੁਜਾਰੀ ਅਤੇ ਪ੍ਰਤੀਬੱਧ ਅਧਿਕਾਰੀ ਡਾ ਮੇਘਾ ਸਿੰਘ
ਉਜਾਗਰ ਸਿੰਘ, ਪਟਿਆਲਾ |
31
ਅਗਸਤ ਬਰਸੀ ‘ਤੇ ਵਿਸ਼ੇਸ਼
ਯਾਦਾਂ ਦੇ ਝਰੋਖੇ
‘ਚੋਂ ਸ੍ਰ ਬੇਅੰਤ ਸਿੰਘ ਮਰਹੂਮ ਮੁੱਖ ਮੰਤਰੀ
ਉਜਾਗਰ ਸਿੰਘ, ਪਟਿਆਲਾ |
ਜਨੂੰਨੀ
ਆਜ਼ਾਦੀ ਘੁਲਾਟੀਆ ਅਤੇ ਸਮਾਜ ਸੇਵਕ : ਡਾ ਰਵੀ ਚੰਦ ਸ਼ਰਮਾ ਘਨੌਰ
ਉਜਾਗਰ ਸਿੰਘ, ਪਟਿਆਲਾ |
ਵਰਦੀ-ਧਾਰੀਆਂ
ਵਲੋਂ ਢਾਹਿਆ ਕਹਿਰ ਡਾ.
ਹਰਸ਼ਿੰਦਰ ਕੌਰ, ਐਮ. ਡੀ., ਪਟਿਆਲਾ |
ਅਲਵਿਦਾ!
ਇਨਸਾਨੀਅਤ ਦੇ ਪ੍ਰਤੀਕ ਡਾ ਰਣਬੀਰ ਸਿੰਘ ਸਰਾਓ/a>
ਉਜਾਗਰ ਸਿੰਘ, ਪਟਿਆਲਾ |
ਮਾਈ
ਜੀਤੋ ਨੇ ਤਪਾਈ ਵੀਹ ਵਰ੍ਹਿਆਂ ਬਾਅਦ ਭੱਠੀ
ਲਖਵਿੰਦਰ ਜੌਹਲ ‘ਧੱਲੇਕੇ’ |
ਮਿਹਰ
ਸਿੰਘ ਕਲੋਨੀ ਦਾ ਹਵਾਈ ਹੀਰੋ
ਡਾ. ਹਰਸ਼ਿੰਦਰ ਕੌਰ, ਪਟਿਆਲਾ |
ਪੰਜਾਬੀ
ਵਿਰਾਸਤ ਦਾ ਪਹਿਰੇਦਾਰ : ਬਹੁਰੰਗੀ ਸ਼ਖ਼ਸ਼ੀਅਤ ਅਮਰੀਕ ਸਿੰਘ ਛੀਨਾ
ਉਜਾਗਰ ਸਿੰਘ, ਪਟਿਆਲਾ |
ਹਿੰਦੂ
ਸਿੱਖ ਏਕਤਾ ਦੇ ਪ੍ਰਤੀਕ ਰਘੂਨੰਦਨ ਲਾਲ ਭਾਟੀਆ ਅਲਵਿਦਾ
ਉਜਾਗਰ ਸਿੰਘ, ਪਟਿਆਲਾ |
ਸਿੱਖ
ਵਿਰਾਸਤ ਦਾ ਪਹਿਰੇਦਾਰ: ਨਰਪਾਲ ਸਿੰਘ ਸ਼ੇਰਗਿਲ ਉਜਾਗਰ
ਸਿੰਘ, ਪਟਿਆਲਾ |
ਮਰਹੂਮ
ਕੈਪਟਨ ਕੰਵਲਜੀਤ ਸਿੰਘ ਦੀ ਸਫ਼ਲਤਾ ਦੇ ਪ੍ਰਤੱਖ ਪ੍ਰਮਾਣ
ਉਜਾਗਰ ਸਿੰਘ, ਪਟਿਆਲਾ |
ਸਬਰ,
ਸੰਤੋਖ, ਸੰਤੁਸ਼ਟੀ ਅਤੇ ਇਮਾਨਦਾਰੀ ਦਾ ਪ੍ਰਤੀਕ ਦਲਜੀਤ ਸਿੰਘ ਭੰਗੂ
ਉਜਾਗਰ ਸਿੰਘ, ਪਟਿਆਲਾ |
ਦਲਿਤਾਂ
ਦੇ ਮਸੀਹਾ ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ ਸਵਰਗਵਾਸ
ਉਜਾਗਰ ਸਿੰਘ, ਪਟਿਆਲਾ |
ਮਿਹਨਤ,
ਦ੍ਰਿੜ੍ਹਤਾ, ਕੁਸ਼ਲਤਾ ਅਤੇ ਦਿਆਨਤਦਾਰੀ ਦਾ ਮੁਜੱਸਮਾ ਡਾ ਬੀ ਸੀ
ਗੁਪਤਾ ਉਜਾਗਰ ਸਿੰਘ,
ਪਟਿਆਲਾ |
ਅਲਵਿਦਾ:
ਫ਼ਾਈਬਰ ਆਪਟਿਕ ਵਾਇਰ ਦੇ ਪਿਤਾਮਾ ਨਰਿੰਦਰ ਸਿੰਘ ਕੰਪਾਨੀ
ਉਜਾਗਰ ਸਿੰਘ, ਪਟਿਆਲਾ |
ਪੱਤਰਕਾਰੀ
ਦਾ ਥੰਮ : ਵੈਟਰਨ ਪੱਤਰਕਾਰ ਵੀ ਪੀ ਪ੍ਰਭਾਕਰ
ਉਜਾਗਰ ਸਿੰਘ, ਪਟਿਆਲਾ |
ਬਾਬਾ
ਜਗਜੀਤ ਸਿੰਘ ਨਾਮਧਾਰੀ ਜੀ ਦੀ ਸਮਾਜ ਨੂੰ ਵੱਡਮੁਲੀ ਦੇਣ
ਉਜਾਗਰ ਸਿੰਘ, ਪਟਿਆਲਾ |
ਬਿਹਤਰੀਨ
ਕਾਰਜਕੁਸ਼ਲਤਾ, ਵਫ਼ਾਦਾਰੀ ਅਤੇ ਇਮਾਨਦਾਰੀ ਦੇ ਪ੍ਰਤੀਕ ਸੁਰੇਸ਼ ਕੁਮਾਰ
ਉਜਾਗਰ ਸਿੰਘ, ਪਟਿਆਲਾ |
ਪੁਲਿਸ
ਵਿਭਾਗ ਵਿਚ ਇਮਾਨਦਾਰੀ ਅਤੇ ਕਾਰਜ਼ਕੁਸ਼ਲਤਾ ਦਾ ਪ੍ਰਤੀਕ ਮਨਦੀਪ ਸਿੰਘ
ਸਿੱਧੂ ਉਜਾਗਰ ਸਿੰਘ,
ਪਟਿਆਲਾ |
ਸਿੰਧੀ
ਲੋਕ ਗਾਥਾ - ਉਮਰ ਮਾਰਵੀ
ਲਖਵਿੰਦਰ ਜੌਹਲ ‘ਧੱਲੇਕੇ’ |
ਸ਼ਰਾਫ਼ਤ,
ਨਮਰਤਾ, ਸਲੀਕਾ ਅਤੇ ਇਮਾਨਦਾਰੀ ਦਾ ਮੁਜੱਸਮਾ ਅਮਰਦੀਪ ਸਿੰਘ ਰਾਏ
ਉਜਾਗਰ ਸਿੰਘ, ਪਟਿਆਲਾ |
ਦੀਨ
ਦੁਖੀਆਂ ਦੀ ਮਦਦਗਾਰ ਸਮਾਜ ਸੇਵਿਕਾ ਦਵਿੰਦਰ ਕੌਰ ਕੋਟਲੀ
ਉਜਾਗਰ ਸਿੰਘ, ਪਟਿਆਲਾ |
ਅਣਖ
ਖ਼ਾਤਰ ਹੋ ਰਹੇ ਕਤਲ ਡਾ.
ਹਰਸ਼ਿੰਦਰ ਕੌਰ, ਐਮ. ਡੀ., ਪਟਿਆਲਾ |
ਧੀਆਂ
ਵਰਗੀ ਧੀ ਮੇਰੀ ਦੋਹਤੀ ਕਿੱਥੇ ਗਈਆ ਮੇਰੀਆ ਖੇਡਾ...?
ਰਵੇਲ ਸਿੰਘ ਇਟਲੀ |
ਕਿੱਥੇ
ਗਈਆ ਮੇਰੀਆ ਖੇਡਾ...?
ਗੁਰਲੀਨ ਕੌਰ, ਇਟਲੀ |
ਫ਼ਿੰਨਲੈਂਡ
ਵਿੱਚ ਪੰਜਾਬੀ ਮੂਲ ਦੀ ਲੜਕੀ ਯੂਥ ਕੌਂਸਲ ਲਈ ਉਮੀਦਵਾਰ ਚੁਣੀ ਗਈ
ਬਿਕਰਮਜੀਤ ਸਿੰਘ ਮੋਗਾ, ਫ਼ਿੰਨਲੈਂਡ |
ਸਿੱਖਿਆ
ਅਤੇ ਸਮਾਜ-ਸੇਵੀ ਖੇਤਰਾਂ ਵਿਚ ਚਮਕਦਾ ਮੀਲ-ਪੱਥਰ - ਬੀਬੀ ਗੁਰਨਾਮ
ਕੌਰ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸਮਾਜ
ਅਤੇ ਸਿੱਖਿਆ-ਖੇਤਰ ਦਾ ਰਾਹ-ਦਸੇਰਾ - ਜਸਵੰਤ ਸਿੰਘ ਸਰਾਭਾ
ਪ੍ਰੀਤਮ ਲੁਧਿਆਣਵੀ, ਚੰਡੀਗੜ |
ਇਹ
ਹਨ ਸ. ਬਲਵੰਤ ਸਿੰਘ ਉੱਪਲ
ਅਮਨਦੀਪ ਸਿੰਘ ਸਿੱਧੂ, ਆਸਟ੍ਰੇਲੀਆ |
ਪੰਜਾਬੀ
ਵਿਰਾਸਤ ਦਾ ਪਹਿਰੇਦਾਰ : ਕਮਰਜੀਤ ਸਿੰਘ ਸੇਖੋਂ
ਉਜਾਗਰ ਸਿੰਘ, ਪਟਿਆਲਾ |
ਕੁੱਖ
‘ਚ ਧੀ ਦਾ ਕਤਲ, ਕਿਉਂ ?
ਰਾਜਵਿੰਦਰ ਸਿੰਘ ‘ਰਾਜਾ’, ਸ੍ਰੀ ਮੁਕਤਸਰ
ਸਾਹਿਬ |
ਜਿੰਦਗੀ
‘ਚ ਇਕ ਵਾਰ ਮਿਲਦੇ ‘ਮਾਪੇ’
ਰਾਜਵਿੰਦਰ ਸਿੰਘ ‘ਰਾਜਾ’, ਸ੍ਰੀ ਮੁਕਤਸਰ
ਸਾਹਿਬ |
ਪੰਜਾਬੀਅਤ
ਦਾ ਰਾਜਦੂਤ : ਨਰਪਾਲ ਸਿੰਘ ਸ਼ੇਰਗਿੱਲ
ਉਜਾਗਰ ਸਿੰਘ, ਪਟਿਆਲਾ |
ਦੇਸ਼
ਕੀ ਬੇਟੀ ‘ਗੀਤਾ’
ਮਿੰਟੂ ਬਰਾੜ , ਆਸਟ੍ਰੇਲੀਆ |
ਮਾਂ–ਬਾਪ
ਦੀ ਬੱਚਿਆਂ ਪ੍ਰਤੀ ਕੀ ਜ਼ਿੰਮੇਵਾਰੀ ਹੈ?
ਸੰਜੀਵ ਝਾਂਜੀ, ਜਗਰਾਉਂ। |
ਸੋ
ਕਿਉ ਮੰਦਾ ਆਖੀਐ...
ਗੁਰਪ੍ਰੀਤ ਸਿੰਘ, ਤਰਨਤਾਰਨ |
ਨੈਤਿਕ ਸਿੱਖਿਆ
ਦਾ ਮਹੱਤਵ
ਡਾ. ਜਗਮੇਲ ਸਿੰਘ ਭਾਠੂਆਂ, ਦਿੱਲੀ |
“ਸਰਦਾਰ ਸੰਤ ਸਿੰਘ ਧਾਲੀਵਾਲ
ਟਰੱਸਟ”
ਬੀੜ੍ਹ ਰਾਊ
ਕੇ (ਮੋਗਾ) ਦਾ ਸੰਚਾਲਕ ਸ: ਕੁਲਵੰਤ ਸਿੰਘ ਧਾਲੀਵਾਲ (ਯੂ ਕੇ )
ਗੁਰਚਰਨ ਸਿੰਘ ਸੇਖੋਂ ਬੌੜਹਾਈ
ਵਾਲਾ(ਸਰੀ)ਕਨੇਡਾ |
ਆਦਰਸ਼ ਪਤੀ
ਪਤਨੀ ਦੇ ਗੁਣ
ਪੇਸ਼ਕਰਤਾ: ਹਰਦੀਪ ਸਿੰਘ ਮਾਨ, ਅਸਟਰੀਆ |
‘ਮਾਰੂ’
ਸਾਬਤ ਹੋ ਰਿਹਾ ਹੈ ਸੜਕ ਦੁਰਘਟਣਾ ਨਾਲ ਸਬੰਧਤ ਕਨੂੰਨ
1860 ਵਿੱਚ ਬਣੇ ਕਨੂੰਨ ਵਿੱਚ ਤੁਰੰਤ ਸੋਧ ਦੀ ਲੋੜ
ਸੁਰਿੰਦਰ ਭਾਰਤੀ ਤਿਵਾੜੀ, ਫਰੀਦਕੋਟ |
ਵਿਸ਼ਵ
ਪ੍ਰਸਿੱਧ ਨਾਵਲਕਾਰ ਸ਼ਿਵਚਰਨ ਜੱਗੀ ਕੁੱਸਾ ਦਾ ਰੂਬਰੂ ਸਮਾਗਮ
ਦੌਰਾਨ ਸਨਮਾਨ |
ਵਿਰਾਸਤ ਭਵਨ
ਵਿਖੇ ਪਾਲ ਗਿੱਲ ਦਾ ਸਨਮਾਨ |
ਰਾਈਟਰਜ਼ ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ |
ਗੰਗਾ‘ਚ ਵਧ ਰਿਹਾ ਪ੍ਰਦੂਸ਼ਨ ਕੇਂਦਰ ਲਈ ਚਿੰਤਾ ਦਾ ਵਿਸ਼ਾ: ਬਾਂਸਲ
ਧਰਮ ਲੂਨਾ |
ਆਓ ਮਦਦ ਕਰੀਏ ਕਿਉਂਕਿ......
3 ਜੰਗਾਂ ਲੜਨ ਵਾਲਾ 'ਜ਼ਿੰਦਗੀ ਨਾਲ ਜੰਗ' ਹਾਰਨ ਕਿਨਾਰੇ
ਹੈ!
ਮਨਦੀਪ ਖੁਰਮੀ ਹਿੰਮਤਪੁਰਾ (ਲੰਡਨ) |
|
|
|
|
|